impact - Azad Soch

ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ, ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ: ਧਾਲੀਵਾਲ
*ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ*

*ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ, ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ: ਧਾਲੀਵਾਲ*

*ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਹਾਰ ਦਾ ਬਦਲਾ ਲੈ ਰਹੀ ਹੈ, ਇਸੇ ਲਈ ਝੋਨੇ ਦੀ ਬਿਜਾਈ ਵੇਲੇ ਡੀਜ਼ਲ ਦੀਆਂ ਕੀਮਤਾਂ ਵਿੱਚ 3.11 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ: ਧਾਲੀਵਾਲ*

*ਅਮਰੀਕੀ ਟ੍ਰੇਡ ਡੀਲ ਦੇ ਦਬਾਅ ਹੇਠ ਰੂਸ ਤੋਂ ਮਿਲਣ ਵਾਲਾ ਸਸਤਾ ਤੇਲ ਛੱਡਿਆ, ਦੇਸ਼ ਨੂੰ ਮਹਿੰਗਾਈ ਦੀ ਅੱਗ ਵਿੱਚ ਝੋਕ ਕੇ ਪ੍ਰਧਾਨ ਮੰਤਰੀ ਮੋਦੀ ਵਿਦੇਸ਼ ਦੌਰੇ 'ਤੇ ਨਿਕਲ ਗਏ: ਧਾਲੀਵਾਲ*

*ਚੰਡੀਗੜ੍ਹ, 15 ਮਈ , 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ।ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ ਸੋ ਕੇ ਉੱਠੇ, ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮਹਿੰਗਾਈ ਦਾ ਇੱਕ ਬਹੁਤ ਵੱਡਾ ਝਟਕਾ ਦਿੱਤਾ। ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਭਾਜਪਾ ਆਮ ਜਨਤਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ।

ਸ਼ੁੱਕਰਵਾਰ ਨੂੰ 'ਆਪ' ਆਗੂ ਪ੍ਰਭਵੀਰ ਬਰਾੜ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਮੌਜੂਦਾ ਖੇਤੀ ਸੰਕਟ ਅਤੇ ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਹੈ ਅਤੇ 1 ਜੂਨ ਤੋਂ ਝੋਨੇ ਦੀ ਲਵਾਈ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋਣ ਜਾ ਰਹੀ ਹੈ। ਕਿਸਾਨ ਆਪਣੀ ਕਣਕ ਦੀ ਫ਼ਸਲ ਅਤੇ ਤੂੜੀ ਨੂੰ ਸਾਂਭ ਕੇ ਅਗਲੀ ਮੁੱਖ ਫ਼ਸਲ ਲਈ ਦਿਨ-ਰਾਤ ਖੇਤਾਂ ਨੂੰ ਤਿਆਰ ਕਰਨ ਵਿੱਚ ਜੁਟੇ ਹੋਏ ਹਨ। ਅਜਿਹੇ ਨਾਜ਼ੁਕ ਸਮੇਂ ਵਿੱਚ ਡੀਜ਼ਲ ਦੀ ਕੀਮਤ ਵਿੱਚ 3.11 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰਨਾ ਸਿੱਧੇ ਤੌਰ 'ਤੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਘੋਪਣ ਵਾਂਗ ਹੈ।

ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਨੀਅਤ 'ਤੇ ਸਵਾਲ ਉਠਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਅੱਗੇ ਜਦੋਂ ਮੋਦੀ ਸਰਕਾਰ ਨੂੰ ਝੁਕਣਾ ਪਿਆ ਅਤੇ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਪਏ, ਉਸ ਹਾਰ ਦੀ ਚੋਭ ਅੱਜ ਵੀ ਪ੍ਰਧਾਨ ਮੰਤਰੀ ਮੋਦੀ ਦੇ ਦਿਮਾਗ ਵਿੱਚੋਂ ਨਹੀਂ ਨਿਕਲ ਰਹੀ। ਮੋਦੀ ਸਰਕਾਰ ਜਾਣਬੁੱਝ ਕੇ ਵਾਰ-ਵਾਰ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਤੰਗ ਕਰ ਰਹੀ ਹੈ। ਕੇਂਦਰ ਨੇ ਪਹਿਲਾਂ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰਡੀਐਫ) ਰੋਕਿਆ ਅਤੇ ਹੁਣ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ 'ਤੇ ਅਸਹਿ ਬੋਝ ਪਾ ਦਿੱਤਾ ਹੈ। ਪੰਜਾਬ ਦੇਸ਼ ਦੇ ਅੰਨ ਭੰਡਾਰ ਦੀ ਅਗਵਾਈ ਕਰਦਾ ਹੈ, ਇਸ ਲਈ ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ।

