Cm mann punjab government - Azad Soch

ਓਟੀਟੀ ਪਲੇਟਫਾਰਮ ਤੋਂ ਫਿਲਮ 'ਸਤਲੁਜ' ਨੂੰ ਹਟਾਉਣਾ ਪੰਜਾਬ ਦੇ ਇਤਿਹਾਸ ਨੂੰ ਮਿਟਾਉਣ ਲਈ ਭਾਜਪਾ ਅਤੇ ਕਾਂਗਰਸ ਦੀ ਸਾਜ਼ਿਸ਼: ਬਲਤੇਜ ਪੰਨੂ
*ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ*

*ਓਟੀਟੀ ਪਲੇਟਫਾਰਮ ਤੋਂ ਫਿਲਮ 'ਸਤਲੁਜ' ਨੂੰ ਹਟਾਉਣਾ ਪੰਜਾਬ ਦੇ ਇਤਿਹਾਸ ਨੂੰ ਮਿਟਾਉਣ ਲਈ ਭਾਜਪਾ ਅਤੇ ਕਾਂਗਰਸ ਦੀ ਸਾਜ਼ਿਸ਼: ਬਲਤੇਜ ਪੰਨੂ*

*ਭਾਜਪਾ ਅਤੇ ਕਾਂਗਰਸ ਨਹੀਂ ਚਾਹੁੰਦੀਆਂ ਕਿ ਨਵੀਂ ਪੀੜ੍ਹੀ ਪੰਜਾਬ ਦੇ ਸਭ ਤੋਂ ਕਾਲੇ ਦੌਰ ਦਾ ਸੱਚ ਜਾਣੇ: ਬਲਤੇਜ ਪੰਨੂ*

*ਸੈਂਸਰਸ਼ਿਪ ਰਾਹੀਂ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ, 'ਸਤਲੁਜ' ਨੂੰ ਤੁਰੰਤ ਬਹਾਲ ਕੀਤਾ ਜਾਵੇ: ਬਲਤੇਜ ਪੰਨੂ*

*ਅਕਾਲੀ ਦਲ ਬਾਦਲ ਦੇ ਦੋਹਰੇ ਮਾਪਦੰਡ ਬੇਨਕਾਬ, ਉਦੋਂ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਦਾ ਸਾਥ ਨਹੀਂ ਦਿੱਤਾ, ਹੁਣ ਮਗਰਮੱਛ ਦੇ ਹੰਝੂ ਵਹਾ ਰਹੇ ਹਨ: ਬਲਤੇਜ ਪੰਨੂ*

*ਪੰਜਾਬ ਦੇ ਇਤਿਹਾਸ ਨੂੰ ਦਬਾਉਣ ਲਈ ਭਾਜਪਾ-ਕਾਂਗਰਸ ਦਾ ਗਠਜੋੜ ਬੇਨਕਾਬ, 'ਆਪ' ਨੇ ਓਟੀਟੀ 'ਤੇ 'ਸਤਲੁਜ' ਨੂੰ ਤੁਰੰਤ ਬਹਾਲ ਕਰਨ ਦੀ ਕੀਤੀ ਮੰਗ*

ਚੰਡੀਗੜ੍ਹ 6 ਜੁਲਾਈ,2026:-  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਇੱਕ ਓਟੀਟੀ ਪਲੇਟਫਾਰਮ ਤੋਂ ਫਿਲਮ 'ਸਤਲੁਜ' ਨੂੰ ਹਟਾਏ ਜਣ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਪੰਜਾਬ ਵਿੱਚ ਕਾਂਗਰਸ ਦੇ ਕਾਲੇ ਇਤਿਹਾਸ ਨੂੰ ਮਿਟਾਉਣ ਅਤੇ ਨਵੀਂ ਪੀੜ੍ਹੀ ਨੂੰ ਸੂਬੇ ਦੇ ਅਤੀਤ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਦਾ ਸੱਚ ਜਾਣਨ ਤੋਂ ਰੋਕਣ ਲਈ ਕੰਮ ਕਰ ਰਹੀਆਂ ਹਨ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਫਿਲਮਾਂ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਇਤਿਹਾਸ ਬਾਰੇ ਜਾਗਰੂਕ ਕਰਨ ਦਾ ਸਭ ਤੋਂ ਸ਼ਕਤੀਸ਼ਾਲੀ ਜ਼ਰੀਆ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ, "ਨਵੀਂ ਪੀੜ੍ਹੀ ਇਹ ਜਾਣਨਾ ਚਾਹੁੰਦੀ ਹੈ ਕਿ 1978, 1984, 1990 ਦੇ ਦਹਾਕੇ ਅਤੇ ਹੋਰ ਅਹਿਮ ਦੌਰ ਦੌਰਾਨ ਪੰਜਾਬ ਵਿੱਚ ਕੀ ਵਾਪਰਿਆ ਸੀ। ਜੇਕਰ ਉਨ੍ਹਾਂ ਨੂੰ ਕਿਤਾਬਾਂ ਅਤੇ ਦਸਤਾਵੇਜ਼ੀ ਫਿਲਮਾਂ (ਡਾਕੂਮੈਂਟਰੀਜ਼) ਤੋਂ ਵਾਂਝਾ ਰੱਖਿਆ ਜਾਂਦਾ ਹੈ, ਤਾਂ ਫਿਲਮਾਂ ਇਤਿਹਾਸਕ ਸੱਚਾਈ ਨੂੰ ਸੰਭਾਲਣ ਦਾ ਇੱਕ ਮਹੱਤਵਪੂਰਨ ਸਾਧਨ ਬਣ ਜਾਂਦੀਆਂ ਹਨ।"

ਉਨ੍ਹਾਂ ਕਿਹਾ ਕਿ ਗੰਭੀਰ ਇਤਿਹਾਸਕ ਫਿਲਮਾਂ ਲਈ ਸਾਲਾਂ ਦੀ ਖੋਜ ਅਤੇ ਸਮਰਪਣ ਦੀ ਲੋੜ ਹੁੰਦੀ ਹੈ, ਜਦਕਿ ਪ੍ਰੋਪੇਗੰਡਾ ਫਿਲਮਾਂ ਸਿਰਫ਼ ਸਿਆਸੀ ਹਿੱਤਾਂ ਨੂੰ ਪੂਰਾ ਕਰਨ ਲਈ ਬਣਾਈਆਂ ਜਾਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਬਾਲੀਵੁੱਡ ਵਿੱਚ ਇਤਿਹਾਸਕ ਘਟਨਾਵਾਂ 'ਤੇ ਆਧਾਰਿਤ ਕਈ ਫਿਲਮਾਂ ਬਣੀਆਂ ਹਨ, ਪਰ ਅੱਜ ਸਿਆਸੀ ਜੋਖਮਾਂ ਕਾਰਨ ਨਿਰਮਾਤਾ ਅਜਿਹੇ ਵਿਸ਼ਿਆਂ 'ਤੇ ਹੱਥ ਪਾਉਣ ਤੋਂ ਝਿਜਕਦੇ ਹਨ।

ਫਿਲਮ 'ਸਤਲੁਜ' ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਸ ਫਿਲਮ ਨੂੰ ਪਹਿਲਾਂ ਹੀ ਸਾਲਾਂ ਬੱਧੀ ਦੇਰੀ ਦਾ ਸਾਹਮਣਾ ਕਰਨਾ ਪਿਆ ਹੈ। ਸ਼ੁਰੂ ਵਿੱਚ ਇਸ ਦਾ ਨਾਮ 'ਘੱਲੂਘਾਰਾ' ਰੱਖਿਆ ਗਿਆ ਸੀ, ਬਾਅਦ ਵਿੱਚ ਸੈਂਸਰ ਅਧਿਕਾਰੀਆਂ ਦੇ ਇਤਰਾਜ਼ਾਂ ਮਗਰੋਂ ਇਸ ਦਾ ਨਾਮ ਬਦਲ ਕੇ 'ਪੰਜਾਬ 95' ਕਰ ਦਿੱਤਾ ਗਿਆ ਅਤੇ ਅਖੀਰ ਵਿੱਚ ਇਹ 'ਸਤਲੁਜ' ਦੇ ਨਾਮ ਹੇਠ ਰਿਲੀਜ਼ ਹੋਈ। ਹਾਲਾਂਕਿ, ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਣ ਦੇ ਮਹਿਜ਼ ਦੋ ਦਿਨਾਂ ਦੇ ਅੰਦਰ ਹੀ ਇਸ ਨੂੰ ਹਟਾ ਦਿੱਤਾ ਗਿਆ, ਜਿਸ ਨਾਲ ਕਈ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।

ਉਨ੍ਹਾਂ ਸਵਾਲ ਕੀਤਾ, "ਇਹ ਮਹਿਜ਼ ਇੱਕ ਫਿਲਮ ਦਾ ਮਾਮਲਾ ਨਹੀਂ ਹੈ। ਇਹ ਸਵਾਲ ਹੈ ਕਿ ਕੀ ਸੱਤਾ ਵਿੱਚ ਬੈਠੇ ਲੋਕ ਪੰਜਾਬ ਦੇ ਇਤਿਹਾਸ ਨੂੰ ਮਿਟਾਉਣਾ ਚਾਹੁੰਦੇ ਹਨ? ਜੇਕਰ ਇਤਿਹਾਸਕ ਤੱਥਾਂ 'ਤੇ ਆਧਾਰਿਤ ਫਿਲਮਾਂ ਨੂੰ ਜਨਤਾ ਤੱਕ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਤਾਂ ਕੀ ਭਾਜਪਾ ਅਤੇ ਕਾਂਗਰਸ ਨਵੀਂ ਪੀੜ੍ਹੀ ਨੂੰ ਸੱਚ ਜਾਣਨ ਦੇਣ ਦੀ ਬਜਾਏ ਵਟਸਐਪ ਪ੍ਰੋਪੇਗੰਡਾ ਦੇ ਜਾਲ ਵਿੱਚ ਫਸਾਉਣਾ ਚਾਹੁੰਦੀਆਂ ਹਨ?"

ਉਨ੍ਹਾਂ ਦੱਸਿਆ ਕਿ ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਕੁਰਬਾਨੀ 'ਤੇ ਆਧਾਰਿਤ ਹੈ, ਜਿਨ੍ਹਾਂ ਨੇ ਅੱਤਵਾਦ ਦੇ ਦੌਰ ਦੌਰਾਨ ਹਜ਼ਾਰਾਂ ਲਾਵਾਰਿਸ ਲਾਸ਼ਾਂ ਦੇ ਗੈਰ-ਕਾਨੂੰਨੀ ਸਸਕਾਰ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਅੱਗੇ ਕਿਹਾ, "ਜਸਵੰਤ ਸਿੰਘ ਖਾਲੜਾ ਸ਼੍ਰੋਮਣੀ ਅਕਾਲੀ ਦਲ ਦੇ ਹਿਊਮਨ ਰਾਈਟਸ ਵਿੰਗ ਦੇ ਮੁਖੀ ਸਨ ਅਤੇ ਉਨ੍ਹਾਂ ਨੇ ਤਰਨਤਾਰਨ ਦੇ ਸ਼ਮਸ਼ਾਨਘਾਟਾਂ ਤੋਂ ਬੜੀ ਮਿਹਨਤ ਨਾਲ ਰਿਕਾਰਡ ਇਕੱਠਾ ਕੀਤਾ ਸੀ, ਜਿਸ ਨਾਲ ਇਹ ਸਾਬਤ ਹੋਇਆ ਕਿ ਕਈ ਕਥਿਤ ਲਾਵਾਰਿਸ ਲਾਸ਼ਾਂ ਅਸਲ ਵਿੱਚ ਉਨ੍ਹਾਂ ਲੋਕਾਂ ਦੀਆਂ ਸਨ ਜਿਨ੍ਹਾਂ ਦੇ ਲਾਪਤਾ ਹੋਣ ਦਾ ਕੋਈ ਹਿਸਾਬ-ਕਿਤਾਬ ਹੀ ਨਹੀਂ ਰੱਖਿਆ ਗਿਆ ਸੀ।"

ਬਲਤੇਜ ਪੰਨੂ ਨੇ ਕਿਹਾ ਕਿ ਇਹ ਘਟਨਾਵਾਂ ਕਾਂਗਰਸ ਸ਼ਾਸਨ ਅਤੇ ਰਾਸ਼ਟਰਪਤੀ ਸ਼ਾਸਨ ਦੌਰਾਨ ਵਾਪਰੀਆਂ ਸਨ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਕਾਂਗਰਸ ਅਜਿਹੀ ਫਿਲਮ ਦੇ ਆਮ ਲੋਕਾਂ ਤੱਕ ਪਹੁੰਚਣ ਨਾਲ ਅਸਹਿਜ ਕਿਉਂ ਮਹਿਸੂਸ ਕਰੇਗੀ।

ਜਵਾਬ ਮੰਗਦਿਆਂ ਬਲਤੇਜ ਪੰਨੂ ਨੇ ਕਿਹਾ, "ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਫਿਲਮ ਕਿਸ ਦੇ ਕਹਿਣ 'ਤੇ ਹਟਾਈ ਗਈ ਹੈ। ਕੀ ਇਹ ਕਾਂਗਰਸ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ ਕਿਉਂਕਿ ਫਿਲਮ ਉਸ ਦੀ ਭੂਮਿਕਾ ਨੂੰ ਬੇਨਕਾਬ ਕਰਦੀ ਹੈ, ਜਾਂ ਭਾਜਪਾ ਨੇ ਖ਼ੁਦ ਪੰਜਾਬ ਦੇ ਦਰਦਨਾਕ ਇਤਿਹਾਸ ਨੂੰ ਦਬਾਉਣ ਦਾ ਫੈਸਲਾ ਕੀਤਾ ਹੈ?"

ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਭਾਵੇਂ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਫਿਲਮ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਭਾਵੁਕ ਪੋਸਟਾਂ ਪਾ ਰਹੇ ਹਨ, ਪਰ ਖੁਦ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਨੇ ਖਾਲੜਾ ਦੇ ਲਾਪਤਾ ਹੋਣ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਦੇ ਰਵੱਈਏ ਬਾਰੇ ਜਨਤਕ ਤੌਰ 'ਤੇ ਗੱਲ ਕੀਤੀ ਹੈ।

ਉਨ੍ਹਾਂ ਪਰਮਜੀਤ ਕੌਰ ਖਾਲੜਾ ਦੀ ਇੱਕ ਵਾਇਰਲ ਵੀਡੀਓ ਦਾ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਖੁਲਾਸਾ ਕੀਤਾ ਸੀ ਕਿ ਜਦੋਂ ਪਰਿਵਾਰ ਜਸਵੰਤ ਸਿੰਘ ਖਾਲੜਾ ਦੀ ਭਾਲ ਕਰ ਰਿਹਾ ਸੀ, ਉਦੋਂ ਪ੍ਰਕਾਸ਼ ਸਿੰਘ ਬਾਦਲ ਦਾ ਸਾਰਾ ਧਿਆਨ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣ ਲਈ ਚੋਣ ਪ੍ਰਚਾਰ 'ਤੇ ਸੀ। ਉਨ੍ਹਾਂ ਦੇ ਅਨੁਸਾਰ, ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਪਰਿਵਾਰ ਮਦਦ ਲਈ ਪ੍ਰਕਾਸ਼ ਸਿੰਘ ਬਾਦਲ ਕੋਲ ਪਹੁੰਚਿਆ, ਪਰ ਉਨ੍ਹਾਂ ਨੇ ਜਸਵੰਤ ਸਿੰਘ ਖਾਲੜਾ ਨੂੰ ਲੱਭਣ ਵਿੱਚ ਮਦਦ ਕਰਨ ਦੀ ਬਜਾਏ ਪਰਿਵਾਰ ਨੂੰ ਸਿਰਫ਼ ਆਪਣੇ ਬੱਚਿਆਂ ਦੀ ਪੜ੍ਹਾਈ 'ਤੇ ਧਿਆਨ ਦੇਣ ਦੀ ਸਲਾਹ ਦਿੱਤੀ। ਬਲਤੇਜ ਪੰਨੂ ਨੇ ਟਿੱਪਣੀ ਕੀਤੀ ਕਿ ਸ਼ਾਇਦ ਪ੍ਰਕਾਸ਼ ਸਿੰਘ ਬਾਦਲ ਪਹਿਲਾਂ ਹੀ ਜਾਣਦੇ ਸਨ ਕਿ ਜਸਵੰਤ ਸਿੰਘ ਖਾਲੜਾ ਕਦੇ ਵਾਪਸ ਨਹੀਂ ਆਉਣਗੇ। ਪਰਿਵਾਰ ਨੇ ਅਖੀਰ 1997 ਵਿੱਚ ਉਨ੍ਹਾਂ ਦੀ ਅੰਤਿਮ ਅਰਦਾਸ ਕੀਤੀ ਸੀ।

ਬਲਤੇਜ ਪੰਨੂ ਨੇ ਸਵਾਲ ਕੀਤਾ, "ਜੇਕਰ ਅਕਾਲੀ ਦਲ ਸੱਚਮੁੱਚ ਇਨਸਾਫ਼ ਲਈ ਵਚਨਬੱਧ ਸੀ, ਤਾਂ ਜਦੋਂ ਖਾਲੜਾ ਪਰਿਵਾਰ ਨੂੰ ਸਭ ਤੋਂ ਵੱਧ ਸਹਾਰੇ ਦੀ ਲੋੜ ਸੀ, ਉਦੋਂ ਉਹ ਉਨ੍ਹਾਂ ਦੀ ਮਦਦ ਕਰਨ ਵਿੱਚ ਨਾਕਾਮ ਕਿਉਂ ਰਿਹਾ?"

ਉਨ੍ਹਾਂ ਅੱਗੇ ਇਸ਼ਾਰਾ ਕੀਤਾ ਕਿ ਅਕਾਲੀ ਦਲ ਦੇ 1996 ਦੇ ਚੋਣ ਮਨੋਰਥ ਪੱਤਰ ਵਿੱਚ ਉਸ ਦੌਰ ਦੌਰਾਨ ਬੇਗੁਨਾਹ ਪੰਜਾਬੀ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਚੁੱਕਣ ਅਤੇ ਮਾਰਨ ਵਿੱਚ ਸ਼ਾਮਲ ਅਧਿਕਾਰੀਆਂ ਦੀ ਜਾਂਚ ਲਈ 'ਟਰੁੱਥ ਕਮਿਸ਼ਨ' ਬਣਾਉਣ ਦਾ ਵਾਅਦਾ ਕੀਤਾ ਗਿਆ ਸੀ। ਹਾਲਾਂਕਿ, 1997 ਵਿੱਚ ਸਰਕਾਰ ਬਣਾਉਣ ਤੋਂ ਬਾਅਦ, ਉਨ੍ਹਾਂ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਦੀ ਬਜਾਏ, ਅਕਾਲੀ ਦਲ ਦੀ ਸਰਕਾਰ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਤਰੱਕੀਆਂ ਦੇ ਕੇ ਨਿਵਾਜਿਆ। ਉਨ੍ਹਾਂ ਕਿਹਾ, "ਅੱਜ ਉਹ ਸੋਸ਼ਲ ਮੀਡੀਆ 'ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਸਰਕਾਰ ਵਿੱਚ ਰਹਿੰਦਿਆਂ ਉਨ੍ਹਾਂ ਦੇ ਕੰਮ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੇ ਬਿਲਕੁਲ ਉਲਟ ਸਨ।"

ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਹੀ ਇਸ ਫਿਲਮ ਤੋਂ ਅਸਹਿਜ ਹਨ ਕਿਉਂਕਿ ਇਹ ਉਸ ਦੌਰ ਦੇ ਸੱਚ ਨੂੰ ਸਾਹਮਣੇ ਲਿਆਉਂਦੀ ਹੈ ਅਤੇ ਮਨੁੱਖੀ ਅਧਿਕਾਰਾਂ ਦੀਆਂ ਗੰਭੀਰ ਉਲੰਘਣਾਵਾਂ ਨੂੰ ਉਜਾਗਰ ਕਰਦੀ ਹੈ।

