punjab government news - Azad Soch

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਦੀ ਸਮੀਖਿਆ, ਸੰਵੇਦਨਸ਼ੀਲ ਖੇਤਰਾਂ ਵਿੱਚ ਨੁਕਸਾਨ ਤੋਂ ਬਚਣ ਲਈ ਢੁਕਵੇਂ ਉਪਾਅ ਕਰਨ ‘ਤੇ ਜ਼ੋਰ
*ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਉੱਨਤ ਡੀਸਿਲਟਿੰਗ ਮਸ਼ੀਨਾਂ, ਪੰਜਾਬ ਭਰ ਵਿੱਚ ਹੜ੍ਹਾਂ ਦੀ ਰੋਕਥਾਮ, ਜਾਨ-ਮਾਲ ਅਤੇ ਫ਼ਸਲਾਂ ਦੀ ਰਾਖੀ ਲਈ ਵਧੇਰੇ ਲਾਹੇਵੰਦ ਸਿੱਧ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਦੀ ਸਮੀਖਿਆ, ਸੰਵੇਦਨਸ਼ੀਲ ਖੇਤਰਾਂ ਵਿੱਚ ਨੁਕਸਾਨ ਤੋਂ ਬਚਣ ਲਈ ਢੁਕਵੇਂ ਉਪਾਅ ਕਰਨ ‘ਤੇ ਜ਼ੋਰ*

*ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਖ਼ਤਰੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਡਰੇਨਾਂ ਦੀ ਸਫ਼ਾਈ, ਡੀਸਿਲਟਿੰਗ ਅਤੇ ਨਹਿਰਾਂ ਦੀ ਮਜ਼ਬੂਤੀ ਸਬੰਧੀ ਕਾਰਜ ਜੰਗੀ ਪੱਧਰ ‘ਤੇ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਰੋਪੜ ਦੇ ਹੜ੍ਹਾਂ ਪ੍ਰਤੀ ਜੋਖ਼ਮ ਵਾਲੇ ਪਿੰਡਾਂ ਵਿੱਚ ਰੋਕਥਾਮ ਕਾਰਜ ਤੇਜ਼ੀ ਨਾਲ ਜਾਰੀ, ਸਰਕਾਰ ਵੱਲੋਂ ਸਵਾਂ ਨਦੀ ਚੈਨਲਾਈਜ਼ੇਸ਼ਨ ਦੀ ਪੜਚੋਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 27 ਅਪ੍ਰੈਲ 2026* :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਐਂਫੀਬੀਅਸ ਮਸ਼ੀਨਾਂ ਖਰੀਦਣ ਦੀ ਸਹਿਮਤੀ ਦਿੱਤੀ ਗਈ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸ਼ੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਸਾਡੇ ਕੋਲ ਇਹ ਮਸ਼ੀਨਾਂ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਵਿਸਤ੍ਰਿਤ ਰੂਪਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਆਲਮੀ ਪੱਧਰ ‘ਤੇ ਬਿਹਤਰ ਅਭਿਆਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਹਾਲ ਹੀ ਵਿੱਚ ਫਿਨਲੈਂਡ ਦੀ ਆਪਣੀ ਫੇਰੀ ਦੌਰਾਨ ਇਸ ਮਸ਼ੀਨ ਨੂੰ ਕੰਮ ਕਰਦੇ ਦੇਖਿਆ ਸੀ, ਜਿੱਥੇ ਇਨ੍ਹਾਂ ਬਹੁ-ਮੰਤਵੀ ਮਸ਼ੀਨਾਂ ਦੀ ਪੂਰੇ ਢੁਕਵੇਂ ਤਰੀਕੇ ਨਾਲ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਹੜ੍ਹ ਸੁਰੱਖਿਆ ਕਾਰਜਾਂ ਦੇ ਨਾਲ-ਨਾਲ ਨਹਿਰਾਂ, ਨਾਲਿਆਂ, ਛੱਪੜਾਂ ਅਤੇ ਹੋਰ ਜਲ ਸਰੋਤਾਂ ਦੀ ਦੇਖਭਾਲ ਅਤੇ ਸਫ਼ਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਖ਼ਰੀਦ ਨਾਲ ਹੜ੍ਹਾਂ ਦੇ ਕਹਿਰ ਕਾਰਨ ਲੋਕਾਂ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਘਟਾਉਣ ਵਿੱਚ ਵਧੇਰੇ ਮਦਦਗਾਰ ਸਾਬਤ ਹੋਵੇਗੀ।ਪਾਣੀ ਦੇ ਪ੍ਰਬੰਧਨ ਸਬੰਧੀ ਚਿੰਤਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਭਾਖੜਾ ਡੈਮ ਵਿੱਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਹੈ ਅਤੇ 26 ਅਪ੍ਰੈਲ ਨੂੰ ਇਹ 1594 ਫੁੱਟ ਦਰਜ ਕੀਤਾ ਗਿਆ ਸੀ।"

ਉਨ੍ਹਾਂ ਕਿਹਾ ਕਿ 1 ਜੂਨ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਅਗਾਮੀ ਮਾਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਸੁਚੱਜੇ ਢੰਗ ਨਾਲ ਪਾਣੀ ਛੱਡਣ ਦੀ ਯੋਜਨਾ ਉਲੀਕੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, "ਸੂਬੇ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਜਾ ਰਹੀ ਹੈ, ਇਸ ਲਈ ਅਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਭਾਖੜਾ ਡੈਮ ਤੋਂ ਵੱਧ ਤੋਂ ਵੱਧ ਪਾਣੀ ਛੱਡਿਆ ਜਾਣਾ ਚਾਹੀਦਾ ਹੈ।" ਉਨ੍ਹਾਂ ਕਿਹਾ, "ਸੂਬੇ ਵਿੱਚ ਨਵੇਂ ਖਾਲਿਆਂ ਦੇ ਨਿਰਮਾਣ ਅਤੇ ਪੁਰਾਣਿਆਂ ਖਾਲਿਆਂ ਨੂੰ ਬਹਾਲ ਕਰਨ ਦਾ ਕੰਮ 31 ਮਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਤੋਂ ਬਾਅਦ ਸਿੰਚਾਈ ਦੇ ਉਦੇਸ਼ਾਂ ਲਈ ਹੋਰ 5000 ਕਿਊਸਿਕ ਪਾਣੀ ਦੀ ਲੋੜ ਹੋਵੇਗੀ।"

ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲ ਸਰੋਤ ਵਿਭਾਗ ਦੇ ਯਤਨਾਂ 'ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ, "ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਨੂੰ ਰੋਕਣ ਲਈ ਸੂਬੇ ਭਰ ਵਿੱਚ ਵਿਆਪਕ ਕੰਮ ਕੀਤੇ ਜਾ ਰਹੇ ਹਨ।" ਉਨ੍ਹਾਂ ਕਿਹਾ ਕਿ ਖਾਲਿਆਂ ਦੀ ਸਫਾਈ ਜੰਗੀ ਪੱਧਰ 'ਤੇ ਚੱਲ ਰਹੀ ਹੈ ਅਤੇ ਜਲਦ ਹੀ ਮੁਕੰਮਲ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੰਭਾਵੀ ਹੜ੍ਹਾਂ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਪ੍ਰਮੁੱਖ ਥਾਵਾਂ 'ਤੇ ਗਾਰ ਕੱਢਣ ਦਾ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ।

ਸੰਵੇਦਨਸ਼ੀਲ ਖੇਤਰਾਂ 'ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, " ਸੂਬਾ ਸਰਕਾਰ ਵੱਲੋਂ ਰੋਪੜ ਜ਼ਿਲ੍ਹੇ ਵਿੱਚ ਜਿੱਥੇ ਲਗਭਗ 20 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਜਿੱਥੇ ਪਿਛਲੇ ਸਾਲ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ, ਵਿਆਪਕ ਰੋਕਥਾਮ ਕਦਮ ਚੁੱਕੇ ਗਏ ਹਨ।" ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਕੰਟਰੋਲ ਕਰਨ ਅਤੇ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਲੋੜ ਅਨੁਸਾਰ ਸਟੱਡ ਅਤੇ ਸਪਰ ਢਾਂਚੇ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਿੰਚਾਈ ਅਤੇ ਸੈਰ-ਸਪਾਟੇ ਦੋਵਾਂ ਉਦੇਸ਼ਾਂ ਲਈ ਸਵਾਂ ਨਦੀ ਦੇ ਚੈਨਲਾਈਜ਼ੇਸ਼ਨ ਦੀ ਸੰਭਾਵਨਾ ਦੀ ਪੜਚੋਲ ਕਰਨ ਦੇ ਵੀ ਨਿਰਦੇਸ਼ ਦਿੱਤੇ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਜਨਤਕ ਸਹਿਯੋਗ ਅਤੇ ਭਗਵੰਤ ਮਾਨ ਸਰਕਾਰ ਦਾ ਦ੍ਰਿੜ ਇਰਾਦਾ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਦੀ ਸਫਲਤਾ ਦਾ ਆਧਾਰ: ਬਲਤੇਜ ਪੰਨੂ
*‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ*

*ਜਨਤਕ ਸਹਿਯੋਗ ਅਤੇ ਭਗਵੰਤ ਮਾਨ ਸਰਕਾਰ ਦਾ ਦ੍ਰਿੜ ਇਰਾਦਾ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਦੀ ਸਫਲਤਾ ਦਾ ਆਧਾਰ: ਬਲਤੇਜ ਪੰਨੂ*

*‘ਯੁੱਧ ਨਸ਼ਿਆਂ ਵਿਰੁੱਧ’ 417ਵੇਂ ਦਿਨ ਵਿੱਚ ਦਾਖਲ, ਨਸ਼ਿਆਂ ਵਿਰੁੱਧ ਪੰਜਾਬ ਦੀ ਲਗਾਤਾਰ ਜਾਰੀ ਜੰਗ ਵਿੱਚ 60,000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ: ਬਲਤੇਜ ਪੰਨੂ*

*ਹੈਲਪਲਾਈਨ ਨੰਬਰ ਨਾਗਰਿਕਾਂ ਨੂੰ ਅਪਰਾਧ ਅਤੇ ਨਸ਼ਾ ਨੈੱਟਵਰਕ ਵਿਰੁੱਧ ਪੰਜਾਬ ਪੁਲਿਸ ਦੀ ਮਦਦ ਕਰਨ ਲਈ ਸਸ਼ਕਤ ਬਣਾ ਰਿਹਾ ਹੈ : ਬਲਤੇਜ ਪੰਨੂ*

*ਚੰਡੀਗੜ੍ਹ, 23 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’, ਪੰਜਾਬ ਪੁਲਿਸ ਵੱਲੋਂ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮਾਂ ਪੰਜਾਬ ਵਿੱਚੋਂ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਦੇ ਪੱਕੇ ਇਰਾਦੇ ਨੂੰ ਦਰਸਾਉਂਦੀਆਂ ਹਨ।

ਗੈਂਗਸਟਰ ਵਿਰੋਧੀ ਮੁਹਿੰਮ ਦੀ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਤੇ ਵਾਰ’ ਮੁਹਿੰਮ ਨੇ 92 ਦਿਨ ਪੂਰੇ ਕਰ ਲਏ ਹਨ ਅਤੇ ਇਕੱਲੇ 92ਵੇਂ ਦਿਨ ਹੀ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 4 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 23,140 ਤੱਕ ਪਹੁੰਚ ਗਈ ਹੈ, ਜਦਕਿ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਗਏ 79 ਵਿਅਕਤੀਆਂ ਵਿੱਚੋਂ 61 ਨੂੰ ਪੂਰੀ ਜਾਂਚ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ।

ਮੁਹਿੰਮ ਵਿੱਚ ਜਨਤਕ ਭਾਗੀਦਾਰੀ 'ਤੇ ਜ਼ੋਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋੜੀਂਦੇ ਗੈਂਗਸਟਰਾਂ ਬਾਰੇ ਜਾਣਕਾਰੀ ਮੰਗਣ ਲਈ ਜਨਤਕ ਅਪੀਲ ਕੀਤੀ ਸੀ ਅਤੇ ਨਾਗਰਿਕਾਂ ਨੇ ਇਸ ਦਾ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇੱਕ ਸਮਰਪਿਤ ਹੈਲਪਲਾਈਨ ਨੰਬਰ 93946-93946 ਸਥਾਪਤ ਕੀਤਾ ਗਿਆ ਹੈ, ਜਿੱਥੇ ਲੋਕ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਰੱਖੀ ਜਾਂਦੀ ਹੈ।

ਨਸ਼ਾ ਵਿਰੋਧੀ ਮੁਹਿੰਮ ਬਾਰੇ ਗੱਲ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ 417ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ 417ਵੇਂ ਦਿਨ ਪੰਜਾਬ ਪੁਲਿਸ ਨੇ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 60,000 ਨੂੰ ਪਾਰ ਕਰ ਗਈ ਹੈ, ਜੋ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਵਿੱਚ ਇੱਕ ਵੱਡੀ ਪ੍ਰਾਪਤੀ ਹੈ।ਦੋਵਾਂ ਮੁਹਿੰਮਾਂ ਦੀ ਸਫਲਤਾ ਦਾ ਸਿਹਰਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨੇ ਇਨ੍ਹਾਂ ਮੁਹਿੰਮਾਂ ਦੀ ਸਫਲਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੁਹਰਾਇਆ ਕਿ ਇਹ ਮੁਹਿੰਮਾਂ ਉਦੋਂ ਤੱਕ ਪੂਰੀ ਤਾਕਤ ਨਾਲ ਜਾਰੀ ਰਹਿਣਗੀਆਂ ਜਦੋਂ ਤੱਕ ਪੰਜਾਬ ਨਸ਼ਿਆਂ ਅਤੇ ਸੰਗਠਿਤ ਅਪਰਾਧ ਦੀ ਲਾਹਣਤ ਤੋਂ ਮੁਕਤ ਨਹੀਂ ਹੋ ਜਾਂਦਾ।

ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ ਜਾਣਕਾਰੀ ਹੁਣ ਕੇਵਲ ‘ਇੱਕ ਕਲਿੱਕ’ ਦੂਰ
ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ ਜਾਣਕਾਰੀ ਹੁਣ ਕੇਵਲ ‘ਇੱਕ ਕਲਿੱਕ’ ਦੂਰ

ਮੋਹਾਲੀ; 16 ਅਪ੍ਰੈਲ 2026:- ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ ਅਪਰਾਧੀਆਂ ਦਾ ਇੱਕ ਢਾਂਚਾਬੱਧ ਡੇਟਾਬੇਸ ਤਿਆਰ ਕਰਨਾ ਅਤੇ ‘ਗੈਂਗਸਟਰਾਂ ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਪੰਜਾਬ ਅਤੇ ਰਾਜ ਤੋਂ ਬਾਹਰ ਸਰਗਰਮ ਗੈਂਗਸਟਰ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ।

ਇਸ ਸਹਿਯੋਗ ਦੇ ਤਹਿਤ, ਆਈਆਈਟੀ ਰੋਪੜ ਨਾਲ ਮਿਲ ਕੇ ਰਾਜ ਸਰਕਾਰ ਏਆਈ ਟੂਲਜ਼ ਦੀ ਵਰਤੋਂ ਕਰੇਗੀ; ਜਿਸ ਨਾਲ ਪੰਜਾਬ ਪੁਲਿਸ ਅਪਰਾਧੀਆਂ ਦੇ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮੈਪ ਅਤੇ ਟਾਰਗੇਟ ਕਰ ਸਕੇਗੀ। ਇਸ ਪ੍ਰੋਜੈਕਟ ਲਈ ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਟਿਊਟ ਆਫ ਮੈਡੀਕਲ ਸਾਇੰਸ ਅਤੇ ਆਈਆਈਟੀ ਰੋਪੜ ਵਿਚਕਾਰ ਸਮਝੌਤਾ ਯਾਦਦਾਸ਼ਤ (ਮੈਮੋਰੈਂਡਮ ਆਫ ਅੰਡਰਸਟੈਂਡਿੰਗ) ’ਤੇ ਦਸਤਖ਼ਤ ਕੀਤੇ ਗਏ ਹਨ। ਜਿੱਥੇ ਏਮਸ ਮੋਹਾਲੀ ਵਿੱਚ ਸਥਾਪਿਤ ਡਾਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ, ਵੱਖ-ਵੱਖ ਹਿੱਸੇਦਾਰਾਂ ਵਿੱਚ ਸਮਨਵਯ ਕਰਕੇ ਪ੍ਰੋਜੈਕਟ ਨੂੰ ਅੱਗੇ ਵਧਾਏਗੀ।

ਇਸ ਸਾਂਝੇਦਾਰੀ ਦੇ ਤਹਿਤ, ਆਈਆਈਟੀ ਰੋਪੜ ਉੱਨਤ ਸਾਫ਼ਟਵੇਅਰ ਤਿਆਰ ਕਰੇਗਾ; ਜਿਸ ਵਿੱਚ ਡਾਟਾ ਐਨਾਲਿਟਿਕਸ, ਆਵਾਜ਼ ਪਛਾਣ ਤਕਨੀਕ (ਵੋਇਸ ਰਿਕਗਨੀਸ਼ਨ) ਅਤੇ ਡੈਸ਼ਬੋਰਡ-ਆਧਾਰਿਤ ਮਾਨੀਟਰਿੰਗ ਵਰਗੀਆਂ ਸੁਵਿਧਾਵਾਂ ਸ਼ਾਮਲ ਹੋਣਗੀਆਂ। ਇਸ ਨਾਲ ਰੀਅਲ-ਟਾਈਮ ਟ੍ਰੈਕਿੰਗ ਅਤੇ ਇੰਟੈਲੀਜੈਂਸ-ਆਧਾਰਿਤ ਪੁਲਿਸਿੰਗ ਸੰਭਵ ਹੋਵੇਗੀ, ਜਿਸ ਨਾਲ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕ ’ਤੇ ਵੀ ਕਾਰਵਾਈ ਕੀਤੀ ਜਾ ਸਕੇਗੀ।

