ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਦੂਸਰੇ ਦਿਨ ਵੀ ਕੋਈ ਨਾਮਜ਼ਦਗੀ ਨਹੀਂ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਦੂਸਰੇ ਦਿਨ ਵੀ ਕੋਈ ਨਾਮਜ਼ਦਗੀ ਨਹੀਂ: ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 2 ਦਸੰਬਰ
   ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆ ਸਬੰਧੀ ਅੱਜ ਦੂਸਰੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ।
 ਉਨ੍ਹਾਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 4 ਦਸੰਬਰ 2025 (ਸਵੇਰੇ 11:00 ਤੋਂ ਸ਼ਾਮ 03:00 ਵਜੇ) ਤੱਕ ਹੈ। ਇਹ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ 2025 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ।
 ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਦਸਤਾਵੇਜ਼ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।
 ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ। 

Advertisement

Latest News

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ
*ਚੰਡੀਗੜ੍ਹ, 17 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...
ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ
ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