government of punjab news - Azad Soch

ਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾ
*ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ*

*ਪੰਜਾਬ ਵੱਲੋਂ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ 2987.38 ਕਰੋੜ ਰੁਪਏ ਦੀ ਕੁੱਲ ਜੀ.ਐਸ.ਟੀ. ਪ੍ਰਾਪਤੀ ਦਰਜ: ਹਰਪਾਲ ਸਿੰਘ ਚੀਮਾ*

*ਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾ*

*ਪੰਜਾਬ ਦੀ ਸ਼ੁੱਧ ਜੀ.ਐਸ.ਟੀ. ਪ੍ਰਾਪਤੀ 2725.08 ਕਰੋੜ ਰੁਪਏ ਤੱਕ ਪਹੁੰਚੀ, ਸਾਲ ਦਰ ਸਾਲ ਦੇ ਆਧਾਰ 'ਤੇ 70.70% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ*

*ਕਰ ਵਿਭਾਗ ਦੀਆਂ ਟੈਕਸ ਚੋਰੀ ਵਿਰੋਧੀ ਮੁਹਿੰਮਾਂ ਸਦਕਾ 175 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ; ਇੱਕ ਦਿਨਾ ਕਾਰਵਾਈ ਦੌਰਾਨ ਲਗਭਗ 200 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ*

*ਚੰਡੀਗੜ੍ਹ, 2 ਮਈ , 2026* ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, "ਸੂਬੇ ਨੇ 2725.08 ਕਰੋੜ ਦੇ ਸ਼ੁੱਧ ਜੀ.ਐਸ.ਟੀ. ਦੇ ਨਾਲ 2987.38 ਕਰੋੜ ਦਾ ਕੁੱਲ ਜੀ.ਐਸ.ਟੀ. ਦਰਜ ਕੀਤਾ ਹੈ। ਇਹ ਸ਼ਾਨਦਾਰ ਪ੍ਰਦਰਸ਼ਨ ਸਾਲ-ਦਰ-ਸਾਲ ਦੇ ਆਧਾਰ 'ਤੇ ਸ਼ੁੱਧ ਜੀ.ਐਸ.ਟੀ. ਵਿੱਚ 70.70% ਦੇ ਜ਼ਬਰਦਸਤ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਅਪ੍ਰੈਲ 2025 ਦੀ ਸਾਡੀ ਪ੍ਰਾਪਤੀ ਦੇ ਮੁਕਾਬਲੇ ਲਗਭਗ 1,129 ਕਰੋੜ ਰੁਪਏ ਦੇ ਪ੍ਰਭਾਵਸ਼ਾਲੀ ਵਾਧੇ ਵਿੱਚ ਤਬਦੀਲ ਹੋਇਆ।"

ਕੌਮੀ ਪੱਧਰ 'ਤੇ ਪੰਜਾਬ ਦੀ ਸਥਿਤੀ ਬਾਰੇ ਵਿਸਥਾਰ ਦਿੰਦੇ ਹੋਏ, ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, "ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਪੰਜਾਬ ਨੇ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ 66% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ, ਜੋ ਪਿਛਲੇ ਸਾਲ ਦੇ 1,795 ਕਰੋੜ ਰੁਪਏ ਤੋਂ ਵੱਧ ਕੇ 2,987 ਕਰੋੜ ਰੁਪਏ ਹੋ ਗਿਆ ਹੈ। ਇਹ ਸਾਨੂੰ ਦੇਸ਼ ਵਿੱਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਸੂਬੇ ਵਜੋਂ ਸਥਾਪਿਤ ਕਰਦਾ ਹੈ, ਜੋ ਸਰਬ-ਭਾਰਤੀ ਵਿਕਾਸ ਔਸਤ ਨੂੰ ਕਾਫ਼ੀ ਪਿੱਛੇ ਛੱਡਦਾ ਹੈ ਅਤੇ ਸਾਰੇ ਉੱਤਰੀ ਭਾਰਤੀ ਸੂਬਿਆਂ ਵਿੱਚ ਮੋਹਰੀ ਹੈ।"

ਵਿੱਤੀ ਅੰਕੜਿਆਂ ਦੇ ਸੰਦਰਭ ਵਿੱਚ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, "ਹਾਲਾਂਕਿ ਸਾਲ-ਦਰ-ਸਾਲ ਦੀ ਤੁਲਨਾ ਅਪ੍ਰੈਲ 2025 ਤੋਂ 859 ਕਰੋੜ ਰੁਪਏ ਦੇ ਅਸਧਾਰਨ ਆਈ.ਜੀ.ਐਸ.ਟੀ. ਐਡਜਸਟਮੈਂਟ ਦੁਆਰਾ ਪ੍ਰਭਾਵਿਤ ਹੈ, ਇਸ ਕਾਰਕ ਨੂੰ ਨਿਰਪੱਖ ਕਰਨ 'ਤੇ 12.57% ਦਾ ਐਡਜਸਟ ਕੀਤਾ ਕੁੱਲ ਵਾਧਾ ਅਤੇ 10.97% ਦਾ ਐਡਜਸਟ ਕੀਤਾ ਸ਼ੁੱਧ ਵਾਧਾ ਸਾਹਮਣੇ ਆਉਂਦਾ ਹੈ। ਇਹ ਸਪੱਸ਼ਟ ਤੌਰ 'ਤੇ ਟੈਕਸ ਪ੍ਰਸ਼ਾਸਨ ਅਤੇ ਪਾਲਣਾ ਵਿੱਚ ਸਾਡੇ ਨਿਰੰਤਰ ਸੁਧਾਰਾਂ ਨੂੰ ਦਰਸਾਉਂਦਾ ਹੈ।"

ਇਸ ਵਿੱਤੀ ਮੀਲ ਪੱਥਰ ਦਾ ਸਿਹਰਾ ਸਖ਼ਤ ਪ੍ਰਸ਼ਾਸਨਿਕ ਉਪਾਵਾਂ ਨੂੰ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, "ਸਾਡੇ ਮਜ਼ਬੂਤ ਜੀ.ਐਸ.ਟੀ. ਵਾਧੇ ਦਾ ਸਿਹਰਾ ਪੂਰੇ ਪੰਜਾਬ ਵਿੱਚ ਤੇਜ਼ ਕੀਤੀਆਂ ਗਈਆਂ ਇਨਫੋਰਸਮੈਂਟ ਗਤੀਵਿਧੀਆਂ ਨੂੰ ਜਾਂਦਾ ਹੈ। ਡੇਟਾ ਐਨਾਲਿਟਿਕਸ ਦੀ ਵਿਆਪਕ ਵਰਤੋਂ, ਤਾਲਮੇਲ ਵਾਲੀ ਫੀਲਡ ਕਾਰਵਾਈ ਅਤੇ ਖੁਫੀਆ ਜਾਣਕਾਰੀ 'ਤੇ ਅਧਾਰਤ ਨਿਰੀਖਣਾਂ ਰਾਹੀਂ, ਅਸੀਂ 175 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਉਣ ਵਿੱਚ ਸਫਲ ਰਹੇ ਹਾਂ। ਇਸ ਤੋਂ ਇਲਾਵਾ, ਇਸ ਅਪ੍ਰੈਲ ਵਿੱਚ ਆਇਰਨ ਅਤੇ ਸਟੀਲ ਸੈਕਟਰ ਵਿੱਚ ਇੱਕ ਵਿਸ਼ੇਸ਼ ਟੈਕਸ ਚੋਰੀ ਵਿਰੋਧੀ ਮੁਹਿੰਮ ਦੌਰਾਨ, ਅਸੀਂ ਇੱਕ ਹੀ ਦਿਨ ਵਿੱਚ ਲਗਭਗ 200 ਵਾਹਨਾਂ ਨੂੰ ਜ਼ਬਤ ਕਰਕੇ ਇੱਕ ਰਿਕਾਰਡ ਇਨਫੋਰਸਮੈਂਟ ਡਰਾਈਵ ਚਲਾਈ ਹੈ।"

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ
*‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ*

*- ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਤਿੱਖੇ ਨਿਸ਼ਾਨੇ ਸਾਧੇ ਗਏ*

* *ਲੁਧਿਆਣਾ, 02 ਮਈ 2026* ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ।

ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੇਅਰਮੈਨ ਅਨਿਲ ਠਾਕੁਰ, ਸਾਹਿਲ ਅਗਰਵਾਲ, ਜ਼ਿਲ੍ਹਾ ਇੰਚਾਰਜ ਜਤਿੰਦਰ ਖੰਗੂੜਾ, ਮੀਡੀਅਮ ਸੀਨੀਅਰ ਵਾਈਸ ਇੰਡਸਟਰੀ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਮੈਂਬਰ ਮਹਿਲਾ ਕਮਿਸ਼ਨ ਅਜਿੰਦਰਪਾਲ ਕੌਰ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ‘ਆਪ’ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ।

ਕਾਬਿਲੇਗੌਰ ਹੈ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ। ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ ਤੀਜਾ ਮਾਸਿਕ ਵਾਧਾ ਹੈ। 19 ਕਿਲੋ ਵਜ਼ਨੀ ਵਪਾਰਕ ਐੱਲ ਪੀ ਜੀ ਸਿਲੰਡਰ ਆਮ ਕਰ ਕੇ ਹੋਟਲਾਂ ਤੇ ਰੈਸਟੋਰੈਂਟਾਂ ’ਚ ਵਰਤਿਆ ਜਾਂਦਾ ਹੈ।

ਇਸ ਤੋਂ ਪਹਿਲਾਂ ਕੀਮਤਾਂ ਵਿੱਚ ਪਹਿਲੀ ਅਪਰੈਲ ਨੂੰ 195.50 ਰੁਪਏ ਪ੍ਰਤੀ ਸਿਲੰਡਰ ਤੇ ਪਹਿਲੀ ਮਾਰਚ ਨੂੰ 114.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਸੀ। ਇਨ੍ਹਾਂ ਤਿੰਨ ਵਾਧਿਆਂ ਨਾਲ ਕੁੱਲ ਮਿਲਾ ਕੇ ਕਮਰਸ਼ੀਅਲ ਐੱਲ ਪੀ ਜੀ ਦੀਆਂ ਦਰਾਂ ’ਚ 1303 ਰੁਪਏ ਦਾ ਇਜ਼ਾਫ਼ਾ ਹੋਇਆ ਹੈ। ਉਂਜ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਗਿਆ। ਸੱਤ ਮਾਰਚ ਨੂੰ 14.2 ਕਿਲੋ ਵਜ਼ਨੀ ਸਿਲੰਡਰ ਦੀਆਂ ਦਰਾਂ ’ਚ 60 ਰੁਪਏ ਦਾ ਵਾਧਾ ਹੋਇਆ ਸੀ।

ਦਿੱਲੀ ਵਿੱਚ ਘਰੇਲੂ ਐੱਲ ਪੀ ਜੀ ਸਿਲੰਡਰ 913 ਰੁਪਏ ਨੂੰ ਪੈਂਦਾ ਹੈ। ਸਰਕਾਰੀ ਮਾਲਕੀ ਵਾਲੀਆਂ ਤੇਲ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ (ਆਈ ਓ ਸੀ), ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਕੌਮਾਂਤਰੀ ਬੈਂਚਮਾਰਕ ਤੇ ਐਕਸਚੇਂਜ ਦਰਾਂ ਦੇ ਆਧਾਰ ਉੱਤੇ ਏ ਟੀ ਐੱਫ ਤੇ ਐੱਲ ਪੀ ਜੀ ਕੀਮਤਾਂ ’ਤੇ ਨਜ਼ਰਸਾਨੀ ਕਰਦੀਆਂ ਹਨ। ਪੱਛਮੀ ਏਸ਼ੀਆ ਜੰਗ ਕਰ ਕੇ ਊਰਜਾ ਸਪਲਾਈ ਚੇਨਾਂ ਵਿੱਚ ਅੜਿੱਕੇ ਆਉਣ ਕਾਰਨ ਆਲਮੀ ਪੱਧਰ ’ਤੇ ਤੇਲ ਕੀਮਤਾਂ ਕਰੀਬ 50 ਫ਼ੀਸਦ ਸ਼ੂਟ ਵਟ ਗਈਆਂ ਹਨ।

‘ਆਪ’ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨੇ ਘੇਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੋਣਾਂ ਮੌਕੇ ਹੀ ਆਮ ਭਾਰਤੀਆਂ ਨੂੰ ਦਰਪੇਸ਼ ਦੁੱਖ ਤਕਲੀਫ਼ਾਂ ਦੀ ਫ਼ਿਕਰ ਹੁੰਦੀ ਹੈ ਤੇ ਮਗਰੋਂ ਉਨ੍ਹਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਰਾਨ ਜੰਗ ਲੱਗੇ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਅਤੇ ਸਰਕਾਰ ਨੂੰ ਵਿੱਤੀ ਬੋਝ ਆਮ ਲੋਕਾਂ ਉੱਤੇ ਪਾਉਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਕੋਈ ਠੋਸ ਯੋਜਨਾ ਤਿਆਰ ਕਰਨੀ ਚਾਹੀਦੀ ਸੀ ਜਦਕਿ ਕਿ ਸਿਲੰਡਰਾਂ ਦੀ ਕੀਮਤ ਵਿੱਚ ਭਾਰੀ ਇਜਾਫਾ ਕਰਕੇ ਲੋਕਾਂ ਦੀ ਹੋਰ ਕਮਰ ਤੋੜ ਦਿੱਤੀ ਹੈ।

ਇਸ ਵਿਰੋਧ ਪ੍ਰਦਰਸ਼ਨ ਵਿੱਚ ਮਨਪ੍ਰੀਤ ਬੰਟੀ, ਕਾਕਾ ਮਾਛੀਵਾੜਾ, ਵਿਪੁਲ ਸੇਠੀ, ਰਕੇਸ਼ ਕੁਮਾਰ, ਰਾਜ ਕੁਮਾਰ ਅਗਰਵਾਲ ਮੈਂਬਰ ਜੀਐਸਟੀ, ਰਵਿੰਦਰ ਪਾਲ ਸਿੰਘ ਪਾਲੀ, ਦਵਿੰਦਰ ਵਰਮਾ, ਅਜਿੰਦਰ ਪਾਲ ਕੌਰ ਅਤੇ ਹੋਰਨਾ ਸੈਂਕੜੇ ਸਾਥੀ ਮੌਜੂਦ ਸਨ।

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ
*‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ*

*ਸਰਕਾਰ ਵੱਲੋਂ ਨਾਗਰਿਕਾਂ ਨੂੰ ਰਜਿਸਟ੍ਰੇਸ਼ਨ ਵਿੱਚ ਦੇਰੀ ਨਾ ਕਰਨ ਦੀ ਅਪੀਲ; ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਉਣ ਲਈ ਕੈਂਪਾਂ ਦੇ ਸੰਚਾਲਨ ਵਿੱਚ ਤੇਜ਼ੀ*

*ਚੰਡੀਗੜ੍ਹ, 2 ਮਈ 2026:* ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਇੱਕ ਮਹੱਤਵਪੂਰਨ ਅੱਪਡੇਟ ਸਾਂਝਾ ਕੀਤਾ ਹੈ। ਇਹ ਇੱਕ ਸਿਹਤ ਯੋਜਨਾ ਹੈ, ਜਿਸਦਾ ਮਕਸਦ ਪਰਿਵਾਰਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣਾ ਹੈ। ਹੁਣ ਤੱਕ ਇਸ ਯੋਜਨਾ ਤਹਿਤ ₹465.36 ਕਰੋੜ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ।

ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਉਹਨਾਂ ਸਾਰੇ ਪਾਤਰ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ, ਜਿੰਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ। ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ।

ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ ਨੂੰ ਸੌਖਾ ਅਤੇ ਸਸਤਾ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਗਭਗ 2.77 ਲੱਖ ਪ੍ਰੀ-ਆਥਰਾਈਜ਼ੇਸ਼ਨ ਬੇਨਤੀਆਂ ‘ਤੇ ₹465.36 ਕਰੋੜ ਤੋਂ ਵੱਧ ਖ਼ਰਚ ਅਤੇ 42 ਲੱਖ ਤੋਂ ਵੱਧ ਰਜਿਸਟ੍ਰੇਸ਼ਨ ਇਸ ਗੱਲ ਦਾ ਸਬੂਤ ਹਨ ਕਿ ਲੋਕ ਇਸ ਯੋਜਨਾ ‘ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜਿੰਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਦੇਰੀ ਨਾ ਕਰਨ ਕਿਉਂਕਿ ਇਹ ਯੋਜਨਾ ਲੋੜ ਦੇ ਸਮੇਂ ਵਿੱਤੀ ਸੁਰੱਖਿਆ ਪ੍ਰਦਾਨ ਕਰਦੀ ਹੈ।

ਇਸ ਯੋਜਨਾ ਦੀ ਇੱਕ ਖਾਸ ਵਿਸ਼ੇਸ਼ਤਾ ਇਹ ਹੈ ਕਿ ਇਹ ਸਭ ਲਈ ਖੁੱਲ੍ਹੀ ਹੈ। ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੇ ਆਧਾਰ ‘ਤੇ ਕੋਈ ਸੀਮਾ ਨਹੀਂ ਹੈ। ਇਸ ਕਰਕੇ ਇਹ ਦੇਸ਼ ਦੇ ਸਭ ਤੋਂ ਸਮਾਵੇਸ਼ੀ ਸਿਹਤ ਪ੍ਰੋਗਰਾਮਾਂ ਵਿੱਚੋਂ ਇੱਕ ਬਣਦੀ ਹੈ।

