CM Mann - Azad Soch

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਇੱਕ ਪ੍ਰਭਾਵਸ਼ਾਲੀ ਸਾਧਨ
*ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ*

*ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਇੱਕ ਪ੍ਰਭਾਵਸ਼ਾਲੀ ਸਾਧਨ*

*ਮਾਨਸਿਕ ਸਿਹਤ ਵਿੱਚ ਸੁਧਾਰ ਅਤੇ ਰਿਕਵਰੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਲਾਇਬ੍ਰੇਰੀਆਂ ਬਣ ਰਹੀਆਂ ਹਨ ਸਹਾਰਾ*

*ਕਿਤਾਬਾਂ, ਨਾ ਕਿ ਨਸ਼ਾ: ਪੰਜਾਬ ਦੇ ਰਿਹੈਬਿਲੀਟੇਸ਼ਨ ਕੇਂਦਰ ਕਿਸ ਤਰ੍ਹਾਂ ਮਰੀਜ਼ਾਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਵਿੱਚ ਕਰ ਰਹੇ ਹਨ ਮਦਦ*

*ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ ਪ੍ਰੋਗਰਾਮ ਦੇ ਵਿਸਥਾਰ ਦੀ ਯੋਜਨਾ*

ਚੰਡੀਗੜ੍ਹ, 19 ਜੂਨ 2026:- ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਸਥਾਪਤ ਕੀਤੀਆਂ ਗਈਆਂ ਲਾਇਬ੍ਰੇਰੀਆਂ ਨਸ਼ੇ ਤੋਂ ਉੱਭਰ ਰਹੇ ਲੋਕਾਂ ਨੂੰ ਨਸ਼ੇ ਦੀ ਤਲਬ ਨਾਲ ਨਜਿੱਠਣ, ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਰਿਕਵਰੀ ਦੌਰਾਨ ਸਕਾਰਾਤਮਕ ਰੋਜ਼ਾਨਾ ਰੁਟੀਨ ਵਿਕਸਿਤ ਕਰਨ ਵਿੱਚ ਮਦਦ ਕਰ ਰਹੀਆਂ ਹਨ। ਇਨ੍ਹਾਂ ਲਾਇਬ੍ਰੇਰੀਆਂ ਦੀ ਸਥਾਪਨਾ, ਨਵੀਨੀਕਰਨ ਅਤੇ ਸਾਂਭ-ਸੰਭਾਲ ਪੰਜਾਬ ਦੇ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਰਾਹੀਂ ਕੀਤੀ ਗਈ ਹੈ। ਇਹ ਇੱਕ ਫੈਲੋਸ਼ਿਪ ਪ੍ਰੋਗਰਾਮ ਹੈ ਜੋ ਨੌਜਵਾਨਾਂ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਦਾ ਹੈ। ਹੁਣ ਤੱਕ ਫੈਲੋਜ਼ ਨੇ 10 ਜ਼ਿਲ੍ਹਿਆਂ ਦੇ ਸਰਕਾਰੀ ਕੇਂਦਰਾਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਸਹਿਯੋਗ ਦਿੱਤਾ ਹੈ ਅਤੇ ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਤੱਕ ਇਸ ਪਹਿਲ ਦਾ ਵਿਸਥਾਰ ਕਰਨ ਦੀ ਯੋਜਨਾ ਹੈ।

ਧਾਰਮਿਕ ਗ੍ਰੰਥਾਂ, ਸਿੱਖ ਇਤਿਹਾਸ, ਸਾਹਿਤ, ਕਵਿਤਾ, ਜੀਵਨੀਆਂ, ਪੰਜਾਬੀ ਸੱਭਿਆਚਾਰ ਅਤੇ ਮਾਨਸਿਕ ਸਿਹਤ ਨਾਲ ਸਬੰਧਤ ਕਿਤਾਬਾਂ ਨਾਲ ਭਰਪੂਰ ਇਹ ਲਾਇਬ੍ਰੇਰੀਆਂ ਮਰੀਜ਼ਾਂ ਨੂੰ ਉਹ ਸਮਰੱਥਾ ਮੁੜ ਹਾਸਲ ਕਰਨ ਵਿੱਚ ਮਦਦ ਕਰ ਰਹੀਆਂ ਹਨ, ਜੋ ਨਸ਼ੇ ਦੀ ਲਤ ਅਕਸਰ ਖੋਹ ਲੈਂਦੀ ਹੈ—ਧਿਆਨ ਕੇਂਦਰਿਤ ਕਰਨ ਅਤੇ ਆਤਮ-ਚਿੰਤਨ ਕਰਨ ਦੀ ਸਮਰੱਥਾ।

ਬਠਿੰਡਾ ਸਥਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰ ਵਿੱਚ ਕਿਤਾਬਾਂ ਹੁਣ ਇਲਾਜ ਪ੍ਰਕਿਰਿਆ ਦਾ ਅਹਿਮ ਹਿੱਸਾ ਬਣ ਚੁੱਕੀਆਂ ਹਨ। ਮਰੀਜ਼ ਆਪਣੇ ਖਾਲੀ ਸਮੇਂ ਵਿੱਚ ਪੜ੍ਹਨ ਵਿੱਚ ਰੁਚੀ ਲੈ ਰਹੇ ਹਨ ਅਤੇ ਅਕਸਰ ਇੱਕ-ਦੂਜੇ ਨਾਲ ਉਹਨਾਂ ਕਹਾਣੀਆਂ ਬਾਰੇ ਗੱਲਬਾਤ ਕਰਦੇ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੀ ਝਲਕ ਦਿਖਾਈ ਦਿੰਦੀ ਹੈ।

ਬਠਿੰਡਾ ਸਥਿਤ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਕਾਊਂਸਲਰ ਸੋਮਾ ਨੇ ਦੱਸਿਆ, “ਪਹਿਲਾਂ ਇੱਥੇ ਕੋਈ ਲਾਇਬ੍ਰੇਰੀ ਨਹੀਂ ਸੀ। ਇੱਥੋਂ ਦੇ ਡਾਕਟਰ ਸਾਹਿਬ ਨੇ ਪਹਿਲ ਕਰਕੇ ਇਸ ਦੀ ਸ਼ੁਰੂਆਤ ਕੀਤੀ। ਜਦੋਂ ਮਰੀਜ਼ ਪੜ੍ਹਨਾ ਸ਼ੁਰੂ ਕਰਦੇ ਹਨ ਤਾਂ ਉਨ੍ਹਾਂ ਦਾ ਧਿਆਨ ਦੂਜੇ ਪਾਸੇ ਲੱਗ ਜਾਂਦਾ ਹੈ। ਉਹ ਕਿਤਾਬਾਂ ਵਿੱਚ ਇੰਨੇ ਮਗਨ ਹੋ ਜਾਂਦੇ ਹਨ ਕਿ ਨਸ਼ੇ ਦੀ ਤਲਬ ਘਟਣ ਲੱਗ ਪੈਂਦੀ ਹੈ। ਕਹਾਣੀਆਂ, ਕਵਿਤਾ ਅਤੇ ਸਵੈ-ਜੀਵਨੀਆਂ ਖ਼ਾਸ ਤੌਰ 'ਤੇ ਲੋਕਪ੍ਰਿਯ ਹਨ।” ਉਨ੍ਹਾਂ ਕਿਹਾ ਕਿ ਪੜ੍ਹਨਾ ਹੁਣ ਨਿਯਮਤ ਕਾਊਂਸਲਿੰਗ ਸੈਸ਼ਨਾਂ ਦਾ ਇੱਕ ਮਹੱਤਵਪੂਰਨ ਪੂਰਕ ਬਣ ਗਿਆ ਹੈ।

ਉਨ੍ਹਾਂ ਕਿਹਾ, “ਕਿਤਾਬਾਂ ਮਰੀਜ਼ਾਂ ਨੂੰ ਆਪਣੀ ਜ਼ਿੰਦਗੀ ਅਤੇ ਭਵਿੱਖ ਬਾਰੇ ਵੱਖਰੇ ਢੰਗ ਨਾਲ ਸੋਚਣ ਲਈ ਪ੍ਰੇਰਿਤ ਕਰਦੀਆਂ ਹਨ। ਉਹ ਵਧੇਰੇ ਸ਼ਾਂਤ ਹੋ ਜਾਂਦੇ ਹਨ ਅਤੇ ਰਿਕਵਰੀ ਸਬੰਧੀ ਚਰਚਾਵਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲੱਗਦੇ ਹਨ। ਪੜ੍ਹਨ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕਤਾ ਵਾਪਸ ਆਉਂਦੀ ਹੈ।”

ਲਾਇਬ੍ਰੇਰੀਆਂ ਦਾ ਪ੍ਰਭਾਵ ਸਿਰਫ਼ ਬਠਿੰਡਾ ਤੱਕ ਸੀਮਿਤ ਨਹੀਂ ਹੈ। ਹੋਰ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਵੀ ਕਾਊਂਸਲਰਾਂ ਨੇ ਦੇਖਿਆ ਹੈ ਕਿ ਮਰੀਜ਼ ਪੜ੍ਹਨ ਦੀ ਆਦਤ ਰਾਹੀਂ ਸਿਹਤਮੰਦ ਰੁਟੀਨ ਵਿਕਸਿਤ ਕਰ ਰਹੇ ਹਨ।

ਹੁਸ਼ਿਆਰਪੁਰ ਸਥਿਤ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਕਲੀਨਿਕਲ ਮਨੋਵਿਗਿਆਨੀ ਸੰਦੀਪ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਕਿਤਾਬਾਂ ਰਾਹੀਂ ਕਈ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਅ ਦੇਖਿਆ ਹੈ।

ਉਨ੍ਹਾਂ ਕਿਹਾ, “ਅਸੀਂ 2016 ਵਿੱਚ ਆਪਣੇ ਘਰਾਂ ਤੋਂ ਕਿਤਾਬਾਂ ਲਿਆ ਕੇ ਲਾਇਬ੍ਰੇਰੀ ਦੀ ਸ਼ੁਰੂਆਤ ਕੀਤੀ ਸੀ। ਨਸ਼ੇ ਕਾਰਨ ਲੰਮੇ ਸਮੇਂ ਤੋਂ ਸੁੰਨ ਹੋ ਚੁੱਕੇ ਮਰੀਜ਼ ਹੌਲੀ-ਹੌਲੀ ਲਾਇਬ੍ਰੇਰੀ ਆਉਣ ਲੱਗੇ। ਜ਼ਿਆਦਾਤਰ ਪ੍ਰੇਰਣਾਦਾਇਕ ਕਿਤਾਬਾਂ ਪੜ੍ਹਦੇ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਨਸ਼ੇ ਤੋਂ ਉਭਰਨ ਅਤੇ ਮੁੜ ਧਿਆਨ ਕੇਂਦਰਿਤ ਕਰਨ ਵਿੱਚ ਮਦਦ ਕੀਤੀ। ਇਸ ਦੌਰਾਨ ਸਾਨੂੰ ਇਹ ਵੀ ਪਤਾ ਲੱਗਿਆ ਕਿ ਕਈ ਲੋਕਾਂ ਨੂੰ ਇਹ ਬੁਨਿਆਦੀ ਜਾਣਕਾਰੀ ਵੀ ਨਹੀਂ ਸੀ ਕਿ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਸੂਈਆਂ ਰਾਹੀਂ ਐਚਆਈਵੀ/ਏਡਜ਼ ਫੈਲ ਸਕਦਾ ਹੈ। ਸਾਡੀ ਲਾਇਬ੍ਰੇਰੀ ਵਿੱਚ ਜੀਵਨੀਆਂ, ਧਾਰਮਿਕ ਕਿਤਾਬਾਂ ਅਤੇ ਨਸ਼ਾ ਵਿਰੋਧੀ ਸਾਹਿਤ ਬਹੁਤ ਮਸ਼ਹੂਰ ਹਨ। ਹਾਲਾਂਕਿ ਸਭ ਤੋਂ ਵੱਧ ਪੜ੍ਹੀ ਜਾਣ ਵਾਲੀ ਕਿਤਾਬ ਡਾ. ਨਰਿੰਦਰ ਸਿੰਘ ਕਪੂਰ ਦੀ ‘ਡੂੰਘੀਆਂ ਸਿਖਰਾਂ’ ਹੈ।”

ਸਿੱਖ ਧਰਮ, ਸਿੱਖ ਇਤਿਹਾਸ, ਅਧਿਆਤਮ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਜੀਵਨੀਆਂ ਨਾਲ ਸਬੰਧਤ ਕਿਤਾਬਾਂ ਸਭ ਤੋਂ ਵੱਧ ਪਸੰਦ ਕੀਤੀਆਂ ਜਾਂਦੀਆਂ ਹਨ। ਕਾਊਂਸਲਰਾਂ ਦਾ ਕਹਿਣਾ ਹੈ ਕਿ ਕਈ ਮਰੀਜ਼ ਸੰਘਰਸ਼ ਅਤੇ ਮੁਸ਼ਕਲਾਂ ਤੋਂ ਬਾਅਦ ਸਫ਼ਲਤਾ ਹਾਸਲ ਕਰਨ ਵਾਲੇ ਲੋਕਾਂ ਦੀਆਂ ਕਹਾਣੀਆਂ ਵੱਲ ਖ਼ਾਸ ਤੌਰ 'ਤੇ ਆਕਰਸ਼ਿਤ ਹੁੰਦੇ ਹਨ। ਅਜਿਹੀਆਂ ਕਹਾਣੀਆਂ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਮਹਿਸੂਸ ਹੁੰਦੀਆਂ ਹਨ। ਕੇਂਦਰ ਵਿੱਚ ਇਲਾਜ ਅਧੀਨ ਇੱਕ ਮਰੀਜ਼ ਨੇ ਦੱਸਿਆ ਕਿ ਪੜ੍ਹਨਾ ਉਸ ਲਈ ਪ੍ਰੇਰਣਾ ਦਾ ਸਰੋਤ ਬਣ ਗਿਆ ਹੈ।

ਨਥਾਣਾ ਪਿੰਡ ਦੇ ਪਰਮਿੰਦਰ ਸਿੰਘ (ਬਦਲਿਆ ਹੋਇਆ ਨਾਮ), ਜੋ ਇਸ ਵੇਲੇ ਬਠਿੰਡਾ ਕੇਂਦਰ ਵਿੱਚ ਇਲਾਜ ਅਧੀਨ ਹਨ, ਨੇ ਕਿਹਾ, “ਮੈਨੂੰ ਸਿੱਖ ਇਤਿਹਾਸ ਅਤੇ ਸਵੈ-ਜੀਵਨੀਆਂ ਪੜ੍ਹਨਾ ਪਸੰਦ ਹੈ। ਜਦੋਂ ਤੁਸੀਂ ਉਨ੍ਹਾਂ ਲੋਕਾਂ ਬਾਰੇ ਪੜ੍ਹਦੇ ਹੋ ਜਿਨ੍ਹਾਂ ਨੇ ਮੁਸ਼ਕਲਾਂ ਦਾ ਸਾਹਮਣਾ ਕੀਤਾ ਅਤੇ ਫਿਰ ਵੀ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕੀਤੀ, ਤਾਂ ਹੌਂਸਲਾ ਮਿਲਦਾ ਹੈ। ਮੈਂ ਹਾਲ ਹੀ ਵਿੱਚ ਉਸਤਾਦ ਨੁਸਰਤ ਫਤਿਹ ਅਲੀ ਖ਼ਾਨ ਬਾਰੇ ਪੜ੍ਹਿਆ, ਜੋ ਮੈਨੂੰ ਬਹੁਤ ਪ੍ਰੇਰਣਾਦਾਇਕ ਲੱਗਿਆ।”

ਮਲੇਰਕੋਟਲਾ ਦੇ ਅੱਬਾਸਪੁਰਾ ਨਿਵਾਸੀ ਬਲਦੇਵ ਸਿੰਘ ਨੇ ਕਿਹਾ ਕਿ ਲਾਇਬ੍ਰੇਰੀ ਨੇ ਉਨ੍ਹਾਂ ਨੂੰ ਆਪਣੀ ਇੱਕ ਪੁਰਾਣੀ ਆਦਤ ਨਾਲ ਮੁੜ ਜੋੜ ਦਿੱਤਾ ਹੈ। ਉਨ੍ਹਾਂ ਕਿਹਾ, “ਮੈਨੂੰ ਖ਼ਾਸ ਤੌਰ 'ਤੇ ਡਾ. ਸਤਨਾਮ ਸਿੰਘ ਸੰਧੂ ਦੀਆਂ ਕਿਤਾਬਾਂ ਪੜ੍ਹਨਾ ਪਸੰਦ ਹੈ। ਪੜ੍ਹਨ ਨਾਲ ਮੇਰਾ ਮਨ ਰੁੱਝਿਆ ਰਹਿੰਦਾ ਹੈ ਅਤੇ ਮੈਂ ਆਪਣੇ ਮਕਸਦ 'ਤੇ ਧਿਆਨ ਕੇਂਦਰਿਤ ਰੱਖ ਪਾਉਂਦਾ ਹਾਂ।”

ਕਾਊਂਸਲਰਾਂ ਦਾ ਕਹਿਣਾ ਹੈ ਕਿ ਅਜਿਹੇ ਤਜ਼ਰਬੇ ਹੁਣ ਲਗਾਤਾਰ ਸਾਹਮਣੇ ਆ ਰਹੇ ਹਨ। ਜੋ ਮਰੀਜ਼ ਸ਼ੁਰੂ ਵਿੱਚ ਪੜ੍ਹਨ ਵਿੱਚ ਦਿਲਚਸਪੀ ਨਹੀਂ ਦਿਖਾਉਂਦੇ, ਉਹ ਹੌਲੀ-ਹੌਲੀ ਇਸ ਦੀ ਆਦਤ ਵਿਕਸਿਤ ਕਰ ਲੈਂਦੇ ਹਨ। ਉਹ ਪਹਿਲਾਂ ਛੋਟੀਆਂ ਅਤੇ ਸਰਲ ਕਿਤਾਬਾਂ ਨਾਲ ਸ਼ੁਰੂਆਤ ਕਰਦੇ ਹਨ ਅਤੇ ਬਾਅਦ ਵਿੱਚ ਇੱਕ-ਦੂਜੇ ਨਾਲ ਕਿਤਾਬਾਂ ਦਾ ਆਦਾਨ-ਪ੍ਰਦਾਨ ਕਰਦੇ ਹਨ, ਪੜ੍ਹੀ ਹੋਈ ਸਮੱਗਰੀ 'ਤੇ ਚਰਚਾ ਕਰਦੇ ਹਨ ਅਤੇ ਧਰਮ, ਇਤਿਹਾਸ, ਕਵਿਤਾ ਅਤੇ ਹੋਰ ਵਿਸ਼ਿਆਂ ਵਿੱਚ ਘੰਟਿਆਂ ਤੱਕ ਡੁੱਬੇ ਰਹਿੰਦੇ ਹਨ।

ਇੱਕ ਪੰਨਾ ਪਲਟਣ ਦੀ ਇਸ ਸਧਾਰਨ ਪ੍ਰਕਿਰਿਆ ਦੇ ਨਾਲ, ਮੁੱਖ ਮੰਤਰੀ ਮਾਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਨਾਲ ਜੂਝ ਰਹੇ ਅਨੇਕ ਲੋਕ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਇ ਵੀ ਸ਼ੁਰੂ ਕਰ ਰਹੇ ਹਨ।

ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ
*ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ 'ਵਰਤੋ ਅਤੇ ਸੁੱਟੋ' ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ*

*ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ*

*ਭਾਜਪਾ ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ ਅਤੇ ਵਿਚਾਰਧਾਰਾ ਦਾ ਸੌਦਾ ਕੀਤਾ ਜਾਂਦਾ: ਹਰਪਾਲ ਸਿੰਘ ਚੀਮਾ*

*ਪੰਜਾਬ ਦੇ ਸਿਆਸੀ ਤੌਰ 'ਤੇ ਸੂਝਵਾਨ ਵੋਟਰ ਸੂਬੇ ਵਿੱਚ ਪੈਰ ਜਮਾਉਣ ਲਈ ਭਾਜਪਾ ਦੀਆਂ ਨਾਕਾਮ ਕੋਸ਼ਿਸ਼ਾਂ ਨੂੰ ਚੰਗੀ ਤਰ੍ਹਾਂ ਸਮਝਦੇ: ਹਰਪਾਲ ਸਿੰਘ ਚੀਮਾ*

