top news - Azad Soch

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ
ਸੰਗਰੂਰ, 12 ਜੂਨ:-ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਅੱਜ ਵਿਸ਼ੇਸ਼ ਜਾਗਰੂਕਤਾ ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਲੜਾਈ ਵਿੱਚ ਲੋਕਾਂ ਦੀ ਸਿੱਧੀ ਭਾਗੀਦਾਰੀ ਬਹੁਤ ਜ਼ਰੂਰੀ ਹੈ, ਕਿਉਂਕਿ ਸਮਾਜ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੀ ਸਮੱਸਿਆ ਦਾ ਮੁਕੰਮਲ ਖਾਤਮਾ ਸੰਭਵ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਇਹ ਵਿਸ਼ਵਾਸ ਪੈਦਾ ਹੋਇਆ ਹੈ ਕਿ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇਣ ਲਈ ਪਹਿਲਾਂ ਵੀ ਕਈ ਮਾਧਿਅਮ ਉਪਲਬਧ ਹਨ, ਪਰ ਕਈ ਵਾਰ ਲੋਕ ਆਪਣੀ ਪਛਾਣ ਜਨਤਕ ਹੋਣ ਦੇ ਡਰ ਕਾਰਨ ਜਾਣਕਾਰੀ ਸਾਂਝੀ ਕਰਨ ਤੋਂ ਹਿਚਕਚਾਉਂਦੇ ਹਨ। ਇਸੇ ਲਈ ਪਹਿਲੇ ਪੜਾਅ ਤਹਿਤ ਹਰ ਹਲਕੇ ਵਿੱਚ ਤਿੰਨ-ਤਿੰਨ ਜਾਗਰੂਕਤਾ ਵਾਹਨ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਸ਼ੇਸ਼ ਸ਼ਿਕਾਇਤ ਬਾਕਸ ਲਗਾਏ ਗਏ ਹਨ। ਲੋਕ ਬਿਨਾਂ ਆਪਣਾ ਨਾਮ ਜਾਂ ਸੰਪਰਕ ਵੇਰਵਾ ਦੱਸੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਇਨ੍ਹਾਂ ਬਾਕਸਾਂ ਵਿੱਚ ਪਾ ਸਕਣਗੇ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੀ ਹਰ ਸੂਚਨਾ ਦੀ ਜਾਂਚ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਲੋੜ ਅਨੁਸਾਰ ਪੁਲਿਸ, ਸਿਹਤ ਵਿਭਾਗ ਅਤੇ ਹੋਰ ਸਬੰਧਤ ਏਜੰਸੀਆਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਨਸ਼ੇ ਦੀ ਲਤ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਸਰਕਾਰ ਵੱਲੋਂ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਸ਼ੁਰੂਆਤ ਹੈ ਅਤੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਇਹ ਯੁੱਧ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਮਾਜ ਵਿੱਚ ਫੈਲਣ ਵਿੱਚ ਕਈ ਸਾਲ ਲੱਗੇ ਹਨ, ਇਸ ਲਈ ਇਸ ਨੂੰ ਜੜ੍ਹੋਂ ਖਤਮ ਕਰਨ ਲਈ ਵੀ ਸਮਾਂ ਲੱਗ ਸਕਦਾ ਹੈ, ਪਰ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਦਾ ਇੱਕ ਮਕਸਦ ਉਨ੍ਹਾਂ ਪਰਿਵਾਰਾਂ, ਖ਼ਾਸ ਕਰਕੇ ਮਾਵਾਂ, ਭੈਣਾਂ ਅਤੇ ਮਹਿਲਾਵਾਂ ਤੱਕ ਪਹੁੰਚਣਾ ਵੀ ਹੈ ਜੋ ਆਪਣੇ ਪਰਿਵਾਰਕ ਮੈਂਬਰਾਂ ਦੀ ਨਸ਼ੇ ਦੀ ਸਮੱਸਿਆ ਕਾਰਨ ਪੀੜਤ ਹਨ ਪਰ ਕਿਸੇ ਕਾਰਨ ਦਫ਼ਤਰਾਂ ਤੱਕ ਪਹੁੰਚ ਨਹੀਂ ਕਰ ਸਕਦੀਆਂ। ਇਹ ਗੱਡੀਆਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਪ੍ਰਾਪਤ ਕਰਨਗੇ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਹੋਰ ਮਦਦ ਮਿਲੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਿਆਂ ਖ਼ਿਲਾਫ਼ ਇਸ ਜਨ ਅੰਦੋਲਨ ਦਾ ਹਿੱਸਾ ਬਣਨ ਅਤੇ ਨਸ਼ਾ ਤਸਕਰੀ ਸਬੰਧੀ ਮਿਲਣ ਵਾਲੀ ਹਰ ਜਾਣਕਾਰੀ ਸਰਕਾਰ ਨਾਲ ਸਾਂਝੀ ਕਰਨ, ਤਾਂ ਜੋ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।

ਇਸ ਮੌਕੇ 'ਯੁੱਧ ਨਸ਼ਿਆਂ ਵਿਰੁੱਧ' ਦੇ ਜ਼ਿਲ੍ਹਾ ਕੋਆਰਡੀਨੇਟਰ ਸੰਦੀਪ ਸਿੰਘ ਦੁਗਾਂ ਨੇ ਕਿਹਾ ਕਿ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਸਤੇ ਪੰਜਾਬ ਸਰਕਾਰ ਕੋਈ ਕਮੀ ਨਹੀਂ ਛੱਡ ਰਹੀ ਤੇ ਇਸੇ ਦੀ ਕੜੀ ਵਿੱਚ ਸੈਮੀਨਾਰ ਕਰਵਾਏ ਜਾ ਰਹੇ ਹਨ, ਸਮੀਖਿਆ ਬੈਠਕਾਂ ਕਰਵਾਈਆਂ ਜਾ ਰਹੀਆਂ ਹਨ, ਨੌਜਵਾਨਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਤੇ ਨਸ਼ੇ ਦੇ ਸੌਦਾਗਰਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਵਿਰੁੱਧ ਇੱਕ ਪ੍ਰਭਾਵਸ਼ਾਲੀ ਮੁਹਿੰਮ ਚੱਲ ਰਹੀ ਹੈ ਜਿਸ ਦਾ ਤਕੜਾ ਹੁੰਗਾਰਾ ਚਾਰੇ ਪਾਸੋਂ ਮਿਲ ਰਿਹਾ ਹੈ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰੇਰਨਾ ਸਦਕਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਲ ਦੇ ਰਹੇ ਹਨ।

ਇਸ ਮੌਕੇ ਹਲਕਾ ਕੋਆਰਡੀਨੇਟਰ ਬੀਰਬਲ ਚੀਮਾ, ਹਲਕਾ ਵਾਇਸ ਕੋਆਰਡੀਨੇਟਰ ਮਨਪ੍ਰੀਤ ਸੇਰੋ, ਸੀਨੀਅਰ ਆਪ ਆਗੂ ਲਾਭ ਸਿੰਘ ਨੀਲੋਵਾਲ, ਸਰਪੰਚ ਬਡਰੁੱਖਾਂ ਰਣਦੀਪ ਸਿੰਘ ਮਿੰਟੂ, ਸਰਪੰਚ ਕਨੋਈ ਦੀਪ ਸਿੰਘ, ਸਰਪੰਚ ਜਸਵੰਤ ਸਿੰਘ, ਸਰਪੰਚ ਬਹਾਦਰਪੁਰ ਜਸਦੀਪ ਸਿੰਘ, ਸਰਪੰਚ ਸੁਖਵਿੰਦਰ ਸਿੰਘ ਅਤੇ ਸਾਰੇ ਬਲਾਕ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਸਨਾਮ ਮੌਜੂਦ ਸਨ।

ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜਿਲ੍ਹਾ ਚੇਅਰਮੈਨ
ਨੰਗਲ 12 ਜੂਨ: ਜਿਲ੍ਹਾ ਰੂਪਨਗਰ ਵਿੱਚ ਉਸ ਵੇਲੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਜਦੋਂ ਸ੍ਰੀ ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਪੰਜਾਬ ਦਾ ਜਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਹ ਮਹੱਤਵਪੂਰਨ ਫੈਸਲਾ ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਲਿਆ ਗਿਆ, ਜਿਸਨੂੰ ਇਲਾਕੇ ਦੇ ਲੋਕਾਂ ਵੱਲੋਂ ਖੁੱਲ੍ਹ ਕੇ ਸਵਾਗਤ ਕੀਤਾ ਗਿਆ। ਇਸ ਨਿਯੁਕਤੀ ਨੂੰ ਜਿਲ੍ਹੇ ਦੇ ਸਮਾਜਿਕ ਵਿਕਾਸ ਅਤੇ ਭਲਾਈ ਲਈ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦੀਪਕ ਸੋਨੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਦੀਪਕ ਸੋਨੀ ਨੇ ਲੰਬੇ ਸਮੇਂ ਤੱਕ ਇਮਾਨਦਾਰੀ, ਲਗਨ ਅਤੇ ਨਿਸ਼ਠਾ ਨਾਲ ਲੋਕ ਸੇਵਾ ਕੀਤੀ ਹੈ ਅਤੇ ਪਾਰਟੀ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸੇ ਕਾਰਨ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਮੰਤਰੀ ਬੈਂਸ ਨੇ ਉਮੀਦ ਜਤਾਈ ਕਿ ਉਹ ਆਪਣੇ ਨਵੇਂ ਅਹੁਦੇ ਨੂੰ ਪੂਰੀ ਨਿਭਾਅ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣਗੇ।
ਸ੍ਰੀ ਦੀਪਕ ਸੋਨੀ ਇਸ ਸਮੇਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਮੀਡੀਆ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਉਹ ਇੱਕ ਪ੍ਰਸਿੱਧ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਵਜੋਂ ਜਾਣੇ ਜਾਂਦੇ ਹਨ। ਉਹ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕੰਮਾਂ ਵਿੱਚ ਸਰਗਰਮ ਹਨ ਅਤੇ ਆਪਣੀ ਮਿਹਨਤ, ਇਮਾਨਦਾਰੀ ਅਤੇ ਵਫਾਦਾਰੀ ਨਾਲ ਲੋਕਾਂ ਦੇ ਦਿਲਾਂ ਵਿੱਚ ਖਾਸ ਥਾਂ ਬਣਾਈ ਹੈ।
ਉਨ੍ਹਾਂ ਦੀ ਇਸ ਨਿਯੁਕਤੀ ਨਾਲ ਜਿੱਥੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜੀ ਹੈ, ਉੱਥੇ ਹੀ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਵੀ ਇਸ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਗਿਆ ਹੈ। ਇਲਾਕੇ ਦੇ ਆਗੂਆਂ, ਅਹੁਦੇਦਾਰਾਂ, ਪੰਚਾਂ ਅਤੇ ਸਰਪੰਚਾਂ ਨੇ ਦੀਪਕ ਸੋਨੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਲੋਕਾਂ ਨੂੰ ਆਸ ਹੈ ਕਿ ਉਹ ਆਪਣੇ ਅਹੁਦੇ ਰਾਹੀਂ ਹੋਰ ਵਧੀਆ ਢੰਗ ਨਾਲ ਸਮਾਜ ਦੀ ਸੇਵਾ ਕਰਨਗੇ।
ਇਸ ਮੌਕੇ ਸਰਪੰਚ ਲੱਕੀ ਕਪਿਲਾ, ਕੌਂਸਲਰ ਦੀਪਕ ਆਂਗਰਾ, ਪੰਚਾਇਤ ਮੈਂਬਰ ਰਾਹੁਲ ਸੋਨੀ, ਲਾਲਾ ਮਨੂ ਪੁਰੀ, ਅਜੇ ਪੁਰੀ ਹਾਜ਼ਰ ਸਨ

421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਜਾਰੀ
ਸੰਗਰੂਰ, 12 ਜੂਨ:ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਹਰ ਖੇਤਰ ਵਿੱਚ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਵਿੱਚ ਹੁਣ ਤੱਕ 308.80 ਕਰੋੜ ਰੁਪਏ ਦੀ ਲਾਗਤ ਨਾਲ 1362 ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ, ਜਦਕਿ 421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਇਸ ਸਮੇਂ ਪ੍ਰਗਤੀ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ, ਪੁਰਾਣੀਆਂ ਸੜਕਾਂ ਦੀ ਮੁਰੰਮਤ, ਲਿੰਕ ਰੋਡਾਂ ਦੀ ਚੌੜਾਈ ਵਧਾਉਣ ਅਤੇ ਅੰਦਰੂਨੀ ਗਲੀਆਂ ਨੂੰ ਪੱਕਾ ਕਰਨ ਦੇ ਕੰਮ ਜ਼ੋਰਾਂ ’ਤੇ ਹਨ। ਇਸ ਨਾਲ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਆਵਾਜਾਈ ਹੋਰ ਬਿਹਤਰ ਹੋਵੇਗੀ।

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਲਕੇ ਵਿੱਚ ਨਵੇਂ ਆਧੁਨਿਕ ਖੇਡ ਸਟੇਡੀਅਮ, ਖੇਡ ਸਟੇਡੀਅਮਾਂ ਦੀ ਅਪਗ੍ਰੇਡੇਸ਼ਨ, ਨਵੇਂ ਖੇਡ ਮੈਦਾਨਾਂ ਦੀ ਉਸਾਰੀ, ਜਿਮ ਅਤੇ ਹੋਰ ਖੇਡ ਸਹੂਲਤਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ ਅਤੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।

ਸਿਹਤ ਖੇਤਰ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਦੀਆਂ ਨਵੀਆਂ ਇਮਾਰਤਾਂ ਅਤੇ ਉਹਨਾਂ ਦੀ ਮੁਰੰਮਤ, ਨਵੀਂ ਮਸ਼ੀਨਰੀ ਦੀ ਸਥਾਪਨਾ ਅਤੇ ਹੋਰ ਮੈਡੀਕਲ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਵੀ ਸਿਹਤ ਸੇਵਾਵਾਂ ਮਜ਼ਬੂਤ ਕੀਤੀਆਂ ਜਾ ਰਹੀਆਂ ਹਨ।

ਸਿੱਖਿਆ ਖੇਤਰ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਨਵੀਨੀਕਰਨ, ਨਵੇਂ ਕਮਰਿਆਂ ਦੀ ਉਸਾਰੀ, ਸਮਾਰਟ ਕਲਾਸਰੂਮ, ਲੈਬੋਰਟਰੀਆਂ, ਲਾਇਬ੍ਰੇਰੀਆਂ ਅਤੇ ਖੇਡ ਮੈਦਾਨਾਂ ਦੇ ਵਿਕਾਸ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵਧੀਆ ਅਤੇ ਆਧੁਨਿਕ ਸਿੱਖਿਆ ਦਾ ਮਾਹੌਲ ਮਿਲ ਰਿਹਾ ਹੈ।

ਇਸ ਤੋਂ ਇਲਾਵਾ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸੀਵਰੇਜ ਪ੍ਰਣਾਲੀ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸੰਬੰਧਤ ਵਿਕਾਸ ਕਾਰਜ ਵੀ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐੱਸ. ਡੀ.ਐਮ. ਦਿੜ੍ਹਬਾ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਜਨਰਲ) ਰਾਜਬੀਰ ਸਿੰਘ ਭੰਗੂ
ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਪਦਮ ਅਵਾਰਡ ਲਈ ਅਰਜ਼ੀਆਂ ਦੀ ਮੰਗ: ਡਿਪਟੀ ਕਮਿਸ਼ਨਰ
ਬਰਨਾਲਾ, 12 ਜੂਨ     ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਹਰ ਸਾਲ "ਗਣਤੰਤਰ ਦਿਵਸ" ਮੌਕੇ ਐਲਾਨ ਕੀਤੇ ਜਾਣ ਲਈ ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।