ਧਾਲੀਵਾਲ ਨੇ ਕੇਂਦਰ ਸਰਕਾਰ ਦੀਆਂ ਗਲਤ ਵਿਦੇਸ਼ੀ ਅਤੇ ਵਪਾਰਕ ਨੀਤੀਆਂ 'ਤੇ ਬੋਲਦਿਆਂ ਕਿਹਾ ਕਿ ਇਸ ਸਾਲ 26 ਫਰਵਰੀ ਨੂੰ ਜਦੋਂ ਅਮਰੀਕਾ-ਇੰਡੀਆ ਟ੍ਰੇਡ ਡੀਲ ਹੋਈ ਸੀ, ਉਦੋਂ ਆਮ ਆਦਮੀ ਪਾਰਟੀ ਦੇਸ਼ ਦੀ ਪਹਿਲੀ ਪਾਰਟੀ ਸੀ ਜਿਸ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸੌਦੇ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਮੈਂ ਉਸੇ ਦਿਨ ਚੇਤਾਵਨੀ ਦਿੱਤੀ ਸੀ ਕਿ ਮੋਦੀ ਨੇ ਅਮਰੀਕਾ ਅੱਗੇ ਜੋ ਗੋਡੇ ਟੇਕੇ ਹਨ, ਉਹ ਇਸ ਦੇਸ਼ ਨੂੰ ਬਰਬਾਦੀ ਵੱਲ ਲੈ ਜਾਣਗੇ। ਇਸ ਤੋਂ ਪਹਿਲਾਂ ਸਾਨੂੰ ਸਾਡਾ ਪੁਰਾਣਾ ਅਤੇ ਭਰੋਸੇਮੰਦ ਦੋਸਤ ਰੂਸ ਮਹਿਜ਼ $35 ਤੋਂ $50 ਪ੍ਰਤੀ ਬੈਰਲ 'ਤੇ ਸਸਤਾ ਕੱਚਾ ਤੇਲ ਦੇ ਰਿਹਾ ਸੀ, ਜੋ ਅੱਜ ਵੀ ਚੀਨ ਨੂੰ ਮਿਲ ਰਿਹਾ ਹੈ। ਪਰ ਅਮਰੀਕਾ ਦੇ ਦਬਾਅ ਹੇਠ ਮੋਦੀ ਸਰਕਾਰ ਨੇ ਉੱਥੋਂ ਤੇਲ ਲੈਣਾ ਬੰਦ ਕਰ ਦਿੱਤਾ ਅਤੇ ਅੱਜ ਉਸ ਦਾ ਨਤੀਜਾ ਦੇਸ਼ ਭੁਗਤ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ₹100 ਤੋਂ ਪਾਰ ਪਹੁੰਚ ਚੁੱਕੀਆਂ ਹਨ।

ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਉਨ੍ਹਾਂ ਦੀ ਮੰਡਲੀ 'ਤੇ ਤੰਜ਼ ਕਸਦਿਆਂ ਕਿਹਾ ਕਿ ਜਾਖੜ ਐਂਡ ਕੰਪਨੀ, ਜੋ ਕੱਲ੍ਹ ਤੱਕ ਕੇਂਦਰ ਦੀ ਵਕਾਲਤ ਕਰ ਰਹੀ ਸੀ, ਅੱਜ ਜਨਤਾ ਨੂੰ ਜਵਾਬ ਦੇਵੇ ਕਿ ਇਹ ਕੇਹਾ ਇਨਸਾਫ਼ ਹੈ? ਪਰਸੋਂ ਕੇਂਦਰ ਸਰਕਾਰ ਨੇ ਝੋਨੇ ਦੇ ਐਮਐਸਪੀ ਵਿੱਚ ਊਠ ਦੇ ਮੂੰਹ ਵਿੱਚ ਜ਼ੀਰੇ ਵਾਂਗ ਮਹਿਜ਼ 72 ਪੈਸੇ ਪ੍ਰਤੀ ਕਿਲੋ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ। ਦੂਜੇ ਪਾਸੇ, ਡੀਜ਼ਲ ਦੇ ਦਾਮ 3.11 ਰੁਪਏ ਪ੍ਰਤੀ ਲੀਟਰ ਵਧਾ ਦਿੱਤੇ। ਉਨ੍ਹਾਂ ਕਿਹਾ ਕਿ ਲੁਧਿਆਣਾ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਰਾਂ ਤੋਂ ਪੁੱਛੋ ਕਿ ਝੋਨਾ ਪੈਦਾ ਕਰਨ ਦੀ ਲਾਗਤ ਕੀ ਆਉਂਦੀ ਹੈ। ਬਾਜ਼ਾਰ ਵਿੱਚ ਚੌਲ 50 ਤੋਂ ਲੈ ਕੇ 200 ਰੁਪਏ ਕਿਲੋ ਤੱਕ ਵਿਕਦਾ ਹੈ ਅਤੇ ਕਿਸਾਨ ਨੂੰ ਸਿਰਫ਼ 72 ਪੈਸੇ ਦਿੱਤੇ ਜਾ ਰਹੇ ਹਨ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀਜ਼ਲ ਦੇ ਦਾਮ ਵਧਣ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆਮ ਨਾਗਰਿਕ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਮਾਲ ਢੋਆ-ਢੁਆਈ ਅਤੇ ਟਰਾਂਸਪੋਰਟੇਸ਼ਨ ਮਹਿੰਗੀ ਹੋਣ ਕਾਰਨ ਖਾਣ-ਪੀਣ ਦੀ ਹਰ ਲੋੜੀਂਦੀ ਚੀਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗਣਗੀਆਂ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ 'ਤੇ ਤਨਜ਼ ਕਸਦਿਆਂ ਕਿਹਾ ਕਿ ਇੱਕ ਪਾਸੇ ਜਨਤਾ ਨੂੰ ਨਸੀਹਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਗੱਡੀਆਂ ਘੱਟ ਚਲਾਓ, ਦਫ਼ਤਰਾਂ ਵਿੱਚ ਕਾਰਾਂ ਨਾ ਲਿਆਓ, ਮੋਟਰਸਾਈਕਲ ਅਤੇ ਸਾਈਕਲ ਦੀ ਵਰਤੋਂ ਕਰੋ ਅਤੇ ਦੂਜੇ ਪਾਸੇ ਉਹ ਖੁਦ ਦੇਸ਼ ਨੂੰ ਮਹਿੰਗਾਈ ਦੇ ਦਲਦਲ ਵਿੱਚ ਧੱਕ ਕੇ ਸਰਕਾਰੀ ਜਹਾਜ਼ ਉਡਾ ਕੇ ਵਿਦੇਸ਼ ਦੌਰਿਆਂ 'ਤੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਇਸ ਜਨ-ਵਿਰੋਧੀ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਕੇਂਦਰ ਸਰਕਾਰ ਨੂੰ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੁੱਧ ਦੇ ਆਰਥਿਕ ਪ੍ਰਭਾਵਾਂ ਨੂੰ ਘਟਾਉਣ ਅਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਦੇਸ਼ ਵਾਸੀਆਂ ਨੂੰ ਕੁਝ ਅਹਿਮ ਅਪੀਲਾਂ ਕੀਤੀਆਂ
