ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ : ਡਿਪਟੀ ਕਮਿਸ਼ਨਰ

ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ :  ਡਿਪਟੀ ਕਮਿਸ਼ਨਰ

ਮਾਨਸਾ, 10 ਜੂਨ :

          ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਦੇ ਮੰਤਵ ਨਾਲ ਸੂਬੇ ਅੰਦਰ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਮਾਨਸਾ ਜ਼ਿਲ੍ਹੇ ਅੰਦਰ ਰੋਜ਼ਾਨਾ ਮੁਫਤ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਿਸ ਦਾ ਆਮ ਲੋਕਾਂ ਦੀ ਸਿਹਤ ਤੇ ਬਹੁਤ ਵਧੀਆ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ ਅਤੇ ਜ਼ਿਲ੍ਹੇ ਦੇ ਵੱਡੀ ਗਿਣਤੀ ਲੋਕ ਇਨ੍ਹਾਂ ਯੋਗ ਕਲਾਸਾਂ ਦਾ ਲਾਹਾ ਲੈ ਰਹੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਦੀ ਟੀਮ ਵੱਲੋਂ ਨੌਜਵਾਨਾਂ ਨੂੰ ਆਨ-ਲਾਈਨ ਯੋਗਾ ਦੀ ਸਿਖਲਾਈ ਦਿੱਤੀ ਗਈ ਜੋ ਹੁਣ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਯੋਗਾ ਦੀ ਸਿਖਲਾਈ ਅਤੇ ਲਾਭਾਂ ਤੋਂ ਜਾਣੂ ਕਰਵਾ ਰਹੇ ਹਨ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ..ਐਸਨੇ ਦੱਸਿਆ ਕਿ

ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ ਅਤੇ ਯੋਗਾ ਦੇ  ਮਾਹਿਰ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਮੁਫ਼ਤ ਯੋਗਾ ਕਲਾਸਾਂ ਰਾਹੀਂ ਲੋਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ ਹੈ

ਜ਼ਿਲ੍ਹਾ ਕੋਆਰਡੀਨੇਟਰ ਸੀ.ਐਮਯੋਗਸ਼ਾਲਾ ਰਮਨਦੀਪ ਕੌਰ ਨੇ ਦੱਸਿਆ ਕਿ ਸੀ.ਐਮਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਰੀਬ 4000 ਦੇ ਕਰੀਬ ਵਿਅਕਤੀ ਜੁੜੇ ਹੋਏ ਹਨ ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗ ਕਰਨ ਨਾਲ ਲੋਕਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ ਅਤੇ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ ਉਨ੍ਹਾਂ ਦੱਸਿਆ ਕਿ ਜੋ ਵਿਅਕਤੀ ਰੋਜ਼ਾਨਾ ਯੋਗ ਕਰ ਰਹੇ ਹਨਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਯੋਗ ਕਰਨ ਨਾਲ ਉਨ੍ਹਾਂ ਨੂੰ ਸਰਵਾਈਕਲਬੈਕਪੇਨਜੋੜਾਂ ਦਾ ਦਰਦਮਾਨਸਿਕ ਤਨਾਣ ਤੋਂ ਰਾਹਤ ਮਿਲੀ ਹੈ ਅਤੇ ਜਿਨ੍ਹਾਂ ਨੂੰ ਸ਼ੂਗਰ ਜਾਂ ਬੀ.ਪੀਦੇ ਰੋਗ ਹਨਉਨ੍ਹਾਂ ਦੀ ਰਿਪੋਰਟ ਵੀ ਨਾਰਮਲ ਆਉਣ ਲੱਗੀ ਹੈ

          ਉਨ੍ਹਾਂ ਕਿਹਾ ਕਿ ਟ੍ਰੇਨਰਾਂ ਵੱਲੋਂ ਜਿੱਥੇ ਲੋਕਾਂ ਨੂੰ ਵੱਖ-ਵੱਖ ਯੋਗ ਆਸਨ ਕਰਵਾਏ ਜਾਂਦੇ ਹਨਉਥੇ ਹੀ ਉਨ੍ਹਾਂ ਨੂੰ ਯੋਗ ਆਸਨ ਦੇ ਕੀ-ਕੀ ਫਾਇਦੇ ਹੁੰਦੇ ਹਨਉਨ੍ਹਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਜ਼ਿਲ੍ਹਾ ਵਾਸੀ ਆਪਣੇ ਮੁਹੱਲੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਉਹ 76694-00500 ਨੰਬਰ ‘ਤੇ ਇੱਕ ਮਿਸ ਕਾਲ ਕਰ ਸਕਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਯੋਗਾ ਕਲਾਸਾਂ ਲਈ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

 

Tags:

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