ਰਾਇਲ ਚੈਲੰਜਰਜ਼ ਬੈਂਗਲੁਰੂ ਨੇ IPL-2024 ‘ਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ
By Azad Soch
On
Bangalore, 5 May 2024,(Azad Soch News):– ਰਾਇਲ ਚੈਲੰਜਰਜ਼ ਬੈਂਗਲੁਰੂ (Royal Challengers Bangalore) ਨੇ IPL-2024 ‘ਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ ਹੈ,ਟੀਮ ਨੇ ਮੌਜੂਦਾ ਸੈਸ਼ਨ ਦੇ 52ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ (Gujarat Titans) ਨੂੰ 4 ਵਿਕਟਾਂ ਨਾਲ ਹਰਾਇਆ,ਇਸ ਜਿੱਤ ਨਾਲ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਪਲੇਆਫ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ ਹਨ,ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਸ਼ਨੀਵਾਰ ਨੂੰ ਐੱਮ ਚਿੰਨਾਸਵਾਮੀ ਸਟੇਡੀਅਮ (M Chinnaswamy Stadium) ‘ਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ,ਗੁਜਰਾਤ ਟਾਈਟਨਜ਼ ਦੀ ਟੀਮ 19.3 ਓਵਰਾਂ ‘ਚ 147 ਦੌੜਾਂ ‘ਤੇ ਆਲ ਆਊਟ ਹੋ ਗਈ,ਰਾਇਲ ਚੈਲੰਜਰਜ਼ ਬੈਂਗਲੁਰੂ ਨੇ 13.4 ਓਵਰਾਂ ‘ਚ 6 ਵਿਕਟਾਂ ‘ਤੇ ਟੀਚਾ ਹਾਸਲ ਕਰ ਲਿਆ,ਸਵਪਨਿਲ ਸਿੰਘ ਨੇ ਰਾਸ਼ਿਦ ਖਾਨ ਖਿਲਾਫ ਜੇਤੂ ਛੱਕਾ ਲਗਾਇਆ,ਮੁਹੰਮਦ ਸਿਰਾਜ ਪਲੇਅਰ ਆਫ ਦਿ ਮੈਚ (Player of The Match) ਰਹੇ,ਉਸ ਨੇ 29 ਦੌੜਾਂ ਦੇ ਕੇ 2 ਵਿਕਟਾਂ ਲਈਆਂ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