ਦਿੱਲੀ, 11, ਮਈ, 2026, (ਆਜ਼ਾਦ ਸੋਚ ਨਿਊਜ਼):-    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੁੱਧ ਦੇ ਆਰਥਿਕ ਪ੍ਰਭਾਵਾਂ ਨੂੰ ਘਟਾਉਣ ਅਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਦੇਸ਼ ਵਾਸੀਆਂ ਨੂੰ ਕੁਝ ਅਹਿਮ ਅਪੀਲਾਂ ਕੀਤੀਆਂ ਹਨ। ਇਨ੍ਹਾਂ ਅਪੀਲਾਂ ਦਾ ਮੁੱਖ ਮਕਸਦ ਵਿਦੇਸ਼ੀ ਮੁਦਰਾ (Foreign Exchange) ਦੀ ਬਚਤ ਕਰਨਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨਾ ਹੈ।
ਪ੍ਰਧਾਨ ਮੰਤਰੀ ਦੀਆਂ 10 ਮੁੱਖ ਅਪੀਲਾਂ ਹੇਠ ਲਿਖੇ ਅਨੁਸਾਰ ਹਨ:
•    ਪੈਟਰੋਲ ਅਤੇ ਡੀਜ਼ਲ ਦੀ ਸੰਜਮ ਨਾਲ ਵਰਤੋਂ: ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ, ਤੇਲ ਦੀ ਖਪਤ ਘਟਾਉਣ ਦੀ ਅਪੀਲ ਕੀਤੀ ਗਈ ਹੈ।
•    ਸੋਨੇ ਦੀ ਖਰੀਦ 'ਤੇ ਰੋਕ: ਅਗਲੇ ਇੱਕ ਸਾਲ ਲਈ ਸੋਨਾ ਨਾ ਖਰੀਦਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਦੇਸ਼ ਦਾ ਪੈਸਾ ਬਾਹਰ ਜਾਣ ਤੋਂ ਬਚ ਸਕੇ।
•    ਵਰਕ ਫਰਾਮ ਹੋਮ (WFH): ਜਿੱਥੇ ਸੰਭਵ ਹੋਵੇ, ਘਰੋਂ ਕੰਮ ਕਰਨ ਨੂੰ ਤਰਜੀਹ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਆਵਾਜਾਈ ਦੇ ਖਰਚੇ ਅਤੇ ਤੇਲ ਦੀ ਬਚਤ ਹੋ ਸਕੇ।
•    ਸਵਦੇਸ਼ੀ ਵਸਤੂਆਂ ਦੀ ਵਰਤੋਂ: 'ਵੋਕਲ ਫਾਰ ਲੋਕਲ' (Vocal for Local) 'ਤੇ ਜ਼ੋਰ ਦਿੰਦਿਆਂ ਸਿਰਫ਼ ਭਾਰਤ ਵਿੱਚ ਬਣੀਆਂ ਚੀਜ਼ਾਂ ਖਰੀਦਣ ਦੀ ਅਪੀਲ ਕੀਤੀ ਗਈ ਹੈ।
•    ਬਿਜਲੀ ਦੀ ਬਚਤ: ਘਰਾਂ ਅਤੇ ਦਫ਼ਤਰਾਂ ਵਿੱਚ ਬਿਜਲੀ ਦੀ ਫ਼ਜ਼ੂਲ ਖਰਚੀ ਨੂੰ ਰੋਕਣ ਲਈ ਕਿਹਾ ਗਿਆ ਹੈ।
•    ਡਿਜੀਟਲ ਭੁਗਤਾਨ: ਨਕਦੀ ਦੀ ਬਜਾਏ ਯੂ.ਪੀ.ਆਈ (UPI) ਅਤੇ ਹੋਰ ਡਿਜੀਟਲ ਤਰੀਕਿਆਂ ਨਾਲ ਲੈਣ-ਦੇਣ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ।
•    ਅਨਾਜ ਦੀ ਬਰਬਾਦੀ ਨੂੰ ਰੋਕਣਾ: ਮੌਜੂਦਾ ਹਾਲਾਤਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦੀ ਸੰਭਾਲ ਅਤੇ ਬਰਬਾਦੀ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।
•    ਪਾਣੀ ਦੀ ਸੰਭਾਲ: ਕੁਦਰਤੀ ਸਰੋਤਾਂ ਦੀ ਬਚਤ ਲਈ ਪਾਣੀ ਦੀ ਸਹੀ ਵਰਤੋਂ ਕਰਨ ਦੀ ਅਪੀਲ।
•    ਨਿਵੇਸ਼ ਵਿੱਚ ਸਾਵਧਾਨੀ: ਆਪਣੀ ਬਚਤ ਨੂੰ ਸਹੀ ਅਤੇ ਸੁਰੱਖਿਅਤ ਥਾਵਾਂ 'ਤੇ ਨਿਵੇਸ਼ ਕਰਨ ਦੀ ਹਦਾਇਤ।
•    ਏਕਤਾ ਅਤੇ ਸਹਿਯੋਗ: ਦੇਸ਼ ਦੇ ਵਿਕਾਸ ਵਿੱਚ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਅਤੇ ਸਰਕਾਰੀ ਨੀਤੀਆਂ ਦਾ ਸਾਥ ਦੇਣ ਦੀ ਅਪੀਲ।

ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ
ਪਟਿਆਲਾ, 28, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-  ਪੰਜਾਬ ਦੀ ਧਰਤੀ ਨਾਲ ਜੁੜੇ ਕਲਾਕਾਰ ਹੁਣ ਖੁੱਲ੍ਹ ਕੇ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਵਿਦੇਸ਼ਾਂ ਨਾਲੋਂ ਆਪਣੇ ਹੀ ਰਾਜ ਪੰਜਾਬ ਵਿੱਚ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ। ਕਨੇਡਾ ਵਰਗੇ ਦੇਸ਼ਾਂ ਵਿੱਚ ਜਿੱਥੇ ਕਲਾਕਾਰਾਂ ਨੂੰ ਅਕਸਰ ਗੈਂਗਵਾਰ ਅਤੇ ਅਪਰਾਧਕ ਗਤੀਵਿਧੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਪੰਜਾਬ ਵਿੱਚ ਹਾਲਾਤ ਹੁਣ ਪੂਰੀ ਤਰ੍ਹਾਂ ਬਦਲ ਚੁੱਕੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੁਰੱਖਿਆ ਅਤੇ ਸ਼ਾਂਤੀ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਸਰਕਾਰ ਦੀਆਂ ਨੀਤੀਆਂ ਅਤੇ ਪੰਜਾਬ ਪੁਲਿਸ ਦੀ ਤਤਪਰਤਾ ਨੇ ਨਾ ਸਿਰਫ ਆਮ ਲੋਕਾਂ, ਸਗੋਂ ਕਲਾਕਾਰਾਂ ਵਿੱਚ ਵੀ ਇਹ ਭਰੋਸਾ ਪੈਦਾ ਕੀਤਾ ਹੈ ਕਿ ਉਹ ਪੰਜਾਬ ਵਿੱਚ ਬਿਨਾ ਕਿਸੇ ਡਰ ਦੇ ਆਪਣੀ ਜ਼ਿੰਦਗੀ ਅਤੇ ਕਰੀਅਰ ਨੂੰ ਅੱਗੇ ਵਧਾ ਸਕਦੇ ਹਨ।