ਇਹ ਪਹਿਲ ਪੰਜਾਬ ਪੁਲਿਸ ਨੂੰ ਇੱਕ ਵਿਸਤ੍ਰਿਤ ਅਤੇ ਇਕੀਕ੍ਰਿਤ ਅਪਰਾਧੀ ਡੇਟਾਬੇਸ ਤਿਆਰ ਕਰਨ ਵਿੱਚ ਸਮਰੱਥ ਬਣਾਏਗੀ, ਜਿਸ ਵਿੱਚ ਸਟਰਕਚਰਡ ਅਤੇ ਅਨਸਟ੍ਰਕਚਰਡ ਦੋਹਾਂ ਕਿਸਮਾਂ ਦੇ ਡਾਟਾ ਨੂੰ ਜੋੜਿਆ ਜਾਵੇਗਾ। ਇਸ ਵਿੱਚ ਸਕੈਨ ਕੀਤੀਆਂ ਪੀਡੀਐਫ ਫ਼ਾਈਲਾਂ ਅਤੇ ਹੱਥ-ਲਿਖਤ ਰਿਕਾਰਡ ਨੂੰ ਡਿਜ਼ੀਟਲ ਰੂਪ ਵਿੱਚ ਬਦਲ ਕੇ ਇੱਕੋ ਪਲੇਟਫਾਰਮ ’ਤੇ ਉਪਲੱਬਧ ਕਰਵਾਇਆ ਜਾਵੇਗਾ, ਜਿਸ ਨਾਲ ਵਿਖਰੀ ਹੋਈ ਜਾਣਕਾਰੀ ਨੂੰ ਤੁਰੰਤ ਐਕਸੈਸ ਕੀਤਾ ਜਾ ਸਕੇਗਾ।

ਭਗਵੰਤ ਮਾਨ ਸਰਕਾਰ ਅਤੇ ਆਈਆਈਟੀ ਰੋਪੜ ਮਿਲ ਕੇ ਟ੍ਰੈਕਿੰਗ ਅਤੇ ਵਿਸ਼ਲੇਸ਼ਣ ਲਈ ਤਕਨੀਕੀ ਸਹਾਇਤਾ ਪ੍ਰਦਾਨ ਕਰਨਗੇ, ਜਿਸ ਨਾਲ ਵਿਖਰੇ ਹੋਏ ਡਾਟਾ ਨੂੰ ਏਆਈ ਟੂਲਜ਼, ਪ੍ਰਿਡਿਕਟਿਵ ਮਾਡਲਜ਼ ਅਤੇ ਐਨਾਲਿਟਿਕਲ ਡੈਸ਼ਬੋਰਡ ਰਾਹੀਂ ਲਾਭਕਾਰੀ ਜਾਣਕਾਰੀ ਵਿੱਚ ਬਦਲਿਆ ਜਾ ਸਕੇਗਾ। ਇਸ ਨਾਲ ਫ਼ੈਸਲਾ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਹੋਰ ਪ੍ਰਭਾਵਸ਼ਾਲੀ ਹੋਵੇਗੀ।

ਰਾਜ ਸਰਕਾਰ ਨੇ ਆਧੁਨਿਕ ਪੁਲਿਸਿੰਗ ਵਿੱਚ ਡਾਟਾ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਜਿੱਥੇ ਸਟਰਕਚਰਡ ਡਾਟਾ ਦਾ ਵਿਸ਼ਲੇਸ਼ਣ ਆਸਾਨ ਹੁੰਦਾ ਹੈ, ਉੱਥੇ ਪੁਲਿਸ ਰਿਕਾਰਡ ਦਾ ਵੱਡਾ ਹਿੱਸਾ ਅਨਸਟ੍ਰਕਚਰਡ ਰੂਪ ਵਿੱਚ ਹੁੰਦਾ ਹੈ, ਜਿਵੇਂ ਕਿ ਹੱਥ-ਲਿਖਤ ਰਿਪੋਰਟਾਂ ਅਤੇ ਸਕੈਨ ਕੀਤੇ ਦਸਤਾਵੇਜ਼। ਇਨ੍ਹਾਂ ਦਾ ਇਕੀਕਰਨ ਨਾ ਹੋਣ ਕਰਕੇ ਜਾਂਚ ਪ੍ਰਕਿਰਿਆ ਹੌਲ੍ਹੀ ਪੈ ਜਾਂਦੀ ਹੈ। ਇਹ ਪ੍ਰੋਜੈਕਟ ਅਨਸਟ੍ਰਕਚਰਡ ਰਿਕਾਰਡਾਂ ਨੂੰ ਬਦਲ ਕੇ ਉਨ੍ਹਾਂ ਨੂੰ ਮੌਜੂਦਾ ਡਾਟਾਸੈੱਟਸ ਨਾਲ ਜੋੜ ਕੇ ਇੱਕ ਇਕੱਠੀ ਪ੍ਰਣਾਲੀ ਵਿੱਚ ਸ਼ਾਮਲ ਕਰਦਾ ਹੈ, ਜਿਸ ਨਾਲ ਜਾਂਚ ਦੀ ਕਾਰਗੁਜ਼ਾਰੀ ਵਿੱਚ ਮਹੱਤਵਪੂਰਨ ਵਾਧਾ ਹੁੰਦਾ ਹੈ।

ਇੱਕ ਸੀਨੀਅਰ ਪੰਜਾਬ ਪੁਲਿਸ ਅਧਿਕਾਰੀ ਨੇ ਕਿਹਾ, “ਆਈਆਈਟੀ ਰੋਪੜ ਨਾਲ ਇਹ ਸਾਂਝੇਦਾਰੀ ਪੁਲਿਸ ਫੋਰਸ ਦੀ ਏਆਈ ਅਤੇ ਮਸ਼ੀਨ ਲਰਨਿੰਗ ਸਮਰੱਥਾਵਾਂ ਨੂੰ ਮਜ਼ਬੂਤ ਕਰੇਗਾ। ਪੁਲਿਸ-ਕਰਮੀ ਅਪਰਾਧ ਦੇ ਪੈਟਰਨ ਦੀ ਪਛਾਣ ਕਰਨ ਲਈ ਹੋਰ ਵਧੀਆ ਤਰੀਕੇ ਨਾਲ ਲੈਸ ਹੋਣਗੇ, ਜੋ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਏਗਾ ਅਤੇ ਅਪਰਾਧੀਆਂ ਵੱਲੋਂ ਤਕਨੀਕ ਦੇ ਦੁਰਪਯੋਗ ਨੂੰ ਰੋਕੇਗਾ।”

ਅਧਿਕਾਰੀ ਨੇ ਅੱਗੇ ਕਿਹਾ, “ਸਾਡਾ ਮਕਸਦ ਅਪਰਾਧੀਆਂ ਤੋਂ ਇੱਕ ਕਦਮ ਅੱਗੇ ਰਹਿਣਾ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਨਿਸ਼ਾਨਾ ਬਣਾਉਣਾ ਹੈ। ਗੈਂਗਸਟਰ ਵਿਦੇਸ਼ਾਂ ਤੋਂ ਆਪਰੇਟ ਕਰਦੇ ਹਨ ਅਤੇ ਇੱਥੋਂ ਦੇ ਨੌਜਵਾਨਾਂ ਨੂੰ ਅਪਰਾਧ ਲਈ ਉਕਸਾਉਂਦੇ ਹਨ। ਇਹ ਸਹਿਯੋਗ ਏਆਈ ਦੇ ਜ਼ਰੀਏ ਅਪਰਾਧੀਆਂ ਦੀ ‘ਪਛਾਣ ਅਤੇ ਰੋਕਥਾਮ’ ਨੂੰ ਹੋਰ ਮਜ਼ਬੂਤ ਕਰੇਗਾ। ਇਹ ਪੰਜਾਬ ਪੁਲਿਸ ਨੂੰ ਇੱਕ ਸੁਵਿਧਾਜਨਕ ਡੇਟਾਬੇਸ ਬਣਾਉਣ ਵਿੱਚ ਮਦਦ ਕਰੇਗਾ, ਜਿਸ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਨੂੰ ਵਿਵਸਥਿਤ ਢੰਗ ਨਾਲ ਇਕੱਠਾ ਕੀਤਾ ਜਾ ਸਕੇਗਾ ਅਤੇ ਏਆਈ ਆਧਾਰਿਤ ਟੂਲਜ਼ ਰਾਹੀਂ ਇਸਦਾ ਪ੍ਰਭਾਵਸ਼ਾਲੀ ਮੁਲਾਂਕਣ, ਪੁੱਛਗਿੱਛ ਅਤੇ ਵਿਸ਼ਲੇਸ਼ਣ ਕੀਤਾ ਜਾ ਸਕੇਗਾ।”

ਇਹ ਪ੍ਰੋਜੈਕਟ ਸਟਰਕਚਰਡ ਅਤੇ ਅਨਸਟ੍ਰਕਚਰਡ ਡਾਟਾ ਸਰੋਤਾਂ ਵਿਚਕਾਰ ਦੀ ਖਾਈ ਨੂੰ ਭਰਨ ਦਾ ਵੀ ਉਦੇਸ਼ ਰੱਖਦਾ ਹੈ। ਇਸ ਦੇ ਤਹਿਤ ਇੱਕ ਅਜਿਹੀ ਪ੍ਰਣਾਲੀ ਤਿਆਰ ਕੀਤੀ ਜਾ ਰਹੀ ਹੈ ਜੋ ਅਨਸਟ੍ਰਕਚਰਡ ਦਸਤਾਵੇਜ਼ਾਂ ਨੂੰ ਆਪਣੇ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਮੌਜੂਦਾ ਸਟਰਕਚਰਡ ਡਾਟਾਸੈੱਟਸ ਨਾਲ ਜੋੜ ਕੇ ਇੱਕ ਇਕੱਠਾ ਅਤੇ ਸੁਵਿਧਾਜਨਕ ਡੇਟਾਬੇਸ ਤਿਆਰ ਕਰੇਗੀ।

ਇਹ ਪ੍ਰੋਜੈਕਟ ਅਪਰਾਧ ਦੀ ਪਛਾਣ ਵਿੱਚ ਤੇਜ਼ੀ ਲਿਆਉਣ, ਅਪਰਾਧੀ ਨੈੱਟਵਰਕ ਦੀ ਨਿਗਰਾਨੀ ਮਜ਼ਬੂਤ ਕਰਨ ਅਤੇ ਡਾਟਾ-ਆਧਾਰਿਤ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ; ਜਿਸ ਨਾਲ ਪੰਜਾਬ ਵਿੱਚ ਲੋਕ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ।

ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ
*ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ*

*ਵਜ਼ੀਰਾਬਾਦ ਇੰਡਸਟਰੀਅਲ ਪਾਰਕ ਵਿਖੇ ₹300 ਕਰੋੜ ਦੇ ਕਾਰਗਿਲ ਡੇਅਰੀ ਫੀਡ ਪਲਾਂਟ ਦਾ ਉਦਘਾਟਨ, ਪੰਜਾਬ ਦੇ ਡੇਅਰੀ ਅਤੇ ਖੇਤੀਬਾੜੀ-ਉਦਯੋਗਿਕ ਵਿਕਾਸ ਨੂੰ ਹੁਲਾਰਾ: ਸੰਜੀਵ ਅਰੋੜਾ*

*ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ*

*ਕਿਸਾਨਾਂ ਦੀ ਆਮਦਨ ਅਤੇ ਦੁੱਧ ਉਤਪਾਦਨ ਨੂੰ ਮਜ਼ਬੂਤ ਕਰਨ ਲਈ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ ਡੇਅਰੀ ਫੀਡ ਪਲਾਂਟ: ਸੰਜੀਵ ਅਰੋੜਾ*

*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪੰਜਾਬ ਨੂੰ ਭਾਰਤ ਦੇ ਪ੍ਰਮੁੱਖ ਉਦਯੋਗਿਕ ਰਾਜਾਂ ਵਿੱਚ ਸ਼ਾਮਲ ਕਰੇਗਾ: ਸੰਜੀਵ ਅਰੋੜਾ*

*ਚੰਡੀਗੜ੍ਹ, 26 ਫ਼ਰਵਰੀ 2026* ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ “ਇਨਵੈਸਟ ਪੰਜਾਬ” ਪਹਲ ਰਾਹੀਂ ਰਾਜ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ। ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਵਧਦਾ ਨਿਵੇਸ਼ਕ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਖ਼ਾਸ ਤੌਰ ‘ਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪਸੰਦੀਦਾ ਗੰਤੀਵ ਬਣ ਰਿਹਾ ਹੈ। ਰਾਜ ਸਰਕਾਰ ਪ੍ਰਗਤੀਸ਼ੀਲ ਨੀਤੀਆਂ ਅਤੇ ਸ਼ਾਂਤਮਈ ਉਦਯੋਗਿਕ ਮਾਹੌਲ ਰਾਹੀਂ ਕਾਰੋਬਾਰ-ਅਨੁਕੂਲ ਵਾਤਾਵਰਣ ਯਕੀਨੀ ਬਣਾਉਣ ਅਤੇ ਹਰ ਸੰਭਵ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

15 ਏਕੜ ਵਿੱਚ ਫੈਲਿਆ ਇਹ ਪਲਾਂਟ ਸਾਲਾਨਾ 4.5 ਲੱਖ ਮੈਟ੍ਰਿਕ ਟਨ ਉਤਪਾਦਨ ਸਮਰੱਥਾ ਰੱਖਦਾ ਹੈ ਅਤੇ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ ਡੇਅਰੀ ਫੀਡ ਪਲਾਂਟ ਹੈ। ਬਠਿੰਡਾ ਤੋਂ ਬਾਅਦ ਪੰਜਾਬ ਵਿੱਚ ਕਾਰਗਿਲ ਦੀ ਇਹ ਦੂਜੀ ਵੱਡੀ ਇਕਾਈ ਹੈ, ਜਿਸ ਨਾਲ ਰਾਜ ਦੀ ਖੇਤੀ-ਉਦਯੋਗਿਕ ਵੈਲਿਊ ਚੇਨ ਹੋਰ ਮਜ਼ਬੂਤ ਹੋਵੇਗੀ। ਕਾਰਗਿਲ ਦੇ ਪ੍ਰਬੰਧਨ ਨੇ ਪਲਾਂਟ ਦੀ ਸਥਾਪਨਾ ਵਿੱਚ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਅਟੁੱਟ ਯਤਨਾਂ ਦੀ ਸਰਾਹਨਾ ਕੀਤੀ।

ਮੰਤਰੀ ਨੇ ਦੱਸਿਆ ਕਿ ਇਹ ਪਲਾਂਟ ਡੇਅਰੀ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ ਕਿਉਂਕਿ ਉੱਚ-ਗੁਣਵੱਤਾ ਵਾਲਾ ਪਸ਼ੂ ਚਾਰਾ ਸਥਾਨਕ ਤੌਰ ‘ਤੇ ਉਪਲਬਧ ਹੋਵੇਗਾ, ਜਿਸ ਨਾਲ ਦੁੱਧ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਵਿਗਿਆਨਕ ਤਰੀਕੇ ਨਾਲ ਤਿਆਰ ਕੀਤਾ ਚਾਰਾ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਨੂੰ ਸੁਧਾਰੇਗਾ ਅਤੇ ਪੰਜਾਬ ਦੇ ਡੇਅਰੀ ਖੇਤਰ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਜਿਵੇਂ ਪੰਜਾਬ ਭਾਰਤ ਦਾ ਅਨਾਜ ਘਰ ਮੰਨਿਆ ਜਾਂਦਾ ਹੈ, ਓਸੇ ਤਰ੍ਹਾਂ ਜਲਦੀ ਹੀ ਇਹ ਹੋਰ ਰਾਜਾਂ ਲਈ ਅਗੇਤਰ ਦੁੱਧ ਸਪਲਾਇਰ ਵਜੋਂ ਵੀ ਉਭਰੇਗਾ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਨੇ ਦੱਸਿਆ ਕਿ 13 ਤੋਂ 15 ਮਾਰਚ ਤੱਕ ਮੋਹਾਲੀ ਵਿੱਚ ਆਯੋਜਿਤ ਹੋਣ ਵਾਲਾ “ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026” ਦੇਸ਼ ਅਤੇ ਵਿਦੇਸ਼ ਦੇ ਨਿਵੇਸ਼ਕਾਂ ਦੀ ਵੱਡੀ ਭਾਗੀਦਾਰੀ ਨੂੰ ਆਕਰਸ਼ਿਤ ਕਰੇਗਾ। ਉਨ੍ਹਾਂ ਦੁਹਰਾਇਆ ਕਿ ਸਰਕਾਰ ਪੰਜਾਬ ਨੂੰ ਦੇਸ਼ ਦੇ ਅਗੇਤਰ ਉਦਯੋਗਿਕ ਰਾਜਾਂ ਵਿੱਚ ਸ਼ਾਮਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ ਧੀਰੇ-ਧੀਰੇ ਅੱਗੇ ਵੱਧ ਰਿਹਾ ਹੈ ਅਤੇ ਉਦਯੋਗਪਤੀਆਂ ਨੇ ਰਾਜ ਦੀ ਪ੍ਰਗਤੀਸ਼ੀਲ ਨੀਤੀਆਂ ‘ਤੇ ਸੰਤੁਸ਼ਟੀ ਜਤਾਈ ਹੈ।

ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਕਿਹਾ ਕਿ ਕਾਰਗਿਲ ਪਲਾਂਟ ਦੀ ਸਥਾਪਨਾ ਨਾਲ ਇਲਾਕੇ ਦੇ ਲਗਭਗ 1,000 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਉੱਚ-ਗੁਣਵੱਤਾ ਚਾਰੇ ਦੀ ਉਪਲਬਧਤਾ ਨਾਲ ਪਸ਼ੂਆਂ ਦੀ ਸਿਹਤ ਅਤੇ ਦੁੱਧ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐਡੀਸ਼ਨਲ ਡਿਪਟੀ ਕਮਿਸ਼ਨਰ ਮਿਸ ਪੂਜਾ ਸਿਆਲ ਗਰੇਵਾਲ, ਡੇਵਿਡ ਵੈਬਸਟਰ (ਐਗਜ਼ਿਕਿਊਟਿਵ ਵਾਈਸ ਪ੍ਰੈਜ਼ੀਡੈਂਟ ਅਤੇ ਚੀਫ਼ ਰਿਸਕ ਅਫ਼ਸਰ), ਰਿਸ਼ੀ ਵਰਮਾ (ਐਗਜ਼ਿਕਿਊਟਿਵ ਵਾਈਸ ਪ੍ਰੈਜ਼ੀਡੈਂਟ, ਚੀਫ਼ ਲੀਗਲ ਅਤੇ ਕੰਪਲਾਇੰਸ ਅਫ਼ਸਰ ਅਤੇ ਕਾਰਪੋਰੇਟ ਸੈਕਰਟਰੀ, ਚੇਅਰ ਏਸ਼ੀਆ ਪੈਸਿਫਿਕ ਖੇਤਰ), ਐਡਰੀਆਨੋ ਮਾਰਕੋਨ (ਪ੍ਰੈਜ਼ੀਡੈਂਟ, ਕਾਰਗਿਲ ਐਨੀਮਲ ਨਿਊਟ੍ਰੀਸ਼ਨ ਐਂਡ ਹੈਲਥ) ਅਤੇ ਰਵਿੰਦਰ ਬਲੈਨ (ਸੀਨੀਅਰ ਮੈਨੇਜਿੰਗ ਡਾਇਰੈਕਟਰ, ਕਾਰਗਿਲ ਐਨੀਮਲ ਨਿਊਟ੍ਰੀਸ਼ਨ ਐਂਡ ਹੈਲਥ, ਇੰਡੀਆ ਅਤੇ ਪ੍ਰੈਜ਼ੀਡੈਂਟ, ਕਾਰਗਿਲ ਇੰਡੀਆ) ਵੀ ਹਾਜ਼ਰ ਸਨ।

ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ
*'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ*

*ਸਰਕਾਰੀ ਗੱਡੀਆਂ ਵਿੱਚ 'ਚਿੱਟਾ' ਢੋਣ ਵਾਲੇ ਫ਼ਜ਼ੂਲਖ਼ਰਚੀ ਦਾ ਉਪਦੇਸ਼ ਨਾ ਦੇਣ, ਜਨਤਾ ਨੂੰ ਸਭ ਯਾਦ ਹੈ: ਪੰਨੂ*

*ਅਜੇ ਤਾਂ ਸਿਰਫ਼ ਸ਼ੁਰੂਆਤ ਹੈ, ਜਦੋਂ ਪੂਰੇ ਪੰਜਾਬ ਦੇ ਪਿੰਡ ਨਾਲ ਆਉਣਗੇ ਤਾਂ ਵਿਰੋਧੀਆਂ ਦਾ ਕੀ ਹਾਲ ਹੋਵੇਗਾ: ਬਲਤੇਜ ਪੰਨੂ*

*ਚੰਡੀਗੜ੍ਹ, 16 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰਵਾਏ ਗਏ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਵਿਰੋਧੀਆਂ ਨੂੰ ਇੰਨੀ ਤਕਲੀਫ਼ ਹੋ ਰਹੀ ਹੈ ਕਿ ਉਨ੍ਹਾਂ ਨੇ ਬਿਨਾਂ ਵਜ੍ਹਾ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ।

ਪੰਨੂ ਨੇ ਕਿਹਾ ਕਿ ਜੋ ਵਿਰੋਧੀ ਪਾਰਟੀਆਂ ਅੱਜ ਸਰਕਾਰੀ ਪੈਸੇ ਦੀ ਵਰਤੋਂ 'ਤੇ ਰੋਣਾ ਰੋ ਰਹੀਆਂ ਹਨ, ਸ਼ਾਇਦ ਉਹ ਆਪਣਾ ਸ਼ਰਮਨਾਕ ਇਤਿਹਾਸ ਭੁੱਲ ਗਈਆਂ ਹਨ। ਉਨ੍ਹਾਂ ਯਾਦ ਦਿਵਾਉਂਦਿਆਂ ਕਿਹਾ ਕਿ ਅੱਜ ਸਰਕਾਰ ਦੇ ਪੈਸੇ ਦੀ ਗੱਲ ਕਰਨ ਵਾਲੇ ਦੱਸਣ ਕਿ ਜਦੋਂ ਤੁਹਾਡੀਆਂ ਸਰਕਾਰਾਂ ਸਨ, ਉਦੋਂ ਕੀ ਸਰਕਾਰੀ ਗੱਡੀਆਂ ਵਿੱਚ 'ਚਿੱਟਾ' ਸਪਲਾਈ ਨਹੀਂ ਹੁੰਦਾ ਸੀ? ਜਨਤਾ ਭੁੱਲੀ ਨਹੀਂ ਹੈ ਕਿ ਕਿਵੇਂ ਸੱਤਾ ਦੀ ਸਰਪ੍ਰਸਤੀ ਹੇਠ ਨਸ਼ੇ ਦਾ ਕਾਰੋਬਾਰ ਫਲਿਆ-ਫੁੱਲਿਆ ਸੀ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਜਨਤਾ ਦਾ ਪੈਸਾ ਨਸ਼ਾ ਖ਼ਤਮ ਕਰਨ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਖ਼ਰਚ ਕਰ ਰਹੀ ਹੈ, ਨਾ ਕਿ ਤਸਕਰਾਂ ਨੂੰ ਪਨਾਹ ਦੇਣ ਲਈ।

ਵਿਰੋਧੀਆਂ ਦੀ ਨਿਰਾਸ਼ਾ 'ਤੇ ਤੰਜ ਕੱਸਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮੋਗਾ ਦੇ ਪ੍ਰੋਗਰਾਮ ਵਿੱਚ ਤਾਂ ਅਜੇ ਸਿਰਫ਼ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਹੀ ਆਏ ਸਨ, ਜਿਨ੍ਹਾਂ ਵਿੱਚ ਹਰ ਪਿੰਡ ਦੇ ਕੁਝ ਜਾਗਰੂਕ ਨਾਗਰਿਕਾਂ ਨੇ ਸਹੁੰ ਚੁੱਕੀ ਹੈ। ਜਦੋਂ 'ਯੁੱਧ ਨਸ਼ਿਆਂ ਵਿਰੁੱਧ 2' ਤਹਿਤ ਇਨ੍ਹਾਂ ਦੇ ਨਾਲ ਪੂਰੇ ਪਿੰਡ ਇੱਕਜੁੱਟ ਹੋ ਕੇ ਨਸ਼ੇ ਖ਼ਿਲਾਫ਼ ਮੈਦਾਨ ਵਿੱਚ ਉਤਰਨਗੇ, ਉਦੋਂ ਇਨ੍ਹਾਂ ਵਿਰੋਧੀਆਂ ਦਾ ਕੀ ਹਾਲ ਹੋਵੇਗਾ।

ਪੰਨੂ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਯਕੀਨੀ ਤੌਰ 'ਤੇ ਕਾਮਯਾਬ ਹੋਵੇਗਾ ਕਿਉਂਕਿ ਅੱਜ ਹਰ ਪੰਜਾਬੀ ਨਸ਼ਾ ਮੁਕਤ ਪੰਜਾਬ ਚਾਹੁੰਦਾ ਹੈ, ਪਰ ਜੇਕਰ ਕੋਈ ਨਹੀਂ ਚਾਹੁੰਦਾ ਤਾਂ ਉਹ ਸਿਰਫ਼ ਵਿਰੋਧੀ ਪਾਰਟੀਆਂ ਹਨ, ਕਿਉਂਕਿ ਨਸ਼ੇ ਦਾ ਖ਼ਾਤਮਾ ਹੁੰਦੇ ਹੀ ਇਨ੍ਹਾਂ ਦੀ ਰਾਜਨੀਤੀ ਦੀ ਦੁਕਾਨ ਬੰਦ ਹੋ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਨਹੀਂ ਬਖਸ਼ੇਗੀ।

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ
*ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ*

*ਪੰਜਾਬ ਦੀ ਜਨਤਾ ਨਾਲ 'ਆਪ' ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕੀਤਾ*

*ਰਾਜਾ ਵੜਿੰਗ ਅਤੇ ਬਾਜਵਾ ਵਰਗੇ ਲੋਕ ਖ਼ੁਦ ਨੂੰ ਰਾਜਾ ਸਮਝਦੇ ਹਨ, ਇਨ੍ਹਾਂ ਤੋਂ ਇਹ ਹਜ਼ਮ ਨਹੀਂ ਹੋ ਰਿਹਾ ਕਿ ਦਲਿਤ ਅਤੇ ਗ਼ਰੀਬ ਪਰਿਵਾਰਾਂ ਦੇ ਲੋਕ ਮੰਤਰੀ ਬਣ ਗਏ ਹਨ: ਈ.ਟੀ.ਓ.*

*ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਿਤਾ ਨੂੰ 'ਬੈਂਡ ਮਾਸਟਰ' ਕਹਿਣਾ ਕਾਂਗਰਸ ਦੀ ਹੰਕਾਰੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਸੁਰਿੰਦਰ ਕੌਰ*

*'ਆਪ' ਆਗੂਆਂ ਅਤੇ ਪੁਲਿਸ ਵਿਚਾਲੇ ਹੋਈ ਝੜਪ, ਭੀੜ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ, ਕਈ ਆਗੂ ਤੇ ਵਰਕਰ ਜ਼ਖ਼ਮੀ*

*'ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾ*

*ਕਾਂਗਰਸੀਆਂ ਦੀ ਦਲਿਤ ਵਿਰੋਧੀ ਮਾਨਸਿਕਤਾ ਸਭ ਦੇ ਸਾਹਮਣੇ ਆ ਗਈ ਹੈ: ਡਾ. ਬਲਬੀਰ*

*ਕਾਂਗਰਸ ਦੀ 'ਦਲਿਤ ਵਿਰੋਧੀ' ਅਤੇ 'ਪਰਿਵਾਰਵਾਦੀ' ਮਾਨਸਿਕਤਾ ਨੂੰ ਪੰਜਾਬ ਦੀ ਜਨਤਾ 2027 ਵਿੱਚ ਸਬਕ ਸਿਖਾਏਗੀ: ਸ਼ੈਰੀ ਕਲਸੀ*

*ਕਾਂਗਰਸ ਨੇ ਪੰਜਾਬ ਦੇ ਪੂਰੇ ਦਲਿਤ ਅਤੇ ਮਿਹਨਤਕਸ਼ ਵਰਗ ਦਾ ਅਪਮਾਨ ਕੀਤਾ ਹੈ: ਵਿਧਾਇਕ ਇੰਦਰਜੀਤ ਕੌਰ*

*ਚੰਡੀਗੜ੍ਹ, 9 ਫਰਵਰੀ 2026*  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇ

ਬਾਹਰ 'ਬੈਂਡ-ਵਾਜੇ' ਨਾਲ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ., ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੇ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸਿਹਤ ਮੰਤਰੀ ਡਾ. ਬਲਬੀਰ, ਮੋਹਿੰਦਰ ਭਗਤ, ਡਾ. ਰਵਜੋਤ, ਵਿਧਾਇਕ ਸ਼ੈਰੀ ਕਲਸੀ, ਕੁਲਜੀਤ ਰੰਧਾਵਾ, ਇੰਦਰਵੀਰ ਸਿੰਘ ਨਿੱਝਰ, ਨੀਨਾ ਮਿੱਤਲ, ਲਾਭ ਸਿੰਘ ਉਗੋਕੇ, ਚੇਤਨ ਸਿੰਘ ਜੋੜੇਮਾਜਰਾ, ਇੰਦਰਜੀਤ ਕੌਰ, ਚੇਅਰਮੈਨ ਹਰਚੰਦ ਸਿੰਘ ਬਰਸਟ, ਸੰਨੀ ਸਿੰਘ ਆਹਲੂਵਾਲੀਆ ਸਮੇਤ ਸੈਂਕੜੇ ਆਗੂ ਤੇ ਵਰਕਰ ਮੌਜੂਦ ਸਨ।

ਇਸ ਤੋਂ ਇਲਾਵਾ 'ਆਪ' ਆਗੂ ਜੋਬਨ ਰੰਧਾਵਾ ਦੀ ਅਗਵਾਈ ਹੇਠ ਕਾਦੀਆਂ (ਗੁਰਦਾਸਪੁਰ) ਵਿੱਚ ਵੀ ਪ੍ਰਤਾਪ ਬਾਜਵਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਬਾਜਵਾ 'ਤੇ ਨਿਸ਼ਾਨਾ ਸਾਧਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਿਹਨਤ ਦੀ ਕਮਾਈ ਦਾ ਮਜ਼ਾਕ ਉਡਾਉਣਾ ਸ਼ਰਮਨਾਕ ਹੈ। ਕਿਸੇ ਦੇ ਪਿਤਾ ਵੱਲੋਂ ਇਮਾਨਦਾਰੀ ਨਾਲ ਕੀਤੇ ਕੰਮ ਦਾ ਮਜ਼ਾਕ ਉਡਾਉਣਾ ਅਤੇ ਪੂਰੇ ਭਾਈਚਾਰੇ ਨੂੰ ਨੀਵਾਂ ਦਿਖਾਉਣਾ, ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ।

ਉਨ੍ਹਾਂ ਕਿਹਾ ਕਿ ਮੇਰੇ ਪਿਤਾ ਇੱਕ 'ਬੈਂਡ ਮਾਸਟਰ' ਸਨ, ਉਨ੍ਹਾਂ ਨੇ ਸਖ਼ਤ ਮਿਹਨਤ ਨਾਲ ਸਾਨੂੰ ਪੜ੍ਹਾਇਆ। ਮੈਂ ਸਰਕਾਰੀ ਸਕੂਲ ਵਿੱਚ ਪੜ੍ਹ ਕੇ ਅਤੇ ਆਪਣੀ ਕਾਬਲੀਅਤ ਦੇ ਦਮ 'ਤੇ ਇੱਥੇ ਪਹੁੰਚਿਆ ਹਾਂ। ਬਾਜਵਾ ਸਾਹਿਬ ਕਹਿ ਰਹੇ ਹਨ ਕਿ 'ਬੈਂਡ ਵਜਾਉਣ ਵਾਲੇ ਦੇ ਪੁੱਤ ਦਾ ਬੈਂਡ ਵਜਾ ਦਿਆਂਗੇ'। ਅਸੀਂ ਮਿਹਨਤ ਕੀਤੀ ਹੈ, ਕੋਈ ਸਮਗਲਿੰਗ ਜਾਂ ਸੋਨੇ ਦੇ ਬਿਸਕੁਟਾਂ ਦੀ ਤਸਕਰੀ ਨਹੀਂ ਕੀਤੀ। ਇਹ ਅਪਮਾਨ ਸਿਰਫ਼ ਮੇਰਾ ਨਹੀਂ, ਸਗੋਂ ਹਰ ਉਸ ਗਰੀਬ ਵਰਗ ਦਾ ਹੈ ਜੋ ਪਸੀਨੇ ਦੀ ਕਮਾਈ ਨਾਲ ਆਪਣੇ ਬੱਚਿਆਂ ਨੂੰ ਪੜ੍ਹਾਉਂਦਾ ਹੈ।

ਕਾਂਗਰਸ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਬਾਜਵਾ ਦੀ ਨਜ਼ਰ ਵਿੱਚ ਦਲਿਤ ਸਮਾਜ ਸਿਰਫ਼ ਇੱਕ 'ਮਟੀਰੀਅਲ' ਹੈ ਜਿਸ ਨੂੰ ਵੋਟਾਂ ਲਈ ਖਰੀਦਿਆ ਅਤੇ ਵੇਚਿਆ ਜਾ ਸਕਦਾ ਹੈ। ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇ ਵਿਧਾਨ ਸਭਾ ਵਿੱਚ ਕਿਹਾ ਕਿ 'ਪਤਾ ਨਹੀਂ ਇਹ ਮਟੀਰੀਅਲ ਕਿੱਥੋਂ ਆ ਗਿਆ'। ਇਨ੍ਹਾਂ ਲਈ ਇੱਕ ਮੋਬਾਈਲ ਰਿਪੇਅਰ ਕਰਨ ਵਾਲਾ ਜਾਂ ਇੱਕ ਗਰੀਬ ਦਾ ਬੱਚਾ ਵਿਧਾਇਕ ਨਹੀਂ ਬਣ ਸਕਦਾ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਵਿੱਚ ਸਭ ਨੂੰ ਬਰਾਬਰੀ ਦਿੱਤੀ ਹੈ, ਪਰ ਕਾਂਗਰਸ ਦੀ ਸਾਮੰਤਵਾਦੀ ਸੋਚ ਅੱਜ ਵੀ ਉਹੀ ਹੈ। ਰਾਜਾ ਵੜਿੰਗ ਅਤੇ ਬਾਜਵਾ ਵਰਗੇ ਲੋਕ ਖ਼ੁਦ ਨੂੰ ਰਾਜੇ ਸਮਝਦੇ ਹਨ ਅਤੇ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ 6 ਦਲਿਤ ਮੰਤਰੀ ਆਮ ਘਰਾਂ ਤੋਂ ਉੱਠ ਕੇ ਸ਼ਾਨਦਾਰ ਕੰਮ ਕਰ ਰਹੇ ਹਨ।

ਰਾਜਾ ਵੜਿੰਗ 'ਤੇ ਨਿਸ਼ਾਨਾ ਸਾਧਦਿਆਂ ਈ.ਟੀ.ਓ. ਨੇ ਕਿਹਾ ਕਿ ਇੱਕ ਪਾਸੇ ਇਹ ਲੋਕ ਲਾਅ ਐਂਡ ਆਰਡਰ ਦੀ ਗੱਲ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਰੈਲੀ ਵਿੱਚ 1200 ਲੋਕਾਂ ਦੇ ਸਾਹਮਣੇ ਖੁੱਲ੍ਹੇਆਮ ਕਹਿ ਰਹੇ ਹਨ ਕਿ 'ਈ.ਟੀ.ਓ. ਦੀ ਧੌਣ ਮਰੋੜ ਦਿਓ, ਸਿਰਫ਼ 3 ਮਿੰਟ ਲੱਗਦੇ ਹਨ'। ਕੀ ਇਹ ਜੰਗਲ ਰਾਜ ਨਹੀਂ ਹੈ? ਤੁਸੀਂ ਆਪਣੇ ਵਰਕਰਾਂ ਨੂੰ ਇੱਕ ਚੁਣੇ ਹੋਏ ਨੁਮਾਇੰਦੇ 'ਤੇ ਹਮਲਾ ਕਰਨ ਲਈ ਉਕਸਾ ਰਹੇ ਹੋ ਤਾਂ ਜੋ ਕੋਈ ਗਰੀਬ ਦਾ ਬੱਚਾ ਦੁਬਾਰਾ ਰਾਜਨੀਤੀ ਵਿੱਚ ਆਉਣ ਦੀ ਹਿੰਮਤ ਨਾ ਕਰੇ। ਅਸੀਂ ਇਸ ਗੁੰਡਾਗਰਦੀ ਅਤੇ ਚੁਣੌਤੀ ਨੂੰ ਸਵੀਕਾਰ ਕਰਦੇ ਹਾਂ।

ਆਪਣੀ ਸਿੱਖਿਆ ਦੇ ਸੰਘਰਸ਼ ਨੂੰ ਯਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਤਾ ਦੀ ਮੌਤ ਦੇ ਇੱਕ ਮਹੀਨੇ ਬਾਅਦ ਹੀ ਉਨ੍ਹਾਂ ਨੇ ਸਖ਼ਤ ਮਿਹਨਤ ਕਰਕੇ ਪ੍ਰੀਖਿਆ ਪਾਸ ਕੀਤੀ ਤਾਂ ਜੋ ਉਨ੍ਹਾਂ ਦੇ ਪਿਤਾ ਦਾ ਸੁਪਨਾ ਪੂਰਾ ਹੋ ਸਕੇ।