*ਭਾਜਪਾ ਦੂਜੀਆਂ ਪਾਰਟੀਆਂ ਤੋਂ ਲਿਆਂਦੇ ਇੰਪੋਰਟਡ ਚਿਹਰਿਆਂ ਪਿੱਛੇ ਆਪਣਾ ਪੰਜਾਬ ਵਿਰੋਧੀ ਏਜੰਡਾ ਨਹੀਂ ਲੁਕਾ ਸਕਦੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 4 ਜੂਨ 2026:-  ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ, ਅਤੇ ਉਹ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਵਿਰੋਧੀ ਨੇਤਾਵਾਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਜੋਂ ਵਰਤਦੀ ਹੈ। ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਦੇ ਹਵਾਲੇ ਰਾਹੀਂ ਭਾਜਪਾ ਦੇ "ਵਰਤੋ ਅਤੇ ਸੁੱਟੋ" ਦੇ ਸੱਭਿਆਚਾਰ ਦੀਆਂ ਉਦਾਹਰਣਾਂ ਦਿੰਦਿਆਂ, ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾ ਪਾਰਟੀ ਪੰਜਾਬ ਵਿੱਚ ਆਪਣੀ ਸਿਆਸੀ ਤਰੱਕੀ ਦਾ ਭਰਮ ਪੈਦਾ ਕਰਨ ਲਈ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ, ਪਰ ਉਹਨਾਂ ਦੀ ਵਰਤੋਂ ਖ਼ਤਮ ਹੁੰਦਿਆਂ ਹੀ ਉਹਨਾਂ ਨੂੰ ਹਾਸ਼ੀਏ 'ਤੇ ਧੱਕ ਦਿੰਦੀ ਹੈ।

ਸੀਨੀਅਰ ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਿਆਸੀ ਤੌਰ 'ਤੇ ਸੂਝਵਾਨ ਵੋਟਰ ਸੂਬੇ ਵਿੱਚ ਪੈਰ ਜਮਾਉਣ ਲਈ ਭਾਜਪਾ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਨੂੰ ਚੰਗੀ ਤਰ੍ਹਾਂ ਦੇਖ ਸਕਦੇ ਹਨ ਅਤੇ ਉਹ ਦੂਜੀਆਂ ਪਾਰਟੀਆਂ ਦੇ ਇੰਪੋਰਟ ਕੀਤੇ ਚਿਹਰਿਆਂ ਪਿੱਛੇ ਆਪਣੇ ਪੰਜਾਬ ਵਿਰੋਧੀ ਏਜੰਡੇ ਨੂੰ ਲੁਕਾਉਣ ਦੀਆਂ ਪਾਰਟੀ ਦੀਆਂ ਕੋਸ਼ਿਸ਼ਾਂ ਤੋਂ ਗੁੰਮਰਾਹ ਨਹੀਂ ਹੋਣਗੇ।

ਸੀਨੀਅਰ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਾਜਪਾ ਆਪਣੀ ਸੱਤਾ ਦੀ ਭੁੱਖ ਮਿਟਾਉਣ ਲਈ ਦਲਬਦਲੂ ਸਿਆਸਤਦਾਨਾਂ ਨੂੰ ਵਰਤ ਕੇ ਸੁੱਟਣ ਵਾਲੀ ਵਸਤੂ ਵਾਂਗ ਸਮਝਦੀ ਹੈ। ਹਾਲੀਆ ਸਿਆਸੀ ਤਬਦੀਲੀਆਂ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਦੂਜੀਆਂ ਪਾਰਟੀਆਂ ਤੋਂ ਆਏ ਪੰਜਾਬ ਦੇ ਆਗੂਆਂ ਦੀ ਬਿਲਕੁਲ ਵੀ ਪਰਵਾਹ ਨਹੀਂ ਕਰਦੀ ਅਤੇ ਉਹਨਾਂ ਨੂੰ ਸਿਰਫ਼ ਥੋੜ੍ਹੇ ਸਮੇਂ ਦੇ ਫਾਇਦੇ ਲਈ ਵਰਤ ਕੇ ਪਾਸੇ ਸੁੱਟ ਦਿੰਦੀ ਹੈ।"

ਭਾਜਪਾ ਦੀ ਸਿਆਸੀ ਕਾਰਜਸ਼ੈਲੀ 'ਤੇ ਨਿਸ਼ਾਨਾ ਸਾਧਦਿਆਂ ਕੈਬਨਿਟ ਮੰਤਰੀ ਨੇ ਕਿਹਾ, "ਭਾਜਪਾ ਨੇ ਸਿਆਸਤ ਨੂੰ ਮੌਕਾਪ੍ਰਸਤੀ ਦੀ ਮੰਡੀ ਬਣਾ ਦਿੱਤਾ ਹੈ, ਅਤੇ ਰਵਨੀਤ ਸਿੰਘ ਬਿੱਟੂ ਤੇ ਸੁਨੀਲ ਜਾਖੜ ਵਰਗੇ ਆਗੂ ਵਿਰੋਧੀ ਪਾਰਟੀਆਂ ਦੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ 'ਵਰਤੋ ਅਤੇ ਸੁੱਟੋ' ਦੀ ਭਾਜਪਾ ਦੀ ਰਣਨੀਤੀ ਦੀਆਂ ਸਭ ਤੋਂ ਉੱਤਮ ਅਤੇ ਤਾਜ਼ਾ ਉਦਾਹਰਣਾਂ ਹਨ। ਭਾਜਪਾ ਦੇ ਮਨ ਵਿੱਚ ਵਿਚਾਰਧਾਰਾ, ਵਫ਼ਾਦਾਰੀ ਜਾਂ ਲੋਕਾਂ ਦੇ ਫਤਵੇ ਲਈ ਕੋਈ ਸਤਿਕਾਰ ਨਹੀਂ ਹੈ। ਉਹ ਯੋਜਨਾਬੱਧ ਤਰੀਕੇ ਨਾਲ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਂਦੇ ਹਨ, ਪੰਜਾਬ ਵਿੱਚ ਵਿਕਾਸ ਦਾ ਝੂਠਾ ਬਿਰਤਾਂਤ ਸਿਰਜਣ ਲਈ ਉਹਨਾਂ ਨੂੰ ਪਾਰਟੀ ਬਦਲਣ ਦਾ ਲਾਲਚ ਦਿੰਦੇ ਹਨ, ਅਤੇ ਜਿਵੇਂ ਹੀ ਉਹਨਾਂ ਦੀ ਲੋੜ ਖ਼ਤਮ ਹੁੰਦੀ ਹੈ, ਉਹਨਾਂ ਨੂੰ ਤੁਰੰਤ ਬੇਰਹਿਮੀ ਨਾਲ ਹਾਸ਼ੀਏ 'ਤੇ ਸੁੱਟ ਦਿੰਦੇ ਹਨ।"

ਉਨ੍ਹਾਂ ਅੱਗੇ ਕਿਹਾ, "ਭਾਜਪਾ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ, ਸਗੋਂ ਉਹ ਖੁਦ ਜਾਣਬੁੱਝ ਕੇ ਇੱਕ ਸਿਆਸੀ ਜਾਲ ਵਿੱਚ ਫਸ ਗਏ ਹਨ। ਭਾਜਪਾ ਦੀ ਆਮ ਕਾਰਜਪ੍ਰਣਾਲੀ ਜਨਤਾ ਦੇ ਗੁੱਸੇ ਤੋਂ ਬਚਣ ਲਈ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਢਾਲ ਵਜੋਂ ਵਰਤਣ ਦੀ ਹੈ, ਅਤੇ ਜਦੋਂ ਉਹ ਕਿਸੇ ਕੰਮ ਦੇ ਨਹੀਂ ਰਹਿੰਦੇ, ਤਾਂ ਉਹਨਾਂ ਨੂੰ ਲਾਂਭੇ ਕਰ ਦਿੱਤਾ ਜਾਂਦਾ ਹੈ।"

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਪੰਜਾਬ ਦੇ ਲੋਕ ਸਮਝੌਤਾਵਾਦੀ ਨੇਤਾਵਾਂ ਰਾਹੀਂ ਸੂਬੇ ਵਿੱਚ ਆਪਣਾ ਅਧਾਰ ਵਧਾਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਸਾਫ਼ ਦੇਖ ਸਕਦੇ ਹਨ, ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਪੰਜਾਬ ਵਿਰੋਧੀ ਰਵੱਈਏ ਨੂੰ ਕੁਝ ਮੌਕਾਪ੍ਰਸਤ ਚਿਹਰਿਆਂ ਨੂੰ ਸ਼ਾਮਲ ਕਰਕੇ ਲੁਕਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ, "ਪੰਜਾਬ ਦੇ ਬਹਾਦਰ ਅਤੇ ਸਿਆਸੀ ਤੌਰ 'ਤੇ ਜਾਗਰੂਕ ਵੋਟਰ ਸੂਬੇ ਦੇ ਹਿੱਤਾਂ, ਖਾਸ ਕਰਕੇ ਇਸ ਦੇ ਕਿਸਾਨਾਂ ਅਤੇ ਨੌਜਵਾਨਾਂ ਨਾਲ ਧ੍ਰੋਹ ਕਮਾਉਣ ਵਾਲਿਆਂ ਨੂੰ ਭਾਜਪਾ ਦੇ ਆਪਣੇ ਨਵੇਂ ਆਕਾਵਾਂ ਨੂੰ ਖੁਸ਼ ਕਰਨ ਲਈ ਕਦੇ ਵੀ ਮੁਆਫ ਨਹੀਂ ਕਰਨਗੇ।"

ਪੰਜਾਬ ਦੇ ਲੋਕਾਂ ਪ੍ਰਤੀ 'ਆਪ' ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੱਥੇ ਭਾਜਪਾ ਸਿਆਸੀ ਜੋੜ-ਤੋੜ ਅਤੇ ਧੋਖਾਧੜੀ 'ਤੇ ਨਿਰਭਰ ਕਰਦੀ ਹੈ, ਉੱਥੇ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 'ਆਪ' ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪੰਜਾਬੀ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਖੁਸ਼ਹਾਲੀ ਲਈ ਲੜਦੀ ਰਹੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ*

• *ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼*

• *ਭਗਵੰਤ ਮਾਨ ਸਰਕਾਰ 32 ਲੱਖ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ‘ਚ ਮਨਮਾਨੇ ਵਾਧੇ ਤੋਂ ਬਚਾਉਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ*

• *ਜਿਨ੍ਹਾਂ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ 15% ਸੀਮਾ ਤੋਂ ਵੱਧ ਫੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਵਾਧੂ ਫੀਸਦ ਮੋੜਨੀ ਪਵੇਗੀ: ਹਰਜੋਤ ਸਿੰਘ ਬੈਂਸ*

• *ਪ੍ਰਸਤਾਵਿਤ ਕਾਨੂੰਨ ਤਹਿਤ ਨਿੱਜੀ ਸਕੂਲਾਂ ਨੂੰ ਸਾਲਾਨਾ 5% ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ: ਹਰਜੋਤ ਸਿੰਘ ਬੈਂਸ*

• *ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਪ੍ਰਤੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨਾ ਚਾਹੀਦੈ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 4 ਜੂਨ,2026:-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਤੁਰੰਤ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਦੇ ਨਾਲ-ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਨਿਜਾਤ ਮਿਲੇਗੀ।

ਇਹ ਪ੍ਰਸਤਾਵਿਤ ਕਾਨੂੰਨ ਸਾਲਾਨਾ ਫੀਸ ਵਾਧੇ ਨੂੰ 5 ਫੀਸਦ ਤੱਕ ਸੀਮਤ ਕਰੇਗਾ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਨਿਰਧਾਰਤ 15 ਫੀਸਦ ਸੀਮਾ ਤੋਂ ਵੱਧ ਫੀਸਾਂ ਵਧਾਉਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਗਈ ਵਾਧੂ ਫੀਸ ਵਾਪਸ ਕਰਨੀ ਹੋਵੇਗੀ। ਇਹ ਕਦਮ ਪੰਜਾਬ ਸਰਕਾਰ ਦੁਆਰਾ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਰੋਕਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਲਈ ਕੰਮ ਕਰਨ।

ਆਪਣੇ ਹੁਕਮਾਂ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪਹੁੰਚਯੋਗ ਅਤੇ ਕਿਫਾਇਤੀ ਸਿੱਖਿਆ ਪ੍ਰਦਾਨ ਕਰਨਾ ਸਾਡੀ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਹ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਉਪਾਵਾਂ ਅਤੇ ਇਨ੍ਹਾਂ ਸੰਸਥਾਵਾਂ ਦੇ ਕੰਮ ਕਰਨ ਦੇ ਢੰਗ-ਤਰੀਕੇ ਬਾਰੇ ਪੂਰੀ ਪਾਰਦਰਸ਼ਤਾ ਨਾਲ ਜਾਣਨ ਦੇ ਹੱਕਦਾਰ ਹਨ।”

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਲਿਆ ਗਿਆ ਹੈ ਕਿ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ। ਸਿੱਖਿਆ ਇੱਕ ਨੇਕ ਅਤੇ ਜਨਤਕ ਭਲਾਈ ਦਾ ਕਾਰਜ ਹੈ, ਨਾ ਕਿ ਕੋਈ ਵਪਾਰਕ ਉੱਦਮ, ਜਿਸ ਦਾ ਲਾਭ ਲੈਣ ਲਈ ਇਸਨੂੰ ਆਪਣੇ ਢੰਗ ਨਾਲ ਢਾਲਿਆ ਜਾ ਸਕੇ।

ਸਿੱਖਿਆ ਮੰਤਰੀ ਨੇ ਕਿਹਾ ਇਸ ਸਿਧਾਂਤ ਨੂੰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਵੀ ਸਮਰਥਨ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਪਹਿਲਾਂ ਵੀ ਕਈ ਵਾਰ ਫੈਸਲਾ ਸੁਣਾਇਆ ਹੈ ਕਿ ਨਿੱਜੀ ਸੰਸਥਾਵਾਂ ਨੂੰ ਵਾਜਬ ਫੀਸ ਲੈਣ ਦਾ ਅਧਿਕਾਰ ਹੈ, ਪਰ ਸਿੱਖਿਆ ਖੇਤਰ ਵਿੱਚ ਵਪਾਰੀਕਰਨ ਅਤੇ ਮੁਨਾਫ਼ਾਖੋਰੀ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ, ਸਰਕਾਰ ਇੱਕ ਵਿਧਾਨਕ ਢਾਂਚਾ ਪੇਸ਼ ਕਰੇਗੀ ਜਿਸ ਨਾਲ ਨਿੱਜੀ ਸੰਸਥਾਵਾਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਨਮਾਨੇ ਢੰਗ ਨਾਲ ਫੀਸ ਵਾਧੇ ਨੂੰ ਰੋਕਿਆ ਜਾਵੇਗਾ। ਇਸ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਵਿਭਾਗ ਨੂੰ ਜਲਦ ਤੋਂ ਜਲਦ ਕੈਬਨਿਟ ਦੇ ਵਿਚਾਰ ਲਈ ਇੱਕ ਵਿਆਪਕ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”

ਪ੍ਰਸਤਾਵਿਤ ਕਾਨੂੰਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਲਈ ਇੱਕ ਸਖ਼ਤ ਸਾਲਾਨਾ ਫੀਸ ਹੱਦ ਲਾਗੂ ਕਰੇਗੀ। ਇਸ ਨਵੇਂ ਢਾਂਚੇ ਤਹਿਤ ਪ੍ਰਾਈਵੇਟ ਸਕੂਲਾਂ ਨੂੰ ਇੱਕ ਸਾਲ ਵਿੱਚ 5 ਫੀਸਦ ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

ਇਹ ਕਾਨੂੰਨ ਮਾਪਿਆਂ ਨੂੰ ਪਿਛਲੀ ਤਾਰੀਖ ਤੋਂ ਰਾਹਤ ਵੀ ਪ੍ਰਦਾਨ ਕਰੇਗਾ। ਕੋਈ ਵੀ ਪ੍ਰਾਈਵੇਟ ਸਕੂਲ ਜਿਸਨੇ ਲਗਾਤਾਰ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਉਸਨੂੰ ਕਾਨੂੰਨੀ ਤੌਰ 'ਤੇ ਨਿਰਧਾਰਤ ਸੀਮਾ ਤੋਂ ਵੱਧ ਲਈ ਫੀਸ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ।

ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਹਰ ਬੱਚੇ ਲਈ ਪਹੁੰਚਯੋਗ ਅਤੇ ਕਿਫਾਇਤੀ ਹੋਣੀ ਚਾਹੀਦੀ ਹੈ ਅਤੇ ਮਾਪਿਆਂ 'ਤੇ ਵਾਧੂ ਫੀਸ ਦਾ ਬੋਝ ਨਹੀਂ ਪਾਇਆ ਜਾਣਾ ਚਾਹੀਦਾ। ਇਸ ਪ੍ਰਸਤਾਵਿਤ ਕਾਨੂੰਨ ਨਾਲ ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਲਈ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਰੈਗੂਲੇਟਰੀ ਢਾਂਚਾ ਸਥਾਪਤ ਹੋਣ ਦੀ ਉਮੀਦ ਹੈ।

*ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸੀ ਫੀਸਾਂ ਵਧਾਉਣ ਦੀ ਖੁੱਲ੍ਹ*

2019 ਵਿੱਚ ਕਾਂਗਰਸ ਸਰਕਾਰ ਨੇ ਅਜਿਹੇ ਉਪਬੰਧ ਲਿਆਂਦੇ ਜਿਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਖੁੱਲ੍ਹ ਦਿੱਤੀ। ਸਕੂਲਾਂ ਨੂੰ ਮਹਿਜ਼ ਨੋਟਿਸ ਬੋਰਡਾਂ ਅਤੇ ਵੈੱਬਸਾਈਟਾਂ ਜ਼ਰੀਏ ਸੋਧੀਆਂ ਫੀਸਾਂ ਬਾਰੇ ਜਾਣਕਾਰੀ ਪ੍ਰਦਰਸ਼ਿਤ ਕਰਨ ਤੋਂ ਬਾਅਦ ਫੀਸ ਢਾਂਚੇ ਨੂੰ ਸੋਧਣ ਦੀ ਇਜਾਜ਼ਤ ਦਿੱਤੀ ਗਈ ਸੀ, ਜਿਸ 'ਤੇ ਰੈਗੂਲੇਟਰੀ ਨਿਗਰਾਨੀ ਬਹੁਤ ਘੱਟ ਸੀ। ਇਸ ਨਾਲ ਮਨਮਾਨੇ ਢੰਗ ਨਾਲ ਫੀਸ ਵਧਾਉਣ ਦਾ ਰਾਹ ਖੁੱਲ੍ਹ ਗਿਆ ਅਤੇ ਪੰਜਾਬ ਭਰ ਦੇ ਮਾਪਿਆਂ 'ਤੇ ਵਿੱਤੀ ਬੋਝ ਵਧਦਾ ਗਿਆ।

ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੇ ਜਾਣ ਵਾਲੇ ਨਵੇਂ ਕਾਨੂੰਨ ਦਾ ਉਦੇਸ਼ ਇਸ ਪ੍ਰਣਾਲੀ ਨੂੰ ਖਤਮ ਕਰਨਾ, ਨਿੱਜੀ ਸਕੂਲਾਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਾਧੂ ਫੀਸ ਦੇ ਬੋਝ ਤੋਂ ਬਚਾਉਣਾ ਹੈ।

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪਲਾਨ ਨੂੰ ਪ੍ਰਵਾਨਗੀ; ਸ਼ਰਧਾਲੂਆਂ ਦਾ ਅਧਿਆਤਮਿਕ ਅਤੇ ਸੱਭਿਆਚਾਰਕ ਅਨੁਭਵ ਵਧੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਦੀ 'ਪੰਜ-ਆਬ' ਪਛਾਣ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦੇ ਸਨਮਾਨ ਵਿੱਚ ਸ਼ੰਭੂ ਵਿਖੇ ਸਵਾਗਤੀ ਗੇਟ ਉਸਾਰਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਦੀ ਸ਼ਾਨ ਅਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ ਸ਼ੰਭੂ ਸਵਾਗਤੀ ਗੇਟ; ਸ੍ਰੀ ਅਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਜੂਨ 2026:-  ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ 'ਤੇ ਸ਼ਾਨਦਾਰ ਸਵਾਗਤੀ ਗੇਟ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜੋ ਪੰਜਾਬ ਦੀ 'ਪੰਜ-ਆਬ' ਪਛਾਣ ਅਤੇ ਵਾਸਤੂ ਕਲਾ ਦੀ ਵਿਰਾਸਤ ਦੇ ਸਨਮਾਨ ਵਿੱਚ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ।

ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਨੂੰ ਜੋੜਨ ਦੇ ਨਾਲ-ਨਾਲ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਅਧਿਆਤਮਿਕ ਆਭਾ ਪ੍ਰਦਾਨ ਕਰੇਗੀ, ਜਿਸ ਨਾਲ ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਮਿਲੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖ ਧਰਮ ਦੇ ਸਭ ਤੋਂ ਸਤਿਕਾਰਤ ਇਤਿਹਾਸਕ ਅਤੇ ਅਧਿਆਤਮਿਕ ਕੇਂਦਰਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਲਈ ਸੋਧੀ ਹੋਈ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। "ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਕਿਲ੍ਹਾ ਅਨੰਦਗੜ੍ਹ ਸਾਹਿਬ ਨੇੜੇ ਗੋਲ ਚੌਕ ਤੋਂ ਸ਼ੁਰੂ ਹੋਵੇਗੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਾਰਕ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਤੱਕ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਯੋਜਨਾ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਅਧਿਆਤਮਿਕ ਅਤੇ ਵਿਰਾਸਤੀ ਅਨੁਭਵ ਨੂੰ ਹੋਰ ਮਜ਼ਬੂਤ ਕਰਨ ਲਈ ਉਲੀਕੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦੇ ਸੁਚਾਰੂ ਢੰਗ ਨਾਲ ਲਾਗੂ ਹੋਣ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਇਸ ਦੇ ਡਿਜ਼ਾਇਨ ਨੂੰ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਅਤੇ ਹੋਰ ਸਮਰੱਥ ਅਧਿਕਾਰੀਆਂ ਦੁਆਰਾ ਵਿਧੀਵਤ ਤੌਰ 'ਤੇ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦੇ ਸੁਚਾਰੂ ਅਤੇ ਨਿਰਵਿਘਨ ਲਾਗੂਕਰਨ ਅਤੇ ਇਸ ਦੀ ਨਿਗਰਾਨੀ ਲਈ ਉੱਚ-ਤਾਕਤੀ ਕਮੇਟੀ ਵੀ ਬਣਾਈ ਜਾਵੇਗੀ।

ਅਹਿਮ ਸ਼ੰਭੂ ਸਵਾਗਤੀ ਗੇਟ ਪ੍ਰਾਜੈਕਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਬਣਨ ਵਾਲਾ ਸ਼ਾਨਦਾਰ ਸਵਾਗਤੀ ਗੇਟ ਪੰਜਾਬ ਦੀ ਸ਼ਾਨ ਨੂੰ ਦਰਸਾਏਗਾ। ਇਹ ਗੇਟ ਚਾਰ-ਮਾਰਗੀ ਐਨ.ਐਚ.ਏ.ਆਈ. (ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ) ਸੜਕ 'ਤੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ, ਜੋ ਸਾਡੀ ਸ਼ਾਨਦਾਰ ਵਿਰਾਸਤ ਅਤੇ ਪਰੰਪਰਾਵਾਂ ਦੇ ਸਨਮਾਨ ਦਾ ਪ੍ਰਤੀਕ ਹੋਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਸਤੂ ਕਲਾ ਅਜੂਬੇ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਕਿ ਇਹ ਸਹਿਜਤਾ ਨਾਲ ਮੌਜੂਦਾ ਹਾਈਵੇਅ ਬੁਨਿਆਦੀ ਢਾਂਚੇ ਨਾਲ ਜੁੜ ਸਕੇ, ਜੋ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰੇਗਾ। ਇਸ ਗੇਟ ਹਾਈਵੇਅ ਦੇ ਪਿੱਲਰ ਦੋਵੇਂ ਪਾਸੇ ਸਰਵਿਸ ਰੋਡ ਦੇ ਨਾਲ ਸਥਾਪਿਤ ਹੋਣਗੇ, ਜੋ ਪੰਜਾਬ ਦੇ ਪ੍ਰਵੇਸ਼ ਦੁਆਰ 'ਤੇ ਸ਼ਾਨਦਾਰ ਪਛਾਣ ਬਣਾਏਗਾ। ਪੰਜਾਬ ਦੀ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਵਾਸਤੂ ਕਲਾ ਦੇ ਸਨਮਾਨ ਵਿੱਚ ਤਿਆਰ ਕੀਤੇ ਗਏ ਇਸ ਢਾਂਚੇ ‘ਤੇ ਵਿਸਤ੍ਰਿਤ ਕਾਰੀਗਰੀ ਸ਼ਾਮਲ ਹੋਵੇਗੀ, ਜੋ ਸੂਬੇ ਦੀ ਵਿਲੱਖਣ ਪਛਾਣ ਨੂੰ ਦਰਸਾਏਗੀ।

ਡਿਜ਼ਾਇਨ ਵਿੱਚ ਸ਼ਾਮਲ ਵਿਲੱਖਣ ਸੱਭਿਆਚਾਰਕ ਵਿਸ਼ੇਸ਼ਤਾਵਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੇਟ ਰਵਾਇਤੀ ਅਤੇ ਵਾਸਤੂ ਕਲਾ ਦੀ ਇੱਕ ਸ਼੍ਰੇਣੀ ਰਾਹੀਂ ਖੇਤਰੀ ਕਲਾਤਮਕਤਾ ਨੂੰ ਪ੍ਰਦਰਸ਼ਿਤ ਕਰੇਗਾ। ਗੇਟ ਵਿੱਚ ਪੱਥਰ ਦੀ ਕਲੈਡਿੰਗ, ਐਫ.ਆਰ.ਪੀ. ਵਰਕ, ਸ਼ਾਨਦਾਰ ਜਾਲੀ ਪੈਟਰਨ, ਫੁਲਕਾਰੀ ਤੋਂ ਪ੍ਰੇਰਿਤ ਕਲਾਕਾਰੀ ਅਤੇ ਕਈ ਹੋਰ ਵਿਸ਼ੇਸ਼ਤਾਵਾਂ ਹੋਣਗੀਆਂ, ਜੋ ਪੰਜਾਬ ਦੀਆਂ ਅਮੀਰ ਕਲਾਤਮਕ ਪਰੰਪਰਾਵਾਂ ਨੂੰ ਦਰਸਾਉਣਗੀਆਂ। ਇਸ ਡਿਜ਼ਾਇਨ ਦਾ ਸੰਕਲਪ 'ਪੰਜ-ਆਬ' ਸ਼ਬਦ ਦੀ ਉਤਪਤੀ ਦਾ ਸਨਮਾਨ ਕਰਦਾ ਹੈ, ਜਿਸ ਦਾ ਅਰਥ ਹੈ ਪੰਜ ਪਾਣੀਆਂ ਦੀ ਧਰਤੀ ਅਤੇ ਇਸ ਵਿਚਾਰ ਨੂੰ ਆਰਕੀਟੈਕਚਰਲ ਤੌਰ 'ਤੇ ਰਿਦਮ ਆਫ਼ ਫਾਈਵ ਦੁਆਰਾ ਦਰਸਾਇਆ ਗਿਆ ਹੈ, ਜਿਸ ਵਿੱਚ ਗੇਟਵੇਅ ਦੇ ਦੋਵੇਂ ਪਾਸੇ ਪੰਜ-ਪੰਜ ਗੁੰਬਦ ਹਨ, ਜੋ ਸੂਬੇ ਦੇ ਪੰਜ ਦਰਿਆਵਾਂ ਦਾ ਪ੍ਰਤੀਕ ਹਨ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ
*ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ*

*ਇਕੱਲੇ ਰਹਿਣ ਵਾਲੇ ਵਿਅਕਤੀ , ਸੀਨੀਅਰ ਸਿਟੀਜ਼ਨ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਬੱਚਿਆਂ ਦੇ ਮਾਪੇ ਵੀ ਹੁਣ ਲੈ ਸਕਣਗੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ : ਡਾ. ਬਲਬੀਰ ਸਿੰਘ*

ਚੰਡੀਗੜ੍ਹ, 3 ਜੂਨ,2026:-  ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਪੰਜਾਬ ਦੇ ਅਣਗਿਣਤ ਪਰਿਵਾਰਾਂ ਲਈ ਹਸਪਤਾਲ ਜਾਣਾ ਅਕਸਰ ਲੰਬੀਆਂ ਕਤਾਰਾਂ, ਭੀੜ-ਭੜੱਕੇ ਵਾਲੇ ਵਾਰਡਾਂ ਅਤੇ ਇਲਾਜ ਲਈ ਲੰਬੀ ਉਡੀਕ ਕਰਨਾ ਮੰਨਿਆ ਜਾਂਦਾ ਹੈ। ਇਸ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਹੋਰ ਵਸੀਹ ਬਣਾਉਂਦਿਆਂ ਉਨ੍ਹਾਂ 17 ਮੈਡੀਕਲ ਪ੍ਰਕਿਰਿਆਵਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਪਹਿਲਾਂ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਸਨ।

ਇਸ ਫ਼ੈਸਲੇ ਨਾਲ ਕੇਵਲ ਸਰਕਾਰੀ ਹਸਪਤਾਲਾਂ ਲਈ ਰਾਖਵੀਆਂ ਪ੍ਰਕਿਰਿਆਵਾਂ ਦੀ ਸੂਚੀ ਹੋਰ ਛੋਟੀ ਹੋ ਗਈ ਹੈ ਅਤੇ ਹੁਣ ਲਾਭਪਾਤਰੀਆਂ ਨੂੰ ਕਾਫ਼ੀ ਵੱਡੇ ਸਿਹਤ ਸੇਵਾ ਨੈੱਟਵਰਕ ਤੋਂ ਇਲਾਜ ਕਰਵਾਉਣ ਦਾ ਮੌਕਾ ਮਿਲੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਨਾਲ ਖ਼ਾਸ ਕਰਕੇ ਉਨ੍ਹਾਂ ਜ਼ਿਲ੍ਹਿਆਂ ਵਿੱਚ ਸਿਹਤ ਸੇਵਾਵਾਂ ਦੀ ਉਪਲੱਬਧਤਾ ਵਿੱਚ ਸੁਧਾਰ ਹੋਵੇਗਾ, ਜਿੱਥੇ ਮਾਹਿਰ ਡਾਕਟਰੀ ਸੇਵਾਵਾਂ ਸੀਮਤ ਹਨ ਜਾਂ ਸਰਕਾਰੀ ਹਸਪਤਾਲਾਂ ਉੱਤੇ ਜ਼ਿਆਦਾ ਮਰੀਜਾਂ ਦੀ ਨਿਰਭਰਤਾ ਹੈ । ਉਨ੍ਹਾਂ ਕਿਹਾ, “ਇਸ ਨਾਲ ਵੱਡੇ ਸਰਕਾਰੀ ਹਸਪਤਾਲਾਂ ਉੱਤੇ ਦਬਾਅ ਘਟੇਗਾ, ਉਡੀਕ ਸਮਾਂ ਘਟੇਗਾ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇਗਾ।”

ਨਵੀਆਂ ਮਨਜ਼ੂਰਸ਼ੁਦਾ ਪ੍ਰਕਿਰਿਆਵਾਂ ਵੱਖ-ਵੱਖ ਮੈਡੀਕਲ ਵਿਸ਼ੇਸ਼ਤਾਵਾਂ ਨਾਲ ਸਬੰਧਤ ਹਨ, ਜਿਸ ਨਾਲ ਲੋਕਾਂ ਨੂੰ ਭੀੜ-ਭੜੱਕੇ ਵਾਲੇ ਵੱਡੇ ਹਸਪਤਾਲਾਂ ਵਿੱਚ ਖੱਜਲ -ਖੁਆਰ ਹੋਣ ਦੀ ਬਜਾਏ ਆਪਣੇ ਘਰ ਦੇ ਨੇੜੇ ਹੀ ਇਲਾਜ ਮਿਲ ਸਕੇਗਾ।ਕੰਨ, ਨੱਕ ਅਤੇ ਗਲਾ (ਈਐਨਟੀ) ਇਲਾਜ ਦੇ ਤਹਿਤ ਹੁਣ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨੱਕ ਦੀ ਹੱਡੀ ਦੇ ਫ੍ਰੈਕਚਰ ਦੀ ਸੈਟਿੰਗ ਅਤੇ ਐਡੀਨੋਇਡੈਕਟੋਮੀ ਵਰਗੇ ਅਪ੍ਰੇਸ਼ਨ ਕਰਵਾਏ ਜਾ ਸਕਣਗੇ । ਇਹ ਆਮ ਅਪ੍ਰੇਸ਼ਨ ਹਨ ਜਿਨ੍ਹਾਂ ਵਿੱਚ ਖ਼ਾਸ ਤੌਰ ’ਤੇ ਬੱਚਿਆਂ ਅਤੇ ਹਾਦਸਿਆਂ ਦੇ ਪੀੜਤਾਂ ਲਈ ਸਮੇਂ ਸਿਰ ਇਲਾਜ ਜ਼ਰੂਰੀ ਹੁੰਦਾ ਹੈ।

ਜਨਰਲ ਸਰਜਰੀ ਦੇ ਖੇਤਰ ਵਿੱਚ ਸਭ ਤੋਂ ਵੱਡਾ ਵਿਸਥਾਰ ਕੀਤਾ ਗਿਆ ਹੈ। ਹਾਈਡ੍ਰੋਸੀਲ ਆਪਰੇਸ਼ਨ, ਫੋੜੇ ਦਾ ਇਲਾਜ, ਐਪੈਂਡਿਕਸ ਸਰਜਰੀ ਅਤੇ ਓਪਨ ਅਤੇ ਲੈਪ੍ਰੋਸਕੋਪਿਕ ਦੋਵੇਂ ਤਰ੍ਹਾਂ ਦੀ ਗਾਲ ਬਲੈਡਰ ਸਰਜਰੀਆਂ ਹੁਣ ਯੋਜਨਾ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹੋਣਗੀਆਂ। ਇਸ ਨਾਲ ਮਰੀਜ਼ਾਂ ਦੀ ਉਡੀਕ ਘਟੇਗੀ ਅਤੇ ਘਰ ਦੇ ਨੇੜੇ ਇਲਾਜ ਦਾ ਲਾਭ ਮਿਲੇਗਾ।

ਮਹਿਲਾ ਸਿਹਤ ਸੇਵਾਵਾਂ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਵਿਸਥਾਰਿਤ ਸੂਚੀ ਵਿੱਚ 12 ਹਫ਼ਤਿਆਂ ਤੋਂ ਵੱਧ ਸਮੇਂ ਦੀ ਗਰਭ ਪਾਤ ਸਬੰਧੀ ਪ੍ਰਕਿਰਿਆ, ਹਿਸਟੈਰੋਟੋਮੀ, ਗਰਭ ਅਵਸਥਾ ਨਾਲ ਜੁੜੀਆਂ ਸਮੱਸਿਆਵਾਂ ਲਈ ਹਸਪਤਾਲ ਵਿੱਚ ਦਾਖ਼ਲਾ ਅਤੇ ਨਾਬਾਲਗ ਲੜਕੀਆਂ, ਅਣਵਿਆਹੀਆਂ ਯੌਨ ਤੌਰ ’ਤੇ ਨਿਸ਼ਕ੍ਰਿਆ ਮਹਿਲਾਵਾਂ ਅਤੇ ਯੌਨ ਸ਼ੋਸ਼ਣ ਦੀਆਂ ਪੀੜਤਾਵਾਂ ਦੀ ਐਨੇਸਥੀਸੀਆ ਅਧੀਨ ਜਾਂਚ ਨੂੰ ਸ਼ਾਮਲ ਕੀਤਾ ਗਿਆ ਹੈ।

ਇਨ੍ਹਾਂ ਸੇਵਾਵਾਂ ਦੇ ਸ਼ਾਮਲ ਹੋਣ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਨੂੰ ਹੋਰ ਆਸਾਨੀ ਨਾਲ ਤੇ ਸਮੇਂ-ਸਿਰ ਇਲਾਜ ਮਿਲ ਸਕੇਗਾ। ਇਸੇ ਤਰ੍ਹਾਂ ਨੇਤਰ ਰੋਗ ਅਤੇ ਆਰਥੋਪੀਡਿਕ ਸੇਵਾਵਾਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਹੁਣ ਪਟੈਰਿਜੀਅਮ ਐਕਸੀਜ਼ਨ ਅਤੇ ਐਂਟਰੋਪੀਅਨ ਕਰੈਕਸ਼ਨ ਵਰਗੀਆਂ ਅੱਖਾਂ ਨਾਲ ਸਬੰਧਤ ਪ੍ਰਕਿਰਿਆਵਾਂ ਵੀ ਨਿੱਜੀ ਹਸਪਤਾਲਾਂ ਵਿੱਚ ਕਰਵਾਈਆਂ ਜਾ ਸਕਣਗੀਆਂ। ਉੱਥੇ ਹੀ ਆਰਥੋਪੀਡਿਕ ਮਰੀਜ਼ਾਂ ਨੂੰ ਟੈਂਡਨ ਰਿਲੀਜ਼, ਛੋਟੇ ਜੋੜਾਂ ਦੀਆਂ ਸੱਟਾਂ ਦੇ ਇਲਾਜ ਅਤੇ ਗਿੱਟੇ ਦੇ ਫ੍ਰੈਕਚਰ ਦੇ ਆਪਰੇਸ਼ਨਾਂ ਵਰਗੀਆਂ ਸਰਜਰੀਆਂ ਦਾ ਲਾਭ ਮਿਲੇਗਾ। ਇਨ੍ਹਾਂ ਨਵੀਆਂ ਪ੍ਰਕਿਰਿਆਵਾਂ ਦੇ ਪੈਕੇਜ ਰੇਟ 2,000 ਰੁਪਏ ਤੋਂ ₹27,800 ਰੁਪਏ ਤੱਕ ਨਿਰਧਾਰਤ ਕੀਤੇ ਗਏ ਹਨ।

ਇਸ ਐਲਾਨ ਦੇ ਨਾਲ ਯੋਜਨਾ ਦੇ ਦਾਇਰੇ ਦਾ ਇੱਕ ਹੋਰ ਮਹੱਤਵਪੂਰਨ ਵਿਸਥਾਰ ਕੀਤਾ ਗਿਆ ਹੈ। ਹੁਣ ਇਕੱਲੇ ਰਹਿਣ ਵਾਲੇ ਵਿਅਕਤੀ , ਜਿਨ੍ਹਾਂ ਵਿੱਚ ਸੀਨੀਅਰ ਸਿਟੀਜ਼ਨ, ਵਿਧਵਾਵਾਂ ਅਤੇ ਸੁਤੰਤਰ ਤੌਰ ’ਤੇ ਰਹਿਣ ਵਾਲੇ ਹੋਰ ਵਿਅਕਤੀ ਸ਼ਾਮਲ ਹਨ, ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ।

ਸਭ ਲਈ ਉਪਲੱਬਧ ਇਹ ਸਿਹਤ ਬੀਮਾ ਪ੍ਰੋਗਰਾਮ ਪਹਿਲਾਂ ਕੇਵਲ ਦੋ ਜਾਂ ਇਸ ਤੋਂ ਵੱਧ ਮੈਂਬਰਾਂ ਵਾਲੇ ਪਰਿਵਾਰਾਂ ਤੱਕ ਸੀਮਤ ਸੀ। ਹੁਣ ਇਸ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਵੀ ਮਿਲੇਗਾ ਜਿਨ੍ਹਾਂ ਦੇ ਬੱਚੇ ਵਿਦੇਸ਼ਾਂ ਵਿੱਚ ਵੱਸਦੇ ਹਨ। ਅਰਜ਼ੀ ਦੇਣ ਲਈ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਪਛਾਣ ਪੱਤਰ ਪੇਸ਼ ਕਰਨਾ ਲਾਜ਼ਮੀ ਹੋਵੇਗਾ, ਜਦਕਿ 18 ਸਾਲ ਤੋਂ ਘੱਟ ਉਮਰ ਦੇ ਬਿਨੈਕਾਰਾਂ ਨੂੰ ਜਨਮ ਸਰਟੀਫਿਕੇਟ ਦੇਣਾ ਹੋਵੇਗਾ। ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਨਾਮਾਂਕਨ ਲਈ ਇੱਕ ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣਾ ਹੋਵੇਗਾ, ਜਿਸ ਦੀ ਤਸਦੀਕ ਸਥਾਨਕ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੀ ਜਾਵੇਗੀ।

ਰਾਜ ਸਿਹਤ ਏਜੰਸੀ ਦੀ ਰਿਪੋਰਟ ਅਨੁਸਾਰ, ਮੌਜੂਦਾ ਸਮੇਂ ਵਿੱਚ ਲਗਭਗ 65 ਲੱਖ ਪਰਿਵਾਰ ਇਸ ਯੋਜਨਾ ਤਹਿਤ ਕਵਰ ਕੀਤੇ ਜਾ ਚੁੱਕੇ ਹਨ। ਇਸ ਵੇਲੇ 824 ਹਸਪਤਾਲ, ਜਿਨ੍ਹਾਂ ਵਿੱਚ ਸਰਕਾਰੀ, ਕੇਂਦਰ ਸਰਕਾਰ ਦੇ ਅਤੇ ਸੂਚੀਬੱਧ ਨਿੱਜੀ ਹਸਪਤਾਲ ਸ਼ਾਮਲ ਹਨ, ਯੋਜਨਾ ਤਹਿਤ ਇਲਾਜ ਪ੍ਰਦਾਨ ਕਰ ਰਹੇ ਹਨ। ਲਗਭਗ 2,300 ਬੀਮਾਰੀਆਂ ਅਤੇ ਮੈਡੀਕਲ ਪ੍ਰਕਿਰਿਆਵਾਂ ਨੂੰ ਕਵਰ ਕਰਨ ਵਾਲੀ ਅਤੇ ਲਗਾਤਾਰ ਵਿਕਸਤ ਹੁੰਦੀ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ ਬਣ ਚੁੱਕੀ ਹੈ, ਜੋ ਪਹਿਲਾਂ ਨਾਲੋਂ ਕਿਤੇ ਵੱਧ ਲੋਕਾਂ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਪਹੁੰਚਾ ਰਹੀ ਹੈ।

