Cm mann news - Azad Soch

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਇੱਕ ਪ੍ਰਭਾਵਸ਼ਾਲੀ ਸਾਧਨ
*ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ*

*ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਇੱਕ ਪ੍ਰਭਾਵਸ਼ਾਲੀ ਸਾਧਨ*

*ਮਾਨਸਿਕ ਸਿਹਤ ਵਿੱਚ ਸੁਧਾਰ ਅਤੇ ਰਿਕਵਰੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਲਾਇਬ੍ਰੇਰੀਆਂ ਬਣ ਰਹੀਆਂ ਹਨ ਸਹਾਰਾ*

*ਕਿਤਾਬਾਂ, ਨਾ ਕਿ ਨਸ਼ਾ: ਪੰਜਾਬ ਦੇ ਰਿਹੈਬਿਲੀਟੇਸ਼ਨ ਕੇਂਦਰ ਕਿਸ ਤਰ੍ਹਾਂ ਮਰੀਜ਼ਾਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਵਿੱਚ ਕਰ ਰਹੇ ਹਨ ਮਦਦ*

*ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ ਪ੍ਰੋਗਰਾਮ ਦੇ ਵਿਸਥਾਰ ਦੀ ਯੋਜਨਾ*

ਚੰਡੀਗੜ੍ਹ, 19 ਜੂਨ 2026:- ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਸਥਾਪਤ ਕੀਤੀਆਂ ਗਈਆਂ ਲਾਇਬ੍ਰੇਰੀਆਂ ਨਸ਼ੇ ਤੋਂ ਉੱਭਰ ਰਹੇ ਲੋਕਾਂ ਨੂੰ ਨਸ਼ੇ ਦੀ ਤਲਬ ਨਾਲ ਨਜਿੱਠਣ, ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਰਿਕਵਰੀ ਦੌਰਾਨ ਸਕਾਰਾਤਮਕ ਰੋਜ਼ਾਨਾ ਰੁਟੀਨ ਵਿਕਸਿਤ ਕਰਨ ਵਿੱਚ ਮਦਦ ਕਰ ਰਹੀਆਂ ਹਨ। ਇਨ੍ਹਾਂ ਲਾਇਬ੍ਰੇਰੀਆਂ ਦੀ ਸਥਾਪਨਾ, ਨਵੀਨੀਕਰਨ ਅਤੇ ਸਾਂਭ-ਸੰਭਾਲ ਪੰਜਾਬ ਦੇ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਰਾਹੀਂ ਕੀਤੀ ਗਈ ਹੈ। ਇਹ ਇੱਕ ਫੈਲੋਸ਼ਿਪ ਪ੍ਰੋਗਰਾਮ ਹੈ ਜੋ ਨੌਜਵਾਨਾਂ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਦਾ ਹੈ। ਹੁਣ ਤੱਕ ਫੈਲੋਜ਼ ਨੇ 10 ਜ਼ਿਲ੍ਹਿਆਂ ਦੇ ਸਰਕਾਰੀ ਕੇਂਦਰਾਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਸਹਿਯੋਗ ਦਿੱਤਾ ਹੈ ਅਤੇ ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਤੱਕ ਇਸ ਪਹਿਲ ਦਾ ਵਿਸਥਾਰ ਕਰਨ ਦੀ ਯੋਜਨਾ ਹੈ।

ਧਾਰਮਿਕ ਗ੍ਰੰਥਾਂ, ਸਿੱਖ ਇਤਿਹਾਸ, ਸਾਹਿਤ, ਕਵਿਤਾ, ਜੀਵਨੀਆਂ, ਪੰਜਾਬੀ ਸੱਭਿਆਚਾਰ ਅਤੇ ਮਾਨਸਿਕ ਸਿਹਤ ਨਾਲ ਸਬੰਧਤ ਕਿਤਾਬਾਂ ਨਾਲ ਭਰਪੂਰ ਇਹ ਲਾਇਬ੍ਰੇਰੀਆਂ ਮਰੀਜ਼ਾਂ ਨੂੰ ਉਹ ਸਮਰੱਥਾ ਮੁੜ ਹਾਸਲ ਕਰਨ ਵਿੱਚ ਮਦਦ ਕਰ ਰਹੀਆਂ ਹਨ, ਜੋ ਨਸ਼ੇ ਦੀ ਲਤ ਅਕਸਰ ਖੋਹ ਲੈਂਦੀ ਹੈ—ਧਿਆਨ ਕੇਂਦਰਿਤ ਕਰਨ ਅਤੇ ਆਤਮ-ਚਿੰਤਨ ਕਰਨ ਦੀ ਸਮਰੱਥਾ।

ਬਠਿੰਡਾ ਸਥਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰ ਵਿੱਚ ਕਿਤਾਬਾਂ ਹੁਣ ਇਲਾਜ ਪ੍ਰਕਿਰਿਆ ਦਾ ਅਹਿਮ ਹਿੱਸਾ ਬਣ ਚੁੱਕੀਆਂ ਹਨ। ਮਰੀਜ਼ ਆਪਣੇ ਖਾਲੀ ਸਮੇਂ ਵਿੱਚ ਪੜ੍ਹਨ ਵਿੱਚ ਰੁਚੀ ਲੈ ਰਹੇ ਹਨ ਅਤੇ ਅਕਸਰ ਇੱਕ-ਦੂਜੇ ਨਾਲ ਉਹਨਾਂ ਕਹਾਣੀਆਂ ਬਾਰੇ ਗੱਲਬਾਤ ਕਰਦੇ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੀ ਝਲਕ ਦਿਖਾਈ ਦਿੰਦੀ ਹੈ।

ਬਠਿੰਡਾ ਸਥਿਤ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਕਾਊਂਸਲਰ ਸੋਮਾ ਨੇ ਦੱਸਿਆ, “ਪਹਿਲਾਂ ਇੱਥੇ ਕੋਈ ਲਾਇਬ੍ਰੇਰੀ ਨਹੀਂ ਸੀ। ਇੱਥੋਂ ਦੇ ਡਾਕਟਰ ਸਾਹਿਬ ਨੇ ਪਹਿਲ ਕਰਕੇ ਇਸ ਦੀ ਸ਼ੁਰੂਆਤ ਕੀਤੀ। ਜਦੋਂ ਮਰੀਜ਼ ਪੜ੍ਹਨਾ ਸ਼ੁਰੂ ਕਰਦੇ ਹਨ ਤਾਂ ਉਨ੍ਹਾਂ ਦਾ ਧਿਆਨ ਦੂਜੇ ਪਾਸੇ ਲੱਗ ਜਾਂਦਾ ਹੈ। ਉਹ ਕਿਤਾਬਾਂ ਵਿੱਚ ਇੰਨੇ ਮਗਨ ਹੋ ਜਾਂਦੇ ਹਨ ਕਿ ਨਸ਼ੇ ਦੀ ਤਲਬ ਘਟਣ ਲੱਗ ਪੈਂਦੀ ਹੈ। ਕਹਾਣੀਆਂ, ਕਵਿਤਾ ਅਤੇ ਸਵੈ-ਜੀਵਨੀਆਂ ਖ਼ਾਸ ਤੌਰ 'ਤੇ ਲੋਕਪ੍ਰਿਯ ਹਨ।” ਉਨ੍ਹਾਂ ਕਿਹਾ ਕਿ ਪੜ੍ਹਨਾ ਹੁਣ ਨਿਯਮਤ ਕਾਊਂਸਲਿੰਗ ਸੈਸ਼ਨਾਂ ਦਾ ਇੱਕ ਮਹੱਤਵਪੂਰਨ ਪੂਰਕ ਬਣ ਗਿਆ ਹੈ।

ਉਨ੍ਹਾਂ ਕਿਹਾ, “ਕਿਤਾਬਾਂ ਮਰੀਜ਼ਾਂ ਨੂੰ ਆਪਣੀ ਜ਼ਿੰਦਗੀ ਅਤੇ ਭਵਿੱਖ ਬਾਰੇ ਵੱਖਰੇ ਢੰਗ ਨਾਲ ਸੋਚਣ ਲਈ ਪ੍ਰੇਰਿਤ ਕਰਦੀਆਂ ਹਨ। ਉਹ ਵਧੇਰੇ ਸ਼ਾਂਤ ਹੋ ਜਾਂਦੇ ਹਨ ਅਤੇ ਰਿਕਵਰੀ ਸਬੰਧੀ ਚਰਚਾਵਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲੱਗਦੇ ਹਨ। ਪੜ੍ਹਨ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕਤਾ ਵਾਪਸ ਆਉਂਦੀ ਹੈ।”

ਲਾਇਬ੍ਰੇਰੀਆਂ ਦਾ ਪ੍ਰਭਾਵ ਸਿਰਫ਼ ਬਠਿੰਡਾ ਤੱਕ ਸੀਮਿਤ ਨਹੀਂ ਹੈ। ਹੋਰ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਵੀ ਕਾਊਂਸਲਰਾਂ ਨੇ ਦੇਖਿਆ ਹੈ ਕਿ ਮਰੀਜ਼ ਪੜ੍ਹਨ ਦੀ ਆਦਤ ਰਾਹੀਂ ਸਿਹਤਮੰਦ ਰੁਟੀਨ ਵਿਕਸਿਤ ਕਰ ਰਹੇ ਹਨ।

ਹੁਸ਼ਿਆਰਪੁਰ ਸਥਿਤ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਕਲੀਨਿਕਲ ਮਨੋਵਿਗਿਆਨੀ ਸੰਦੀਪ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਕਿਤਾਬਾਂ ਰਾਹੀਂ ਕਈ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਅ ਦੇਖਿਆ ਹੈ।

ਉਨ੍ਹਾਂ ਕਿਹਾ, “ਅਸੀਂ 2016 ਵਿੱਚ ਆਪਣੇ ਘਰਾਂ ਤੋਂ ਕਿਤਾਬਾਂ ਲਿਆ ਕੇ ਲਾਇਬ੍ਰੇਰੀ ਦੀ ਸ਼ੁਰੂਆਤ ਕੀਤੀ ਸੀ। ਨਸ਼ੇ ਕਾਰਨ ਲੰਮੇ ਸਮੇਂ ਤੋਂ ਸੁੰਨ ਹੋ ਚੁੱਕੇ ਮਰੀਜ਼ ਹੌਲੀ-ਹੌਲੀ ਲਾਇਬ੍ਰੇਰੀ ਆਉਣ ਲੱਗੇ। ਜ਼ਿਆਦਾਤਰ ਪ੍ਰੇਰਣਾਦਾਇਕ ਕਿਤਾਬਾਂ ਪੜ੍ਹਦੇ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਨਸ਼ੇ ਤੋਂ ਉਭਰਨ ਅਤੇ ਮੁੜ ਧਿਆਨ ਕੇਂਦਰਿਤ ਕਰਨ ਵਿੱਚ ਮਦਦ ਕੀਤੀ। ਇਸ ਦੌਰਾਨ ਸਾਨੂੰ ਇਹ ਵੀ ਪਤਾ ਲੱਗਿਆ ਕਿ ਕਈ ਲੋਕਾਂ ਨੂੰ ਇਹ ਬੁਨਿਆਦੀ ਜਾਣਕਾਰੀ ਵੀ ਨਹੀਂ ਸੀ ਕਿ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਸੂਈਆਂ ਰਾਹੀਂ ਐਚਆਈਵੀ/ਏਡਜ਼ ਫੈਲ ਸਕਦਾ ਹੈ। ਸਾਡੀ ਲਾਇਬ੍ਰੇਰੀ ਵਿੱਚ ਜੀਵਨੀਆਂ, ਧਾਰਮਿਕ ਕਿਤਾਬਾਂ ਅਤੇ ਨਸ਼ਾ ਵਿਰੋਧੀ ਸਾਹਿਤ ਬਹੁਤ ਮਸ਼ਹੂਰ ਹਨ। ਹਾਲਾਂਕਿ ਸਭ ਤੋਂ ਵੱਧ ਪੜ੍ਹੀ ਜਾਣ ਵਾਲੀ ਕਿਤਾਬ ਡਾ. ਨਰਿੰਦਰ ਸਿੰਘ ਕਪੂਰ ਦੀ ‘ਡੂੰਘੀਆਂ ਸਿਖਰਾਂ’ ਹੈ।”

ਸਿੱਖ ਧਰਮ, ਸਿੱਖ ਇਤਿਹਾਸ, ਅਧਿਆਤਮ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਜੀਵਨੀਆਂ ਨਾਲ ਸਬੰਧਤ ਕਿਤਾਬਾਂ ਸਭ ਤੋਂ ਵੱਧ ਪਸੰਦ ਕੀਤੀਆਂ ਜਾਂਦੀਆਂ ਹਨ। ਕਾਊਂਸਲਰਾਂ ਦਾ ਕਹਿਣਾ ਹੈ ਕਿ ਕਈ ਮਰੀਜ਼ ਸੰਘਰਸ਼ ਅਤੇ ਮੁਸ਼ਕਲਾਂ ਤੋਂ ਬਾਅਦ ਸਫ਼ਲਤਾ ਹਾਸਲ ਕਰਨ ਵਾਲੇ ਲੋਕਾਂ ਦੀਆਂ ਕਹਾਣੀਆਂ ਵੱਲ ਖ਼ਾਸ ਤੌਰ 'ਤੇ ਆਕਰਸ਼ਿਤ ਹੁੰਦੇ ਹਨ। ਅਜਿਹੀਆਂ ਕਹਾਣੀਆਂ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਮਹਿਸੂਸ ਹੁੰਦੀਆਂ ਹਨ। ਕੇਂਦਰ ਵਿੱਚ ਇਲਾਜ ਅਧੀਨ ਇੱਕ ਮਰੀਜ਼ ਨੇ ਦੱਸਿਆ ਕਿ ਪੜ੍ਹਨਾ ਉਸ ਲਈ ਪ੍ਰੇਰਣਾ ਦਾ ਸਰੋਤ ਬਣ ਗਿਆ ਹੈ।