ਉਨ੍ਹਾਂ ਕਿਹਾ, "ਮੈਂ ਅੱਜ ਵੀ ਪੰਜਾਬ ਯੂਨੀਵਰਸਿਟੀ ਤੋਂ ਪੀ.ਐਚ.ਡੀ. ਕਰ ਰਿਹਾ ਹਾਂ। ਮੇਰੇ ਹਲਕੇ ਵਿੱਚ 163 ਸਰਕਾਰੀ ਸਕੂਲ ਹਨ ਅਤੇ ਮੇਰੀ ਕੋਸ਼ਿਸ਼ ਹੈ ਕਿ ਹਰ ਘਰ ਵਿੱਚੋਂ ਇੱਕ 'ਈ.ਟੀ.ਓ.' ਪੈਦਾ ਹੋਵੇ। ਅਸੀਂ ਸਿੱਖਿਆ ਕ੍ਰਾਂਤੀ ਇਸ ਲਈ ਸ਼ੁਰੂ ਕੀਤੀ ਤਾਂ ਜੋ ਗਰੀਬ ਅਤੇ ਅਮੀਰ ਦੇ ਬੱਚੇ ਵਿਚਕਾਰਲਾ ਫਰਕ ਖ਼ਤਮ ਹੋ ਸਕੇ। ਕਾਂਗਰਸ ਇਸੇ ਗੱਲ ਤੋਂ ਡਰੀ ਹੋਈ ਹੈ ਕਿ ਜੇਕਰ ਗਰੀਬ ਦਾ ਬੱਚਾ ਪੜ੍ਹ ਗਿਆ ਤਾਂ ਇਨ੍ਹਾਂ ਦੀ ਰਾਜਨੀਤੀ ਖ਼ਤਮ ਹੋ ਜਾਵੇਗੀ।"

ਮੰਤਰੀ ਈ.ਟੀ.ਓ. ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅਸੀਂ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ, ਪਰ ਬਾਜਵਾ ਸਾਹਿਬ ਘਰ ਛੱਡ ਕੇ ਭੱਜ ਗਏ। ਉਹ ਜਿੱਥੇ ਵੀ ਭੱਜਣਗੇ, ਸਾਡੇ ਲੋਕ ਉੱਥੇ ਉਨ੍ਹਾਂ ਦਾ ਘਿਰਾਓ ਕਰਨਗੇ। ਇਨ੍ਹਾਂ ਦੀਆਂ ਰੈਲੀਆਂ ਵਿੱਚ ਲੋਕ ਤੜਫ ਕੇ ਮਰ ਜਾਂਦੇ ਹਨ ਅਤੇ ਇਹ ਭਾਸ਼ਣ ਦੇਣਾ ਬੰਦ ਨਹੀਂ ਕਰਦੇ। ਜੇਕਰ ਪ੍ਰਤਾਪ ਸਿੰਘ ਬਾਜਵਾ ਨੇ ਤੁਰੰਤ ਮੁਆਫੀ ਨਾ ਮੰਗੀ, ਤਾਂ ਅਸੀਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਾਂਗੇ। 2027 ਵਿੱਚ ਪੰਜਾਬ ਦੀ ਜਨਤਾ ਇਸ ਹੰਕਾਰੀ ਮਾਨਸਿਕਤਾ ਨੂੰ ਜੜ੍ਹ ਤੋਂ ਉਖਾੜ ਸੁੱਟੇਗੀ।

*ਬਾਜਵਾ ਨੇ ਸਾਡੇ ਜੱਦੀ ਕੰਮ 'ਤੇ ਭੱਦੀ ਟਿੱਪਣੀ ਕੀਤੀ, ਕੋਈ ਵੀ ਕੰਮ ਛੋਟਾ-ਵੱਡਾ ਨਹੀਂ ਹੁੰਦਾ: ਸੁਰਿੰਦਰ ਕੌਰ*

ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਪਤਨੀ ਸੁਰਿੰਦਰ ਕੌਰ ਨੇ ਕਿਹਾ ਕਿ ਬਾਜਵਾ ਨੇ ਸਾਡੇ ਜੱਦੀ ਕੰਮ 'ਤੇ ਭੱਦੀ ਟਿੱਪਣੀ ਕੀਤੀ ਹੈ। 'ਬਾਜਾ ਵਜਾਉਣ ਵਾਲਾ' ਕਹਿ ਕੇ ਇਸ ਕੰਮ ਨੂੰ ਨਕਾਰਿਆ ਹੈ, ਜਦਕਿ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਬਹੁਤ ਭੜਕਾਊ ਬਿਆਨ ਦਿੱਤਾ ਕਿ 'ਈ.ਟੀ.ਓ. ਦੀ ਤਿੰਨ ਮਿੰਟ ਵਿੱਚ ਧੌਣ ਮਰੋੜ ਦਿਓ'। ਉਨ੍ਹਾਂ ਕਿਹਾ ਕਿ ਇੱਕ ਪਾਸੇ ਵੜਿੰਗ ਸਾਹਮਣੇ ਬੈਠੇ 1000-1500 ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਦੂਜੇ ਪਾਸੇ ਇਹ ਕਹਿੰਦੇ ਹਨ ਕਿ ਪੰਜਾਬ ਵਿੱਚ ਜੰਗਲ ਰਾਜ ਹੈ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਖ਼ਰਾਬ ਹੈ।

*'ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਦਿੱਤੀ ਪਛਾਣ: ਹਰਪਾਲ ਸਿੰਘ ਚੀਮਾ*

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਪਾਰਟੀਆਂ ਨੇ ਹਮੇਸ਼ਾ 'ਪਰਿਵਾਰਵਾਦ' ਨੂੰ ਉਤਸ਼ਾਹਿਤ ਕੀਤਾ ਹੈ। ਇਨ੍ਹਾਂ ਪਾਰਟੀਆਂ ਵਿੱਚ ਕੁਝ ਗਿਣੇ-ਚੁਣੇ ਪਰਿਵਾਰਾਂ ਦਾ ਹੀ ਰਾਜ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ (ਆਪ) ਨੇ ਇਸ ਧਾਰਨਾ ਨੂੰ ਤੋੜ ਕੇ ਆਮ ਘਰਾਂ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਵਿਧਾਨ ਸਭਾ ਅਤੇ ਕੈਬਨਿਟ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ 'ਆਪ' ਦੇ ਵਿਰੋਧ ਦਾ ਮਕਸਦ ਉਨ੍ਹਾਂ ਲੋਕਾਂ ਦੀ ਸੋਚ ਨੂੰ ਪੂਰੀ ਦੁਨੀਆ ਦੇ ਸਾਹਮਣੇ ਲਿਆਉਣਾ ਸੀ ਜੋ ਉਨ੍ਹਾਂ ਉੱਚੇ ਮਹਿਲਾਂ ਦੇ ਅੰਦਰ ਬੈਠ ਕੇ ਦਲਿਤਾਂ ਨਾਲ ਨਫ਼ਰਤ ਕਰਦੇ ਹਨ।

ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਕਾਰਨ ਦੇਸ਼ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਆਇਆ ਹੈ। ਦਿੱਲੀ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਵੀ ਇਸ ਕ੍ਰਾਂਤੀ ਨੂੰ ਅਪਣਾਇਆ। 2017 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਡਾਕਟਰ, ਵਕੀਲ, ਪ੍ਰੋਫੈਸਰ ਅਤੇ ਸਾਬਕਾ ਫੌਜੀ ਅਧਿਕਾਰੀਆਂ ਵਰਗੇ ਆਮ ਪਿਛੋਕੜ ਵਾਲੇ ਲੋਕ ਪਹੁੰਚੇ। 2022 ਵਿੱਚ ਪੰਜਾਬ ਦੀ ਜਨਤਾ ਨੇ ਇਸ ਕਾਫਲੇ ਨੂੰ 92 ਸੀਟਾਂ ਤੱਕ ਪਹੁੰਚਾ ਕੇ ਸਪੱਸ਼ਟ ਕਰ ਦਿੱਤਾ ਕਿ ਉਹ ਹੁਣ ਵੰਸ਼ਵਾਦ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਨਗੇ।

ਕੈਬਨਿਟ ਮੰਤਰੀ ਨੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਘਰਾਂ ਦੇ ਬੱਚਿਆਂ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਆਗੂ ਜਾਤੀਗਤ ਟਿੱਪਣੀਆਂ ਅਤੇ ਰੰਗ-ਭੇਦ ਦੀ ਰਾਜਨੀਤੀ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਉੱਚ ਸਿੱਖਿਆ ਪ੍ਰਾਪਤ ਅਤੇ ਪੀਸੀਐੱਸ ਪ੍ਰੀਖਿਆ ਪਾਸ ਕਰਨ ਵਾਲੇ ਸਾਡੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਯੋਗਤਾ 'ਤੇ ਸਵਾਲ ਉਠਾਏ ਜਾ ਰਹੇ ਹਨ। ਕਾਂਗਰਸ ਦੀ ਮਾਨਸਿਕਤਾ ਅੱਜ ਵੀ ਉਹੀ ਹੈ ਕਿ ਇੱਕ ਗਰੀਬ ਦਾ ਪੁੱਤਰ ਅੱਗੇ ਨਾ ਵਧੇ।

ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿੱਤੇ ਗਏ 'ਬਰਾਬਰੀ ਦੇ ਅਧਿਕਾਰ' ਕਾਰਨ ਹੀ ਅੱਜ ਇੱਕ ਰਿਕਸ਼ਾ ਚਾਲਕ ਦਾ ਪੁੱਤਰ ਆਈਏਐੱਸ ਬਣ ਰਿਹਾ ਹੈ ਅਤੇ ਆਮ ਘਰਾਂ ਦੇ ਨੌਜਵਾਨ ਪੰਜਾਬ ਕੈਬਨਿਟ ਦਾ ਹਿੱਸਾ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਵਿੱਚ 6 ਮੰਤਰੀ ਦਲਿਤ ਵਰਗ ਤੋਂ ਹਨ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਦੀ ਜਨਤਾ ਇਨ੍ਹਾਂ ਹੰਕਾਰੀ ਅਤੇ ਪਰਿਵਾਰਵਾਦੀ ਪਾਰਟੀਆਂ ਨੂੰ ਇੱਕ ਵਾਰ ਫਿਰ ਕਰਾਰਾ ਸਬਕ ਸਿਖਾਏਗੀ

*ਕਾਂਗਰਸੀਆਂ ਦੀ ਦਲਿਤ ਵਿਰੋਧੀ ਮਾਨਸਿਕਤਾ ਸਭ ਦੇ ਸਾਹਮਣੇ ਆ ਗਈ ਹੈ: ਡਾ. ਬਲਬੀਰ*

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸੀਆਂ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ। ਪ੍ਰਤਾਪ ਸਿੰਘ ਬਾਜਵਾ ਦੇ ਬਿਆਨ 'ਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਮਿਹਨਤ ਕਰਨ ਵਾਲਿਆਂ ਨੂੰ ਕੁਝ ਨਹੀਂ ਸਮਝਦੀ ਅਤੇ ਉਨ੍ਹਾਂ ਦਾ ਮਜ਼ਾਕ ਉਡਾਉਂਦੀ ਹੈ। ਉਨ੍ਹਾਂ ਦੇ ਬਿਆਨ ਛੋਟੇ (ਆਮ) ਲੋਕਾਂ ਪ੍ਰਤੀ ਉਨ੍ਹਾਂ ਦੀ ਘਟੀਆ ਮਾਨਸਿਕਤਾ ਅਤੇ ਨਫ਼ਰਤ ਨੂੰ ਦਰਸਾਉਂਦੇ ਹਨ।

*ਬਾਜਵਾ ਦੇ ਅਪਮਾਨਜਨਕ ਸ਼ਬਦ ਸਿਰਫ਼ ਇੱਕ ਵਿਅਕਤੀ ਦਾ ਨਹੀਂ, ਸਗੋਂ ਪੰਜਾਬ ਦੇ ਪੂਰੇ ਦਲਿਤ ਅਤੇ ਮਿਹਨਤਕਸ਼ ਵਰਗ ਦਾ ਅਪਮਾਨ ਹੈ: ਵਿਧਾਇਕਾ ਇੰਦਰਜੀਤ ਕੌਰ*ਵਿਧਾਇਕਾ ਇੰਦਰਜੀਤ ਕੌਰ ਨੇ ਵੀ ਕਾਂਗਰਸ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ 'ਦਲਿਤ ਵਿਰੋਧੀ' ਮਾਨਸਿਕਤਾ ਹੁਣ ਪੂਰੀ ਤਰ੍ਹਾਂ ਉਜਾਗਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਬੋਲੇ ਗਏ ਅਪਮਾਨਜਨਕ ਸ਼ਬਦ ਸਿਰਫ਼ ਇੱਕ ਵਿਅਕਤੀ ਦਾ ਨਹੀਂ, ਸਗੋਂ ਪੰਜਾਬ ਦੇ ਉਸ ਪੂਰੇ ਦਲਿਤ ਅਤੇ ਮਿਹਨਤਕਸ਼ ਵਰਗ ਦਾ ਅਪਮਾਨ ਹਨ।

ਉਨ੍ਹਾਂ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਵੱਲੋਂ ਈ.ਟੀ.ਓ. ਵਿਰੁੱਧ ਕੀਤੀ ਗਈ ਹਿੰਸਕ ਟਿੱਪਣੀ ਨੂੰ ਗੰਭੀਰ ਦੱਸਦਿਆਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਅਤੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਸਧਾਰਨ ਘਰਾਂ ਦੇ ਲੋਕਾਂ ਦੀ ਪਾਰਟੀ ਹੈ, ਜਦਕਿ ਕਾਂਗਰਸ ਭ੍ਰਿਸ਼ਟਾਚਾਰ ਅਤੇ ਹੰਕਾਰ ਵਿੱਚ ਡੁੱਬੀ ਹੋਈ ਹੈ।

ਵਿਧਾਇਕਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਿਰੋਧੀ ਆਗੂਆਂ ਨੇ ਆਪਣੀ ਜ਼ੁਬਾਨ ਅਤੇ ਸੋਚ ਨੂੰ ਲਗਾਮ ਨਾ ਦਿੱਤੀ, ਤਾਂ ਪੰਜਾਬ ਦੀ ਜਨਤਾ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇਵੇਗੀ ਅਤੇ 2027 ਵਿੱਚ ਸਾਰੀਆਂ 117 ਸੀਟਾਂ 'ਤੇ ਜਿੱਤ ਦਰਜ ਕਰਕੇ ਉਨ੍ਹਾਂ ਦੇ ਸਿਆਸੀ ਹੰਕਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਵੇਗੀ।

*ਕਾਂਗਰਸ ਦੀ 'ਦਲਿਤ ਵਿਰੋਧੀ' ਅਤੇ 'ਪਰਿਵਾਰਵਾਦੀ' ਮਾਨਸਿਕਤਾ ਨੂੰ ਪੰਜਾਬ ਦੀ ਜਨਤਾ 2027 ਵਿੱਚ ਸਬਕ ਸਿਖਾਏਗੀ: ਸ਼ੈਰੀ ਕਲਸੀ*

ਵਿਧਾਇਕ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵਰਗੇ ਪੁਰਾਣੇ ਸਿਆਸੀ ਘਰਾਣੇ ਆਮ ਘਰਾਂ ਦੇ ਬੱਚਿਆਂ ਦੀ ਤਰੱਕੀ ਅਤੇ ਉਨ੍ਹਾਂ ਦਾ ਰਾਜਨੀਤੀ ਵਿੱਚ ਆਉਣਾ ਬਰਦਾਸ਼ਤ ਨਹੀਂ ਕਰ ਪਾ ਰਹੇ। ਉਨ੍ਹਾਂ ਕਿਹਾ ਕਿ ਵਿਰੋਧੀ ਆਗੂਆਂ ਦੇ ਮਨ ਵਿੱਚ ਇਹ ਹੰਕਾਰ ਭਰਿਆ ਹੋਇਆ ਹੈ ਕਿ ਸੱਤਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਤੱਕ ਹੀ ਸੀਮਤ ਰਹਿਣੀ ਚਾਹੀਦੀ ਹੈ, ਇਸੇ ਲਈ ਉਹ ਕਦੇ ਕੈਬਨਿਟ ਮੰਤਰੀਆਂ ਨੂੰ 'ਮਟੀਰੀਅਲ' ਕਹਿੰਦੇ ਹਨ ਤੇ ਕਦੇ ਹਿੰਸਕ ਬਿਆਨਬਾਜ਼ੀ ਕਰਦੇ ਹਨ। ਉਨ੍ਹਾਂ ਵਿਰੋਧੀ ਧਿਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੋ ਆਗੂ 2027 ਵਿੱਚ ਵਾਪਸੀ ਦਾ ਭਰਮ ਪਾਲੀ ਬੈਠੇ ਹਨ, ਉਨ੍ਹਾਂ ਨੂੰ ਪੰਜਾਬ ਦੀ ਜਨਤਾ ਵੱਡੀ ਹਾਰ ਦਾ ਸੁਆਦ ਚਖਾਏਗੀ।

ਪ੍ਰਦਰਸ਼ਨ ਦੌਰਾਨ ਪ੍ਰਤਾਪ ਬਾਜਵਾ ਦੇ ਘਰ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਹੋਈ, ਜੋ ਦੇਖਦੇ ਹੀ ਦੇਖਦੇ ਉਗਰ ਹੋ ਗਈ। 'ਆਪ' ਆਗੂਆਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ (ਪਾਣੀ ਦੀਆਂ ਬੌਛਾਰਾਂ) ਦੀ ਵਰਤੋਂ ਕੀਤੀ, ਜਿਸ ਵਿੱਚ ਕਈ ਆਗੂ ਤੇ ਵਰਕਰ ਜ਼ਖ਼ਮੀ ਹੋ ਗਏ। ਪੁਲਿਸ ਨੇ ਕਈ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਮਾਨ ਸਰਕਾਰ ਨੇ 314 ਕਰੋੜ ਰੁਪਏ ਦਾ ਸੁਰੱਖਿਆ ਕਵਚ ਬਣਾ ਕੇ 2.37 ਲੱਖ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ
*ਮਾਨ ਸਰਕਾਰ ਨੇ 314 ਕਰੋੜ ਰੁਪਏ ਦਾ ਸੁਰੱਖਿਆ ਕਵਚ ਬਣਾ ਕੇ 2.37 ਲੱਖ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ*