ਵੱਧ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਲਈ ਸਰਕਾਰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਰਜਿਸਟ੍ਰੇਸ਼ਨ ਕੈਂਪ ਲਗਾ ਰਹੀ ਹੈ। ਇਹ ਕੈਂਪ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਸੈਂਟਰਾਂ ਵਰਗੀਆਂ ਸਹੂਲਤ ਭਰੀਆਂ ਥਾਂਵਾਂ ‘ਤੇ ਲਗਾਏ ਜਾ ਰਹੇ ਹਨ। ਇੱਥੇ ਪ੍ਰਸ਼ਿਕਸ਼ਿਤ ਕਰਮਚਾਰੀ ਮੌਜੂਦ ਹੁੰਦੇ ਹਨ ਜੋ ਲੋਕਾਂ ਨੂੰ ਮਾਰਗਦਰਸ਼ਨ ਦਿੰਦੇ ਹਨ, ਦਸਤਾਵੇਜ਼ਾਂ ਦੀ ਜਾਂਚ ਕਰਦੇ ਹਨ ਅਤੇ ਥਾਂ ‘ਤੇ ਹੀ ਰਜਿਸਟ੍ਰੇਸ਼ਨ ਪੂਰੀ ਕਰਵਾਉਂਦੇ ਹਨ; ਜਿਸ ਨਾਲ ਪ੍ਰਕਿਰਿਆ ਆਸਾਨ ਬਣਦੀ ਹੈ।

ਸਰਕਾਰ ਨੇ ਕੁੱਝ ਆਮ ਗਲਤਫਹਿਮੀਆਂ ਵੀ ਦੂਰ ਕੀਤੀਆਂ ਹਨ। ਇਹ ਯੋਜਨਾ ਕੇਵਲ ਗਰੀਬ ਪਰਿਵਾਰਾਂ ਲਈ ਨਹੀਂ, ਸਗੋਂ ਪੰਜਾਬ ਦੇ ਹਰ ਨਿਵਾਸੀ ਲਈ ਹੈ। ਰਜਿਸਟ੍ਰੇਸ਼ਨ ਸੌਖੀ ਹੈ ਅਤੇ ਕੈਂਪਾਂ ਵਿੱਚ ਪੂਰੀ ਸਹਾਇਤਾ ਉਪਲੱਬਧ ਹੈ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਕੈਸ਼ਲੈੱਸ ਹੈ। ਹਰ ਪਰਿਵਾਰ ਨੂੰ ਪ੍ਰਤੀ ਵਰ੍ਹੇ ₹10 ਲੱਖ ਤੱਕ ਦਾ ਇਲਾਜ ਕਵਰ ਮਿਲਦਾ ਹੈ, ਜਿਸ ਵਿੱਚ ਵੱਡੀਆਂ ਸਰਜਰੀਆਂ ਅਤੇ ਗੰਭੀਰ ਬੀਮਾਰੀਆਂ ਸ਼ਾਮਲ ਹਨ।

ਰਜਿਸਟ੍ਰੇਸ਼ਨ ਪ੍ਰਕਿਰਿਆ ਬਹੁਤ ਸੌਖੀ ਹੈ। ਲੋਕ ਬਿਨਾਂ ਕਿਸੇ ਐਪੋਇੰਟਮੈਂਟ ਦੇ, ਆਧਾਰ ਕਾਰਡ ਅਤੇ ਵੋਟਰ ਆਈਡੀ ਵਰਗੇ ਜ਼ਰੂਰੀ ਦਸਤਾਵੇਜ਼ ਨਾਲ ਕਿਸੇ ਵੀ ਕੈਂਪ ਜਾਂ ਕੇਂਦਰ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪ੍ਰਕਿਰਿਆ ਪੂਰੀ ਹੋਣ ‘ਤੇ ਉਨ੍ਹਾਂ ਨੂੰ ਐਸਐਮਐਸ ਰਾਹੀਂ ਪੁਸ਼ਟੀ ਮਿਲੇਗੀ।ਪੰਜਾਬ ਸਰਕਾਰ ਲਗਾਤਾਰ ਰਾਜ ਦੇ ਪਰਿਵਾਰਾਂ ਨੂੰ ਪ੍ਰੇਰਿਤ ਕਰ ਰਹੀ ਹੈ ਕਿ ਉਹ ਇਸ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਉਣ, ਤਾਂ ਜੋ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਾਰਨ ਸਿਹਤ ਸੇਵਾਵਾਂ ਨਾਲ ਸਮਝੌਤਾ ਨਾ ਕਰਨਾ ਪਵੇ।

ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਉਜਰਤ ਵਿੱਚ ਵਾਧੇ ਦਾ ਲਾਭ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ*

*ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਉਜਰਤ ਵਿੱਚ ਵਾਧੇ ਦਾ ਲਾਭ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਘੱਟੋ-ਘੱਟ ਉਜਰਤ ਵਿੱਚ 13 ਸਾਲਾਂ ਬਾਅਦ ਹੋਇਆ ਵਾਧਾ, ਪਿਛਲੀਆਂ ਸਰਕਾਰਾਂ ਕਿਰਤੀ ਕਾਮਿਆਂ ਦੀ ਪੀੜਾ ਨੂੰ ਸਮਝਣ ਵਿੱਚ ਨਾਕਾਮ ਰਹੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਿਰਫ ਮਿਆਰੀ ਸਿੱਖਿਆ ਮਜ਼ਦੂਰਾਂ ਦੇ ਬੱਚਿਆਂ ਦੀ ਜ਼ਿੰਦਗੀ ਬਦਲ ਸਕਦੀ ਹੈ, ‘ਆਪ’ ਸਰਕਾਰ ਸੂਬੇ ਵਿੱਚ ਮਿਆਰੀ ਸਿੱਖਿਆ ਦੇ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਸੈਸ਼ਨ ਵਿੱਚੋਂ ਕਾਂਗਰਸ ਦਾ ਵਾਕਆਊਟ ਕਰਨਾ ਮਜ਼ਦੂਰ ਵਿਰੋਧੀ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਗੁਰੂ ਸਾਹਿਬ ਜੀ ਦਾ ਧੰਨਵਾਦ ਕਰਨ ਲਈ ਸ਼ੁਕਰਾਨਾ ਯਾਤਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)-2026 ਲਾਗੂ ਕਰਨ ਵਿੱਚ ਬਲ ਬਖਸ਼ਣ ਲਈ ਹੋਵੇਗੀ ਸ਼ੁਕਰਾਨਾ ਯਾਤਰਾ*

*ਚੰਡੀਗੜ੍ਹ, 1 ਮਈ , 2026* ਮਈ ਦਿਵਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਨੇ 13 ਸਾਲਾਂ ਬਾਅਦ ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧਾ ਕਰਨ ਲਈ ਸਦਨ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਇਸ ਦਾ ਲਾਭ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਾਧੇ ਨੂੰ ਕਿਰਤੀ ਵਰਗ ਦੇ ਯੋਗਦਾਨ ਪ੍ਰਤੀ ਸਤਿਕਾਰ ਦੱਸਿਆ।

ਮੁੱਖ ਮੰਤਰੀ ਨੇ ਸਿੱਖਿਆ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਹੀ ਕਿਰਤੀਆਂ ਦੀ ਜ਼ਿੰਦਗੀ ਸੰਵਾਰ ਸਕਦੀ ਹੈ ਅਤੇ ‘ਆਪ’ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰ ਰਹੀ ਹੈ। ਉਨ੍ਹਾਂ ਨੇ ਵਿਸ਼ੇਸ਼ ਇਜਲਾਸ ਵਿੱਚੋਂ ਵਾਕਆਊਟ ਕਰਨ ਲਈ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੇ ਪਾਸ ਹੋਣ ਨਾਲ ਸ਼ੁਕਰਾਨਾ ਯਾਤਰਾ ਕੱਢੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਰਤੀ ਕਾਮਿਆਂ ਲਈ ਘੱਟੋ-ਘੱਟ ਉਜਰਤ ਦੀ ਮੁਢਲੀ ਦਰ (ਬੇਸ ਰੇਟ) ਆਖਰੀ ਵਾਰ ਸਾਲ 2012 ਵਿੱਚ ਸੋਧੀ ਗਈ ਸੀ। ਭਾਵੇਂ ਕਿ ਸਾਲ 2012 ਤੋਂ ਹੁਣ ਤੱਕ ਮਹਿੰਗਾਈ ਭੱਤਾ ਵਧਦਾ ਰਿਹਾ ਹੈ ਪਰ ਘੱਟੋ-ਘੱਟ ਉਜਰਤ ਦੇ ਬੇਸ ਰੇਟ ਵਿੱਚ ਵਾਧਾ ਨਹੀਂ ਹੋਇਆ। ਮਈ ਦਿਵਸ ਦੇ ਇਸ ਮੁਕੱਦਸ ਦਿਹਾੜੇ ’ਤੇ ਵਿਧਾਨ ਸਭਾ ਦੇ ਇਸ ਵਿਸ਼ੇਸ਼ ਇਜਲਾਸ ਵਿੱਚ ਕਿਰਤੀਆਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕੀਤਾ ਗਿਆ ਹੈ।”

ਇਸ ਵਾਧੇ ਨੂੰ ਮਜ਼ਦੂਰਾਂ ਦੇ ਯੋਗਦਾਨ ਪ੍ਰਤੀ ਸਤਿਕਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਸਹੀ ਮਾਅਨਿਆਂ ਵਿੱਚ ਕਿਰਤੀਆਂ ਪ੍ਰਤੀ ਸੱਚਾ ਸਤਿਕਾਰ ਤੇ ਸਨਮਾਨ ਹੈ ਜੋ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹੈ।” ਸਮੁੱਚਾ ਸਦਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਕਿਰਤੀ ਕਾਮਿਆਂ ਦੇ ਮਿਸਾਲੀ ਭੂਮਿਕਾ ਨੂੰ ਯਾਦ ਕਰਦਾ ਹੈ। ਭਾਵੇਂ ਕਿ ਇਹ ਵਾਧਾ 13 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਕਿਰਤੀਆਂ ਪ੍ਰਤੀ ਅਸੰਵੇਦਨਸ਼ੀਲ ਰਵੱਈਏ ਸਦਕਾ ਕਿਸੇ ਨੇ ਵੀ ਇਹ ਵਾਧਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।

ਪਿਛਲੀਆਂ ਸਰਕਾਰ ਦੀ ਨਾਕਾਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪਿਛਲੀਆਂ ਦੋ ਸਰਕਾਰਾਂ ਦਾ ਕਾਰਜਕਾਲ ਇਨ੍ਹਾਂ ਮਿਹਨਤਕਸ਼ ਲੋਕਾਂ ਲਈ ਉਜਰਤਾਂ ਵਧਾਉਣ ਤੋਂ ਬਿਨਾਂ ਹੀ ਗੁਜ਼ਰ ਗਿਆ ਜਦਕਿ ਇਹ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ ਹੈ। ਆਲਮੀ ਪੱਧਰ ਉਤੇ ਮਜ਼ਦੂਰਾਂ ਦੇ ਸੰਘਰਸ਼ ਦਾ ਪ੍ਰਤੀਕ ਸਮਝੇ ਜਾਂਦੇ ਮਈ ਦਿਵਸ ਮੌਕੇ ਮੈਂ ਉਨ੍ਹਾਂ ਕਿਰਤੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਸਾਲ 1886 ਵਿੱਚ ਸ਼ਿਕਾਗੋ ਵਿੱਚ ਕੰਮ ਕਰਨ ਦੀਆਂ ਹਾਲਤਾਂ ਸੁਧਾਰਨ ਦੇ ਮਸਲੇ ’ਤੇ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਰਤੀ ਅਤੇ ਮਜ਼ਦੂਰ ਵਰਗ ਨੂੰ ਵਿਕਾਸ, ਸ਼ਾਂਤੀ ਅਤੇ ਖੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਮਈ ਦਿਵਸ ਨੂੰ ਸਿਰਫ਼ ਇਤਿਹਾਸਕ ਦਿਵਸ ਦੇ ਤੌਰ 'ਤੇ ਹੀ ਨਹੀਂ ਸਗੋਂ ਆਪਣੇ ਅਧਿਕਾਰਾਂ ਦੀ ਰਾਖੀ ਲਈ ਦ੍ਰਿੜ ਪ੍ਰਣ ਲੈ ਕੇ ਮਨਾਉਣਾ ਚਾਹੀਦਾ ਹੈ। ਸਰਕਾਰ ਨੇ ਇਹ ਇਤਿਹਾਸਕ ਪਹਿਲ ਉਨ੍ਹਾਂ ਦੀ ਭਲਾਈ ਲਈ ਕੀਤੀ ਹੈ ਅਤੇ ਰਜਿਸਟ੍ਰੇਸ਼ਨ ‘ਚ ਵਾਧੇ ਰਾਹੀਂ ਉਨ੍ਹਾਂ ਦੀ ਭਲਾਈ ਨੂੰ ਹੋਰ ਮਜ਼ਬੂਤੀ ਮਿਲੇਗੀ।

ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸੈਸ਼ਨ ਦੀ ਸ਼ੁਰੂਆਤ ਸੁਹਿਰਦਤਾ ਨਾਲ ਹੋਈ ਪਰ ਕਾਂਗਰਸੀ ਆਗੂ ਇਸ ਨੂੰ ਹਜ਼ਮ ਨਹੀਂ ਕਰ ਸਕੇ ਅਤੇ ਕੋਈ ਮੁੱਦਾ ਨਾ ਹੋਣ ਦੇ ਬਹਾਨੇ ਨਾਲ ਇਸ ਦਾ ਬਾਈਕਾਟ ਕਰ ਦਿੱਤਾ, ਜੋ ਕਿ ਵੱਡੇ ਜ਼ਿਮੀਂਦਾਰਾਂ, ਕਾਰੋਬਾਰੀਆਂ ਅਤੇ ਕੁਲੀਨ ਵਰਗਾਂ ਦੇ ਰੂਪ ਵਿੱਚ ਉਨ੍ਹਾਂ ਦੀ ਤੰਗ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੂੰ ਕਿਰਤੀਆਂ ਦੀ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ। ਇਸ ਦੇ ਉਲਟ ‘ਆਪ’ ਸਰਕਾਰ ਨੇ ਮਜ਼ਦੂਰ ਵਰਗ ਦੇ ਅਧਿਕਾਰਾਂ ਦੀ ਰਾਖੀ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।

ਸਿੱਖਿਆ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ‘ਚ ਕ੍ਰਾਂਤੀਕਾਰੀ ਬਦਲਾਅ ਨਾਲ ਸਰਕਾਰੀ ਸਕੂਲਾਂ ਵਿੱਚ ਹੁਣ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਬੱਚੇ ਵੱਡੀਆਂ ਮੱਲਾਂ ਮਾਰ ਰਹੇ ਹਨ ਅਤੇ ਹਾਲ ਹੀ ਵਿੱਚ 359 ਵਿਦਿਆਰਥੀ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਪਣਾ ਅਨੁਭਵ ਸਾਂਝਾ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ 15 ਵਿੱਚੋਂ 9 ਤੋਂ 10 ਬੱਚੇ ਮਜ਼ਦੂਰਾਂ ਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਨ੍ਹਾਂ ਬੱਚਿਆਂ ਨੂੰ ਚੰਗੀਆਂ ਪਲੇਸਮੈਂਟਾਂ ਮਿਲਣਗੀਆਂ, ਉਨ੍ਹਾਂ ਦੇ ਪਰਿਵਾਰਾਂ ਦੀ ਕਿਸਮਤ ਖੁਦ-ਬ-ਖੁਦ ਬਦਲ ਜਾਵੇਗੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਰੀਬ ਅਤੇ ਪੱਛੜੇ ਵਰਗਾਂ ਦੇ ਪਰਿਵਾਰਾਂ ਨੂੰ ਉੱਚਾ ਚੁੱਕਣ ਲਈ ਸਿੱਖਿਆ ਅਤਿ ਜ਼ਰੂਰੀ ਹੈ। ਇਸੇ ਕਰਕੇ ਸਰਕਾਰ ਨੇ ਇਸ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਮੈਂ ਮਜ਼ਦੂਰਾਂ ਦੇ ਹੱਕਾਂ ਲਈ ਲੜ ਰਹੀਆਂ ਮਜ਼ਦੂਰ ਯੂਨੀਅਨਾਂ ਅਤੇ ਉਨ੍ਹਾਂ ਦੇ ਜੋਸ਼ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ ਤਾਂ ਜੋ ਉਹ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਯੋਗਦਾਨ ਪਾਉਂਦੇ ਰਹਿਣ।

*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਸੋਧ ਐਕਟ 2026 ਨੂੰ ਲਾਗੂ ਕਰਨ ਦਾ ਬਲ ਬਖ਼ਸ਼ਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਸ਼ੁਕਰਾਨਾ ਯਾਤਰਾ’ ਕਰਨਗੇ*

ਕਾਨੂੰਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਵਾਹਿਗੁਰੂ ਨੇ ਆਪ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਕਿਹਾ ਕਿ ਇਸ ਬਿੱਲ ਵਿੱਚ 'ਬੇਅਦਬੀ' ਲਈ ਸਖ਼ਤ ਸਜ਼ਾ ਦਾ ਉਪਬੰਧ ਹੈ, ਜੋ ਅਪਰਾਧ ਕਰਨ ਵਾਲਿਆਂ ਵਿੱਚ ਡਰ ਦਾ ਮਾਹੌਲ ਪੈਦਾ ਕਰਕੇ ਅਜਿਹੀਆਂ ਘਟਨਾਵਾਂ ‘ਤੇ ਰੋਕ ਲਾਉਣ ਦੇ ਉਦੇਸ਼ ਨਾਲ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 'ਬੇਅਦਬੀ' ਸੂਬੇ ਦੀ ਸ਼ਾਂਤੀ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ।

ਸਖ਼ਤ ਕਾਰਵਾਈ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਜੋ ਹੋਰਨਾਂ ਲਈ ਵੀ ਕਰੜਾ ਸਬਕ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਉਨ੍ਹਾਂ ਦੀ ਪਵਿੱਤਰਤਾ ਨੂੰ ਯਕੀਨੀ ਬਣਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮ ਲਈ ਖੁਸ਼ੀ ਅਤੇ ਧੰਨਵਾਦ ਜ਼ਾਹਰ ਕਰ ਰਹੇ ਹਨ।

ਯਾਤਰਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਮਾਤਮਾ ਦਾ ਧੰਨਵਾਦ ਕਰਨ ਲਈ ਉਹ 6 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਹੋ ਕੇ 9 ਮਈ ਤੱਕ ਚੱਲੇਗੀ। ਇਸ ਯਾਤਰਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ ਜਾਵੇਗਾ, ਜਿਸ ਦਾ ਇੱਕੋ-ਇੱਕ ਉਦੇਸ਼ ਇਸ ਮਹੱਤਵਪੂਰਨ ਐਕਟ ਨੂੰ ਪਾਸ ਕਰਨ ਲਈ ਸਮਰੱਥਾ ਅਤੇ ਹਿੰਮਤ ਦੇਣ ਲਈ ਅਕਾਲ ਪੁਰਖ ਦਾ ਧੰਨਵਾਦ ਕਰਨਾ ਹੈ।

ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ 'ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ*

*ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਦੋਂ ਨਿਆਂਪਾਲਿਕਾ ਦੀ ਨਿਰਪੱਖਤਾ 'ਤੇ ਸਵਾਲ ਉੱਠਦੇ ਹਨ, ਤਾਂ ਜਨਤਾ ਦਾ ਭਰੋਸਾ ਡੋਲ ਜਾਂਦਾ ਹੈ, ਅਸੀਂ ਸਾਰੇ ਅਰਵਿੰਦ ਕੇਜਰੀਵਾਲ ਦੇ ਨਾਲ ਦ੍ਰਿੜਤਾ ਨਾਲ ਖੜ੍ਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਦੋਂ ਨਿਆਂ 'ਤੇ ਸਿਆਸੀ ਪਰਛਾਵੇਂ ਪੈਂਦੇ ਹਨ, ਤਾਂ ਸੱਚ ਅਤੇ ਨਿਰਪੱਖਤਾ ਦੋਵਾਂ ਦਾ ਨੁਕਸਾਨ ਹੁੰਦਾ ਹੈ, ਭਾਜਪਾ ਨਾਲ ਜੁੜੇ ਮਾਮਲਿਆਂ ਵਿੱਚ ਸ਼ੰਕੇ ਪੈਦਾ ਹੋਣਾ ਸੁਭਾਵਿਕ ਹੈ: ਅਮਨ ਅਰੋੜਾ*

*ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਆਗੂ ਨੇ ਸਿਸਟਮ ਦੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਲਈ ਅਜਿਹਾ ਰਸਤਾ ਚੁਣਿਆ ਹੈ, ਅਰਵਿੰਦ ਕੇਜਰੀਵਾਲ ਦਾ ਕਦਮ ਇਤਿਹਾਸਕ ਹੈ: ਹਰਪਾਲ ਸਿੰਘ ਚੀਮਾ*

*ਨਿਆਂ ਸਿਰਫ਼ ਹੋਣਾ ਹੀ ਨਹੀਂ ਚਾਹੀਦਾ, ਸਗੋਂ ਹੁੰਦਾ ਹੋਇਆ ਦਿਖਾਈ ਵੀ ਦੇਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਦਾ ਸਟੈਂਡ ਜ਼ਮੀਰ ਦੀ ਆਵਾਜ਼ ਹੈ: ਹਰਜੋਤ ਸਿੰਘ ਬੈਂਸ*

*ਚੰਡੀਗੜ੍ਹ, 27 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਨਾ ਹੋਣ ਦੇ ਫੈਸਲੇ ਦਾ ਜ਼ੋਰਦਾਰ ਸਮਰਥਨ ਕੀਤਾ ਹੈ। ਪਾਰਟੀ ਨੇ ਇਸ ਨੂੰ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ਦੇ ਫਲਸਫੇ ਵਿੱਚ ਰਚਿਆ ਹੋਇਆ ਇੱਕ ਸਿਧਾਂਤਕ ਕਦਮ ਕਰਾਰ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'X' 'ਤੇ ਲਿਖਿਆ, "ਅਰਵਿੰਦ ਕੇਜਰੀਵਾਲ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਨਸਾਫ਼ ਅਤੇ ਸਵੈ-ਮਾਣ ਲਈ ਇਨਸਾਨ ਨੂੰ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਨਿਆਂਪਾਲਿਕਾ ਦੀ ਨਿਰਪੱਖਤਾ 'ਤੇ ਸਵਾਲ ਉੱਠਦੇ ਹਨ, ਤਾਂ ਜਨਤਾ ਦਾ ਵਿਸ਼ਵਾਸ ਡੋਲ ਜਾਂਦਾ ਹੈ। ਅਸੀਂ ਸਾਰੇ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਾਂ।"

ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, "ਜਦੋਂ ਨਿਆਂ 'ਤੇ ਸਿਆਸੀ ਪਰਛਾਵੇਂ ਪੈਂਦੇ ਹਨ, ਤਾਂ ਸੱਚ ਅਤੇ ਨਿਰਪੱਖਤਾ ਦੋਵਾਂ ਦਾ ਨੁਕਸਾਨ ਹੁੰਦਾ ਹੈ। ਭਾਜਪਾ ਅਤੇ ਇਸਦੇ ਵਿਚਾਰਧਾਰਕ ਤਾਣੇ-ਬਾਣੇ ਨਾਲ ਜੁੜੇ ਮਾਮਲਿਆਂ ਵਿੱਚ, ਨਿਰਪੱਖਤਾ 'ਤੇ ਸ਼ੱਕ ਪੈਦਾ ਹੋਣਾ ਸੁਭਾਵਿਕ ਹੈ।"

ਅਰਵਿੰਦ ਕੇਜਰੀਵਾਲ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ, "ਸਤਿਆਗ੍ਰਹਿ ਦਾ ਰਸਤਾ ਅਪਣਾਉਣ ਦਾ ਉਨ੍ਹਾਂ ਦਾ ਫੈਸਲਾ ਮਹਾਤਮਾ ਗਾਂਧੀ ਤੋਂ ਪ੍ਰੇਰਿਤ ਇੱਕ ਸ਼ਾਂਤੀਪੂਰਨ ਪਰ ਪ੍ਰਭਾਵਸ਼ਾਲੀ ਵਿਰੋਧ ਨੂੰ ਦਰਸਾਉਂਦਾ ਹੈ। ਜਨਤਾ ਦਾ ਵਿਸ਼ਵਾਸ ਬਹਾਲ ਕਰਨ ਲਈ ਨਿਆਂਪਾਲਿਕਾ ਨੂੰ ਇਨ੍ਹਾਂ ਉਠਾਈਆਂ ਜਾ ਰਹੀਆਂ ਚਿੰਤਾਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ।"

ਦੂਜੇ ਪਾਸੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਕਦਮ ਬੇਮਿਸਾਲ ਹੈ। ਆਜ਼ਾਦੀ ਤੋਂ ਬਾਅਦ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਕਿਸੇ ਆਗੂ ਨੇ ਸਿਸਟਮ ਨਾਲ ਜੁੜੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਲਈ ਅਜਿਹਾ ਰਸਤਾ ਚੁਣਿਆ ਹੈ। ਅਰਵਿੰਦ ਕੇਜਰੀਵਾਲ ਦਾ ਫੈਸਲਾ ਇੱਕ ਸਿਧਾਂਤਕ ਸਟੈਂਡ ਹੈ, ਜਿਸਦਾ ਉਦੇਸ਼ ਨਿਆਂ ਵਿੱਚ ਵਿਸ਼ਵਾਸ ਨੂੰ ਬਰਕਰਾਰ ਰੱਖਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਰਹੇ।"

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ, "ਨਿਆਂ ਪ੍ਰਣਾਲੀ ਦੀ ਭਰੋਸੇਯੋਗਤਾ ਨਾ ਸਿਰਫ਼ ਨਿਰਪੱਖਤਾ 'ਤੇ, ਸਗੋਂ ਉਸ ਨਿਰਪੱਖਤਾ ਦੀ ਪਾਰਦਰਸ਼ਤਾ 'ਤੇ ਵੀ ਨਿਰਭਰ ਕਰਦੀ ਹੈ। ਜਦੋਂ ਕਾਰਵਾਈ ਦੀ ਨਿਰਪੱਖਤਾ ਬਾਰੇ ਜਨਤਕ ਸਵਾਲ ਉੱਠਦੇ ਹਨ, ਤਾਂ ਅਜਿਹਾ ਸਟੈਂਡ ਲੈਣਾ ਜ਼ਰੂਰੀ ਹੋ ਜਾਂਦਾ ਹੈ ਜੋ ਪ੍ਰਣਾਲੀ ਦੀ ਮਰਿਆਦਾ ਦੀ ਰੱਖਿਆ ਕਰੇ।"

ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਨਿਆਂ ਸਿਰਫ਼ ਹੋਣਾ ਹੀ ਨਹੀਂ ਚਾਹੀਦਾ, ਸਗੋਂ ਹੁੰਦਾ ਹੋਇਆ ਦਿਖਾਈ ਵੀ ਦੇਣਾ ਚਾਹੀਦਾ ਹੈ। ਇਹ ਕਾਨੂੰਨੀ ਪ੍ਰਣਾਲੀ ਦੀ ਬੁਨਿਆਦ ਹੈ। ਜਦੋਂ ਇਸ ਬੁਨਿਆਦੀ ਮਿਆਰ 'ਤੇ ਵੀ ਸ਼ੱਕ ਹੋਵੇ, ਤਾਂ ਪਿੱਛੇ ਹਟਣਾ ਕਮਜ਼ੋਰੀ ਨਹੀਂ, ਸਗੋਂ ਜ਼ਮੀਰ ਦੀ ਆਵਾਜ਼ ਹੈ।" ਹਰਜੋਤ ਸਿੰਘ ਬੈਂਸ ਨੇ ਅਰਵਿੰਦ ਕੇਜਰੀਵਾਲ ਦੇ ਇਸ ਸਟੈਂਡ ਨੂੰ ਸਲਾਮ ਵੀ ਕੀਤਾ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈਟੀਓ ਨੇ ਵੀ ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕਰਦਿਆਂ ਕੇਜਰੀਵਾਲ ਨਾਲ ਇਕਜੁੱਟਤਾ ਪ੍ਰਗਟਾਈ ਅਤੇ ਸੱਚ ਤੇ ਨਿਆਂ ਦੀ ਲੜਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

'ਆਪ' ਪੰਜਾਬ ਦੇ ਆਗੂਆਂ ਨੇ ਸਮੂਹਿਕ ਤੌਰ 'ਤੇ ਕਿਹਾ ਕਿ ਇਹ ਫੈਸਲਾ ਨਿਆਂਪਾਲਿਕਾ ਦੇ ਵਿਰੁੱਧ ਨਹੀਂ ਹੈ, ਸਗੋਂ ਇਸ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਦਾ ਸੱਦਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਆਪਣੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਪਾਰਦਰਸ਼ਤਾ, ਨਿਰਪੱਖਤਾ ਅਤੇ ਕਾਨੂੰਨ ਦੇ ਰਾਜ ਲਈ ਖੜ੍ਹੀ ਰਹੇਗੀ।

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ
*ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ*

*ਬਿਜਲੀ ਦੀ ਮੰਗ 10 ਦਿਨਾਂ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋਈ, ਪੀਐਸਪੀਸੀਐਲ ਨੇ ਗ੍ਰਿਡ ਸਥਿਰਤਾ ਨੂੰ ਕਾਇਮ ਰੱਖਿਆ: ਸੰਜੀਵ ਅਰੋੜਾ*

*ਮਿਸ਼ਨ ਰੌਸ਼ਨ ਪੰਜਾਬ ਤਹਿਤ ਪਾਵਰ ਆਊਟੇਜ ਦੇ ਟਾਕਰੇ ਲਈ 6,000 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ: ਸੰਜੀਵ ਅਰੋੜਾ*

*ਗੈਰ-ਯੋਜਨਾਬੱਧ ਆਊਟੇਜ ‘ਚ ਲਗਭਗ 70 ਫੀਸਦ ਕਮੀ ਆਈ, ਪੀਐਸਪੀਸੀਐਲ ਗਰਮੀਆਂ ‘ਚ ਬਿਜਲੀ ਦੀ ਸਿਖਰ ਮੰਗ ਨੂੰ ਪੂਰਾ ਕਰਨ ਲਈ ਤਿਆਰ-ਬਰ-ਤਿਆਰ: ਸੰਜੀਵ ਅਰੋੜਾ*

*ਚੰਡੀਗੜ੍ਹ; 27 ਅਪ੍ਰੈਲ 2026* :- ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਬਿਜਲੀ ਦੀ ਮੰਗ ਦਸ ਦਿਨਾਂ ਦੇ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋ ਗਈ ਹੈ, ਪਰ ਚਿੰਤਾ ਦੀ ਕੋਈ ਗੱਲ ਨਹੀਂ, ਕਿਉਂਕਿ ਸੂਬੇ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ।

ਮਿਸ਼ਨ ਰੌਸ਼ਨ ਤਹਿਤ 6,000 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਿਜਲੀ ਬੁਨਿਆਦੀ ਢਾਂਚਾ ਸੁਧਾਰ ਪ੍ਰਾਜਕੈਟ ਅਤੇ ਗੈਰ-ਯੋਜਨਾਬੱਧ ਆਉਟੇਜ ਵਿੱਚ ਲਗਭਗ 70 ਫੀਸਦ ਦੀ ਕਮੀ ਦੇ ਨਾਲ ਪੰਜਾਬ ਰਾਜ ਬਿਜਲੀ ਨਿਗਮ (ਪੀ.ਐਸ.ਪੀ.ਸੀ.ਐਲ.) ਗਰਿੱਡ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਸਫ਼ਲ ਰਿਹਾ ਹੈ, ਉਹ ਵੀ ਅਜਿਹੇ ਸਮੇਂ ਜਦੋਂ ਦੇਸ਼ ਦੇ ਕਈ ਹਿੱਸਿਆਂ ਨੂੰ ਬਿਜਲੀ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ। ਇਸ ਨਾਲ ਪੰਜਾਬ ਗਰਮੀਆਂ ਵਿੱਚ ਬਿਜਲੀ ਦੀ ਸਿਖ਼ਰ ਮੰਗ ਦੇ ਪ੍ਰਬੰਧਨ ਵਿੱਚ ਤਿਆਰ-ਬਰ-ਤਿਆਰ ਮੋਹਰਲੇ ਰਾਜਾਂ ਦੀ ਕਤਾਰ ਵਿੱਚ ਸ਼ਾਮਲ ਹੋ ਗਿਆ ਹੈ।

ਅੱਜ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮੌਜੂਦਾ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਿੱਚ ਅਚਾਨਕ ਵਾਧੇ ਨਾਲ ਨਜਿੱਠਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਗਰਮੀ ਦੇ ਮੌਜੂਦਾ ਮੌਸਮ ਦੌਰਾਨ ਬਿਜਲੀ ਦੀ ਮੰਗ ਵਿੱਚ ਅਚਾਨਕ ਵਾਧੇ ਨੂੰ ਪੂਰਾ ਕਰਨ ਅਤੇ ਸੂਬੇ ਭਰ ‘ਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਬਿਜਲੀ ਮੰਤਰੀ ਨੇ ਮੰਗ ਵਿੱਚ ਹਾਲ ਹੀ ‘ਚ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਅਚਾਨਕ ਗਰਮੀ ਵਧਣ ਕਰਕੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਬਿਜਲੀ ਦੀ ਮੰਗ ਤੇਜ਼ੀ ਨਾਲ ਵਧੀ ਹੈ। ਦੱਸਣਯੋਗ ਹੈ ਕਿ ਸੂਬੇ ‘ਚ ਬਿਜਲੀ ਦੀ ਮੰਗ 15 ਅਪ੍ਰੈਲ ਨੂੰ ਲਗਭਗ 7,900 ਮੈਗਾਵਾਟ ਤੋਂ ਵੱਧ ਕੇ 25 ਅਪ੍ਰੈਲ ਤੱਕ 12,000 ਮੈਗਾਵਾਟ ਤੋਂ ਵੱਧ ਹੋ ਗਈ, ਜੋ ਪਿਛਲੇ ਸਾਲ ਨਾਲੋਂ ਲਗਭਗ 12 ਫੀਸਦ ਵੱਧ ਹੈ।

ਪੰਜਾਬ ਦੀਆਂ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਇਸ ਅਚਾਨਕ ਵਾਧੇ ਦੇ ਬਾਵਜੂਦ ਵੀ ਪੀ.ਐਸ.ਪੀ.ਸੀ.ਐਲ. ਨੇ ਸਮੇਂ ਸਿਰ ਯੋਜਨਾਬੰਦੀ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਅਗਾਊਂ ਬਿਜਲੀ ਪ੍ਰਬੰਧਾਂ ਰਾਹੀਂ ਬਿਜਲੀ ਦੀ ਮੰਗ ਨੂੰ ਸਫ਼ਲਤਾਪੂਰਵਕ ਕਾਇਮ ਰੱਖਣ ਦੇ ਨਾਲ-ਨਾਲ ਗਰਿੱਡ ਸਥਿਰਤਾ ਬਣਾਈ ਰੱਖੀ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੇਸ਼ ਭਰ ਦੇ ਹਾਲਾਤਾਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਕੌਮੀ ਪੱਧਰ 'ਤੇ ਵੀ ਬਿਜਲੀ ਦੀ ਮੰਗ ਰਿਕਾਰਡ ਪੱਰਰ ‘ਤੇ ਹੈ ਅਤੇ ਦੇਸ਼ ਨੇ 24 ਅਪ੍ਰੈਲ ਨੂੰ 252 ਗੀਗਾਵਾਟ ਦੀ ਸਭ ਤੋਂ ਵੱਧ ਮੰਗ ਦਰਜ ਕੀਤੀ, ਜਦੋਂ ਕਿ ਉਪਲਬਧ ਸਪਲਾਈ ਲਗਭਗ 239 ਗੀਗਾਵਾਟ ਸੀ, ਜਿਸ ਨਾਲ 13 ਗੀਗਾਵਾਟ ਦੀ ਕਮੀ ਪੈਦਾ ਹੋਈ। ਕਈ ਰਾਜ ਬਿਜਲੀ ਦੀ ਘਾਟ ਅਤੇ ਕੱਟਾਂ ਦਾ ਸਾਹਮਣਾ ਕਰ ਰਹੇ ਹਨ, ਪਰ ਸਰਗਰਮ ਯੋਜਨਾਬੰਦੀ ਦੇ ਚਲਦਿਆਂ ਪੰਜਾਬ ਦੀ ਸਥਿਤੀ ਮੁਕਾਬਲਤਨ ਤੌਰ 'ਤੇ ਬਿਹਤਰ ਕਾਫ਼ੀ ਬਿਹਤਰ ਹੈ।