ਨਥਾਣਾ ਪਿੰਡ ਦੇ ਪਰਮਿੰਦਰ ਸਿੰਘ (ਬਦਲਿਆ ਹੋਇਆ ਨਾਮ), ਜੋ ਇਸ ਵੇਲੇ ਬਠਿੰਡਾ ਕੇਂਦਰ ਵਿੱਚ ਇਲਾਜ ਅਧੀਨ ਹਨ, ਨੇ ਕਿਹਾ, “ਮੈਨੂੰ ਸਿੱਖ ਇਤਿਹਾਸ ਅਤੇ ਸਵੈ-ਜੀਵਨੀਆਂ ਪੜ੍ਹਨਾ ਪਸੰਦ ਹੈ। ਜਦੋਂ ਤੁਸੀਂ ਉਨ੍ਹਾਂ ਲੋਕਾਂ ਬਾਰੇ ਪੜ੍ਹਦੇ ਹੋ ਜਿਨ੍ਹਾਂ ਨੇ ਮੁਸ਼ਕਲਾਂ ਦਾ ਸਾਹਮਣਾ ਕੀਤਾ ਅਤੇ ਫਿਰ ਵੀ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕੀਤੀ, ਤਾਂ ਹੌਂਸਲਾ ਮਿਲਦਾ ਹੈ। ਮੈਂ ਹਾਲ ਹੀ ਵਿੱਚ ਉਸਤਾਦ ਨੁਸਰਤ ਫਤਿਹ ਅਲੀ ਖ਼ਾਨ ਬਾਰੇ ਪੜ੍ਹਿਆ, ਜੋ ਮੈਨੂੰ ਬਹੁਤ ਪ੍ਰੇਰਣਾਦਾਇਕ ਲੱਗਿਆ।”

ਮਲੇਰਕੋਟਲਾ ਦੇ ਅੱਬਾਸਪੁਰਾ ਨਿਵਾਸੀ ਬਲਦੇਵ ਸਿੰਘ ਨੇ ਕਿਹਾ ਕਿ ਲਾਇਬ੍ਰੇਰੀ ਨੇ ਉਨ੍ਹਾਂ ਨੂੰ ਆਪਣੀ ਇੱਕ ਪੁਰਾਣੀ ਆਦਤ ਨਾਲ ਮੁੜ ਜੋੜ ਦਿੱਤਾ ਹੈ। ਉਨ੍ਹਾਂ ਕਿਹਾ, “ਮੈਨੂੰ ਖ਼ਾਸ ਤੌਰ 'ਤੇ ਡਾ. ਸਤਨਾਮ ਸਿੰਘ ਸੰਧੂ ਦੀਆਂ ਕਿਤਾਬਾਂ ਪੜ੍ਹਨਾ ਪਸੰਦ ਹੈ। ਪੜ੍ਹਨ ਨਾਲ ਮੇਰਾ ਮਨ ਰੁੱਝਿਆ ਰਹਿੰਦਾ ਹੈ ਅਤੇ ਮੈਂ ਆਪਣੇ ਮਕਸਦ 'ਤੇ ਧਿਆਨ ਕੇਂਦਰਿਤ ਰੱਖ ਪਾਉਂਦਾ ਹਾਂ।”

ਕਾਊਂਸਲਰਾਂ ਦਾ ਕਹਿਣਾ ਹੈ ਕਿ ਅਜਿਹੇ ਤਜ਼ਰਬੇ ਹੁਣ ਲਗਾਤਾਰ ਸਾਹਮਣੇ ਆ ਰਹੇ ਹਨ। ਜੋ ਮਰੀਜ਼ ਸ਼ੁਰੂ ਵਿੱਚ ਪੜ੍ਹਨ ਵਿੱਚ ਦਿਲਚਸਪੀ ਨਹੀਂ ਦਿਖਾਉਂਦੇ, ਉਹ ਹੌਲੀ-ਹੌਲੀ ਇਸ ਦੀ ਆਦਤ ਵਿਕਸਿਤ ਕਰ ਲੈਂਦੇ ਹਨ। ਉਹ ਪਹਿਲਾਂ ਛੋਟੀਆਂ ਅਤੇ ਸਰਲ ਕਿਤਾਬਾਂ ਨਾਲ ਸ਼ੁਰੂਆਤ ਕਰਦੇ ਹਨ ਅਤੇ ਬਾਅਦ ਵਿੱਚ ਇੱਕ-ਦੂਜੇ ਨਾਲ ਕਿਤਾਬਾਂ ਦਾ ਆਦਾਨ-ਪ੍ਰਦਾਨ ਕਰਦੇ ਹਨ, ਪੜ੍ਹੀ ਹੋਈ ਸਮੱਗਰੀ 'ਤੇ ਚਰਚਾ ਕਰਦੇ ਹਨ ਅਤੇ ਧਰਮ, ਇਤਿਹਾਸ, ਕਵਿਤਾ ਅਤੇ ਹੋਰ ਵਿਸ਼ਿਆਂ ਵਿੱਚ ਘੰਟਿਆਂ ਤੱਕ ਡੁੱਬੇ ਰਹਿੰਦੇ ਹਨ।

ਇੱਕ ਪੰਨਾ ਪਲਟਣ ਦੀ ਇਸ ਸਧਾਰਨ ਪ੍ਰਕਿਰਿਆ ਦੇ ਨਾਲ, ਮੁੱਖ ਮੰਤਰੀ ਮਾਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਨਾਲ ਜੂਝ ਰਹੇ ਅਨੇਕ ਲੋਕ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਇ ਵੀ ਸ਼ੁਰੂ ਕਰ ਰਹੇ ਹਨ।

ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ
*ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ 'ਵਰਤੋ ਅਤੇ ਸੁੱਟੋ' ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ*

*ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ*

*ਭਾਜਪਾ ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ ਅਤੇ ਵਿਚਾਰਧਾਰਾ ਦਾ ਸੌਦਾ ਕੀਤਾ ਜਾਂਦਾ: ਹਰਪਾਲ ਸਿੰਘ ਚੀਮਾ*

*ਪੰਜਾਬ ਦੇ ਸਿਆਸੀ ਤੌਰ 'ਤੇ ਸੂਝਵਾਨ ਵੋਟਰ ਸੂਬੇ ਵਿੱਚ ਪੈਰ ਜਮਾਉਣ ਲਈ ਭਾਜਪਾ ਦੀਆਂ ਨਾਕਾਮ ਕੋਸ਼ਿਸ਼ਾਂ ਨੂੰ ਚੰਗੀ ਤਰ੍ਹਾਂ ਸਮਝਦੇ: ਹਰਪਾਲ ਸਿੰਘ ਚੀਮਾ*

*ਭਾਜਪਾ ਦੂਜੀਆਂ ਪਾਰਟੀਆਂ ਤੋਂ ਲਿਆਂਦੇ ਇੰਪੋਰਟਡ ਚਿਹਰਿਆਂ ਪਿੱਛੇ ਆਪਣਾ ਪੰਜਾਬ ਵਿਰੋਧੀ ਏਜੰਡਾ ਨਹੀਂ ਲੁਕਾ ਸਕਦੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 4 ਜੂਨ 2026:-  ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ, ਅਤੇ ਉਹ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਵਿਰੋਧੀ ਨੇਤਾਵਾਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਜੋਂ ਵਰਤਦੀ ਹੈ। ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਦੇ ਹਵਾਲੇ ਰਾਹੀਂ ਭਾਜਪਾ ਦੇ "ਵਰਤੋ ਅਤੇ ਸੁੱਟੋ" ਦੇ ਸੱਭਿਆਚਾਰ ਦੀਆਂ ਉਦਾਹਰਣਾਂ ਦਿੰਦਿਆਂ, ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾ ਪਾਰਟੀ ਪੰਜਾਬ ਵਿੱਚ ਆਪਣੀ ਸਿਆਸੀ ਤਰੱਕੀ ਦਾ ਭਰਮ ਪੈਦਾ ਕਰਨ ਲਈ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ, ਪਰ ਉਹਨਾਂ ਦੀ ਵਰਤੋਂ ਖ਼ਤਮ ਹੁੰਦਿਆਂ ਹੀ ਉਹਨਾਂ ਨੂੰ ਹਾਸ਼ੀਏ 'ਤੇ ਧੱਕ ਦਿੰਦੀ ਹੈ।

ਸੀਨੀਅਰ ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਿਆਸੀ ਤੌਰ 'ਤੇ ਸੂਝਵਾਨ ਵੋਟਰ ਸੂਬੇ ਵਿੱਚ ਪੈਰ ਜਮਾਉਣ ਲਈ ਭਾਜਪਾ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਨੂੰ ਚੰਗੀ ਤਰ੍ਹਾਂ ਦੇਖ ਸਕਦੇ ਹਨ ਅਤੇ ਉਹ ਦੂਜੀਆਂ ਪਾਰਟੀਆਂ ਦੇ ਇੰਪੋਰਟ ਕੀਤੇ ਚਿਹਰਿਆਂ ਪਿੱਛੇ ਆਪਣੇ ਪੰਜਾਬ ਵਿਰੋਧੀ ਏਜੰਡੇ ਨੂੰ ਲੁਕਾਉਣ ਦੀਆਂ ਪਾਰਟੀ ਦੀਆਂ ਕੋਸ਼ਿਸ਼ਾਂ ਤੋਂ ਗੁੰਮਰਾਹ ਨਹੀਂ ਹੋਣਗੇ।

ਸੀਨੀਅਰ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਾਜਪਾ ਆਪਣੀ ਸੱਤਾ ਦੀ ਭੁੱਖ ਮਿਟਾਉਣ ਲਈ ਦਲਬਦਲੂ ਸਿਆਸਤਦਾਨਾਂ ਨੂੰ ਵਰਤ ਕੇ ਸੁੱਟਣ ਵਾਲੀ ਵਸਤੂ ਵਾਂਗ ਸਮਝਦੀ ਹੈ। ਹਾਲੀਆ ਸਿਆਸੀ ਤਬਦੀਲੀਆਂ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਦੂਜੀਆਂ ਪਾਰਟੀਆਂ ਤੋਂ ਆਏ ਪੰਜਾਬ ਦੇ ਆਗੂਆਂ ਦੀ ਬਿਲਕੁਲ ਵੀ ਪਰਵਾਹ ਨਹੀਂ ਕਰਦੀ ਅਤੇ ਉਹਨਾਂ ਨੂੰ ਸਿਰਫ਼ ਥੋੜ੍ਹੇ ਸਮੇਂ ਦੇ ਫਾਇਦੇ ਲਈ ਵਰਤ ਕੇ ਪਾਸੇ ਸੁੱਟ ਦਿੰਦੀ ਹੈ।"

ਭਾਜਪਾ ਦੀ ਸਿਆਸੀ ਕਾਰਜਸ਼ੈਲੀ 'ਤੇ ਨਿਸ਼ਾਨਾ ਸਾਧਦਿਆਂ ਕੈਬਨਿਟ ਮੰਤਰੀ ਨੇ ਕਿਹਾ, "ਭਾਜਪਾ ਨੇ ਸਿਆਸਤ ਨੂੰ ਮੌਕਾਪ੍ਰਸਤੀ ਦੀ ਮੰਡੀ ਬਣਾ ਦਿੱਤਾ ਹੈ, ਅਤੇ ਰਵਨੀਤ ਸਿੰਘ ਬਿੱਟੂ ਤੇ ਸੁਨੀਲ ਜਾਖੜ ਵਰਗੇ ਆਗੂ ਵਿਰੋਧੀ ਪਾਰਟੀਆਂ ਦੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ 'ਵਰਤੋ ਅਤੇ ਸੁੱਟੋ' ਦੀ ਭਾਜਪਾ ਦੀ ਰਣਨੀਤੀ ਦੀਆਂ ਸਭ ਤੋਂ ਉੱਤਮ ਅਤੇ ਤਾਜ਼ਾ ਉਦਾਹਰਣਾਂ ਹਨ। ਭਾਜਪਾ ਦੇ ਮਨ ਵਿੱਚ ਵਿਚਾਰਧਾਰਾ, ਵਫ਼ਾਦਾਰੀ ਜਾਂ ਲੋਕਾਂ ਦੇ ਫਤਵੇ ਲਈ ਕੋਈ ਸਤਿਕਾਰ ਨਹੀਂ ਹੈ। ਉਹ ਯੋਜਨਾਬੱਧ ਤਰੀਕੇ ਨਾਲ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਂਦੇ ਹਨ, ਪੰਜਾਬ ਵਿੱਚ ਵਿਕਾਸ ਦਾ ਝੂਠਾ ਬਿਰਤਾਂਤ ਸਿਰਜਣ ਲਈ ਉਹਨਾਂ ਨੂੰ ਪਾਰਟੀ ਬਦਲਣ ਦਾ ਲਾਲਚ ਦਿੰਦੇ ਹਨ, ਅਤੇ ਜਿਵੇਂ ਹੀ ਉਹਨਾਂ ਦੀ ਲੋੜ ਖ਼ਤਮ ਹੁੰਦੀ ਹੈ, ਉਹਨਾਂ ਨੂੰ ਤੁਰੰਤ ਬੇਰਹਿਮੀ ਨਾਲ ਹਾਸ਼ੀਏ 'ਤੇ ਸੁੱਟ ਦਿੰਦੇ ਹਨ।"

ਉਨ੍ਹਾਂ ਅੱਗੇ ਕਿਹਾ, "ਭਾਜਪਾ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ, ਸਗੋਂ ਉਹ ਖੁਦ ਜਾਣਬੁੱਝ ਕੇ ਇੱਕ ਸਿਆਸੀ ਜਾਲ ਵਿੱਚ ਫਸ ਗਏ ਹਨ। ਭਾਜਪਾ ਦੀ ਆਮ ਕਾਰਜਪ੍ਰਣਾਲੀ ਜਨਤਾ ਦੇ ਗੁੱਸੇ ਤੋਂ ਬਚਣ ਲਈ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਢਾਲ ਵਜੋਂ ਵਰਤਣ ਦੀ ਹੈ, ਅਤੇ ਜਦੋਂ ਉਹ ਕਿਸੇ ਕੰਮ ਦੇ ਨਹੀਂ ਰਹਿੰਦੇ, ਤਾਂ ਉਹਨਾਂ ਨੂੰ ਲਾਂਭੇ ਕਰ ਦਿੱਤਾ ਜਾਂਦਾ ਹੈ।"

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਪੰਜਾਬ ਦੇ ਲੋਕ ਸਮਝੌਤਾਵਾਦੀ ਨੇਤਾਵਾਂ ਰਾਹੀਂ ਸੂਬੇ ਵਿੱਚ ਆਪਣਾ ਅਧਾਰ ਵਧਾਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਸਾਫ਼ ਦੇਖ ਸਕਦੇ ਹਨ, ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਪੰਜਾਬ ਵਿਰੋਧੀ ਰਵੱਈਏ ਨੂੰ ਕੁਝ ਮੌਕਾਪ੍ਰਸਤ ਚਿਹਰਿਆਂ ਨੂੰ ਸ਼ਾਮਲ ਕਰਕੇ ਲੁਕਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ, "ਪੰਜਾਬ ਦੇ ਬਹਾਦਰ ਅਤੇ ਸਿਆਸੀ ਤੌਰ 'ਤੇ ਜਾਗਰੂਕ ਵੋਟਰ ਸੂਬੇ ਦੇ ਹਿੱਤਾਂ, ਖਾਸ ਕਰਕੇ ਇਸ ਦੇ ਕਿਸਾਨਾਂ ਅਤੇ ਨੌਜਵਾਨਾਂ ਨਾਲ ਧ੍ਰੋਹ ਕਮਾਉਣ ਵਾਲਿਆਂ ਨੂੰ ਭਾਜਪਾ ਦੇ ਆਪਣੇ ਨਵੇਂ ਆਕਾਵਾਂ ਨੂੰ ਖੁਸ਼ ਕਰਨ ਲਈ ਕਦੇ ਵੀ ਮੁਆਫ ਨਹੀਂ ਕਰਨਗੇ।"

ਪੰਜਾਬ ਦੇ ਲੋਕਾਂ ਪ੍ਰਤੀ 'ਆਪ' ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੱਥੇ ਭਾਜਪਾ ਸਿਆਸੀ ਜੋੜ-ਤੋੜ ਅਤੇ ਧੋਖਾਧੜੀ 'ਤੇ ਨਿਰਭਰ ਕਰਦੀ ਹੈ, ਉੱਥੇ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 'ਆਪ' ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪੰਜਾਬੀ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਖੁਸ਼ਹਾਲੀ ਲਈ ਲੜਦੀ ਰਹੇਗੀ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ*

*ਚੰਡੀਗੜ੍ਹ / ਹੁਸ਼ਿਆਰਪੁਰ; 4 ਮਈ 2026* ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਸੀ। ਉਹ ਬਿਨਾਂ ਸਹਾਰੇ ਤੋੰ ਚੱਲ ਨਹੀਂ ਸੀ ਸਕਦੀ ਅਤੇ ਹਰ ਦਿਨ ਸੰਘਰਸ਼ ਜਿਹਾ ਲੱਗਦਾ ਸੀ।

ਅੱਜ, ਕੇਵਲ ਕੌਰ ਫਿਰ ਤੋਂ ਆਪਣੇ ਪੈਰਾਂ ‘ਤੇ ਖੜ੍ਹੀ ਹੋਣ ਵੱਲ ਵਧ ਰਹੀ ਹੈ, ਉਹ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ—ਜਿਸ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੀ ਸਿਹਤ ਪਹਿਲਕਦਮੀ ਨੂੰ ਜਾਂਦਾ ਹੈ।‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਉਹਨਾਂ ਦੇ ਗੋਡਿਆਂ ਦਾ ਅਪ੍ਰੇਸ਼ਨ 'ਪੰਜਾਬ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼' ਜਲੰਧਰ ਵਿਖੇ ਸਫ਼ਲਤਾਪੂਰਵਕ ਕੀਤਾ ਗਿਆ। ਕਿਸੇ ਵਕਤ ਪਰਿਵਾਰ ਨੂੰ ਇਹ ਇਲਾਜ ਵਿਤੋਂ ਬਾਹਰ ਲਗਦਾ ਸੀ ਕਿਓਂਕਿ ਆਪ੍ਰੇਸ਼ਨ ਤੇ ਪਹਿਲਾਂ ਕਰੀਬ 1.5 ਲੱਖ ਰੁਪਏ ਦਾ ਖਰਚ ਹੁੰਦਾ ਸੀ, ਜੋ ਹੁਣ ਬਿਲਕੁਲ ਮੁਫ਼ਤ ਕੀਤਾ ਗਿਆ।

ਕੇਵਲ ਕੌਰ ਦੇ ਪੁੱਤਰ ਮਨਦੀਪ ਸਿੰਘ, ਜੋ ਕਿਸਾਨ ਹੈ , ਇਹਨਾਂ ਮੁਸ਼ਕਿਲ ਸਮਿਆਂ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਜਾਂਦਾ ਹੈ । ਲਗਭਗ ਪੰਜ ਸਾਲ ਤੱਕ ਉਸਦੀ ਮਾਂ ਲਗਾਤਾਰ ਦਰਦ ਵਿੱਚ ਰਹੀ। ਉਨ੍ਹਾਂ ਨੇ ਕਈ ਡਾਕਟਰਾਂ ਨਾਲ ਸਲਾਹ ਕੀਤੀ, ਦਵਾਈਆਂ ਲਈਆਂ, ਪਰ ਕੋਈ ਸਥਾਈ ਰਾਹਤ ਨਹੀਂ ਮਿਲੀ। ਆਖ਼ਿਰਕਾਰ ਹਾਲਤ ਐਸੀ ਹੋ ਗਈ ਕਿ ਬਿਨਾਂ ਸਹਾਰੇ ਇੱਕ ਕਦਮ ਵੀ ਚੱਲਣਾ ਔਖਾ ਹੋ ਗਿਆ।ਉਹ ਦੱਸਦੇ ਹਨ, “ਜਦੋਂ ਮੇਰੇ ਮਾਤਾ ਜੀ ਪੂਰੀ ਤਰ੍ਹਾਂ ਨਿਰਭਰ ਹੋ ਗਏ, ਤਦ ਸਰਜਰੀ ਹੀ ਇਕੱਲੀ ਉਮੀਦ ਸੀ।”

ਮਨਦੀਪ ਨੇ ਪਹਿਲਾਂ ਅਖ਼ਬਾਰ ਵਿੱਚ ਇਸ ਯੋਜਨਾ ਬਾਰੇ ਪੜ੍ਹਿਆ ਸੀ ਅਤੇ ਹੈਲਥ ਕਾਰਡ ਬਣਵਾਇਆ, ਜੋ ਉਨ੍ਹਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲੈ ਕੇ ਆਇਆ। ਹਸਪਤਾਲ ਦੀਆਂ ਕਾਰਵਾਈਆਂ ਤੋਂ ਬਾਅਦ 17 ਅਪ੍ਰੈਲ ਨੂੰ ਡਾ. ਅਨਿਤ ਸੱਚਰ ਅਤੇ ਉਨ੍ਹਾਂ ਦੀ ਟੀਮ ਨੇ ਲਗਭਗ ਦੋ ਘੰਟਿਆਂ ਦੀ ਪ੍ਰਕਿਰਿਆ ਵਿੱਚ ਸਰਜਰੀ ਸਫ਼ਲਤਾਪੂਰਵਕ ਪੂਰੀ ਕੀਤੀ।

ਹੁਣ ਰਿਕਵਰੀ ਸ਼ੁਰੂ ਹੋ ਚੁੱਕੀ ਹੈ, ਅਤੇ ਨਾਲ ਹੀ ਆਤਮ-ਸਨਮਾਨ ਤੇ ਸਕੂਨ ਦੀ ਵਾਪਸੀ ਵੀ। ਹਾਲਾਂਕਿ ਟਾਂਕੇ ਅਜੇ ਲੱਗੇ ਹੋਏ ਹਨ ਅਤੇ ਜਲਦੀ ਹੀ ਕੱਟ ਦਿੱਤੇ ਜਾਣਗੇ, ਪਰ ਜੋ ਦਰਦ ਸਾਲਾਂ ਤੋਂ ਉਹਨਾਂ ਦੀ ਜ਼ਿੰਦਗੀ ਦਾ ਹਿੱਸਾ ਸੀ, ਉਹ ਹੁਣ ਘਟਣ ਲੱਗਾ ਹੈ।

ਭਾਵੁਕ ਹੋ ਕੇ ਕੇਵਲ ਕੌਰ ਕਹਿੰਦੇ ਹਨ, “ਮੁੱਖ ਮੰਤਰੀ ਭਗਵੰਤ ਮਾਨ ਮੇਰੇ ਲਈ ਤੀਜੇ ਪੁੱਤਰ ਵਰਗੇ ਹਨ। ਮੇਰਾ ਆਪ੍ਰੇਸ਼ਨ ਬਿਨਾਂ ਇੱਕ vi ਪੈਸਾ ਖ਼ਰਚ ਕੀਤੇ ਹੋ ਗਿਆ। ਹੁਣ ਮੈਂ ਕਿਸੇ ‘ਤੇ ਬੋਝ ਨਹੀਂ ਹਾਂ। ਜ਼ਿੰਦਗੀ ਹੁਣ ਆਸਾਨ ਹੋਵੇਗੀ।”

ਪਰਿਵਾਰ ਲਈ ਇਹ ਸਿਰਫ਼ ਇੱਕ ਮੈਡੀਕਲ ਪ੍ਰਕਿਰਿਆ ਨਹੀਂ ਸੀ, ਬਲਕਿ ਆਤਮ-ਸਨਮਾਨ ਦੀ ਵਾਪਸੀ ਸੀ। ਮਨਦੀਪ ਦੱਸਦੇ ਹਨ ਕਿ ਭਾਵੇਂ ਉਨ੍ਹਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਆਰਥਿਕ ਮਦਦ ਵੀ ਸੰਭਵ ਸੀ, ਪਰ ਇਸ ਯੋਜਨਾ ਨੇ ਉਨ੍ਹਾਂ ਨੂੰ ਆਜ਼ਾਦੀ ਅਤੇ ਮਾਣ ਦਿੱਤਾ ।

ਉਨ੍ਹਾਂ ਇਹ ਵੀ ਦੱਸਿਆ ਕਿ ਕੇਵਲ ਕੌਰ ਦੇ ਨਾਲ —ਮੋਹਾਲੀ, ਹੁਸ਼ਿਆਰਪੁਰ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲਗਭਗ ਪੰਜ ਹੋਰ ਬਜ਼ੁਰਗ ਮਰੀਜ਼ਾਂ ਦਾ ਵੀ ਇਸੇ ਯੋਜਨਾ ਅਧੀਨ ਗੋਡਿਆਂ ਦਾ ਅਪ੍ਰੇਸ਼ਨ ਹੋਇਆ। ਸ਼ੁਰੂਆਤੀ ਟੈਸਟਾਂ ਵਿੱਚ ਕਰੀਬ 2,400 ਰੁਪਏ ਦਾ ਖ਼ਰਚ ਆਇਆ, ਪਰ ਪੂਰਾ ਇਲਾਜ ਮੁਫ਼ਤ ਰਿਹਾ।ਮਨਦੀਪ ਅਨੁਸਾਰ, ਇਸ ਯੋਜਨਾ ਤਹਿਤ ₹10 ਲੱਖ ਤੱਕ ਦਾ ਮੁਫ਼ਤ ਇਲਾਜ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।

ਕੇਵਲ ਕੌਰ ਦੀ ਕਹਾਣੀ ਸਿਰਫ਼ ਇੱਕ ਸਫਲ ਆਪ੍ਰੇਸ਼ਨ ਦੀ ਕਹਾਣੀ ਨਹੀਂ ਹੈ ਸਗੋਂ ਇਹ ਇਸ ਗੱਲ ਦਾ ਸਪਸ਼ਟ ਉਦਾਹਰਨ ਹੈ ਕਿ ਜਦੋਂ ਸਹੀ ਸਮੇਂ ‘ਤੇ ਸਹੀ ਮਦਦ ਮਿਲਦੀ ਹੈ, ਤਾਂ ਉਹ ਸਿਰਫ਼ ਸਿਹਤ ਹੀ ਨਹੀਂ ਵਾਪਸ ਲਿਆਉਂਦੀ, ਬਲਕਿ ਉਮੀਦ, ਆਤਮ-ਸਨਮਾਨ ਅਤੇ ਜੀਵਨ ਜਿਉਣ ਦੀ ਇੱਛਾ ਵੀ ਵਾਪਸ ਲਿਆਉਂਦੀ ਹੈ।

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿੱਚ ਸ਼ਾਮਲ
*ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿੱਚ ਸ਼ਾਮਲ*

*ਮੁੱਖ ਮੰਤਰੀ ਭਗਵੰਤ ਮਾਨ ਨੇ ਜਲਾਲਪੁਰੀਆ ਨੂੰ ਪਾਰਟੀ ਵਿੱਚ ਕੀਤਾ ਸ਼ਾਮਲ*

*ਚੰਡੀਗੜ੍ਹ 25 ਅਪ੍ਰੈਲ 2026* ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿੱਚ ਆਪਣੀ ਬਿਹਤਰੀਨ ਤਕਨੀਕ ਅਤੇ 'ਕਲੋਜ਼ ਫਾਈਟਰ' ਦੇ ਨਾਮ ਤੋਂ ਮਸ਼ਹੂਰ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਾਲਾ ਨੇ ਹਮੇਸ਼ਾ ਖੇਡ ਦੇ ਮੈਦਾਨ ਵਿੱਚ ਪੰਜਾਬ ਦੀ ਸ਼ਾਨ ਵਧਾਈ ਹੈ ਅਤੇ ਹੁਣ ਉਹ ਜਨ ਸੇਵਾ ਦੇ ਮੈਦਾਨ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਸਾਡੀ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਮਾਣ-ਸਤਿਕਾਰ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ। ਪਾਲਾ ਦੇ ਪਾਰਟੀ ਵਿੱਚ ਆਉਣ ਨਾਲ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਇੱਕ ਨਵਾਂ ਉਤਸ਼ਾਹ ਪੈਦਾ ਹੋਵੇਗਾ।

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ
*ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ* *

*2017-2021 ਦੇ ਮੁਕਾਬਲੇ 2022-2026 ਦੌਰਾਨ ਹੈਰੋਇਨ ਦੀ ਬਰਾਮਦਗੀ 148 ਫੀਸਦੀ ਵਧੀ, ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰੀ ਗਿਰੋਹਾਂ ਤੇ ਕੱਸਿਆ ਸ਼ਿਕੰਜਾ*

*ਮੁਹਿੰਮ ਦੇ ਉਸਾਰੂ ਨਤੀਜੇ ਆਉਣ ਲਗੇ ਸਾਹਮਣੇ, ਸਜ਼ਾ ਦਰ 64% ਤੋਂ ਵਧਕੇ 84% ਹੋਈ*

*2017-2021 ਦੇ ਮੁਕਾਬਲੇ 2022 ਤੋੰ ਹੁਣ ਤੱਕ ਨਸ਼ਾ ਨੈੱਟਵਰਕਾਂ ਵਿਰੁੱਧ ਹੋਈ ਮਿਸਾਲੀ ਕਾਰਵਾਈ*

*ਚੰਡੀਗੜ੍ਹ; 23 ਅਪ੍ਰੈਲ 2026* ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ ਕੀਤਾ ਗਿਆ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ।

ਅੰਕੜਿਆਂ ਅਨੁਸਾਰ 2022 ਤੋਂ 2026 (ਹੁਣ ਤੱਕ) ਦਰਮਿਆਨ 73,541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ, ਜੋ ਕਿ 2017–21 ਦੇ 52,255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੇ ਹਨ। ਗ੍ਰਿਫ਼ਤਾਰੀਆਂ ਦੀ ਗਿਣਤੀ ਵੀ ਕਾਫੀ ਵਧੀ ਹੈ, ਜੋ 68,064 ਤੋਂ ਵੱਧ ਕੇ 98,596 ਹੋ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਨਸ਼ਾ ਤਸਕਰੀ ਨੈੱਟਵਰਕਾ ਖ਼ਿਲਾਫ਼ ਲਗਾਤਾਰ ਅਤੇ ਵੱਡੇ ਪੱਧਰ ‘ਤੇ ਕਾਰਵਾਈ ਦਾ ਪਤਾ ਲੱਗਦਾ ਹੈ।