*ਚੰਡੀਗੜ੍ਹ, 27 ਦਸੰਬਰ 2025*  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜ਼ਬੂਰੀ, ਅਣਗਹਿਲੀ ਜਾਂ ਆਰਥਿਕ ਕਮਜ਼ੋਰੀ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਤੋਂ ਵੰਝਿਤ ਨਾ ਰਹੇ। ਪੰਜਾਬ ਸਰਕਾਰ ਹਰ ਅਜਿਹੇ ਬੱਚੇ ਦੇ ਨਾਲ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਖੜੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਕੇਵਲ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ, ਸਨਮਾਨਤ ਅਤੇ ਸੁਨਿਹਰੇ ਭਵਿੱਖ ਵੱਲ ਲਿਜਾਣ ਦੀ ਸਪਸ਼ਟ ਅਤੇ ਦ੍ਰਿੜ਼ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਨਿਰਪੱਖ ਅਤੇ ਪਾਰਦਰਸ਼ੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ 'ਆਪ' ਸਰਕਾਰ ਦੀ ਇਤਿਹਾਸਕ ਜਿੱਤ, ਲਗਭਗ 70 ਪ੍ਰਤੀਸ਼ਤ ਸੀਟਾਂ ਜਿੱਤ ਕੇ ਸਾਬਤ ਕੀਤਾ ਕਿ ਜਨਤਾ ਸਭ ਕੁਝ ਜਾਣਦੀ ਹੈ ਅਤੇ ਸਿਰਫ਼ ਉਨ੍ਹਾਂ ਨੂੰ ਹੀ ਚੁਣਦੀ ਹੈ ਜੋ ਕੰਮ ਕਰਦੇ ਹਨ
**ਨਿਰਪੱਖ ਅਤੇ ਪਾਰਦਰਸ਼ੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ 'ਆਪ' ਸਰਕਾਰ ਦੀ ਇਤਿਹਾਸਕ ਜਿੱਤ, ਲਗਭਗ 70 ਪ੍ਰਤੀਸ਼ਤ ਸੀਟਾਂ ਜਿੱਤ ਕੇ ਸਾਬਤ ਕੀਤਾ ਕਿ ਜਨਤਾ ਸਭ ਕੁਝ ਜਾਣਦੀ ਹੈ ਅਤੇ ਸਿਰਫ਼ ਉਨ੍ਹਾਂ ਨੂੰ ਹੀ ਚੁਣਦੀ ਹੈ ਜੋ ਕੰਮ ਕਰਦੇ ਹਨ!**

**ਚੰਡੀਗੜ੍ਹ, 21 ਦਸੰਬਰ, 2025** ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪ੍ਰਸਿੱਧੀ ਦਾ ਪ੍ਰਦਰਸ਼ਨ ਕੀਤਾ ਹੈ। 14 ਦਸੰਬਰ ਨੂੰ ਹੋਈਆਂ ਵੋਟਾਂ ਅਤੇ 17 ਅਤੇ 18 ਦਸੰਬਰ ਨੂੰ ਐਲਾਨੇ ਗਏ ਨਤੀਜਿਆਂ ਤੋਂ ਬਾਅਦ, 'ਆਪ' ਨੇ ਪੇਂਡੂ ਪੰਜਾਬ ਵਿੱਚ ਆਪਣਾ ਦਬਦਬਾ ਕਾਇਮ ਕਰ ਲਿਆ ਹੈ। 22 ਜ਼ਿਲ੍ਹਾ ਪ੍ਰੀਸ਼ਦਾਂ ਦੇ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2,838 ਜ਼ੋਨਾਂ ਲਈ ਹੋਈਆਂ ਇਨ੍ਹਾਂ ਚੋਣਾਂ ਵਿੱਚ, 'ਆਪ' ਨੇ ਲਗਭਗ 70 ਪ੍ਰਤੀਸ਼ਤ ਸੀਟਾਂ ਜਿੱਤੀਆਂ। ਐਲਾਨੀਆਂ ਗਈਆਂ 317 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਵਿੱਚੋਂ, 'ਆਪ' ਨੇ 201 ਸੀਟਾਂ (ਲਗਭਗ 63%) ਜਿੱਤੀਆਂ, ਜਦੋਂ ਕਿ ਕਾਂਗਰਸ ਨੇ 60, ਸ਼੍ਰੋਮਣੀ ਅਕਾਲੀ ਦਲ ਨੇ 39 ਅਤੇ ਭਾਜਪਾ ਨੇ ਸਿਰਫ਼ 4 ਸੀਟਾਂ ਜਿੱਤੀਆਂ। ਇਹ ਜਿੱਤ ਭਗਵੰਤ ਮਾਨ ਸਰਕਾਰ ਦੀ ਮਜ਼ਬੂਤ ਜ਼ਮੀਨੀ ਪੱਧਰ 'ਤੇ ਮੌਜੂਦਗੀ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀ ਹੈ।

19 ਦਸੰਬਰ ਨੂੰ ਮੋਹਾਲੀ ਵਿੱਚ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਜਿੱਤ ਲਈ ਰਾਜ ਦੇ ਲੋਕਾਂ ਦਾ ਧੰਨਵਾਦ ਕੀਤਾ, ਕਿਹਾ ਕਿ ਇਹ ਸਰਕਾਰ ਦੇ ਇਮਾਨਦਾਰ ਅਤੇ ਪਾਰਦਰਸ਼ੀ ਕੰਮਕਾਜ ਵਿੱਚ ਜਨਤਾ ਦੇ ਵਿਸ਼ਵਾਸ ਦਾ ਪ੍ਰਮਾਣ ਹੈ। ਕੇਜਰੀਵਾਲ ਨੇ ਕਿਹਾ ਕਿ ਜਦੋਂ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਂਦੀਆਂ ਹਨ, ਤਾਂ ਜਨਤਾ ਆਪਣਾ ਫੈਸਲਾ ਸਪੱਸ਼ਟ ਤੌਰ 'ਤੇ ਦਿੰਦੀ ਹੈ। ਹੁਸ਼ਿਆਰਪੁਰ ਵਿੱਚ 22 ਸੀਟਾਂ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ 19-19 ਸੀਟਾਂ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚ 17-17 ਸੀਟਾਂ ਅਤੇ ਸੰਗਰੂਰ ਵਿੱਚ 15 ਸੀਟਾਂ 'ਤੇ ਜਿੱਤ ਨੇ ਸਾਰੇ ਜ਼ਿਲ੍ਹਿਆਂ ਵਿੱਚ 'ਆਪ' ਦੀ ਤਾਕਤ ਨੂੰ ਦਰਸਾਇਆ।

ਚੋਣਾਂ ਦੀ ਨਿਰਪੱਖਤਾ ਨੂੰ ਸਾਬਤ ਕਰਦੇ ਹੋਏ, ਕੇਜਰੀਵਾਲ ਨੇ ਮੁੱਖ ਅੰਕੜੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ, 100 ਤੋਂ ਘੱਟ ਵੋਟਾਂ ਦੇ ਫਰਕ ਨਾਲ 580 ਸੀਟਾਂ ਜਿੱਤੀਆਂ ਗਈਆਂ ਸਨ। ਇਹਨਾਂ ਵਿੱਚੋਂ 'ਆਪ' ਨੇ ਸਿਰਫ਼ 261 ਸੀਟਾਂ ਜਿੱਤੀਆਂ, ਜਦੋਂ ਕਿ ਵਿਰੋਧੀ ਧਿਰ ਨੇ 319 ਸੀਟਾਂ ਜਿੱਤੀਆਂ। ਖਾਸ ਉਦਾਹਰਣਾਂ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੰਗਰੂਰ ਜ਼ਿਲ੍ਹੇ ਦੇ ਫੱਗਵਾਲਾ ਜ਼ੋਨ ਵਿੱਚ ਸਿਰਫ਼ 5 ਵੋਟਾਂ ਨਾਲ, ਸ੍ਰੀ ਮੁਕਤਸਰ ਸਾਹਿਬ ਦੇ ਕੋਟ ਭਾਈ ਜ਼ੋਨ ਵਿੱਚ 41 ਵੋਟਾਂ ਨਾਲ ਅਤੇ ਫਤਿਹਗੜ੍ਹ ਸਾਹਿਬ ਦੇ ਲਖਨਪੁਰ ਵਾਰਡ ਵਿੱਚ ਸਿਰਫ਼ 3 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਕੇਜਰੀਵਾਲ ਨੇ ਕਿਹਾ, "ਜੇਕਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾਂਦੀ, ਤਾਂ ਇਹ 319 ਸੀਟਾਂ ਸਿਰਫ਼ ਇੱਕ ਫੋਨ ਕਾਲ ਨਾਲ ਸਾਡੀਆਂ ਹੋ ਸਕਦੀਆਂ ਸਨ। ਅਸੀਂ ਅਜਿਹਾ ਇਸ ਲਈ ਨਹੀਂ ਕੀਤਾ ਕਿਉਂਕਿ ਅਸੀਂ ਜਨਤਾ ਦੀ ਅਸਲ ਰਾਏ ਜਾਣਨਾ ਚਾਹੁੰਦੇ ਸੀ।"

ਪੰਜਾਬ ਸਰਕਾਰ ਦੁਆਰਾ ਪੇਂਡੂ ਖੇਤਰਾਂ ਵਿੱਚ ਲਾਗੂ ਕੀਤੀਆਂ ਗਈਆਂ ਵੱਖ-ਵੱਖ ਭਲਾਈ ਯੋਜਨਾਵਾਂ ਨੇ ਵੀ ਇਸ ਜਿੱਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਮੁਫ਼ਤ ਬਿਜਲੀ ਯੋਜਨਾ, ਜੋ ਪ੍ਰਤੀ ਮਹੀਨਾ 300 ਯੂਨਿਟ ਤੱਕ ਬਿਜਲੀ ਪ੍ਰਦਾਨ ਕਰਦੀ ਹੈ, ਨੇ ਪੇਂਡੂ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ, ਮੁਹੱਲਾ ਕਲੀਨਿਕ ਯੋਜਨਾ, ਸਰਕਾਰੀ ਸਕੂਲਾਂ ਵਿੱਚ ਸੁਧਾਰ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਸਮੇਂ ਸਿਰ ਅਤੇ ਉਚਿਤ ਮੁੱਲ ਮਿਲਣ ਨੂੰ ਯਕੀਨੀ ਬਣਾਉਣ ਵਿੱਚ ਸਰਕਾਰ ਦੀ ਸਰਗਰਮ ਭੂਮਿਕਾ, ਸੜਕ ਨਿਰਮਾਣ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇੱਕ ਮਜ਼ਬੂਤ ਮੁਹਿੰਮ ਨੇ ਪੇਂਡੂ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਚੋਣਾਂ ਵਿੱਚ ਲਗਭਗ 13.6 ਮਿਲੀਅਨ ਵੋਟਰਾਂ ਨੇ ਹਿੱਸਾ ਲਿਆ ਅਤੇ ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ।

ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਅਤੇ ਚੋਣਾਂ ਵਿੱਚ ਧਾਂਦਲੀ ਦਾ ਦੋਸ਼ ਲਗਾਇਆ, ਹਾਲਾਂਕਿ ਵਿਰੋਧੀ ਧਿਰ ਦੀ ਜਿੱਤ ਦੇ ਘੱਟ ਫਰਕ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਸਾਬਤ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਨੇ ਚੋਣਾਂ "ਚੋਰੀ" ਕੀਤੀਆਂ ਹਨ, ਪਰ ਰਾਜ ਚੋਣ ਕਮਿਸ਼ਨ ਦੇ ਅਨੁਸਾਰ, ਵੋਟਿੰਗ ਅਤੇ ਗਿਣਤੀ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਗਈ। ਵਿਰੋਧੀ ਧਿਰ ਨੇ ਕੁਝ ਖੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ, ਜਿਵੇਂ ਕਿ ਰੋਪੜ ਜ਼ਿਲ੍ਹੇ ਦੇ ਚਮਕੌਰ ਸਾਹਿਬ ਵਿੱਚ ਕਾਂਗਰਸ, ਬਠਿੰਡਾ ਵਿੱਚ ਅਕਾਲੀ ਦਲ ਨੇ 13 ਸੀਟਾਂ ਜਿੱਤੀਆਂ, ਅਤੇ ਪਠਾਨਕੋਟ ਵਿੱਚ ਭਾਜਪਾ ਨੇ 4 ਸੀਟਾਂ ਜਿੱਤੀਆਂ।

ਰਾਜਨੀਤਿਕ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਸਰਕਾਰ ਲਈ ਇੱਕ ਵੱਡਾ ਮਨੋਬਲ ਵਧਾਉਣ ਵਾਲਾ ਸਾਬਤ ਹੋਵੇਗੀ। ਪੇਂਡੂ ਖੇਤਰਾਂ ਵਿੱਚ ਪਾਰਟੀ ਦੀ ਮਜ਼ਬੂਤ ਪਕੜ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੀ ਲਾਭ ਪਹੁੰਚਾ ਸਕਦੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਸੰਸਥਾਵਾਂ ਪੇਂਡੂ ਪ੍ਰਸ਼ਾਸਨ, ਵਿਕਾਸ ਯੋਜਨਾਬੰਦੀ ਅਤੇ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਐਲਾਨੇ ਗਏ ਜ਼ਿਲ੍ਹਾ ਪ੍ਰੀਸ਼ਦ ਨਤੀਜਿਆਂ ਵਿੱਚੋਂ ਲਗਭਗ 85 ਪ੍ਰਤੀਸ਼ਤ 'ਆਪ' ਦੇ ਹੱਕ ਵਿੱਚ ਗਏ ਹਨ, ਜੋ ਸਪੱਸ਼ਟ ਤੌਰ 'ਤੇ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਨਾ ਸਿਰਫ ਸਰਕਾਰ ਦੀ ਪ੍ਰਸਿੱਧੀ ਨੂੰ ਦਰਸਾਉਂਦੀ ਹੈ ਬਲਕਿ ਇੱਕ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੀ ਹੈ। ਲਗਭਗ 70 ਪ੍ਰਤੀਸ਼ਤ ਸੀਟਾਂ ਜਿੱਤਣਾ ਅਤੇ ਘੱਟ ਹਾਸ਼ੀਏ ਵਾਲੇ ਹਲਕਿਆਂ ਵਿੱਚ ਵਿਰੋਧੀ ਧਿਰ ਦੀ ਉੱਚ ਜਿੱਤ ਸਾਬਤ ਕਰਦੀ ਹੈ ਕਿ ਜਦੋਂ ਸਰਕਾਰ ਜਨਤਕ ਹਿੱਤ ਵਿੱਚ ਕੰਮ ਕਰਦੀ ਹੈ ਅਤੇ ਚੋਣਾਂ ਨਿਰਪੱਖ ਹੁੰਦੀਆਂ ਹਨ, ਤਾਂ ਜਨਤਾ ਸਪੱਸ਼ਟ ਤੌਰ 'ਤੇ ਆਪਣਾ ਫੈਸਲਾ ਦਿੰਦੀ ਹੈ। ਇਹ ਜਿੱਤ ਪੰਜਾਬ ਵਿੱਚ 'ਆਪ' ਸਰਕਾਰ ਲਈ ਇੱਕ ਨਵਾਂ ਅਧਿਆਇ ਦਰਸਾਉਂਦੀ ਹੈ ਅਤੇ ਭਵਿੱਖ ਵਿੱਚ ਸੂਬੇ ਦੇ ਸਮੁੱਚੇ ਵਿਕਾਸ ਲਈ ਇੱਕ ਸਕਾਰਾਤਮਕ ਸੰਕੇਤ ਵਜੋਂ ਦੇਖੀ ਜਾਂਦੀ ਹੈ।

ਕਾਂਗਰਸ ਨੇ ਮੁੱਖ ਮੰਤਰੀ ਦਾ ਅਹੁਦਾ ਵੇਚਿਆ 500 ਕਰੋੜ ਰੁਪਏ ਵਿੱਚ , ਜਦੋਂ ਕਿ ਮਾਨ ਸਰਕਾਰ ਨੇ 500 ਕਰੋੜ ਰੁਪਏ ਦਾ ਨਿਵੇਸ਼ ਲਿਆਂਦਾ ਪੰਜਾਬ ਲਈ
*ਕਾਂਗਰਸ ਨੇ ਮੁੱਖ ਮੰਤਰੀ ਦਾ ਅਹੁਦਾ ਵੇਚਿਆ 500 ਕਰੋੜ ਰੁਪਏ ਵਿੱਚ , ਜਦੋਂ ਕਿ ਮਾਨ ਸਰਕਾਰ ਨੇ 500 ਕਰੋੜ ਰੁਪਏ ਦਾ ਨਿਵੇਸ਼ ਲਿਆਂਦਾ ਪੰਜਾਬ ਲਈ*

