Punjab government' - Azad Soch

ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ! 50 ਪਰਿਵਾਰਾਂ ਨੂੰ ਮਿਲੀ ਨਵੀਂ ਜ਼ਿੰਦਗੀ, ਮੰਤਰੀ ਬੈਂਸ ਖੁਦ ਉਤਰੇ ਪਿੰਡਾਂ ਵਿੱਚ!
ਚੰਡੀਗੜ੍ਹ, 8 ਸਤੰਬਰ 2025:- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਪਹਲ “ਆਪ੍ਰੇਸ਼ਨ ਰਾਹਤ” ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਮੁਹਿੰਮ ਦੇ ਤਹਿਤ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਸਮਰਪਿਤ ਕਰਦੇ ਹੋਏ 50 ਘਰਾਂ ਦੀ ਮੁਰੰਮਤ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਭਾਵੇਂ ਭਾਖੜਾ ਡੈਮ ਅਤੇ ਹਿਮਾਚਲ ਤੋਂ ਆਉਣ ਵਾਲਾ ਪਾਣੀ ਹੁਣ ਘੱਟ ਹੋ ਗਿਆ ਹੈ, ਪਰ ਆਨੰਦਪੁਰ ਸਾਹਿਬ ਹਲਕੇ ਅਤੇ ਨੰਗਲ ਦੇ ਕਈ ਪਿੰਡ ਅਜੇ ਵੀ ਹੜ੍ਹ ਦੀ ਮਾਰ ਝੱਲ ਰਹੇ ਹਨ। ਘਰ, ਖੇਤ ਅਤੇ ਸੜਕਾਂ ਤਬਾਹੀ ਦਾ ਨਜ਼ਾਰਾ ਪੇਸ਼ ਕਰ ਰਹੀਆਂ ਹਨ। ਐਸੇ ਹਾਲਾਤਾਂ ਨੂੰ ਵੇਖਦਿਆਂ ਮੰਤਰੀ ਬੈਂਸ ਅਤੇ ਉਹਨਾਂ ਦੀ ਟੀਮ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਪੀੜਤ ਪਰਿਵਾਰਾਂ ਤੱਕ ਸਿੱਧੀ ਮਦਦ ਪਹੁੰਚ ਸਕੇ।

ਮੰਤਰੀ ਬੈਂਸ ਨੇ ਸਿਰਫ਼ ਯੋਜਨਾਵਾਂ ਦਾ ਐਲਾਨ ਨਹੀਂ ਕੀਤਾ, ਸਗੋਂ ਖੁਦ ਸਰਕਾਰੀ ਸਕੂਲਾਂ ਵਿੱਚ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ। ਸਥਾਨਕ ਸਰਪੰਚ ਅਤੇ ਨੌਜਵਾਨ ਵੀ ਇਸ ਕੰਮ ਵਿੱਚ ਉਹਨਾਂ ਦੇ ਨਾਲ ਰਹੇ। ਮੰਤਰੀ ਨੇ ਕਿਹਾ – “ਲੋਕਾਂ ਦੇ ਸਹਿਯੋਗ ਅਤੇ ਵਾਹਿਗੁਰੂ ਦੀ ਮਿਹਰ ਨਾਲ ਹਰ ਮੁਸ਼ਕਲ ਦਾ ਹੱਲ ਨਿਕਲ ਸਕਦਾ ਹੈ।”ਆਪ੍ਰੇਸ਼ਨ ਰਾਹਤ ਦੇ ਤਹਿਤ ਪਾਣੀ ਨਾਲ ਭਰੇ ਇਲਾਕਿਆਂ ਵਿੱਚ ਡੀ.ਡੀ.ਟੀ. ਦਾ ਛਿੜਕਾਅ, ਫੋਗਿੰਗ, ਮੈਡੀਕਲ ਟੀਮਾਂ ਅਤੇ ਵੈਟਰਨਰੀ ਡਾਕਟਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਹੜ੍ਹ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ ਅਤੇ ਪਸ਼ੂਆਂ ਦੀ ਸੰਭਾਲ ਕੀਤੀ ਜਾ ਸਕੇ।