ਜ਼ਬਤੀਆਂ ਦੇ ਅੰਕੜੇ ਇਸ ਕਾਰਵਾਈ ਦੀ ਕਾਮਯਾਬੀ ਨੂੰ ਹੋਰ ਸਪਸ਼ਟ ਕਰਦੇ ਹਨ, ਜੋ ਸਪਲਾਈ ਚੇਨਾਂ ਵਿੱਚ ਗਹਿਰੀ ਪਹੁੰਚ ਦਰਸਾਉਂਦੇ ਹਨ। ਹੈਰੋਇਨ ਦੀ ਬਰਾਮਦਗੀ ਵਿੱਚ 148% ਦਾ ਵਾਧਾ ਹੋਇਆ ਹੈ—2022 ਤੋਂ ਹੁਣ ਤੱਕ 5,979 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ, ਜਦਕਿ 2017–21 ਵਿੱਚ ਇਹ ਮਾਤਰਾ 2,412 ਕਿਲੋਗ੍ਰਾਮ ਸੀ। ਅਫੀਮ ਦੀ ਜ਼ਬਤੀ ਵਿੱਚ ਵੀ 43% ਤੋਂ ਵੱਧ ਵਾਧਾ ਹੋ ਕੇ 3,583 ਕਿਲੋਗ੍ਰਾਮ ਹੋਇਆ ਹੈ, ਜੋ ਜ਼ਮੀਨੀ ਪੱਧਰ ‘ਤੇ ਕਾਰਵਾਈ ਦੇ ਤੇਜ਼ ਹੋਣ ਨੂੰ ਦਰਸਾਉਂਦਾ ਹੈ।

ਸਿੰਥੈਟਿਕ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਖਾਸ ਤੌਰ ‘ਤੇ ਵੱਡਾ ਉਛਾਲ ਦੇਖਿਆ ਗਿਆ ਹੈ। ਆਈਸ (ਕ੍ਰਿਸਟਲ ਮੈਥਐਮਫੈਟਾਮਾਈਨ) ਦੀ ਜ਼ਬਤੀ 17 ਕਿਲੋਗ੍ਰਾਮ ਤੋਂ ਵੱਧ ਕੇ 93 ਕਿਲੋਗ੍ਰਾਮ ਹੋ ਗਈ ਹੈ, ਜੋ ਕਿ 447% ਦਾ ਵਾਧਾ ਹੈ। ਕੋਕੇਨ ਦੀ ਜ਼ਬਤੀ 6,064 ਕਿਲੋਗ੍ਰਾਮ ਰਹੀ, ਜੋ ਕਿ ਪਹਿਲਾਂ ਦਰਜ 6,852 ਕਿਲੋਗ੍ਰਾਮ ਦੇ ਲਗਭਗ ਬਰਾਬਰ ਹੈI

ਇਸ ਮੁਹਿੰਮ ਦੀ ਪਕੜ ਹੁਣ ਦਵਾਈਆਂ ਦੇ ਗਲਤ ਇਸਤੇਮਾਲ ਤੱਕ ਵੀ ਪਹੁੰਚ ਗਈ ਹੈ। 2022–26 ਦੇ ਦੌਰਾਨ 8.7 ਕਰੋੜ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ ਗਏ ਹਨ, ਜੋ ਨੌਜਵਾਨਾਂ ਵਿੱਚ ਫੈਲ ਰਹੀ ਲਤ ਨੂੰ ਰੋਕਣ ਲਈ ਸਪਲਾਈ ਚੇਨਾਂ ‘ਤੇ ਵੱਡਾ ਵਾਰ ਦਰਸਾਉਂਦਾ ਹੈ।

ਸਭ ਤੋਂ ਅਹਿਮ ਗੱਲ ਇਹ ਹੈ ਕਿ ਇਹ ਕਾਰਵਾਈ ਨਿਆਂ ਪ੍ਰਣਾਲੀ ਵਿੱਚ ਵੀ ਨਤੀਜੇ ਦੇ ਰਹੀ ਹੈ। ਦੋਸ਼ੀਆਂ ਲਈ ਸਜ਼ਾ ਦਰ 89% ਤੱਕ ਪਹੁੰਚ ਗਈ ਹੈ, ਜੋ ਮਜ਼ਬੂਤ ਜਾਂਚ, ਸੁਚੱਜਤਾ ਨਾਲ ਸਬੂਤ ਜੁਟਾਉਣ ਅਤੇ ਪ੍ਰਭਾਵਸ਼ਾਲੀ ਮੁਕੱਦਮੇਬਾਜ਼ੀ ਨੂੰ ਦਰਸਾਉਂਦੀ ਹੈ।

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ, “ਇਹ ਸਿਰਫ਼ ਕਾਰਵਾਈ ਵਿੱਚ ਵਾਧਾ ਨਹੀਂ, ਸਗੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਦੇ ਢੰਗ ਵਿੱਚ ਇਕ ਬੁਨਿਆਦੀ ਬਦਲਾਅ ਹੈ। ਕੇਸਾਂ ਅਤੇ ਜ਼ਬਤੀਆਂ ਵਿੱਚ ਵਾਧਾ ਇੰਟੈਲੀਜੈਂਸ ਅਧਾਰਿਤ ਕਾਰਵਾਈ ਨੂੰ ਦਰਸਾਉਂਦਾ ਹੈ, ਜਦਕਿ ਵਧਦੀ ਸਜ਼ਾ ਦਰ ਦਿਖਾਉਂਦੀ ਹੈ ਕਿ ਕੇਸ ਸਿੱਟਾ ਪੂਰਨ ਪੜਾਅ ਤੱਕ ਲਿਜਾਏ ਜਾ ਰਹੇ ਹਨ। ਸਪਲਾਇਰ ਤੋਂ ਲੈ ਕੇ ਡਿਸਟ੍ਰੀਬਿਊਟਰ ਤੱਕ ਪੂਰੀ ਲੜੀ ‘ਤੇ ਲਗਾਤਾਰ ਦਬਾਅ ਬਣਾਇਆ ਗਿਆ ਹੈ।”

ਡੀ ਜੀ ਪੀ ਨੇ ਦੱਸਿਆ ਕਿ ਇਸ ਕਾਰਵਾਈ ਦੀ ਵਿਆਪਕਤਾ ਅਤੇ ਲਗਾਤਾਰਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਪਸ਼ਟ ਰਣਨੀਤਿਕ ਸਮਝ ਦਾ ਨਤੀਜਾ ਹੈ, ਜਿਸ ਦੇ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਭਰ ਵਿੱਚ ਸਰਗਰਮ ਕਾਰਵਾਈ ਅਹਿਮ ਹਿੱਸਾ ਬਣ ਚੁੱਕੀ ਹੈ।

ਹਾਲਾਂਕਿ ਜ਼ਬਤੀਆਂ ਵਿੱਚ ਵਾਧਾ ਜ਼ਮੀਨੀ ਕਾਰਵਾਈ ਵਿਚ ਤੇਜੀ ਨੂੰ ਦਰਸਾਉਂਦਾ ਹੈ, ਪਰ ਮਾਨ ਸਰਕਾਰ ਨੇ ਦੁਹਰਾਇਆ ਹੈ ਕਿ ਮੁੱਖ ਟੀਚਾ ਨਸ਼ਾ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਿਆਂ ਦੀ ਉਪਲਬਧਤਾ ਨੂੰ ਘਟਾਉਣਾ ਹੈ, ਤਾਂ ਜੋ ਇਹ ਕਾਰਵਾਈ ਸਥਾਈ ਪ੍ਰਭਾਵ ਵਿੱਚ ਬਦਲੇ।

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ*

*ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਨਿਯਮਾਂ ਵਿੱਚ ਬਦਲਾਅ ਪੰਜਾਬ ਦੇ ਅਧਿਕਾਰਾਂ ਅਤੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ: ਹਰਜੋਤ ਸਿੰਘ ਬੈਂਸ*

*ਭਾਜਪਾ ਦੀ ਪੰਜਾਬ ਵਿਰੋਧੀ ਸੋਧ ਸੰਘੀ ਢਾਂਚੇ 'ਤੇ ਹਮਲਾ, ਸ਼ਰਮਨਾਕ ਹੈ ਕਿ ਇਹ ਅੰਬੇਡਕਰ ਜਯੰਤੀ ਵਾਲੇ ਦਿਨ ਕੀਤਾ ਗਿਆ: ਹਰਜੋਤ ਸਿੰਘ ਬੈਂਸ*

*ਪੰਜਾਬ ਦੇ ਸਾਧਨਾਂ 'ਤੇ ਕਬਜ਼ਾ ਕਰਨ ਦੀ ਭਾਜਪਾ ਦੀ ਇੱਕ ਹੋਰ ਕੋਸ਼ਿਸ਼, ਅਸੀਂ ਪੰਜਾਬ ਦੇ ਪਾਣੀਆਂ ਦੀ ਕਿਸੇ ਵੀ ਕੀਮਤ 'ਤੇ ਲੁੱਟ ਨਹੀਂ ਹੋਣ ਦਿਆਂਗੇ: ਬਰਿੰਦਰ ਗੋਇਲ*

*ਨਿਯਮਾਂ ਵਿੱਚ ਬਦਲਾਅ ਬੀਬੀਐਮਬੀ 'ਤੇ ਕੰਟਰੋਲ ਹਾਸਲ ਕਰਨ ਦੀ ਭਾਜਪਾ ਦੀ ਸਿਖ਼ਰਲੀ ਸਾਜ਼ਿਸ਼ ਦਾ ਹਿੱਸਾ: ਬਲਤੇਜ ਪੰਨੂ*

*ਇੱਕ ਪਾਸੇ ਪੰਜਾਬ ਵਿੱਚ ਚੋਣਾਂ ਲੜਨ ਅਤੇ ਸਰਕਾਰ ਬਣਾਉਣ ਦਾ ਦਾਅਵਾ, ਦੂਜੇ ਪਾਸੇ ਭਾਜਪਾ ਲਗਾਤਾਰ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ: ਬਲਤੇਜ ਪੰਨੂ*

*ਚੰਡੀਗੜ੍ਹ, 14 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਬੀਐਮਬੀ ਅਧਿਕਾਰੀਆਂ ਦੀ ਨਿਯੁਕਤੀ ਦੇ ਨਿਯਮਾਂ ਵਿੱਚ ਤਾਜ਼ਾ ਸੋਧ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਕਮਜ਼ੋਰ ਕਰਨ ਅਤੇ ਇਸ ਦੇ ਹੱਕਾਂ ਨੂੰ ਖੋਹਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀ। 'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਸਪੱਸ਼ਟ ਤੌਰ 'ਤੇ ਪੰਜਾਬ ਦੇ ਹਰ ਪਹਿਲੂ 'ਤੇ ਕਬਜ਼ਾ ਕਰਨ ਦੇ ਇਰਾਦੇ ਨੂੰ ਦਰਸਾਉਂਦੀਆਂ ਹਨ, ਜਿਸ ਕਾਰਨ ਸੂਬੇ ਨੂੰ ਹਰ ਕਦਮ 'ਤੇ ਇਸ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

'ਆਪ' ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਬੀਐਮਬੀ ਨਿਯਮਾਂ ਵਿੱਚ ਕੀਤੀਆਂ ਸੋਧਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੇ ਹੱਕਾਂ ਅਤੇ ਦੇਸ਼ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਫੈਸਲਾ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦੇ ਜਨਮ ਦਿਹਾੜੇ 'ਤੇ ਲਿਆ ਗਿਆ ਹੈ, ਜਿਨ੍ਹਾਂ ਨੇ ਇੱਕ ਮਜ਼ਬੂਤ ਸੰਘੀ ਢਾਂਚੇ ਦੀ ਕਲਪਨਾ ਕੀਤੀ ਸੀ।

ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਜਲ ਪ੍ਰਬੰਧ ਬੀਬੀਐਮਬੀ ਨਾਲ ਨੇੜਿਓਂ ਜੁੜਿਆ ਹੋਇਆ ਹੈ ਅਤੇ ਪੰਜਾਬੀ ਅਧਿਕਾਰੀ ਦੀ ਨਿਯੁਕਤੀ ਦੀ ਲਾਜ਼ਮੀ ਵਿਵਸਥਾ ਨੂੰ ਖਤਮ ਕਰਨਾ ਸਥਾਨਕ ਮਹਾਰਤ ਨੂੰ ਕਮਜ਼ੋਰ ਕਰਦਾ ਹੈ ਅਤੇ ਸੂਬੇ ਦੇ ਹਿੱਤਾਂ ਲਈ ਖਤਰਾ ਪੈਦਾ ਕਰਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਖੇਤਰੀ ਸਮਝ ਤੋਂ ਬਿਨਾਂ ਬਾਹਰੋਂ ਅਧਿਕਾਰੀਆਂ ਨੂੰ ਲਿਆਉਣ ਨਾਲ ਜੋਖਮ ਵਧ ਸਕਦੇ ਹਨ ਅਤੇ ਆਪਣੇ ਸਰੋਤਾਂ 'ਤੇ ਪੰਜਾਬ ਦਾ ਕੰਟਰੋਲ ਕਮਜ਼ੋਰ ਹੋ ਸਕਦਾ ਹੈ। ਇਸ ਕਦਮ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਉਨ੍ਹਾਂ ਨੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਅਤੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਇਸ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ।

'ਆਪ' ਮੰਤਰੀ ਬਰਿੰਦਰ ਗੋਇਲ ਨੇ ਬੀਬੀਐਮਬੀ ਸੋਧ ਨੂੰ ਲੈ ਕੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਇਸ ਨੂੰ ਪੰਜਾਬ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਅਤੇ ਇਸ ਦੇ ਮਹੱਤਵਪੂਰਨ ਸਰੋਤਾਂ ਨੂੰ ਕੰਟਰੋਲ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਦੱਸਿਆ। ਉਨ੍ਹਾਂ ਕਿਹਾ ਕਿ 1974 ਵਿੱਚ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਗਠਨ ਤੋਂ ਬਾਅਦ, ਇੱਕ ਸਪੱਸ਼ਟ ਅਤੇ ਨਿਰਵਿਘਨ ਵਿਵਸਥਾ ਸੀ ਜਿੱਥੇ ਮੈਂਬਰ (ਪਾਵਰ) ਪੰਜਾਬ ਤੋਂ ਅਤੇ ਮੈਂਬਰ (ਸਿੰਚਾਈ) ਹਰਿਆਣਾ ਤੋਂ ਹੁੰਦਾ ਸੀ, ਜਿਸ 'ਤੇ ਭਾਈਵਾਲ ਰਾਜਾਂ ਵੱਲੋਂ ਕਦੇ ਕੋਈ ਸ਼ਿਕਾਇਤ ਨਹੀਂ ਸੀ ਹੋਈ। ਹਾਲਾਂਕਿ, ਕੇਂਦਰ ਨੇ ਹੁਣ ਹੇਰਾਫੇਰੀ ਅਤੇ "ਚਲਾਕ ਸ਼ਬਦਾਵਲੀ" ਜਿਵੇਂ ਕਿ ਸਿਰਫ਼ "ਤਰਜੀਹ" ਦੇਣ ਦੀ ਵਰਤੋਂ ਕਰਕੇ ਆਪਣੀ ਪਸੰਦ ਦੇ ਮੈਂਬਰਾਂ ਦੀ ਨਿਯੁਕਤੀ ਲਈ ਦਰਵਾਜ਼ਾ ਖੋਲ੍ਹ ਦਿੱਤਾ ਹੈ।

ਗੋਇਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਕਦਮ ਦਾ ਵਿਰੋਧ ਕਰ ਚੁੱਕਾ ਹੈ, ਕਿਉਂਕਿ ਇਸ ਨਾਲ ਬੇਲੋੜਾ ਵਿੱਤੀ ਬੋਝ ਵਧੇਗਾ, ਜਿਸ ਦਾ ਵੱਡਾ ਹਿੱਸਾ ਪੰਜਾਬ ਵੱਲੋਂ ਚੁੱਕਿਆ ਜਾਂਦਾ ਹੈ, ਪਰ ਇਸ ਦੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਉਨ੍ਹਾਂ ਇਸ ਕਦਮ ਨੂੰ ਡੈਮਾਂ 'ਤੇ ਕਬਜ਼ਾ ਕਰਨ ਅਤੇ ਸੂਬੇ ਦੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਕੇਂਦਰ ਉਸ ਪ੍ਰਣਾਲੀ ਨੂੰ ਕਿਉਂ ਵਿਗਾੜ ਰਿਹਾ ਹੈ ਜਿਸ ਵਿੱਚ ਕੋਈ ਵਿਵਾਦ ਨਹੀਂ ਸੀ। ਉਨ੍ਹਾਂ ਨੇ ਡੈਮਾਂ 'ਤੇ ਸੀਆਈਐਸਐਫ ਦੀ ਤਾਇਨਾਤੀ ਦਾ ਵੀ ਹਵਾਲਾ ਦਿੱਤਾ, ਜਿਸ ਨਾਲ ਪੰਜਾਬ ਪੁਲਿਸ ਵੱਲੋਂ ਦਹਾਕਿਆਂ ਦੀ ਕੁਸ਼ਲ ਸੁਰੱਖਿਆ ਦੇ ਬਾਵਜੂਦ ਸੂਬੇ 'ਤੇ ਵਿੱਤੀ ਬੋਝ ਵਧਿਆ ਹੈ।

ਕੇਂਦਰ ਨੂੰ ਚਿਤਾਵਨੀ ਦਿੰਦਿਆਂ ਗੋਇਲ ਨੇ ਕਿਹਾ ਕਿ ਜੇਕਰ ਅਜਿਹਾ ਕੋਈ ਭੁਲੇਖਾ ਹੈ ਕਿ ਅਜਿਹੇ ਫੈਸਲਿਆਂ ਰਾਹੀਂ ਪੰਜਾਬ ਦਾ ਪਾਣੀ ਖੋਹਿਆ ਜਾ ਸਕਦਾ ਹੈ, ਤਾਂ ਇਸ ਨੂੰ ਤੁਰੰਤ ਤਿਆਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਅਤੇ ਪੰਜਾਬ ਦੇ ਲੋਕ ਆਪਣੇ ਪਾਣੀਆਂ ਦੀ ਕੋਈ ਲੁੱਟ ਨਹੀਂ ਹੋਣ ਦੇਣਗੇ ਅਤੇ ਸੂਬੇ ਦੇ ਹੱਕਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਪੱਧਰ 'ਤੇ ਲੜਾਈ ਲੜਨਗੇ।

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੀਬੀਐਮਬੀ ਦੇ ਨਿਯਮਾਂ ਵਿੱਚ ਕੀਤੇ ਬਦਲਾਅ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜਿਹੜੀਆਂ ਅਹਿਮ ਪੋਸਟਾਂ ਪਹਿਲਾਂ ਪੰਜਾਬ ਦੀਆਂ ਸਨ, ਉਨ੍ਹਾਂ ਨੂੰ ਹੁਣ "ਓਪਨ" ਕਰ ਦਿੱਤਾ ਗਿਆ ਹੈ, ਜਿਸ ਨਾਲ ਦੇਸ਼ ਭਰ ਵਿੱਚੋਂ ਕਿਸੇ ਵੀ ਵਿਅਕਤੀ ਨੂੰ ਉੱਥੇ ਨਿਯੁਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਭਾਜਪਾ ਦੀ ਅਸਲ ਨੀਅਤ ਸਾਫ਼ ਹੈ ਕਿ ਉਹ ਕਿਸੇ ਵੀ ਤਰੀਕੇ ਨਾਲ ਪੰਜਾਬ ਦੇ ਪਾਣੀ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ।

ਪੰਨੂ ਨੇ ਅੱਗੇ ਕਿਹਾ ਕਿ ਚਾਹੇ ਪਾਣੀ ਦਾ ਮੁੱਦਾ ਹੋਵੇ, ਪੰਜਾਬ ਯੂਨੀਵਰਸਿਟੀ ਹੋਵੇ ਜਾਂ ਚੰਡੀਗੜ੍ਹ, ਉਹ ਹਰ ਚੀਜ਼ 'ਤੇ ਆਪਣਾ ਕੰਟਰੋਲ ਚਾਹੁੰਦੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਇੱਕ ਪਾਸੇ ਭਾਜਪਾ ਪੰਜਾਬ ਵਿੱਚ ਚੋਣਾਂ ਲੜਨ ਅਤੇ ਸਰਕਾਰ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਸੂਬੇ ਦੇ ਹਿੱਤਾਂ ਦਾ ਗਲਾ ਘੁੱਟਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਭਾਜਪਾ ਦੀ ਇਹ ਵਿਸਥਾਰਵਾਦੀ ਮਾਨਸਿਕਤਾ ਪੰਜਾਬ ਦੇ ਸੰਘੀ ਢਾਂਚੇ ਲਈ ਗੰਭੀਰ ਖਤਰਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਹੀ ਭਾਜਪਾ ਸੂਬੇ ਦੇ ਹੱਕਾਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਕਰ ਰਹੀ ਹੈ। ਜੇਕਰ ਉਹ ਗਲਤੀ ਨਾਲ ਵੀ ਸੱਤਾ 'ਚ ਆ ਗਏ ਤਾਂ ਪੰਜਾਬ ਦੀ ਹੋਂਦ ਨੂੰ ਹੀ ਖਤਰੇ 'ਚ ਪਾ ਦੇਣਗੇ।

ਬਲਤੇਜ ਪੰਨੂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਇਨ੍ਹਾਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਪੰਜਾਬ ਦੇ ਜਾਗਰੂਕ ਨਾਗਰਿਕਾਂ ਨੇ ਨਾ ਤਾਂ ਉਨ੍ਹਾਂ ਦੀਆਂ ਪਿਛਲੀਆਂ ਸਾਜ਼ਿਸ਼ਾਂ ਨੂੰ ਕਾਮਯਾਬ ਹੋਣ ਦਿੱਤਾ ਹੈ ਅਤੇ ਨਾ ਹੀ ਉਹ ਉਨ੍ਹਾਂ ਦੇ ਮੌਜੂਦਾ ਇਰਾਦਿਆਂ ਨੂੰ ਪੂਰਾ ਹੋਣ ਦੇਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਰ ਮੋਰਚੇ 'ਤੇ ਦ੍ਰਿੜਤਾ ਨਾਲ ਖੜ੍ਹੀ ਰਹੇਗੀ

ਰਾਘਵ ਚੱਢਾ ਸੰਸਦ ਵਿੱਚ ਪੰਜਾਬ ਦਾ ਇੱਕ ਵੀ ਅਹਿਮ ਮੁੱਦਾ ਉਠਾਉਣ ਵਿੱਚ ਨਾਕਾਮ ਰਹੇ: ਹਰਪਾਲ ਸਿੰਘ ਚੀਮਾ
*ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ*

*ਰਾਘਵ ਚੱਢਾ ਸੰਸਦ ਵਿੱਚ ਪੰਜਾਬ ਦਾ ਇੱਕ ਵੀ ਅਹਿਮ ਮੁੱਦਾ ਉਠਾਉਣ ਵਿੱਚ ਨਾਕਾਮ ਰਹੇ: ਹਰਪਾਲ ਸਿੰਘ ਚੀਮਾ*

*ਰਾਘਵ ਚੱਢਾ ਨੇ ਪੰਜਾਬ ਦੇ 8,500 ਕਰੋੜ ਰੁਪਏ ਦੇ ਆਰਡੀਐਫ ਬਕਾਏ, ਹੜ੍ਹ ਰਾਹਤ ਦੇ ਵਾਅਦੇ ਅਨੁਸਾਰ 1,600 ਕਰੋੜ ਰੁਪਏ ਅਤੇ 60,000 ਕਰੋੜ ਰੁਪਏ ਦੇ ਜੀਐਸਟੀ ਘਾਟੇ ਨੂੰ ਅਣਗੌਲਿਆ ਕਰਦਿਆਂ ਰਾਜ ਦੇ ਵਿੱਤੀ ਸਰੋਕਾਰਾਂ ਨੂੰ ਪੂਰੀ ਤਰ੍ਹਾਂ ਲਾਂਭੇ ਕਰ ਦਿੱਤਾ: ਹਰਪਾਲ ਸਿੰਘ ਚੀਮਾ*

*ਪੰਜਾਬ ਦੇ ਮੁੱਦਿਆਂ 'ਤੇ ਰਾਘਵ ਚੱਢਾ ਦੀ ਚੁੱਪੀ ਪੂਰੀ ਤਰ੍ਹਾਂ 'ਸਮਝੌਤਾ' ਅਤੇ ਪੰਜਾਬ ਦੇ ਭਰੋਸੇ ਨਾਲ ਵਿਸ਼ਵਾਸਘਾਤ ਨੂੰ ਦਰਸਾਉਂਦੀ ਹੈ: ਹਰਪਾਲ ਸਿੰਘ ਚੀਮਾ*

*ਅਜਿਹੇ ਸਮੇਂ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾ*

*ਅਸੀਂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਹੜ੍ਹ ਪੀੜਤਾਂ ਦੀ ਆਵਾਜ਼ ਉਠਾਉਣ ਲਈ ਕਿਹਾ ਸੀ, ਪਰ ਉਨ੍ਹਾਂ ਨੇ ਏਅਰਪੋਰਟ ਦੇ ਸਮੋਸਿਆਂ ਬਾਰੇ ਗੱਲ ਕੀਤੀ: ਕੁਲਦੀਪ ਸਿੰਘ ਧਾਲੀਵਾਲ*

ਚੰਡੀਗੜ੍ਹ, 4 ਅਪ੍ਰੈਲ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ 'ਤੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦੇ ਉਠਾਉਣ ਵਿੱਚ ਅਸਫਲ ਰਹਿਣ 'ਤੇ ਤਿੱਖਾ ਹਮਲਾ ਕੀਤਾ।

ਆਗੂਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਰ-ਵਾਰ ਰਾਬਤਾ ਕਰਨ ਦੇ ਬਾਵਜੂਦ 8,500 ਕਰੋੜ ਰੁਪਏ ਦੇ ਆਰਡੀਐਫ ਬਕਾਏ, 60,000 ਕਰੋੜ ਰੁਪਏ ਦੇ ਜੀਐਸਟੀ ਨੁਕਸਾਨ ਅਤੇ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਵਰਗੇ ਗੰਭੀਰ ਮੁੱਦਿਆਂ ਨੂੰ ਨਹੀਂ ਚੁੱਕਿਆ ਗਿਆ। ਇਸ ਚੁੱਪ ਨੂੰ ਪੰਜਾਬ ਦੇ ਲੋਕਾਂ ਅਤੇ ਫਤਵੇ ਨਾਲ ਵਿਸ਼ਵਾਸਘਾਤ ਕਰਾਰ ਦਿੰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਸਰੋਕਾਰਾਂ ਅਤੇ ਹੜ੍ਹ ਪੀੜਤਾਂ ਦੀ ਦੁਰਦਸ਼ਾ ਨੂੰ ਨਾ ਉਠਾਉਣਾ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਟੁੱਟੇ ਹੋਣ ਨੂੰ ਦਰਸਾਉਂਦਾ ਹੈ।

ਸੰਸਦੀ ਨੁਮਾਇੰਦਗੀ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਘਵ ਚੱਢਾ ਨੂੰ ਪੰਜਾਬ ਦੇ ਵਿਧਾਇਕਾਂ ਨੇ ਇਸ ਉਮੀਦ ਨਾਲ ਰਾਜ ਸਭਾ ਲਈ ਚੁਣਿਆ ਸੀ ਕਿ ਉਹ ਰਾਸ਼ਟਰੀ ਪੱਧਰ 'ਤੇ ਸੂਬੇ ਦੇ ਸਰੋਕਾਰਾਂ ਦੀ ਜ਼ੋਰਦਾਰ ਨੁਮਾਇੰਦਗੀ ਕਰਨਗੇ। ਹਾਲਾਂਕਿ, ਉਨ੍ਹਾਂ ਨੇ ਪੰਜਾਬ ਨਾਲ ਸਬੰਧਤ ਇੱਕ ਵੀ ਸੰਵੇਦਨਸ਼ੀਲ ਮੁੱਦਾ ਉਠਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ।

ਮੁੱਖ ਵਿੱਤੀ ਮੁੱਦਿਆਂ ਦੀ ਸੂਚੀ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਉਹ ਲਗਭਗ 8,500 ਕਰੋੜ ਰੁਪਏ ਦੇ ਬਕਾਇਆ ਪੇਂਡੂ ਵਿਕਾਸ ਫੰਡ, ਜੀਐਸਟੀ ਲਾਗੂ ਹੋਣ ਤੋਂ ਬਾਅਦ ਪੰਜਾਬ ਨੂੰ ਹੋਏ ਲਗਭਗ 60,000 ਕਰੋੜ ਰੁਪਏ ਦੇ ਵੱਡੇ ਜੀਐਸਟੀ ਨੁਕਸਾਨ ਅਤੇ ਜੀਐਸਟੀ ਮੁਆਵਜ਼ੇ ਵਿੱਚ ਤਬਦੀਲੀਆਂ ਕਾਰਨ ਹੋਏ 5,000-6,000 ਕਰੋੜ ਰੁਪਏ ਦੇ ਵਾਧੂ ਵਿੱਤੀ ਨੁਕਸਾਨ ਸਮੇਤ ਕਈ ਅਹਿਮ ਮੁੱਦੇ ਉਠਾਉਣ ਵਿੱਚ ਅਸਫਲ ਰਹੇ। ਨੈਸ਼ਨਲ ਹੈਲਥ ਮਿਸ਼ਨ ਤਹਿਤ ਫੰਡਾਂ ਦੇ ਮੁੱਦੇ ਨੂੰ ਵੀ ਸਹੀ ਢੰਗ ਨਾਲ ਨਹੀਂ ਉਠਾਇਆ ਗਿਆ।