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ
ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

* ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; 'ਈ.ਡੀ. ਪਾਰਟੀ' (ਭਾਜਪਾ) ਪੰਜਵੇਂ ਸਥਾਨ 'ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਧੂਰੀ ਦੀਆਂ 21 ਵਿੱਚੋਂ 19 ਸੀਟਾਂ 'ਤੇ 'ਆਪ' ਦੀ ਹੂੰਝਾ ਫੇਰ ਜਿੱਤ, ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਚਿੱਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਲੋਕਾਂ ਨੇ ਮੁਫ਼ਤ ਬਿਜਲੀ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਵਧੀਆ ਸਕੂਲਾਂ ਅਤੇ ਰੁਜ਼ਗਾਰ ਦੇ ਮੌਕਿਆਂ ਰਾਹੀਂ 'ਕੰਮ ਦੀ ਰਾਜਨੀਤੀ' 'ਤੇ ਮੋਹਰ ਲਗਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਨੇ ਸੰਕੇਤ ਦੇ ਦਿੱਤਾ ਹੈ ਕਿ 'ਆਪ' 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ 2022 ਵਾਲਾ ਰਿਕਾਰਡ ਵੀ ਤੋੜੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਕੋਈ ਪੱਖਪਾਤ ਨਹੀਂ ਹੋਵੇਗਾ; ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਰਾਬਰ ਵਿਕਾਸ ਦੇਖਣ ਨੂੰ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ,2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ 'ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੂਰੀ ਤਰ੍ਹਾਂ 'ਸਫ਼ਾਇਆ' ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹੋਰ ਲੋਕ ਭਲਾਈ ਸਕੀਮਾਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਪੂਰੇ ਪੰਜਾਬ ਵਿੱਚ 'ਆਪ' ਦੇ ਦਬਦਬੇ, ਜਿਸ ਵਿੱਚ ਧੂਰੀ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ (ਜਿਸ ਨੂੰ "ਈ.ਡੀ. ਪਾਰਟੀ" ਕਿਹਾ ਜਾਂਦਾ ਹੈ) ਨੂੰ ਪੰਜਵੇਂ ਸਥਾਨ 'ਤੇ ਧੱਕ ਦਿੱਤਾ ਹੈ ਅਤੇ ਇੱਕ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਪੰਜਾਬ ਪੂਰੀ ਤਰ੍ਹਾਂ ਕਾਰਗੁਜ਼ਾਰੀ ਦੀ ਰਾਜਨੀਤੀ ਦੇ ਨਾਲ ਖੜ੍ਹਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਫ਼ਤਵਾ ਇਸ ਗੱਲ ਦਾ ਵੀ ਸੰਕੇਤ ਹੈ ਕਿ 'ਆਪ' 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 2022 ਦੀ ਆਪਣੀ ਇਤਿਹਾਸਕ ਜਿੱਤ ਦੇ ਰਿਕਾਰਡ ਨੂੰ ਵੀ ਪਾਰ ਕਰਨ ਦੇ ਰਾਹ 'ਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਬਰਾਬਰ ਵਿਕਾਸ ਕੀਤਾ ਜਾਵੇਗਾ।

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੇ ਲੋਕਾਂ ਨੇ ਫਿਰਕੂ ਤਾਕਤਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ਅਤੇ ਧਰਮ ਨਿਰਪੱਖਤਾ ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਫ਼ੈਸਲਾ ਸੁਣਾਇਆ ਹੈ। ਅੱਤ ਦੀ ਗਰਮੀ ਦੇ ਬਾਵਜੂਦ ਲੋਕ ਜਮਹੂਰੀਅਤ ਦੀ ਰਾਖੀ ਲਈ ਵੋਟ ਪਾਉਣ ਬਾਹਰ ਨਿਕਲੇ, ਜੋ ਬਹੁਤ ਹੀ ਉਤਸ਼ਾਹਜਨਕ ਸੰਕੇਤ ਹੈ।"

ਪਿਛਲੇ ਚਾਰ ਸਾਲਾਂ ਦੌਰਾਨ ਪਾਰਟੀ ਦੇ ਚੋਣ ਪ੍ਰਦਰਸ਼ਨ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕ ਲਗਾਤਾਰ 'ਆਪ' ਅਤੇ ਇਸ ਦੀਆਂ ਨੀਤੀਆਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ, "ਆਪ ਨੇ ਲਗਪਗ 13,000 ਪੰਚਾਇਤਾਂ ਵਿੱਚੋਂ 11,000 ਤੋਂ ਵੱਧ ਪੰਚਾਇਤੀ ਸੀਟਾਂ ਜਿੱਤੀਆਂ ਸਨ। ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ, ਚਾਰ ਵਿਧਾਨ ਸਭਾ ਸੀਟਾਂ, ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸਮਿਤੀਆਂ ਅਤੇ ਹੁਣ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ 'ਆਪ' ਲਈ ਜਨਤਾ ਦਾ ਸਮਰਥਨ ਲਗਾਤਾਰ ਵਧ ਰਿਹਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਸਾਂਝੀ ਤਾਕਤ ਵੀ 'ਆਪ' ਨੂੰ ਮਿਲੇ ਸਮਰਥਨ ਦਾ ਮੁਕਾਬਲਾ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਕਿਹਾ, "ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ, ਜਿਸ ਨੂੰ ਮੈਂ ਈ.ਡੀ. ਪਾਰਟੀ ਕਹਿੰਦਾ ਹਾਂ, ਸਾਰੇ ਮਿਲ ਕੇ ਵੀ 'ਆਪ' ਵੱਲੋਂ ਜਿੱਤੀਆਂ ਗਈਆਂ ਸੀਟਾਂ ਦੀ ਗਿਣਤੀ ਤੱਕ ਨਹੀਂ ਪਹੁੰਚ ਸਕੇ। ਲੋਕਾਂ ਨੇ ਉਨ੍ਹਾਂ ਦੇ ਨਕਾਰਾਤਮਕ ਅਤੇ ਵੰਡ-ਪਾਊ ਏਜੰਡੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇੱਥੋਂ ਤੱਕ ਕਿ ਸ਼ਹਿਰੀ ਖੇਤਰਾਂ ਵਿੱਚ ਵੀ, ਜਿਨ੍ਹਾਂ ਨੂੰ ਭਾਜਪਾ ਆਪਣਾ ਰਵਾਇਤੀ ਵੋਟ ਬੈਂਕ ਮੰਨਦੀ ਹੈ, ਵੋਟਰਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।"

ਭਾਜਪਾ ਦੀ ਕਾਰਗੁਜ਼ਾਰੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਭਾਜਪਾ 1,000 ਤੋਂ ਵੱਧ ਸੀਟਾਂ 'ਤੇ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੀ। ਇੰਨਾ ਜ਼ਿਆਦਾ ਪ੍ਰਚਾਰ ਕਰਨ ਦੇ ਬਾਵਜੂਦ ਉਹ ਇਨ੍ਹਾਂ ਚੋਣਾਂ ਵਿੱਚ ਪੰਜਵੇਂ ਸਥਾਨ 'ਤੇ ਰਹੀ ਹੈ। ਕਈ ਥਾਵਾਂ 'ਤੇ ਤਾਂ ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਜਿੱਤੀਆਂ ਹਨ। ਅਜਿਹਾ ਲੱਗਦਾ ਸੀ ਜਿਵੇਂ ਭਾਜਪਾ ਸਿਰਫ਼ ‘ਨੋਟਾ’ ਨਾਲ ਮੁਕਾਬਲਾ ਕਰ ਰਹੀ ਹੋਵੇ।"

ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਨੇ ਚੋਣਾਂ ਵਿੱਚ ਵਿਆਪਕ ਫ਼ਤਵਾ ਹਾਸਲ ਕੀਤਾ ਹੈ ਅਤੇ ਉਨ੍ਹਾਂ ਪਾਰਟੀ ਕਾਰਕੁਨਾਂ ਦੀ ਅਣਥੱਕ ਮਿਹਨਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਇਨ੍ਹਾਂ ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ 2027 ਵਿੱਚ 'ਆਪ' ਦਾ ਰਾਹ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਲੋਕਾਂ ਨੇ ਉਨ੍ਹਾਂ ਨੂੰ ਵੀ ਸਬਕ ਸਿਖਾਇਆ ਹੈ, ਜਿਨ੍ਹਾਂ ਨੇ 'ਆਪ' ਆਗੂਆਂ ਅਤੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਈ.ਡੀ.ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਸੀ।"

ਪਾਰਟੀ ਛੱਡ ਕੇ ਜਾਣ ਵਾਲੇ 'ਆਪ' ਦੇ ਸਾਬਕਾ ਰਾਜ ਸਭਾ ਮੈਂਬਰਾਂ 'ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਿਨ੍ਹਾਂ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਰਾਹ ਚੁਣਿਆ, ਉਨ੍ਹਾਂ ਨੂੰ ਲੋਕਾਂ ਨੇ ਜਵਾਬ ਦੇ ਦਿੱਤਾ ਹੈ। ਉਨ੍ਹਾਂ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਅਤੇ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੀ ਹਾਸਲ ਕੀਤਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ।"

ਹਲਕਾਵਾਰ ਨਤੀਜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਪੂਰੇ ਪੰਜਾਬ ਵਿੱਚ 'ਆਪ' ਲਈ ਮਜ਼ਬੂਤ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਪੰਜਾਬ ਕਾਂਗਰਸ ਪ੍ਰਧਾਨ ਦੇ ਜੱਦੀ ਹਲਕੇ ਗਿੱਦੜਬਾਹਾ ਵਿੱਚ 'ਆਪ' ਨੇ 19 ਵਿੱਚੋਂ 17 ਸੀਟਾਂ ਜਿੱਤੀਆਂ। ਬਰਨਾਲਾ, ਜੋ ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਨਾਲ ਸਬੰਧਤ ਹੈ, ਉੱਥੇ ਭਾਜਪਾ ਕਿਤੇ ਮੁਕਾਬਲੇ ਵਿੱਚ ਹੀ ਨਹੀਂ ਸੀ, ਜਦੋਂਕਿ 'ਆਪ' ਨੇ 50 ਵਿੱਚੋਂ 37 ਸੀਟਾਂ 'ਤੇ ਜਿੱਤ ਦਰਜ ਕੀਤੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਮਿਲ ਰਿਹਾ ਸਮਰਥਨ ਸੂਬੇ ਦੇ ਸਾਰੇ ਖੇਤਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। "ਮੇਰੇ ਆਪਣੇ ਧੂਰੀ ਵਿਧਾਨ ਸਭਾ ਹਲਕੇ ਤੋਂ 'ਆਪ' ਨੇ 21 ਵਿੱਚੋਂ 19 ਸੀਟਾਂ ਜਿੱਤੀਆਂ ਹਨ। ਵਿਰੋਧੀ ਪਾਰਟੀਆਂ ਨੇ ਸ਼ਾਇਦ ਕੁਝ ਇੱਕਾ-ਦੁੱਕਾ ਥਾਂਵਾਂ 'ਤੇ ਜਿੱਤ ਹਾਸਲ ਕੀਤੀ ਹੋਵੇ, ਪਰ 'ਆਪ' ਨੇ ਦੁਆਬਾ, ਮਾਝਾ ਅਤੇ ਮਾਲਵਾ ਸਾਰੇ ਪਾਸੇ ਜਿੱਤ ਦਰਜ ਕੀਤੀ ਹੈ। ਲੋਕਾਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਦੀ ਸਪਲਾਈ, ਮਿਆਰੀ ਸਕੂਲੀ ਸਿੱਖਿਆ ਅਤੇ ਹੋਰ ਲੋਕ ਭਲਾਈ ਸਕੀਮਾਂ ਦੇ ਹੱਕ ਵਿੱਚ ਵੋਟ ਪਾਈ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੀ ਜਿੱਤ ਦਾ ਪੈਮਾਨਾ ਸਮਾਜ ਦੇ ਹਰ ਵਰਗ ਦੇ ਵਿਆਪਕ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਹਰ ਕਿਸੇ ਨੇ 'ਆਪ' ਨੂੰ ਵੋਟ ਦਿੱਤੀ ਹੈ, ਜਿਸ ਕਾਰਨ ਪਾਰਟੀ ਨੇ 90 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ। ਕਾਂਗਰਸ ਅਤੇ ਅਕਾਲੀ ਦਲ ਹਾਰ ਤੋਂ ਬਾਅਦ ਸ਼ਿਕਾਇਤਾਂ ਕਰਨ ਦੀ ਆਪਣੀ ਪੁਰਾਣੀ ਆਦਤ ਨੂੰ ਜਾਰੀ ਰੱਖ ਸਕਦੇ ਹਨ, ਪਰ ਉਨ੍ਹਾਂ ਨੂੰ ਲੋਕਾਂ ਦੇ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ। ਕਈ ਥਾਵਾਂ 'ਤੇ ਤਾਂ ਉਨ੍ਹਾਂ ਨੂੰ ਚੋਣ ਲੜਨ ਲਈ ਉਮੀਦਵਾਰ ਵੀ ਨਹੀਂ ਮਿਲ ਸਕੇ।”

ਇਨ੍ਹਾਂ ਚੋਣਾਂ ਨੂੰ ਇੱਕ ਵੱਡੇ ਸਿਆਸੀ ਸਫ਼ਰ ਦੀ ਸ਼ੁਰੂਆਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਨਤੀਜੇ ਸਿਰਫ਼ ਇੱਕ ਸ਼ੁਰੂਆਤ ਹਨ। 'ਆਪ' ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਹੋਰ ਸੀਟਾਂ ਜਿੱਤਣਾ ਜਾਰੀ ਰੱਖੇਗੀ। ਰੱਬ ਦੀ ਮਿਹਰ ਨਾਲ ਸੁਨੀਲ ਜਾਖੜ ਨੇ ਸਹੀ ਸਮੇਂ 'ਤੇ ਆਪਣਾ ਅਹੁਦਾ ਛੱਡ ਦਿੱਤਾ। ਦੂਜੇ ਪਾਸੇ ਰਾਜਾ ਵੜਿੰਗ ਨੂੰ ਦਿੱਲੀ ਵਿੱਚ ਆਪਣੀ ਪਾਰਟੀ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਔਖੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।"

ਵੋਟਿੰਗ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵਿਹਾਰ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, "ਵੋਟਿੰਗ ਵਾਲੇ ਦਿਨ ਜੋ ਡਰਾਮੇਬਾਜ਼ੀ ਦੇਖਣ ਨੂੰ ਮਿਲੀ, ਉਹ ਬੇਲੋੜੀ ਅਤੇ ਮੰਦਭਾਗੀ ਸੀ। ਅਜਿਹਾ ਰਵੱਈਆ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦਾ।"

ਵੋਟਿੰਗ ਪ੍ਰਣਾਲੀ 'ਤੇ ਉਠਾਏ ਗਏ ਖ਼ਦਸ਼ਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੁਝ ਪਾਰਟੀਆਂ ਜਦੋਂ ਵੀ ਹਾਰਦੀਆਂ ਹਨ ਤਾਂ ਉਹ ਬੈਲਟ ਪੇਪਰਾਂ ਅਤੇ ਈ.ਵੀ.ਐਮ. ਦੋਵਾਂ 'ਤੇ ਇਤਰਾਜ਼ ਜਤਾਉਂਦੀਆਂ ਹਨ। ਭਾਰਤੀ ਚੋਣ ਕਮਿਸ਼ਨ ਨੂੰ ਈ.ਵੀ.ਐਮਜ਼. ਬਾਰੇ ਫੈਲੀਆਂ ਗਲਤਫ਼ਹਿਮੀਆਂ ਨੂੰ ਦੂਰ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।"

ਇਸ ਵੱਡੇ ਫਤਵੇ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿੱਤ ਸਰਕਾਰ ਨੂੰ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ, "ਇਸ ਜਿੱਤ ਨੇ ਸਾਨੂੰ ਨਿਮਰਤਾ ਨਾਲ ਭਰ ਦਿੱਤਾ ਹੈ। ਅਸੀਂ ਪੂਰੀ ਮਿਸ਼ਨਰੀ ਭਾਵਨਾ ਅਤੇ ਵਚਨਬੱਧਤਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹਾਂਗੇ।"

ਜਾਣੋ ਕਿ ਕਿਵੇਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਪੰਜਾਬ ਦੇ ਪਰਿਵਾਰ ₹10 ਲੱਖ ਤੱਕ ਦੀ ਬਚਤ ਕਰ ਸਕਦੇ ਹਨ
*ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ*

*ਜਾਣੋ ਕਿ ਕਿਵੇਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਪੰਜਾਬ ਦੇ ਪਰਿਵਾਰ ₹10 ਲੱਖ ਤੱਕ ਦੀ ਬਚਤ ਕਰ ਸਕਦੇ ਹਨ*

*ਚੰਡੀਗੜ੍ਹ; 20 ਮਈ 2026* ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨਭਰ ਦੀ ਬਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, ਇਸ ਉਮੀਦ ਵਿੱਚ ਕਿ ਸ਼ਾਇਦ ਹਾਲਤ ਆਪਣੇ-ਆਪ ਠੀਕ ਹੋ ਜਾਵੇ, ਕਿਉਂਕਿ ਇਲਾਜ ਦਾ ਖ਼ਰਚ ਉਨ੍ਹਾਂ ਨੂੰ ਬੀਮਾਰੀ ਤੋਂ ਵੀ ਵੱਧ ਭਾਰੀ ਲੱਗਦਾ ਹੈ।

ਸਾਲ 2021 ਵਿੱਚ ‘ਐਪਲਾਈਡ ਹੈਲਥ ਇਕਨਾਮਿਕਸ ਐਂਡ ਹੈਲਥ ਪਾਲਿਸੀ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਨੇ ਉਸ ਸੱਚਾਈ ਨੂੰ ਉਜਾਗਰ ਕੀਤਾ, ਜਿਸਨੂੰ ਲੋਕ ਪਹਿਲਾਂ ਤੋਂ ਮਹਿਸੂਸ ਕਰਦੇ ਸਨ— ਭਾਰਤ ਵਿੱਚ ਇਲਾਜ ਦਾ ਖ਼ਰਚ ਪਰਿਵਾਰਾਂ ‘ਤੇ ਭਾਰੀ ਪੈਂਦਾ ਹੈ ਅਤੇ ਅਕਸਰ ਉਨ੍ਹਾਂ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੰਦਾ ਹੈ। ਰਾਸ਼ਟਰੀ ਸਰਵੇਖਣ ਦੇ ਅੰਕੜਿਆਂ ‘ਤੇ ਆਧਾਰਿਤ ਇਸ ਅਧਿਐਨ ਵਿੱਚ ਦੱਸਿਆ ਗਿਆ ਕਿ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਬੀਮਾਰੀਆਂ ਦਾ ਇਲਾਜ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪਾਉਂਦਾ ਹੈ, ਖ਼ਾਸ ਕਰਕੇ ਨਿੱਜੀ ਹਸਪਤਾਲਾਂ ਵਿੱਚ। ਕਈ ਮਾਮਲਿਆਂ ਵਿੱਚ ਇਲਾਜ ਦੀ ਲਾਗਤ ਲੋਕਾਂ ਨੂੰ ਲੰਬੇ ਸਮੇਂ ਲਈ ਗਰੀਬੀ ਵੱਲ ਧੱਕ ਦਿੰਦੀ ਹੈ। ਇਹ ਇਸ ਗੱਲ ਦਾ ਸਪੱਸ਼ਟ ਸੰਕੇਤ ਸੀ ਕਿ ਬੀਮਾਰੀ ਸਿਰਫ਼ ਸਿਹਤ ਸਮੱਸਿਆ ਨਹੀਂ, ਸਗੋਂ ਆਰਥਿਕ ਸੰਕਟ ਦਾ ਵੀ ਵਿਸ਼ਾ ਹੈ।

