ਨਿਊਜ਼ੀਲੈਂਡ ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ
New Delhi,06 July,2024,(Azad Soch News):- ਟੀਮ ਇੰਡੀਆ (Team India) ਨੇ ਫਿਲਹਾਲ ਟੀ-20 ਵਿਸ਼ਵ ਕੱਪ (T-20 World Cup) ਜਿੱਤ ਲਿਆ ਹੈ,ਜਿਸ ਤੋਂ ਬਾਅਦ ਟੀਮ ਇੰਡੀਆ ਨੂੰ ਜ਼ਿੰਬਾਬਵੇ, ਸ਼੍ਰੀਲੰਕਾ, ਬੰਗਲਾਦੇਸ਼ ਅਤੇ ਨਿਊਜ਼ੀਲੈਂਡ ਖਿਲਾਫ ਅਗਲੀਆਂ ਕੁਝ ਸੀਰੀਜ਼ ਖੇਡਣੀਆਂ ਹਨ,ਨਿਊਜ਼ੀਲੈਂਡ (New Zealand) ਖਿਲਾਫ 3 ਟੈਸਟ ਮੈਚਾਂ ਦੀ ਸੀਰੀਜ਼ ਲਈ ਟੀਮ ਇੰਡੀਆ (Team India) ਦੀ ਟੀਮ ਦਾ ਐਲਾਨ ਜਲਦ ਹੀ ਕੀਤਾ ਜਾ ਸਕਦਾ ਹੈ,ਮੀਡੀਆ ਰਿਪੋਰਟਾਂ ਮੁਤਾਬਕ ਅਰਸ਼ਦੀਪ ਸਿੰਘ ਅਤੇ ਯੁਜਵੇਂਦਰ ਚਾਹਲ ਨੂੰ ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਲਈ ਟੀਮ 'ਚ ਡੈਬਿਊ (Debut) ਕਰਨ ਦਾ ਮੌਕਾ ਦਿੱਤਾ ਜਾ ਸਕਦਾ ਹੈ,ਜਦਕਿ ਹਾਰਦਿਕ ਪਾਂਡਿਆ ਅਤੇ ਰਿਸ਼ਭ ਪੰਤ ਦੀ ਵਾਪਸੀ ਹੋ ਸਕਦੀ ਹੈ,ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸਰਫਰਾਜ਼ ਖਾਨ, ਰਿਸ਼ਭ ਪੰਤ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ, ਆਕਾਸ਼ ਦੀਪ ਅਤੇ ਕੇਐਲ ਰਾਹੁਲ,ਟੀਮ ਇੰਡੀਆ (Team India) ਦੇ ਦਿੱਗਜ ਆਲਰਾਊਂਡਰ ਹਾਰਦਿਕ ਪਾਂਡਿਆ ਅਤੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਲੰਬੇ ਸਮੇਂ ਤੋਂ ਭਾਰਤੀ ਟੀਮ ਲਈ ਕੋਈ ਟੈਸਟ ਮੈਚ ਨਹੀਂ ਖੇਡਿਆ ਹੈ,ਪਰ ਮੀਡੀਆ 'ਚ ਆਈਆਂ ਖਬਰਾਂ ਮੁਤਾਬਕ ਚੋਣ ਕਮੇਟੀ ਜਲਦ ਹੀ ਹਾਰਦਿਕ ਅਤੇ ਰਿਸ਼ਭ ਪੰਤ 'ਤੇ ਵਿਚਾਰ ਕਰੇਗੀ,ਰਿਸ਼ਭ ਪੰਤ ਨੂੰ ਟੀਮ ਇੰਡੀਆ ਲਈ ਟੈਸਟ ਕ੍ਰਿਕਟ (Test Cricket) 'ਚ ਵਾਪਸੀ ਦਾ ਮੌਕਾ ਦਿੱਤਾ ਜਾ ਸਕਦਾ ਹੈ।