government punjab - Azad Soch

ਡੀ.ਐਸ.ਆਰ. ਸਕੀਮ ਅਧੀਨ 40 ਕਰੋੜ ਰੁਪਏ ਰੱਖੇ: ਖੁੱਡੀਆਂ
*ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ*

*• ਡੀ.ਐਸ.ਆਰ. ਸਕੀਮ ਅਧੀਨ 40 ਕਰੋੜ ਰੁਪਏ ਰੱਖੇ: ਖੁੱਡੀਆਂ*

*• ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ*

*ਚੰਡੀਗੜ੍ਹ, 26 ਮਈ , 2026* ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ "ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ। ਸਾਲ 2025-26 ਵਿੱਚ ਇਸ ਸਕੀਮ ਨੂੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ। ਅਸੀਂ ਕੀਮਤੀ ਭੂਮੀਗਤ ਪਾਣੀ ਨੂੰ ਬਚਾਉਣ ਲਈ ਵਚਨਬੱਧ ਹਾਂ।"

ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਡੀਐਸਆਰ ਤਕਨੀਕ ਅਪਣਾਉਣ ਅਤੇ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਕਾਰਜਸ਼ੀਲ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਕੱਦੂ ਕਰਕੇ ਅਤੇ ਪਨੀਰੀ ਟ੍ਰਾਂਸਪਲਾਂਟੇਸ਼ਨ ਦੀ ਲੋੜ ਨੂੰ ਖਤਮ ਕਰਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫ਼ੀਸਦ ਦੀ ਕਮੀ ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿੱਚ ਮਹੱਤਵਪੂਰਨ ਕਮੀ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਕਦਮ ਹੈ ਜਿਸਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਿਕ ਪ੍ਰੋਤਸਾਹਨ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
*ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ*

*19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ*

*ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।

ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ਕੀਤਾ ਹੈ।

ਰੋਪੜ ਹੈੱਡਵਰਕਸ ਤੋਂ ਨਿਕਲਣ ਵਾਲੇ ਇਸ ਨਹਿਰੀ ਨੈੱਟਵਰਕ, ਜਿਸ ’ਚ ਇਸ ਦੇ ਰਜਬਾਹੇ, ਮਾਈਨਰ ਤੇ ਖਾਲੇ ਸ਼ਾਮਲ ਹਨ, ਦਾ ਵਿਆਪਕ ਕਾਇਆ ਕਲਪ ਕੀਤਾ ਗਿਆ ਹੈ। ਇਸ ਨਾਲ ਪਾਣੀ ਦੀ ਵੰਡ ਹੋਰ ਸੁਚਾਰੂ ਅਤੇ ਕੁਸ਼ਲ ਹੋਈ ਹੈ, ਜਿਸ ਨਾਲ ਸਿੰਜਾਈ ਹੇਠਲੇ ਰਕਬੇ ’ਚ ਕਾਫੀ ਵਾਧਾ ਹੋਇਆ ਹੈ।

ਇਸ ਮੁੜ ਸੁਰਜੀਤੀ ਦੀ ਇੱਕ ਵੱਡੀ ਪ੍ਰਾਪਤੀ ਇਹ ਹੈ ਕਿ ਬਿਸਤ ਦੋਆਬ ਨਹਿਰ ਨੈੱਟਵਰਕ ਦੇ ਲਗਭਗ 19,213 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ। ਇਹ ਉਨ੍ਹਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਬਦਲਾਅ ਹੈ ਜੋ ਪਹਿਲਾਂ ਧਰਤੀ ਹੇਠਲੇ ਅਨਿਯਮਤ ਪਾਣੀ ਤੇ ਮੀਂਹ ’ਤੇ ਨਿਰਭਰ ਸਨ।

ਪਾਣੀ ਦੇ ਵਹਾਅ ਵਿੱਚ ਆਏ ਸੁਧਾਰ ਨੇ ਬਲਾਚੌਰ ਖੇਤਰ ’ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਅਤੇ ਮੁਕੰਦਪੁਰ ਤੇ ਜਲੰਧਰ ਜ਼ਿਲ੍ਹੇ ਦੇ ਅਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਅਤੇ ਕਾਲਾ ਸੰਘਿਆਂ ਵਰਗੇ ਖੇਤਰਾਂ ’ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ ਸੁਰਜੀਤ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿੱਚ ਵਾਧਾ ਕੀਤਾ ਹੈ।

ਨਹਿਰ ਦੀ ਮੁੜ ਸੁਰਜੀਤੀ ਹੁਣ ਸ਼ਹਿਰੀ ਖੇਤਰ ਵਿੱਚ ਪਾਣੀ ਦੀਆਂ ਲੋੜਾਂ ਵੀ ਪੂਰੀਆਂ ਕਰ ਰਹੀ ਹੈ। ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ’ਚ ਸੁਧਾਰ ਲਈ ਜਲੰਧਰ ਬ੍ਰਾਂਚ ਨੂੰ ਵਾਧੂ 150 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ। ਇਸ ਨਾਲ ਜਲੰਧਰ ਨਗਰ ਨਿਗਮ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਵਧੇਰੇ ਪਾਏਦਾਰ ਅਤੇ ਭਰੋਸੇਯੋਗ ਜਲ ਸਪਲਾਈ ਪ੍ਰਣਾਲੀ ਵਿਕਸਿਤ ਹੋਵੇਗੀ।

ਬਿਸਤ ਦੋਆਬ ਨਹਿਰ ਦੀ ਬਹਾਲੀ ਪੰਜਾਬ ਸਰਕਾਰ ਦੀ ਸਿੰਜਾਈ ਸਿਲਸਿਲੇ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਨਾਲ ਹੀ ਇਹ ਖੇਤੀ ਪੈਦਾਵਾਰ ਵਧਾਉਂਦੀ ਹੈ ਅਤੇ ਆਉਂਦੀਆਂ ਪੀੜ੍ਹੀਆਂ ਲਈ ਅਹਿਮ ਸਰੋਤ ਨੂੰ ਸੁਰੱਖਿਅਤ ਬਣਾਉਦੀ ਹੈ।ਇਹ ਸਿਰਫ਼ ਇੱਕ ਬਹਾਲੀ ਨਹੀਂ, ਸਗੋਂ ਇੱਕ ਪਰਿਵਰਤਨ ਹੈ ਜੋ ਪੰਜਾਬ ਦੀ ਖੇਤੀ ਰਹਿਤਲ ਦੀ ਸੰਭਲਣ ਦੀ ਸਮਰੱਥਾ ਅਤੇ ਰਿਜ਼ਕ ਨੂੰ ਵਧਾਉਂਦਾ ਅਤੇ ਸੁਨਹਿਰੇ ਭਵਿੱਖ ਨੂੰ ਨਿਖਾਰਦਾ ਹੈ।

ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਰਾਖੀ ਕਰਨ ਦਾ ਪ੍ਰਣ ਲਿਆ
*ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਦੀ ਮਿੱਟੀ ਵਿੱਚ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਹੋ ਸਕਦਾ, ਲੋਕ ਸੂਬੇ ਨੂੰ ਕਾਲੇ ਦਿਨਾਂ ਵਿੱਚ ਮੁੜ ਧੱਕਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਹੋਣ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਭਾਜਪਾ ਦੀ ਸਿਆਸਤ ਭਾਈਚਾਰਿਆਂ ਵਿੱਚ ਫੁੱਟ ਪਾਉਣ ਦੇ ਆਲੇ-ਦੁਆਲੇ ਘੁੰਮਦੀ ਹੈ, ਪਰ ਪੰਜਾਬ ਸਾਰੇ ਤਿਉਹਾਰ ਇਕੱਠੇ ਮਨਾਉਂਦਾ ਹੈ ਅਤੇ ਅਜਿਹੇ ਫੁੱਟ ਪਾਊ ਏਜੰਡੇ ਨੂੰ ਰੱਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਯਕੀਨੀ ਬਣਾਏਗਾ ਕਿ ਬੇਅਦਬੀ ਦੇ ਦੋਸ਼ੀ ਕਾਨੂੰਨ ਦੀਆਂ ਖਾਮੀਆਂ ਰਾਹੀਂ ਸਜ਼ਾ ਤੋਂ ਬਚ ਨਾ ਸਕਣ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਾਡੀ ਸਰਕਾਰ ਦੌਰਾਨ ਪੰਜਾਬ ਬੁਨਿਆਦੀ ਸਿੱਖਿਆ ਵਿੱਚ ਭਾਰਤ ਦੇ ਸਰਵੋਤਮ ਸੂਬੇ ਵਜੋਂ ਉਭਰਿਆ, ਨੀਤੀ ਆਯੋਗ ਦੀ ਰਿਪੋਰਟ-2026 ਵਿੱਚ ਕੇਰਲਾ ਨੂੰ ਪਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਰਾਖੀ ਕਰਨ ਦਾ ਪ੍ਰਣ ਲਿਆ*

*ਸ੍ਰੀ ਮੁਕਤਸਰ ਸਾਹਿਬ, 11 ਮਈ 2026* ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ 'ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ ਹੋ ਕੇ ਹਰਾਉਣਗੇ। ਭਾਜਪਾ 'ਤੇ "ਭਾਈਚਾਰਿਆਂ ਵਿਚਕਾਰ ਵੰਡੀਆਂ ਪਾਉਣ ਦੀ ਰਾਜਨੀਤੀ" ਦਾ ਨਿਸ਼ਾਨਾ ਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਰ ਤਿਉਹਾਰ ਇਕੱਠੇ ਮਨਾਉਂਦਾ ਹੈ ਅਤੇ ਅਜਿਹੇ ਏਜੰਡਿਆਂ ਨੂੰ ਸਖ਼ਤੀ ਨਾਲ ਰੱਦ ਕਰੇਗਾ। ਨਾਲ ਹੀ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਇਹ ਯਕੀਨੀ ਬਣਾਏਗਾ ਕਿ ਬੇਅਦਬੀ ਦਾ ਕੋਈ ਵੀ ਦੋਸ਼ੀ ਕਾਨੂੰਨ ਦੀਆਂ ਕਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਬਚ ਨਾ ਸਕੇ।

ਲੋਕ ਮਿਲਣੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਫ਼ਰਤ ਅਤੇ ਵੰਡ ਪਾਊ ਰਾਜਨੀਤੀ ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪੰਜਾਬੀਆਂ ਨੂੰ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਧੱਕਣ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਹਰ ਯਤਨ ਨੂੰ ਹਰਾਉਣ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਆਪਸੀ ਪਿਆਰ, ਸਹਿਣਸ਼ੀਲਤਾ ਅਤੇ ਸਦਭਾਵਨਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ, "ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇਸ 'ਤੇ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਕੁਝ ਵੀ ਉੱਗ ਸਕਦਾ ਹੈ। ਲੋਕਾਂ ਵਿੱਚ ਸਮਾਜਿਕ ਸਾਂਝ ਪਹਿਲਾਂ ਹੀ ਬਹੁਤ ਮਜ਼ਬੂਤ ਹੈ ਅਤੇ ਲੋਕਾਂ ਨੂੰ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਇਕੱਠੇ ਹੋਣਾ ਚਾਹੀਦਾ ਹੈ।"

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਵਿਰੁੱਧ ਫੁੱਟ ਪਾਊ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, "ਜੋ ਲੋਕ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ ਕਿਉਂਕਿ ਉਹ ਸੂਬੇ ਨੂੰ ਫਿਰ ਤੋਂ ਕਾਲੇ ਦਿਨਾਂ ਵਿੱਚ ਧੱਕਣਾ ਚਾਹੁੰਦੇ ਹਨ।"

ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਂ ਪਾਰਟੀ ਨੇ ਫੁੱਟ ਪਾਊ ਰਾਜਨੀਤੀ ਰਾਹੀਂ ਮਹਾਰਾਸ਼ਟਰ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਸੱਤਾ ਹਾਸਲ ਕੀਤੀ ਹੈ, ਪਰ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਕਿਉਂਕਿ ਪੰਜਾਬੀ ਹਰ ਤਿਉਹਾਰ ਇਕੱਠੇ ਮਨਾਉਂਦੇ ਹਨ। ਉਨ੍ਹਾਂ ਕਿਹਾ, "ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ 'ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਜਪਾ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਫੁੱਟ ਪਾਉਣ ਅਤੇ ਫਿਰ ਵੋਟਾਂ ਲਈ ਦੋਵਾਂ ਧਿਰਾਂ ਨੂੰ ਡਰਾਉਣ ਦੇ ਆਲੇ-ਦੁਆਲੇ ਘੁੰਮਦੀ ਹੈ। ਪੰਜਾਬ ਨੂੰ ਅਜਿਹੀਆਂ ਤਾਕਤਾਂ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਸੂਬਾ ਪਹਿਲਾਂ ਹੀ ਪਿਛਲੇ ਸਮੇਂ ਵਿੱਚ ਕਾਲੇ ਦਿਨ ਦੇਖ ਚੁੱਕਾ ਹੈ ਜਿਸ ਨੇ ਇਸਦੇ ਵਿਕਾਸ ਨੂੰ ਪਟੜੀ ਤੋਂ ਉਤਾਰ ਦਿੱਤਾ ਸੀ।"

"ਸ਼ੁਕਰਾਨਾ ਯਾਤਰਾ" ਬਾਰੇ ਬੋਲਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਯਾਤਰਾ ਪਰਮਾਤਮਾ ਦਾ ਧੰਨਵਾਦ ਕਰਨ ਲਈ ਕੀਤੀ ਹੈ ਜਿਸਨੇ ਉਨ੍ਹਾਂ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਸੋਧ ਐਕਟ, 2026 ਨੂੰ ਲਾਗੂ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਦੇ ਵੱਡੇ ਇਕੱਠ ਨੇ ਉਨ੍ਹਾਂ ਦਾ ਸਵਾਗਤ ਅਸ਼ੀਰਵਾਦ, ਫੁੱਲਾਂ ਅਤੇ ਸਿਰੋਪਿਆਂ ਨਾਲ ਕੀਤਾ ਗਿਆ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਗਏ ਸਨ। ਉਨ੍ਹਾਂ ਕਿਹਾ, "ਤੇਜ਼ ਗਰਮੀ ਦੇ ਬਾਵਜੂਦ, ਮਾਵਾਂ, ਭੈਣਾਂ ਅਤੇ ਲੱਖਾਂ ਲੋਕ ਰਸਤੇ 'ਤੇ ਇਕੱਠੇ ਹੋਏ ਹਨ। ਮੈਂ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਆਪਣਾ ਆਸ਼ੀਰਵਾਦ ਅਤੇ ਸਮਰਥਨ ਦਿੱਤਾ।"

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤਾਂ ਲੱਖਾਂ ਲੋਕਾਂ ਦੀ ਮਾਨਸਿਕਤਾ ਨੂੰ ਬਹੁਤ ਠੇਸ ਪਹੁੰਚੀ। ਉਨ੍ਹਾਂ ਕਿਹਾ ਕਿ ਹਮੇਸ਼ਾ ਉਮੀਦ ਸੀ ਕਿ ਦੋਸ਼ੀਆਂ ਨੂੰ ਫੜਿਆ ਜਾਵੇਗਾ ਅਤੇ ਸਜ਼ਾ ਦਿੱਤੀ ਜਾਵੇਗੀ, ਪਰ ਕਾਨੂੰਨ ਵਿੱਚ ਕਮੀਆਂ ਨੇ ਉਨ੍ਹਾਂ ਨੂੰ ਆਪਣੇ ਆਪ ਨੂੰ ਮਾਨਸਿਕ ਰੋਗੀ ਐਲਾਨ ਕੇ ਸਜ਼ਾ ਤੋਂ ਬਚਣ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਈ ਵਾਰ, ਦੋਸ਼ੀ 'ਮੇਰਾ ਮਨ ਪਰੇਸ਼ਾਨ ਹੈ' ਜਾਂ 'ਉਹ ਮਾਨਸਿਕ ਤੌਰ 'ਤੇ ਬਿਮਾਰ ਹੈ' ਕਹਿ ਕੇ ਫਾਂਸੀ ਦੇ ਤਖ਼ਤੇ ਤੋਂ ਬਚ ਗਏ, ਅਤੇ ਉਹ ਆਜ਼ਾਦ ਹੋ ਗਏ।"