ਪਰ ਅੱਜ ਪੰਜਾਬ ਵਿੱਚ ਇੱਕ ਵੱਖਰੀ ਤਸਵੀਰ ਉੱਭਰਦੀ ਹੋਈ ਦਿਖਾਈ ਦੇ ਰਹੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਦੇ ਸਿਹਤ ਸੇਵਾਵਾਂ ਨਾਲ ਜੁੜੇ ਤਜ਼ਰਬੇ ਵਿੱਚ ਇੱਕ ਸ਼ਾਂਤ ਪਰ ਪ੍ਰਭਾਵਸ਼ਾਲੀ ਬਦਲਾਅ ਵਜੋਂ ਉੱਭਰੀ ਹੈ। ਪਹਿਲੀ ਵਾਰ ਕਈ ਲੋਕਾਂ ਨੂੰ ਇਹ ਭਰੋਸਾ ਮਿਲ ਰਿਹਾ ਹੈ ਕਿ ਇਲਾਜ ਦਾ ਮਤਲਬ ਹੁਣ ਆਰਥਿਕ ਸੰਕਟ ਨਹੀਂ ਹੋਵੇਗਾ।

ਪੰਜਾਬ ਵਿੱਚ, ਜਿੱਥੇ ਕਦੇ ਹਸਪਤਾਲਾਂ ਦੇ ਬਿਲ ਪਰਿਵਾਰਾਂ ਨੂੰ ਕਰਜ਼ੇ ਅਤੇ ਨਿਰਾਸ਼ਾ ਵੱਲ ਧੱਕ ਦਿੰਦੇ ਸਨ, ਉੱਥੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਜ਼ਿੰਦਗੀ ਬਦਲ ਰਹੀ ਹੈ। ₹10 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵਾਲੀ ਇਸ ਯੋਜਨਾ ਤਹਿਤ ਹੁਣ ਤੱਕ 1.59 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਹਾਇਤਾ ਮਿਲ ਚੁੱਕੀ ਹੈ। ਆਮ ਪਰਿਵਾਰਾਂ ਲਈ ਇਹ ਯੋਜਨਾ ਕਿਸੇ ਰਾਹਤ ਤੋਂ ਘੱਟ ਨਹੀਂ, ਜੋ ਪਹਿਲਾਂ ਬੀਮਾਰੀ ਦੇ ਡਰ ਤੋਂ ਹੀ ਘਬਰਾਉਂਦੇ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਾਡਾ ਉਦੇਸ਼ ਹੈ ਕਿ ਜਟਿਲ ਸਰਜਰੀਆਂ ਅਤੇ ਦਿਲ ਦੀਆਂ ਬੀਮਾਰੀਆਂ ਦੇ ਇਲਾਜ ਤੋਂ ਲੈ ਕੇ ਡਾਇਲਿਸਿਸ, ਨਵਜਾਤ ਬੱਚਿਆਂ ਦੀ ਦੇਖਭਾਲ ਅਤੇ ਗੰਭੀਰ ਬੀਮਾਰੀਆਂ ਦੇ ਇਲਾਜ ਤੱਕ ਕੋਈ ਵੀ ਵਿਅਕਤੀ ਸਿਰਫ਼ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ ਵਾਸਤਵਿਕ ਨਿਵਾਸੀਆਂ, ਜਿੰਨ੍ਹਾਂ ਵਿੱਚ ਮੱਧ ਵਰਗੀ ਪਰਿਵਾਰ, ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਸ਼ਾਮਲ ਹਨ, ਨੂੰ ਪ੍ਰਤੀ ਪਰਿਵਾਰ ਸਾਲਾਨਾ ₹10 ਲੱਖ ਤੱਕ ਦੀ ਕੈਸ਼ਲੈੱਸ ਸਿਹਤ ਕਵਰੇਜ ਪ੍ਰਦਾਨ ਕਰਦੀ ਹੈ।”

ਇਹ ਯੋਜਨਾ ਅੱਪਡੇਟ ਕੀਤੇ ਗਏ ਹੈਲਥ ਬੈਨੀਫਿਟ ਪੈਕੇਜ 2.2 ਫਰੇਮਵਰਕ ਤਹਿਤ ਚੱਲ ਰਹੀ ਹੈ, ਜਿਸ ਵਿੱਚ ਲਗਭਗ 2,300 ਹੈਲਥ ਬੈਨੀਫਿਟ ਪੈਕੇਜ ਸ਼ਾਮਲ ਹਨ। ਇਹ ਸਹੂਲਤਾਂ 839 ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹਨ। ਇਸ ਤੋਂ ਇਲਾਵਾ, 98 ਵਿਸ਼ੇਸ਼ ਇਲਾਜ ਪੈਕੇਜ ਸਿਰਫ਼ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਕੀਤੇ ਗਏ ਹਨ।

ਇਸ ਯੋਜਨਾ ਦਾ ਪ੍ਰਭਾਵ ਹੁਣ ਸਪੱਸ਼ਟ ਦਿਖਾਈ ਦੇਣ ਲੱਗਾ ਹੈ। 16 ਮਈ ਤੱਕ 1.59 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੁੱਕਾ ਸੀ ਅਤੇ 3.11 ਲੱਖ ਤੋਂ ਵੱਧ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਗਈਆਂ। ਹੁਣ ਤੱਕ ₹522 ਕਰੋੜ ਤੋਂ ਵੱਧ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਹਰ ਅੰਕੜੇ ਦੇ ਪਿੱਛੇ ਇੱਕ ਕਹਾਣੀ ਹੈ— ਇੱਕ ਕਿਸਾਨ ਦੀ, ਜਿਸਨੂੰ ਸਰਜਰੀ ਲਈ ਆਪਣੀ ਜ਼ਮੀਨ ਨਹੀਂ ਵੇਚਣੀ ਪਈ; ਇੱਕ ਬੱਚੇ ਦੀ, ਜਿਸਦਾ ਇਲਾਜ ਬਿਨਾਂ ਦੇਰੀ ਸ਼ੁਰੂ ਹੋ ਗਿਆ; ਅਤੇ ਉਸ ਪਰਿਵਾਰ ਦੀ, ਜੋ ਗੰਭੀਰ ਬੀਮਾਰੀ ਤੋਂ ਬਾਅਦ ਕਰਜ਼ੇ ਦੇ ਚੱਕਰ ਵਿੱਚ ਫਸਣ ਤੋਂ ਬਚ ਗਿਆ।

ਲੁਧਿਆਣਾ ਦੀਆਂ ਰੁਸ਼ਦਾਰ ਗਲੀਆਂ ਤੋਂ ਲੈ ਕੇ ਤਰਨ ਤਾਰਨ ਦੇ ਸ਼ਾਂਤ ਪਿੰਡਾਂ ਤੱਕ ਯੋਜਨਾ ਬਾਰੇ ਜਾਗਰੂਕਤਾ ਵੀ ਤੇਜ਼ੀ ਨਾਲ ਵਧ ਰਹੀ ਹੈ। ਹੁਣ ਤੱਕ 44 ਲੱਖ ਤੋਂ ਵੱਧ ਸਿਹਤ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਯੋਜਨਾ ਦੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ। ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ਵਿੱਚ ਖ਼ਾਸ ਤੌਰ ‘ਤੇ ਮਜ਼ਬੂਤ ਨਾਮਾਂਕਨ ਦੇਖਿਆ ਜਾ ਰਿਹਾ ਹੈ, ਕਿਉਂਕਿ ਪਰਿਵਾਰ ਹੁਣ ਡਰ ਕਰਕੇ ਨਹੀਂ, ਸਗੋਂ ਤਿਆਰੀ ਨਾਲ ਅੱਗੇ ਆ ਰਹੇ ਹਨ।

ਇਸ ਯੋਜਨਾ ਦੀ ਸਭ ਤੋਂ ਵੱਡੀ ਖਾਸੀਅਤ ਇਸ ਦੀ ਸਾਦਗੀ ਹੈ। ਰਜਿਸਟ੍ਰੇਸ਼ਨ ਕਾਮਨ ਸਰਵਿਸ ਸੈਂਟਰਾਂ, ਸਰਕਾਰੀ ਹਸਪਤਾਲਾਂ, ਜ਼ਿਲ੍ਹਾ ਦਫ਼ਤਰਾਂ ਅਤੇ ਵਿਸ਼ੇਸ਼ ਕੈਂਪਾਂ ਵਿੱਚ ਕਰਵਾਇਆ ਜਾ ਸਕਦਾ ਹੈ। ਆਧਾਰ ਕਾਰਡ ਅਤੇ ਵੋਟਰ ਕਾਰਡ ਵਰਗੇ ਆਮ ਦਸਤਾਵੇਜ਼ ਹੀ ਕਾਫ਼ੀ ਹਨ। ਯੋਜਨਾ ਵਿੱਚ ਸਿਰਫ਼ ਹਸਪਤਾਲ ਵਿੱਚ ਦਾਖ਼ਲੇ ਦਾ ਖ਼ਰਚ ਹੀ ਨਹੀਂ, ਸਗੋਂ ਇਲਾਜ ਤੋਂ ਪਹਿਲਾਂ ਦੀ ਜਾਂਚ ਅਤੇ ਇਲਾਜ ਤੋਂ ਬਾਅਦ ਦੀ ਦੇਖਭਾਲ ਵੀ ਸ਼ਾਮਲ ਹੈ, ਜਿਸ ਨਾਲ ਬੀਮਾਰੀ ਤੋਂ ਬਾਅਦ ਹੋਣ ਵਾਲੇ ਛੁਪੇ ਹੋਏ ਖਰਚਿਆਂ ਤੋਂ ਵੀ ਰਾਹਤ ਮਿਲਦੀ ਹੈ।

*ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਪਰਿਵਾਰ ਇਸ ਤਰ੍ਹਾਂ ₹10 ਲੱਖ ਤੱਕ ਦੀ ਬਚਤ ਕਰ ਸਕਦੇ ਹਨ:*

• ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਇਲਾਜ, ਜਿਸ ਨਾਲ ਸਿੱਧੇ ਮੈਡੀਕਲ ਖ਼ਰਚ ਘਟਦੇ ਹਨ।

• ਸਰਜਰੀ, ਡਾਇਲਿਸਿਸ, ਕੈਂਸਰ ਇਲਾਜ, ਨਵਜਾਤ ਬੱਚਿਆਂ ਦੀ ਦੇਖਭਾਲ ਅਤੇ ਐਮਰਜੈਂਸੀ ਸੇਵਾਵਾਂ ਸ਼ਾਮਲ ਹਨ।

• ਇਲਾਜ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚ ਵੀ ਕਵਰ ਕੀਤੇ ਜਾਂਦੇ ਹਨ, ਜਿਸ ਨਾਲ ਛੁਪੇ ਹੋਏ ਆਰਥਿਕ ਬੋਝ ਤੋਂ ਰਾਹਤ ਮਿਲਦੀ ਹੈ।

• ਸਥਾਨਕ ਕੇਂਦਰਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੌਖੀ ਰਜਿਸਟ੍ਰੇਸ਼ਨ ਪ੍ਰਕਿਰਿਆ।

• ਬੀਮਾਰੀ ਦੇ ਸਮੇਂ ਕਰਜ਼ਾ ਲੈਣ, ਜਾਇਦਾਦ ਵੇਚਣ ਅਤੇ ਉੱਚ ਵਿਆਜ ‘ਤੇ ਉਧਾਰ ਲੈਣ ਦੀ ਲੋੜ ਨਹੀਂ ਪੈਂਦੀ।

ਸਿਹਤ ਵਿਸ਼ੇਸ਼ਗਿਆਨਾਂ ਦਾ ਮੰਨਣਾ ਹੈ ਕਿ ਇਹ ਯੋਜਨਾ ਹੌਲੀ-ਹੌਲੀ ਪੰਜਾਬ ਦੀ ਸਿਹਤ ਸੇਵਾਵਾਂ ਦੀ ਹਕੀਕਤ ਨੂੰ ਬਦਲ ਸਕਦੀ ਹੈ। ਇੱਕ ਅਜਿਹੇ ਖੇਤਰ ਵਿੱਚ, ਜਿੱਥੇ ਨਿੱਜੀ ਮੈਡੀਕਲ ਖ਼ਰਚ ਤੇਜ਼ੀ ਨਾਲ ਵਧੇ ਹਨ, ਇਹ ਯੋਜਨਾ ਸਿਰਫ਼ ਪੈਸਾ ਨਹੀਂ ਸਗੋਂ ਨਿਸ਼ਚਿਤਤਾ ਵੀ ਪ੍ਰਦਾਨ ਕਰਦੀ ਹੈ— ਜੋ ਪੈਸੇ ਤੋਂ ਵੀ ਵੱਧ ਦੁਰਲੱਭ ਚੀਜ਼ ਹੈ ਅਤੇ ਲੱਖਾਂ ਪਰਿਵਾਰਾਂ ਲਈ ਇਹ ਨਿਸ਼ਚਿਤਤਾ ਲੰਬੇ ਸਮੇਂ ਤੱਕ ਸਾਹ ਰੋਕਣ ਤੋਂ ਬਾਅਦ ਮੁੜ ਖੁੱਲ੍ਹ ਕੇ ਸਾਹ ਲੈਣ ਵਾਂਗ ਮਹਿਸੂਸ ਹੁੰਦੀ ਹੈ।

ਸੂਬੇ 'ਚ 'ਰੰਗਲਾ ਪੰਜਾਬ ਤੇ ਲੋਕ ਪੱਖੀ ਸ਼ਾਸਨ' ਹੀ 'ਆਪ' ਦਾ ਚੋਣ ਮੁੱਦਾ ਹੋਵੇਗਾ: ਭਗਵੰਤ ਸਿੰਘ ਮਾਨ
ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਉਸ ਖਿਲਾਫ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ 'ਚ 'ਰੰਗਲਾ ਪੰਜਾਬ ਤੇ ਲੋਕ ਪੱਖੀ ਸ਼ਾਸਨ' ਹੀ 'ਆਪ' ਦਾ ਚੋਣ ਮੁੱਦਾ ਹੋਵੇਗਾ: ਭਗਵੰਤ ਸਿੰਘ ਮਾਨ

ਨਵੀਂ ਦਿੱਲੀ; 13 ਮਈ,2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ 'ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀ ਮੁਹਿੰਮ ਵਿੱਢੀ ਗਈ ਹੈ।

ਪੰਜਾਬ ਚੋਣਾਂ ਤੋਂ ਪਹਿਲਾਂ ਲੋਕ ਪੱਖੀ ਸ਼ਾਸਨ ਅਤੇ ਭਲਾਈ ਨੂੰ 'ਆਪ' ਦੇ ਕੇਂਦਰੀ ਚੋਣ ਮੁੱਦੇ ਵਜੋਂ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ "ਰੰਗਲਾ ਪੰਜਾਬ" ਦੇ ਮੁੱਦੇ 'ਤੇ ਨਵੇਂ ਸਿਰੇ ਤੋਂ ਫਤਵਾ ਮੰਗੇਗੀ, ਜਿਸ ਵਿੱਚ ਮੁਫਤ ਬਿਜਲੀ, ਨਕਦੀ ਰਹਿਤ ਸਿਹਤ ਸੰਭਾਲ ਅਤੇ ਵਿਕਾਸ-ਮੁਖੀ ਸ਼ਾਸਨ ਨੂੰ ਪ੍ਰਮੁੱਖ ਰੂਪ ਵਿਚ ਉਜਾਗਰ ਕੀਤਾ ਜਾਵੇਗਾ।

ਮੀਡੀਆ ਨਾਲ ਗੱਲਬਾਤ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਟ ਪਰਚਾ ਲੀਕ ਹੋਣ ਦੀ ਘਟਨਾ ਨੇ ਲੱਖਾਂ ਉਮੀਦਵਾਰਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ ਅਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਕੇਂਦਰ ਦੀ ਅਸਫਲਤਾ ਨੂੰ ਜਗ ਜ਼ਾਹਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, "ਵਿਦਿਆਰਥੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਪ੍ਰੀਖਿਆ ਪਾਸ ਕਰਨ ਦੀ ਉਮੀਦ ਵਿੱਚ ਰਾਤਾਂ ਜਾਗ ਕੇ ਲੰਘਾਈਆਂ , ਪਰ ਪੇਪਰ ਲੀਕ ਨੇ ਉਨ੍ਹਾਂ ਦੀਆਂ ਰੀਝਾਂ ਵਲੂੰਧਰ ਦਿੱਤੀਆਂ ਹਨ।"

ਮੁੱਖ ਮੰਤਰੀ ਨੇ ਕਿਹਾ, "ਪ੍ਰੀਖਿਆਰਥੀ ਡੂੰਘੇ ਸਦਮੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਭਵਿੱਖੀ ਆਸਾਂ ਨਾਲ ਹੋਈ ਇਸ ਧੋਖਾਧੜੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸ ਪੇਪਰ ਲੀਕ ਕਾਰਨ ਲੱਖਾਂ ਉਮੀਦਾਂ ਟੁੱਟ ਗਈਆਂ ਹਨ। ਕੇਂਦਰ ਨੂੰ ਪ੍ਰੀਖਿਆ ਸੁਤੰਤਰ ਅਤੇ ਨਿਰਪੱਖ ਰੂਪ ਵਿਚ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਸੀ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੀ ਸੀ।"

*ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ ਧਮਕਾਉਣ ਦੀ ਰਾਜਨੀਤੀ ਹੋਈ ਸ਼ੁਰੂ*

ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਭਾਜਪਾ ਨੇ ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀਆਂ ਚਾਲਾਂ ਦਾ ਸਹਾਰਾ ਲਿਆ। ਉਨ੍ਹਾਂ ਕਿਹਾ ਕਿ "ਤਾਮਿਲਨਾਡੂ ਦੇ ਰਾਜਨੀਤਿਕ ਪਿੜ ਵਿੱਚ ਅਭਿਨੇਤਾ ਵਿਜੇ ਦੀ ਸਫਲਤਾ ਤੋਂ ਬਾਅਦ, ਭਾਜਪਾ ਨੂੰ ਅਹਿਸਾਸ ਹੋਇਆ ਕਿ ਕਲਾਕਾਰਾਂ ਨੂੰ ਵਧੇਰੇ ਜਨਤਕ ਮਾਨਤਾ ਮਿਲਦੀ ਹੈ ਅਤੇ ਇਸ ਲਈ ਉਨ੍ਹਾਂ ਨੇ ਦਿਲਜੀਤ ਦੋਸਾਂਝ ਨੂੰ ਰਾਜਨੀਤੀ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ,"

ਉਨ੍ਹਾਂ ਕਿਹਾ ਕਿ "ਜਦੋਂ ਤੋਂ ਦਿਲਜੀਤ ਸਿੰਘ ਨੇ ਭਾਜਪਾ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ, ਉਨ੍ਹਾਂ ਵਿਰੁੱਧ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ, ਜੋ ਕਿ ਮੂਲੋਂ ਗਲਤ ਹੈ। ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਕਰਨਾ ਧਮਕੀ ਦੀ ਇਸ ਰਾਜਨੀਤੀ ਨੂੰ ਦਰਸਾਉਂਦਾ ਹੈ,"

*ਵਿਕਾਸ ਅਤੇ ਭਲਾਈ ਏਜੰਡਾ 'ਆਪ' ਨੂੰ ਸੱਤਾ ਵਿੱਚ ਵਾਪਸ ਲਿਆਵੇਗਾ*

ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਰੰਗਲਾ ਪੰਜਾਬ" ਬਣਾਉਣਾ ਪੰਜਾਬ ਵਿੱਚ 'ਆਪ' ਦਾ ਇੱਕੋ ਇੱਕ ਚੋਣ ਮੁੱਦਾ ਰਹੇਗਾ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ "ਪੰਜਾਬ ਦੇ ਵਿਦਿਆਰਥੀ ਨੀਟ, ਜੇ.ਈ.ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਅਤੇ ਲੋਕ 10 ਲੱਖ ਰੁਪਏ ਦਾ ਨਕਦੀ ਰਹਿਤ ਡਾਕਟਰੀ ਇਲਾਜ ਕਰਵਾ ਰਹੇ ਹਨ,"

ਮੁੱਖ ਮੰਤਰੀ ਨੇ ਜੋਰ ਦਿੰਦਿਆਂ ਕਿਹਾ ਕਿ "ਅਸੀਂ ਵਿਕਾਸ, ਭਲਾਈ ਅਤੇ ਇਮਾਨਦਾਰ ਸ਼ਾਸਨ ਦੇ ਏਜੰਡੇ ਨਾਲ ਲੋਕਾਂ ਕੋਲ ਜਾਵਾਂਗੇ। ਪੰਜਾਬ ਵਿੱਚ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਲੋਕ ਇਨ੍ਹਾਂ ਪਹਿਲਕਦਮੀਆਂ ਦਾ ਦਿਲੋਂ ਸਮਰਥਨ ਕਰ ਰਹੇ ਹਨ। ਅਸੀਂ ਵੱਡੇ ਫਤਵੇ ਨਾਲ ਦੁਬਾਰਾ ਸਰਕਾਰ ਬਣਾਵਾਂਗੇ,"

ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਭਰੋਸਾ
*ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*

*ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਭਰੋਸਾ*

*ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਜਾਏ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਵਰਗੀਆਂ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਦਲਵੀਆਂ ਫਸਲਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਪੰਜਾਬ ਨੂੰ ਡਾਰਕ ਜ਼ੋਨ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕੇਂਦਰ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਹਾਮੀ ਭਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕੇਂਦਰ ਵੱਲੋਂ ਪੰਜਾਬ ਨੂੰ 125 ਲੱਖ ਮੀਟ੍ਰਿਕ ਟਨ ਕਣਕ ਦਾ ਦਿੱਤਾ ਟੀਚਾ ਸਾਡੇ ਕਿਸਾਨਾਂ ਨੇ ਸਫਲਤਾਪੂਰਵਕ ਹਾਸਲ ਕਰ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਵੀਂ ਦਿੱਲੀ, 13 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ।

ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਵਿਘਨ ਖਾਦ ਸਪਲਾਈ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਦਾ ਭਰੋਸਾ ਦਿੰਦਿਆਂ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਮੰਗ ਕੀਤੀ ਅਤੇ 2026-27 ਲਈ ਕਣਕ ਦੇ ਬੀਜ ਸਬਸਿਡੀ ਅਲਾਟ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਰਾਹੀਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਕਾਸ਼ਤ 'ਤੇ ਨਿਰਭਰਤਾ ਘਟਾਈ ਜਾ ਸਕੇ, ਤੇਜ਼ੀ ਨਾਲ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਨੂੰ ਸੂਬੇ ਦੇ ਖੇਤੀਬਾੜੀ ਭਵਿੱਖ ਲਈ ਖ਼ਤਰਾ ਬਣੇ ਡਾਰਕ ਜ਼ੋਨ ਸੰਕਟ ਵਿੱਚੋਂ ਬਾਹਰ ਕੱਢਿਆ ਜਾ ਸਕੇ।

ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ਬੀਜ ਬਿੱਲ-2025 ਅਧੀਨ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਸੂਬੇ ਵਿੱਚ ਫਸਲੀ ਵਿਭਿੰਨਤਾ ਅਤੇ ਖੇਤੀਬਾੜੀ ਸੁਧਾਰਾਂ ਲਈ ਕੇਂਦਰ ਤੋਂ ਵਧੇਰੇ ਸਮਰਥਨ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਦੱਸਿਆ ਕਿ ਭਾਵੇਂ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦ ਹੈ ਪਰ ਦੇਸ਼ ਦੇ ਅੰਨ ਭੰਡਾਰ ਵਿੱਚ ਇਹ ਸਾਲਾਨਾ ਲਗਭਗ 185 ਲੱਖ ਮੀਟਰਕ ਟਨ ਚੌਲ ਅਤੇ 125 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਸਾਉਣੀ ਅਤੇ ਹਾੜੀ ਦੋਵਾਂ ਫਸਲਾਂ ਲਈ ਨਿਰਵਿਘਨ ਸਪਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਬੇਹੱਦ ਜ਼ਰੂਰੀ ਹੈ।

ਬੀਜ ਬਿੱਲ-2025 ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ, ਪੰਜਾਬ ਕੌਮੀ ਖੁਰਾਕ ਪੂਲ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ, ਇਸ ਲਈ ਕੇਂਦਰੀ ਬੀਜ ਕਮੇਟੀ ਵਿੱਚ ਇਸ ਦੀ ਢੁਕਵੀਂ ਪ੍ਰਤੀਨਿਧਤਾ ਹੋਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੇ ਹਿੱਤਾਂ ਅਤੇ ਖੇਤੀਬਾੜੀ ਖੇਤਰ ਦੀ ਰਾਖੀ ਲਈ ਸੂਬਾ ਪੱਧਰੀ ਬੀਜ ਕਮੇਟੀ ਦੀ ਮੌਜੂਦਾ ਭੂਮਿਕਾ ਅਤੇ ਸ਼ਕਤੀਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਣਾ ਚਾਹੀਦਾ।

ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ ਵਿੱਚ ਮਿਲਿੰਗ ਦੌਰਾਨ ਦਾਣਾ ਟੁੱਟਣ ਦੀ ਉੱਚ ਦਰ ਦੇਖੀ ਗਈ ਹੈ ਅਤੇ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਮੁਕਾਬਲੇ ਹੈੱਡ ਰਾਈਸ ਰਿਕਵਰੀ ਵੀ ਘੱਟ ਪਾਈ ਗਈ ਹੈ। ਅਜਿਹੀ ਉਪਜ ਭਾਰਤੀ ਖੁਰਾਕ ਨਿਗਮ ਵੱਲੋਂ ਨਿਰਧਾਰਤ ਗੁਣਵੱਤਾ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ ਜਿਸ ਕਾਰਨ ਖਰੀਦ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਆਗਾਮੀ ਸਾਉਣੀ ਸੀਜ਼ਨ-2026 ਦੇ ਮੱਦੇਨਜ਼ਰ, ਪੰਜਾਬ ਵਿੱਚ ਇਨ੍ਹਾਂ ਹਾਈਬ੍ਰਿਡ ਝੋਨੇ ਦੇ ਬੀਜਾਂ ਵਿੱਚੋਂ ਕੁਝ ਬੀਜਾਂ ਦਾ ਨੋਟੀਫੀਕੇਸ਼ਨ ਰੱਦ ਕਰਨ ਲਈ ਪਹਿਲ ਦੇ ਆਧਾਰ 'ਤੇ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸਾਨ ਭਾਈਚਾਰੇ ਦੇ ਵਡੇਰੇ ਹਿੱਤ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।"

ਪੰਜਾਬ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਵਾਬ ਵਿੱਚ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਹਾਈਬ੍ਰਿਡ ਝੋਨੇ ਦੇ ਬੀਜਾਂ ਦੇ ਮੁੱਦੇ ਦੀ ਜਾਂਚ ਕਰਨ ਅਤੇ ਸੂਬੇ ਵਿੱਚ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ।

ਇੱਕ ਹੋਰ ਅਹਿਮ ਮੁੱਦੇ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਣਕ ਦੇ ਝਾੜ ਨੂੰ ਬਰਕਰਾਰ ਰੱਖਣ ਲਈ ਸਾਲਾਨਾ ਲਗਭਗ 33 ਫ਼ੀਸਦ ਕਣਕ ਦੇ ਬੀਜ ਨੂੰ ਬਦਲਣ ਦੀ ਲੋੜ ਹੁੰਦੀ ਹੈ। ਪੰਜਾਬ ਵਿੱਚ ਖੇਤੀਬਾੜੀ ਉਤਪਾਦਕਤਾ ਨੂੰ ਬਿਹਤਰ ਬਣਾਉਣ ਲਈ ਬੀਜ ਬਦਲਣ ਦੀ ਦਰ ਨੂੰ ਵਧਾਉਣਾ ਸਮੇਂ ਦੀ ਲੋੜ ਹੈ।”

ਕੇਂਦਰ ਤੋਂ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਵਿੱਤੀ ਸਾਲ 2026-27 ਦੀ ਸਾਲਾਨਾ ਕਾਰਜ ਯੋਜਨਾ ਲਈ ਕਣਕ ਦੀ ਬੀਜ ਸਬਸਿਡੀ ਦੀ ਪ੍ਰਵਾਨਗੀ ਅਤੇ ਵੰਡ ਲਈ ਬੇਨਤੀ ਕੀਤੀ। ਮੁੱਖ ਮੰਤਰੀ ਨੇ ਕਿਹਾ, “ਖੇਤੀਬਾੜੀ ਖੇਤਰ ਦੇ ਵਿਆਪਕ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਅਜਿਹਾ ਕਰਨਾ ਬੇਹੱਦ ਜ਼ਰੂਰੀ ਹੈ। ਇਹ ਵਿਗਿਆਨਕ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਉਤਪਾਦਕਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।”

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਹੌਲੀ-ਹੌਲੀ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ, "ਵਿਭਿੰਨਤਾ ਨਾ ਸਿਰਫ਼ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਸਗੋਂ ਪੰਜਾਬ ਵਿੱਚ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਭੰਡਾਰਾਂ ਨੂੰ ਬਚਾਉਣ ਲਈ ਵੀ ਜ਼ਰੂਰੀ ਹੈ।"

ਭੂਮੀਗਤ ਪਾਣੀ ਦੀ ਚਿੰਤਾਜਨਕ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੇ ਕੁੱਲ 150 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਭੂਮੀਗਤ ਪਾਣੀ ਦਾ ਪੱਧਰ ਪਹਿਲਾਂ ਹੀ ਡਾਰਕ ਜ਼ੋਨ ਵਿੱਚ ਦਾਖਲ ਹੋ ਚੁੱਕਾ ਹੈ।"

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬਦਲਵੀਆਂ ਫਸਲਾਂ 'ਤੇ ਵੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਾਗੂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕੀਤਾ ਜਾ ਸਕੇ, ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਜਾ ਸਕੇ ਅਤੇ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਕੀਤੀ ਜਾ ਸਕੇ।

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
*ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ*

*19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ*

*ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।

ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ਕੀਤਾ ਹੈ।

ਰੋਪੜ ਹੈੱਡਵਰਕਸ ਤੋਂ ਨਿਕਲਣ ਵਾਲੇ ਇਸ ਨਹਿਰੀ ਨੈੱਟਵਰਕ, ਜਿਸ ’ਚ ਇਸ ਦੇ ਰਜਬਾਹੇ, ਮਾਈਨਰ ਤੇ ਖਾਲੇ ਸ਼ਾਮਲ ਹਨ, ਦਾ ਵਿਆਪਕ ਕਾਇਆ ਕਲਪ ਕੀਤਾ ਗਿਆ ਹੈ। ਇਸ ਨਾਲ ਪਾਣੀ ਦੀ ਵੰਡ ਹੋਰ ਸੁਚਾਰੂ ਅਤੇ ਕੁਸ਼ਲ ਹੋਈ ਹੈ, ਜਿਸ ਨਾਲ ਸਿੰਜਾਈ ਹੇਠਲੇ ਰਕਬੇ ’ਚ ਕਾਫੀ ਵਾਧਾ ਹੋਇਆ ਹੈ।

ਇਸ ਮੁੜ ਸੁਰਜੀਤੀ ਦੀ ਇੱਕ ਵੱਡੀ ਪ੍ਰਾਪਤੀ ਇਹ ਹੈ ਕਿ ਬਿਸਤ ਦੋਆਬ ਨਹਿਰ ਨੈੱਟਵਰਕ ਦੇ ਲਗਭਗ 19,213 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ। ਇਹ ਉਨ੍ਹਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਬਦਲਾਅ ਹੈ ਜੋ ਪਹਿਲਾਂ ਧਰਤੀ ਹੇਠਲੇ ਅਨਿਯਮਤ ਪਾਣੀ ਤੇ ਮੀਂਹ ’ਤੇ ਨਿਰਭਰ ਸਨ।

ਪਾਣੀ ਦੇ ਵਹਾਅ ਵਿੱਚ ਆਏ ਸੁਧਾਰ ਨੇ ਬਲਾਚੌਰ ਖੇਤਰ ’ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਅਤੇ ਮੁਕੰਦਪੁਰ ਤੇ ਜਲੰਧਰ ਜ਼ਿਲ੍ਹੇ ਦੇ ਅਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਅਤੇ ਕਾਲਾ ਸੰਘਿਆਂ ਵਰਗੇ ਖੇਤਰਾਂ ’ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ ਸੁਰਜੀਤ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿੱਚ ਵਾਧਾ ਕੀਤਾ ਹੈ।

ਨਹਿਰ ਦੀ ਮੁੜ ਸੁਰਜੀਤੀ ਹੁਣ ਸ਼ਹਿਰੀ ਖੇਤਰ ਵਿੱਚ ਪਾਣੀ ਦੀਆਂ ਲੋੜਾਂ ਵੀ ਪੂਰੀਆਂ ਕਰ ਰਹੀ ਹੈ। ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ’ਚ ਸੁਧਾਰ ਲਈ ਜਲੰਧਰ ਬ੍ਰਾਂਚ ਨੂੰ ਵਾਧੂ 150 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ। ਇਸ ਨਾਲ ਜਲੰਧਰ ਨਗਰ ਨਿਗਮ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਵਧੇਰੇ ਪਾਏਦਾਰ ਅਤੇ ਭਰੋਸੇਯੋਗ ਜਲ ਸਪਲਾਈ ਪ੍ਰਣਾਲੀ ਵਿਕਸਿਤ ਹੋਵੇਗੀ।

ਬਿਸਤ ਦੋਆਬ ਨਹਿਰ ਦੀ ਬਹਾਲੀ ਪੰਜਾਬ ਸਰਕਾਰ ਦੀ ਸਿੰਜਾਈ ਸਿਲਸਿਲੇ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਨਾਲ ਹੀ ਇਹ ਖੇਤੀ ਪੈਦਾਵਾਰ ਵਧਾਉਂਦੀ ਹੈ ਅਤੇ ਆਉਂਦੀਆਂ ਪੀੜ੍ਹੀਆਂ ਲਈ ਅਹਿਮ ਸਰੋਤ ਨੂੰ ਸੁਰੱਖਿਅਤ ਬਣਾਉਦੀ ਹੈ।ਇਹ ਸਿਰਫ਼ ਇੱਕ ਬਹਾਲੀ ਨਹੀਂ, ਸਗੋਂ ਇੱਕ ਪਰਿਵਰਤਨ ਹੈ ਜੋ ਪੰਜਾਬ ਦੀ ਖੇਤੀ ਰਹਿਤਲ ਦੀ ਸੰਭਲਣ ਦੀ ਸਮਰੱਥਾ ਅਤੇ ਰਿਜ਼ਕ ਨੂੰ ਵਧਾਉਂਦਾ ਅਤੇ ਸੁਨਹਿਰੇ ਭਵਿੱਖ ਨੂੰ ਨਿਖਾਰਦਾ ਹੈ।

ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੂੰ ਕੌਮੀ ਰਾਜਮਾਰਗ ਐਲਾਨਣ ਅਤੇ ਇਸ ਨੂੰ ਚੌੜਾ ਕਰਨ ਦਾ ਮੁੱਦਾ ਵੀ ਉਠਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ**

*ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਫਲਾਈਓਵਰ ਦੇ ਰੁਕੇ ਹੋਏ ਕੰਮ ਜਲਦ ਹੀ ਮੁਕੰਮਲ ਕੀਤੇ ਜਾਣਗੇ, ਅੰਮ੍ਰਿਤਸਰ ਸਾਹਿਬ ਫਲਾਈਓਵਰ ਪ੍ਰਾਜੈਕਟ 'ਤੇ ਵੀ ਤੇਜ਼ੀ ਆਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੂੰ ਕੌਮੀ ਰਾਜਮਾਰਗ ਐਲਾਨਣ ਅਤੇ ਇਸ ਨੂੰ ਚੌੜਾ ਕਰਨ ਦਾ ਮੁੱਦਾ ਵੀ ਉਠਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾਹੀਂ ਭਵਾਨੀਗੜ੍ਹ ਤੋਂ ਕੋਟਸ਼ਮੀਰ ਸੜਕ ਨੂੰ ਚਾਰ ਮਾਰਗੀ ਕਰਨ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਰਨਾਲਾ-ਪਖੋ ਕੈਂਚੀਆਂ ਤੋਂ ਭਦੌੜ, ਸਹਿਣਾ ਅਤੇ ਜਲਾਲ ਤੋਂ ਬਾਜਾਖਾਨਾ ਸੜਕ ਅਤੇ ਮਾਲੇਰਕੋਟਲਾ ਤੋਂ ਬਰਨਾਲਾ ਤੋਂ ਸ਼ੇਰਪੁਰ ਸੜਕ ਨੂੰ ਵੀ ਚਾਰ-ਮਾਰਗੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਬਣਾਈ ਗਈ 'ਸੜਕ ਸੁਰਖਿਆ ਫੋਰਸ' ਦੀ ਭਰਪੂਰ ਸ਼ਲਾਘਾ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ*

*ਨਵੀਂ ਦਿੱਲੀ, 13 ਮਈ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਬੁਨਿਆਦੀ ਢਾਂਚੇ ਸਬੰਧੀ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਸੂਬੇ ਭਰ ਦੇ ਮੁੱਖ ਸੜਕੀ ਮਾਰਗਾਂ ਦੇ ਵੱਡੇ ਪੱਧਰ 'ਤੇ ਵਿਸਥਾਰ ਅਤੇ ਚਹੁੰ-ਮਾਰਗੀ ਹੋਣ ਦੀ ਸੰਭਾਵਨਾ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਸੜਕਾਂ, ਜਿਨ੍ਹਾਂ ਵਿੱਚ ਕੌਮਾਂਤਰੀ ਸਰਹੱਦ ਨੇੜੇ ਫਿਰੋਜ਼ਪੁਰ-ਫਾਜ਼ਿਲਕਾ ਗਲਿਆਰਾ ਵੀ ਸ਼ਾਮਲ ਹੈ, ਨੂੰ ਕੌਮੀ ਰਾਜਮਾਰਗ ਐਲਾਨਣ ਦੀ ਪੰਜਾਬ ਦੀ ਮੰਗ ਵੀ ਉਠਾਈ। ਉਨ੍ਹਾਂ ਨੇ ਦੇਰੀ ਅਤੇ ਰੁਕਾਵਟਾਂ ਕਾਰਨ ਸਾਲਾਂ ਤੋਂ ਰੁਕੇ ਹੋਏ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾਹੀਂ ਭਵਾਨੀਗੜ੍ਹ-ਕੋਟਸ਼ਮੀਰ ਸੜਕ ਨੂੰ ਚਾਰ-ਮਾਰਗੀ ਕਰਨ ਦਾ ਵੀ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਬਰਨਾਲਾ-ਬਾਜਾਖਾਨਾ ਅਤੇ ਮਲੇਰਕੋਟਲਾ-ਬਰਨਾਲਾ ਗਲਿਆਰਿਆਂ ਦਾ ਵਿਸਥਾਰ ਵੀ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਦੇ ਸੜਕੀ ਸੰਪਰਕ, ਆਰਥਿਕ ਆਵਾਜਾਈ ਅਤੇ ਜਨਤਕ ਸੁਰੱਖਿਆ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਜਾਨਾਂ ਦੀ ਰਾਖੀ ਅਤੇ ਸੁਰੱਖਿਅਤ ਹਾਈਵੇਅ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ 'ਸੜਕ ਸੁਰਖਿਆ ਫੋਰਸ' ਦੇ ਕੰਮਕਾਜ ਦੀ ਭਰਪੂਰ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਸ੍ਰੀ ਨਿਤਿਨ ਗਡਕਰੀ ਨਾਲ ਅੱਜ ਮੀਟਿੰਗ ਕਰਕੇ ਵਡੇਰੇ ਜਨਤਕ ਹਿੱਤ ਵਿੱਚ ਅੰਮ੍ਰਿਤਸਰ ਦੇ ਵੱਲ੍ਹਾ ਫਲਾਈਓਵਰ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਐਨ.ਐਚ.ਏ.ਆਈ. ਵੱਲੋਂ ਐਵਾਰਡ ਕੀਤਾ ਗਿਆ ਸੀ ਜੋ 15 ਸਤੰਬਰ, 2023 ਤੱਕ ਮੁਕੰਮਲ ਹੋਣਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਮੁਕੰਮਲ ਹੋਣ ਦੀ ਮਿਆਦ ਵਿੱਚ ਵਾਰ-ਵਾਰ ਵਾਧਾ ਹੋਣ ਦੇ ਬਾਵਜੂਦ ਇਹ ਕੰਮ ਅਜੇ ਵੀ ਅਧੂਰਾ ਹੈ ਅਤੇ ਇਸ ਨੂੰ ਮੁਕੰਮਲ ਕਰਨ ਦੀ ਤਰੀਕ ਵਧਾ ਕੇ 30 ਅਪ੍ਰੈਲ, 2026 ਤੱਕ ਤੈਅ ਕੀਤੀ ਗਈ ਸੀ ਪਰ ਅਜੇ ਤੱਕ 76 ਫੀਸਦੀ ਕੰਮ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਾਂਘੇ ਦੀ ਬਹੁਤ ਜ਼ਿਆਦਾ ਅਹਿਮੀਅਤ ਹੈ ਕਿਉਂਕਿ ਇਹ ਲਾਂਘਾ ਅੰਮ੍ਰਿਤਸਰ ਏਅਰਪੋਰਟ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜਦਾ ਹੈ ਅਤੇ ਵੀ.ਆਈ.ਪੀਜ਼ ਦੀ ਨਿਰੰਤਰ ਆਵਾਜਾਈ ਸਮੇਤ ਭਾਰੀ ਟ੍ਰੈਫਿਕ ਨਾਲ ਵੀ ਨਜਿੱਠਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਲਗਾਤਾਰ ਦੇਰੀ ਹੋਣ ਨਾਲ ਭੀੜ-ਭੜੱਕਾ ਵਧਦਾ ਹੈ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਲੋਕਾਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਐਨ.ਐਚ.ਏ.ਆਈ. ਨੂੰ ਵੱਲ੍ਹਾ ਫਲਾਈਓਵਰ ਦੇ ਬਾਕੀ ਰਹਿੰਦੇ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਤੁਰੰਤ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਨਿਰਧਾਰਤ ਸਮੇਂ ਵਿੱਚ ਪ੍ਰਾਜੈਕਟ ਪੂਰਾ ਕੀਤਾ ਜਾ ਸਕੇ।