*ਚੰਡੀਗੜ੍ਹ, 8 ਦਸੰਬਰ, 2025* ਹਾਲ ਹੀ ਵਿੱਚ, ਪੰਜਾਬ ਦੀ ਰਾਜਨੀਤੀ ਵਿੱਚ ਇੱਕ ਹੈਰਾਨ ਕਰਨ ਵਾਲਾ ਬਿਆਨ ਸਾਹਮਣੇ ਆਇਆ ਹੈ। ਇੱਕ ਸੀਨੀਅਰ ਕਾਂਗਰਸੀ ਨੇਤਾ ਦੀ ਪਤਨੀ ਨੇ ਖੁੱਲ੍ਹ ਕੇ ਇਹ ਕਹਿ ਕੇ ਹਲਚਲ ਮਚਾ ਦਿੱਤੀ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ (CM) ਬਣਨ ਲਈ 500 ਕਰੋੜ ਰੁਪਏ ਜਾਂ ਇਸ ਤੋਂ ਵੱਧ ਦਾ "ਸੂਟਕੇਸ" ਦੇਣਾ ਪੈਂਦਾ ਹੈ। ਇਹ ਸੁਣ ਕੇ, ਹਰ ਪੰਜਾਬੀ ਦੇ ਮਨ ਵਿੱਚ ਇੱਕ ਦਰਦਨਾਕ ਸਵਾਲ ਹੈ: ਕੀ 500 ਕਰੋੜ ਰੁਪਏ ਦੇ ਕੇ ਮੁੱਖ ਮੰਤਰੀ ਬਣਨ ਵਾਲਾ ਵਿਅਕਤੀ ਪੰਜਾਬ ਬਾਰੇ ਸੋਚੇਗਾ? ਕੋਈ ਵਿਅਕਤੀ ਇੰਨੀ ਵੱਡੀ ਰਕਮ ਕਿਉਂ ਖਰਚ ਕਰੇਗਾ? ਸਧਾਰਨ ਜਵਾਬ ਹੈ: ਠੀਕ ਹੋਣਾ! ਜਦੋਂ ਕੋਈ ਨੇਤਾ ਸੱਤਾ ਹਾਸਲ ਕਰਨ ਲਈ ਹਜ਼ਾਰਾਂ ਕਰੋੜ ਰੁਪਏ ਖਰਚ ਕਰਦਾ ਹੈ, ਤਾਂ ਉਸਦੀ ਤਰਜੀਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਨਹੀਂ, ਸਗੋਂ ਆਪਣੇ ਨਿਵੇਸ਼ ਨੂੰ ਕਈ ਗੁਣਾ ਵਧਾ ਕੇ ਵਾਪਸ ਕਰਨਾ ਹੈ। ਅਜਿਹੇ ਸਮੇਂ, ਮਾਨ ਸਰਕਾਰ ਦੀ ਸਾਦਗੀ, ਪਾਰਦਰਸ਼ਤਾ ਅਤੇ ਇਮਾਨਦਾਰ ਅਕਸ ਉਮੀਦ ਦੀ ਕਿਰਨ ਵਜੋਂ ਉੱਭਰਦਾ ਹੈ। ਕੋਈ ਫਜ਼ੂਲ ਖਰਚ ਨਹੀਂ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਕੋਈ ਬੋਝ ਨਹੀਂ - ਸਿਰਫ਼ ਇੱਕ ਸਧਾਰਨ ਸੁਨੇਹਾ: "ਰਾਜਨੀਤੀ ਨੂੰ ਮਹਿਲਾਂ ਤੋਂ ਬਾਹਰ ਕੱਢ ਕੇ ਆਮ ਲੋਕਾਂ ਤੱਕ ਪਹੁੰਚਾਉਣਾ ਚਾਹੀਦਾ ਹੈ।" ਮਾਨ ਸਰਕਾਰ ਦੀ ਸੱਤਾ ਪ੍ਰਤੀ ਵਚਨਬੱਧਤਾ, ਸ਼ਾਹੀ ਨਹੀਂ ਸਗੋਂ ਲੋਕਾਂ ਦੀ ਸੇਵਾ, ਅੱਜ ਦੇ ਮਾਹੌਲ ਵਿੱਚ ਹੋਰ ਵੀ ਕੀਮਤੀ ਜਾਪਦੀ ਹੈ। ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ—ਜਿਸ ਦੇ ਦਿਲ ਵਿੱਚ ਲੋਕ ਹੋਣ, ਨਾ ਕਿ ਸੌਦੇਬਾਜ਼ੀ ਆਪਣੀ ਜੇਬ ਵਿੱਚ। ਸੱਤਾ ਸੱਚਮੁੱਚ ਸੇਵਾ ਬਣ ਜਾਂਦੀ ਹੈ ਜਦੋਂ ਸੱਤਾ ਖਰੀਦਦਾਰੀ ਨਾਲ ਨਹੀਂ ਸਗੋਂ ਲੋਕਾਂ ਦੇ ਭਰੋਸੇ ਨਾਲ ਸੁਰੱਖਿਅਤ ਹੁੰਦੀ ਹੈ।

ਗਰੀਬਾਂ ਦਾ ਕੀ ਹੋਵੇਗਾ? ਕੀ ਅਜਿਹਾ ਆਗੂ ਆਮ ਆਦਮੀ ਦੀਆਂ ਟੁੱਟੀਆਂ ਸੜਕਾਂ, ਕਿਸਾਨਾਂ ਦੀ ਮਾੜੀ ਹਾਲਤ, ਜਾਂ ਬੇਰੁਜ਼ਗਾਰ ਨੌਜਵਾਨਾਂ ਦੀ ਪਰਵਾਹ ਕਰੇਗਾ? ਨਹੀਂ! ਉਨ੍ਹਾਂ ਦਾ ਧਿਆਨ ਸਿਰਫ਼ ਵੱਡੇ ਠੇਕਿਆਂ, ਘੁਟਾਲਿਆਂ ਅਤੇ ਆਪਣੇ "ਮਾਲਕਾਂ" ਦੇ ਖਜ਼ਾਨੇ ਭਰਨ 'ਤੇ ਹੋਵੇਗਾ। ਇਹ ਦੋਸ਼ ਸਿਰਫ਼ ਇੱਕ ਪਾਰਟੀ 'ਤੇ ਹੀ ਨਹੀਂ, ਸਗੋਂ ਪੂਰੇ ਰਾਜਨੀਤਿਕ ਸਿਸਟਮ 'ਤੇ ਇੱਕ ਕਾਲਾ ਧੱਬਾ ਹੈ। ਇਹ ਦਰਸਾਉਂਦਾ ਹੈ ਕਿ ਰਾਜਨੀਤੀ ਹੁਣ "ਸੇਵਾ" ਬਾਰੇ ਨਹੀਂ, ਸਗੋਂ "ਸਭ ਤੋਂ ਵੱਡੇ ਨਿਵੇਸ਼" ਬਾਰੇ ਹੈ। ਇਹ ਸੰਸਥਾਗਤ ਭ੍ਰਿਸ਼ਟਾਚਾਰ ਦਾ ਸਿਖਰ ਹੈ। ਇਹ ਸੋਚ ਕੇ ਦਿਲ ਦਹਿਲ ਜਾਂਦਾ ਹੈ ਕਿ ਪੰਜਾਬ ਦੇ ਗੁਰੂਆਂ ਦੀ ਧਰਤੀ 'ਤੇ ਵਿਕਾਸ, ਸਿੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਹੁੰ ਚੁੱਕਣ ਵਾਲੀ ਕੁਰਸੀ ਹੁਣ ₹500 ਕਰੋੜ ਦੀ ਕੀਮਤ 'ਤੇ ਪਹੁੰਚ ਗਈ ਹੈ? ਪੰਜਾਬ ਦੇ ਲੋਕਾਂ ਨੂੰ ਹੁਣ ਸੋਚਣਾ ਚਾਹੀਦਾ ਹੈ! ਅਸੀਂ ਅਜਿਹੀ ਰਾਜਨੀਤੀ ਨਹੀਂ ਚਾਹੁੰਦੇ ਜਿੱਥੇ ਮੁੱਖ ਮੰਤਰੀ ਦਾ ਅਹੁਦਾ ਨਿਲਾਮੀ ਵਿੱਚ ਵਿਕ ਜਾਵੇ। ਅਸੀਂ ਇੱਕ ਅਜਿਹਾ ਨੇਤਾ ਚਾਹੁੰਦੇ ਹਾਂ ਜੋ ਪੈਸੇ ਨਾਲ ਨਹੀਂ, ਸਗੋਂ ਸੇਵਾ, ਇਮਾਨਦਾਰੀ ਅਤੇ ਮਿਹਨਤ ਨਾਲ ਮੁੱਖ ਮੰਤਰੀ ਬਣੇ।

ਅਜਿਹੀ ਸਥਿਤੀ ਵਿੱਚ, ਜਦੋਂ ਅਜਿਹੇ ਗੰਭੀਰ ਦੋਸ਼ ਸਾਹਮਣੇ ਆਉਂਦੇ ਹਨ, ਤਾਂ ਪੰਜਾਬ ਵਿੱਚ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਇਮਾਨਦਾਰੀ ਅਤੇ ਲੋਕ ਭਲਾਈ ਦੇ ਯਤਨਾਂ ਲਈ ਪ੍ਰਸ਼ੰਸਾ ਕਰਨਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਇੱਕ ਪਾਸੇ, ₹500 ਕਰੋੜ ਦੇ "ਸੂਟਕੇਸ" ਦੀ ਗੱਲ ਹੋ ਰਹੀ ਹੈ, ਜਦੋਂ ਕਿ ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਜਾਪਾਨ ਵਰਗੇ ਦੇਸ਼ਾਂ ਤੋਂ ਪੰਜਾਬ ਵਿੱਚ ₹500 ਕਰੋੜ ਦਾ ਨਿਵੇਸ਼ ਲਿਆਉਣ 'ਤੇ ਕੇਂਦ੍ਰਿਤ ਹਨ। ₹500 ਕਰੋੜ ਦਾ ਨਿਵੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸੂਬੇ ਵਿੱਚ ਵਿਕਾਸ ਲਿਆਉਂਦਾ ਹੈ। ਜਦੋਂ ਕਿ ₹500 ਕਰੋੜ ਦਾ ਸੂਟਕੇਸ ਸਿਰਫ ਭ੍ਰਿਸ਼ਟਾਚਾਰ ਅਤੇ ਜਨਤਕ ਸ਼ੋਸ਼ਣ ਨੂੰ ਉਤਸ਼ਾਹਿਤ ਕਰਦਾ ਹੈ। ਮਾਨ ਸਰਕਾਰ ਨੇ ਲੋਕਾਂ ਨੂੰ ਇੱਕ ਇਮਾਨਦਾਰ ਵਿਕਲਪ ਪ੍ਰਦਾਨ ਕੀਤਾ ਹੈ, ਜੋ ਜਨਤਕ ਵਿਸ਼ਵਾਸ ਦਾ ਆਨੰਦ ਮਾਣਦਾ ਰਹਿੰਦਾ ਹੈ। ਇਹ ਸਰਕਾਰ "ਸੇਵਾ" ਦੀ ਭਾਵਨਾ ਨਾਲ ਕੰਮ ਕਰਦੀ ਹੈ, "ਜਬਰੀ ਵਸੂਲੀ" ਦੀ ਨਹੀਂ।

ਜੇਕਰ ਰਾਜਨੀਤੀ ਸਾਫ਼-ਸੁਥਰੀ ਅਤੇ ਲੋਕ-ਕੇਂਦ੍ਰਿਤ ਹੋਣੀ ਹੈ, ਤਾਂ ਸਾਨੂੰ ਮਾਨ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ, ਜੋ ਇਮਾਨਦਾਰ ਹੈ ਅਤੇ ਆਮ ਆਦਮੀ ਲਈ ਕੰਮ ਕਰਦੀ ਹੈ। 500 ਕਰੋੜ ਰੁਪਏ ਦੀ ਰਾਜਨੀਤੀ ਪੰਜਾਬ ਨੂੰ ਤਬਾਹੀ ਵੱਲ ਲੈ ਜਾਵੇਗੀ, ਜਦੋਂ ਕਿ ਸਿਰਫ਼ ਜਨਤਕ ਸੇਵਾ ਦੀ ਰਾਜਨੀਤੀ ਹੀ ਇਸਨੂੰ "ਸੁਨਹਿਰੀ ਰਾਜ" ਵਿੱਚ ਬਦਲ ਸਕਦੀ ਹੈ। ਅਜਿਹੇ ਮਾਹੌਲ ਵਿੱਚ, ਜਿੱਥੇ ਰਾਜਨੀਤੀ ਇੱਕ "ਕਾਲਾ ਕਾਰੋਬਾਰ" ਬਣ ਗਈ ਹੈ, ਸਾਨੂੰ ਮੌਜੂਦਾ ਭਗਵੰਤ ਮਾਨ ਸਰਕਾਰ (ਆਪ) ਨੂੰ ਪੰਜਾਬ ਦੇ ਲੋਕਾਂ ਲਈ ਇੱਕ ਇਮਾਨਦਾਰ ਵਿਕਲਪ ਵਜੋਂ ਸ਼ਲਾਘਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਵਾਰ-ਵਾਰ ਸਾਬਤ ਕੀਤਾ ਹੈ ਕਿ ਸੱਤਾ ਲੋਕਾਂ ਦੀ ਸੇਵਾ ਲਈ ਹੈ, ਨਿੱਜੀ ਲਾਭ ਲਈ ਨਹੀਂ। ਉਹ ਨਸ਼ਾ ਮੁਕਤ ਪੰਜਾਬ, ਸਿੱਖਿਆ ਵਿੱਚ ਸੁਧਾਰ ਅਤੇ ਕਿਸਾਨਾਂ ਦੇ ਹੱਕਾਂ ਦੀ ਵਕਾਲਤ ਕਰ ਰਹੇ ਹਨ। ਇਹ ਸਰਕਾਰ ਪੰਜਾਬ ਵਿੱਚ 500 ਕਰੋੜ ਰੁਪਏ ਦਾ ਨਿਵੇਸ਼ ਲਿਆ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰ ਰਹੀ ਹੈ - 500 ਕਰੋੜ ਰੁਪਏ ਦੇ ਸੂਟਕੇਸ ਨਾਲ ਜਨਤਾ ਨੂੰ ਲੁੱਟ ਨਹੀਂ ਰਹੀ!

ਜਦੋਂ ਕਿ 500 ਕਰੋੜ ਰੁਪਏ ਦੀ ਰਾਜਨੀਤੀ ਪੰਜਾਬ ਨੂੰ ਧੋਖਾ ਦੇ ਰਹੀ ਹੈ, ਮਾਨ ਸਰਕਾਰ ਦੀਆਂ ਨੀਤੀਆਂ ਸਾਬਤ ਕਰ ਰਹੀਆਂ ਹਨ ਕਿ ਮੁੱਖ ਮੰਤਰੀ ਦੀ ਕੁਰਸੀ ਖਰੀਦੀ ਨਹੀਂ ਜਾ ਸਕਦੀ, ਸਗੋਂ ਜਨਤਕ ਵਿਸ਼ਵਾਸ ਦੁਆਰਾ ਕਮਾਈ ਕੀਤੀ ਜਾ ਸਕਦੀ ਹੈ। ਇਹ ਸਿਰਫ਼ ਬਿਹਤਰ ਹੋਣ ਬਾਰੇ ਨਹੀਂ ਹੈ; ਇਹ ਜਨਤਾ ਲਈ ਨੈਤਿਕਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਵਾਪਸ ਲਿਆਉਣ ਬਾਰੇ ਹੈ। ਪੰਜਾਬ ਨੇ ਪੰਜ ਸਾਲਾਂ ਦੀ "ਸੰਗੀਤਕ ਕੁਰਸੀਆਂ" ਵਾਲੀ ਰਾਜਨੀਤੀ ਨੂੰ ਰੱਦ ਕਰ ਦਿੱਤਾ ਹੈ, ਇੱਕ ਪਾਰਟੀ ਪੰਜ ਸਾਲਾਂ ਲਈ ਸੱਤਾ ਵਿੱਚ ਰਹੀ, ਅਤੇ ਦੂਜੀ ਪੰਜ ਸਾਲਾਂ ਲਈ, ਇਕੱਠੇ ਰਾਜ ਨੂੰ ਲੁੱਟ ਰਹੀ ਸੀ। ਇਹ ਸੋਚ ਨਵੀਂ ਰਾਜਨੀਤੀ ਦੀ ਨੀਂਹ ਹੈ - ਅਤੇ ਇਸੇ ਲਈ ਅੱਜ ਬਹੁਤ ਸਾਰੇ ਲੋਕ ਕਹਿ ਰਹੇ ਹਨ: "ਮਾਨ ਸਰਕਾਰ - ਪੰਜਾਬ ਦੀ ਉਮੀਦ।"

ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 'ਮੈਗਾ ਪੀਟੀਐਮ' ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ! ਜਾਣੋ ਮਾਪਿਆਂ ਨੂੰ ਕੀ ਸਿਖਾਇਆ ਜਾਵੇਗਾ
*ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 'ਮੈਗਾ ਪੀਟੀਐਮ' ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ! ਜਾਣੋ ਮਾਪਿਆਂ ਨੂੰ ਕੀ ਸਿਖਾਇਆ ਜਾਵੇਗਾ* *

*ਚੰਡੀਗੜ੍ਹ, 8 ਦਸੰਬਰ, 2025* ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਅਤੇ ਭਾਈਚਾਰਕ ਭਾਗੀਦਾਰੀ ਨੂੰ ਪ੍ਰਮੁੱਖਤਾ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਹਿਲਕਦਮੀ ਹੇਠ ਇੱਕ ਮਹੱਤਵਪੂਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਹੁਣ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 'ਮਾਪਿਆਂ ਦੀ ਭਾਗੀਦਾਰੀ' ਨਾਮਕ ਵਰਕਸ਼ਾਪਾਂ ਦੀ ਇੱਕ ਵਿਆਪਕ ਲੜੀ ਦਾ ਆਯੋਜਨ ਕਰ ਰਿਹਾ ਹੈ, ਜਿਸਦਾ ਉਦੇਸ਼ ਸਕੂਲ ਪ੍ਰਬੰਧਨ ਕਮੇਟੀਆਂ (ਐਸਐਮਸੀ) ਦੇ ਸਹਿਯੋਗ ਨਾਲ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕਰਦੇ ਹੋਏ ਕਿਹਾ, "ਸਰਕਾਰ ਨਾ ਸਿਰਫ਼ ਸ਼ਾਨਦਾਰ ਸਕੂਲ ਇਮਾਰਤਾਂ ਬਣਾ ਰਹੀ ਹੈ, ਸਗੋਂ ਇੱਕ ਮਜ਼ਬੂਤ ​​ਸਿੱਖਿਆ ਪ੍ਰਣਾਲੀ ਵੀ ਬਣਾ ਰਹੀ ਹੈ ਜੋ ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਕਰੇਗੀ। ਸਰਕਾਰ ਦਾ ਮੰਨਣਾ ਹੈ ਕਿ ਮਾਪਿਆਂ ਦੀ ਸਰਗਰਮ ਭਾਗੀਦਾਰੀ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸਭ ਤੋਂ ਮਹੱਤਵਪੂਰਨ ਕੁੰਜੀ ਹੈ।"

ਇਸ ਪਹਿਲਕਦਮੀ ਦੇ ਉਦੇਸ਼ਾਂ ਨੂੰ ਉਜਾਗਰ ਕਰਦੇ ਹੋਏ, ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਵਰਕਸ਼ਾਪਾਂ ਦਾ ਮੁੱਖ ਉਦੇਸ਼ ਮਾਪਿਆਂ ਨੂੰ ਪੂਰੀ ਤਰ੍ਹਾਂ ਸਸ਼ਕਤ ਬਣਾਉਣਾ ਹੈ। ਉਨ੍ਹਾਂ ਕਿਹਾ, "ਸਰਕਾਰ ਚਾਹੁੰਦੀ ਹੈ ਕਿ ਹਰੇਕ ਮਾਪੇ ਨੂੰ ਆਪਣੇ ਬੱਚੇ ਦੀ ਅਕਾਦਮਿਕ ਤਰੱਕੀ, ਸਰਕਾਰੀ ਸਕੂਲਾਂ ਦੇ ਯੋਗਦਾਨ ਅਤੇ ਸਕੂਲ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਸਪੱਸ਼ਟ ਜਾਣਕਾਰੀ ਹੋਵੇ। ਇਹ ਯਤਨ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਘਰ ਅਤੇ ਸਕੂਲ ਵਿਚਕਾਰ ਇੱਕ ਅਟੁੱਟ ਪੁਲ ਬਣਾਏਗਾ।"