ਹਾਲਾਂਕਿ, ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਮਾਨਸਿਕ ਰੋਗੀ ਦਾ ਦਾਅਵਾ ਕਰਨ ਵਾਲਾ ਵਿਅਕਤੀ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ "ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ 'ਤੇ ਬਿਮਾਰ ਹੈ, ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਰੇਲਗੱਡੀ ਦੇ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਤਾਰਾਂ ਨੂੰ ਕਿਉਂ ਨਹੀਂ ਛੂਹਦਾ? ਸੱਚਾਈ ਇਹ ਹੈ ਕਿ ਅਜਿਹੀਆਂ ਕਾਰਵਾਈਆਂ ਅਕਸਰ ਜਾਣਬੁੱਝ ਕੇ ਅਤੇ ਯੋਜਨਾਬੱਧ ਢੰਗ ਨਾਲ ਕੀਤੀਆਂ ਜਾਂਦੀਆਂ ਸਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਨਵੇਂ ਕਾਨੂੰਨ ਰਾਹੀਂ ਅਜਿਹੀਆਂ ਕਮੀਆਂ ਨੂੰ ਦੂਰ ਕਰ ਦਿੱਤਾ ਹੈ, ਜਿਸ ਵਿੱਚ ਇੱਕ ਧਾਰਾ ਸ਼ਾਮਲ ਕੀਤੀ ਗਈ ਹੈ ਕਿ ਭਾਵੇਂ ਕਿਸੇ ਨੂੰ ਡਾਕਟਰੀ ਤੌਰ 'ਤੇ ਮਾਨਸਿਕ ਰੋਗੀ ਐਲਾਨਿਆ ਜਾਂਦਾ ਹੈ, ਉਨ੍ਹਾਂ ਦੇ ਰੱਖਿਅਕ, ਮਾਪੇ, ਸਰਪ੍ਰਸਤ ਜਾਂ ਦੇਖਭਾਲ ਕਰਨ ਵਾਲਿਆਂ ਨੂੰ ਵੀ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ, "ਘੱਟੋ-ਘੱਟ ਦਸ ਸਾਲਾਂ ਲਈ ਕੋਈ ਜ਼ਮਾਨਤ ਨਹੀਂ ਹੋਵੇਗੀ ਅਤੇ ਗੰਭੀਰ ਮਾਮਲਿਆਂ ਵਿੱਚ ਸਜ਼ਾ ਉਮਰ ਕੈਦ ਤੱਕ ਵਧ ਸਕਦੀ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਲਈ ਬਲ-ਬੁੱਧੀ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਾਨੂੰਨ ਨੂੰ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਕਮੀਆਂ ਇਸਨੂੰ ਕਮਜ਼ੋਰ ਨਾ ਕਰ ਸਕਣ।

ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਦੇ ਵੀ ਇਸ ਕਾਨੂੰਨ ਦਾ ਸਮਰਥਨ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ, "ਲੋਕ ਉਨ੍ਹਾਂ ਨੂੰ ਇਹ ਮੰਨ ਕੇ ਵੋਟ ਦਿੰਦੇ ਰਹੇ ਕਿ ਉਹ ਬਾਬਾ ਨਾਨਕ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ, ਪਰ ਉਨ੍ਹਾਂ ਨੇ ਜਾਣਬੁੱਝ ਕੇ ਸੜਕਾਂ 'ਤੇ ਬਾਬਾ ਨਾਨਕ ਦੀ ਬਾਣੀ ਦਾ ਅਪਮਾਨ ਹੋਣ ਦਿੱਤਾ। ਉਨ੍ਹਾਂ ਨੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ਉਤੇ ਪਾਣੀ ਦੀਆਂ ਤੋਪਾਂ ਅਤੇ ਗੋਲੀਆਂ ਚਲਾਉਣ ਦਾ ਹੁਕਮ ਵੀ ਦਿੱਤਾ। ਉਨ੍ਹਾਂ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ?"

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਪਾਸ ਹੋਇਆ ਹੈ, ਪੰਜਾਬ ਵਿੱਚ ਇੱਕ ਅਕਾਲੀ ਆਗੂ ਦਿਖਾਈ ਨਹੀਂ ਦੇ ਰਿਹਾ ਕਿਉਂਕਿ ਉਹ ਚੁੱਪ-ਚਾਪ ਵਿਦੇਸ਼ਾਂ ਵਿੱਚ ਚਲੇ ਗਏ ਸਨ ਅਤੇ ਉਨ੍ਹਾਂ ਦਾ ਨਾਮ ਸਾਹਮਣੇ ਆਉਣ ਤੋਂ ਡਰਦੇ ਸਨ। ਉਨ੍ਹਾਂ ਕਿਹਾ,"ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕਦੇ ਦਾਅਵਾ ਕੀਤਾ ਸੀ ਕਿ ਉਹ 25 ਸਾਲ ਪੰਜਾਬ 'ਤੇ ਰਾਜ ਕਰਨਗੇ। ਅੱਜ ਉਨ੍ਹਾਂ ਕੋਲ ਚੋਣ ਟਿਕਟਾਂ ਵੰਡਣ ਲਈ 25 ਉਮੀਦਵਾਰ ਵੀ ਨਹੀਂ ਬਚੇ ਹਨ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਰਾਜਨੀਤਿਕ ਗੁਮਨਾਮੀ ਵਿੱਚ ਭੇਜ ਦਿੱਤਾ ਹੈ।"

ਅਕਾਲੀਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੱਤਾ ਵਿੱਚ ਰਹਿੰਦਿਆਂ ਅਜਿਹਾ ਕਾਨੂੰਨ ਲਿਆਉਣ ਲਈ ਕਦੇ ਵੀ ਇਮਾਨਦਾਰ ਨਹੀਂ ਸਨ ਕਿਉਂਕਿ ਉਨ੍ਹਾਂ ਦੇ ਇਰਾਦੇ ਗਲਤ ਸਨ। ਉਨ੍ਹਾਂ ਕਿਹਾ, "ਅਕਾਲੀਆਂ ਨੇ ਰਾਜਨੀਤਿਕ ਲਾਭ ਲਈ ਬੇਅਦਬੀ ਦੀਆਂ ਘਟਨਾਵਾਂ ਨੂੰ ਹੋਣ ਦਿੱਤਾ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨੀਆਂ ਪਰ ਬਾਅਦ ਵਿੱਚ ਜਨਤਕ ਤੌਰ 'ਤੇ ਉਨ੍ਹਾਂ ਤੋਂ ਇਨਕਾਰ ਕਰ ਦਿੱਤਾ। ਜੋ ਤਖ਼ਤ ਅੱਗੇ ਝੂਠ ਬੋਲ ਸਕਦੇ ਹਨ ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣ ਜੋ ਸਿਰਫ ਪੰਜਾਬ ਨੂੰ ਲੁੱਟਣ ਲਈ ਰਾਜਨੀਤਿਕ ਸ਼ਕਤੀ ਚਾਹੁੰਦੇ ਹਨ। ਭਾਜਪਾ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਤਣਾਅ ਭਗਵਾਂ ਪਾਰਟੀ ਦਾ ਪੇਟੈਂਟ ਹੈ ਅਤੇ ਇਸ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਮੁੱਖ ਮੰਤਰੀ ਨੇ ਕਿਹਾ, "ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ 'ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਇਸਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੇ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਵਜੋਂ ਖੜ੍ਹਾ ਰਿਹਾ ਹੈ, ਅਤੇ ਇਸਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਹਿੰਸਾ ਭਾਜਪਾ ਦੀ ਰਾਜਨੀਤੀ ਦਾ ਬ੍ਰਾਂਡ ਹੈ ਅਤੇ ਇਸ ਦਾ ਉਦੇਸ਼ ਸਿਰਫ਼ ਦਹਿਸ਼ਤ ਅਤੇ ਡਰ ਪੈਦਾ ਕਰਕੇ ਵੋਟਾਂ ਹਾਸਲ ਕਰਨਾ ਹੈ। ਇਹ ਫੁੱਟ ਪਾਉਣ ਵਾਲੀ ਰਾਜਨੀਤੀ ਭਾਜਪਾ ਵੱਲੋਂ ਹਰ ਚੋਣ-ਮੁਕਾਬਲੇ ਵਾਲੇ ਸੂਬੇ ਵਿੱਚ ਚੋਣਾਂ ਵਿੱਚ ਲਾਹਾ ਲੈਣ ਲਈ ਕੀਤੀ ਜਾ ਰਹੀ ਹੈ।"

ਉਨ੍ਹਾਂ ਕਿਹਾ ਕਿ ਹੁਣ ਜਦੋਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਪਾਸ ਹੋ ਗਿਆ ਹੈ ਤਾਂ ਪੰਜਾਬ ਵਿਰੋਧੀ ਤਾਕਤਾਂ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੀਆਂ। ਉਨ੍ਹਾਂ ਕਿਹਾ, “ਇਸ ਤੋਂ ਹੈਰਾਨ-ਪ੍ਰੇਸ਼ਾਨ ਹੋ ਕੇ ਭਾਜਪਾ ਹੁਣ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਕਾਰਵਾਈਆਂ ਕਰ ਰਹੀ ਹੈ, ਪਰ ਇਸ ਦੀ ਕਦੇ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਵਿਕਾਸ-ਮੁਖੀ ਅਤੇ ਨਾਗਰਿਕ-ਕੇਂਦ੍ਰਿਤ ਨੀਤੀਆਂ ਬਣਾਉਣ ਲਈ ਲੋਕਾਂ ਤੋਂ ਫੀਡਬੈਕ ਲੈਦੇਂ ਹਨ, ਜਿਸ ਨੇ ਵਿਰੋਧੀ ਪਾਰਟੀਆਂ ਨੂੰ ਪ੍ਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ,“ਪੂਰੀ ਵਿਰੋਧੀ ਧਿਰ ਨੇ ਝੂਠੇ ਅਤੇ ਤਰਕਹੀਣ ਦੋਸ਼ ਲਗਾ ਕੇ ਮੈਨੂੰ ਬਦਨਾਮ ਕਰਨ ਲਈ ਸਪੱਸ਼ਟ ਰਣਨੀਤੀ ਨਾਲ ਮੇਰੇ ਵਿਰੁੱਧ ਹੱਥ ਮਿਲਾਇਆ ਹੈ। ਇਹ ਤਾਕਤਾਂ ਝੂਠੇ ਅਤੇ ਅਪਮਾਨਜਨਕ ਬਿਰਤਾਂਤ ਘੜ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਲੋਕ ਉਨ੍ਹਾਂ ਨੂੰ ਸਬਕ ਸਿਖਾਉਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਵਿਰੋਧੀ ਆਗੂਆਂ ਦੇ ਸ਼ੱਕੀ ਅਤੇ ਧੋਖੇਬਾਜ਼ ਕਿਰਦਾਰ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ।

ਵਿਰੋਧੀ ਧਿਰ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਪੰਜਾਬ ਸਰਕਾਰ ਵਿਰੁੱਧ ਕੋਈ ਏਜੰਡਾ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।

ਅਕਾਲੀ ਦਲ ਦੀ "ਪੰਜਾਬ ਬਚਾਓ ਯਾਤਰਾ" 'ਤੇ ਚੁਟਕੀ ਲੈਂਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਅਸਲ ਨਾਮ "ਪਰਿਵਾਰ ਬਚਾਓ ਯਾਤਰਾ" ਹੈ। ਉਨ੍ਹਾਂ ਕਿਹਾ, “15 ਸਾਲ ਪੰਜਾਬ ਨੂੰ ਲੁੱਟਣ ਤੋਂ ਬਾਅਦ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਅਤੇ ਕਈ ਮਾਫੀਏ ਨੂੰ ਸਰਪ੍ਰਸਤੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਪੰਜਾਬ ਦੀਆਂ ਪੀੜ੍ਹੀਆਂ ਤਬਾਹ ਹੋ ਗਈਆਂ ਸਨ ਕਿਉਂਕਿ ਉਨ੍ਹਾਂ ਦੇ ਕੁਸ਼ਾਸਨ ਦੇ ਲੰਬੇ ਦੌਰ ਦੌਰਾਨ ਨਸ਼ਿਆਂ ਦਾ ਵਪਾਰ ਵਧਿਆ ਸੀ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ 'ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਨਸ਼ਿਆਂ ਦੇ ਵਪਾਰ ਨੂੰ ਉਨ੍ਹਾਂ ਦੁਆਰਾ ਸਰਪ੍ਰਸਤੀ ਦਿੱਤੀ ਗਈ ਸੀ ਅਤੇ ਉਨ੍ਹਾਂ ਦੇ ਸ਼ਾਸਨ ਦੌਰਾਨ ਇਹ ਵਧਿਆ-ਫੁੱਲਿਆ ਸੀ। ਉਨ੍ਹਾਂ ਕਿਹਾ,"ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਜੋ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਨਸ਼ਿਆਂ ਦਾ ਸ਼ਿਕਾ ਰ ਹੋ ਗਏ। ਉਨ੍ਹਾਂ ਦੇ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਲੋਕ ਉਨ੍ਹਾਂ ਨੂੰ ਉਨ੍ਹਾਂ ਦੇ ਕੁਕਰਮਾਂ ਲਈ ਕਦੇ ਵੀ ਮੁਆਫ਼ ਨਹੀਂ ਕਰ ਸਕਦੇ।"

ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਸਨ ਜਿਨ੍ਹਾਂ ਨੇ ਰਾਜਨੀਤਿਕ ਸਹੂਲਤ ਅਨੁਸਾਰ ਗਿਰਗਿਟ ਵਾਂਗ ਰੰਗ ਅਤੇ ਸਟੈਂਡ ਬਦਲ ਲਏ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸ਼ਰੇਆਮ ਹਿੰਸਾ ਕਰਨ ਲਈ ਉਨ੍ਹਾਂ ਨੂੰ "ਸਰ" ਦਾ ਖਿਤਾਬ ਦਿੱਤਾ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ ਪਰਿਵਾਰ ਨੇ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਉਨ੍ਹਾਂ ਕਿਹਾ, "ਸਿਰਫ ਇਹ ਹੀ ਨਹੀਂ, ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿੱਤੀ ਜਾਵੇ। ਸਿਰੋਪਾ ਦੇਣ ਵਾਲੇ ਜਥੇਦਾਰ ਅਰੂੜ ਸਿੰਘ ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।"

ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਨੂੰ ਇਤਿਹਾਸ ਵਿੱਚ ਹਮੇਸ਼ਾ ਲਈ ਉੱਕਰਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ, "ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਦੇਸ਼ ਭਗਤਾਂ ਨਾਲ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।"

ਕਾਂਗਰਸ ਵਿਰੁੱਧ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਕਾਂਗਰਸੀ ਆਗੂ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਦਾ ਹੈ ਅਤੇ ਪਾਰਟੀ ਕੋਲ ਆਮ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਅਹੁਦੇ ਦੇ ਚਾਹਵਾਨ ਹਨ। ਸੱਤਾ ਵਿੱਚ ਵਾਪਸੀ ਦਾ ਸੁਪਨਾ ਦੇਖ ਰਹੇ ਕਾਂਗਰਸੀ ਆਗੂਆਂ 'ਤੇ ਚੁਟਕੀ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਝਗੜੇ ਕਾਰਨ ਢਹਿ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ, 1984 ਦੇ ਦੰਗਿਆਂ ਅਤੇ ਕਈ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਿਆਂ ਲਈ ਕਾਂਗਰਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।