ਮੁੱਖ ਮੰਤਰੀ ਦੇ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬਿਜਲੀ ਮੰਤਰੀ ਅਤੇ ਸਮੁੱਚੀ ਪੀ.ਐਸ.ਪੀ.ਸੀ.ਐਲ. ਟੀਮ ਨੂੰ ਨਿਰਦੇਸ਼ ਦਿੱਤੇ ਹਨ ਕਿ ਪਾਵਰ ਆਊਟੇਜ ਕਰਕੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਜਿਸ ਤਹਿਤ ਸਾਰੇ ਵਿਭਾਗ ਮਿਸ਼ਨ ਮੋਡ ਵਿੱਚ ਕੰਮ ਕਰ ਰਹੇ ਹਨ।ਇਸ ਸਬੰਧੀ ਚੁੱਕੇ ਗਏ ਕਦਮਾਂ ਦਾ ਵੇਰਵਾ ਦਿੰਦਿਆਂ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਦੂਜੇ ਰਾਜਾਂ ਨਾਲ ਬੈਂਕਿੰਗ ਪ੍ਰਬੰਧਾਂ ਰਾਹੀਂ 1,500 ਤੋਂ 2,000 ਮੈਗਾਵਾਟ ਵਾਧੂ ਬਿਜਲੀ ਸਬੰਧੀ ਗੱਲਬਾਤ ਅਗਲੇ ਪੜਾਅ ਵਿੱਚ ਹੈ।

ਉਨ੍ਹਾਂ ਅੱਗੇ ਕਿਹਾ ਕਿ 2025 ਦੇ ਹੜ੍ਹਾਂ ਦੌਰਾਨ ਨੁਕਸਾਨੇ ਗਏ ਸੂਬੇ ਦੇ ਹਾਈਡਲ ਪਲਾਂਟਾਂ ਨੂੰ ਬਹਾਲ ਕੀਤਾ ਜਾ ਰਿਹਾ ਹੈ, ਜਿਸ ਨਾਲ ਜਲਦੀ ਹੀ ਹੋਰ 300 ਮੈਗਾਵਾਟ ਵਾਧੂ ਸਮਰੱਥਾ ਉਪਲੱਬਧ ਹੋਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਅਤੇ ਨਿੱਜੀ ਸਰੋਤਾਂ ਤੋਂ ਵਾਧੂ ਖਰੀਦ ਨਾਲ ਲਗਭਗ 1,500 ਮੈਗਾਵਾਟ ਵਾਧੂ ਬਿਜਲੀ ਸਪਲਾਈ ਲਈ ਰਾਹ ਪੱਧਰਾ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਕੇਂਦਰ ਸਰਕਾਰ ਦੇ ਪਾਵਰ ਪੂਲ ਤੋਂ 2,000 ਮੈਗਾਵਾਟ ਵਾਧੂ ਬਿਜਲੀ ਪ੍ਰਾਪਤ ਕਰਨ ਦੀ ਤਿਆਰੀ ਕਰ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਾਰੀ ਉਪਲੱਬਧ ਸਰਪਲੱਸ ਬਿਜਲੀ ਪ੍ਰਾਪਤ ਕਰਨ ਲਈ ਕੰਪੈਟਿਟਿਵ ਸ਼ਾਰਟ-ਟਰਮ ਟੈਂਡਰ ਜਾਰੀ ਕਰ ਦਿੱਤੇ ਗਏ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਵਧੇਰੇ ਬਿਜਲੀ ਉਪਲਬਧਤਾ ਨੂੰ ਉਤਸ਼ਾਹਿਤ ਕਰਨ ਲਈ ਦੋ ਮਹੀਨਿਆਂ ਵਾਸਤੇ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਵ੍ਹੀਲਿੰਗ ਚਾਰਜ ਅਤੇ ਕਰਾਸ ਸਬਸਿਡੀ ਦੀ ਛੋਟ ਦਿੱਤੀ ਜਾ ਰਹੀ ਹੈ।ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮਿਸ਼ਨ ਰੌਸ਼ਨ ਪੰਜਾਬ ਤਹਿਤ ਸੂਬੇ ਭਰ ‘ਚ ਬਿਜਲੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ 6,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁਕੰਮਲ ਕੀਤੇ ਗਏ ਅਤੇ ਚੱਲ ਰਹੇ ਮੁੱਖ ਕੰਮਾਂ ਵਿੱਚ: 70 ਨਵੇਂ ਸਬ-ਸਟੇਸ਼ਨ ਸਥਾਪਤ ਕੀਤੇ ਜਾ ਰਹੇ ਹਨ, 200 ਮੌਜੂਦਾ ਸਬ-ਸਟੇਸ਼ਨਾਂ ਦੀ ਅਪਗ੍ਰੇਡੇਸ਼ਨ, 8,000 ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ (ਡੀਟੀਜ਼) ਦੀ ਸਥਾਪਨਾ/ਅਪਗ੍ਰੇਡੇਸ਼ਨ, ਓਵਰਲੋਡਿੰਗ ਨਾਲ ਸਬੰਧਤ ਨੁਕਸ ਘਟਾਉਣ ਲਈ ਪਹਿਲਾਂ ਹੀ 688 ਫੀਡਰ ਡੀ-ਲੋਡ ਕਰ ਦਿੱਤੇ ਗਏ ਹਨ, ਲਗਭਗ 41,000 ਨਵੇਂ ਡੀਟੀਜ਼ ਸਥਾਪਿਤ ਕੀਤੇ ਗਏ ਹਨ ਅਤੇ 8,380 ਡੀਟੀਜ਼ ਦੀ ਅਪਗ੍ਰੇਡੇਸ਼ਨ ਕੀਤੀ ਗਈ ਹੈ, 7 ਨਵੇਂ 66 ਕੇਵੀ ਸਬ-ਸਟੇਸ਼ਨ ਚਾਲੂ ਕੀਤੇ ਗਏ ਹਨ ਅਤੇ 82 ਪਾਵਰ ਟ੍ਰਾਂਸਫਾਰਮਰ ਪੂਰੀ ਤਰ੍ਹਾਂ ਮੁਕੰਮਲ ਹੋ ਗਏ ਹਨ।

ਸਿਸਟਮ ਭਰੋਸੇਯੋਗਤਾ ਬਾਰੇ ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਪਿਛਲੇ ਸਾਲ ਦੇ ਮੁਕਾਬਲੇ ਗੈਰ-ਯੋਜਨਾਬੱਧ ਬਿਜਲੀ ਆਊਟੇਜ ਨੂੰ ਵੀ ਕਾਫ਼ੀ ਹੱਦ ਤੱਕ ਘਟਾਇਆ ਹੈ। ਅਪ੍ਰੈਲ ਦੇ ਤੀਜੇ ਹਫ਼ਤੇ ਤੱਕ ਗੈਰ-ਯੋਜਨਾਬੱਧ ਆਊਟੇਜ ਲਗਭਗ 70 ਫੀਸਦ ਘਟ ਕੇ ਸਾਲ 2025 ਵਿੱਚ 13,271 ਤੋਂ 2026 ਵਿੱਚ 3,974 ਰਹਿ ਗਈ ਹੈ, ਜੋ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੀਆਂ ਟੀਮਾਂ ਗਰਮੀਆਂ ਦੇ ਮੌਸਮ ਦੌਰਾਨ ਘਰੇਲੂ, ਖੇਤੀਬਾੜੀ, ਉਦਯੋਗਿਕ ਅਤੇ ਵਪਾਰਕ ਖਪਤਕਾਰਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।”

ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਉਨ੍ਹਾਂ ਅਖ਼ੀਰ ਵਿੱਚ ਕਿਹਾ ਕਿ ਪੀਐਸਪੀਸੀਐਲ ਵਧਦੀ ਮੰਗ ਦੀ ਚੁਣੌਤੀ ਦਾ ਸਾਹਮਣਾ ਕਰਨ ਅਤੇ ਰਾਜ ਭਰ ਵਿੱਚ ਮਿਆਰੀ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਪ੍ਰੈਸ ਕਾਨਫਰੰਸ ਦੌਰਾਨ ਹੌਰਨਾਂ ਤੋਂ ਇਲਾਵਾ ਸ੍ਰੀ ਬਸੰਤ ਗਰਗ ਆਈਏਐਸ, ਚੇਅਰਮੈਨ ਪੀਐਸਪੀਸੀਐਲ, ਸ੍ਰੀ ਇੰਦਰਪਾਲ ਸਿੰਘ, ਡਾਇਰੈਕਟਰ ਡਿਸਟ੍ਰੀਬਿਊਸ਼ਨ ਅਤੇ ਸ਼੍ਰੀ ਸ਼ੋਇਕਤ ਰਾਏ, ਮੈਂਬਰ ਪੀਡੀਸੀ ਵੀ ਮੌਜੂਦ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਦੀ ਸਮੀਖਿਆ, ਸੰਵੇਦਨਸ਼ੀਲ ਖੇਤਰਾਂ ਵਿੱਚ ਨੁਕਸਾਨ ਤੋਂ ਬਚਣ ਲਈ ਢੁਕਵੇਂ ਉਪਾਅ ਕਰਨ ‘ਤੇ ਜ਼ੋਰ
*ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਉੱਨਤ ਡੀਸਿਲਟਿੰਗ ਮਸ਼ੀਨਾਂ, ਪੰਜਾਬ ਭਰ ਵਿੱਚ ਹੜ੍ਹਾਂ ਦੀ ਰੋਕਥਾਮ, ਜਾਨ-ਮਾਲ ਅਤੇ ਫ਼ਸਲਾਂ ਦੀ ਰਾਖੀ ਲਈ ਵਧੇਰੇ ਲਾਹੇਵੰਦ ਸਿੱਧ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਦੀ ਸਮੀਖਿਆ, ਸੰਵੇਦਨਸ਼ੀਲ ਖੇਤਰਾਂ ਵਿੱਚ ਨੁਕਸਾਨ ਤੋਂ ਬਚਣ ਲਈ ਢੁਕਵੇਂ ਉਪਾਅ ਕਰਨ ‘ਤੇ ਜ਼ੋਰ*

*ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਖ਼ਤਰੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਡਰੇਨਾਂ ਦੀ ਸਫ਼ਾਈ, ਡੀਸਿਲਟਿੰਗ ਅਤੇ ਨਹਿਰਾਂ ਦੀ ਮਜ਼ਬੂਤੀ ਸਬੰਧੀ ਕਾਰਜ ਜੰਗੀ ਪੱਧਰ ‘ਤੇ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਰੋਪੜ ਦੇ ਹੜ੍ਹਾਂ ਪ੍ਰਤੀ ਜੋਖ਼ਮ ਵਾਲੇ ਪਿੰਡਾਂ ਵਿੱਚ ਰੋਕਥਾਮ ਕਾਰਜ ਤੇਜ਼ੀ ਨਾਲ ਜਾਰੀ, ਸਰਕਾਰ ਵੱਲੋਂ ਸਵਾਂ ਨਦੀ ਚੈਨਲਾਈਜ਼ੇਸ਼ਨ ਦੀ ਪੜਚੋਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 27 ਅਪ੍ਰੈਲ 2026* :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਐਂਫੀਬੀਅਸ ਮਸ਼ੀਨਾਂ ਖਰੀਦਣ ਦੀ ਸਹਿਮਤੀ ਦਿੱਤੀ ਗਈ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸ਼ੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਸਾਡੇ ਕੋਲ ਇਹ ਮਸ਼ੀਨਾਂ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਵਿਸਤ੍ਰਿਤ ਰੂਪਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਆਲਮੀ ਪੱਧਰ ‘ਤੇ ਬਿਹਤਰ ਅਭਿਆਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਹਾਲ ਹੀ ਵਿੱਚ ਫਿਨਲੈਂਡ ਦੀ ਆਪਣੀ ਫੇਰੀ ਦੌਰਾਨ ਇਸ ਮਸ਼ੀਨ ਨੂੰ ਕੰਮ ਕਰਦੇ ਦੇਖਿਆ ਸੀ, ਜਿੱਥੇ ਇਨ੍ਹਾਂ ਬਹੁ-ਮੰਤਵੀ ਮਸ਼ੀਨਾਂ ਦੀ ਪੂਰੇ ਢੁਕਵੇਂ ਤਰੀਕੇ ਨਾਲ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਹੜ੍ਹ ਸੁਰੱਖਿਆ ਕਾਰਜਾਂ ਦੇ ਨਾਲ-ਨਾਲ ਨਹਿਰਾਂ, ਨਾਲਿਆਂ, ਛੱਪੜਾਂ ਅਤੇ ਹੋਰ ਜਲ ਸਰੋਤਾਂ ਦੀ ਦੇਖਭਾਲ ਅਤੇ ਸਫ਼ਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਖ਼ਰੀਦ ਨਾਲ ਹੜ੍ਹਾਂ ਦੇ ਕਹਿਰ ਕਾਰਨ ਲੋਕਾਂ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਘਟਾਉਣ ਵਿੱਚ ਵਧੇਰੇ ਮਦਦਗਾਰ ਸਾਬਤ ਹੋਵੇਗੀ।ਪਾਣੀ ਦੇ ਪ੍ਰਬੰਧਨ ਸਬੰਧੀ ਚਿੰਤਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਭਾਖੜਾ ਡੈਮ ਵਿੱਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਹੈ ਅਤੇ 26 ਅਪ੍ਰੈਲ ਨੂੰ ਇਹ 1594 ਫੁੱਟ ਦਰਜ ਕੀਤਾ ਗਿਆ ਸੀ।"

ਉਨ੍ਹਾਂ ਕਿਹਾ ਕਿ 1 ਜੂਨ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਅਗਾਮੀ ਮਾਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਸੁਚੱਜੇ ਢੰਗ ਨਾਲ ਪਾਣੀ ਛੱਡਣ ਦੀ ਯੋਜਨਾ ਉਲੀਕੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, "ਸੂਬੇ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਜਾ ਰਹੀ ਹੈ, ਇਸ ਲਈ ਅਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਭਾਖੜਾ ਡੈਮ ਤੋਂ ਵੱਧ ਤੋਂ ਵੱਧ ਪਾਣੀ ਛੱਡਿਆ ਜਾਣਾ ਚਾਹੀਦਾ ਹੈ।" ਉਨ੍ਹਾਂ ਕਿਹਾ, "ਸੂਬੇ ਵਿੱਚ ਨਵੇਂ ਖਾਲਿਆਂ ਦੇ ਨਿਰਮਾਣ ਅਤੇ ਪੁਰਾਣਿਆਂ ਖਾਲਿਆਂ ਨੂੰ ਬਹਾਲ ਕਰਨ ਦਾ ਕੰਮ 31 ਮਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਤੋਂ ਬਾਅਦ ਸਿੰਚਾਈ ਦੇ ਉਦੇਸ਼ਾਂ ਲਈ ਹੋਰ 5000 ਕਿਊਸਿਕ ਪਾਣੀ ਦੀ ਲੋੜ ਹੋਵੇਗੀ।"

ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲ ਸਰੋਤ ਵਿਭਾਗ ਦੇ ਯਤਨਾਂ 'ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ, "ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਨੂੰ ਰੋਕਣ ਲਈ ਸੂਬੇ ਭਰ ਵਿੱਚ ਵਿਆਪਕ ਕੰਮ ਕੀਤੇ ਜਾ ਰਹੇ ਹਨ।" ਉਨ੍ਹਾਂ ਕਿਹਾ ਕਿ ਖਾਲਿਆਂ ਦੀ ਸਫਾਈ ਜੰਗੀ ਪੱਧਰ 'ਤੇ ਚੱਲ ਰਹੀ ਹੈ ਅਤੇ ਜਲਦ ਹੀ ਮੁਕੰਮਲ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੰਭਾਵੀ ਹੜ੍ਹਾਂ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਪ੍ਰਮੁੱਖ ਥਾਵਾਂ 'ਤੇ ਗਾਰ ਕੱਢਣ ਦਾ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ।

ਸੰਵੇਦਨਸ਼ੀਲ ਖੇਤਰਾਂ 'ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, " ਸੂਬਾ ਸਰਕਾਰ ਵੱਲੋਂ ਰੋਪੜ ਜ਼ਿਲ੍ਹੇ ਵਿੱਚ ਜਿੱਥੇ ਲਗਭਗ 20 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਜਿੱਥੇ ਪਿਛਲੇ ਸਾਲ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ, ਵਿਆਪਕ ਰੋਕਥਾਮ ਕਦਮ ਚੁੱਕੇ ਗਏ ਹਨ।" ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਕੰਟਰੋਲ ਕਰਨ ਅਤੇ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਲੋੜ ਅਨੁਸਾਰ ਸਟੱਡ ਅਤੇ ਸਪਰ ਢਾਂਚੇ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਿੰਚਾਈ ਅਤੇ ਸੈਰ-ਸਪਾਟੇ ਦੋਵਾਂ ਉਦੇਸ਼ਾਂ ਲਈ ਸਵਾਂ ਨਦੀ ਦੇ ਚੈਨਲਾਈਜ਼ੇਸ਼ਨ ਦੀ ਸੰਭਾਵਨਾ ਦੀ ਪੜਚੋਲ ਕਰਨ ਦੇ ਵੀ ਨਿਰਦੇਸ਼ ਦਿੱਤੇ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਸਮਰਥਨ ਨਾਲ ਮਹਿਜ 33 ਹਫ਼ਤਿਆਂ ਦੇ ਨਵਜਾਤ ਬੱਚੇ ਨੇ ਬਠਿੰਡਾ ਦੇ ਐਨਆਈਸੀਯੂ ਵਿੱਚ ਜਿੱਤੀ ਜੰਗ
*ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ*

*ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਸਮਰਥਨ ਨਾਲ ਮਹਿਜ 33 ਹਫ਼ਤਿਆਂ ਦੇ ਨਵਜਾਤ ਬੱਚੇ ਨੇ ਬਠਿੰਡਾ ਦੇ ਐਨਆਈਸੀਯੂ ਵਿੱਚ ਜਿੱਤੀ ਜੰਗ*

