ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 12 ਦਸੰਬਰ 2024--

        ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਖਲਚੀਆਂ ਅਤੇ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਕਰਮੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇਅ ਉੱਪਰ ਪਿੰਡ ਫੱਤੂਵਾਲ ਅਤੇ ਪਿੰਡ ਮੱਲੀਆਂ ਵਿਖੇ ਬਣ ਰਹੀਆਂ ਨਵੀਆਂ ਅਣ-ਅਧਿਕਾਰਿਤ ਉਸਾਰੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹਨਾਂ ਅਣ-ਅਧਿਕਾਰਤ ਉਸਾਰੀਆਂ ਨੂੰ ਪੰਜਾਬ ਰਿਜ਼ਨਲ ਐਂਡ ਟਾਉਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ 1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈਕਿਉਂਜੋ ਅਣ-ਅਧਿਕਾਰਤ ਉਸਾਰੀ ਦੇ ਮਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।

ਜ਼ਿਲਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਮੱਲੀਆਂ ਵਿਖੇ ਕੀਤੀ ਗਈ ਅਣ-ਅਧਿਕਾਰਿਤ ਉਸਾਰੀ ਸਬੰਧੀ ਪਿੰਡ ਮੱਲੀਆਂ ਦੇ ਨਿਵਾਸੀਆਂ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਉਸਾਰੀਕਰਤਾ ਵੱਲੋਂ ਪਿੰਡ ਮੱਲੀਆਂ ਵਿਖੇ ਪਹਿਲਾਂ ਤੋਂ ਬਣੀ ਰਿਹਾਇਸ਼ੀ ਇਮਾਰਤ ਦੀ ਮੁਰੰਮਤ/ਨਵੀਨੀਕਰਨ ਕਰਕੇ ਇੰਡਸਟਰੀ ਲਈ ਸ਼ੈੱਡ ਪਾਉਣ ਵਾਸਤੇ ਲੋਹੇ ਦੇ ਪਿੱਲਰ ਲਗਾਏ ਜਾ ਰਹੇ ਹਨ। ਉਕਤ ਬਿਲਡਿੰਗ ਦੇ ਮਾਲਕ ਕੋਲ ਉਕਤ ਉਸਾਰੀ ਸਬੰਧੀ ਪੁੱਡਾ ਤੋਂ ਪ੍ਰਾਪਤ ਕੋਈ ਦਸਤਾਵੇਜ ਅਤੇ ਸੀ.ਐਲ.ਯੂ ਮੌਜੂਦ ਨਹੀਂ ਹੈ। ਉਕਤ ਨਿਵਾਸੀਆਂ ਵੱਲੋਂ ਇਸ ਗੈਰ ਕਾਨੂੰਨੀ ਉਸਾਰੀ ਨੂੰ ਜਲਦ ਤੋ ਜਲਦ ਰੁਕਵਾਉਣ ਲਈ ਬੇਨਤੀ ਕੀਤੀ ਗਈ ਸੀ। ਉਕਤ ਸ਼ਿਕਾਇਤ ਦੇ ਅਧਾਰ ਤੇ ਸਬੰਧਤ ਉਸਾਰੀਕਰਤਾ ਨੂੰ ਰੈਗੂਲੇਟਰੀ ਵਿੰਗ ਵੱਲੋ ਵਾਰ-ਵਾਰ ਰੋਕਣ ਉਪਰੰਤ ਨੋਟਿਸ ਜਾਰੀ ਕਰਦੇ ਹੋਏ ਮੌਕੇ ਤੇ ਕੰਮ ਨੂੰ ਬੰਦ ਕਰਨ ਅਤੇ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਦੇਣ ਲਈ ਲਿਖਿਆ ਗਿਆ ਸੀਪਰੰਤੂ ਉਸਾਰੀਕਰਤਾ ਵੱਲੋਂ ਉਕਤ ਅਣ-ਅਧਿਕਾਰਤ ਉਸਾਰੀ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਨੋਟਿਸ ਦੀ ਉਲੰਘਣਾ ਕਰਦੇ ਹੋਏ ਮੌਕੇ ਤੇ ਉਸਾਰੀ ਦੇ ਕੰਮ ਨੂੰ ਚਾਲੂ ਰੱਖਿਆ ਗਿਆ। ਇਸ ਤੋਂ ਇਲਾਵਾ ਪਿੰਡ ਫੱਤੂਵਾਲ ਵਿਖੇ ਫੋਰ ਸੀਜ਼ਨ ਰਿਜ਼ੋਰਟ ਦੇ ਨਾਲ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਬਣਾਈ ਜਾ ਰਹੀ ਨਵੀਂ ਕਮਰਸ਼ੀਅਲ ਅਣ-ਅਧਿਕਾਰਿਤ ਉਸਾਰੀ ਨੂੰ ਵੀ ਰੈਗੂਲੇਟਰੀ ਵਿੰਗ ਵੱਲੋਂ ਵਾਰ ਵਾਰ ਰੋਕਣ ਅਤੇ ਨੋਟਿਸ ਜਾਰੀ ਕਰਨ ਉਪਰੰਤ ਵੀ ਉਸਾਰੀਕਰਤਾ ਵੱਲੋਂ ਮੌਕੇ ਤੇ ਉਸਾਰੀ ਦਾ ਕੰਮ ਜਾਰੀ ਰੱਖਿਆ ਗਿਆ ਜਿਸ ਕਰਕੇ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਇਹਨਾਂ ਅਣਅਧਿਕਾਰਿਤ ਉਸਾਰੀਆਂ ਖ਼ਿਲਾਫ਼ ਡੈਮੋਲੀਸ਼ਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।   

ਜਿਲ੍ਹਾ ਟਾਉਨ ਪਲੈਨਰ (ਰੈਗੂਲੇਟਰੀ)ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਜਗ੍ਹਾ ਉਪਰ ਕਿਸੇ ਤਰਾਂ ਦੀ ਕੋਈ ਵੀ ਉਸਾਰੀ ਕਰਨ ਤੋਂ ਪਹਿਲਾਂ ਉਸ ਜਗ੍ਹਾ ਦਾ ਪੁੱਡਾ ਦੇ ਸਮਰੱਥ ਅਧਿਕਾਰੀ ਪਾਸੋਂ ਬਿਲਡਿੰਗ ਦਾ ਨਕਸ਼ਾ ਮੰਜ਼ੂਰ ਕਰਵਾਉਣ ਉਪਰੰਤ ਹੀ ਉਸਾਰੀ ਕੀਤੀ ਜਾਵੇ।

Tags:

Advertisement

Latest News

ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-01-2025 ਅੰਗ 690
ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਵਿੱਚ 16 ਜਨਵਰੀ, 2025 ਤੋਂ ਸਕੂਲ ਖੁੱਲ੍ਹਣਗੇ
Farmers Protest: ਖਨੌਰੀ ਬਾਰਡਰ ’ਤੇ ਕਾਲੇ ਚੋਲੇ ਪਾ ਕੇ ਮਰਨ ਵਰਤ ’ਤੇ ਬੈਠੇ 111 ਕਿਸਾਨ