ਟੀਮ ਇੰਡੀਆ ਨੇ ਆਪਣੇ ਆਖਰੀ ਸੁਪਰ-8 ਮੈਚ 'ਚ ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾਇਆ

ਟੀਮ ਇੰਡੀਆ ਨੇ ਆਪਣੇ ਆਖਰੀ ਸੁਪਰ-8 ਮੈਚ 'ਚ ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾਇਆ

New Delhi,25 June,2024,(Azad Soch News):- ਟੀਮ ਇੰਡੀਆ ਨੇ ਆਪਣੇ ਆਖਰੀ ਸੁਪਰ-8 ਮੈਚ 'ਚ ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾਇਆ ਹੈ,ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ (Team India) ਨੇ ਟੀ-20 ਵਿਸ਼ਵ ਕੱਪ (T-20 World Cup) ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ, ਟੀਮ 5ਵੀਂ ਵਾਰ ਇਸ ਟੂਰਨਾਮੈਂਟ ਦੇ ਟਾਪ-4 ਵਿਚ ਪਹੁੰਚੀ ਹੈ,ਸੈਮੀਫਾਈਨਲ (Semi-Finals) 'ਚ ਭਾਰਤ ਦਾ ਸਾਹਮਣਾ ਪਿਛਲੇ ਚੈਂਪੀਅਨ ਇੰਗਲੈਂਡ ਨਾਲ 27 ਜੂਨ ਨੂੰ ਰਾਤ 8 ਵਜੇ ਗੁਆਨਾ ਦੇ ਮੈਦਾਨ 'ਤੇ ਹੋਵੇਗਾ,ਵੈਸਟਇੰਡੀਜ਼ ਦੇ ਸੇਂਟ ਲੂਸੀਆ 'ਚ ਸੋਮਵਾਰ ਨੂੰ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈ਼ਸਲਾ ਕੀਤਾ,ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 41 ਗੇਂਦਾਂ ਵਿਚ 92 ਦੌੜਾਂ ਦੀ ਪਾਰੀ ਖੇਡੀ,ਉਸ ਨੇ 7 ਚੌਕਿਆਂ ਅਤੇ 8 ਛੱਕਿਆਂ ਦੀ ਮਦਦ ਨਾਲ 224 ਦੇ ਸਟ੍ਰਾਈਕ ਰੇਟ ਨਾਲ ਬੱਲੇਬਾਜ਼ੀ ਕੀਤੀ,ਇਕ ਸਮੇਂ ਉਨ੍ਹਾਂ ਦਾ ਸਟ੍ਰਾਈਕ ਰੇਟ 300 ਤੱਕ ਪਹੁੰਚ ਗਿਆ ਸੀ,ਰੋਹਿਤ ਟੀ-20 ਵਿਸ਼ਵ ਕੱਪ (T-20 World Cup) 'ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਤੋਂ ਖੁੰਝ ਗਏ,ਹਾਲਾਂਕਿ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਇਆ। 


ਰੋਹਿਤ ਤੋਂ ਇਲਾਵਾ ਸੂਰਿਆਕੁਮਾਰ (31), ਸ਼ਿਵਮ ਦੂਬੇ (28) ਅਤੇ ਹਾਰਦਿਕ ਪੰਡਯਾ (27) ਨੇ ਟੀਮ ਦੇ ਸਕੋਰ ਨੂੰ 205 ਤੱਕ ਪਹੁੰਚਾਇਆ,ਟੀਮ ਨੇ ਇਸ ਟੀ-20 ਵਿਸ਼ਵ ਕੱਪ (T-20 World Cup) ਵਿੱਚ ਪਹਿਲੀ ਵਾਰ 200+ ਦਾ ਸਕੋਰ ਬਣਾਇਆ ਹੈ,ਆਸਟ੍ਰੇਲੀਆ ਲਈ ਜੋਸ਼ ਹੇਜ਼ਲਵੁੱਡ ਨੇ 4 ਓਵਰਾਂ 'ਚ ਸਿਰਫ 14 ਦੌੜਾਂ ਦਿੱਤੀਆਂ ਅਤੇ ਇਕ ਵਿਕਟ ਲਈ। ਹੇਜ਼ਲਵੁੱਡ ਤੋਂ ਇਲਾਵਾ ਹਰ ਗੇਂਦਬਾਜ਼ ਨੇ ਆਪਣੇ ਓਵਰਾਂ 'ਚ 10 ਤੋਂ ਵੱਧ ਦੌੜਾਂ ਦਿੱਤੀਆਂ,ਦੌੜਾਂ ਦਾ ਪਿੱਛਾ ਕਰਦਿਆਂ ਆਸਟਰੇਲੀਆ ਨੇ 13 ਓਵਰਾਂ ਵਿੱਚ ਦੋ ਵਿਕਟਾਂ ’ਤੇ 128 ਦੌੜਾਂ ਬਣਾ ਲਈਆਂ ਸਨ,ਇਸ ਤੋਂ ਬਾਅਦ ਆਖਰੀ 7 ਓਵਰਾਂ 'ਚ ਭਾਰਤੀ ਗੇਂਦਬਾਜ਼ਾਂ ਨੇ ਜ਼ਬਰਦਸਤ ਵਾਪਸੀ ਕਰਦੇ ਹੋਏ ਕੰਗਾਰੂ ਟੀਮ ਨੂੰ 20 ਓਵਰਾਂ 'ਚ 181/7 ਦੇ ਸਕੋਰ 'ਤੇ ਰੋਕ ਦਿੱਤਾ,ਅਰਸ਼ਦੀਪ ਸਿੰਘ ਨੇ ਟਿਮ ਡੇਵਿਡ, ਮੈਥਿਊ ਵੇਡ ਅਤੇ ਡੇਵਿਡ ਵਾਰਨਰ ਦੀਆਂ ਵਿਕਟਾਂ ਲਈਆਂ, ਜਦਕਿ ਕੁਲਦੀਪ ਯਾਦਵ ਨੇ ਗਲੇਨ ਮੈਕਸਵੈੱਲ ਅਤੇ ਮਿਸ਼ੇਲ ਮਾਰਸ਼ ਨੂੰ ਪੈਵੇਲੀਅਨ ਭੇਜਿਆ,ਬੁਮਰਾਹ ਨੇ ਟ੍ਰੈਵਿਸ ਹੈੱਡ (76 ਦੌੜਾਂ) ਦਾ ਵਿਕਟ ਲੈ ਕੇ ਮੈਚ ਨੂੰ ਭਾਰਤ ਦੇ ਪੱਖ ਵਿੱਚ ਕਰ ਦਿੱਤਾ। ਹੈੱਡ ਨੇ 43 ਗੇਂਦਾਂ 'ਤੇ 76 ਦੌੜਾਂ ਦੀ ਪਾਰੀ ਖੇਡੀ। 

 

Advertisement

Latest News

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ...
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ
ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