ਪਦਮ ਪੁਰਸਕਾਰ-2027 ਲਈ ਨਾਮਜ਼ਦਗੀਆਂ/ਸਿਫ਼ਾਰਸ਼ਾਂ 15 ਮਾਰਚ 2026 ਤੋਂ ਸ਼ੁਰੂ ਹੋ ਚੁੱਕੀਆਂ ਹਨ। ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਭੇਜਣ ਦੀ ਆਖਰੀ ਤਾਰੀਖ 31 ਜੁਲਾਈ 2026 ਹੈ। ਨਾਮਜ਼ਦਗੀਆਂ ਅਤੇ ਸਿਫ਼ਾਰਸ਼ਾਂ ਸਿਰਫ਼ ਆਨਲਾਈਨ ਰਾਸ਼ਟਰੀ ਪੁਰਸਕਾਰ ਪੋਰਟਲ 'ਤੇ ਪ੍ਰਾਪਤ ਕੀਤੀਆਂ ਜਾਣਗੀਆਂ।

ਪਦਮ ਪੁਰਸਕਾਰ, ਜਿਨ੍ਹਾਂ ਵਿੱਚ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਸ਼ਾਮਲ ਹਨ, ਦੇਸ਼ ਦੇ ਸਭ ਤੋਂ ਉੱਚੇ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹਨ। ਸਾਲ 1954 ਵਿੱਚ ਸ਼ੁਰੂ ਕੀਤੇ ਗਏ ਇਹ ਪੁਰਸਕਾਰ ਹਰ ਸਾਲ ਗਣਤੰਤਰ ਦਿਵਸ ਦੇ ਮੌਕੇ 'ਤੇ ਐਲਾਨੇ ਜਾਂਦੇ ਹਨ। ਇਨ੍ਹਾਂ ਪੁਰਸਕਾਰਾਂ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਅਤੇ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕਰਨਾ ਹੈ।

ਇਹ ਪੁਰਸਕਾਰ ਕਲਾ, ਸਾਹਿਤ ਅਤੇ ਸਿੱਖਿਆ, ਖੇਡਾਂ, ਚਿਕਿਤਸਾ, ਸਮਾਜ ਸੇਵਾ, ਵਿਗਿਆਨ ਅਤੇ ਇੰਜੀਨੀਅਰਿੰਗ, ਲੋਕ ਮਾਮਲੇ, ਸਿਵਲ ਸੇਵਾਵਾਂ, ਵਪਾਰ ਅਤੇ ਉਦਯੋਗ ਆਦਿ ਸਮੇਤ ਸਾਰੇ ਖੇਤਰਾਂ ਵਿੱਚ ਵਿਲੱਖਣ ਅਤੇ ਅਸਾਧਾਰਣ ਪ੍ਰਾਪਤੀਆਂ ਜਾਂ ਸੇਵਾਵਾਂ ਲਈ ਦਿੱਤੇ ਜਾਂਦੇ ਹਨ। ਜਾਤੀ, ਪੇਸ਼ੇ, ਅਹੁਦੇ ਜਾਂ ਲਿੰਗ ਦੇ ਭੇਦਭਾਵ ਤੋਂ ਬਿਨਾਂ ਹਰ ਵਿਅਕਤੀ ਇਨ੍ਹਾਂ ਪੁਰਸਕਾਰਾਂ ਲਈ ਯੋਗ ਹੈ। ਹਾਲਾਂਕਿ ਸਰਕਾਰੀ ਕਰਮਚਾਰੀ ਅਤੇ ਸਰਕਾਰੀ ਸੰਸਥਾਵਾਂ ਵਿੱਚ ਕੰਮ ਕਰ ਰਹੇ ਕਰਮਚਾਰੀ, ਡਾਕਟਰਾਂ ਅਤੇ ਵਿਗਿਆਨੀਆਂ ਨੂੰ ਛੱਡ ਕੇ, ਇਨ੍ਹਾਂ ਪੁਰਸਕਾਰਾਂ ਲਈ ਯੋਗ ਨਹੀਂ ਹਨ।

ਓਹਨਾਂ ਦੱਸਿਆ ਕਿ ਨਾਮਜ਼ਦਗੀਆਂ/ਸਿਫ਼ਾਰਸ਼ਾਂ ਵਿੱਚ ਪੋਰਟਲ 'ਤੇ ਉਪਲਬਧ ਨਿਰਧਾਰਤ ਫਾਰਮੈਟ ਅਨੁਸਾਰ ਸਾਰੀ ਲੋੜੀਂਦੀ ਜਾਣਕਾਰੀ ਦੇਣੀ ਹੋਵੇਗੀ। ਇਸ ਵਿੱਚ ਵੱਧ ਤੋਂ ਵੱਧ 800 ਸ਼ਬਦਾਂ ਦਾ ਇੱਕ ਵਰਣਨਾਤਮਕ ਹਵਾਲਾ ਵੀ ਸ਼ਾਮਲ ਹੋਣਾ ਚਾਹੀਦਾ ਹੈ, ਜਿਸ ਵਿੱਚ ਸਿਫ਼ਾਰਸ਼ ਕੀਤੇ ਗਏ ਵਿਅਕਤੀ ਦੀਆਂ ਵਿਸ਼ੇਸ਼ ਅਤੇ ਅਸਾਧਾਰਣ ਪ੍ਰਾਪਤੀਆਂ ਜਾਂ ਸੇਵਾਵਾਂ ਦਾ ਸਪਸ਼ਟ ਵੇਰਵਾ ਹੋਵੇ।

ਇਸ ਸਬੰਧੀ ਹੋਰ ਜਾਣਕਾਰੀ ਗ੍ਰਹਿ ਮੰਤਰਾਲੇ ਦੀ ਵੈੱਬਸਾਈਟ ਦੇ "Awards and Medals" ਭਾਗ ਅਤੇ ਪਦਮ ਪੁਰਸਕਾਰ ਪੋਰਟਲ 'ਤੇ ਉਪਲਬਧ ਹੈ। ਪੁਰਸਕਾਰਾਂ ਨਾਲ ਸੰਬੰਧਿਤ ਨਿਯਮ ਅਤੇ ਵਿਧਾਨ ਵੀ ਪਦਮ ਪੁਰਸਕਾਰ ਪੋਰਟਲ 'ਤੇ ਵੇਖੇ ਜਾ ਸਕਦੇ ਹਨ।

ਇਸ ਤੋਂ ਇਲਾਵਾ ਜਿਨ੍ਹਾਂ ਬੱਚਿਆਂ ਨੇ ਬਹਾਦਰੀ ਭਰੇ ਕਾਰਜ ਕਰਕੇ ਦੂਜਿਆਂ ਲਈ ਮਿਸਾਲ ਕਾਇਮ ਕੀਤੀ ਹੋਵੇ, ਓਹਨਾਂ ਨੂੰ  ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤਾ ਜਾਂਦਾ ਹੈ। ਇਨ੍ਹਾਂ ਪੁਰਸਕਾਰਾਂ ਲਈ ਵਧੇਰੇ ਜਾਣਕਾਰੀ ਅਧਿਕਾਰਤ ਵੈੱਬਸਾਈਟ https://awards.gov.in  ਤੋਂ ਹਾਸਲ ਕੀਤੀ ਜਾ ਸਕਦੀ ਹੈ।

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ
ਚੰਡੀਗੜ੍ਹ, 12 ਜੂਨ 2026 ਸਟੇਟ ਟ੍ਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.), ਪੰਜਾਬ ਦੇ ਦਫ਼ਤਰ ਵੱਲੋਂ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਹੋਰ ਵੀ.ਆਈ.ਪੀਆਂ. ਨਾਲ ਤਾਇਨਾਤ ਟ੍ਰਾਂਸਪੋਰਟ ਵਿਭਾਗ ਦੇ ਲਗਭਗ 200 ਡਰਾਈਵਰਾਂ ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਪ੍ਰਬੰਧ ਕੀਤਾ ਗਿਆ।

ਸੈਕਟਰ 17 ਸਥਿਤ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਇਸ ਉਪਰਾਲੇ ਦਾ ਉਦੇਸ਼ ਰਵਾਇਤੀ ਡਰਾਈਵਿੰਗ ਆਦਤਾਂ ਨੂੰ ਵਿਗਿਆਨਕ ਆਧਾਰਿਤ, ਬਚਾਅ ਪੱਖੀ ਸੜਕ ਸੁਰੱਖਿਆ ਹੁਨਰਾਂ ਵਿੱਚ ਤਬਦੀਲ ਕਰਨਾ ਸੀ। “ਹੁਨਰ-ਆਧਾਰਿਤ ਡਰਾਈਵਿੰਗ ਤੋਂ ਵਿਗਿਆਨਕ ਗਿਆਨ ਤੱਕ ਅਤੇ ਆਤਮ-ਵਿਸ਼ਵਾਸ ਤੋਂ ਚੌਕਸੀ ਤੇ ਕੁਸ਼ਲਤਾ ਤੱਕ”  ਦੇ ਮੁੱਖ ਵਿਸ਼ੇ ਤਹਿਤ, ਇਸ ਪ੍ਰੋਗਰਾਮ ਦਾ ਉਦੇਸ਼ ਡਰਾਈਵਰਾਂ ਨੂੰ ਬਹੁਤ ਜ਼ਿਆਦਾ ਦਬਾਅ ਅਤੇ ਐਮਰਜੈਂਸੀ ਸਥਿਤੀਆਂ ਲਈ ਤਿਆਰ ਕਰਨਾ ਸੀ।

ਇਸ ਸਿਖਲਾਈ ਦੌਰਾਨ ਡਿਫੈਂਸਿਵ ਡਰਾਈਵਿੰਗ 'ਤੇ ਜ਼ੋਰ ਦਿੱਤਾ ਗਿਆ ਤਾਂ ਜੋ ਡਰਾਈਵਰਾਂ ਦੀ ਮਾਨਸਿਕਤਾ ਨੂੰ ਪਹਿਲਾਂ ਤੋਂ ਹੀ ਜੋਖਮ ਪ੍ਰਬੰਧਨ, ਸੜਕੀ ਖ਼ਤਰਿਆਂ ਦੀ ਤੁਰੰਤ ਪਛਾਣ ਅਤੇ ਤਤਕਾਲ ਐਮਰਜੈਂਸੀ ਪ੍ਰਤੀਕਿਰਿਆ ਪ੍ਰੋਟੋਕੋਲ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ, ਮਨੁੱਖੀ ਗਲਤੀਆਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਵੱਡੇ ਪੱਧਰ 'ਤੇ ਘਟਾਉਣ ਲਈ ਡਰਾਈਵਰਾਂ ਦੇ ਮਨੋਵਿਗਿਆਨ ਅਤੇ ਵਿਵਹਾਰਕ ਤਬਦੀਲੀਆਂ 'ਤੇ ਵਿਸ਼ੇਸ਼ ਸੈਸ਼ਨ ਲਗਾਏ ਗਏ।

ਇਸ ਪ੍ਰੋਗਰਾਮ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਸਟੇਟ ਟ੍ਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ, "ਇਹ ਸਿਖਲਾਈ ਸਾਡੇ ਡਰਾਈਵਰਾਂ ਨੂੰ ਨਾ ਸਿਰਫ਼ ਤਕਨੀਕੀ ਤੌਰ 'ਤੇ ਮਜ਼ਬੂਤ ਬਣਾਉਣ, ਸਗੋਂ ਮਾਨਸਿਕ ਤੌਰ 'ਤੇ ਚੇਤੰਨ ਅਤੇ ਅਚਾਨਕ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਦੇ ਯੋਗ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।"

ਇਹ ਪ੍ਰੋਗਰਾਮ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਰੁਣ ਰੂਜਮ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦਾ ਪ੍ਰਬੰਧ ਆਰ.ਟੀ.ਏ. ਸਕੱਤਰ ਰਨਪ੍ਰੀਤ ਸਿੰਘ ਵੱਲੋਂ ਕੀਤਾ ਗਿਆ, ਅਤੇ ਇਸ ਵਿੱਚ 'ਜ਼ੀਰੋ ਐਕਸੀਡੈਂਟ' ਐਨ.ਜੀ.ਓ. ਦੇ ਕੌਮੀ ਪੁਰਸਕਾਰ ਜੇਤੂ ਹਰਪ੍ਰੀਤ ਸਿੰਘ ਵੱਲੋਂ ਮਾਹਿਰ ਵਜੋਂ ਸੈਸ਼ਨ ਲਏ ਗਏ।

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ
ਬਰਨਾਲਾ, 11 ਜੂਨ-          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ ਸ੍ਰੀ  ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਇੰਨੀ ਦਿਨੀਂ ਤਾਪਮਾਨ ਵਧਣ ਨਾਲ ਤਪਸ਼ ਲਗਾਤਾਰ ਵਧ ਰਹੀ ਹੈ, ਜਿਸ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਤਾਂ ਜੋ ਖਾਸ ਤੌਰ 'ਤੇ ਲੂ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਓਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ, ਪੰਚਾਇਤੀ ਰਾਜ ਵਿਭਾਗ, ਪਸ਼ੂ ਪਾਲਣ ਵਿਭਾਗ ਨੂੰ ਗਰਮੀ ਦੇ ਮੌਸਮ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਨੂੰ ਬਚਾਅ ਸਬੰਧੀ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ।

ਇਸ ਮੌਕੇ ਉਨ੍ਹਾਂ ਆਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਓਨ੍ਹਾਂ ਸਮੂਹ ਐੱਸਡੀਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਐਨਡੀਆਰਐਫ ਸਮਾਨ ਦੀ ਅਸੈਸਮੈਂਟ ਕਰਨ ਤਾਂ ਜੋ ਜ਼ਰੂਰਤ ਅਨੁਸਾਰ ਸਮਾਨ ਖਰੀਦਿਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨਾਂ ਦੀ ਸਫਾਈ, ਛੱਪੜਾਂ ਦੀ ਸਫਾਈ ਅਤੇ ਨੀਵੀਆਂ ਥਾਵਾਂ ਦੀ ਨਿਸ਼ਾਨਦੇਹੀ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਬਰਸਾਤੀ ਦਿਨਾਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ ਨਾ ਆਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ ਰੋਕੂ ਪ੍ਰਬੰਧਾਂ ਤਹਿਤ ਕੰਟਰੋਲ ਰੂਮ ਜ਼ਿਲ੍ਹਾ ਪੱਧਰ ਅਤੇ ਸਬ ਡਿਵੀਜ਼ਨ ਪੱਧਰ ਉੱਤੇ ਸਥਾਪਿਤ ਕਰ ਲਏ ਜਾਣ।

ਇਸ ਮੌਕੇ ਉਨ੍ਹਾਂ ਸ਼ਹਿਰੀ ਇਕਾਈਆਂ ਨਾਲ ਸਬੰਧਤ ਡਰੇਨਾਂ, ਨਾਲਿਆਂ ਆਦਿ ਦੀ ਸਫਾਈ ਅਤੇ ਜਲ ਸਪਲਾਈ ਸੰਬਧੀ ਕੰਮਾਂ ਦਾ ਜਾਇਜ਼ਾ ਲਿਆ।