ਹੜ੍ਹ ਰਾਹਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ 1,600 ਕਰੋੜ ਰੁਪਏ ਦੀ ਰਾਹਤ ਦੇ ਐਲਾਨ ਦੇ ਬਾਵਜੂਦ, ਉਸ ਰਕਮ ਦਾ ਇੱਕ ਹਿੱਸਾ ਵੀ ਪੰਜਾਬ ਦੇ ਖਜ਼ਾਨੇ ਵਿੱਚ ਨਹੀਂ ਪਹੁੰਚਿਆ। ਇਹ ਸਾਰੇ ਮੁੱਦੇ ਵਾਰ-ਵਾਰ ਰਾਘਵ ਚੱਢਾ ਦੇ ਧਿਆਨ ਵਿੱਚ ਲਿਆਂਦੇ ਗਏ ਸਨ, ਫਿਰ ਵੀ ਉਨ੍ਹਾਂ ਨੇ ਸੰਸਦ ਵਿੱਚ ਇਨ੍ਹਾਂ ਵਿੱਚੋਂ ਇੱਕ ਵੀ ਮੁੱਦਾ ਨਹੀਂ ਉਠਾਇਆ।

ਨਿਰਾਸ਼ਾ ਜ਼ਾਹਰ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਉਮੀਦ ਨਾਲ ਰਾਜ ਸਭਾ ਵਿੱਚ ਭੇਜਿਆ ਸੀ, ਪਰ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਸਾਹਮਣੇ ਇਨ੍ਹਾਂ ਮੁੱਦਿਆਂ 'ਤੇ ਇੱਕ ਵਾਰ ਵੀ ਜ਼ਬਾਨ ਨਹੀਂ ਖੋਲ੍ਹੀ। ਇਹ ਸਪੱਸ਼ਟ ਤੌਰ 'ਤੇ ਇਕ ਸਮਝੌਤੇ ਨੂੰ ਦਰਸਾਉਂਦਾ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਨੂੰ ਮੌਕੇ ਦੇਣ ਵਾਲੀ ਪਾਰਟੀ ਹੈ, ਪਰ ਅਜਿਹੇ ਅਹਿਮ ਮੁੱਦਿਆਂ 'ਤੇ ਚੁੱਪ ਰਹਿਣਾ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੈ।

ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ,ਮ ਕਿ ਰਾਘਵ ਚੱਢਾ ਨੂੰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਉੱਚਾ ਚੁੱਕਣ ਵਿੱਚ ਨਿਭਾਈ ਗਈ ਭੂਮਿਕਾ ਨੂੰ ਯਾਦ ਰੱਖਣਾ ਚਾਹੀਦਾ ਹੈ। ਪੰਜਾਬ ਦੇ ਭਖਦੇ ਮੁੱਦਿਆਂ ਜਿਵੇਂ ਕਿ ਬਕਾਇਆ ਆਰ.ਡੀ.ਐਫ. ਫੰਡ ਅਤੇ ਹੜ੍ਹ ਰਾਹਤ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਉਨ੍ਹਾਂ ਨੇ ਗੈਰ-ਸਬੰਧਤ ਮੁੱਦਿਆਂ ਨੂੰ ਉਠਾਉਣ ਦੀ ਚੋਣ ਕੀਤੀ, ਜਿਸ ਨੂੰ ਪੂਰੇ ਦੇਸ਼ ਨੇ ਦੇਖਿਆ ਹੈ।

ਪਾਰਟੀ ਦੇ ਸਿਧਾਂਤਾਂ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿਆਮ ਆਦਮੀ ਪਾਰਟੀ ਦੀ ਸਥਾਪਨਾ ਲੋਕਾਂ ਦੇ ਹੱਕਾਂ ਲਈ ਨਿਡਰ ਹੋ ਕੇ ਲੜਨ ਦੇ ਸਿਧਾਂਤ 'ਤੇ ਕੀਤੀ ਗਈ ਸੀ ਅਤੇ ਉਸ ਮਾਰਗ ਤੋਂ ਕਿਸੇ ਵੀ ਤਰ੍ਹਾਂ ਦਾ ਭਟਕਣਾ ਅਣਕਿਆਸਿਆ ਅਤੇ ਅਸਵੀਕਾਰਨਯੋਗ ਹੈ। ਰਾਘਵ ਚੱਢਾ ਨੂੰ ਆਤਮ-ਪੜਚੋਲ ਕਰਨੀ ਚਾਹੀਦੀ ਹੈ ਅਤੇ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣ ਅਤੇ ਲੋਕਾਂ ਦੇ ਹੱਕਾਂ ਦੀ ਵਕਾਲਤ ਕਰਨ ਦੇ ਪਾਰਟੀ ਦੇ ਮੁੱਖ ਮਿਸ਼ਨ ਨੂੰ ਯਾਦ ਰੱਖਣਾ ਚਾਹੀਦਾ ਹੈ।

ਦੂਜੇ ਪਾਸੇ 'ਆਪ' ਦੇ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਦੁਰਦਸ਼ਾ 'ਤੇ ਰਾਘਵ ਚੱਢਾ ਦੀ ਚੁੱਪ ਕਾਰਨ ਡੂੰਘੀ ਨਿਰਾਸ਼ਾ ਹੈ। ਪਾਰਟੀ ਆਗੂਆਂ ਅਤੇ ਪ੍ਰਭਾਵਿਤ ਵਸਨੀਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਸੰਸਦ ਵਿੱਚ ਮੁਆਵਜ਼ੇ ਦਾ ਮੁੱਦਾ ਉਠਾਉਣ ਦੀ ਬੇਨਤੀ ਕੀਤੀ ਸੀ, ਖਾਸ ਤੌਰ 'ਤੇ ਪ੍ਰਧਾਨ ਮੰਤਰੀ ਵੱਲੋਂ ਐਲਾਨੀ ਗਈ 1,600 ਕਰੋੜ ਰੁਪਏ ਦੀ ਰਾਹਤ, ਜੋ ਅਜੇ ਤੱਕ ਨਹੀਂ ਮਿਲੀ।

ਇੱਕ ਹੜ੍ਹ ਪ੍ਰਭਾਵਿਤ ਪਿੰਡ ਵਿੱਚ ਖੜ੍ਹੇ ਹੋ ਕੇ ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਲੋਕਾਂ ਦੇ ਘਰਾਂ, ਫਸਲਾਂ ਅਤੇ ਬੁਨਿਆਦੀ ਢਾਂਚੇ ਦਾ ਭਾਰੀ ਨੁਕਸਾਨ ਹੋਇਆ ਹੈ, ਫਿਰ ਵੀ ਰਾਸ਼ਟਰੀ ਪੱਧਰ 'ਤੇ ਉਨ੍ਹਾਂ ਦੀ ਆਵਾਜ਼ ਕਦੇ ਨਹੀਂ ਉਠਾਈ ਗਈ। ਅਸੀਂ ਉਨ੍ਹਾਂ ਤੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਇਨਸਾਫ਼ ਅਤੇ ਰਾਹਤ ਦੀ ਜ਼ੋਰਦਾਰ ਮੰਗ ਕਰਨ ਦੀ ਉਮੀਦ ਕਰਦੇ ਸੀ, ਪਰ ਉਨ੍ਹਾਂ ਦੀ ਚੁੱਪ ਨੇ ਬਹੁਤ ਨਿਰਾਸ਼ ਕੀਤਾ ਹੈ। ਪੰਜਾਬ ਦੇ ਲੋਕ ਇਸ ਅਣਗਹਿਲੀ ਨੂੰ ਨਹੀਂ ਭੁੱਲਣਗੇ।

'ਆਪ' ਆਗੂਆਂ ਨੇ ਸਮੂਹਿਕ ਤੌਰ 'ਤੇ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਦਿਆਂ ਨੂੰ ਹਰ ਮੰਚ 'ਤੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਣਾ ਚਾਹੀਦਾ ਹੈ, ਅਤੇ ਅਜਿਹਾ ਕਰਨ ਵਿੱਚ ਕੋਈ ਵੀ ਅਸਫਲਤਾ ਲੋਕਾਂ ਅਤੇ 'ਆਪ' ਵੱਲੋਂ ਦਿੱਤੇ ਗਏ ਫਤਵੇ ਨਾਲ ਵਿਸ਼ਵਾਸਘਾਤ ਦੇ ਬਰਾਬਰ ਹੈ।a

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ*

*ਐਡਵਾਂਸਡ ਕੈਂਸਰ ਇੰਸਟੀਚਿਊਟ ਨੂੰ ਨਵੀਨਤਮ ਸਹੂਲਤਾਂ ਵਾਲੇ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕੈਂਸਰ ਦੇਖਭਾਲ ਨਾਲ ਕੋਈ ਸਮਝੌਤਾ ਨਹੀਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀ.ਐਫ.ਯੂ.ਐਚ.ਐਸ. ਵਿਖੇ ਤਕਨੀਕੀ ਅਪਗ੍ਰੇਡ, ਮਨੁੱਖੀ ਸ਼ਕਤੀ ਨੂੰ ਮਜ਼ਬੂਤ ​​ਕਰਨ ਦੇ ਆਦੇਸ਼ ਦਿੱਤੇ*

*ਪੰਜਾਬ ਸਰਕਾਰ ਬੀ.ਐਫ.ਯੂ.ਐਚ.ਐਸ. ਕੈਂਸਰ ਇੰਸਟੀਚਿਊਟ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਵਧੇ ਹੋਏ ਕਾਰਜਬਲ ਨਾਲ ਬਦਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਰੋਬੋਟਿਕ ਸਰਜਰੀ ਸ਼ੁਰੂ ਕੀਤੀ ਜਾਵੇਗੀ, ਮਰੀਜ਼ਾਂ ਦੀ ਦੇਖਭਾਲ ਨੂੰ ਵਧਾਉਣ ਲਈ ਸਟਾਫ਼ ਭਰਤੀ ​​ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਬਠਿੰਡਾ, 4 ਅਪ੍ਰੈਲ 2026 ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ​​ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।

ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਇਸ ਦੌਰੇ ਦਾ ਉਦੇਸ਼ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ​​ਕਰਨਾ ਹੈ, ਨਾ ਕਿ ਕਮੀਆਂ ਲੱਭਣਾ। ਦੌਰੇ ਦਾ ਵਿਆਪਕ ਉਦੇਸ਼ ਇਸ ਨੂੰ ਪੂਰੇ ਸੂਬੇ ਲਈ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਿੱਚ ਬਦਲਣਾ ਹੈ।"

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, "ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਹਸਪਤਾਲ ਪਹਿਲਾਂ ਹੀ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਪੰਜਾਬ ਭਰ ਵਿੱਚ ਮੋਹਰੀ ਸਿਹਤ ਸੰਭਾਲ ਕੇਂਦਰ ਵਜੋਂ ਹੋਰ ਮਜ਼ਬੂਤ ​​ਕੀਤਾ ਜਾਵੇ।"

ਲਗਾਤਾਰ ਅਪਗ੍ਰੇਡੇਸ਼ਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਦੌਰੇ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੈ, ਸਗੋਂ ਇਸ ਸੰਸਥਾ ਨੂੰ ਸੂਬੇ ਭਰ ਵਿੱਚ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕਰਨਾ ਹੈ। ਦੌਰੇ ਦੌਰਾਨ ਮੈਂ ਇਸ ਅਹਿਮ ਸੰਸਥਾ ਦੀਆਂ ਜ਼ਮੀਨੀ ਹਕੀਕਤਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ।"

ਮਰੀਜ਼ਾਂ ਦੇ ਇਲਾਜ ਨੂੰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੰਸਥਾ ਵਿੱਚ ਕਈ ਲੋੜੀਂਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, "ਕਈ ਸਹੂਲਤਾਂ ਸ਼ੁਰੂ ਕਰਕੇ ਮਰੀਜ਼ਾਂ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ। ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚ ਸਕੇ।”

ਇਲਾਜ ਦੇ ਤਰੀਕਿਆਂ ਨੂੰ ਆਧੁਨਿਕ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, "ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਸ਼ੁਰੂ ਕਰਨ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"

ਸਟਾਫ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਇਸ ਸਮੇਂ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, "ਮੈਨੂੰ ਪਤਾ ਲੱਗਾ ਹੈ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਹੈ, ਇਸ ਲਈ ਵੱਡੇ ਜਨਤਕ ਹਿੱਤ ਵਿੱਚ ਹੋਰ ਸਟਾਫ ਦੀ ਭਰਤੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।”

ਪੰਜਾਬ ਸਰਕਾਰ ਦੀ ਪਹੁੰਚਯੋਗ ਸਿਹਤ ਸੰਭਾਲ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਕੇਅਰ ਹਸਪਤਾਲ ਵਿੱਚ ਇਲਾਜ ਦੇ ਹੱਕਦਾਰ ਹਨ। ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।"

ਇਲਾਜ ਦੇ ਖਰਚੇ ਕਾਰਨ ਕੋਈ ਵੀ ਪਰਿਵਾਰ ਦੁਖੀ ਨਹੀਂ ਹੋਵੇਗਾ, ਭਗਵੰਤ ਮਾਨ ਸਰਕਾਰ ਘਰ-ਘਰ ਪਹੁੰਚਾ ਰਹੀ ਹੈ ਸਿਹਤ ਸਹੂਲਤਾਂ ਦੀ ਗਾਰੰਟੀ: ਡਾ. ਬਲਬੀਰ ਸਿੰਘ
*ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ* *

*ਇਲਾਜ ਦੇ ਖਰਚੇ ਕਾਰਨ ਕੋਈ ਵੀ ਪਰਿਵਾਰ ਦੁਖੀ ਨਹੀਂ ਹੋਵੇਗਾ, ਭਗਵੰਤ ਮਾਨ ਸਰਕਾਰ ਘਰ-ਘਰ ਪਹੁੰਚਾ ਰਹੀ ਹੈ ਸਿਹਤ ਸਹੂਲਤਾਂ ਦੀ ਗਾਰੰਟੀ: ਡਾ. ਬਲਬੀਰ ਸਿੰਘ*

