ਮੋਗਾ ਵਿੱਚ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ, ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ

ਮੋਗਾ ਵਿੱਚ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ, ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ

ਮੋਗਾ 7 ਜੂਨ

 ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਜੰਗੀ ਪੱਧਰ 'ਤੇ ਜਾਰੀ ਹਨ । ਇਸੇ ਕਾਰਵਾਈ ਤਹਿਤ ਅੱਜ ਮੋਗਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਦੀ ਸਾਧਾਂਵਾਲੀ ਬਸਤੀ  ਵਿਖੇ ਨਸ਼ਿਆ ਦੇ ਕਾਰਬੋਰ ਵਿੱਚ ਸ਼ਾਮਿਲ  ਮੀਤੀ ਦੇ ਘਰ ਨੂੰ ਢਾਹ ਢੇਰੀ ਕੀਤਾ ਗਿਆ ਹੈ।

ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਨਸ਼ਾ ਤਸਕਰ ਮੀਤੀ ਤੇ ਐਨ.ਡੀ.ਪੀ.ਐਸ.ਐਕਟ, ਐਕਸਾਇਜ ਅਤੇ ਹੋਰ ਵੱਖ ਵੱਖ ਧਾਰਾਵਾਂ ਤਹਿਤ 33 ਮਾਮਲੇ ਦਰਜ਼ ਹਨ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
 ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।  ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ 'ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।  ਸ਼੍ਰੀ ਅਜੇ ਗਾਂਧੀ ਨੇ  ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ।
ਉਨ੍ਹਾਂ ਕਿਹਾ, " ਜਿਨ੍ਹਾਂ ਨੇ ਵੀ ਨਸ਼ਾ ਵੇਚ ਕੇ ਜਾਇਦਾਦਾਂ ਬਣਾਈਆਂ ਹਨ , ਉਹ ਤਿਆਰ ਰਹਿਣ ਪੁਲਿਸ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਬੁਲਡੋਜ਼ਰ ਸਮੇਤ ਪਹੁੰਚੇਗੀ।"

ਐਸ.ਐਸ.ਪੀ. ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ, ਪੁਲਿਸ ਵੱਲੋਂ ਲੋਕਾਂ ਨਾਲ ਰਾਬਤਾ ਵਧਾਉਣ ਲਈ ਸੰਪਰਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਰਾਹੀਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਫੀਡਬੈਕ ਮਿਲ ਰਹੇ ਹਨ, ਜਿਸ ਨਾਲ ਨਸ਼ਿਆਂ ਵਿਰੁੱਧ ਲੜਾਈ ਹੋਰ ਵੀ ਪ੍ਰਭਾਵਸ਼ਾਲੀ ਬਣ ਰਹੀ ਹੈ।

 ਐਸ.ਐਸ.ਪੀ. ਸ਼੍ਰੀ ਅਜੇ ਗਾਂਧੀ  ਨੇ ਸਮਾਜਿਕ ਸਹਿਯੋਗ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ, "ਸਾਰਿਆਂ ਦੇ ਸਾਂਝੇ ਯਤਨਾਂ ਨਾਲ ਅਸੀਂ ਨਸ਼ਿਆਂ ਵਿਰੁੱਧ ਜੰਗ ਜਿੱਤ ਕੇ ਰਹਾਂਗੇ।" ਜੇਕਰ ਕੋਈ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਸਿਵਲ ਪ੍ਰਸ਼ਾਸਨ ਜਾਂ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦਾ ਹੈ ਜਿਸ ਦਾ ਯੋਗ ਇਲਾਜ ਕਰਵਾਇਆ ਜਾਵੇਗਾ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