ਇਸ ਮੌਕੇ  ਐੱਸ ਡੀ ਐਮ ਤਪਾ ਆਯੂਸ਼ ਗੋਇਲ, ਐੱਸ ਡੀ ਐਮ ਮਹਿਲ ਕਲਾਂ ਕ੍ਰਿਤਿਕਾ ਗੋਇਲ, ਡੀ ਐੱਸ ਪੀ ਕੁਲਵੰਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਮੇਰੀ ਧਰਤੀ ਮੇਰਾ ਜਨੂੰਨ ਤਹਿਤ 60 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਛੇਗਾ ਪੁਲਾਂ ਦਾ ਜਾਲ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 11 ਜੂਨ: “ਮੇਰੀ ਧਰਤੀ ਮੇਰਾ ਜਨੂੰਨ” ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰੀਬ 60 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਪੁਲਾਂ ਦੇ ਨਿਰਮਾਣ ਦਾ ਐਲਾਨ ਕੀਤਾ ਹੈ। ਇਹ ਪ੍ਰੋਜੈਕਟ ਇਲਾਕੇ ਦੀ ਪੁਰਾਣੀ ਮੰਗ ਨੂੰ ਪੂਰਾ ਕਰੇਗਾ ਅਤੇ ਦਰਜਨਾਂ ਪਿੰਡਾਂ ਦੀ ਕਨੈਕਟੀਵਿਟੀ ਨੂੰ ਮਜ਼ਬੂਤ ਬਣਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਦੇ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ 9 ਜੁਲਾਈ ਨੂੰ ਖੋਲ੍ਹੇ ਜਾਣਗੇ, ਜਿਸ ਤੋਂ ਬਾਅਦ ਅਗਸਤ ਮਹੀਨੇ ਵਿੱਚ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਪਹਿਲੀ ਵਾਰ ਆਪਣੇ ਇਲਾਕੇ ਦੇ ਨੌਜਵਾਨ ਨੂੰ ਮੌਕਾ ਦਿੱਤਾ ਹੈ ਅਤੇ ਉਹ ਇਸ ਭਰੋਸੇ ‘ਤੇ ਖਰਾ ਉਤਰਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਗਰ ਇਲਾਕੇ ਵਿੱਚ ਪਹਿਲਾਂ ਲੋਕਾਂ ਨੂੰ ਵਿਕਾਸ ‘ਤੇ ਯਕੀਨ ਨਹੀਂ ਸੀ, ਪਰ ਹੁਣ ਉੱਥੇ ਚੱਲ ਰਹੇ ਕੰਮਾਂ ਨੇ ਲੋਕਾਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਰ ਪ੍ਰੋਜੈਕਟ ਨੂੰ ਖੁਦ ਮਾਨੀਟਰ ਕਰਦੇ ਹਨ ਤਾਂ ਜੋ ਕੰਮ ਸਮੇਂ ਸਿਰ ਅਤੇ ਗੁਣਵੱਤਾ ਨਾਲ ਮੁਕੰਮਲ ਹੋਵੇ।
ਪ੍ਰੋਜੈਕਟਾਂ ਦੇ ਵੇਰਵੇ ਦਿੰਦਿਆਂ ਸ.ਬੈਂਸ ਨੇ ਦੱਸਿਆ ਕਿ ਚੰਦਪੁਰ ਵਿੱਚ 26 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਪੁਲ ਬਣਾਇਆ ਜਾਵੇਗਾ, ਜੋ ਪੁਰਾਣੇ 40-50 ਸਾਲ ਪੁਰਾਣੇ ਪੁਲ ਦਾ ਬਦਲ ਹੋਵੇਗਾ। ਇਸ ਦੇ ਨਾਲ ਹੀ ਸ਼ਾਹਪੁਰ ਬੇਲਾ ਵਿੱਚ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਤਿਆਰ ਕੀਤਾ ਜਾਵੇਗਾ। ਨੱਕੀਆਂ ਪਿੰਡ ਵਿੱਚ 4 ਕਰੋੜ ਨਾਲ ਪੁਲ ਬਣੇਗਾ, ਜਦਕਿ ਪੀਘਬੜੀ ਵਿੱਚ 6 ਕਰੋੜ ਦੀ ਲਾਗਤ ਨਾਲ ਵੱਡਾ ਪੁਲ ਤਿਆਰ ਕੀਤਾ ਜਾਵੇਗਾ। ਗੰਭੀਰਪੁਰ ਵਿੱਚ 1 ਕਰੋੜ ਨਾਲ ਢਾਂਚਾਗਤ ਸੁਧਾਰ ਕੀਤੇ ਜਾਣਗੇ ਅਤੇ ਬੇਲਾ ਧਿਆਨੀ ਵਿੱਚ 16 ਕਰੋੜ ਨਾਲ ਨਵਾਂ ਪੁਲ ਬਣੇਗਾ ਜੋ ਇਲਾਕਿਆਂ ਨੂੰ ਸਿੱਧਾ ਜੋੜੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਹਲਕੇ ਵਿੱਚ ਛੋਟੇ-ਵੱਡੇ ਪੁਲ ਅਤੇ ਪੁਲੀਆਂ ਬਣਾਈਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਪਿੰਡ ਬਿਨਾਂ ਸੰਪਰਕ ਤੋ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਵੀ 18 ਫੁੱਟ ਤੱਕ ਚੌੜਾ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ਸੁਗਮ ਬਣ ਸਕੇ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਨਾਲ ਸਿੱਧੀ ਪਹੁੰਚ ਮਿਲੇ।
ਸ੍ਰ.ਬੈਂਸ ਨੇ ਕਿਹਾ ਕਿ ਇਹ ਪੁਲ ਬਣਨ ਨਾਲ ਨਾ ਸਿਰਫ ਆਵਾਜਾਈ ਆਸਾਨ ਹੋਵੇਗੀ, ਸਗੋਂ ਇਲਾਕੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਬਲ ਮਿਲੇਗਾ। ਖਾਸ ਕਰਕੇ ਬੇਲਾ ਧਿਆਨੀ ਅਤੇ ਅਜੌਲੀ ਵਰਗੇ ਪਿੰਡਾਂ ਲਈ ਇਹ ਪ੍ਰੋਜੈਕਟ ਕਿਸਮਤ ਬਦਲਣ ਵਾਲਾ ਸਾਬਤ ਹੋਵੇਗਾ, ਕਿਉਂਕਿ ਲੋਕਾਂ ਨੂੰ ਹਾਈਵੇ ‘ਤੇ ਜਾਣ ਦੀ ਲੋੜ ਘੱਟ ਪਵੇਗੀ ਅਤੇ ਸਿੱਧੀ ਸੜਕ ਸਹੂਲਤ ਮਿਲੇਗੀ। ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਉਹਨਾਂ ਦਾ ਇੱਕੋ ਜਨੂੰਨ ਹੈ, ਆਪਣੀ ਧਰਤੀ ਲਈ ਕੰਮ ਕਰਨਾ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸੀ ਪ੍ਰੋਜੈਕਟ ਲਿਆਂਦੇ ਜਾਣਗੇ ਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਪੰਜਾਬ ਦਾ ਮਾਡਲ ਹਲਕਾ ਬਣਾਇਆ ਜਾ ਸਕੇ।

ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਫਿਰੋਜ਼ਪੁਰ, 11 ਜੂਨ-      ਭਾਰਤੀ ਅੰਡਰ-18 ਮਹਿਲਾ ਹਾਕੀ ਟੀਮ ਵਿਚ ਆਪਣੇ ਬਲਬੂਤੇ ਨਾਲ ਸਥਾਨ ਬਣਾਉਣ ਵਾਲੀ ਪੰਜਾਬ ਦੀ ਹੋਣਹਾਰ ਧੀ ਰਸ਼ਮੀਨ ਕੌਰ ਹਾਂਡਾ ਨੇ ਜਾਪਾਨ ਦੇ ਕਾਕਾਮਿਗਾਹਾਰਾ ਵਿਖੇ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ, ਸਗੋਂ ਸਮੁੱਚੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਕਾਮਯਾਬੀ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਹੋਣਹਾਰ ਖਿਡਾਰੀ ਰਸ਼ਮੀਨ ਕੌਰ ਹਾਂਡਾ ਨੂੰ ਸਨਮਾਨਿਤ ਕੀਤਾ ਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਲਈ ਸ਼ੁੱਭ ਇਛਾਵਾਂ ਪ੍ਰਗਟ ਕੀਤੀਆਂ|

ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਪਿੰਡ ਜਮੀਤਪੁਰ ਢੇਰੂ ਦੀ ਧੀ ਰਸ਼ਮੀਨ ਕੌਰ ਹਾਂਡਾ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੇ ਸਦਕਾ ਭਾਰਤੀ ਟੀਮ ਵਿਚ ਅਹਿਮ ਸਥਾਨ ਹਾਸਲ ਕੀਤਾ ਹੈ। ਇਕ ਤੇਜ਼-ਤਰਾਰ ਅਤੇ ਫੁਰਤੀਲੀ ਮਿਡ ਫੀਲਡਰ ਵਜੋਂ ਉਸ ਨੇ ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੱਖਣੀ ਕੋਰੀਆ ਨੂੰ 3-0 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਉਪਲਬਧੀ ਵਿਚ ਰਸ਼ਮੀਨ ਕੌਰ ਅਤੇ ਉਸ ਦੀਆਂ ਸਾਥੀ ਖਿਡਾਰਨਾਂ ਦੇ ਜਜ਼ਬੇ, ਮਿਹਨਤ ਅਤੇ ਟੀਮ ਵਰਕ ਦਾ ਵੱਡਾ ਯੋਗਦਾਨ ਰਿਹਾ। ਉਨਾ ਆਸ ਪ੍ਰਗਟ ਕੀਤੀ ਗਈ ਭਵਿੱਖ ਵਿੱਚ ਵੀ ਇਹ ਖਿਡਾਰਨ ਇਸੇ ਤਰ੍ਹਾਂ ਆਪਣੇ ਪਿੰਡ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰੇਗੀ| ਉਨ੍ਹਾਂ ਨੇ ਖਿਡਾਰਣ ਦੇ ਮਾਪਿਆਂ ਤੇ ਕੋਚਾਂ ਨੂੰ ਵੀ ਮੁਬਾਰਕਬਾਦ ਦਿੱਤੀ|

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ  ਗੁਰਦੀਪ ਸਿੰਘ ਗਰੇਵਾਲ, ਹਾਕੀ ਕੋਚ ਮਨਮੀਤ ਸਿੰਘ ਰੂਬਲ, ਖਿਡਾਰਣ ਦੇ ਪਿਤਾ ਸੁਖਵਿੰਦਰ ਸਿੰਘ,  ਮਾਤਾ ਸੁਖਵਿੰਦਰ ਕੌਰ, ਭਰਾ ਵਤਨਜੀਤ ਸਿੰਘ, ਦਾਦਾ ਸ. ਨਗਿੰਦਰ ਸਿੰਘ, ਚਾਚਾ ਮਾਸਟਰ ਕਸ਼ਮੀਰ ਸਿੰਘ ਅਤੇ ਖੇਡ ਵਿਭਾਗ ਦੇ ਹੋਰ ਕੋਚ ਤੇ ਸਟਾਫ਼ ਹਾਜ਼ਰ ਸਨ|

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 11 ਜੂਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਹਲਕੇ ਦੇ ਲੋਕਾਂ ਵੱਲੋਂ ਚੋਣਾਂ ਦੌਰਾਨ ਦਿੱਤੇ ਗਏ ਭਰਪੂਰ ਸਮਰਥਨ, ਪਿਆਰ ਅਤੇ ਵਿਸ਼ਵਾਸ ਲਈ ਉਹ ਲੋਕਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਹੋਰ ਵੀ ਜ਼ਿੰਮੇਵਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਸਪੀਕਰ ਸ. ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਦਾਅਵਾ ਨਹੀਂ, ਸਗੋਂ ਰਿਕਾਰਡ ਹੈ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਕਰੀਆਂ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਵਧੇਗੀ ਅਤੇ ਯੋਗਤਾ ਦੇ ਆਧਾਰ ਤੇ ਅੱਗੇ ਵਧਣ ਦਾ ਵਿਸ਼ਵਾਸ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਭਵਿੱਖ ਵਿੱਚ ਪੰਜਾਬ ਨੂੰ ਹੋਰ ਤਰੱਕੀਸ਼ੀਲ ਅਤੇ ਖੁਸ਼ਹਾਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸੇਵਾ, ਪਾਰਦਰਸ਼ਤਾ ਅਤੇ ਵਿਕਾਸ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ।

ਸਪੀਕਰ ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਸਿਹਤ ਸੁਰੱਖਿਆ ਯੋਜਨਾ ਅਤੇ ਮਾਵਾਂ-ਧੀਆਂ ਦੇ ਸਨਮਾਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇੱਕ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 1000 ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ,ਪਰ ਹੁਣ ਮੁਨਕਰ ਕਿਉਂ
ਚੰਡੀਗੜ੍ਹ, 11 ਜੂਨ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ ਕਰ ਦਿੱਤਾ ਹੈ। ਐਸਆਈਟੀ ਦੇ ਸਾਹਮਣੇ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਮੁਆਫੀ ਮੰਗੀ ਸੀ, ਜਿਸ ਕਾਰਨ ਉਨ੍ਹਾਂ ਦਾ ਹੁਣ ਇਸ ਗੱਲ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਆਪਣੇ ਹੀ ਇਕਬਾਲੀਆ ਬਿਆਨ ਦੇ ਬਿਲਕੁਲ ਉਲਟ ਹੈ।

'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ, ਬੇਅਦਬੀ ਦੇ ਮਾਮਲਿਆਂ ਅਤੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਭੁੱਲਿਆ ਨਹੀਂ ਹੈ, ਅਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿੰਮੇਵਾਰ ਲੋਕਾਂ ਨੂੰ ਜਨਤਾ ਅਤੇ ਕਾਨੂੰਨ ਦੇ ਸਾਹਮਣੇ ਜਵਾਬ ਦੇਣਾ ਪਵੇਗਾ। ਸੁਖਬੀਰ ਸਿੰਘ ਬਾਦਲ ਦੇ ਇਕਬਾਲੀਆ ਬਿਆਨ ਦਾ ਇੱਕ ਵੀਡੀਓ ਰਿਕਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸੁਰੱਖਿਅਤ ਹੋਣ ਦਾ ਦਾਅਵਾ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਅਦਾਲਤ ਅੱਗੇ ਗੁਨਾਹ ਕਬੂਲ ਕਰਨਾ ਅਤੇ ਫਿਰ ਜਨਤਕ ਤੌਰ 'ਤੇ ਇਸ ਤੋਂ ਮੁਨਕਰ ਹੋਣਾ ਸੰਸਥਾ ਦੀ ਮਰਿਆਦਾ ਦੀ ਤੌਹੀਨ ਹੈ ਅਤੇ ਉਨ੍ਹਾਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ ਜੋ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਵਾਪਰੀਆਂ, ਉਦੋਂ ਅਕਾਲੀ-ਭਾਜਪਾ ਸਰਕਾਰਾਂ ਸੱਤਾ ਵਿੱਚ ਸਨ। ਉਨ੍ਹਾਂ ਅੱਗੇ ਕਿਹਾ ਕਿ ਇਨਸਾਫ਼ ਯਕੀਨੀ ਬਣਾਉਣ ਦੀ ਬਜਾਏ, ਉਨ੍ਹਾਂ ਸਰਕਾਰਾਂ ਨੇ ਮਾਮਲਿਆਂ ਨੂੰ ਦਬਾਉਣ ਦਾ ਕੰਮ ਕੀਤਾ ਅਤੇ ਦੋਸ਼ੀਆਂ ਨੂੰ ਬਚਾਇਆ।