ਪੰਜਾਬ ਪੁਲਿਸ ਨੇ ਪਿਛਲੇ ਕੁਝ ਸਮੇਂ ਵਿੱਚ ਕਈ ਗੈਂਗਸਟਰਨਾਂ ਅਤੇ ਅਪਰਾਧਕ ਗਿਰੋਹਾਂ ਉੱਤੇ ਸਖ਼ਤ ਕਾਰਵਾਈ ਕੀਤੀ ਹੈ। ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ। ਇਹੀ ਕਾਰਨ ਹੈ ਕਿ ਹੁਣ ਕਲਾਕਾਰਾਂ ਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਮਾਹੌਲ ਪਹਿਲਾਂ ਨਾਲੋਂ ਕਿਤੇ ਵੱਧ ਬਿਹਤਰ ਅਤੇ ਸੁਰੱਖਿਅਤ ਹੋ ਗਿਆ ਹੈ।

ਕਨੇਡਾ ਵਿੱਚ ਵੱਸਦੇ ਪੰਜਾਬੀ ਕਲਾਕਾਰਾਂ ਨੂੰ ਅਕਸਰ ਅਸੁਰੱਖਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਵਧ ਰਹੀਆਂ ਅਪਰਾਧਕ ਘਟਨਾਵਾਂ ਅਤੇ ਗੈਂਗਵਾਰ ਕਾਰਨ ਉਹ ਦਬਾਅ ਅਤੇ ਡਰ ਵਿੱਚ ਜੀਊਂਦੇ ਹਨ। ਇਸਦੇ ਉਲਟ ਪੰਜਾਬ ਵਿੱਚ ਉਨ੍ਹਾਂ ਨੂੰ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਵਿਚਕਾਰ ਸੁਰੱਖਿਆ ਅਤੇ ਆਪਣਾਪਨ ਦੋਵੇਂ ਮਿਲਦੇ ਹਨ।

ਮਸ਼ਹੂਰ ਗਾਇਕ ਕਰਨ ਔਜਲਾ ਨੇ ਵੀ ਹਾਲ ਹੀ ਵਿੱਚ ਕਿਹਾ ਕਿ, “ਕਨੇਡਾ ਵਿੱਚ ਅਸੁਰੱਖਿਆ ਮਹਿਸੂਸ ਹੁੰਦੀ ਹੈ, ਪਰ ਪੰਜਾਬ ਵਿੱਚ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਵਜ੍ਹਾ ਨਾਲ ਜ਼ਿਆਦਾ ਸੁਰੱਖਿਅਤ ਮਹਿਸੂਸ ਕਰਦਾ ਹਾਂ।” ਉੱਥੇ ਹੀ ਗਾਇਕ ਮਨਕੀਰਤ ਔਲਖ ਨੇ ਇਕ ਇੰਟਰਵਿਊ ਵਿੱਚ ਕਿਹਾ ਕਿ, “ਜੇ ਪੰਜਾਬ ਪੁਲਿਸ ਵਰਗੀ ਪੁਲਿਸ ਕਨੇਡਾ ਵਿੱਚ ਵੀ ਹੋਵੇ ਤਾਂ ਉੱਥੇ ਗੈਂਗਸਟਰਵਾਦ ਖ਼ਤਮ ਹੋ ਜਾਏ। ਭਾਰਤ ਦੀ ਸਭ ਤੋਂ ਸਟ੍ਰੌਂਗਸਟ ਪੁਲਿਸ ਪੰਜਾਬ ਪੁਲਿਸ ਹੈ।” ਉਨ੍ਹਾਂ ਦੇ ਇਹ ਸ਼ਬਦ ਨਾ ਸਿਰਫ ਪੰਜਾਬ ਪੁਲਿਸ ਦੀ ਤਾਕਤ ਸਗੋਂ ਕਲਾਕਾਰਾਂ ਦੇ ਡੂੰਘੇ ਭਰੋਸੇ ਨੂੰ ਵੀ ਦਰਸਾਉਂਦੇ ਹਨ।

ਮੁੱਖ ਮੰਤਰੀ ਮਾਨ ਦੀ ਸਰਕਾਰ ਦਾ ਸਾਫ਼ ਕਹਿਣਾ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਕਿਸੇ ਵੀ ਕੀਮਤ ਤੇ ਟੁੱਟਣ ਨਹੀਂ ਦਿੱਤਾ ਜਾਵੇਗਾ। ਚਾਹੇ ਕਲਾਕਾਰ ਹੋਣ ਜਾਂ ਆਮ ਨਾਗਰਿਕ, ਸਭ ਦੀ ਸੁਰੱਖਿਆ ਸਰਕਾਰ ਅਤੇ ਪੁਲਿਸ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸੇ ਦ੍ਰਿੜ੍ਹ ਨਿਸ਼ਚੇ ਅਤੇ ਪੰਜਾਬ ਪੁਲਿਸ ਦੀ ਤਾਕਤ ਕਾਰਨ ਅੱਜ ਕਲਾਕਾਰ ਖੁੱਲ੍ਹ ਕੇ ਕਹਿ ਰਹੇ ਹਨ ਕਿ ਪੰਜਾਬ ਵਿੱਚ ਉਹਨਾਂ ਨੂੰ ਸਭ ਤੋਂ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ।