Hardeep Singh Mundian - Azad Soch

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ
*ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ*

*ਝੂਠ ਦਾ ਕੋਰਾ ਪੁਲੰਦਾ ਸਾਬਤ ਹੋਇਆ ਕਥਿਤ ਸ਼ਰਾਬ ਘੁਟਾਲਾ, ਵਿਰੋਧੀਆਂ ਦੇ ਮੂੰਹ 'ਤੇ ਚਪੇੜ: ਮੁੰਡੀਆਂ*

*ਸੱਚ ਪਰੇਸ਼ਾਨ ਹੋਇਆ, ਪਰ ਹਾਰਿਆ ਨਹੀਂ, ਇਹ 'ਆਪ' ਦੀ ਵੱਡੀ ਕਾਨੂੰਨੀ ਅਤੇ ਨੈਤਿਕ ਜਿੱਤ: ਮੁੰਡੀਆਂ*

*ਚੰਡੀਗੜ੍ਹ, 27 ਫਰਵਰੀ 2026*ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਇੱਕ 'ਕੋਰਾ ਝੂਠ' ਸੀ।

ਮੁੰਡੀਆਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਟੀਵੀ 'ਤੇ ਬੈਠ ਕੇ 'ਕੱਟੜ ਇਮਾਨਦਾਰੀ' ਦਾ ਮਜ਼ਾਕ ਉਡਾ ਰਹੇ ਸਨ, ਅੱਜ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਬੱਚਿਆਂ ਦਾ ਭਵਿੱਖ ਸੁਧਾਰਨ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਰੋਕਣ ਲਈ ਉਨ੍ਹਾਂ ਨੂੰ ਮਹੀਨਿਆਂ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ "ਸੱਚ ਪਰੇਸ਼ਾਨ ਹੋ ਸਕਦਾ ਹੈ, ਪਰ ਹਾਰ ਨਹੀਂ ਸਕਦਾ" ਅਤੇ ਇਸ ਫੈਸਲੇ ਨੇ ਭਾਜਪਾ ਵਾਲਿਆਂ ਦੇ ਮੂੰਹ 'ਤੇ ਕਰਾਰੀ ਚਪੇੜ ਮਾਰੀ ਹੈ।

ਇਸ ਵੱਡੀ ਕਾਨੂੰਨੀ ਜਿੱਤ 'ਤੇ ਆਪਣੀ ਡੂੰਘੀ ਆਸਥਾ ਪ੍ਰਗਟ ਕਰਦੇ ਹੋਏ ਹਰਦੀਪ ਸਿੰਘ ਮੁੰਡੀਆਂ ਨੇ ਪਰਮਾਤਮਾ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, "ਮੈਂ ਗੁਰੂ ਸਾਹਿਬ ਦਾ ਕੋਟਿ-ਕੋਟਿ ਧੰਨਵਾਦ ਕਰਦਾ ਹਾਂ, ਜਿਨ੍ਹਾਂ ਦੀ ਮਿਹਰ ਸਦਕਾ ਅੱਜ ਸੱਚਾਈ ਦੀ ਜਿੱਤ ਹੋਈ ਹੈ। ਗੁਰੂ ਸਾਹਿਬ ਨੇ ਹਮੇਸ਼ਾ ਜ਼ੁਲਮ ਅਤੇ ਝੂਠ ਵਿਰੁੱਧ ਲੜਨ ਦਾ ਸਾਹਸ ਦਿੱਤਾ ਹੈ ਅਤੇ ਅੱਜ ਉਨ੍ਹਾਂ ਦੇ ਅਸ਼ੀਰਵਾਦ ਨਾਲ ਆਮ ਆਦਮੀ ਪਾਰਟੀ ਦੇ ਨਿਰਦੋਸ਼ ਆਗੂਆਂ ਨੂੰ ਇਨਸਾਫ਼ ਮਿਲਿਆ ਹੈ। ਇਹ ਜਿੱਤ ਸਿਰਫ਼ ਸਾਡੀ ਨਹੀਂ, ਸਗੋਂ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਦੁਆਵਾਂ ਅਤੇ ਵਿਸ਼ਵਾਸ ਦੀ ਜਿੱਤ ਹੈ।"

