punjab govenment - Azad Soch

ਮੋਰਿੰਡਾ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ
*ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ*

*ਮੋਰਿੰਡਾ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ*

ਸਕੂਲ ਆਫ ਐਮੀਨੈਂਸ ਨੂੰ ‘ਆਧੁਨਿਕ ਯੁੱਗ ਦੇ ਮੰਦਰ’ ਦੱਸਿਆ

ਮੋਰਿੰਡਾ (ਰੂਪਨਗਰ), 23 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਇਆ ਜਾ ਸਕੇ।ਮੁੱਖ ਮੰਤਰੀ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ। ਇਸ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਬੁਲੰਦੀਆਂ ਛੂਹਣ ਦੇ ਯੋਗ ਬਣਾਉਣ ਵਿੱਚ ਉਸਾਰੂ ਨਤੀਜੇ ਲਿਆ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਕਈ ਯਤਨ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ, ਹਵਾਈ ਜਹਾਜ਼ ਨੂੰ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਅਤੇ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ 'ਤੇ ਪਹੁੰਚਣ ਵਿੱਚ ਮਦਦ ਕਰਨ ਲਈ ਸੂਬੇ ਨੇ ਸਾਲ 2022 ਵਿੱਚ "ਸਿੱਖਿਆ ਕ੍ਰਾਂਤੀ" ਦੀ ਸ਼ੁਰੂਆਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵੱਲ ਨਜ਼ਰ ਮਾਰੀਏ ਤਾਂ ਦੁੱਖ ਹੁੰਦਾ ਹੈ ਕਿ ਕਿਵੇਂ ਗਲਤ ਨੀਤੀਆਂ ਨੇ ਗਰੀਬ ਬੱਚਿਆਂ ਨੂੰ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ ਜਿਨ੍ਹਾਂ ਦੀ ਦੇਸ਼ ਭਰ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ 'ਤੇ ਹੁਣ ਤੱਕ 231.74 ਕਰੋੜ ਰੁਪਏ ਖਰਚ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਕ ਵੀ ਕੁੜੀ ਸਿੱਖਿਆ ਪ੍ਰਾਪਤ ਕਰਨ ਤੋਂ ਪਿੱਛੇ ਨਾ ਰਹੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ "ਆਧੁਨਿਕ ਯੁੱਗ ਦੇ ਮੰਦਰ" ਵਜੋਂ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਹਜ਼ਾਰਾਂ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ, ਜੋ ਇਸ ਮਾਡਲ ਦੀ ਸਫਲਤਾ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਤੋਂ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਵਿੱਚ ਯੋਗਤਾ ਪ੍ਰਾਪਤ ਕੀਤੀ, 44 ਨੇ ਜੇ.ਈ.ਈ. ਐਡਵਾਂਸ ਪਾਸ ਕੀਤਾ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਕ ਹੋਰ ਪਹਿਲਕਦਮੀ ਕਰਦਿਆਂ ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਸਕੂਲੀ ਬੱਚਿਆਂ ਦਾ ਮਾਰਗਦਰਸ਼ਨ ਪ੍ਰੋਗਰਾਮ) ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਤਹਿਤ ਸੀਨੀਅਰ ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੇਧ ਦੇ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਸ਼ੁਰੂ ਕੀਤੀ ਜਿਸ ਨੂੰ ਮਾਪਿਆਂ ਤੋਂ ਵੱਡਾ ਹੁੰਗਾਰਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 19,200 ਸਰਕਾਰੀ ਸਕੂਲ ਹਨ ਅਤੇ ਲਗਭਗ 25 ਲੱਖ ਮਾਪੇ ਪੀ.ਟੀ.ਐਮ. ਵਿੱਚ ਹਿੱਸਾ ਲੈ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਿਆਰੀ ਸਿੱਖਿਆ ਵਿੱਚ ਸਰਕਾਰੀ ਤੇ ਨਿੱਜੀ ਸਕੂਲਾਂ ਵਿਚਕਾਰ ਪਾੜੇ ਨੂੰ ਪੂਰਨ ਲਈ ਦ੍ਰਿੜ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ
ਸੰਗਰੂਰ, 6 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ।
ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ 'ਤੇ ਹੈ ਜਦੋਂ ਕਿ 2017 ਵਿੱਚ ਇਹ 29ਵੇਂ ਸਥਾਨ 'ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰ ਰਿਹਾ ਹੈ ਭਾਵੇਂ ਉਹ ਸਿੱਖਿਆ ਖੇਤਰ ਹੋਵੇ ਜਾਂ ਕੋਈ ਹੋਰ ਖੇਤਰ ਹੋਵੇ।
ਅਧਿਆਪਕਾਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਲਈ ਅਜਿਹੇ ਉਪਰਾਲੇ ਕਰਨਾ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੀ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਜ਼ਿੰਦਗੀ ਵਿੱਚ ਬੁਲੰਦੀਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਹੁਨਰ ਵਿਕਾਸ 'ਤੇ ਵਧੇਰੇ ਜ਼ੋਰ ਦੇ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮਾਣ ਤੇ ਸਤਿਕਾਰ ਨਾਲ ਜ਼ਿੰਦਗੀ ਜਿਊਣ ਦੇ ਯੋਗ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਸਿਆਸੀ ਪਾਰਟੀਆਂ ਦੇ ਏਜੰਡੇ ਵਿੱਚ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਦਾ ਫਿਕਰ ਨਹੀਂ ਕੀਤਾ ਜਦਕਿ ਇਹ ਖੇਤਰ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਕਦਮ ਆਮ ਆਦਮੀ ਦੀ ਭਲਾਈ ਲਈ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਨੇਤਾਵਾਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ ਜਿਸ ਕਾਰਨ ਸਰਕਾਰੀ ਸਕੂਲਾਂ ਵੱਲ ਉਨ੍ਹਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਬੱਚਿਆਂ ਨੂੰ ਸਿੱਖਿਆ ਦੇਣ ਦੀ ਬਜਾਏ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਸੈਂਟਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰਕੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ।
ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਮਹੱਤਵਪੂਰਨ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਇਸ ਨਾਲ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ 'ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਕਿਸੇ ਹੋਰ ਕੰਮ ਦੀ ਬਜਾਏ ਸਿਰਫ਼ ਸਿੱਖਿਆ ਦੇ ਉਦੇਸ਼ ਲਈ ਹੀ ਕੀਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਦਲਾਅ ਵਜੋਂ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ (ਪੀਟੀਐਮ) ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਪ੍ਰਾਈਵੇਟ ਸਕੂਲਾਂ ਦਾ ਨਿਰੰਤਰ ਅਭਿਆਸ ਸੀ ਪਰ ਸਰਕਾਰੀ ਸਕੂਲਾਂ ਵਿੱਚ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇਨ੍ਹਾਂ ਸਕੂਲਾਂ ਵਿੱਚ ਅਪਣਾਏ ਜਾ ਰਹੇ ਸਿੱਖਿਆ ਦੇ ਸਭ ਤੋਂ ਵਧੀਆ ਅਭਿਆਸਾਂ ਵਿੱਚੋਂ ਇੱਕ ਹੈ ਕਿਉਂਕਿ ਮਾਪੇ ਤੇ ਅਧਿਆਪਕ, ਵਿਦਿਆਰਥੀਆਂ ਦੀ ਬਿਹਤਰੀ ਲਈ ਆਪਸੀ ਸੰਵਾਦ ਰਚਾਉਣ ਦੇ ਯੋਗ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਮਾਣਮੱਤੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਕਿ ਨੌਜਵਾਨਾਂ ਨੂੰ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਇਹ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲੀ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਫੈਸਲਾ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿੱਖਿਆ ਮਾਫੀਆ ਦੇ ਰਾਜ ਵਿੱਚ ਸਰਕਾਰੀ ਸਕੂਲਾਂ ਲਈ ਮਿਆਰੀ ਸਿੱਖਿਆ ਮਹਿਜ਼ ਸੁਪਨਾ ਹੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦਾ ਖੇਤਰ ਪੱਛੜ ਗਿਆ ਸੀ ਕਿਉਂਕਿ ਉਨ੍ਹਾਂ ਨੇ ਅਫਸਰਸ਼ਾਹੀ ਅਤੇ ਸਿਆਸਤਦਾਨਾਂ ਵੱਲੋਂ ਚਲਾਏ ਜਾ ਰਹੇ ਨਿੱਜੀ ਮਾਲਕੀ ਵਾਲੇ ਸਕੂਲਾਂ ਵਿੱਚ ਪੜ੍ਹਾਈ ਨੂੰ ਉਤਸ਼ਾਹਿਤ ਕੀਤਾ ਸੀ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਪੰਜਾਬ ਨੇ ਇਸ ਸ਼ਾਨਦਾਰ ਟੀਚੇ ਨੂੰ ਪ੍ਰਾਪਤ ਕਰਕੇ ਹੈਰਾਨੀਜਨਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲ ਸਫਲਤਾ ਦੀ ਨਵੀਂ ਕਹਾਣੀ ਲਿਖ ਰਹੇ ਹਨ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਹੋਰ ਸਟਾਫ਼ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਦੇ ਅਨੁਸਾਰ ਸਖ਼ਤ ਮਿਹਨਤ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਇੱਕ ਵੱਡੀ ਪ੍ਰਾਪਤੀ ਹੈ ਜਿਸ ਲਈ ਹਰ ਭਾਈਵਾਲ ਵਧਾਈ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹਾਲੇ ਸ਼ੁਰੂਆਤ ਹੈ ਕਿਉਂਕਿ ਸਿੱਖਿਆ ਖੇਤਰ ਵਿੱਚ ਪੰਜਾਬ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਗੋਇਲ ਸਮੇਤ ਹੋਰ ਹਸਤੀਆਂ ਵੀ ਮੌਜੂਦ ਸਨ।