ਇੱਕ ਪੱਤਰਕਾਰ ਵਜੋਂ ਆਪਣੇ ਅਨੁਭਵ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਮੁੱਖ ਗਵਾਹ ਕਿਰਪਾਲ ਸਿੰਘ ਰੰਧਾਵਾ ਦੀ ਗਵਾਹੀ ਦਾ ਹਵਾਲਾ ਦਿੱਤਾ। ਉਨ੍ਹਾਂ ਦੱਸਿਆ ਕਿ ਕਿਰਪਾਲ ਸਿੰਘ ਰੰਧਾਵਾ ਨੂੰ ਗਵਾਹੀ ਦੇਣ ਤੋਂ ਰੋਕਣ ਲਈ ਪਟਿਆਲਾ ਵਿਖੇ ਉਨ੍ਹਾਂ ਖ਼ਿਲਾਫ਼ ਬਲਾਤਕਾਰ ਦੇ ਝੂਠੇ ਕੇਸ ਦਰਜ ਕੀਤੇ ਗਏ ਸਨ। ਕਿਰਪਾਲ ਸਿੰਘ ਰੰਧਾਵਾ ਨੂੰ ਬਾਅਦ ਵਿੱਚ ਬਰੀ ਕਰ ਦਿੱਤਾ ਗਿਆ ਸੀ, ਅਤੇ ਪਟਿਆਲਾ ਦੀ ਅਦਾਲਤ ਨੇ ਤਤਕਾਲੀ ਐੱਸਐੱਸਪੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਝੂਠਾ ਕੇਸ ਤਿਆਰ ਕਰਨ ਵਿੱਚ ਸ਼ਾਮਲ ਸੱਤ ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਦੇ ਹੁਕਮ ਦਿੱਤੇ ਸਨ, ਇਸ ਦੇ ਨਾਲ ਹੀ ਉਨ੍ਹਾਂ 'ਤੇ 49 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਉਨ੍ਹਾਂ ਕਿਹਾ, "ਕਿਰਪਾਲ ਸਿੰਘ ਰੰਧਾਵਾ ਹੁਣ ਸਾਡੇ ਵਿਚਕਾਰ ਨਹੀਂ ਹਨ, ਪਰ ਉਨ੍ਹਾਂ ਦੀ ਗਵਾਹੀ ਇਤਿਹਾਸ ਦਾ ਇੱਕ ਅਹਿਮ ਹਿੱਸਾ ਹੈ। ਅਜਿਹੀਆਂ ਘਟਨਾਵਾਂ ਦਰਸਾਉਂਦੀਆਂ ਹਨ ਕਿ ਸ਼ਕਤੀਸ਼ਾਲੀ ਲੋਕਾਂ ਨੇ ਸੱਚ ਨੂੰ ਦਬਾਉਣ ਲਈ ਕਿਸ ਹੱਦ ਤੱਕ ਜ਼ੋਰ ਲਗਾਇਆ।"

ਉਨ੍ਹਾਂ ਕਿਹਾ ਕਿ ਕਿਸੇ ਫਿਲਮ 'ਤੇ ਪਾਬੰਦੀ ਲਗਾਉਣ ਨਾਲ ਇਤਿਹਾਸਕ ਤੱਥਾਂ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਲਈ ਲੜਨ ਵਾਲਿਆਂ ਦੀਆਂ ਕੁਰਬਾਨੀਆਂ ਨੂੰ ਚੁੱਪ ਕਰਵਾਇਆ ਜਾ ਸਕਦਾ ਹੈ। ਬਲਤੇਜ ਪੰਨੂ ਨੇ ਜ਼ੋਰ ਦੇ ਕੇ ਕਿਹਾ, "ਜਸਵੰਤ ਸਿੰਘ ਖਾਲੜਾ ਦੀ ਕਹਾਣੀ ਇੱਕ ਅਜਿਹੇ ਬਹਾਦਰ ਮਨੁੱਖੀ ਅਧਿਕਾਰ ਰੱਖਿਅਕ ਦੀ ਕਹਾਣੀ ਹੈ ਜੋ ਭਾਰੀ ਜੋਖਮਾਂ ਦੇ ਬਾਵਜੂਦ ਸੱਚ ਦੇ ਹੱਕ ਵਿੱਚ ਖੜ੍ਹਿਆ। ਫਿਲਮ ਹਟਾਉਣ ਨਾਲ ਇਤਿਹਾਸ ਨਹੀਂ ਮਿਟ ਸਕਦਾ। ਸੈਂਸਰਸ਼ਿਪ ਰਾਹੀਂ ਸੱਚ ਨੂੰ ਦਫ਼ਨ ਨਹੀਂ ਕੀਤਾ ਜਾ ਸਕਦਾ।"

ਆਮ ਆਦਮੀ ਪਾਰਟੀ ਨੇ ਓਟੀਟੀ ਪਲੇਟਫਾਰਮ ਤੋਂ 'ਸਤਲੁਜ' ਨੂੰ ਹਟਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਫਿਲਮ ਨੂੰ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਲੋਕ, ਖਾਸ ਕਰਕੇ ਨਵੀਂ ਪੀੜ੍ਹੀ, ਬਿਨਾਂ ਕਿਸੇ ਸਿਆਸੀ ਸੈਂਸਰਸ਼ਿਪ ਦੇ ਪੰਜਾਬ ਦੇ ਇਤਿਹਾਸ ਬਾਰੇ ਜਾਣ ਸਕਣ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ
*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ*

ਚੰਡੀਗੜ੍ਹ, 08 ਮਈ ,2026:- ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ ਸਿਰ ਇਹ ਐਮਰਜੈਂਸੀ ਇਲਾਜ ਮੁਹੱਈਆ ਕਰਵਾ ਰਹੀਆਂ ਹਨ।

ਹਾਰਟ ਅਟੈਕ ਸਿਰਫ਼ ਡਾਕਟਰੀ ਐਮਰਜੈਂਸੀ ਦੀ ਸਥਿਤੀ ਹੀ ਨਹੀਂ ਹੁੰਦੀ ਸਗੋਂ ਇਹ ਪਰਿਵਾਰਾ ਤੇ ਆਰਥਿਕ ਬੋਝ ਵੀ ਪਾਉਂਦਾ ਹੈ। ਪਹਿਲੋਂ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ, ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਹਸਪਤਾਲ ਤੋਂ ਮਨਜ਼ੂਰੀ ਲੈਣ ਵਿੱਚ ਪਰਿਵਾਰਾਂ ਦਾ ਕੀਮਤੀ ਸਮਾਂ ਬਰਬਾਦ ਹੋ ਜਾਂਦਾ ਸੀ। ਹੁਣ ਇਹ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਸਿਹਤ ਕਾਰਡ ਸਿਸਟਮ ਦੇ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪਹੁੰਚਣ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਐਮਰਜੈਂਸੀ ਐਂਜੀਓਪਲਾਸਟੀ ਦੀ ਪ੍ਰਕਿਰਿਆ, ਇਲਾਜ ਤੋਂ ਪਹਿਲਾਂ ਭੁਗਤਾਨ ਵਿੱਚ ਹੋਣ ਵਾਲੀ ਦੇਰੀ ਤੋਂ ਬਿਨਾਂ, ਤੇਜ਼ੀ ਨਾਲ ਪੂਰੀ ਕੀਤੀ ਜਾ ਰਹੀ ਹੈ। ਇਹ ਬਦਲਾਅ ਖ਼ਾਸ ਤੌਰ ‘ਤੇ ‘ਗੋਲਡਨ ਆਵਰ’ — ਅਰਥਾਤ ਹਾਰਟ ਅਟੈਕ ਤੋਂ ਬਾਅਦ ਦੇ ਪਹਿਲੇ 60 ਮਿੰਟਾਂ — ਦੌਰਾਨ ਕੀਮਤੀ ਜਾਨਾਂ ਬਚਾਉਣ ਵਿੱਚ ਨਿਰਣਾਇਕ ਸਿੱਧ ਹੋ ਰਿਹਾ ਹੈ।

ਵਿਸ਼ਵ ਪੱਧਰ ‘ਤੇ ਦਿਲ ਸੰਬੰਧੀ ਬੀਮਾਰੀਆਂ ਮੌਤ ਦਾ ਸਭ ਤੋਂ ਵੱਡਾ ਕਾਰਨ ਬਣੀਆਂ ਹੋਈਆਂ ਹਨ। ਵਿਸ਼ਵ ਸਿਹਤ ਸੰਸਥਾ ਦੇ ਅਨੁਸਾਰ, ਹਰ ਸਾਲ ਲਗਭਗ 17.9 ਮਿਲੀਅਨ ਲੋਕਾਂ ਦੀ ਮੌਤ ਦਿਲ ਦੀਆਂ ਬੀਮਾਰੀਆਂ ਕਾਰਨ ਹੁੰਦੀ ਹੈ। ਇਨ੍ਹਾਂ ਵਿੱਚ ਵੱਡੀ ਗਿਣਤੀ ਅਜਿਹੇ ਮਾਮਲਿਆਂ ਦੀ ਹੁੰਦੀ ਹੈ, ਜਿੱਥੇ ਇਲਾਜ ਵਿੱਚ ਹੋਈ ਦੇਰੀ ਜਾਨਲੇਵਾ ਸਿੱਧ ਹੁੰਦੀ ਹੈ। ਪੰਜਾਬ ਦੀ ਸਿਹਤ ਪ੍ਰਣਾਲੀ ਹੁਣ ਇਸ ਚੁਣੌਤੀ ਨਾਲ ਸਰਗਰਮ ਢੰਗ ਨਾਲ ਨਜਿੱਠ ਰਹੀ ਹੈ।

ਰਾਜ ਭਰ ਦੇ ਡਾਕਟਰਾਂ ਅਨੁਸਾਰ, ਦਿਲ ਦੀਆਂ ਬੀਮਾਰੀਆਂ ਦੇ ਮਾਮਲੇ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੇ, ਸਗੋਂ ਨੌਜਵਾਨਾਂ ਵਿੱਚ ਵੀ ਤੇਜ਼ੀ ਨਾਲ ਵਧ ਰਹੇ ਹਨ। ਅਰਾਮ -ਪਸੰਦ ਜੀਵਨਸ਼ੈਲੀ, ਤਣਾਅ, ਗੈਰ-ਸਿਹਤਮੰਦ ਖ਼ੁਰਾਕ ਅਤੇ ਸ਼ੂਗਰ ਦੇ ਵਧ ਰਹੇ ਮਾਮਲੇ ਇਸ ਦੇ ਮੁੱਖ ਕਾਰਨਾਂ ਵਿੱਚ ਸ਼ਾਮਲ ਹਨ। ਹਾਲਾਂਕਿ, ਇਸਦੇ ਨਾਲ-ਨਾਲ ਦਿਲ ਸਬੰਧੀ ਬਿਮਾਰੀਆਂ ਦੇ ਐਮਰਜੈਂਸੀ ਇਲਾਜ ਤੱਕ ਪਹੁੰਚ ਵੀ ਪਹਿਲਾਂ ਨਾਲੋਂ ਬਿਹਤਰ ਹੋਈ ਹੈ।

ਸਟੇਟ ਹੈਲਥ ਏਜੰਸੀ ਦੇ ਅਨੁਸਾਰ, ਪਿਛਲੇ ਕੁਝ ਮਹੀਨਿਆਂ ਦੌਰਾਨ ਸਿਹਤ ਯੋਜਨਾ ਤਹਿਤ ਕੁੱਲ 5,054 ਦਿਲ ਸੰਬੰਧੀ ਸਰਜਰੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 5,000 ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜੀਓਪਲਾਸਟੀ (ਪੀ ਟੀ ਸੀ ਏ ) ਪ੍ਰਕਿਰਿਆਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਡਾਇਗਨੋਸਟਿਕ ਐਂਜੀਓਗ੍ਰਾਮ ਵੀ ਸ਼ਾਮਲ ਹਨ, ਜਦਕਿ 54 ਮਾਮਲਿਆਂ ਵਿੱਚ ਪੈਰੀਫ਼ਰਲ ਐਂਜੀਓਪਲਾਸਟੀ ਕੀਤੀ ਗਈ।ਇਨ੍ਹਾਂ ਇਲਾਜਾਂ ਦੀ ਕੁੱਲ ਲਾਗਤ ਲਗਭਗ 49.6 ਕਰੋੜ ਰੁਪਏ ਰਹੀ, ਜਿਸ ਵਿੱਚ ਪੀਟੀਸੀਏ ਪ੍ਰਕਿਰਿਆਵਾਂ, ਗਿਣਤੀ ਅਤੇ ਕੁੱਲ ਖ਼ਰਚ ਦੋਹਾਂ ਮਾਮਲਿਆਂ ਵਿੱਚ ਹੀ ਸਭ ਤੋਂ ਵੱਧ ਹਨ ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਦਾ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ, “ਹੁਣ ਵੱਧ ਮਰੀਜ਼ ਉਹਨਾਂ ਸਥਿਤੀਆਂ ਵਿੱਚੋਂ ਵੀ ਬਚ ਰਹੇ ਹਨ, ਜੋ ਪਹਿਲਾਂ ਲਗਭਗ ਜਾਨਲੇਵਾ ਮੰਨੀਆਂ ਜਾਂਦੀਆਂ ਸਨ। ਅਜਿਹੇ ਨਾਜ਼ੁਕ ਸਮੇਂ ਵਿੱਚ ਸਿਹਤ ਕਾਰਡ ਸਿਸਟਮ ਕਾਰਨ ਇਲਾਜ ਦੀ ਤੇਜ਼ੀ ਹੀ ਰਾਜ ਦੀ ਜੀਵਨਰੱਖਿਅਕ ਬਣ ਰਹੀ ਹੈ।”

ਹਸਪਤਾਲਾਂ ਦੇ ਕਾਰਡੀਓਲੋਜੀ ਵਿਭਾਗ ਨੂੰ ਤੇਜ਼ੀ ਨਾਲ ਨਵੀਆਂ ਲੋੜਾਂ ਦੇ ਅਨੁਕੂਲ ਢਾਲਿਆ ਜਾ ਰਿਹਾ ਹੈ। ਐਮਰਜੈਂਸੀ ਪ੍ਰੋਟੋਕੋਲ ਇਸ ਤਰ੍ਹਾਂ ਸੁਚਾਰੂ ਬਣਾਏ ਜਾ ਰਹੇ ਹਨ ਕਿ ਹਾਰਟ ਅਟੈਕ ਦੇ ਸੰਭਾਵੀ ਮਰੀਜ਼ਾਂ ਦੀ ਤੁਰੰਤ ਜਾਂਚ ਹੋ ਸਕੇ ਅਤੇ ਪ੍ਰਸ਼ਾਸਨਿਕ ਕਾਰਵਾਈ ਵਿੱਚ ਫਸੇ ਬਿਨਾਂ ਉਨ੍ਹਾਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ।

ਗਵਰਨਮੈਂਟ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਅਤੇ ਐਸੋਸੀਏਟ ਪ੍ਰੋਫੈਸਰ ਡਾ. ਸੌਰਭ ਸ਼ਰਮਾ ਨੇ ਕਿਹਾ, “ਸਿਹਤ ਕਾਰਡ ਲੋਕਾਂ ਨੂੰ ਸਮੇਂ ਸਿਰ ਇਲਾਜ ਦਿਵਾਉਣ ਵਿੱਚ ਮਦਦ ਕਰ ਰਿਹਾ ਹੈ। ਇਲਾਜ ਦੇ ਖ਼ਰਚ ਨੂੰ ਲੈ ਕੇ ਜੋ ਹਿਚਕਚਾਹਟ ਪਹਿਲਾਂ ਹੁੰਦੀ ਸੀ, ਉਹ ਹੁਣ ਕਾਫ਼ੀ ਹੱਦ ਤੱਕ ਘੱਟ ਹੋ ਗਈ ਹੈ। ਪਹਿਲਾਂ ਕਈ ਪਰਿਵਾਰ ਇਲਾਜ ਦੀ ਲਾਗਤ ਨੂੰ ਲੈ ਕੇ ਅਸਮੰਜਸ ਵਿੱਚ ਰਹਿੰਦੇ ਸਨ, ਜਿਸ ਕਾਰਨ ਪ੍ਰਕਿਰਿਆ ਲਈ ਮਨਜ਼ੂਰੀ ਦੇਣ ਵਿੱਚ ਦੇਰੀ ਹੁੰਦੀ ਸੀ।” ਡਾ. ਸ਼ਰਮਾ ਨੇ ਅੱਗੇ ਕਿਹਾ ਕਿ ਕੈਸ਼ਲੈੱਸ ਸਹੂਲਤ ਉਪਲੱਬਧ ਹੋਣ ਨਾਲ ਇਹ ਰੁਕਾਵਟ ਲਗਭਗ ਖ਼ਤਮ ਹੋ ਚੁੱਕੀ ਹੈ।

ਇਹ ਬਦਲਾਅ ਜ਼ਿਲ੍ਹਿਆਂ ਵਿੱਚ ਵੀ ਸਪੱਸ਼ਟ ਤੌਰ ‘ਤੇ ਨਜ਼ਰ ਆ ਰਿਹਾ ਹੈ। ਪਹਿਲਾਂ ਮਰੀਜ਼ਾਂ ਨੂੰ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਰੈਫਰ ਕੀਤੇ ਜਾਣ ਕਾਰਨ ਖ਼ਤਰਨਾਕ ਦੇਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਯੋਜਨਾ ਤਹਿਤ ਵੱਧ ਹਸਪਤਾਲਾਂ ਦੇ ਸੂਚੀਬੱਧ ਹੋਣ ਅਤੇ ਬਿਹਤਰ ਸਹੂਲਤਾਂ ਨਾਲ ਲੈਸ ਹੋਣ ਕਾਰਨ ਕਈ ਕੇਂਦਰ ਲੰਬੀ ਦੂਰੀ ਤੱਕ ਰੈਫਰ ਕੀਤੇ ਬਿਨਾਂ ਹੀ ਐਂਜੀਓਪਲਾਸਟੀ ਸ਼ੁਰੂ ਕਰਨ ਦੇ ਯੋਗ ਹੋ ਗਏ ਹਨ।

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
*ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ*

*ਚੰਡੀਗੜ੍ਹ; 1 ਮਈ , 2026* ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ ₹16.5 ਕਰੋੜ ਦਾ ਖ਼ਰਚ ਕੀਤਾ ਗਿਆ ਹੈ।ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ (ਦੀਰਘਕਾਲੀ ਗੁਰਦਾ ਰੋਗ) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਸਮਰਥਿਤ ਕੈਸ਼ਲੈੱਸ ਡਾਇਲਿਸਿਸ ਯੋਜਨਾਵਾਂ ਮਰੀਜ਼ਾਂ ਲਈ ਜੀਵਨਰੇਖਾ ਵਜੋਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਵਿਸ਼ੇਸ਼ਗਿਆਨ ਮੰਨਦੇ ਹਨ ਕਿ ਇਲਾਜ ਦੀ ਸਫਲਤਾ ਅਜੇ ਵੀ ਇਲਾਜ ਦੀ ਉਪਲੱਬਧਤਾ ਅਤੇ ਇਸ ਨੂੰ ਝੇਲਣ ਦੀ ਸਮਰੱਥਾ ‘ਤੇ ਵੱਧ ਨਿਰਭਰ ਕਰਦੀ ਹੈ, ਨਾ ਕਿ ਇਲਾਜ ‘ਤੇ।

ਲੁਧਿਆਣਾ ਦੇ ਧਿਆਨ ਸਿੰਘ ਹਫ਼ਤੇ ਵਿੱਚ ਦੋ ਵਾਰ ਹਸਪਤਾਲ ਜਾਂਦੇ ਹਨ। ਲੰਬੇ ਸਮੇਂ ਤੋਂ ਡਾਇਲਿਸਿਸ ਕਰਵਾ ਰਹੇ ਮਰੀਜ਼ਾਂ ਵਾਂਗ, ਉਹਨਾਂ ਨੂੰ ਵੀ ਨਿਯਮਿਤ ਇਲਾਜ ਦੇ ਬਾਵਜੂਦ ਕਈ ਸਰੀਰਕ ਅਤੇ ਮੈਟਾਬੋਲਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ ‘ਸਿਹਤ ਕਾਰਡ’ ਰਾਹੀਂ ਮਿਲ ਰਹੀ ਆਰਥਿਕ ਸਹਾਇਤਾ ਨਾਲ ਕੁੱਝ ਰਾਹਤ ਮਿਲੀ ਹੈ। ਹੁਣ ਤੱਕ ਉਹ ਦਰਜਨ ਤੋਂ ਵੱਧ ਵਾਰ ਕੈਸ਼ਲੈੱਸ ਇਲਾਜ ਲੈ ਚੁੱਕੇ ਹਨ। ਉਹ ਕਹਿੰਦੇ ਹਨ, “ਜਦੋਂ ਤੋਂ ਮੈਂ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਇਆ ਹੈ, ਉਦੋਂ ਤੋਂ ਸਿਮਰਿਤਾ ਨਰਸਿੰਗ ਹੋਮ ਵਿੱਚ ਮੇਰਾ ਡਾਇਲਿਸਿਸ ਮੁਫ਼ਤ ਹੋ ਰਿਹਾ ਹੈ।”

