ਅੱਲ੍ਹੜਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ ''ਜ਼ਿੰਦਗੀ ਜ਼ਿੰਦਾਬਾਦ ਪ੍ਰੋਜੈਕਟ'': ਹਰਪ੍ਰੀਤ ਸਿੰਘ

ਅੱਲ੍ਹੜਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ ''ਜ਼ਿੰਦਗੀ ਜ਼ਿੰਦਾਬਾਦ ਪ੍ਰੋਜੈਕਟ'': ਹਰਪ੍ਰੀਤ ਸਿੰਘ

 ਬਰਨਾਲਾ, 3 ਮਾਰਚ
              ਅੱਲ੍ਹੜ ਉਮਰ ਵਾਲਿਆਂ (ਟੀਨ ਏਜਰਜ਼) ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਛੁਕ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ 'ਜ਼ਿੰਦਗੀ ਜ਼ਿੰਦਾਬਾਦ' ਨਾਮ ਹੇਠ ਵਿਸ਼ੇਸ਼ ਪ੍ਰੋਜੈਕਟ ਚਲਾਇਆ ਜਾਵੇਗਾ ਜਿਸ ਤਹਿਤ ਕਾਲਜਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਟੀਮ ਤਿਆਰ ਕੀਤੀ ਜਾਵੇਗੀ ਜੋ ਕਿ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ।
       ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੀਸੀ ਹਾਲ ਵਿਚ 'ਜ਼ਿੰਦਗੀ ਜ਼ਿੰਦਾਬਾਦ' ਪ੍ਰੋਜੈਕਟ ਤਹਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਪੁਲਿਸ ਵਿਭਾਗ, ਸਿੱਖਿਆ ਵਿਭਾਗ ਤੇ ਸਿਹਤ ਵਿਭਾਗ ਦਾ ਵੀ ਸਹਿਯੋਗ ਲਿਆ ਜਾਵੇਗਾ।
      ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਕਾਲਜਾਂ ਤੇ ਯੂਥ ਕਲੱਬਾਂ ਵਿਚੋਂ "ਜ਼ਿੰਦਗੀ ਦੇ ਮਾਰਗਰਸ਼ਕਾਂ" ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਉਹਨਾਂ ਯੂਥ ਸੇਵਾਵਾਂ ਵਿਭਾਗ ਨੂੰ ਯੂਥ ਕਲੱਬਾਂ ਦੇ ਵੇਰਵੇ ਦੇਣ ਅਤੇ ਕਾਲਜਾਂ ਦੇ ਵੇਰਵੇ ਇਕੱਤਰ ਕਰਕੇ ਸ਼ਡਿਊਲ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਲਜਾਂ ਦੇ ਨੌਜਵਾਨਾਂ ਵਿੱਚੋਂ ਚੰਗੇ ਅਤੇ ਪ੍ਰਭਾਵਸ਼ਾਲੀ ਬੁਲਾਰਿਆਂ ਦੀ ਚੋਣ ਕੀਤੀ ਜਾਵੇਗੀ।
       ਪ੍ਰੋਜੈਕਟ ਦੇ ਕੋਆਰਡੀਨੇਟਰ ਸਮਾਜਸੇਵੀ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਕਾਲਜਾਂ ਵਿਚੋਂ ਕਰੀਬ 150 ਅਤੇ ਯੂਥ ਕਲੱਬਾਂ/ਸਮਾਜ ਸੇਵੀ ਸੰਸਥਾਵਾਂ ਤੋਂ ਕਰੀਬ 50 ਮੈਂਬਰ ਭਾਸ਼ਣ ਮੁਕਾਬਲੇ ਕਰਵਾ ਕੇ ਚੁਣੇ ਜਾਣਗੇ। ਚੁਣੇ ਗਏ ਮੈਂਬਰਾਂ ਨੂੰ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੀ ਵਰਕਸ਼ਾਪ ਲਗਵਾ ਕੇ ਦੋਸਤਾਂ ਦੇ ਦਬਾਅ ਨੂੰ ਨਾ ਕਬੂਲ ਕਰਕੇ ਨਸ਼ੇ ਨੂੰ ਇਨਕਾਰ ਕਰਨ ਦੀ ਜਾਂਚ ਸਿਖਾਈ ਜਾਵੇਗੀ। ਇਹ ਸਿਖਲਾਈ ਪ੍ਰਾਪਤ ਨੌਜਵਾਨ "ਜ਼ਿੰਦਗੀ ਦੇ ਮਾਰਗਦਰਸ਼ਕ" ਅਖਵਾਉਣਗੇ ਅਤੇ ਅੱਗੇ ਸਕੂਲਾਂ ਤੇ ਕਾਲਜਾਂ ਵਿਚ ਬੱਚਿਆਂ ਨੂੰ ਨਸ਼ੇ ਨੂੰ ਨਾਂਹ ਕਰਨਾ ਸਿਖਾਉਣਗੇ।
    ਉਹਨਾਂ ਕਿਹਾ ਕਿ ਸਰਵੇਖਣ ਅਨੁਸਾਰ ਛੋਟੀ ਉਮਰ ਦੇ ਅੱਲ੍ਹੜ (ਕਿਸ਼ੋਰ) ਬੱਚਿਆਂ ਨੂੰ ਨਸ਼ੇ ਦੀ ਲਤ ਜ਼ਿਆਦਾਤਰ ਦੋਸਤਾਂ ਕੋਲੋਂ ਲੱਗਦੀ ਹੈ ਜਿੱਥੋਂ ਉਹ ਨਸ਼ੇ ਦੀ ਪਹਿਲੀ ਡੋਜ਼ ਲੈਂਦੇ ਹਨ। 83 ਫ਼ੀਸਦੀ ਨਸ਼ੇ ਦੀ ਲਤ ਦੋਸਤਾਂ ਦੇ ਦਬਾਅ ਹੇਠ ਲੱਗੀ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਦੋਸਤੀ ਦੇ ਪ੍ਰਭਾਵ ਹੇਠ ਅਕਸਰ ਹੀ ਹੋ ਜਾਂਦਾ ਹੈ ਪਰ ਇਸ ਅਵਸਥਾ ਵਿਚ ਹੀ ਜ਼ਰੂਰਤ ਹੈ ਕਿ ਬੱਚੇ ਨਸ਼ੇ ਨੂੰ ਨਾਂਹ ਕਰਨਾ ਸਿੱਖਣ। ਬੱਚਿਆਂ ਨੂੰ ਦੋਸਤਾਂ ਦੇ ਦਬਾਅ ਤੋਂ ਬਚਣ ਲਈ ਮਾਨਸਿਕ ਤੌਰ 'ਤੇ ਤਿਆਰ ਕੀਤਾ ਜਾਵੇਗਾ। ਇਸ ਦੀ ਕਾਮਯਾਬੀ ਲਈ ਜ਼ਿਲ੍ਹਾ ਪ੍ਰਸ਼ਸਨ ਦੀ ਮਦਦ ਨਾਲ ਇਸ ਪ੍ਰੋਜੈਕਟ ਨੂੰ ਜਨਤਕ ਮੁਹਿੰਮ ਬਣਾਇਆ ਜਾਵੇਗਾ ਅਤੇ ਜ਼ਿੰਦਗੀ ਦੇ ਮਾਰਗਦਰਸ਼ਕ ਸਿਰਨਾਵੇਂ ਹੇਠ ਸਮਾਜ ਵਿਚੋਂ ਹੀ ਰਾਹ ਦਸੇਰਾ ਲੋਕਾਂ ਦੀ ਫੌਜ ਤਿਆਰ ਕੀਤੀ ਜਾਵੇਗੀ ਜੋ ਨਸ਼ੇ ਦੀ ਚੇਨ ਨੂੰ ਤੋੜਨ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਇਸ ਪ੍ਰੋਗਰਾਮ ਨੂੰ "ਜ਼ਿੰਦਗੀ ਜ਼ਿੰਦਾਬਾਦ" ਦਾ ਨਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਪਿਆਂ ਨੂੰ ਵੀ ਬੱਚਿਆਂ ਦੀ ਪਰਵਰਿਸ਼ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਉਹ ਵੀ ਆਪਣੇ ਬੱਚਿਆਂ ਦੀ ਹਰ ਅਵਸਥਾ ਨੂੰ ਸਕਾਰਤਮਕ ਤਰੀਕੇ ਨਾਲ ਸਮਝ ਕੇ ਨਸ਼ਾ ਰਹਿਤ ਸਮਾਜ ਸਿਰਜਣ ਵਿਚ ਅਹਿਮ ਭੂਮਿਕਾ ਨਿਭਾਅ ਸਕਣ।
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐੱਸ ਪੀ ਸ੍ਰੀ ਅਸ਼ੋਕ ਸ਼ਰਮਾ, ਐੱਸ ਡੀ ਐੱਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਨੀਤਇੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਜ਼ਿਲ੍ਹੇ ਦੇ ਵੱਖ ਵੱਖ ਕਾਲਜਾਂ ਤੇ ਯੂਥ ਕਲੱਬਾਂ ਦੇ ਨੁਮਾਇੰਦੇ ਹਾਜ਼ਰ ਸਨ। 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