ਚੰਡੀਗੜ੍ਹ/ ਬਠਿੰਡਾ, 26 ਅਪ੍ਰੈਲ 2026:- ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ ਹੋਣੀ ਚਾਹੀਦੀ ਹੈ। ਪਰ ਕਈ ਵਾਰ ਇਹ ਸੰਨਾਟਾ ਲੈ ਕੇ ਆਉਂਦੀ ਹੈ। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਅਗਰਵਾਲ ਹਸਪਤਾਲ ਵਿੱਚ ਇੱਕ ਬੱਚੀ ਦਾ ਜਨਮ ਹੋਇਆ ਸੀ, ਪਰ ਜੀਵਨ ਲਈ ਜੰਗ ਅਜੇ ਸ਼ੁਰੂ ਹੀ ਹੋਈ ਸੀ।

ਕੇਵਲ 33 ਹਫ਼ਤਿਆਂ ਵਿੱਚ ਜਨਮੀ, ਰੇਸ਼ਮ ਸਿੰਘ ਅਤੇ ਗੁਰਮੇਲ ਕੌਰ ਦੀ ਬੇਟੀ, ਸਮੇਂ ਤੋਂ ਬਹੁਤ ਪਹਿਲਾਂ ਸੰਵੇਦਨਸ਼ੀਲ ਹਾਲਤ ਵਿੱਚ ਇਸ ਦੁਨੀਆ ਵਿੱਚ ਆਈ। ਉਸ ਦਾ ਵਜ਼ਨ ਸਿਰਫ਼ 1.926 ਕਿਲੋਗ੍ਰਾਮ ਸੀ, ਜੋ ਆਮ ਪੂਰੇ ਸਮੇਂ ਦੇ ਜਨਮ ਦੇ ਵਜ਼ਨ (ਲਗਭਗ 2.5 ਤੋਂ 4 ਕਿਲੋਗ੍ਰਾਮ) ਨਾਲੋਂ ਕਾਫ਼ੀ ਘੱਟ ਹੈ। ਜਨਮ ਦੇ ਪਹਿਲੇ ਹੀ ਪਲ ਤੋਂ ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਬਿਨਾਂ ਚਿਕਿਤਸਕ ਮਦਦ ਦੇ ਸਾਹ ਲੈਣਾ ਸੰਭਵ ਨਹੀਂ ਸੀ। ਅਜਿਹੇ ਹਾਲਾਤਾਂ ਵਿੱਚ ਸਮਾਂ ਗੁਆਉਣ ਦੀ ਕੋਈ ਗੁੰਜਾਇਸ਼ ਨਹੀਂ ਸੀ।

ਡਾ. ਸੁਰਿੰਦਰ ਅੱਗਰਵਾਲ (ਐਮ.ਡੀ. ਪੀਡੀਐਟ੍ਰਿਕਸ), ਜਿਨ੍ਹਾਂ ਕੋਲ 24 ਸਾਲਾਂ ਦਾ ਤਜ਼ਰਬਾ ਹੈ, ਨੇ ਆਪਣੀ ਟੀਮ ਨਾਲ ਤੁਰੰਤ ਕਾਰਵਾਈ ਕੀਤੀ। ਬੱਚੀ ਨੂੰ ਐਨਆਈਸੀਯੂ ਵਿੱਚ ਭਰਤੀ ਕੀਤਾ ਗਿਆ, ਜਿੱਥੇ ਮਸ਼ੀਨਾਂ ਉਹ ਕੰਮ ਕਰ ਰਹੀਆਂ ਸਨ, ਜੋ ਅਵਿਕਸਿਤ ਫੇਫੜੇ ਅਜੇ ਨਹੀਂ ਕਰ ਸਕਦੇ ਸਨ। ਮਾਨੀਟਰ ਨਾਲ ਹਰ ਧੜਕਣ ਅਤੇ ਹਰ ਸਾਹ ’ਤੇ ਨਜ਼ਰ ਰੱਖੀ ਜਾ ਰਹੀ ਸੀ—ਹਰ ਪਲ ਅਨਿਸ਼ਚਿਤਤਾ ਨਾਲ ਭਰਿਆ ਹੋਇਆ ਸੀ,ਹਰ ਪਲ ਬਹੁਤ ਮਹੱਤਵਪੂਰਨ ਸੀ।

ਇਸ ਤੋਂ ਬਾਅਦ 17 ਦਿਨ ਤੱਕ ਲਗਾਤਾਰ ਦੇਖਭਾਲ ਅਤੇ ਸਹੀ ਇਲਾਜ ਚੱਲਦਾ ਰਿਹਾ। ਨਵਜਾਤ ਨੂੰ 10 ਦਿਨਾਂ ਤੱਕ ਕੰਟਿਨਿਊਅਸ ਪਾਜ਼ਿਟਿਵ ਏਅਰਵੇ ਪ੍ਰੈਸ਼ਰ ਸਹਾਇਤਾ ਦਿੱਤੀ ਗਈ, ਉਸ ਤੋਂ ਬਾਅਦ 4 ਦਿਨਾਂ ਲਈ ਆਕਸੀਜਨ ਸਹਾਇਤਾ ਦਿੱਤੀ ਗਈ। ਇਸ ਦੌਰਾਨ ਬੱਚੀ ਨੂੰ ਪੀਲੀਆ ਹੋ ਗਿਆ, ਜਿਸ ਦਾ ਇਲਾਜ ਫੋਟੋਥੈਰੇਪੀ ਨਾਲ ਕੀਤਾ ਗਿਆ। ਸੀਮਿਤ ਕੰਗਾਰੂ ਮਦਰ ਕੇਅਰ ਰਾਹੀਂ ਸਾਵਧਾਨੀ ਨਾਲ ਪੋਸ਼ਣ ਦਿੱਤਾ ਗਿਆ, ਤਾਂ ਜੋ ਬੱਚੀ ਦੀ ਨਾਜ਼ੁਕ ਹਾਲਤ ਨੂੰ ਬਿਨਾਂ ਪ੍ਰਭਾਵਿਤ ਕੀਤੇ ਉਸ ਨੂੰ ਗਰਮਾਹਟ ਅਤੇ ਸਥਿਰਤਾ ਮਿਲ ਸਕੇ।ਡਾ. ਅਗਰਵਾਲ ਨੇ ਕਿਹਾ, “ਐਨਆਈਸੀਯੂ ਵਿੱਚ ਸੁਧਾਰ ਇੱਕਦਮ ਨਹੀਂ ਆਉਂਦਾ, ਇਹ ਹੌਲੀ-ਹੌਲੀ ਸਥਿਰ ਰੀਡਿੰਗ ਨਾਲ ਆਉਂਦਾ ਹੈ।” ਹੌਲੀ-ਹੌਲੀ ਸੁਧਾਰ ਦਿਖਾਈ ਦੇਣਾ ਸ਼ੁਰੂ ਹੋਇਆ।

ਸਾਹ ਲੈਣਾ ਹੌਲੀ-ਹੌਲੀ ਸੰਭਲ ਗਿਆ। ਪ੍ਰਤੀਕਿਰਿਆਵਾਂ ਬਿਹਤਰ ਹੋਣ ਲੱਗੀਆਂ। ਜੋ ਨਾਜ਼ੁਕ ਸਰੀਰ ਪਹਿਲਾਂ ਸੰਘਰਸ਼ ਕਰ ਰਿਹਾ ਸੀ, ਉਹ ਦਿਨੋਂ-ਦਿਨ ਮਜ਼ਬੂਤ ਹੋਣ ਲੱਗਾ। ਡਾ. ਅਗਰਵਾਲ ਲਈ ਅਜਿਹੇ ਪਲ ਚਿਕਿਤਸਾ ਦੇ ਨਾਲ-ਨਾਲ ਭਾਵਨਾਵਾਂ ਦਾ ਵੀ ਪ੍ਰਤੀਕ ਹੁੰਦੇ ਹਨ। ਉਨ੍ਹਾਂ ਕਿਹਾ, “ਕਈ ਵਾਰ ਬੱਚੇ ਨੂੰ ਬਚਾਉਣਾ ਸਿਰਫ਼ ਇਲਾਜ ’ਤੇ ਨਹੀਂ, ਸਗੋਂ ਸਹੀ ਸਮੇਂ ’ਤੇ ਨਿਰਭਰ ਕਰਦਾ ਹੈ। ਥੋੜ੍ਹੀ ਜਿਹੀ ਦੇਰੀ ਵੀ ਸਭ ਕੁਝ ਬਦਲ ਸਕਦੀ ਹੈ।”

ਇਸ ਮਾਮਲੇ ਵਿੱਚ ਕੋਈ ਦੇਰੀ ਨਹੀਂ ਹੋਈ। ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪਰਿਵਾਰ ਨੂੰ ਕੈਸ਼ਲੈੱਸ ਇਲਾਜ ਮਿਲਿਆ, ਜਿਸ ਨਾਲ ਡਾਕਟਰ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਪੂਰੀ ਤਰ੍ਹਾਂ ਇਲਾਜ ’ਤੇ ਧਿਆਨ ਕੇਂਦਰਿਤ ਕਰ ਸਕੇ।

17 ਦਿਨਾਂ ਦੇ ਇਲਾਜ ਤੋਂ ਬਾਅਦ ਬੱਚੀ ਨੂੰ ਸਥਿਰ ਹਾਲਤ ਵਿੱਚ ਛੁੱਟੀ ਦੇ ਦਿੱਤੀ ਗਈ। ਹੁਣ ਉਸ ਦਾ ਵਜ਼ਨ 2.106 ਕਿਲੋਗ੍ਰਾਮ ਹੈ—ਹਾਲਾਂਕਿ ਉਹ ਅਜੇ ਵੀ ਨਾਜ਼ੁਕ ਹੈ, ਪਰ ਪਹਿਲਾਂ ਨਾਲੋਂ ਕਾਫ਼ੀ ਸਿਹਤਮੰਦ ਹੈ। ਨਵਜਾਤ ਆਪਣੇ ਮਾਪਿਆਂ ਦੀ ਗੋਦ ਵਿੱਚ ਜੀਵਿਤ, ਸਥਿਰ ਅਤੇ ਸਿਹਤਮੰਦ ਹਾਲਤ ਵਿੱਚ ਹਸਪਤਾਲ ਤੋਂ ਬਾਹਰ ਆਈ।

ਇੱਕ ਹੋਰ ਮਾਮਲੇ ਵਿੱਚ, ਹੁਸ਼ਿਆਰਪੁਰ ਦੇ ਮਨਿੰਦਰ ਸਿੰਘ ਨੇ ਆਪਣਾ ਤਜ਼ਰਬਾ ਸਾਂਝਾ ਕੀਤਾ। ਉਨ੍ਹਾਂ ਦੀ ਬੇਟੀ ਗੁਰਕੀਰਤ ਕੌਰ, ਜਿਸ ਦਾ ਜਨਮ ਇਸੇ ਸਾਲ 14 ਅਪ੍ਰੈਲ ਨੂੰ ਹੋਇਆ ਸੀ, ਨੂੰ ਵੀ ਜਨਮ ਤੋਂ ਬਾਅਦ ਨਵਜਾਤ ਦੇਖਭਾਲ ਦੀ ਲੋੜ ਪਈ। ਉਨ੍ਹਾਂ ਕਿਹਾ, “ਹਸਪਤਾਲ ਵਿੱਚ ਉਸ ਦਾ ਵਧੀਆ ਇਲਾਜ ਹੋਇਆ ਅਤੇ ਸਾਰਾ ਖਰਚਾ ਮੁੱਖ ਮੰਤਰੀ ਸਿਹਤ ਕਾਰਡ ਤਹਿਤ ਕਵਰ ਹੋ ਗਿਆ।” ਰਜਿਸਟ੍ਰੇਸ਼ਨ ਉਸੇ ਦਿਨ ਪੂਰਾ ਹੋ ਗਿਆ ਅਤੇ ਹੁਣ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਮਿਲਦਾ ਹੈ।

ਮਨਿੰਦਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ, “ਇਸ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਬਹੁਤ ਮਹੱਤਵਪੂਰਨ ਹੈ। ਜੋ ਵਿਅਕਤੀ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਸੰਘਰਸ਼ ਕਰਦਾ ਹੈ, ਉਹ ਵੀ ਆਪਣੇ ਬੱਚੇ ਲਈ ਵਧੀਆ ਇਲਾਜ ਲੈ ਸਕਦਾ ਹੈ। ਇਹ ਬਹੁਤ ਵੱਡੀ ਗੱਲ ਹੈ।”

ਪੰਜਾਬ ਦੇ ਐਨਆਈਸੀਯੂ ਵਿੱਚ ਅਜੇ ਵੀ ਖਾਮੋਸ਼ੀ ਹੁੰਦੀ ਹੈ, ਪਰ ਹੁਣ ਉਹ ਡਰ ਨਾਲ ਨਹੀਂ, ਸਗੋਂ ਉਮੀਦ ਨਾਲ ਭਰੀ ਹੁੰਦੀ ਹੈ,ਇਹ ਉਮੀਦ ਬਿਲਕੁਲ ਖਾਮੋਸ਼ ਅਤੇ ਸਥਿਰ ਹੁੰਦੀ ਹੈ, ਜਿਸ ਵਿੱਚ ਮਾਨੀਟਰ ਹਰ ਰੋਜ਼ ਹੋਰ ਮਜ਼ਬੂਤ ਹੁੰਦੀ ਕਿਸੇ ਨਿੱਕੇ ਜਿਹੇ ਦਿਲ ਦੀ ਧੜਕਣ ਦਿਖਾ ਰਿਹਾ ਹੁੰਦਾ ਹੈ ਅਤੇ ਕਈ ਵਾਰੀ ਸਿਰਫ਼ ਇਹੀ ਖਾਮੋਸ਼ੀ ਅਤੇ ਸਥਿਰਤਾ ਸਭ ਕੁਝ ਬਦਲਣ ਲਈ ਕਾਫ਼ੀ ਹੁੰਦੀ ਹੈ।

ਆਪ ਆਗੂਆਂ ਅਤੇ ਵਰਕਰਾਂ ਵੱਲੋਂ "ਪੰਜਾਬ ਦੇ ਗੱਦਾਰਾਂ" ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ
*ਆਪ ਆਗੂਆਂ ਅਤੇ ਵਰਕਰਾਂ ਵੱਲੋਂ "ਪੰਜਾਬ ਦੇ ਗੱਦਾਰਾਂ" ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ*

*ਇਨ੍ਹਾਂ ਸੰਸਦ ਮੈਂਬਰਾਂ ਨੇ 3 ਕਰੋੜ ਪੰਜਾਬੀਆਂ ਨਾਲ ਕੀਤਾ ਧੋਖਾ, ਦਬਾਅ ਦੀ ਰਾਜਨੀਤੀ ਅੱਗੇ ਝੁਕ ਕੇ ਭਾਜਪਾ ਕੋਲ ਵਿਕ ਗਏ: ਹਰਭਜਨ ਸਿੰਘ ਈਟੀਓ*

*ਇਨ੍ਹਾਂ ਸੰਸਦ ਮੈਂਬਰਾਂ ਨੇ ਪੰਜਾਬ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ, ਭਾਜਪਾ ਲੋਕਤੰਤਰ ਨੂੰ ਢਾਹ ਲਾਉਣ ਲਈ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ: ਲਾਲ ਚੰਦ ਕਟਾਰੂਚੱਕ*

*ਇਨ੍ਹਾਂ ਲੋਕਾਂ ਦੇ ਜਾਣ ਨਾਲ ਪੰਜਾਬ ਦੀ ਸਿਆਸਤ 'ਤੇ ਕੋਈ ਫਰਕ ਨਹੀਂ ਪਿਆ, ਸਗੋਂ ਇਨ੍ਹਾਂ ਦੇ ਅਸਲੀ ਚਿਹਰੇ ਲੋਕਾਂ ਦੇ ਸਾਹਮਣੇ ਆ ਗਏ ਹਨ: ਬਰਿੰਦਰ ਗੋਇਲ*

*ਇਤਿਹਾਸ ਇਨ੍ਹਾਂ ਆਗੂਆਂ ਨੂੰ 'ਗੱਦਾਰ' ਵਜੋਂ ਯਾਦ ਰੱਖੇਗਾ, ਪੰਜਾਬ ਇਨ੍ਹਾਂ ਦੀ ਗੱਦਾਰੀ ਨੂੰ ਕਦੇ ਮੁਆਫ਼ ਨਹੀਂ ਕਰੇਗਾ: ਬਲਕਾਰ ਸਿੰਘ ਸਿੱਧੂ*

*ਦਲਬਦਲੂ ਸੰਸਦ ਮੈਂਬਰਾਂ ਨੇ ਪੰਜਾਬ ਦੇ ਜਨਾਦੇਸ਼ ਦੀ ਦੁਰਵਰਤੋਂ ਕੀਤੀ, ਉਨ੍ਹਾਂ ਦੀ ਰਾਜ ਸਭਾ ਮੈਂਬਰੀ ਤੁਰੰਤ ਰੱਦ ਹੋਣੀ ਚਾਹੀਦੀ ਹੈ: ਮਨਿੰਦਰ ਸਿੰਘ ਗਿਆਸਪੁਰਾ*

*ਪੁਰਾਣੇ ਦਲਬਦਲੂਆਂ ਵਾਂਗ ‘ਪੰਜਾਬ ਦੇ ਗੱਦਾਰ’ ਵੀ ਵਿਸਰ ਜਾਣਗੇ, ਜਨਤਾ ਇਸ ਧੋਖੇ ਦੀ ਸਜ਼ਾ ਜ਼ਰੂਰ ਦੇਵੇਗੀ: ਆਪ ਵਰਕਰ*

*ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ 'ਤੇ ਲਿਖਿਆ ਗਿਆ 'ਗੱਦਾਰ'*

* *ਚੰਡੀਗੜ੍ਹ, 26 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਵਿਰੁੱਧ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਸੜਕਾਂ "ਪੰਜਾਬ ਦੇ ਗੱਦਾਰ" ਦੇ ਨਾਅਰਿਆਂ ਨਾਲ ਗੂੰਜ ਉੱਠੀਆਂ ਅਤੇ ਜਨਤਕ ਗੁੱਸੇ ਦੇ ਰੂਪ ਵਿੱਚ ਦਲਬਦਲੂਆਂ ਦੇ ਘਰਾਂ ਦੀਆਂ ਕੰਧਾਂ 'ਤੇ "ਗੱਦਾਰ" ਲਿਖਿਆ ਗਿਆ, ਜਿਸ ਨੂੰ ਪੰਜਾਬ ਦੇ ਜਨਾਦੇਸ਼ ਨਾਲ ਇੱਕ ਨਾ-ਮੁਆਫ਼ੀਯੋਗ ਧੋਖਾ ਕਰਾਰ ਦਿੱਤਾ ਗਿਆ।

ਜ਼ਿਲ੍ਹਾ ਹੈੱਡਕੁਆਰਟਰਾਂ ਤੋਂ ਲੈ ਕੇ ਉਦਯੋਗਿਕ ਕੇਂਦਰਾਂ ਤੱਕ, ਜਿਸ ਵਿੱਚ ਰਜਿੰਦਰ ਗੁਪਤਾ ਦੇ ਵਿਰੁੱਧ ਟ੍ਰਾਈਡੈਂਟ ਗਰੁੱਪ ਦੇ ਬਾਹਰ ਕੀਤਾ ਗਿਆ ਤਿੱਖਾ ਪ੍ਰਦਰਸ਼ਨ ਵੀ ਸ਼ਾਮਲ ਸੀ, ‘ਆਪ’ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਕਾਰੀਆਂ ਨੇ ਟਾਇਰ ਸਾੜ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਉਨ੍ਹਾਂ ਲੋਕਾਂ ਦੀ ਖੁੱਲ੍ਹ ਕੇ ਨਿਖੇਧੀ ਕੀਤੀ, ਜਿਨ੍ਹਾਂ ਨੇ ਕਥਿਤ ਤੌਰ 'ਤੇ ਸਿਆਸੀ ਲਾਭ ਲਈ ਪੰਜਾਬੀਆਂ ਦੇ ਭਰੋਸੇ ਨੂੰ ਪੈਰਾਂ ਹੇਠ ਰੋਲਿਆ ਹੈ।

ਦਲਬਦਲੀ ਨੂੰ ਪੰਜਾਬ ਦੀ ਮਿੱਟੀ ਅਤੇ ਸਵੈ-ਮਾਣ ਨਾਲ ਵੱਡਾ ਧੋਖਾ ਦੱਸਦਿਆਂ ‘ਆਪ’ ਨੇ ਮੰਗ ਕੀਤੀ ਕਿ ਇਨ੍ਹਾਂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਤੁਰੰਤ ਰੱਦ ਕੀਤੀ ਜਾਵੇ। ਪਾਰਟੀ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਨੇ ਦਬਾਅ ਅਤੇ ਮੌਕਾਪ੍ਰਸਤੀ ਕਾਰਨ ਭਾਜਪਾ ਦਾ ਪੱਖ ਲਿਆ ਹੈ, ਉਨ੍ਹਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਸਵੀਕਾਰ ਨਹੀਂ ਕਰਨਗੇ

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਲਬਦਲੂਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਰਾਜ ਸਭਾ ਪਾਰਲੀਮੈਂਟ ਵਿੱਚ ਸੂਬੇ ਦੀ ਆਵਾਜ਼ ਬਣਨ ਲਈ ਹੁੰਦੀ ਹੈ। ਇਨ੍ਹਾਂ ਮੈਂਬਰਾਂ ਨੂੰ ਪੰਜਾਬ ਦੇ ਮੁੱਦੇ ਉਠਾਉਣ ਲਈ ਭੇਜਿਆ ਗਿਆ ਸੀ, ਪਰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਉਹ ਭਾਜਪਾ ਨਾਲ ਜਾ ਮਿਲੇ। ਇਹ ਸ਼ਰਮਨਾਕ ਕਾਰਾ ਤਿੰਨ ਕਰੋੜ ਪੰਜਾਬੀਆਂ ਨਾਲ ਧੋਖਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੇ 'ਆਪ੍ਰੇਸ਼ਨ ਲੋਟਸ' ਤਹਿਤ ਈਡੀ ਅਤੇ ਸੀਬੀਆਈ ਦੀਆਂ ਧਮਕੀਆਂ ਦੇ ਕੇ ਇਨ੍ਹਾਂ ਆਗੂਆਂ ਨੂੰ ਜ਼ਬਰਦਸਤੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ।।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਇਸ ਕਦਮ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸੰਸਦ ਮੈਂਬਰ ‘ਆਪ’ ਵਿਧਾਇਕਾਂ ਦੇ ਸਹਿਯੋਗ ਨਾਲ ਪੰਜਾਬ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਲਈ ਚੁਣੇ ਗਏ ਸਨ। ਪੰਜਾਬ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਉਨ੍ਹਾਂ ਨੇ ਰਾਜ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਵਿਰੋਧੀ ਸਰਕਾਰਾਂ ਨੂੰ ਅਸਥਿਰ ਕਰਨ ਲਈ ਭਾਜਪਾ ਦੀਆਂ ਅਜਿਹੀਆਂ ਚਾਲਾਂ ਸਭ ਦੇ ਸਾਹਮਣੇ ਹਨ।

ਲਹਿਰਾਗਾਗਾ ਵਿੱਚ ਪ੍ਰਦਰਸ਼ਨ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਖਰੀਦੋ-ਫਰੋਖਤ ਦੀ ਰਾਜਨੀਤੀ ਭਾਜਪਾ ਦਾ ਇਤਿਹਾਸ ਰਹੀ ਹੈ। ਇਨ੍ਹਾਂ ਲੋਕਾਂ ਦੇ ਜਾਣ ਨਾਲ ਪੰਜਾਬ ਦੀ ਰਾਜਨੀਤੀ 'ਤੇ ਕੋਈ ਅਸਰ ਨਹੀਂ ਪਿਆ, ਸਗੋਂ ਇਨ੍ਹਾਂ ਦੇ ਅਸਲੀ ਚਿਹਰੇ ਲੋਕਾਂ ਸਾਹਮਣੇ ਆ ਗਏ ਹਨ। ਜੋ ਵੀ ਭਾਜਪਾ ਵਿੱਚ ਗਿਆ, ਉਸ ਨੂੰ ਬਾਅਦ ਵਿੱਚ ਪਛਤਾਉਣਾ ਪਿਆ। ਅਸੀਂ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਚਟਾਨ ਵਾਂਗ ਖੜ੍ਹੇ ਹਾਂ।

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਨਾਂ ਇਤਿਹਾਸ ਵਿੱਚ ਗੱਦਾਰਾਂ ਵਜੋਂ ਲਿਖੇ ਜਾਣਗੇ। ‘ਆਪ’ ਨੇ ਇਨ੍ਹਾਂ ਨੂੰ ਪਛਾਣ ਅਤੇ ਅਹੁਦੇ ਦਿੱਤੇ, ਪਰ ਇਹ ਉਸ ਭਰੋਸੇ ਨੂੰ ਬਰਕਰਾਰ ਰੱਖਣ ਵਿੱਚ ਨਾਕਾਮ ਰਹੇ। ਪੰਜਾਬ ਦੇ ਲੋਕ ਇਸ ਧੋਖੇ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਅਜਿਹੇ ਆਗੂ ਸਿਆਸੀ ਤੌਰ 'ਤੇ ਅਲੱਗ-ਥਲੱਗ ਹੋ ਜਾਣਗੇ।

ਵਿਧਾਇਕ ਮਨਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਹ ਸੰਸਦ ਮੈਂਬਰ ਸਿੱਧੇ ਤੌਰ 'ਤੇ ਜਨਤਾ ਦੁਆਰਾ ਨਹੀਂ ਚੁਣੇ ਗਏ ਸਨ, ਸਗੋਂ ‘ਆਪ’ ਨੂੰ ਮਿਲੇ ਜਨਾਦੇਸ਼ ਰਾਹੀਂ ਨਾਮਜ਼ਦ ਕੀਤੇ ਗਏ ਸਨ। ਉਨ੍ਹਾਂ ਨੇ ਲੋਕਾਂ ਦੇ ਵਿਸ਼ਵਾਸ ਦੀ ਦੁਰਵਰਤੋਂ ਕੀਤੀ ਹੈ। ਅਸੀਂ ਮੰਗ ਕਰਦੇ ਹਾਂ ਕਿ ਉਨ੍ਹਾਂ ਦੀ ਰਾਜ ਸਭਾ ਮੈਂਬਰੀ ਤੁਰੰਤ ਖ਼ਤਮ ਕੀਤੀ ਜਾਵੇ।

‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਸੀ, ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੱਤ ਮੈਂਬਰ ਰਾਜ ਸਭਾ ਲਈ ਚੁਣੇ ਗਏ ਸਨ। ਹਾਲਾਂਕਿ, ਉਨ੍ਹਾਂ ਵਿੱਚੋਂ ਛੇ ਸੰਸਦ ਮੈਂਬਰਾਂ ਨੇ ਹੁਣ ਨਿੱਜੀ ਹਿੱਤਾਂ ਲਈ ਅਤੇ ਕੇਂਦਰੀ ਏਜੰਸੀਆਂ ਦੇ ਦਬਾਅ ਅੱਗੇ ਝੁਕ ਕੇ ਗੈਰ-ਲੋਕਤੰਤਰੀ ਤਰੀਕੇ ਨਾਲ ਭਾਜਪਾ ਦਾ ਪੱਲਾ ਫੜ ਲਿਆ ਹੈ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਇੱਕ ‘ਆਪ’ ਵਰਕਰ ਨੇ ਕਿਹਾ ਕਿ ਜਿਨ੍ਹਾਂ ਨੇ ਪਾਰਟੀ ਛੱਡੀ ਹੈ, ਉਨ੍ਹਾਂ ਨੂੰ ਪੰਜਾਬ ਦੇ ਲੋਕ ਜਲਦੀ ਹੀ ਭੁਲਾ ਦੇਣਗੇ, ਜਿਵੇਂ ਪੁਰਾਣੇ ਦਲਬਦਲੂ ਸਿਆਸੀ ਗੁਮਨਾਮੀ ਵਿੱਚ ਚਲੇ ਗਏ ਸਨ। ਉਨ੍ਹਾਂ ਨੇ ਸਿਰਫ਼ ਪਾਰਟੀ ਨਾਲ ਹੀ ਨਹੀਂ, ਸਗੋਂ ਪੂਰੇ ਸੂਬੇ ਨਾਲ ਗੱਦਾਰੀ ਕੀਤੀ ਹੈ।

‘ਆਪ’ ਆਗੂਆਂ ਨੇ ਦੁਹਰਾਇਆ ਕਿ ਪਾਰਟੀ ਸੂਬਾ ਲੀਡਰਸ਼ਿਪ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਮਜ਼ਬੂਤ ਅਤੇ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਅਜਿਹੀਆਂ ਕਾਰਵਾਈਆਂ ਪਾਰਟੀ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਉਨ੍ਹਾਂ ਨੇ ਇਸ ਪੂਰੇ ਘਟਨਾਕ੍ਰਮ ਨੂੰ ਭਾਜਪਾ ਦੇ "ਆਪ੍ਰੇਸ਼ਨ ਲੋਟਸ" ਦਾ ਹਿੱਸਾ ਦੱਸਿਆ, ਜਿਸ ਦਾ ਮਕਸਦ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਪਾਉਣਾ ਹੈ।

ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ 'ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ - ਦੀਪਕ ਬਾਲੀ
*ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ 'ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ - ਦੀਪਕ ਬਾਲੀ*

*ਭਾਜਪਾ ਦੇ ਦਬਾਅ ਹੇਠ ਪਾਰਟੀ ਛੱਡਣ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਨਹੀਂ ਲਾਉਣਗੇ ਮੂੰਹ - ਦੀਪਕ ਬਾਲੀ*

*ਆਮ ਆਦਮੀ ਪਾਰਟੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਮਜ਼ਬੂਤ*

*ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ*

ਚੰਡੀਗੜ੍ਹ, 25 ਅਪ੍ਰੈਲ 2026:-  ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ।

ਦੀਪਕ ਬਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਹੈ ਕਿ "ਜੰਗ ਵਿਚ ਮਰਨ ਵਾਲਾ ਸ਼ਹੀਦ, ਜਿੱਤਣ ਵਾਲਾ ਯੋਧਾ ਤੇ ਭੱਜਣ ਵਾਲਾ ਗੱਦਾਰ ਆਖਵਾਉਂਦਾ ਹੈ"। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪਾਰਟੀ ਛੱਡ ਰਹੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਹਨ।

ਜਨਰਲ ਸਕੱਤਰ ਬਾਲੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ। ਇਹਨਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿੱਚ ਚੁੱਕਣ ਵਾਸਤੇ ਬਤੌਰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਸੀ, ਤਾਂ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਆਵਾਜ਼ ਅਤੇ ਉਹਨਾਂ ਦੇ ਹੱਕਾਂ ਦੀ ਗੱਲ ਰਾਜ ਸਭਾ ਵਿੱਚ ਬੁਲੰਦ ਕੀਤੀ ਜਾ ਸਕੇ।

ਦੀਪਕ ਬਾਲੀ ਨੇ ਅੱਗੇ ਕਿਹਾ ਕਿ ਇਹਨਾਂ ਮੈਂਬਰਾਂ ਨੇ ਪੰਜਾਬ ਦੇ ਹੱਕਾਂ ਦੀ ਗੱਲ ਤਾਂ ਕੀ ਕਰਨੀ ਸੀ, ਉਲਟਾ ਜਿਸ ਪਾਰਟੀ ਅਤੇ ਆਗੂਆਂ ਵੱਲੋਂ ਇਹਨਾਂ ਨੂੰ ਰਾਜ ਸਭਾ ਵਰਗੀ ਵਕਾਰੀ ਮੈਂਬਰਸ਼ਿਪ ਲਈ ਨਿਯੁਕਤ ਕੀਤਾ ਗਿਆ, ਉਸੇ ਦੇ ਹੀ ਖ਼ਿਲਾਫ਼ ਆਪਣੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜੇ ਇਹਨਾਂ ਵਿੱਚ ਹਿੰਮਤ ਅਤੇ ਨੈਤਿਕਤਾ ਹੈ ਤਾਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਤੁਰੰਤ ਅਸਤੀਫਾ ਦੇਣ ਅਤੇ ਪੰਜਾਬ ਵਿੱਚ ਆ ਕੇ ਕਿਸੇ ਵੀ ਜਗ੍ਹਾ ਤੋਂ ਆਪਣਾ ਵਕਾਰ ਸਿੱਧ ਕਰਨ।

ਬਾਲੀ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਲੋਕਾਂ ਦੀ ਸੇਵਾ ਲਈ ਡਟੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ। ਬਾਲੀ ਨੇ ਭਾਰਤੀ ਜਨਤਾ ਪਾਰਟੀ ਨੂੰ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰਨ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ, ਭਗਵੰਤ ਮਾਨ ਸਰਕਾਰ ਨੇ ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ
*ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ**

*‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ, ਭਗਵੰਤ ਮਾਨ ਸਰਕਾਰ ਨੇ ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ*

*ਚੰਡੀਗੜ੍ਹ, 24 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਦਰਮਿਆਨ ਰੁਕਾਵਟ ਨਾ ਬਣੇ।

ਹੁਸ਼ਿਆਰਪੁਰ ਦਾ ਇੱਕ ਹਾਲੀਆ ਮਾਮਲਾ ਇਸ ਬਦਲਾਅ ਨੂੰ ਦੀ ਪ੍ਰਤੱਖ ਸਬੂਤ ਹੈ। ਸੰਦੀਪ ਸਿੰਘ, ਜਿਸਨੂੰ ਤੀਵਰ ਇਸਕੀਮਿਕ ਸਟਰੋਕ ਹੋਇਆ ਸੀ, ਨੂੰ ਏਮਸ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ 32,300 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਯੋਜਨਾ ਹੇਠ ਕਵਰ ਕੀਤਾ ਗਿਆ। ਉਸਦੇ ਪਿਤਾ ਜਗਜੀਤ ਸਿੰਘ ਨੇ ਕਿਹਾ, “ਖੁਸ਼ਕਿਸਮਤੀ ਨਾਲ ਅਸੀਂ ਪਹਿਲਾਂ ਹੀ ਸਿਹਤ ਕਾਰਡ ਬਣਵਾ ਲਿਆ ਸੀ। ਇਸ ਨਾਲ ਇਲਾਜ ਦਾ ਸਾਰਾ ਖਰਚਾ ਕਵਰ ਹੋ ਗਿਆ।”ਇਹ ਮਾਮਲਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਿਸ ਤਰ੍ਹਾਂ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਨੂੰ ਅਣ-ਕਿਆਸੇ ਆਰਥਿਕ ਬੋਝ ਤੋਂ ਬਚਾ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਜ਼ਬੂਤ ਸਿਹਤ ਪ੍ਰਣਾਲੀ ਦੇ ਸੁਪਨੇ ਤੋਂ ਪ੍ਰੇਰਿਤ ਹੋ ਕੇ, ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਹੁਣ ਤੱਕ 40 ਲੱਖ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਇਹ ਯੋਜਨਾ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਪ੍ਰਦਾਨ ਕਰਦੀ ਹੈ, ਜਿਸ ਵਿੱਚ ਸਟ੍ਰੋਕ, ਸਿਰ ਦੀ ਸੱਟ, ਦੌਰੇ ਅਤੇ ਰੀੜ੍ਹ ਦੀ ਹੱਡੀ ਦੀ ਚੋਟ ਵਰਗੀਆਂ ਗੰਭੀਰ ਨਿਊਰੋਲੋਜੀਕਲ ਸਥਿਤੀਆਂ ਸ਼ਾਮਲ ਹਨ। ਉੱਚ ਪੱਧਰੀ ਮੈਡੀਕਲ ਸੇਵਾਵਾਂ ਤੱਕ ਪਹੁੰਚ ਵਧਾ ਕੇ, ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਮਿਆਰੀ ਸਿਹਤ ਸੇਵਾ ਕਿਸੇ ਰਸੂਖ਼ਦਾਰ ਦਾ ਕੋਈ ਵਿਸ਼ੇਸ਼ ਅਧਿਕਾਰ ਨਹੀਂ ਸਗੋਂ ਪੰਜਾਬ ਦੇ ਹਰੇਕ ਨਾਗਰਿਕ ਦਾ ਹੱਕ ਬਣੇ।