ਇਸ ਮਹੱਤਵਪੂਰਨ ਮੁਹਿੰਮ ਦਾ ਪਹਿਲਾ ਸੈਸ਼ਨ ਜਲਦੀ ਹੀ ਸ਼ੁਰੂ ਹੋਵੇਗਾ। ਵਰਕਸ਼ਾਪ ਲੜੀ ਰਸਮੀ ਤੌਰ 'ਤੇ 20 ਦਸੰਬਰ, 2025 ਨੂੰ ਇੱਕ ਰਾਜਵਿਆਪੀ ਮੈਗਾ ਪੀਟੀਐਮ (ਮੈਗਾ ਪੀਟੀਐਮ) ਨਾਲ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਿੱਧਾ ਅਤੇ ਪ੍ਰਭਾਵਸ਼ਾਲੀ ਸੰਚਾਰ ਸੰਭਵ ਹੋ ਸਕੇਗਾ।

ਵਿਭਾਗ ਨੇ ਇਹ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ​​ਚਾਰ-ਪੱਧਰੀ ਸਿਖਲਾਈ ਢਾਂਚਾ ਵਿਕਸਤ ਕੀਤਾ ਹੈ ਕਿ ਇਹ ਮਹੱਤਵਪੂਰਨ ਜਾਣਕਾਰੀ ਰਾਜ ਦੇ ਹਰ ਕੋਨੇ ਤੱਕ ਪਹੁੰਚੇ। ਸਿਖਲਾਈ ਰਾਜ ਪੱਧਰ 'ਤੇ ਚੋਟੀ ਦੇ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਨਾਲ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਇਹ ਪ੍ਰਕਿਰਿਆ ਜ਼ਿਲ੍ਹਾ ਅਤੇ ਫਿਰ ਬਲਾਕ ਪੱਧਰ 'ਤੇ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਅੱਗੇ ਵਧੇਗੀ। ਅੰਤ ਵਿੱਚ, ਇਸ ਪ੍ਰਕਿਰਿਆ ਦੇ ਚੌਥੇ ਅਤੇ ਆਖਰੀ ਪੜਾਅ ਵਿੱਚ, ਸਕੂਲ ਪੱਧਰ 'ਤੇ ਸਾਰੇ ਮਾਪਿਆਂ ਲਈ ਸਿੱਧੇ ਤੌਰ 'ਤੇ ਵਰਕਸ਼ਾਪਾਂ ਆਯੋਜਿਤ ਕੀਤੀਆਂ ਜਾਣਗੀਆਂ। ਇਹ ਮੁੱਖ ਮੰਤਰੀ ਮਾਨ ਅਤੇ ਮੰਤਰੀ ਬੈਂਸ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਭ ਤੋਂ ਵਧੀਆ ਵਿਦਿਅਕ ਸੰਸਥਾਨ ਬਣਾਉਣ ਲਈ ਭਾਈਚਾਰਕ ਭਾਗੀਦਾਰੀ ਨੂੰ ਤਰਜੀਹ ਦੇਣ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।

ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ: 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ
*ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ: 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ* *

*ਮਾਨ ਸਰਕਾਰ ਦੀ ਇਨਕਲਾਬੀ ਪਹਿਲ ਲੱਖਾਂ ਔਰਤਾਂ ਨੂੰ ਆਰਥਿਕ ਆਜ਼ਾਦੀ ਪ੍ਰਦਾਨ ਕਰਦੀ ਹੈ*

**ਚੰਡੀਗੜ੍ਹ, 8 ਦਸੰਬਰ, 2025** ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ ਦੀਆਂ ਸਾਰੀਆਂ ਔਰਤਾਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਕੇ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਸ਼ਮੂਲੀਅਤ ਵੱਲ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਹ ਵਿਆਪਕ ਜਨਤਕ ਭਲਾਈ ਯੋਜਨਾ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹੈ; ਇਹ ਪੰਜਾਬ ਦੀ ਹਰ ਔਰਤ ਨੂੰ - ਭਾਵੇਂ ਉਹ ਵਿਦਿਆਰਥੀ ਹੋਵੇ, ਕੰਮਕਾਜੀ ਔਰਤ ਹੋਵੇ, ਘਰੇਲੂ ਔਰਤ ਹੋਵੇ, ਜਾਂ ਸੀਨੀਅਰ ਨਾਗਰਿਕ - ਨੂੰ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡਵੇਜ਼ ਬੱਸਾਂ ਵਿੱਚ ਮੁਫ਼ਤ ਯਾਤਰਾ ਕਰਨ ਦਾ ਅਧਿਕਾਰ ਦਿੰਦੀ ਹੈ। ਇਸ ਮਹੱਤਵਾਕਾਂਖੀ ਪਹਿਲਕਦਮੀ ਨਾਲ ਰੋਜ਼ਾਨਾ ਲੱਖਾਂ ਔਰਤਾਂ ਨੂੰ ਲਾਭ ਹੋ ਰਿਹਾ ਹੈ, ਅਤੇ ਜਨਤਕ ਆਵਾਜਾਈ 'ਤੇ ਮਹਿਲਾ ਯਾਤਰੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਅਨੁਸਾਰ, ਇਸ ਯੋਜਨਾ ਨੇ ਔਰਤਾਂ ਨੂੰ ਆਰਥਿਕ ਆਜ਼ਾਦੀ ਅਤੇ ਗਤੀਸ਼ੀਲਤਾ ਪ੍ਰਦਾਨ ਕਰਨ ਵਿੱਚ ਇੱਕ ਇਨਕਲਾਬੀ ਭੂਮਿਕਾ ਨਿਭਾਈ ਹੈ।

ਇਸ ਵਿਆਪਕ ਯੋਜਨਾ ਦੇ ਇੱਕ ਵਿਸ਼ੇਸ਼ ਹਿੱਸੇ ਵਜੋਂ, ਸਰਕਾਰੀ ਸਕੂਲਾਂ ਵਿੱਚ ਵਿਦਿਆਰਥਣਾਂ ਲਈ ਇੱਕ ਸਮਰਪਿਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਰਾਜ ਭਰ ਦੇ ਲਗਭਗ 200 ਸਰਕਾਰੀ ਸਕੂਲ ਹੁਣ ਵਿਦਿਆਰਥਣਾਂ ਨੂੰ ਵਿਸ਼ੇਸ਼ ਮੁਫ਼ਤ ਬੱਸ ਸੇਵਾ ਪ੍ਰਦਾਨ ਕਰਦੇ ਹਨ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਦੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਵਿੱਤੀ ਬੋਝ ਘਟਦਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੁੱਲ 10,448 ਵਿਦਿਆਰਥੀ, ਜਿਨ੍ਹਾਂ ਵਿੱਚ 7,698 ਲੜਕੀਆਂ ਅਤੇ 2,740 ਲੜਕੇ ਸ਼ਾਮਲ ਹਨ, ਸਕੂਲ ਆਵਾਜਾਈ ਸਹੂਲਤ ਦਾ ਲਾਭ ਉਠਾ ਰਹੇ ਹਨ। ਇਹ ਸੇਵਾ ਵਿਸ਼ੇਸ਼ ਤੌਰ 'ਤੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਚਲਾਈ ਜਾਂਦੀ ਹੈ, ਜਿਨ੍ਹਾਂ ਵਿੱਚ 118 ਸਕੂਲ ਆਫ਼ ਐਮੀਨੈਂਸ ਸ਼ਾਮਲ ਹਨ। ਜਦੋਂ ਕਿ ਕੁਝ ਲੋਕਾਂ ਨੇ ਗਲਤੀ ਨਾਲ ਇਹ ਮੰਨ ਲਿਆ ਹੈ ਕਿ ਇਹ ਪਹਿਲ ਸਿਰਫ਼ ਵਿਦਿਆਰਥਣਾਂ ਤੱਕ ਸੀਮਤ ਹੈ, ਅਸਲੀਅਤ ਇਹ ਹੈ ਕਿ ਇਹ ਪੰਜਾਬ ਸਰਕਾਰ ਦੇ ਵੱਡੇ ਦ੍ਰਿਸ਼ਟੀਕੋਣ ਦਾ ਹਿੱਸਾ ਹੈ ਕਿ ਹਰ ਔਰਤ ਨੂੰ ਮੁਫ਼ਤ ਬੱਸ ਸੇਵਾ ਦਾ ਅਧਿਕਾਰ ਹੈ।

ਪੰਜਾਬ ਸਰਕਾਰ ਦੀ ਮੁਫ਼ਤ ਬੱਸ ਯੋਜਨਾ ਵਿਆਪਕ ਹੈ ਅਤੇ ਰਾਜ ਭਰ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ 'ਤੇ ਲਾਗੂ ਹੁੰਦੀ ਹੈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਔਰਤਾਂ ਨੂੰ ਗਤੀਸ਼ੀਲਤਾ ਲਈ ਆਰਥਿਕ ਰੁਕਾਵਟਾਂ ਤੋਂ ਮੁਕਤ ਕਰਨਾ ਅਤੇ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਸਮਾਜਿਕ ਗਤੀਵਿਧੀਆਂ ਤੱਕ ਬਿਹਤਰ ਪਹੁੰਚ ਪ੍ਰਦਾਨ ਕਰਨਾ ਹੈ। ਭਾਵੇਂ ਕੋਈ ਔਰਤ ਕੰਮ ਲਈ ਯਾਤਰਾ ਕਰ ਰਹੀ ਹੋਵੇ, ਹਸਪਤਾਲ ਜਾ ਰਹੀ ਹੋਵੇ, ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੀ ਹੋਵੇ ਜਾਂ ਬਾਜ਼ਾਰ, ਉਸਨੂੰ ਮੁਫ਼ਤ ਆਵਾਜਾਈ ਮਿਲਦੀ ਹੈ। ਇਹ ਸਕੀਮ ਇੱਕ ਵਰਦਾਨ ਸਾਬਤ ਹੋ ਰਹੀ ਹੈ, ਖਾਸ ਕਰਕੇ ਹੇਠਲੇ ਅਤੇ ਮੱਧ ਵਰਗ ਦੀਆਂ ਔਰਤਾਂ ਲਈ, ਜਿਨ੍ਹਾਂ ਲਈ ਰੋਜ਼ਾਨਾ ਆਵਾਜਾਈ ਦੇ ਖਰਚੇ ਇੱਕ ਮਹੱਤਵਪੂਰਨ ਬੋਝ ਸਨ। ਹੁਣ, ਉਹ ਇਹਨਾਂ ਬੱਚਤਾਂ ਦੀ ਵਰਤੋਂ ਹੋਰ ਪਰਿਵਾਰਕ ਜ਼ਰੂਰਤਾਂ ਲਈ ਕਰ ਸਕਦੀਆਂ ਹਨ।

ਸਕੂਲੀ ਕੁੜੀਆਂ ਲਈ ਸਮਰਪਿਤ ਬੱਸ ਸੇਵਾ ਇਸ ਵਿਆਪਕ ਯੋਜਨਾ ਦਾ ਇੱਕ ਮਹੱਤਵਪੂਰਨ, ਪਰ ਛੋਟਾ ਹਿੱਸਾ ਹੈ। ਅੰਕੜੇ ਦਰਸਾਉਂਦੇ ਹਨ ਕਿ 4,304 ਕੁੜੀਆਂ 10 ਤੋਂ 20 ਕਿਲੋਮੀਟਰ ਦੀ ਯਾਤਰਾ ਕਰ ਰਹੀਆਂ ਹਨ, ਅਤੇ 1,002 ਕੁੜੀਆਂ ਰੋਜ਼ਾਨਾ ਸਕੂਲ ਪਹੁੰਚਣ ਲਈ 20 ਕਿਲੋਮੀਟਰ ਤੋਂ ਵੱਧ ਦੀ ਯਾਤਰਾ ਕਰ ਰਹੀਆਂ ਹਨ। ਪਹਿਲਾਂ, ਇੰਨੀ ਦੂਰੀ ਦੀ ਯਾਤਰਾ ਕਰਨਾ ਨਾ ਸਿਰਫ਼ ਅਸੁਰੱਖਿਅਤ ਸੀ ਬਲਕਿ ਬਹੁਤ ਸਾਰੇ ਪਰਿਵਾਰਾਂ ਲਈ ਵਿੱਤੀ ਤੌਰ 'ਤੇ ਅਸੰਭਵ ਵੀ ਸੀ, ਜਿਸ ਕਾਰਨ ਕੁੜੀਆਂ ਦੀ ਸਿੱਖਿਆ ਘੱਟ ਗਈ। ਇਸ ਸਕੀਮ ਦੇ ਤਹਿਤ, ਪ੍ਰਤੀ ਵਿਦਿਆਰਥੀ ਆਵਾਜਾਈ ਦੀ ਲਾਗਤ ₹1,200 ਹੈ, ਜਿਸ ਵਿੱਚੋਂ 80 ਪ੍ਰਤੀਸ਼ਤ, ਜਾਂ ₹960, ਪੰਜਾਬ ਸਰਕਾਰ ਦੁਆਰਾ ਸਹਿਣ ਕੀਤੀ ਜਾਂਦੀ ਹੈ, ਅਤੇ ਸਿਰਫ 20 ਪ੍ਰਤੀਸ਼ਤ, ਜਾਂ ₹240, ਮਾਪਿਆਂ ਦੁਆਰਾ ਅਦਾ ਕੀਤੀ ਜਾਂਦੀ ਹੈ। ਇਹ ਰਕਮ ਪ੍ਰਾਈਵੇਟ ਸਕੂਲਾਂ ਦੀਆਂ ਆਵਾਜਾਈ ਫੀਸਾਂ ਦੇ ਮੁਕਾਬਲੇ ਬਹੁਤ ਘੱਟ ਹੈ। ਬੱਸਾਂ ਦਾ ਪ੍ਰਬੰਧ ਸਕੂਲ ਪ੍ਰਬੰਧਨ ਕਮੇਟੀਆਂ ਦੁਆਰਾ ਕੀਤਾ ਜਾਂਦਾ ਹੈ, ਜੋ ਪਾਰਦਰਸ਼ਤਾ ਅਤੇ ਸਥਾਨਕ ਭਾਗੀਦਾਰੀ ਦੋਵਾਂ ਨੂੰ ਯਕੀਨੀ ਬਣਾਉਂਦੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀ ਤਰਜੀਹ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਬਰਾਬਰ ਮੌਕੇ ਅਤੇ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਨੇ ਪੰਜਾਬ ਦੀ ਹਰ ਔਰਤ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਹੈ ਕਿਉਂਕਿ ਸਾਡਾ ਮੰਨਣਾ ਹੈ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦੀ ਆਰਥਿਕ ਆਜ਼ਾਦੀ ਅਤੇ ਗਤੀਸ਼ੀਲਤਾ ਜ਼ਰੂਰੀ ਹੈ। ਸਕੂਲੀ ਵਿਦਿਆਰਥਣਾਂ ਲਈ ਵਿਸ਼ੇਸ਼ ਬੱਸ ਸੇਵਾ ਇਸ ਵੱਡੀ ਯੋਜਨਾ ਦਾ ਹਿੱਸਾ ਹੈ, ਨਾ ਕਿ ਪੂਰੀ ਯੋਜਨਾ ਦਾ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੀ ਹਰ ਔਰਤ - ਉਮਰ ਜਾਂ ਪਿਛੋਕੜ ਦੀ ਪਰਵਾਹ ਕੀਤੇ ਬਿਨਾਂ - ਬਿਨਾਂ ਕਿਸੇ ਚਿੰਤਾ ਦੇ ਆਪਣੀ ਮੰਜ਼ਿਲ 'ਤੇ ਪਹੁੰਚ ਸਕੇ।" ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਵਿੱਤੀ ਰਾਹਤ ਪ੍ਰਦਾਨ ਕਰਦੀ ਹੈ ਬਲਕਿ ਸਮਾਜ ਵਿੱਚ ਔਰਤਾਂ ਦੇ ਬਰਾਬਰ ਦਰਜੇ ਨੂੰ ਯਕੀਨੀ ਬਣਾਉਣ ਵੱਲ ਇੱਕ ਸ਼ਕਤੀਸ਼ਾਲੀ ਕਦਮ ਹੈ।

ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਵਿੱਚ ਐਸਜੀਆਰਐਮ ਗਰਲਜ਼ ਸਕੂਲ ਵਿੱਚ ਸਭ ਤੋਂ ਵੱਧ 712 ਕੁੜੀਆਂ ਸਕੂਲ ਬੱਸ ਸੇਵਾ ਦਾ ਲਾਭ ਲੈ ਰਹੀਆਂ ਹਨ। ਇਸ ਤੋਂ ਇਲਾਵਾ, ਬਠਿੰਡਾ ਦੇ ਮਾਲ ਰੋਡ ਸਰਕਾਰੀ ਸਕੂਲ ਵਿੱਚ 645 ਕੁੜੀਆਂ, ਜਲੰਧਰ ਦੇ ਨਹਿਰੂ ਗਾਰਡਨ ਗਰਲਜ਼ ਸਕੂਲ ਵਿੱਚ 466, ਕੋਟਕਪੂਰਾ ਵਿੱਚ 399, ਆਨੰਦਪੁਰ ਸਾਹਿਬ ਗਰਲਜ਼ ਸਕੂਲ ਵਿੱਚ 300 ਅਤੇ ਫਤਿਹਗੜ੍ਹ ਸਾਹਿਬ ਦੇ ਗੋਵਿੰਦਗੜ੍ਹ ਗਰਲਜ਼ ਸਕੂਲ ਵਿੱਚ 200 ਕੁੜੀਆਂ ਇਸ ਸਹੂਲਤ ਦੀ ਵਰਤੋਂ ਕਰ ਰਹੀਆਂ ਹਨ। ਇਨ੍ਹਾਂ ਸਾਰੇ ਖੇਤਰਾਂ ਵਿੱਚ ਸਕੂਲ ਛੱਡਣ ਦੀ ਦਰ ਵਿੱਚ ਕਾਫ਼ੀ ਕਮੀ ਆਈ ਹੈ। ਹਜ਼ਾਰਾਂ ਕੰਮਕਾਜੀ ਔਰਤਾਂ, ਨਰਸਾਂ, ਅਧਿਆਪਕਾਵਾਂ, ਕਾਲਜ ਦੀਆਂ ਵਿਦਿਆਰਥਣਾਂ ਅਤੇ ਘਰੇਲੂ ਔਰਤਾਂ ਵੀ ਵਿਆਪਕ ਮੁਫ਼ਤ ਬੱਸ ਯੋਜਨਾ ਦਾ ਲਾਭ ਉਠਾ ਰਹੀਆਂ ਹਨ। ਲੁਧਿਆਣਾ ਦੀ ਇੱਕ ਕੰਮਕਾਜੀ ਔਰਤ ਸਿਮਰਨਜੀਤ ਕੌਰ ਨੇ ਕਿਹਾ, "ਪਹਿਲਾਂ, ਮੈਨੂੰ ਹਰ ਰੋਜ਼ ਦਫ਼ਤਰ ਜਾਣ ਲਈ 100-150 ਰੁਪਏ ਖਰਚ ਹੁੰਦੇ ਸਨ। ਹੁਣ, ਮੈਂ ਮੁਫ਼ਤ ਬੱਸ ਲੈਂਦੀ ਹਾਂ ਅਤੇ ਹਰ ਮਹੀਨੇ 3,000-4,000 ਰੁਪਏ ਦੀ ਬਚਤ ਕਰਦੀ ਹਾਂ, ਜੋ ਮੈਂ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਨਿਵੇਸ਼ ਕਰਦੀ ਹਾਂ।"