ਜਲੰਧਰ-ਹੁਸ਼ਿਆਰਪੁਰ-ਮਨਾਲੀ ਰੋਡ ਐਨ.ਐਚ.-70 ਦੇ ਚਾਰ ਮਾਰਗੀ ਦੇ ਇਕ ਹੋਰ ਮਹੱਤਵਪੂਰਨ ਮੁੱਦੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ ਰੋਡ ਧਾਰਮਿਕ, ਸੈਰ-ਸਪਾਟਾ, ਆਰਥਿਕ ਅਤੇ ਰਣਨੀਤਿਕ ਨਜ਼ਰੀਏ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਇਹ ਰੋਡ ਮਾਤਾ ਚਿੰਤਪੁਰਨੀ ਜੀ ਮੰਦਰ, ਮਾਤਾ ਜਵਾਲਾ ਜੀ ਮੰਦਰ, ਮਾਤਾ ਚਮੁੰਡਾ ਦੇਵੀ ਜੀ ਮੰਦਿਰ, ਧਰਮਸ਼ਾਲਾ, ਮਨਾਲੀ ਅਤੇ ਪਾਲਮਪੁਰ ਸਮੇਤ ਹਿਮਾਚਲ ਪ੍ਰਦੇਸ਼ ਵਿੱਚ ਪ੍ਰਸਿੱਧ ਧਾਰਮਿਕ ਅਸਥਾਨਾਂ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਜੋੜਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੋਡ ਨਾਲ ਲਗਦੇ ਆਦਮਪੁਰ ਏਅਰਪੋਰਟ ਕਰਕੇ ਰਣਨੀਤਿਕ ਪੱਖ ਤੋਂ ਇਹ ਬਹੁਤ ਮਹੱਤਵਪੂਰਨ ਹੈ ਕਿਉਂ ਜੋ ਇਹ ਏਅਰਪੋਰਟ ਦੋਆਬਾ ਖੇਤਰ ਅਤੇ ਇਸ ਖਿੱਤੇ ਵਿੱਚ ਵੀ.ਵੀ.ਆਈ.ਪੀਜ਼ ਦੇ ਦੌਰਿਆਂ ਲਈ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ ਰੋਡ ਨੂੰ ਚਾਰ ਮਾਰਗੀ ਕਰਨ ਦੇ ਪ੍ਰਾਜੈਕਟ ਨੂੰ ਸਾਲ 2016 ਵਿੱਚ ਪ੍ਰਵਾਨਗੀ ਮਿਲੀ ਸੀ ਜਿਸ ਤੋਂ ਬਾਅਦ ਠੇਕੇਦਾਰ ਨੇ ਰੱਦ ਕਰ ਦਿੱਤਾ ਸੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਪ੍ਰਾਜੈਕਟ ਦੇ ਬਾਕੀ ਰਹਿੰਦੇ ਕੰਮ ਦੀ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਸੂਬਾ ਸਰਕਾਰ ਨੇ ਮੰਤਰਾਲੇ ਕੋਲ ਜਮ੍ਹਾਂ ਕਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਲਈ ਬਹੁਤ ਅਹਿਮੀਅਤ ਰੱਖਦਾ ਹੈ। ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਮੰਤਰਾਲੇ ਪਾਸੋਂ ਪ੍ਰਵਾਨਗੀ ਦੇਣ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਕੀਤਾ ਜਾ ਸਕੇ।

ਚੰਡੀਗੜ੍ਹ-ਲਾਂਡਰਾਂ-ਚੁੰਨੀ-ਸਰਹਿੰਦ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਹ ਸੜਕ ਐਸਏਐਸ ਨਗਰ ਜ਼ਿਲ੍ਹੇ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਨਾਲ ਜੋੜਨ ਵਾਲੀ ਸੂਬੇ ਦੀ ਮਹੱਤਵਪੂਰਨ ਸੜਕ ਹੈ, ਜਿਸਦੀ ਵਧੇਰੇ ਇਤਿਹਾਸਕ ਮਹੱਤਤਾ ਹੈ। "ਇਹ ਸੜਕ ਸੋਹਾਣਾ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਦੇ ਨੇੜੇ ਤੋਂ ਸ਼ੁਰੂ ਹੁੰਦੀ ਹੈ ਅਤੇ ਲਖਨੌਰ, ਲਾਂਡਰਾਂ, ਝੰਝੇੜੀ ਅਤੇ ਚੁੰਨੀ ਵਿੱਚੋਂ ਲੰਘਦਿਆਂ ਫਤਿਹਗੜ੍ਹ ਸਾਹਿਬ ਵਿਖੇ ਖਤਮ ਹੁੰਦੀ ਹੈ। ਮੌਜੂਦਾ ਸਮੇਂ ਇਹ ਮੁੱਖ ਤੌਰ 'ਤੇ 10-ਮੀਟਰ ਕੈਰੇਜਵੇਅ ਚੌੜਾਈ ਦੇ ਨਾਲ ਦੋ-ਮਾਰਗੀ ਹੈ, ਹਾਲਾਂਕਿ ਕੁਝ ਹਿੱਸਿਆਂ ਨੂੰ ਪਹਿਲਾਂ ਹੀ ਚਾਰ ਮਾਰਗੀ ਕਰ ਦਿੱਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ "ਭਾਰਤਮਾਲਾ ਪ੍ਰੋਜੈਕਟ ਅਧੀਨ ਅੰਬਾਲਾ-ਚੰਡੀਗੜ੍ਹ ਗ੍ਰੀਨਫੀਲਡ ਹਾਈਵੇਅ ਪ੍ਰੋਜੈਕਟ ਵੀ ਪਿੰਡ ਝੰਝੇੜੀ ਵਿਖੇ ਇਸ ਸੜਕ ਨੂੰ ਪਾਰ ਕਰਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਸਾਲ ਦਸੰਬਰ ਦੇ ਮਹੀਨੇ ਦੌਰਾਨ, ਲੱਖਾਂ ਸ਼ਰਧਾਲੂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਲਈ ਸ਼ਹੀਦੀ ਸਭਾ ਦੌਰਾਨ ਫਤਿਹਗੜ੍ਹ ਸਾਹਿਬ ਆਉਂਦੇ ਹਨ। ਇਸ ਸਮੇਂ ਦੌਰਾਨ 37.26 ਕਿਲੋਮੀਟਰ ਲੰਬੀ ਇਸ ਸੜਕ ’ਤੇ ਭਾਰੀ ਆਵਾਜਾਈ ਰਹਿੰਦੀ ਹੈ। ਇਸ ਸੜਕ ਦੀ ਰਣਨੀਤਕ ਅਤੇ ਇਤਿਹਾਸਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਇਸਨੂੰ ਕੌਮੀ ਰਾਜਮਾਰਗ ਘੋਸ਼ਿਤ ਕੀਤਾ ਜਾਵੇ।

ਇਕ ਹੋਰ ਏਜੰਡੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਕੋਲ ਧਰਮਕੋਟ-ਜ਼ੀਰਾ-ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੂੰ ਕੌਮੀ ਮਾਰਗ ਐਲਾਨਣ ਲਈ ਜ਼ੋਰ ਪਾਇਆ। ਉਨ੍ਹਾਂ ਕਿਹਾ ਕਿ ਇਹ ਰੋਡ ਸੂਬੇ ਵਿੱਚ ਕੌਮੀ ਮਾਰਗਾਂ ਨਾਲ ਜੁੜਦਾ ਹੈ ਅਤੇ ਇਹ ਰੋਡ ਪਾਕਿਸਤਾਨ ਨਾਲ ਲਗਦੀ ਕੌਮਾਂਤਰੀ ਸਰਹੱਦ ਦੇ ਵੀ ਨੇੜੇ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਂਘਾ ਰੱਖਿਆ ਤੇ ਸੁਰੱਖਿਆ ਦੇ ਲਿਹਾਜ਼ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿਖੇ ਸਥਿਤ ਫੌਜ ਦੀ ਅਥਾਰਟੀ ਵੀ ਇਸ ਰੋਡ ਨੂੰ ਚੌੜਾ ਕਰਕੇ ਚਾਰ ਮਾਰਗੀ ਬਣਾਉਣ ਲਈ ਲਗਾਤਾਰ ਜ਼ੋਰ ਪਾ ਰਹੀ ਹੈ ਤਾਂ ਕਿ ਫੌਜ ਦੇ ਵਾਹਨਾਂ ਦੀ ਤੇਜ਼ੀ ਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨੂੰ ਦੱਸਿਆ ਕਿ ਸੜਕ ਦੀ ਕੁੱਲ ਲੰਬਾਈ 144.555 ਕਿਲੋਮੀਟਰ ਹੈ ਅਤੇ ਇਸ ਸੜਕ 'ਤੇ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਔਸਤ ਗਿਣਤੀ ਰਾਸ਼ਟਰੀ ਰਾਜ ਮਾਰਗਾਂ ਦੇ ਮੁਕਾਬਲੇ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਕੌਰੀਡੋਰ (ਸੜਕੀ ਮਾਰਗ) ਵਿੱਚ ਪਛਾਣ ਕੀਤੇ ਗਏ 11 ਬਲੈਕ ਸਪਾਟ ਹਨ ਅਤੇ ਫਿਰੋਜ਼ਪੁਰ-ਫਾਜ਼ਿਲਕਾ ਸੈਕਸ਼ਨ ਵਿੱਚ 2020 ਤੋਂ 2022 ਦੌਰਾਨ 162 ਹਾਦਸੇ ਹੋਏ, ਜਿਨ੍ਹਾਂ ਵਿੱਚੋਂ 138 ਹਾਦਸੇ ਕਾਫ਼ੀ ਘਾਤਕ ਸਨ, ਜੋ ਇਸ ਦੀ ਸਮਰੱਥਾ ਵਧਾਉਣ ਅਤੇ ਸੁਰੱਖਿਆ ਵਿੱਚ ਸੁਧਾਰ ਦੀ ਫੌਰੀ ਲੋੜ ਨੂੰ ਦਰਸਾਉਂਦਾ ਹੈ।

ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨੂੰ ਧਰਮਕੋਟ-ਜ਼ੀਰਾ-ਫਿਰੋਜ਼ਪੁਰ-ਫਾਜ਼ਿਲਕਾ ਸੜਕ ਦੇ ਅੰਤਰ-ਕੌਮੀ ਮਾਰਗ ਸੰਪਰਕ, ਰਣਨੀਤਕ ਤੇ ਸੁਰੱਖਿਆ ਮਹੱਤਤਾ, ਜ਼ਿਆਦਾ ਆਵਾਜਾਈ ਅਤੇ ਸੜਕ ਸੁਰੱਖਿਆ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਵਿੱਚ ਇਸ ਸੜਕ ਨੂੰ ਕੌਮੀ ਰਾਜ ਮਾਰਗ ਐਲਾਨਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਸੂਬੇ ਵਿੱਚ 'ਬਲਾਚੌਰ-ਹੁਸ਼ਿਆਰਪੁਰ-ਦਸੂਹਾ' ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਦੀ ਕੁੱਲ ਲੰਬਾਈ 104.96 ਕਿਲੋਮੀਟਰ ਹੈ ਅਤੇ ਇਹ ਫਗਵਾੜਾ-ਰੂਪਨਗਰ ਰਾਸ਼ਟਰੀ ਰਾਜਮਾਰਗ ਨੂੰ ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ ਨਾਲ ਜੋੜਦੀ ਹੈ ਅਤੇ ਚੰਡੀਗੜ੍ਹ/ਮੋਹਾਲੀ ਅਤੇ ਪਠਾਨਕੋਟ/ਜੰਮੂ ਤੇ ਕਸ਼ਮੀਰ ਦਰਮਿਆਨ ਅਹਿਮ ਲਿੰਕ ਵਜੋਂ ਕੰਮ ਕਰਦੀ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਰਣਨੀਤਕ ਸੰਪਰਕ ਅਤੇ ਖੇਤਰੀ ਮਹੱਤਤਾ ਦੇ ਕਾਰਨ ਇਸ ਸੜਕ ‘ਤੇ ਯਾਤਰੂ ਤੇ ਟਰਾਂਸਪੋਰਟ ਵਾਹਨਾਂ ਅਤੇ ਵਪਾਰਕ ਆਵਾਜਾਈ ਕਾਫ਼ੀ ਰਹਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੜਕ ਦਾ ਜ਼ਿਆਦਾਤਰ ਹਿੱਸਾ ਬਿਨਾਂ ਡਿਵਾਇਡਰ ਵਾਲਾ ਹੈ, ਜਿਸ ਦੇ ਨਤੀਜੇ ਵਜੋਂ ਕਈ ਥਾਵਾਂ 'ਤੇ ਟ੍ਰੈਫਿਕ ਜ਼ਿਆਦਾ ਹੋ ਜਾਂਦਾ ਹੈ, ਅਕਸਰ ਹਾਦਸੇ ਹੁੰਦੇ ਰਹਿੰਦੇ ਹਨ ਅਤੇ ਰਾਹਗੀਰਾਂ ਨੂੰ ਕਾਫ਼ੀ ਦੇਰੀ ਹੁੰਦੀ ਹੈ, ਜਿਸ ਕਾਰਨ ਇਸ ਨੂੰ ਰਾਸ਼ਟਰੀ ਰਾਜਮਾਰਗ ਐਲਾਨਿਆ ਜਾਣਾ ਚਾਹੀਦਾ ਹੈ।

ਇਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਬਠਿੰਡਾ-ਮਲੋਟ ਰੋਡ 'ਤੇ ਹੁਸਨਰ ਚੌਕ, ਗਿੱਦੜਬਾਹਾ ਵਿਖੇ ਫਲਾਈਓਵਰ 'ਤੇ ਵਿਊ ਕਟਰ (ਸੁਰੱਖਿਆ ਬੈਰੀਅਰ) ਦੀ ਲੋੜ 'ਤੇ ਜ਼ੋਰ ਦਿੱਤਾ, ਜੋ ਐਨ.ਐਚ.ਏ.ਆਈ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਫਲਾਈਓਵਰ ਦੇ ਦੋਵੇਂ ਪਾਸੇ ਸੰਘਣੀ ਵਸੋਂ ਵਾਲੇ ਰਿਹਾਇਸ਼ੀ ਅਤੇ ਵਪਾਰਕ ਅਦਾਰੇ ਹਨ, ਜਿਸ ਕਾਰਨ ਹੁਸਨਰ ਚੌਕ, ਗਿੱਦੜਬਾਹਾ ਵਿਖੇ ਵਿਊ ਕਟਰ ਲਾਉਣਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਨਾਲ-ਨਾਲ ਰਾਹਗੀਰਾਂ ਦੀ ਸੁਰੱਖਿਆ ਅਤੇ ਟਰੈਫਿਕ ਦੀ ਨਿਰਵਿਘਨ ਤੇ ਮੁਸ਼ਕਲ ਰਹਿਤ ਆਵਾਜਾਈ ਸਮੇਂ ਦੀ ਮੁੱਖ ਲੋੜ ਹੈ।

ਮੁੱਖ ਮੰਤਰੀ ਨੇ 53.76 ਕਿਲੋਮੀਟਰ ਲੰਬੀ ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਰੋਡ ਨੂੰ ਚਹੁੰ-ਮਾਰਗੀ ਕਰਨ ਅਤੇ ਇਸ ਦੀ ਰਣਨੀਤਕ ਮਹੱਤਤਾ ਦੇ ਮੱਦੇਨਜ਼ਰ ਇਸ ਨੂੰ ਕੌਮੀ ਮਾਰਗ ਐਲਾਨਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸੜਕ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਨੂੰ ਬਠਿੰਡਾ, ਮਾਨਸਾ, ਤਲਵੰਡੀ ਸਾਬੋ, ਸਿਰਸਾ ਅਤੇ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਨਾਲ ਲੱਗਦੇ ਹੋਰ ਪ੍ਰਮੁੱਖ ਸਥਾਨਾਂ ਨਾਲ ਜੋੜਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੜਕ 'ਤੇ ਰੋਜ਼ਾਨਾ ਆਵਾਜਾਈ ਕਾਫ਼ੀ ਰਹਿੰਦੀ ਹੈ ਅਤੇ ਇਹ ਯਾਤਰੀਆਂ ਅਤੇ ਮਾਲ, ਦੋਵਾਂ ਦੀ ਆਵਾਜਾਈ ਲਈ ਅਹਿਮ ਕੜੀ ਵਜੋਂ ਕੰਮ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਮਾਰਗ-7 ਦੇ ਪਟਿਆਲਾ-ਭਵਾਨੀਗੜ੍ਹ ਹਿੱਸੇ ਨੂੰ ਪਹਿਲਾਂ ਹੀ ਚਾਰ-ਮਾਰਗੀ ਹਾਈਵੇਅ ਵਜੋਂ ਵਿਕਸਤ ਕੀਤਾ ਗਿਆ ਹੈ, ਜੋ ਭਵਾਨੀਗੜ੍ਹ ਤੱਕ ਨਿਰਵਿਘਨ ਅਤੇ ਉੱਚ-ਸਮਰੱਥਾ ਕੁਨੈਕਟੀਵਿਟੀ ਨੂੰ ਯਕੀਨੀ ਬਣਾਉਂਦਾ ਹੈ। ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਕੋਟਸ਼ਮੀਰ ਤੱਕ ਦੋ-ਮਾਰਗੀ ਹੋ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਚਾਰ-ਮਾਰਗੀ ਕੌਮੀ ਰਾਜਮਾਰਗ ਤੋਂ ਦੋ-ਮਾਰਗੀ ਰਾਜਮਾਰਗ ਵਿੱਚ ਇਸ ਅਚਾਨਕ ਤਬਦੀਲੀ ਨਾਲ ਕੇਵਲ ਆਵਾਜਾਈ ਲਈ ਗੰਭੀਰ ਰੁਕਾਵਟਾਂ ਪੈਦਾ ਕਰਦੀ ਹੈ ਸਗੋਂ ਭੀੜ-ਭੜੱਕਾ ਵਧਣ ਨਾਲ ਹਾਦਸਿਆਂ ਦਾ ਜ਼ੋਖਮ ਵੀ ਵਧਦਾ ਹੈ।

ਉਨ੍ਹਾਂ ਕਿਹਾ ਕਿ ਸੜਕ ਦੀ ਕਾਫ਼ੀ ਲੰਬਾਈ ਦੇ ਨਾਲ-ਨਾਲ ਢੁਕਵਾਂ ਰਾਈਟ ਆਫ਼ ਵੇ (ਆਰ.ਓ.ਡਬਲਿਊ.) ਪਹਿਲਾਂ ਹੀ ਉਪਲਬਧ ਹੈ ਅਤੇ ਸੁਨਾਮ, ਚੀਮਾ ਅਤੇ ਭੀਖੀ ਸਮੇਤ ਕੁਝ ਹਿੱਸਿਆਂ ਨੂੰ ਚਾਰ-ਮਾਰਗੀ ਬਣਾਉਣ ਲਈ ਪਹਿਲਾਂ ਹੀ ਚੌੜਾ ਕੀਤਾ ਜਾ ਚੁੱਕਾ ਹੈ। ਇਸ ਸੜਕ ਨੂੰ ਚਾਰ-ਮਾਰਗੀ ਬਣਾਉਣ ਅਤੇ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਮੰਗ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਇਕਸਾਰ ਕੌਰੀਡੋਰ ਸਮਰੱਥਾ, ਸੁਚਾਰੂ ਆਵਾਜਾਈ , ਭੀੜ-ਭੜੱਕਾ ਘਟਾਉਣ ਨੂੰ ਯਕੀਨੀ ਬਣਾਏਗਾ ਬਲਕਿ ਸੜਕ ਸੁਰੱਖਿਆ ਨੂੰ ਵਧਾਉਣ ਅਤੇ ਖੇਤਰੀ ਆਰਥਿਕ ਵਿਕਾਸ ਵਿੱਚ ਸਹਿਯੋਗ ਵੀ ਦੇਵੇਗਾ।

ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨੂੰ ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸੜਕ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਸਮੇਤ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਜੋੜਦੀ ਹੈ ਅਤੇ ਆਰਥਿਕ, ਸੈਰ-ਸਪਾਟਾ ਅਤੇ ਧਾਰਮਿਕ ਉਦੇਸ਼ਾਂ ਲਈ ਹਿਮਾਚਲ ਪ੍ਰਦੇਸ਼ ਨੂੰ ਹੋਰ ਜੋੜਦੀ ਹੈ। ਘਰੇਲੂ ਅਤੇ ਵਿਦੇਸ਼ੀ ਸੈਲਾਨੀ ਨਿਯਮਿਤ ਤੌਰ 'ਤੇ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਆਉਂਦੇ ਹਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਾਤਾ ਨੈਣਾ ਦੇਵੀ ਜੀ ਮੰਦਰ ਦੀ ਯਾਤਰਾ ਕਰਦੇ ਹਨ ਜਿਸ ਕਾਰਨ ਇਸ ਸੜਕ ਨੂੰ ਕੌਮੀ ਰਾਜਮਾਰਗ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ।

ਇੱਕ ਹੋਰ ਅਹਿਮ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਬਰਨਾਲਾ-ਬਾਜਾਖਾਨਾ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸੜਕ ਬਰਨਾਲਾ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਲਈ ਆਵਾਜਾਈ ਦੀ ਸਹੂਲਤ ਲਈ ਮਹੱਤਵਪੂਰਨ ਹੈ ਜੋ ਮਾਲਵਾ ਖੇਤਰ ਅਤੇ ਨਾਲ ਲੱਗਦੇ ਰਾਜਸਥਾਨ ਦੇ ਪ੍ਰਮੁੱਖ ਵਪਾਰਕ, ਖੇਤੀਬਾੜੀ ਅਤੇ ਉਦਯੋਗਿਕ ਕੇਂਦਰਾਂ ਨੂੰ ਸੰਪਰਕ ਪ੍ਰਦਾਨ ਕਰਦੀ ਹੈ। ਮੌਜੂਦਾ ਦੋ-ਮਾਰਗੀ ਸੜਕ ਮੌਜੂਦਾ ਅਤੇ ਭਵਿੱਖੀ ਆਵਾਜਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਨਾਕਾਫ਼ੀ ਹੈ, ਜਿਸ ਕਾਰਨ ਇਸ ਨੂੰ ਕੌਮੀ ਰਾਜਮਾਰਗ ਐਲਾਨਣਾ ਅਤੇ ਚਾਰ-ਮਾਰਗੀ ਕਰਨਾ ਬੇਹੱਦ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਬਰਨਾਲਾ-ਮਾਲੇਰਕੋਟਲਾ ਵਾਇਆ ਸ਼ੇਰਪੁਰ ਸੜਕ ਨੂੰ ਚਾਰ-ਮਾਰਗੀ ਕਰਨ ਅਤੇ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਕੀਤੀ। ਉਨ੍ਹਾਂ ਅੱਗੇ ਕਿਹਾ, "ਇਹ ਸੜਕ ਬਰਨਾਲਾ, ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਲਈ ਆਵਾਜਾਈ ਦੀ ਸਹੂਲਤ ਦਿੰਦਾ ਹੈ ਅਤੇ ਮਾਲਵਾ ਖੇਤਰ ਦੇ ਪ੍ਰਮੁੱਖ ਖੇਤੀਬਾੜੀ, ਉਦਯੋਗਿਕ ਅਤੇ ਵਪਾਰਕ ਕੇਂਦਰਾਂ ਨੂੰ ਵੀ ਜੋੜਦਾ ਹੈ। ਇਹ ਪ੍ਰਾਜੈਕਟ ਬਰਨਾਲਾ, ਸੰਗਰੂਰ ਅਤੇ ਮਾਲੇਰਕੋਟਲਾ ਦਰਮਿਆਨ ਸੰਪਰਕ ਵਿੱਚ ਅਹਿਮ ਸੁਧਾਰ ਕਰੇਗਾ ਅਤੇ ਭੀੜ-ਭੜੱਕਾ, ਸਮਾਂ, ਵਾਹਨਾਂ ਦੇ ਸੰਚਾਲਨ ਖਰਚੇ ਅਤੇ ਦੁਰਘਟਨਾ ਦੇ ਜੋਖਮਾਂ ਨੂੰ ਘਟਾਏਗਾ।"

ਇੱਕ ਹੋਰ ਮੁੱਦੇ ਚੁੱਕਦਿਆਂ ਮੁੱਖ ਮੰਤਰੀ ਨੇ ਭਵਾਨੀਗੜ੍ਹ ਵਿੱਚ ਭਾਰੀ ਆਵਾਜਾਈ ਅਤੇ ਭੀੜ-ਭੜੱਕੇ ਜਿਹੀਆਂ ਸਮੱਸਿਆਵਾਂ ਕਾਰਨ ਐਲੀਵੇਟਿਡ ਕੋਰੀਡੋਰ/ਫਲਾਈਓਵਰ ਦੇ ਨਿਰਮਾਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਜ਼ਿਆਦਾ ਆਬਾਦੀ ਵਾਲਾ ਸ਼ਹਿਰ ਹੈ, ਜਿਸ ਦੇ ਰਾਸ਼ਟਰੀ ਰਾਜਮਾਰਗ ਦੇ ਦੋਵੇਂ ਪਾਸੇ ਸਾਰੇ ਵਪਾਰਕ ਅਦਾਰੇ ਅਤੇ ਦੁਕਾਨਾਂ ਮੌਜੂਦ ਹਨ ਅਤੇ ਸ਼ਹਿਰ ਦੇ ਦੋਵੇਂ ਪਾਸੇ ਫਲਾਈਓਵਰ ਹੋਣ ਕਾਰਨ ਇਸ ਵਿੱਚ ਤੇਜ਼ੀ ਨਾਲ ਆਵਾਜਾਈ ਦਾਖਲ ਹੁੰਦੀ ਹੈ, ਜਿਸ ਕਾਰਨ ਹਾਦਸੇ ਵਾਪਰਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਨੇ ਐਨ.ਐਚ.ਏ.ਆਈ. ਨੂੰ ਲੋਕਾਂ ਦੀ ਸੁਰੱਖਿਆ, ਭੀੜ-ਭੜੱਕੇ ਨੂੰ ਘਟਾਉਣ ਅਤੇ ਸੁਚਾਰੂ ਆਵਾਜਾਈ ਦੇ ਹਿੱਤਾਂ ਲਈ ਭਵਾਨੀਗੜ੍ਹ ਸ਼ਹਿਰ ਵਿੱਚੋਂ ਇੱਕ ਐਲੀਵੇਟਿਡ ਕੋਰੀਡੋਰ/ਫਲਾਈਓਵਰ ਦੀ ਉਸਾਰੀ ਦੀ ਜਾਂਚ ਕਰਨ ਅਤੇ ਕੰਮ ਸ਼ੁਰੂ ਕਰਨ ਬੇਨਤੀ ਕੀਤੀ ਹੈ।

ਇਸ ਦੌਰਾਨ ਇੱਕ ਹੋਰ ਅਹਿਮ ਮੁੱਦੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨੂੰ ਸੈਂਟਰਲ ਰੋਡ ਐਂਡ ਇਨਫਰਾਸਟ੍ਰਕਚਰ ਫੰਡ (ਸੀ.ਆਰ.ਆਈ.ਐਫ.) ਸਕੀਮ ਦੇ ਸੇਤੂ ਬੰਧਨ ਪ੍ਰੋਗਰਾਮ ਤਹਿਤ ਬਕਾਇਆ ਭੁਗਤਾਨ ਜਾਰੀ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤੇ ਹਨ ਅਤੇ ਹੁਣ ਚੱਲ ਰਹੇ ਕੰਮਾਂ ਲਈ ਬਕਾਇਆ ਦੇਣਦਾਰੀਆਂ/ਠੇਕੇਦਾਰ ਦੇ ਭੁਗਤਾਨਾਂ ਨੂੰ ਪੂਰਾ ਕਰਨ ਲਈ ਫੰਡਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਤਰਾਲੇ ਵੱਲੋਂ ਫੰਡ ਜਾਰੀ ਨਾ ਕੀਤੇ ਜਾਣ ਕਾਰਨ ਵੱਖ-ਵੱਖ ਨਿਰਮਾਣ ਕਾਰਜਾਂ ਦੀ ਪ੍ਰਗਤੀ ਪ੍ਰਭਾਵਿਤ ਹੋ ਰਹੀ ਹੈ ਜਿਸ ਕਾਰਨ ਫੰਡ ਤੁਰੰਤ ਜਾਰੀ ਕਰਨਾ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਐਚ-54 'ਤੇ ਮੱਖੂ ਕਸਬੇ ਵਿਖੇ ਰੇਲਵੇ ਓਵਰ ਬ੍ਰਿਜ ਨੂੰ ਜਲਦ ਮੁਕੰਮਲ ਕਰਨ ਦੀ ਮੰਗ ਵੀ ਕੀਤੀ।

ਆਪਣੇ ਐਕਸ ਹੈਂਡਲ 'ਤੇ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਦਿੱਲੀ ਵਿੱਚ ਮੈਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ, ਅਸੀਂ ਐਨਐਚਏਆਈ ਨਾਲ ਸਬੰਧਤ ਕਈ ਅਹਿਮ ਪ੍ਰਾਜੈਕਟਾਂ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਖਾਸ ਤੌਰ 'ਤੇ, 'ਸੜਕ ਸੁਰਖਿਆ ਫੋਰਸ (ਐਸਐਸਐਫ)' ਬਾਰੇ ਗੱਲਬਾਤ ਕੀਤੀ ਗਈ। ਗਡਕਰੀ ਜੀ ਨੇ ਸਾਡੀ ਸਰਕਾਰ ਵੱਲੋਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸ਼ੁਰੂ ਕੀਤੇ ਗਏ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।"

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅਰਦਾਸ ‘ਚ ਸੰਗਤ ਨਾਲ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ*

*ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅਰਦਾਸ ‘ਚ ਸੰਗਤ ਨਾਲ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਾਸ ਕੀਤੇ ਗਏ ਕਾਨੂੰਨ ਤੋਂ ਸਮੂਹ ਸੰਗਤ ‘ਚ ਖੁਸ਼ੀ ਦੀ ਲਹਿਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਦੇ ਲਾਗੂ ਹੋਣ ਤੋਂ ਬਾਅਦ ਹੁਣ ਕੋਈ ਵੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪ੍ਰਧਾਨ ਮੰਤਰੀ ਮੋਦੀ ਗੱਲਾਂ ਘੁਮਾਉਣ ‘ਚ ਮਾਹਿਰ ਹਨ, ਉਨ੍ਹਾਂ ਨੂੰ ਦੇਸ਼ ਦੀ ਹਾਲਤ ਬਾਰੇ ਲੋਕਾਂ ਨੂੰ ਸੱਚ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੂਰਾ ਦੇਸ਼ ਜਾਣ ਚੁੱਕਿਐ ਕਿ ਭਾਰਤ ਦੀ ਵਾਗਡੋਰ, ਵ੍ਹਾਈਟ ਹਾਊਸ ਦੇ ਹੱਥਾਂ ਵਿੱਚ ਹੈ; ਕਿਉਂਕਿ ਸਾਰੇ ਫੈਸਲੇ ਉਥੋਂ ਹੀ ਲਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੋਦੀ ਸਰਕਾਰ ਆਪਣੇ ਸਿਆਸੀ ਵਿਰੋਧੀਆਂ 'ਤੇ ਦਬਾਅ ਪਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਦੇ ਲੋਕ ਭਾਜਪਾ ਦੀਆਂ ਘਟੀਆ ਚਾਲਾਂ ਅੱਗੇ ਕਦੇ ਨਹੀਂ ਝੁਕਣਗੇ ਅਤੇ ਸਹੀ ਸਮੇਂ 'ਤੇ ਇਸ ਦਾ ਢੁਕਵਾਂ ਜਵਾਬ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸੰਗਰੂਰ, 11 ਮਈ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਾਸੀ ਸਭ ਦੇਖ ਰਹੇ ਹਨ ਕਿ ਕਿਵੇਂ ਭਾਰਤ ਦੇ ਫੈਸਲੇ ਵ੍ਹਾਈਟ ਹਾਊਸ ਤੋਂ ਲਏ ਜਾ ਰਹੇ ਹਨ ਅਤੇ ਕਿਵੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਕਿ ਪੰਜਾਬੀ ਕਦੇ ਵੀ ਦਬਾਅ ਦੀਆਂ ਚਾਲਾਂ ਅੱਗੇ ਨਾ ਝੁਕੇ ਹਨ ਤੇ ਨਾ ਹੀ ਕਦੇ ਝੁਕਣਗੇ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਢੁਕਵਾਂ ਜਵਾਬ ਦੇਣਗੇ।

ਆਪਣੇ ਐਕਸ ਹੈਂਡਲ 'ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਮੈਨੂੰ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀਸਰ ਸਾਹਿਬ (ਛੇਵੀਂ ਪਾਤਸ਼ਾਹੀ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਾਮਲ ਹੋ ਕੇ ਮੱਥਾ ਟੇਕਣ ਦਾ ਸੁਭਾਗ ਮਿਲਿਆ। ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋ ਕੇ ਮੈਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਸੇਵਾ ਕਰਨ ਦਾ ਬਲ ਬਖ਼ਸ਼ਣ ਲਈ ਗੁਰੂ ਸਾਹਿਬ ਦਾ ਧੰਨਵਾਦ ਕੀਤਾ। ਇਸ ਮੌਕੇ ਮੈਂ ਪੰਜਾਬ ਦੀ ਚੜ੍ਹਦੀ ਕਲਾ, ਸਰਬੱਤ ਦੇ ਭਲੇ ਅਤੇ ਸੂਬੇ ਨੂੰ ਇੱਕ ਵਾਰ ਫਿਰ ਮੁੜ ਤੋਂ 'ਰੰਗਲਾ ਪੰਜਾਬ' ਬਣਾਉਣ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਦਾ ਆਸ਼ੀਰਵਾਦ ਮੰਗਿਆ ਅਤੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ 'ਤੇ ਆਪਣੀ ਕਿਰਪਾ ਬਣਾ ਕੇ ਰੱਖਣ।"

ਸੰਗਤ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਦੀ ਸਮੁੱਚੀ ਸਿੱਖ ਸੰਗਤ ਇਤਿਹਾਸਕ ਕਾਨੂੰਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਵੇਗਾ, ਦੇ ਪਾਸ ਹੋਣ 'ਤੇ ਖੁਸ਼ੀ ਤੇ ਸੰਤੁਸ਼ਟੀ ਪ੍ਰਗਟ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਹ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋਣ ਲਈ ਇਥੇ ਆਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ਦੇ ਲੋਕ ਸੂਬੇ ਦੇ ਕੋਨੇ-ਕੋਨੇ ‘ਚ ਧੰਨਵਾਦੀ ਸਮਾਗਮ ਕਰਵਾ ਰਹੇ ਹਨ ਕਿਉਂਕਿ ਇਹ ਕਾਨੂੰਨ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਧਾਰਮਿਕ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲਈ ਰੋਜ਼ਾਨਾ ਕਈ ਸੱਦੇ ਆ ਰਹੇ ਹਨ। ਉਨ੍ਹਾਂ ਕਿਹਾ “ਸਰਬਸ਼ਕਤੀਮਾਨ ਪ੍ਰਮਾਤਮਾ ਨੇ ਮੈਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ, ਲਾਗੂ ਕਰਨ ਦਾ ਮੌਕਾ ਦੇ ਕੇ ਮਨੁੱਖਤਾ ਦੀ ਸੇਵਾ ਦੀ ਵੱਡੀ ਜ਼ਿਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਾਸ ਕੀਤਾ ਗਿਆ ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਹੁਣ ਭਵਿੱਖ ਵਿੱਚ ਕੋਈ ਵੀ ਬੇਅਦਬੀ ਵਰਗਾ ਨਾ-ਮੁਆਫੀਯੋਗ ਅਪਰਾਧ ਕਰਨ ਦੀ ਹਿੰਮਤ ਨਾ ਕਰੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਅਤੇ ਸਤਿਕਾਰ ਨੂੰ ਕਾਇਮ ਰੱਖਣ ਪ੍ਰਤੀ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਸਰਕਾਰ ਸਿੱਖ ਮਰਿਆਦਾ ਅਤੇ ਲੋਕਾਂ ਦੀਆਂ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ।

ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਕੀਤੀਆਂ ਗਈਆਂ ਹਾਲੀਆ ਅਪੀਲਾਂ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਜੁਮਲਿਆਂ ਦੇ ਬਾਦਸ਼ਾਹ" ਨੂੰ ਦੇਸ਼ ਦੇ ਸਾਹਮਣੇ ਸੱਚ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ "ਇਹ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਦੀ ਲਗਾਮ ਅੱਜ ਵ੍ਹਾਈਟ ਹਾਊਸ ਦੇ ਹੱਥ ਵਿੱਚ ਹੈ, ਜਿਸ ਕਰਕੇ ਸਾਰੇ ਵੱਡੇ ਫੈਸਲੇ ਉਨ੍ਹਾਂ ਦੀ ਸਹਿਮਤੀ ਤੋਂ ਬਾਅਦ ਹੀ ਲਏ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਤਣਾਅ ਵਰਗੇ ਮੁੱਦਿਆਂ ਦੌਰਾਨ ਵੀ ਅਮਰੀਕੀ ਅਧਿਕਾਰੀਆਂ ਦੁਆਰਾ ਫਰਮਾਨ ਸੁਣਾਇਆ ਗਿਆ ਸੀ, ਜੋ ਦੇਸ਼ ਦੀ ਪ੍ਰਭੂਸੱਤਾ ਪ੍ਰਤੀ ਗੰਭੀਰ ਚਿੰਤਾਵਾਂ ਖ਼ੜ੍ਹੀਆਂ ਕਰਦਾ ਹੈ। ਉਨ੍ਹਾਂ ਕਿਹਾ, "ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲੇ ਅਸਲ ਵਿੱਚ ਵਿਸ਼ਵ ਚੇਲਾ ਬਣਨ ਵੱਲ ਵਧ ਰਹੇ ਹਨ ਕਿਉਂਕਿ ਅੱਜ ਅੱਖਾਂ ਮੁੰਦ ਕੇ ਵ੍ਹਾਈਟ ਹਾਊਸ ਦੇ ਨਿਰਦੇਸ਼ਾਂ ਦੀ ਅੰਨ੍ਹੇਵਾਹ ਪਾਲਣਾ ਕੀਤੀ ਜਾ ਰਹੀ ਹੈ,"

ਕੇਂਦਰ ਦੀਆਂ ਆਰਥਿਕ ਨੀਤੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਕ ਇਨ ਇੰਡੀਆ ਸਬੰਧੀ ਲੰਬੇ-ਚੌੜੇ ਦਾਅਵਿਆਂ ਦੇ ਬਾਵਜੂਦ ਰੱਖਿਆ ਖੇਤਰ ਵਿੱਚ ਵੀ ਐਫਡੀਆਈ ਦੀ ਆਗਿਆ ਦੇਣ ਵਰਗੀਆਂ ਨੀਤੀਆਂ ਨੇ ਦੇਸ਼ ਦੇ ਹਿੱਤਾਂ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ, ਜਿਸ ਦਾ ਕਿਸਾਨਾਂ 'ਤੇ ਮਾੜਾ ਪ੍ਰਭਾਵ ਪਵੇਗਾ।

ਪੰਜਾਬ ਵਿੱਚ ਈਡੀ ਦੇ ਛਾਪਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਦੀ ਬਾਂਹ ਮਰੋੜਨ ਲਈ ਕੇਂਦਰੀ ਏਜੰਸੀ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈਡੀ, ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਧਮਕਾਉਣ ਅਤੇ ਲੋਕਤੰਤਰ ਦਾ ਆਵਾਜ਼ ਨੂੰ ਦਬਾਉਣ ਦਾ ਇੱਕ ਸਾਧਨ ਬਣ ਕੇ ਰਹਿ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ "ਪੰਜਾਬੀਆਂ ਕਦੇ ਵੀ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਅੱਗੇ ਨਾ ਝੁਕੇ ਸੀ ਅਤੇ ਨਾ ਝੁਕਣਗੇ। ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਇਨ੍ਹਾਂ ਕੋਸ਼ਿਸ਼ਾਂ ਦਾ ਢੁਕਵਾਂ ਜਵਾਬ ਦੇਣਗੇ।"