government of punjab cm mann - Azad Soch

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ
*ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ*

*ਮੋਹਾਲੀ ਵਿੱਚ ਮੈਗਾ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਦੀ ਆਮਦ ਨਾਲ 15-25 ਹਜ਼ਾਰ ਨੌਕਰੀਆਂ ਲਈ ਹੋਵੇਗਾ ਰਾਹ ਪੱਧਰਾ: ਸੰਜੀਵ ਅਰੋੜਾ*

*ਮੋਹਾਲੀ ਆਈ.ਟੀ. ਸਿਟੀ ਵਿੱਚ ਅਤਿ-ਆਧੁਨਿਕ ਈ.ਸੀ.ਸੀ. ਪ੍ਰਾਜੈਕਟ ਨਾਲ ਮਾਈਸ ਹੱਬ ਵਜੋਂ ਉੱਭਰ ਰਿਹੈ ਪੰਜਾਬ : ਸੰਜੀਵ ਅਰੋੜਾ*

*ਚੰਡੀਗੜ੍ਹ, 8 ਅਪ੍ਰੈਲ 2026* ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ।

ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।”

ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ਤਹਿਤ ਵਿਕਸਤ ਕੀਤਾ ਜਾਵੇਗਾ ਲਗਭਗ 250 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇਹ ਪ੍ਰਾਜੈਕਟ ਐਗਜ਼ੀਕਨ ਈਵੈਂਟਸ ਮੀਡੀਆ ਸਲਿਊਸ਼ਨਜ਼ ਲਿਮਟਿਡ ਵੱਲੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਲਈ ਰਿਆਇਤ ਦੀ ਮਿਆਦ 15 ਸਾਲ ਹੋਵੇਗੀ।

ਮੰਤਰੀ ਨੇ ਕਿਹਾ, “ਇਸ ਪ੍ਰਾਜੈਕਟ ਤਹਿਤ ਵੱਡੇ ਪੱਧਰ ’ਤੇ ਕੌਮੀ ਅਤੇ ਕੌਮਾਂਤਰੀ ਸਮਾਗਮਾਂ ਦੀ ਮੇਜ਼ਬਾਨੀ ਕਰਨ ਲਈ ਇੱਕ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਬਣਾਇਆ ਜਾਵੇਗਾ, ਜੋ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਨਾਲ ਲੈਸ ਹੋਵੇਗਾ।’’”ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ ਦੋ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ। ਪਹਿਲਾ ਪੜਾਅ 31 ਦਸੰਬਰ 2026 ਤੱਕ ਅਤੇ ਦੂਜਾ ਪੜਾਅ 31 ਦਸੰਬਰ 2027 ਤੱਕ ਪੂਰਾ ਕਰਨ ਦਾ ਟੀਚਾ ਹੈ।

ਬੁਨਿਆਦੀ ਢਾਂਚੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਈ.ਸੀ.ਸੀ. ਵਿੱਚ ਲਾਰਜ-ਸਪੈਨ ਕਾਲਮ-ਫ੍ਰੀ ਪ੍ਰਦਰਸ਼ਨੀ ਹਾਲ ਹੋਣਗੇ, ਜਿਸ ਵਿੱਚ ਲਗਭਗ 40,000 ਵਰਗ ਫੁੱਟ ਅਤੇ 15,000 ਵਰਗ ਫੁੱਟ ਦੇ ਦੋ ਵੱਡੇ ਹਾਲ ਸਮੇਤ ਲਗਭਗ 15,000 ਵਰਗ ਫੁੱਟ ਵਿੱਚ ਫੈਲੇ ਰਿਟੇਲ, ਫੂਡ ਅਤੇ ਬੈਵਰਿਜ ਜ਼ੋਨ ਅਤੇ ਲਗਭਗ 1000 ਵਾਹਨਾਂ ਲਈ ਪਾਰਕਿੰਗ ਬੁਨਿਆਦੀ ਢਾਂਚਾ ਵੀ ਸ਼ਾਮਲ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਸਹੂਲਤ ਵਿੱਚ ਵਿਸ਼ਵ ਪੱਧਰੀ ਲੈਂਡਸਕੇਪਡ ਜਨਤਕ ਥਾਵਾਂ ਅਤੇ ਸਮਾਗਮ ਕਰਨ ਲਈ ਖੁੱਲ੍ਹੇ ਜਨਤਕ ਖੇਤਰ ਵੀ ਸ਼ਾਮਲ ਹੋਣਗੇ।

ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਈ.ਸੀ.ਸੀ. ਇੱਕ ਲਚਕਦਾਰ, ਬਹੁ-ਕਾਰਜਸ਼ੀਲ ਸਥਾਨ ਵਜੋਂ ਕੰਮ ਕਰੇਗਾ, ਜੋ 5,000 ਤੋਂ 10,000 ਡੈਲੀਗੇਟਾਂ ਦੇ ਨਾਲ ਕਾਨਫਰੰਸਾਂ ਅਤੇ ਸੰਮੇਲਨਾਂ ਦੀ ਮੇਜ਼ਬਾਨੀ ਕਰਨ, 2,000 ਲੋਕਾਂ ਦੀ ਸਹੂਲਤ ਲਈ ਲਗਭਗ 20,000 ਵਰਗ ਫੁੱਟ ਦੇ ਮਿਲਣ –ਗਿਲਣ ਵਾਲੇ ਖੇਤਰਾਂ, 200 ਤੋਂ 500 ਬੂਥਾਂ ਵਾਲੇ ਵਪਾਰਕ ਮੇਲੇ ਅਤੇ ਪ੍ਰਦਰਸ਼ਨੀਆਂ, 1000 ਤੋਂ 10000 ਸਰੋਤਿਆਂ ਵਾਲੇ ਕਾਰਪੋਰੇਟ ਸਮਾਗਮ, 1000 ਤੋਂ 10000 ਲੋਕਾਂ ਲਈ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਅਤੇ 15000 ਲੋਕਾਂ ਤੱਕ ਸਮਾਜਿਕ ਸਮਾਗਮਾਂ ਦੀ ਮੇਜ਼ਬਾਨੀ ਕਰਨ ਦੇ ਸਮਰੱਥ ਹੈ।”

ਆਧੁਨਿਕ ਡਿਜ਼ਾਈਨ ਅਤੇ ਸਥਿਰਤਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਹੂਲਤ ਤਹਿਤ ਉੱਨਤ ਕਾਲਮ-ਫ੍ਰੀ ਢਾਂਚਾਗਤ ਪ੍ਰਣਾਲੀਆਂ, ਕੁਸ਼ਲ ਟ੍ਰੈਫਿਕ ਸਰਕੂਲੇਸ਼ਨ ਅਤੇ ਲਾਜਿਸਟਿਕਸ ਯੋਜਨਾਬੰਦੀ, ਆਧੁਨਿਕ ਐਮ.ਈ.ਪੀ., ਏ.ਵੀ. ਅਤੇ ਆਈਟੀ ਪ੍ਰਣਾਲੀਆਂ ਦਾ ਏਕੀਕਰਨ, ਐਨਬੀਸੀ ਦੀ ਪਾਲਣਾ, ਅੱਗ ਸੁਰੱਖਿਆ ਅਤੇ ਪਹੁੰਚਯੋਗਤਾ ਮਿਆਰਾਂ ਅਤੇ ਗ੍ਰਿਹਾ 5-ਸਟਾਰ ਟਿਕਾਊ ਡਿਜ਼ਾਈਨ ਸਿਧਾਂਤਾਂ ਨੂੰ ਅਪਣਾਉਣਾ ਸ਼ਾਮਲ ਹੋਵੇਗਾ।

ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਇਹ ਕਨਵੈਨਸ਼ਨ ਅਤੇ ਪ੍ਰਦਰਸ਼ਨੀ ਕੇਂਦਰ ਪੰਜਾਬ ਲਈ ਇੱਕ ਨੁਹਾਰ-ਬਦਲੂ ਪ੍ਰਾਜੈਕਟ ਹੋਵੇਗਾ। ਇਹ ਗਲੋਬਲ ਪ੍ਰੋਗਰਾਮਾਂ ਦੀ ਮੇਜ਼ਬਾਨੀ ਕਰਨ, ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਵੱਡੇ ਪੱਧਰ ’ਤੇ ਰੁਜ਼ਗਾਰ ਪੈਦਾ ਕਰਨ ਦੀ ਸਾਡੀ ਸਮਰੱਥਾ ਨੂੰ ਪ੍ਰਭਾਵੀ ਢੰਗ ਨਾਲ ਵਾਧਾ ਕਰੇਗਾ। ਮੋਹਾਲੀ ਇੱਕ ਆਧੁਨਿਕ ਸ਼ਹਿਰੀ ਅਤੇ ਤਕਨਾਲੋਜੀ ਹੱਬ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ ਅਤੇ ਅਜਿਹਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਇਸਦੇ ਵਿਕਾਸ ਦੀ ਰਫ਼ਤਾਰ ਵਿੱਚ ਨੂੰ ਹੋਰ ਤੇਜ਼ੀ ਲਿਆਵੇਗਾ।”

ਆਰਥਿਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੰਜ ਸਾਲਾਂ ਵਿੱਚ 15000 ਤੋਂ 25000 ਦੇ ਵਿਚਕਾਰ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਸੈਰ-ਸਪਾਟਾ, ਪਰਾਹੁਣਚਾਰੀ ਅਤੇ ਸਹਾਇਕ ਖੇਤਰਾਂ ਨੂੰ ਹੁਲਾਰਾ ਦਿੰਦੇ ਹੋਏ, ਇੱਕ ਮੋਹਰੀ ਮਾਈਸ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰੇਗਾ।

ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ, “ਇਹ ਪ੍ਰਾਜੈਕਟ ਮੋਹਾਲੀ ਨੂੰ 21ਵੀਂ ਸਦੀ ਦੇ ਆਈਟੀ ਅਤੇ ਸੇਵਾਵਾਂ ਦੇ ਹੱਬ ਵਜੋਂ ਵਿਕਸਤ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਵਧਾਉਣ, ਨਿਵੇਸ਼ਕ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰੀ ਸਹਿਯੋਗ ਅਤੇ ਸਮਾਗਮਾਂ ਨੂੰ ਸਮਰਥਨ ਦੇਣ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਬਣਾਉਣ ਦੇ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਮੇਲ ਖਾਂਦਾ ਹੈ।”ਪ੍ਰੈਸ ਕਾਨਫਰੰਸ ਦੌਰਾਨ ਐਗਜ਼ੀਕਨ ਗਰੁੱਪ ਦੇ ਚੇਅਰਮੈਨ ਐਮ. ਕਿਊ. ਸਈਦ, ਪੁੱਡਾ ਦੇ ਏ.ਸੀ.ਏ. ਵਿਕਾਸ ਹੀਰਾ, ਪ੍ਰਾਜੈਕਟ ਦੇ ਆਰਕੀਟੈਕਟ ਸੰਜੇ ਸੂਰਿਯਾ ਅਤੇ ਰਾਹੁਲ ਸ਼ਾਹ, ਡਾਇਰੈਕਟਰ ਮੌਜੂਦ ਸਨ।

10 ਲੱਖ ਦਾ ਕੈਸ਼ਲੈੱਸ ਕਵਰ ਯਕੀਨੀ ਬਣਾਉਂਦਾ ਹੈ ਕਿ ਮਾਂਵਾਂ ਅਤੇ ਨਵਜਾਤ ਬੱਚਿਆਂ ਨੂੰ ਜਨਮ ਦੇ ਪਹਿਲੇ ਘੰਟਿਆਂ ਤੋਂ ਹੀ ਗੰਭੀਰ ਇਲਾਜ ਮਿਲੇ
*ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ*

*10 ਲੱਖ ਦਾ ਕੈਸ਼ਲੈੱਸ ਕਵਰ ਯਕੀਨੀ ਬਣਾਉਂਦਾ ਹੈ ਕਿ ਮਾਂਵਾਂ ਅਤੇ ਨਵਜਾਤ ਬੱਚਿਆਂ ਨੂੰ ਜਨਮ ਦੇ ਪਹਿਲੇ ਘੰਟਿਆਂ ਤੋਂ ਹੀ ਗੰਭੀਰ ਇਲਾਜ ਮਿਲੇ*

*ਚੰਡੀਗੜ੍ਹ, 8 ਅਪ੍ਰੈਲ 2026:* ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ,"ਇਲਾਜ ਦੀ ਚਿੰਤਾ ਕਰੋ, ਬਿਲਾਂ ਦੀ ਨਹੀਂ। ਸਰਕਾਰ ਤੁਹਾਡੀ ਜੇਬ ਬਣੇਗੀ।" ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਾਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ।

ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਦੀ ਮਦਦ ਨਾਲ ਹਾਲਾਤ ਸੰਭਲ ਗਏ।

ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ।ਭਾਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟੀ ਸਲੂਨ ਚਲਾਉਂਦੇ ਹਨ, ਨੇ ਕਿਹਾ,"ਡਾਕਟਰਾਂ ਨੇ ਦੱਸਿਆ ਕਿ ਮੇਰੀ ਧੀ ਦੇ ਦਿਲ ਵਿੱਚ ਛੇਦ ਹੈ। ਉਸਦਾ ਇਲਾਜ ਦੋ ਵੱਖ-ਵੱਖ ਹਸਪਤਾਲਾਂ ਵਿੱਚ ਹੋਇਆ ਅਤੇ ਸਿਹਤ ਕਾਰਡ ਹੇਠ ₹2.77 ਲੱਖ ਦਾ ਸਾਰਾ ਖਰਚਾ ਕਵਰ ਹੋ ਗਿਆ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯੋਜਨਾ ਯਕੀਨੀ ਬਣਾਉਂਦੀ ਹੈ ਕਿ ਕਿਸੇ ਵੀ ਪਰਿਵਾਰ ਨੂੰ ਸਿਹਤ ਅਤੇ ਆਰਥਿਕ ਮੁਸ਼ਕਲਾਂ ਵਿੱਚੋਂ ਕਿਸੇ ਇੱਕ ਦੀ ਚੋਣ ਨਾ ਕਰਨੀ ਪਵੇ।

ਇਸ ਯੋਜਨਾ ਹੇਠ ਹਰ ਮਾਂ ਅਤੇ ਨਵਜਾਤ ਬੱਚੇ ਨੂੰ ਸਾਲਾਨਾ ₹10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮਿਲ ਸਕਦਾ ਹੈ—ਚਾਹੇ ਸਰਕਾਰੀ ਹਸਪਤਾਲ ਹੋਵੇ ਜਾਂ ਸੂਚੀਬੱਧ ਨਿੱਜੀ ਹਸਪਤਾਲ—ਅਤੇ ਇਹ ਸਹੂਲਤ ਬੱਚੇ ਦੇ ਜਨਮ ਦੇ ਪਹਿਲੇ ਘੰਟਿਆਂ ਤੋਂ ਹੀ ਉਪਲਬਧ ਹੁੰਦੀ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਕਿਹਾ,"ਅਸੀਂ ਪਿੰਡਾਂ ਵਿੱਚ ਪ੍ਰੋਗਰਾਮ ਚਲਾ ਰਹੇ ਹਾਂ ਤਾਂ ਜੋ ਪਰਿਵਾਰ ਸਮੇਂ 'ਤੇ ਜਾਂਚ ਕਰਵਾਉਣ ਅਤੇ ਇਲਾਜ ਵਿੱਚ ਦੇਰੀ ਨਾ ਕਰਨ।"ਪਿਛਲੇ ਤਿੰਨ ਮਹੀਨਿਆਂ ਵਿੱਚ ਹੀ 6,000 ਤੋਂ ਵੱਧ ਨਵਜਾਤ ਮਾਮਲਿਆਂ ਦਾ ਇਲਾਜ ਇਸ ਯੋਜਨਾ ਹੇਠ ਕੀਤਾ ਗਿਆ ਹੈ, ਜੋ ਨਵਜਾਤ ਬੱਚਿਆਂ ਨੂੰ ਸਮੇਂ ਸਿਰ ਚਿਕਿਤਸਕ ਸੇਵਾ ਦੇਣ ਵਿੱਚ ਯੋਜਨਾ ਦੀ ਵਧ ਰਹੀ ਪਹੁੰਚ ਨੂੰ ਦਰਸਾਉਂਦਾ ਹੈ।

ਇਹ ਯੋਜਨਾ ਜਨਮ ਦੇ ਸਮੇਂ ਘੱਟ ਵਜ਼ਨ, ਸਮੇਂ ਤੋਂ ਪਹਿਲਾਂ ਜਨਮ, ਸੰਕਰਮਣ ਅਤੇ ਹੋਰ ਨਵਜਾਤ ਜਟਿਲਤਾਵਾਂ ਦੇ ਇਲਾਜ ਵਿੱਚ ਮਦਦ ਕਰਦੀ ਹੈ ਅਤੇ ਮਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਤੋਂ ਬਾਅਦ ਦੀਆਂ ਸਿਹਤ ਸੇਵਾਵਾਂ ਨੂੰ ਵੀ ਮਜ਼ਬੂਤ ਬਣਾਉਂਦੀ ਹੈ।

ਦਿਲਜੋਤ ਦਾ ਮਾਮਲਾ ਇਕੱਲਾ ਨਹੀਂ ਹੈ। ਸਾਰੇ ਪੰਜਾਬ ਵਿੱਚ ਹੁਣ ਪਰਿਵਾਰ ਨਵਜਾਤ ਬੱਚਿਆਂ ਨੂੰ ਸ਼ੁਰੂਆਤੀ ਦਿਨਾਂ ਵਿੱਚ ਹੀ ਇਲਾਜ ਲਈ ਹਸਪਤਾਲ ਲੈ ਕੇ ਆ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਲਾਜ ਦਾ ਖਰਚਾ ਉਨ੍ਹਾਂ ਨੂੰ ਨਹੀਂ ਝੱਲਣਾ ਪਵੇਗਾ।

ਬਠਿੰਡਾ ਦੇ ਅੱਗਰਵਾਲ ਹਸਪਤਾਲ ਵਿੱਚ ਇੱਕ ਨਵਜਾਤ, ਜਿਸ ਨੂੰ ਗੰਭੀਰ ਪੀਲੀਆ ਅਤੇ ਸਾਂਹ ਲੈਣ ਵਿੱਚ ਦਿੱਕਤ ਸੀ, ਦਾ ਲਗਭਗ ₹1 ਲੱਖ ਦਾ ਇਲਾਜ ਪੂਰੀ ਤਰ੍ਹਾਂ ਇਸ ਯੋਜਨਾ ਹੇਠ ਕਵਰ ਕੀਤਾ ਗਿਆ।

ਪਟਿਆਲਾ ਦੇ ਗਢਾਇਆ ਪਿੰਡ ਦੇ ਮਨਕੀਰਤ ਸਿੰਘ ਨੂੰ ਜਨਮ ਤੋਂ ਕੁਝ ਦਿਨਾਂ ਬਾਅਦ ਪੀਲੀਆ ਅਤੇ ਸਾਂਹ ਦੀ ਸਮੱਸਿਆ ਲਈ ਇਲਾਜ ਦੀ ਲੋੜ ਪਈ। ਉਸਦੇ ਪਿਤਾ ਬਲਵਿੰਦਰ ਸਿੰਘ ਨੇ ਕਿਹਾ,"ਮੇਰੇ ਪੁੱਤਰ ਦਾ ਜਨਮ 25 ਮਾਰਚ ਨੂੰ ਹੋਇਆ ਸੀ ਅਤੇ ਉਸਨੂੰ ਕੁਝ ਸਮੱਸਿਆਵਾਂ ਸਨ। ਅਸੀਂ ਉਸਦੀ ਸਿਹਤ ਲਈ ਚਿੰਤਿਤ ਸੀ, ਪਰ ਇਸ ਤੋਂ ਵੱਧ ਚਿੰਤਾ ਸਾਨੂੰ ਖਰਚੇ ਦੀ ਸੀ। ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਜਨਾ ਦਾ ਧੰਨਵਾਦ ਕਰਦੇ ਹਾਂ, ਕਿ ਸਾਰਾ ਖਰਚਾ ਕਵਰ ਹੋ ਗਿਆ।"

ਫ਼ਰੀਦਕੋਟ ਦੇ ਕੋਟਕਪੂਰਾ ਦੀ ਬਿਮਲਾ ਰਾਣੀ ਨੇ ਹਾਲ ਹੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ, ਜਿਸਨੂੰ ਨਵਜਾਤ ਦੇਖਭਾਲ ਦੀ ਲੋੜ ਸੀ। ਪਰਿਵਾਰ ਦੇ ਇੱਕ ਮੈਂਬਰ ਮੁਤਾਬਕ, ਉਸਦਾ ਅਠਾਰਾਂ ਦਿਨਾਂ ਦਾ ਬੱਚਾ ਹੁਣ ਸੁਰੱਖਿਅਤ ਤਰੀਕੇ ਨਾਲ ਇਸ ਯੋਜਨਾ ਹੇਠ ਇਲਾਜ ਲੈ ਰਿਹਾ ਹੈ।

ਇਹ ਮਾਮਲੇ ਇੱਕ ਵਧ ਰਹੀ ਰੁਝਾਨ ਨੂੰ ਦਰਸਾਉਂਦੇ ਹਨ। ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ, ਪੰਜਾਬ ਭਰ ਵਿੱਚ ਹੋਰ ਪਰਿਵਾਰ ਮਾਂਵਾਂ ਅਤੇ ਨਵਜਾਤਾਂ ਨੂੰ ਪਹਿਲੇ 72 ਘੰਟਿਆਂ ਵਿੱਚ ਹੀ ਹਸਪਤਾਲ ਲੈ ਕੇ ਆ ਰਹੇ ਹਨ, ਜਿਸ ਨਾਲ ਸਿਹਤ ਨਤੀਜੇ ਬਿਹਤਰ ਹੋ ਰਹੇ ਹਨ ਅਤੇ ਦੇਰੀ ਨਾਲ ਵਧਣ ਵਾਲੀਆਂ ਜਟਿਲਤਾਵਾਂ ਘੱਟ ਰਹੀਆਂ ਹਨ।

ਪੰਜਾਬ ਸਰਕਾਰ ਲੋਕਾਂ ਨੂੰ ਲਗਾਤਾਰ ਪ੍ਰੇਰਿਤ ਕਰ ਰਹੀ ਹੈ ਕਿ ਉਹ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ਦੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਵਾਉਣ, ਤਾਂ ਜੋ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੈਸ਼ਲੈੱਸ ਇਲਾਜ ਦੇ ਲਾਭ ਲਏ ਜਾ ਸਕਣ।

ਸਾਲ 2022 ਤੋਂ ਔਰਤਾਂ ਨੇ 34.63 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ*

*ਬੱਸ ਫਲੀਟ ਦੇ ਵਿਸਥਾਰ ਨਾਲ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਲੋਕ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਦਾ ਲਾਭ ਲੈ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਗਲੇ ਮਹੀਨੇ ਪੀ.ਆਰ.ਟੀ.ਸੀ. ਫਲੀਟ ਵਿੱਚ 254 ਸਧਾਰਨ ਅਤੇ 100 ਮਿੰਨੀ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, 309 ਹੋਰ ਬੱਸਾਂ ਲਈ ਵੀ ਟੈਂਡਰ ਜਾਰੀ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਔਰਤਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ ਦੇ ਬਾਵਜੂਦ, ਪੀ.ਆਰ.ਟੀ.ਸੀ. ਦੇ ਮਾਲੀਏ ਵਿੱਚ ਹੋਇਆ 53 ਫੀਸਦ ਦਾ ਪ੍ਰਭਾਵਸ਼ਾਲੀ ਵਾਧਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਾਲ 2022 ਤੋਂ ਔਰਤਾਂ ਨੇ 34.63 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਿਛਲੇ 4 ਸਾਲਾਂ ਵਿੱਚ ਪਟਿਆਲਾ ਦਿਹਾਤੀ ਦੇ ਵਿਕਾਸ 'ਤੇ 400 ਕਰੋੜ ਰੁਪਏ ਖਰਚੇ ਗਏ, ਜਿਸ ਨਾਲ ਪੂਰੇ ਖੇਤਰ 'ਚ ਵੱਡੇ ਸੁਧਾਰ ਹੋਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਤੇਜ਼ੀ ਨਾਲ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਿਹੈ, ਅਸੀਂ 75 ਸਾਲਾਂ ਦੀ ਅਣਗਹਿਲੀ ਦੇ ਪਾੜੇ ਨੂੰ ਪੂਰਨ ਲਈ ਵਿਕਾਸ ਦੀ ਗਤੀ 'ਚ ਤੇਜ਼ੀ ਲਿਆ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*650 ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ, 300 ਹੋਰ ਬੱਸਾਂ ਬੇੜੇ 'ਚ ਜਲਦੀ ਸ਼ਾਮਲ ਕੀਤੀਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਟਿਆਲਾ; 6 ਅਪ੍ਰੈਲ 2026* : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ 'ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਆਪਣੀ ਸਰਕਾਰ ਦੀ ਦੋਹਰੀ ਪਹੁੰਚ ਨੂੰ ਉਜਾਗਰ ਕੀਤਾ।

ਬੱਸ ਫਲੀਟ ਵਿਚ ਵਾਧੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪਟਿਆਲਾ ਵਿੱਚ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਪੀ.ਆਰ.ਟੀ.ਸੀ. ਫਲੀਟ ਵਿੱਚ ਸ਼ਾਮਲ ਕੀਤਾ ਗਿਆ। ਇਹ ਸਿਰਫ਼ ਆਵਾਜਾਈ ਸਹੂਲਤਾਂ ਵਿੱਚ ਸੁਧਾਰ ਨਹੀਂ, ਸਗੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਵਧੇਰੇ ਆਰਾਮਦਾਇਕ ਯਾਤਰਾ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਜਨਤਕ ਆਵਾਜਾਈ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਆਉਣ ਵਾਲੇ ਦਿਨਾਂ ਵਿੱਚ 300 ਤੋਂ ਵੱਧ ਹੋਰ ਬੱਸਾਂ ਪੀ.ਆਰ.ਟੀ.ਸੀ. ਫਲੀਟ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਸਰਕਾਰ ਜਨਤਕ ਸਹੂਲਤ ਦੇ ਵਿਸਥਾਰ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਵਿਸਥਾਰ ਦੇ ਪੈਮਾਨੇ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਮਈ 2026 ਦੇ ਅੰਤ ਤੱਕ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 254 ਸਧਾਰਨ ਅਤੇ 100 ਮਿੰਨੀ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ 309 ਹੋਰ ਬੱਸਾਂ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਦੇ ਟਰਾਂਸਪੋਰਟ ਨੈੱਟਵਰਕ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਇਸ ਨਾਲ 681 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰਾਹ ਵੀ ਪੱਧਰਾ ਹੋਵੇਗਾ,। ” ਉਨ੍ਹਾਂ ਕਿਹਾ, “2024 ਦੌਰਾਨ ਪੀਆਰਟੀਸੀ ਦੇ ਬੇੜੇ ਵਿੱਚ ਲਗਭਗ 110 ਬੱਸਾਂ ਸ਼ਾਮਲ ਕੀਤੀਆਂ ਗਈਆਂ, ਜਿਸ ਨਾਲ 165 ਵਿਅਕਤੀਆਂ ਨੂੰ ਰੁਜ਼ਗਾਰ ਮਿਲਿਆ ਸੀ।” ਉਨ੍ਹਾਂ ਅੱਗੇ ਕਿਹਾ, “309 ਹੋਰ ਬੱਸਾਂ ਨੂੰ ਸ਼ਾਮਲ ਕਰਨ ਲਈ ਵੀ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ 928 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ।’’”

