ਇੰਡੀਆ ਚੈਂਪੀਅਨਜ਼ ਨੇ ਵਰਲਡ ਚੈਂਪੀਅਨਸ਼ਿਪ ਆਫ਼ ਲੈਜੈਂਡਜ਼ ਤੋਂ ਹਟਣ ਦਾ ਐਲਾਨ ਕਰ ਦਿੱਤਾ
By Azad Soch
On
New Delhi,31,JULY,2025,(Azad Soch News):- ਇੰਡੀਆ ਚੈਂਪੀਅਨਜ਼ ਨੇ ਵਰਲਡ ਚੈਂਪੀਅਨਸ਼ਿਪ ਆਫ਼ ਲੈਜੈਂਡਜ਼ (World Championship of Legends) ਤੋਂ ਹਟਣ ਦਾ ਐਲਾਨ ਕਰ ਦਿੱਤਾ ਹੈ ਅਤੇ ਪਾਕਿਸਤਾਨ ਚੈਂਪੀਅਨਜ਼ ਹੁਣ ਫਾਈਨਲ ਚ ਪਹੁੰਚ ਗਈ ਹੈ। ਟੀਮ ਨੇ ਇਹ ਫੈਸਲਾ ਪਾਕਿਸਤਾਨ ਖਿਲਾਫ ਖੇਡਣ ਤੋਂ ਇਨਕਾਰ ਕਰਨ ਤੋਂ ਬਾਅਦ ਲਿਆ ਹੈ। ਭਾਰਤ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਉਹ ਇਸ ਟੂਰਨਾਮੈਂਟ ਵਿੱਚ ਪਾਕਿਸਤਾਨ ਵਿਰੁੱਧ ਕੋਈ ਮੈਚ ਨਹੀਂ ਖੇਡੇਗਾ। ਪਹਿਲਾਂ ਭਾਰਤ-ਪਾਕਿਸਤਾਨ ਮੈਚ ਲੀਗ *India-Pakistan Match League) ਪੜਾਅ ਵਿੱਚ ਰੱਦ ਕਰ ਦਿੱਤਾ ਗਿਆ ਸੀ, ਅਤੇ ਹੁਣ ਸੈਮੀਫਾਈਨਲ ਤੋਂ ਪਹਿਲਾਂ ਹੀ ਭਾਰਤੀ ਟੀਮ ਨੇ ਪਾਕਿਸਤਾਨ ਵਿਰੁੱਧ ਨਾ ਖੇਡਣ ਦਾ ਫੈਸਲਾ ਕੀਤਾ ਹੈ। ਜਿਸ ਕਾਰਨ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ।
Tags: cricket
Latest News
27 Jun 2026 13:17:54
ਬੇਲਫਾਸਟ/ਆਇਰਲੈਂਡ,26, ਜੂਨ, 2026, (ਆਜ਼ਾਦ ਸੋਚ ਨਿਊਜ਼):- ਆਇਰਲੈਂਡ ਦੀ ਕ੍ਰਿਕਟ ਟੀਮ ਨੇ ਇੱਕ ਵੱਡਾ ਉਲਟਫੇਰ ਕਰਦੇ ਹੋਏ ਪਹਿਲੀ ਵਾਰ ਵਿਸ਼ਵ ਚੈਂਪੀਅਨ...