ਪੰਜਾਬ ਭਰ ਦੇ ਮੈਡੀਕਲ ਮਾਹਿਰ ਮੰਨਦੇ ਹਨ ਕਿ ਉੱਚ ਰਕਤਚਾਪ (ਹਾਈਪਰਟੈਂਸ਼ਨ), ਡਾਇਬੀਟੀਜ਼ ਵਰਗੀਆਂ ਜੀਵਨਸ਼ੈਲੀ ਨਾਲ ਸਬੰਧਿਤ ਬੀਮਾਰੀਆਂ ਦੇ ਨਾਲ-ਨਾਲ ਸੜਕ ਹਾਦਸਿਆਂ ਅਤੇ ਵਧਦੀ ਉਮਰ ਵਾਲੀ ਆਬਾਦੀ ਕਾਰਨ ਨਿਊਰੋਲੋਜੀਕਲ ਐਮਰਜੈਂਸੀਆਂ ਦੇ ਮਾਮਲੇ ਵਧ ਰਹੇ ਹਨ। ਅਜਿਹੇ ਹਾਲਾਤਾਂ ਵਿੱਚ, ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਹੇਠ ਮਿਲ ਰਹੀ ਤੁਰੰਤ ਮੈਡੀਕਲ ਸਹਾਇਤਾ ਬਹੁਤ ਮਹੱਤਵਪੂਰਨ ਸਾਬਤ ਹੋ ਰਹੀ ਹੈ, ਖ਼ਾਸ ਕਰਕੇ ਸਟ੍ਰੋਕ ਦੇ ਮਾਮਲਿਆਂ ਵਿੱਚ, ਜਿੱਥੇ ਇੱਕ-ਇੱਕ ਮਿੰਟ ਜਿੰਦਗੀ ਅਤੇ ਮੌਤ ਤੈਅ ਕਰਦਾ ਹੈ।

ਰਾਜਿੰਦਰਾ ਹਸਪਤਾਲ ਵਿੱਚ ਡਾ. ਹਰੀਸ਼ ਕੁਮਾਰ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਦਾ ਨਕਦ-ਰਹਿਤ ਸਿਹਤ ਮਾਡਲ ਐਮਰਜੈਂਸੀ ਵਿੱਚ ਕੀਮਤੀ ਸਮਾਂ ਬਚਾ ਰਿਹਾ ਹੈ। ਉਨ੍ਹਾਂ ਕਿਹਾ, “ਕਈ ਮਾਮਲਿਆਂ ਵਿੱਚ ਸਰਜਰੀ ਤੁਰੰਤ ਸ਼ੁਰੂ ਕਰ ਦਿੱਤੀ ਜਾਂਦੀ ਹੈ, ਜਦਕਿ ਕਾਗਜ਼ੀ ਕਾਰਵਾਈ ਬਾਅਦ ਵਿੱਚ ਪੂਰੀ ਕੀਤੀ ਜਾਂਦੀ ਹੈ। ਇਹ ਯਕੀਨੀ ਬਣਇਆ ਜਾਂਦਾ ਹੈ ਕਿ ਪੈਸਿਆਂ ਦੀ ਵਿਵਸਥਾ ਕਰਨ ਵਿੱਚ ਸਮਾਂ ਖ਼ਰਾਬ ਨਾ ਹੋਵੇ।”ਇਹ ਬਦਲਾਅ ਇੱਕ ਅਜਿਹੇ ਪ੍ਰਸ਼ਾਸਨ ਮਾਡਲ ਨੂੰ ਦਰਸਾਉਂਦਾ ਹੈ ਜੋ ਪ੍ਰਕਿਰਿਆਤਮਕ ਦੇਰੀ ਦੀ ਬਜਾਏ ਮਨੁੱਖੀ ਜੀਵਨ ਨੂੰ ਤਰਜੀਹ ਦਿੰਦਾ ਹੈ।

ਲੁਧਿਆਣਾ ਦੇ ਡਾਕਟਰਾਂ ਨੇ ਵੀ ਮਰੀਜ਼ਾਂ ਦੇ ਵਿਵਹਾਰ ਵਿੱਚ ਬਦਲਾਅ ਦੀ ਪੁਸ਼ਟੀ ਕੀਤੀ ਹੈ, ਜਿਸਨੂੰ ਉਹ ਸਰਕਾਰੀ ਸਿਹਤ ਗਾਰੰਟੀ ਤੋਂ ਪੈਦਾ ਹੋਏ ਭਰੋਸੇ ਦਾ ਨਤੀਜਾ ਮੰਨਦੇ ਹਨ। ਡਾ. ਹਰਮਨ ਸੋਬਤੀ, ਸੀਨੀਅਰ ਕਨਸਲਟੈਂਟ ਨਿਊਰੋਸਰਜਨ ਅਤੇ ਸਪਾਈਨ ਸਰਜਨ, ਨੇ ਕਿਹਾ, “ਅਚਾਨਕ ਕਮਜ਼ੋਰੀ, ਚਿਹਰੇ ਦਾ ਢਿੱਲਾ ਪੈ ਜਾਣਾ ਜਾਂ ਬੋਲਣ ਵਿੱਚ ਦਿੱਕਤ ਵਰਗੇ ਸ਼ੁਰੂਆਤੀ ਲੱਛਣਾਂ ‘ਤੇ ਤੁਰੰਤ ਧਿਆਨ ਦੇਣਾ ਲਾਜ਼ਮੀ ਹੈ। ਜਲਦੀ ਹਸਪਤਾਲ ਪਹੁੰਚਣ ਨਾਲ ਇਲਾਜ ਦੇ ਸਾਕਾਰਾਤਮਕ ਨਤੀਜੇ ਮਿਲਦੇ ਹਨ।” ਇਲਾਜ ਤੇ ਪੈਸਾ ਖਰਚਣ ਦੀ ਝਿਜਕ ਵਿੱਚ ਕਮੀ ਆਉਣ ਕਾਰਨ ਮਰੀਜ਼ ਸਮੇਂ ‘ਤੇ ਇਲਾਜ ਲਈ ਅੱਗੇ ਆ ਰਹੇ ਹਨ, ਜੋ ਭਗਵੰਤ ਮਾਨ ਸਰਕਾਰ ਦੀ ਨੀਤੀ ਦਾ ਸਿੱਧਾ ਪ੍ਰਭਾਵ ਹੈ।

ਹਸਪਤਾਲਾਂ ਦੇ ਅੰਕੜੇ ਨਕਦ-ਰਹਿਤ ਨਿਊਰੋਸਰਜੀਕਲ ਦਾਖ਼ਲਿਆਂ ਵਿੱਚ ਲਗਾਤਾਰ ਵਾਧਾ ਦਰਸਾਉਂਦਾ ਹੈ, ਜੋ ਇਸ ਯੋਜਨਾ ‘ਤੇ ਵਧਦੇ ਭਰੋਸੇ ਅਤੇ ਪੰਜਾਬ ਸਰਕਾਰ ਵੱਲੋਂ ਇਸਦੇ ਪ੍ਰਭਾਵੀ ਲਾਗੂਕਰਨ ਨੂੰ ਦਰਸਾਉਂਦਾ ਹੈ। ਹਾਲਾਂਕਿ ਵਿਸਥਾਰਤ ਡਾਟਾ ਹਾਲੇ ਜਨਤਕ ਤੌਰ ‘ਤੇ ਉਪਲੱਬਧ ਨਹੀਂ ਹੈ, ਪਰ ਇਹ ਰੁਝਾਨ ਇਸਦੀ ਵਧਦੀ ਵਰਤੋਂ ਅਤੇ ਪ੍ਰਭਾਵ ਨੂੰ ਸਪੱਸ਼ਟ ਕਰਦਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕ-ਕੇਂਦ੍ਰਿਤ ਸਿਹਤ ਸੇਵਾਵਾਂ ਪ੍ਰਤੀ ਸਰਕਾਰ ਦੀ ਅਟੱਲ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਹੁਣ ਪੈਸਿਆਂ ਦੀ ਕਮੀ ਕਾਰਨ ਕਿਸੇ ਵੀ ਮਰੀਜ਼ ਨੂੰ ਆਪਣੀ ਜਾਨ ਜਾਂ ਕੀਮਤੀ ਸਮਾਂ ਗੁਆਉਣ ਦੀ ਲੋੜ ਨਹੀਂ।”ਇਸ ਨਾਲ ਭਗਵੰਤ ਮਾਨ ਸਰਕਾਰ ਵੱਲੋਂ ਸਭ ਲਈ ਆਸਾਨ ਅਤੇ ਸਮੇਂ-ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਮਿਲਦੀ ਹੈ।

ਜਿੱਥੇ ਸਿਹਤ ਮਾਹਿਰ ਨਿਊਰੋਲੋਜੀਕਲ ਬੀਮਾਰੀਆਂ ਦੇ ਲੰਮੇ ਸਮੇਂ ਦੇ ਬੋਝ ਨੂੰ ਘਟਾਉਣ ਲਈ ਮਜ਼ਬੂਤ ਰੋਕਥਾਮੀ ਸੇਵਾਵਾਂ ਅਤੇ ਸਮੇਂ-ਸਿਰ ਪਛਾਣ ਦੀ ਲੋੜ ‘ਤੇ ਜ਼ੋਰ ਦਿੰਦੇ ਹਨ, ਉੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਰੱਖੀ ਗਈ ਨੀਂਹ , ਤੰਦਰੁਸਤ ਅਤੇ ਸੁਰੱਖਿਅਤ ਪੰਜਾਬ ਵੱਲ ਇੱਕ ਫੈਸਲਾਕੁੰਨ ਕਦਮ ਹੈ; ਜਿੱਥੇ ਪ੍ਰਸ਼ਾਸਨ ਹਰ ਘਰ ਲਈ ਅਸਲ ਸੁਰੱਖਿਆ ਪ੍ਰਦਾਨ ਕਰਦਾ ਹੈ।

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* ਭਾਜਪਾ ਅਤੇ ਇਨ੍ਹਾਂ ਸੰਸਦ ਮੈਂਬਰਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ, ਜਿਸ ਲਈ ਪੰਜਾਬ ਉਨ੍ਹਾਂ ਨੂੰ ਢੁਕਵਾਂ ਜਵਾਬ ਜ਼ਰੂਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਵਿੱਚ ਕੋਈ ਅਧਾਰ ਨਾ ਹੋਣ ਕਰਕੇ ਭਾਜਪਾ ਸਾਡੇ ਆਗੂਆਂ ਨੂੰ ਖਰੀਦਣ ਲਈ ਸਿਆਸੀ ਜੋੜ-ਤੋੜ ਅਤੇ ਡਰਾਉਣ-ਧਮਕਾਉਣ ਵਰਗੇ ਪੈਂਤੜੇ ਅਜ਼ਮਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਜਿਵੇਂ ਭਾਜਪਾ ਵਿੱਚ ਪਹਿਲਾਂ ਸ਼ਾਮਲ ਹੋਏ ਆਗੂਆਂ ਨੂੰ ਨੁੱਕਰੇ ਲਾ ਦਿੱਤਾ ਗਿਆ, ਪੰਜਾਬ ਦੇ ਇਨ੍ਹਾਂ ਗੱਦਾਰਾਂ ਦਾ ਵੀ ਇਹੀ ਹਾਲ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਜਦੋਂ ਭਾਜਪਾ ਨੂੰ ਆਪ ਸਰਕਾਰ ‘ਚ ਕੋਈ ਭ੍ਰਿਸ਼ਟਾਚਾਰ ਨਹੀਂ ਮਿਲਿਆ, ਇਸ ਨੇ ਸਾਡੀ ਪਾਰਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਵਿੱਚ ਸਕੂਲਾਂ ਅਤੇ ਹਸਪਤਾਲਾਂ ਤੋਂ ਲੈ ਕੇ ਸੜਕਾਂ ਅਤੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਤੱਕ, ਕੰਮ ਹੁੰਦਾ ਦੇਖ ਕੇ ਭਾਜਪਾ ਬੌਖਲਾ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਜੇ ਭਾਜਪਾ ਨੇ ਮੇਰੇ ਵੱਲੋਂ ਸਾਢੇ ਚਾਰ ਸਾਲਾਂ ਵਿੱਚ ਕੀਤੇ ਕੰਮਾਂ ਦਾ ਥੋੜ੍ਹਾ ਜਿਹਾ ਹਿੱਸਾ ਵੀ ਕੰਮ ਕੀਤੇ ਹੁੰਦੇ ਤਾਂ ਉਨ੍ਹਾਂ ਨੂੰ ਹੋਰਨਾਂ ਪਾਰਟੀ ਦੇ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਖਰੀਦਣ ਲਈ ਈ.ਡੀ. ਤੇ ਸੀ.ਬੀ.ਆਈ. ਵਰਗੇ ਹੱਥਕੰਡੇ ਨਾ ਵਰਤਣੇ ਪੈਂਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ, ਪੰਜਾਬ ਗੱਦਾਰਾਂ ਨੂੰ ਸਬਕ ਸਿਖਾਉਣਾ ਚੰਗੀ ਤਰ੍ਹਾਂ ਜਾਣਦੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮੈਨੂੰ ਕਮਜ਼ੋਰ ਕਰਨ ਲਈ ਬੀਜੇਪੀ ਚਾਹੇ ਕੋਈ ਵੀ ਤਿਕੜਮ ਲਾ ਲਵੇ, ਮੈਂ 'ਬੇਅਦਬੀ' ਦੇ ਮੁੱਦੇ ਤੋਂ ਪਿੱਛੇ ਨਹੀਂ ਹਟਾਂਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 24 ਅਪ੍ਰੈਲ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ 'ਬੇਅਦਬੀ' ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਭਾਜਪਾ, ਜਿਸ ਨੂੰ ਪੰਜਾਬ ਨੇ ਵਾਰ-ਵਾਰ ਨਕਾਰਿਆ ਹੈ, ਸੂਬੇ ਅਤੇ ਆਮ ਆਦਮੀ ਪਾਰਟੀ (ਆਪ) ਪ੍ਰਤੀ ਬਦਲਾਖ਼ੋਰੀ ਤੇ ਦੁਸ਼ਮਣੀ ਵਾਲਾ ਰਵੱਈਆ ਅਪਣਾ ਕੇ ਡਰਾਉਣ-ਧਮਕਾਉਣ, ਲਾਲਚ ਦੇਣ ਅਤੇ ਦਲ-ਬਦਲੀ ਦੇ ਯਤਨਾਂ ਰਾਹੀਂ ਭ੍ਰਿਸ਼ਟਾਚਾਰ ਮੁਕਤ ਆਪ ਸਰਕਾਰ ਨੂੰ ਕਮਜ਼ੋਰ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।

ਪਾਰਟੀ ਛੱਡਣ ਵਾਲਿਆਂ ਅਤੇ ਅਜਿਹੇ ਕਦਮ ਚੁੱਕਣ ਲਈ ਮਜਬੂਰ ਕਰਨ ਵਾਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸਿਆਸੀ ਆਧਾਰ ਨਾ ਮਾਤਰ ਹੋਣ ਕਰਕੇ ਉਹ ਅਜਿਹੀਆਂ ਘਟੀਆਂ ਚਾਲਾਂ ਚੱਲ ਰਹੀ ਹੈ ਕਿਉਂਕਿ ਆਪ ਸਰਕਾਰ ਵੱਲੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਰੋਜ਼ਗਾਰ ਦੇ ਮਾਮਲੇ ਵਿੱਚ ਪ੍ਰਤੱਖ ਸੁਧਾਰਾਂ ਨੇ ਬੀਜੇਪੀ ਤੇ ਹੋਰ ਵਿਰੋਧੀ ਧਿਰਾਂ ਦਾ ਸੰਤੁਲਨ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਦੀ ਤਾਕਤ ਆਮ ਲੋਕ ਹਨ ਅਤੇ ਸਿਧਾਂਤਕ ਮਾਪਦੰਡ ਤੇ ਕ੍ਰਾਂਤੀਕਾਰੀ ਸੋਚ ਸਾਡੀ ਪਾਰਟੀ ਦਾ ਆਧਾਰ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨਾਲ ਦਗਾ ਕਮਾਉਣ ਵਾਲੇ ਲੋਕਾਂ ਨੂੰ ਪੰਜਾਬ ਦੇ ਵਸਨੀਕਾਂ ਨੇ ਸਦਾ ਜਵਾਬ ਦਿੱਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੀਆਂ ਘਟੀਆਂ ਚਾਲਾਂ ਨਾਲ ਲੋਕਤੰਤਰੀ ਰਾਜ ਪੰਜਾਬ ਵਿੱਚ ਰਾਜਨੀਤਿਕ ਸਫ਼ਲਤਾ ਹਾਸਲ ਨਹੀਂ ਹੋ ਸਕਦੀ।

ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਅਤੇ ਅਣਖੀ ਲੋਕ ਉਨ੍ਹਾਂ ਗੱਦਾਰਾਂ ਨੂੰ ਕਦੇ ਮੁਆਫ ਨਹੀਂ ਕਰਨਗੇ ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਪੰਜਾਬੀ ਕਦੇ ਵੀ ਵਿਸ਼ਵਾਸਘਾਤ ਕਰਨ ਵਾਲਿਆਂ ਨੂੰ ਨਹੀਂ ਭੁੱਲਦੇ ਅਤੇ ਜਿਨ੍ਹਾਂ ਨੇ ਵੀ ਉਨ੍ਹਾਂ ਨੂੰ ਧੋਖਾ ਦੇਣ ਦਾ ਸੋਚਿਆ, ਉਹ ਲੋਕ ਸਿਆਸਤ ਵਿੱਚੋਂ ਲੋਪ ਹੋ ਗਏ। ਕਮਾਲੂ, ਮਾਨਸ਼ਾਹੀਆ ਅਤੇ ਹੋਰਾਂ ਅਜਿਹੇ ਕਈ ਆਗੂਆਂ ਨੇ ਜਦੋਂ ਵੀ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਤਾਂ ਲੋਕਾਂ ਨੂੰ ਉਨ੍ਹਾਂ ਦਾ ਅਜਿਹਾ ਸਫ਼ਾਇਆ ਕੀਤਾ ਕਿ ਉਹ ਅੱਜ ਯਾਦਾਂ ਵਿੱਚੋਂ ਵੀ ਮਿਟ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਪਾਰਟੀ ਸਰਵਉੱਚ ਹੈ, ਨਾ ਕਿ ਉਹ ਵਿਅਕਤੀ ਜੋ ਆਪਣੀ ਮਰਜ਼ੀ ਅਤੇ ਫਾਇਦੇ ਲਈ ਦਲ ਬਦਲਦੇ ਰਹਿੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਈ ਆਗੂਆਂ ਨੂੰ ਤਾਂ ਬਿਨਾਂ ਕਿਸੇ ਕੋਈ ਠੋਸ ਯੋਗਦਾਨ ਦੇ ਅਹੁਦੇ ਹਾਸਲ ਹੋਏ ਪਰ ਬਾਅਦ ਵਿੱਚ ਉਨ੍ਹਾਂ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਆਪਣੀ ਮਾਂ ਪਾਰਟੀ ਨੂੰ ਧੋਖਾ ਦੇਣਾ ਚੁਣਿਆ। ਭਾਜਪਾ ਦਾ ਅਸਲੀ ਨਾਮ 'ਕੱਢੇ ਛੱਡੇ ਪਾਰਟੀ' ਹੈ ਕਿਉਂਕਿ ਇਹ ਆਪਣੀ 'ਵਾਸ਼ਿੰਗ ਮਸ਼ੀਨ' ਦੀ ਵਰਤੋਂ ਹੋਰਨਾਂ ਪਾਰਟੀਆਂ ਦੇ ਦਾਗੀ ਆਗੂਆਂ ਨੂੰ ਸਾਫ਼ ਕਰਨ ਲਈ ਕਰਦੀ ਹੈ। ਭਾਜਪਾ ਚਾਹੇ ਕਿਸੇ ਵੀ ਢੰਗ-ਤਰੀਕੇ ਕਿੰਨੇ ਵੀ ਆਗੂਆਂ ਨੂੰ ਆਪਣੇ ਪਾਲੇ ਵਿੱਚ ਲੈ ਲਵੇ, ਪਰ ਪੰਜਾਬ ਵਿਰੋਧੀ ਮਾਨਸਿਕਤਾ ਕਾਰਨ ਪੰਜਾਬ ਵਿੱਚ ਉਸਦਾ ਕੋਈ ਅਧਾਰ ਨਹੀਂ ਬਣ ਸਕਦਾ।

ਪੰਜਾਬ ਨੂੰ ਕਮਜ਼ੋਰ ਕਰਨ ਦੀ ਯੋਜਨਾਬੱਧ ਕੋਸ਼ਿਸ਼ ਦਾ ਪਰਦਾਫਾਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਪੰਜਾਬ ਦੀ ਦੁਸ਼ਮਣ ਹੈ, ਜਿਸਨੇ ਪੇਂਡੂ ਵਿਕਾਸ ਫੰਡ (ਆਰਡੀਐਫ), ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਫੰਡ ਅਤੇ ਹੋਰ ਯੋਜਨਾਵਾਂ ਅਧੀਨ ਸੂਬੇ ਦੇ ਫੰਡਾਂ ਦੇ ਹਿੱਸੇ ਨੂੰ ਰੋਕ ਰੱਖਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਕਾਰਜਾਂ ਵਿੱਚ ਵਿਘਨ ਪੈ ਰਿਹਾ ਹੈ। ਪੰਜਾਬ ਵਿੱਚ ਕੋਈ ਅਧਾਰ ਨਾ ਹੋਣ ਕਰਕੇ, ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਰਾਹੀਂ ਸਾਡੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਅਤੇ ਪੰਜਾਬੀ ਅਜਿਹੀਆਂ ਘਟੀਆਂ ਚਾਲਾਂ ਦਾ ਸਖ਼ਤ ਵਿਰੋਧ ਕਰਨਗੇ ਅਤੇ ਗੱਦਾਰਾਂ ਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਵਿੱਚ ਭਾਜਪਾ ਦੀ ਰਾਜਨੀਤਿਕ ਰਣਨੀਤੀ, ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦੀ ਰਹੀ ਹੈ। ਭਾਜਪਾ ਸਿਰਫ਼ ਦੂਜੀਆਂ ਪਾਰਟੀਆਂ ਨੂੰ ਤੋੜਨਾ ਜਾਣਦੀ ਹੈ ਕਿਉਂਕਿ ਇਸ ਕੋਲ ਭਰੋਸੇਯੋਗ ਲੀਡਰਸ਼ਿਪ ਦੀ ਘਾਟ ਹੈ। ਉਨ੍ਹਾਂ ਨੇ ਮਮਤਾ ਬੈਨਰਜੀ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਊਧਵ ਠਾਕਰੇ ਦੀ ਪਾਰਟੀ ‘ਚ ਵੰਡੀਆਂ ਪਾਈਆਂ ਅਤੇ ਸ਼ਰਦ ਪਵਾਰ ਦੀ ਪਾਰਟੀ ਦਾ ਵੀ ਇਹੀ ਹਾਲ ਕੀਤਾ। ਨਵੀਨ ਪਟਨਾਇਕ, ਦੁਸ਼ਯੰਤ ਚੌਟਾਲਾ ਅਤੇ ਨਿਤੀਸ਼ ਕੁਮਾਰ ਵਰਗੇ ਆਗੂਆਂ ਨੂੰ ਵੀ ਇਸੇ ਤਰ੍ਹਾਂ ਦੀਆਂ ਚਾਲਾਂ ਰਾਹੀਂ ਨਿਸ਼ਾਨਾ ਬਣਾਇਆ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਰਾਜ ਸਭਾ ਮੈਂਬਰ, ਜੋ ਹੁਣ ਆਪਣੇ ਨਿੱਜੀ ਹਿੱਤਾਂ ਕਾਰਨ 'ਆਪ' ਵਿੱਚ ਘੁਟਣ ਮਹਿਸੂਸ ਕਰ ਰਿਹਾ ਹੈ, ਨੇ ਕੋਠੀ ਨੰਬਰ 50 ਵਿੱਚ ਸੱਤਾ ਦਾ ਆਨੰਦ ਮਾਣਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਦੇ ਪੰਜਾਬ-ਪੱਖੀ ਅਤੇ ਲੋਕ-ਪੱਖੀ ਰੁਖ਼ ਕਾਰਨ ਇਸਨੂੰ ਨੁਕਸਾਨ ਪਹੁੰਚਾਉਣ 'ਤੇ ਤੁਲੀ ਹੋਈ ਹੈ। ਸਾਡੇ ਮੈਂਬਰਾਂ ਨੂੰ ਖਰੀਦਣ ਲਈ ਆਪ੍ਰੇਸ਼ਨ ਲੋਟਸ ਸ਼ੁਰੂ ਕੀਤਾ ਗਿਆ ਸੀ। ਭਾਜਪਾ, ਜਿਸਦਾ ਪੰਜਾਬ ਵਿੱਚ ਕੋਈ ਅਧਾਰ ਨਹੀਂ ਹੈ, ਨੇ ਦਾਗੀ ਆਗੂਆਂ ਨੂੰ ਕਲੀਨ ਚਿੱਟ ਦੇਣ ਲਈ ਇੱਥੇ ਆਪਣੀ 'ਵਾਸ਼ਿੰਗ ਮਸ਼ੀਨ' ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਅਤੇ ਉਸਦੇ ਪਿੱਠੂਆਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਸਾਡੀ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਕਿਵੇਂ ਪ੍ਰਦਾਨ ਕੀਤੀ ਹੈ, ਭ੍ਰਿਸ਼ਟਾਚਾਰ ਤੋਂ ਬਿਨਾਂ 65000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਕਿਵੇਂ ਦਿੱਤੀਆਂ ਗਈਆਂ, ਸੜਕਾਂ ਵਿੱਚ ਸੁਧਾਰ ਕੀਤਾ ਗਿਆ, ਟੋਲ ਪਲਾਜ਼ਾ ਬੰਦ ਕੀਤੇ , ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਗਿਆ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਵਿੱਚ ਹਰੇਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਹੈ, ਜਿਸ ਵਿੱਚ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸ਼ਾਮਲ ਹਨ। ਉਨ੍ਹਾਂ ਕਿਹਾ, ‘‘ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਦਿਨ ਵੇਲੇ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਸੀ।”

ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਹੁਣ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ,‘‘ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਕੀਤੀ ਜਾ ਰਹੀ ਹੈ। ਮਾਵਾਂ- ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 43000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਸ਼ਾਲ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, ‘‘ਅਸੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵੀ ਪਾਸ ਕੀਤਾ ਹੈ, ਜਿਸ ਨਾਲ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਈ ਗਈ ਹੈ।’’

ਇਹ ਦੁਹਰਾਉਂਦੇ ਹੋਏ ਕਿ ਭਾਜਪਾ ਪੰਜਾਬ ਦੀ ਤਰੱਕੀ ਤੋਂ ਬੇਚੈਨ ਹੈ, ਉਨ੍ਹਾਂ ਕਿਹਾ, “ਭਾਜਪਾ ਪੰਜਾਬ ਦੀ ਖੁਸ਼ਹਾਲੀ ਤੋਂ ਨਾਖੁਸ਼ ਹੈ ਅਤੇ ਡੂੰਘੀਆਂ ਸਾਜ਼ਿਸ਼ਾਂ ਰਚ ਰਹੀ ਹੈ। ਪੰਜਾਬੀ ’ਆਪ’ ਨਾਲ ਡਟ ਕੇ ਖੜ੍ਹੇ ਹਨ ਅਤੇ ਇਹ ਸੱਤ ਆਗੂ ਪੂਰੀ ਪਾਰਟੀ ਦੀ ਨੁਮਾਇੰਦਗੀ ਨਹੀਂ ਕਰਦੇ। ਉਨ੍ਹਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ, ‘‘ਕੈਪਟਨ ਭਾਜਪਾ ਵਿੱਚ ਅਲੱਗ-ਥਲੱਗ ਮਹਿਸੂਸ ਕਰ ਰਹੇ ਹਨ ਅਤੇ ਸੁਖਪਾਲ ਖਹਿਰਾ ਵਰਗੇ ਹੋਰਾਂ ਦਾ ਵੀ ਇਹੋ ਹਾਲ ਹੋਇਆ ਹੈ”।

ਪਾਰਟੀ ਦੇ ਵਿਚਾਰਧਾਰਕ ਆਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਰਟੀ ਖੂਨ-ਪਸੀਨੇ ਅਤੇ ਕੁਰਬਾਨੀ ਨਾਲ ਬਣੀ ਹੈ। ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੈਂ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਕਰੀਅਰ ਛੱਡ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ ਮੈਂ ਭਾਜਪਾ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਮੈਨੂੰ ਖਰੀਦਣ, ਪਰੇਸ਼ਾਨ ਕਰਨ ਜਾਂ ਡਰਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਨਾ ਤਾਂ ਭਾਜਪਾ ਅਤੇ ਨਾ ਹੀ ਇਸ ਦੀਆਂ ਕੇਂਦਰੀ ਏਜੰਸੀਆਂ ਕੋਲ ਅਜਿਹਾ ਕਰਨ ਦੀ ਹਿੰਮਤ ਹੈ।

“ਇਨ੍ਹਾਂ ਆਗੂਆਂ ਨੂੰ ਪੰਜਾਬ ਦੀ ਸੇਵਾ ਕਰਨ ਲਈ ਅਹਿਮ ਅਹੁਦੇ ਦਿੱਤੇ ਗਏ ਸਨ, ਪਰ ਉਨ੍ਹਾਂ ਨੇ ਆਪਣੇ ਆਹੁਦਿਆਂ ਤੇ ਜਿੰਮੇਵਾਰੀਆਂ ਨਾਲ ਸਮਝੌਤਾ ਕੀਤਾ। ਭਾਵੇਂ ਵਿਗਿਆਨ ਅਤੇ ਤਕਨਾਲੋਜੀ ਵਿੱਚ ਬਹੁਤ ਤਰੱਕੀ ਹੋਈ ਹੈ ਪਰ ਕਿਸੇ ਦੇ ਦਿਲ ਵਿੱਚ ਕੀ ਹੈ , ਇਹ ਕੋਈ ਵੀ ਮਸ਼ੀਨ ਨਹੀਂ ਪੜ੍ਹ ਸਕਦੀ। ਪੰਜਾਬੀਆਂ ਨੇ ਉਨ੍ਹਾਂ ਨੂੰ ਆਪਣੀਆਂ ਇੱਛਾਵਾਂ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਸੀ, ਪਰ ਉਨ੍ਹਾਂ ਨੇ ਨਿੱਜੀ ਹਿੱਤਾਂ ਲਈ ਲੋਕਾਂ ਨਾਲ ਧੋਖਾ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ’ਆਪ’ ਰਾਸ਼ਟਰੀ ਸਾਖ਼ ਵਾਲੀ ਪਾਰਟੀ ਹੈ ਅਤੇ ਇਹ ਕਿਸੇ ਵੀ ਖੇਤਰ ਤੱਕ ਸੀਮਤ ਨਹੀਂ ਹੈ। ਉਨ੍ਹਾਂ ਕਿਹਾ,‘‘ਇਸ ਦਲ ਬਦਲੀ ਤੋਂ ਬਾਅਦ, ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ (ਪੀਏਸੀ) ਭਵਿੱਖ ਦਾ ਰਸਤਾ ਤੈਅ ਕਰੇਗੀ, ਜਿਸ ਵਿੱਚ ਅਨੁਸ਼ਾਸਨੀ ਕਾਰਵਾਈ ਵੀ ਸ਼ਾਮਲ ਹੈ। ਸਾਡਾ ਵਿਧਾਇਕ ਦਲ ਪੰਜਾਬ ਦੀ ਤਰੱਕੀ ਲਈ ਇੱਕਜੁੱਟ ਅਤੇ ਵਚਨਬੱਧ ਹੈ।”

ਅਖ਼ੀਰ ਵਿੱਚ ਉਨ੍ਹਾਂ ਕਿਹਾ, ‘‘ਭਾਜਪਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਸ ਦੀਆਂ ਚਾਲਾਂ ਪੰਜਾਬ ਵਿੱਚ ਸਫਲ ਨਹੀਂ ਹੋਣਗੀਆਂ। ਪੰਜਾਬੀ ਇਸ ਧੋਖੇਬਾਜ਼ੀ ਲਈ ਸਬਕ ਸਿਖਾਉਣਗੇ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: ‘‘ਭਾਜਪਾ ਹਮੇਸ਼ਾ ਪੰਜਾਬ ਵਿਰੋਧੀ ਰਹੀ ਹੈ। ਜਦੋਂ ਤੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਾਸ ਕੀਤੇ ਗਏ ਹਨ, ਭਾਜਪਾ ਅੰਦਰ ਬੇਚੈਨੀ ਦਿਖਾਈ ਦੇ ਰਹੀ ਹੈ ਅਤੇ ਉਹ ਇਸਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ। ਪੰਜਾਬ ਵਿੱਚ ਵਾਰ-ਵਾਰ ਹਾਰਾਂ ਦਾ ਸਾਹਮਣਾ ਕਰਨ ਤੋਂ ਬਾਅਦ ਭਾਜਪਾ ਨੇ ਲਗਾਤਾਰ ਪੰਜਾਬ ਅਤੇ ਆਮ ਆਦਮੀ ਪਾਰਟੀ ਪ੍ਰਤੀ ਦੁਸ਼ਮਣੀ ਰੱਖੀ ਹੈ। ਅਸੀਂ ਪਾਰਟੀ ਛੱਡਣ ਵਾਲਿਆਂ ਅਤੇ ਉਨ੍ਹਾਂ ਨੂੰ ਸ਼ਾਮਲ ਕਰਨ ਵਾਲਿਆਂ ਦੋਵਾਂ ਦੀ ਸਖ਼ਤ ਨਿੰਦਾ ਕਰਦੇ ਹਾਂ।’’

ਉਨ੍ਹਾਂ ਕਿਹਾ,‘‘ਪੰਜਾਬ ਦੀ ਪਵਿੱਤਰ ਧਰਤੀ ਤੋਂ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ’ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਸਾਡੀ ਅਸਲ ਤਾਕਤ ਹਨ। ਪੰਜਾਬ ਦੇ ਲੋਕ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ ਜਿਨ੍ਹਾਂ ਨੇ ਸੂਬੇ ਨਾਲ ਵਿਸ਼ਵਾਸਘਾਤ ਕੀਤਾ ਹੈ। ਅਜਿਹੀਆਂ ਚਾਲਾਂ ਉਨ੍ਹਾਂ ਨੂੰ ਪੰਜਾਬ ਜਿੱਤਣ ਵਿੱਚ ਮਦਦ ਨਹੀਂ ਕਰਨਗੀਆਂ। ਲੋਕਤੰਤਰ ਵਿੱਚ, ਲੋਕ ਸਰਵਉੱਚ ਹੁੰਦੇ ਹਨ ਅਤੇ ਆਮ ਲੋਕ ਸਾਡੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਨੇ ਅਖ਼ੀਰ ਵਿੱਚ ਕਿਹਾ ਕਿ ਆਪ’ ਇੱਕ ਇਨਕਲਾਬੀ ਵਿਚਾਰਧਾਰਾ ਵਾਲੀ ਪਾਰਟੀ ਹੈ ਜੋ ਇੱਕਜੁੱਟ ਹੈ ਅਤੇ ਸੱਚਾਈ ਪ੍ਰਤੀ ਦ੍ਰਿੜ੍ਹ ਹੈ।