ਮਾਨ ਸਰਕਾਰ ਨੇ ਸ਼ੁਰੂ ਕੀਤਾ ਪਾਰਦਰਸ਼ੀ ਗਿਰਦਾਵਰੀ ਅਭਿਆਨ, ਖ਼ਾਸ ਟੀਮਾਂ ਪਹੁੰਚਣਗੀਆਂ ਹਰ ਪਿੰਡ, 2167 ਪਟਵਾਰੀ ਤਾਇਨਾਤ
*ਮਾਨ ਸਰਕਾਰ ਨੇ ਸ਼ੁਰੂ ਕੀਤਾ ਪਾਰਦਰਸ਼ੀ ਗਿਰਦਾਵਰੀ ਅਭਿਆਨ, ਖ਼ਾਸ ਟੀਮਾਂ ਪਹੁੰਚਣਗੀਆਂ ਹਰ ਪਿੰਡ, 2167 ਪਟਵਾਰੀ ਤਾਇਨਾਤ*

ਚੰਡੀਗੜ੍ਹ, 14 ਸਤੰਬਰ,2025:- ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਅੱਜ ਤੋਂ ਸੂਬੇ ਭਰ ਵਿੱਚ ਖ਼ਾਸ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਰੈਵਨਿਊ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮੇਂ-ਬੱਧ ਅਤੇ ਨਤੀਜਾ-ਕੇਂਦਰਤ ਢੰਗ ਨਾਲ ਪੂਰਾ ਕਰਨ ਤਾਂ ਜੋ ਕੋਈ ਵੀ ਪ੍ਰਭਾਵਿਤ ਪਰਿਵਾਰ ਆਪਣੇ ਬਣਦੇ ਮੁਆਵਜ਼ੇ ਤੋਂ ਵੰਚਿਤ ਨਾ ਰਹੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇਹ ਮੁਹਿੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਦੇ ਹਰ ਹੜ੍ਹ-ਪੀੜਤ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਸੰਪੰਨ ਕੀਤੀ ਜਾਵੇਗੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਮੁਆਵਜ਼ਾ ਕੋਈ ਅਹਿਸਾਨ ਨਹੀਂ, ਸਗੋਂ ਪ੍ਰਭਾਵਿਤ ਲੋਕਾਂ ਦਾ ਬਣਦਾ ਹੱਕ ਹੈ।

ਰੈਵਨਿਊ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇ ਅਧਿਕਾਰੀਆਂ ਵੱਲੋਂ ਕੋਈ ਲਾਪਰਵਾਹੀ ਜਾਂ ਜਾਨ-ਬੁੱਝ ਕੇ ਕੀਤੀ ਗਈ ਦੇਰੀ ਹੋਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਖ਼ਾਸ ਗਿਰਦਾਵਰੀ ਦੀ ਨਿਸ਼ਪੱਖ ਅਤੇ ਕੁਸ਼ਲ ਪ੍ਰਕਿਰਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਰੋਜ਼ਾਨਾ ਅਧਾਰ ‘ਤੇ ਇਸਦੀ ਨਿਗਰਾਨੀ ਕਰੇਗੀ।