ਨਿਗਮ ਦੀ ਸੁਧਰੀ ਵਿੱਤੀ ਹਾਲਤ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੀ.ਆਰ.ਟੀ.ਸੀ. ਨੇ ਕੁੱਲ ਮਾਲੀਏ ਵਿੱਚ 53 ਫੀਸਦੀ ਵਾਧਾ ਦਰਜ ਕੀਤਾ ਹੈ, ਜੋ ਵਿੱਤੀ ਸਾਲ 2021-22 ਵਿੱਚ 607.09 ਕਰੋੜ ਰੁਪਏ ਦੇ ਮੁਕਾਬਲੇ 2024-25 ਵਿੱਚ ਵੱਧ ਕੇ 927.83 ਕਰੋੜ ਰੁਪਏ ਹੋ ਗਿਆ ਹੈ।” ਉਨ੍ਹਾਂ ਅੱਗੇ ਕਿਹਾ,“ਮੌਜੂਦਾ ਵਿੱਤੀ ਸਾਲ 2025-26 ਵਿੱਚ, ਪੀ.ਆਰ.ਟੀ.ਸੀ. ਦੇ ਕੁੱਲ ਮਾਲੀਏ ਵਿੱਚ 950 ਕਰੋੜ ਰੁਪਏ ਨੂੰ ਪਾਰ ਕਰਨ ਦੀ ਆਸ ਹੈ, ਜੋ ਲਗਭਗ 57 ਫੀਸਦੀ ਵਾਧੇ ਨੂੰ ਦਰਸਾਉਂਦਾ ਹੈ।”

’ਆਪ’ ਸਰਕਾਰ ਦੀ ਭਲਾਈ ਪ੍ਰਤੀ ਵਚਨਬੱਧਤਾ ਦ੍ਰਿੜਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘2022 ਤੋਂ, ਪੀਆਰਟੀਸੀ ਨੇ 1574 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੀਆਂ 34.63 ਕਰੋੜ ਮਹਿਲਾ ਯਾਤਰੀਆਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ, ਪੀ.ਆਰ.ਟੀ.ਸੀ. ਨੇ 2.21 ਕਰੋੜ ਦੀ ਮੁਫ਼ਤ ਐਚ.ਵੀ.ਏ.ਸੀ. ਬੱਸ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ , ਜਿਸ ਨਾਲ 9,529 ਯਾਤਰੀਆਂ ਨੂੰ ਪੰਜਾਬ ਵਿਚਲੇ ਅਤੇ ਬਾਹਰਲੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗਾ ਮੌਕਾ ਮਿਲਿਆ ।’’

ਆਵਾਜਾਈ ਦੇ ਵਿਸਥਾਰ ਨੂੰ ਵਿਆਪਕ ਵਿਕਾਸ ਨਾਲ ਜੋੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਬੱਸ ਬੇੜੇ ਦੇ ਵਿਸਥਾਰ ਨਾਲ, ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਲੋਕ ਸੁਰੱਖਿਅਤ ਅਤੇ ਅਰਾਮਦਾਇਕ ਯਾਤਰਾ ਕਰ ਸਕਣਗੇ।’’ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ ਅਤੇ ਸਰਕਾਰ ਦਹਾਕਿਆਂ ਦੇ ਪਾੜੇ ਨੂੰ ਪੂਰਨ ਲਈ ਯਤਨਾਂ ਵਿੱਚ ਹੋਰ ਤੇਜ਼ੀ ਲਿਆ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸਾਡੀ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਕੇ ਇਸਦੀ ਪੁਰਾਣੀ ਸ਼ਾਨ ਬਹਾਲੀ ਲਈ ਬਹੁ-ਆਯਾਮੀ ਵਿਕਾਸ ਕਰ ਰਹੀ ਹੈ।’’

ਖੇਤਰ ਵਿੱਚ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਪਟਿਆਲਾ ਦਿਹਾਤੀ ਹਲਕੇ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਵਿਕਾਸ ਕਾਰਜਾਂ ’ਤੇ ਲਗਭਗ 400 ਕਰੋੜ ਰੁਪਏ ਖਰਚ ਕੀਤੇ, ਜਿਸ ਨਾਲ ਇਸਦੀ ਸਮੁੱਚੀ ਨੁਹਾਰ ਹੀ ਬਦਲ ਗਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਾਲ 2022 ਤੋਂ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਨਿਵੇਸ਼ ਨਿਰੰਤਰ ਕੀਤੇ ਗਏ ਹਨ।

ਖੇਤੀਬਾੜੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਤੀ ਖੇਤਰ ਨੂੰ ਮੁੜ ਲਾਹੇਵੰਦ ਬਣਾਉਣ ਲਈ ਸਾਡੀ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰਾਹੀਂ ਵੱਖ-ਵੱਖ ਪਹਿਲਕਦਮੀਆਂ ’ਤੇ 60 ਕਰੋੜ ਰੁਪਏ ਖਰਚ ਕੀਤੇ ਹਨ।’’”

ਸਿਹਤ ਸੰਭਾਲ ਵਿੱਚ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਪਿਛਲੇ ਚਾਰ ਸਾਲਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਰਾਹੀਂ ਤਿੰਨ ਪ੍ਰਾਜੈਕਟਾਂ ’ਤੇ 7.91 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦੋਂ ਕਿ ਇਸ ਸਮੇਂ ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ’ਤੇ ਵਾਧੂ 14.54 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।"

ਸਿੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਕੂਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਰਕਾਰ ਨੇ ਸਾਲ 2022 ਅਤੇ ਸਾਲ 2026 ਵਿਚਕਾਰ ਸਕੂਲ ਸਿੱਖਿਆ ਵਿਭਾਗ ਰਾਹੀਂ ਅੱਠ ਪ੍ਰੋਜੈਕਟਾਂ 'ਤੇ 825.22 ਕਰੋੜ ਰੁਪਏ ਖਰਚ ਕੀਤੇ ਹਨ। ਇਸ ਤੋਂ ਇਲਾਵਾ ਇਸ ਸਮੇਂ 80.92 ਕਰੋੜ ਰੁਪਏ ਦੇ ਕਈ ਹੋਰ ਪ੍ਰੋਜੈਕਟ ਚੱਲ ਰਹੇ ਹਨ।”

ਬੁਨਿਆਦੀ ਢਾਂਚੇ 'ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਨਿਰਮਾਣ ਵਿਭਾਗ ਰਾਹੀਂ 17 ਕੰਮਾਂ 'ਤੇ 6.71 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦੋਂ ਕਿ 21.02 ਕਰੋੜ ਰੁਪਏ ਦੀ ਲਾਗਤ ਨਾਲ 11 ਹੋਰ ਕੰਮ ਚਲ ਰਹੇ ਹਨ। ਇਸ ਤੋਂ ਇਲਾਵਾ 21 ਹੋਰ ਪ੍ਰੋਜੈਕਟਾਂ 'ਤੇ 23.03 ਕਰੋੜ ਰੁਪਏ ਖਰਚ ਕੀਤੇ ਜਾਣਗੇ।”

ਪੇਂਡੂ ਬੁਨਿਆਦੀ ਢਾਂਚੇ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਮੰਡੀ ਬੋਰਡ ਰਾਹੀਂ ਅੱਠ ਕੰਮਾਂ 'ਤੇ 12.98 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੁਰੰਮਤ, ਨਵੀਂ ਉਸਾਰੀ ਅਤੇ ਮੰਡੀ ਬੁਨਿਆਦੀ ਢਾਂਚੇ ਦਾ ਵਿਸਥਾਰ ਸ਼ਾਮਲ ਹੈ। ਇਸ ਤੋਂ ਕੰਮ ਪ੍ਰਗਤੀ ਅਧੀਨ ਹਨ।”

ਹੜ੍ਹ ਰੋਕਥਾਮ ਦੇ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਲ 2022 ਤੋਂ ਦਰਿਆਵਾਂ ਦੀ ਸਫਾਈ ਅਤੇ ਹੜ੍ਹ ਕੰਟਰੋਲ ਕਾਰਜਾਂ 'ਤੇ 1.27 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਕਈ ਹੋਰ ਪ੍ਰੋਜੈਕਟ ਚੱਲ ਰਹੇ ਹਨ।"

ਸ਼ਹਿਰੀ ਅਤੇ ਸੀਵਰੇਜ ਬੁਨਿਆਦੀ ਢਾਂਚੇ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੀਵਰੇਜ ਬੋਰਡ ਰਾਹੀਂ ਦੋ ਕੰਮਾਂ 'ਤੇ 1.34 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦੋਂ ਕਿ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 366 ਕਰੋੜ ਰੁਪਏ ਦੇ ਦੋ ਵੱਡੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ।"

ਸ਼ਹਿਰੀ ਵਿਕਾਸ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਪਿਛਲੇ ਚਾਰ ਸਾਲਾਂ ਵਿੱਚ ਨਗਰ ਨਿਗਮ ਰਾਹੀਂ ਵਾਰਡਾਂ ਵਿੱਚ 114 ਕੰਮਾਂ 'ਤੇ 42.16 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਪ੍ਰੋਜੈਕਟ ਚੱਲ ਰਹੇ ਹਨ ਅਤੇ ਕਈ ਪ੍ਰਗਤੀ ਅਧੀਨ ਹਨ।"

ਪਾਣੀ ਦੀ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਭੂਮੀ ਸੰਭਾਲ ਵਿਭਾਗ ਰਾਹੀਂ ਭੂਮੀਗਤ ਪਾਈਪਲਾਈਨਾਂ ਅਤੇ ਪਾਣੀ ਦੀ ਸੰਭਾਲ ਕਾਰਜਾਂ 'ਤੇ 1.24 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ ਚੱਲ ਰਹੇ ਅਤੇ ਨਵੇਂ ਪ੍ਰੋਜੈਕਟਾਂ ਨਾਲ ਇਸ ਨੂੰ ਹੋਰ ਮਜ਼ਬੂਤੀ ਮਿਲੇਗੀ।"

ਉਨ੍ਹਾਂ ਨੇ ਪੇਂਡੂ ਵਿਕਾਸ, ਪਟਿਆਲਾ ਵਿਕਾਸ ਅਥਾਰਟੀ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ, ਪੰਚਾਇਤੀ ਰਾਜ, ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਵਿਭਾਗਾਂ ਵਿੱਚ ਨਿਵੇਸ਼ਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜੀਵਨ ਗੁਣਵੱਤਾ ਵਿੱਚ ਸੁਧਾਰ ਲਈ ਵਿਆਪਕ ਪੱਧਰ ‘ਤੇ ਕੰਮ ਚੱਲ ਰਹੇ ਹਨ।

ਲੋਕਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, "ਇਨ੍ਹਾਂ ਵਿਕਾਸ ਕਾਰਜਾਂ ਨੂੰ ਉਸੇ ਰਫ਼ਤਾਰ ਨਾਲ ਜਾਰੀ ਰੱਖਣ ਲਈ, ਸਾਨੂੰ ਤੁਹਾਡੇ ਸਾਰਿਆਂ ਦੇ ਸਮਰਥਨ ਅਤੇ ਸਹਿਯੋਗ ਦੀ ਲੋੜ ਹੈ।" ਉਨ੍ਹਾਂ ਅੱਗੇ ਕਿਹਾ, "ਮੈਨੂੰ ਵਿਸ਼ਵਾਸ ਹੈ ਕਿ ਜਿਵੇਂ ਤੁਸੀਂ ਪਿਛਲੀਆਂ ਚੋਣਾਂ ਵਿੱਚ ਸਾਡੀ ਪਾਰਟੀ ਨੂੰ ਦਿਲੋਂ ਸਮਰਥਨ ਦਿੱਤਾ ਸੀ, ਉਸੇ ਤਰ੍ਹਾਂ 2027 ਦੀਆਂ ਚੋਣਾਂ ਵਿੱਚ ਵੀ ਦੇਵੋਗੇ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ*

* *ਜੈਤੋ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ 8 ਕਰੋੜ ਰੁਪਏ ਦੀ ਲਾਗਤ ਨਾਲ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *1,200 ਘਰਾਂ ਨੂੰ ਸਾਫ਼ ਪਾਣੀ ਦੀ ਸਪਲਾਈ ਲਈ 3.01 ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਵਿਛਾਈ ਜਾਵੇਗੀ ਅਤੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਨਵਾਂ ਖੇਡ ਸਟੇਡੀਅਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਤੋਂ ਤੰਗ ਆ ਕੇ ਲੋਕਾਂ ਨੇ 2022 ਵਿੱਚ ’ਝਾੜੂ’ ਦੀ ਸਰਕਾਰ ਲਿਆਂਦੀ, ਉਦੋਂ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਸਾਕਾਰ ਹੋਣੇ ਸ਼ੁਰੂ ਹੋਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਦੇਸ਼ ਦੇ ਕਰੋੜਾਂ ਲੋਕ ਗਰੀਬੀ ਵਿੱਚ ਕੱਟ ਰਹੇ ਹਨ ਜ਼ਿੰਦਗੀ, ਗੈਸ ਸਿਲੰਡਰ ਮਿਲ ਨਹੀਂ ਰਹੇ, ਪਰ ਪ੍ਰਧਾਨ ਮੰਤਰੀ ਮੋਦੀ ਵਿਦੇਸ਼ ਯਾਤਰਾ ਅਤੇ ਰੈਲੀਆਂ ਨੂੰ ਸੰਬੋਧਨ ਕਰਨ ‘ਚ ਰੁੱਝੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਵਿਰੋਧੀ ਪਾਰਟੀਆਂ ਰਿਸ਼ਤੇਦਾਰਾਂ, ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਟਿਕਟਾਂ ਦਿੰਦੀਆਂ ਹਨ, ਜਦੋਂ ਕਿ ’ਆਪ’ ਸਿਰਫ਼ ਆਮ ਲੋਕਾਂ ਨੂੰ ਟਿਕਟ ਦਿੰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਜਵਾਬ ਦੇਵੇ ਕਿ ਉਨ੍ਹਾਂ ਨੇ ਆਪਣੀ ਸੱਤਾ ਦੌਰਾਨ ਪੰਜਾਬ ਦੇ ਲੋਕਾਂ ਲਈ ਕੀ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਜਿਸ ਦਿਨ ਜਲ੍ਹਿਆਂਵਾਲਾ ਬਾਗ ਵਿੱਚ ਸਾਡੇ 3,000 ਲੋਕਾਂ ਨੂੰ ਬੇਰਹਿਮੀ ਨਾਲ ਮਾਰਿਆ ਗਿਆ, ਉਸੇ ਸ਼ਾਮ ਮਜੀਠੀਆ ਪਰਿਵਾਰ ਮੀਟ ਦਾ ਲੁਤਫ਼ ਉਠਾ ਰਿਹਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *13 ਅਪ੍ਰੈਲ ਨੂੰ ਹੋਣ ਜਾ ਰਿਹਾ ਵਿਸ਼ੇਸ਼ ਇਜਲਾਸ ਬੇਅਦਬੀ ਵਿਰੋਧੀ ਕਾਨੂੰਨ ’ਤੇ ਮੋਹਰ ਲਾਏਗਾ, ਜਿਸ ਵਿੱਚ ਇੱਕ ਸਾਲ ਲਈ ਕੋਈ ਜ਼ਮਾਨਤ ਨਹੀਂ ਅਤੇ ਉਮਰ ਕੈਦ ਤੱਕ ਦੀ ਵਿਵਸਥਾ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *2027 ਵਿੱਚ ਲੋਕਾਂ ਨੂੰ 3 ਵਿੱਚੋਂ 1 ਕਲਮ ਚੁਣਨੀ ਹੋਵੇਗੀ, ਜਿਨ੍ਹਾਂ ਵਿੱਚੋਂ ਕਾਂਗਰਸ ਦੀ ਕਲਮ ਸਿੱਖ ਵਿਰੋਧੀ ਦੰਗਿਆਂ ਨਾਲ ਰੰਗੀ ਹੋਈ ਹੈ ਅਤੇ ਅਕਾਲੀ ਦਲ ਦੀ ਕਲਮ ‘ਚ ਸਿਆਹੀ ਹੀ ਨਹੀਂ ਬਚੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਤੀਜੀ ਕਲਮ ਸਾਡੀ ਹੈ, ਜੋ ਚੰਗੇ ਸਕੂਲ, ਹਸਪਤਾਲ ਅਤੇ ਸੜਕਾਂ ਬਣਾਉਂਦੀ ਹੈ, 10 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਦਾਨ ਕਰਦੀ ਹੈ ਅਤੇ ਔਰਤਾਂ ਨੂੰ 1,000 ਰੁਪਏ ਦਿੰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਫਰੀਦਕੋਟ, 5 ਅਪ੍ਰੈਲ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਝਾੜੂ’ (ਆਪ ਦਾ ਚੋਣ ਨਿਸ਼ਾਨ) ਲਈ 2022 ‘ਚ ਲੋਕਾਂ ਦੇ ਫਤਵੇ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦਾ ਮੁੱਢ ਬੰਨ੍ਹਿਆ ਸੀ, ਜੋ ਅੱਜ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ’ਆਪ’ ਦੇ ਸ਼ਾਸਨ ਮਾਡਲ ਦੀ ਤੁਲਨਾ ਵਿਰੋਧੀ ਪਾਰਟੀਆਂ ਨਾਲ ਕਰਦਿਆਂ ਕਿਹਾ ਕਿ ਜਿੱਥੇ ’ਆਪ’ ਪਾਰਟੀ ਸਾਫ਼ ਪਾਣੀ, ਸਿਹਤ ਸੰਭਾਲ, ਸਿੱਖਿਆ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਉਥੇ ਹੀ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਨਾਕਾਮ ਰਹੀਆਂ ਹਨ।

ਉਨ੍ਹਾਂ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਆਪਣੇ ਸ਼ਬਦੀ ਹਮਲੇ ਹੋਰ ਤਿੱਖੇ ਕਰਦਿਆਂ ਪਹਿਲਾਂ ਸੱਤਾ ਵਿੱਚ ਰਹੀਆਂ ਇਨ੍ਹਾਂ ਪਾਰਟੀਆਂ ਦੇ ਰਿਕਾਰਡ ’ਤੇ ਸਵਾਲ ਉਠਾਏ ਅਤੇ ਉਨ੍ਹਾਂ ’ਤੇ ਰਾਜਨੀਤੀ ਵਿੱਚ ਭਾਈ-ਭਤੀਜਾਵਾਦ ਅਤੇ ਅਪਰਾਧਿਕ ਤੱਤਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗਰੀਬੀ ਅਤੇ ਦਿਨੋਂ-ਦਿਨ ਵਧ ਰਹੀਆਂ ਮੁਸ਼ਕਲਾਂ ਲਈ ਕੇਂਦਰ ’ਤੇ ਵੀ ਨਿਸ਼ਾਨਾ ਸਾਧਿਆ।

13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਹੋਰ ਰਹੇ ਵਿਸ਼ੇਸ਼ ਇਜਲਾਸ ਵਿੱਚ ਇੱਕ ਸਾਲ ਤੱਕ ਕੋਈ ਜ਼ਮਾਨਤ ਨਾ ਹੋਣ ਅਤੇ ਉਮਰ ਕੈਦ ਦੀ ਵਿਵਸਥਾ ਵਾਲਾ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2027 ਦੀਆਂ ਚੋਣਾਂ ਨੂੰ ਆਪਣੀ ਸਰਕਾਰ ਦੇ ਹੱਕ ਵਿੱਚ ਸਪੱਸ਼ਟ ਮਾਹੌਲ ਐਲਾਨਦਿਆਂ ਕਿਹਾ ਕਿ ਜਿੱਥੇ ਕਾਂਗਰਸ ਦਾ ਨਾਤਾ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਦੰਗਿਆਂ ਨਾਲ ਜੁੜਿਆ ਰਿਹਾ ਹੈ, ਉਥੇ ਹੀ ਅਕਾਲੀ ਦਲ ਆਪਣੇ ਕਾਲੇ ਕੁਕਰਮਾਂ ਕਰਕੇ ਪੂਰੀ ਤਰ੍ਹਾਂ ਬਦਨਾਮ ਹੋ ਚੁੱਕਾ ਹੈ ਅਤੇ ਇਹ ਸਿਰਫ਼ ਉਨ੍ਹਾਂ ਦੀ ’ਆਪ’ ਪਾਰਟੀ ਹੈ, ਜੋ ਬਿਹਤਰ ਸ਼ਾਸਨ-ਅਧਾਰਤ “ ਇੱਕੋ ਇੱਕ ਬਦਲ ਹੈ ਅਤੇ "ਰੰਗਲਾ ਪੰਜਾਬ" ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ।

ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੈਤੋ ਦੀ ਧਰਤੀ ਨੇ ਹਮੇਸ਼ਾ ਇਤਿਹਾਸ ਲਿਖਿਆ ਹੈ, ਜਿਸਨੂੰ ਉਨ੍ਹਾਂ ਦੀ ਪਾਰਟੀ ਸਲਾਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਹਿਤ ਹੋਵੇ ਜਾਂ ਸੰਘਰਸ਼, ਜਦੋਂ ਵੀ ਕਿਸੇ ਵੀ ਖੇਤਰ ਵਿੱਚ ਲੋੜ ਪਈ, ਜੈਤੋ ਹਮੇਸ਼ਾ ਅੱਗੇ ਵਧਿਆ ਅਤੇ ਸਭ ਤੋਂ ਅੱਗੇ ਹੋ ਖੜ੍ਹਾ ਹੋਇਆ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀਆਂ ਨੂੰ ਪਾਈ ਗਈ ਹਰ ਵੋਟ ਗੁਰੂ ਅਤੇ ਗੁਰਬਾਣੀ ਦੀ ਬੇਅਦਬੀ ਦੇ ਹੱਕ ਵਿੱਚ ਫਤਵਾ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਹਰੇਕ ਵਿਅਕਤੀ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਮਹਾਨ ਗੁਰੂ ਸਾਹਿਬਾਨ ਦੀ ਬਾਣੀ ਦਾ ਨਿਰਾਦਰ ਕੀਤਾ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਨਿਰਦੋਸ਼ਾਂ ਉੱਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ। ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਘੋਰ ਨਿਰਾਦਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਚੋਣ ਵੀ ਅਕਾਲੀਆਂ ਦੀ ਮਨਮਾਨੀ ਨਾਲ ਹੁੰਦੀ ਹੈ, ਜੋ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।

ਵਿਕਾਸ ਦੇ ਦਾਅਵਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸੂਬੇ ਦਾ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਨਿਰਦੋਸ਼ ਮਾਰੇ ਗਏ, ਦੀ ਗੱਲ ‘ਤੇ ਉਹ ਅੱਖਾਂ ਮੀਟ ਲੈਂਦੇ ਹਨ ।

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ’ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲ ਨਾਮ ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਸਪੱਸ਼ਟ ਕਰਨ ਕਿ 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ’ਤੇ ਕੁਚਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਨਸ਼ਾ ਵੱਡੇ ਪੱਧਰ ‘ਤੇ ਵਧਿਆ-ਫੁੱਲਿਆ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ, ਜੋ ਇਨ੍ਹਾਂ ਆਗੂਆਂ ਦੇ ਸਰਕਾਰੀ ਵਾਹਨਾਂ ਜ਼ਰੀਏ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਨਸ਼ਿਆਂ ਦਾ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਅਕਾਲੀਆਂ ਨੂੰ ਉਨ੍ਹਾਂ ਦੇ ਕੁਕਰਮਾਂ ਦੀ ਲੰਬੀ ਚੌੜੀ ਸੂਚੀ ਲਈ ਲੋਕ ਕਦੇ ਵੀ ਮਾਫ਼ ਨਹੀਂ ਕਰਨਗੇ।

ਇਸ ਦੌਰਾਨ ਵਿਧਾਨਕ ਕਾਰਵਾਈ ਦੀ ਰੂਪ-ਰੇਖਾ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਲਈ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨ ਬਣਾਉਣ ਲਈ ਤਜਰਬੇਕਾਰ ਕਾਨੂੰਨੀ ਮਾਹਿਰਾਂ ਦੀ ਸਹਾਇਤਾ ਲਈ ਹੈ ਅਤੇ ਇਸ ਸਬੰਧੀ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ।

ਅਕਾਲੀ ਲੀਡਰਸ਼ਿਪ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ, ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਰੰਗ ਅਤੇ ਰੁਖ਼ ਬਦਲਦੇ ਰਹਿੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਰਿਹਾ ਹੈ ਅਤੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਇਸ ਪਰਿਵਾਰ ਨੂੰ ਸਰ ਦੀ ਉਪਾਧੀ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਵਾਸਤੇ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

ਉਨ੍ਹਾਂ ਕਿਹਾ, “ਇਸ ਕਾਰਵਾਈ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਜੱਗ ਜ਼ਾਹਰ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸਿਰਫ ਇਹ ਹੀ ਨਹੀਂ, ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾਓ ਭੇਂਟ ਕਰਨ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਹੋਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸਿਰੋਪਾਓ ਭੇਂਟ ਕਰਨ ਵਾਲੇ ਜਥੇਦਾਰ ਅਰੂੜ ਸਿੰਘ, ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।”’’

ਇਤਿਹਾਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਬਾਦਲ ਦੇ ਪੁਰਖਿਆਂ ਦੇ ਦੋਗਲੇ ਕਿਰਦਾਰ ਦਾ ਸੱਚ ਇਤਿਹਾਸ ਦੇ ਪੰਨਿਆਂ ’ਤੇ ਉੱਕਰਿਆ ਹੈ, ਜਿਸ ਨੂੰ ਮਿਟਾਇਆ ਨਹੀਂ ਜਾ ਸਕਦਾ ।” ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ’ਚ ਛੁਰਾ ਮਾਰਨ ਤੋਂ ਲੈ ਕੇ ਕੌਮ ਨਾਲ ਧ੍ਰੋਹ ਕਮਾਉਣ ਤੱਕ ਉਨ੍ਹਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”