ਸਾਲ 1986 ਦੇ ਨਾਕੋਦਰ ਗੋਲੀਕਾਂਡ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਜਦੋਂ ਪੁਲਿਸ ਨੇ ਗੋਲੀਬਾਰੀ ਕੀਤੀ ਤਾਂ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਇੱਕ ਵੱਡਾ ਹਿੱਸਾ ਅਕਾਲੀ ਸ਼ਾਸਨ ਦੌਰਾਨ ਰਹੱਸਮਈ ਢੰਗ ਨਾਲ ਗਾਇਬ ਕਰ ਦਿੱਤਾ ਗਿਆ ਤਾਂ ਜੋ ਸੱਚਾਈ ਸਾਹਮਣੇ ਨਾ ਆ ਸਕੇ। ਉਸ ਦੌਰਾਨ ਅਹਿਮ ਅਹੁਦਿਆਂ 'ਤੇ ਤਾਇਨਾਤ ਅਧਿਕਾਰੀਆਂ ਨੂੰ ਬਾਅਦ ਵਿੱਚ ਅਕਾਲੀ ਦਲ ਵੱਲੋਂ ਸੀਨੀਅਰ ਅਹੁਦਿਆਂ ਅਤੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ ਗਿਆ।

ਸਾਲ 2015 ਦੀਆਂ ਘਟਨਾਵਾਂ ਨਾਲ ਸਮਾਨਤਾ ਦਿਖਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੱਚ ਨੂੰ ਦਬਾਉਣ ਦਾ ਉਹੀ ਤਰੀਕਾ ਉਦੋਂ ਵੀ ਸਾਹਮਣੇ ਆਇਆ ਜਦੋਂ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਅਤੇ ਭੜਕਾਊ ਪੋਸਟਰ ਲਗਾਏ ਗਏ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ। ਜਨਤਾ ਦੇ ਭਾਰੀ ਰੋਸ ਦੇ ਬਾਵਜੂਦ, ਤਤਕਾਲੀ ਅਕਾਲੀ-ਭਾਜਪਾ ਸਰਕਾਰ ਠੋਸ ਕਾਰਵਾਈ ਕਰਨ ਵਿੱਚ ਅਸਫਲ ਰਹੀ।

ਉਨ੍ਹਾਂ ਅੱਗੇ ਕਿਹਾ ਕਿ ਜਦੋਂ ਲੋਕ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਲਈ ਸੜਕਾਂ 'ਤੇ ਉਤਰੇ, ਤਾਂ ਸਰਕਾਰ ਨੇ ਇਨਸਾਫ਼ ਦੇਣ ਦੀ ਬਜਾਏ ਤਾਕਤ ਦੀ ਵਰਤੋਂ ਕੀਤੀ। ਕੋਟਕਪੂਰਾ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੌਛਾਰਾਂ, ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਗਈਆਂ, ਜਦੋਂ ਕਿ ਬਹਿਬਲ ਕਲਾਂ ਵਿਖੇ ਪੁਲਿਸ ਦੀਆਂ ਗੋਲੀਆਂ ਨੇ ਦੋ ਬੇਗੁਨਾਹ ਸਿੱਖਾਂ ਦੀ ਜਾਨ ਲੈ ਲਈ। ਸਰਕਾਰ ਨੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਿੱਖ ਨੌਜਵਾਨਾਂ ਨੂੰ ਝੂਠਾ ਫਸਾਇਆ, ਉਨ੍ਹਾਂ 'ਤੇ ਅੰਨ੍ਹਾ ਤਸ਼ੱਦਦ ਕੀਤਾ, ਜਿਸ ਤੋਂ ਬਾਅਦ ਜਨਤਕ ਦਬਾਅ ਕਾਰਨ ਉਨ੍ਹਾਂ ਨੂੰ ਰਿਹਾਅ ਕਰਨਾ ਪਿਆ।

ਸੁਖਬੀਰ ਸਿੰਘ ਬਾਦਲ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਤਤਕਾਲੀ ਗ੍ਰਹਿ ਮੰਤਰੀ ਆਪਣੇ ਕਾਰਜਕਾਲ ਦੌਰਾਨ ਵਾਪਰੀਆਂ ਘਟਨਾਵਾਂ ਦੀ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਦਾਇਰ ਕੀਤੀ ਚਾਰਜਸ਼ੀਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੋਟ ਕੀਤਾ ਕਿ ਅਦਾਲਤਾਂ ਨੇ ਵੀ ਇਸ ਘਟਨਾ ਨੂੰ ਸੰਭਾਲਣ ਦੇ ਤਰੀਕੇ ਬਾਰੇ ਗੰਭੀਰ ਟਿੱਪਣੀਆਂ ਕੀਤੀਆਂ ਸਨ।

ਬਲਤੇਜ ਪੰਨੂ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਘਟਨਾਕ੍ਰਮ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਐਸਆਈਟੀ ਕੋਲ ਦਰਜ ਕਰਵਾਇਆ ਗਿਆ ਬਿਆਨ ਹੈ। ਸਾਬਕਾ ਜਥੇਦਾਰ ਨੇ ਪੁਸ਼ਟੀ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਇਹ ਇਕਬਾਲੀਆ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ 'ਤੇ ਕੀਤਾ ਗਿਆ ਸੀ ਅਤੇ ਇਸ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ਸੀ। ਇਹ ਰਿਕਾਰਡਿੰਗ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਿਕਾਰਡ ਵਿੱਚ ਸੁਰੱਖਿਅਤ ਹੈ।

ਅਕਾਲੀ ਦਲ ਦੇ ਪ੍ਰਧਾਨ ਦੇ ਸਟੈਂਡ 'ਤੇ ਸਵਾਲ ਉਠਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜ਼ਿੰਮੇਵਾਰੀ ਕਬੂਲ ਕੀਤੀ ਸੀ, ਤਾਂ ਉਹ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਇਸ ਤੋਂ ਇਨਕਾਰ ਕਿਵੇਂ ਕਰ ਸਕਦੇ ਹਨ? ਜੇਕਰ ਉਹ ਸੱਚਮੁੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ, ਤਾਂ ਉਹ ਆਪਣੇ ਹੀ ਇਕਬਾਲੀਆ ਬਿਆਨ ਦੇ ਉਲਟ ਕਿਉਂ ਜਾ ਰਹੇ ਹਨ?

ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੁਆਫੀ ਮੰਗ ਕੇ ਬਾਹਰ ਆ ਕੇ ਇਹ ਦਾਅਵਾ ਨਹੀਂ ਕਰ ਸਕਦੇ ਕਿ ਕੁਝ ਹੋਇਆ ਹੀ ਨਹੀਂ। ਇਹ ਸਿਰਫ਼ ਇੱਕ ਸਿਆਸੀ ਵਿਰੋਧਾਭਾਸ ਨਹੀਂ ਹੈ, ਬਲਕਿ ਇਹ ਉਸ ਸੰਸਥਾ ਦੀ ਪਵਿੱਤਰਤਾ ਦਾ ਅਪਮਾਨ ਹੈ ਜਿਸਦੇ ਸਾਹਮਣੇ ਇਹ ਗੁਨਾਹ ਕਬੂਲਿਆ ਗਿਆ ਸੀ।

'ਆਪ' ਸਰਕਾਰ ਦੀ ਪਹੁੰਚ 'ਤੇ ਚਾਨਣਾ ਪਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿਭਗਵੰਤ ਮਾਨ ਸਰਕਾਰ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਐਸ.ਆਈ.ਟੀਜ਼ ਨੂੰ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਸੁਤੰਤਰ ਤੌਰ 'ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ। ਪਿਛਲੀਆਂ ਸਰਕਾਰਾਂ ਦੇ ਉਲਟ, 'ਆਪ' ਸਰਕਾਰ ਨੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਉਹ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇਨਸਾਫ਼ ਲਈ ਬਹੁਤ ਲੰਮਾ ਇੰਤਜ਼ਾਰ ਕੀਤਾ ਹੈ। ਬੇਅਦਬੀ ਦੀਆਂ ਘਟਨਾਵਾਂ, ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਅਤੇ ਉਸ ਤੋਂ ਬਾਅਦ ਮਾਮਲੇ ਨੂੰ ਦਬਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ, ਭਾਵੇਂ ਉਨ੍ਹਾਂ ਦਾ ਸਿਆਸੀ ਰੂਤਬਾ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 11 ਜੂਨ *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਤੀ ਆਯੋਗ (ਨੈਸ਼ਨਲ ਇੰਸਟੀਚਿਊਸ਼ਨਜ਼ ਫਾਰ ਟਰਾਂਸਫਾਰਮਿੰਗ ਇੰਡੀਆ) ਅੱਗੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤੇ। ਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨੀਤੀ ਆਯੋਗ ਪਾਸੋਂ ਪਹਾੜੀ ਸੂਬਿਆਂ, ਉੱਤਰੀ ਪੂਰਬੀ ਸੂਬਿਆਂ ਅਤੇ ਜੰਮੂ ਕਸ਼ਮੀਰ ਦੀ ਤਰਜ਼ ’ਤੇ 90:10 ਫੰਡਿੰਗ ਨਾਲ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ (ਸਪੈਸ਼ਲ ਕੈਟਾਗਿਰੀ ਸਟੇਟਸ) ਦੇਣ ਦੀ ਮੰਗ ਵੀ ਰੱਖੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ ਬਾਰੇ ਸੂਬੇ ਦਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸੂਬੇ ਦੀ ਖਾਹਿਸ਼ਾਂ ਤੇ ਉਮੀਦਾਂ ‘ਵਿਕਸਤ ਭਾਰਤ-2047’ ਦੇ ਕੌਮੀ ਟੀਚੇ ਨਾਲ ਮੇਲ ਖਾਂਦੀਆਂ ਹਨ।

ਮੋਹਰੀ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿਸ਼ੇਸ਼ ਇਮਦਾਦ ਦਾ ਹੱਕਦਾਰ

ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ 'ਤੇ ਪੱਖ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਮੋਹਰੀ ਸੂਬਾ ਹੈ ਜਿਸ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਾਂਝੀ ਸਰਹੱਦ ਹੈ। ਸੂਬਾ ਗੰਭੀਰ ਅਤੇ ਬਹੁ-ਪੱਖੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਜਿਸ ਵਿੱਚ ਲਗਾਤਾਰ ਸਰਹੱਦ ਪਾਰੋਂ ਅੱਤਵਾਦ, ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵਰਗੀਆਂ ਚੁਣੌਤੀਆਂ ਸ਼ਾਮਲ ਹੈ। ਇਸ ਦੇ ਨਤੀਜੇ ਵਜੋਂ ਹੀ ਨੌਜਵਾਨਾਂ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ, ਸੰਗਠਿਤ ਅਪਰਾਧ ਅਤੇ ਬੀ.ਐਸ.ਐਫ. ਦੀ ਨਿਗਰਾਨੀ ਹੇਠ ਕੰਡਿਆਲੀ ਤਾਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਵਿਚਕਾਰਲੀ ਜ਼ਮੀਨ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”

ਕੁਦਰਤੀ ਆਫ਼ਤਾਂ ਅਤੇ ਸੁਰੱਖਿਆ ਨਾਲ ਸਬੰਧਤ ਸਮੱਸਿਆਵਾਂ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਾਲ 2025 ਵਿੱਚ ਆਏ ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਦੀ ਮਾਰ ਨੂੰ ਬੁਰੀ ਤਰ੍ਹਾਂ ਝੱਲਿਆ ਹੈ, ਜਿਸ ਨਾਲ 2,300 ਤੋਂ ਵੱਧ ਪਿੰਡਾਂ ਨੂੰ ਨੁਕਸਾਨ ਪਹੁੰਚਿਆ ਅਤੇ ਲਗਭਗ 12,905 ਕਰੋੜ ਰੁਪਏ ਦਾ ਨੁਕਸਾਨ ਹੋਇਆ। 'ਆਪ੍ਰੇਸ਼ਨ ਸਿੰਦੂਰ' (Operation Sindoor) ਤੋਂ ਬਾਅਦ ਪੰਜਾਬ ਦੇ ਵਸਨੀਕਾਂ ਨੂੰ ਜਿਸ ਮਾਰ ਦਾ ਸਾਹਮਣਾ ਕਰਨਾ ਪਿਆ, ਉਸ ਦਾ ਮੰਜ਼ਰ ਪੂਰੇ ਦੇਸ਼ ਨੇ ਦੇਖਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਸੰਘਣੀ ਆਬਾਦੀ ਵਾਲੇ ਪਿੰਡ ਤੇ ਕਸਬੇ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਹੋਏ ਆਰਥਿਕ ਵਿਕਾਸ ਤੋਂ ਵਿਰਵੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਦੀ ਬੇਯਕੀਨੀ ਅਤੇ ਜ਼ੋਖਮ ਦੇ ਨਤੀਜੇ ਵਜੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਨਿਵੇਸ਼ ਬਿਲਕੁਲ ਨਾਮਾਤਰ ਰਿਹਾ ਹੈ ਅਤੇ ਕਈ ਮਾਮਲਿਆਂ ਵਿੱਚ ਤਾਂ ਪੂੰਜੀ ਵੀ ਬਾਹਰ ਚਲੀ ਗਈ ਹੈ ਅਤੇ ਉਦਯੋਗ ਬੰਦ ਹੋ ਗਏ ਹਨ ਜਾਂ ਦੂਜੀਆਂ ਥਾਵਾਂ 'ਤੇ ਹਿਜਰਤ ਕਰ ਗਏ। ਉਨ੍ਹਾਂ ਕਿਹਾ, “ਹਾਲਾਂਕਿ, ਸਾਡੇ ਦੁਸ਼ਮਣ ਗੁਆਂਢੀ ਮੁਲਕ ਦੇ ਵਿਰੁੱਧ ਪੰਜਾਬ, ਭਾਰਤ ਲਈ ਢਾਲ ਬਣ ਕੇ ਖੜ੍ਹਾ ਹੈ, ਪਰ ਭਾਰਤ ਸਰਕਾਰ ਵੱਲੋਂ ਸੂਬੇ ਅਤੇ ਇਸ ਦੇ ਸਰਹੱਦੀ ਖੇਤਰਾਂ ਲਈ ਦਿੱਤੀ ਗਈ ਸਹਾਇਤਾ ਬਹੁਤ ਹੀ ਨਾਕਾਫ਼ੀ ਰਹੀ ਹੈ।”

ਵਿਕਾਸ ਕਾਰਜਾਂ ਵਿੱਚ ਵਿਤਕਰੇ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਾਲ ਹੀ ਵਿੱਚ ਸ਼ੁਰੂ ਕੀਤੇ ਗਏ 'ਵਾਈਬ੍ਰੈਂਟ ਵਿਲੇਜ-II' (ਗਤੀਸ਼ੀਲ ਪਿੰਡ-2) ਪ੍ਰੋਗਰਾਮ ਤਹਿਤ ਸੂਬੇ ਦੇ ਸਿਰਫ਼ 107 ਪਿੰਡਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ 2,000 ਤੋਂ ਵੱਧ ਪਿੰਡ ਅਤੇ ਕਸਬੇ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹਨ।”

ਕੇਂਦਰ ਨੂੰ ਪੰਜਾਬ ਦੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਕੇਂਦਰ ਸਰਕਾਰ ਨੂੰ ਅੰਤਰਰਾਸ਼ਟਰੀ ਸਰਹੱਦ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਦਰਪੇਸ਼ ਬਹੁਪੱਖੀ ਚੁਣੌਤੀਆਂ ਨੂੰ ਹੱਲ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਵਾਰ-ਵਾਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, “ਪਾਕਿਸਤਾਨ ਨਾਲ ਲੱਗਦੀ ਸਾਡੀ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਬਣਾਉਣ, ਇਸ ਨੂੰ ਭਵਿੱਖ ਲਈ ਤਿਆਰ ਕਰਨ ਅਤੇ ਪੰਜਾਬ ਨੂੰ ਦਰਪੇਸ਼ ਬਹੁ-ਪੱਖੀ ਸੰਕਟ ਨੂੰ ਹੱਲ ਕਰਨ ਲਈ, ਅਸੀਂ ਕਈ ਮੌਕਿਆਂ 'ਤੇ ਕੇਂਦਰ ਸਰਕਾਰ ਦੇ ਸਾਹਮਣੇ ਸਬੰਧਤ ਮੰਗਾਂ ਤੁਰੰਤ ਰੱਖੀਆਂ ਹਨ। ਹਾਲਾਂਕਿ, ਕੇਂਦਰ ਨੇ ਢੁਕਵਾਂ ਹੁੰਗਾਰਾ ਨਹੀਂ ਦਿੱਤਾ, ਜੋ ਕਿ ਬੇਹੱਦ ਮੰਦਭਾਗਾ ਅਤੇ ਅਣਉਚਿਤ ਹੈ।”

