ਸ਼੍ਰੀਲੰਕਾ ਦੌਰੇ ਲਈ ਭਾਰਤੀ ਟੀਮ ਦਾ ਐਲਾਨ

ਸ਼ੁਭਮਨ ਗਿੱਲ ਨੂੰ ਸ਼੍ਰੀਲੰਕਾ ਦੌਰੇ ਲਈ ਵੱਡਾ ਤੋਹਫਾ ਮਿਲਿਆ

ਸ਼੍ਰੀਲੰਕਾ ਦੌਰੇ ਲਈ ਭਾਰਤੀ ਟੀਮ ਦਾ ਐਲਾਨ

New Delhi,19 July,2024,(Azad Soch News):- ਭਾਰਤੀ ਟੀਮ ਦਾ ਹੁਣ ਅਗਲਾ ਮਿਸ਼ਨ ਸ਼੍ਰੀਲੰਕਾ ਦਾ ਦੌਰਾ ਹੈ,ਇਸ ਦੌਰੇ 'ਤੇ ਭਾਰਤੀ ਟੀਮ ਨੂੰ 3 ਮੈਚਾਂ ਦੀ ਵਨਡੇ ਅਤੇ 3 ਮੈਚਾਂ ਦੀ ਟੀ-20 ਸੀਰੀਜ਼ ਖੇਡਣੀ ਹੈ, ਹੁਣ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀ ਇਸ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ,ਟੀ-20 ਟੀਮ (T-20 Team) ਦੀ ਕਪਤਾਨੀ ਸੂਰਿਆਕੁਮਾਰ ਯਾਦਵ ਨੂੰ ਸੌਂਪੀ ਗਈ ਹੈ,ਸ਼ੁਭਮਨ ਗਿੱਲ (Shubhaman Gill) ਨੂੰ ਸ਼੍ਰੀਲੰਕਾ ਦੌਰੇ ਲਈ ਵੱਡਾ ਤੋਹਫਾ ਮਿਲਿਆ ਹੈ,ਉਨ੍ਹਾਂ ਨੂੰ ਵਨਡੇ ਅਤੇ ਟੀ-20 ਸੀਰੀਜ਼ (T-20 Series) ਦੋਵਾਂ 'ਚ ਉਪ ਕਪਤਾਨੀ ਸੌਂਪੀ ਗਈ ਹੈ,ਇਸ ਦਾ ਮਤਲਬ ਹੈ ਕਿ ਪਾਂਡਿਆ ਦਾ ਉਪ ਕਪਤਾਨੀ ਤੋਂ ਵੀ ਪੱਤਾ ਸਾਫ਼ ਹੋ ਗਿਆ ਹੈ,ਇਸ ਤੋਂ ਇਲਾਵਾ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ (Wicketkeeper Batsman Rishabh Pant) ਦੀ ਵਨਡੇ ਟੀਮ 'ਚ ਵਾਪਸੀ ਹੋਈ ਹੈ,ਰਿਆਨ ਪਰਾਗ ਨੂੰ ਵੀ ਦੋਵਾਂ ਸੀਰੀਜ਼ 'ਚ ਮੌਕਾ ਦਿੱਤਾ ਗਿਆ ਹੈ।


ਸ਼੍ਰੀਲੰਕਾ ਦੌਰੇ ਲਈ ਭਾਰਤੀ ਟੀਮ

ਭਾਰਤ ਦੀ ਟੀ-20 ਟੀਮ: ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਯਸ਼ਸਵੀ ਜੈਸਵਾਲ, ਰਿੰਕੂ ਸਿੰਘ, ਰਿਆਨ ਪਰਾਗ, ਰਿਸ਼ਭ ਪੰਤ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਹਾਰਦਿਕ ਪਾਂਡਿਆ,ਸ਼ਿਵਮ ਦੂਬੇ, ਅਕਸ਼ਰ ਪਟੇਲ,  ਵਾਸ਼ਿੰਗਟਨ ਸੁੰਦਰ , ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਖਲੀਲ ਅਹਿਮਦ ਅਤੇ ਮੁਹੰਮਦ ਸਿਰਾਜ।
ਭਾਰਤ ਦੀ ਵਨਡੇ ਟੀਮ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਸ਼੍ਰੇਅਸ ਅਈਅਰ, ਸ਼ਿਵਮ ਦੂਬੇ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ , ਰਿਆਨ ਪਰਾਗ, ਅਕਸ਼ਰ ਪਟੇਲ, ਖਲੀਲ ਅਹਿਮਦ ਅਤੇ ਹਰਸ਼ਿਤ ਰਾਣਾ।

 

Advertisement

Latest News

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*   *ਮਾਡਰਨ ਆਟੋਮੋਟਿਵਜ਼ ਲਿਮਟਡ ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