ਕਾਂਗਰਸ ਨੂੰ ਕਰੜੀ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਹਨ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਚੋਟੀ ਦੇ ਨੇਤਾ ਨੇ ਹਾਲ ਹੀ ਦੌਰਾਨ ਹੋਈ ਇੱਕ ਰੈਲੀ ਵਿੱਚ ਉਨ੍ਹਾਂ ਨੂੰ ਜਨਤਕ ਤੌਰ ’ਤੇ ਝਿੜਕਿਆ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ, “ਕਾਂਗਰਸ ਇੱਕ ਦੁਫਾੜ ਹੋਈ ਪਾਰਟੀ ਹੈ, ਜੋ ਅੰਦਰੂਨੀ ਖਿੱਚੋਤਾਣ ਕਾਰਨ ਢਹਿ-ਢੇਰੀ ਹੋਣ ਦੇ ਕੰਢੇ ਹੈ ।” ਉਨ੍ਹਾਂ ਕਿਹਾ, ‘‘ਇਹ ਬੜੀ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਨੂੰ ਇਕਜੁੱਟ ਕਰਨ ਲਈ ਭੇਜੇ ਗਏ ਆਗੂਆਂ ਨੂੰ ਉਨ੍ਹਾਂ ਦੇ ਨਾਮ ਤੱਕ ਨਹੀਂ ਉਚਾਰਣੇ ਆਉਂਦੇ।’’”

2027 ਦੀ ਚੋਣ ਦੀ ਰੂਪ-ਰੇਖਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਕੋਲ ਚੁਣਨ ਲਈ ਤਿੰਨ ਕਲਮਾਂ ਹੋਣਗੀਆਂ।” ਉਨ੍ਹਾਂ ਕਿਹਾ, “ਪਹਿਲੀ ਕਲਮ ਕਾਂਗਰਸ ਦੀ ਹੈ, ਜਿਸ ਦੀ ਸਿਆਹੀ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ, 1984 ਦੇ ਦੰਗਿਆਂ ਅਤੇ ਹੋਰ ਸਿੱਖ ਵਿਰੋਧੀ ਸਟੈਂਡਾਂ ਦੀ ਪ੍ਰਤੀਕ ਹੈ। ਇਸੇ ਤਰ੍ਹਾਂ ਦੂਜੀ ਕਲਮ ਅਕਾਲੀਆਂ ਦੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਿਆਹੀ ਹੈ।” ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਤੀਜੀ ਕਲਮ ਆਪ ਦੀ ਹੈ, ਜੋ ਕਿ ਲੋਕ-ਪੱਖੀ ਤੇ ਵਿਕਾਸਸ਼ੀਲ ਪਹਿਲਕਦਮੀਆਂ ਰਾਹੀਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾ ਕੇ ਇਸ ਦੀ ਸ਼ਾਨ-ਬਹਾਲੀ ਕਰ ਰਹੀ ਹੈ।”

ਸੁਚੱਜੇ ਸ਼ਾਸਨ ਪ੍ਰਬੰਧਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਨਾਲ ਸੂਬੇ ਦੀ ਬਦਲੀ ਨੁਹਾਰ ਦੀ ਤਸਵੀਰ ਸਪੱਸ਼ਟ ਦਿਖ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਬੜੀ ਸਮਝਦਾਰੀ ਨਾਲ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੀ ਅਪਗ੍ਰੇਡੇਸ਼ਨ ਰਾਹੀਂ ਮੁੜ ਸੂਬੇ ’ਤੇ ਹੀ ਲਗਾਇਆ ਜਾ ਰਿਹਾ ਹੈ।

ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65000 ਤੋਂ ਵੱਧ ਨੌਕਰੀਆਂ ਦਿੱਤੀਆਂ , ਸੜਕਾਂ ਵਿੱਚ ਸੁਧਾਰ ਕੀਤਾ ਹੈ, ਟੋਲ ਪਲਾਜ਼ਾ ਬੰਦ ਕੀਤੇ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ, “ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧ ਕੇ 71 ਫੀਸਦੀ ਹੋ ਗਈ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ 90 ਫੀਸਦੀ ਤੱਕ ਪੁੱਜ ਜਾਵੇਗੀ।”

ਸਿੱਖਿਆ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਫ਼ਤ ਸਹੂਲਤਾਂ ਗ਼ਰੀਬੀ ਨੂੰ ਖਤਮ ਨਹੀਂ ਕਰ ਸਕਦੀਆਂ। ਸਿੱਖਿਆ ਇਕਲੌਤਾ ਸਾਧਨ ਹੈ ਜਿਸ ਰਾਹੀਂ ਲੋਕਾਂ ਨੂੰ ਉੱਚਾ ਚੁੱਕਿਆ ਸਕਦਾ ਹੈ।” ਉਨ੍ਹਾਂ ਅੱਗੇ ਕਿਹਾ, “ਵਿੱਦਿਆ ਉਹ ਚਾਨਣ ਹੈ ਜੋ ਹਨੇਰੇ ਦੂਰ ਕਰਦਾ ਹੈ, ਇਸ ਲਈ ਅਸੀਂ ਸਿੱਖਿਆ ਨੂੰ ਵਡੇਰੀ ਤਰਜੀਹ ਦੇ ਰਹੇ ਹਾਂ।”

ਸਿਹਤ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ,“ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ, ਜਿਸ ਵਿੱਚ 30 ਲੱਖ ਤੋਂ ਵੱਧ ਕਾਰਡ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 1.65 ਲੱਖ ਇਲਾਜ ਮੁਹੱਈਆ ਕਰਵਾਏ ਗਏ ਹਨ।” ਉਨ੍ਹਾਂ ਲੋਕਾਂ ਅਜਿਹੀ ਲਾਭਕਾਰੀ ਸਕੀਮਾਂ ਤੋਂ ਪੂਰਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ।

ਬਿਜਲੀ ਸਪਲਾਈ ਬਾਰੇ ਉਨ੍ਹਾਂ ਕਿਹਾ, “ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਬਦਲਾਅ ਸਾਫ਼ ਦੇਖਿਆ ਜਾ ਰਿਹਾ ਹੈ।” ਉਨ੍ਹਾਂ ਦੁਹਰਾਇਆ, “ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।’’”

ਸਮਾਜ ਭਲਾਈ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।”

ਇਕੱਠ ਨੂੰ ਗੱਲਬਾਤ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ, ਸਗੋਂ ਲੋਕਾਂ ਨਾਲ ਜੁੜਨ ਦਾ ਅਸਲ ਮੰਚ ਹੈ।” ਉਨ੍ਹਾਂ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਭਰੋਸਾ ਤੋੜਿਆ ਅਤੇ ਸੂਬੇ ਨੂੰ ਲੁੱਟਿਆ, ਪਰ ਫੇਰ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ, ਜਿਸ ਨਾਲ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਤਬਦੀਲੀ ਆਈ।”

ਜੈਤੋ ਦੀ ਇਤਿਹਾਸਕ ਧਰਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਨੇ ਹਮੇਸ਼ਾ ਇਤਿਹਾਸ ਲਿਖਿਆ ਹੈ ਅਤੇ ਪੰਜਾਬ ਦੀ ਕਿਸਮਤ ਵਿੱਚ ਜ਼ਰਖੇਜ਼ ਭੋਇੰ ਦਾ ਬਹੁਤ ਵੱਡਾ ਯੋਗਦਾਨ ਪਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਰਵਾਇਤੀ ਆਗੂ ਚਾਂਦੀ ਦੇ ਚਮਚਿਆਂ ਨਾਲ ਪੈਦਾ ਹੋਏ ਸਨ ਅਤੇ ਉਨ੍ਹਾਂ ਨੇ ਦੇਸ਼ ਲਈ ਨਾ ਕਦੇ ਕੁਝ ਕੀਤਾ ਤੇ ਨਾ ਹੀ ਦੁੱਖ ਜਰਿਆ।” ਉਨ੍ਹਾਂ ਕਿਹਾ, “ਉਹ ਮੰਨਦੇ ਰਹੇ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਰੱਬੀ ਅਧਿਕਾਰ ਹੈ, ਪਰ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ।’’

ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਅਤੇ ਭਲਾਈ ਬਾਰੇ ਚਰਚਾ ਕਰਨ ਦੀ ਬਜਾਏ, ਉਹ ਮੱਝਾਂ ਬਾਰੇ ਗੱਲ ਕਰਦੇ ਹਨ, ਜੋ ਕਿ ਇੱਕ ਸੌੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ।”ਉਨ੍ਹਾਂ ਅੱਗੇ ਕਿਹਾ, “ਕਈ ਮੌਕੇ ਮਿਲਣ ਦੇ ਬਾਵਜੂਦ, ਉਨ੍ਹਾਂ ਨੇ ਰਾਜ ਨੂੰ ਲੁੱਟਿਆ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ।

ਵਿਰੋਧੀ ਧਿਰ ਦੇ ਆਚਰਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸਲ ਮੁੱਦੇ ਉਠਾਉਣ ਦੀ ਬਜਾਏ, ਉਹ ਦੂਸ਼ਣਬਾਜ਼ੀ ਜਾਂ ਚਿੱਕੜ ਉਛਾਲਣ ਵਿੱਚ ਮਸਰੂਫ਼ ਹਨ ਅਤੇ ਸੂਬੇ ਦੇ ਵਡਮੁੱਲੇ ਸਰੋਤਾਂ ਨੂੰ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਤੇ ਕਾਬਿਜ਼ ਹੋਣਾ ਹੈ, ਲੋਕਾਂ ਦੀ ਭਲਾਈ ਨਹੀਂ।”

‘ਆਪ’ ਦੇ ਏਜੰਡੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ, ਜਦੋਂ ਕਿ ਦੂਸਰੇ ਸੱਤਾ ਹਥਿਆਉਣ ਦੀਆਂ ਘਾੜਤਾਂ ਵਿੱਚ ਰੁੱਝੇ ਹਨ।” ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਦਾ ਏਜੰਡਾ ਪਰਿਵਾਰ ਭਲਾਈ ਹੈ, ਸਾਡਾ ਲੋਕਾਂ ਦੀ ਭਲਾਈ।” ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਕਾਰਨ, ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ, ਜੋ ਅਣਥੱਕ ਮਿਹਨਤ ਕਰ ਰਹੀ ਹੈ।’’”

ਲੋਕਾਂ ਨੂੰ ਪਿਛਲੀਆਂ ਸਰਕਾਰਾਂ ਦੀ ਯਾਦ ਦਿਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ।” ਉਨ੍ਹਾਂ ਅੱਗੇ ਕਿਹਾ, “ਉਹ ਈਰਖਾ ਕਰਦੇ ਹਨ ਕਿਉਂਕਿ ‘ਆਪ’ ਨੇ ਭਲਾਈ ਦਾ ਏਜੰਡਾ ਤੈਅ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ।’’

ਹੋਰ ਆਗੂਆਂ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਪੰਜਾਬ ਵਿਰੋਧੀ ਤਾਕਤਾਂ ਨਾਲ ਖੜ੍ਹਾ ਰਿਹਾ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਆਪ ਸਿਸਟਮ ਬਦਲਣ ਲਈ ਬਣਾਈ ਗਈ ਸੀ ਅਤੇ ਇਸ ਦੀ ਅਗਵਾਈ ਹੇਠ ਪੰਜਾਬ, ਸਿੱਖਿਆ ਅਤੇ ਸਿਹਤ ਸਮੇਤ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।’’

ਰਾਸ਼ਟਰੀ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਦੇਸ਼ ’ਤੇ ਰਾਜ ਕਰਨ ਵਾਲਿਆਂ ਨੂੰ ਲੋਕਾਂ ਦੀ ਭਲਾਈ ਬਾਰੇ ਜਾਣਕਾਰੀ ਨਹੀਂ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਦੇਸ਼ ਦੀ ਅਗਵਾਈ ਇੱਕ ਅਜਿਹੇ ਭੱਦਰ-ਪੁਰਸ਼ ਕਰ ਰਹੇ ਹਨ, ਜੋ ਜ਼ਿਆਦਾ ਸਮਾਂ ਵਿਦੇਸ਼ਾਂ ਵਿੱਚ ਬਿਤਾਉਂਦੇ ਹਨ ਅਤੇ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ।’’ ਉਨ੍ਹਾਂ ਕਿਹਾ, ‘‘ਐਲਪੀਜੀ ਅਤੇ ਤੇਲ ਸੰਕਟ ਦਾ ਅੰਦਾਜ਼ਾ ਲਗਾਇਆ ਜਾਣਾ ਚਾਹੀਦਾ ਸੀ।’’

ਇਸ ਤੋਂ ਪਹਿਲਾਂ, ’ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, ‘‘ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸਭ ਤੋਂ ਪ੍ਰਸਿੱਧ ਮੁੱਖ ਮੰਤਰੀ ਸਾਬਤ ਹੋਏ ਹਨ।’’ ਉਨ੍ਹਾਂ ਅੱਗੇ ਕਿਹਾ, ‘‘ਉਹ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਅਤੇ ਪਾਰਟੀ ਵੱਡੇ ਫਤਵੇ ਨਾਲ ਸੱਤਾ ਵਿੱਚ ਵਾਪਸ ਆਵੇਗੀ।’’ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਸੀਂ ਸਿੱਖਿਆ ਬਜਟ ਨੂੰ 2021-22 ਵਿੱਚ 12,657 ਕਰੋੜ ਰੁਪਏ ਦੇ ਮੁਕਾਬਲੇ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕੀਤਾ, ਜਿਸ ਨਾਲ ਪੰਜਾਬ ਦੀ ਸਿੱਖਿਆ ਨੂੰ ਵੱਡਾ ਹੁਲਾਰਾ ਮਿਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਦਾ ਸਿੱਖਿਆ ਮਾਡਲ ਨੇ ਕੌਮੀ ਪੱਧਰ 'ਤੇ ਕੀਰਤੀਮਾਨ ਸਥਾਪਤ ਕੀਤਾ, ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੇਪਰ ਲੀਕ ਦੀ ਕੋਈ ਘਟਨਾ ਨਾ ਵਾਪਰਨਾ, ਰਿਕਾਰਡ ਨਤੀਜੇ ਅਤੇ ਅਧਿਆਪਕਾਂ ਲਈ ਵਿਸ਼ਵਵਿਆਪੀ ਸਿਖਲਾਈ ਪੰਜਾਬ ਦੀ ਸਿੱਖਿਆ ਵਿੱਚ ਲਾਮਿਸਾਲ ਬਦਲਾਅ ਦਾ ਸੰਕੇਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*19,279 ਕਰੋੜ ਰੁਪਏ ਦਾ ਸਿੱਖਿਆ ਬਜਟ ਅਲਾਟ ਅਤੇ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦਾ ਦੂਜਾ ਪੜਾਅ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕਲਾਸਰੂਮਾਂ ਤੋਂ ਕਰੀਅਰ ਤੱਕ, ਪੰਜਾਬ ਵੱਲੋਂ ਬਿਜ਼ਨਸ ਬਲਾਸਟਰ ਅਤੇ ਉੱਦਮੀ ਸਿੱਖਿਆ ਰਾਹੀਂ ਵਿਦਿਆਰਥੀਆਂ ਨੂੰ ਨੌਕਰੀਆਂ ਪੈਦਾ ਕਰਨ ਵਾਲੇ ਬਣਾਇਆ ਜਾ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 30 ਮਾਰਚ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਲੜੀ ਤਹਿਤ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। 'ਸਿੱਖਿਆ ਕ੍ਰਾਂਤੀ' ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ 'ਤੇ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ 'ਆਪ' ਸਰਕਾਰ ਵੱਲੋਂ ਇਸ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੱਖਿਆ ਰਿਪੋਰਟ ਕਾਰਡ ਨਿਰੰਤਰ ਜਵਾਬਦੇਹੀ ਪ੍ਰਕਿਰਿਆ ਦਾ ਹਿੱਸਾ ਹੈ। ਇਸ ਤੋਂ ਪਹਿਲਾ ਸਿੰਚਾਈ, ਸਿਹਤ, ਖੇਡਾਂ ਅਤੇ ਕਾਨੂੰਨ ਵਿਵਸਥਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਵੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਅਜਿਹਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਅਤੇ ਇਹ ਨਤੀਜੇ ਸ਼ਾਸਨ ਦੇ ਸਾਰੇ ਹਿੱਸਿਆਂ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਤੇ ਉਚੇਰੀ ਸਿੱਖਿਆ ਵਿੱਚ ਕੀਤੇ ਵਿਆਪਕ ਸੁਧਾਰਾਂ ਦੀ ਰੂਪ-ਰੇਖਾ ਪੇਸ਼ ਕੀਤੀ ਜਿਸ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਢਾਂਚਾਗਤ ਸੁਧਾਰਾਂ, ਰਿਕਾਰਡ ਨਿਵੇਸ਼ ਅਤੇ ਨਤੀਜਿਆਂ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਕਿਹਾ, "ਸਿੱਖਿਆ ਨੂੰ ਤਰਜੀਹ ਦੇਣ ਵਾਲੇ ਦੇਸ਼ਾਂ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਸਾਡੇ ਦੇਸ਼ ਵਿੱਚ ਸਿੱਖਿਆ ਨੂੰ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਵੰਡਿਆ ਗਿਆ ਸੀ, ਜਿਸ ਨਾਲ ਸਿੱਖਿਆ ਵਿੱਚ ਡੂੰਘਾ ਪਾੜਾ ਪੈਦਾ ਹੋਇਆ। ਪਿਛਲੀਆਂ ਸਰਕਾਰਾਂ ਨੇ ਸਕੂਲਾਂ ਨੂੰ ਸਿਰਫ ਮਿਡ ਡੇ ਮੀਲ ਦੇ ਕੇਂਦਰਾਂ ਤੱਕ ਸੀਮਿਤ ਕਰ ਦਿੱਤਾ ਪਰ ਸਾਡੀ ਸਰਕਾਰ ਨੇ ਪੂਰੀ ਪ੍ਰਣਾਲੀ ਨੂੰ ਬਦਲ ਦਿੱਤਾ ਹੈ।"

ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਮਾਪਿਆਂ ਨੂੰ ਬਿਹਤਰ ਬਦਲ ਮਿਲੇਗਾ। ਇਕ ਅਪ੍ਰੈਲ ਤੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਸਕੂਲ ਤੋਂ ਗੈਰ-ਹਾਜ਼ਰੀ ਅਤੇ ਅਧਿਆਪਕਾਂ ਦੀ ਛੁੱਟੀ ਬਾਰੇ ਵੀ ਸੂਚਿਤ ਕੀਤਾ ਜਾਵੇਗਾ, ਜਿਸ ਨਾਲ ਹਰ ਪੱਧਰ 'ਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇਗੀ। ਕਈ ਹੋਰ ਸੂਬਿਆਂ ਖਾਸ ਕਰਕੇ ਗੁਜਰਾਤ ਦੇ ਉਲਟ, ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ ਜੋ ਕਿ ਬੇਹੱਦ ਮਾਣ ਵਾਲੀ ਗੱਲ ਹੈ।”

ਪ੍ਰਸ਼ਾਸਨ ਵਿੱਚ ਸਿੱਖਿਆ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੀ ਹੈ। ਪਿਛਲੇ ਚਾਰ ਸਾਲਾਂ ਵਿੱਚ ਅਸੀਂ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪਹਿਲਾਂ, 'ਸਮਾਰਟ ਸਕੂਲ' ਦੇ ਨਾਮ ਹੇਠ ਲੋਕਾਂ ਅਤੇ ਮਾਸੂਮ ਬੱਚਿਆਂ ਨੂੰ ਗੁੰਮਰਾਹ ਕੀਤਾ ਗਿਆ ਸੀ। ਸਕੂਲਾਂ ਨੂੰ ਸਿਰਫ਼ ਪੇਂਟ ਕਰਕੇ ਸੁੰਦਰ ਬਣਾਇਆ ਜਾਂਦਾ ਸੀ ਪਰ ਇਹਨਾਂ ਵਿੱਚ ਢੁਕਵੀਆਂ ਸਹੂਲਤਾਂ ਜਾਂ ਅਧਿਆਪਕਾਂ ਦੀ ਘਾਟ ਰਹਿੰਦੀ ਸੀ। ਅੱਜ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸੰਸਥਾਵਾਂ ਦੇ ਬਰਾਬਰ ਖੜ੍ਹੇ ਹਨ ਅਤੇ ਸਾਡੇ ਸਿੱਖਿਆ ਮਾਡਲ ਦੀ ਚਰਚਾ ਦੇਸ਼ ਭਰ ਵਿੱਚ ਹੋ ਰਹੀ ਹੈ।”

ਸਿੱਖਿਆ ਲਈ ਵਿੱਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਵਿੱਤੀ ਸਾਲ 2026-27 ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ। ਅਸੀਂ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਰਹੇ ਹਾਂ। ਇਸ ਤਹਿਤ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਗਈ ਹੈ, ਜੋ ਇਸ ਨੂੰ ਸਭ ਤੋਂ ਵੱਡਾ ਸਿੱਖਿਆ ਸੁਧਾਰ ਪ੍ਰੋਗਰਾਮ ਬਣਾਉਂਦਾ ਹੈ।”

ਮੁੱਖ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗੁਜਰਾਤ 16ਵੇਂ ਅਤੇ ਹਰਿਆਣਾ ਲਗਭਗ 7ਵੇਂ ਜਾਂ 8ਵੇਂ ਸਥਾਨ 'ਤੇ ਹੈ। ਇਹ ਪ੍ਰਾਪਤੀ ਸਾਡੇ ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੈ।”

ਉਨ੍ਹਾਂ ਕਿਹਾ, “ਹਾਲ ਹੀ ਦੇ ਸਾਲਾਂ ਵਿੱਚ 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਵੇਖਣ ਵਿੱਚ ਰਾਸ਼ਟਰੀ ਔਸਤ ਨਾਲੋਂ 18 ਫੀਸਦ ਵੱਧ ਅੰਕ ਪ੍ਰਾਪਤ ਕੀਤੇ ਹਨ।”

ਸੰਸਥਾਗਤ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 60 ਪਹਿਲਾਂ ਹੀ ਕਾਰਜਸ਼ੀਲ ਹਨ। ਇਹ ਸਕੂਲ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਰੁਚੀਆਂ ਦੇ ਅਨੁਸਾਰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ ਹੈ।”

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 30,000 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਮੈਡੀਕਲ ਤੇ ਨਾਨ-ਮੈਡੀਕਲ ਸਮੇਤ ਹਰ ਸਟਰੀਮ ਦੀ ਪੜ੍ਹਾਈ ਉਪਲਬਧ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇ.ਈ.ਈ., ਅਤੇ ਕਲੈਟ ਵਰਗੀਆਂ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਲਈ ਮੁਫ਼ਤ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ, ਜਿਸ ਦਾ ਲਗਭਗ 15,500 ਵਿਦਿਆਰਥੀ ਲਾਭ ਉਠਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ 2022 ਤੋਂ 14,525 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਿੱਖਿਆ ਵਿਭਾਗ ਦੇ 12,316 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਲਈ ਵਿਸ਼ਵ ਪੱਧਰੀ ਸਿਖਲਾਈ ਵੀ ਯਕੀਨੀ ਬਣਾ ਰਹੇ ਹਾਂ।

ਸਮਰੱਥਾ ਨਿਰਮਾਣ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ 264 ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਅੱਠ ਬੈਚ ਸਿੰਗਾਪੁਰ ਭੇਜੇ ਗਏ ਹਨ। ਇਸ ਦੇ ਨਾਲ ਹੀ 216 ਪ੍ਰਾਇਮਰੀ ਅਧਿਆਪਕਾਂ ਦੇ ਤਿੰਨ ਬੈਚ ਫਿਨਲੈਂਡ ਦੇ ਤੁਰਕੂ ਵਿਖੇ ਸਿਖਲਾਈ ਲਈ ਭੇਜੇ ਗਏ। ਪੰਜ ਬੈਚ ਆਈ.ਆਈ.ਐਮ. ਅਹਿਮਦਾਬਾਦ ਭੇਜੇ ਗਏ, ਜਿੱਥੇ 249 ਮੁੱਖ ਅਧਿਆਪਕਾਂ ਨੇ ਲੀਡਰਸ਼ਿਪ ਸਿਖਲਾਈ ਹਾਸਲ ਕੀਤੀ। ਅੰਮ੍ਰਿਤਸਰ ਦੇ ਸੈਂਸਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਇੰਸ ਅਧਿਆਪਕਾ ਗਗਨਦੀਪ ਕੌਰ ਨੇ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਅਮਰੀਕਾ ਵਿਖੇ ਦੋ ਮਹੀਨਿਆਂ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਸਮਰੱਥਾ ਨੂੰ ਦਰਸਾਉਂਦਾ ਹੈ।

ਬੁਨਿਆਦੀ ਢਾਂਚੇ ਅਤੇ ਸੁਰੱਖਿਆ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿੱਚ ਸਹੀ ਰੱਖ-ਰਖਾਅ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਰਹੇ ਹਾਂ। ਇਸ ਉਦੇਸ਼ ਲਈ ਕੁੱਲ 1,932 ਕੈਂਪਸ ਮੈਨੇਜਰ, 1,323 ਸੁਰੱਖਿਆ ਗਾਰਡ, 7,876 ਸਫਾਈ ਕਰਮਚਾਰੀ ਅਤੇ 1,792 ਚੌਕੀਦਾਰ ਭਰਤੀ ਕੀਤੇ ਗਏ ਹਨ। ਇਸ ਦੇ ਨਾਲ ਹੀ 20 ਕਰੋੜ ਰੁਪਏ ਦੇ ਬਜਟ ਨਾਲ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ-ਸਪੀਡ ਫਾਈਬਰ ਵਾਈ-ਫਾਈ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਇਹ ਪਹਿਲਕਦਮੀ ਕਰਨ ਵਾਲਾ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਨਵੇਂ ਕਲਾਸਰੂਮ, ਸਾਇੰਸ ਲੈਬਾਟਰੀਆਂ, ਕੰਪਿਊਟਰ ਲੈਬਾਂ, ਬਹੁ-ਮੰਤਵੀ ਕਮਰੇ, ਰਸੋਈਆਂ, ਮੈਡੀਕਲ ਕਮਰੇ, ਹੈੱਡ ਰੂਮ, ਖੇਡ ਦੇ ਮੈਦਾਨ ਅਤੇ ਮੁੰਡਿਆਂ ਤੇ ਕੁੜੀਆਂ ਲਈ ਵੱਖਰੇ ਪਖਾਨੇ ਬਣਾਏ ਗਏ ਹਨ। ਵਿਦਿਆਰਥੀਆਂ ਨੂੰ ਹੁਣ ਸਮੇਂ ਸਿਰ ਕਿਤਾਬਾਂ ਮਿਲਦੀਆਂ ਹਨ ਅਤੇ ਮੁਫਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 25 ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਉੱਘੀਆਂ ਸ਼ਖਸੀਅਤਾਂ ਦੇ ਨਾਮ 'ਤੇ ਰੱਖਿਆ ਗਿਆ ਹੈ।