ਕ੍ਰੋਨਿਕ ਕਿਡਨੀ ਡਿਜੀਜ਼ ਨਾਲ ਜੂਝ ਰਹੇ ਮਰੀਜ਼ਾਂ ਲਈ ਜੀਵਨ ਦਿਨਾਂ ਜਾਂ ਹਫ਼ਤਿਆਂ ਵਿੱਚ ਨਹੀਂ, ਸਗੋਂ ਮਸ਼ੀਨ ਦੇ ਚੱਕਰਾਂ ਵਿੱਚ ਸਿਮਟ ਕੇ ਰਹਿ ਜਾਂਦਾ ਹੈ। ਹਫ਼ਤੇ ਵਿੱਚ ਦੋ ਤੋਂ ਤਿੰਨ ਵਾਰ, ਲਗਭਗ ਚਾਰ ਘੰਟਿਆਂ ਲਈ, ਸਰੀਰ ਵਿੱਚੋਂ ਖੂਨ ਕੱਢ ਕੇ ਡਾਇਲਿਸਿਸ ਮਸ਼ੀਨ ਰਾਹੀਂ ਫਿਲਟਰ ਕੀਤਾ ਜਾਂਦਾ ਹੈ ਅਤੇ ਫਿਰ ਉਹਨਾਂ ਜ਼ਹਿਰੀਲੇ ਤੱਤਾਂ ਤੋਂ ਸਾਫ਼ ਕਰਕੇ ਵਾਪਸ ਸਰੀਰ ਵਿੱਚ ਪਾਇਆ ਜਾਂਦਾ ਹੈ, ਜਿਨ੍ਹਾਂ ਨੂੰ ਨਾਕਾਮ ਹੋ ਰਹੀਆਂ ਕਿਡਨੀਆਂ ਹੁਣ ਬਾਹਰ ਨਹੀਂ ਕੱਢ ਸਕਦੀਆਂ। ਇਹ ਪ੍ਰਕਿਰਿਆ ਜੀਵਨ ਨੂੰ ਜਾਰੀ ਰੱਖਦੀ ਹੈ, ਪਰ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਕਰਦੀ।

ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ ਇੱਕ ਗੰਭੀਰ ਜਨ- ਸਿਹਤ ਸਮੱਸਿਆ ਬਣ ਚੁੱਕੀ ਹੈ, ਜਿਸਦਾ ਸਿੱਧਾ ਸੰਬੰਧ ਡਾਇਬਟੀਜ਼ ਅਤੇ ਉੱਚ ਰਕਤਚਾਪ (ਹਾਈ ਬਲੱਡ ਪ੍ਰੈਸ਼ਰ) ਦੇ ਵਧ ਰਹੇ ਮਾਮਲਿਆਂ ਨਾਲ ਹੈ।ਜਨ-ਸਿਹਤ ਵਿਸ਼ੇਸ਼ਗਿਆਨ ਅਨੁਸਾਰ ਹਰ ਸਾਲ ਲੱਖਾਂ ਮਰੀਜ਼ ਐਂਡ-ਸਟੇਜ ਕਿਡਨੀ ਡਿਜੀਜ਼ ਤੱਕ ਪਹੁੰਚ ਜਾਂਦੇ ਹਨ, ਜਿੱਥੇ ਜੀਊਂਦੇ ਰਹਿਣ ਲਈ ਲੰਬੇ ਸਮੇਂ ਦੀ ਡਾਇਲਿਸਿਸ ਜਾਂ ਕਿਡਨੀ ਟ੍ਰਾਂਸਪਲਾਂਟ ਦੀ ਲੋੜ ਹੁੰਦੀ ਹੈ। ਵਿਸ਼ਵ ਪੱਧਰ ‘ਤੇ ਵਿਸ਼ਵ ਸਿਹਤ ਸੰਗਠਨ (WHO) ਇਸਨੂੰ ਤੇਜ਼ੀ ਨਾਲ ਵਧ ਰਹੀਆਂ ਗੈਰ-ਸੰਚਾਰੀ ਬੀਮਾਰੀਆਂ ਵਿੱਚ ਸ਼ਾਮਲ ਕਰਦਾ ਹੈ, ਜਿਸਦਾ ਕਾਰਨ ਵਧਦੀ ਉਮਰ ਅਤੇ ਜੀਵਨਸ਼ੈਲੀ ਨਾਲ ਜੁੜੇ ਖ਼ਤਰੇ ਹਨ। ਭਾਰਤ ਵਿੱਚ ਇਹ ਸੰਕਟ ਖ਼ਰਚੇ ਕਾਰਨ ਹੋਰ ਵੀ ਗੰਭੀਰ ਹੋ ਜਾਂਦਾ ਹੈ।

ਨਿੱਜੀ ਖੇਤਰ ਵਿੱਚ ਇੱਕ ਡਾਇਲਿਸਿਸ ਸੈਸ਼ਨ ਦੀ ਲਾਗਤ ₹1,500 ਤੋਂ ₹4,000 ਦੇ ਵਿਚਕਾਰ ਹੁੰਦੀ ਹੈ। ਜ਼ਿਆਦਾਤਰ ਮਰੀਜ਼ਾਂ ਨੂੰ ਹਫ਼ਤੇ ਵਿੱਚ ਦੋ ਤੋਂ ਤਿੰਨ ਡਾਇਲਿਸਿਸ ਸੈਸ਼ਨਾਂ ਦੀ ਲੋੜ ਹੁੰਦੀ ਹੈ, ਜਿਸ ਨਾਲ ਸਾਲਾਨਾ ਖ਼ਰਚ ਕਈ ਲੱਖ ਰੁਪਏ ਤੱਕ ਪਹੁੰਚ ਜਾਂਦਾ ਹੈ—ਜੋ ਲਗਾਤਾਰ ਆਰਥਿਕ ਮਦਦ ਤੋਂ ਬਿਨਾਂ ਬਹੁਤ ਸਾਰੇ ਪਰਿਵਾਰਾਂ ਲਈ ਮੁਸ਼ਕਲ ਹੈ। ਇਲਾਜ ਦੇ ਫੈਸਲੇ ਅਕਸਰ ਮੈਡੀਕਲ ਲੋੜ ਦੇ ਨਾਲ-ਨਾਲ ਆਰਥਿਕ ਹਾਲਾਤਾਂ ‘ਤੇ ਵੀ ਨਿਰਭਰ ਕਰਦੇ ਹਨ।

ਇਸ ਪ੍ਰਸੰਗ ਵਿੱਚ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਵਰਗੀਆਂ ਸਰਕਾਰੀ ਯੋਜਨਾਵਾਂ ਇਲਾਜ ਵਿੱਚ ਆਉਣ ਵਾਲੀ ਰੁਕਾਵਟ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।ਜ਼ਿਆਦਾਤਰ ਮਾਮਲਿਆਂ ਵਿੱਚ ਕਿਡਨੀ ਦੀ ਬੀਮਾਰੀ ਕਈ ਲੰਬੇ ਸਮੇਂ ਦੀਆਂ ਬੀਮਾਰੀਆਂ ਦਾ ਅੰਤਿਮ ਨਤੀਜਾ ਹੁੰਦੀ ਹੈ, ਜੋ ਸਾਲਾਂ ਤੱਕ ਚੁੱਪਚਾਪ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਂਦੀਆਂ ਰਹਿੰਦੀਆਂ ਹਨ ਅਤੇ ਲੱਛਣ ਦੇਰ ਨਾਲ ਸਾਹਮਣੇ ਆਉਂਦੇ ਹਨ। ਇਸ ਯੋਜਨਾ ਹੇਠ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਡਾਇਲਿਸਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਮਰੀਜ਼ਾਂ ਦਾ ਆਪਣੀ ਜੇਬ ਤੋਂ ਖ਼ਰਚ ਘੱਟ ਹੋਇਆ ਹੈ ਅਤੇ ਉਹ ਇਲਾਜ ਅਧੂਰਾ ਛੱਡਣ ਤੋਂ ਬਚ ਰਹੇ ਹਨ।

ਇਸ ਸਬੰਧੀ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ,

“ਹੁਣ ਤੱਕ ਸਿਹਤ ਯੋਜਨਾ ਹੇਠ 1 ਲੱਖ ਮੁਫ਼ਤ ਡਾਇਲਿਸਿਸ ਇਲਾਜ, ਜਿਨ੍ਹਾਂ ਦੀ ਲਾਗਤ ₹16.5 ਕਰੋੜ ਹੈ, ਪ੍ਰਦਾਨ ਕੀਤੇ ਜਾ ਚੁੱਕੇ ਹਨ। ਕੋਈ ਵੀ ਮਰੀਜ਼ ਪੈਸਿਆਂ ਦੀ ਕਮੀ ਕਾਰਨ ਡਾਇਲਿਸਿਸ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।”

ਮੋਗਾ ਦੇ ਦਿੱਲੀ ਹਾਰਟ ਐਂਡ ਮਲਟੀਸਪੈਸ਼ਲਟੀ ਹਸਪਤਾਲ ਦੇ ਨੇਫਰੋਲੋਜਿਸਟ ਡਾ. ਸੌਰਵ ਗੋਇਲ ਦਾ ਕਹਿਣਾ ਹੈ ਕਿ ਡਾਇਲਿਸਿਸ ਵਿੱਚ ਆਰਥਿਕ ਸਹਾਇਤਾ ਦਾ ਅਸਰ ਸਿਰਫ਼ ਸਹੂਲਤ ਤੱਕ ਸੀਮਿਤ ਨਹੀਂ। ਉਹ ਦੱਸਦੇ ਹਨ, “ਡਾਇਲਿਸਿਸ ਇਲਾਜ ਨਹੀਂ, ਸਗੋਂ ਜੀਵਨ ਨੂੰ ਜਾਰੀ ਰੱਖਣ ਵਾਲੀ ਪ੍ਰਕਿਰਿਆ ਹੈ। ਜੇ ਮਰੀਜ਼ ਇੱਕ ਜਾਂ ਦੋ ਸੈਸ਼ਨ ਵੀ ਛੱਡ ਦੇਵੇ, ਤਾਂ ਸਰੀਰ ਵਿੱਚ ਜ਼ਹਿਰੀਲੇ ਤੱਤ ਤੇਜ਼ੀ ਨਾਲ ਇਕੱਠੇ ਹੋ ਜਾਂਦੇ ਹਨ, ਜੋ ਜਾਨਲੇਵਾ ਹੋ ਸਕਦੇ ਹਨ। ਕੈਸ਼ਲੈੱਸ ਸਹੂਲਤ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਹੈ ਕਿ ਇਲਾਜ ਵਿੱਚ ਨਿਰੰਤਰਤਾ ਬਣੀ ਰਹਿੰਦੀ ਹੈ, ਅਤੇ ਡਾਇਲਿਸਿਸ ਵਿੱਚ ਨਿਰੰਤਰਤਾ ਹੀ ਜੀਵਨ ਹੈ।”

ਆਪਣਾ ਅਨੁਭਵ ਸਾਂਝਾ ਕਰਦੇ ਹੋਏ ਉਹ ਕਹਿੰਦੇ ਹਨ, “ਹੁਣ ਅਸੀਂ ਪਹਿਲਾਂ ਨਾਲੋਂ ਹਰ ਮਹੀਨੇ ਵੱਧ ਡਾਇਲਿਸਿਸ ਸੈਸ਼ਨ ਕਰ ਰਹੇ ਹਾਂ, ਜਿਨ੍ਹਾਂ ਵਿੱਚੋਂ ਕਈ ਕੈਸ਼ਲੈੱਸ ਹਨ। ਇਹ ਮਰੀਜ਼ਾਂ ਲਈ ਵੱਡੀ ਮਦਦ ਹੈ ਅਤੇ ਡਾਕਟਰਾਂ ਲਈ ਵੀ ਰਾਹਤ, ਕਿਉਂਕਿ ਇਸ ਨਾਲ ਆਰਥਿਕ ਕਾਰਨਾਂ ਕਰਕੇ ਇਲਾਜ ਰੁਕਣ ਦੀ ਸਮੱਸਿਆ ਘੱਟ ਹੁੰਦੀ ਹੈ।”

ਡਾ. ਗੋਇਲ ਅਨੁਸਾਰ ਭਾਰਤ ਵਿੱਚ ਸਭ ਤੋਂ ਵੱਡੀ ਚੁਣੌਤੀ ਰੋਗ ਦੀ ਸਮੇਂ ਸਿਰ ਪਛਾਣ ਹੈ। ਜ਼ਿਆਦਾਤਰ ਮਰੀਜ਼ ਇਲਾਜ ਲਈ ਉਦੋਂ ਆਉਂਦੇ ਹਨ, ਜਦੋਂ ਗੁਰਦਿਆਂ ਦੀ ਕਾਰਗੁਜ਼ਾਰੀ ਕਾਫ਼ੀ ਹੱਦ ਤੱਕ ਪਹਿਲਾਂ ਹੀ ਖ਼ਤਮ ਹੋ ਚੁੱਕੀ ਹੁੰਦੀ ਹੈ। ਉਸ ਵੇਲੇ ਵਿਕਲਪ ਸਿਰਫ਼ ਡਾਇਲਿਸਿਸ ਜਾਂ ਟ੍ਰਾਂਸਪਲਾਂਟ ਤੱਕ ਹੀ ਸੀਮਿਤ ਰਹਿ ਜਾਂਦੇ ਹਨ।

ਮੈਡੀਕਲ ਰਿਸਰਚ ਦਰਸਾਉਂਦੀ ਹੈ ਕਿ ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ ਦੇ ਮਰੀਜ਼ਾਂ ਦਾ ਵੱਡਾ ਹਿੱਸਾ ਭਾਰੀ ਆਰਥਿਕ ਬੋਝ ਦਾ ਸਾਹਮਣਾ ਕਰਦਾ ਹੈ, ਜਿਸ ਕਾਰਨ ਕਈ ਪਰਿਵਾਰ ਇਲਾਜ ਸ਼ੁਰੂ ਕਰਨ ਦੇ ਕੁਝ ਮਹੀਨਿਆਂ ਵਿੱਚ ਹੀ ਆਪਣੀ ਬਚਤ ਖਤਮ ਕਰ ਲੈਂਦੇ ਹਨ ਜਾਂ ਕਰਜ਼ੇ ਵਿੱਚ ਡੁੱਬ ਜਾਂਦੇ ਹਨ।

ਆਪ ਆਗੂਆਂ ਅਤੇ ਵਰਕਰਾਂ ਵੱਲੋਂ "ਪੰਜਾਬ ਦੇ ਗੱਦਾਰਾਂ" ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ
*ਆਪ ਆਗੂਆਂ ਅਤੇ ਵਰਕਰਾਂ ਵੱਲੋਂ "ਪੰਜਾਬ ਦੇ ਗੱਦਾਰਾਂ" ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ*

*ਇਨ੍ਹਾਂ ਸੰਸਦ ਮੈਂਬਰਾਂ ਨੇ 3 ਕਰੋੜ ਪੰਜਾਬੀਆਂ ਨਾਲ ਕੀਤਾ ਧੋਖਾ, ਦਬਾਅ ਦੀ ਰਾਜਨੀਤੀ ਅੱਗੇ ਝੁਕ ਕੇ ਭਾਜਪਾ ਕੋਲ ਵਿਕ ਗਏ: ਹਰਭਜਨ ਸਿੰਘ ਈਟੀਓ*

*ਇਨ੍ਹਾਂ ਸੰਸਦ ਮੈਂਬਰਾਂ ਨੇ ਪੰਜਾਬ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ, ਭਾਜਪਾ ਲੋਕਤੰਤਰ ਨੂੰ ਢਾਹ ਲਾਉਣ ਲਈ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ: ਲਾਲ ਚੰਦ ਕਟਾਰੂਚੱਕ*

*ਇਨ੍ਹਾਂ ਲੋਕਾਂ ਦੇ ਜਾਣ ਨਾਲ ਪੰਜਾਬ ਦੀ ਸਿਆਸਤ 'ਤੇ ਕੋਈ ਫਰਕ ਨਹੀਂ ਪਿਆ, ਸਗੋਂ ਇਨ੍ਹਾਂ ਦੇ ਅਸਲੀ ਚਿਹਰੇ ਲੋਕਾਂ ਦੇ ਸਾਹਮਣੇ ਆ ਗਏ ਹਨ: ਬਰਿੰਦਰ ਗੋਇਲ*

*ਇਤਿਹਾਸ ਇਨ੍ਹਾਂ ਆਗੂਆਂ ਨੂੰ 'ਗੱਦਾਰ' ਵਜੋਂ ਯਾਦ ਰੱਖੇਗਾ, ਪੰਜਾਬ ਇਨ੍ਹਾਂ ਦੀ ਗੱਦਾਰੀ ਨੂੰ ਕਦੇ ਮੁਆਫ਼ ਨਹੀਂ ਕਰੇਗਾ: ਬਲਕਾਰ ਸਿੰਘ ਸਿੱਧੂ*

*ਦਲਬਦਲੂ ਸੰਸਦ ਮੈਂਬਰਾਂ ਨੇ ਪੰਜਾਬ ਦੇ ਜਨਾਦੇਸ਼ ਦੀ ਦੁਰਵਰਤੋਂ ਕੀਤੀ, ਉਨ੍ਹਾਂ ਦੀ ਰਾਜ ਸਭਾ ਮੈਂਬਰੀ ਤੁਰੰਤ ਰੱਦ ਹੋਣੀ ਚਾਹੀਦੀ ਹੈ: ਮਨਿੰਦਰ ਸਿੰਘ ਗਿਆਸਪੁਰਾ*

*ਪੁਰਾਣੇ ਦਲਬਦਲੂਆਂ ਵਾਂਗ ‘ਪੰਜਾਬ ਦੇ ਗੱਦਾਰ’ ਵੀ ਵਿਸਰ ਜਾਣਗੇ, ਜਨਤਾ ਇਸ ਧੋਖੇ ਦੀ ਸਜ਼ਾ ਜ਼ਰੂਰ ਦੇਵੇਗੀ: ਆਪ ਵਰਕਰ*

*ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ 'ਤੇ ਲਿਖਿਆ ਗਿਆ 'ਗੱਦਾਰ'*

* *ਚੰਡੀਗੜ੍ਹ, 26 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਵਿਰੁੱਧ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਸੜਕਾਂ "ਪੰਜਾਬ ਦੇ ਗੱਦਾਰ" ਦੇ ਨਾਅਰਿਆਂ ਨਾਲ ਗੂੰਜ ਉੱਠੀਆਂ ਅਤੇ ਜਨਤਕ ਗੁੱਸੇ ਦੇ ਰੂਪ ਵਿੱਚ ਦਲਬਦਲੂਆਂ ਦੇ ਘਰਾਂ ਦੀਆਂ ਕੰਧਾਂ 'ਤੇ "ਗੱਦਾਰ" ਲਿਖਿਆ ਗਿਆ, ਜਿਸ ਨੂੰ ਪੰਜਾਬ ਦੇ ਜਨਾਦੇਸ਼ ਨਾਲ ਇੱਕ ਨਾ-ਮੁਆਫ਼ੀਯੋਗ ਧੋਖਾ ਕਰਾਰ ਦਿੱਤਾ ਗਿਆ।

ਜ਼ਿਲ੍ਹਾ ਹੈੱਡਕੁਆਰਟਰਾਂ ਤੋਂ ਲੈ ਕੇ ਉਦਯੋਗਿਕ ਕੇਂਦਰਾਂ ਤੱਕ, ਜਿਸ ਵਿੱਚ ਰਜਿੰਦਰ ਗੁਪਤਾ ਦੇ ਵਿਰੁੱਧ ਟ੍ਰਾਈਡੈਂਟ ਗਰੁੱਪ ਦੇ ਬਾਹਰ ਕੀਤਾ ਗਿਆ ਤਿੱਖਾ ਪ੍ਰਦਰਸ਼ਨ ਵੀ ਸ਼ਾਮਲ ਸੀ, ‘ਆਪ’ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਕਾਰੀਆਂ ਨੇ ਟਾਇਰ ਸਾੜ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਉਨ੍ਹਾਂ ਲੋਕਾਂ ਦੀ ਖੁੱਲ੍ਹ ਕੇ ਨਿਖੇਧੀ ਕੀਤੀ, ਜਿਨ੍ਹਾਂ ਨੇ ਕਥਿਤ ਤੌਰ 'ਤੇ ਸਿਆਸੀ ਲਾਭ ਲਈ ਪੰਜਾਬੀਆਂ ਦੇ ਭਰੋਸੇ ਨੂੰ ਪੈਰਾਂ ਹੇਠ ਰੋਲਿਆ ਹੈ।

ਦਲਬਦਲੀ ਨੂੰ ਪੰਜਾਬ ਦੀ ਮਿੱਟੀ ਅਤੇ ਸਵੈ-ਮਾਣ ਨਾਲ ਵੱਡਾ ਧੋਖਾ ਦੱਸਦਿਆਂ ‘ਆਪ’ ਨੇ ਮੰਗ ਕੀਤੀ ਕਿ ਇਨ੍ਹਾਂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਤੁਰੰਤ ਰੱਦ ਕੀਤੀ ਜਾਵੇ। ਪਾਰਟੀ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਨੇ ਦਬਾਅ ਅਤੇ ਮੌਕਾਪ੍ਰਸਤੀ ਕਾਰਨ ਭਾਜਪਾ ਦਾ ਪੱਖ ਲਿਆ ਹੈ, ਉਨ੍ਹਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਸਵੀਕਾਰ ਨਹੀਂ ਕਰਨਗੇ

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਲਬਦਲੂਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਰਾਜ ਸਭਾ ਪਾਰਲੀਮੈਂਟ ਵਿੱਚ ਸੂਬੇ ਦੀ ਆਵਾਜ਼ ਬਣਨ ਲਈ ਹੁੰਦੀ ਹੈ। ਇਨ੍ਹਾਂ ਮੈਂਬਰਾਂ ਨੂੰ ਪੰਜਾਬ ਦੇ ਮੁੱਦੇ ਉਠਾਉਣ ਲਈ ਭੇਜਿਆ ਗਿਆ ਸੀ, ਪਰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਉਹ ਭਾਜਪਾ ਨਾਲ ਜਾ ਮਿਲੇ। ਇਹ ਸ਼ਰਮਨਾਕ ਕਾਰਾ ਤਿੰਨ ਕਰੋੜ ਪੰਜਾਬੀਆਂ ਨਾਲ ਧੋਖਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੇ 'ਆਪ੍ਰੇਸ਼ਨ ਲੋਟਸ' ਤਹਿਤ ਈਡੀ ਅਤੇ ਸੀਬੀਆਈ ਦੀਆਂ ਧਮਕੀਆਂ ਦੇ ਕੇ ਇਨ੍ਹਾਂ ਆਗੂਆਂ ਨੂੰ ਜ਼ਬਰਦਸਤੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ।।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਇਸ ਕਦਮ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸੰਸਦ ਮੈਂਬਰ ‘ਆਪ’ ਵਿਧਾਇਕਾਂ ਦੇ ਸਹਿਯੋਗ ਨਾਲ ਪੰਜਾਬ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਲਈ ਚੁਣੇ ਗਏ ਸਨ। ਪੰਜਾਬ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਉਨ੍ਹਾਂ ਨੇ ਰਾਜ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਵਿਰੋਧੀ ਸਰਕਾਰਾਂ ਨੂੰ ਅਸਥਿਰ ਕਰਨ ਲਈ ਭਾਜਪਾ ਦੀਆਂ ਅਜਿਹੀਆਂ ਚਾਲਾਂ ਸਭ ਦੇ ਸਾਹਮਣੇ ਹਨ।

ਲਹਿਰਾਗਾਗਾ ਵਿੱਚ ਪ੍ਰਦਰਸ਼ਨ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਖਰੀਦੋ-ਫਰੋਖਤ ਦੀ ਰਾਜਨੀਤੀ ਭਾਜਪਾ ਦਾ ਇਤਿਹਾਸ ਰਹੀ ਹੈ। ਇਨ੍ਹਾਂ ਲੋਕਾਂ ਦੇ ਜਾਣ ਨਾਲ ਪੰਜਾਬ ਦੀ ਰਾਜਨੀਤੀ 'ਤੇ ਕੋਈ ਅਸਰ ਨਹੀਂ ਪਿਆ, ਸਗੋਂ ਇਨ੍ਹਾਂ ਦੇ ਅਸਲੀ ਚਿਹਰੇ ਲੋਕਾਂ ਸਾਹਮਣੇ ਆ ਗਏ ਹਨ। ਜੋ ਵੀ ਭਾਜਪਾ ਵਿੱਚ ਗਿਆ, ਉਸ ਨੂੰ ਬਾਅਦ ਵਿੱਚ ਪਛਤਾਉਣਾ ਪਿਆ। ਅਸੀਂ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਚਟਾਨ ਵਾਂਗ ਖੜ੍ਹੇ ਹਾਂ।

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਨਾਂ ਇਤਿਹਾਸ ਵਿੱਚ ਗੱਦਾਰਾਂ ਵਜੋਂ ਲਿਖੇ ਜਾਣਗੇ। ‘ਆਪ’ ਨੇ ਇਨ੍ਹਾਂ ਨੂੰ ਪਛਾਣ ਅਤੇ ਅਹੁਦੇ ਦਿੱਤੇ, ਪਰ ਇਹ ਉਸ ਭਰੋਸੇ ਨੂੰ ਬਰਕਰਾਰ ਰੱਖਣ ਵਿੱਚ ਨਾਕਾਮ ਰਹੇ। ਪੰਜਾਬ ਦੇ ਲੋਕ ਇਸ ਧੋਖੇ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਅਜਿਹੇ ਆਗੂ ਸਿਆਸੀ ਤੌਰ 'ਤੇ ਅਲੱਗ-ਥਲੱਗ ਹੋ ਜਾਣਗੇ।

ਵਿਧਾਇਕ ਮਨਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਹ ਸੰਸਦ ਮੈਂਬਰ ਸਿੱਧੇ ਤੌਰ 'ਤੇ ਜਨਤਾ ਦੁਆਰਾ ਨਹੀਂ ਚੁਣੇ ਗਏ ਸਨ, ਸਗੋਂ ‘ਆਪ’ ਨੂੰ ਮਿਲੇ ਜਨਾਦੇਸ਼ ਰਾਹੀਂ ਨਾਮਜ਼ਦ ਕੀਤੇ ਗਏ ਸਨ। ਉਨ੍ਹਾਂ ਨੇ ਲੋਕਾਂ ਦੇ ਵਿਸ਼ਵਾਸ ਦੀ ਦੁਰਵਰਤੋਂ ਕੀਤੀ ਹੈ। ਅਸੀਂ ਮੰਗ ਕਰਦੇ ਹਾਂ ਕਿ ਉਨ੍ਹਾਂ ਦੀ ਰਾਜ ਸਭਾ ਮੈਂਬਰੀ ਤੁਰੰਤ ਖ਼ਤਮ ਕੀਤੀ ਜਾਵੇ।

‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਸੀ, ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੱਤ ਮੈਂਬਰ ਰਾਜ ਸਭਾ ਲਈ ਚੁਣੇ ਗਏ ਸਨ। ਹਾਲਾਂਕਿ, ਉਨ੍ਹਾਂ ਵਿੱਚੋਂ ਛੇ ਸੰਸਦ ਮੈਂਬਰਾਂ ਨੇ ਹੁਣ ਨਿੱਜੀ ਹਿੱਤਾਂ ਲਈ ਅਤੇ ਕੇਂਦਰੀ ਏਜੰਸੀਆਂ ਦੇ ਦਬਾਅ ਅੱਗੇ ਝੁਕ ਕੇ ਗੈਰ-ਲੋਕਤੰਤਰੀ ਤਰੀਕੇ ਨਾਲ ਭਾਜਪਾ ਦਾ ਪੱਲਾ ਫੜ ਲਿਆ ਹੈ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਇੱਕ ‘ਆਪ’ ਵਰਕਰ ਨੇ ਕਿਹਾ ਕਿ ਜਿਨ੍ਹਾਂ ਨੇ ਪਾਰਟੀ ਛੱਡੀ ਹੈ, ਉਨ੍ਹਾਂ ਨੂੰ ਪੰਜਾਬ ਦੇ ਲੋਕ ਜਲਦੀ ਹੀ ਭੁਲਾ ਦੇਣਗੇ, ਜਿਵੇਂ ਪੁਰਾਣੇ ਦਲਬਦਲੂ ਸਿਆਸੀ ਗੁਮਨਾਮੀ ਵਿੱਚ ਚਲੇ ਗਏ ਸਨ। ਉਨ੍ਹਾਂ ਨੇ ਸਿਰਫ਼ ਪਾਰਟੀ ਨਾਲ ਹੀ ਨਹੀਂ, ਸਗੋਂ ਪੂਰੇ ਸੂਬੇ ਨਾਲ ਗੱਦਾਰੀ ਕੀਤੀ ਹੈ।

‘ਆਪ’ ਆਗੂਆਂ ਨੇ ਦੁਹਰਾਇਆ ਕਿ ਪਾਰਟੀ ਸੂਬਾ ਲੀਡਰਸ਼ਿਪ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਮਜ਼ਬੂਤ ਅਤੇ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਅਜਿਹੀਆਂ ਕਾਰਵਾਈਆਂ ਪਾਰਟੀ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਉਨ੍ਹਾਂ ਨੇ ਇਸ ਪੂਰੇ ਘਟਨਾਕ੍ਰਮ ਨੂੰ ਭਾਜਪਾ ਦੇ "ਆਪ੍ਰੇਸ਼ਨ ਲੋਟਸ" ਦਾ ਹਿੱਸਾ ਦੱਸਿਆ, ਜਿਸ ਦਾ ਮਕਸਦ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਪਾਉਣਾ ਹੈ।

ਸੂਬੇ ਦੀ ਵਿਸ਼ਾਲ ਸੰਭਾਵਨਾ ਅਤੇ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਲਈ ਐਨ.ਐਕਸ.ਪੀ. ਲੀਡਰਸ਼ਿਪ ਪੰਜਾਬ ਦਾ ਦੌਰਾ ਕਰੇਗੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ*

*ਸੂਬੇ ਦੀ ਵਿਸ਼ਾਲ ਸੰਭਾਵਨਾ ਅਤੇ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਲਈ ਐਨ.ਐਕਸ.ਪੀ. ਲੀਡਰਸ਼ਿਪ ਪੰਜਾਬ ਦਾ ਦੌਰਾ ਕਰੇਗੀ*

*ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ 'ਤੇ ਸਹਿਯੋਗ ਬਾਰੇ ਚਰਚਾ*

*ਚੰਡੀਗੜ੍ਹ; 20 ਅਪ੍ਰੈਲ 2026* ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ.ਐਕਸ.ਪੀ. ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਇੱਕ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ।

ਇਹ ਕਦਮ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ, ਆਈਟੀ ਅਤੇ ਅਤਿ ਆਧੁਨਿਕ ਮੋਬਿਲਟੀ ਸਲਿਊਸ਼ਨਜ਼ ਵਿੱਚ ਮੋਹਾਲੀ ਦੀ ਮੁੱਖ ਕੇਂਦਰ ਵਜੋਂ ਉੱਭਰ ਰਹੀ ਸਥਿਤੀ ਦਾ ਲਾਭ ਉਠਾ ਕੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ, ਆਪਣੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਸ਼ਾਮਲ ਕਰਨ ਲਈ ਪੰਜਾਬ ਸਰਕਾਰ ਦੀ ਕੇਂਦਰਿਤ ਰਣਨੀਤੀ ਦਾ ਹਿੱਸਾ ਹੈ।

ਐਨ.ਐਕਸ.ਪੀ. ਸੈਮੀਕੰਡਕਟਰਜ਼ ਨੀਦਰਲੈਂਡ ਦੇ ਕਾਰਜਕਾਰੀ ਡਾਇਰੈਕਟਰ ਅਤੇ ਕੰਟਰੀ ਮੈਨੇਜਰ ਮੌਰਿਸ ਗੇਰੇਟਸ ਅਤੇ ਐਨ.ਐਕਸ.ਪੀ. ਸੈਮੀਕੰਡਕਟਰਜ਼ ਦੇ ਪਬਲਿਕ ਪਾਲਿਸੀ ਹੈੱਡ ਡਾ. ਅੰਕਿਤ ਪਾਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਐਡਵਾਂਸਡ ਇਲੈਕਟ੍ਰਾਨਿਕਸ, ਸੈਮੀਕੰਡਕਟਰ ਡਿਜ਼ਾਇਨ ਅਤੇ ਨਵੀਨ ਖੋਜ-ਅਧਾਰਤ ਈਕੋਸਿਸਟਮ ਵਿੱਚ ਸਹਿਯੋਗ ਦੇ ਮੌਕੇ ਲੱਭਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਜ਼ਬੂਤ ਪ੍ਰਤਿਭਾ ਪੂਲ ਅਤੇ ਉੱਭਰ ਰਹੇ ਇਲੈਕਟ੍ਰਾਨਿਕਸ ਈਕੋਸਿਸਟਮ ਦਾ ਲਾਭ ਉਠਾਉਣ ਲਈ ਮੋਹਾਲੀ ਇੱਕ ਰਣਨੀਤਿਕ ਸਥਾਨ ਰੱਖਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨ.ਐਕਸ.ਪੀ. ਨੂੰ ਕਾਲਕਟ ਭਵਨ, ਮੋਹਾਲੀ ਵਿਖੇ 'ਸਿਲੀਕਾਨ ਵੈਲੀ' ਵਰਗਾ ਈਕੋਸਿਸਟਮ ਵਿਕਸਤ ਕਰਨ ਦੀਆਂ ਸੂਬਾ ਸਰਕਾਰ ਦੀਆਂ ਯੋਜਨਾਵਾਂ ਤੋਂ ਵੀ ਜਾਣੂ ਕਰਵਾਇਆ, ਜੋ ਰਣਨੀਤਕ ਤੌਰ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈਟੀ ਸਿਟੀ ਨੇੜੇ ਸਥਿਤ ਹੈ।

ਮੁੱਖ ਮੰਤਰੀ ਨੇ ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਸਿਸਟਮ ਡਿਜ਼ਾਇਨ ਸਲਿਊਸ਼ਨਜ਼ ਅਤੇ ਐਨ.ਐਕਸ.ਪੀ. ਸਟਾਰਟਅੱਪ ਚੈਲੇਂਜ ਪ੍ਰੋਗਰਾਮ 'ਤੇ ਸੰਭਾਵੀ ਸਹਿਯੋਗ ਬਾਰੇ ਚਰਚਾ ਕੀਤੀ, ਜਿਸਦਾ ਉਦੇਸ਼ ਨਵੀਨਤਾ ਤੇ ਖੋਜ ਨੂੰ ਉਤਸ਼ਾਹਿਤ ਕਰਨਾ, ਸਟਾਰਟਅੱਪਸ ਨੂੰ ਸਮਰਥਨ ਦੇਣਾ ਅਤੇ ਅਤਿ-ਆਧੁਨਿਕ ਤਕਨਾਲੋਜੀ ਹੱਲਾਂ ਦਾ ਸਹਿ-ਵਿਕਾਸ ਕਰਨਾ ਹੈ। ਉਨ੍ਹਾਂ ਨੇ ਨਿਅਰ ਫੀਲਡ ਕਮਿਊਨੀਕੇਸ਼ਨ (ਐਨਐਫਸੀ), ਐਡਵਾਂਸਡ ਡਰਾਈਵਰ ਅਸਿਸਟੈਂਸ ਸਿਸਟਮ (ਏਡੀਏਐਸ) ਅਤੇ ਸਕਿਓਰ ਕੁਨੈਕਟੀਵਿਟੀ ਤਕਨਾਲੋਜੀਆਂ, ਜੋ ਆਲਮੀ ਉਦਯੋਗ ਰੁਝਾਨਾਂ ਨਾਲ ਇਕਸਾਰ ਹਨ, ਵਰਗੇ ਖੇਤਰਾਂ ਵਿੱਚ ਹੱਲ ਵਿਕਸਤ ਕਰਨ ਲਈ ਪੰਜਾਬ ਦੇ ਉੱਭਰ ਰਹੇ ਆਟੋਮੋਟਿਵ ਅਤੇ ਆਟੋ-ਕੰਪੋਨੈਂਟ ਈਕੋਸਿਸਟਮ ਦਾ ਲਾਭ ਉਠਾਉਣ ਦੀ ਵੀ ਵਕਾਲਤ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਮੌਜੂਦ ਪ੍ਰਤਿਭਾ ਦੇ ਮਜ਼ਬੂਤ ਈਕੋਸਿਸਟਮ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਆਈ.ਆਈ.ਟੀ. ਰੋਪੜ, ਆਈ.ਐਸ.ਬੀ. ਮੋਹਾਲੀ, ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਇੰਜੀਨੀਅਰਿੰਗ ਕਾਲਜ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਸ਼ਾਮਲ ਹਨ, ਜੋ ਉੱਚ-ਗੁਣਵੱਤਾ ਵਾਲਾ ਖੋਜ ਅਤੇ ਇੰਜੀਨੀਅਰਿੰਗ ਕਾਰਜਬਲ ਤਿਆਰ ਕਰਨ ਲਈ ਸਾਕਾਰਾਤਕ ਕੰਮ ਕਰ ਸਕਦੀਆਂ ਹਨ।

ਮੁੱਖ ਮੰਤਰੀ ਨੇ ਐਨ.ਐਕਸ.ਪੀ. ਨੂੰ ਸੂਬੇ ਵਿੱਚ ਮੌਜੂਦ ਭਰਪੂਰ ਸੰਭਾਵਨਾਵਾਂ ਅਤੇ ਸਾਂਝੇ ਰੂਪ ਵਿੱਚ ਕੰਮ ਕਰਨ ਸਬੰਧੀ ਮੌਕਿਆਂ ਦੀ ਪੜਚੋਲ ਕਰਨ ਲਈ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਵਿਕਾਸ ਦੇ ਖੇਤਰਾਂ ਵਿੱਚ ਵਿਚਾਰ-ਵਟਾਂਦਰੇ ਨੂੰ ਅੱਗੇ ਵਧਾਉਣ ਦੀ ਵੀ ਵਕਾਲਤ ਕੀਤੀ ਤਾਂ ਜੋ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਨੀਦਰਲੈਂਡ ਵਿੱਚ ਪੰਜਾਬ ਸਰਕਾਰ ਦੇ ਚੱਲ ਰਹੇ ਨਿਵੇਸ਼ ਪ੍ਰੋਤਸਾਹਨ ਪ੍ਰੋਗਰਾਮ ਦੇ ਹਿੱਸੇ ਵਜੋਂ ਉਹ ਰਣਨੀਤਕ ਭਾਈਵਾਲੀ ਦੀ ਪੜਚੋਲ ਕਰਨ ਅਤੇ ਤਰਜੀਹੀ ਖੇਤਰਾਂ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਆਲਮੀ ਪੱਧਰ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਵਪਾਰਕ ਸਬੰਧ ਸਥਾਪਿਤ ਕਰਨ ਦੀ ਰਾਹ ’ਤੇ ਹਨ।’’

ਉਨ੍ਹਾਂ ਨੇ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ ਅਤੇ ਨਿਰਮਾਣ (ਈਐਸਡੀਐਮ), ਆਈਟੀ ਅਤੇ ਅਤਿ-ਆਧੁਨਿਕ ਮੋਬਿਲਟੀ ਸਲਿੳਸ਼ਨਜ਼ ਲਈ ਉੱਭਰ ਰਹੇ ਕੇਂਦਰ ਵਜੋਂ ਸਥਾਪਤ ਹੋਣ ਬਾਰੇ ਪੰਜਾਬ ਦਾ ਪੱਖ ਵੀ ਪੇਸ਼ ਕੀਤਾ।

ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਵੀ ਦੱਸਿਆ, ਜਿਸ ਤਹਿਤ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰਾਂ ਨੂੰ ਲਾਹੇਵੰਦ ਸੈਕਟਰ ਵਜੋਂ ਪਛਾਣਿਆ ਗਿਆ ਹੈ, ਜਿਸ ਵਿੱਚ ਸਥਿਰ ਪੂੰਜੀ ਨਿਵੇਸ਼ ਦੇ 125 ਫੀਸਦੀ ਤੱਕ ਦੇ ਪ੍ਰੋਤਸਾਹਨ ਹਨ।

ਉਨ੍ਹਾਂ ਨੇ ਮੋਹਰੀ ਆਲਮੀ ਕੰਪਨੀਆਂ, ਜਿਨ੍ਹਾਂ ਵਿੱਚ ਇਨਫੋਸਿਸ ਸ਼ਾਮਲ ਹੈ, ਦੁਆਰਾ ਆਈਟੀ ਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕੀਤੇ ਗਏ ਨਿਵੇਸ਼ਾਂ ਅਤੇ ਸੈਮੀ-ਕੰਡਕਟਰ ਲੈਬਾਰਟਰੀ (ਐਸਸੀਐਲ), ਮੋਹਾਲੀ ਦੇ ਚੱਲ ਰਹੇ ਵਿਸਥਾਰ ਦਾ ਵੀ ਜ਼ਿਕਰ ਕੀਤਾ, ਜਿੱਥੇ ਭਾਰਤ ਸਰਕਾਰ ਦੇ ਸੈਮੀਕੰਡਕਟਰ ਮਿਸ਼ਨ ਅਧੀਨ ਟਾਟਾ ਗਰੁੱਪ ਦੀ ਸ਼ਮੂਲੀਅਤ ਨਾਲ ਸਮਰੱਥਾ ਵਧਾਉਣ ਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ‘‘ਸੂਬਾ ਸਰਕਾਰ ਦੇ ਸਰਗਰਮ ਯਤਨਾਂ ਸਦਕਾ ਪੰਜਾਬ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਰਿਆ ਹੈ।”

ਇਸ ਮੌਕੇ ਵਿਚਾਰ-ਵਟਾਂਦਰੇ ਦੌਰਾਨ ਐਨਐਕਸਪੀ ਨੇ ਖੋਜ ਅਤੇ ਵਿਕਾਸ, ਏਮਬੈਡਡ ਸਿਸਟਮ ਅਤੇ ਆਟੋਮੋਟਿਵ ਸੈਮੀਕੰਡਕਟਰ ਸਲਿਊਸ਼ਨਜ਼ ’ਤੇ ਧਿਆਨ ਕੇਂਦਰਿਤ ਕਰਦਿਆਂ ਭਾਰਤ ਵਿੱਚ ਆਪਣੀ ਮਜ਼ਬੂਤ ਵਿਸ਼ਵਵਿਆਪੀ ਮੌਜੂਦਗੀ ਅਤੇ ਵਿਆਪਕ ਸਾਖ ਨੂੰ ਉਜਾਗਰ ਕੀਤਾ। ਕੰਪਨੀ ਨੇ ਉੱਭਰ ਰਹੇ ਵਿਸ਼ਵਵਿਆਪੀ ਰੁਝਾਨਾਂ, ਜਿਸ ਵਿੱਚ ਇੰਟੈਲੀਜੈਂਟ ਐੱਜ ਪ੍ਰਣਾਲੀਆਂ, ਆਟੋਮੋਟਿਵ ਇਲੈਕਟ੍ਰਾਨਿਕਸ, ਆਈਓਟੀ ਅਤੇ ਸੁਰੱਖਿਅਤ ਕਨੈਕਟੀਵਿਟੀ ਤਕਨਾਲੋਜੀਆਂ ਦੇ ਗਤੀਸ਼ੀਲ ਵਿਕਾਸ ਸ਼ਾਮਲ ਹਨ, ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਵੀ ਮੌਜੂਦ ਸਨ।

ਭਾਰਤ ’ਤੇ ਹੁਕਮ ਚਾੜ੍ਹ ਰਿਹਾ ਅਮਰੀਕਾ, ‘ਵਿਸ਼ਵ ਗੁਰੂ’ ਹੁਣ ‘ਵਿਸ਼ਵ ਚੇਲਾ’ ਬਣੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ*

*‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜ ਕੇ ਅਧਿਆਪਨ ਦੇ ਬਿਹਤਰੀਨ ਆਲਮੀ ਢੰਗ-ਤਰੀਕਿਆਂ ਨੂੰ ਕਲਾਸਰੂਮ ਤੱਕ ਲਿਆਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਆਪ ਸਰਕਾਰ ਪੰਜਾਬ ਵਿੱਚ ਹਰੇਕ ਬੱਚੇ ਨੂੰ ਮਜ਼ਬੂਤ ਢਾਂਚੇ ਵਾਲੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਮਿਲ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਬਾਜ਼ੀ ਮਾਰੀ, ਸਰਕਾਰੀ ਸਕੂਲਾਂ ਤੋਂ ਵਿਦਿਆਰਥੀਆਂ ਨੇ ਜੇ.ਈ.ਈ. ਅਤੇ ਨੀਟ ਵਿੱਚ ਯੋਗਤਾ ਪ੍ਰਾਪਤ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਭਾਰਤ ’ਤੇ ਹੁਕਮ ਚਾੜ੍ਹ ਰਿਹਾ ਅਮਰੀਕਾ, ‘ਵਿਸ਼ਵ ਗੁਰੂ’ ਹੁਣ ‘ਵਿਸ਼ਵ ਚੇਲਾ’ ਬਣੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 7 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ।

ਮੁੱਖ ਮੰਤਰੀ ਨੇ ਕਈ ਸਿਆਸੀ ਮੁੱਦਿਆਂ 'ਤੇ ਵੀ ਗੱਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਬਿਜਲੀ (ਸੋਧ) ਬਿੱਲ, 2025 ਦਾ ਸਖ਼ਤ ਵਿਰੋਧ ਕਰਾਂਗੇ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ, ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ’ਤੇ ਲਿਖਿਆ, “ਅੱਜ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਹੋਰ ਬੈਚ ਸਿਖਲਾਈ ਲਈ ਸਿੰਗਾਪੁਰ ਲਈ ਰਵਾਨਾ ਹੋਇਆ। ਮੈਂ ਇਸ ਮੌਕੇ ਉਨ੍ਹਾਂ ਨੂੰ ਮਿਲਿਆ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਯਾਤਰਾ ਦੀ ਸਫਲਤਾ ਲਈ ਉਤਸ਼ਾਹਿਤ ਕੀਤਾ।

ਉਨ੍ਹਾਂ ਅੱਗੇ ਲਿਖਿਆ, “ਸਾਡੀ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਬੱਚੇ ਵਿਸ਼ਵ ਪੱਧਰੀ, ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਕਰਨ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ ਅਸੀਂ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਲਗਾਤਾਰ ਅੰਤਰਰਾਸ਼ਟਰੀ ਪੱਧਰ ਦੇ ਸਿਖਲਾਈ ਦੇ ਮੌਕੇ ਪ੍ਰਦਾਨ ਕਰ ਰਹੇ ਹਾਂ ਤਾਂ ਜੋ ਉਹ ਨਵੇਂ ਤੇ ਆਧੁਨਿਕ ਤਰੀਕੇ ਸਿੱਖ ਸਕਣ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰ ਸਕਣ। ਸਾਡਾ ਟੀਚਾ ਸਿਰਫ਼ ਸਕੂਲ ਬਣਾਉਣਾ ਨਹੀਂ ਹੈ, ਸਗੋਂ ਇੱਕ ਅਜਿਹੀ ਸਿੱਖਿਆ ਪ੍ਰਣਾਲੀ ਬਣਾਉਣਾ ਹੈ ਜੋ ਪੰਜਾਬ ਦੇ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਦੇ ਸਮਰੱਥ ਬਣਾਵੇ।"

ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਵਿਸ਼ਵ ਪੱਧਰੀ ਮੌਕੇ ਪ੍ਰਦਾਨ ਕਰਨ ਲਈ 30 ਪ੍ਰਿੰਸੀਪਲਾਂ ਦਾ ਅੱਠਵਾਂ ਬੈਚ 8 ਤੋਂ 14 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਰਵਾਨਾ ਹੋ ਰਿਹਾ ਹੈ। ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਵਾਲੇ ਅੱਠ ਬੈਚਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ।" ਉਨ੍ਹਾਂ ਕਿਹਾ ਕਿ ਪ੍ਰੋਗਰਾਮ ਲਈ ਪਾਰਦਰਸ਼ੀ ਚੋਣ ਪ੍ਰਕਿਰਿਆ ਅਪਣਾਈ ਗਈ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੁਆਰਾ ਚੁਣੇ ਗਏ ਪ੍ਰਿੰਸੀਪਲਾਂ ਦੀ ਤਸਦੀਕ ਕੀਤੀ ਗਈ।

ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, "ਸਿਖਲਾਈ ਦੌਰਾਨ ਇਹ ਪ੍ਰਿੰਸੀਪਲ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਜਾਣੂ ਹੁੰਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ, ਉਹ ਇਨ੍ਹਾਂ ਅਭਿਆਸਾਂ ਨੂੰ ਵਿਦਿਆਰਥੀਆਂ ਅਤੇ ਸਹਿਯੋਗੀਆਂ ਨਾਲ ਸਾਂਝਾ ਕਰਦੇ ਹਨ ਤਾਂ ਜੋ ਸਾਡੇ ਵਿਦਿਆਰਥੀ ਸਿੱਖਿਆ ਦੇ ਵਿਸ਼ਵ ਪੱਧਰੀ ਮਿਆਰਾਂ ਦਾ ਸਾਹਮਣਾ ਕਰ ਸਕਣ। ਇਹ ਮਾਰਗ-ਦਰਸ਼ਕ ਪਹਿਲਕਦਮੀ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਇਹ ਅਧਿਆਪਕ-ਵਿਦਿਆਰਥੀਆਂ ਲਈ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾ ਕੇ ਬਦਲਾਅ ਵਜੋਂ ਕੰਮ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਅਧਿਆਪਕਾਂ ਦੀ ਮੁਹਾਰਤ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਉਹ ਆਧੁਨਿਕ ਅਧਿਆਪਨ ਵਿਧੀਆਂ ਨਾਲ ਚੰਗੀ ਤਰ੍ਹਾਂ ਜਾਣੂ ਹਨ ਤਾਂ ਜੋ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰ ਸਕਣ।

ਵਿਦਿਆਰਥੀਆਂ ਦੇ ਪ੍ਰਦਰਸ਼ਨ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, "ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ. ਸੀ.ਐਲ.ਏ.ਟੀ. ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇ.ਈ.ਈ.ਮੇਨਜ਼, ਜੇ.ਈ.ਈ. ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਯੋਗਤਾ ਪ੍ਰਾਪਤ ਕੀਤੀ ਹੈ। 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ 'ਤੇ ਵੱਡਾ ਜ਼ੋਰ ਦੇ ਰਹੀ ਹੈ।"

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਆਉਣ ਵਾਲੇ ਦਿਨਾਂ ਵਿੱਚ ਇੱਕ ਵਿਅਕਤੀ ਆਪਣੀ ਦੌਲਤ ਨਾਲ ਨਹੀਂ ਸਗੋਂ ਆਪਣੇ ਬੱਚਿਆਂ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਇਸੇ ਲਈ ਸੂਬਾ ਸਰਕਾਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਦੇ ਇਕ ਕਿਸਾਨ ਦੀ ਧੀ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ 15ਵਾਂ ਰੈਂਕ ਪ੍ਰਾਪਤ ਕੀਤਾ। ਸਾਡੀ ਸਰਕਾਰ ਸੂਬੇ ਦੀਆਂ ਧੀਆਂ ਨੂੰ ਉਡਾਣ ਭਰਨ ਲਈ ਖੰਭ ਦੇ ਰਹੀ ਹੈ ਤਾਂ ਜੋ ਉਹ ਹਰ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ।"

ਇਕ ਸਵਾਲ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “20 ਮਾਰਚ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ ਕਿਉਂਕਿ ਟਾਟਾ ਸਟੀਲ ਇਸ ਦਿਨ ਭਾਰਤ ਵਿੱਚ ਆਪਣੇ ਦੂਜੇ ਸਭ ਤੋਂ ਵੱਡੇ ਪਲਾਂਟ ਵਿੱਚ ਕੰਮ ਸ਼ੁਰੂ ਕਰੇਗਾ। 3,200 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾ ਰਿਹਾ ਇਹ ਪ੍ਰੋਜੈਕਟ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਅਤੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵਧਾਏਗਾ।

ਇੱਕ ਹੋਰ ਸਵਾਲ 'ਤੇ, ਉਨ੍ਹਾਂ ਜਵਾਬ ਦਿੱਤਾ, “ਮੱਧ ਪੂਰਬ ਦੇ ਦੇਸ਼ਾਂ ਵਿੱਚ ਚੱਲ ਰਹੇ ਤਣਾਅ ਦੌਰਾਨ ਉਥੇ ਫਸੇ ਹੋਏ ਪੰਜਾਬ ਦੇ 385 ਵਿਅਕਤੀਆਂ ਦੀ ਪਛਾਣ ਹੁਣ ਤੱਕ ਕੀਤੀ ਗਈ ਹੈ। ਉਨ੍ਹਾਂ ਵਿੱਚੋਂ ਲਗਭਗ 300 ਯੂ.ਏ.ਈ. ਵਿੱਚ ਫਸੇ ਹੋਏ ਹਨ ਅਤੇ ਬਾਕੀ ਖੇਤਰ ਦੇ ਹੋਰ ਦੇਸ਼ਾਂ ਵਿੱਚ ਹਨ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੰਤਰ ਭਾਰਤ ਸਰਕਾਰ ਕੋਲ ਇਹ ਮੁੱਦਾ ਉਠਾ ਰਹੀ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਰੂਸ ਤੋਂ ਤੇਲ ਖਰੀਦਣ ਬਾਰੇ ਭਾਰਤ ਦੇ ਅਮਰੀਕੀ ਰਾਸ਼ਟਰਪਤੀ ਦੇ ਬਿਆਨ ਬਾਰੇ ਪੁੱਛੇ ਜਾਣ 'ਤੇ ਭਗਵੰਤ ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਜਿਹੜੇ ਲੋਕ ਦਮਗਜ਼ੇ ਮਾਰਦੇ ਸਨ ਕਿ ਭਾਰਤ 'ਵਿਸ਼ਵ ਗੁਰੂ' ਬਣ ਜਾਵੇਗਾ, ਉਨ੍ਹਾਂ ਨੇ ਇਸ ਨੂੰ ਘਟਾ ਕੇ 'ਵਿਸ਼ਵ ਚੇਲਾ' ਕਰ ਦਿੱਤਾ ਹੈ ਕਿਉਂਕਿ ਅਮਰੀਕਾ ਦੇਸ਼ ਨੂੰ ਆਪਣੀਆਂ ਸ਼ਰਤਾਂ ਦੱਸ ਰਿਹਾ ਹੈ। ਇਹ ਮੰਦਭਾਗਾ ਹੈ ਕਿ ਦੇਸ਼ ਦੀ ਵਿਦੇਸ਼ ਨੀਤੀ ਅਤੇ ਪ੍ਰਭੂਸੱਤਾ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।”

ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਬਿਜਲੀ (ਸੋਧ) ਬਿੱਲ, 2025 ਦਾ ਸਖ਼ਤ ਵਿਰੋਧ ਕਰੇਗੀ। ਉਨ੍ਹਾਂ ਕਿਹਾ, “ਇਹ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਹੜੱਪਣ ਦੀ ਕੋਸ਼ਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬਿਜਲੀ, ਸਿਹਤ ਅਤੇ ਸਿੱਖਿਆ ਸੂਬੇ ਦੇ ਵਿਸ਼ੇ ਹਨ ਅਤੇ ਕੇਂਦਰ ਨੂੰ ਇਨ੍ਹਾਂ ਵਿੱਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ।”

ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਆਪਣੇ ਆਪ ਨੂੰ ਵੱਡੇ ਸਿਆਸਤਦਾਨ ਸਮਝਦੇ ਆਗੂ ਮੀਡੀਆ ਦਾ ਧਿਆਨ ਖਿੱਚਣ ਲਈ ਨੌਟੰਕੀਆਂ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਵਾਪਸ ਆ ਗਿਆ ਹੈ।”

ਅਕਾਲੀ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਜ਼ਮੀਨੀ ਹਕੀਕਤਾਂ ਤੋਂ ਕੋਰਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਕਿਲ੍ਹੇ ਉਸਾਰ ਰਿਹਾ ਹੈ। ਪੰਜਾਬ ਦੇ ਲੋਕ ਅਜਿਹੇ ਆਗੂਆਂ ਦੇ ਪਿਛਲੇ ਰਿਕਾਰਡ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੂੰ ਸੂਬੇ ਨੂੰ ਬਰਬਾਦ ਕਰਨ ਦਾ ਇੱਕ ਹੋਰ ਮੌਕਾ ਕਦੇ ਨਹੀਂ ਦੇਣਗੇ।”ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਵੀ ਮੌਜੂਦ ਸਨ।

‘ਉਡਤਾ ਪੰਜਾਬ’ ਤੋਂ ‘ਰੰਗਲਾ ਪੰਜਾਬ’, ਪੰਜਾਬ ਨਸ਼ਿਆਂ ਵਿਰੁੱਧ ਦੁਨੀਆ ਦੀ ਸਭ ਤੋਂ ਯੋਜਨਾਬੱਧ ਜੰਗ ਲੜ ਰਿਹਾ ਹੈ: ਬਲਤੇਜ ਪੰਨੂ
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ - 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

‘ਉਡਤਾ ਪੰਜਾਬ’ ਤੋਂ ‘ਰੰਗਲਾ ਪੰਜਾਬ’, ਪੰਜਾਬ ਨਸ਼ਿਆਂ ਵਿਰੁੱਧ ਦੁਨੀਆ ਦੀ ਸਭ ਤੋਂ ਯੋਜਨਾਬੱਧ ਜੰਗ ਲੜ ਰਿਹਾ ਹੈ: ਬਲਤੇਜ ਪੰਨੂ

ਅਕਾਲੀ-ਭਾਜਪਾ ਅਤੇ ਕਾਂਗਰਸ ਨੇ 15 ਸਾਲਾਂ ਤੱਕ ਨਸ਼ਾ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਭਗਵੰਤ ਮਾਨ ਸਰਕਾਰ ਸਪਲਾਈ ਚੇਨ ਤੋੜ ਰਹੀ ਹੈ: ਬਲਤੇਜ ਪੰਨੂ

ਇੱਕ ਸਾਲ ਵਿੱਚ 16.70 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ, ਹੈਰੋਇਨ ਅਤੇ ਭੁੱਕੀ ਦੀ ਰਿਕਾਰਡ ਜ਼ਬਤੀ: ਬਲਤੇਜ ਪੰਨੂ

ਚੰਡੀਗੜ੍ਹ, 2 ਮਾਰਚ 2026:  ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ 'ਤੇ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੇ ਵਿਰੁੱਧ ਇੱਕ ਅਜਿਹੀ ਯੋਜਨਾਬੱਧ ਅਤੇ ਬਹੁ-ਪੱਖੀ ਜੰਗ ਲੜ ਰਿਹਾ ਹੈ ਜਿਸਦੀ ਦੁਨੀਆ ਵਿੱਚ ਕਿਤੇ ਵੀ ਮਿਸਾਲ ਨਹੀਂ ਮਿਲਦੀ। ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਇਸ ਮੁਹਿੰਮ ਨੂੰ ਇੱਕ ਇਤਿਹਾਸਕ ਅਤੇ ਜਨਤਕ ਅੰਦੋਲਨ ਕਰਾਰ ਦਿੱਤਾ, ਜਿਸ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਇੱਕ ਸੰਗਠਿਤ ਅਤੇ ਨਤੀਜਾ-ਮੁਖੀ ਮਿਸ਼ਨ ਵਿੱਚ ਬਦਲ ਦਿੱਤਾ ਹੈ।

ਆਪ ਪੰਜਾਬ ਦੇ ਰਾਜ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ।ਨਸ਼ਾਖੋਰੀ ਇੱਕ ਵਿਸ਼ਵਵਿਆਪੀ ਖ਼ਤਰਾ ਹੈ। ਅਸੀਂ ਮੈਕਸੀਕੋ ਅਤੇ ਕੈਨੇਡਾ ਵਰਗੇ ਦੇਸ਼ਾਂ ਵਿੱਚ ਹਾਲਾਤ ਦੇਖ ਰਹੇ ਹਾਂ, ਅਤੇ ਭਾਰਤ ਦੇ ਹੋਰ ਰਾਜਾਂ ਵਿੱਚ ਵੀ ਵੱਡੀ ਬਰਾਮਦਗੀ ਦੀਆਂ ਖ਼ਬਰਾਂ ਹਨ। ਪਰ ਕੋਈ ਵੀ ਸੂਬਾ ਜਾਂ ਦੇਸ਼ ਇਸ ਲੜਾਈ ਨੂੰ ਪੰਜਾਬ ਵਾਂਗ ਯੋਜਨਾਬੱਧ ਤਰੀਕੇ ਨਾਲ ਨਹੀਂ ਲੜ ਰਿਹਾ।

ਪਿਛਲੇ ਇੱਕ ਸਾਲ ਦੇ ਅਧਿਕਾਰਤ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ, “ਇੱਕ ਸਾਲ ਵਿੱਚ 36,178 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 51,648 ਗ੍ਰਿਫਤਾਰੀਆਂ ਹੋਈਆਂ ਹਨ। 16.70 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁੱਖ ਬਰਾਮਦਗੀ ਵਿੱਚ 2,276.98 ਕਿਲੋ ਹੈਰੋਇਨ, 29,299 ਕਿਲੋ ਭੁੱਕੀ, 686 ਕਿਲੋ ਅਫੀਮ, 807.96 ਕਿਲੋ ਗਾਂਜਾ, 36.47 ਕਿਲੋ ਆਈਸ, 68 ਕਿਲੋ ਚਰਸ ਅਤੇ 4.46 ਕਿਲੋ ਕੋਕੀਨ ਦੇ ਨਾਲ-ਨਾਲ 50 ਹਜ਼ਾਰ ਗੋਲੀਆਂ/ਕੈਪਸੂਲ ਅਤੇ 1,985 ਇੰਜੈਕਸ਼ਨ ਸ਼ਾਮਲ ਹਨ। ਪੰਜਾਬ ਨੇ ਦੇਸ਼ ਵਿੱਚ ਸਭ ਤੋਂ ਵੱਡੀ ਬਰਾਮਦਗੀ ਦਰਜ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੰਬੀ ਤਿਆਰੀ ਤੋਂ ਬਾਅਦ ਇਸ ਸਮਝ ਨਾਲ ਸ਼ੁਰੂ ਕੀਤੀ ਗਈ ਸੀ ਕਿ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜੀ ਕੋਈ ਵੀ ਲੜਾਈ ਜਨਤਕ ਭਾਗੀਦਾਰੀ ਤੋਂ ਬਿਨਾਂ ਸਫਲ ਨਹੀਂ ਹੋ ਸਕਦੀ। ਬਲਤੇਜ ਪੰਨੂ ਨੇ ਕਿਹਾ ਕਿ।ਨਸ਼ਾ ਮੁਕਤੀ ਮੋਰਚਾ ਦੇ ਤਹਿਤ ਪੰਜਾਬ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ ਗਿਆ ਸੀ: ਦੁਆਬਾ, ਮਾਝਾ, ਮਾਲਵਾ ਪੂਰਬੀ, ਮਾਲਵਾ ਪੱਛਮੀ ਅਤੇ ਮਾਲਵਾ ਕੇਂਦਰੀ। ਅਸੀਂ ਅੱਗੇ ਜ਼ਿਲ੍ਹਾ ਅਤੇ ਹਲਕਾ ਪੱਧਰ ਦੇ ਢਾਂਚੇ ਤਿਆਰ ਕੀਤੇ। ਪੂਰੇ ਪੰਜਾਬ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਅਤੇ ਮੋਗਾ ਦੇ ਨੇੜੇ ਕਿੱਲੀ ਚਾਹਲ ਵਿਖੇ ਹੋਏ ਭਾਰੀ ਇਕੱਠ ਵਿੱਚ ਲੱਖਾਂ ਲੋਕਾਂ ਨੇ ਸ਼ਮੂਲੀਅਤ ਕੀਤੀ।

ਜਵਾਬਦੇਹੀ ਪ੍ਰਣਾਲੀ ਬਾਰੇ ਦੱਸਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਗ੍ਰਾਮ ਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਨਸ਼ਾ ਤਸਕਰਾਂ ਦੀ ਸਿੱਧੀ ਰਿਪੋਰਟ ਪੁਲਿਸ ਹੈੱਡਕੁਆਰਟਰ ਨੂੰ ਦੇਣ ਲਈ ਇੱਕ ਸੁਰੱਖਿਅਤ ਐਪ ਦਿੱਤੀ ਗਈ ਹੈ, ਅਤੇ 48 ਘੰਟਿਆਂ ਦੇ ਅੰਦਰ ਕਾਰਵਾਈ ਕਰਨੀ ਲਾਜ਼ਮੀ ਹੈ। ਪੂਰੀ ਜਾਂਚ ਤੋਂ ਬਾਅਦ 2,000 ਤੋਂ ਵੱਧ ਸ਼ਿਕਾਇਤਾਂ ਦੇ ਅਧਾਰ 'ਤੇ ਐਫਆਈਆਰ ਅਤੇ ਗ੍ਰਿਫਤਾਰੀਆਂ ਹੋਈਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਦੇ ਢਾਂਚੇ ਵਿੱਚ ਵੀ ਵੱਡੀ ਤਬਦੀਲੀ ਕੀਤੀ ਗਈ ਹੈ। ਪੰਨੂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਇਹ ਕੇਂਦਰ ਜੇਲ੍ਹਾਂ ਵਰਗੀਆਂ ਸਹੂਲਤਾਂ ਵਾਂਗ ਕੰਮ ਕਰਦੇ ਸਨ। ਅੱਜ, ਇਹ ਸਾਫ਼-ਸੁਥਰੀਆਂ ਅਤੇ ਸਹਿਯੋਗੀ ਥਾਵਾਂ ਹਨ। ਅਸੀਂ ਪਲੰਬਿੰਗ, ਇਲੈਕਟ੍ਰੀਕਲ ਕੰਮ, ਫਾਸਟ ਫੂਡ ਅਤੇ ਹੋਰ ਕਾਰੋਬਾਰਾਂ ਵਿੱਚ ਹੁਨਰ ਸਿਖਲਾਈ ਸ਼ੁਰੂ ਕੀਤੀ ਹੈ। ਆਈਟੀਆਈ ਇੰਸਟ੍ਰਕਟਰ ਅਤੇ ਨਿੱਜੀ ਕੰਪਨੀਆਂ ਮੁੜ ਵਸੇਬੇ ਅਤੇ ਰੁਜ਼ਗਾਰ ਵਿੱਚ ਸਹਾਇਤਾ ਕਰ ਰਹੀਆਂ ਹਨ, ਤਾਂ ਜੋ ਨਸ਼ਾ ਛੱਡ ਕੇ ਪਰਤਣ ਵਾਲੇ ਲੋਕ ਸਨਮਾਨ ਨਾਲ ਸਮਾਜ ਵਿੱਚ ਮੁੜ ਸ਼ਾਮਲ ਹੋ ਸਕਣ।

ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ 2007-2017 ਦੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਨਸ਼ਾ ਮਾਫੀਆ ਨੂੰ ਡੂੰਘੀਆਂ ਜੜ੍ਹਾਂ ਜਮਾਉਣ ਦਿੱਤੀਆਂ। ਉਸ ਦਹਾਕੇ ਦੌਰਾਨ ਸਿਆਸੀ ਸਰਪ੍ਰਸਤੀ ਅਤੇ ਜਾਣਬੁੱਝ ਕੇ ਕੀਤੀ ਗਈ ਅਣਗਹਿਲੀ ਕਾਰਨ ਨਸ਼ਾ ਨੈੱਟਵਰਕ ਯੋਜਨਾਬੱਧ ਤਰੀਕੇ ਨਾਲ ਫੈਲਿਆ। ਉਨ੍ਹਾਂ ਅੱਗੇ ਕਿਹਾ ਕਿ ਬਾਅਦ ਵਾਲੀ 2017-2022 ਦੀ ਕਾਂਗਰਸ ਸਰਕਾਰ ਵੀ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਇਸ ਗਠਜੋੜ ਨੂੰ ਤੋੜਨ ਵਿੱਚ ਅਸਫਲ ਰਹੀ। ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਹਫ਼ਤਿਆਂ ਵਿੱਚ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ, ਪਰ ਨਤੀਜਾ ਦੇਣ ਦੀ ਬਜਾਏ ਉਹ ਚੁੱਪੀ ਅਤੇ ਅਕਰਮਣਤਾ ਵਿੱਚ ਚਲੇ ਗਏ।

ਬਲਤੇਜ ਪੰਨੂ ਨੇ ਕਿਹਾ ਕਿ ਪੰਜ ਸਾਲਾਂ ਤੱਕ ਕਾਂਗਰਸ ਨੇ ਨਾ ਤਾਂ ਸਪਲਾਈ ਚੇਨ ਤੋੜੀ ਅਤੇ ਨਾ ਹੀ ਮਾਸਟਰਮਾਈਂਡਾਂ ਦੀ ਜਵਾਬਦੇਹੀ ਤੈਅ ਕੀਤੀ, ਜਿਸ ਨਾਲ ਪੰਜਾਬ ਇੱਕ ਹਨੇਰੇ ਖੱਡ ਵਿੱਚ ਫਸਿਆ ਰਿਹਾ। ਇਸ ਦੇ ਉਲਟ, ਮਾਨ ਸਰਕਾਰ ਨੇ ਨਸ਼ਾ ਮਾਫੀਆ ਵਿਰੁੱਧ ਨਿਰਣਾਇਕ ਅਤੇ ਲਗਾਤਾਰ ਕਾਰਵਾਈ ਕਰਨ ਦੀ ਇੱਛਾ ਸ਼ਕਤੀ ਦਿਖਾਈ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਸਪਲਾਈ ਲਾਈਨਾਂ ਕਾਫੀ ਹੱਦ ਤੱਕ ਤੋੜ ਦਿੱਤੀਆਂ ਗਈਆਂ ਹਨ। ਬਲਤੇਜ ਪੰਨੂ ਨੇ ਕਿਹਾ  ਕਿ।ਕਈ ਤਸਕਰ ਪੰਜਾਬ ਛੱਡ ਕੇ ਭੱਜ ਗਏ ਹਨ ਅਤੇ ਆਪਣੇ ਘਰਾਂ ਨੂੰ ਜਿੰਦਰੇ ਲਗਾ ਦਿੱਤੇ ਹਨ। ਅਸੀਂ ਮੀਡੀਆ ਨੂੰ ਇਨ੍ਹਾਂ ਬੰਦ ਘਰਾਂ ਦੀਆਂ ਵੀਡੀਓਜ਼ ਦਿਖਾਈਆਂ ਹਨ। ਇਹ ਬੰਦ ਘਰ ਸਖ਼ਤ ਪੁਲਿਸਿੰਗ ਦਾ ਸਬੂਤ ਹਨ। ਇਹ ਕਾਰਵਾਈ ਕਮਜ਼ੋਰ ਨਹੀਂ ਹੋਵੇਗੀ।

ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨੂੰ 20 ਸਾਲਾਂ ਤੋਂ ਵੱਧ ਸਮੇਂ ਤੱਕ ਹਨੇਰੇ ਖੱਡ ਵਿੱਚ ਧੱਕਿਆ ਗਿਆ। ਇਹ ਸਿਰਫ਼ ਸਾਡੀ ਇਕੱਲਿਆਂ ਦੀ ਲੜਾਈ ਨਹੀਂ ਹੈ; ਇਹ ਅਗਲੀ ਪੀੜ੍ਹੀ ਲਈ ਹੈ। ਅਸੀਂ ਰੰਗਲਾ ਪੰਜਾਬ ਬਣਾਵਾਂਗੇ ਅਤੇ ਇਸ ਨੂੰ ‘ਉਡਤਾ ਪੰਜਾਬ’ ਨਹੀਂ ਰਹਿਣ ਦਿਆਂਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੈਂਗਲੁਰੂ ਦੌਰੇ ‘ਤੇ
Chandigarh,26,FEB,2026,(Azad Soch News):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਬੈਂਗਲੁਰੂ ਦੌਰੇ ‘ਤੇ ਹਨ ਤੇ ਇਸ ਦੌਰਾਨ ਉਹ ਇਕ ਨਿੱਜੀ ਕੇਅਰ ਸੈਂਟਰ ਵਿਚ ਰਹਿਣਗੇ ਜਿਥੇ ਉਹ ਲਗਭਗ 7 ਦਿਨ ਬਿਤਾਉਣਗੇ,ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਕੇਅਰ ਸੈਂਟਰ ਵਿਚ ਰਹਿ ਚੁੱਕੇ ਹਨ ਜਿਥੇ ਉਨ੍ਹਾਂ ਨੇ ਪਹਿਲਾਂ 10 ਤੋਂ 12 ਦਿਨ ਬਿਤਾਏ ਸੀ ਤੇ ਆਪਣਾ ਇਲਾਜ ਕਰਵਾਇਆ ਸੀ,ਇਸੇ ਇੰਸਟੀਚਿਊਟੀ ਵਿਚ ਹੀ ਪੁਰਾਣੀ ਖੰਘ ਤੇ ਸ਼ੂਗਰ ਲਈ 12 ਦਿਨਾਂ ਦਾ ਨੈਚੁਰਲਪੈਥੀ ਟ੍ਰੀਟਮੈਂਟ (Naturopathy Treatment) ਕਰਵਾਇਆ ਸੀ।

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ
*ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ*

*ਕਰਤਾਰਪੁਰ ਰੋਡ ’ਤੇ ਬਣੇਗਾ ਅਤਿ-ਆਧੁਨਿਕ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ; ਬਿਜਲੀ ਦੀਆਂ ਲਾਈਨਾਂ ਸ਼ਿਫਟ ਕਰਨ ਲਈ 55 ਲੱਖ ਰੁਪਏ ਮਨਜ਼ੂਰ: ਹਰਪਾਲ ਸਿੰਘ ਚੀਮਾ*

*ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ: ਹਰਪਾਲ ਸਿੰਘ ਚੀਮਾ*

*ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ 'ਤੇ ਫੈਲਾਏਗਾ ਅਤੇ ਸਮਰਪਿਤ ਵਿਦਵਾਨ ਪੈਦਾ ਕਰੇਗਾ: ਹਰਪਾਲ ਸਿੰਘ ਚੀਮਾ*

*ਭਗਵੰਤ ਸਿੰਘ ਮਾਨ ਸਰਕਾਰ ਨੇ ਅਧਿਐਨ ਕੇਂਦਰ 'ਤੇ ਸਮਾਂਬੱਧ ਕਾਰਵਾਈ ਕਰਕੇ ਸੰਗਤ ਦੀ ਚਿਰੋਕਣੀ ਮੰਗ ਪੂਰੀ ਕੀਤੀ: ਹਰਪਾਲ ਸਿੰਘ ਚੀਮਾ*

*ਚੰਡੀਗੜ੍ਹ/ਜਲੰਧਰ, 19 ਫਰਵਰੀ 2026*  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ 'ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ' ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵੀਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤੀ ਗਈ।

ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ ਕਰ ਲਿਆ ਹੈ। ਇਸ ਜ਼ਮੀਨ ਦੀ ਵਰਤੋਂ ਹੁਣ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ਵ ਪੱਧਰੀ ਸੰਸਥਾ ਬਣਾਉਣ ਲਈ ਕੀਤੀ ਜਾਵੇਗੀ।”

ਉਨ੍ਹਾਂ ਅੱਗੇ ਐਲਾਨ ਕੀਤਾ, "ਪੰਜਾਬ ਸਰਕਾਰ ਇਸ ਜਗ੍ਹਾ ਤੋਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਸ਼ਿਫਟ ਕਰਨ ਲਈ 55 ਲੱਖ ਰੁਪਏ ਦਾ ਖਰਚਾ ਸਹਿਣ ਕਰੇਗੀ ਤਾਂ ਜੋ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸੁਚਾਰੂ ਢੰਗ ਨਾਲ ਚੱਲ ਸਕੇ।"

ਵਿੱਤ ਮੰਤਰੀ ਨੇ ਦੱਸਿਆ, “ਜ਼ਮੀਨ ਦੀ ਰਜਿਸਟਰੀ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਹੁਣ ਕਬਜ਼ਾ ਮਿਲਣ ਨਾਲ ਇਹ ਪ੍ਰੋਜੈਕਟ ਲਾਗੂ ਹੋਣ ਦੇ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ। ਇਸ ਕੇਂਦਰ ਦਾ ਡਿਜ਼ਾਈਨ ਅਤੇ ਲੇਆਉਟ ਪਲਾਨ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਮਾਹਿਰਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਜਲਦੀ ਹੀ ਟੈਂਡਰ ਕੱਢੇ ਜਾਣਗੇ ਤਾਂ ਜੋ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਹੋ ਸਕੇ।”

ਭਗਵੰਤ ਮਾਨ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸ੍ਰੀ ਗੁਰੂ1 ਰਵੀਦਾਸ ਬਾਣੀ ਅਧਿਐਨ ਕੇਂਦਰ ਦੁਨੀਆ ਭਰ ਵਿੱਚ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਫੈਲਾਉਣ ਵਾਲੇ ਵਿਦਵਾਨਾਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਸਰਕਾਰ ਗੁਰੂ ਜੀ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਦ੍ਰਿੜ ਹੈ।”

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵੀਦਾਸ ਜੀ ਦੀ ਵਿਰਾਸਤ ਨੂੰ ਸਤਿਕਾਰ ਦੇਣ ਅਤੇ ਗੁਰੂ ਜੀ ਵੱਲੋਂ ਦਰਸਾਈ ਫਿਰਕੂ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ।”

ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਨੇ ਇਸ ਪ੍ਰੋਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਸੰਗਤਾਂ ਦੀ ਚਿਰੋਕਣੀ ਮੰਗ ਨੂੰ ਇਮਾਨਦਾਰੀ ਤੇ ਤੇਜ਼ੀ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਬਾਅਦ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਇਕ ਬਲਕਾਰ ਸਿੰਘ, ਚੇਅਰਮੈਨ ਪਵਨ ਟੀਨੂੰ, ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲਿਆ।

ਸੜਕ ਸੁਰੱਖਿਆ ਫੋਰਸ ਦਾ ਮਾਡਲ ਲਾਗੂ ਕਰਨ ਲਈ ਹੋਰ ਸੂਬਿਆਂ ਨੇ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ, ਹੋਰ ਸੂਬਿਆਂ ਨੇ ਵੀ ਮਾਡਲ ਅਪਣਾਉਣ ਵਿੱਚ ਦਿਲਚਸਪੀ ਦਿਖਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸੜਕ ਸੁਰੱਖਿਆ ਫੋਰਸ ਦਾ ਮਾਡਲ ਲਾਗੂ ਕਰਨ ਲਈ ਹੋਰ ਸੂਬਿਆਂ ਨੇ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪ੍ਰਧਾਨ ਮੰਤਰੀ ਨੇ ਵੀ ‘ਮਨ ਕੀ ਬਾਤ’ ਵਿੱਚ ਸੜਕ ਸੁਰੱਖਿਆ ਦਾ ਜ਼ਿਕਰ ਕੀਤਾ, ਐਸ.ਐਸ.ਐਫ. ਦਾ ਗਠਨ ਕਰਕੇ ਪੰਜਾਬ ਨੇ ਦੇਸ਼ ਦਾ ਮਾਰਗਦਰਸ਼ਨ ਕੀਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*‘ਆਪ’ ਸਰਕਾਰ ਤੋਂ ਪਹਿਲਾਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਵਾਲੇ ਸਿਖਰਲੇ ਤਿੰਨ ਸੂਬਿਆਂ ਵਿੱਚ ਸ਼ਾਮਲ ਸੀ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹੁਣ ਸੂਬੇ ਵਿੱਚ ਹਾਦਸੇ ਦੇ ਪੀੜਤਾਂ ਨੂੰ ਫੌਰੀ ਸਹਾਇਤਾ ਅਤੇ ਹਸਪਤਾਲ ਵਿੱਚ ਢੁਕਵਾਂ ਇਲਾਜ ਮਿਲਦਾ ਜਿਸ ਨਾਲ ਬੇਸ਼ਕੀਮਤੀ ਜ਼ਿੰਦਗੀਆਂ ਬਚ ਜਾਂਦੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਰੋਜ਼ਾਨਾ ਤਿੰਨ ਮੌਤਾਂ ਹੋਣ ਨਾਲ ‘ਖੂਨੀ ਸੜਕ’ ਵਜੋਂ ਜਾਣੇ ਜਾਂਦੇ ਪਟਿਆਲਾ- ਸਰਹਿੰਦ ਰੋਡ ਦੀ ਕਾਇਆਕਲਪ ਕੀਤੀ ਗਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹਰੇਕ ਪਿੰਡ ਨੂੰ ਵੱਡੇ ਰੂਟਾਂ ਨਾਲ ਜੋੜਨ ਲਈ ਬਣਾਈ ਜਾ ਰਹੀਆਂ 43000 ਕਿਲੋਮੀਟਰ ਸੜਕਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਚੰਡੀਗੜ੍ਹ, 25 ਜਨਵਰੀ 2026* ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਗਠਨ ਤੋਂ ਬਾਅਦ ਸੜਕ ਸੁਰੱਖਿਆ ਵਿਵਸਥਾ ਵਿੱਚ ਵਿਆਪਕ ਸੁਧਾਰ ਦਰਜ ਕੀਤਾ ਗਿਆ ਹੈ। ਹਾਦਸੇ ਵਾਲੀਆਂ ਥਾਵਾਂ ’ਤੇ ਐਸ.ਐਸ.ਐਫ. ਦਾ ਫੌਰੀ ਪਹੁੰਚਣਾ, ਪੀੜਤਾਂ ਨੂੰ ਮੁਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ’ਚ 48 ਫੀਸਦੀ ਕਮੀ ਆਈ ਹੈ। ਕਿਸੇ ਸਮੇਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਲਈ ਪੰਜਾਬ ਦਾ ਨਾਮ ਦੇਸ਼ ਦੇ ਸਿਖਰਲੇ ਤਿੰਨ ਸੂਬਿਆਂ ਵਿੱਚ ਸ਼ੁਮਾਰ ਸੀ ਪਰ ਪੰਜਾਬ ਵਿੱਚ ਇਹ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ ਅਤੇ ਪੀੜਤਾਂ ਨੂੰ ਫੌਰੀ ਹਸਪਤਾਲ ਪਹੁੰਚਾਉਣ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਕੀਮਤੀ ਮਨੁੱਖੀ ਜ਼ਿੰਦਗੀਆਂ ਬਚ ਰਹੀਆਂ ਹਨ।

ਇਸ ਵਿਆਪਕ ਸੁਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਖੂਨੀ ਸੜਕ (ਕਿੱਲਰ ਰੋਡ) ਵਜੋਂ ਜਾਣੇ ਜਾਂਦੇ ਪਟਿਆਲਾ- ਸਰਹਿੰਦ ਰੋਡ ਵਰਗੀਆਂ ਹਾਦਸੇ ਦੇ ਖਤਰੇ ਵਾਲੀਆਂ ਥਾਵਾਂ ਨੂੰ ਜ਼ੋਖਮ ਦੀ ਸਥਿਤੀ ਤੋਂ ਬਾਹਰ ਕੱਢਣ ਵਿੱਚ ਵੱਡੀ ਭੂਮਿਕਾ ਨਿਭਾਈ। ਸੂਬਾ ਭਰ ਵਿੱਚ 43000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਨੇ ਇਸ ਮਾਡਲ ਪ੍ਰਤੀ ਦਿਲਚਸਪੀ ਜ਼ਾਹਰ ਕੀਤੀ ਹੈ ਅਤੇ ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਨੇ ਵੀ ‘ਮਨ ਕੀ ਬਾਤ’ ਵਿੱਚ ਦੇਸ਼ ਲਈ ਸੜਕ ਸੁਰੱਖਿਆ ਦਾ ਜ਼ਿਕਰ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ’ਚ 48 ਫੀਸਦੀ ਕਮੀ ਆਈ ਹੈ ਜਿਸ ਕਰਕੇ ਇਸ ਮਾਡਲ ਪ੍ਰਤੀ ਹੋਰ ਸੂਬਿਆਂ ਨੇ ਦਿਲਚਸਪੀ ਦਿਖਾਈ ਹੈ।” ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸੂਬਿਆਂ ਨੇ ਆਪੋ-ਆਪਣੇ ਸੂਬੇ ਵਿੱਚ ਜਨਤਕ ਸੁਰੱਖਿਆ ਵਾਲੇ ਇਸ ਨਿਵੇਕਲੇ ਉਪਰਾਲੇ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨਾਲ ਸੰਪਰਕ ਕਾਇਮ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਵਿੱਚ ਸੜਕ ਸੁਰੱਖਿਆ ਬਾਰੇ ਗੱਲ ਕੀਤੀ, ਪਰ ਪੰਜਾਬ ਸੜਕ ਸੁਰਖਿਆ ਫੋਰਸ ਗਠਿਤ ਕਰ ਕੇ ਸਮੁੱਚੇ ਦੇਸ਼ ਲਈ ਚਾਨਣ ਮੁਨਾਰਾ ਬਣਿਆ।