ਮੁੱਖ ਮੰਤਰੀ ਨੇ ਦੁਹਰਾਇਆ ਕਿ ਮਈ, 2025 ਵਿੱਚ ਗਵਰਨਿੰਗ ਕੌਂਸਲ ਦੀ 10ਵੀਂ ਮੀਟਿੰਗ ਦੌਰਾਨ ਉਠਾਈਆਂ ਗਈਆਂ ਮੰਗਾਂ ਦੇ ਨਾਲ-ਨਾਲ ਮੌਜੂਦਾ ਮੀਟਿੰਗ ਦੌਰਾਨ ਪੇਸ਼ ਕੀਤੀਆਂ ਗਈਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਬੇਨਤੀ ਹੈ ਕਿ ਗਵਰਨਿੰਗ ਕੌਂਸਲ ਦੀ 10ਵੀਂ ਮੀਟਿੰਗ ਦੌਰਾਨ ਮੇਰੇ ਵੱਲੋਂ ਉਠਾਈਆਂ ਗਈਆਂ ਅਤੇ ਅੱਜ ਦੁਹਰਾਈਆਂ ਗਈਆਂ ਪੰਜਾਬ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ।”

ਵਿਕਸਿਤ ਭਾਰਤ ਲਈ ਸੁਰੱਖਿਅਤ ਤੇ ਖੁਸ਼ਹਾਲ ਪੰਜਾਬ ਜ਼ਰੂਰੀ

ਪ੍ਰਧਾਨ ਮੰਤਰੀ ਨੂੰ ਪੰਜਾਬ ਨੂੰ ਹੋਰ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਅਤੇ ਇਸ ਦੇ ਲੋਕ ਆਪਣੇ ਨੁਕਸਾਨ ਦੀ ਕੀਮਤ 'ਤੇ ਵੀ ਦੇਸ਼ ਅਤੇ ਇਸ ਦੀਆਂ ਸਰਹੱਦਾਂ ਨੂੰ ਦੁਸ਼ਮਣ ਗੁਆਂਢੀ ਤੋਂ ਬਚਾਉਣ ਦੀ ਆਪਣੀ ਵਚਨਬੱਧਤਾ 'ਤੇ ਦ੍ਰਿੜ ਹਨ।” ਪੰਜਾਬ ਦੇ ਸਰੋਕਾਰਾਂ ਨੂੰ ਹਾਂ-ਪੱਖੀ ਹੁੰਗਾਰਾ ਮਿਲਣ ਦੀ ਉਮੀਦ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ, “ਮੈਨੂੰ ਉਮੀਦ ਹੈ ਕਿ ਸੂਬੇ ਦੀਆਂ ਜਾਇਜ਼ ਅਤੇ ਹੱਕੀ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਦੇਸ਼ ਦੇ ਆਰਥਿਕ ਵਿਕਾਸ ਵਿੱਚ ਉਸ ਦੀ ਬਣਦੀ ਮਾਨਤਾ ਅਤੇ ਹਿੱਸਾ ਦਿੱਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ 'ਵਿਕਸਿਤ ਭਾਰਤ-2047' ਦੇ ਵਿਜ਼ਨ ਨੂੰ ਹਾਸਲ ਕਰਨ ਲਈ ਕੇਂਦਰ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਜਾਰੀ ਰੱਖੇਗਾ। ਉਨ੍ਹਾਂ ਕਿਹਾ, “ਪੰਜਾਬ ਅਤੇ ਇਸ ਦੇ ਲੋਕ ਭਾਰਤ ਨੂੰ 2047 ਤੱਕ 'ਵਿਕਸਿਤ ਭਾਰਤ' ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨਗੇ। ਇੱਕ ਸੁਰੱਖਿਅਤ, ਮਹਿਫੂਜ਼ ਅਤੇ ਖੁਸ਼ਹਾਲ ਪੰਜਾਬ ਹੀ 'ਵਿਕਸਿਤ ਭਾਰਤ @ 2047' ਦੀ ਗਾਰੰਟੀ ਦੇ ਸਕਦਾ ਹੈ।”

'ਰੰਗਲਾ ਪੰਜਾਬ' ਦਾ ਸੁਪਨਾ ਕੌਮੀ ਤਰਜੀਹਾਂ ਨਾਲ ਮੇਲ ਖਾਂਦਾ

ਪੰਜਾਬ ਦੇ ਵਿਕਾਸ ਦੀ ਰੂਪ-ਰੇਖਾ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਿੰਮਤ, ਉਮੀਦ ਅਤੇ ਸਮਰੱਥਾ ਦੀ ਧਰਤੀ, ਪੰਜਾਬ ਦੇ ਮੁੱਖ ਮੰਤਰੀ ਵਜੋਂ ਮੈਨੂੰ 'ਰੰਗਲਾ ਪੰਜਾਬ' ਲਈ ਸਾਡਾ ਸਮੂਹਿਕ ਵਿਜ਼ਨ ਪੇਸ਼ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ, ਜੋ 2047 ਤੱਕ 'ਵਿਕਸਿਤ ਭਾਰਤ' ਦੇ ਸਫਰ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਦ੍ਰਿੜ ਹੈ।” ਉਨ੍ਹਾਂ ਕਿਹਾ ਕਿ ਜਿਵੇਂ ਕਿ ਪੰਜਾਬ ਦੀਆਂ ਇੱਛਾਵਾਂ ਕੌਮੀ ਤਰਜੀਹਾਂ ਨਾਲ ਮੇਲ ਖਾਂਦੀਆਂ ਹਨ, ਮਾਨਵ ਪੂੰਜੀ ਦੇ ਵਿਕਾਸ  'ਤੇ ਕੇਂਦਰਿਤ ਵਿਚਾਰ-ਚਰਚਾ ਸਮੇਂ ਸਿਰ ਅਤੇ ਬਹੁਤ ਮਹੱਤਵਪੂਰਨ ਹੈ।

ਮੁੱਖ ਮੰਤਰੀ ਨੇ ਪਰਿਵਾਰ-ਕੇਂਦਰਿਤ ਵਿਕਾਸ ਮਾਡਲ ਦੀ ਉਮੀਦ ਪ੍ਰਗਟਾਈ ਜੋ ਹਰ ਬੱਚੇ ਦੀ ਭਲਾਈ ਨੂੰ ਯਕੀਨੀ ਬਣਾਉਣ, ਕੰਮ ਕਰਨ ਦੀ ਉਮਰ ਵਾਲੀ ਆਬਾਦੀ ਨੂੰ ਉਤਪਾਦਕ ਅਤੇ ਨਵੀਨਤਾਕਾਰੀ ਬਣਨ ਲਈ ਸਮਰੱਥ ਬਣਾਉਣ ਅਤੇ ਬਜ਼ੁਰਗਾਂ ਨੂੰ ਮਾਣ-ਸਤਿਕਾਰ ਅਤੇ ਦੇਖਭਾਲ ਪ੍ਰਦਾਨ ਕਰਨ 'ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ, “ਇਸ ਲਈ ਸਾਨੂੰ ਆਪਣੀਆਂ ਅੰਦਰੂਨੀ ਸ਼ਕਤੀਆਂ ਦੀ ਵਰਤੋਂ ਕਰਨ, ਨਵੀਨਤਾਕਾਰੀ ਹੱਲ ਨਾਲ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ, ਲੋਕਾਂ ਨੂੰ ਆਧੁਨਿਕ ਹੁਨਰਾਂ ਨਾਲ ਸਮਰੱਥ ਬਣਾਉਣ ਅਤੇ ਅਜਿਹਾ ਅਨੁਕੂਲ ਮਾਹੌਲ ਸਿਰਜਣ ਦੀ ਲੋੜ ਹੈ ਜੋ ਉਨ੍ਹਾਂ ਨੂੰ ਪੰਜਾਬ ਅਤੇ ਭਾਰਤ ਦੇ ਵਿਕਾਸ ਸਫਰ ਵਿੱਚ ਸਰਗਰਮ ਯੋਗਦਾਨ ਪਾਉਣ ਵਾਲੇ ਅਤੇ ਲਾਭਪਾਤਰੀ ਬਣਨ ਦੇ ਯੋਗ ਬਣਾਵੇ।”

ਹਰੇਕ ਪਰਿਵਾਰ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ 'ਮੁੱਖ ਮੰਤਰੀ ਸਿਹਤ ਯੋਜਨਾ'

ਮਾਨਵ ਪੂੰਜੀ ਦੇ ਵਿਕਾਸ ਵਿੱਚ ਸਿਹਤ ਅਤੇ ਪੋਸ਼ਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ 'ਨਿਰੰਤਰ ਦੇਖਭਾਲ' ਵਾਲੀ ਪਹੁੰਚ ਅਪਣਾਈ ਹੈ ਜੋ ਰੋਕਥਾਮ ਤੇ ਇਲਾਜ ਸਬੰਧੀ ਸਿਹਤ ਸੇਵਾਵਾਂ ਨੂੰ ਜੋੜਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਰਾਹੀਂ 'ਯੂਨੀਵਰਸਲ ਹੈਲਥ ਕਵਰੇਜ' (ਸਾਰਿਆਂ ਲਈ ਸਿਹਤ ਯੋਜਨਾ) ਵੱਲ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ, “ਇਸ ਕ੍ਰਾਂਤੀਕਾਰੀ  ਪਹਿਲਕਦਮੀ ਤਹਿਤ ਪੰਜਾਬ ਦਾ ਹਰ ਪਰਿਵਾਰ 2,356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਦੀ ਵਿਆਪਕ ਸ਼੍ਰੇਣੀ ਲਈ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦਾ ਹੱਕਦਾਰ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਯੋਜਨਾ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਭਗ 900 ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਦੇ ਵਿਸ਼ਾਲ ਨੈੱਟਵਰਕ ਰਾਹੀਂ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਮਿਆਰੀ ਸਿਹਤ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।

ਮੁੱਢਲੀਆਂ ਸਿਹਤ ਸੇਵਾਵਾਂ ਦੀ ਪਹੁੰਚ ਲਈ ਨਵੀਂ ਮਿਸਾਲ ਸਿਰਜ ਰਹੇ ਹਨ 'ਆਮ ਆਦਮੀ ਕਲੀਨਿਕ'

ਪੰਜਾਬ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਵਿੱਚ ਆਏ ਬਦਲਾਅ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 990 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼ਹਿਰੀ ਖੇਤਰਾਂ ਵਿੱਚ 414 ਅਤੇ ਪੇਂਡੂ ਖੇਤਰਾਂ ਵਿੱਚ 576 ਕਲੀਨਿਕ ਸ਼ਾਮਲ ਹਨ। ਉਨ੍ਹਾਂ ਕਿਹਾ, “ਇਹ ਕਲੀਨਿਕ ਸਿਹਤ ਸੁਧਾਰ ਦੇ ਪੱਧਰ ਦੇ ਸਿਧਾਂਤ 'ਤੇ ਬਣਾਏ ਗਏ ਹਨ ਅਤੇ 107 ਜ਼ਰੂਰੀ ਦਵਾਈਆਂ ਅਤੇ 47 ਟੈਸਟ ਬਿਲਕੁਲ ਮੁਫ਼ਤ ਪ੍ਰਦਾਨ ਕਰਦੇ ਹਨ। ਇਨ੍ਹਾਂ ਨੂੰ ਆਈ.ਟੀ. ਅਧਾਰਤ ਰੀਅਲ-ਟਾਈਮ ਰਿਪੋਰਟਿੰਗ ਪ੍ਰਣਾਲੀ ਦਾ ਸਹਿਯੋਗ ਪ੍ਰਾਪਤ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕਾਂ ਵੱਲੋਂ ਮਿਲਿਆ ਹੁੰਗਾਰਾ ਬੇਮਿਸਾਲ ਰਿਹਾ ਹੈ। ਉਨ੍ਹਾਂ ਕਿਹਾ, “ਹੁਣ ਤੱਕ 5.54 ਕਰੋੜ ਤੋਂ ਵੱਧ ਓ.ਪੀ.ਡੀ. ਮਰੀਜ਼ ਦਰਜ ਕੀਤੇ ਜਾ ਚੁੱਕੇ ਹਨ। ਹਰ ਰੋਜ਼ ਲਗਭਗ 84,000 ਮਰੀਜ਼ਾਂ ਨੂੰ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ 90 ਫੀਸਦੀ ਤੋਂ ਵੱਧ ਮਰੀਜ਼ਾਂ ਨੂੰ ਸਾਰੀਆਂ ਨਿਰਧਾਰਤ ਦਵਾਈਆਂ ਕਲੀਨਿਕ ਵਿੱਚ ਹੀ ਮੁਫ਼ਤ ਮਿਲਦੀਆਂ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਪ੍ਰਭਾਵ ਲੋਕਾਂ ਦੀ ਸੰਤੁਸ਼ਟੀ ਦੇ ਪੱਧਰ ਤੋਂ ਝਲਕਦਾ ਹੈ। ਉਨ੍ਹਾਂ ਕਿਹਾ, “97 ਫੀਸਦੀ ਮਰੀਜ਼ਾਂ ਨੇ ਮਿਲਣ ਵਾਲੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ ਹੈ, ਜਿਸ ਨਾਲ ਇਸ ਪਹਿਲਕਦਮੀ 'ਤੇ ਲੋਕਾਂ ਦਾ ਭਰੋਸਾ ਸਾਫ਼ ਦਿਖਾਈ ਦਿੰਦਾ ਹੈ।” ਉਨ੍ਹਾਂ ਨੇ ਅੱਗੇ ਐਲਾਨ ਕੀਤਾ ਕਿ 400 ਹੋਰ ਆਮ ਆਦਮੀ ਕਲੀਨਿਕ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ, ਜੋ ਹਰ ਨਾਗਰਿਕ ਲਈ ਪਹੁੰਚਯੋਗ, ਸਨਮਾਨਜਨਕ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ।

ਯੁੱਧ ਨਸ਼ਿਆਂ ਵਿਰੁੱਧ:ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਜੰਗ ਨੂੰ ਮਿਲੀ ਮਜ਼ਬੂਤੀ

ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਇਸ ਦੀ ਤਸਕਰੀ ਵਿਰੁੱਧ ਵਿਆਪਕ ਅਤੇ ਦ੍ਰਿੜ੍ਹ ਯਤਨ ਵਜੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਭਰ ਵਿੱਚ 547 ਓਟ ਕਲੀਨਿਕ, 183 ਨਸ਼ਾ ਛਡਾਊ ਕੇਂਦਰ ਅਤੇ 90 ਮੁੜ-ਵਸੇਬਾ ਕੇਂਦਰ ਕਾਰਜਸ਼ੀਲ ਹਨ, ਜੋ ਇਲਾਜ ਅਤੇ ਸੁਧਾਰ ਵਿੱਚ ਮਦਦ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਵਿਅਕਤੀਆਂ ਲਈ ਲਗਾਤਾਰ ਇਲਾਜ ਯਕੀਨੀ ਬਣਾਉਣ ਲਈ ਨਸ਼ਾ ਛੁਡਾਊ ਸੇਵਾਵਾਂ ਦਾ ਵਿਸਥਾਰ 19 ਜੇਲ੍ਹਾਂ ਤੱਕ ਵੀ ਕੀਤਾ ਗਿਆ ਹੈ।

ਇਨ੍ਹਾਂ ਯਤਨਾਂ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਨੇ ਆਪਣੀ ਕਿਸਮ ਦੀ ਨਿਵੇਕਲੀ ਬਚਾਅ ਪੱਖੀ ਸਿੱਖਿਆ ਪਹਿਲਕਦਮੀ 'ਸਕੂਲ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ, "ਇਹ ਪ੍ਰੋਗਰਾਮ 3,658 ਸਰਕਾਰੀ ਸਕੂਲਾਂ ਦੇ ਲਗਪਗ ਅੱਠ ਲੱਖ ਵਿਦਿਆਰਥੀਆਂ ਤੱਕ ਪਹੁੰਚ ਰਿਹਾ ਹੈ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ ਖ਼ਿਲਾਫ਼ ਖੜ੍ਹੇ ਹੋਣ ਅਤੇ ਜੀਵਨ ਵਿੱਚ ਸਹੀ ਫੈਸਲੇ ਲੈਣ ਲਈ ਲੋੜੀਂਦਾ ਗਿਆਨ, ਆਲੋਚਨਾਤਮਕ ਸੋਚ ਦੇ ਹੁਨਰ ਅਤੇ ਕਦਰਾਂ-ਕੀਮਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।"

ਖੇਡਾਂ ਅਤੇ ਤੰਦਰੁਸਤੀ:ਨਸ਼ਾ ਮੁਕਤ ਪੰਜਾਬ ਦਾ ਮੁੱਖ ਆਧਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਦੀ ਅਹਿਮ ਭੂਮਿਕਾ ਨੂੰ ਪਛਾਣਦਿਆਂ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀ 'ਖੇਡਦਾ ਪੰਜਾਬ, ਬਦਲਦਾ ਪੰਜਾਬ' ਰਾਹੀਂ ਇੱਕ ਵਿਆਪਕ ਪਹੁੰਚ ਅਪਣਾਈ ਹੈ। ਉਨ੍ਹਾਂ ਕਿਹਾ, "ਨਸ਼ਿਆਂ ਵਿਰੁੱਧ ਜੰਗ ਨਾ ਸਿਰਫ਼ ਕਾਨੂੰਨ ਲਾਗੂ ਕਰਕੇ ਲੜੀ ਜਾਵੇਗੀ, ਸਗੋਂ ਸਾਡੇ ਨੌਜਵਾਨਾਂ ਨੂੰ ਰਚਨਾਤਮਕ, ਅਨੁਸ਼ਾਸਿਤ ਅਤੇ ਮੁਕਾਬਲੇਬਾਜ਼ੀ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਵੀ ਲੜੀ ਜਾਵੇਗੀ।"

ਮੁੱਖ ਮੰਤਰੀ ਨੇ ਕਿਹਾ ਕਿ ਬੁਨਿਆਦੀ ਪੱਧਰ 'ਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਤਿਭਾ ਨੂੰ ਨਿਖਾਰਨ ਲਈ ਪੰਜਾਬ ਸਰਕਾਰ ਨੇ ਸਾਲ 2026-27 ਵਿੱਚ ਖੇਡ ਖੇਤਰ ਲਈ 1,763 ਕਰੋੜ ਰੁਪਏ ਦਾ ਇਤਿਹਾਸਕ ਬਜਟ ਰੱਖਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਦੇਸ਼-ਨਿਰਮਾਣ ਵੱਲ ਲਗਾਉਣ ਲਈ ਪੰਜਾਬ ਭਰ ਵਿੱਚ 3,150 ਤੋਂ ਵੱਧ ਪਿੰਡ ਪੱਧਰੀ ਖੇਡ ਮੈਦਾਨ ਅਤੇ 5,000 ਪੇਂਡੂ ਜਿੰਮ ਵਿਕਸਤ ਕੀਤੇ ਜਾ ਰਹੇ ਹਨ।

'ਸੀ.ਐਮ. ਦੀ ਯੋਗਸ਼ਾਲਾ' ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਬਚਾਅ ਪੱਖੀ ਸਿਹਤ ਸੰਭਾਲ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਸ ਪਹਿਲਕਦਮੀ ਤਹਿਤ ਰੋਜ਼ਾਨਾ ਲਗਪਗ ਤਿੰਨ ਲੱਖ ਲੋਕ ਯੋਗਾ ਕਰਦੇ ਹਨ।"

ਦੇਸ਼ ਦੀ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੀ ਸਕੂਲੀ ਸਿੱਖਿਆ ਪ੍ਰਣਾਲੀ ਵਜੋਂ ਉੱਭਰਿਆ ਪੰਜਾਬ

ਮਨੁੱਖੀ ਪੂੰਜੀ ਦੇ ਵਿਕਾਸ ਵਿੱਚ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ, ਭਾਰਤ ਦੀ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੀ ਸਕੂਲੀ ਸਿੱਖਿਆ ਪ੍ਰਣਾਲੀ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁੱਢਲੀ ਸਿੱਖਿਆ ਨੂੰ ਸਿਰਫ਼ ਸਕੂਲੀ ਤਿਆਰੀ ਵਜੋਂ ਨਹੀਂ, ਸਗੋਂ ਮਨੁੱਖੀ ਪੂੰਜੀ ਅਤੇ ਬਰਾਬਰ ਵਿਕਾਸ ਵਿੱਚ ਇੱਕ ਲੰਮੇ ਸਮੇਂ ਦੇ ਨਿਵੇਸ਼ ਵਜੋਂ ਦੇਖਦਾ ਹੈ। ਉਨ੍ਹਾਂ ਕਿਹਾ, "ਦਿਮਾਗ ਦਾ ਲਗਪਗ 90 ਫੀਸਦੀ ਵਿਕਾਸ ਛੇ ਸਾਲ ਦੀ ਉਮਰ ਤੋਂ ਪਹਿਲਾਂ ਹੁੰਦਾ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਨੇ ਵਿਕਾਸ ਦੇ ਪੜਾਵਾਂ ਅਤੇ ਸਿੱਖਣ ਦੇ ਨਤੀਜਿਆਂ 'ਤੇ ਧਿਆਨ ਕੇਂਦਰਿਤ ਕਰਦੇ ਹੋਏ  ਬਾਲ ਅਵਸਥਾ ਅਤੇ ਪ੍ਰਾਇਮਰੀ ਸਿੱਖਿਆ ਵਿੱਚ ਵੱਡਾ ਨਿਵੇਸ਼ ਕੀਤਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਇਹ ਤਬਦੀਲੀ ਖੇਡ-ਆਧਾਰਿਤ ਸਿੱਖਣ ਦੇ ਤਰੀਕੇ, ਕਹਾਣੀ ਸੁਣਾਉਣ, ਸਮੂਹਿਕ ਗਤੀਵਿਧੀਆਂ ਅਤੇ ਸੰਕਲਪਾਂ ਦੇ ਵਿਹਾਰਕ ਪ੍ਰਯੋਗ ਰਾਹੀਂ ਸੰਭਵ ਹੋਈ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਲਈ ਬੁਨਿਆਦੀ ਸਾਖਰਤਾ ਅਤੇ ਅੰਕ ਗਿਆਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਸਮਰੱਥ' ਦੀ ਸਫ਼ਲਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, "ਯੋਜਨਾਬੱਧ ਅਧਿਆਪਨ ਅਤੇ ਕੇਂਦਰਿਤ ਯਤਨਾਂ ਸਦਕਾ ਅਸੀਂ ਵੱਡੇ ਪੱਧਰ 'ਤੇ ਸਿੱਖਣ ਦੇ ਨਤੀਜਿਆਂ ਵਿੱਚ ਸੁਧਾਰ ਕੀਤਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਪਰਖ’ ਮੁਲਾਂਕਣਾਂ ਵਿੱਚ ਪੰਜਾਬ ਦਾ ਚੋਟੀ ਦਾ ਰੈਂਕ ਲਗਾਤਾਰ ਅਤੇ ਕੇਂਦਰਿਤ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ, "ਪੰਜਾਬ ਦੇ ਸਰਕਾਰੀ ਸਕੂਲਾਂ ਦੇ ਤੀਜੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਮੁੱਖ ਵਿਸ਼ਿਆਂ ਵਿੱਚ ਕੌਮੀ ਔਸਤ ਨਾਲੋਂ 10 ਤੋਂ 15 ਫੀਸਦੀ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ, ਜੋ ਸਕੂਲੀ ਸਫ਼ਰ ਦੌਰਾਨ ਲਗਾਤਾਰ ਹੋ ਰਹੇ ਸੁਧਾਰ ਨੂੰ ਦਰਸਾਉਂਦਾ ਹੈ।"

ਹੁਨਰ ਸਿੱਖਿਆ ਸਕੂਲ:ਸਿੱਖਿਆ ਨੂੰ ਉਦਯੋਗ ਨਾਲ ਜੋੜਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਿੱਖਿਆ ਨੂੰ ਵਿਹਾਰਕ ਹੁਨਰ, ਰੋਜ਼ਗਾਰ ਦੇ ਮੌਕਿਆਂ ਅਤੇ ਵਿਦਿਆਰਥੀਆਂ ਦੀਆਂ ਇੱਛਾਵਾਂ ਨਾਲ ਜੋੜ ਕੇ ਸਕੂਲੀ ਸਿੱਖਿਆ ਨੂੰ ਨਵੀਂ ਪਰਿਭਾਸ਼ਾ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੋਜਨਾਬੱਧ ਤੇ ਉਦਯੋਗਾਂ ਦੇ ਅਨੁਕੂਲ ਸਿੱਖਿਆ ਰਾਹੀਂ ਨੌਜਵਾਨਾਂ ਲਈ ਸਾਰਥਕ ਰਾਹ ਬਣਾਉਣ ਲਈ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ 40 'ਹੁਨਰ ਸਿੱਖਿਆ ਸਕੂਲ' ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ, "ਮੌਜੂਦਾ ਅਕਾਦਮਿਕ ਸੈਸ਼ਨ ਲਈ ਹੁਨਰ ਸਿੱਖਿਆ ਸਕੂਲ ਪ੍ਰੋਗਰਾਮ ਤਹਿਤ 11ਵੀਂ ਅਤੇ 12ਵੀਂ ਜਮਾਤ ਵਿੱਚ ਲਗਪਗ 3,500 ਵਿਦਿਆਰਥੀ ਦਾਖ਼ਲ ਹਨ।" ਮੁੱਖ ਮੰਤਰੀ ਨੇ ਕਿਹਾ ਕਿ ਹੁਨਰ ਸਿੱਖਿਆ ਸਕੂਲਾਂ ਦੀ ਵਿਲੱਖਣਤਾ ਪੇਸ਼ੇਵਰ (ਵੋਕੇਸ਼ਨਲ) ਸਿੱਖਿਆ ਨੂੰ ਮੁੱਖ ਧਾਰਾ ਦੀ ਸੀਨੀਅਰ ਸੈਕੰਡਰੀ ਸਿੱਖਿਆ ਨਾਲ ਪੂਰੀ ਤਰ੍ਹਾਂ ਜੋੜਨ ਵਿੱਚ ਹੈ।

ਸੰਚਾਰ, ਤਕਨਾਲੋਜੀ, ਕਰੀਅਰ ਦੀ ਤਿਆਰੀ ਅਤੇ ਪੰਜਾਬ ਦੇ ਸੱਭਿਆਚਾਰ ਤੇ ਵਿਰਸੇ 'ਤੇ ਕੇਂਦਰਿਤ ਬੁਨਿਆਦੀ ਵਿਸ਼ਿਆਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਉਦਯੋਗ-ਅਨੁਕੂਲ ਖੇਤਰਾਂ ਜਿਵੇਂ ਕਿ ਹੈਲਥਕੇਅਰ ਸਾਇੰਸਜ਼ ਅਤੇ ਸਰਵਿਸਿਜ਼, ਡਿਜੀਟਲ ਡਿਜ਼ਾਈਨ ਅਤੇ ਡਿਵੈਲਪਮੈਂਟ, ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ  ਅਤੇ ਬਿਊਟੀ ਐਂਡ ਵੈਲਨੈਸ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਮੈਕਸ ਹੈਲਥਕੇਅਰ, ਆਈ.ਆਈ.ਟੀ. ਦਿੱਲੀ, ਲੇਬਰ ਨੈੱਟ ਅਤੇ ਓਰੇਨ ਇੰਟਰਨੈਸ਼ਨਲ ਵਰਗੀਆਂ ਸੰਸਥਾਵਾਂ ਨਾਲ ਰਣਨੀਤਕ ਭਾਈਵਾਲੀ ਕਾਇਮ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੇ ਵਿਦਿਆਰਥੀ ਇੰਟਰਨਸ਼ਿਪ, ਉਦਯੋਗਿਕ ਦੌਰਿਆਂ, ਗੈਸਟ ਲੈਕਚਰਾਂ, ਗਰਮੀਆਂ ਦੇ ਪ੍ਰੋਜੈਕਟਾਂ ਅਤੇ ਉਦਯੋਗਿਕ ਤਾਲਮੇਲ ਰਾਹੀਂ ਵਿਹਾਰਕ ਗਿਆਨ ਹਾਸਲ ਕਰ ਰਹੇ ਹਨ।"

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 51 ਉਦਯੋਗਾਂ ਦੇ 70 ਉਦਯੋਗਿਕ ਦੌਰਿਆਂ ਦਾ ਫਾਇਦਾ ਪਹਿਲਾਂ ਹੀ 1,356 ਵਿਦਿਆਰਥੀ ਉਠਾ ਚੁੱਕੇ ਹਨ। ਉਨ੍ਹਾਂ ਕਿਹਾ, "ਇਹ ਸੈਕੰਡਰੀ ਸਕੂਲ ਪਾਠਕ੍ਰਮ ਇੰਟਰਨਸ਼ਿਪ-ਅਧਾਰਿਤ ਹੈ। ਪਹਿਲੀ ਜੂਨ, 2026 ਤੋਂ ਵਿਦਿਆਰਥੀਆਂ ਨੇ ਕੰਮ ਦੇ ਅਸਲ ਮਾਹੌਲ ਦਾ ਅਨੁਭਵ ਕਰਨ ਅਤੇ ਪੇਸ਼ੇਵਰ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਉਦਯੋਗਿਕ ਇੰਟਰਨਸ਼ਿਪ ਸ਼ੁਰੂ ਕਰ ਦਿੱਤੀ ਹੈ। 30 ਦਿਨਾਂ ਦੀ ਇੰਟਰਨਸ਼ਿਪ ਲਈ 2,500 ਰੁਪਏ ਅਤੇ 14 ਦਿਨਾਂ ਦੀ ਇੰਟਰਨਸ਼ਿਪ ਲਈ 1,250 ਰੁਪਏ ਦਾ ਸਟਾਈਪੈਂਡ (ਭੱਤਾ) ਵੀ ਦਿੱਤਾ ਜਾ ਰਿਹਾ ਹੈ।"

ਬਿਜ਼ਨਸ ਬਲਾਸਟਰਜ਼:ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਦੇਣ ਵਾਲੇ ਬਣਾਉਣਾ

