ਭਾਰਤ ਅਤੇ ਬੰਗਲਾਦੇਸ਼ T-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਨੂੰ ਲੈ ਕੇ ਤਿਆਰੀਆਂ ਮੁਕੰਮਲ
By Azad Soch
On
New Delhi,04 OCT,2024,(Azad Soch News):- ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਐਤਵਾਰ (6 ਅਕਤੂਬਰ) ਨੂੰ ਹੋਣ ਵਾਲੇ ਪਹਿਲੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ (T-20 International Cricket Match) ਤੋਂ ਪਹਿਲਾਂ ਇੱਥੇ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਹਨ ਤਾਂ ਜੋ ਮੈਚ ਨੂੰ ਸਹੀ ਢੰਗ ਨਾਲ ਆਯੋਜਿਤ ਕੀਤਾ ਜਾ ਸਕੇ,ਅਧਿਕਾਰੀਆਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ (Magistrate) ਨੇ ਆਪਣੇ ਹੁਕਮਾਂ ਵਿੱਚ ਵਿਰੋਧ ਪ੍ਰਦਰਸ਼ਨਾਂ ਅਤੇ ਖਾਸ ਕਰਕੇ ਸੋਸ਼ਲ ਮੀਡੀਆ (Social Media) ‘ਤੇ ਭੜਕਾਊ ਸਮੱਗਰੀ ਫੈਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ,ਬੰਗਲਾਦੇਸ਼ ਵਿਚ ਹੋਏ ਸਿਆਸੀ ਬਦਲਾਅ ਕਾਰਨ ਬੰਗਲਾਦੇਸ਼ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਭਾਰਤ ਵਿੱਚ ਹਿੰਦੂ ਸਮਾਜ ਦੇ ਲੋਕਾਂ ਵਿੱਚ ਇਸ ਸਮੇਂ ਭਾਵਨਾਵਾਂ ਭੜਕੀਆਂ ਹੋਈਆਂ ਹਨ,ਕਿਉਂਕਿ ਬੰਗਲਾਦੇਸ਼ ਵਿੱਚ ਹਿੰਦੂਆਂ ਉੱਤੇ ਅੱਤਿਆਚਾਰ ਹੋਇਆ ਹੈ,ਪਰ ਇਸ ਸਭ ਦੇ ਬਾਵਜੂਦ ਕ੍ਰਿਕਟ ਦੋਵਾਂ ਦੇਸ਼ਾਂ ਵਿੱਚ ਆਈ ਇਸ ਖਟਾਸ ਨੂੰ ਦੂਰ ਕਰਨ ਦਾ ਯਤਨ ਕਰ ਰਿਹਾ ਹੈ।
Latest News
12 Mar 2026 21:10:43
ਦਿੜ੍ਹਬਾ, 12 ਮਾਰਚਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ...

