ਪਿੰਡ ਝਬੇਲਵਾਲੀ ਵਿਖੇ ਸੀ.ਐਮ. ਦੀ ਯੋਗਸ਼ਾਲਾ ‘ਚ ਯੋਗ ਕਰਨ ਵਾਲੇ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਏ ਯੋਗਾ ਮੈਟ

ਪਿੰਡ ਝਬੇਲਵਾਲੀ ਵਿਖੇ ਸੀ.ਐਮ. ਦੀ ਯੋਗਸ਼ਾਲਾ ‘ਚ ਯੋਗ ਕਰਨ ਵਾਲੇ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਏ ਯੋਗਾ ਮੈਟ

ਸ੍ਰੀ ਮੁਕਤਸਰ ਸਾਹਿਬ23 ਜੁਲਾਈ:

ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ 212 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 125 ਕਲਾਸਾਂ ਸ਼ਹਿਰਾਂ ਵਿੱਚ ਅਤੇ 87 ਕਲਾਸਾਂ ਪਿੰਡਾਂ ਵਿੱਚ ਲਗਾਈਆਂ ਜਾ ਰਹੀਆਂ ਹਨ।

          ਪਿੰਡ ਉਦੇਕਰਨ ਦੇ ਰਿਟਾਇਰਡ ਪ੍ਰਿੰਸੀਪਲ ਹਰਪਾਲ ਕੌਰ ਵੱਲੋਂ ਪਿੰਡ ਝਬੇਲਵਾਲੀ ਵਿਖੇ ਸੀ.ਐਮ ਦੀ ਯੋਗਸ਼ਾਲਾ ਚ ਯੋਗਾ ਕਰਨ ਵਾਲਿਆਂ ਨੂੰ ਯੋਗਾ ਮੈਟ ਮੁਹਈਆ ਕਰਵਾਏ ਗਏ ਤਾਂ ਜੋ ਉਹ ਹੋਰ ਬਿਹਤਰ ਤਰੀਕੇ ਨਾਲ ਯੋਗਾ ਨੂੰ ਕਰ ਸਕਣ ਤੇ ਤੰਦਰੁਸਤ ਬਣ ਸਕਣਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਯੋਗਾ ਪ੍ਰਤੀ ਦਿਲਚਸਪੀ ਨੂੰ ਵੇਖਦੇ ਹੋਏ ਇਹ ਉਪਰਾਲਾ ਕੀਤਾ ਗਿਆ ਹੈਉਹਨਾਂ ਕਿਹਾ ਕਿ ਯੋਗਾ ਦਾ ਵੱਧ ਤੋਂ ਵੱਧ ਲਾਭ ਉਠਾਓਰੋਗ ਭਜਾਉ ਤੇ ਤੰਦਰੁਸਤੀ ਪਾਓ ਤਹਿਤ ਯੋਗਸ਼ਾਲਾ ਚਲਾਈ ਜਾ ਰਹੀ ਹੈ|

ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਆਜ਼ਾਦ ਸਿੰਘਯੋਗਾ ਟੀਚਰ ਪਵਨਦੀਪ ਕੌਰਸੰਤੋਸ਼ ਰਾਣੀਸ਼ਾਰਦਾਸੁਮਨਨੇਹਾਨੀਲਮਰੀਤੂ ਨਾਨਕ ਚੰਦਲਕਸ਼ਮਣ ਆਦਿ ਮੈਂਬਰਾਂ ਨੇ ਪ੍ਰਿੰਸੀਪਲ ਹਰਪਾਲ ਕੌਰ ਦਾ ਧੰਨਵਾਦ ਕੀਤਾ |

               ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਜ਼ਾਦ ਸਿੰਘ ਨੇ ਦੱਸਿਆ ਕਿ ਯੋਗਾ ਨਾ ਸਿਰਫ਼ ਅੰਦਰੂਨੀ ਅਤੇ ਬਾਹਰੀ ਸੁੰਦਰਤਾ ਨੂੰ ਵਧਾਉਂਦਾ ਹੈਸਗੋਂ ਇਹ ਸਰੀਰ ਦੀ ਜੀਵਨਸ਼ਕਤੀਮਾਸਪੇਸ਼ੀਆਂ ਅਤੇ ਅੰਦਰੂਨੀ ਅੰਗਾਂ ਦੇ ਕੰਮਕਾਜ ਨੂੰ ਵੀ ਵਧਾਉਂਦਾ ਹੈ। ਸੂਰਜ ਨਮਸਕਾਰਪ੍ਰਾਣਾਯਾਮਕਪਾਲਭਾਤੀ ਆਦਿ ਵਰਗੇ ਨਿਯਮਤ ਯੋਗਾ ਅਭਿਆਸ ਕਰਨ ਨਾਲਇੱਕ ਵਿਅਕਤੀ ਆਪਣੀ ਜਵਾਨੀ ਅਤੇ ਆਕਰਸ਼ਕਤਾ ਨੂੰ ਜੀਵਨ ਭਰ ਬਣਾਈ ਰੱਖ ਸਕਦਾ ਹੈ।

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਸੀ.ਐਮ. ਦੀ ਯੋਗਸ਼ਾਲਾਸਕੀਮ ਸੇਵਾ ਪੂਰੀ ਤਰ੍ਹਾਂ ਮੁਫ਼ਤ ਹੈ। ਇਸਦਾ ਉਦੇਸ਼ ਯੋਗਾ ਰਾਹੀਂ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਕਰਨਾ ਅਤੇ ਇਸਨੂੰ ਆਮ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਹੈ।

ਜੇਕਰ ਕੋਈ ਵਿਅਕਤੀ ਆਪਣੇ ਇਲਾਕੇ ਵਿੱਚ ਯੋਗਾ ਕਲਾਸਾਂ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਹ ਸਰਕਾਰੀ ਹੈਲਪਲਾਈਨ 76694-00500 'ਤੇ ਸੰਪਰਕ ਕਰ ਸਕਦਾ ਹੈ। ਇਸ ਸਹੂਲਤ ਦਾ ਲਾਭ ਸਿਰਫ਼ 25 ਲੋਕਾਂ ਦਾ ਸਮੂਹ ਬਣਾ ਕੇ ਲਿਆ ਜਾ ਸਕਦਾ ਹੈ। ਯੋਗ ਰਾਹੀਂ ਸਿਹਤਮੰਦ ਅਤੇ ਸੰਤੁਲਿਤ ਜੀਵਨ ਵੱਲ ਚੁੱਕਿਆ ਗਿਆ ਇਹ ਕਦਮ ਪੰਜਾਬ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਰਿਹਾ ਹੈ। 

Related Posts

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