ਅੱਜ ਤੋਂ ਲੁਧਿਆਣਾ ਦੇ ‘ਕਿਲਾ ਰਾਏਪੁਰ ਪੇਂਡੂ ਓਲੰਪਿਕ’ ਖੇਡਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ 

ਅੱਜ ਤੋਂ ਲੁਧਿਆਣਾ ਦੇ ‘ਕਿਲਾ ਰਾਏਪੁਰ ਪੇਂਡੂ ਓਲੰਪਿਕ’ ਖੇਡਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ 

Ludhiana/ Raipur,17,FEB,2026,(Azad Soch News):-  ਅੱਜ ਤੋਂ ਲੁਧਿਆਣਾ ਦੇ ‘ਕਿਲਾ ਰਾਏਪੁਰ ਪੇਂਡੂ ਓਲੰਪਿਕ’ ਖੇਡਾਂ ('Qila Raipur Rural Olympics' Games) ਦੀ ਸ਼ੁਰੂਆਤ ਹੋਣ ਜਾ ਰਹੀ ਹੈ,ਕਿਲਾ ਰਾਏਪੁਰ ਦੇ ਗਰੇਵਾਲ ਸਪੋਰਟਸ ਸਟੇਡੀਅਮ ‘ਚ ਪੇਂਡੂ ਓਲੰਪਿਕ ਖੇਡਾਂ (Rural Olympic Games) ਸ਼ੁਰੂ ਹੋਣਗੀਆਂ,ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Punjab Agriculture Minister Gurmeet Singh Khudian) ਅੱਜ 12 ਵਜੇ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨਗੇ,ਇਨ੍ਹਾਂ ਖੇਡਾਂ ‘ਚ 11 ਸਾਲਾਂ ਬਾਅਦ ਬੈਲ ਗੱਡੀਆਂ (Bullock Carts) ਦੀ ਦੌੜ ਹੋਣ ਜਾ ਰਹੀ ਹੈ,ਮਿਨੀ ਓਲੰਪਿਕ ਕਹੀਆਂ ਜਾਣ ਵਾਲੀਆਂ ਕਿਲਾ ਰਾਏਪੁਰ ਦੀਆਂ ਖੇਡਾਂ ‘ਚ ਮੁੜ ਬੈਲ ਗੱਡੀਆਂ ਦੀ ਦੌੜ ਸ਼ੁਰੂ ਹੋਣ ਜਾ ਰਹੀ ਹੈ,ਇਸ ਨੂੰ ਲੈ ਕੇ ਇਸ ਵਾਰ ਵੱਡਾ ਉਤਸ਼ਾਹ ਦੇਖਿਆ ਜਾ ਰਿਹਾ ਹੈ, ਬੈਲ ਦੌੜਾਕ ਰੇਸ ‘ਚ ਭਾਗ ਲੈਣ ਲਈ ਰਜਿਸਟ੍ਰੇਸ਼ਨ (Registration) ਕਰਵਾ ਰਹੇ ਹਨ,ਉਨ੍ਹਾਂ ਦਾ ਕਹਿਣਾ ਹੈ ਕਿ ਬਲਦਾਂ ਦੀ ਦੌੜ ਨਾਲ ਇਨ੍ਹਾਂ ਖੇਡਾਂ ਦੀ ਸ਼ਾਨ ਵੱਧ ਗਈ ਹੈ,ਲੁਧਿਆਣਾ ਪ੍ਰਸ਼ਾਸਨ (Ludhiana Administration) ਵੱਲੋਂ ਵੀ ਇਨ੍ਹਾਂ ਖੇਡਾਂ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ,ਡੀਸੀ ਹਿਮਾਂਸ਼ੂ ਜੈਨ (DC Himanshu Jain) ਨੇ ਜਾਣਕਾਰੀ ਦਿੱਤੀ ਸੀ ਕਿ ਨਿਯਮਾਂ ਦੇ ਕਾਨੂੰਨ ਮੁਤਾਬਕ ਬਲਦਾਂ ਦੀ ਦੌੜ ਕਰਵਾਈ ਜਾ ਰਹੀ ਹੈ।

Advertisement

Latest News

ਵਪਾਰੀਆਂ ਦਾ ਸਮਾਂ, ਮਿਹਨਤ ਅਤੇ ਪੈਸਾ ਬਚਾਉਣ ਲਈ ਸਮਰਪਿਤ ਪਲੇਟਫਾਰਮ ਸਥਾਪਿਤ ਕੀਤਾ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ ਵਪਾਰੀਆਂ ਦਾ ਸਮਾਂ, ਮਿਹਨਤ ਅਤੇ ਪੈਸਾ ਬਚਾਉਣ ਲਈ ਸਮਰਪਿਤ ਪਲੇਟਫਾਰਮ ਸਥਾਪਿਤ ਕੀਤਾ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ
*ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ...
ਇਹ ਜੰਗ ਇਕੱਲੀ ਪੁਲਿਸ ਨਹੀਂ ਜਿੱਤ ਸਕਦੀ, ਲੋਕ, ਪ੍ਰਸ਼ਾਸਨ ਅਤੇ ਵੀਡੀਸੀ ਮਿਲ ਕੇ ਲੜ ਰਹੇ ਹਨ: ਧਾਲੀਵਾਲ
ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾ
ਬਾਲ ਮਜਦੂਰੀ ਖਿਲਾਫ ਟਾਸਕ ਫੋਰਸ ਦੀ ਅਚਾਨਕ ਛਾਪੇਮਾਰੀ
ਕਿਸਾਨ ਵਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘਟਾਉਣ ਅਤੇ ਮੌਸਮ ਦੇ ਆਧਾਰ 'ਤੇ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ - ਡਾ. ਭੁਪਿੰਦਰ ਸਿੰਘ
ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ
ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