ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਕਾਮਰਾਨ ਅਕਮਲ ਨੇ ਸਿੱਖਾਂ ਲਈ ਕੀਤੇ ਅਪਣੇ ਭੱਦੇ ਬਿਆਨ ਲਈ ਮੁਆਫ਼ੀ ਮੰਗ ਲਈ ਹੈ

ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਕਾਮਰਾਨ ਅਕਮਲ ਨੇ ਸਿੱਖਾਂ ਲਈ ਕੀਤੇ ਅਪਣੇ ਭੱਦੇ ਬਿਆਨ ਲਈ ਮੁਆਫ਼ੀ ਮੰਗ ਲਈ ਹੈ

Azad Soch News:- ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਕਾਮਰਾਨ ਅਕਮਲ ਨੇ ਸਿੱਖਾਂ ਲਈ ਕੀਤੇ ਅਪਣੇ ਭੱਦੇ ਬਿਆਨ ਲਈ ਮੁਆਫ਼ੀ ਮੰਗ ਲਈ ਹੈ ਤੇ ਇਸ ਦੇ ਨਾਲ ਹੀ ਕਾਮਰਾਨ ਅਕਮਲ 'ਤੇ ਹਰਭਜਨ ਸਿੰਘ ਭੱਜੀ (Harbhajan Singh) ਨੇ ਵੀ ਗੁੱਸਾ ਕੱਢਿਆ ਹੈ,ਮੁਆਫ਼ੀ ਮੰਗਦੇ ਹੋਏ ਕਾਮਰਾਨ ਅਕਮਲ ਨੇ ਕਿਹਾ ਕਿ ਮੈਨੂੰ ਆਪਣੀਆਂ ਹਾਲੀਆ ਟਿੱਪਣੀਆਂ ਲਈ ਦਿਲੋਂ ਅਫ਼ਸੋਸ ਹੈ,ਅਤੇ ਮੈਂ ਦਿਲੋਂ ਮੁਆਫ਼ੀ ਮੰਗਦਾ ਹਾਂ,ਮੇਰੇ ਸ਼ਬਦ ਅਣਉਚਿਤ ਅਤੇ ਅਪਮਾਨਜਨਕ ਸਨ,ਮੈਂ ਦੁਨੀਆ ਭਰ ਦੇ ਸਿੱਖਾਂ ਲਈ ਬਹੁਤ ਸਤਿਕਾਰ ਕਰਦਾ ਹਾਂ ਅਤੇ ਕਦੇ ਵੀ ਕਿਸੇ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਰੱਖਦਾ,ਮੈਨੂੰ ਸੱਚਮੁੱਚ ਅਫ਼ਸੋਸ ਹੈ,ਮੈਂ ਮੁਆਫ਼ੀ ਮੰਗਦਾ ਹਾਂ। 


ਇਸ ਮੈਚ ਦੌਰਾਨ ਅਕਮਲ ਕਹਿੰਦੇ ਨਜ਼ਰ ਆ ਰਹੇ ਹਨ, 'ਦੇਖੋ ਅਰਸ਼ਦੀਪ ਸਿੰਘ (Arshdeep Singh) ਨੇ ਆਖਰੀ ਓਵਰ ਕਰਨਾ ਹੈ,ਉਸ ਦੀ ਤਾਲ ਨਜ਼ਰ ਨਹੀਂ ਆਉਂਦੀ,ਪਰ ਕੁਝ ਵੀ ਹੋ ਸਕਦਾ ਹੈ... 12 ਵੱਜ ਗਏ ਹਨ,' ਇਹ ਕਹਿ ਕੇ ਅਕਮਲ ਹੱਸਣ ਲੱਗ ਪਿਆ,ਇਸ ਦੌਰਾਨ ਸ਼ੋਅ ਦੇ ਹੋਸਟ ਦਾ ਕਹਿਣਾ ਹੈ ਕਿ ਆਖਰੀ ਓਵਰ 'ਚ 16-17 ਦੌੜਾਂ ਕਾਫੀ ਹੋ ਸਕਦੀਆਂ ਹਨ,ਇਸ 'ਤੇ ਅਕਮਲ ਨੇ ਹੱਸਦੇ ਹੋਏ ਕਿਹਾ, 'ਕਿਸੇ ਸਿੱਖ ਨੂੰ 12 ਵਜੇ ਤੋਂ ਬਾਅਦ ਓਵਰ ਨਹੀਂ ਦੇਣਾ ਚਾਹੀਦਾ...' ਕਾਮਰਾਨ ਅਕਮਲ ਦੀ ਇਸ ਟਿੱਪਣੀ ਨੂੰ ਅਪਮਾਨਜਨਕ ਮੰਨਿਆ ਗਿਆ। 


ਇਸ ਦੇ ਨਾਲ ਹੀ ਦੱਸ ਦਈਏ ਕਿ ਹਰਭਜਨ ਸਿੰਘ ਭੱਜੀ ਨੇ ਵੀ ਅਕਮਲ ਨੂੰ ਫਟਕਾਰ ਲਗਾਈ ਹੈ,ਹਰਭਜਨ ਸਿੰਘ ਨੇ ਲਿਖਿਆ ਕਿ ''ਲੱਖ ਦੀ ਲਾਹਨਤ ਤੇਰੇ ਕਾਮਰਾਨ ਅਕਮਲ,ਤੁਹਾਨੂੰ ਆਪਣੀ ਗੰਦੀ ਜ਼ੁਬਾਨ ਖੋਲ੍ਹਣ ਤੋਂ ਪਹਿਲਾਂ ਸਿੱਖਾਂ ਦਾ ਇਤਿਹਾਸ ਜਾਣ ਲੈਣਾ ਚਾਹੀਦਾ ਹੈ,ਸਿੱਖਾਂ ਨੇ ਤੁਹਾਡੀਆਂ ਮਾਵਾਂ-ਭੈਣਾਂ ਨੂੰ ਬਚਾਇਆ ਸੀ ਜਦੋਂ ਹਮਲਾਵਰਾਂ ਨੇ ਅਗਵਾ ਕੀਤਾ ਸੀ,ਸਮਾਂ ਰਾਤ ਦੇ 12 ਵਜੇ ਦੇ ਕਰੀਬ ਸੀ,ਕੁਝ ਸ਼ਰਮ ਕਰੋ।'' 

 

Advertisement

Latest News

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
New Delhi,27 July,2024,(Azad Soch News):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ...
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