evacuated - Azad Soch

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ
22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ

ਸੂਬੇ ਵਿੱਚ 139 ਰਾਹਤ ਕੈਂਪ ਜਾਰੀ, 6121 ਪ੍ਰਭਾਵਿਤ ਲੋਕ ਕਰ ਰਹੇ ਹਨ ਬਸੇਰਾ

ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਰਕਬਾ ਵਧ ਕੇ 1.74 ਲੱਖ ਹੈਕਟੇਅਰ ਹੋਇਆ

ਪਿਛਲੇ 24 ਘੰਟਿਆਂ ਦੌਰਾਨ ਹੋਰ 48 ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ

ਚੰਡੀਗੜ੍ਹ, 6 ਸਤੰਬਰ:-ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 48 ਹੋਰ ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਰਕਬੇ ‘ਚ ਖੜ੍ਹੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤੱਕ 22 ਜ਼ਿਲ੍ਹਿਆਂ ਦੇ 1996 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ ਕੁੱਲ 3,87,013 ਆਬਾਦੀ ਪ੍ਰਭਾਵਿਤ ਹੋਈ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਜ਼ਿਲ੍ਹੇ ਦੇ 19 ਹੋਰ ਪਿੰਡ ਪ੍ਰਭਾਵਿਤ ਹੋਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਲੁਧਿਆਣਾ ਦੇ 13 ਪਿੰਡ, ਫਿਰੋਜ਼ਪੁਰ ਦੇ 6, ਅੰਮ੍ਰਿਤਸਰ ਦੇ 5, ਹੁਸ਼ਿਆਰਪੁਰ ਦੇ 4 ਅਤੇ ਜ਼ਿਲ੍ਹਾ ਫਾਜਿ਼ਲਕਾ ਦਾ ਇੱਕ ਪਿੰਡ ਪ੍ਰਭਾਵਿਤ ਹੋਇਆ ਹੈ।

ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਸਬੰਧੀ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 925 ਹੋਰ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਕੁੱਲ ਸੁਰੱਖਿਅਤ ਕੱਢੇ ਵਿਅਕਤੀਆਂ ਦੀ ਗਿਣਤੀ 22,854 ਹੋ ਗਈ ਹੈ। ਸਭ ਤੋਂ ਵੱਧ ਗੁਰਦਾਸਪੁਰ ਵਿੱਚ (5581) ਵਿਅਕਤੀਆਂ, ਫਾਜ਼ਿਲਕਾ (4202), ਫਿਰੋਜ਼ਪੁਰ (3888), ਅੰਮ੍ਰਿਤਸਰ (3260), ਹੁਸਿ਼ਆਰਪੁਰ (1616), ਪਠਾਨਕੋਟ (1139) ਅਤੇ ਕਪੂਰਥਲਾ ਵਿੱਚ (1428) ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ 139 ਰਾਹਤ ਕੈਂਪ ਜਾਰੀ ਹਨ, ਜਿਨ੍ਹਾਂ ਵਿੱਚ 6121 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸ਼ੁਰੂਆਤ ਤੋਂ ਹੁਣ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 219 ਕੈਂਪ ਸਥਾਪਿਤ ਕੀਤੇ ਗਏ। ਫਾਜਿਲਕਾ ਜ਼ਿਲ੍ਹੇ ਵਿੱਚ 14 ਕੈਂਪਾਂ ਵਿੱਚ 2588 ਵਿਅਕਤੀਆਂ ਨੂੰ ਠਹਿਰਾਇਆ ਗਿਆ  ਹੈ। ਇਸੇ ਤਰ੍ਹਾਂ ਬਰਨਾਲਾ ਦੇ 49 ਕੈਂਪਾਂ ਵਿੱਚ 527 ਵਿਅਕਤੀਆਂ, ਹੁਸ਼ਿਆਰਪੁਰ ਦੇ 4 ਕੈਂਪਾਂ ਵਿੱਚ 921 ਵਿਅਕਤੀਆਂ, ਰੂਪਨਗਰ ਦੇ 5 ਕੈਂਪਾਂ ਵਿੱਚ 250 ਵਿਅਕਤੀਆਂ, ਮੋਗਾ ਦੇ 3 ਕੈਂਪਾਂ ਵਿੱਚ 155 ਵਿਅਕਤੀਆਂ ਅਤੇ ਮਾਨਸਾ ਦੇ 2 ਕੈਂਪਾਂ ਵਿੱਚ 89 ਪ੍ਰਭਾਵਿਤ ਵਿਅਕਤੀਆਂ ਨੂੰ ਠਹਿਰਾਇਆ ਗਿਆ  ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਹੜ੍ਹਾਂ ਨੇ ਅੰਮ੍ਰਿਤਸਰ ਅਤੇ ਰੂਪਨਗਰ ਵਿੱਚ ਤਿੰਨ ਹੋਰ ਜਾਨਾਂ ਲਈਆਂ ਹਨ, ਜਿਸ ਨਾਲ 14 ਜ਼ਿਲ੍ਹਿਆਂ ਵਿੱਚ ਕੁੱਲ ਮੌਤਾਂ ਦੀ ਗਿਣਤੀ ਹੁਣ 46 ਹੋ ਗਈ ਹੈ ਜਦੋਂ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਤਿੰਨ ਵਿਅਕਤੀ ਹਾਲੇ ਵੀ ਲਾਪਤਾ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਫਸਲ ਖਰਾਬੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਹੋਰ 2131 ਹੈਕਟੇਅਰ ਫਸਲ ਦਾ ਨੁਕਸਾਨ ਹੋਇਆ ਹੈ ਜਿਸ ਨਾਲ ਹੁਣ ਤੱਕ 18 ਜ਼ਿਲ੍ਹਿਆਂ ਵਿੱਚ ਕੁੱਲ 1.74 ਲੱਖ ਹੈਕਟੇਅਰ ਫ਼ਸਲੀ ਰਕਬੇ ਦਾ ਨੁਕਸਾਨ ਹੋਇਆ ਹੈ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ (40,169 ਹੈਕਟੇਅਰ), ਫ਼ਾਜ਼ਿਲਕਾ (18,649 ਹੈਕਟੇਅਰ), ਫਿਰੋਜ਼ਪੁਰ (17,257 ਹੈਕਟੇਅਰ), ਕਪੂਰਥਲਾ (17,574 ਹੈਕਟੇਅਰ), ਹੁਸ਼ਿਆਰਪੁਰ (8,322 ਹੈਕਟੇਅਰ), ਸੰਗਰੂਰ (6,560 ਹੈਕਟੇਅਰ), ਤਰਨ ਤਾਰਨ (12,828 ਹੈਕਟੇਅਰ) ਅਤੇ ਐਸ.ਏ.ਐਸ ਨਗਰ (2,000 ਹੈਕਟੇਅਰ) ਸ਼ਾਮਲ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਇਸ ਔਖੇ ਸਮੇਂ ਦੌਰਾਨ ਸਹਾਇਤਾ ਲਈ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ, ਫ਼ਾਜ਼ਿਲਕਾ, ਗੁਰਦਾਸਪੁਰ, ਫਿਰੋਜ਼ਪੁਰ, ਜਲੰਧਰ, ਹੁਸ਼ਿਆਰਪੁਰ, ਪਟਿਆਲਾ, ਲੁਧਿਆਣਾ, ਪਠਾਨਕੋਟ ਅਤੇ ਰੂਪਨਗਰ ਵਿੱਚ ਕੁੱਲ 23 ਐਨ.ਡੀ.ਆਰ.ਐਫ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ, ਜਦੋਂ ਕਿ ਕਪੂਰਥਲਾ ਵਿੱਚ 2 ਐਸ.ਡੀ.ਆਰ.ਐਫ ਟੀਮਾਂ ਸਰਗਰਮ ਹਨ।

ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੀਆਂ 27 ਟੁਕੜੀਆਂ ਅਤੇ 7 ਇੰਜੀਨੀਅਰ ਟਾਸਕ ਫੋਰਸ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੇ ਹਨ। ਭਾਰਤੀ ਹਵਾਈ ਸੈਨਾ ਅਤੇ ਫੌਜ ਦੇ 9 ਹੈਲੀਕਾਪਟਰ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਬੀ.ਐਸ.ਐਫ ਫਿਰੋਜ਼ਪੁਰ ਸੈਕਟਰ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਤੋਂ ਇਲਾਵਾ ਇੱਕ ਸਟੇਟ ਹੈਲੀਕਾਪਟਰ ਅਤੇ 158 ਕਿਸ਼ਤੀਆਂ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲਾਈਆਂ ਗਈਆਂ ਹਨ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ

6582 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਚਲ ਰਹੇ ਹਨ 122 ਰਾਹਤ ਕੈਂਪ

ਚੰਡੀਗੜ੍ਹ, 31 ਅਗਸਤ:- ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਅਤੇ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1700 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਬਰਨਾਲਾ ਵਿੱਚ 25, ਫ਼ਾਜ਼ਿਲਕਾ ਵਿੱਚ 1599, ਫਿਰੋਜ਼ਪੁਰ ਵਿੱਚ 3265, ਗੁਰਦਾਸਪੁਰ ਵਿੱਚ 5456, ਹੁਸ਼ਿਆਰਪੁਰ ਵਿੱਚ 1052, ਕਪੂਰਥਲਾ ਵਿੱਚ 362, ਮਾਨਸਾ ਵਿੱਚ 163, ਮੋਗਾ ਵਿੱਚ 115, ਪਠਾਨਕੋਟ ਵਿੱਚ 1139 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 60 ਵਿਅਕਤੀ ਹੜ੍ਹਾਂ ਦੇ ਪਾਣੀ 'ਚੋਂ ਸੁਰੱਖਿਅਤ ਕੱਢੇ ਗਏ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਵਿੱਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ ਗਿਣਤੀ ਵੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 122 ਰਾਹਤ ਕੈਂਪ ਚਲ ਰਹੇ ਹਨ, ਜਿਨ੍ਹਾਂ ਵਿੱਚ 6582 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 16 ਕੈਂਪ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਵਿੱਚ 1, ਫ਼ਾਜ਼ਿਲਕਾ ਵਿੱਚ 7, ਫਿਰੋਜ਼ਪੁਰ ਵਿੱਚ 8, ਗੁਰਦਾਸਪੁਰ ਵਿੱਚ 25, ਹੁਸ਼ਿਆਰਪੁਰ ਵਿੱਚ 20, ਕਪੂਰਥਲਾ ਵਿੱਚ 4, ਮਾਨਸਾ ਵਿੱਚ 1, ਮੋਗਾ ਵਿੱਚ 5, ਪਠਾਨਕੋਟ ਵਿੱਚ 14, ਸੰਗਰੂਰ ਵਿੱਚ 1 ਅਤੇ ਪਟਿਆਲਾ ਵਿੱਚ 20 ਕੈਂਪ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜ਼ਰੂਰਤ ਦੀਆਂ ਸਾਰੀਆਂ ਵਸਤਾਂ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਕੈਂਪਾਂ ਵਿਚ 170 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ ਜਦਕਿ ਬਰਨਾਲਾ ਵਿਖੇ 25, ਫ਼ਾਜ਼ਿਲਕਾ ਵਿਖੇ 652, ਫਿਰੋਜ਼ਪੁਰ ਵਿਖੇ 3987, ਗੁਰਦਾਸਪੁਰ ਵਿਖੇ 411, ਹੁਸ਼ਿਆਰਪੁਰ ਵਿਖੇ 478, ਕਪੂਰਥਲਾ ਵਿਖੇ 110, ਮਾਨਸਾ ਵਿਖੇ 163, ਮੋਗਾ ਵਿਖੇ 115, ਪਠਾਨਕੋਟ ਵਿਖੇ 411 ਅਤੇ ਜ਼ਿਲ੍ਹਾ ਸੰਗਰੂਰ ਦੇ ਰਾਹਤ ਕੈਂਪਾਂ ਵਿੱਚ 60 ਵਿਅਕਤੀ ਰੁਕੇ ਹੋਏ ਹਨ।ਸ. ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਡਟੇ ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਤੇ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਇਸ ਔਖੀ ਘੜੀ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਗੁਰਦਾਸਪੁਰ ਵਿੱਚ ਐਨ.ਡੀ.ਆਰ.ਐਫ ਦੀਆਂ 6 ਟੀਮਾਂ ਅਤੇ ਫ਼ਾਜ਼ਿਲਕਾ, ਫਿਰੋਜ਼ਪੁਰ ਪਠਾਨਕੋਟ ਤੇ ਅੰਮ੍ਰਿਤਸਰ ਵਿੱਚ 1-1 ਟੀਮ ਤੈਨਾਤ ਹੈ। ਇਸੇ ਤਰ੍ਹਾਂ ਕਪੂਰਥਲਾ ਵਿੱਚ ਐਸ.ਡੀ.ਆਰ.ਐਫ ਦੀਆਂ 2 ਟੀਮਾਂ ਸਰਗਰਮ ਹਨ।

ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਆਰਮੀ, ਨੇਵੀ ਅਤੇ ਏਅਰਫੋਰਸ ਨੇ ਵੀ ਮੋਰਚਾ ਸਾਂਭਿਆ ਹੋਇਆ ਹੈ ਜਦਕਿ ਬੀ.ਐਸ.ਐਫ ਦੀ 1-1 ਟੀਮ ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਅਤੇ ਫਾਇਰ ਬ੍ਰਿਗੇਡ ਵੱਲੋਂ ਕਪੂਰਥਲਾ ਅਤੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸ਼ਨ ਦੇ ਨਾਲ ਮਦਦ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕਪੂਰਥਲਾ ਵਿੱਚ 15 ਕਿਸ਼ਤੀਆਂ, ਫਿਰੋਜ਼ਪੁਰ ਵਿੱਚ 12 ਕਿਸ਼ਤੀਆਂ ਅਤੇ ਪਠਾਨਕੋਟ ਵਿੱਚ 4 ਕਿਸ਼ਤੀਆਂ ਰਾਹੀਂ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਏਅਰਲਿਫਟ ਦੀ ਜ਼ਰੂਰਤ ਹੈ ਤਾਂ ਉਸ ਸਬੰਧੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੁਣ ਤੱਕ ਪੰਜਾਬ ਦੇ ਕੁੱਲ 1312 ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ 93, ਬਰਨਾਲਾ ਦੇ 26, ਬਠਿੰਡਾ ਦੇ 21, ਫਤਹਿਗੜ੍ਹ ਸਾਹਿਬ ਦਾ 1, ਫਾਜ਼ਿਲਕਾ ਦੇ 92, ਫਿਰੋਜ਼ਪੁਰ ਦੇ 107, ਗੁਰਦਾਸਪੁਰ ਦੇ 324, ਹੁਸ਼ਿਆਰਪੁਰ ਦੇ 86, ਜਲੰਧਰ ਦੇ 55, ਕਪੂਰਥਲਾ ਦੇ 123, ਲੁਧਿਆਣਾ ਦੇ 26, ਮਾਲੇਰਕੋਟਲਾ ਦੇ 4, ਮਾਨਸਾ ਦੇ 77, ਮੋਗਾ ਦੇ 35, ਪਠਾਨਕੋਟ ਦੇ 81, ਪਟਿਆਲਾ ਦੇ 14, ਰੂਪਨਗਰ ਦੇ 2, ਸੰਗਰੂਰ ਦੇ 22, ਐਸ.ਏ.ਐਸ. ਨਗਰ ਦਾ 1, ਐਸ.ਬੀ.ਐਸ ਨਗਰ ਦੇ 3, ਸ੍ਰੀ ਮੁਕਤਸਰ ਸਾਹਿਬ ਦੇ 74 ਅਤੇ ਤਰਨ ਤਾਰਨ ਦੇ 45 ਪਿੰਡ ਸ਼ਾਮਿਲ ਹਨ।