*ਚੰਡੀਗੜ੍ਹ, 1 ਅਪ੍ਰੈਲ 2026:* ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ ਪੰਜਾਬ ਦੇ ਪਿੰਡਾਂ ਵਿੱਚ 19,000 ਤੋਂ ਵੱਧ ਆਸ਼ਾ ਵਰਕਰਾਂ ਅਤੇ 900 ਫੈਸਿਲੀਟੇਟਰ ਰਜਿਸਟ੍ਰੇਸ਼ਨ ਮੁਹਿੰਮ ਨੂੰ ਚਲਾ ਰਹੇ ਹਨ।

ਜ਼ਮੀਨੀ ਪੱਧਰ 'ਤੇ ਸਕੀਮ ਦੇ ਦਾਇਰੇ ਨੂੰ ਵਧਾਉਣ ਵਿੱਚ ਆਸ਼ਾ ਵਰਕਰ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਹਰੇਕ ਵਰਕਰ ਨੂੰ ਲਗਭਗ 1,000 ਨਿਵਾਸੀਆਂ (ਕਰੀਬ 250 ਘਰਾਂ) ਦੀ ਆਬਾਦੀ ਸੌਂਪੀ ਗਈ ਹੈ, ਜਿੱਥੇ ਉਹ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਪਰਿਵਾਰਾਂ ਨੂੰ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ (CSC) ਵਿੱਚ ਰਜਿਸਟ੍ਰੇਸ਼ਨ ਲਈ ਲੈ ਕੇ ਜਾ ਰਹੀਆਂ ਹਨ। ਇਹ ਪਹੁੰਚ ਯਕੀਨੀ ਬਣਾਉਂਦੀ ਹੈ ਕਿ ਜਾਗਰੂਕਤਾ ਸਿੱਧੀ ਘਰਾਂ ਤੱਕ ਪਹੁੰਚੇ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ, ਅਤੇ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਅਗਵਾਈ ਕੀਤੀ ਜਾ ਸਕੇ ਤਾਂ ਜੋ ਬਿਨਾਂ ਕਿਸੇ ਦੇਰੀ ਜਾਂ ਉਲਝਣ ਦੇ ਵੈਰੀਫਿਕੇਸ਼ਨ ਮੁਕੰਮਲ ਹੋ ਸਕੇ।

ਇਸ ਲਗਾਤਾਰ ਜ਼ਮੀਨੀ ਲਾਮਬੰਦੀ ਦਾ ਪ੍ਰਭਾਵ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ। ਆਸ਼ਾ ਵਰਕਰਾਂ ਦੀਆਂ ਕੋਸ਼ਿਸ਼ਾਂ ਸਦਕਾ ਪਿਛਲੇ 20 ਦਿਨਾਂ ਵਿੱਚ ਹੀ ਲਗਭਗ 10 ਲੱਖ ਰਜਿਸਟ੍ਰੇਸ਼ਨਾਂ ਹੋਈਆਂ ਹਨ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਸਿਹਤ ਬੀਮੇ ਦੇ ਘੇਰੇ ਵਿੱਚ ਲਿਆਉਣ ਦੀ ਰਫ਼ਤਾਰ ਕਾਫ਼ੀ ਵਧੀ ਹੈ। ਇਸ ਗਤੀ ਨੂੰ ਬਰਕਰਾਰ ਰੱਖਣ ਲਈ, ਆਸ਼ਾ-ਅਧਾਰਿਤ ਮਾਡਲ ਨੂੰ ਇੱਕ ਢਾਂਚਾਗਤ ਪ੍ਰੋਤਸਾਹਨ ਪ੍ਰਣਾਲੀ (incentive system) ਦੁਆਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਸਫਲ ਰਜਿਸਟ੍ਰੇਸ਼ਨਾਂ ਲਈ ਵਰਕਰਾਂ ਨੂੰ ਉਤਸ਼ਾਹਤ ਰਾਸ਼ੀ ਦਿੱਤੀ ਜਾ ਰਹੀ ਹੈ, ਜੋ ਹਰ ਖੇਤਰ ਵਿੱਚ ਜਵਾਬਦੇਹੀ ਅਤੇ ਨਿਰੰਤਰ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ।

ਇਸ ਪਹਿਲਕਦਮੀ ਦੇ ਪਿੱਛੇ ਦੇ ਉਦੇਸ਼ 'ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੀ ਐਮ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਇਲਾਜ ਦੇ ਖਰਚੇ ਦੀ ਅਦਾਇਗੀ ਨਾ ਕਰ ਸਕਣ ਕਾਰਨ ਕਿਸੇ ਵੀ ਪਰਿਵਾਰ ਨੂੰ ਦੁਖੀ ਨਹੀਂ ਹੋਣਾ ਪਵੇਗਾ। ਸਾਡੀਆਂ ਆਸ਼ਾ ਵਰਕਰਾਂ ਇਸ ਵਾਅਦੇ ਨੂੰ ਲੋਕਾਂ ਦੇ ਘਰਾਂ ਤੱਕ ਲੈ ਕੇ ਜਾ ਰਹੀਆਂ ਹਨ, ਇਹ ਯਕੀਨੀ ਬਣਾਉਂਦੀਆਂ ਹਨ ਕਿ ਹਰ ਪਰਿਵਾਰ ਜਾਗਰੂਕ ਹੋਵੇ ਅਤੇ ਰਜਿਸਟ੍ਰੇਸ਼ਨ ਕਰਵਾ ਸਕੇ। ਇਹ ਸਿਰਫ ਕਾਗਜ਼ਾਂ 'ਤੇ ਚੱਲਣ ਵਾਲੀ ਸਕੀਮ ਨਹੀਂ ਹੈ, ਇਹ ਇੱਕ ਗਾਰੰਟੀ ਹੈ ਜੋ ਅਸੀਂ ਸਿੱਧੇ ਤੌਰ 'ਤੇ ਲੋਕਾਂ ਨੂੰ, ਇੱਕ-ਇੱਕ ਘਰ ਜਾ ਕੇ ਦੇ ਰਹੇ ਹਾਂ।”

ਮੁੱਖ ਮੰਤਰੀ ਸਿਹਤ ਯੋਜਨਾ ਦਾ ਘੇਰਾ ਪੂਰੇ ਪੰਜਾਬ ਵਿੱਚ ਲਗਾਤਾਰ ਵਧ ਰਿਹਾ ਹੈ, ਜਿਸ ਵਿੱਚ ਹਰ ਰੋਜ਼ ਲਗਭਗ 50,000 ਵਸਨੀਕ ਰਜਿਸਟਰ ਹੋ ਰਹੇ ਹਨ ਅਤੇ ਹੁਣ ਤੱਕ 35 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਰਗੇ ਜ਼ਿਲ੍ਹੇ ਰਜਿਸਟ੍ਰੇਸ਼ਨ ਵਿੱਚ ਮੋਹਰੀ ਹਨ, ਜੋ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਮਜ਼ਬੂਤ ਭਾਗੀਦਾਰੀ ਨੂੰ ਦਰਸਾਉਂਦੇ ਹਨ।ਸਿਰਫ਼ ਰਜਿਸਟ੍ਰੇਸ਼ਨ ਹੀ ਨਹੀਂ, ਇਹ ਸਕੀਮ ਸਿਹਤ ਸੇਵਾਵਾਂ ਦੇ ਨਤੀਜੇ ਵੀ ਸਰਗਰਮੀ ਨਾਲ ਪ੍ਰਦਾਨ ਕਰ ਰਹੀ ਹੈ। ਹੁਣ ਤੱਕ 300 ਕਰੋੜ ਰੁਪਏ ਦੇ 2 ਲੱਖ ਤੋਂ ਵੱਧ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਦਿਲ ਦੀ ਦੇਖਭਾਲ, ਡਾਇਲਸਿਸ, ਆਰਥੋਪੈਡਿਕਸ, ਕੈਂਸਰ ਦੇ ਇਲਾਜ ਅਤੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ 40,000 ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸ਼ਾਮਲ ਹਨ। ਇਸ ਯੋਜਨਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ।ਕੈਂਪਾਂ, ਕੇਂਦਰਾਂ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਲਾਮਬੰਦੀ ਦੇ ਨਾਲ, ਪੰਜਾਬ ਸਰਕਾਰ ਵਸਨੀਕਾਂ ਨੂੰ ਆਪਣਾ ਸਿਹਤ ਕਾਰਡ ਬਣਾਉਣ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਦੇ ਲਾਭ ਲੈਣ ਲਈ ਉਤਸ਼ਾਹਿਤ ਕਰਨਾ ਜਾਰੀ ਰੱਖ ਰਹੀ ਹੈ।

‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ
‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮੰਤਰੀਆਂ ਅਤੇ ਵਿਧਾਇਕਾਂ ਨੇ ਇੱਕੋ ਦਿਨ ਵਿੱਚ 1,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ; ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਵੱਡੀ ਜਨਤਕ ਮੁਹਿੰਮ

ਭਗਵੰਤ ਮਾਨ ਸਰਕਾਰ ਅਧੀਨ 24 ਘੰਟੇ ਬਿਜਲੀ ਸਪਲਾਈ ਦੇ ਨਾਲ 90% ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ: ਸੰਜੀਵ ਅਰੋੜਾ

92,000 ਤੋਂ ਵੱਧ ਨਸ਼ਾ ਤਸਕਰ ਜੇਲ੍ਹਾਂ ਵਿੱਚ, 65,000 ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ: ਲਾਲ ਚੰਦ ਕਟਾਰੂਚੱਕ

ਮਾਵਾਂ-ਭੈਣਾਂ ਸਤਿਕਾਰ ਯੋਜਨਾ ਨੇ ਔਰਤਾਂ ਨੂੰ 1000 ਤੋਂ 1500 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਯਕੀਨੀ ਬਣਾਈ, ਸਸ਼ਕਤੀਕਰਨ ਮਜ਼ਬੂਤ ਹੋਇਆ: ਡਾ. ਬਲਜੀਤ ਕੌਰ

985 ਆਮ ਆਦਮੀ ਕਲੀਨਿਕਾਂ ਨੇ 5 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ ਦਿੱਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਯਕੀਨੀ ਬਣਾਇਆ: ਹਰਭਜਨ ਸਿੰਘ ਈਟੀਓ

ਪੰਜਾਬ ਦੇ ਸਰਕਾਰੀ ਸਕੂਲ ਹੁਣ ਰਾਸ਼ਟਰੀ ਪੱਧਰ 'ਤੇ ਨੰਬਰ 1, ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ: ਡਾ. ਰਵਜੋਤ ਸਿੰਘ

ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਦਹਾਕਿਆਂ ਬਾਅਦ ਨਹਿਰੀ ਪਾਣੀ ਖੇਤਾਂ ਦੇ ਅੰਤਿਮ ਸਿਰੇ ਤੱਕ ਪਹੁੰਚਿਆ: ਮੋਹਿੰਦਰ ਭਗਤ

ਸ਼ਹੀਦਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸੜਕ ਸੁਰੱਖਿਆ ਫੋਰਸ ਨਾਲ ਸੜਕੀ ਮੌਤਾਂ ਵਿੱਚ 50% ਦੀ ਕਮੀ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 26 ਮਾਰਚ 2026:-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ, ਪਾਰਟੀ ਨੇ ਬੁੱਧਵਾਰ ਨੂੰ ਸੂਬਾ ਪੱਧਰੀ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਦਾ ਰਿਕਾਰਡ ਸਿੱਧਾ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਇੱਕੋ ਦਿਨ ਵਿੱਚ ਕਰੀਬ 1,000 ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ, ਨਾਗਰਿਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ 'ਤੇ ਚਾਨਣਾ ਪਾਇਆ। ਇਸ ਮੁਹਿੰਮ ਵਿੱਚ ਜਨਤਾ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਾਸਨ ਅਤੇ ਭਲਾਈ ਸਕੀਮਾਂ ਪ੍ਰਤੀ ਤਸੱਲੀ ਪ੍ਰਗਟਾਈ।

ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੌਰਾਸੀ ਵਿੱਚ ਲੋਕਾਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਰਚਾ ਹੈ। ਭਾਰਤ ਸਰਕਾਰ ਦੇ ਸਰਵੇਖਣ ਨੇ ਵੀ ਮੰਨਿਆ ਹੈ ਕਿ ਪੰਜਾਬ ਦੇ ਸਕੂਲ ਨੰਬਰ 1 ਬਣ ਚੁੱਕੇ ਹਨ। 28,000 ਤੋਂ ਵੱਧ ਅਧਿਆਪਕਾਂ ਦੀ ਪਾਰਦਰਸ਼ੀ ਭਰਤੀ ਅਤੇ ਫਿਨਲੈਂਡ-ਸਿੰਗਾਪੁਰ ਵਿੱਚ ਉਨ੍ਹਾਂ ਦੀ ਸਿਖਲਾਈ ਦਾ ਹੀ ਨਤੀਜਾ ਹੈ ਕਿ ਅੱਜ ਪੰਜਾਬ ਦੇ ਬੱਚੇ ਜੇਈਈ (ਜੇਈਈ) ਅਤੇ ਨੀਟ (ਨੀਟ) ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।

ਲੁਧਿਆਣਾ ਵੈਸਟ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ ਕਰਕੇ ਇਤਿਹਾਸ ਰਚ ਦਿੱਤਾ ਹੈ। ਪਹਿਲਾਂ ਲੋਕ ਬਿੱਲਾਂ ਤੋਂ ਡਰਦੇ ਸਨ, ਅੱਜ ਉਨ੍ਹਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ।

ਭੋਆ ਵਿੱਚ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਵਿਰੁੱਧ ਨਿਰਣਾਇਕ ਜੰਗ ਛੇੜੀ ਹੈ, ਜਿਸ ਤਹਿਤ 92,000 ਤੋਂ ਵੱਧ ਤਸਕਰ ਸਲਾਖਾਂ ਪਿੱਛੇ ਹਨ। ਇਸ ਦੇ ਨਾਲ ਹੀ 65,000 ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਕੇਵਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।

ਜੰਡਿਆਲਾ ਵਿੱਚ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਵਿੱਚ 985 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿੱਥੇ 5 ਕਰੋੜ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ, ਜਿਸ ਨਾਲ ਗਰੀਬ ਨੂੰ ਹੁਣ ਇਲਾਜ ਲਈ ਕਰਜ਼ਾ ਨਹੀਂ ਲੈਣਾ ਪੈਂਦਾ।

ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ ਲਈ ਵੱਡੇ ਐਲਾਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ "ਮਾਤਾ ਦੀ ਸਤਿਕਾਰ ਯੋਜਨਾ" ਤਹਿਤ ਵਿਸਾਖੀ ਤੋਂ ਹਰ ਔਰਤ ਨੂੰ 1000 ਰੁਪਏ ਅਤੇ ਐਸਸੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮੁਫ਼ਤ ਬੱਸ ਯਾਤਰਾ ਨੇ ਔਰਤਾਂ ਨੂੰ ਆਤਮ-ਨਿਰਭਰ ਬਣਾਇਆ ਹੈ।