ਕੈਬਨਿਟ ਮੰਤਰੀ ਨੇ ਗੈਰ-ਪ੍ਰਭਾਵਿਤ ਖੇਤਰਾਂ ਦੇ ਮਾਲ ਅਧਿਕਾਰੀਆਂ ਨੂੰ ਹੜ੍ਹ-ਪ੍ਰਭਾਵਿਤ ਪਿੰਡਾਂ ਵਿੱਚ ਤਾਇਨਾਤ ਕਰਨ ਦੇ ਹੁਕਮ ਵੀ ਦਿੱਤੇ ਤਾਂ ਜੋ ਮੁਲਾਂਕਣ ਪ੍ਰਕਿਰਿਆ ਸਮੇਂ ‘ਤੇ ਪੂਰੀ ਹੋ ਸਕੇ।ਸ. ਮੁੰਡੀਆਂ ਨੇ ਦੱਸਿਆ ਕਿ ਸੂਬੇ ਦੇ ਹੜ੍ਹ-ਪ੍ਰਭਾਵਿਤ ਖੇਤਰਾਂ ਵਿੱਚ ਖ਼ਾਸ ਗਿਰਦਾਵਰੀ ਲਈ ਕੁੱਲ 2167 ਪਟਵਾਰੀ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ-ਵਾਰ ਤਾਇਨਾਤੀ ਮੁਤਾਬਕ: ਅੰਮ੍ਰਿਤਸਰ ਵਿੱਚ 196, ਬਰਨਾਲਾ 115, ਬਠਿੰਡਾ 21, ਫਰੀਦਕੋਟ 15, ਫ਼ਾਜ਼ਿਲਕਾ 110, ਫ਼ਿਰੋਜ਼ਪੁਰ 113, ਗੁਰਦਾਸਪੁਰ 343, ਹੁਸ਼ਿਆਰਪੁਰ 291, ਜਲੰਧਰ 84, ਕਪੂਰਥਲਾ 149, ਲੁਧਿਆਣਾ 60, ਮਾਲੇਰਕੋਟਲਾ 7, ਮਨਸਾ 95, ਮੋਗਾ 29, ਪਠਾਨਕੋਟ 88, ਪਟਿਆਲਾ 141, ਰੂਪਨਗਰ 92, ਸੰਗਰੂਰ 107, ਐਸ.ਏ.ਐਸ. ਨਗਰ 15, ਸ੍ਰੀ ਮੁਕਤਸਰ ਸਾਹਿਬ 25 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ 71 ਪਟਵਾਰੀ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਖ਼ਾਸ ਗਿਰਦਾਵਰੀ ਲਈ ਤਾਇਨਾਤ ਟੀਮਾਂ ਪਿੰਡ-ਪਿੰਡ ਜਾਣਗੀਆਂ, ਖੇਤਾਂ ਦਾ ਨਿਰੀਖਣ ਕਰਨਗੀਆਂ ਅਤੇ ਫਸਲਾਂ, ਘਰਾਂ ਦੇ ਨੁਕਸਾਨ ਅਤੇ ਪਸ਼ੂਆਂ ਦੀ ਮੌਤ ਬਾਰੇ ਰਿਪੋਰਟ ਤਿਆਰ ਕਰਨਗੀਆਂ।ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੁਆਵਜ਼ਾ ਰਕਮ ਦੇਣ ਦੇ ਮੁੱਖ ਮੰਤਰੀ ਦੇ ਐਲਾਨ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਵਸਨੀਕਾਂ ਨੂੰ ਇੱਕ ਹਫ਼ਤੇ ਦੇ ਅੰਦਰ ਆਪਣੀਆਂ ਕੋਈ ਵੀ ਇਤਰਾਜ਼ਾਂ ਦਰਜ ਕਰਨ ਦਾ ਮੌਕਾ ਦਿੱਤਾ ਜਾਵੇਗਾ, ਤਾਂ ਜੋ ਬਿਨਾਂ ਦੇਰੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ, ਜਿਨ੍ਹਾਂ ਦੇ ਘਰ ਢਹਿ ਗਏ ਹਨ ਉਨ੍ਹਾਂ ਨੂੰ 1,20,000 ਰੁਪਏ ਅਤੇ ਅਧੂਰੇ ਤੌਰ ‘ਤੇ ਨੁਕਸਾਨ ਹੋਏ ਘਰਾਂ ਨੂੰ 40,000 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਪਸ਼ੂਆਂ ਦੇ ਨੁਕਸਾਨ ਦਾ ਮੁਆਵਜ਼ਾ ਵੀ ਨਿਯਮਾਂ ਮੁਤਾਬਕ ਦਿੱਤਾ ਜਾਵੇਗਾ, ਜਿਸ ਵਿੱਚ ਗਾਂ ਜਾਂ ਭੈਸਾਂ ਲਈ 37,500 ਰੁਪਏ ਅਤੇ ਬਕਰੀਆਂ ਲਈ 4,000 ਰੁਪਏ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਹੜ੍ਹ ਸੰਬੰਧੀ ਤਾਜ਼ਾ ਰਿਪੋਰਟ ਅਨੁਸਾਰ ਪੰਜਾਬ ਭਰ ਵਿੱਚ ਲਗਭਗ 1,98,525 ਹੈਕਟੇਅਰ ਖੇਤਰ ਪ੍ਰਭਾਵਿਤ ਹੋਇਆ ਹੈ, ਜਿਸ ਵਿੱਚ ਗੁਰਦਾਸਪੁਰ (40,169 ਹੈਕਟੇਅਰ), ਪਟਿਆਲਾ (17,690), ਤਰਨ ਤਾਰਨ (12,828), ਫ਼ਾਜ਼ਿਲਕਾ (25,182), ਫ਼ਿਰੋਜ਼ਪੁਰ (17,257), ਕਪੂਰਥਲਾ (17,574), ਸੰਗਰੂਰ (6,560), ਹੁਸ਼ਿਆਰਪੁਰ (8,322), ਅੰਮ੍ਰਿਤਸਰ (27,154), ਜਲੰਧਰ (4,800), ਰੂਪਨਗਰ (1,135), ਲੁਧਿਆਣਾ (189), ਬਠਿੰਡਾ (586.79), ਐਸ.ਏ.ਐਸ. ਨਗਰ (2,000), ਐਸ.ਬੀ.ਐਸ. ਨਗਰ (188), ਪਠਾਨਕੋਟ (2,442), ਮਨਸਾ (12,207.38) ਅਤੇ ਮੋਗਾ (2,240 ਹੈਕਟੇਅਰ) ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਮੋਗਾ ਜ਼ਿਲ੍ਹੇ ਵਿੱਚ ਇਕ ਹੋਰ ਮੌਤ ਹੋਣ ਨਾਲ ਸੂਬੇ ਭਰ ਵਿੱਚ ਹੁਣ ਤੱਕ ਕੁੱਲ 56 ਮੌਤਾਂ ਹੋ ਚੁੱਕੀਆਂ ਹਨ।ਰੈਵਨਿਊ ਮੰਤਰੀ ਨੇ ਅੱਗੇ ਕਿਹਾ ਕਿ ਮਾਨ ਸਰਕਾਰ 45 ਦਿਨਾਂ ਦੇ ਅੰਦਰ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੇ ਚੈਕ ਵੰਡਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪੂਰੀ ਫਸਲ ਤਬਾਹ ਹੋ ਗਈ ਹੈ, ਉੱਥੇ ਤੁਰੰਤ ਰਾਹਤ ਦੇਣ ਲਈ ਇਹ ਪ੍ਰਕਿਰਿਆ ਕੇਵਲ ਇੱਕ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ। ਇਸਦੇ ਨਾਲ ਹੀ ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਦਾ ਮੁਆਵਜ਼ਾ 15 ਸਤੰਬਰ ਤੋਂ ਦੇਣਾ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇਸਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕੀਤਾ ਜਾ ਸਕੇ।