ਪੰਜਾਬ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਪੈਸਾ ਹੁਣ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਵਿਕਾਸ 'ਤੇ ਪਾਰਦਰਸ਼ੀ ਢੰਗ ਨਾਲ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 65,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਤੋਂ ਬਿਨਾਂ ਨੌਕਰੀਆਂ ਮਿਲੀਆਂ ਹਨ, ਸੜਕਾਂ ਵਿੱਚ ਸੁਧਾਰ ਹੋਇਆ ਹੈ ਅਤੇ ਟੋਲ ਪਲਾਜ਼ਾ ਬੰਦ ਹੋ ਗਏ ਹਨ, ਜਿਸ ਨਾਲ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੋਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਗਰੀਬੀ ਨੂੰ ਸਥਾਈ ਤੌਰ 'ਤੇ ਖਤਮ ਨਹੀਂ ਕਰ ਸਕਦਾ, ਅਤੇ ਸਿਰਫ਼ ਸਿੱਖਿਆ ਹੀ ਲੋਕਾਂ ਨੂੰ ਗਰੀਬੀ ਦੇ ਚੱਕਰ ਵਿੱਚੋਂ ਬਾਹਰ ਕੱਢਣ ਦੀ ਸ਼ਕਤੀ ਰੱਖਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਵਿੱਚ ਪੰਜਾਬ ਨੇ ਬੁਨਿਆਦੀ ਸਿੱਖਿਆ ਵਿੱਚ ਕੇਰਲਾ ਨੂੰ ਪਛਾੜਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਜੋ ਬਹੁਤ ਮਾਣ ਵਾਲੀ ਗੱਲ ਹੈ।

ਸਿਹਤ ਖੇਤਰ ਦੇ ਸੁਧਾਰਾਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ।

ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦੇਣ ਦੀ ਸਨਮਾਨ ਰਾਸ਼ੀ ਦੇਣ ਯੋਜਨਾ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਆਖਰਕਾਰ ਝਾੜੂ ਨੂੰ ਵੋਟ ਦਿੱਤੀ, ਜਿਸ ਦੇ ਨਤੀਜੇ ਵਜੋਂ ਪੰਜਾਬ ਭਰ ਵਿੱਚ ਸਕੂਲ, ਹਸਪਤਾਲ ਅਤੇ ਪ੍ਰਸ਼ਾਸਨ ਵਿੱਚ ਬਦਲਾਅ ਆਇਆ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਹੁਣ ਲੋਕਾਂ ਤੋਂ ਪਹਿਲਾਂ ਹੀ ਪੰਜ ਮੌਕੇ ਮਿਲਣ ਦੇ ਬਾਵਜੂਦ ਇੱਕ ਹੋਰ ਮੌਕਾ ਮੰਗ ਰਹੇ ਹਨ। ਉਨ੍ਹਾਂ ਕਿਹਾ,“ਲੋਕਾਂ ਦੀ ਸੇਵਾ ਕਰਨ ਦੀ ਬਜਾਏ ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਇਸੇ ਲਈ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ। ਇਹ ਪਾਰਟੀਆਂ ਸਿਰਫ਼ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰਦੀਆਂ ਹਨ ਤਾਂ ਜੋ ਉਹ ਪੰਜਾਬ ਨੂੰ ਦੁਬਾਰਾ ਲੁੱਟ ਸਕਣ।”

ਸਿੰਚਾਈ ਸੁਧਾਰਾਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ 68% ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਅਤੇ ਖਾਲੇ ਬਣਾਏ ਹਨ ਅਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ 21,000 ਕਿਊਸਿਕ ਪਾਣੀ ਛੱਡਿਆ ਹੈ।

ਮੁੱਖ ਮੰਤਰੀ ਨੇ ਕਿਹਾ,“ਇਹ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ। ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪੰਜਾਬ ਦੀ ਹੋਂਦ ਪਾਣੀ ਨਾਲ ਜੁੜੀ ਹੋਈ ਹੈ।”

ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ
*ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ 'ਤੇ ਕਥਿਤ ਤੌਰ 'ਤੇ ਕੀਤੀ ਗਈ ਸ਼ੱਕੀ ਕਾਲ 'ਤੇ ਕੀਤੀ ਚਿੰਤਾ ਪ੍ਰਗਟ*

*ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ*

*ਚੱਬੇਵਾਲ ਨੇ ਕਾਲ ਦੀ ਜਾਂਚ ਲਈ ਐਸਐਸਪੀ ਹੁਸ਼ਿਆਰਪੁਰ ਤੱਕ ਪਹੁੰਚ ਕੀਤੀ, ਕਿਹਾ- 'ਆਪ' ਆਗੂ ਰਾਜਨੀਤਿਕ ਦਬਾਅ ਦੀਆਂ ਚਾਲਾਂ ਤੋਂ ਨਹੀਂ ਡਰਣਗੇ*

*ਚੰਡੀਗੜ੍ਹ, 8 ਮਈ . 2026* ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ 'ਆਪ' ਆਗੂਆਂ ਵਿਰੁੱਧ ਖੇਡੀ ਜਾ ਰਹੀ ਗੰਦੀ ਅਤੇ ਨਿਰਾਸ਼ਾਜਨਕ ਰਾਜਨੀਤੀ ਨੂੰ ਦਰਸਾਉਂਦੀਆਂ ਹਨ।

ਇੱਕ ਬਿਆਨ ਵਿੱਚ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਜਨਮ ਦਿਨ ਹੋਣ ਕਾਰਨ ਉਨ੍ਹਾਂ ਨੂੰ ਸਵੇਰ ਤੋਂ ਹੀ ਕਾਫੀ ਫ਼ੋਨ ਆ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 8:45 ਵਜੇ ਉਨ੍ਹਾਂ ਨੂੰ ਇੱਕ ਅਜੀਬ ਫ਼ੋਨ ਕਾਲ ਆਈ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਪਹਿਲਾਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਆਪ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਜੀ ਬੋਲ ਰਹੇ ਹਨ?" ਜਿਸ 'ਤੇ ਉਨ੍ਹਾਂ ਨੇ ਆਪਣੀ ਪਛਾਣ ਦੀ ਪੁਸ਼ਟੀ ਕੀਤੀ।

ਡਾਕਟਰ ਚੱਬੇਵਾਲ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਤੁਹਾਡੇ ਨਾਲ ਗੱਲ ਕਰਨਾ ਚਾਹੁੰਦੇ ਹਨ। ਉਨ੍ਹਾਂ ਜਵਾਬ ਦਿੱਤਾ ਕਿ ਕਾਲ ਕਨੈਕਟ ਕੀਤੀ ਜਾ ਸਕਦੀ ਹੈ। ਥੋੜ੍ਹੀ ਦੇਰ ਬਾਅਦ ਫ਼ੋਨ 'ਤੇ ਦੂਜੀ ਆਵਾਜ਼ ਆਈ ਜਿਸ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਨਿੱਘੀ ਵਧਾਈ ਦਿੱਤੀ। ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਥਿਤ ਤੌਰ 'ਤੇ ਉਨ੍ਹਾਂ ਦੀ ਮੌਜੂਦਗੀ ਬਾਰੇ ਪੁੱਛਿਆ। ਜਦੋਂ ਡਾਕਟਰ ਚੱਬੇਵਾਲ ਨੇ ਦੱਸਿਆ ਕਿ ਉਹ ਆਪਣੇ ਲੋਕ ਸਭਾ ਹਲਕੇ ਹੁਸ਼ਿਆਰਪੁਰ ਵਿੱਚ ਹਨ, ਤਾਂ ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਕਿਹਾ ਕਿ ਜਦੋਂ ਵੀ ਤੁਸੀਂ ਦਿੱਲੀ ਆਓ, ਤਾਂ ਮੈਨੂੰ ਜ਼ਰੂਰ ਮਿਲਣਾ।

ਡਾਕਟਰ ਚੱਬੇਵਾਲ ਨੇ ਕਿਹਾ ਕਿ ਹਾਲਾਂਕਿ ਉੱਪਰੀ ਤੌਰ 'ਤੇ ਇਹ ਗੱਲਬਾਤ ਆਮ ਜਾਪਦੀ ਸੀ, ਪਰ ਕਾਲ ਦੇ ਕਈ ਪਹਿਲੂਆਂ ਨੇ ਤੁਰੰਤ ਉਨ੍ਹਾਂ ਦੇ ਮਨ ਵਿੱਚ ਸ਼ੱਕ ਪੈਦਾ ਕਰ ਦਿੱਤਾ। ਉਨ੍ਹਾਂ ਇਸ਼ਾਰਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਕਾਲਾਂ ਆਮ ਤੌਰ 'ਤੇ ਸਰਕਾਰੀ ਲੈਂਡਲਾਈਨ ਨੰਬਰਾਂ ਤੋਂ ਆਉਂਦੀਆਂ ਹਨ, ਜਦੋਂ ਕਿ ਇਹ ਕਾਲ ਇੱਕ ਅਸਾਧਾਰਨ ਨੰਬਰ ਤੋਂ ਆਈ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਹਿ ਮੰਤਰੀ ਹੋਣ ਦਾ ਦਾਅਵਾ ਕਰਨ ਵਾਲੀ ਉਹ ਆਵਾਜ਼ ਵੀ ਉਨ੍ਹਾਂ ਨੂੰ ਅਸਲੀ ਨਹੀਂ ਲੱਗੀ।ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਇਸ ਕਾਲ ਬਾਰੇ ਕੁਝ ਅਜੀਬ ਅਤੇ ਸ਼ੱਕੀ ਮਹਿਸੂਸ ਹੋ ਰਿਹਾ ਸੀ। ਆਵਾਜ਼ ਅਸਲੀ ਨਹੀਂ ਲੱਗ ਰਹੀ ਸੀ ਅਤੇ ਸਾਰਾ ਘਟਨਾਕ੍ਰਮ ਸ਼ਕੀ ਜਾਪਦਾ ਸੀ।

'ਆਪ' ਸਾਂਸਦ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਨੇ ਰਸਮੀ ਤੌਰ 'ਤੇ ਐਸਐਸਪੀ ਹੁਸ਼ਿਆਰਪੁਰ ਨਾਲ ਸੰਪਰਕ ਕੀਤਾ ਹੈ ਅਤੇ ਇਸ ਕਾਲ ਦੀ ਵਿਸਤ੍ਰਿਤ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸ਼ੱਕੀ ਸੰਪਰਕ ਦੇ ਸਰੋਤ, ਮਕਸਦ ਅਤੇ ਇਸ ਦੇ ਪਿੱਛੇ ਮੌਜੂਦ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ।

ਡਾਕਟਰ ਚੱਬੇਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇਸ਼ ਵਿੱਚ ਵਿਰੋਧੀ ਧਿਰ ਦੇ ਆਗੂਆਂ ਵਿਰੁੱਧ ਵਰਤੀਆਂ ਜਾ ਰਹੀਆਂ ਪਿਛਲੇ ਦਰਵਾਜ਼ੇ ਦੀ ਰਾਜਨੀਤੀ ਅਤੇ ਦਬਾਅ ਦੀਆਂ ਚਾਲਾਂ ਨੂੰ ਬੇਨਕਾਬ ਕਰਦੀਆਂ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ 'ਆਪ' ਆਗੂ ਅਜਿਹੇ ਸ਼ੱਕੀ ਤਰੀਕਿਆਂ ਤੋਂ ਨਾ ਤਾਂ ਡਰਨਗੇ ਅਤੇ ਨਾ ਹੀ ਕਿਸੇ ਜਾਲ ਵਿੱਚ ਫਸਣਗੇ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਸਿਆਸੀ ਹੇਰਾਫੇਰੀ ਲਈ ਸੰਵਿਧਾਨਕ ਅਹੁਦਿਆਂ ਜਾਂ ਸੀਨੀਅਰ ਆਗੂਆਂ ਦੇ ਨਾਂ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਦੀ ਜਾਂਚ ਹੋਣੀ ਲਾਜ਼ਮੀ ਹੈ।

ਪ੍ਰਦੂਸ਼ਣ ਕੰਟਰੋਲ ਅਤੇ ਲੰਬਿਤ ਜਲ ਪ੍ਰਾਜੈਕਟਾਂ ਨੂੰ ਬਿਨਾਂ ਦੇਰੀ ਦੇ ਪੂਰਾ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ*

*ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪ੍ਰਦੂਸ਼ਣ ਕੰਟਰੋਲ ਅਤੇ ਲੰਬਿਤ ਜਲ ਪ੍ਰਾਜੈਕਟਾਂ ਨੂੰ ਬਿਨਾਂ ਦੇਰੀ ਦੇ ਪੂਰਾ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ*

*ਚੰਡੀਗੜ੍ਹ, 25 ਅਪ੍ਰੈਲ 2026* ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ ਦਿੱਤੀ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਤੋਂ ਤੁਰੰਤ ਗਾਰ ਕੱਢਣ, ਪ੍ਰਦੂਸ਼ਣ ਵਿਰੋਧੀ ਉਪਾਵਾਂ ਨੂੰ ਤੇਜ਼ ਕਰਨ ਅਤੇ ਲੰਬਿਤ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਬਾਰਿਸ਼ ਤੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਹੋਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ, ਨੇ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮਾਸਟਰ ਪਲਾਨ ਲਾਗੂ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ, "ਡਰੇਨਾਂ ਅਤੇ ਦਰਿਆਵਾਂ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਤਾਲਮੇਲ ਕਰਕੇ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਯਮਤ ਤੌਰ 'ਤੇ ਡੀ-ਸਿਲਟਿੰਗ, ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇ।"

ਉਨ੍ਹਾਂ ਜ਼ੋਰ ਦੇ ਕੇ ਕਿਹਾ, "ਇਹ ਮਾਨਸੂਨ ਦੇ ਮੌਸਮ ਦੌਰਾਨ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ ਵਿੱਚ ਸਹਾਈ ਹੋਵੇਗਾ ਅਤੇ ਹਰੇਕ ਅਧਿਕਾਰੀ ਇਸ ਕੰਮ ਲਈ ਨਿੱਜੀ ਤੌਰ 'ਤੇ ਜਵਾਬਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਹੋਰ ਥਾਵਾਂ ਦੀ ਸਫ਼ਾਈ ਜਲਦੀ ਤੋਂ ਜਲਦੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਹੜ੍ਹ ਵਰਗੀ ਸਥਿਤੀ ਨੂੰ ਟਾਲਿਆ ਜਾ ਸਕੇ।"

ਬੁੱਢੇ ਨਾਲੇ ਦੀ ਸਫਾਈ ਬਾਰੇ ਮੁੱਖ ਮੰਤਰੀ ਨੇ ਅੱਗੇ ਕਿਹਾ, "ਪਵਿੱਤਰ ਬੁੱਢੇ ਨਾਲੇ ਦੇ ਪਾਣੀ ਨੂੰ ਲੁਧਿਆਣਾ ਸ਼ਹਿਰ ਦੇ ਸ਼ੁਰੂਆਤੀ ਬਿੰਦੂ ਤੱਕ ਸਾਫ਼ ਕਰ ਦਿੱਤਾ ਗਿਆ ਹੈ ਅਤੇ ਇਸ ਬਿੰਦੂ ਤੋਂ ਅੱਗੇ ਸਫ਼ਾਈ ਦਾ ਕੰਮ ਜਾਰੀ ਹੈ। ਡੇਅਰੀਆਂ ਤੋਂ ਬੁੱਢੇ ਨਾਲੇ ਵਿੱਚ ਜਾਣ ਵਾਲੇ ਗੋਹੇ ਦੇ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਨਗਰ ਨਿਗਮ ਨੂੰ ਡੇਅਰੀਆਂ ਤੋਂ ਗੋਹਾ ਸਹੀ ਢੰਗ ਨਾਲ ਚੁਕਾਉਣਾ ਚਾਹੀਦਾ ਹੈ ਅਤੇ ਡੇਅਰੀ ਮਾਲਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।"

ਬੁਨਿਆਦੀ ਢਾਂਚੇ ਦੇ ਰਹਿੰਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ, “ਹੇਬੋਵਾਲ ਵਿਖੇ ਸੀ.ਬੀ.ਜੀ. ਪਲਾਂਟ ਨੂੰ ਜਲਦੀ ਚਾਲੂ ਕੀਤਾ ਜਾਣਾ ਚਾਹੀਦਾ ਹੈ। ਤਾਜਪੁਰ ਵਿਖੇ ਪ੍ਰਸਤਾਵਿਤ ਸੀ.ਬੀ.ਜੀ. ਪਲਾਂਟ ਲਈ 2.5 ਏਕੜ ਜ਼ਮੀਨ ਅਲਾਟ ਕਰਨ ਦੇ ਪ੍ਰਸਤਾਵ ਨੂੰ ਨਗਰ ਨਿਗਮ, ਪੀ.ਐਸ.ਆਈ.ਈ.ਸੀ. ਅਤੇ ਪੇਡਾ ਦੁਆਰਾ ਇੱਕ ਹਫ਼ਤੇ ਦੇ ਅੰਦਰ ਜਲਦੀ ਤੋਂ ਜਲਦੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। ਉਦਯੋਗਿਕ ਗੰਦੇ ਪਾਣੀ ਨੂੰ ਸਹੀ ਢੰਗ ਨਾਲ ਟਰੀਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸਬੰਧ ਵਿੱਚ ਪ੍ਰਦੂਸ਼ਣ ਬੋਰਡ ਦੁਆਰਾ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸੂਬੇ ਭਰ ਵਿੱਚ ਡਰੇਨਾਂ ਵਿੱਚ ਪ੍ਰਦੂਸ਼ਿਤ ਪਾਣੀ ਦਾਖ਼ਲ ਹੋਣ ਵਾਲੀ ਲਾਪਰਵਾਹੀ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇਗੀ।”

ਪਾਣੀ ਦੇ ਵਹਾਅ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਿੱਟੀ ਵੇਈਂ ਵਿੱਚ 200 ਕਿਊਸਿਕ ਪਾਣੀ ਛੱਡਣ ਲਈ ਸਿੰਬਲੀ ਵਿਖੇ ਰੈਗੂਲੇਟਰ ਚਾਲੂ ਕੀਤਾ ਜਾਣਾ ਚਾਹੀਦਾ ਹੈ। ਜਲੰਧਰ ਰਾਸ਼ਟਰੀ ਰਾਜਮਾਰਗ 44 'ਤੇ ਬਣੀਆਂ ਪੁਲੀਆਂ ਵਿੱਚ ਤੁਰੰਤ ਤਕਨੀਕੀ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਕਾਲਾ ਸੰਘਿਆਂ ਡਰੇਨ ਵਿੱਚ ਪ੍ਰਦੂਸ਼ਣ ਘਟਾਉਣ ਲਈ ਬਿਸਤ ਦੁਆਬ ਨਹਿਰ ਤੋਂ 100 ਕਿਊਸਿਕ ਪਾਣੀ ਛੱਡਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ, “ਸਟੋਨ ਲਾਈਨਿੰਗ ਦਾ ਕੰਮ ਪੂਰਾ ਹੋ ਗਿਆ ਹੈ।”

ਮੁੱਖ ਮੰਤਰੀ ਨੇ ਹਦਾਇਤ ਦਿੱਤੀ, "ਡੇਅਰੀ ਰਹਿੰਦ-ਖੂੰਹਦ ਨੂੰ ਨਾਲੀਆਂ ਵਿੱਚ ਸੁੱਟਣ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। ਧੁੱਸੀ ਬੰਨ੍ਹ ਸੜਕ ਪ੍ਰਾਜੈਕਟ (ਸਤਲੁਜ ਦਰਿਆ) ਦਾ ਮਾਮਲਾ ਕੇਂਦਰੀ ਪੇਂਡੂ ਵਿਕਾਸ ਮੰਤਰੀ ਕੋਲ ਉਠਾਇਆ ਜਾਵੇਗਾ। 117.75 ਕਰੋੜ ਰੁਪਏ ਦੀ ਲਾਗਤ ਨਾਲ ਉਲੀਕਿਆ ਗਿਆ ਇਹ ਪ੍ਰਾਜੈਕਟ ਨਾਬਾਰਡ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਤੇ ਕਿਹਾ, “ਅੱਜ ਲੁਧਿਆਣਾ ਦੇ ਬੁੱਢੇ ਨਾਲੇ, ਕਾਲਾ ਸੰਘਿਆਂ ਡਰੇਨ ਅਤੇ ਸਤਲੁਜ ਦੇ ਧੁੱਸੀ ਬੰਨ੍ਹ ਦੀ ਸਫ਼ਾਈ ਸਬੰਧੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ ਵਿੱਚ ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।”

ਇਸ ਪੋਸਟ ਵਿੱਚ ਕਿਹਾ ਗਿਆ ਕਿ "ਅਧਿਕਾਰੀਆਂ ਨੂੰ ਸਤਲੁਜ ਅਤੇ ਹੋਰ ਮੌਸਮੀ ਨਦੀਆਂ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਬੁੱਢੇ ਨਾਲੇ ਲਈ ਐਸ.ਟੀ.ਪੀ. ਪ੍ਰਾਜੈਕਟਾਂ ਨੂੰ ਤੁਰੰਤ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਆਉਣ ਵਾਲੇ ਦਿਨਾਂ ਵਿੱਚ ਮਹੱਤਵਪੂਰਨ ਸੁਧਾਰ ਦਿਖਾਈ ਦੇਣਗੇ। ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।”

ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ
*ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ*

*ਅਮਿਤ ਸ਼ਾਹ ਦੇ ਪ੍ਰਭਾਵ ਹੇਠ ‘ਆਪ’ ਦੇ 7 ਸੰਸਦ ਮੈਂਬਰਾਂ ਦਾ ਪਾਰਟੀ ਬਦਲਣਾ ਪੰਜਾਬ ਅਤੇ ਇਸ ਦੇ 3 ਕਰੋੜ ਲੋਕਾਂ ਨਾਲ ਧੋਖਾ ਹੈ: ਹਰਪਾਲ ਸਿੰਘ ਚੀਮਾ*

*ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਦੇ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜੇਗੀ: ਹਰਪਾਲ ਸਿੰਘ ਚੀਮਾ*

*ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ*

*ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਾਂਗੇ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦਾ ਸਤਿਕਾਰ ਬਹਾਲ ਰੱਖਾਂਗੇ, ਅਸੀਂ ਉਨ੍ਹਾਂ ਦੀ ਵਿਚਾਰਧਾਰਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈਂਦੇ ਹਾਂ: ਹਰਪਾਲ ਸਿੰਘ ਚੀਮਾ*

*ਚੰਡੀਗੜ੍ਹ 24 ਅਪ੍ਰੈਲ 2026* ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ 'ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ। ਉਨ੍ਹਾਂ ਇਸ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਮੂੰਹ-ਤੋੜ ਜਵਾਬ ਦੇਣਗੇ।

ਇੱਕ ਬਿਆਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਭਾਜਪਾ ਨੇ ਪੰਜਾਬੀਆਂ ‘ਤੇ ਗੈਰ-ਲੋਕਤੰਤਰੀ ਤਰੀਕੇ ਨਾਲ ਹਮਲਾ ਕੀਤਾ ਹੈ। ਬਾਬਾ ਸਾਹਿਬ ਅੰਬੇਡਕਰ ਵੱਲੋਂ ਸੰਵਿਧਾਨ ਤਹਿਤ ਦਿੱਤਾ ਗਿਆ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਇਹ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ 'ਤੇ ਸਿੱਧਾ ਹਮਲਾ ਹੈ ਅਤੇ 3 ਕਰੋੜ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਇਸ ਦੇਸ਼ ਦੇ ਲੋਕਤੰਤਰ ਨੂੰ ਘੜਨ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਇਸ ਦੇਸ਼ ਦਾ ਲੋਕਤੰਤਰ ਪੰਜਾਬੀਆਂ ਦੇ ਖੂਨ ਅਤੇ ਕੁਰਬਾਨੀਆਂ 'ਤੇ ਉਸਾਰਿਆ ਗਿਆ ਹੈ। ਪੰਜਾਬੀਆਂ ਨੇ ਆਪਣਾ ਖੂਨ ਵਹਾ ਕੇ ਇਸ ਲੋਕਤੰਤਰ ਨੂੰ ਸਥਾਪਿਤ ਕਰਨ ਵਿੱਚ ਮਦਦ ਕੀਤੀ ਅਤੇ ਅੱਜ ਭਾਜਪਾ ਇਸ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

ਪੰਜਾਬ ਦੇ ਮੰਤਰੀ ਨੇ ਦਾਅਵਾ ਕੀਤਾ ਕਿ ਅੱਜ 3 ਕਰੋੜ ਪੰਜਾਬੀ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਭਾਜਪਾ ਉਹ ਪਾਰਟੀ ਹੈ ਜਿਸ ਨੂੰ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਨੂੰ ਉਸ ਪਾਰਟੀ ਵਜੋਂ ਜਾਣਿਆ ਜਾਂਦਾ ਹੈ ਜਿਸ ਨੇ ਪੰਜਾਬ ਦੇ ਪਾਣੀਆਂ ਨੂੰ ਲੁੱਟਿਆ ਅਤੇ ਪੰਜਾਬ ਨੂੰ ਉਸ ਦੇ ਬਣਦੇ ਵਿੱਤੀ ਹਿੱਸੇ ਤੋਂ ਵਾਂਝਾ ਰੱਖਿਆ। ਅਜਿਹੀ ਪਾਰਟੀ ਦਾ ਸਮੁੱਚੇ ਪੰਜਾਬੀ ਇੱਕਜੁੱਟ ਹੋ ਕੇ ਡਟ ਕੇ ਵਿਰੋਧ ਕਰਨਗੇ।

‘ਆਪ’ ਦੇ 7 ਸੰਸਦ ਮੈਂਬਰਾਂ ਦੇ ਪਾਲਾ ਬਦਲਣ ਦੀ ਨਿਖੇਧੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਨ੍ਹਾਂ ਨੂੰ ‘ਆਪ’ ਨੇ ਸਨਮਾਨਿਤ ਕੀਤਾ ਅਤੇ ਪੰਜਾਬੀਆਂ ਦੀ ਆਵਾਜ਼ ਬਣਨ ਲਈ ਰਾਜ ਸਭਾ ਵਿੱਚ ਭੇਜਿਆ, ਉਨ੍ਹਾਂ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਭਾਵ ਹੇਠ ਆ ਕੇ ਪੰਜਾਬ ਨਾਲ ਧੋਖਾ ਕੀਤਾ ਹੈ। ਸੱਤਾ ਦੇ ਲਾਲਚ ਵਿੱਚ ਕੀਤਾ ਗਿਆ ਇਹ ਦਲ-ਬਦਲ ਸਿਰਫ਼ ਸਿਆਸੀ ਨਹੀਂ ਹੈ, ਸਗੋਂ ਪੰਜਾਬ ਦੇ ਹੱਕਾਂ ਨਾਲ ਵਿਸ਼ਵਾਸਘਾਤ ਹੈ। ਭਾਜਪਾ ਕਦੇ ਵੀ ਸੱਚਮੁੱਚ ਕਿਸੇ ਦੇ ਨਾਲ ਨਹੀਂ ਖੜ੍ਹੀ ਹੋਈ ਅਤੇ ਪੰਜਾਬੀ ਮੌਕਾਪ੍ਰਸਤਾਂ ਨੂੰ ਕਦੇ ਮੁਆਫ਼ ਨਹੀਂ ਕਰਦੇ।

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਨੇ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰਾਂ ਨੂੰ ਤੋੜ ਕੇ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਤੰਤਰ ਵਿੱਚ ਵਿਸ਼ਵਾਸ ਨਹੀਂ ਰੱਖਦੀ। ਇਹ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਇਸ ਦੇਸ਼ ਦੇ ਲੋਕਤੰਤਰ ਲਈ ਖਤਰਾ ਹੈ, ਜਦੋਂਕਿ ‘ਆਪ’ ਸੰਵਿਧਾਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਅਸੀਂ ਸੰਵਿਧਾਨ ਦੀ ਰਾਖੀ ਅਤੇ ਸਤਿਕਾਰ ਲਈ ਲੜਦੇ ਰਹਾਂਗੇ ਅਤੇ ਭਾਜਪਾ ਨੂੰ ਸਬਕ ਸਿਖਾਉਂਦੇ ਰਹਾਂਗੇ।

ਪੰਜਾਬ ਦੇ ਵਿਰੋਧ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਪੰਜਾਬ ਅਤੇ ਪੰਜਾਬੀਆਂ ਨੇ ਉਨ੍ਹਾਂ ਨੂੰ ਵਾਰ-ਵਾਰ ਹਰਾਇਆ ਹੈ ਜਿਨ੍ਹਾਂ ਨੇ ਉਨ੍ਹਾਂ 'ਤੇ ਹਾਵੀ ਹੋਣ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਨੇ ਪੰਜਾਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਹਮੇਸ਼ਾ ਸਬਕ ਸਿਖਾਇਆ ਗਿਆ ਹੈ। ਅੱਜ ਭਾਜਪਾ ਲੋਕਾਂ ਨੂੰ ਡਰਾ-ਧਮਕਾ ਕੇ ਪੰਜਾਬ ਨੂੰ ਜਿੱਤ ਨਹੀਂ ਸਕਦੀ। 3 ਕਰੋੜ ਪੰਜਾਬੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਹਨ।

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਲੰਬੇ ਸਮੇਂ ਤੱਕ ਜਦੋਂ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੀ ਸੱਤਾ ਸੀ, ਉਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਕੋਈ ਇਨਸਾਫ਼ ਨਹੀਂ ਮਿਲਿਆ। ਜਦੋਂ ਅਸੀਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਿਆਂਦਾ, ਤਾਂ ਭਾਜਪਾ ਨੇ ਸਾਡੇ ਮੈਂਬਰਾਂ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਕਿਉਂਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਨਹੀਂ ਚਾਹੁੰਦੀ।

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਰਣਨੀਤੀ ਦਾ ਹਿੱਸਾ ਹੈ ਕਿਉਂਕਿ ਉਹ ਜਾਣਦੇ ਹਨ ਕਿ 2027 ਵਿੱਚ ‘ਆਪ’ ਜਿੱਤਣ ਵਾਲੀ ਹੈ। ਪਰ ਅਸੀਂ ਦ੍ਰਿੜ ਹਾਂ। ਅਸੀਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਰਹਾਂਗੇ ਅਤੇ 2027 ਵਿੱਚ ਫਿਰ ਤੋਂ ਸਰਕਾਰ ਬਣਾਵਾਂਗੇ, ਜਦਕਿ ਇਹ ਯਕੀਨੀ ਬਣਾਵਾਂਗੇ ਕਿ ਭਾਜਪਾ ਨੂੰ ਪੰਜਾਬ ਵਿੱਚ ਮੁਕੰਮਲ ਹਾਰ ਦਾ ਸਾਹਮਣਾ ਕਰਨਾ ਪਵੇ।

‘ਆਪ’ ਦੇ ਸੰਕਲਪ ਨੂੰ ਦੁਹਰਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਈਡੀ, ਸੀਬੀਆਈ ਜਾਂ ਕੋਈ ਵੀ ਏਜੰਸੀ ਭੇਜੋ, ਸਾਨੂੰ ਕਿਸੇ ਵੀ ਜੇਲ੍ਹ ਵਿੱਚ ਭੇਜੋ, ਅਸੀਂ ਡਰਾਂਗੇ ਨਹੀਂ। ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਾਂਗੇ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦਾ ਸਤਿਕਾਰ ਬਹਾਲ ਰੱਖਾਂਗੇ। ਅਸੀਂ ਉਨ੍ਹਾਂ ਦੀ ਵਿਚਾਰਧਾਰਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈਂਦੇ ਹਾਂ। ਅਸੀਂ ਟੁੱਟਾਂਗੇ ਨਹੀਂ, ਅਸੀਂ ਝੁਕਾਂਗੇ ਨਹੀਂ। ਅਸੀਂ ਮਰ ਸਕਦੇ ਹਾਂ, ਪਰ ਗੋਡੇ ਨਹੀਂ ਟੇਕਾਂਗੇ। ਅੱਜ ਜੋ ਹੋਇਆ ਹੈ ਉਹ ਕਾਇਰਤਾ ਨੂੰ ਦਰਸਾਉਂਦਾ ਹੈ ਅਤੇ ਇਸ ਨੇ ਦੇਸ਼ ਦੇ ਲੋਕਤੰਤਰ ਨੂੰ ਬਦਨਾਮ ਕੀਤਾ ਹੈ।