ਉੱਦਮਤਾ 'ਤੇ ਪੰਜਾਬ ਦੇ ਕੇਂਦਰਿਤ ਯਤਨਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਾਉਣ ਦੇ ਵਿਜ਼ਨ ਨਾਲ 'ਪੰਜਾਬ ਯੰਗ ਐਂਟਰਪ੍ਰੀਨਿਓਰਜ਼ ਪ੍ਰੋਗਰਾਮ' (ਬਿਜ਼ਨਸ ਬਲਾਸਟਰਜ਼) ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ, "ਇਹ ਕੁੱਝ ਸੀਮਤ ਸਕੂਲਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਹੋਇਆ ਸੀ, ਜੋ ਹੁਣ ਰਾਜ ਵਿਆਪੀ ਲਹਿਰ ਬਣ ਚੁੱਕਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ 'ਬਿਜ਼ਨਸ ਬਲਾਸਟਰਜ਼' ਨੂੰ ਹੁਣ ਸਰਕਾਰੀ ਅਤੇ ਪ੍ਰਾਈਵੇਟ, ਦੋਵਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਲਾਜ਼ਮੀ ਵਿਸ਼ੇ ਵਜੋਂ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, "ਸਿਰਫ਼ ਮੌਜੂਦਾ ਅਕਾਦਮਿਕ ਸਾਲ ਵਿੱਚ ਹੀ ਇਹ ਪ੍ਰੋਗਰਾਮ ਲਗਪਗ 3,800 ਸਕੂਲਾਂ ਤੱਕ ਪਹੁੰਚ ਚੁੱਕਾ ਹੈ, ਜਿਸ ਵਿੱਚ 1,931 ਸਰਕਾਰੀ ਸਕੂਲ ਅਤੇ 1,849 ਪ੍ਰਾਈਵੇਟ ਸਕੂਲ ਸ਼ਾਮਲ ਹਨ। ਇਸ ਨਾਲ ਪੰਜਾਬ ਭਰ ਦੇ 2.68 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਉੱਦਮੀ ਸਿੱਖਿਆ, ਵਿਹਾਰਕ ਅਨੁਭਵ ਅਤੇ ਸੀਡ ਫੰਡਿੰਗ ਤੱਕ ਪਹੁੰਚ ਪ੍ਰਦਾਨ ਕਰਕੇ ਲਾਭ ਪਹੁੰਚਾਇਆ ਗਿਆ ਹੈ।"

ਵਿਦਿਆਰਥੀਆਂ ਦੀ ਭਾਵਨਾਤਮਕ ਤੰਦਰੁਸਤੀ ਲਈ ਪ੍ਰਭਾਵੀ ਪ੍ਰੋਗਰਾਮ

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਅਕਾਦਮਿਕ ਉੱਤਮਤਾ ਦੇ ਨਾਲ ਭਾਵਨਾਤਮਕ ਤੰਦਰੁਸਤੀ ਅਤੇ ਸ਼ਖਸੀਅਤ ਨਿਰਮਾਣ ਨੂੰ ਯਕੀਨੀ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਇਸ ਸਬੰਧੀ ਸਰਕਾਰੀ ਸਕੂਲਾਂ ਵਿੱਚ ਇੱਕ ਰਾਜ ਵਿਆਪੀ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਰੋਜ਼ਾਨਾ ਰੁਟੀਨ ਵਿੱਚ ਗਾਈਡਡ ਮੈਡੀਟੇਸ਼ਨ, ਗਹਿਰੇ ਤੇ ਲੰਮੇ ਸਾਹ ਲੈਣ ਦੇ ਅਭਿਆਸ, ਸਕਾਰਾਤਮਕ ਸੰਕਲਪ ਅਤੇ ਸ਼ੁਕਰਾਨਾ ਕਰਨ ਦੇ ਅਭਿਆਸਾਂ ਨੂੰ ਸ਼ਾਮਲ ਕਰਦਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਇਕਾਗਰਤਾ, ਭਾਵਨਾਤਮਕ ਲਚਕੀਲਾਪਣ, ਸਵੈ-ਜਾਗਰੂਕਤਾ ਅਤੇ ਮਾਨਸਿਕ ਤਿਆਰੀ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੇਰੇ ਧਿਆਨ ਅਤੇ ਵਿਸ਼ਵਾਸ ਨਾਲ ਸਿੱਖਣ ਦੇ ਯੋਗ ਬਣਾਇਆ ਜਾ ਸਕੇ।

ਪੰਜਾਬ ਸਰਕਾਰ ਰਾਜ ਭਰ ਵਿੱਚ ਹੁਨਰ ਵਿਕਾਸ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਹੀ ਹੈ

ਇਹ ਸਮਝਦਿਆਂ ਕਿ ਇੱਕ ਮੁਕਾਬਲੇ ਵਾਲੀ ਆਰਥਿਕਤਾ ਲਈ ਸਿਖਲਾਈ ਪ੍ਰਾਪਤ ਅਤੇ ਉਦਯੋਗ-ਅਧਾਰਤ ਕਾਰਜਬਲ ਦੀ ਲੋੜ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਨਰ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ, ਸਰਕਾਰੀ ਆਈ.ਟੀ.ਆਈ. ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਗਈ ਸੀ, ਜਿਸ ਨਾਲ ਪੰਜਾਬ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਕਿੱਤਾਮੁਖੀ ਸਿੱਖਿਆ ਤੱਕ ਪਹੁੰਚ ਵਧੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਸਾਰੀਆਂ ਆਈ.ਟੀ.ਆਈਜ਼ ਵਿੱਚ ਮਸ਼ੀਨਰੀ ਅਪਗ੍ਰੇਡ ਰਾਹੀਂ ਰਾਜ ਵਿਆਪੀ ਆਧੁਨਿਕੀਕਰਨ ਦਾ ਪ੍ਰਾਜੈਕਟ ਚੱਲ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਸਮਾਜਿਕ ਪੁਨਰਵਾਸ ਨਾਲ ਹੁਨਰ ਵਿਕਾਸ ਨੂੰ ਜੋੜਦਿਆਂ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼ ਸ਼ੁਰੂ ਕੀਤੇ ਹਨ।

* ਹਥਿਆਰਬੰਦ ਅਤੇ ਸੁਰੱਖਿਆ ਬਲਾਂ ਲਈ ਨੌਜਵਾਨਾਂ ਨੂੰ ਤਿਆਰ ਕਰ ਰਹੇ ਹਨ, ਸੀ-ਪਾਈਟ ਸੈਂਟਰ*

ਇੱਕ ਹੋਰ ਵੱਡੀ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਂਟਰ ਆਫ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ.ਪੀ.ਵਾਈ.ਟੀ.ਈ.), ਨੌਜਵਾਨਾਂ ਨੂੰ ਹਥਿਆਰਬੰਦ ਅਤੇ ਅਰਧ ਸੈਨਿਕ ਬਲਾਂ ਵਿੱਚ ਕਰੀਅਰ ਲਈ ਤਿਆਰ ਕਰਨ ਵਿੱਚ ਇੱਕ ਮਹੱਤਵਪੂਰਨ ਪਲੇਟਫਾਰਮ ਵਜੋਂ ਉਭਰੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਪੰਜਾਬ ਭਰ ਵਿੱਚ 14 ਰਿਹਾਇਸ਼ੀ ਕੈਂਪਸਾਂ ਰਾਹੀਂ ਕੰਮ ਕਰਦਾ ਹੈ ਅਤੇ ਅਕਾਦਮਿਕ ਅਤੇ ਸਰੀਰਕ ਤੰਦਰੁਸਤੀ 'ਤੇ ਕੇਂਦ੍ਰਿਤ ਕਦਿਆਂ ਤਿੰਨ ਮਹੀਨਿਆਂ ਦੇ ਪ੍ਰੋਗਰਾਮ ਰਾਹੀਂ ਹਰ ਸਾਲ ਲਗਭਗ 10,000 ਨੌਜਵਾਨਾਂ ਨੂੰ ਸਿਖਲਾਈ ਦਿੰਦਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਸੈਨਿਕ ਵਜੋਂ ਭਰਤੀ ਦੇ ਨਾਲ-ਨਾਲ ਸੂਬੇ ਦੇ ਪੁਲਿਸ ਅਤੇ ਜੇਲ੍ਹ ਵਿਭਾਗ ਅਤੇ ਦੇਸ਼ ਭਰ ਸੁਰੱਖਿਆ ਏਜੰਸੀਆਂ ‘ਚ ਭਰਤੀ ਲਈ ਸਿਖਲਾਈ ਦਿੱਤੀ ਜਾਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਸੀ-ਪਾਈਟ ਤੋਂ ਸਿਖਲਾਈ ਪ੍ਰਾਪਤ 2,500 ਉਮੀਦਵਾਰ ਇਸ ਸਾਲ ਅਗਨੀਵੀਰਾਂ ਵਜੋਂ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਏ ਹਨ।

ਸੂਬੇ ਦੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਭਵਿੱਖ ਦੇ ਅਧਿਕਾਰੀ ਪੈਦਾ ਕਰ ਰਹੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇੱਕ ਹੋਰ ਸਫਲ ਪਹਿਲਕਦਮੀ ਸੂਬਾ ਸਰਕਾਰ ਤੋਂ ਫੰਡ ਪ੍ਰਾਪਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਸ (ਏਐਫਪੀਆਈ) ਦੀ ਸਥਾਪਨਾ ਹੈ, ਜੋ ਨੌਜਵਾਨਾਂ ਨੂੰ ਐਨ.ਡੀ.ਏ. ਅਤੇ ਸੀਡੀਐਸ/ਓਟੀਏ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਭਰਤੀ ਹੋਣ ਵਾਸਤੇ ਤਿਆਰ ਕਰਨ ਲਈ ਦੋ ਤੋਂ ਤਿੰਨ ਸਾਲਾਂ ਲਈ ਰੈਜ਼ੀਡੈਂਸ਼ੀਅਲ ਟ੍ਰੇਨਿੰਗ ਪ੍ਰਦਾਨ ਕਰਦੇ ਹਨ।

ਇਨ੍ਹਾਂ ਸੰਸਥਾਵਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜਕਿਆਂ ਲਈ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਨੇ 55% ਦੀ ਸਫਲਤਾ ਦਰ ਦਰਜ ਕੀਤੀ ਹੈ ਅਤੇ ਇਸ ਸੰਸਥਾ ਦੇ ਲਗਭਗ 196 ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਅਫਸਰ ਵਜੋਂ ਭਰਤੀ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਲੜਕੀਆਂ ਲਈ ਮਾਈ ਭਾਗੋ ਏਐਫਪੀਆਈ ਤੋਂ 43 ਮਹਿਲਾ ਕੈਡਿਟਾਂ ਨੇ ਐਨਡੀਏ, ਓਟੀਏ, ਆਈਐਨਏ ਅਤੇ ਏਐਫਏ ਸਟ੍ਰੀਮਾਂ ਵਿੱਚ ਜੁਆਇਨ ਕੀਤਾ ਹੈ, ਜੋ ਜਲਦ ਹੀ ਕਮਿਸ਼ਨਡ ਅਫਸਰ ਬਣਨ ਵਾਲੀਆਂ ਹਨ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਨੇ ਹਾਲ ਹੀ ਵਿੱਚ ਇੱਕ ਨਵਾਂ ਏਐਫਪੀਆਈ ਸਥਾਪਤ ਕੀਤਾ ਹੈ ਜੋ ਹਥਿਆਰਬੰਦ ਅਤੇ ਅਰਧ ਸੈਨਿਕ ਬਲਾਂ ਵਿੱਚ ਕਮਿਸ਼ਨਡ ਅਫਸਰ ਬਣਨ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਨੂੰ 15 ਦਿਨਾਂ ਤੋਂ ਤਿੰਨ ਮਹੀਨਿਆਂ ਤੱਕ ਦੀ ਛੋਟੀ ਮਿਆਦ ਦੀ ਸਿਖਲਾਈ ਪ੍ਰਦਾਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ, “ਇਹ ਪ੍ਰੋਗਰਾਮ ਨਰਸਾਂ, ਡਾਕਟਰਾਂ, ਇੰਜੀਨੀਅਰਾਂ ਅਤੇ ਵਕੀਲਾਂ ਵਰਗੇ ਪੇਸ਼ੇਵਰਾਂ ਲਈ ਵੀ ਖੁੱਲ੍ਹਾ ਹੈ।”

ਤਕਨਾਲੋਜੀ ਰਾਹੀਂ ਰੋਜ਼ਗਾਰ ਈਕੋਸਿਸਟਮ ਨੂੰ ਮਜ਼ਬੂਤ ਕਰ ਰਿਹੈ ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਰੋਜ਼ਗਾਰ ਦੇਣ ਵਾਲਿਆਂ ਅਤੇ ਨੌਕਰੀ ਤਲਾਸ਼ਣ ਵਾਲਿਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਰੋਜ਼ਗਾਰ ਪੋਰਟਲ www.punjabrozgar.org.in ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਨੇ ਡੇਟਾ-ਸੰਚਾਲਿਤ ਪਹੁੰਚ ਅਪਣਾ ਕੇ ਰਾਜ ਭਰ ਵਿੱਚ ਰੋਜ਼ਗਾਰਯੋਗਤਾ ਨੂੰ ਹੁਲਾਰਾ ਦਿੰਦਿਆਂ ਨੌਕਰੀ ਦੇਣ ਵਾਲਿਆਂ ਅਤੇ ਸੰਭਾਵੀ ਕਰਮਚਾਰੀਆਂ ਦਰਮਿਆਨ ਤਾਲਮੇਲ ਬਣਾਉਣ ਵਿੱਚ ਮਦਦ ਕੀਤੀ ਹੈ।

* ਪੰਜਾਬ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀਆਂ ਤਕਨਾਲੋਜੀ-ਅਧਾਰਿਤ ਸੁਰੱਖਿਆ ਪਹਿਲਕਦਮੀਆਂ *

ਅੰਦਰੂਨੀ ਅਤੇ ਜਨਤਕ ਸੁਰੱਖਿਆ ਪ੍ਰਤੀ ਪੰਜਾਬ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨੁੱਖੀ ਪੂੰਜੀ ਵਿਕਾਸ ਸਿਰਫ਼ ਉਦੋਂ ਹੀ ਸਫਲ ਹੋ ਸਕਦਾ ਹੈ ਜਦੋਂ ਇਹ ਸੁਰੱਖਿਅਤ ਭਾਈਚਾਰਿਆਂ, ਸਮਾਜਿਕ ਲਚਕੀਲੇਪਣ ਅਤੇ ਮਜ਼ਬੂਤ ਸੰਸਥਾਵਾਂ ਦੁਆਰਾ ਸਮਰਥਿਤ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵਰਗੀਆਂ ਪਹਿਲਕਦਮੀਆਂ ਰਾਹੀਂ ਜਨਤਕ ਸੁਰੱਖਿਆ ਪ੍ਰਤੀ ਇੱਕ ਸਰਗਰਮ ਅਤੇ ਤਕਨਾਲੋਜੀ-ਅਧਾਰਤ ਪਹੁੰਚ ਅਪਣਾਈ ਹੈ, ਆਪਣੀਆਂ ਕਾਊਂਟਰ-ਇੰਟੈਲੀਜੈਂਸ ਵਿਧੀਆਂ ਨੂੰ ਮਜ਼ਬੂਤ ਕੀਤਾ ਹੈ ਅਤੇ ਸਰਹੱਦੀ ਖੇਤਰਾਂ ਵਿੱਚ ਐਂਟੀ-ਡਰੋਨ ਪ੍ਰਣਾਲੀਆਂ ਤਾਇਨਾਤੀ ਕੀਤੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਰਾਹੀਂ ਨਾਗਰਿਕ-ਕੇਂਦ੍ਰਿਤ ਪਹਿਲਕਦਮੀਆਂ ਨੇ ਪੰਜਾਬ ਭਰ ਵਿੱਚ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਅਤੇ ਸੜਕ ਸੁਰੱਖਿਆ ਨਤੀਜਿਆਂ ਵਿੱਚ ਕਾਫ਼ੀ ਸੁਧਾਰ ਕੀਤਾ ਹੈ।