ਇਹ ਸਕੂਲ ਬੱਸ ਪਹਿਲ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਦਾ ਵੀ ਹਿੱਸਾ ਹੈ, ਜੋ ਕਿ ਮਾਨ ਸਰਕਾਰ ਦਾ ਪ੍ਰਮੁੱਖ ਸਿੱਖਿਆ ਮਿਸ਼ਨ ਹੈ। ਇਹ ਸਕੂਲ ਸਮਾਰਟ ਕਲਾਸਰੂਮ, ਆਧੁਨਿਕ ਵਿਗਿਆਨ ਪ੍ਰਯੋਗਸ਼ਾਲਾਵਾਂ, ਵਿਆਪਕ ਖੇਡ ਸਹੂਲਤਾਂ ਅਤੇ NIFT ਦੁਆਰਾ ਡਿਜ਼ਾਈਨ ਕੀਤੀਆਂ ਮੁਫਤ ਵਰਦੀਆਂ ਪ੍ਰਦਾਨ ਕਰਦੇ ਹਨ। ਇਨ੍ਹਾਂ ਸਕੂਲਾਂ ਵਿੱਚ ਦਾਖਲਾ 82,000 ਤੋਂ ਵੱਧ ਕੇ 200,000 ਤੋਂ ਵੱਧ ਹੋ ਗਿਆ ਹੈ, ਅਤੇ 158 ਵਿਦਿਆਰਥੀਆਂ ਨੇ JEE ਪਾਸ ਕੀਤੀ ਹੈ। ਇਹ ਸਫਲਤਾ ਇਸ ਗੱਲ ਦਾ ਸਬੂਤ ਹੈ ਕਿ ਜਦੋਂ ਸਰਕਾਰੀ ਸਕੂਲਾਂ ਨੂੰ ਢੁਕਵੇਂ ਸਰੋਤ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਤਾਂ ਉਹ ਕਿਸੇ ਵੀ ਤਰ੍ਹਾਂ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ। ਇੱਕ ਮਾਪੇ ਨੇ ਕਿਹਾ, "ਪਹਿਲਾਂ, ਅਸੀਂ ਸੋਚਦੇ ਸੀ ਕਿ 8ਵੀਂ ਜਮਾਤ ਤੋਂ ਬਾਅਦ ਆਪਣੀ ਧੀ ਨੂੰ ਸਕੂਲ ਭੇਜਣਾ ਮੁਸ਼ਕਲ ਹੋਵੇਗਾ ਕਿਉਂਕਿ ਸਕੂਲ ਬਹੁਤ ਦੂਰ ਹੈ। ਹੁਣ, ਇਹ ਚਿੰਤਾ ਖਤਮ ਹੋ ਗਈ ਹੈ, ਅਤੇ ਸਾਡੀ ਧੀ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੀ ਹੈ।"

ਇਸ ਵਿਆਪਕ ਪਹਿਲਕਦਮੀ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਬਹੁਤ ਪ੍ਰਸ਼ੰਸਾ ਮਿਲ ਰਹੀ ਹੈ। ਸਿੱਖਿਅਕ ਡਾ. ਅਮਰਜੀਤ ਕੌਰ ਕਹਿੰਦੀ ਹੈ, "ਪੰਜਾਬ ਸਰਕਾਰ ਦੀ ਮੁਫ਼ਤ ਬੱਸ ਯੋਜਨਾ ਸਿਰਫ਼ ਇੱਕ ਆਵਾਜਾਈ ਸਹੂਲਤ ਨਹੀਂ ਹੈ; ਇਹ ਸਮਾਜਿਕ ਅਤੇ ਆਰਥਿਕ ਕ੍ਰਾਂਤੀ ਦਾ ਸਾਧਨ ਹੈ। ਜਦੋਂ ਸਾਰੀਆਂ ਔਰਤਾਂ ਨੂੰ ਯਾਤਰਾ ਦੀ ਬਰਾਬਰ ਪਹੁੰਚ ਹੁੰਦੀ ਹੈ, ਤਾਂ ਸਮਾਜ ਵਿੱਚ ਸਮਾਨਤਾ ਦਾ ਅਸਲ ਅਰਥ ਪ੍ਰਗਟ ਹੁੰਦਾ ਹੈ। ਇਹ ਪੂਰੇ ਦੇਸ਼ ਲਈ ਇੱਕ ਮਾਡਲ ਹੈ।" ਮਹਿਲਾ ਅਧਿਕਾਰ ਕਾਰਕੁਨ ਜਸਪ੍ਰੀਤ ਕੌਰ ਨੇ ਕਿਹਾ, "ਇਹ ਯੋਜਨਾ ਸਾਬਤ ਕਰਦੀ ਹੈ ਕਿ ਅਸਲ ਤਬਦੀਲੀ ਉਦੋਂ ਸੰਭਵ ਹੈ ਜਦੋਂ ਸਰਕਾਰ ਔਰਤਾਂ ਦੀਆਂ ਅਸਲ ਜ਼ਰੂਰਤਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ 'ਤੇ ਕਾਰਵਾਈ ਕਰਦੀ ਹੈ। ਇਸ ਯੋਜਨਾ ਕਾਰਨ ਅੱਜ ਪੰਜਾਬ ਦੀ ਹਰ ਔਰਤ ਵਧੇਰੇ ਸੁਤੰਤਰ ਅਤੇ ਸਵੈ-ਨਿਰਭਰ ਮਹਿਸੂਸ ਕਰਦੀ ਹੈ।"

ਪੰਜਾਬ ਸਰਕਾਰ ਦੀ ਮੁਫ਼ਤ ਬੱਸ ਯੋਜਨਾ ਔਰਤਾਂ ਦੇ ਸਸ਼ਕਤੀਕਰਨ, ਆਰਥਿਕ ਸ਼ਮੂਲੀਅਤ ਅਤੇ ਵਿਦਿਅਕ ਨਿਆਂ ਵੱਲ ਇੱਕ ਠੋਸ ਕਦਮ ਹੈ। ਇਹ ਯੋਜਨਾ ਸਿਰਫ਼ ਕਾਗਜ਼ਾਂ 'ਤੇ ਨਹੀਂ, ਸਗੋਂ ਲੱਖਾਂ ਔਰਤਾਂ ਦੇ ਜੀਵਨ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ। ਹਰ ਔਰਤ ਜੋ ਰੋਜ਼ਾਨਾ ਮੁਫ਼ਤ ਬੱਸ ਵਿੱਚ ਯਾਤਰਾ ਕਰਦੀ ਹੈ, ਹਰ ਵਿਦਿਆਰਥੀ ਜੋ ਸੁਰੱਖਿਅਤ ਢੰਗ ਨਾਲ ਸਕੂਲ ਪਹੁੰਚਦੀ ਹੈ, ਅਤੇ ਹਰ ਪਰਿਵਾਰ ਜੋ ਆਵਾਜਾਈ ਦੇ ਖਰਚਿਆਂ ਨੂੰ ਬਚਾਉਣ ਦੇ ਯੋਗ ਹੈ - ਸਾਰੇ ਇਸ ਤੱਥ ਦੇ ਗਵਾਹ ਹਨ ਕਿ ਅਸਲ ਵਿਕਾਸ ਉਦੋਂ ਸੰਭਵ ਹੈ ਜਦੋਂ ਸਰਕਾਰ ਜਨਤਾ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਵਚਨਬੱਧ ਹੁੰਦੀ ਹੈ। ਮਾਨ ਸਰਕਾਰ ਦਾ ਇਹ ਉਪਰਾਲਾ ਆਉਣ ਵਾਲੀਆਂ ਪੀੜ੍ਹੀਆਂ ਲਈ ਯਕੀਨੀ ਤੌਰ 'ਤੇ ਪ੍ਰੇਰਨਾ ਸਰੋਤ ਬਣੇਗਾ ਅਤੇ ਪੰਜਾਬ ਨੂੰ ਮਹਿਲਾ ਸਸ਼ਕਤੀਕਰਨ ਵਿੱਚ ਮੋਹਰੀ ਸੂਬੇ ਵਜੋਂ ਸਥਾਪਿਤ ਕਰੇਗਾ।

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ
ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

• ਪੰਜਾਬ ਅਤੇ ਜਾਪਾਨ ਦੀ ਮੋਹਰੀ ਕੰਪਨੀ ਟੀ.ਐਸ.ਐਫ. ਨੇ ਸੂਬੇ ਵਿੱਚ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਐਮ.ਓ.ਯੂ. ਕੀਤਾ ਸਹੀਬੱਧ

ਚੰਡੀਗੜ੍ਹ, 3 ਦਸੰਬਰ,2025:-  ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਜਾਪਾਨ ਦੀ ਸਿਰਮੌਰ ਕੰਪਨੀ ਟੌਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਆਪਣੀ ਵਿਸਥਾਰ ਯੋਜਨਾ ਦੇ ਹਿੱਸੇ ਵਜੋਂ ਸੂਬੇ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਸਮਝੌਤਾ ਸਹੀਬੱਧ ਕੀਤਾ।

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਮੁੱਖ ਮੰਤਰੀ, ਜੋ ਜਾਪਾਨ ਦੇ ਦੌਰੇ ’ਤੇ ਹਨ, ਨੇ ਕਿਹਾ ਕਿ ਟੀ.ਐਸ.ਐਫ. ਅਤੇ ਇਨਵੈਸਟ ਪੰਜਾਬ ਨੇ ਪੰਜਾਬ ਵਿੱਚ ਇੱਕ ਹੁਨਰ ਉੱਤਮਤਾ ਕੇਂਦਰ ਸ਼ੁਰੂ ਕਰਨ ਵਿੱਚ ਸਾਂਝੇਦਾਰੀ ਅਤੇ ਸਹਿਯੋਗ ਦੇਣ ਲਈ ਸਹਿਮਤੀ ਦਿੱਤੀ ਹੈ ਤਾਂ ਜੋ ਹੁਨਰਮੰਦ/ਅਰਧ-ਹੁਨਰਮੰਦ ਵਿਅਕਤੀਆਂ/ਕਾਮਿਆਂ/ਨੌਜਵਾਨਾਂ ਨੂੰ ਉੱਚ ਪੱਧਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਉਦਯੋਗਾਂ ਲਈ ਲੋੜੀਂਦੇ ਹੁਨਰਾਂ ਦਾ ਪਸਾਰਾ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਨਵੇਂ ਰੁਜ਼ਗਾਰ ਮੌਕੇ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ । ਸਾਂਝੇਦਾਰੀ ਦੇ ਖੇਤਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਮੌਜੂਦਾ ਅਤੇ ਉੱਭਰ ਰਹੇ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਪ੍ਰਦਾਨ ਕਰਨ ’ਤੇ ਅਧਾਰਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਂਝੇਦਾਰੀ ਉਨ੍ਹਾਂ ਜਦੀਦ ਅਤੇ ਤਕਨੀਕੀ ਹੁਨਰਾਂ ’ਤੇ ਵੀ ਕੇਂਦਰਿਤ ਹੈ, ਜੋ ਜ਼ਿਆਦਾਤਰ ਆਸਾਨੀ ਨਾਲ ਉਪਲਬਧ ਨਹੀਂ ਅਤੇ ਇਸ ਸਮਝੌਤੇ ਤਹਿਤ ਉਦਯੋਗ-ਜਗਤ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਸਿਖਲਾਈ ਪ੍ਰਮਾਣੀਕਰਣ ਵੀ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ (ਐਮਓਯੂ) ਪੰਜਾਬ ਅਤੇ ਭਾਰਤ ਭਰ ਵਿੱਚ ਟੀ.ਐਸ.ਐਫ. ਅਤੇ ਹੋਰ ਵੱਡੇ ਪੱਧਰ ਦੇ ਉਦਯੋਗਾਂ ਵਿੱਚ ਅਪ੍ਰੈਂਟਿਸਸ਼ਿਪ ਅਤੇ ਰੁਜ਼ਗਾਰ ਦੇ ਮੌਕਿਆਂ ਲਈ ਵੀ ਰਾਹ ਪੱਧਰਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਪੌਲੀਟੈਕਨਿਕ/ਤਕਨੀਕੀ ਸੰਸਥਾ ਨਾਲ ਸਾਂਝੇ ਵਿਕਾਸ ਅਤੇ ਸਿਖਲਾਈ ਦੇਣ ਸਬੰਧੀ ਅਕਾਦਮਿਕ ਸਹਿਯੋਗ ’ਤੇ ਵੀ ਜ਼ੋਰ ਦੇਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟੀ.ਐਸ.ਐਫ. ਉਦਯੋਗ ਦੀਆਂ ਜ਼ਰੂਰਤਾਂ ਦੇ ਆਧਾਰ ’ਤੇ ਵਿੱਤੀ ਸਹਾਇਤਾ, ਤਕਨੀਕੀ ਜਾਣਕਾਰੀ, ਸਿਖਲਾਈ ਸਹਾਇਤਾ ਅਤੇ ਪਾਠਕ੍ਰਮ ਡਿਜ਼ਾਈਨਿੰਗ ਵੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਪ੍ਰੈਂਟਿਸਸ਼ਿਪਾਂ ਦੀ ਸਹੂਲਤ ਵੀ ਹੋਵੇਗੀ ਅਤੇ ਯੋਗ ਤੇ ਸਿਖਿਆਰਥੀਆਂ ਲਈ ਢੁਕਵੇਂ ਰੁਜ਼ਗਾਰ ਮੌਕੇ ਵੀ ਮਿਲਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਟੀ.ਐਸ.ਐਫ. ਨੇ ਰਸਮੀ ਤੌਰ ’ਤੇ ਲਗਪਗ 400 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ ਆਪਣੀ ਮੌਜੂਦਾ ਨਿਰਮਾਣ ਸਹੂਲਤ ਦਾ ਵਿਸਥਾਰ ਕਰਨ ਦੀ ਇੱਛਾ ਪ੍ਰਗਟਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਿਵੇਸ਼ ਦਾ ਉਦੇਸ਼ ਸਮਰੱਥਾ ਵਧਾਉਣਾ, ਨਵੇਂ ਰੁਜ਼ਗਾਰ ਦੀ ਸਹੂਲਤ , ਉੱਨਤ ਤਕਨਾਲੋਜੀਆਂ ਨੂੰ ਏਕੀਕ੍ਰਿਤ ਕਰਨਾ ਅਤੇ ਭਾਰਤ ਵਿੱਚ ਉਨ੍ਹਾਂ ਦੀ ਦੀਰਘਕਾਲੀ ਤੇ ਸਥਾਈ ਮੌਜੂਦਗੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਦਾ ਮੰਤਵ ਸਮਰੱਥਾ ਦਾ ਵਿਸਥਾਰ, ਰੁਜ਼ਗਾਰ ਮੌਕਿਆਂ ਵਿੱਚ ਵਾਧਾ ਅਤੇ ਤਕਨਾਲੋਜੀ ਵਿੱਚ ਵਾਧਾ ਕਰਨਾ ਹੈ ਕਿਉਂਕਿ ਟੀਐਸਐਫ ਨੇ ਸੂਬੇ ਪ੍ਰਤੀ ਆਪਣੀ ਲੰਬੇ ਸਮੇਂ ਦੀ ਵਚਨਬੱਧਤਾ ਪ੍ਰਗਟਾਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਇਨ੍ਹਾਂ ਕਾਰਜਾਂ ਅਤੇ ਵਿਸਥਾਰ ਲਈ ਟੀਐਸਐਫ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਦੌਰਾਨ ਸੂਬੇ ਵਿੱਚ ਕੰਮ ਕਰਨ ਦੇ ਆਪਣੇ ਤਜਰਬੇ ਨੂੰ ਸਾਂਝਾ ਕਰਦੇ ਹੋਏ ਟੀ.ਐਸ.ਐਫ. ਗਰੁੱਪ ਨੇ ਇਸ ਨੂੰ ਇੱਕ ਮਜ਼ਬੂਤ ਉਦਯੋਗ- ਸਰਕਾਰੀ ਭਾਈਵਾਲੀ, ਸਹਿਜ ਸਹੂਲਤ, ਉੱਚ-ਗੁਣਵੱਤਾ ਵਾਲੀ ਕਾਰਜਬਲ ਉਪਲਬਧਤਾ, ਨਿਰੰਤਰ ਬਿਜਲੀ ਸਪਲਾਈ ਅਤੇ ਨਿਰੰਤਰ ਨਿਵੇਸ਼ਕ-ਅਨੁਕੂਲ ਵਾਤਾਵਰਣ ਦਾ ਮੁੱਢ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗਰੁੱਪ ਸੂਬੇ ਵਿੱਚ ਆਪਣੇ ਪ੍ਰਸਤਾਵਿਤ ਵਿਸਥਾਰ ਰਾਹੀਂ ਇਸ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਸ ਕਰਦਾ ਹੈ। ਉਨ੍ਹਾਂ ਨੇ ਇਸ ਪ੍ਰੋਜੈਕਟ ਲਈ ਜ਼ਰੂਰੀ ਪ੍ਰਵਾਨਗੀਆਂ ਅਤੇ ਸੰਚਾਲਨ ਜ਼ਰੂਰਤਾਂ ਨੂੰ ਆਸਾਨ ਬਣਾਉਣ ਲਈ ਪੰਜਾਬ ਸਰਕਾਰ ਅਤੇ ਇਨਵੈਸਟ ਪੰਜਾਬ ਤੋਂ ਨਿਰੰਤਰ ਸਹਿਯੋਗ ਦੀ ਆਸ ਪ੍ਰਗਟਾਈ।