ਯੁਗਮਦੀਪ ਸਿੰਘ ਟਿਵਾਣਾ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

ਯੁਗਮਦੀਪ ਸਿੰਘ ਟਿਵਾਣਾ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

ਪਟਿਆਲਾ 6 ਮਈ ਕਲ ਇਥੇ ਆਈ.ਸੀ.ਐਸ.ਈ. ਦੇ ਦਸਵੀਂ ਕਲਾਸ ਦੇ ਹਾਲ ਹੀ ਵਿਚ ਐਲਾਨੇ ਨਤੀਜਿਆਂ ਵਿੱਚ ਕੈ਼ਟਲ ਸਕੂਲ ਦੇ ਵਿਦਿਆਰਥੀ ਯੁਗਮਦੀਪ ਸਿੰਘ ਟਿਵਾਣਾ ਨੇ 98.4% ਅੰਕ ਪ੍ਰਾਪਤ ਕਰਕੇ ਪਟਿਆਲਾ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਖੁਸ਼ੀ ਦੇ ਮੌਕੇ ਤੇ ਵਿਦਿਆਰਥੀ ਯੁਗਮਦੀਪ ਸਿੰਘ ਟਿਵਾਣਾ ਜੋ ਮਾਨਸ਼ਾਹੀਆ ਕਲੋਨੀ ਪਟਿਆਲਾ ਦਾ ਵਸਨੀਕ ਹੈ,ਨੂੰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਸੁਰਿੰਦਰ ਸਿੰਘ ਚੱਢਾ ਚੇਅਰਮੈਨ ਸਕੋਲਰ ਫੀਲਡਜ਼ ਪਬਲਿਕ ਸਕੂਲ,ਬਲਜਿੰਦਰ ਸਿੰਘ ਕਾਰਜਸਾਧਕ ਅਫ਼ਸਰ ਸਮਾਣਾ, ਮਨਮੋਹਨ ਸਿੰਘ ਉਪ ਸਕੱਤਰ ਲੋਕ ਸੰਪਰਕ (ਸੇਵਾ ਮੁਕਤ) ਪਾਵਰਕਾਮ ਡਾਕਟਰ ਬੀ.ਐਸ.ਸੋਹਲ, ਦਰਸ਼ਨ ਸਿੰਘ ਵਿਰਕ ਲੈਕਚਰਾਰ,ਖੁਸ਼ਪਾਲ ਸਿੰਘ ਸੀਨੀਅਰ ਸਹਾਇਕ ਪਾਵਰਕਾਮ,ਮਹਿੰਦਰ ਗੋਇਲ ਸਨਅਤਕਾਰ, ਇੰਜੀਨੀਅਰ ਰਾਜਦੀਪ ਸਿੰਘ,ਚੰਦਨਦੀਪ ਕੋਰ ਪ੍ਰਬੰਧਕ ਸਕੋਲਰ ਫੀਲਡਜ਼ ਪਬਲਿਕ ਸਕੂਲ,ਗੁਰਪ੍ਰੀਤ ਕੌਰ ਸਿਖਿਆ ਸ਼ਾਸਤਰੀ, ਗੁਰਸ਼ਰਨ ਕੌਰ ਸਿਖਿਆ ਸ਼ਾਸਤਰੀ,ਨੇ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਰੰਗਦਾਰ ਫੁੱਲਕਾਰੀ, ਗੁਲਦਸਤੇ ਭੇਂਟ ਕੀਤੇ ਅਤੇ ਯੁਗਮਦੀਪ ਸਿੰਘ ਟਿਵਾਣਾ ਦੇ ਪਿਤਾ ਸੁਖਦੀਪ ਸਿੰਘ ਟਿਵਾਣਾ ਅਤੇ ਮਾਤਾ ਦਮਨਦੀਪ ਕੋਰ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਯੁਗਮਦੀਪ ਸਿੰਘ ਟਿਵਾਣਾ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

 

Tags: Patiala

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