ਮੋਹਾਲੀ ਨੂੰ ਨੈਸ਼ਨਲ ਨੌਲੇਜ ਐਂਡ ਇਨੋਵੇਸ਼ਨ ਰਿਜ਼ਨ ਬਣਾਉਣ ਲਈ ਪ੍ਰਸਤਾਵ

ਮੁੱਖ ਮੰਤਰੀ ਨੇ ਏਕੀਕ੍ਰਿਤ ਯੋਜਨਾਬੰਦੀ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਿਰਜਣਾ ਰਾਹੀਂ ਮੋਹਾਲੀ ਨੈਸ਼ਨਲ ਨੌਲੇਜ ਐਂਡ ਇਨੋਵੇਸ਼ਨ ਰਿਜ਼ਨ (ਐਨਕੇਆਈਆਰ) ਵਜੋਂ ਵਿਕਸਤ ਕਰਨ ਦਾ ਪ੍ਰਸਤਾਵ ਰੱਖਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਣਨੀਤਕ ਖੇਤਰਾਂ ਵਿੱਚ ਉੱਨਤ ਸਾਂਝੀਆਂ ਖੋਜ ਸਹੂਲਤਾਂ, ਸਮਰਪਿਤ ਫੰਡਿੰਗ ਵਿਧੀਆਂ ਅਤੇ ਸੈਂਟਰ ਆਫ ਐਕਸੀਲੈਂਸ ਸਥਾਪਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ, "ਇਸ ਸੈਂਟਰ ਆਫ ਐਕਸੀਲੈਂਸ ਦਾ ਧਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ, ਸੈਮੀਕੰਡਕਟਰ, ਬਾਇਓਟੈਕਨਾਲੋਜੀ, ਫਾਰਮਾਸਿਊਟੀਕਲ, ਕੁਆਂਟਮ ਤਕਨਾਲੋਜੀਆਂ, ਐਗਰੀ-ਟੈਕ ਅਤੇ ਉੱਨਤ ਨਿਰਮਾਣ 'ਤੇ ਧਿਆਨ ਕੇਂਦਰਿਤ ਹੋਵੇਗਾ।"

ਮੁੱਖ ਮੰਤਰੀ ਨੇ ਮੋਹਾਲੀ ਵਿੱਚ ਕੈਂਪਸ ਅਤੇ ਸਹਿਯੋਗੀ ਅਕਾਦਮਿਕ ਕੇਂਦਰ ਸਥਾਪਤ ਕਰਨ ਲਈ ਨਾਮਵਰ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਆਕਰਸ਼ਿਤ ਕਰਨ ਦੀ ਵੀ ਵਕਾਲਤ ਕੀਤੀ। ਉਨ੍ਹਾਂ ਅੱਗੇ ਕਿਹਾ, "ਇਹ ਵਿਸ਼ਵੀਕਰਨ ਸਬੰਧੀ ਭਾਰਤ ਦੇ ਏਜੰਡੇ ਨੂੰ ਮਜ਼ਬੂਤ ਕਰੇਗਾ ਅਤੇ ਵਿਸ਼ਵਵਿਆਪੀ ਅਕਾਦਮਿਕ ਭਾਈਵਾਲੀ ਵਿੱਚ ਵਾਧਾ ਕਰੇਗਾ।"

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਵਿਸ਼ਵ ਪੱਧਰੀ ਸੰਪਰਕ ਨੂੰ ਮਜ਼ਬੂਤ ਕਰਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਸੰਪਰਕ ਦੇ ਵਿਸਥਾਰ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਯੂਰਪ, ਯੂਨਾਈਟਿਡ ਕਿੰਗਡਮ, ਸਿੰਗਾਪੁਰ, ਦੱਖਣੀ ਕੋਰੀਆ, ਜਾਪਾਨ ਅਤੇ ਹੋਰ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਥਾਨਾਂ ਵਿੱਚ ਸਿੱਖਿਆ, ਖੋਜ ਅਤੇ ਨਵੀਨਤਾ ਦੇ ਪ੍ਰਮੁੱਖ ਵਿਸ਼ਵ ਕੇਂਦਰਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਵਕਾਲਤ ਕੀਤੀ।

ਪੰਜਾਬ ਵੱਲੋਂ ਮੋਹਾਲੀ ਵਿੱਚ ਇੰਟੀਗ੍ਰੇਟਿਡ ਸੈਮੀਕੰਡਕਟਰ ਮੈਗਾ-ਕਲੱਸਟਰ ਸਥਾਪਤ ਕਰਨ ਦੀ ਮੰਗ

ਭਾਰਤ ਦੇ ਸੈਮੀਕੰਡਕਟਰ ਭਵਿੱਖ ਵਿੱਚ ਪੰਜਾਬ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਸੈਮੀਕੰਡਕਟਰ ਮਿਸ਼ਨ ਤਹਿਤ ਮੋਹਾਲੀ ਵਿੱਚ ਇੱਕ ਆਲ-ਇਨ-ਵਨ ਇੰਟੀਗ੍ਰੇਟਿਡ ਸੈਮੀਕੰਡਕਟਰ ਮੈਗਾ-ਕਲੱਸਟਰ (ਆਈਐਸਐਮਸੀ) ਸਥਾਪਤ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਫਰੰਟੀਅਰ ਟੈਕ ਹੱਬ ਰੋਡਮੈਪ ਨੇ ਭਾਰਤ ਦੇ ਸੈਮੀਕੰਡਕਟਰ ਭਵਿੱਖ ਲਈ ਇੱਕ ਸਪੱਸ਼ਟ ਦ੍ਰਿਸ਼ਟੀਕੋਣ ਪ੍ਰਦਾਨ ਕੀਤਾ ਹੈ ਅਤੇ ਪੰਜਾਬ ਉਸ ਦ੍ਰਿਸ਼ਟੀਕੋਣ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਸੈਮੀਕੰਡਕਟਰ ਨਿਰਮਾਣ ਵਿੱਚ ਮੋਹਾਲੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਤਹਿਤ ਗੁਜਰਾਤ ਵਿੱਚ ਸਟੈਂਡਅਲੋਨ ਫਰੰਟ-ਐਂਡ ਫੈਬਰੀਕੇਸ਼ਨ ਯੂਨਿਟਾਂ ਅਤੇ ਅਸਾਮ ਤੇ ਸਾਨੰਦ ਵਿੱਚ ਬੈਕ-ਐਂਡ ਓਐਸਏਟੀ ਸਹੂਲਤਾਂ ਨੂੰ ਸਫਲਤਾਪੂਰਵਕ ਪ੍ਰੋਤਸਾਹਨ ਦਿੱਤੇ ਹਨ, ਪਰ ਫਿਰ ਵੀ ਗਲੋਬਲ ਸੈਮੀਕੰਡਕਟਰ ਸਪਲਾਈ ਚੇਨ ਵਿੱਚ ਵੰਡ ਕਾਰਨ ਕੁਝ ਕਮੀਆਂ ਅਜੇ ਵੀ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿੱਚ ਦੇਸ਼ ਦੀ ਇਕਲੌਤੀ ਪੂਰੀ ਤਰ੍ਹਾਂ ਏਕੀਕ੍ਰਿਤ ਉਪਕਰਨ ਨਿਰਮਾਤਾ ਸੈਮੀ-ਕੰਡਕਟਰ ਲੈਬਾਰਟਰੀ (ਐਸਸੀਐਲ) ਸਥਿਤ ਹੈ ਅਤੇ ਇਹ ਇੱਕ ਵਿਆਪਕ ਐਂਡ-ਟੂ-ਐਂਡ ਸੈਮੀਕੰਡਕਟਰ ਨਿਰਮਾਣ, ਅਸੈਂਬਲੀ ਅਤੇ ਪੈਕੇਜਿੰਗ ਈਕੋਸਿਸਟਮ ਸਥਾਪਤ ਕਰਨ ਲਈ ਆਦਰਸ਼ ਸਥਾਨ ਹੈ। ਉਨ੍ਹਾਂ ਕਿਹਾ, "ਗ੍ਰੀਨਫੀਲਡ ਸਾਈਟਾਂ ਤੋਂ ਸ਼ੁਰੂਆਤ ਕਰਨ ਵਾਲੇ ਬਹੁਤ ਸਾਰੇ ਖੇਤਰਾਂ ਦੇ ਉਲਟ, ਮੋਹਾਲੀ ਕੋਲ ਮਜ਼ਬੂਤ ਬ੍ਰਾਊਨਫੀਲਡ ਫਾਊਂਡੇਸ਼ਨ, ਸੰਸਥਾਗਤ ਗਿਆਨ ਅਤੇ ਕਲਾਸ 10 ਅਤੇ ਕਲਾਸ 100 ਕਲੀਨਰੂਮਾਂ, ਖਤਰਨਾਕ ਰਸਾਇਣਾਂ ਅਤੇ ਸਟੀਕ ਮੈਟਰੋਲੋਜੀ ਨੂੰ ਸੰਭਾਲਣ ਵਿੱਚ ਚਾਰ ਦਹਾਕਿਆਂ ਦਾ ਤਜਰਬਾ ਹੈ।"

4,500 ਕਰੋੜ ਰੁਪਏ ਦੀ ਲਾਗਤ ਨਾਲ ਐਸ.ਸੀ.ਐਲ. ਦੇ ਕੀਤੇ ਜਾਣ ਵਾਲੇ ਆਧੁਨਿਕੀਕਰਨ ਨਾਲ ਮੋਹਾਲੀ ਭਾਰਤ ਦਾ ਸੈਮੀਕੰਡਕਟਰ ਹੱਬ ਬਣ ਸਕਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕੱਠ ਨੂੰ ਦੱਸਿਆ ਕਿ ਭਾਰਤ ਸਰਕਾਰ ਪਹਿਲਾਂ ਹੀ ਐਸ.ਸੀ.ਐਲ. ਮੋਹਾਲੀ ਦੇ ਆਧੁਨਿਕੀਕਰਨ ਲਈ 4,500 ਕਰੋੜ ਰੁਪਏ ਦੇਣ ਦਾ ਵਾਅਦਾ ਕਰ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਿਵੇਸ਼ ਦਾ ਉਦੇਸ਼ ਉੱਨਤ ਵਪਾਰਕ ਪਾਈਪਲਾਈਨਾਂ ਦੇ ਨਾਲ ਨਾਲ ਵੇਫਰ ਉਤਪਾਦਨ ਸਮਰੱਥਾ ਨੂੰ ਲਗਭਗ 100 ਗੁਣਾ ਤੱਕ ਵਧਾਉਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “4,500 ਕਰੋੜ ਰੁਪਏ ਦੇ ਆਧੁਨਿਕੀਕਰਨ ਪ੍ਰੋਗਰਾਮ ਨੂੰ ਮੋਹਾਲੀ ਨੂੰ ਇੱਕ ਆਲ-ਇਨ-ਵਨ ਏਕੀਕ੍ਰਿਤ ਸੈਮੀਕੰਡਕਟਰ ਮੈਗਾ-ਕਲੱਸਟਰ ਵਿੱਚ ਬਦਲਣ ਲਈ ਵਰਤਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਡਿਜ਼ਾਈਨ, ਫੈਬਰੀਕੇਸ਼ਨ ਅਤੇ ਐਡਵਾਂਸਡ ਪੈਕੇਜਿੰਗ ਸਹੂਲਤਾਂ (ਏਟੀਐਮਪੀ/ਓਐਸਏਟੀ) ਨੂੰ 50 ਕਿਲੋਮੀਟਰ ਦੇ ਘੇਰੇ ਵਿੱਚ ਲਿਆਉਣ ਨਾਲ ਘਰੇਲੂ ਲੀਡ ਟਾਈਮ ਵਿੱਚ ਕਾਫ਼ੀ ਕਮੀ ਆਵੇਗੀ, ਆਤਮਨਿਰਭਰਤਾ ਵਧੇਗੀ ਅਤੇ ਵਪਾਰਕ ਫਾਊਂਡਰੀਆਂ ਲਈ ਇੱਕ ਅਜਿਹਾ ਕੇਂਦਰ ਬਣੇਗਾ ਜੋ ਵਿਸ਼ਵ ਪੱਧਰ 'ਤੇ ਮੁਕਾਬਲਾ ਕਰ ਸਕੇ।

ਭਾਰਤ ਦੇ ਸੈਮੀਕੰਡਕਟਰ ਵਿਕਾਸ ਵਿੱਚ ਮੋਹਰੀ ਬਣ ਸਕਦਾ ਮੋਹਾਲੀ

ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਦੇ ਕਈ ਰਣਨੀਤਕ ਅਤੇ ਲੌਜਿਸਟਿਕ ਲਾਭ ਹਨ ਜੋ ਇਸ ਨੂੰ ਏਕੀਕ੍ਰਿਤ ਸੈਮੀਕੰਡਕਟਰ ਮੈਗਾ-ਕਲੱਸਟਰ ਲਈ ਆਦਰਸ਼ ਸਥਾਨ ਬਣਾਉਂਦੇ ਹਨ। ਉਨ੍ਹਾਂ ਕਿਹਾ, "ਮੋਹਾਲੀ ਵਿੱਚ ਸਿਖਿਅਤ ਮਨੁੱਖੀ ਸ਼ਕਤੀ, ਰੱਖਿਆ ਅਤੇ ਰਣਨੀਤਕ ਖਪਤਕਾਰਾਂ ਨਾਲ ਨੇੜਤਾ, ਲੋੜੀਂਦਾ ਬੁਨਿਆਦੀ ਢਾਂਚਾ ਅਤੇ ਪ੍ਰਾਈਵੇਟ ਪਹਿਲਾਂ ਹੀ ਉਪਲਬਧ ਹਨ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੱਸਟਰ ਦੀ ਸਥਾਪਨਾ ਨਾਲ ਪੰਜਾਬ ਦੁਨੀਆ ਦੇ ਸਭ ਤੋਂ ਰਣਨੀਤਕ ਅਤੇ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਸ਼ੁਮਾਰ ਹੋ ਜਾਵੇਗਾ ਅਤੇ ਸੂਬੇ ਵਿੱਚ ਆਰਥਿਕ ਵਿਕਾਸ ਅਤੇ ਨਵੀਨਤਾ ਨੂੰ ਗਤੀ ਮਿਲੇਗੀ।

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਮਾਲੇਰਕੋਟਲਾ, 11 ਜੂਨ:                  ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਨਿਰਮਾਣ ਅਤੇ ਰੰਗਲਾ ਪੰਜਾਬ ਸਕੀਮ ਤਹਿਤ ਮੁਕੰਮਲ ਹੋਏ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ (ਯੂਟੀਲਾਈਜ਼ੇਸ਼ਨ ਸਰਟੀਫਿਕੇਟ) ਬਿਨਾਂ ਕਿਸੇ ਦੇਰੀ ਤੋਂ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।
ਤਿੜਕੇ ਨੇ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਿਤ ਮਾਪਦੰਡਾਂ ਅਤੇ ਤਕਨੀਕੀ ਵਿਸ਼ੇਸ਼ਤਾਵਾਂ ਅਨੁਸਾਰ ਕਰਵਾਏ ਜਾਣ ਅਤੇ ਮੌਕੇ ’ਤੇ ਨਿਯਮਤ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਅਸਲ ਲਾਭ ਆਮ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਹਰ ਪ੍ਰੋਜੈਕਟ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ’ਤੇ ਮੁਕੰਮਲ ਕਰਨ ਲਈ ਕਿਹਾ।
ਮੀਟਿੰਗ ਵਿੱਚ ਸਹਾਇਕ ਖੋਜ ਅਫ਼ਸਰ ਗੁਰਵਿੰਦਰ ਕੌਰ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਬੀ.ਡੀ.ਪੀ.ਓ ਬਬਲਜੀਤ ਕੌਰ, ਐਕਸ਼ੀਅਨ (ਪੀ.ਐਸ.ਪੀ.ਸੀ.ਐਲ) ਇੰਜੀ ਹਰਵਿੰਦਰ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