ਹੜ੍ਹ ਕਾਰਨ ਮੱਕੀ ਅਤੇ ਧਾਨ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। ਇਸ ਕਰਕੇ ਅਗਲੇ 10 ਦਿਨਾਂ ਲਈ ਸਾਰਾ ਫ਼ੀਲਡ ਸਟਾਫ਼—ਪਟਵਾਰੀ, ਕਨੂੰਗੋ, ਤਹਿਸੀਲਦਾਰ, ਐਸ.ਡੀ.ਐਮ. ਅਤੇ ਸਰਪੰਚ—ਪਿੰਡਾਂ ਵਿੱਚ ਹੀ ਮੌਜੂਦ ਰਹੇਗਾ ਤਾਂ ਜੋ ਕਿਸਾਨਾਂ ਅਤੇ ਪੀੜਤ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਮੁਆਵਜ਼ਾ ਸਿੱਧਾ ਪਹੁੰਚਾਇਆ ਜਾ ਸਕੇ। ਜਿਨ੍ਹਾਂ ਲੋਕਾਂ ਨੇ ਹੜ੍ਹ ਵਿੱਚ ਆਪਣੇ ਪਸ਼ੂ ਗੁਆਏ ਹਨ, ਉਹਨਾਂ ਨੂੰ ਵੀ ਖ਼ਾਸ ਮਦਦ ਦਿੱਤੀ ਜਾਵੇਗੀ।ਮੰਤਰੀ ਬੈਂਸ ਨੇ ਕਿਹਾ ਕਿ ਗਰੀਬ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਘਰਾਂ ਦੀ ਬਹਾਲੀ ਲਈ 3–4 ਦਿਨਾਂ ਵਿੱਚ ਪੂਰਾ ਡਾਟਾ ਤਿਆਰ ਕਰ ਲਿਆ ਜਾਵੇਗਾ ਅਤੇ ਉਸੇ ਅਧਾਰ ‘ਤੇ ਤੁਰੰਤ ਮਦਦ ਦਿੱਤੀ ਜਾਵੇਗੀ। ਉਹਨਾਂ ਨੇ ਭਰੋਸਾ ਜਤਾਇਆ ਕਿ “ਆਪ੍ਰੇਸ਼ਨ ਰਾਹਤ ਅਗਲੇ 8–10 ਦਿਨਾਂ ਵਿੱਚ ਵੱਡੇ ਪੱਧਰ ‘ਤੇ ਪੂਰਾ ਕਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਆਫ਼ਤ ਤੋਂ ਜਲਦੀ ਰਾਹਤ ਮਿਲ ਸਕੇ।”

‘ਆਪ੍ਰੇਸ਼ਨ ਰਾਹਤ’ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੰਤਰੀ ਹਰਜੋਤ ਬੈਂਸ ਨੇ ਆਪਣੀ ਲੋਕਸੇਵਾ ਦੀ ਅਸਲ ਮਿਸਾਲ ਪੇਸ਼ ਕੀਤੀ। ਉਹਨਾਂ ਨੇ ਆਪਣੇ ਦੋ ਨਿੱਜੀ ਨਿਵਾਸ ਗੰਭੀਰਪੁਰ ਵਾਲਾ ਘਰ ਅਤੇ ਨੰਗਲ ਵਿਖੇ ਸੇਵਾ ਸਦਨ ਪੂਰੀ ਤਰ੍ਹਾਂ ਹੜ੍ਹ ਪੀੜਤ ਪਰਿਵਾਰਾਂ ਲਈ ਖੋਲ੍ਹ ਦਿੱਤੇ। ਇਨ੍ਹਾਂ ਥਾਵਾਂ ‘ਤੇ ਪ੍ਰਭਾਵਿਤ ਲੋਕਾਂ ਨੂੰ 24 ਘੰਟੇ ਖਾਣ-ਪੀਣ, ਰਹਿਣ-ਸਹਿਣ ਅਤੇ ਇਲਾਜ ਦੀ ਸੁਵਿਧਾ ਮਿਲਦੀ ਰਹੀ। ਮੰਤਰੀ ਬੈਂਸ ਨੇ ਇਸ ਮੌਕੇ ‘ਤੇ ਕਿਹਾ ਸੀ – “ਮੈਂ ਜੋ ਕੁਝ ਵੀ ਹਾਂ, ਉਹ ਲੋਕਾਂ ਦੀ ਬਦੌਲਤ ਹਾਂ। ਇਸ ਵੱਡੀ ਆਫ਼ਤ ਦੇ ਸਮੇਂ ਮੇਰੇ ਘਰਾਂ ਦੇ ਦਰਵਾਜ਼ੇ ਹਰੇਕ ਪੀੜਤ ਪਰਿਵਾਰ ਲਈ 24×7 ਖੁੱਲ੍ਹੇ ਰਹੇ।”ਇਹ ਪਹਲ ਸਿਰਫ਼ ਇਕ ਮੰਤਰੀ ਦਾ ਨਿੱਜੀ ਯੋਗਦਾਨ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਲੋਕਾਂ ਪ੍ਰਤੀ ਸਮਰਪਣ ਦਾ ਜੀਵੰਤ ਉਦਾਹਰਣ ਹੈ। ਆਪ੍ਰੇਸ਼ਨ ਰਾਹਤ ਆਨੰਦਪੁਰ ਸਾਹਿਬ ਹਲਕੇ ਵਿੱਚ ਨਵੀਂ ਉਮੀਦ ਅਤੇ ਨਵੀਂ ਸ਼ੁਰੂਆਤ ਦੀ ਮਿਸਾਲ ਬਣ ਰਿਹਾ ਹੈ।

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ  ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੇ ਫੈਸਲਾ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਦੇ ਅਧਿਕਾਰੀਆਂ ਨੇ ਗੁਜਰਾਤ ਸਰਕਾਰ ਵਲੋਂ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ, ਉਤਰ ਪ੍ਰਦੇਸ਼ ਸਰਕਾਰ ਵਲੋਂ ਨੋਇਡਾ, ਮੇਰਠ, ਕਾਨਪੁਰ ਅਤੇ ਲਖਨਊ ਵਰਗੀਆਂ ਸ਼ਹਿਰੀ ਯੋਜਨਾਬੰਦੀ ਸੰਸਥਾਵਾਂ ਦੀ  ਕਾਰਜਪ੍ਰਣਾਲੀ ਸਬੰਧੀ ਕੀਤੀਆਂ ਗਈ ਤਬਦੀਲੀ ਅਤੇ ਉਨ੍ਹਾਂ ਦੇ ਪ੍ਰਭਾਵਾਂ ਸਬੰਧੀ ਅਧਿਐਨ ਕੀਤਾ ਗਿਆ ਅਤੇ ਇਸ ਮਾਡਲ ਦੇ ਪ੍ਰਭਾਵਾਂ ਨੂੰ ਚੰਗੀ ਤਰ੍ਹਾਂ ਵਾਚਣ ਉਪਰੰਤ ਇਸ ਦੇ ਸਿੱਟਿਆਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਜਿਸ ਤੋਂ ਬਾਅਦ  ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਐਕਟ ਦੀ ਧਾਰਾ 29(3) ਵਿੱਚ ਸੋਧ ਸਬੰਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ  ਸਰਕਾਰ ਦੇ ਇਸ ਫ਼ੈਸਲੇ ਨਾਲ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ),  ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ), ਅਤੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਵਰਗੀਆਂ ਪ੍ਰਮੁੱਖ ਵਿਕਾਸ ਸੰਸਥਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਅਧਿਕਾਰੀ ਜਲਦ ਨੇਪਰੇ ਚਾੜ੍ਹਨਗੇ ਜਿਸ ਨਾਲ ਸਿਰਫ ਸੂਬੇ ਦੇ ਲੋਕਾਂ ਨੂੰ ਹੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਤਬਦੀਲੀ ਵਿਕਾਸ ਅਥਾਰਟੀਆਂ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਅਤੇ ਸਮੇਂ ਸਿਰ ਫੈਸਲੇ ਲੈਣ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸ਼ਕਤੀਆਂ ਦੇ ਵਿਕੇਂਦਰੀਕਰਨ ਦੀ ਦਿਸ਼ਾ ਵਿਚ ਇਕ ਵੱਡਾ ਫੈਸਲਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਕਾਸ ਅਥਾਰਟੀਆਂ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਮਾਲ, ਉਦਯੋਗ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਵੀ ਅੰਤਰ-ਵਿਭਾਗੀ ਤਾਲਮੇਲ ਨੂੰ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਮਾਮਲੇ ਸਬੰਧੀ ਮਨਘੜਤ ਬਿਆਨਬਾਜ਼ੀ ਕਰ ਰਹੀਆਂ ਹਨ।