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ
22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ

ਸੂਬੇ ਵਿੱਚ 139 ਰਾਹਤ ਕੈਂਪ ਜਾਰੀ, 6121 ਪ੍ਰਭਾਵਿਤ ਲੋਕ ਕਰ ਰਹੇ ਹਨ ਬਸੇਰਾ

ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਰਕਬਾ ਵਧ ਕੇ 1.74 ਲੱਖ ਹੈਕਟੇਅਰ ਹੋਇਆ

ਪਿਛਲੇ 24 ਘੰਟਿਆਂ ਦੌਰਾਨ ਹੋਰ 48 ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ

ਚੰਡੀਗੜ੍ਹ, 6 ਸਤੰਬਰ:-ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 48 ਹੋਰ ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਰਕਬੇ ‘ਚ ਖੜ੍ਹੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤੱਕ 22 ਜ਼ਿਲ੍ਹਿਆਂ ਦੇ 1996 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ ਕੁੱਲ 3,87,013 ਆਬਾਦੀ ਪ੍ਰਭਾਵਿਤ ਹੋਈ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਜ਼ਿਲ੍ਹੇ ਦੇ 19 ਹੋਰ ਪਿੰਡ ਪ੍ਰਭਾਵਿਤ ਹੋਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਲੁਧਿਆਣਾ ਦੇ 13 ਪਿੰਡ, ਫਿਰੋਜ਼ਪੁਰ ਦੇ 6, ਅੰਮ੍ਰਿਤਸਰ ਦੇ 5, ਹੁਸ਼ਿਆਰਪੁਰ ਦੇ 4 ਅਤੇ ਜ਼ਿਲ੍ਹਾ ਫਾਜਿ਼ਲਕਾ ਦਾ ਇੱਕ ਪਿੰਡ ਪ੍ਰਭਾਵਿਤ ਹੋਇਆ ਹੈ।

ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਸਬੰਧੀ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 925 ਹੋਰ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਕੁੱਲ ਸੁਰੱਖਿਅਤ ਕੱਢੇ ਵਿਅਕਤੀਆਂ ਦੀ ਗਿਣਤੀ 22,854 ਹੋ ਗਈ ਹੈ। ਸਭ ਤੋਂ ਵੱਧ ਗੁਰਦਾਸਪੁਰ ਵਿੱਚ (5581) ਵਿਅਕਤੀਆਂ, ਫਾਜ਼ਿਲਕਾ (4202), ਫਿਰੋਜ਼ਪੁਰ (3888), ਅੰਮ੍ਰਿਤਸਰ (3260), ਹੁਸਿ਼ਆਰਪੁਰ (1616), ਪਠਾਨਕੋਟ (1139) ਅਤੇ ਕਪੂਰਥਲਾ ਵਿੱਚ (1428) ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ 139 ਰਾਹਤ ਕੈਂਪ ਜਾਰੀ ਹਨ, ਜਿਨ੍ਹਾਂ ਵਿੱਚ 6121 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸ਼ੁਰੂਆਤ ਤੋਂ ਹੁਣ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 219 ਕੈਂਪ ਸਥਾਪਿਤ ਕੀਤੇ ਗਏ। ਫਾਜਿਲਕਾ ਜ਼ਿਲ੍ਹੇ ਵਿੱਚ 14 ਕੈਂਪਾਂ ਵਿੱਚ 2588 ਵਿਅਕਤੀਆਂ ਨੂੰ ਠਹਿਰਾਇਆ ਗਿਆ  ਹੈ। ਇਸੇ ਤਰ੍ਹਾਂ ਬਰਨਾਲਾ ਦੇ 49 ਕੈਂਪਾਂ ਵਿੱਚ 527 ਵਿਅਕਤੀਆਂ, ਹੁਸ਼ਿਆਰਪੁਰ ਦੇ 4 ਕੈਂਪਾਂ ਵਿੱਚ 921 ਵਿਅਕਤੀਆਂ, ਰੂਪਨਗਰ ਦੇ 5 ਕੈਂਪਾਂ ਵਿੱਚ 250 ਵਿਅਕਤੀਆਂ, ਮੋਗਾ ਦੇ 3 ਕੈਂਪਾਂ ਵਿੱਚ 155 ਵਿਅਕਤੀਆਂ ਅਤੇ ਮਾਨਸਾ ਦੇ 2 ਕੈਂਪਾਂ ਵਿੱਚ 89 ਪ੍ਰਭਾਵਿਤ ਵਿਅਕਤੀਆਂ ਨੂੰ ਠਹਿਰਾਇਆ ਗਿਆ  ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਹੜ੍ਹਾਂ ਨੇ ਅੰਮ੍ਰਿਤਸਰ ਅਤੇ ਰੂਪਨਗਰ ਵਿੱਚ ਤਿੰਨ ਹੋਰ ਜਾਨਾਂ ਲਈਆਂ ਹਨ, ਜਿਸ ਨਾਲ 14 ਜ਼ਿਲ੍ਹਿਆਂ ਵਿੱਚ ਕੁੱਲ ਮੌਤਾਂ ਦੀ ਗਿਣਤੀ ਹੁਣ 46 ਹੋ ਗਈ ਹੈ ਜਦੋਂ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਤਿੰਨ ਵਿਅਕਤੀ ਹਾਲੇ ਵੀ ਲਾਪਤਾ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਫਸਲ ਖਰਾਬੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਹੋਰ 2131 ਹੈਕਟੇਅਰ ਫਸਲ ਦਾ ਨੁਕਸਾਨ ਹੋਇਆ ਹੈ ਜਿਸ ਨਾਲ ਹੁਣ ਤੱਕ 18 ਜ਼ਿਲ੍ਹਿਆਂ ਵਿੱਚ ਕੁੱਲ 1.74 ਲੱਖ ਹੈਕਟੇਅਰ ਫ਼ਸਲੀ ਰਕਬੇ ਦਾ ਨੁਕਸਾਨ ਹੋਇਆ ਹੈ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ (40,169 ਹੈਕਟੇਅਰ), ਫ਼ਾਜ਼ਿਲਕਾ (18,649 ਹੈਕਟੇਅਰ), ਫਿਰੋਜ਼ਪੁਰ (17,257 ਹੈਕਟੇਅਰ), ਕਪੂਰਥਲਾ (17,574 ਹੈਕਟੇਅਰ), ਹੁਸ਼ਿਆਰਪੁਰ (8,322 ਹੈਕਟੇਅਰ), ਸੰਗਰੂਰ (6,560 ਹੈਕਟੇਅਰ), ਤਰਨ ਤਾਰਨ (12,828 ਹੈਕਟੇਅਰ) ਅਤੇ ਐਸ.ਏ.ਐਸ ਨਗਰ (2,000 ਹੈਕਟੇਅਰ) ਸ਼ਾਮਲ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਇਸ ਔਖੇ ਸਮੇਂ ਦੌਰਾਨ ਸਹਾਇਤਾ ਲਈ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ, ਫ਼ਾਜ਼ਿਲਕਾ, ਗੁਰਦਾਸਪੁਰ, ਫਿਰੋਜ਼ਪੁਰ, ਜਲੰਧਰ, ਹੁਸ਼ਿਆਰਪੁਰ, ਪਟਿਆਲਾ, ਲੁਧਿਆਣਾ, ਪਠਾਨਕੋਟ ਅਤੇ ਰੂਪਨਗਰ ਵਿੱਚ ਕੁੱਲ 23 ਐਨ.ਡੀ.ਆਰ.ਐਫ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ, ਜਦੋਂ ਕਿ ਕਪੂਰਥਲਾ ਵਿੱਚ 2 ਐਸ.ਡੀ.ਆਰ.ਐਫ ਟੀਮਾਂ ਸਰਗਰਮ ਹਨ।

ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੀਆਂ 27 ਟੁਕੜੀਆਂ ਅਤੇ 7 ਇੰਜੀਨੀਅਰ ਟਾਸਕ ਫੋਰਸ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੇ ਹਨ। ਭਾਰਤੀ ਹਵਾਈ ਸੈਨਾ ਅਤੇ ਫੌਜ ਦੇ 9 ਹੈਲੀਕਾਪਟਰ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਬੀ.ਐਸ.ਐਫ ਫਿਰੋਜ਼ਪੁਰ ਸੈਕਟਰ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਤੋਂ ਇਲਾਵਾ ਇੱਕ ਸਟੇਟ ਹੈਲੀਕਾਪਟਰ ਅਤੇ 158 ਕਿਸ਼ਤੀਆਂ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲਾਈਆਂ ਗਈਆਂ ਹਨ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ

6582 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਚਲ ਰਹੇ ਹਨ 122 ਰਾਹਤ ਕੈਂਪ

ਚੰਡੀਗੜ੍ਹ, 31 ਅਗਸਤ:- ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਅਤੇ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1700 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਬਰਨਾਲਾ ਵਿੱਚ 25, ਫ਼ਾਜ਼ਿਲਕਾ ਵਿੱਚ 1599, ਫਿਰੋਜ਼ਪੁਰ ਵਿੱਚ 3265, ਗੁਰਦਾਸਪੁਰ ਵਿੱਚ 5456, ਹੁਸ਼ਿਆਰਪੁਰ ਵਿੱਚ 1052, ਕਪੂਰਥਲਾ ਵਿੱਚ 362, ਮਾਨਸਾ ਵਿੱਚ 163, ਮੋਗਾ ਵਿੱਚ 115, ਪਠਾਨਕੋਟ ਵਿੱਚ 1139 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 60 ਵਿਅਕਤੀ ਹੜ੍ਹਾਂ ਦੇ ਪਾਣੀ 'ਚੋਂ ਸੁਰੱਖਿਅਤ ਕੱਢੇ ਗਏ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਵਿੱਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ ਗਿਣਤੀ ਵੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 122 ਰਾਹਤ ਕੈਂਪ ਚਲ ਰਹੇ ਹਨ, ਜਿਨ੍ਹਾਂ ਵਿੱਚ 6582 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 16 ਕੈਂਪ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਵਿੱਚ 1, ਫ਼ਾਜ਼ਿਲਕਾ ਵਿੱਚ 7, ਫਿਰੋਜ਼ਪੁਰ ਵਿੱਚ 8, ਗੁਰਦਾਸਪੁਰ ਵਿੱਚ 25, ਹੁਸ਼ਿਆਰਪੁਰ ਵਿੱਚ 20, ਕਪੂਰਥਲਾ ਵਿੱਚ 4, ਮਾਨਸਾ ਵਿੱਚ 1, ਮੋਗਾ ਵਿੱਚ 5, ਪਠਾਨਕੋਟ ਵਿੱਚ 14, ਸੰਗਰੂਰ ਵਿੱਚ 1 ਅਤੇ ਪਟਿਆਲਾ ਵਿੱਚ 20 ਕੈਂਪ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜ਼ਰੂਰਤ ਦੀਆਂ ਸਾਰੀਆਂ ਵਸਤਾਂ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਕੈਂਪਾਂ ਵਿਚ 170 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ ਜਦਕਿ ਬਰਨਾਲਾ ਵਿਖੇ 25, ਫ਼ਾਜ਼ਿਲਕਾ ਵਿਖੇ 652, ਫਿਰੋਜ਼ਪੁਰ ਵਿਖੇ 3987, ਗੁਰਦਾਸਪੁਰ ਵਿਖੇ 411, ਹੁਸ਼ਿਆਰਪੁਰ ਵਿਖੇ 478, ਕਪੂਰਥਲਾ ਵਿਖੇ 110, ਮਾਨਸਾ ਵਿਖੇ 163, ਮੋਗਾ ਵਿਖੇ 115, ਪਠਾਨਕੋਟ ਵਿਖੇ 411 ਅਤੇ ਜ਼ਿਲ੍ਹਾ ਸੰਗਰੂਰ ਦੇ ਰਾਹਤ ਕੈਂਪਾਂ ਵਿੱਚ 60 ਵਿਅਕਤੀ ਰੁਕੇ ਹੋਏ ਹਨ।ਸ. ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਡਟੇ ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਤੇ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਇਸ ਔਖੀ ਘੜੀ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਗੁਰਦਾਸਪੁਰ ਵਿੱਚ ਐਨ.ਡੀ.ਆਰ.ਐਫ ਦੀਆਂ 6 ਟੀਮਾਂ ਅਤੇ ਫ਼ਾਜ਼ਿਲਕਾ, ਫਿਰੋਜ਼ਪੁਰ ਪਠਾਨਕੋਟ ਤੇ ਅੰਮ੍ਰਿਤਸਰ ਵਿੱਚ 1-1 ਟੀਮ ਤੈਨਾਤ ਹੈ। ਇਸੇ ਤਰ੍ਹਾਂ ਕਪੂਰਥਲਾ ਵਿੱਚ ਐਸ.ਡੀ.ਆਰ.ਐਫ ਦੀਆਂ 2 ਟੀਮਾਂ ਸਰਗਰਮ ਹਨ।

ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਆਰਮੀ, ਨੇਵੀ ਅਤੇ ਏਅਰਫੋਰਸ ਨੇ ਵੀ ਮੋਰਚਾ ਸਾਂਭਿਆ ਹੋਇਆ ਹੈ ਜਦਕਿ ਬੀ.ਐਸ.ਐਫ ਦੀ 1-1 ਟੀਮ ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਅਤੇ ਫਾਇਰ ਬ੍ਰਿਗੇਡ ਵੱਲੋਂ ਕਪੂਰਥਲਾ ਅਤੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸ਼ਨ ਦੇ ਨਾਲ ਮਦਦ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕਪੂਰਥਲਾ ਵਿੱਚ 15 ਕਿਸ਼ਤੀਆਂ, ਫਿਰੋਜ਼ਪੁਰ ਵਿੱਚ 12 ਕਿਸ਼ਤੀਆਂ ਅਤੇ ਪਠਾਨਕੋਟ ਵਿੱਚ 4 ਕਿਸ਼ਤੀਆਂ ਰਾਹੀਂ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਏਅਰਲਿਫਟ ਦੀ ਜ਼ਰੂਰਤ ਹੈ ਤਾਂ ਉਸ ਸਬੰਧੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੁਣ ਤੱਕ ਪੰਜਾਬ ਦੇ ਕੁੱਲ 1312 ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ 93, ਬਰਨਾਲਾ ਦੇ 26, ਬਠਿੰਡਾ ਦੇ 21, ਫਤਹਿਗੜ੍ਹ ਸਾਹਿਬ ਦਾ 1, ਫਾਜ਼ਿਲਕਾ ਦੇ 92, ਫਿਰੋਜ਼ਪੁਰ ਦੇ 107, ਗੁਰਦਾਸਪੁਰ ਦੇ 324, ਹੁਸ਼ਿਆਰਪੁਰ ਦੇ 86, ਜਲੰਧਰ ਦੇ 55, ਕਪੂਰਥਲਾ ਦੇ 123, ਲੁਧਿਆਣਾ ਦੇ 26, ਮਾਲੇਰਕੋਟਲਾ ਦੇ 4, ਮਾਨਸਾ ਦੇ 77, ਮੋਗਾ ਦੇ 35, ਪਠਾਨਕੋਟ ਦੇ 81, ਪਟਿਆਲਾ ਦੇ 14, ਰੂਪਨਗਰ ਦੇ 2, ਸੰਗਰੂਰ ਦੇ 22, ਐਸ.ਏ.ਐਸ. ਨਗਰ ਦਾ 1, ਐਸ.ਬੀ.ਐਸ ਨਗਰ ਦੇ 3, ਸ੍ਰੀ ਮੁਕਤਸਰ ਸਾਹਿਬ ਦੇ 74 ਅਤੇ ਤਰਨ ਤਾਰਨ ਦੇ 45 ਪਿੰਡ ਸ਼ਾਮਿਲ ਹਨ।