ਮੁੱਖ ਮੰਤਰੀ ਨੇ ਕਿਹਾ ਕਿ ਐਸ.ਐਸ.ਐਫ. ਦੇ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ 1,597 ਕਰਮਚਾਰੀ ਐਸ.ਐਸ.ਐਫ. ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਨਵੀਨਤਮ ਤੇ ਪੂਰੀ ਤਰ੍ਹਾਂ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ। ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਇਸ ਫੋਰਸ ਦੇ ਗਠਿਤ ਹੋਣ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 48 ਫ਼ੀਸਦ ਕਮੀ ਆਈ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀਆਂ ਕੀਮਤੀ ਚੀਜ਼ਾਂ ਅਤੇ ਪੈਸੇ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਇਹ ਫੋਰਸ 4,200 ਕਿਲੋਮੀਟਰ ਲੰਬੇ ਹਾਈਵੇਅ 'ਤੇ ਤਾਇਨਾਤ ਕੀਤੀ ਗਈ ਹੈ ਜਿੱਥੇ ਟ੍ਰੈਫਿਕ ਹਾਦਸਿਆਂ ਦੀ ਸੰਭਾਵਨਾ ਵੱਧ ਹੁੰਦੀ ਹੈ। ਆਪਣੇ ਨਿਰਧਾਰਤ ਖੇਤਰਾਂ ਵਿੱਚ ਗਸ਼ਤ ਕਰਨ ਤੋਂ ਇਲਾਵਾ, ਐਸ.ਐਸ.ਐਫ. ਟ੍ਰੈਫਿਕ ਉਲੰਘਣਾਵਾਂ ਵਿਰੁੱਧ ਮਜ਼ਬੂਤ ਰੋਕਥਾਮ ਵਜੋਂ ਵੀ ਕੰਮ ਕਰਦਾ ਹੈ। ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਅਜਿਹੇ ਗੰਭੀਰ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਪਹਿਲਾਂ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਚੋਟੀ ਦੇ ਤਿੰਨ ਰਾਜਾਂ ਵਿੱਚ ਸ਼ਾਮਲ ਸੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹੁਣ ਹਾਦਸੇ ਦੇ ਪੀੜਤਾਂ ਨੂੰ ਹਸਪਤਾਲਾਂ ਵਿੱਚ ਤੁਰੰਤ ਮੁੱਢਲੀ ਸਹਾਇਤਾ ਅਤੇ ਸਹੀ ਇਲਾਜ ਮਿਲ ਰਿਹਾ ਹੈ। ‘ਕਾਤਲ ਸੜਕ’ ਵਜੋਂ ਜਾਣੀ ਜਾਂਦੀ ਪਟਿਆਲਾ- ਸਰਹਿੰਦ ਸੜਕ, ਜਿੱਥੇ ਔਸਤਨ ਰੋਜ਼ਾਨਾ ਤਿੰਨ ਮੌਤਾਂ ਹੁੰਦੀਆਂ ਸਨ, ਹੁਣ ਇੱਕ ਸੁਰੱਖਿਅਤ ਸੜਕ ਵਿੱਚ ਤਬਦੀਲ ਹੋ ਗਈ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਨੂੰ ਮੁੱਖ ਕੌਮੀ ਮਾਰਗਾਂ ਨਾਲ ਜੋੜਨ ਲਈ ਪੰਜਾਬ ਭਰ ਵਿੱਚ 43,000 ਕਿਲੋਮੀਟਰ ਉੱਚ-ਗੁਣਵੱਤਾ ਵਾਲੀਆਂ ਸੜਕਾਂ ਦਾ ਨਿਰਮਾਣ ਕਰ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਮੁਖੀ ਦੇ ਸੂਬੇ ਨੂੰ ਮੁੜ ਬੇਅਦਬੀ ਅਤੇ ਗੁੰਡਾਗਰਦੀ ਦੇ ਕਾਲੇ ਦੌਰ ਵਿੱਚ ਧੱਕਣ ਦੇ ਮਨਸੂਬਿਆਂ ਨੂੰ ਲੋਕ ਸਫਲ ਨਹੀਂ ਹੋਣ ਦੇਣਗੇ-ਮੁੱਖ ਮੰਤਰੀ
*ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰੂ ਸਾਹਿਬਾਨ ਦੇ ਸਿਪਾਹੀ ਬਣਨ ਦੀ ਬਜਾਏ ਸੁਖਬੀਰ ਬਾਦਲ ਦੇ ਸਿਪਾਹੀ ਬਣੇ ਹੋਏ ਹਨ ਜੋ ਪੰਥ ਲਈ ਬਹੁਤ ਮੰਦਭਾਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

**ਸ਼੍ਰੋਮਣੀ ਕਮੇਟੀ ਦੇ ਮੁਖੀ ਦੇ ਸੂਬੇ ਨੂੰ ਮੁੜ ਬੇਅਦਬੀ ਅਤੇ ਗੁੰਡਾਗਰਦੀ ਦੇ ਕਾਲੇ ਦੌਰ ਵਿੱਚ ਧੱਕਣ ਦੇ ਮਨਸੂਬਿਆਂ ਨੂੰ ਲੋਕ ਸਫਲ ਨਹੀਂ ਹੋਣ ਦੇਣਗੇ-ਮੁੱਖ ਮੰਤਰੀ*

*ਅਕਾਲੀਆਂ ਦੇ ਰਾਜ ਦੌਰਾਨ ਹੁੰਦੀ ਗੁੰਡਾਗਰਦੀ ਅਤੇ ਬੇਅਦਬੀ ਨੂੰ ਲੋਕ ਕਦੇ ਭੁੱਲ ਨਹੀਂ ਸਕਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮਜੀਠਾ(ਅੰਮ੍ਰਿਤਸਰ), 18 ਜਨਵਰੀ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, "ਪਰਚੀ ਦਾ ਦੌਰ" (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖਤਮ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਡਰਾਉਣ-ਧਮਕਾਉਣ ਵਾਲੀ ਸਿਆਸਤ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਅਤੇ ਵਿਕਾਸ, ਜਵਾਬਦੇਹੀ ਤੇ ਲੋਕ ਭਲਾਈ 'ਤੇ ਕੇਂਦਰਿਤ ਮਾਡਲ ਨੂੰ ਅਪਣਾਇਆ ਹੈ।

ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਅਕਾਲੀਆਂ ਦੀ ਸੱਤਾ ਵਿੱਚ ਵਾਪਸੀ ਦਾ ਭਾਵ ਬੇਅਦਬੀਆਂ ਅਤੇ ਨਿਰਦੋਸ਼ ਲੋਕਾਂ 'ਤੇ ਗੋਲੀਬਾਰੀ ਵੱਲ ਵਾਪਸੀ ਹੋਵੇਗਾ। ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ ਜਨਰਲ ਡਾਇਰ ਨੂੰ ਰਾਤ ਦੇ ਖਾਣੇ ਦੀ ਮੇਜ਼ਬਾਨੀ ਨੂੰ ਸੂਬੇ ਪ੍ਰਤੀ ਵਿਸ਼ਵਾਸਘਾਤ ਦੱਸਿਆ ਜੋ ਪੰਜਾਬ ਦੇ ਲੋਕ ਕਦੇ ਨਹੀਂ ਭੁੱਲਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਗੁਰੂ ਸਾਹਿਬ ਦੀ ਸੇਵਾ ਕਰਨੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਰਿਵਾਰਾਂ ਦਾ ਪੱਖ ਪੂਰਨਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਫ਼ਤ ਬਿਜਲੀ, ਸੜਕਾਂ ਦਾ ਨਵੀਨੀਕਰਨ ਅਤੇ ਲੋਕ ਪੱਖੀ ਪ੍ਰਸ਼ਾਸਨ ਨੇ ਸੌੜੀ ਰਾਜਨੀਤੀ ਦੀ ਥਾਂ ਲੈ ਲਈ ਹੈ, ਜਿਸ ਨਾਲ ਮਜੀਠੀਆ ਵਿੱਚ 11.32 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਨਾਲ ਵਿਕਾਸ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ।

ਮਜੀਠਾ ਵਿੱਚ 23 ਨਵੀਆਂ ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾਂ, ਇਹ ਇਲਾਕਾ ਲਗਾਤਾਰ ਡਰ ਹੇਠ ਰਹਿੰਦਾ ਸੀ। ਇਸ ਖੇਤਰ ਦੇ ਖੁਦ ਨੂੰ 'ਜਰਨੈਲ' ਦੱਸਣ ਵਾਲੇ ਵਿਅਕਤੀ ਨੇ ਆਮ ਲੋਕਾਂ ਵਿਰੁੱਧ ਝੂਠੇ ਕੇਸਾਂ ਨੂੰ ਹਥਿਆਰ ਵਜੋਂ ਵਰਤਿਆ। ਕਾਂਗਰਸ ਅਤੇ ਅਕਾਲੀ, ਦੋਵਾਂ ਸਰਕਾਰਾਂ ਦੀ ਆਪਸੀ ਮਿਲੀਭੁਗਤ ਨਾਲ ਦਹਿਸ਼ਤ ਭਰੇ ਰਾਜ ਦੀ ਸ਼ੁਰੂਆਤ ਹੋਈ ਅਤੇ ਲੋਕ ਸਰਕਾਰ ਖਿਲਾਫ ਬੋਲਣ ਤੋਂ ਡਰਦੇ ਸਨ।” ਉਨ੍ਹਾਂ ਕਿਹਾ ਕਿ ਇਹ ਡਰ ਹੁਣ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਕਿਉਂਕਿ ਹੁਣ ਲੋਕਾਂ ਦਾ ਰਾਜ ਹੈ ਅਤੇ ਉਨ੍ਹਾਂ ਨੇ ਅਜਿਹੀ ਸੌੜੀ ਰਾਜਨੀਤੀ ਨੂੰ ਨਿਰਣਾਇਕ ਤੌਰ 'ਤੇ ਸੂਬੇ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਮਜੀਠੀਆ ਅਤੇ ਬਾਦਲ ਪਰਿਵਾਰਾਂ ਵੱਲੋਂ ਚਲਾਈ ਜਾ ਰਹੀ ਡਰਾਉਣ-ਧਮਕਾਉਣ ਵਾਲੀ ਰਾਜਨੀਤੀ ਨੂੰ ਦਰਕਿਨਾਰ ਕਰਕੇ ਇਕ ਨਵਾਂ ਰਾਹ ਚੁਣਿਆ ਹੈ। ਉਨ੍ਹਾਂ ਕਿਹਾ, “ਇਹੀ ਮਜੀਠਾ ਇਲਾਕਾ ਕਦੇ ਉਨ੍ਹਾਂ ਲੋਕਾਂ ਦੇ ਕਬਜ਼ੇ ਵਿੱਚ ਸੀ ਜਿਨ੍ਹਾਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਵਾਲੇ ਦਿਨ ਜਨਰਲ ਡਾਇਰ ਨੂੰ ਰਾਤ ਦੇ ਖਾਣੇ 'ਤੇ ਬੁਲਾਇਆ ਸੀ। ਅਜਿਹੇ ਵਿਸ਼ਵਾਸਘਾਤ ਭਰੇ ਗੁਨਾਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਜਿਨ੍ਹਾਂ ਦੇ ਹੱਥ ਮਾਸੂਮ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੇਤਾਵਨੀ ਦਿੱਤੀ ਕਿ ਅਕਾਲੀ ਦਲ ਨੂੰ ਸੱਤਾ ਵਿੱਚ ਵਾਪਸ ਲਿਆਉਣ ਦਾ ਭਾਵ ਪੰਜਾਬ ਨੂੰ ਹਨੇਰ ਯੁੱਗ ਵਿੱਚ ਵਾਪਸ ਧੱਕਣਾ ਹੋਵੇਗਾ। ਉਨ੍ਹਾਂ ਕਿਹਾ, "ਇਸ ਦਾ ਭਾਵ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੁਬਾਰਾ 'ਬੇਅਦਬੀ', ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਅਤੇ ਆਮ ਲੋਕਾਂ ਵਿਰੁੱਧ ਅੱਤਿਆਚਾਰ ਵੱਲ ਵਧਣ ਦੇ ਬਰਾਬਰ ਹੋਵੇਗਾ।"

ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਮਾੜੇ ਕੰਮਾਂ ਕਾਰਨ ਹੀ ਸੂਬਾ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ, “ਸਾਡਾ ਇੱਕੋ ਇੱਕ ਉਦੇਸ਼ ਗੁੰਮ ਹੋਏ ਸਰੂਪਾਂ ਦਾ ਪਤਾ ਲਾਉਣਾ ਹੈ। ਸਾਡਾ ਧਾਰਮਿਕ ਸੰਸਥਾਵਾਂ ਵਿੱਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਪਣੀਆਂ ਮੁੱਢਲੀਆਂ ਜ਼ਿੰਮੇਵਾਰੀਆਂ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਐਸ.ਜੀ.ਪੀ.ਸੀ. ਮੁਖੀ ਸਿਆਸੀ ਰੈਲੀਆਂ ਦੇ ਪ੍ਰਬੰਧ ਕਰਨ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ, "ਆਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸਿਪਾਹੀ ਕਹਿਣ ਦੀ ਬਜਾਏ, ਉਹ ਮਾਣ ਨਾਲ ਆਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਹਿੰਦੇ ਹਨ। ਅਜਿਹੇ ਵਿਅਕਤੀ ਤੋਂ ਭਲੇ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ, ਜੋ ਕਿਸੇ ਅਜਿਹੇ ਵਿਅਕਤੀ ਦੀ ਸੇਵਾ ਕਰਨ 'ਤੇ ਮਾਣ ਕਰਦਾ ਹੈ ਜਿਸ ਨੇ ਆਪਣੀਆਂ ਹਰਕਤਾਂ ਨਾਲ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੋਵੇ।"

ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਜ਼ਿਕਰ ਕਰਦਿਆਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਤੋਂ ਉੱਪਰ ਹਨ। ਇਸੇ ਲਈ ਮੈਂ ਭਾਰਤ ਦੇ ਰਾਸ਼ਟਰਪਤੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਬਜਾਏ ਤਖ਼ਤ ਸਾਹਿਬ ਅੱਗੇ ਪੇਸ਼ ਹੋਇਆ।” ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਉਲਟ, ਅਕਾਲੀਆਂ ਨੇ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਢਾਹ ਲਾਈ। ਉਨ੍ਹਾਂ ਕਿਹਾ, “ਜਥੇਦਾਰਾਂ ਨੂੰ ਆਪਣੀ ਮਰਜ਼ੀ ਨਾਲ ਨਿਯੁਕਤ ਕੀਤਾ ਅਤੇ ਅਹੁਦੇ ਤੋਂ ਹਟਾਇਆ ਗਿਆ, ਜਿਸ ਨਾਲ ਇਨ੍ਹਾਂ ਸੰਸਥਾਵਾਂ ਦੀ ਪਵਿੱਤਰਤਾ ਨੂੰ ਭਾਰੀ ਸੱਟ ਵੱਜੀ ਹੈ।” ਉਨ੍ਹਾਂ ਨੇ ਇਹ ਵੀ ਟਿੱਪਣੀ ਕੀਤੀ ਕਿ ਕਾਂਗਰਸੀ ਆਗੂ ਲਗਾਤਾਰ ਹਾਰਾਂ ਦਾ ਸਾਹਮਣਾ ਕਰਨ ਤੋਂ ਬਾਅਦ ਆਪਣਾ ਸਿਆਸੀ ਸੰਤੁਲਨ ਗੁਆ ਚੁੱਕੇ ਹਨ।

ਮਜੀਠਾ ਤੋਂ ਇੱਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਜੀਠਾ ਤੋਂ ਆਪ ਆਗੂ ਤਲਬੀਰ ਸਿੰਘ ਗਿੱਲ ਆਪ ਦੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ, "ਸਮਾਂ ਆ ਗਿਆ ਹੈ ਕਿ ਮਜੀਠਾ ਦੇ ਲੋਕ ਮੰਗ ਪੱਤਰ ਸੌਂਪਣ ਤੋਂ ਅੱਗੇ ਵਧ ਕੇ ਖੁਦ ਫੈਸਲੇ ਲੈਣੇ ਸ਼ੁਰੂ ਕਰ ਦੇਣ।" ਭਗਵੰਤ ਸਿੰਘ ਮਾਨ ਨੇ ਕਿਹਾ, "ਆਪ ਇੱਕ ਨਵੀਂ ਸਿਆਸਤ ਦੀ ਨੁਮਾਇੰਦਗੀ ਕਰਦੀ ਹੈ ਜਿੱਥੇ ਲੋਕ ਸੱਤਾ ਅੱਗੇ ਪਟੀਸ਼ਨਰ ਨਹੀਂ ਹੁੰਦੇ ਸਗੋਂ ਪ੍ਰਸ਼ਾਸਨ ਵਿੱਚ ਭਾਈਵਾਲ ਬਣਦੇ ਹਨ।" ਉਨ੍ਹਾਂ ਕਿਹਾ ਕਿ ਉਹ ਮਜੀਠਾ ਵਿੱਚ ਇੱਕ ਅਜਿਹਾ ਪ੍ਰਤੀਨਿਧੀ ਭੇਜਣਗੇ ਜੋ ਫੈਸਲਾ ਲੈਣ, ਵਿਕਾਸ ਅਤੇ ਜਵਾਬਦੇਹੀ ਵਿੱਚ ਵਿਸ਼ਵਾਸ ਰੱਖਦਾ ਹੈ, ਡਰਾਉਣ-ਧਮਕਾਉਣ ਅਤੇ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰਨ ਵਿੱਚ ਨਹੀਂ।

ਆਪਣੀ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ, ਸਾਡਾ ਪਹਿਲਾ ਫੈਸਲਾ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਨਾ ਸੀ।” ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਠੰਢੀਆਂ ਰਾਤਾਂ ਵਿੱਚ ਆਪਣੇ ਖੇਤਾਂ ਦੀ ਸਿੰਚਾਈ ਲਈ ਬਾਹਰ ਨਹੀਂ ਜਾਣਾ ਪੈਂਦਾ। ਉਨ੍ਹਾਂ ਕਿਹਾ, “ਪੰਜਾਬ ਅੱਜ ਬਿਜਲੀ ਦੀ ਬਹੁਤਾਤ ਵਾਲਾ ਸੂਬਾ ਹੈ। ਲੋੜੀਂਦੀ ਕੋਲੇ ਦੀ ਸਪਲਾਈ ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਥਰਮਲ ਪਲਾਂਟਾਂ ਦੇ ਨਾਲ, ਪੰਜਾਬ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉੱਭਰ ਰਿਹਾ ਹੈ।”

ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਕੁਝ ਆਗੂ ਗਰੀਬ ਵਿਅਕਤੀ ਦੇ ਘਰ ਇੱਕ ਰਾਤ ਰਹਿਣਾ ਇੱਕ ਨਵੀਂ ਗੱਲ ਸਮਝਦੇ ਹਨ। ਮੈਂ ਖੁਦ ਇੱਕ ਆਮ ਆਦਮੀ ਹਾਂ ਅਤੇ ਮੈਂ ਆਮ ਲੋਕਾਂ ਦੇ ਰੋਜ਼ਾਨਾ ਦੇ ਸੰਘਰਸ਼ਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ।" ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਾਲ ਹੀ ਵਿੱਚ ਹੋਏ ਸਮਾਗਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਮਹਾਨ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅਮੀਰ ਵਿਰਸੇ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਅਜਿਹੀਆਂ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ।

ਸਰਹੱਦੀ ਵਸਨੀਕਾਂ ਨੂੰ ਸੱਚੇ ਦੇਸ਼ ਭਗਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਭਲਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, "ਸਰਹੱਦੀ ਪੱਟੀ ਦੇ ਕਿਸਾਨਾਂ ਲਈ ਇੱਕ ਵੱਡੀ ਰਾਹਤ ਵਜੋਂ, ਕੇਂਦਰ ਸਰਕਾਰ ਨੇ ਸਰਹੱਦੀ ਵਾੜ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਲਈ ਸਿਧਾਂਤਕ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ।" ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਵਾੜ ਤੋਂ ਪਰੇ ਹਜ਼ਾਰਾਂ ਏਕੜ ਜ਼ਮੀਨ 'ਤੇ ਬੇਰੋਕ ਖੇਤੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਉਂਦਿਆਂ ਕਿਸਾਨਾਂ ਨੂੰ ਦਰਪੇਸ਼ ਰੋਜ਼ਾਨਾ ਮੁਸ਼ਕਲਾਂ ਵੱਲ ਧਿਆਨ ਦਵਾਇਆ ਜਿਨ੍ਹਾਂ ਨੂੰ 532 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ 'ਤੇ ਆਪਣੇ ਖੇਤਾਂ ਤੱਕ ਜਾਣ ਲਈ ਬੀ.ਐਸ.ਐਫ. ਦੀ ਸੁਰੱਖਿਆ ਹੇਠ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਮਜੀਠਾ ਹਲਕੇ ਵਿੱਚ 11.32 ਕਰੋੜ ਰੁਪਏ ਦੀ ਲਾਗਤ ਨਾਲ 23 ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ “ਮਜੀਠਾ ਹਲਕੇ ਦੇ ਕਈ ਪਿੰਡਾਂ ਵਿੱਚ ਲਿੰਕ ਸੜਕਾਂ ਦੇ ਨਵੀਨੀਕਰਨ ਲਈ 11.32 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਸ ਵਿੱਚੋਂ ਅਗਲੇ ਪੰਜ ਸਾਲਾਂ ਦੌਰਾਨ 9.94 ਕਰੋੜ ਰੁਪਏ ਸੜਕਾਂ ਦੇ ਨਵੀਨੀਕਰਨ 'ਤੇ ਅਤੇ 1.38 ਕਰੋੜ ਰੁਪਏ ਉਨ੍ਹਾਂ ਦੀ ਸਾਂਭ-ਸੰਭਾਲ 'ਤੇ ਖਰਚ ਕੀਤੇ ਜਾਣਗੇ। ਇਹਨਾਂ ਸੜਕਾਂ ਦੀ ਹਾਲਤ ਬਹੁਤ ਖਸਤਾ ਸੀ, ਜਿਸ ਕਾਰਨ ਆਉਣ-ਜਾਣ ਵਾਲਿਆਂ ਅਤੇ ਕਿਸਾਨਾਂ ਨੂੰ ਆਪਣੀ ਉਪਜ ਮੰਡੀਆਂ ਵਿੱਚ ਲਿਜਾਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।” ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਸੜਕਾਂ ਦੇ ਨਵੀਨੀਕਰਨ ਨਾਲ ਮਜੀਠਾ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਕਾਫ਼ੀ ਲਾਭ ਹੋਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਸਬੰਧੀ ਇੱਕ ਵਿਆਪਕ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਵਿੱਚ ਲਗਭਗ 43,000 ਕਿਲੋਮੀਟਰ ਲਿੰਕ ਸੜਕਾਂ ਹਨ। ਇਨ੍ਹਾਂ ਦੀ ਮੁਰੰਮਤ ਦੇ ਨਾਲ-ਨਾਲ, ਅਸੀਂ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ।” ਉਨ੍ਹਾਂ ਕਿਹਾ ਕਿ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ, ਇੱਕ ਮੁੱਖ ਮੰਤਰੀ ਫਲਾਇੰਗ ਸਕੁਐਡ ਦਾ ਗਠਨ ਕੀਤਾ ਗਿਆ ਹੈ ਅਤੇ ਪ੍ਰਵਾਨਗੀਆਂ ਦੇਣ ਤੋਂ ਪਹਿਲਾਂ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਸਰਵੇਖਣ ਕੀਤਾ ਗਿਆ ਸੀ ਜਿਸ ਨਾਲ 226.89 ਕਰੋੜ ਰੁਪਏ ਦੀ ਬੱਚਤ ਹੋਈ।

ਮੁੱਖ ਮੰਤਰੀ ਨੇ ਕਿਹਾ, “ਇਹ ਪੈਸਾ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਆਗੂਆਂ ਵੱਲੋਂ ਲੁੱਟਿਆ ਗਿਆ ਸੀ।” ਉਨ੍ਹਾਂ ਕਿਹਾ, “ਇਸ 'ਤੇ ਰੋਕ ਲਗਾ ਕੇ ਅਸੀਂ ਹੁਣ ਇਨ੍ਹਾਂ ਫੰਡਾਂ ਦੀ ਵਰਤੋਂ ਪੰਜਾਬ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਕਰ ਰਹੇ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਮੁਫ਼ਤ ਬਿਜਲੀ ਵਰਗੀਆਂ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਪ੍ਰਸ਼ਾਸਨ ਹੁਣ ਪੂਰੀ ਤਰ੍ਹਾਂ ਜਨਤਕ ਭਲਾਈ 'ਤੇ ਕੇਂਦ੍ਰਿਤ ਹੈ।

ਇਸ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਸਰਵਣ ਸਿੰਘ ਧੁੰਨ, ਸੀਨੀਅਰ ਆਪ ਆਗੂ ਤਲਬੀਰ ਸਿੰਘ ਗਿੱਲ ਅਤੇ ਹੋਰ ਆਗੂ ਮੌਜੂਦ ਸਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਰੂਪਾਂ ਦਾ ਪ੍ਰਕਾਸ਼ਨ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ; ਅਕਾਲੀ ਦਲ ਕਾਰਨ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ ਵਿੱਚ ਅਸਫਲ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਲਈ ਪ੍ਰਬੰਧ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮਾਘੀ ਦਾ ਵਿਸ਼ਾਲ ਇਕੱਠ 'ਆਪ' ਦੇ ਲੋਕ-ਪੱਖੀ ਸ਼ਾਸਨ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਰੈਲੀ ਵਿੱਚ ਭਾਰੀ ਇਕੱਠ ਸਾਬਤ ਕਰਦਾ ਹੈ ਕਿ ਲੋਕਾਂ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਮਨ ਬਣਾ ਲਿਆ ਹੈ: ਮਨੀਸ਼ ਸਿਸੋਦੀਆ*

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ:-  ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪਾਂ ਦੀ ਬਰਾਮਦਗੀ 'ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ। ਸਿੱਖ ਇਤਿਹਾਸ ਅਤੇ ਕੁਰਬਾਨੀ ਨਾਲ ਜੁੜੇ ਇਸ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਦੀ ਬਜਾਏ ਫ਼ਰਜ਼ ਦਾ ਮਸਲਾ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਲਈ ਬਜਟ ਵਿੱਚ ਪ੍ਰਬੰਧ ਕਰੇਗੀ। ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। 'ਆਪ' ਆਗੂਆਂ ਨੇ ਕਿਹਾ ਕਿ ਮਾਘੀ ਮੌਕੇ ਇੱਥੇ ਹੋਇਆ ਇਕੱਠ ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਮਾਘੀ ਮੌਕੇ ਇੱਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ "ਅਸੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਦਾ ਸਨਮਾਨ ਕੀਤਾ ਹੈ ਅਤੇ ਹੁਣ ਅਸੀਂ ਸੂਬੇ ਦੀ ਹਰੇਕ ਔਰਤ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ਸ਼ੁਰੂ ਕਰਾਂਗੇ। ਆਉਣ ਵਾਲੇ ਬਜਟ ਵਿੱਚ ਲੋੜੀਂਦੀ ਵਿਵਸਥਾ ਯਕੀਨੀ ਬਣਾਈ ਜਾਵੇਗੀ। ਇਹ ਸਰਕਾਰ ਸਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ।’’

ਇਸ ਪਵਿੱਤਰ ਸਥਾਨ ਦੀ ਇਤਿਹਾਸਕ ਮਹੱਤਤਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਰਤੀ ਭਾਈ ਮਹਾਂ ਸਿੰਘ ਜੀ ਦੀ ਅਗਵਾਈ ਹੇਠ ਸਿੱਖ ਯੋਧਿਆਂ ਦੀ ਮਹਾਨ ਕੁਰਬਾਨੀ ਦੀ ਗਵਾਹ ਹੈ ਅਤੇ ਸਮੁੱਚੀ ਸਿੱਖ ਸੰਗਤ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰ ਰਹੀ ਹੈ। ਉਨ੍ਹਾਂ ਕਿਹਾ, “ਲੋਕ ਇੱਥੇ ਸੂਬੇ ਭਰ ਤੋਂ ਇਕੱਠੇ ਹੋਏ ਹਨ ਅਤੇ ਇਸ ਇਕੱਠ ਦਾ ਹਿੱਸਾ ਬਣ ਕੇ ਖ਼ੁਦ ਨੂੰ ਸੁਭਾਗਾ ਮੰਨ ਰਹੇ ਹਨ। ਇਹ ਪਵਿੱਤਰ ਧਰਤੀ ਅਤੇ ਇੱਥੇ ਹੋਈਆਂ ਕੁਰਬਾਨੀਆਂ ਦੁਨੀਆ ਭਰ ਦੇ ਹਰ ਸਿੱਖ ਦੇ ਦਿਲ ਵਿੱਚ ਵਸਦੀਆਂ ਹਨ ਅਤੇ ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀਆਂ ਹਨ।”

ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਬੰਨ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਕਮਜ਼ੋਰ ਯਾਦਦਾਸ਼ਤ ਤੋਂ ਪੀੜਤ ਹਨ ਅਤੇ ਚੋਣਾਂ ਤੋਂ ਬਾਅਦ ਪੰਜਾਬ ਨੂੰ ਲੁੱਟਣ ਲਈ ਸਿਰਫ਼ ਆਪਣੀ ਵਾਰੀ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ "'ਝਾੜੂ', ਜੋ ਕਿ 'ਆਪ' ਦਾ ਪ੍ਰਤੀਕ ਹੈ, ਨੇ ਸਿਆਸੀ ਪ੍ਰਣਾਲੀ ਨੂੰ ਸਾਫ਼ ਕਰ ਦਿੱਤਾ ਹੈ ਅਤੇ ਇਸੇ ਕਰਕੇ ਰਵਾਇਤੀ ਪਾਰਟੀਆਂ ਹੈਰਾਨ ਹਨ। ਇਹ ਆਗੂ ਮੇਰੇ 'ਤੇ ਸਿਰਫ਼ ਇਸ ਲਈ ਹਮਲਾ ਕਰ ਰਹੇ ਹਨ ਕਿਉਂਕਿ ਮੈਂ ਇੱਕ ਆਮ ਪਰਿਵਾਰ ਤੋਂ ਹਾਂ, ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ।’’

ਲੋਕਤੰਤਰ ਵਿੱਚ ਲੋਕ ਸਭ ਤੋਂ ਉੱਪਰ ਹੋਣ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਨਤਾ ਨੇ ਮੌਕਾਪ੍ਰਸਤ ਨੇਤਾਵਾਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਟਿੱਪਣੀ ਕੀਤੀ, ‘’ਇਸ ਰੈਲੀ ਵਿੱਚ ਭਾਰੀ ਇਕੱਠ ਲੋਕਾਂ ਦੇ ਸਰਕਾਰ ਅਤੇ ਇਸ ਦੀਆਂ ਨੀਤੀਆਂ ਪ੍ਰਤੀ ਪਿਆਰ ਅਤੇ ਸਨੇਹ ਨੂੰ ਦਰਸਾਉਂਦਾ ਹੈ। ਹੋਰ ਪਾਰਟੀਆਂ ਵੀ ਰੈਲੀਆਂ ਕਰ ਰਹੀਆਂ ਹਨ, ਪਰ ਸੁਖਬੀਰ ਬਾਦਲ ਦੀ ਰੈਲੀ ਹੁਣ ਤੱਕ ਖ਼ਤਮ ਹੋ ਚੁੱਕੀ ਹੋਵੇਗੀ ਕਿਉਂਕਿ ਸ਼ਾਇਦ ਹੀ ਕੋਈ ਉੱਥੇ ਗਿਆ ਹੋਵੇਗਾ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਵੱਲੋਂ ਕਿਰਾਏ 'ਤੇ ਲਈਆਂ ਗਈਆਂ ਬੱਸਾਂ ਵਿੱਚ ਲਿਆਂਦੇ ਗਏ ਲੋਕ ਵੀ 'ਆਪ' ਰੈਲੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਸੂਬਾ ਸਰਕਾਰ ਨੂੰ ਬਦਨਾਮ ਕਰਨ ਲਈ ਹਨੇਰੇ ਵਿੱਚ ਹੱਥ ਮਾਰ ਰਹੀ ਹੈ ਅਤੇ ਸਰਕਾਰ ਦੇ ਲੋਕ-ਪੱਖੀ ਤੇ ਪੰਜਾਬ-ਪੱਖੀ ਸਟੈਂਡ ਤੋਂ ਈਰਖਾ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਮੈਂ ਕਿਸੇ ਵੀ ਕੀਮਤ 'ਤੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ।"

ਸ਼ਾਸਨ ਦੀਆਂ ਤਰਜੀਹਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਭੂਮਿਕਾ ਬੱਚਿਆਂ ਦੇ ਸੁਪਨਿਆਂ ਨੂੰ ਖੰਭ ਦੇਣਾ ਹੁੰਦਾ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ। ਉਨ੍ਹਾਂ ਕਿਹਾ "ਮੇਰੇ ਵੱਲੋਂ ਦਸਤਖ਼ਤ ਕੀਤੀ ਗਈ ਹਰ ਫਾਈਲ ਦਾ ਉਦੇਸ਼ ਆਮ ਆਦਮੀ ਅਤੇ ਸੂਬੇ ਨੂੰ ਲਾਭ ਪਹੁੰਚਾਉਣਾ ਹੈ। 63,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਸਿਫ਼ਾਰਸ਼ ਤੋਂ ਬਿਨਾਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਸਾਡੀ ਸਰਕਾਰ ਵੱਲੋਂ ਲਿਆ ਗਿਆ ਹਰ ਫੈਸਲਾ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ 'ਤੇ ਕੇਂਦਰਿਤ ਹੈ।’’

ਜਨਤਕ ਸੇਵਾਵਾਂ ਨੂੰ ਮਜ਼ਬੂਤ ​​ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ 10,000 ਤੋਂ ਵੱਧ ਨਵੇਂ ਪੁਲਿਸ ਕਰਮਚਾਰੀ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਸਹਾਇਤਾ ਲਈ ਕਈ ਜਨਤਕ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ, ਸਾਰੇ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੇਲਾਂ 'ਤੇ ਸਥਿਤ ਪਿੰਡਾਂ ਨੂੰ ਵੀ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ, ਜਿਸ ਨੂੰ ਵਿਰੋਧੀ ਨੇਤਾਵਾਂ ਨੇ ਕਦੇ ਵੀ ਤਰਜੀਹ ਨਹੀਂ ਦਿੱਤੀ। ਉਨ੍ਹਾਂ ਕਿਹਾ, "ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ 12 ਨੂੰ 5 ਨਾਲ ਗੁਣਾ ਕਰਨ 'ਤੇ ਕੀ ਨਤੀਜਾ ਆਉਂਦਾ ਹੈ, ਉਹ ਸੱਤਾ ਵਿੱਚ ਆਉਣ ਦੇ ਦਿਨ-ਦਿਹਾੜੇ ਸੁਪਨੇ ਦੇਖ ਰਹੇ ਹਨ।" ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੇ ਲੋਕ ਹੁਣ ਇੱਕ ਗਲਤ ਸਰਕਾਰ ਨੂੰ ਚੁਣ ਕੇ ਪਛਤਾ ਰਹੇ ਹਨ, ਜਿਸ ਨੇ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਲਏ ਗਏ ਲੋਕ-ਪੱਖੀ ਫੈਸਲਿਆਂ ਨੂੰ ਰੋਕ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੀਆਂ ਨੁਕਸਦਾਰ ਨੀਤੀਆਂ ਕਾਰਨ 'ਬ੍ਰੇਨ ਡਰੇਨ' ਲਈ ਜ਼ਿੰਮੇਵਾਰ ਸਨ, ਪਰ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ 'ਰਿਵਰਸ ਮਾਈਗ੍ਰੇਸ਼ਨ' (ਵਾਪਸੀ) ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ, "ਪੰਜਾਬ ਦੇ ਸੂਝਵਾਨ, ਬਹਾਦਰ ਅਤੇ ਮਿਹਨਤੀ ਲੋਕ ਇਨ੍ਹਾਂ ਆਗੂਆਂ ਦੇ ਦੋਹਰੇ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਪਹਿਲਾਂ ਨਕਾਰਿਆ ਜਾ ਚੁੱਕਾ ਹੈ। ਅੱਜ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਸਾਡੀ ਸਰਕਾਰ ਨੇ ਸਰਵਪੱਖੀ ਵਿਕਾਸ ਲਈ ਠੋਸ ਕਦਮ ਚੁੱਕੇ ਹਨ, ਜਿਸ ਵਿੱਚ ਸਿਹਤ, ਸਿੱਖਿਆ ਅਤੇ ਬਿਜਲੀ ਦੇ ਖੇਤਰ ਵਿੱਚ ਇਤਿਹਾਸਕ ਪਹਿਲਕਦਮੀਆਂ ਸ਼ਾਮਲ ਹਨ।"

ਬੁਨਿਆਦੀ ਢਾਂਚੇ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਕੰਮ ਪੂਰੀ ਰਫ਼ਤਾਰ ਨਾਲ ਚੱਲ ਰਿਹਾ ਹੈ। ਔਰਤਾਂ ਦੀ ਸਹਾਇਤਾ ਸਕੀਮ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਆਉਣ ਵਾਲੇ ਬਜਟ ਰਾਹੀਂ ਪੂਰਾ ਕੀਤਾ ਜਾਵੇਗਾ, ਜਿਵੇਂ ਕਿ ਹਰ ਵਾਅਦੇ ਨੂੰ ਨਿਭਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ (ਬਾਦਲ) ਦਾਅਵਾ ਕਰਦੇ ਹਨ ਕਿ ਸਾਰਾ ਵਿਕਾਸ ਉਨ੍ਹਾਂ ਦੇ ਰਾਜ ਦੌਰਾਨ ਹੋਇਆ, ਪਰ ਉਨ੍ਹਾਂ ਨੇ ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਜਾਣਬੁੱਝ ਕੇ ਅਣਗੌਲਿਆ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਨ ਨਾਲ ਆਮ ਲੋਕਾਂ ਦੀ ਮਾਨਸਿਕਤਾ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਇਹ ਇੱਕ ਨਾ-ਮੁਆਫ਼ੀਯੋਗ ਗੁਨਾਹ ਹੈ। ਉਨ੍ਹਾਂ ਕਿਹਾ, "ਉਹ ਸਿੱਖ ਪੰਥ ਅਤੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨਾਲ ਮਿਲੇ ਹੋਏ ਹਨ।" ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਬੰਗਾ ਨੇੜੇ ਇੱਕ ਧਾਰਮਿਕ ਸਥਾਨ ਤੋਂ 169 ਸਰੂਪ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ 139 ਦਾ ਕੋਈ ਸਰਕਾਰੀ ਰਿਕਾਰਡ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ "ਇਹ ਕੋਈ ਪ੍ਰਾਪਤੀ ਨਹੀਂ ਸਗੋਂ ਸਾਡਾ ਫ਼ਰਜ਼ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਸਰੂਪਾਂ ਦੀ ਛਪਾਈ ਕਰਵਾਉਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਸੰਸਥਾਵਾਂ ਅਕਾਲੀਆਂ ਕਾਰਨ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ, "ਇਹ ਆਗੂ ਅਜਿਹੇ ਗੁਨਾਹਾਂ ਲਈ ਮੁਆਫ਼ੀ ਦੇ ਹੱਕਦਾਰ ਨਹੀਂ ਹਨ।"

ਆਰਥਿਕ ਰਾਹਤ ਅਤੇ ਸਿਹਤ ਸੰਭਾਲ ਪਹਿਲਕਦਮੀਆਂ 'ਤੇ ਚਾਨਣਾ ਪਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਮੁਫ਼ਤ ਇਲਾਜ ਅਤੇ ਦਵਾਈਆਂ ਮੁਹੱਈਆ ਕਰਵਾ ਰਹੇ ਹਨ ਅਤੇ ਜਲਦੀ ਹੀ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਜਾਵੇਗੀ ਤਾਂ ਜੋ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ (ਨਗਦੀ ਰਹਿਤ) ਇਲਾਜ ਦਿੱਤਾ ਜਾ ਸਕੇ।

ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਲਈ ਮਿਸਾਲੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ, "ਇਸ ਰੈਲੀ ਵਿੱਚ ਲੋਕਾਂ ਦੀ ਭਾਰੀ ਸ਼ਮੂਲੀਅਤ ਸਪੱਸ਼ਟ ਦਰਸਾਉਂਦੀ ਹੈ ਕਿ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਇੱਕ ਹੋਰ ਮੌਕਾ ਦੇਣ ਦਾ ਮਨ ਬਣਾ ਲਿਆ ਹੈ। ਇਸ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਦੇਸ਼ ਭਰ ਵਿੱਚ ਸ਼ਲਾਘਾ ਹੋਈ ਹੈ ਅਤੇ ਲੋਕ 'ਆਪ' ਦੀਆਂ ਲਗਾਤਾਰ ਲੋਕ-ਪੱਖੀ ਪਹਿਲਕਦਮੀਆਂ ਕਾਰਨ ਇਸ ਨੂੰ ਮੁੜ ਚੁਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।"

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਹਰਦੀਪ ਸਿੰਘ ਮੁੰਡੀਆਂ ਸਮੇਤ ਵਿਧਾਇਕ ਬਲਜਿੰਦਰ ਕੌਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਵੀ ਹਾਜ਼ਰ ਸਨ।