ਪੰਜਾਬ ਨੂੰ ਦੁਨੀਆ ਭਰ ਵਿੱਚ ਬਿਹਤਰੀਨ ਨਿਵੇਸ਼ ਸਥਾਨ ਵਜੋਂ ਦਰਸਾਇਆ
*ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ*

• ਵਿੱਤੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੇ ਆਪਸੀ ਸੰਪਰਕ ਨੂੰ ਹੁਲਾਰਾ ਦੇਣ ਲਈ ਕਈ ਪ੍ਰੋਗਰਾਮਾਂ ਦਾ ਐਲਾਨ

• ਪੰਜਾਬ ਨੂੰ ਦੁਨੀਆ ਭਰ ਵਿੱਚ ਬਿਹਤਰੀਨ ਨਿਵੇਸ਼ ਸਥਾਨ ਵਜੋਂ ਦਰਸਾਇਆ

• ਪਰਵਾਸੀ ਪੰਜਾਬੀਆਂ ਅਤੇ ਮੋਹਰੀ ਕਾਰੋਬਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

*ਚੰਡੀਗੜ੍ਹ, 21 ਅਪ੍ਰੈਲ 2026* ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ।

ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ ਵਾਲੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਨਾਲ ਰਣਨੀਤਕ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡਜ਼ ਵਿਚਕਾਰ ਦੁਵੱਲੇ ਵਪਾਰਕ ਸਬੰਧਾਂ ਨੂੰ ਵਧਾਉਣ ਅਤੇ ਨਿਵੇਸ਼ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਵੈਲਯੂ ਐਡੀਸ਼ਨ, ਬਰਾਮਦ ਆਧਾਰਤ ਵਿਕਾਸ ਅਤੇ ਵਿਸ਼ਵ ਸਪਲਾਈ ਚੇਨਾਂ ਨਾਲ ਤਾਲਮੇਲ, ਖ਼ਾਸ ਕਰ ਕੇ ਫੂਡ ਪ੍ਰੋਸੈਸਿੰਗ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਪੰਜਾਬ ਦੇ ਰਣਨੀਤਕ ਫੋਕਸ ਨੂੰ ਵੀ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਐਨ.ਆਈ.ਸੀ.ਸੀ.ਟੀ. ਨੂੰ ਪੰਜਾਬ ਨੂੰ ਹਾਲੈਂਡ ਦੇ ਉੱਦਮਾਂ ਨਾਲ ਜੋੜਨ ਅਤੇ ਸੈਕਟਰ-ਵਿਸ਼ੇਸ਼ ਰੁਝੇਵਿਆਂ ਅਤੇ ਵਪਾਰਕ ਵਫ਼ਦਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਇਸ ਦੌਰਾਨ ਹੇਗ ਵਿੱਚ ਨਿਵੇਸ਼ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਇਸ ਪ੍ਰੋਗਰਾਮ ਵਿੱਚ ਸੂਬੇ ਦੀਆਂ ਉਦਯੋਗਿਕ ਸ਼ਕਤੀਆਂ ਅਤੇ ਉੱਭਰ ਰਹੇ ਮੌਕਿਆਂ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਨੀਦਰਲੈਂਡ ਦੇ ਉਦਯੋਗਪਤੀਆਂ, ਵਪਾਰਕ ਪ੍ਰਤੀਨਿਧੀਆਂ ਅਤੇ ਭਾਈਵਾਲਾਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਵੈਲਯੂ ਐਡਿਡ ਨਿਰਮਾਣ, ਉਦਯੋਗਿਕ ਵਿਕਾਸ ਅਤੇ ਬਰਾਮਦ ਆਧਾਰਤ ਵਿਕਾਸ ਵੱਲ ਪੰਜਾਬ ਦੀ ਤਬਦੀਲੀ `ਤੇ ਚਾਨਣਾ ਪਾਇਆ। ਉਨ੍ਹਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਵੀ ਪ੍ਰਦਰਸ਼ਿਤ ਕੀਤਾ, ਜਿਸ ਵਿੱਚ ਇਸ ਦਾ ਮਜ਼ਬੂਤ ਨਿਰਮਾਣ ਮਾਹੌਲ, ਹੁਨਰਮੰਦ ਕਾਰਜਬਲ, ਪ੍ਰਗਤੀਸ਼ੀਲ ਨੀਤੀਆਂ ਅਤੇ ਨਿਵੇਸ਼ਕ-ਅਨੁਕੂਲ ਸ਼ਾਸਨ ਢਾਂਚਾ ਸ਼ਾਮਲ ਹੈ।

ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡ ਵਿਚਕਾਰ ਮਜ਼ਬੂਤ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ `ਤੇ ਵੀ ਜ਼ੋਰ ਦਿੱਤਾ, ਜੋ ਖੁੱਲ੍ਹੇਪਣ ਅਤੇ ਨਵੀਨਤਾ ਦੇ ਸਾਂਝੇ ਮੁੱਲਾਂ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਤੀ ਸੂਬਾ ਸਰਕਾਰ ਦੀ ਸਰਗਰਮ ਅਤੇ ਸੁਧਾਰ-ਮੁਖੀ ਪਹੁੰਚ `ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਦੇਸ਼ ਵਿੱਚ ਸਭ ਤੋਂ ਵੱਧ ਮੁਕਾਬਲੇ ਵਾਲੀ ਨੀਤੀ ਹੈ। ਭਗਵੰਤ ਸਿੰਘ ਮਾਨ ਨੇ ਸਿੰਗਲ-ਵਿੰਡੋ ਕਲੀਅਰੈਂਸ ਅਤੇ ਸਮਾਂਬੱਧ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਣ ਵਿੱਚ ਫਾਸਟ ਟਰੈਕ ਪੰਜਾਬ ਪੋਰਟਲ ਦੀ ਪ੍ਰਭਾਵਸ਼ੀਲਤਾ ਬਾਰੇ ਵੀ ਜਾਣੂ ਕਰਵਾਇਆ।

ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡ ਵਿਚਕਾਰ ਸਾਂਝੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਉੱਦਮੀ ਭਾਵਨਾ ਦੀ ਸ਼ਲਾਘਾ ਕਰਦੇ ਹੋਏ ਵਿਸ਼ਵ-ਵਿਆਪੀ ਨਿਵੇਸ਼ਕਾਂ ਨੂੰ ‘ਪੰਜਾਬ ਵਿੱਚ ਆਓ, ਨਿਵੇਸ਼ ਕਰੋ ਅਤੇ ਅੱਗੇ ਵਧੋ’ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਫਾਇਦਿਆਂ ਨੂੰ ਵੀ ਉਜਾਗਰ ਕੀਤਾ ਅਤੇ ਨਿਰਵਿਘਨ ਨਿਵੇਸ਼ਾਂ ਨੂੰ ਆਰਾਮਦਾਇਕ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਪੰਜਾਬ ਦੀਆਂ ਵਿਸ਼ੇਸ਼ਤਾਵਾਂ ਜਿਵੇਂ ਕਿ ਗੁਣਵੱਤਾ ਵਾਲਾ ਬੁਨਿਆਦੀ ਢਾਂਚਾ, ਪ੍ਰਗਤੀਸ਼ੀਲ ਕਿਸਾਨ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਹੁਨਰਮੰਦ ਮਨੁੱਖੀ ਸ਼ਕਤੀ `ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਡੱਚ ਕੰਪਨੀਆਂ ਨੂੰ ਨਵੇਂ ਨਿਵੇਸ਼ਾਂ ਲਈ ਪੰਜਾਬ ਨੂੰ ਇਕ ਸੰਭਾਵੀ ਸਥਾਨ ਵਜੋਂ ਵਿਚਾਰਨ ਦਾ ਵੀ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਇਕ ਭਾਈਚਾਰਕ ਪ੍ਰੋਗਰਾਮ ਦੌਰਾਨ ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕੀਤੀ, ਜਿਸ ਨਾਲ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਡੂੰਘਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਸੱਭਿਆਚਾਰਕ ਅਤੇ ਆਰਥਿਕਤਾ ਰਾਹੀਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਨੀਦਰਲੈਂਡਜ਼ ਵਿੱਚ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੇ ਯੋਗਦਾਨ ਨੂੰ ਸਵੀਕਾਰ ਕੀਤਾ। ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੇ ਸੁਝਾਅ ਵੀ ਮੰਗੇ ਅਤੇ ਪੰਜਾਬ ਦੀ ਵਿਕਾਸ ਯਾਤਰਾ ਵਿੱਚ ਮੁੱਖ ਭਾਈਵਾਲਾਂ ਵਜੋਂ ਪਰਵਾਸੀ ਪੰਜਾਬੀਆਂ ਨਾਲ ਜੁੜਨ ਦੀ ਸਰਕਾਰ ਦੀ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਨੀਦਰਲੈਂਡਜ਼ ਵਿੱਚ ਭਾਰਤੀ ਸਫ਼ੀਰ ਕੁਮਾਰ ਤੁਹਿਨ ਅਤੇ ਹੋਰ ਵੀ ਹਾਜ਼ਰ ਸਨ।

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ
• ਵਿੱਤੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੇ ਆਪਸੀ ਸੰਪਰਕ ਨੂੰ ਹੁਲਾਰਾ ਦੇਣ ਲਈ ਕਈ ਪ੍ਰੋਗਰਾਮਾਂ ਦਾ ਐਲਾਨ

• ਪੰਜਾਬ ਨੂੰ ਦੁਨੀਆ ਭਰ ਵਿੱਚ ਬਿਹਤਰੀਨ ਨਿਵੇਸ਼ ਸਥਾਨ ਵਜੋਂ ਦਰਸਾਇਆ

• ਪਰਵਾਸੀ ਪੰਜਾਬੀਆਂ ਅਤੇ ਮੋਹਰੀ ਕਾਰੋਬਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 21 ਅਪ੍ਰੈਲ,2026:-  ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ।

ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ ਵਾਲੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਨਾਲ ਰਣਨੀਤਕ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡਜ਼ ਵਿਚਕਾਰ ਦੁਵੱਲੇ ਵਪਾਰਕ ਸਬੰਧਾਂ ਨੂੰ ਵਧਾਉਣ ਅਤੇ ਨਿਵੇਸ਼ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਵੈਲਯੂ ਐਡੀਸ਼ਨ, ਬਰਾਮਦ ਆਧਾਰਤ ਵਿਕਾਸ ਅਤੇ ਵਿਸ਼ਵ ਸਪਲਾਈ ਚੇਨਾਂ ਨਾਲ ਤਾਲਮੇਲ, ਖ਼ਾਸ ਕਰ ਕੇ ਫੂਡ ਪ੍ਰੋਸੈਸਿੰਗ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਪੰਜਾਬ ਦੇ ਰਣਨੀਤਕ ਫੋਕਸ ਨੂੰ ਵੀ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਐਨ.ਆਈ.ਸੀ.ਸੀ.ਟੀ. ਨੂੰ ਪੰਜਾਬ ਨੂੰ ਹਾਲੈਂਡ ਦੇ ਉੱਦਮਾਂ ਨਾਲ ਜੋੜਨ ਅਤੇ ਸੈਕਟਰ-ਵਿਸ਼ੇਸ਼ ਰੁਝੇਵਿਆਂ ਅਤੇ ਵਪਾਰਕ ਵਫ਼ਦਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਇਸ ਦੌਰਾਨ ਹੇਗ ਵਿੱਚ ਨਿਵੇਸ਼ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਇਸ ਪ੍ਰੋਗਰਾਮ ਵਿੱਚ ਸੂਬੇ ਦੀਆਂ ਉਦਯੋਗਿਕ ਸ਼ਕਤੀਆਂ ਅਤੇ ਉੱਭਰ ਰਹੇ ਮੌਕਿਆਂ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਨੀਦਰਲੈਂਡ ਦੇ ਉਦਯੋਗਪਤੀਆਂ, ਵਪਾਰਕ ਪ੍ਰਤੀਨਿਧੀਆਂ ਅਤੇ ਭਾਈਵਾਲਾਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਵੈਲਯੂ ਐਡਿਡ ਨਿਰਮਾਣ, ਉਦਯੋਗਿਕ ਵਿਕਾਸ ਅਤੇ ਬਰਾਮਦ ਆਧਾਰਤ ਵਿਕਾਸ ਵੱਲ ਪੰਜਾਬ ਦੀ ਤਬਦੀਲੀ `ਤੇ ਚਾਨਣਾ ਪਾਇਆ। ਉਨ੍ਹਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਵੀ ਪ੍ਰਦਰਸ਼ਿਤ ਕੀਤਾ, ਜਿਸ ਵਿੱਚ ਇਸ ਦਾ ਮਜ਼ਬੂਤ ਨਿਰਮਾਣ ਮਾਹੌਲ, ਹੁਨਰਮੰਦ ਕਾਰਜਬਲ, ਪ੍ਰਗਤੀਸ਼ੀਲ ਨੀਤੀਆਂ ਅਤੇ ਨਿਵੇਸ਼ਕ-ਅਨੁਕੂਲ ਸ਼ਾਸਨ ਢਾਂਚਾ ਸ਼ਾਮਲ ਹੈ।

ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡ ਵਿਚਕਾਰ ਮਜ਼ਬੂਤ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ `ਤੇ ਵੀ ਜ਼ੋਰ ਦਿੱਤਾ, ਜੋ ਖੁੱਲ੍ਹੇਪਣ ਅਤੇ ਨਵੀਨਤਾ ਦੇ ਸਾਂਝੇ ਮੁੱਲਾਂ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਤੀ ਸੂਬਾ ਸਰਕਾਰ ਦੀ ਸਰਗਰਮ ਅਤੇ ਸੁਧਾਰ-ਮੁਖੀ ਪਹੁੰਚ `ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਦੇਸ਼ ਵਿੱਚ ਸਭ ਤੋਂ ਵੱਧ ਮੁਕਾਬਲੇ ਵਾਲੀ ਨੀਤੀ ਹੈ। ਭਗਵੰਤ ਸਿੰਘ ਮਾਨ ਨੇ ਸਿੰਗਲ-ਵਿੰਡੋ ਕਲੀਅਰੈਂਸ ਅਤੇ ਸਮਾਂਬੱਧ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਣ ਵਿੱਚ ਫਾਸਟ ਟਰੈਕ ਪੰਜਾਬ ਪੋਰਟਲ ਦੀ ਪ੍ਰਭਾਵਸ਼ੀਲਤਾ ਬਾਰੇ ਵੀ ਜਾਣੂ ਕਰਵਾਇਆ।

ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡ ਵਿਚਕਾਰ ਸਾਂਝੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਉੱਦਮੀ ਭਾਵਨਾ ਦੀ ਸ਼ਲਾਘਾ ਕਰਦੇ ਹੋਏ ਵਿਸ਼ਵ-ਵਿਆਪੀ ਨਿਵੇਸ਼ਕਾਂ ਨੂੰ ‘ਪੰਜਾਬ ਵਿੱਚ ਆਓ, ਨਿਵੇਸ਼ ਕਰੋ ਅਤੇ ਅੱਗੇ ਵਧੋ’ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਫਾਇਦਿਆਂ ਨੂੰ ਵੀ ਉਜਾਗਰ ਕੀਤਾ ਅਤੇ ਨਿਰਵਿਘਨ ਨਿਵੇਸ਼ਾਂ ਨੂੰ ਆਰਾਮਦਾਇਕ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਪੰਜਾਬ ਦੀਆਂ ਵਿਸ਼ੇਸ਼ਤਾਵਾਂ ਜਿਵੇਂ ਕਿ ਗੁਣਵੱਤਾ ਵਾਲਾ ਬੁਨਿਆਦੀ ਢਾਂਚਾ, ਪ੍ਰਗਤੀਸ਼ੀਲ ਕਿਸਾਨ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਹੁਨਰਮੰਦ ਮਨੁੱਖੀ ਸ਼ਕਤੀ `ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਡੱਚ ਕੰਪਨੀਆਂ ਨੂੰ ਨਵੇਂ ਨਿਵੇਸ਼ਾਂ ਲਈ ਪੰਜਾਬ ਨੂੰ ਇਕ ਸੰਭਾਵੀ ਸਥਾਨ ਵਜੋਂ ਵਿਚਾਰਨ ਦਾ ਵੀ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਇਕ ਭਾਈਚਾਰਕ ਪ੍ਰੋਗਰਾਮ ਦੌਰਾਨ ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕੀਤੀ, ਜਿਸ ਨਾਲ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਡੂੰਘਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਸੱਭਿਆਚਾਰਕ ਅਤੇ ਆਰਥਿਕਤਾ ਰਾਹੀਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਨੀਦਰਲੈਂਡਜ਼ ਵਿੱਚ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੇ ਯੋਗਦਾਨ ਨੂੰ ਸਵੀਕਾਰ ਕੀਤਾ। ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੇ ਸੁਝਾਅ ਵੀ ਮੰਗੇ ਅਤੇ ਪੰਜਾਬ ਦੀ ਵਿਕਾਸ ਯਾਤਰਾ ਵਿੱਚ ਮੁੱਖ ਭਾਈਵਾਲਾਂ ਵਜੋਂ ਪਰਵਾਸੀ ਪੰਜਾਬੀਆਂ ਨਾਲ ਜੁੜਨ ਦੀ ਸਰਕਾਰ ਦੀ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਨੀਦਰਲੈਂਡਜ਼ ਵਿੱਚ ਭਾਰਤੀ ਸਫ਼ੀਰ ਕੁਮਾਰ ਤੁਹਿਨ ਅਤੇ ਹੋਰ ਵੀ ਹਾਜ਼ਰ ਸਨ।

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ
• ਫਲੋਰਿਸ ਜਾਨ ਬੋਵਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਕੀਤਾ ਸਵੀਕਾਰ, ਪੰਜਾਬ ਦੀ ਹਾਕੀ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਅਥਲੀਟਾਂ ਨੂੰ ਦੇਣਗੇ ਸਿਖਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਬੋਵਲੈਂਡਰ ਦਾ ਤਜਰਬਾ ਏਸ਼ੀਆ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਹਾਕੀ ਨੂੰ ਨਵੀਂ ਉਚਾਈ ਉੱਤੇ ਲੈ ਜਾਣ ਲਈ ਪੰਜਾਬ ਵਚਨਬੱਧ, ਬੋਵਲੈਂਡਰ ਵਰਗੇ ਖਿਡਾਰੀਆਂ ਦੀ ਆਲਮੀ ਮੁਹਾਰਤ ਨਾਲ ਸਾਡੇ ਖਿਡਾਰੀ ਮਜ਼ਬੂਤ ਬਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 21 ਅਪ੍ਰੈਲ,2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ।

ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹਾਕੀ ਅਤੇ ਖੇਡਾਂ ਦੇ ਵਿਆਪਕ ਵਾਤਾਵਰਨ ਬਾਰੇ ਚਰਚਾ ਕੀਤੀ, ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ਵਿੱਚ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ।

ਉਲੰਪੀਅਨ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਪੰਜਾਬ ਇਸ ਗੱਲ ਦਾ ਇੱਛੁਕ ਹੈ ਕਿ ਫਲੋਰਿਸ ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ। ਉਨ੍ਹਾਂ ਕਿਹਾ, “ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ `ਤੇ ਲੈ ਜਾਣ ਲਈ ਵਚਨਬੱਧ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ, ਜੋ ਸੂਬੇ ਦੇ ਖੇਡ ਵਾਤਾਵਰਨ ਲਈ ਵੱਡਾ ਮੀਲ ਪੱਥਰ ਹੈ।"

ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸ਼ਿਆਈ ਖੇਡਾਂ ਅਕਤੂਬਰ ਦੇ ਸ਼ੁਰੂ ਵਿੱਚ ਸਮਾਪਤ ਹੋਣਗੀਆਂ, ਜਿਸ ਤੋਂ ਬਾਅਦ ਚੋਟੀ ਦੀਆਂ ਛੇ ਟੀਮਾਂ ਚੈਂਪੀਅਨਜ਼ ਟਰਾਫ਼ੀ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਚਾਰ ਦੇਸ਼ਾਂ ਦੇ ਇਸ ਟੂਰਨਾਮੈਂਟ ਦੀ ਪ੍ਰਵਾਨਗੀ ਨਾਲ ਪੰਜਾਬ ਦੀ ਸਥਿਤੀ ਵਿਸ਼ਵ ਪੱਧਰ ਉੱਤੇ ਹਾਕੀ ਹੱਬ ਵਜੋਂ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ, “ਦਹਾਕਿਆਂ ਤੋਂ ਭਾਰਤੀ ਹਾਕੀ ਵਿੱਚ ਪੰਜਾਬੀਆਂ ਦੀ ਮਜ਼ਬੂਤ ਮੌਜੂਦਗੀ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਹੁਣ ਇਹ ਇਕ ਇਤਿਹਾਸਕ ਤਬਦੀਲੀ ਹੈ।"

ਪੰਜਾਬ ਅਤੇ ਹਾਕੀ ਵਿਚਾਲੇ ਡੂੰਘਾ ਸਬੰਧ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਟੁੱਟ ਰਿਸ਼ਤਾ ਹੈ। ਉਨ੍ਹਾਂ ਕਿਹਾ, “ਪੰਜਾਬੀ ਖਿਡਾਰੀਆਂ ਤੋਂ ਬਿਨਾਂ ਭਾਰਤੀ ਹਾਕੀ ਦੀ ਕਲਪਨਾ ਕਰਨੀ ਅਸੰਭਵ ਹੈ। ਪੰਜਾਬ ਦੇ 50 ਤੋਂ ਵੱਧ ਖਿਡਾਰੀਆਂ ਨੇ ਉਲੰਪਿਕ ਤਗਮੇ ਜਿੱਤੇ ਹਨ ਅਤੇ 10 ਪੰਜਾਬੀ ਖਿਡਾਰੀਆਂ ਨੇ ਉਲੰਪਿਕ ਵਿੱਚ ਭਾਰਤ ਦੀ ਕਪਤਾਨੀ ਕੀਤੀ ਹੈ।”

ਪੰਜਾਬ ਦੀ ਅਮੀਰ ਵਿਰਾਸਤ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ ਮਿਲ ਕੇ 20 ਤੋਂ ਵੱਧ ਉਲੰਪੀਅਨ ਪੈਦਾ ਕੀਤੇ ਹਨ। ਉਨ੍ਹਾਂ ਨੇ ਹਾਲੀਆ ਪ੍ਰਾਪਤੀਆਂ `ਤੇ ਹੋਰ ਚਾਨਣਾ ਪਾਇਆ ਅਤੇ ਕਿਹਾ ਕਿ ਟੋਕੀਓ 2020 ਉਲੰਪਿਕ ਵਿੱਚ ਭਾਰਤ ਦਾ ਕਾਂਸੀ ਦਾ ਤਗਮਾ 41 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਇਆ, ਜਿਸ ਵਿੱਚ ਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਨੌਂ ਪੰਜਾਬੀ ਖਿਡਾਰੀ ਸ਼ਾਮਲ ਸਨ। ਉਨ੍ਹਾਂ ਅੱਗੇ ਕਿਹਾ, “ਪੈਰਿਸ 2024 ਉਲੰਪਿਕ ਵਿੱਚ ਵੀ ਭਾਰਤ ਨੇ ਇਕ ਹੋਰ ਕਾਂਸੀ ਦਾ ਤਗਮਾ ਹਾਸਲ ਕੀਤਾ, ਜਿਸ ਵਿੱਚ 10 ਪੰਜਾਬੀ ਖਿਡਾਰੀ ਸ਼ਾਮਲ ਸਨ, ਜਿੱਥੇ ਹਰਮਨਪ੍ਰੀਤ ਸਿੰਘ ਨੇ ਕਪਤਾਨ ਵਜੋਂ ਟੀਮ ਦੀ ਅਗਵਾਈ ਕੀਤੀ ਅਤੇ ਸਭ ਤੋਂ ਵੱਧ ਸਕੋਰ ਕਰਨ ਵਾਲੇ ਖਿਡਾਰੀ ਵਜੋਂ ਉੱਭਰਿਆ।"

ਆਪਣੇ ਐਕਸ ਪਲੇਟਫਾਰਮ ਉੱਤੇ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੀਦਰਲੈਂਡ ਵਿੱਚ ਉਲੰਪੀਅਨ ਫਲੋਰਿਸ ਜਾਨ ਬੋਵਲੈਂਡਰ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋਈ, ਜੋ ਆਪਣੇ ਅਸਾਧਾਰਨ ਹੁਨਰ ਅਤੇ ਖੇਡ ਵਿੱਚ ਆਪਣੇ ਯੋਗਦਾਨ ਲਈ ਜਾਣਿਆ ਜਾਂਦਾ ਹੈ। ਉਸ ਦਾ ਸ਼ਾਨਦਾਰ ਕਰੀਅਰ ਅਤੇ ਤਜਰਬਾ ਸਾਡੇ ਨੌਜਵਾਨ ਖਿਡਾਰੀਆਂ ਨੂੰ ਬਹੁਤ ਪ੍ਰੇਰਿਤ ਕਰੇਗਾ। ਫਲੋਰਿਸ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਉਸ ਨੇ ਖਿੜੇ ਮੱਥੇ ਸਵੀਕਾਰ ਕੀਤਾ। ਉਹ ਆਗਾਮੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਸਾਡੇ ਖਿਡਾਰੀਆਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਵਚਨਬੱਧ ਹੈ। ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ `ਤੇ ਲੈ ਜਾਣ ਲਈ ਦਿੜ੍ਹ ਹੈ।"

ਇਸ ਕਦਮ ਦਾ ਉਦੇਸ਼ ਫਸਲੀ ਵਿਭਿੰਨਤਾ ਨੂ ਵੱਡਾ ਹੁਲਾਰਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲਣਾ
ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਇਸ ਕਦਮ ਦਾ ਉਦੇਸ਼ ਫਸਲੀ ਵਿਭਿੰਨਤਾ ਨੂ ਵੱਡਾ ਹੁਲਾਰਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲਣਾ

ਚੰਡੀਗੜ੍ਹ, 20 ਅਪ੍ਰੈਲ,2026:-  ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਰਤੋੜ ਯਤਨਾਂ ਦਾ ਹਿੱਸਾ ਹੋਵੇਗਾ।

ਅੱਜ ਨੀਦਰਲੈਂਡ ਵਿੱਚ ਨਿਵੇਸ਼ ਪ੍ਰੋਤਸਾਹਨ ਆਊਟਰੀਚ ਤਹਿਤ ਆਪਣੇ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਵਿੱਚ ਸਭ ਤੋਂ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ (ਡਬਲਯੂ.ਐਚ.ਸੀ.), ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ, ਲਿਸੇ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਜਿਹਾ ਹੀ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕੇਂਦਰ ਖੋਜਕਰਤਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗ ਅਤੇ ਸਰਕਾਰੀ ਭਾਈਵਾਲਾਂ ਨੂੰ ਇਕਜੁੱਟ ਕਰਕੇ ਰਾਜ ਵਿੱਚ ਨਵੀਨਤਾ, ਹੁਨਰ ਵਿਕਾਸ ਅਤੇ ਟਿਕਾਊ ਖੇਤੀਬਾੜੀ ਹੱਲਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ। ਵਰਲਡ ਹਾਰਟੀ ਸੈਂਟਰ, ਜੋ ਗ੍ਰੀਨਹਾਊਸ ਹੌਰਟੀਕਲਚਰ ਇਨੋਵੇਸ਼ਨ ਲਈ ਇੱਕ ਗਲੋਬਲ ਹੱਬ ਹੈ, ਵਿਖੇ ਸੀਈਓ ਪੱਕ ਵੈਨ ਹੋਲਸਟਾਈਨ ਅਤੇ ਮੈਨੇਜਰ ਇੰਟਰਨੈਸ਼ਨਲ ਬਿਜ਼ਨਸ ਲੈਨੀ ਡਿਜਕਸ਼ੂਰਨ ਵੱਲੋਂ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਸਥਾ ਦਾ ਵਿਆਪਕ ਦੌਰਾ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਵਿਲੱਖਣ ਅਨੁਭਵ ਸੀ ਕਿਉਂਕਿ ਉਨ੍ਹਾਂ ਨੂੰ ਨੀਦਰਲੈਂਡ ਦੇ ਗ੍ਰੀਨਹਾਊਸ ਅਤੇ ਨਿਯੰਤਰਿਤ-ਵਾਤਾਵਰਣ ਖੇਤੀ ਦੇ ਵਿਸ਼ਵ ਪ੍ਰਸਿੱਧ ਈਕੋਸਿਸਟਮ ਨਾਲ ਜਾਣੂ ਕਰਵਾਇਆ, ਜਿੱਥੇ ਤਕਨਾਲੋਜੀ, ਖੋਜ, ਸਿੱਖਿਆ, ਉਦਯੋਗ ਅਤੇ ਸਰਕਾਰ ਦੇ ਸਹਿਯੋਗੀ ਯਤਨਾਂ ਨੇ ਰਵਾਇਤੀ ਖੇਤੀ ਨੂੰ ਉੱਚ-ਉਤਪਾਦਕਤਾ ਵਾਲੀ ਅਤੇ ਟਿਕਾਊ ਖੇਤੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਗ੍ਰੀਨਹਾਊਸ ਅਤੇ ਉੱਨਤ ਇਨਡੋਰ ਖੇਤੀ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਸ਼ਾਮਲ ਹੈ, ਜੋ ਕਿ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਫਸਲਾਂ ਦੀ ਪੈਦਾਵਾਰ ਵਿੱਚ ਮਹੱਤਵਪੂਰਨ ਵਾਧਾ ਕਰਦੀਆਂ ਹਨ, ਕੀਟਨਾਸ਼ਕਾਂ 'ਤੇ ਨਿਰਭਰਤਾ ਘਟਾਉਂਦੀਆਂ ਹਨ ਅਤੇ ਰਵਾਇਤੀ ਓਪਨ-ਫੀਲਡ

ਖੇਤੀ ਦੇ ਮੁਕਾਬਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਵਧੇਰੇ ਮਦਦਗਾਰ ਸਾਬਤ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੌਦਿਆਂ ਦੇ ਵਾਧੇ ਅਤੇ ਸਰੋਤ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਆਟੋਮੇਸ਼ਨ, ਰੋਬੋਟਿਕਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਧੁਨਿਕ ਸਿੰਚਾਈ ਪ੍ਰਣਾਲੀਆਂ ਦੀ ਭੂਮਿਕਾ ਹੈ। ਇਸ ਦੇ ਨਾਲ ਹੀ ਨਵੀਨਤਾਕਾਰੀ ਜਲ ਪ੍ਰਬੰਧਨ ਅਭਿਆਸਾਂ ਜਿਵੇਂ ਕਿ ਮੀਂਹ ਦੇ ਪਾਣੀ ਦੀ ਸੰਭਾਲ, ਸਿੰਚਾਈ ਦੇ ਪਾਣੀ ਦੀ ਮੁੜ ਵਰਤੋਂ ਅਤੇ ਨਿਯੰਤਰਿਤ ਪੌਸ਼ਟਿਕ ਡਿਲੀਵਰੀ ਪ੍ਰਣਾਲੀਆਂ ਦੀ ਭੂਮਿਕਾ ਵੀ ਜਲਵਾਯੂ ਅਨੁਸਾਰ ਖੇਤੀਬਾੜੀ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਅਹਿਮ ਹੈ । ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਜਾਣਕਾਰੀ ਦੀ ਅਦਲਾ-ਬਦਲੀ ਅਤੇ ਤਕਨਾਲੋਜੀ ਭਾਈਵਾਲੀ ਸਮੇਤ ਸਹਿਯੋਗ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਸਿਧਾਂਤਕ ਤੌਰ ’ਤੇ ਇਸ ’ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ, ਭਗਵੰਤ ਸਿੰਘ ਮਾਨ ਨੇ ਦੁਨੀਆ ਦੇ ਸਭ ਤੋਂ ਮਸ਼ਹੂਰ ਫੁੱਲਾਂ ਦੀ ਖੇਤੀ ਸਥਾਨਾਂ ਵਿੱਚੋਂ ਇੱਕ, ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਇੱਕ ਵਿਲੱਖਣ ਸੰਚਾਲਨ ਮਾਡਲ ਬਾਰੇ ਜਾਣੂ ਕਰਵਾਇਆ ਗਿਆ, ਜਿੱਥੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪਤਝੜ ਦੌਰਾਨ ਹਰ ਸਾਲ ਲਗਭਗ 70 ਲੱਖ ਫੁੱਲਾਂ ਦੇ ਬਲਬ ਉਗਾਏ ਅਤੇ ਲਗਾਏ ਜਾਂਦੇ ਹਨ। ਅਤੇ ਮਾਰਚ ਦੌਰਾਨ 7-8 ਹਫ਼ਤਿਆਂ ਲਈ ਖਿੜਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 32 ਹੈਕਟੇਅਰ ਵਿੱਚ ਫੈਲੇ ਅਤੇ ਉਤਪਾਦਕਾਂ ਅਤੇ ਉਦਯੋਗ ਭਾਈਵਾਲਾਂ ਦੇ ਸਹਿਯੋਗ ਰਾਹੀਂ ਤਿਆਰ ਕੀਤਾ ਗਿਆ , ਕੇਉਕੇਨਹੌਫ ਇੱਕ ਉੱਚ ਸੰਰਚਿਤ, ਨਿਰਯਾਤ-ਮੁਖੀ ਬਾਗਬਾਨੀ ਮਾਡਲ ਹੈ ,ਜੋ ਉਤਪਾਦਨ, ਸੈਰ-ਸਪਾਟਾ ਅਤੇ ਵਿਸ਼ਵਵਿਆਪੀ ਮਾਰਕੀਟਿੰਗ ਨੂੰ ਏਕੀਕ੍ਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਨੇ ਪੰਜਾਬ ਨੂੰ ਫੁੱਲਾਂ ਦੀ ਖੇਤੀ ਦੇ ਕਲੱਸਟਰ ਵਿਕਸਤ ਕਰਨ, ਨਿਰਯਾਤ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਤਾਲਮੇਲ ਅਤੇ ਬਾਜ਼ਾਰ-ਅਧਾਰਤ ਪਹੁੰਚ ਰਾਹੀਂ ਖੇਤੀਬਾੜੀ-ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਸੂਝ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੌਰਿਆਂ ਤੋਂ ਸਿੱਖਣ ਨਾਲ ਪੰਜਾਬ ਦੇ ਵਡਮੁੱਲੀ, ਤਕਨਾਲੋਜੀ-ਅਧਾਰਤ ਖੇਤੀਬਾੜੀ ਵੱਲ ਮੁੜਨ ਦੀ ਉਮੀਦ ਹੈ, ਜਿਸ ਵਿੱਚ ਸਥਿਰਤਾ, ਉਤਪਾਦਕਤਾ ਵਧਾਉਣ ਅਤੇ ਖੇਤੀਬਾੜੀ ਅਰਥਵਿਵਸਥਾ ਦੀ ਵਿਭਿੰਨਤਾ ’ਤੇ ਧਿਆਨ ਕੇਂਦ੍ਰਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ। ਰਾਜ ਦੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸੈਕਟਰ-ਵਿਸ਼ੇਸ਼ ਨੀਤੀਆਂ ਅਤੇ ਕਾਰੋਬਾਰ ਕਰਨ ਦੀ ਮਜ਼ਬੂਤ ਸੌਖ ਦੁਆਰਾ ਸਮਰਥਤ ਇੱਕ ਵਿਆਪਕ ਅਤੇ ਲਚਕਦਾਰ ਪ੍ਰੋਤਸਾਹਨ ਢਾਂਚਾ ਪੇਸ਼ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਉਦੇਸ਼ ਲੰਬੇ ਸਮੇਂ ਦੀ ਤਕਨਾਲੋਜੀ-ਅਗਵਾਈ ਵਾਲੀ ਭਾਈਵਾਲੀ ਬਣਾਉਣਾ, ਗਿਆਨ ਦੇ ਆਦਾਨ-ਪ੍ਰਦਾਨ ਨੂੰ ਆਸਾਨ ਬਣਾਉਣਾ ਅਤੇ ਟਿਕਾਊ ਖੇਤੀਬਾੜੀ ਲਈ ਇੱਕ ਪ੍ਰਗਤੀਸ਼ੀਲ, ਨਵੀਨਤਾ-ਅਧਾਰਤ, ਅਤੇ ਵਿਸ਼ਵ ਪੱਧਰੀ ਪ੍ਰਤੀਯੋਗੀ ਕੇਂਦਰ ਵਜੋਂ ਸਥਾਪਤ ਹੋਣਾ ਹੈ।

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਸਮੇਤ ਕੀਤਾ ਟਾਂਡਾ ਮੰਡੀ ਦਾ ਦੌਰਾ
ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਦਾਣਾ ਮੰਡੀ ਟਾਂਡਾ ‘ਚ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ, ਕਿਸਾਨਾਂ ਦੇ ਖਾਤਿਆਂ ‘ਚ 647 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਨੂੰ ਪੂਰਾ ਕਰਨ ਲਈ ਰਾਜ ਦੀਆਂ ਮੰਡੀਆਂ ‘ਚ ਪੁਖਤਾ ਇੰਤਜ਼ਾਮ

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਸਮੇਤ ਕੀਤਾ ਟਾਂਡਾ ਮੰਡੀ ਦਾ ਦੌਰਾ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਹੋਈ 28 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ‘ਚੋਂ 24 ਲੱਖ ਮੀਟਰਿਕ ਟਨ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ।

ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਸੰਬੰਧਤ ਅਧਿਕਾਰੀਆਂ ਸਮੇਤ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੇੜਲੇ ਪਿੰਡ ਬਸਤੀ ਦੇ ਕਿਸਾਨ ਜੈਲ਼ਾ ਦੀ ਢੇਰੀ ਦੀ ਖ਼ਰੀਦ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਜਿਸ ਕਰਕੇ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ । ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਬਦਲੇ ਘੱਟੋ-ਘੱਟ ਸਮਰਥਨ ਮੁੱਲ 2585 ਦੇ ਹਿਸਾਬ ਨਾਲ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 647 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਜਿਸ ਦੇ ਸਿੱਟੇ ਵਜੋਂ ਮੰਡੀਆਂ ਵਿਚ ਨਿਰਵਿਘਨ ਖ਼ਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਖਰੀਦ ਦੇ 48 ਘੰਟਿਆਂ ਵਿੱਚ ਕਿਸਾਨਾਂ ਨੂੰ ਬਣਦੀਆਂ ਅਦਾਇਗੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਜੀ ਲਿਫਟਿੰਗ ਵੀ ਤੇਜ਼ ਹੋ ਰਹੀ ਹੈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਮੰਡੀਆਂ ਵਿਚ ਬਾਰਦਾਨਾ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਪ੍ਰਬੰਧਾਂ ਦੀ ਗੱਲ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਅਮਲ ਵਿਚ ਹਨ ਅਤੇ ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਜਾਰੀ ਹੈ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਿਸਾਨਾਂ ਦੀ ਫਸਲ ਘੱਟੋ-ਘੱਟ ਸਮੇਂ ਵਿਚ ਖਰੀਦ ਕੇ ਨਿਰਧਾਰਤ ਸਮੇਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ । ਕੈਬਿਨਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਗੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਰਾਹੀਂ ਉਪਲਬਧ ਮਸ਼ੀਨਰੀ ਨਾਲ ਇਸ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ।

ਪਿਛਲੇ ਦਿਨੀ ਬੇਮੌਸਮੀ ਬਰਸਾਤ ਕਾਰਨ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦੇ ਦਿੱਤੇ ਸਨ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਨੂੰ ਪਿਛਲੇ ਸਾਲਾਂ ਵਾਂਗ ਸੁਚੱਜੇ ਢੰਗ ਨਾਲ ਨਾਲੋ-ਨਾਲ ਖ਼ਰੀਦ ਕੇ ਲਿਫ਼ਟ ਕਰਵਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਲਗਾਤਾਰ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਕਈ ਵੱਡੇ ਕਿਸਾਨ ਪੱਖੀ ਫ਼ੈਸਲੇ ਲਏ ਹਨ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀਦ ਬਦਲੇ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਤਾਕੀਦ ਕੀਤੀ ਗਈ ਹੈ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਜ਼ਿਲਾ ਹੁਸ਼ਿਆਰਪੁਰ ਵਿਚ ਕੁੱਲ 78 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ 65 ਮੰਡੀਆਂ ਪੱਕੀਆਂ ਅਤੇ 13 ਥਾਵਾਂ ‘ਤੇ ਖ਼ਰੀਦ ਦੇ ਆਰਜ਼ੀ ਪਬੰਧ ਕੀਤੇ ਗਏ ਹਨ ਜਦਕਿ ਜ਼ਿਲੇ ਵਿਚ ਕੁੱਲ 316000 ਮੀਟਰਿਕ ਟਨ ਕੜਕ ਦੀ ਆਮਦ ਦੀ ਸੰਭਾਵਨਾ ਹੈ।

ਇਸ ਮੌਕੇ ਐਸ.ਡੀ. ਐਮ. ਲਵਪ੍ਰੀਤ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ, ਮਾਰਕਿਟ ਕਮੇਟੀ ਸਕੱਤਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਸਪਲਾਈ ਰਜਨੀਸ਼ ਕੁਮਾਰੀ, ਡੀ. ਐਫ. ਐਸ.ਸੀ. ਪ੍ਰੀਤਕਮਲ ਸੂਦ ਆਦਿ ਵੀ ਮੌਜੂਦ ਸਨ।

ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ
*ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ*

*ਨਗਰ ਨਿਗਮ ਬਟਾਲਾ 95.72 ਕਰੋੜ ਰੁਪਏ ਅਤੇ ਮੰਡੀ ਬੋਰਡ 16.05 ਕਰੋੜ ਰੁਪਏ ਵਿਕਾਸ ਕਾਰਜਾਂ ’ਤੇ ਖਰਚੇਗਾ, ਲੋਕ ਨਿਰਮਾਣ ਵਿਭਾਗ ਵੱਲੋਂ 65.09 ਕਰੋੜ ਰੁਪਏ ਸੜਕਾਂ ਦੇ ਨਿਰਮਾਣ ’ਤੇ ਖਰਚੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਟਾਲਾ ਹਲਕੇ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਲੋਕ ਨਿਰਮਾਣ ਵਿਭਾਗ ਵੱਲੋਂ 42.56 ਕਰੋੜ ਰੁਪਏ ਅਤੇ ਮੰਡੀ ਬੋਰਡ ਵੱਲੋਂ 34.97 ਕਰੋੜ ਖਰਚੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਗ੍ਰੇਟਰ ਕੈਲਾਸ਼ ਕਲੋਨੀ ਦੇ ਨੇੜੇ ਹੰਸਾਲੀ ਨਾਲੇ, ਸਰਪੰਚ ਟੋਕਾ ਫੈਕਟਰੀ ਦੇ ਨੇੜੇ ਕਸੂਰ ਨਾਲੇ ਅਤੇ ਕੋਟਲਾ ਮੂਸਾ ਨਾਲੇ ’ਤੇ ਪੁਲ ਬਣਨਗੇ-ਭਗਵੰਤ ਸਿੰਘ ਮਾਨ*

*ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦੇ ਪੱਕੇ ਹੱਲ ਲਈ ਬਟਾਲਾ ਵਿੱਚ ਛੇਤੀ ਨਵਾਂ ਬੱਸ ਅੱਡਾ ਬਣੇਗਾ-ਭਗਵੰਤ ਸਿੰਘ ਮਾਨ*

*ਬਟਾਲਾ ਵਿੱਚ ਨਵੀਂ ਪੁਲਿਸ ਲਾਈਨ ਬਣਾਉਣ ਲਈ 14.81 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ-ਭਗਵੰਤ ਸਿੰਘ ਮਾਨ*

*ਸਾਲ 2022 ਵਿੱਚ ਲੋਕਾਂ ਨੇ ਤਿੰਨ ਪੀੜ੍ਹੀਆਂ ਤੋਂ ਚੱਲ ਰਹੀ ਅਕਾਲੀ-ਕਾਂਗਰਸ ਦੀ ਲੁੱਟ ਦਾ ਅੰਤ ਕੀਤਾ, 2027 ਵਿੱਚ ਵੀ ਲੋਕ ਰਵਾਇਤੀ ਪਾਰਟੀਆਂ ਨੂੰ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ*

*ਕਾਂਗਰਸੀ, ਅਕਾਲੀ ਅਤੇ ਭਾਜਪਾਈਆਂ ਨੂੰ ਆਮ ਲੋਕ ਪਸੰਦ ਨਹੀਂ, ਗਲਤੀ ਨਾਲ ਹੱਥ ਮਿਲਾ ਵੀ ਲੈਣ ਤਾਂ ਸੈਨੀਟਾਈਜ਼ਰ ਨਾਲ ਸਾਫ ਕਰਦੇ ਹਨ-ਭਗਵੰਤ ਸਿੰਘ ਮਾਨ*

*ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ*

*ਬਟਾਲਾ, 16 ਅਪ੍ਰੈਲ 2026* ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ। ਇੱਥੋਂ ਦੀ ਨਗਰ ਨਿਗਮ ਵੱਲੋਂ 95.72 ਕਰੋੜ ਰੁਪਏ ਦਾ ਵਿਕਾਸ ਕਾਰਜ ਕੀਤੇ ਜਾਣਗੇ, ਮੰਡੀ ਬੋਰਡ ਵੱਲੋਂ 16.05 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੇ ਨਿਰਮਾਣ ‘ਤੇ 65.09 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ’ਤੇ ਮੰਡੀ ਬੋਰਡ 42.56 ਕਰੋੜ ਰੁਪਏ ਜਦਕਿ ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ ਖਰਚੇਗਾ।

ਬਟਾਲਾ ਹਲਕੇ ਵਿੱਚ ਚਾਰ ਨਵੇਂ ਪੁਲ ਬਣਨਗੇ ਅਤੇ ਨਵੀਂ ਪੁਲਿਸ ਲਾਈਨ ਲਈ 14.81 ਕਰੋੜ ਜਾਰੀ ਕੀਤੇ ਗਏ ਹਨ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ ਅਕਾਲੀ-ਕਾਂਗਰਸ ਦੀ ਤਿੰਨ ਪੀੜ੍ਹੀਆਂ ਤੋਂ ਚੱਲ ਰਹੀ ਲੁੱਟ ਦਾ ਅੰਤ ਕਰ ਦਿੱਤਾ ਅਤੇ ਸਾਲ 2027 ਵਿੱਚ ਵੀ ਇਨ੍ਹਾਂ ਨੂੰ ਵਾਪਸੀ ਨਹੀਂ ਕਰਨ ਦੇਣਗੇ, ਜਦੋਂ ਕਿ ਪਿਛਲੀਆਂ ਸਰਕਾਰਾਂ 'ਤੇ ਆਪਣੇ-ਆਪ ਨੂੰ ਬਚਾਉਣ ਲਈ ਜਾਣਬੁੱਝ ਕੇ ਬੇਅਦਬੀ ਵਿਰੋਧੀ ਕਾਨੂੰਨਾਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਰਵਾਇਤੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਪਾਰਟੀਆਂ ਆਮ ਲੋਕਾਂ ਤੋਂ ਦੂਰ ਹੋ ਗਈਆਂ ਸਨ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਜਦਕਿ ਉਨ੍ਹਾਂ ਦੀ ਸਰਕਾਰ ਸ਼ਾਸਨ ਪ੍ਰਦਾਨ ਕਰਨ ਅਤੇ ਜਵਾਬਦੇਹੀ ਦੇ ਸੁਮੇਲ ਨਾਲ ਅੱਗੇ ਵਧ ਰਹੀ ਹੈ।

ਕਈ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀਆਂ ਨੇ ਜਾਣਬੁੱਝ ਕੇ ਬੇਅਦਬੀ ਵਿਰੁੱਧ ਕਮਜ਼ੋਰ ਕਾਨੂੰਨ ਬਣਾਇਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਨਾ ਮਿਲੇ।" ਉਨ੍ਹਾਂ ਅੱਗੇ ਕਿਹਾ, "ਇਹ ਆਗੂ ਇਹ ਵੀ ਡਰਦੇ ਸਨ ਕਿ ਉਨ੍ਹਾਂ ਨੂੰ ਵੀ ਉਨ੍ਹਾਂ ਦੇ ਅਪਰਾਧ ਦੀ ਸਜ਼ਾ ਮਿਲੇਗੀ ਜਿਸ ਕਾਰਨ ਇਨ੍ਹਾਂ ਨੇ ਕਾਨੂੰਨ ਹੀ ਕਮਜ਼ੋਰ ਬਣਾ ਦਿੱਤਾ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪਾਸ ਕੀਤਾ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘਿਨਾਉਣਾ ਗੁਨਾਹ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ, ਭਾਈਚਾਰਾ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਾਨੂੰਨ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ, “ਹੁਣ ਇਸ ਨਾ-ਮੁਆਫ਼ੀਯੋਗ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਬਾਕੀਆਂ ਲਈ ਮਿਸਾਲੀ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਸੂਬਾ ਸਰਕਾਰ ਇਸ ਪਵਿੱਤਰ ਗ੍ਰੰਥ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।” ਉਨ੍ਹਾਂ ਅੱਗੇ ਕਿਹਾ, “ਜੇਕਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਸੂਬੇ ਵਿੱਚ ਸੁਰੱਖਿਅਤ ਨਹੀਂ ਹੈ ਤਾਂ ਇਹ ਹੋਰ ਕਿੱਥੇ ਹੋ ਸਕਦਾ ਹੈ।” ਇਸ ਕਾਨੂੰਨ ਨੂੰ ਬੇਅਦਬੀ ਰੋਕਣ ਲਈ ਇਤਿਹਾਸਕ ਮੀਲ ਪੱਥਰ ਕਰਾਰ ਦਿੱਤਾ।

ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦੀ ਇਸ ਯਾਤਰਾ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ ਕਿਉਂਕਿ ਇਹ ਸਾਰਾ ਯਤਨ ਉਨ੍ਹਾਂ ਦੇ ਪਰਿਵਾਰਕ ਹਿੱਤਾਂ ਦੀ ਰਾਖੀ ਲਈ ਹੈ।” ਉਨ੍ਹਾਂ ਨੇ ਅਕਾਲੀ ਲੀਡਰਸ਼ਿਪ ਨੂੰ ਚੁਣੌਤੀ ਦਿੰਦੇ ਹੋਏ ਪੁੱਛਿਆ, "15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।" ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਵੱਖ-ਵੱਖ ਮਾਫੀਏ ਨੂੰ ਸਰਪ੍ਰਸਤੀ ਦਿੱਤੀ।

ਮੁੱਖ ਮੰਤਰੀ ਨੇ ਅੱਗੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸਾਜ਼ਿਸ਼ਾਂ ਘੜਨ ਬਦਲੇ ਉਨ੍ਹਾਂ ਨੇ ਇਸ ਪਰਿਵਾਰ ਨੂੰ ਸਰ ਦੀ ਉਪਾਧੀ ਦਿੱਤੀ ਸੀ।” ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਸਨਮਾਨਿਤ ਕੀਤਾ ਸੀ,” ਉਨ੍ਹਾਂ ਕਿਹਾ ਕਿ ਅਜਿਹੇ ਕੰਮਾਂ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਬੇਪਰਦ ਕੀਤਾ ਹੈ।

ਉਨ੍ਹਾਂ ਕਿਹਾ, “ਸਿਰਫ ਇਹ ਹੀ ਨਹੀਂ, ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦੇਣਾ ਵੀ ਯਕੀਨੀ ਬਣਾਇਆ।” ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ 'ਚ ਦਰਜ ਹਨ।” ਉਨ੍ਹਾਂ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਲਈ ਗੋਲੀਆਂ ਅਤੇ ਫਿਰ ਨਸ਼ੀਲੇ ਪਦਾਰਥ (ਚਿੱਟੇ) ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਆਗੂਆਂ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ, “ਅਕਾਲੀਆਂ 'ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਇਸ ਵਪਾਰ ਨੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਸੂਬੇ ਭਰ ਵਿੱਚ ਪੈਰ ਪਸਾਰੇ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਜੋ ਸੂਬੇ ਵਿੱਚ ਇਹਨਾਂ ਆਗੂਆਂ ਦੇ ਸਰਕਾਰੀ ਵਾਹਨਾਂ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ੇ ਦਾ ਸ਼ਿਕਾਰ ਹੋ ਗਏ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦੇ ਪਾਪ ਮੁਆਫੀ ਯੋਗ ਨਹੀਂ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਲੋਕ ਕਦੇ ਵੀ ਮੁਆਫ਼ ਨਹੀਂ ਕਰ ਸਕਦੇ ਜੋ ਲੋਕਾਂ ਦੇ ਮਨਾਂ ਵਿੱਚ ਅਜੇ ਵੀ ਤਾਜ਼ਾ ਹਨ।” ਉਨ੍ਹਾਂ ਨੇ ਇਨ੍ਹਾਂ ਨੂੰ ਮੌਕਾਪ੍ਰਸਤ ਆਗੂ ਦੱਸਿਆ ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਬਦਲਦੇ ਹਨ। ਉਨ੍ਹਾਂ ਕਿਹਾ ਕਿ ਅਤਿ ਦੀ ਗਰਮੀ ਵਿੱਚ ਵੀ ਲੋਕਾਂ ਦਾ ਭਾਰੀ ਇਕੱਠ ਸੂਬਾ ਸਰਕਾਰ ਪ੍ਰਤੀ ਲੋਕਾਂ ਦੇ ਸਮਰਥਨ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਲੋਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ ਪਰ ਇਨ੍ਹਾਂ ਆਗੂਆਂ ਨੇ ਬਿਜਲੀ ਖਰੀਦ ਸਮਝੌਤਿਆਂ ਤੋਂ ਅਤੇ ਨਿੱਜੀ ਫਰਮਾਂ ਤੋਂ ਸੂਬੇ ਨੂੰ ਸਪਲਾਈ ਕੀਤੇ ਗਏ ਕੋਲੇ ਤੋਂ ਵੀ ਪੈਸਾ ਕਮਾਇਆ।” ਉਨ੍ਹਾਂ ਅੱਗੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ ਅਤੇ 2024-25 ਵਿੱਚ ਇਸ ਖਾਣ ਨੇ 70 ਲੱਖ ਮੀਟ੍ਰਿਕ ਟਨ ਕੋਲੇ ਦੀ ਸਪਲਾਈ ਦਾ ਟੀਚਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ, “ਅਕਤੂਬਰ 2022 ਵਿੱਚ ਪਛਵਾੜਾ ਤੋਂ ਸਪਲਾਈ ਮੁੜ ਸ਼ੁਰੂ ਹੋਣ ਤੋਂ ਬਾਅਦ 'ਆਪ' ਸਰਕਾਰ ਨੇ 1,462 ਕਰੋੜ ਰੁਪਏ ਦੀ ਬਚਤ ਕੀਤੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਸੁਖਬੀਰ ਬਾਦਲ ਅਜਿਹੇ ਵਾਅਦੇ ਕਰ ਰਹੇ ਹਨ ਜੋ ਕਦੇ ਪੂਰੇ ਨਹੀਂ ਕੀਤੇ ਜਾ ਸਕਦੇ ਅਤੇ ਸੂਬੇ ਵਿੱਚ ਡਾਇਨਾਸੌਰਾਂ ਦੀ ਵਾਪਸੀ ਵਰਗੇ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਸੱਤਾ ਮੁੜ ਹਾਸਲ ਕਰਨ ਪ੍ਰਤੀ ਉਹਨਾਂ ਦੀ ਬੇਚੈਨੀ ਨੂੰ ਦਰਸਾਉਂਦੇ ਹਨ ਪਰ ਉਨ੍ਹਾਂ ਨੂੰ ਕਦੇ ਵੀ ਸੂਬੇ ਦੀ ਸੱਤਾ ਹਾਸਲ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਆਗੂ ਸਵੇਰੇ ਹੀ ਉਨ੍ਹਾਂ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਉਨ੍ਹਾਂ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਨ੍ਹਾਂ ਪਾਰਟੀਆਂ ਨੇ ਵਾਰੋ-ਵਾਰੀ ਆਪਣੇ ਕਾਰਜਕਾਲ ਦੌਰਾਨ ਸੂਬੇ ਦੀ ਦੌਲਤ ਨੂੰ ਲੁੱਟਿਆ ਹੈ ਅਤੇ ਦੂਜੀ ਪਾਰਟੀ ਨੂੰ ਬਚਾਉਣ ਲਈ ਹੱਥਕੰਡੇ ਆਪਣਾਏ।" ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਝਾੜੂ ਨੂੰ ਵੋਟ ਦਿੱਤੀ ਜਿਸ ਨਾਲ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਅਹਿਮ ਬਦਲਾਅ ਆਇਆ। ਉਨ੍ਹਾਂ ਕਿਹਾ ਕਿ ਪਿਛਲੇ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਭਾਰੀ ਦੌਲਤ ਇਕੱਠੀ ਕੀਤੇ ਅਤੇ ਵੱਡੇ-ਵੱਡੇ ਮਹਿਲ ਉਸਾਰੇ।

ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਉੱਚੀਆਂ ਅਤੇ ਦਰਵਾਜ਼ੇ ਲੋਕਾਂ ਲਈ ਹਮੇਸ਼ਾਂ ਬੰਦ ਰਹਿੰਦੇ ਸਨ।” ਉਨ੍ਹਾਂ ਕਿਹਾ ਕਿ ਇਹ ਆਗੂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿੰਦੇ ਸਨ ਅਤੇ ਆਖਰਕਾਰ ਜਨਤਾ ਨੇ ਇਹਨਾਂ ਨੂੰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਗਏ ਹਨ ਅਤੇ ਉਨ੍ਹਾਂ ਦੇ ਝਾਂਸੇ ਵਿੱਚ ਆਉਣ ਵਾਲੇ ਨਹੀਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਕਦੇ ਵੀ ਸੂਬੇ ਦੇ ਲੋਕਾਂ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਚਰਚਾ ਕਰਦੀ ਹੈ ਪਰ ਦੂਜੀਆਂ ਪਾਰਟੀਆਂ ਸਿਰਫ਼ ਸੱਤਾ ਹੜੱਪਣ ਦੇ ਹੱਥਕੰਡੇ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਹੁਣ ਹੈਰਾਨ–ਪ੍ਰੇਸ਼ਾਨ ਹਨ ਕਿਉਂਕਿ ਲੋਕਾਂ ਵੱਲੋਂ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਅਤੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਚਿੰਤਤ ਹਨ।

ਸੂਬਾ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ।” ਉਨ੍ਹਾਂ ਕਿਹਾ ਕਿ “ਸਾਰੇ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਲਗਭਗ 90 ਫੀਸਦ ਘਰੇਲੂ ਖਪਤਕਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।”

ਮੁੱਖ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ “10 ਲੱਖ ਰੁਪਏ ਦਾ ਨਕਦ ਰਹਿਤ ਇਲਾਜ” ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ ਅਤੇ 1.65 ਲੱਖ ਲੋਕ ਮੁਫ਼ਤ ਇਲਾਜ ਪ੍ਰਾਪਤ ਕਰ ਚੁੱਕੇ ਹਨ।

ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਯਕੀਨੀ ਬਣਾਈ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕਰਦਾਤਾਵਾਂ ਦੇ ਪੈਸੇ ਦੀ ਵਰਤੋਂ ਸੁਚੱਜੇ ਢੰਗ ਨਾਲ ਜਨਤਕ ਭਲਾਈ ਲਈ ਕੀਤੀ ਜਾ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਇਸ ਤੋਂ ਉਲਟ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਦੌਲਤ ਨੂੰ ਬੁਰੀ ਤਰ੍ਹਾਂ ਲੁੱਟਿਆ ਅਤੇ ਪੰਜਾਬ ਦੀ ਤਰੱਕੀ ਨੂੰ ਲੀਹੋਂ ਉਤਾਰ ਦਿੱਤਾ।

ਉਨ੍ਹਾਂ ਕਿਹਾ ਕਿ ਲੋਕਾਂ ਨੇ ਸਮਝਦਾਰੀ ਨਾਲ ਲੋਕ-ਪੱਖੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਵੋਟ ਦਿੱਤੀ। ਉਨ੍ਹਾਂ ਕਿਹਾ ਕਿ ਉਹ ਅਕਾਲੀਆਂ ਨੂੰ ਉਨ੍ਹਾਂ ਦੇ ਕੰਮਾਂ ਲਈ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ, “ਲੋਕਾਂ ਨੇ ਵਾਰ-ਵਾਰ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਰੁਖ਼ ਕਾਰਨ ਉਨ੍ਹਾਂ ਤੋਂ ਮੂੰਹ ਮੋੜ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ ਜਿਸ ਕਾਰਨ ਜਨਤਾ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

ਆਪਣੇ ਸੰਬੋਧਨ ਵਿੱਚ ਸੀਨੀਅਰ 'ਆਪ' ਆਗੂ ਮਨੀਸ਼ ਸਿਸੋਦੀਆ ਨੇ ਕਿਹਾ, "ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸੂਬੇ ਦੇ ਸਭ ਤੋਂ ਚਹੇਤੇ ਮੁੱਖ ਮੰਤਰੀ ਸਾਬਤ ਹੋਏ ਹਨ।" ਉਨ੍ਹਾਂ ਅੱਗੇ ਕਿਹਾ, "ਭਗਵੰਤ ਸਿੰਘ ਮਾਨ ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਜਦੋਂ ਕਿ ਬਾਕੀ ਸਾਰੇ ਸੂਬਿਆਂ ਵਿੱਚ ਅਜਿਹੇ ਮੁੱਖ ਮੰਤਰੀ ਹਨ ਜੋ ਲਾਲਚ ਜਾਂ ਆਪਣੀ ਪਾਰਟੀ ਦੇ ਹਿੱਤਾਂ ਦੀ ਪੂਰਤੀ ਲਈ ਕੰਮ ਕਰ ਰਹੇ ਹਨ।"ਮਨੀਸ਼ ਸਿਸੋਦੀਆ ਨੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹਨ। ਉਨ੍ਹਾਂ ਨੇ ਲੋਕਾਂ ਨੂੰ ਆਪਣੀਆਂ ਵੋਟਾਂ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸੀਨੀਅਰ 'ਆਪ' ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।