ਕੇਐਲ ਰਾਹੁਲ ਤੇ ਰੁਤੂਰਾਜ ਨੂੰ 12-12 ਲੱਖ ਰੁ: ਦਾ ਲੱਗਿਆ ਜੁਰਮਾਨਾ

 ਕੇਐਲ ਰਾਹੁਲ ਤੇ ਰੁਤੂਰਾਜ ਨੂੰ 12-12 ਲੱਖ ਰੁ: ਦਾ ਲੱਗਿਆ ਜੁਰਮਾਨਾ

New Delhi,20 April,2024,(Azad Soch News):- ਚੇਨਈ ਸੁਪਰ ਕਿੰਗਜ਼ (Chennai Super Kings) ਦੇ ਕਪਤਾਨ ਰੁਤੁਰਾਜ ਗਾਇਕਵਾੜ ਅਤੇ ਲਖਨਊ ਸੁਪਰ ਜਾਇੰਟਸ (Lucknow Super Giants) ਦੇ ਕਪਤਾਨ ਕੇਐਲ ਰਾਹੁਲ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (Board of Control For Cricket In India) ਨੇ 12-12 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ,ਲਖਨਊ ‘ਚ ਸ਼ੁੱਕਰਵਾਰ ਨੂੰ ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਸ ਵਿਚਾਲੇ IPL ਦਾ ਮੈਚ ਖੇਡਿਆ ਗਿਆ,ਮੈਚ ‘ਚ ਹੌਲੀ ਓਵਰ ਰੇਟ ਕਾਰਨ ਦੋਵਾਂ ਟੀਮਾਂ ਦੇ ਕਪਤਾਨਾਂ ‘ਤੇ ਜੁਰਮਾਨਾ ਲਗਾਇਆ ਗਿਆ ਹੈ,ਇੰਡੀਅਨ ਪ੍ਰੀਮੀਅਰ ਲੀਗ (IPL) ਨੇ ਮੈਚ ਤੋਂ ਬਾਅਦ ਇਹ ਜਾਣਕਾਰੀ ਦਿੱਤੀ।

ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਦੇ ਕਪਤਾਨ ਸ਼੍ਰੇਅਸ ਅਈਅਰ ‘ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ,ਮੰਗਲਵਾਰ ਨੂੰ ਕੋਲਕਾਤਾ ‘ਚ ਰਾਜਸਥਾਨ ਰਾਇਲਸ (Rajasthan Royals) ਦੇ ਖਿਲਾਫ ਮੈਚ ‘ਚ ਹੌਲੀ ਓਵਰ ਰੇਟ ਕਾਰਨ ਅਈਅਰ ‘ਤੇ ਜੁਰਮਾਨਾ ਲਗਾਇਆ ਗਿਆ,ਈਡਨ ਗਾਰਡਨ ਸਟੇਡੀਅਮ (Eden Gardens Stadium) ‘ਚ ਇਸ ਮੈਚ ‘ਚ ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਨੂੰ ਰਾਜਸਥਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ,ਕੋਲਕਾਤਾ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 223 ਦੌੜਾਂ ਬਣਾਈਆਂ,ਸੁਨੀਲ ਨਰਾਇਣ ਨੇ 56 ਗੇਂਦਾਂ ‘ਤੇ 109 ਦੌੜਾਂ ਬਣਾਈਆਂ,ਰਾਜਸਥਾਨ ਨੇ 20 ਓਵਰ ਖੇਡ ਕੇ 8 ਵਿਕਟਾਂ ਦੇ ਨੁਕਸਾਨ ‘ਤੇ 224 ਦੌੜਾਂ ਬਣਾਈਆਂ।

Advertisement

Latest News

ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ
Chandigarh, 25 January 2025,(Azad Soch News):-  ਗਣਤੰਤਰ ਦਿਵਸ (Republic Day) ਦੀ ਪੂਰਵ ਸੰਧਿਆ 'ਤੇ, ਭਾਰਤ ਸਰਕਾਰ ਨੇ ਪਦਮ ਪੁਰਸਕਾਰਾਂ ਦਾ...
ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ
ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤ
ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ
ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ
ਸਿੰਗਲ ਯੂਜ ਪਲਾਸਟਿਕ ਮੁਕਤ ਵਾਤਾਵਰਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