ਜ਼ਿਲ੍ਹਾ ਪਰਿਸ਼ਦ / ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫਸਰ, ਐੱਸ. ਐੱਸ. ਪੀ. ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ

ਜ਼ਿਲ੍ਹਾ ਪਰਿਸ਼ਦ / ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫਸਰ, ਐੱਸ. ਐੱਸ. ਪੀ. ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ

ਬਰਨਾਲਾ, 8 ਦਸੰਬਰ

ਜ਼ਿਲ੍ਹਾ ਚੋਣ ਅਫਸਰ - ਕਮ-ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਐੱਸ ਐੱਸ ਪੀ ਬਰਨਾਲਾ ਸ਼੍ਰੀ ਸਰਫਾਰਜ਼ ਆਲਮ ਨਾਲ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਪ੍ਰਬੰਧਾਂ ਸਬੰਧੀ ਅਹਿਮ ਬੈਠਕ ਕੀਤੀ ।

ਬੈਠਕ ਦੌਰਾਨ ਉਨ੍ਹਾਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਖੇਤਰਾਂ ਨਾਲ ਸਬੰਧਿਤ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧ ਮੁਕੰਮਲ ਕਰਕੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਿਪੋਰਟਾਂ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸਟਰਾਂਗ ਰੂਮ ਸਬੰਧੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਲੋੜ ਅਨੁਸਾਰ ਸੁਰੱਖਿਆ ਅਤੇ ਸੀ ਸੀ ਟੀ ਵੀ ਕੈਮਰੇ ਲਗਾਏ ਜਾਣ।

ਨਾਲ ਹੀ ਉਨ੍ਹਾਂ ਕਿਹਾ ਕਿ ਬੈਲਟ ਪੇਪਰ ਸਬੰਧੀ ਤਿਆਰੀ ਮੁਕੰਮਲ ਕੀਤੀ ਜਾਵੇ ਅਤੇ ਬੈਲਟ ਪੇਪਰ ਸਬੰਧੀ ਤਾਇਨਾਤ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਚੰਗੀ ਤਰ੍ਹਾਂ ਜਾਣੂ ਕਰਵਾ ਦਿੱਤਾ ਜਾਵੇ। ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।

ਬੈਠਕ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫਸਰ - ਕਮ - ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ , ਜ਼ਿਲ੍ਹਾ ਟਰਾਂਸਪੋਰਟ ਅਫਸਰ ਹਰਪ੍ਰੀਤ ਸਿੰਘ ਅਟਵਾਲ, ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ, ਜ਼ਿਲ੍ਹਾ ਸਿਖਿਆ ਅਫਸਰ (ਸੈ) ਸੁਨੀਤਿਨਦਰ ਸਿੰਘ ਅਤੇ ਹੋਰ ਅਫਸਰ ਹਾਜ਼ਰ ਸਨ । 

Advertisement

Advertisement

Latest News

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ
ਜਲੰਧਰ, 8 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਲਾਲਾ ਲਾਜਪਤ...
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਚੋਣ ਅਮਲੇ ਦੀ ਰਿਹਸਲ 9 ਦਸੰਬਰ ਨੂੰ - ਉੱਪ ਮੰਡਲ ਮਜਿਸਟਰੇਟ ਖਡੂਰ ਸਾਹਿਬ
ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਜਾਰੀ
ਜ਼ਿਲ੍ਹਾ ਪਰਿਸ਼ਦ / ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫਸਰ, ਐੱਸ. ਐੱਸ. ਪੀ. ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ
ਮਿੱਲ ਮਾਲਕਾਂ ਵੱਲੋਂ ਇੱਕ ਮੁਸ਼ਤ ਨਿਪਟਾਰਾ ਸਕੀਮ ਦਾ ਨਿਰੰਤਰ ਲਿਆ ਜਾ ਰਿਹੈ ਲਾਹਾ- ਪਨਸਪ ਜਿਲ੍ਹਾ ਮੈਨੇਜਰ
ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਨੂੰ 31 ਹਜ਼ਾਰ ਰੁਪਏ ਦਾ ਯੋਗਦਾਨ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