ਨਵੀਨਤਾ ਤੇ ਖੋਜ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਸਕੀਮ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਆਪਣੇ ਨਵੀਨਤਮ ਸੋਚ ਤੇ ਵਿਚਾਰਾਂ ਰਾਹੀਂ ਸਮੂਹਿਕ ਤੌਰ 'ਤੇ 70 ਕਰੋੜ ਰੁਪਏ ਕਮਾਏ ਹਨ। ਪੰਜਾਬ ਪਹਿਲਾ ਸੂਬਾ ਹੈ ਜਿਸ ਨੇ 11ਵੀਂ ਜਮਾਤ ਵਿੱਚ ਉੱਦਮਤਾ ਨੂੰ ਇੱਕ ਵਿਸ਼ੇ ਵਜੋਂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਨੌਕਰੀ ਤਲਾਸ਼ਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ।

ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਵਿਦਿਆਰਥੀਆਂ ਨੂੰ ਸੇਧ ਦੇਣ ਦਾ ਉਪਰਾਲਾ) 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਪਹਿਲੀ ਵਾਰ ਸ਼ੁਰੂ ਕੀਤਾ ਗਿਆ ਹੈ, ਜਿੱਥੇ ਆਈ.ਏ.ਐਸ., ਆਈ.ਪੀ.ਐਸ. ਅਤੇ ਸੀਨੀਅਰ ਅਧਿਕਾਰੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਲਈ 15 ਦਿਨਾਂ ਦਾ ਪ੍ਰੋਗਰਾਮ ਕਰਵਾਇਆ ਕੀਤਾ ਗਿਆ ਸੀ।

ਉਚੇਰੀ ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਪਹਿਲੀ ‘ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026’ ਪੇਸ਼ ਕੀਤੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਪਿੰਡਾਂ ਦੇ ਵਿਦਿਆਰਥੀਆਂ ਲਈ ਪਹੁੰਚ ਨੂੰ ਬਿਹਤਰ ਬਣਾਉਣ ਲਈ ‘ਪੰਜਾਬੀ-ਫਸਟ ਨੀਤੀ’ ਲਾਗੂ ਕੀਤੀ ਹੈ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਡਿਗਰੀ ਕਾਲਜਾਂ ਲਈ ਔਨਲਾਈਨ ਦਾਖਲਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 10 ਨਵੇਂ ਡਿਗਰੀ ਕਾਲਜਾਂ ਦੀ ਯੋਜਨਾ ਬਣਾਈ ਗਈ ਹੈ ਅਤੇ ਅਜਨਾਲਾ ਦੇ ਬਿਕਰੌਰ ਵਿਖੇ ਇੱਕ ਕਾਲਜ ਦੀ ਉਸਾਰੀ ਚੱਲ ਰਹੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਭਾਸ਼ਾਈ ਅਤੇ ਸੱਭਿਆਚਾਰਕ ਪਹਿਲਕਦਮੀਆਂ ਨੂੰ ਮਜ਼ਬੂਤੀ ਦੇਣ ਲਈ ਪੰਜਾਬ ਭਾਸ਼ਾ ਐਕਟ ਤਹਿਤ ਸਰਕਾਰੀ ਕੰਮਕਾਜ ਵਿੱਚ ਪੰਜਾਬੀ ਨੂੰ 100 ਫੀਸਦੀ ਲਾਜ਼ਮੀ ਬਣਾਇਆ ਗਿਆ ਹੈ। ਪੰਜਾਬੀ ਸਾਹਿਤ ਦਾ ਡਿਜੀਟਾਈਜ਼ੇਸ਼ਨ ਚੱਲ ਰਿਹਾ ਹੈ ਅਤੇ ਹੁਣ ਤੱਕ 18,550 ਕਿਤਾਬਾਂ ਡਿਜੀਟਾਈਜ਼ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ 592 ਦੁਰਲੱਭ ਹੱਥ-ਲਿਖਤਾਂ ਦੀ ਸੰਭਾਲ ਦੇ ਨਾਲ-ਨਾਲ ਇਨ੍ਹਾਂ ਨੂੰ ਡਿਜੀਟਾਈਜ਼ ਕੀਤਾ ਗਿਆ ਹੈ ਅਤੇ 100 ਤੋਂ ਵੱਧ ਕਿਤਾਬਾਂ ਹੁਣ ਔਨਲਾਈਨ ਉਪਲਬਧ ਹਨ।

ਉਨ੍ਹਾਂ ਅੱਗੇ ਕਿਹਾ ਕਿ ‘ਸ਼ਬਦਮਾਲਾ ਈ-ਡਿਕਸ਼ਨਰੀ’ ਨੂੰ ਕਈ ਪੰਜਾਬੀ ਸ਼ਬਦਕੋਸ਼ਾਂ ਦੇ ਨਾਲ ਐਂਡਰਾਇਡ ਐਪ ਵਜੋਂ ਲਾਂਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ 60 ਉੱਘੀਆਂ ਪੰਜਾਬੀ ਸਾਹਿਤਕ ਸ਼ਖਸੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ ਅਤੇ ਪੰਜਾਬੀ, ਹਿੰਦੀ ਤੇ ਉਰਦੂ ਵਿੱਚ ਸਰਵੋਤਮ ਕਿਤਾਬਾਂ ਲਈ ਪੁਰਸਕਾਰ ਵੀ ਵੰਡੇ ਗਏ ਹਨ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਮੌਜੂਦ ਸਨ।

ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ
*ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ*

**ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ*

*2700 ਨੌਜਵਾਨਾਂ ਨੂੰ ਸਿੱਧੇ ਤੌਰ ’ਤੇ ਅਤੇ 10 ਹਜ਼ਾਰ ਨੌਜਵਾਨਾਂ ਨੂੰ ਅਸਿੱਧੇ ਤੌਰ ’ਤੇ ਮਿਲੇਗਾ ਰੋਜ਼ਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਦੇ ਨੌਜਵਾਨਾਂ ਨੂੰ ਹੁਣ ਘਰ ਵਿੱਚ ਹੀ ਮਿਲ ਰਹੀਆਂ ਹਨ ਨੌਕਰੀਆਂ, ਦੇਸ਼ ਛੱਡ ਕੇ ਵਿਦੇਸ਼ ਜਾਣ ਦੀ ਨਹੀਂ ਕੋਈ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਉਦਯੋਗ ਪੰਜਾਬ ਤੋਂ ਬਾਹਰ ਗਏ, ਅਸੀਂ ਉਦਯੋਗ-ਪੱਖੀ ਨੀਤੀਆਂ ਨਾਲ ਲਿਆ ਰਹੇ ਹਾਂ ਵਾਪਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਅਸੀਂ ਟਾਟਾ ਗਰੁੱਪ ਨੂੰ ਪੱਛਮੀ ਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਲਈ ਉਡਾਣਾਂ ਸ਼ੁਰੂ ਕਰਨ ਲਈ ਕੀਤੀ ਹੈ ਬੇਨਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ**

*ਲੁਧਿਆਣਾ, 20 ਮਾਰਚ 2026* ‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ ਗਰੀਨ ਊਰਜਾ-ਸੰਚਾਲਿਤ ਸਟੀਲ ਉਤਪਾਦਨ ਸ਼ੁਰੂ ਹੋਇਆ ਹੈ। ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਨੂੰ ਘੇਰਦਿਆਂ ਜ਼ੋਰ ਦੇ ਕੇ ਕਿਹਾ ਕਿ ਜੋ ਉਦਯੋਗ ਕਦੇ ਗਲਤ ਨੀਤੀਆਂ ਕਾਰਨ ਪੰਜਾਬ ਚੋਂ ਬਾਹਰ ਗਏ ਸਨ, ਉਹ ਹੁਣ ਉਦਯੋਗ-ਪੱਖੀ ਸ਼ਾਸਨ ਅਧੀਨ ਵਾਪਸ ਆ ਰਹੇ ਹਨ। 3200 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਵਿੱਚ ਸਥਾਪਿਤ ਇਹ ਪਲਾਂਟ ਪੰਜਾਬ ਦੀ ਉਦਯੋਗਿਕ ਨੁਹਾਰ ਨੂੰ ਬਦਲਣ ਵੱਲ ਵੱਡਾ ਕਦਮ ਹੈ।

ਟਾਟਾ ਸਟੀਲ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਹ ਇੱਕ ਯਾਦਗਾਰੀ ਦਿਨ ਹੈ ਕਿਉਂਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਇਤਿਹਾਸ ਰਚਿਆ ਗਿਆ ਹੈ। ਅੱਜ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਇਸ ਇਲੈਕਟ੍ਰਿਕ ਆਰਕ ਫਰਨੇਸ-ਅਧਾਰਤ ਪਲਾਂਟ ਰਾਹੀਂ ਗਰੀਨ ਊਰਜਾ ਦੀ ਵਰਤੋਂ ਕਰਕੇ ਸਟੀਲ ਉਤਪਾਦਨ ਸ਼ੁਰੂ ਕੀਤਾ ਹੈ। ਇਹ ਪੰਜਾਬ ਲਈ ਇਤਿਹਾਸਕ ਤੇ ਵਿਸ਼ੇਸ਼ ਦਿਨ ਹੈ ਕਿਉਂਕਿ ਟਾਟਾ ਸਟੀਲ ਨੇ ਸਿੱਧੇ ਤੌਰ ’ਤੇ 2600 ਤੋਂ 2700 ਪਰਿਵਾਰਾਂ ਅਤੇ ਅਸਿੱਧੇ ਤੌਰ ’ਤੇ 8000-10000 ਪਰਿਵਾਰਾਂ ਦੇ ਭਵਿੱਖ ਨੂੰ ਰੌਸ਼ਨ ਕਰਨ ਦੀ ਜ਼ਿੰਮੇਵਾਰੀ ਲਈ ਹੈ। ਇਹ ਵਿਸ਼ਵ ਪੱਧਰੀ ਪਲਾਂਟ ਅਤਿ-ਆਧੁਨਿਕ ਗਰੀਨ ਊਰਜਾ ਤਕਨਾਲੋਜੀ ਨਾਲ ਲੈਸ ਹੈ।”

ਟਾਟਾ ਸਟੀਲ ਟੀਮ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ, “ ਟਾਟਾ ਸਟੀਲ ਵਰਗੀ ਕੰਪਨੀ ਦਾ ਕਿਸੇ ਰਾਜ ਵਿੱਚ ਨਿਵੇਸ਼ ਕਰਨਾ ਉਸ ਦੇ ਭਵਿੱਖ ਵਿੱਚ ਵਿਸ਼ਵਾਸ, ਭਰੋਸੇਯੋਗਤਾ ਨੂੰ ਦਰਸਾਉਂਦਾ ਹੈ। ਟਾਟਾ ਸਟੀਲ ਦੀ ਮੌਜੂਦਗੀ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਪੰਜਾਬ ਉਦਯੋਗਿਕ ਵਿਕਾਸ ਦੇ ਅਗਲੇ ਪੜਾਅ ਲਈ ਤਿਆਰ ਹੈ। ਇਹ ਨਿਵੇਸ਼ ਸਿਰਫ਼ ਇੱਕ ਪ੍ਰਾਜੈਕਟ ਨਹੀਂ ਹੈ, ਸਗੋਂ ਪੰਜਾਬ ਦੇ ਨੌਜਵਾਨਾਂ, ਸਾਡੇ ਇੰਜੀਨੀਅਰਾਂ, ਸਾਡੇ ਹੁਨਰਮੰਦ ਕਰਮਚਾਰੀਆਂ ਅਤੇ ਪੰਜਾਬ ਦੇ ਨਿਰਮਾਣ ਖੇਤਰ ਨੂੰ ਮਜ਼ਬੂਤ ਬਣਾਉਣ ਦਾ ਸੁਨਹਿਰੀ ਮੌਕਾ ਹੈ।”

ਭਵਿੱਖ ਦੇ ਦ੍ਰਿਸ਼ਟੀਕੋਣ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਹਮੇਸ਼ਾ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਲੁਧਿਆਣਾ ਵਰਗੇ ਸ਼ਹਿਰ ਉਨ੍ਹਾਂ ਦੀ ਉੱਦਮੀ ਭਾਵਨਾ, ਸਖ਼ਤ ਮਿਹਨਤ ਅਤੇ ਨਿਰਮਾਣ ਸ਼ਕਤੀ ਲਈ ਵਿਸ਼ਵ ਪੱਧਰ ’ਤੇ ਜਾਣੇ ਜਾਂਦੇ ਹਨ। ਟਾਟਾ ਸਟੀਲ ਪਲਾਂਟ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਅਸੀਂ ਆਪਣੀ ਵਿਰਾਸਤ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ ਅਤੇ ਪੰਜਾਬ ਨੂੰ ਭਵਿੱਖ ਨਿਰਮਾਣ ਲਈ ਤਿਆਰ ਕਰ ਰਹੇ ਹਾਂ। ਇਹ ਭਾਰਤ ਵਿੱਚ ਟਾਟਾ ਸਟੀਲ ਦਾ ਪਹਿਲਾ ਇਲੈਕਟ੍ਰਿਕ ਆਰਕ ਫਰਨੇਸ-ਅਧਾਰਤ ਪਲਾਂਟ ਹੈ, ਜੋ ਦਰਸਾਉਂਦਾ ਹੈ ਕਿ ਪੰਜਾਬ ਸਿਰਫ਼ ਨਿਵੇਸ਼ ਹੀ ਨਹੀਂ, ਸਗੋਂ ਆਧੁਨਿਕ ਅਤੇ ਭਵਿੱਖ ਲਈ ਤਿਆਰ ਨਿਵੇਸ਼ ਵੀ ਆਕਰਸ਼ਿਤ ਕਰ ਰਿਹਾ ਹੈ। ਅਜਿਹਾ ਉਤਪਾਦਨ ਕੁਸ਼ਲਤਾ, ਸਥਿਰਤਾ ਅਤੇ ਸਰੋਤਾਂ ਦੀ ਬਿਹਤਰ ਵਰਤੋਂ ਵੱਲ ਵਿਸ਼ਵਵਿਆਪੀ ਤਬਦੀਲੀ ਨੂੰ ਦਰਸਾਉਂਦਾ ਹੈ।”

ਸਰਕਾਰ ਦੇ ਉਦਯੋਗਿਕ ਦ੍ਰਿਸ਼ਟੀਕੋਣ ਨੂੰ ਦੁਹਰਾਉਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਅਸੀਂ ਚਾਹੁੰਦੇ ਹਾਂ ਕਿ ਪੰਜਾਬ ਭਾਰਤ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨਾਂ ਵਿੱਚੋਂ ਇੱਕ ਬਣੇ। ਅਸੀਂ ਚਾਹੁੰਦੇ ਹਾਂ ਕਿ ਕੰਪਨੀਆਂ ਪੰਜਾਬ ਨੂੰ ਸਿਰਫ਼ ਇੱਕ ਬਾਜ਼ਾਰ ਵਜੋਂ ਹੀ ਨਹੀਂ, ਸਗੋਂ ਇੱਕ ਲੰਬੇ ਸਮੇਂ ਦੇ ਨਿਰਮਾਣ ਭਾਈਵਾਲ ਵਜੋਂ ਦੇਖਣ। ਟਾਟਾ ਗਰੁੱਪ ਵਿਸ਼ਵ ਪੱਧਰ ’ਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਲਈ ਜਾਣਿਆ ਜਾਂਦਾ ਹੈ ਅਤੇ ਰਤਨ ਟਾਟਾ ਨੇ ਹਮੇਸ਼ਾ ਇਸ ਸਬੰਧ ਵਿੱਚ ਅੱਗੇ ਹੋ ਕੇ ਅਗਵਾਈ ਕੀਤੀ ਹੈ।’’

ਨਿੱਜੀ ਉਦਾਹਰਨ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਰਤਨ ਟਾਟਾ ਨੇ ਮੌਨਸੂਨ ਦੌਰਾਨ ਅਵਾਰਾ ਕੁੱਤਿਆਂ ਨੂੰ ਸੰਘਰਸ਼ ਕਰਦੇ ਦੇਖ ਕੇ ਬੰਬੇ ਹਾਊਸ ਵਿਖੇ ਡੌਗ ਸ਼ੈਲਟਰ ਸ਼ੁਰੂ ਕੀਤਾ ਸੀ। ਉਨ੍ਹਾਂ ਨੂੰ 'ਦੇਸ਼ ਦਾ ਬੇਟਾ' ਕਹਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਦਾ ਦੇਹਾਂਤ ਹੋਇਆ ਤਾਂ ਪੂਰੇ ਦੇਸ਼ ਨੇ ਰਾਸ਼ਟਰ ਨਿਰਮਾਣ ਅਤੇ ਦੇਸ਼ ਦਾ ਨਾਂ ਦੁਨੀਆਂ ਭਰ ਵਿੱਚ ਚਮਕਾਉਣ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਗਰੀਨ ਊਰਜਾ ਰਾਹੀਂ ਸਟੀਲ ਉਤਪਾਦਨ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।

ਆਪਣੀ ਜਾਪਾਨ ਫੇਰੀ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, "ਜਾਪਾਨ ਵਰਗੇ ਦੇਸ਼ ਪਹਿਲਾਂ ਹੀ ਵੱਡੇ ਪੱਧਰ ‘ਤੇ ਗਰੀਨ ਊਰਜਾ ਵੱਲ ਵਧ ਰਹੇ ਹਨ ਅਤੇ ਇਹ ਪ੍ਰੋਜੈਕਟ ਦਰਸਾਉਂਦਾ ਹੈ ਕਿ ਪੰਜਾਬ ਭਵਿੱਖ ਵਿੱਚ ਨਿਵੇਸ਼ ਕਰ ਰਿਹਾ ਹੈ। ਪੰਜਾਬ ਦਾ ਮਜ਼ਬੂਤ ਹਵਾਈ, ਰੇਲ ਅਤੇ ਸੜਕੀ ਸੰਪਰਕ ਇਸ ਨੂੰ ਕਾਰੋਬਾਰ ਲਈ ਇੱਕ ਆਦਰਸ਼ ਸਥਾਨ ਬਣਾਉਂਦਾ ਹੈ। ਅਸੀਂ ਟਾਟਾ ਗਰੁੱਪ ਨਾਲ ਯੂਰਪ ਅਤੇ ਹੋਰ ਪੱਛਮੀ ਦੇਸ਼ਾਂ ਲਈ ਹੋਰ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਉਠਾਇਆ ਹੈ।"

ਪੰਜਾਬ ਦੀ ਵਿਰਾਸਤ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਸੂਬਾ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਦੇਸ਼ ਭਗਤਾਂ ਦੀ ਸੁਭਾਗੀ ਧਰਤੀ ਹੈ, ਜਿੱਥੇ ਨਫ਼ਰਤ ਦੇ ਬੀਜ ਨੂੰ ਛੱਡ ਕੇ ਹਰ ਬੀਜ ਉੱਗ ਸਕਦਾ ਹੈ। ਪੰਜਾਬ ਨੇ ਖੁਰਾਕ ਅਤੇ ਰਾਸ਼ਟਰੀ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਇਸ ਨੂੰ ਦੇਸ਼ ਦਾ 'ਅੰਨਦਾਤਾ' ਅਤੇ 'ਖੜਗ ਭੁਜਾ' ਦਾ ਖਿਤਾਬ ਵੀ ਪ੍ਰਾਪਤ ਹੈ। ਇਸ ਪਲਾਂਟ ਨਾਲ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਇਸ ਪ੍ਰਾਜੈਕਟ ਦੇ ਪੱਧਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਅੱਜ ਅਸੀਂ ਇਤਿਹਾਸ ਲਿਖ ਰਹੇ ਹਾਂ ਕਿਉਂਕਿ ਟਾਟਾ ਨਾ ਸਿਰਫ਼ ਪੈਸਾ ਨਿਵੇਸ਼ ਕਰ ਰਿਹਾ ਹੈ, ਸਗੋਂ ਆਪਣੀ ਸਾਖ ਵੀ ਪੰਜਾਬ ਦੇ ਨਾਂ ਕਰ ਰਿਹਾ ਹੈ। 115 ਏਕੜ ਵਿੱਚ ਫੈਲੇ ਇਸ ਪਲਾਂਟ ਵਿੱਚ ਨਿਵੇਸ਼ 2,600 ਕਰੋੜ ਰੁਪਏ ਤੋਂ ਵਧ ਕੇ 3,200 ਕਰੋੜ ਰੁਪਏ ਹੋ ਗਿਆ ਹੈ ਅਤੇ ਇਹ 100 ਫੀਸਦ ਸਟੀਲ ਸਕ੍ਰੈਪ ਨੂੰ ਕੱਚੇ ਮਾਲ ਵਜੋਂ ਵਰਤੇਗਾ, ਜਿਸ ਨਾਲ ਇਹ ਵਾਤਾਵਰਣ ਪੱਖੀ ਵੀ ਰਹੇਗਾ। ਟਾਟਾ ਗਰੁੱਪ ਦੀਆਂ ਛੇ ਮਹਾਂਦੀਪਾਂ ਦੇ 100 ਤੋਂ ਵੱਧ ਦੇਸ਼ਾਂ ਵਿੱਚ ਯੂਨਿਟਾਂ ਕਾਰਜਸ਼ੀਲ ਹਨ ਅਤੇ ਇਹਨਾਂ ਵਿੱਚ 10 ਲੱਖ ਤੋਂ ਵੱਧ ਲੋਕ ਕੰਮ ਕਰਦੇ ਹਨ। ਪੰਜਾਬੀ ਇਮਾਨਦਾਰ ਅਤੇ ਸਮਰਪਿਤ ਭਾਵਨਾ ਨਾਲ ਕੰਮ ਵਿੱਚ ਵਿਸ਼ਵਾਸ ਰੱਖਦੇ ਹਨ, ਜਿਨ੍ਹਾਂ ਨੇ ਹਮੇਸ਼ਾ ਉਦਯੋਗ ਅਤੇ ਕਰਮਚਾਰੀਆਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ। ਸੂਬਾ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਡੇ ਪੱਧਰ ‘ਤੇ ਨਿਵੇਸ਼ ਆਕਰਸ਼ਿਤ ਕੀਤਾ ਜਾ ਰਿਹਾ ਹੈ।”

ਪ੍ਰਾਪਤੀਆਂ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ 1.58 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਪੰਜ ਲੱਖ ਤੋਂ ਵੱਧ ਮੌਕੇ ਪੈਦਾ ਹੋਏ ਹਨ। ਸਾਡੀ ਪਹੁੰਚ ਸਰਲ ਹੈ, ਭਾਵ ਸਥਿਰ ਨੀਤੀਆਂ, ਤੇਜ਼ ਫੈਸਲੇ ਅਤੇ ਮਜ਼ਬੂਤ ਉਦਯੋਗਿਕ ਭਾਈਵਾਲੀ। ਸੂਬਾ ਸਰਕਾਰ ਨੂੰ ਅੜਿੱਕੇ ਖੜ੍ਹੇ ਕਰਨ ਦੀ ਥਾਂ ਨਿਵੇਸ਼ਕਾਂ ਲਈ ਅਨੁਕੂਲ ਮਾਹੌਲ ਬਣਾਉਣਾ ਚਾਹੀਦਾ ਹੈ।”

ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ, “ਪੰਜਾਬ ਨਿਵੇਸ਼ ਦਾ ਸਵਾਗਤ ਕਰਨ ਲਈ ਤਿਆਰ ਹੈ ਅਤੇ ਉਦਯੋਗਾਂ ਨੂੰ ਸਮਰਥਨ ਦਿੰਦਾ ਹੈ, ਜੋ ਨੌਕਰੀਆਂ ਪੈਦਾ ਕਰਦੇ ਹਨ ਅਤੇ ਆਰਥਿਕਤਾ ਨੂੰ ਮਜ਼ਬੂਤ ਕਰਦੇ ਹਨ। ਹਰ ਨਵੀਂ ਫੈਕਟਰੀ ਅਤੇ ਨਿਵੇਸ਼ ਰਾਜ ਨੂੰ ਰੋਜ਼ਗਾਰ ਪੈਦਾ ਕਰਨ ਦੇ ਨੇੜੇ ਜਾਣ ਵਿੱਚ ਮਦਦ ਕਰਦਾ ਹੈ। ਜਦੋਂ ਉਦਯੋਗ ਵਧਦੇ ਹਨ, ਪੰਜਾਬ ਵਧਦਾ ਹੈ ਅਤੇ ਜਦੋਂ ਪੰਜਾਬ ਵਧਦਾ ਹੈ ਤਾਂ ਦੇਸ਼ ਵਧਦਾ ਹੈ। ਜਦੋਂ ਉਦਯੋਗ ਨੌਕਰੀਆਂ ਪੈਦਾ ਕਰਦੇ ਹਨ ਤਾਂ ਨੌਜਵਾਨਾਂ ਨੂੰ ਸੂਬੇ ਵਿੱਚ ਮੌਕੇ ਲੱਭਦੇ ਹਨ, ਜੋ ਪੰਜਾਬ ਨੂੰ ਮੈਨੂਫੈਕਚਰਿੰਗ ਰਾਹੀਂ ਉੱਚ ਉਦਯੋਗਿਕ ਵਿਕਾਸ ਵੱਲ ਲੈ ਕੇ ਜਾਂਦੇ ਹਨ। ਪੰਜਾਬ ਗਲੋਬਲ ਮੁਕਾਬਲੇਬਾਜ਼ੀ ਅਤੇ ਮਜ਼ਬੂਤ ਉਦਯੋਗਿਕ ਵਾਤਾਵਰਨ ਪ੍ਰਣਾਲੀ ਵੱਲ ਵਧ ਰਿਹਾ ਹੈ।”

ਸਹਿਯੋਗ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, "ਉਦਯੋਗਿਕ ਵਿਕਾਸ ਹਮੇਸ਼ਾ ਇੱਕ ਭਾਈਵਾਲੀ ਹੁੰਦਾ ਹੈ। ਜਦੋਂ ਸਰਕਾਰ ਅਤੇ ਉਦਯੋਗ ਵਿਸ਼ਵਾਸ ਅਤੇ ਸਪੱਸ਼ਟਤਾ ਨਾਲ ਮਿਲ ਕੇ ਕੰਮ ਕਰਦੇ ਹਨ ਤਾਂ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵਧਦੇ ਹਨ ਅਤੇ ਨਤੀਜੇ ਵਧੀਆ ਨਿਕਲਦੇ ਹਨ।" ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰੋਜੈਕਟ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਕਹਾਣੀ ਵਿੱਚ ਇੱਕ ਅਹਿਮ ਥੰਮ੍ਹ ਬਣੇਗਾ। ਇਹ ਪ੍ਰੋਜੈਕਟ ਹੋਰ ਕੰਪਨੀਆਂ ਨੂੰ ਪੰਜਾਬ ਨੂੰ ਇੱਕ ਮਜ਼ਬੂਤ ਨਿਰਮਾਣ ਟਿਕਾਣੇ ਵਜੋਂ ਉਤਸ਼ਾਹਿਤ ਕਰੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਾਟਾ ਸਟੀਲ ਅਤੇ ਉਦਯੋਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਵਿੱਚ ਭਾਈਵਾਲ ਹਨ। ਉਨ੍ਹਾਂ ਕਿਹਾ, "ਇਹ ਪ੍ਰੋਜੈਕਟ ਸੂਬੇ ਦੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਮੀਲ ਪੱਥਰ ਹੈ। ਇਹ ਪੰਜਾਬ ਨੂੰ ਉਦਯੋਗਿਕ ਧੁਰੇ ਵਿੱਚ ਬਦਲਣ ਅਤੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਵਿੱਚ ਮਦਦ ਕਰੇਗਾ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਨਾ ਸਿਰਫ਼ ਖੇਤੀ ਵਿੱਚ ਸਗੋਂ ਉਦਯੋਗ ਵਿੱਚ ਵੀ ਦੇਸ਼ ਦੀ ਅਗਵਾਈ ਕਰੇਗਾ।"ਇਸ ਤੋਂ ਪਹਿਲਾਂ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਤੇ ਹੋਰ ਹਾਜ਼ਰ ਸਨ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੇ ਉਦਯੋਗਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 1.55 ਲੱਖ ਕਰੋੜ ਰੁਪਏ ਤੋਂ ਵੱਧ ਦੀਆਂ ਨਿਵੇਸ਼ ਤਜਵੀਜ਼ਾਂ ਪ੍ਰਾਪਤ ਹੋਈਆਂ, ਜਿਸ ਨਾਲ 5.44 ਲੱਖ ਨੌਜਵਾਨਾਂ ਲਈ ਨੌਕਰੀਆਂ ਪੈਦਾ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ* ਮਾਨ

*ਉਦਯੋਗਪਤੀਆਂ ਤੋਂ ਜਬਰੀ ਵਸੂਲੀ ਕਾਰਨ 2022 ਤੋਂ ਪਹਿਲਾਂ ਹੀ ਪੰਜਾਬ ਤੋਂ ਉਦਯੋਗ ਪਲਾਇਨ ਕਰ ਚੁੱਕਾ ਸੀ, ਹੁਣ ਨਿਵੇਸ਼ਕ ਦ੍ਰਿੜ੍ਹ ਵਿਸ਼ਵਾਸ ਨਾਲ ਵਾਪਸ ਆ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੇ ਉਦਯੋਗਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਆਉਣ ਵਾਲੇ ਤਿੰਨ ਦਿਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਰਾਹੀਂ ਅਹਿਮ ਭੂਮਿਕਾ ਨਿਭਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੋਹਾਲੀ, 12 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 2,700 ਨੌਜਵਾਨਾਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਹਜ਼ਾਰਾਂ ਹੋਰਾਂ ਲਈ ਰੋਜ਼ਗਾਰ ਦੇ ਅਸਿੱਧੇ ਮੌਕੇ ਮੁਹੱਈਆ ਕਰੇਗਾ।

ਮੁੱਖ ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਮਾਰਚ 2022 ਤੋਂ ਲੈ ਕੇ ਹੁਣ ਤੱਕ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪਹਿਲਾਂ ਹੀ ਪ੍ਰਾਪਤ ਕਰ ਚੁੱਕੀ ਹੈ, ਜਿਸ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਹਾਲੀ ਵਿੱਚ 13 ਤੋਂ 15 ਮਾਰਚ ਤੱਕ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੀ ਉਦਯੋਗਿਕ ਤਰੱਕੀ ਲਈ ਯਾਦਗਾਰੀ ਪਲ ਹੋਵੇਗਾ, ਜਿਸ ਵਿੱਚ ਅਗਲੇ ਤਿੰਨ ਦਿਨ ਪੰਜਾਬ ਦੇ ਆਰਥਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖਣਗੇ।

ਸੂਚਨਾ ਤਕਨਾਲੋਜੀ ਵਿੱਚ ਵਿਸ਼ਵ ਪ੍ਰਸਿੱਧ ਕੰਪਨੀ ਇਨਫੋਸਿਸ ਦੇ ਨੁਮਾਇੰਦਿਆਂ ਦਾ ਸਵਾਗਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੇਸ਼ ਦੀ ਆਰਥਿਕ ਤਰੱਕੀ ਵਿੱਚ ਇਨਫੋਸਿਸ ਦੇ ਬਾਨੀ ਐਨ.ਆਰ. ਨਾਰਾਇਣ ਮੂਰਤੀ ਦੇ ਅਥਾਹ ਯੋਗਦਾਨ ਨੂੰ ਵੀ ਯਾਦ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਅੱਜ ਪੰਜਾਬ ਲਈ ਖ਼ਾਸ ਕਰ ਕੇ ਉਦਯੋਗਿਕ ਖੇਤਰ ਲਈ ਇਤਿਹਾਸਕ ਦਿਨ ਹੈ। ਮੈਂ ਆਲਮੀ ਕੰਪਨੀ ਇਨਫੋਸਿਸ ਦੇ ਨੁਮਾਇੰਦਿਆਂ ਦਾ ਨਿੱਘਾ ਸਵਾਗਤ ਕਰਦਾ ਹਾਂ ਅਤੇ ਸਾਡੀ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਦਿਖਾਉਣ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਮੈਂ ਦੇਸ਼ ਦੀ ਆਰਥਿਕ ਤਰੱਕੀ ਵਿੱਚ ਇਨਫੋਸਿਸ ਦੇ ਬਾਨੀ ਐਨ.ਆਰ. ਨਾਰਾਇਣ ਮੂਰਤੀ ਦੇ ਅਥਾਹ ਯੋਗਦਾਨ ਨੂੰ ਵੀ ਯਾਦ ਕਰਦਾ ਹਾਂ।"

ਭਾਰਤੀ ਆਈ.ਟੀ. ਖ਼ੇਤਰ ਦੇ ਪਿਤਾਮਾ ਨਾਰਾਇਣ ਮੂਰਤੀ ਨੂੰ ਮਹਾਨ ਹਸਤੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਮਹਾਨ ਹਸਤੀ ਨੂੰ ਭਾਰਤੀ ਆਈ.ਟੀ. ਖ਼ੇਤਰ ਦੇ ਪਿਤਾਮਾ ਵਜੋਂ ਜਾਣਿਆ ਜਾਂਦਾ ਹੈ। ਅੱਜ ਇਕ ਮਹੱਤਵਪੂਰਨ ਦਿਨ ਹੈ ਕਿਉਂਕਿ ਇਨਫੋਸਿਸ ਦੇ 286 ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟ ਦਾ ਨੀਂਹ ਪੱਥਰ ਸਮਾਗਮ ਮੁਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਪ੍ਰਾਜੈਕਟ 2,700 ਨੌਜਵਾਨਾਂ ਨੂੰ ਸਿੱਧੇ ਤੌਰ `ਤੇ ਰੋਜ਼ਗਾਰ ਪ੍ਰਦਾਨ ਕਰੇਗਾ, ਜਦੋਂ ਕਿ ਹਜ਼ਾਰਾਂ ਨੌਜਵਾਨਾਂ ਲਈ ਅਸਿੱਧੇ ਤੌਰ ਉੱਤੇ ਰੋਜ਼ਗਾਰ ਦੇ ਮੌਕੇ ਖੋਲ੍ਹੇਗਾ।"

ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰਾਜੈਕਟ ਤਹਿਤ ਪਹਿਲੇ ਪੜਾਅ ਵਿੱਚ ਇਕ ਏਕੀਕ੍ਰਿਤ ਕੈਂਪਸ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਇਕ ਸਾਫਟਵੇਅਰ ਡਿਵੈਲਪਮੈਂਟ ਬਲਾਕ, ਫੂਡ ਕੋਰਟ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ। ਕੈਂਪਸ ਵਿੱਚ 3.50 ਲੱਖ ਵਰਗ ਫੁੱਟ ਦਾ ਰਕਬਾ ਨਿਰਮਾਣ ਅਧੀਨ ਹੋਵੇਗਾ, ਜਿਸ ਵਿੱਚ ਤਿੰਨ ਹਜ਼ਾਰ ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਪੰਜਾਬ ਸਰਕਾਰ ਇਸ ਪ੍ਰਾਜੈਕਟ ਲਈ ਇਨਫੋਸਿਸ ਨੂੰ ਪੂਰਾ ਸਹਿਯੋਗ ਦੇਵੇਗੀ, ਜਿਸ ਨਾਲ ਹੋਰ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਹੋਣਗੀਆਂ ਅਤੇ ਸਾਡੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ।”

ਇਨਫੋਸਿਸ ਦੇ ਆਲਮੀ ਕੱਦ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨਫੋਸਿਸ ਤਕਨਾਲੋਜੀ ਅਤੇ ਡਿਜੀਟਲ ਸੇਵਾਵਾਂ ਵਿੱਚ ਵਿਸ਼ਵ ਪੱਧਰ `ਤੇ ਮਸ਼ਹੂਰ ਕੰਪਨੀ ਹੈ ਅਤੇ ਇਸ ਵੇਲੇ ਦੁਨੀਆ ਭਰ ਵਿੱਚ ਇਸ ਦੇ 3,37,034 ਕਰਮਚਾਰੀ ਹਨ। ਵਿੱਤੀ ਸਾਲ 2025-26 ਵਿੱਚ ਕੰਪਨੀ ਨੇ ਪਹਿਲੇ ਨੌਂ ਮਹੀਨਿਆਂ ਵਿੱਚ 15.12 ਅਰਬ ਡਾਲਰ ਦੀ ਆਮਦਨ ਰਿਕਾਰਡ ਕੀਤੀ ਹੈ। ਇਸ ਨਾਲ ਪੰਜਾਬ ਹੁਣ ਵਿਸ਼ਵ ਉਦਯੋਗਿਕ ਨਕਸ਼ੇ `ਤੇ ਉਭਰਿਆ ਹੈ।"

ਮੁੱਖ ਮੰਤਰੀ ਨੇ ਇਹ ਵੀ ਸਾਂਝਾ ਕੀਤਾ, “20 ਮਾਰਚ ਨੂੰ 3,200 ਕਰੋੜ ਦੇ ਨਿਵੇਸ਼ ਨਾਲ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪ੍ਰਾਜੈਕਟ ਦਾ ਉਦਘਾਟਨ ਲੁਧਿਆਣਾ ਵਿੱਚ ਕੀਤਾ ਜਾਵੇਗਾ। ਇਹ ਪ੍ਰਾਜੈਕਟ 2,500 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ ਅਤੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰੇਗਾ।"

ਉਦਯੋਗਿਕ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਅਨੁਕੂਲ ਵਾਤਾਵਰਨ ਨਿਵੇਸ਼ ਲਈ ਰਾਹ ਪੱਧਰਾ ਕਰ ਰਹੇ ਹਨ। ਭਾਈਚਾਰਕ ਸਾਂਝ, ਭਾਈਚਾਰਾ ਅਤੇ ਸ਼ਾਂਤੀਪੂਰਨ ਵਾਤਾਵਰਨ ਕਾਰਨ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਵਿੱਚ ਕਾਫ਼ੀ ਵਾਧਾ ਹੋਇਆ ਹੈ।"

ਉਨ੍ਹਾਂ ਖੁਲਾਸਾ ਕੀਤਾ ਕਿ ਮਾਰਚ 2022 ਤੋਂ ਪੰਜਾਬ ਨੂੰ 1.55 ਕਰੋੜ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ 5.44 ਲੱਖ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਹੋਵੇਗਾ।ਮੁੱਖ ਮੰਤਰੀ ਨੇ ਕਿਹਾ, “ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਨਿਵੇਸ਼ਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰੇਗੀ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ, ਔਰਤਾਂ ਨੂੰ ਸਸ਼ਕਤ ਬਣਾਏਗੀ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਵਿੱਚਉੱਦਮੀਆਂ ਦਾ ਸਹਿਯੋਗ ਕਰੇਗੀ।”

ਉਨ੍ਹਾਂ ਅੱਗੇ ਕਿਹਾ ਕਿ ਨੈਸਲੇ, ਕਲਾਸ, ਫਰੈਡਨਬਰਗ ਗਰੁੱਪ, ਕਾਰਗਿਲ, ਵਰਬੀਓ ਅਤੇ ਡੈਨੋਨ ਵਰਗੀਆਂ ਗਲੋਬਲ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਚੁੱਕੀਆਂ ਹਨ, ਜਦੋਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ ਅਤੇ ਸਪੇਨ ਸਮੇਤ ਵਿਕਸਤ ਦੇਸ਼ਾਂ ਤੋਂ ਵੀ ਨਿਵੇਸ਼ ਆ ਰਿਹਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਖੇਤਰ ਤਾਂ ਹੀ ਤਰੱਕੀ ਕਰ ਸਕਦਾ ਹੈ, ਜਦੋਂ ਸਰਕਾਰ ਅਤੇ ਉਦਯੋਗ ਇਕੱਠੇ ਕੰਮ ਕਰਨ। ਮੁੱਖ ਮੰਤਰੀ ਨੇ ਕਿਹਾ, “ਮੇਰਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਉਦਯੋਗਿਕ ਖੇਤਰ ਤਾਂ ਹੀ ਤਰੱਕੀ ਕਰ ਸਕਦਾ ਹੈ, ਜਦੋਂ ਸਰਕਾਰ ਅਤੇ ਉਦਯੋਗ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਨਿਵੇਸ਼ਕ ਅਤੇ ਉੱਦਮੀ ਪੰਜਾਬ ਦੇ ਉਦਯੋਗਿਕ ਭਵਿੱਖ ਦੇ ਮੁੱਖ ਨਿਰਮਾਤਾਵਾਂ ਵਿੱਚੋਂ ਇੱਕ ਹਨ।”

ਨਿਵੇਸ਼ਕਾਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਆਉਣ ਵਾਲੇ ਤਿੰਨ ਦਿਨਾਂ ਨੂੰ ਪੰਜਾਬ ਦੇ ਭਵਿੱਖ ਲਈ ਬੇਹੱਦ ਅਹਿਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13 ਮਾਰਚ ਤੋਂ 15 ਮਾਰਚ ਤੱਕ ਮੁਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਆਉਣ ਵਾਲੇ ਤਿੰਨ ਦਿਨ ਸੂਬੇ ਲਈ ਬਹੁਤ ਮਹੱਤਵਪੂਰਨ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਸਖ਼ਤ ਮਿਹਨਤ, ਸਮਰਪਣ ਅਤੇ ਦੇਸ਼ ਭਗਤੀ ਦੀ ਅਦੁੱਤੀ ਭਾਵਨਾ ਨਾਲ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਇਤਿਹਾਸਕ ਯੋਗਦਾਨ ਪਾਇਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਲਈ ਮੋਹਰੀ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਭੂਮਿਕਾਵਾਂ ਨੂੰ ਯਾਦ ਕਰਨ ਦਾ ਇੱਕੋ-ਇੱਕ ਉਦੇਸ਼ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਪੰਜਾਬ ਦੀ ਸ਼ਾਨਦਾਰ ਅਤੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਤੋਂ ਜਾਣੂ ਕਰਵਾਉਣਾ ਹੈ।”

ਸੂਬੇ ਦੇ ਭਵਿੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨਫੋਸਿਸ ਵੱਲੋਂ ਆਪਣੇ ਕੈਂਪਸ ਦੇ ਵਿਸਥਾਰ ਨਾਲ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੇ ਨਾਲ ਨਾਲ ਤਕਨਾਲੋਜੀ ਅਤੇ ਨਵੀਨਤਾ ਦੇ ਉੱਭਰ ਰਹੇ ਕੇਂਦਰ ਵਜੋਂ ਪੰਜਾਬ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ, “ਇਹ ਨਿਵੇਸ਼ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮਹੱਤਵਪੂਰਨ ਮੌਕੇ ਪੈਦਾ ਕਰੇਗਾ, ਨਾਲ ਹੀ ਸੂਬੇ ਦੇ ਆਈ.ਟੀ. ਈਕੋਸਿਸਟਮ ਨੂੰ ਮਜ਼ਬੂਤ ਕਰੇਗਾ। ਅਸੀਂ ਉਮੀਦ ਕਰਦੇ ਹਾਂ ਕਿ ਖੇਤਰ ਵਿੱਚ ਤਕਨਾਲੋਜੀ ਆਧਾਰਤ ਅਤੇ ਸਮੁੱਚੇ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨਫੋਸਿਸ ਵੱਲੋਂ ਯਤਨ ਜਾਰੀ ਰਹਿਣਗੇ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਾਜਬ ਬਿਜਲੀ ਦਰਾਂ, ਜ਼ਮੀਨ ਦੀ ਉਪਲਬਧਤਾ ਅਤੇ ਨਿਵੇਸ਼ਕਾਂ ਲਈ ਕਾਰੋਬਾਰ ਪੱਖੀ ਮਾਹੌਲ ਸਿਰਜ ਕੇ ਇੱਕ ਮਜ਼ਬੂਤ ਨਿਵੇਸ਼ ਈਕੋਸਿਸਟਮ ਦੀ ਪੇਸ਼ਕਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਰੋਬਾਰ ਕਰਨ ਵਿੱਚ ਆਸਾਨੀ ਵਿੱਚ ਪਹਿਲੇ ਸਥਾਨ 'ਤੇ ਹੈ ਅਤੇ ਪੰਜਾਬ ਵੱਲੋਂ ਪਾਰਦਰਸ਼ੀ ਸਿੰਗਲ ਵਿੰਡੋ ਸਿਸਟਮ ਸਥਾਪਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਰਾਈਟ ਟੂ ਬਿਜਨੈਸ ਐਕਟ ਪਾਸ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।”

ਪੰਜਾਬ ਨੂੰ “ਮੌਕਿਆਂ ਦੀ ਧਰਤੀ” ਦੱਸਦਿਆਂ ਉਨ੍ਹਾਂ ਕਿਹਾ ਕਿ ਵਿਸ਼ਵ ਪ੍ਰਸਿੱਧ ਕੰਪਨੀਆਂ ਸੂਬੇ ਦੀ ਸਥਿਰ ਕਾਨੂੰਨ-ਵਿਵਸਥਾ ਕਾਰਨ ਇੱਥੇ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਉਤਸੁਕ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਹਾਲੀ ਦੁਨੀਆ ਦਾ ਅਗਲਾ ਉਦਯੋਗਿਕ ਕੇਂਦਰ ਹੋਵੇਗਾ ਕਿਉਂਕਿ ਇੱਥੇ ਅਥਾਹ ਸੰਭਾਵਨਾਵਾਂ ਮੌਜੂਦ ਹਨ। ਮੁਹਾਲੀ ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਮੌਜੂਦ ਹੈ ਅਤੇ ਇਸ ਦੇ 80 ਕਿਲੋਮੀਟਰ ਦੇ ਘੇਰੇ ਵਿੱਚ ਵੱਡੇ ਪੱਧਰ ‘ਤੇ ਹੁਨਰਮੰਦ ਨੌਜਵਾਨ ਰਹਿੰਦੇ ਜੋ ਇਸਨੂੰ ਨਿਵੇਸ਼ ਪੱਖੋਂ ਸਭ ਤੋਂ ਢੁਕਵਾਂ ਸਥਾਨ ਬਣਾਉਂਦੇ ਹਨ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਦੀ ਬਜਾਏ ਬਿਹਤਰ ਕਰੀਅਰ ਚੁਣ ਸਕਣ। ਉਨ੍ਹਾਂ ਕਿਹਾ, "ਮੈਂ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ਿਆਂ ਦੇ ਖਤਰੇ ਤੋਂ ਦੂਰ ਰਹਿਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ ਇਸ ਲਈ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਖ਼ਤਰਿਆਂ ਦਾ ਸ਼ਿਕਾਰ ਨਾ ਹੋਣ।”

ਉਨ੍ਹਾਂ ਕਿਹਾ ਕਿ ਸਾਲ 2022 ਤੋਂ ਪਹਿਲਾਂ ਉਦਯੋਗਪਤੀਆਂ ਨੂੰ ਦਬਾਅ ਅਤੇ ਜਬਰੀ ਵਸੂਲੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਬਹੁਤ ਸਾਰੇ ਉਦਯੋਗਾਂ ਨੂੰ ਪੰਜਾਬ ਛੱਡਣ ਲਈ ਮਜਬੂਰ ਹੋਣਾ ਪਿਆ ਜਿਸ ਨਾਲ ਸੂਬੇ ਦੇ ਆਰਥਿਕ ਵਿਕਾਸ ਵਿੱਚ ਵੱਡੀ ਰੁਕਾਵਟ ਆਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਜਿਸ ਕਾਰਨ ਪੰਜਾਬ ਹੁਣ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰਿਆ ਹੈ।”ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਮੌਜੂਦ ਸਨ।

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ
*ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ*

• *ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਦੀ ਚਿੰਤਾ ਹੈ: ਭਗਵੰਤ ਮਾਨ*

• *ਭਾਜਪਾ ਦੂਜੀਆਂ ਪਾਰਟੀਆਂ ਦੇ ਆਗੂਆਂ ਦੀ ਮਦਦ ਨਾਲ ਪੰਜਾਬ ਚੋਣਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ: ਭਗਵੰਤ ਮਾਨ* *

• *ਸਾਡੀ ਸਰਕਾਰ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਅਤੇ ਤਰੱਕੀ `ਤੇ ਖਰਚ ਰਹੀ ਹੈ: ਭਗਵੰਤ ਮਾਨ* *

• *ਕੇਜਰੀਵਾਲ ਦੇ ਨਵੇਂ ਇੰਜਣ ਨੇ ਪੰਜਾਬ ਨੂੰ ਤਰੱਕੀ ਦੀ ਰਾਹ `ਤੇ ਪਾ ਦਿੱਤਾ ਹੈ; ਭਾਜਪਾ, ਅਕਾਲੀ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਗਏ ਹਨ: ਭਗਵੰਤ ਮਾਨ* *

• *ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ, ਹਰ ਸਾਲ 240 ਬੱਚੇ ਹੁਨਰਮੰਦ ਬਣਨਗੇ*

*ਮਾਨਸਾ, 24 ਫਰਵਰੀ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਸੱਤਾ ਹਾਸਲ ਕਰਨ ਦੀ ਚਿੰਤਾ ਸੀ। ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ., ਜੋ ਹਰ ਸਾਲ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਚੋਣ ਸੁਪਨਾ ਪੂਰਾ ਕਰਨ ਲਈ ਦੂਜੀਆਂ ਪਾਰਟੀਆਂ ਦੇ ਦਲ-ਬਦਲੂਆਂ `ਤੇ ਨਿਰਭਰ ਕਰ ਰਹੀ ਹੈ ਪਰ ਪੰਜਾਬ ਨੇ ਵੱਖਰਾ ਰਸਤਾ ਚੁਣਿਆ ਹੈ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਅਤੇ ਤਰੱਕੀ `ਤੇ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਆਪ` ਸਰਕਾਰ, ਪੰਜਾਬ ਵਿਕਾਸ ਦੇ ਲਈ ਨਵੇਂ ਇੰਜਣ `ਤੇ ਚੱਲ ਰਹੀ ਹੈ, ਜਦੋਂ ਕਿ ਭਾਜਪਾ, ਅਕਾਲੀ ਦਲ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਚੁੱਕੇ ਹਨ ਅਤੇ ਸੂਬੇ ਨੂੰ ਅੱਗੇ ਵਧਾਉਣ ਦੇ ਸਮਰੱਥ ਨਹੀਂ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਖ਼ੁਦ ਇਕ ਡਾਇਨਾਸੋਰ ਹੈ, ਜਿਸ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਕਮਾਈ ਨੂੰ ਹੜੱਪ ਲਿਆ। ਜਿੱਥੇ ‘ਆਪ` ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਦੇ ਨੌਜਵਾਨਾਂ ਨੂੰ ਡਾਇਨਾਸੋਰ ਯੁੱਗ ਵਿੱਚ ਵਾਪਸ ਖਿੱਚਣ `ਤੇ ਤੁਲਿਆ ਹੋਇਆ ਹੈ।"

ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਡਾਇਨਾਸੋਰ ਮਨੁੱਖਾਂ ਲਈ ਘਾਤਕ ਸਨ। ਉਨ੍ਹਾਂ ਕਿਹਾ ਕਿ ਡਾਇਨਾਸੋਰ ਅਕਾਲੀਆਂ ਦਾ ਪਸੰਦੀਦਾ ਜਾਨਵਰ ਹੈ ਕਿਉਂਕਿ ਅਕਾਲੀਆਂ ਨੇ ਵੀ ਪੰਜਾਬ ਤੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਖਾਧੀ ਹੈ। ਉਨ੍ਹਾਂ ਕਿਹਾ, “ਲੋਕ ਕਦੇ ਵੀ ਅਜਿਹੇ ਆਗੂਆਂ ਨੂੰ ਨਹੀਂ ਚੁਣਨਗੇ, ਜਿਨ੍ਹਾਂ ਨੇ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਆਪਣੀਆਂ ਘਿਨਾਉਣੀਆਂ ਹਰਕਤਾਂ ਨਾਲ ਸਾਡੀਆਂ ਪੀੜ੍ਹੀਆਂ ਨੂੰ ਹੜੱਪ ਲਿਆ ਹੈ।"

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ `ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ` ਹੈ। ਉਨ੍ਹਾਂ ਕਿਹਾ, “ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਮੁੱਚੀ ਕਿਸਾਨੀ ਆਪਣੇ ਹੱਕਾਂ ਲਈ ਲੜ ਰਹੀ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਖ਼ਾਤਰ ਕਾਲੇ ਖੇਤੀ ਕਾਨੂੰਨਾਂ `ਤੇ ਮੋਦੀ ਸਰਕਾਰ ਦਾ ਸਮਰਥਨ ਕੀਤਾ ਸੀ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ ਹੈ, ਜਿਸ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਾਜਪਾ `ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਭਗਵਾਂ ਪਾਰਟੀ ਚੋਣਾਂ ਜਿੱਤਣ ਦੀ ਉਮੀਦ ਵਿੱਚ ਦੂਜੀਆਂ ਪਾਰਟੀਆਂ ਦੇ ਦਲਬਦਲੂਆਂ `ਤੇ ਨਿਰਭਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਇਹ ਰਣਨੀਤੀ ਪੰਜਾਬ ਵਿੱਚ ਕੰਮ ਨਹੀਂ ਕਰੇਗੀ ਕਿਉਂਕਿ ਦੂਜੀਆਂ ਮਸ਼ੀਨਾਂ ਦੇ ਖਰਾਬ ਹੋਏ ਪੁਰਜ਼ਿਆਂ ਵਾਲਾ ਇੰਜਣ ਜ਼ਿਆਦਾ ਦੇਰ ਨਹੀਂ ਚੱਲ ਸਕੇਗਾ।"

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ।”ਉਨ੍ਹਾਂ ਦੁਹਰਾਇਆ ਕਿ ਪੁਰਾਣੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵਧੇਰੇ ਚਿੰਤਤ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ `ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੂਰੇ ਸੂਬੇ ਦੇ ਸਕੂਲਾਂ ਨੂੰ ਸਿਰਫ਼ ‘ਮਿਡ-ਡੇਅ ਮੀਲ` ਕੇਂਦਰਾਂ ਵਿੱਚ ਬਦਲ ਦਿੱਤਾ ਸੀ ਪਰ ਹੁਣ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਦੇ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ, “ਆਪ ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਗਰੀਬ ਵਿਦਿਆਰਥੀਆਂ ਤੱਕ ਮਿਆਰੀ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੇ ਮਿਸ਼ਨ `ਤੇ ਕੰਮ ਕਰ ਰਹੀ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਵਿੱਚ 118 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਅਤੇ ਅਧਿਆਪਕਾਂ ਦਾ ਅਧਿਆਪਨ ਹੁਨਰ ਤਰਾਸ਼ਣ ਲਈ ਸਿਖਲਾਈ ਵਾਸਤੇ ਫਿਨਲੈਂਡ ਅਤੇ ਸਿੰਗਾਪੁਰ ਭੇਜਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਅਤੇ ਅਕਾਲੀਆਂ ਦਾ ਸਿਰਫ਼ ਚਾਰ ਨੁਕਾਤੀ ਏਜੰਡਾ ਹੈ, ਜੋ ਆਪਣੀ, ਆਪਣੇ ਪੁੱਤਰਾਂ, ਜੀਜੇ ਅਤੇ ਸਾਲੇ ਦੀ ਭਲਾਈ ਯਕੀਨੀ ਬਣਾਉਣਾ ਹੈ। ਸਿੱਖਿਆ ਤਰੱਕੀ ਦੀ ਕੁੰਜੀ ਹੈ, ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ `ਤੇ ਜ਼ੋਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੋਈ ਵਿਅਕਤੀ ਆਪਣੀ ਦੌਲਤ ਨਾਲ ਨਹੀਂ, ਸਗੋਂ ਆਪਣੇ ਬੱਚਿਆਂ ਦੀ ਸਿੱਖਿਆ ਦੇ ਸਰਮਾਏ ਨਾਲ ਅਮੀਰ ਕਹਾਏਗਾ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਵਰਤ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਬੇਮਿਸਾਲ ਹੈ। ਅਜਿਹੇ ਸਮੇਂ ਵਿੱਚ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਮਾਮੂਲੀ ਕੀਮਤਾਂ `ਤੇ ਦਿੱਤੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ 21 ਫੀਸਦੀ ਨਹਿਰੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਇਹ ਬਹੁਤ ਮਾਣ ਦੀ ਗੱਲ ਹੈ ਕਿ ਅੱਜ 68 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਟੇਲਾਂ 'ਤੇ ਪਾਣੀ ਮੁਹੱਈਆ ਕਰਵਾਇਆ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਸਹੂਲਤ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ “ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਨਾਲ ਸਮਾਜ ਦਾ ਹਰ ਵਰਗ ਖੁਸ਼ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ 'ਮੇਰੀ ਰਸੋਈ ਯੋਜਨਾ' ਸ਼ੁਰੂ ਕੀਤੀ ਹੈ। "ਇਸ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਹਰੇਕ ਤਿਮਾਹੀ ਮੁਫ਼ਤ ਰਾਸ਼ਨ ਕਿੱਟਾਂ ਮਿਲਣਗੀਆਂ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਕਣਕ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ ਕਿ ਦੇਸ਼ ਵਿੱਚ ਕੋਈ ਵੀ ਭੁੱਖਾ ਨਾ ਸੌਂਵੇ ਅਤੇ ਸਾਡਾ ਸੂਬਾ ਹਮੇਸ਼ਾ ਦੇਸ਼ ਨੂੰ ਅਨਾਜ ਦੇਣ ਵਿੱਚ ਮੋਹਰੀ ਰਿਹਾ ਹੈ। ਹਾਲਾਂਕਿ, ਪੰਜਾਬ ਵਿੱਚ ਅਜੇ ਵੀ ਕੁਝ ਪਰਿਵਾਰ ਹਨ ਜੋ ਰੋਜ਼ਾਨਾ ਰੋਜ਼ੀ-ਰੋਟੀ ਲਈ ਸੰਘਰਸ਼ ਕਰਦੇ ਹਨ।"

ਮੁੱਖ ਮੰਤਰੀ ਨੇ ਕਿਹਾ, "ਇਸ ਯੋਜਨਾ ਤਹਿਤ ਪੰਜਾਬ ਸਰਕਾਰ 40 ਲੱਖ ਪਰਿਵਾਰਾਂ ਨੂੰ ਭੋਜਨ ਕਿੱਟਾਂ ਪ੍ਰਦਾਨ ਕਰੇਗੀ ਅਤੇ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਭੋਜਨ ਕਿੱਟਾਂ ਐਨ.ਐਫ.ਐਸ.ਏ. ਅਧੀਨ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਖੇਤਰ ਦੇ ਧੰਨਵਾਦੀ ਹਨ, ਜਿਸ ਨੇ ਹਮੇਸ਼ਾ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਮੈਂ ਇਸ ਪਿਆਰ ਲਈ ਹਮੇਸ਼ਾ ਇਸ ਖੇਤਰ ਦੇ ਲੋਕਾਂ ਦਾ ਰਿਣੀ ਰਹਾਂਗਾ। ਇਸ ਖੇਤਰ ਨੂੰ ਪਹਿਲਾਂ ਪਛੜਿਆ ਖੇਤਰ ਕਿਹਾ ਜਾਂਦਾ ਸੀ ਅਤੇ ਇੱਥੋਂ ਤੱਕ ਕਿ ਸੂਬਾ ਸਰਕਾਰ ਵੀ ਇਸ ਲਈ ਸਰਟੀਫਿਕੇਟ ਜਾਰੀ ਕਰਦੀ ਸੀ ਅਤੇ ਇਸ ਖੇਤਰ ਦੀ ਤਰੱਕੀ 'ਤੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ। 'ਆਪ' ਸਰਕਾਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਕੇ ਇਸ ਇਲਾਕੇ ਤੋਂ ਪੱਛੜੇਪਣ ਦੇ ਸਿਰਨਾਵੇਂ ਨੂੰ ਹਟਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਨੌਜਵਾਨਾਂ ਨੂੰ ਹੁਨਰ-ਅਧਾਰਿਤ ਸਿਖਲਾਈ ਅਤੇ ਤਕਨੀਕੀ ਕੋਰਸ ਪ੍ਰਦਾਨ ਕਰਨ ਲਈ ਪਿੰਡ ਫਤਿਹਗੜ੍ਹ ਸਾਹਨੇਵਾਲੀ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ ਗਿਆ ਹੈ।”

ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਪੰਜ ਏਕੜ ਜ਼ਮੀਨ ਮੁਫਤ ਦੇਣ ਲਈ ਫਤਿਹਗੜ੍ਹ ਸਾਹਨੇਵਾਲੀ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਈ.ਟੀ.ਆਈ. ਦੀ ਉਸਾਰੀ, ਸਟਾਫ ਦੀ ਭਰਤੀ, ਬੁਨਿਆਦੀ ਢਾਂਚਾ ਅਤੇ ਹੋਰ ਖਰਚਿਆਂ 'ਤੇ ਲਗਭਗ 24.50 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਕਿਹਾ, “240 ਵਿਦਿਆਰਥੀਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਪੰਜ ਟਰੇਡਾਂ ਜਿਵੇਂ ਇਲੈਕਟ੍ਰੀਸ਼ੀਅਨ, ਮਕੈਨਿਕ ਇਲੈਕਟ੍ਰਿਕ ਵਾਹਨ, ਰੈਫ੍ਰੀਜ੍ਰੇਸ਼ਨ ਅਤੇ ਏਅਰ ਕੰਡੀਸ਼ਨਰ ਟੈਕਨੀਸ਼ੀਅਨ, ਇੰਡਸਟਰੀਅਲ ਰੋਬੌਟਿਕਸ ਅਤੇ ਡਿਜੀਟਲ ਮੈਨੂਫੈਕਚਰਿੰਗ ਟੈਕਨੀਸ਼ੀਅਨ ਅਤੇ ਸੀ.ਐਨ.ਸੀ. ਮਸ਼ੀਨਿੰਗ ਟੈਕਨੀਸ਼ੀਅਨ ਵਿੱਚ ਸਿਖਲਾਈ ਪ੍ਰਦਾਨ ਕਰੇਗੀ। ਇਸ ਆਈ.ਟੀ.ਆਈ. ਨਾਲ ਖੇਤਰ ਦੇ ਪੇਂਡੂ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੁਨਰ ਅਧਾਰਿਤ ਸਿੱਖਿਆ ਦਾ ਮੌਕਾ ਮਿਲੇਗਾ।”

ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 17.31 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਪੁਲ ਬਣ ਰਹੇ ਹਨ, ਜਿਸ ਨਾਲ ਘੱਗਰ ਨਦੀ ਦੇ ਨਾਲ ਲੱਗਦੇ ਸਰਦੂਲਗੜ੍ਹ ਹਲਕੇ ਦੇ ਲਗਭਗ 27 ਪਿੰਡਾਂ ਦੇ ਵਸਨੀਕਾਂ ਨੂੰ ਨਦੀ ਪਾਰ ਕਰਨ ਲਈ ਲੰਮਾ ਰਸਤਾ ਤੈਅ ਕਰਨਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਪਿੰਡ ਭਲੂਆਣਾ ਵਿਖੇ 12.03 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਬਾਰਨ ਵਿਖੇ 5.28 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਟੀਲ ਪੁਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦਾ ਵਾਧੂ ਸਫ਼ਰ 5 ਤੋਂ 9 ਕਿਲੋਮੀਟਰ ਤੱਕ ਘਟ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸਰਦੂਲਗੜ੍ਹ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ ਵਿੱਚ 39 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ। ਉਨ੍ਹਾਂ ਕਿਹਾ, “ਪਿੰਡ ਭਗਵਾਨਪੁਰ ਹਿੰਗਾ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੇਸ ਕਲੀਨਿਕ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਦੂਲਗੜ੍ਹ ਸਬ-ਡਵੀਜ਼ਨਲ ਹਸਪਤਾਲ ਦੇ ਨਾਲ 49 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਪਬਲਿਕ ਹੈਲਥ ਯੂਨਿਟ ਬਣਾਇਆ ਜਾਵੇਗਾ, ਜੋ ਇੱਕ ਛੱਤ ਹੇਠ ਲੈਬ ਸੇਵਾਵਾਂ ਪ੍ਰਦਾਨ ਕਰੇਗਾ, ਨਾਲ ਹੀ ਇਕ ਡਾਟਾ ਸੈਂਟਰ ਅਤੇ ਐਸ.ਐਮ.ਓ. ਮੀਟਿੰਗ-ਕਮ-ਕਾਨਫਰੰਸ ਹਾਲ ਵੀ ਹੋਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ 1.25 ਕਰੋੜ ਰੁਪਏ ਮਾਈਨਰ ਕੰਕਰੀਟ ਲਾਈਨਿੰਗ 'ਤੇ ਖਰਚ ਕੀਤੇ ਜਾ ਰਹੇ ਹਨ, ਇਕ ਕਰੋੜ ਰੁਪਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਦੋ ਪਿੰਡਾਂ ਦੇ ਵਿਕਾਸ ਪ੍ਰੋਜੈਕਟਾਂ ਲਈ ਖਰਚ ਕੀਤੇ ਜਾ ਰਹੇ ਹਨ। ਦਾਨੇਵਾਲਾ ਵਿਖੇ 2.33 ਕਰੋੜ ਰੁਪਏ ਖਰਚ ਕੇ 66 ਕੇ.ਵੀ. ਗਰਿੱਡ ਦੀ ਸਮਰੱਥਾ 12.5 ਐਮ.ਵੀ.ਏ. ਵਧਾ ਕੇ 20 ਐਮ.ਵੀ.ਏ. ਕੀਤੀ ਗਈ ਹੈ ਜਿਸ ਨਾਲ 2.33 ਕਰੋੜ ਰੁਪਏ ਦੀ ਲਾਗਤ ਨਾਲ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ ਅਤੇ ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਭਾਈਚਾਰੇ ਨੂੰ ਵੱਡਾ ਫਾਇਦਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮਾਨਸਾ-ਤਲਵੰਡੀ ਸਾਬੋ ਸੜਕ ਨੂੰ 31.20 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, 33.07 ਕਰੋੜ ਰੁਪਏ ਨਵੇਂ ਖਾਲਿਆਂ ਦੇ ਨਿਰਮਾਣ 'ਤੇ ਖਰਚ ਕੀਤੇ ਜਾ ਰਹੇ ਹਨ ਅਤੇ 12.83 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਝੰਡਾ ਕਲਾਂ, ਉੱਲਕ ਅਤੇ ਬਣਵਾਲਾ ਨਵਾਂ ਵਿੱਚ ਨਵੇਂ ਗਰਿੱਡ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਰਦੂਲਗੜ੍ਹ ਸ਼ਹਿਰ ਵਿੱਚ ਨਵੀਆਂ ਸੀਵਰੇਜ ਪਾਈਪਲਾਈਨਾਂ ਵਿਛਾਉਣ ਲਈ 14.76 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ 24.80 ਕਿਲੋਮੀਟਰ ਸੀਵਰੇਜ ਸਿਸਟਮ ਪਾਉਣ ਦੇ ਨਾਲ-ਨਾਲ ਸਬੰਧਤ ਪ੍ਰੋਜੈਕਟਾਂ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਨੇ ਸਰਦੂਲਗੜ੍ਹ ਦੇ ਸਰਕਾਰੀ ਹਸਪਤਾਲ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ ਤਾਂ ਜੋ ਲੋਕਾਂ ਨੂੰ ਮਿਆਰੀ ਇਲਾਜ ਮਿਲ ਸਕੇ।

ਆਪਣੇ ਸੰਬੋਧਨ ਵਿੱਚ ਸੀਨੀਅਰ 'ਆਪ' ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, "ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਪ੍ਰੋਜੈਕਟ ਪੂਰੇ ਖੇਤਰ ਦੇ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ। ਅਸੀਂ ਇਮਾਨਦਾਰੀ ਅਤੇ ਕੰਮ ਦੀ ਰਾਜਨੀਤੀ 'ਤੇ ਚੱਲ ਰਹੇ ਹਾਂ ਅਤੇ ਨਕਾਰਾਤਮਕ ਏਜੰਡੇ ਨੂੰ ਲੋਕ ਮੂੰਹ ਨਹੀਂ ਲਾਉਣਗੇ।"

ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਲ 2022 ਦਾ ਫਤਵਾ ਆਮ ਲੋਕਾਂ ਦੀ ਭਲਾਈ ਲਈ ਸਿਹਤ ਅਤੇ ਸਿੱਖਿਆ ਦੇ ਏਜੰਡੇ ਦੇ ਹੱਕ ਵਿੱਚ ਸੀ। ਆਈ.ਟੀ.ਆਈ. ਆਮ ਆਦਮੀ ਦੇ ਬੱਚਿਆਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹੇਗੀ। ਸੂਬਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਵਚਨਬੱਧ ਹੈ।"ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ, ਸੀਨੀਅਰ 'ਆਪ' ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਅਤੇ ਹੋਰ ਵੀ ਮੌਜੂਦ ਸਨ।

ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਸੜਕ ਸੁਰੱਖਿਆ ਫੋਰਸ ਪੰਜਾਬ ਦੀ ਬਦਲ ਰਹੇ ਹਨ ਨੁਹਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ**

*ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਆਪ ਸਰਕਾਰ ਦੌਰਾਨ 28,000 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ, ਸਜ਼ਾ ਦਰ 88 ਫ਼ੀਸਦ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਹਿਰੀ ਪਾਣੀ ਤੋਂ ਲੈ ਕੇ ਮੁਫ਼ਤ ਬਿਜਲੀ ਅਤੇ ਨੌਕਰੀਆਂ ਤੱਕ, ਆਪ ਸਰਕਾਰ ਵੱਲੋਂ ਪੰਜਾਬ ਵਿੱਚ ਲੋਕ-ਪੱਖੀ ਸ਼ਾਸਨ ਬਣਾਇਆ ਜਾ ਰਿਹੈ ਯਕੀਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਸੜਕ ਸੁਰੱਖਿਆ ਫੋਰਸ ਪੰਜਾਬ ਦੀ ਬਦਲ ਰਹੇ ਹਨ ਨੁਹਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਠਿੰਡਾ, 10 ਜਨਵਰੀ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਵਿੱਚ ਇੱਕ ਲੋਕ ਮਿਲਣੀ 'ਚ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ, ਵਰਕਰਾਂ ਅਤੇ ਕਾਡਰਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਦੇ ਦੂਜੇ ਪੜਾਅ ਨੂੰ ਇੱਕ ਲੋਕ ਲਹਿਰ ਵਿੱਚ ਬਦਲਣ ਲਈ ਆਪਣੇ ਯਤਨ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ।

ਲੋਕ ਮਿਲਣੀ ਦੌਰਾਨ ਪਾਰਟੀ ਆਗੂਆਂ, ਵਰਕਰਾਂ ਅਤੇ ਹੋਰ ਕਾਡਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਸਪੱਸ਼ਟ ਉਦੇਸ਼ ਨਾਲ ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ। ਪਿਛਲੀਆਂ ਸਰਕਾਰਾਂ ਦੇ ਵੱਡੇ-ਵੱਡੇ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸ਼ਹਿ ਦਿੱਤੀ ਸੀ, ਪਰ ‘ਆਪ’ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਵਿੱਚ 28,000 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦੋਸ਼ੀ ਠਹਿਰਾਉਣ ਦੀ ਦਰ 88 ਫ਼ੀਸਦ ਹੈ।” ਉਨ੍ਹਾਂ ਕਿਹਾ ਕਿ ਇਸ ਫੈਸਲਾਕੁੰਨ ਕਾਰਵਾਈ ਨੇ ਲੋਕਾਂ ਦਾ ਵਿਸ਼ਵਾਸ ਜਿੱਤ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਜੰਗ ਜਿੱਤਣ ਦੇ ਬਹੁਤ ਕਰੀਬ ਆ ਗਏ ਹਾਂ। ਸਿਰਫ਼ ਇੱਕ ਲੋਕ ਲਹਿਰ ਹੀ ਇਸ ਜੰਗ ਨੂੰ ਜਿੱਤ ਸਕਦੀ ਹੈ, ਸਿਰਫ਼ ਪੁਲਿਸ ਜਾਂ ਸਰਕਾਰੀ ਕਾਰਵਾਈ ਨਹੀਂ। ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਵਪਾਰ ਨੂੰ ਸ਼ਹਿ ਦਿੱਤੀ ਸੀ, ਪਰ ਅਸੀਂ ਇਸ 'ਤੇ ਸਖ਼ਤੀ ਕੀਤੀ ਹੈ।” ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਅਤੇ ਇਸ ਦੇ ਨਤੀਜੇ ਜਲਦ ਹੀ ਸਾਹਮਣੇ ਆਉਣਗੇ।

ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਨਸ਼ਿਆਂ ਵਿਰੁੱਧ ਨਿਰਸਵਾਰਥ ਢੰਗ ਨਾਲ ਵੱਡੇ ਪੱਧਰ 'ਤੇ ਕਾਰਵਾਈ ਲਈ ਠੋਸ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨਸ਼ਿਆਂ ਵਿਰੁੱਧ ਜੰਗ ਦਾ ਇੱਕ ਰੂਪ ਹੈ ਅਤੇ ਇਸ ਰਾਹੀਂ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ, ਕਿਸਾਨਾਂ, ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਅਪਣਾਈ ਗਈ ਹੈ।

ਨਸ਼ਿਆਂ ਵਿਰੁੱਧ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਵੇਰਵਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, " ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ, ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵੱਡੇ ਤਸਕਰਾਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਲਈ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਏ ਗਏ ਹਨ।"

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਅਤੇ ਉਹ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਣਗੇ ਜਦੋਂ ਤੱਕ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਤੋਂ ਸਰਗਰਮੀ ਨਾਲ ਸਹਿਯੋਗ ਪ੍ਰਾਪਤ ਕਰਨ ਤਾਂ ਜੋ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਦੇ ਨਤੀਜੇ ਪਹਿਲੇ ਪੜਾਅ ਦੇ ਨਤੀਜਿਆਂ ਨਾਲੋਂ ਵੀ ਬਿਹਤਰ ਹੋਣ।

ਸ਼ਾਸਨ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਨੇ ਕਈ ਲੋਕ-ਪੱਖੀ ਫ਼ੈਸਲੇ ਲਏ ਹਨ। ਪਹਿਲੀ ਵਾਰ ਨਹਿਰੀ ਪਾਣੀ ਸੂਬੇ ਦੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਪਹੁੰਚਿਆ ਹੈ, ਜਿਸ ਨਾਲ ਲੰਬੇ ਸਮੇਂ ਤੋਂ ਲਟਕ ਰਹੇ ਸਿੰਚਾਈ ਮੁੱਦਿਆਂ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਕਈ ਬੰਦ ਪਈਆਂ ਨਹਿਰਾਂ ਅਤੇ ਰਜਬਾਹਿਆਂ ਨੂੰ ਮੁੜ ਖੋਲ੍ਹੀਆਂ ਗਿਆ ਹੈ ਅਤੇ 37 ਸਾਲਾਂ ਬਾਅਦ ਕੁਝ ਖੇਤਰਾਂ ਵਿੱਚ ਪਾਣੀ ਮੁੜ ਤੋਂ ਵਗਣ ਲੱਗਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਹੁਣ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ ਅਤੇ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਸੂਬਾ ਵਾਸੀਆਂ ‘ਤੇ ਵਿੱਤੀ ਦਬਾਅ ਘੱਟ ਰਿਹਾ ਹੈ। 61,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਜਾਂ ਭ੍ਰਿਸ਼ਟਾਚਾਰ ਦੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 17 ਟੋਲ ਪਲਾਜ਼ਾ ਬੰਦ ਕੀਤੇ ਹਨ, ਜਿਸ ਨਾਲ ਸੂਬਾ ਵਾਸੀਆਂ ਦੀ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ।

ਸਿਹਤ ਸੇਵਾਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਜਲਦ ਹੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਸੰਭਵ ਹੋ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਚੁੱਕੇ ਗਏ ਮਿਸਾਲੀ ਕਦਮਾਂ ਨੂੰ ਕੌਮੀ ਪੱਧਰ 'ਤੇ ਸ਼ਲਾਘਾ ਮਿਲੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਗਰੀਬ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੜਕੀਆਂ ਲਈ ਮੁਫ਼ਤ ਬੱਸ ਸੇਵਾ ਹਰੇਕ ਲੜਕੀ ਤੱਕ ਸਿੱਖਿਆ ਦੀ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਅਤੇ ਨੀਟ, ਜੇ.ਈ.ਈ. ਸੀ.ਐਲ.ਏ.ਟੀ. ਅਤੇ ਐਨ.ਆਈ.ਐਫ.ਟੀ. ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਦਾਖ਼ਲੇ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ।

ਵਿਦਿਆਰਥੀਆਂ ਦੇ ਬੇਮਿਸਾਲ ਨਤੀਜਿਆਂ 'ਤੇ ਮਾਣ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼, 44 ਨੇ ਜੇ.ਈ.ਈ. ਐਡਵਾਂਸਡ ਅਤੇ 848 ਨੇ ਨੀਟ ਦੀ ਯੋਗਤਾ ਪ੍ਰੀਖਿਆ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਅਪਗ੍ਰੇਡ ਕਰਨ ਲਈ ਉਨ੍ਹਾਂ ਨੂੰ ਸਿਖਲਾਈ ਲਈ ਵਿਸ਼ਵ-ਪ੍ਰਸਿੱਧ ਸੰਸਥਾਵਾਂ ਵਿੱਚ ਭੇਜਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੁਆਰਾ ਗਠਿਤ ਸੜਕ ਸੁਰੱਖਿਆ ਫੋਰਸ ਨੂੰ ਦੇਸ਼ ਭਰ ਵਿੱਚ ਹੀ ਨਹੀਂ, ਸਗੋਂ ਕਿ ਦੇਸ਼ ਦੀ ਸੰਸਦ ਵਿੱਚ ਵੀ ਵਿਆਪਕ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਅਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ
*ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਅਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ**

*ਸਾਡੀ ਸਰਕਾਰ ਮਾਈਨਿੰਗ ਸੈਕਟਰ ਵਿੱਚ ਹਰ ਕਿਸਮ ਦੀਆਂ ਗੁੰਝਲਾਂ ਖਤਮ ਕਰਕੇ ਕੁਦਰਤੀ ਸਰੋਤਾਂ ਨੂੰ ਲੋਕ ਹਿੱਤ ਲਈ ਵਰਤਣ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ*

ਚੰਡੀਗੜ੍ਹ, 7 ਜਨਵਰੀ , 2026:-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ ਹਨ। ਇਸ ਤਹਿਤ ਪੰਜਾਬ ਮਾਈਨਰ ਮਿਨਰਲ ਨੀਤੀ ਵਿੱਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਉਦੇਸ਼ ਕੱਚੇ ਮਾਲ ਦੀ ਢੁਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਲੈ ਕੇ ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ, ਖਪਤਕਾਰਾਂ ਲਈ ਕੀਮਤਾਂ ‘ਚ ਕਟੌਤੀ ਕਰਨਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਇਜ਼ਾਰੇਦਾਰੀ ਨੂੰ ਖ਼ਤਮ ਕਰਨਾ ਹੈ।

ਵੱਖ-ਵੱਖ ਪੱਧਰਾਂ 'ਤੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਮੰਤਰੀ ਮੰਡਲ ਨੇ ਇਨ੍ਹਾਂ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਅਧੀਨ ਨਵੀਆਂ ਮਾਈਨਿੰਗ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਹਨ, ਨਿਲਾਮੀ ਪ੍ਰਣਾਲੀ ਨੂੰ ਆਧੁਨਿਕ ਬਣਾਇਆ ਗਿਆ ਹੈ ਅਤੇ ਰੈਗੂਲੇਟਰੀ ਪ੍ਰਕਿਰਿਆਵਾਂ ਨੂੰ ਸਰਲ ਕੀਤਾ ਗਿਆ ਹੈ। ਇਹ ਅਹਿਮ ਸੁਧਾਰ ਮਾਈਨਿੰਗ ਸੈਕਟਰ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਨਾਗਰਿਕ-ਪੱਖੀ ਸ਼ਾਸਨ ਵੱਲ ਇਤਿਹਾਸਕ ਤਬਦੀਲੀ ਦੇ ਗਵਾਹ ਹਨ।

ਇਨ੍ਹਾਂ ਸੁਧਾਰਾਂ ਬਾਰੇ ਗੱਲ ਕਰਦਿਆਂ ਖਾਣਾਂ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਾਡੀ ਸਰਕਾਰ ਖਣਨ ਸੈਕਟਰ ਦੀਆਂ ਗੁੰਝਲਾਂ ਨੂੰ ਖ਼ਤਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੁਦਰਤੀ ਸਰੋਤਾਂ ਦੀ ਵਰਤੋਂ ਲੋਕਾਂ ਦੇ ਹਿੱਤ ਲਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪਾਰਦਰਸ਼ੀ ਆਨਲਾਈਨ ਨਿਲਾਮੀ ਪ੍ਰਕਿਰਿਆਵਾਂ ਵੱਲ ਕਦਮ ਵਧਾ ਕੇ ਰਾਜ ਦੇ ਮਾਲੀਏ ਨੂੰ ਵਧਾ ਰਹੇ ਹਾਂ ਅਤੇ ਅਸਲ ਆਪਰੇਟਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਂਦਿਆਂ ਗੈਰ-ਕਾਨੂੰਨੀ ਖਣਨ ਨੂੰ ਨੱਥ ਪਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਸਾਲਾਂ ਤੋਂ ਪੰਜਾਬ ਦੇ ਮਾਈਨਿੰਗ ਸੈਕਟਰ ਨੂੰ ਅਧਿਕਾਰਤ ਖਣਨ ਸਾਈਟਾਂ ਦੀ ਵੱਡੀ ਘਾਟ ਦਾ ਸਾਹਮਣਾ ਕਰਨਾ ਪਿਆ। ਸੂਬੇ ਭਰ ਵਿੱਚ ਸਿਰਫ਼ 35 ਦੇ ਕਰੀਬ ਖਾਣਾਂ ਕਾਰਜਸ਼ੀਲ ਹੋਣ ਦੇ ਨਾਲ ਸੜਕਾਂ, ਰਿਹਾਇਸੀ ਕਾਰਜਾਂ ਅਤੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ ਲੋੜੀਂਦੀ ਉਸਾਰੀ ਸਮੱਗਰੀ ਦੀ ਮੰਗ ਤੋਂ ਕਾਨੂੰਨੀ ਸਪਲਾਈ ਬਹੁਤ ਘੱਟ ਰਹੀ ਹੈ। ਇਸ ਪਾੜੇ ਨਾਲ ਇੱਕ ਖਲਾਅ ਪੈਦਾ ਹੋ ਗਿਆ, ਜਿਸ ਕਰਕੇ ਗੈਰ-ਕਾਨੂੰਨੀ ਖਣਨ ਅਤੇ ਗੈਰ-ਰੈਗੂਲੇਟਿਡ ਸਪਲਾਈ ਚੇਨਾਂ ਨੇ ਪੈਰ ਪਸਾਰ ਲਏ।

ਇਸ ਢਾਂਚਾਗਤ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਨੇ ਇੱਕ ਸਪੱਸ਼ਟ ਰਣਨੀਤਕ ਪਹੁੰਚ ਅਪਣਾਈ। ਗ਼ੈਰ-ਕਾਨੂੰਨੀ ਗਤੀਵਿਧੀਆਂ ਦੀ ਬਜਾਏ ਸਰਕਾਰ ਨੇ ਮਾਈਨਿੰਗ ਸਪਲਾਈ ਨੂੰ ਹੌਲੀ-ਹੌਲੀ ਕਾਨੂੰਨੀ ਦਾਇਰੇ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ। ਇਸ ਤਹਿਤ ਆਪਰੇਟਰਾਂ ਨੂੰ ਅੱਗੇ ਆ ਕੇ ਮੌਜੂਦਾ ਮਾਈਨਿੰਗ ਗਤੀਵਿਧੀਆਂ ਦੀ ਜਾਣਕਾਰੀ ਦੇਣ, ਢੁਕਵਾਂ ਲੋੜੀਂਦਾ ਦਸਤਾਵੇਜ਼ੀ ਕੰਮ ਪੂਰਾ ਕਰਨ ਅਤੇ ਨਿਰਧਾਰਤ ਰੈਗੂਲੇਟਰੀ ਢਾਂਚੇ ਅੰਦਰ ਸਖ਼ਤੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਮਾਈਨਿੰਗ ਜਾਰੀ ਰਹੇਗੀ, ਪਰ ਸਿਰਫ਼ ਉਦੋਂ ਜਦੋਂ ਇਹ ਕਾਨੂੰਨੀ ਤੌਰ 'ਤੇ ਪਾਰਦਰਸ਼ੀ ਢੰਗ ਅਤੇ ਉਚਿਤ ਪ੍ਰਵਾਨਗੀਆਂ ਨਾਲ ਕੀਤੀ ਜਾਵੇਗੀ।

*ਸਥਾਨਕ ਉਦਯੋਗ ਦੀ ਮਜ਼ਬੂਤੀ ਲਈ ਕਰੱਸ਼ਰ ਮਾਈਨਿੰਗ ਸਾਈਟਾਂ*

ਸੋਧੀ ਗਈ ਨੀਤੀ ਤਹਿਤ ਇੱਕ ਵੱਡਾ ਸੁਧਾਰ ਕਰੱਸ਼ਰ ਉਦਯੋਗ ਨੂੰ ਲੰਬੇ ਸਮੇਂ ਤੋਂ ਦਰਪੇਸ਼ ਮੁੱਦਿਆਂ ਦੇ ਹੱਲ ਲਈ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ.) ਦੀ ਸ਼ੁਰੂਆਤ ਹੈ। ਪਹਿਲਾਂ ਖਣਨ ਪਦਾਰਥਾਂ ਦੀ ਮਾਈਨਿੰਗ ਵਿਭਾਗ ਦੁਆਰਾ ਨਿਲਾਮ ਕੀਤੀਆਂ ਜਾਂਦੀਆਂ ਵਪਾਰਕ ਮਾਈਨਿੰਗ ਸਾਈਟਾਂ ਤੱਕ ਸੀਮਤ ਸੀ, ਜਿਸ ਕਾਰਨ ਕੱਚੇ ਮਾਲ ਦੀ ਲਗਾਤਾਰ ਕਮੀ ਬਣੀ ਰਹੀ। ਕਰੱਸ਼ਰ ਮਾਲਕਾਂ ਕੋਲ ਬਜਰੀ ਦੇ ਭੰਡਾਰ ਵਾਲੀ ਜ਼ਮੀਨ ਹੋਣ ਦੇ ਬਾਵਜੂਦ ਇਸਦੇ ਇਸਤੇਮਾਲ ਦੀ ਆਗਿਆ ਨਾ ਹੋਣ ਕਰਕੇ ਕਰੱਸ਼ਰ ਮਾਲਕ ਸੀ.ਐਮ.ਐਸ. ਆਊਟਪੁੱਟ 'ਤੇ ਨਿਰਭਰ ਸਨ ਜਾਂ ਦੂਜੇ ਰਾਜਾਂ ਤੋਂ ਅਕਸਰ ਉੱਚ ਕੀਮਤਾਂ 'ਤੇ ਸਮੱਗਰੀ ਲੈਣ ਲਈ ਮਜਬੂਰ ਸਨ।

ਸੀ.ਆਰ.ਐਮ.ਐਸ. ਢਾਂਚੇ ਤਹਿਤ ਕਰੱਸ਼ਰ ਮਾਲਕ ਜਿਨ੍ਹਾਂ ਕੋਲ ਬੱਜਰੀ ਦੇ ਭੰਡਾਰ ਵਾਲੀ ਜ਼ਮੀਨ ਹੈ, ਹੁਣ ਆਪਣੇ ਕੰਮਕਾਜ ਲਈ ਮਾਈਨਿੰਗ ਲੀਜ਼ ਅਤੇ ਖਣਨ ਸਮੱਗਰੀ ਪ੍ਰਾਪਤ ਕਰ ਸਕਦੇ ਹਨ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸੁਧਾਰ ਨਾਲ ਬਰੇਤੀ ਅਤੇ ਬਜਰੀ ਦੀ ਉਪਲੱਬਧਤਾ ਵਿੱਚ ਕਾਫ਼ੀ ਹੱਦ ਤੱਕ ਵਾਧਾ ਹੋਣ ਦੇ ਨਾਲ-ਨਾਲ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ‘ਚ ਤੇਜ਼ੀ ਆਵੇਗੀ, ਦੂਜੇ ਰਾਜਾਂ 'ਤੇ ਨਿਰਭਰਤਾ ਘਟੇਗੀ ਜਿਸ ਨਾਲ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੋਰ ਰਾਜਾਂ ‘ਤੇ ਨਿਰਭਰਤਾ ਘਟੇਗੀ, ਗੈਰਕਾਨੂੰਨੀ ਅੰਤਰ-ਰਾਜੀ ਖਣਿਜ ਆਵਾਜਾਈ ‘ਤੇ ਰੋਕ ਲੱਗੇਗੀ, ਸੂਬੇ ਅੰਦਰ ਰੋਜ਼ਗਾਰ ਦੇ ਮੌਕੇ ਵਧਣਗੇ, ਕਰੱਸ਼ਰ ਉਦਯੋਗ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਆਵੇਗਾ, ਰਾਜ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਖਪਤਕਾਰਾਂ ਲਈ ਕੀਮਤਾਂ ਵਿੱਚ ਕਮੀ ਆਏਗੀ।

*ਕਿਸਾਨਾਂ ਨੂੰ ਸਮਰੱਥ ਬਣਾਉਣ ਅਤੇ ਇਜ਼ਾਰੇਦਾਰੀ ਦੇ ਖ਼ਾਤਮੇ ਲਈ ਲੈਂਡ-ਓਨਰ ਮਾਈਨਿੰਗ ਸਾਈਟਾਂ*

ਸਰਕਾਰ ਨੇ ਰੇਤ ਮਾਈਨਿੰਗ ਦੇ ਸਬੰਧ ਵਿੱਚ ਮੌਜੂਦਾ ਵਪਾਰਕ ਮਾਈਨਿੰਗ ਸਾਈਟਾਂ ਅਤੇ ਜਨਤਕ ਮਾਈਨਿੰਗ ਸਾਈਟਾਂ ਤੋਂ ਇਲਾਵਾ ਲੈਂਡ-ਓਨਰ ਮਾਈਨਿੰਗ ਸਾਈਟਾਂ (ਐਲ.ਐਮ.ਐਸ.) ਵੀ ਸ਼ੁਰੂ ਕੀਤੀਆਂ ਹਨ। ਪਹਿਲਾਂ ਰੇਤ ਮਾਈਨਿੰਗ ਕਾਰਜਾਂ ਵਿੱਚ ਅਕਸਰ ਰੁਕਾਵਟ ਆ ਜਾਂਦੀ ਸੀ ਕਿਉਂਕਿ ਜ਼ਮੀਨ ਮਾਲਕ ਅਣਜਾਣ ਆਪਰੇਟਰਾਂ ਨੂੰ ਆਪਣੀ ਜ਼ਮੀਨ 'ਤੇ ਜਾਣ ਦੀ ਆਗਿਆ ਦੇਣ ਤੋਂ ਝਿਜਕਦੇ ਸਨ। ਇਸ ਤੋਂ ਇਲਾਵਾ ਅਸਲ ਜ਼ਮੀਨ ਮਾਲਕ ਆਪਣੀ ਜ਼ਮੀਨ ‘ਤੇ ਖੁਦ ਮਾਈਨਿੰਗ ਦੀ ਇਜਾਜ਼ਤ ਲੈਣ ਲਈ ਵਾਰ-ਵਾਰ ਸਰਕਾਰ ਕੋਲ ਪਹੁੰਚ ਵੀ ਕਰਦੇ ਰਹੇ।

ਐਲ.ਐਮ.ਐਸ. ਢਾਂਚਾ ਹੁਣ ਸੂਬਾ ਸਰਕਾਰ ਨੂੰ ਰਾਇਲਟੀ ਦੀ ਅਦਾਇਗੀ 'ਤੇ ਜ਼ਮੀਨ ਮਾਲਕਾਂ ਨੂੰ ਖੁਦ ਜਾਂ ਅਧਿਕਾਰਤ ਵਿਅਕਤੀਆਂ ਰਾਹੀਂ ਆਪਣੀ ਜ਼ਮੀਨ ਤੋਂ ਰੇਤ ਮਾਈਨਿੰਗ ਦੀ ਇਜਾਜ਼ਤ ਦਿੰਦਾ ਹੈ। ਇਹ ਸੁਧਾਰ ਕਾਨੂੰਨੀ ਮਾਈਨਿੰਗ ਸਾਈਟਾਂ ਦੀ ਗਿਣਤੀ ਵਿੱਚ ਵਾਧਾ ਕਰ ਰਿਹਾ ਹੈ, ਜਿਸ ਨਾਲ ਰੇਤ ਦੀ ਸਪਲਾਈ ਅਤੇ ਰਾਜ ਦਾ ਮਾਲੀਆ ਵਧੇਗਾ, ਖਪਤਕਾਰਾਂ ਦੀਆਂ ਕੀਮਤਾਂ ਘਟਣਗੀਆਂ ਅਤੇ ਪੰਜਾਬੀਆਂ ਲਈ ਵਪਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣੇਗਾ ਕਿ ਹਰੇਕ ਯੋਗ ਜ਼ਮੀਨ ਮਾਲਕ ਮਾਈਨਿੰਗ ਲੀਜ਼ ਪ੍ਰਾਪਤ ਕਰ ਸਕੇਗਾ ਅਤੇ ਮਾਈਨਿੰਗ ਸਮੱਗਰੀ ਨੂੰ ਓਪਨ ਮਾਰਕੀਟ ਵਿੱਚ ਵੇਚ ਸਕੇਗਾ, ਜਿਸ ਨਾਲ ਏਕਾਧਿਕਾਰ ਨੂੰ ਖ਼ਤਮ ਕਰਨ ਵਿੱਚ ਵੱਡੀ ਮਦਦ ਮਿਲੇਗੀ।

*ਸੁਚਾਰੂ ਪ੍ਰਵਾਨਗੀਆਂ ਅਤੇ ਉਦਯੋਗ ਵੱਲੋਂ ਮਜ਼ਬੂਤ ਹੁੰਗਾਰਾ*

ਇਹ ਨੀਤੀ ਮਾਈਨਿੰਗ ਸੈਕਟਰ ਵਿੱਚ ਆਮ ਪ੍ਰਚਲਿਤ ਰੁਕਾਵਟਾਂ ਜਿਵੇਂ ਰੈਗੂਲੇਟਰੀ ਦੇਰੀਆਂ ਦੀ ਸਮੱਸਿਆ ਨਾਲ ਵੀ ਢੁਕਵੀਂ ਤਰ੍ਹਾਂ ਨਜਿੱਠ ਰਹੀ ਹੈ। ਪਹਿਲਾਂ ਸਟੇਟ ਇਨਵਾਇਰਮੈਂਟ ਇਮਪੈਕਟ ਅਸੈਸਮੈਂਟ ਅਥਾਰਟੀ (ਐਸਈਆਈਏਏ) ਵਰਗੀਆਂ ਸੰਸਥਾਵਾਂ ਰਾਹੀਂ ਮਾਈਨਿੰਗ ਸਬੰਧੀ ਸਰਟੀਫਿਕੇਸ਼ਨ ਅਤੇ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਨੂੰ ਅਕਸਰ ਸੱਤ ਤੋਂ ਨੌਂ ਮਹੀਨੇ ਲੱਗਦੇ ਸਨ ਅਤੇ ਕੁਝ ਮਾਮਲਿਆਂ ਵਿੱਚ ਤਾਂ ਕਈ ਸਾਲ ਵੀ ਲੱਗ ਜਾਂਦੇ ਸਨ। ਹੁਣ ਇਹ ਪ੍ਰਕਿਰਿਆਵਾਂ ਨੂੰ ਮਿਸ਼ਨ ਮੋਡ ‘ਚ ਲਿਆਂਦਾ ਗਿਆ ਹੈ ਅਤੇ ਕਈ ਮਨਜ਼ੂਰੀਆਂ ਨੂੰ ਇਕੱਠੇ ਤੌਰ ‘ਤੇ ਨਿਪਟਾਇਆ ਜਾ ਰਿਹਾ ਹੈ ਤਾਂ ਜੋ ਰੈਗੂਲੇਟਰੀ ਢਾਂਚੇ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਸਮਾਂ-ਬੱਧ ਫ਼ੈਸਲੇ ਯਕੀਨੀ ਬਣਾਏ ਜਾ ਸਕਣ।

ਇਨ੍ਹਾਂ ਸੁਧਾਰਾਂ ਨਾਲ ਮਾਈਨਿੰਗ ਸੈਕਟਰ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਸਰਕਾਰ ਨੂੰ ਸੀਆਰਐਮਐਸ ਅਤੇ ਐਲਐਮਐਸ ਸ਼੍ਰੇਣੀਆਂ ਅਧੀਨ 290 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਅਰਜ਼ੀਆਂ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ, ਜਿਸ ਵਿੱਚ 26 ਇਰਾਦਾ ਪੱਤਰ (ਲੈਟਰ ਆਫ਼ ਇੰਟੈਂਟ) ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਜ਼ਿਲ੍ਹਾ ਸਰਵੇਖਣ ਰਿਪੋਰਟਾਂ ਵਿੱਚ ਸਾਈਟਾਂ ਨੂੰ ਸ਼ਾਮਲ ਕਰਨ ਸਮੇਤ ਲਾਜ਼ਮੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਬਾਕੀ ਅਰਜ਼ੀਆਂ 'ਤੇ ਵੀ ਜਲਦ ਹੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਿਆਂ ਵਿੱਚ 200 ਤੋਂ ਵੱਧ ਨਵੀਆਂ ਮਾਈਨਿੰਗ ਸਾਈਟਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੇ ਸਰਵੇਖਣ, ਤਕਨੀਕੀ ਜਾਂਚ, ਜਨਤਕ ਸਲਾਹ-ਮਸ਼ਵਰੇ ਅਤੇ ਵਾਤਾਵਰਣ ਪ੍ਰਭਾਵ ਮੁਲਾਂਕਣ ਅਧਿਐਨ ਇਸ ਸਮੇਂ ਜਾਰੀ ਹਨ। ਇਹਨਾਂ ਵਿੱਚੋਂ ਜ਼ਿਆਦਾਤਰ ਖਾਣਾਂ ਦੇ ਦਸੰਬਰ 2025 ਅਤੇ ਮਾਰਚ 2026 ਦੇ ਦਰਮਿਆਨ ਚਾਲੂ ਹੋਣ ਦੀ ਉਮੀਦ ਹੈ, ਜਿਸ ਨਾਲ ਸਪਲਾਈ ‘ਚ ਦਰਪੇਸ਼ ਰੁਕਾਵਟਾਂ ਕਾਫ਼ੀ ਹੱਦ ਤੱਕ ਘਟਣ ਦੇ ਨਾਲ-ਨਾਲ ਮੌਜੂਦਾ ਸਾਈਟਾਂ 'ਤੇ ਬੋਝ ਘਟੇਗਾ।

ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਪ੍ਰਵਾਨਗੀਆਂ ਮਾਈਨਿੰਗ ਸਪਲਾਈ ਚੇਨ ‘ਚ ਯੋਜਨਾਬੱਧ ਸੁਧਾਰਾਂ ਦੀ ਪੇਸ਼ਕਸ਼ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਮਾਈਨਿੰਗ ਕਾਰਜ ਜਾਰੀ ਰਹਿੰਦੇ ਹਨ, ਇਹ ਕਾਨੂੰਨੀ, ਦਸਤਾਵੇਜ਼ੀ ਪ੍ਰਕਿਰਿਆਵਾਂ ਅਤੇ ਰੈਗੂਲੇਟਰੀ ਮਨਜ਼ੂਰੀਆਂ ਅਨੁਸਾਰ ਹੋਣੇ ਚਾਹੀਦੇ ਹਨ। ਇਸ ਢਾਂਚੇ ਤੋਂ ਬਾਹਰ ਕਿਸੇ ਵੀ ਤਰ੍ਹਾਂ ਦੇ ਕਾਰਜਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਨੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਈਨਿੰਗ ਦੀ ਇਜਾਜ਼ਤ ਹੈ, ਪਰ ਗੈਰ-ਕਾਨੂੰਨੀ ਪਹੁੰਚ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

*ਪਿਛਲੇ ਤਿੰਨ ਸਾਲਾਂ ‘ਚ ਪਹਿਲੀ ਪਾਰਦਰਸ਼ੀ ਨਿਲਾਮੀ ਪ੍ਰਕਿਰਿਆ ਅਤੇ ਵੱਡੇ ਸੁਧਾਰ*

ਸੁਚਾਰੂ ਤੇ ਸੁਚੱਜੇ ਸ਼ਾਸਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਮਾਈਨਿੰਗ ਸਾਈਟਾਂ ਲਈ ਨਵੀਂ ਨਿਲਾਮੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਹੈ, ਜੋ ਕਿ ਪਿਛਲੇ ਤਿੰਨ ਸਾਲਾਂ ਵਿੱਚ ਕੀਤੀ ਗਈ ਪਹਿਲੀ ਅਜਿਹੀ ਪ੍ਰਕਿਰਿਆ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ ਵਿੱਚ 29 ਸਾਈਟਾਂ ਨੂੰ ਇੱਕ ਖੁੱਲ੍ਹੀ ਅਤੇ ਪ੍ਰਤੀਯੋਗੀ ਔਨਲਾਈਨ ਬੋਲੀ ਪ੍ਰਕਿਰਿਆ ਰਾਹੀਂ ਵਪਾਰਕ ਮਾਈਨਿੰਗ ਸਾਈਟਾਂ ਵਜੋਂ ਨਿਲਾਮ ਕੀਤਾ ਗਿਆ ਸੀ, ਜਿਸ ਵਿੱਚ 16 ਸਫਲ ਬੋਲੀਆਂ ਪ੍ਰਾਪਤ ਹੋਈਆਂ, ਜਿਸ ਨਾਲ 11.61 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਇਆ।

ਪੁਰਾਣੇ ਨਿਲਾਮੀ ਮਾਡਲ ਵਿੱਚ ਪ੍ਰਣਾਲੀਗਤ ਖਾਮੀਆਂ ਨੂੰ ਦੂਰ ਕਰਨ ਲਈ, ਜਿਸ ਕਰਕੇ ਅਕਸਰ ਲਾਟਰੀਆਂ ਰਾਹੀਂ ਡਰਾਅ, ਨਕਲੀ ਬੋਲੀਕਾਰਾਂ ਦੀ ਆਮਦ, ਮਾਲੀਆ ਘਾਟਾ ਅਤੇ ਦੇਰੀ ਹੁੰਦੀ ਸੀ, ਕੈਬਨਿਟ ਨੇ ਬਿਹਤਰ ਰਾਸ਼ਟਰੀ ਅਭਿਆਸਾਂ ਮੁਤਾਬਕ ਵਿਆਪਕ ਸੁਧਾਰਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਕੀਮਤ-ਅਧਾਰਤ ਬੋਲੀ ਵਿੱਚ ਤਬਦੀਲੀ, ਬੋਲੀਕਾਰਾਂ ਤੋਂ ਪਹਿਲਾਂ ਹੀ ਢੁਕਵਾਂ ਭੁਗਤਾਨ, ਸਥਿਰ ਮਾਲੀਆ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਐਡਵਾਂਸ ਰਾਇਲਟੀ ਭੁਗਤਾਨ, ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲਈ ਬੋਲੀਕਾਰਾਂ ਨੂੰ ਜ਼ਿੰਮੇਵਾਰੀ ਦੇ ਤਬਾਦਲੇ ਦੀ ਸਹੂਲਤ, ਸੱਟੇਬਾਜ਼ੀ ‘ਤੇ ਰੋਕ ਲਈ ਸਪੱਸ਼ਟ ਡੈੱਡ ਰੈਂਟ ਪ੍ਰਬੰਧ ਅਤੇ ਵਧੇਰੇ ਸੰਚਾਲਨ ਸਥਿਰਤਾ ਪ੍ਰਦਾਨ ਕਰਨ ਲਈ ਲੀਜ਼ ਦੀ ਮਿਆਦ ਨੂੰ ਤਿੰਨ ਤੋਂ ਪੰਜ ਸਾਲਾਂ ਤੱਕ ਵਧਾਉਣਾ ਸ਼ਾਮਲ ਹੈ।

ਲਗਭਗ 100 ਹੋਰ ਸਾਈਟਾਂ ਨੂੰ ਪੜਾਅਵਾਰ ਨਿਲਾਮੀ ਅਧੀਨ ਲਿਆਉਣ ਦੇ ਨਾਲ ਇਨ੍ਹਾਂ ਸੁਧਾਰਾਂ ਰਾਹੀਂ ਉਦਯੋਗ ਲਈ ਕੱਚੇ ਮਾਲ ਦੀ ਵਧੇਰੇ ਉਪਲਬਧਤਾ, ਸੂਬੇ ਲਈ ਮਾਲੀਏ ‘ਚ ਵਾਧਾ, ਖਾਣਾਂ ਦੇ ਤੇਜ਼ੀ ਨਾਲ ਸੰਚਾਲਨ ਅਤੇ ਮਜ਼ਬੂਤ ਰੈਗੂਲੇਟਰੀ ਸਪੱਸ਼ਟਤਾ ਅਤੇ ਪਾਰਦਰਸ਼ਤਾ ਯਕੀਨੀ ਬਣਨ ਦੀ ਉਮੀਦ ਹੈ।

ਅਧਿਕਾਰੀਆਂ ਨੇ ਕਿਹਾ ਕਿ ਕਿ ਸੀਆਰਐਮਐਸ ਅਤੇ ਐਲਐਮਐਸ ਦੀ ਸ਼ੁਰੂਆਤ, ਸੁਚਾਰੂ ਪ੍ਰਵਾਨਗੀਆਂ ਅਤੇ ਨਵੀਆਂ ਨਿਲਾਮੀ ਪ੍ਰਣਾਲੀਆਂ ਪੰਜਾਬ ਦੇ ਮਾਈਨਿੰਗ ਸੈਕਟਰ ‘ਚ ਵਿਆਪਕ ਸੁਧਾਰ ਨੂੰ ਦਰਸਾਉਂਦੀਆਂ ਹਨ, ਜਿਸਦਾ ਉਦੇਸ਼ ਗੈਰ-ਕਾਨੂੰਨੀ ਮਾਈਨਿੰਗ ਨੂੰ ਖਤਮ ਕਰਨਾ, ਮਾਲੀਆ ‘ਚ ਵਾਧਾ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੁਦਰਤੀ ਸਰੋਤਾਂ ਦਾ ਪ੍ਰਬੰਧਨ ਸਾਫ਼, ਨਿਰਪੱਖ ਅਤੇ ਲੋਕ-ਕੇਂਦਰਿਤ ਢੰਗ ਨਾਲ ਕੀਤਾ ਜਾਵੇ।

ਪੰਜਾਬ ਸਰਕਾਰ ਦਾ ਪ੍ਰਵਾਸੀ ਭਾਰਤੀਆਂ ਲਈ ਵੱਡਾ ਤੋਹਫ਼ਾ: E-Sanad ਪੋਰਟਲ ਰਾਹੀਂ ਘਰ ਬੈਠੇ 27 ਸੇਵਾਵਾਂ ਉਪਲਬਧ, 2026 ਵਿੱਚ ਵੱਡੇ ਪੱਧਰ 'ਤੇ ਹੋਣ ਵਾਲੀ NRI ਮੀਟਿੰਗ
*ਪੰਜਾਬ ਸਰਕਾਰ ਦਾ ਪ੍ਰਵਾਸੀ ਭਾਰਤੀਆਂ ਲਈ ਵੱਡਾ ਤੋਹਫ਼ਾ: E-Sanad ਪੋਰਟਲ ਰਾਹੀਂ ਘਰ ਬੈਠੇ 27 ਸੇਵਾਵਾਂ ਉਪਲਬਧ, 2026 ਵਿੱਚ ਵੱਡੇ ਪੱਧਰ 'ਤੇ ਹੋਣ ਵਾਲੀ NRI ਮੀਟਿੰਗ* *

**ਚੰਡੀਗੜ੍ਹ, 5 ਜਨਵਰੀ, 2026**ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ "ਐਨਆਰਆਈ ਈ-ਸਨਦ ਪੋਰਟਲ" ਲਾਂਚ ਕੀਤਾ ਹੈ, ਜੋ ਕਿ ਐਨਆਰਆਈ ਅਤੇ ਐਨਆਰਆਈ ਭਾਈਚਾਰੇ ਲਈ ਇੱਕ ਕ੍ਰਾਂਤੀਕਾਰੀ ਕਦਮ ਹੈ। ਇਸ ਡਿਜੀਟਲ ਪਹਿਲਕਦਮੀ ਦੇ ਤਹਿਤ, ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਹੁਣ 27 ਮਹੱਤਵਪੂਰਨ ਸਰਕਾਰੀ ਸੇਵਾਵਾਂ ਨੂੰ ਔਨਲਾਈਨ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਦਾ ਉਦੇਸ਼ ਐਨਆਰਆਈ ਭਾਈਚਾਰੇ ਨੂੰ ਦਸਤਾਵੇਜ਼ਾਂ ਅਤੇ ਪ੍ਰਸ਼ਾਸਕੀ ਸੇਵਾਵਾਂ ਲਈ ਵਾਰ-ਵਾਰ ਪੰਜਾਬ ਜਾਣ ਦੀ ਮਜਬੂਰੀ ਤੋਂ ਮੁਕਤ ਕਰਨਾ ਹੈ। ਇਹ ਪੋਰਟਲ ਇੱਕ ਵਰਦਾਨ ਹੋਵੇਗਾ, ਖਾਸ ਕਰਕੇ ਕੈਨੇਡਾ, ਸੰਯੁਕਤ ਰਾਜ, ਯੂਨਾਈਟਿਡ ਕਿੰਗਡਮ, ਆਸਟ੍ਰੇਲੀਆ ਅਤੇ ਯੂਰਪੀਅਨ ਦੇਸ਼ਾਂ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਲਈ ਜੋ ਆਪਣੇ ਗ੍ਰਹਿ ਰਾਜ ਨਾਲ ਜੁੜੇ ਰਹਿਣਾ ਚਾਹੁੰਦੇ ਹਨ।

ਇਸ ਪੋਰਟਲ ਰਾਹੀਂ, ਪ੍ਰਵਾਸੀ ਭਾਰਤੀਆਂ ਨੂੰ ਹੁਣ ਆਪਣੇ ਘਰ ਬੈਠੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਵਿਆਹ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਹੋਰ ਬਹੁਤ ਸਾਰੇ ਦਸਤਾਵੇਜ਼ ਪ੍ਰਾਪਤ ਕਰਨ ਦੇ ਯੋਗ ਹੋਣਗੇ। ਪਹਿਲਾਂ, ਐਨ.ਆਰ.ਆਈਜ਼ ਨੂੰ ਇਹ ਦਸਤਾਵੇਜ਼ ਪ੍ਰਾਪਤ ਕਰਨ ਲਈ ਭਾਰਤ ਦੀ ਯਾਤਰਾ ਕਰਨੀ ਪੈਂਦੀ ਸੀ ਜਾਂ ਰਿਸ਼ਤੇਦਾਰਾਂ ਰਾਹੀਂ ਇੱਕ ਲੰਬੀ ਪ੍ਰਕਿਰਿਆ ਵਿੱਚੋਂ ਲੰਘਣਾ ਪੈਂਦਾ ਸੀ, ਜਿਸ ਵਿੱਚ ਮਹੀਨੇ ਲੱਗ ਸਕਦੇ ਸਨ। ਹੁਣ, ਇਹ ਸਾਰੀਆਂ ਸੇਵਾਵਾਂ ਸਿਰਫ਼ ਕੁਝ ਕਲਿੱਕਾਂ ਨਾਲ ਅਤੇ ਡਿਜੀਟਲ ਤਸਦੀਕ ਤੋਂ ਬਾਅਦ ਉਪਲਬਧ ਹੋਣਗੀਆਂ। ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਪੋਰਟਲ ਉਪਭੋਗਤਾ-ਅਨੁਕੂਲ ਹੋਵੇ ਅਤੇ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਵਿੱਚ ਉਪਲਬਧ ਹੋਵੇ। ਇਸ ਨਾਲ ਨਾ ਸਿਰਫ਼ ਸਮਾਂ ਅਤੇ ਪੈਸਾ ਬਚੇਗਾ ਸਗੋਂ ਪਾਰਦਰਸ਼ਤਾ ਵੀ ਯਕੀਨੀ ਹੋਵੇਗੀ।

ਪੰਜਾਬ ਸਰਕਾਰ ਨੇ 2026 ਵਿੱਚ ਐਨ.ਆਰ.ਆਈ. ਪੰਜਾਬੀਆਂ ਲਈ ਇੱਕ ਵਿਸ਼ੇਸ਼ "ਐਨ.ਆਰ.ਆਈ. ਮਿਲਾਨੀ" ਦਾ ਆਯੋਜਨ ਕਰਨ ਦੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ ਹੈ। ਇਹ ਵਿਲੱਖਣ ਪਹਿਲਕਦਮੀ ਦੁਨੀਆ ਭਰ ਵਿੱਚ ਵਸੇ ਪੰਜਾਬੀਆਂ ਨੂੰ ਇੱਕ ਪਲੇਟਫਾਰਮ 'ਤੇ ਇਕੱਠੇ ਕਰੇਗੀ ਜਿੱਥੇ ਉਹ ਆਪਣੀ ਸੱਭਿਆਚਾਰਕ ਪਛਾਣ ਨੂੰ ਸੁਰੱਖਿਅਤ ਰੱਖਦੇ ਹੋਏ ਸੂਬੇ ਦੇ ਵਿਕਾਸ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕਣਗੇ। ਇਹ ਮਿਲਾਨੀ ਵਿਦੇਸ਼ੀ ਪੰਜਾਬੀਆਂ ਅਤੇ ਮਾਤ ਭੂਮੀ ਵਿਚਕਾਰ ਇੱਕ ਸ਼ਕਤੀਸ਼ਾਲੀ ਪੁਲ ਵਜੋਂ ਕੰਮ ਕਰੇਗੀ। ਕਾਰੋਬਾਰ, ਸਿੱਖਿਆ, ਖੇਤੀਬਾੜੀ, ਸਿਹਤ ਅਤੇ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਸਹਿਯੋਗ ਦੇ ਮੌਕਿਆਂ ਦੀ ਖੋਜ ਕੀਤੀ ਜਾਵੇਗੀ। ਸਰਕਾਰ ਦਾ ਮੰਨਣਾ ਹੈ ਕਿ ਐਨ.ਆਰ.ਆਈ. ਭਾਈਚਾਰਾ ਪੰਜਾਬ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ, ਅਤੇ ਉਨ੍ਹਾਂ ਦਾ ਸਨਮਾਨ ਕਰਨਾ ਰਾਜ ਦੀ ਜ਼ਿੰਮੇਵਾਰੀ ਹੈ।

ਅੰਕੜਿਆਂ ਦੇ ਅਨੁਸਾਰ, ਪੰਜਾਬ ਵਿੱਚ ਸਭ ਤੋਂ ਵੱਧ ਪ੍ਰਵਾਸ ਹੈ, ਜਿਸ ਵਿੱਚ ਪੰਜਾਬੀ ਮੂਲ ਦੇ 30 ਲੱਖ ਤੋਂ ਵੱਧ ਲੋਕ ਦੁਨੀਆ ਭਰ ਵਿੱਚ ਵਸੇ ਹਨ। ਇਹ ਪ੍ਰਵਾਸੀ ਭਾਰਤੀ ਹਰ ਸਾਲ ਆਪਣੇ ਪਰਿਵਾਰਾਂ ਨੂੰ ਅਰਬਾਂ ਰੁਪਏ ਵਿਦੇਸ਼ੀ ਮੁਦਰਾ ਵਿੱਚ ਭੇਜਦੇ ਹਨ, ਜਿਸ ਨਾਲ ਸੂਬੇ ਦੀ ਆਰਥਿਕ ਸਥਿਤੀ ਮਜ਼ਬੂਤ ​​ਹੁੰਦੀ ਹੈ। ਹਾਲਾਂਕਿ, ਪ੍ਰਸ਼ਾਸਕੀ ਸੇਵਾਵਾਂ ਵਿੱਚ ਗੁੰਝਲਾਂ ਕਾਰਨ ਉਨ੍ਹਾਂ ਨੂੰ ਅਕਸਰ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਸਾਡੇ ਪ੍ਰਵਾਸੀ ਭਾਰਤੀ ਭਰਾ ਅਤੇ ਭੈਣਾਂ ਪੰਜਾਬ ਦੇ ਦਿਲ ਦੀ ਧੜਕਣ ਹਨ। ਸੇਵਾਵਾਂ ਨੂੰ ਉਨ੍ਹਾਂ ਲਈ ਸਰਲ ਅਤੇ ਪਹੁੰਚਯੋਗ ਬਣਾਉਣਾ ਸਾਡੀ ਤਰਜੀਹ ਹੈ। ਈ-ਸਨਦ ਪੋਰਟਲ ਇਸ ਦਿਸ਼ਾ ਵਿੱਚ ਇੱਕ ਠੋਸ ਕਦਮ ਹੈ।" ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਭਵਿੱਖ ਵਿੱਚ ਪੋਰਟਲ ਵਿੱਚ ਹੋਰ ਸੇਵਾਵਾਂ ਜੋੜਨ ਦੀ ਯੋਜਨਾ ਬਣਾ ਰਹੀ ਹੈ।

ਪ੍ਰਵਾਸੀ ਭਲਾਈ ਮੰਤਰਾਲੇ ਦੇ ਸੂਤਰਾਂ ਅਨੁਸਾਰ, ਜਾਇਦਾਦ ਦਸਤਾਵੇਜ਼, ਪੈਨਸ਼ਨ ਸੇਵਾਵਾਂ ਅਤੇ ਕਾਨੂੰਨੀ ਸਰਟੀਫਿਕੇਟ ਜਲਦੀ ਹੀ ਇਸ ਪੋਰਟਲ ਰਾਹੀਂ ਸ਼ਾਮਲ ਕੀਤੇ ਜਾਣਗੇ। ਰਾਜ ਸਰਕਾਰ ਨੇ ਦਸਤਾਵੇਜ਼ ਤਸਦੀਕ ਨੂੰ ਤੇਜ਼ ਕਰਨ ਲਈ ਵਿਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਅਤੇ ਹਾਈ ਕਮਿਸ਼ਨਾਂ ਨਾਲ ਤਾਲਮੇਲ ਕੀਤਾ ਹੈ। ਡਿਜੀਟਲ ਦਸਤਖਤ, ਆਧਾਰ-ਅਧਾਰਤ ਪ੍ਰਮਾਣੀਕਰਨ ਅਤੇ OTP ਤਸਦੀਕ ਵਰਗੀਆਂ ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਕਰਕੇ ਪੋਰਟਲ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਗਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਕਦਮ ਵੱਡੇ ਪ੍ਰਵਾਸੀ ਭਾਈਚਾਰਿਆਂ ਵਾਲੇ ਦੂਜੇ ਰਾਜਾਂ ਲਈ ਇੱਕ ਉਦਾਹਰਣ ਵਜੋਂ ਕੰਮ ਕਰ ਸਕਦਾ ਹੈ।

ਕੈਨੇਡਾ ਵਿੱਚ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਇਸ ਪਹਿਲ ਦਾ ਸਵਾਗਤ ਕਰਦੇ ਹੋਏ ਕਿਹਾ, "ਇਹ ਸਾਡੇ ਲਈ ਬਹੁਤ ਵੱਡੀ ਰਾਹਤ ਹੈ। ਹੁਣ ਸਾਨੂੰ ਹਰ ਛੋਟੇ ਕੰਮ ਲਈ ਭਾਰਤ ਨਹੀਂ ਜਾਣਾ ਪਵੇਗਾ। ਪੰਜਾਬ ਸਰਕਾਰ ਨੇ ਸਾਡੀਆਂ ਸਮੱਸਿਆਵਾਂ ਨੂੰ ਸਮਝਿਆ ਅਤੇ ਉਨ੍ਹਾਂ ਨੂੰ ਹੱਲ ਕੀਤਾ।" ਲੰਡਨ ਵਿੱਚ ਕਾਰੋਬਾਰ ਚਲਾਉਣ ਵਾਲੀ ਹਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਡਿਜੀਟਲ ਸਹੂਲਤਾਂ ਪ੍ਰਵਾਸੀ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨਗੀਆਂ। ਇਸ ਐਲਾਨ ਨੇ ਸੋਸ਼ਲ ਮੀਡੀਆ 'ਤੇ ਐਨਆਰਆਈ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਵੀ ਫੈਲਾ ਦਿੱਤੀ ਹੈ, ਕਈਆਂ ਨੇ ਇਸਨੂੰ "ਗੇਮ ਚੇਂਜਰ" ਅਤੇ "ਇਤਿਹਾਸਕ ਕਦਮ" ਕਿਹਾ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਇਹ ਡਿਜੀਟਲ ਸ਼ਾਸਨ ਵੱਲ ਇੱਕ ਸ਼ਲਾਘਾਯੋਗ ਯਤਨ ਹੈ ਜੋ ਨਾ ਸਿਰਫ਼ ਭ੍ਰਿਸ਼ਟਾਚਾਰ ਨੂੰ ਘਟਾਏਗਾ ਬਲਕਿ ਸੇਵਾਵਾਂ ਦੀ ਗੁਣਵੱਤਾ ਵਿੱਚ ਵੀ ਸੁਧਾਰ ਕਰੇਗਾ। ਤਕਨਾਲੋਜੀ ਮਾਹਿਰ ਡਾ. ਅਮਨਦੀਪ ਸਿੰਘ ਨੇ ਕਿਹਾ, "ਪੰਜਾਬ ਸਰਕਾਰ ਦਾ ਇਹ ਉਪਰਾਲਾ ਦੂਰਦਰਸ਼ੀ ਹੈ। ਵਿਕਸਤ ਦੇਸ਼ਾਂ ਵਿੱਚ ਅਜਿਹੇ ਪੋਰਟਲ ਆਮ ਹਨ, ਪਰ ਭਾਰਤ ਵਿੱਚ ਰਾਜ ਪੱਧਰ 'ਤੇ ਇਹ ਪਹਿਲਕਦਮੀ ਸ਼ਾਨਦਾਰ ਹੈ।" ਉਨ੍ਹਾਂ ਕਿਹਾ ਕਿ ਜੇਕਰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਇਹ ਐਨਆਰਆਈ ਡਾਇਸਪੋਰਾ ਅਤੇ ਮਾਤ ਭੂਮੀ ਵਿਚਕਾਰ ਸਬੰਧ ਨੂੰ ਉੱਚਾ ਕਰੇਗਾ। ਇਹ ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਵੀ ਵਧਾਏਗਾ।

ਪੰਜਾਬ ਸਰਕਾਰ ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਐਨਆਰਆਈ ਪਰਿਵਾਰਾਂ ਦੇ ਬਜ਼ੁਰਗ ਮੈਂਬਰ ਵੀ ਇਸ ਸੇਵਾ ਤੋਂ ਲਾਭ ਉਠਾ ਸਕਣ। ਸਾਰੇ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਵਿੱਚ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਸਿਖਲਾਈ ਪ੍ਰਾਪਤ ਸਟਾਫ਼ ਨਾਗਰਿਕਾਂ ਦੀ ਸਹਾਇਤਾ ਕਰੇਗਾ ਅਤੇ ਔਨਲਾਈਨ ਅਰਜ਼ੀ ਪ੍ਰਕਿਰਿਆ ਵਿੱਚ ਮਦਦ ਕਰੇਗਾ। ਸਰਕਾਰ ਨੇ ਇੱਕ ਟੋਲ-ਫ੍ਰੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ ਜਿੱਥੇ NRI ਕਿਸੇ ਵੀ ਸਮੱਸਿਆ ਲਈ ਸੰਪਰਕ ਕਰ ਸਕਦੇ ਹਨ। ਭਾਸ਼ਾ ਦੀ ਰੁਕਾਵਟ ਨੂੰ ਦੂਰ ਕਰਨ ਲਈ, ਅੰਗਰੇਜ਼ੀ ਅਤੇ ਪੰਜਾਬੀ ਦੋਵਾਂ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਪਹਿਲਕਦਮੀ ਵਿੱਚ ਸ਼ਾਮਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਐਨਆਰਆਈਜ਼ ਨੇ ਪਹਿਲੇ ਮਹੀਨੇ ਹੀ ਪੋਰਟਲ 'ਤੇ ਰਜਿਸਟਰ ਕੀਤਾ ਹੈ। ਸਰਕਾਰ ਦਾ ਟੀਚਾ ਅਗਲੇ ਛੇ ਮਹੀਨਿਆਂ ਦੇ ਅੰਦਰ ਸਾਰੀਆਂ 27 ਸੇਵਾਵਾਂ ਨੂੰ ਪੂਰੀ ਤਰ੍ਹਾਂ ਚਾਲੂ ਕਰਨਾ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਐਨਆਰਆਈ ਭਾਈਚਾਰੇ ਨੂੰ ਕੋਈ ਅਸੁਵਿਧਾ ਨਾ ਹੋਵੇ। ਮਾਲ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਸਮੇਤ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਪੋਰਟਲ ਵਿੱਚ ਜੋੜਿਆ ਜਾ ਰਿਹਾ ਹੈ। ਡੇਟਾ ਸੁਰੱਖਿਆ ਅਤੇ ਗੋਪਨੀਯਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ, ਅਤੇ ਇਨਕ੍ਰਿਪਸ਼ਨ ਦੀ ਵਰਤੋਂ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਬਿਨਾਂ ਸ਼ੱਕ ਵਿਦੇਸ਼ੀ ਪੰਜਾਬੀਆਂ ਅਤੇ ਉਨ੍ਹਾਂ ਦੇ ਵਤਨ ਵਿਚਕਾਰ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਖਾਸ ਕਰਕੇ ਨੌਜਵਾਨ ਪੀੜ੍ਹੀ, ਜੋ ਵਿਦੇਸ਼ਾਂ ਵਿੱਚ ਜੰਮੀ ਅਤੇ ਪਲੀ ਹੈ, ਹੁਣ ਆਸਾਨੀ ਨਾਲ ਆਪਣੀਆਂ ਜੜ੍ਹਾਂ ਨਾਲ ਜੁੜ ਸਕੇਗੀ। ਇਸ ਡਿਜੀਟਲ ਯੁੱਗ ਵਿੱਚ, ਅਜਿਹੀਆਂ ਪਹਿਲਕਦਮੀਆਂ ਨਾ ਸਿਰਫ਼ ਸੁਵਿਧਾਜਨਕ ਹਨ ਬਲਕਿ ਸਮੇਂ ਦੀ ਲੋੜ ਵੀ ਹਨ। ਭਵਿੱਖ ਵਿੱਚ, ਜਦੋਂ "ਐਨਆਰਆਈ ਮੀਟਸ" ਦਾ ਆਯੋਜਨ ਕੀਤਾ ਜਾਵੇਗਾ, ਤਾਂ ਇਹ ਪੋਰਟਲ ਰੀੜ੍ਹ ਦੀ ਹੱਡੀ ਵਜੋਂ ਕੰਮ ਕਰੇਗਾ ਅਤੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਇਕੱਠੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਪੰਜਾਬ ਸਰਕਾਰ ਦਾ ਇਹ ਯਤਨ ਦਰਸਾਉਂਦਾ ਹੈ ਕਿ ਜਨਤਕ ਸੇਵਾ ਸਰਕਾਰ ਦਾ ਮੁੱਖ ਉਦੇਸ਼ ਹੈ।

ਮਾਮਲੇ ਵਿੱਚ 16 ਹੋਰ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਜਲਦ ਹੋਣਗੇ ਸਲਾਖਾਂ ਦੇ ਪਿੱਛੇ - ਧਾਲੀਵਾਲ
*ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ*

*ਪੰਜਾਬ ਪੁਲਿਸ ਦੀ ਐਸਆਈਟੀ ਨੇ ਚੰਡੀਗੜ੍ਹ ਦੇ ਹੋਟਲ ਤੋਂ ਕੋਹਲੀ ਨੂੰ ਕੀਤਾ ਗ੍ਰਿਫ਼ਤਾਰ*

*ਮਾਮਲੇ ਵਿੱਚ 16 ਹੋਰ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਜਲਦ ਹੋਣਗੇ ਸਲਾਖਾਂ ਦੇ ਪਿੱਛੇ - ਧਾਲੀਵਾਲ*

*ਬੇਅਦਬੀ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ - ਪੰਨੂ*

*ਪੁਲਿਸ ਦੀ ਜਾਂਚ ਜਾਰੀ, ਸੀਏ ਦੀ ਗ੍ਰਿਫ਼ਤਾਰੀ ਨਾਲ ਖੁੱਲ੍ਹਣਗੇ ਕਈ ਵੱਡੇ ਰਾਜ਼ - ਪੰਨੂ*

*ਚੰਡੀਗੜ੍ਹ, 1 ਜਨਵਰੀ 2026* ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀਏ) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦਿੱਤੀ।

'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਿੱਖ ਸੰਗਤਾਂ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਦਾ ਪਿਛਲੇ ਚਾਰ-ਪੰਜ ਸਾਲਾਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਦਰਜ ਮਾਮਲੇ ਵਿੱਚ ਅੱਜ ਐਸਆਈਟੀ ਨੇ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਹਲੀ ਐਸਜੀਪੀਸੀ ਦਾ ਚਾਰਟਰਡ ਅਕਾਊਂਟੈਂਟ ਰਿਹਾ ਹੈ ਅਤੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਿੱਖ ਸੰਗਤਾਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਡੀ ਲਾਮਬੰਦੀ ਕਰਦੀਆਂ ਰਹੀਆਂ ਹਨ ਅਤੇ ਧਰਨੇ-ਪ੍ਰਦਰਸ਼ਨ ਕੀਤੇ ਗਏ ਹਨ। ਸਿੱਖ ਪੰਥ ਦੇ ਪ੍ਰਸਿੱਧ ਕੀਰਤਨਕਾਰ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿੱਚ ਵੀ ਵੱਡੀ ਲਾਮਬੰਦੀ ਹੋਈ ਸੀ।

ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਇਹ ਪਹਿਲੀ ਗ੍ਰਿਫ਼ਤਾਰੀ ਹੈ ਅਤੇ ਉਹ ਵੀ ਮੁੱਖ ਮੁਲਜ਼ਮ ਦੀ। ਧਾਲੀਵਾਲ ਨੇ ਸਿੱਖ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਸਾਰੇ 16 ਦੋਸ਼ੀਆਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਇਹ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ।

ਦੂਜੇ ਪਾਸੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦੱਸਿਆ ਕਿ ਮਾਨਯੋਗ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਿਛਲੇ ਦਿਨੀਂ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨਾਲ ਸਬੰਧਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜਾਂਚ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ 16 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਅਤੇ ਐਸਆਈਟੀ ਦਾ ਗਠਨ ਕੀਤਾ ਗਿਆ।

ਪੰਨੂ ਨੇ ਦੱਸਿਆ ਕਿ ਸਾਰੇ 16 ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਸਤਿੰਦਰ ਸਿੰਘ ਕੋਹਲੀ ਦੇ ਗ੍ਰਿਫ਼ਤਾਰੀ ਵਾਰੰਟ ਪਹਿਲਾਂ ਹੀ ਜਾਰੀ ਸਨ, ਜੋ ਪੁਲਿਸ ਤੋਂ ਬਚਦੇ ਹੋਏ ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਰੁਕਿਆ ਹੋਇਆ ਸੀ।ਬਲਤੇਜ ਪੰਨੂ ਨੇ ਕਿਹਾ ਕਿ ਪੁਲਿਸ ਦੀ ਜਾਂਚ ਜਾਰੀ ਹੈ, ਉਮੀਦ ਹੈ ਕਿ ਇਸ ਮਾਮਲੇ ਵਿੱਚ ਕਈ ਹੋਰ ਖੁਲਾਸੇ ਹੋਣਗੇ, ਕਿਉਂਕਿ ਐਸਜੀਪੀਸੀ ਦਾ ਆਡਿਟ ਵੀ ਇਹੀ ਸੀਏ ਕਰਦਾ ਰਿਹਾ ਹੈ।