ਜਲੰਧਰ ਵੈਸਟ ਵਿੱਚ ਮੋਹਿੰਦਰ ਭਗਤ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੀ ਸੱਚੀ ਹਮਦਰਦ ਹੈ। ਅੱਜ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਦਹਾਕਿਆਂ ਬਾਅਦ ਨਹਿਰੀ ਪਾਣੀ ਹਰ ਖੇਤ ਦੇ ਅੰਤਿਮ ਸਿਰੇ ਤੱਕ ਪਹੁੰਚਿਆ ਹੈ। ਫ਼ਸਲ ਦਾ ਭੁਗਤਾਨ ਵੀ ਹੁਣ ਮਹਿਜ਼ 24 ਘੰਟਿਆਂ ਦੇ ਅੰਦਰ ਸਿੱਧਾ ਖਾਤੇ ਵਿੱਚ ਹੋ ਰਿਹਾ ਹੈ।

ਲਹਿਰਾ ਵਿੱਚ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾ ਰਹੀ ਹੈ। ਨਾਲ ਹੀ, ਦੇਸ਼ ਦੀ ਰੱਖਿਆ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ 'ਰੋਡ ਸੇਫਟੀ ਫੋਰਸ' (ਐਸਐਸਐਫ) ਬਣਨ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 50% ਦੀ ਕਮੀ ਆਈ ਹੈ।

ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਵਿੱਚ ਉਹ ਕੰਮ ਹੋਏ ਹਨ ਜੋ ਆਜ਼ਾਦੀ ਤੋਂ ਬਾਅਦ ਅੱਜ ਤੱਕ ਨਹੀਂ ਹੋਏ। 40,000 ਕਿਲੋਮੀਟਰ ਸੜਕਾਂ, 9,000 ਖੇਡ ਮੈਦਾਨ ਅਤੇ 6,000 ਜਿਮ ਬਣਾ ਕੇ ਪੰਜਾਬ ਨੂੰ ਫਿਰ ਤੋਂ "ਰੰਗਲਾ ਪੰਜਾਬ" ਬਣਾਉਣ ਦਾ ਸੁਪਨਾ ਹਕੀਕਤ ਵਿੱਚ ਬਦਲ ਰਿਹਾ ਹੈ।

ਸੰਵਾਦ ਪ੍ਰੋਗਰਾਮ ਦੌਰਾਨ ਮੰਤਰੀਆਂ ਨੇ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਸਿਰਫ਼ ਯੋਜਨਾਵਾਂ ਬਣਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਹੈ।

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ
ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਚੰਡੀਗੜ੍ਹ 26 ਮਾਰਚ, 2026:-  ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ ਗੱਲ ਕਰ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਾਧਾਰਨ ਯਤਨਾਂ ਸਦਕਾ ਪੰਜਾਬ ਕਿਵੇਂ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਵੱਲ ਵਧ ਰਿਹਾ ਹੈ।

ਸੰਜੀਵ ਅਰੋੜਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 75 ਫੀਸਦੀ ਕਿਸਾਨਾਂ ਨੂੰ ਸਵੇਰ ਸਮੇਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੌਰਾਨ ਵਧਾ ਕੇ 95 ਫੀਸਦ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੀਐਸਪੀਸੀਐਲ ਦੀਆਂ ਸੇਵਾਵਾਂ ਨੂੰ ਵਧੇਰੇ ਕੁਸ਼ਲ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਜਿਸ ਦੇ ਨਤੀਜੇ ਵਜੋਂ ਵਧੇਰੇ ਮੁਨਾਫ਼ਾ, ਘੱਟ ਨੁਕਸਾਨ ਅਤੇ ਬਿਹਤਰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਹਰ ਪੰਜਾਬੀ ਲਈ 10 ਲੱਖ ਰੁਪਏ ਤੱਕ ਦੀ ਨਕਦ ਰਹਿਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਪੰਜਾਬ ਅਜਿਹਾ ਵਿਆਪਕ ਪ੍ਰੋਗਰਾਮ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ 1000 ਰੁਪਏ ਅਤੇ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਸੜਕਾਂ ਜਲਦ ਹੀ ਕੂੜੇ ਤੋਂ ਮੁਕਤ ਹੋ ਜਾਣਗੀਆਂ ਅਤੇ ਪੰਜਾਬ ਕੋਲ ਦੇਸ਼ ਦਾ ਸਭ ਤੋਂ ਬਿਹਤਰ ਸੜਕੀ ਬੁਨਿਆਦੀ ਢਾਂਚਾ ਹੋਵੇਗਾ।

ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
*ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ*

*ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਧੂਰੀ, 17 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਹੂਲਤਾਂ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਵੀ ਮਿਲਣਗੀਆਂ, ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ।"

ਉਨ੍ਹਾਂ ਅੱਗੇ ਕਿਹਾ, “21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਕੰਪਲੈਕਸ ਵਿੱਚ ਲਗਭਗ 73,000 ਵਰਗ ਫੁੱਟ ਵਿੱਚ ਫੈਲੀ ਅਤਿ-ਆਧੁਨਿਕ ਇਮਾਰਤ ਹੈ ਜੋ ਇਸ ਖੇਤਰ ਲਈ ਵਰਦਾਨ ਸਾਬਤ ਹੋਵੇਗੀ। ਇਹ ਓ.ਪੀ.ਡੀ., ਇਨਡੋਰ ਇਲਾਜ, ਐਮਰਜੈਂਸੀ ਸੇਵਾਵਾਂ, ਜਾਂਚ ਸਹੂਲਤਾਂ ਅਤੇ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰਕੇ ਸੈਕੰਡਰੀ-ਪੱਧਰ ਦੀ ਸਿਹਤ ਸੰਭਾਲ ਵਿਵਸਥਾ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰੇਗਾ।”

ਸਿਹਤ ਸੇਵਾਵਾਂ ਲਈ ਦੂਹਰੀ-ਸਹੂਲਤ ਵਾਲੇ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਵਿਆਪਕ ਪੱਧਰ ’ਤੇ ਸੈਕੰਡਰੀ-ਪੱਧਰੀ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਕਸਤ ਕੀਤਾ ਗਿਆ ਹੈ, ਜਦੋਂ ਕਿ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਬਲਾਕ ਮਾਵਾਂ, ਨਵਜੰਮੇ ਬੱਚੇ ਅਤੇ ਬਾਲ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰੇਗਾ, ਜਿਸ ਨਾਲ ਖੇਤਰ ਵਿੱਚ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”

ਹਸਪਤਾਲ ਦੇ ਪਿਛੋਕੜ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹਸਪਤਾਲ ਸਾਲ 1978 ਵਿੱਚ 30 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ 50 ਬਿਸਤਰਿਆਂ ਤੱਕ ਅਪਗ੍ਰੇਡ ਕੀਤਾ ਗਿਆ, ਹੁਣ ਇਹ ਹਸਪਤਾਲ ਆਧੁਨਿਕ ਸਹੂਲਤਾਂ ਨਾਲ ਲੈਸ 80 ਬਿਸਤਰਿਆਂ ਸਮਰੱਥਾ ਵਾਲਾ ਬਣ ਗਿਆ ਹੈ ਜੋ ਕਿ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ।”

ਬੁਨਿਆਦੀ ਢਾਂਚੇ ਦੇ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ, “ਇਸ ਹਸਪਤਾਲ ਵਿੱਚ 13 ਓ.ਪੀ.ਡੀ. ਕਮਰੇ, ਐਮਰਜੈਂਸੀ ਬਲਾਕ, ਦੋ ਰਜਿਸਟ੍ਰੇਸ਼ਨ ਕਾਊਂਟਰ ਅਤੇ ਵੱਡੀਆਂ ਤੇ ਛੋਟੀਆਂ ਸਰਜਰੀਆਂ ਲਈ 7 ਆਪ੍ਰੇਸ਼ਨ ਥੀਏਟਰ ਸ਼ਾਮਲ ਹਨ। ਇਸ ਵਿੱਚ ਸਮੇਂ ਸਿਰ ਅਤੇ ਸਹੀ ਡਾਕਟਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਲੈਬਾਰਟਰੀਆਂ ਦੇ ਨਾਲ-ਨਾਲ ਈ.ਸੀ.ਜੀ., ਅਲਟਰਾਸਾਊਂਡ ਅਤੇ ਐਕਸ-ਰੇ ਰੂਮ ਵਰਗੀਆਂ ਆਧੁਨਿਕ ਜਾਂਚ ਸਹੂਲਤਾਂ ਹਨ।”

ਉਨ੍ਹਾਂ ਅੱਗੇ ਕਿਹਾ, “ਹਸਪਤਾਲ ਵਿੱਚ 12 ਨਿੱਜੀ ਕਮਰੇ, ਛੇ ਜਨਰਲ ਵਾਰਡ, ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਡਰੱਗ ਸਟੋਰ, ਇੱਕ ਐਸਐਮਓ ਦਫ਼ਤਰ, 11 ਨਰਸ ਸਟੇਸ਼ਨ ਅਤੇ ਦੋ ਲਿਫਟਾਂ ਉਪਲੱਬਧ ਹਨ। ਇਹ ਸਾਰੀਆਂ ਸਹੂਲਤਾਂ ਮਰੀਜ਼ਾਂ ਦੀ ਦੇਖਭਾਲ ਅਤੇ ਕਾਰਜਸ਼ੀਲ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਹਨ। ਅੱਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਡਾਕਟਰਾਂ ਨੂੰ ਐਮਰਜੈਂਸੀ ਕੇਸਾਂ, ਦੁਰਘਟਨਾ ਪੀੜਤਾਂ ਅਤੇ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਨੂੰ ਵਧੇਰੇ ਕੁਸ਼ਲਤਾ ਨਾਲ ਸੰਭਾਲਣ ਦੇ ਯੋਗ ਬਣਾਏਗਾ।”

ਸੇਵਾਵਾਂ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਹਸਪਤਾਲ ਸਰਜੀਕਲ ਅਤੇ ਗੋਡੇ ਬਦਲਣ ਦੀਆਂ ਸੇਵਾਵਾਂ ਸਮੇਤ ਹੋਰ ਬਿਹਤਰ ਡਾਕਟਰੀ ਸੇਵਾਵਾਂ ਵੀ ਦੇਵੇਗਾ। ਮਾਹਿਰ ਡਾਕਟਰ, ਖਾਸ ਕਰਕੇ ਕੰਨ, ਨੱਕ ਅਤੇ ਗਲੇ ਦੇ ਖੇਤਰ ਵਿੱਚ ਚੰਗੀ ਦੇਖਭਾਲ ਪ੍ਰਦਾਨ ਕਰਨ ਲਈ ਉਪਲਬਧ ਹੋਣਗੇ।”

ਜੱਚਾ-ਬੱਚਾ ਸਿਹਤ ਸੰਭਾਲ 'ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਮਰਪਿਤ ਜੱਚਾ-ਬੱਚਾ ਹਸਪਤਾਲ ਹੁਨਰਮੰਦ ਗਾਇਨੀਕੋਲੋਜਿਸਟਾਂ ਦੀ ਨਿਗਰਾਨੀ ਹੇਠ ਆਮ ਅਤੇ ਸਿਜੇਰੀਅਨ ਡਿਲੀਵਰੀ ਸੇਵਾਵਾਂ ਪ੍ਰਦਾਨ ਕਰੇਗਾ, ਜਿਸ ਨਾਲ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।"

ਉਨ੍ਹਾਂ ਅੱਗੇ ਕਿਹਾ, "ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਇਲਾਜ ਅਤੇ ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਪਰਿਵਾਰ ਵਿੱਤੀ ਤੰਗੀਆਂ ਕਾਰਨ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ। ਹਸਪਤਾਲ ਅਧੀਨ ਕਾਰਜਸ਼ੀਲ ਈ.ਐਸ.ਆਈ. ਡਿਸਪੈਂਸਰੀ ਰਾਹੀਂ ਵਰਕਰ ਸਿਹਤ ਸੰਭਾਲ ਸੇਵਾਵਾਂ ਤੋਂ ਵੀ ਲਾਭ ਪ੍ਰਾਪਤ ਕਰਦੇ ਰਹਿਣਗੇ।"

ਵਿਆਪਕ ਸਿਹਤ ਸੰਭਾਲ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਵੱਲੋਂ ਹਸਪਤਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਿਰ ਅਤੇ 900 ਤੋਂ ਵੱਧ ਜਨਰਲ ਡਾਕਟਰ ਦੇ ਨਾਲ-ਨਾਲ ਆਮ ਆਦਮੀ ਕਲੀਨਿਕਾਂ ਵਿੱਚ 800 ਤੋਂ ਵੱਧ ਡਾਕਟਰ ਸ਼ਾਮਲ ਹਨ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਰ ਡਾਕਟਰੀ ਦੀ ਉਪਲਬਧਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।"

ਉਨ੍ਹਾਂ ਅੱਗੇ ਕਿਹਾ, "ਅਸੀਂ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਦਾ ਵਿਸਤਾਰ ਕੀਤਾ ਹੈ, ਜ਼ਰੂਰੀ ਸਿਹਤ ਸੰਭਾਲ ਸੇਵਾਵਾਂ ਨੂੰ ਆਮ ਜਨਤਾ ਦੀ ਪਹੁੰਚ ਦੇ ਨੇੜੇ ਲਿਆਂਦਾ ਹੈ। 300 ਕਰੋੜ ਰੁਪਏ ਤੋਂ ਵੱਧ ਦੀ ਖਰੀਦ ਰਾਹੀਂ ਮੁਫ਼ਤ ਦਵਾਈਆਂ ਅਤੇ ਆਧੁਨਿਕ ਡਾਕਟਰੀ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।"

ਵਿੱਤੀ ਸੁਰੱਖਿਆ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ, ਅਸੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਦੇ ਰਹੇ ਹਾਂ ਤਾਂ ਜੋ ਵਿੱਤੀ ਬੋਝ ਤੋਂ ਬਿਨਾਂ ਮਿਆਰੀ ਇਲਾਜ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।"

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਪ੍ਰੋਜੈਕਟ ਨਾਲ ਧੂਰੀ ਦੇ 58,000 ਤੋਂ ਵੱਧ ਵਸਨੀਕਾਂ ਦੇ ਨਾਲ-ਨਾਲ ਨੇੜਲੇ ਖੇਤਰਾਂ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਇਸ ਖੇਤਰ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਅਹਿਮ ਸੁਧਾਰ ਹੋਵੇਗਾ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਪੰਜਾਬ ਦੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੰਭਾਲ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ।"