ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
By Azad Soch
On
ਪਠਾਨਕੋਟ, 5 ਫ਼ਰਵਰੀ 2025--- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ, ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਪਰਮਪ੍ਰੀਤ ਸਿੰਘ ਗੋਰਾਇਆ, ਤਹਿਸੀਲਦਾਰ, ਪਠਾਨਕੋਟ ਅਤੇ ਥਾਣਾ ਬਾਰਠ ਸਾਹਿਬ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਠਾਨਕੋਟ ਤੋਂ ਬਾਰਠ ਸਾਹਿਬ ਰੋਡ ਉੱਪਰ ਪੈਂਦੇ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਨੇੜੇ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਕਤ ਵਿਕਸਿਤ ਕੀਤੀ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਵਿਭਾਗ ਵੱਲੋਂ ਹੁਣ ਤੱਕ ਕੁੱਲ 04 ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਕਲੋਨਾਈਜਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਪਠਾਨਕੋਟ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ), ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Tags:
Related Posts
Latest News
18 Mar 2025 10:27:30
Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ...