government of punjab government news - Azad Soch

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ
*ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ*

*ਇਕੱਲੇ ਰਹਿਣ ਵਾਲੇ ਵਿਅਕਤੀ , ਸੀਨੀਅਰ ਸਿਟੀਜ਼ਨ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਬੱਚਿਆਂ ਦੇ ਮਾਪੇ ਵੀ ਹੁਣ ਲੈ ਸਕਣਗੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ : ਡਾ. ਬਲਬੀਰ ਸਿੰਘ*

ਚੰਡੀਗੜ੍ਹ, 3 ਜੂਨ,2026:-  ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਪੰਜਾਬ ਦੇ ਅਣਗਿਣਤ ਪਰਿਵਾਰਾਂ ਲਈ ਹਸਪਤਾਲ ਜਾਣਾ ਅਕਸਰ ਲੰਬੀਆਂ ਕਤਾਰਾਂ, ਭੀੜ-ਭੜੱਕੇ ਵਾਲੇ ਵਾਰਡਾਂ ਅਤੇ ਇਲਾਜ ਲਈ ਲੰਬੀ ਉਡੀਕ ਕਰਨਾ ਮੰਨਿਆ ਜਾਂਦਾ ਹੈ। ਇਸ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਹੋਰ ਵਸੀਹ ਬਣਾਉਂਦਿਆਂ ਉਨ੍ਹਾਂ 17 ਮੈਡੀਕਲ ਪ੍ਰਕਿਰਿਆਵਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਪਹਿਲਾਂ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਸਨ।

ਇਸ ਫ਼ੈਸਲੇ ਨਾਲ ਕੇਵਲ ਸਰਕਾਰੀ ਹਸਪਤਾਲਾਂ ਲਈ ਰਾਖਵੀਆਂ ਪ੍ਰਕਿਰਿਆਵਾਂ ਦੀ ਸੂਚੀ ਹੋਰ ਛੋਟੀ ਹੋ ਗਈ ਹੈ ਅਤੇ ਹੁਣ ਲਾਭਪਾਤਰੀਆਂ ਨੂੰ ਕਾਫ਼ੀ ਵੱਡੇ ਸਿਹਤ ਸੇਵਾ ਨੈੱਟਵਰਕ ਤੋਂ ਇਲਾਜ ਕਰਵਾਉਣ ਦਾ ਮੌਕਾ ਮਿਲੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਨਾਲ ਖ਼ਾਸ ਕਰਕੇ ਉਨ੍ਹਾਂ ਜ਼ਿਲ੍ਹਿਆਂ ਵਿੱਚ ਸਿਹਤ ਸੇਵਾਵਾਂ ਦੀ ਉਪਲੱਬਧਤਾ ਵਿੱਚ ਸੁਧਾਰ ਹੋਵੇਗਾ, ਜਿੱਥੇ ਮਾਹਿਰ ਡਾਕਟਰੀ ਸੇਵਾਵਾਂ ਸੀਮਤ ਹਨ ਜਾਂ ਸਰਕਾਰੀ ਹਸਪਤਾਲਾਂ ਉੱਤੇ ਜ਼ਿਆਦਾ ਮਰੀਜਾਂ ਦੀ ਨਿਰਭਰਤਾ ਹੈ । ਉਨ੍ਹਾਂ ਕਿਹਾ, “ਇਸ ਨਾਲ ਵੱਡੇ ਸਰਕਾਰੀ ਹਸਪਤਾਲਾਂ ਉੱਤੇ ਦਬਾਅ ਘਟੇਗਾ, ਉਡੀਕ ਸਮਾਂ ਘਟੇਗਾ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇਗਾ।”

ਨਵੀਆਂ ਮਨਜ਼ੂਰਸ਼ੁਦਾ ਪ੍ਰਕਿਰਿਆਵਾਂ ਵੱਖ-ਵੱਖ ਮੈਡੀਕਲ ਵਿਸ਼ੇਸ਼ਤਾਵਾਂ ਨਾਲ ਸਬੰਧਤ ਹਨ, ਜਿਸ ਨਾਲ ਲੋਕਾਂ ਨੂੰ ਭੀੜ-ਭੜੱਕੇ ਵਾਲੇ ਵੱਡੇ ਹਸਪਤਾਲਾਂ ਵਿੱਚ ਖੱਜਲ -ਖੁਆਰ ਹੋਣ ਦੀ ਬਜਾਏ ਆਪਣੇ ਘਰ ਦੇ ਨੇੜੇ ਹੀ ਇਲਾਜ ਮਿਲ ਸਕੇਗਾ।ਕੰਨ, ਨੱਕ ਅਤੇ ਗਲਾ (ਈਐਨਟੀ) ਇਲਾਜ ਦੇ ਤਹਿਤ ਹੁਣ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨੱਕ ਦੀ ਹੱਡੀ ਦੇ ਫ੍ਰੈਕਚਰ ਦੀ ਸੈਟਿੰਗ ਅਤੇ ਐਡੀਨੋਇਡੈਕਟੋਮੀ ਵਰਗੇ ਅਪ੍ਰੇਸ਼ਨ ਕਰਵਾਏ ਜਾ ਸਕਣਗੇ । ਇਹ ਆਮ ਅਪ੍ਰੇਸ਼ਨ ਹਨ ਜਿਨ੍ਹਾਂ ਵਿੱਚ ਖ਼ਾਸ ਤੌਰ ’ਤੇ ਬੱਚਿਆਂ ਅਤੇ ਹਾਦਸਿਆਂ ਦੇ ਪੀੜਤਾਂ ਲਈ ਸਮੇਂ ਸਿਰ ਇਲਾਜ ਜ਼ਰੂਰੀ ਹੁੰਦਾ ਹੈ।

ਜਨਰਲ ਸਰਜਰੀ ਦੇ ਖੇਤਰ ਵਿੱਚ ਸਭ ਤੋਂ ਵੱਡਾ ਵਿਸਥਾਰ ਕੀਤਾ ਗਿਆ ਹੈ। ਹਾਈਡ੍ਰੋਸੀਲ ਆਪਰੇਸ਼ਨ, ਫੋੜੇ ਦਾ ਇਲਾਜ, ਐਪੈਂਡਿਕਸ ਸਰਜਰੀ ਅਤੇ ਓਪਨ ਅਤੇ ਲੈਪ੍ਰੋਸਕੋਪਿਕ ਦੋਵੇਂ ਤਰ੍ਹਾਂ ਦੀ ਗਾਲ ਬਲੈਡਰ ਸਰਜਰੀਆਂ ਹੁਣ ਯੋਜਨਾ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹੋਣਗੀਆਂ। ਇਸ ਨਾਲ ਮਰੀਜ਼ਾਂ ਦੀ ਉਡੀਕ ਘਟੇਗੀ ਅਤੇ ਘਰ ਦੇ ਨੇੜੇ ਇਲਾਜ ਦਾ ਲਾਭ ਮਿਲੇਗਾ।

ਮਹਿਲਾ ਸਿਹਤ ਸੇਵਾਵਾਂ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਵਿਸਥਾਰਿਤ ਸੂਚੀ ਵਿੱਚ 12 ਹਫ਼ਤਿਆਂ ਤੋਂ ਵੱਧ ਸਮੇਂ ਦੀ ਗਰਭ ਪਾਤ ਸਬੰਧੀ ਪ੍ਰਕਿਰਿਆ, ਹਿਸਟੈਰੋਟੋਮੀ, ਗਰਭ ਅਵਸਥਾ ਨਾਲ ਜੁੜੀਆਂ ਸਮੱਸਿਆਵਾਂ ਲਈ ਹਸਪਤਾਲ ਵਿੱਚ ਦਾਖ਼ਲਾ ਅਤੇ ਨਾਬਾਲਗ ਲੜਕੀਆਂ, ਅਣਵਿਆਹੀਆਂ ਯੌਨ ਤੌਰ ’ਤੇ ਨਿਸ਼ਕ੍ਰਿਆ ਮਹਿਲਾਵਾਂ ਅਤੇ ਯੌਨ ਸ਼ੋਸ਼ਣ ਦੀਆਂ ਪੀੜਤਾਵਾਂ ਦੀ ਐਨੇਸਥੀਸੀਆ ਅਧੀਨ ਜਾਂਚ ਨੂੰ ਸ਼ਾਮਲ ਕੀਤਾ ਗਿਆ ਹੈ।

ਇਨ੍ਹਾਂ ਸੇਵਾਵਾਂ ਦੇ ਸ਼ਾਮਲ ਹੋਣ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਨੂੰ ਹੋਰ ਆਸਾਨੀ ਨਾਲ ਤੇ ਸਮੇਂ-ਸਿਰ ਇਲਾਜ ਮਿਲ ਸਕੇਗਾ। ਇਸੇ ਤਰ੍ਹਾਂ ਨੇਤਰ ਰੋਗ ਅਤੇ ਆਰਥੋਪੀਡਿਕ ਸੇਵਾਵਾਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਹੁਣ ਪਟੈਰਿਜੀਅਮ ਐਕਸੀਜ਼ਨ ਅਤੇ ਐਂਟਰੋਪੀਅਨ ਕਰੈਕਸ਼ਨ ਵਰਗੀਆਂ ਅੱਖਾਂ ਨਾਲ ਸਬੰਧਤ ਪ੍ਰਕਿਰਿਆਵਾਂ ਵੀ ਨਿੱਜੀ ਹਸਪਤਾਲਾਂ ਵਿੱਚ ਕਰਵਾਈਆਂ ਜਾ ਸਕਣਗੀਆਂ। ਉੱਥੇ ਹੀ ਆਰਥੋਪੀਡਿਕ ਮਰੀਜ਼ਾਂ ਨੂੰ ਟੈਂਡਨ ਰਿਲੀਜ਼, ਛੋਟੇ ਜੋੜਾਂ ਦੀਆਂ ਸੱਟਾਂ ਦੇ ਇਲਾਜ ਅਤੇ ਗਿੱਟੇ ਦੇ ਫ੍ਰੈਕਚਰ ਦੇ ਆਪਰੇਸ਼ਨਾਂ ਵਰਗੀਆਂ ਸਰਜਰੀਆਂ ਦਾ ਲਾਭ ਮਿਲੇਗਾ। ਇਨ੍ਹਾਂ ਨਵੀਆਂ ਪ੍ਰਕਿਰਿਆਵਾਂ ਦੇ ਪੈਕੇਜ ਰੇਟ 2,000 ਰੁਪਏ ਤੋਂ ₹27,800 ਰੁਪਏ ਤੱਕ ਨਿਰਧਾਰਤ ਕੀਤੇ ਗਏ ਹਨ।

ਇਸ ਐਲਾਨ ਦੇ ਨਾਲ ਯੋਜਨਾ ਦੇ ਦਾਇਰੇ ਦਾ ਇੱਕ ਹੋਰ ਮਹੱਤਵਪੂਰਨ ਵਿਸਥਾਰ ਕੀਤਾ ਗਿਆ ਹੈ। ਹੁਣ ਇਕੱਲੇ ਰਹਿਣ ਵਾਲੇ ਵਿਅਕਤੀ , ਜਿਨ੍ਹਾਂ ਵਿੱਚ ਸੀਨੀਅਰ ਸਿਟੀਜ਼ਨ, ਵਿਧਵਾਵਾਂ ਅਤੇ ਸੁਤੰਤਰ ਤੌਰ ’ਤੇ ਰਹਿਣ ਵਾਲੇ ਹੋਰ ਵਿਅਕਤੀ ਸ਼ਾਮਲ ਹਨ, ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ।

ਸਭ ਲਈ ਉਪਲੱਬਧ ਇਹ ਸਿਹਤ ਬੀਮਾ ਪ੍ਰੋਗਰਾਮ ਪਹਿਲਾਂ ਕੇਵਲ ਦੋ ਜਾਂ ਇਸ ਤੋਂ ਵੱਧ ਮੈਂਬਰਾਂ ਵਾਲੇ ਪਰਿਵਾਰਾਂ ਤੱਕ ਸੀਮਤ ਸੀ। ਹੁਣ ਇਸ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਵੀ ਮਿਲੇਗਾ ਜਿਨ੍ਹਾਂ ਦੇ ਬੱਚੇ ਵਿਦੇਸ਼ਾਂ ਵਿੱਚ ਵੱਸਦੇ ਹਨ। ਅਰਜ਼ੀ ਦੇਣ ਲਈ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਪਛਾਣ ਪੱਤਰ ਪੇਸ਼ ਕਰਨਾ ਲਾਜ਼ਮੀ ਹੋਵੇਗਾ, ਜਦਕਿ 18 ਸਾਲ ਤੋਂ ਘੱਟ ਉਮਰ ਦੇ ਬਿਨੈਕਾਰਾਂ ਨੂੰ ਜਨਮ ਸਰਟੀਫਿਕੇਟ ਦੇਣਾ ਹੋਵੇਗਾ। ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਨਾਮਾਂਕਨ ਲਈ ਇੱਕ ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣਾ ਹੋਵੇਗਾ, ਜਿਸ ਦੀ ਤਸਦੀਕ ਸਥਾਨਕ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੀ ਜਾਵੇਗੀ।

ਰਾਜ ਸਿਹਤ ਏਜੰਸੀ ਦੀ ਰਿਪੋਰਟ ਅਨੁਸਾਰ, ਮੌਜੂਦਾ ਸਮੇਂ ਵਿੱਚ ਲਗਭਗ 65 ਲੱਖ ਪਰਿਵਾਰ ਇਸ ਯੋਜਨਾ ਤਹਿਤ ਕਵਰ ਕੀਤੇ ਜਾ ਚੁੱਕੇ ਹਨ। ਇਸ ਵੇਲੇ 824 ਹਸਪਤਾਲ, ਜਿਨ੍ਹਾਂ ਵਿੱਚ ਸਰਕਾਰੀ, ਕੇਂਦਰ ਸਰਕਾਰ ਦੇ ਅਤੇ ਸੂਚੀਬੱਧ ਨਿੱਜੀ ਹਸਪਤਾਲ ਸ਼ਾਮਲ ਹਨ, ਯੋਜਨਾ ਤਹਿਤ ਇਲਾਜ ਪ੍ਰਦਾਨ ਕਰ ਰਹੇ ਹਨ। ਲਗਭਗ 2,300 ਬੀਮਾਰੀਆਂ ਅਤੇ ਮੈਡੀਕਲ ਪ੍ਰਕਿਰਿਆਵਾਂ ਨੂੰ ਕਵਰ ਕਰਨ ਵਾਲੀ ਅਤੇ ਲਗਾਤਾਰ ਵਿਕਸਤ ਹੁੰਦੀ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ ਬਣ ਚੁੱਕੀ ਹੈ, ਜੋ ਪਹਿਲਾਂ ਨਾਲੋਂ ਕਿਤੇ ਵੱਧ ਲੋਕਾਂ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਪਹੁੰਚਾ ਰਹੀ ਹੈ।

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ
*ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ*

*‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ*

ਚੰਡੀਗੜ੍ਹ, 31 ਮਈ 2026:-  ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ।

ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ।

ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਇਲਾਜ ਹੁਣ ਜ਼ਿਲ੍ਹਾ ਅਤੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਕੈਸ਼ਲੈੱਸ ਸਹੂਲਤ ਤਹਿਤ ਨਿਯਮਿਤ ਤੌਰ ‘ਤੇ ਕੀਤੇ ਜਾ ਰਹੇ ਹਨ।

ਪੰਜਾਬ ਵਿੱਚ ਹੁਣ ਤੱਕ 45 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜੋ ਕੈਸ਼ਲੈੱਸ ਸਿਹਤ ਸੇਵਾਵਾਂ ਦੇ ਵਿਆਪਕ ਉਪਯੋਗ ਨੂੰ ਦਰਸਾਉਂਦਾ ਹੈ। ਯੋਜਨਾ ਤਹਿਤ ਲੁਧਿਆਣਾ ਵਿੱਚ 4.8 ਲੱਖ ਤੋਂ ਵੱਧ ਅਤੇ ਪਟਿਆਲਾ ਵਿੱਚ ਕਰੀਬ 4.1 ਲੱਖ ਲਾਭਪਾਤਰੀ ਦਰਜ ਕੀਤੇ ਗਏ ਹਨ।

ਆਰਥੋਪੀਡਿਕ ਮਾਮਲਿਆਂ ਵਿੱਚ ਵਾਧਾ ਜਨ ਸਿਹਤ ਵਿੱਚ ਆ ਰਹੇ ਵੱਡੇ ਬਦਲਾਅ ਨੂੰ ਵੀ ਦਰਸਾਉਂਦਾ ਹੈ। ਖ਼ਾਸ ਤੌਰ ‘ਤੇ ਵਧਦੀ ਉਮਰ ਦੀ ਆਬਾਦੀ ਵਿੱਚ ਜੋੜਾਂ ਦੀ ਸਮਸਿਆ, ਲਗਾਤਾਰ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲਾਂ ਵਧ ਰਹੀਆਂ ਹਨ। ਗੋਡੇ ਅਤੇ ਚੂਲੇ ਦੀ ਸਮਸਿਆ, ਲੰਬੇ ਸਮੇਂ ਦੇ ਜੋੜਾਂ ਦੇ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲ ਵਾਲੇ ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ ਵਧਦੇ ਜਾ ਰਹੇ ਹਨ।

ਆਰਥੋਪੀਡਿਕ ਇਲਾਜਾਂ ਵਿੱਚ ਅਕਸਰ ਮਹਿੰਗੇ ਇੰਪਲਾਂਟ, ਲੰਬਾ ਇਲਾਜ ਅਤੇ ਪੁਨਰਵਾਸ ਦੀ ਲੋੜ ਹੁੰਦੀ ਹੈ, ਜੋ ਪਰਿਵਾਰਾਂ ‘ਤੇ ਭਾਰੀ ਆਰਥਿਕ ਬੋਝ ਪਾਉਂਦੇ ਹਨ।ਰਾਜਪੁਰਾ ਨੇੜੇ ਖੇੜਾ ਗੱਜੂ ਦੇ ਰਹਿਣ ਵਾਲੇ 43 ਸਾਲਾ ਗੁਲਸ਼ਨ ਤਨੇਜਾ ਲਈ ਇਹ ਸਥਿਤੀ ਵਿਅਕਤੀਗਤ ਤੌਰ ‘ਤੇ ਕਾਫ਼ੀ ਚੁਣੌਤੀਪੂਰਨ ਰਹੀ।

ਫ਼ੈਕਟਰੀ ਵਿੱਚ ਕੰਮ ਕਰਦੇ ਸਮੇਂ 'ਤਨੇਜਾ' ਨਾਲ ਇੱਕ ਹਾਦਸਾ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਲਈ ਚੱਲਣਾ ਮੁਸ਼ਕਲ ਹੋ ਗਿਆ। ਚੱਲਦੇ ਹੋਏ ਅਚਾਨਕ ਹੋਣ ਵਾਲਾ ਦਰਦ ਉਨ੍ਹਾਂ ਨੂੰ ਰੁੱਕ ਕੇ ਦੀਵਾਰ ਦਾ ਸਹਾਰਾ ਲੈਣ ਲਈ ਮਜਬੂਰ ਕਰ ਦਿੰਦਾ ਸੀ। ਗੋਡੇ ਦੇ ਆਲੇ-ਦੁਆਲੇ ਸੋਜ ਲਗਾਤਾਰ ਬਣੀ ਰਹਿੰਦੀ ਅਤੇ ਜਕੜਨ ਨਾਲ ਆਮ ਗਤੀਵਿਧੀਆਂ ਕਰਨਾ ਵੀ ਔਖਾ ਹੋ ਜਾਂਦਾ। ਕਈ ਵਾਰ ਉਹ ਖੜ੍ਹੇ ਹੋਣ ਤੋਂ ਪਹਿਲਾਂ ਹੀ ਇਹ ਸੋਚ ਕੇ ਰੁੱਕ ਜਾਂਦੇ ਕਿ ਪੈਰ ਉਸਦਾ ਭਾਰ ਝੱਲ ਸਕੇਗਾ ਜਾਂ ਨਹੀਂ।

ਉਨ੍ਹਾਂ ਨੂੰ 6 ਮਈ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਭਰਤੀ ਕਰਵਾਇਆ ਗਿਆ ਅਤੇ ਅਗਲੇ ਦਿਨ ਲਿਗਾਮੈਂਟ ਟੀਅਰ ਦਾ ਇਲਾਜ ਕੀਤਾ ਗਿਆ। ਡਾਕਟਰਾਂ ਨੇ ਗੰਭੀਰ ਜੋੜਾਂ ਦੇ ਦਰਦ, ਸੋਜ, ਅਸਥਿਰਤਾ ਅਤੇ ਭਾਰ ਸਹਿਣ ਵਿੱਚ ਮੁਸ਼ਕਲ ਵਰਗੇ ਲੱਛਣ ਦਰਜ ਕੀਤੇ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਨੂੰ 86,750 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਮਿਲਿਆ। 12 ਮਈ ਨੂੰ ਉਨ੍ਹਾਂ ਨੂੰ ਛੁੱਟੀ ਮਿਲੀ ਅਤੇ ਉਹ ਬਿਨਾਂ ਭਾਰੀ ਮੈਡੀਕਲ ਬਿੱਲ ਦੀ ਚਿੰਤਾ ਦੇ ਘਰ ਵਾਪਸ ਆਏ।

ਗੁਲਸ਼ਨ ਤਨੇਜਾ ਨੇ ਕਿਹਾ,“ਮੈਂ ਹੁਣ ਹੌਲੀ-ਹੌਲੀ ਠੀਕ ਹੋ ਰਿਹਾ ਹਾਂ। ਸਿਹਤ ਕਾਰਡ ਕਰਕੇ ਮੈਨੂੰ ਆਪਣੇ ਇਲਾਜ ਲਈ ਕੋਈ ਪੈਸਾ ਨਹੀਂ ਦੇਣਾ ਪਿਆ। ਇਹ ਯੋਜਨਾ ਸਾਡੇ ਵਰਗੇ ਪਰਿਵਾਰਾਂ ਦਾ ਖ਼ਰਚ ਘਟਾ ਰਹੀ ਹੈ ਅਤੇ ਮਹਿੰਗਾ ਇਲਾਜ ਆਸਾਨ ਬਣਾ ਰਹੀ ਹੈ।”

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, "ਆਰਥੋਪੀਡਿਕ ਬੀਮਾਰੀਆਂ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਨਾਲ ਕਿਫਾਇਤੀ ਅਤੇ ਆਸਾਨ ਸਰਜਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੋਰ ਵੱਧ ਸਪੱਸ਼ਟ ਹੋਈ ਹੈ।" ਉਨ੍ਹਾਂ ਨੇ ਅੱਗੇ ਕਿਹਾ ਕਿ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਕੈਸ਼ਲੈੱਸ ਗੋਡੇ ਬਦਲਣ, ਚੂਲੇ ਅਤੇ ਟ੍ਰੌਮਾ ਸਬੰਧੀ ਇਲਾਜ ਦਿੱਤਾ ਜਾ ਰਿਹਾ ਹੈ, ਜਿਸ ਨਾਲ ਆਰਥਿਕ ਬੋਝ ਘਟ ਰਿਹਾ ਹੈ ਅਤੇ ਜੀਵਨ ਗੁਣਵੱਤਾ ਵਿੱਚ ਸੁਧਾਰ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਚਾਰ ਮਹੀਨਿਆਂ ਵਿੱਚ 84 ਕਰੋੜ ਰੁਪਏ ਤੋਂ ਵੱਧ ਖ਼ਰਚ ਸਿਰਫ਼ ਸਿਹਤ ਸੇਵਾਵਾਂ ਸਬੰਧੀ ਇਲਾਜ ਨੂੰ ਹੀ ਨਹੀਂ ਦਰਸਾਉਂਦਾ, ਸਗੋਂ ਇਹ ਸੂਬੇ ਵਿੱਚ ਮਰੀਜ਼ਾਂ ਦੀ ਚੱਲਣ-ਫਿਰਨ ਦੀ ਸਮਰੱਥਾ ਬਹਾਲ ਕਰਨ, ਅਪੰਗਤਾ ਘਟਾਉਣ ਅਤੇ ਜੀਵਨ ਪੱਧਰ ਸੁਧਾਰਨ ਵੱਲ ਇੱਕ ਵੱਡੇ ਬਦਲਾਅ ਦਾ ਸੰਕੇਤ ਵੀ ਹੈ।

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ
ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

* ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; 'ਈ.ਡੀ. ਪਾਰਟੀ' (ਭਾਜਪਾ) ਪੰਜਵੇਂ ਸਥਾਨ 'ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਧੂਰੀ ਦੀਆਂ 21 ਵਿੱਚੋਂ 19 ਸੀਟਾਂ 'ਤੇ 'ਆਪ' ਦੀ ਹੂੰਝਾ ਫੇਰ ਜਿੱਤ, ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਚਿੱਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਲੋਕਾਂ ਨੇ ਮੁਫ਼ਤ ਬਿਜਲੀ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਵਧੀਆ ਸਕੂਲਾਂ ਅਤੇ ਰੁਜ਼ਗਾਰ ਦੇ ਮੌਕਿਆਂ ਰਾਹੀਂ 'ਕੰਮ ਦੀ ਰਾਜਨੀਤੀ' 'ਤੇ ਮੋਹਰ ਲਗਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਨੇ ਸੰਕੇਤ ਦੇ ਦਿੱਤਾ ਹੈ ਕਿ 'ਆਪ' 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ 2022 ਵਾਲਾ ਰਿਕਾਰਡ ਵੀ ਤੋੜੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਕੋਈ ਪੱਖਪਾਤ ਨਹੀਂ ਹੋਵੇਗਾ; ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਰਾਬਰ ਵਿਕਾਸ ਦੇਖਣ ਨੂੰ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ,2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ 'ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੂਰੀ ਤਰ੍ਹਾਂ 'ਸਫ਼ਾਇਆ' ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹੋਰ ਲੋਕ ਭਲਾਈ ਸਕੀਮਾਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਪੂਰੇ ਪੰਜਾਬ ਵਿੱਚ 'ਆਪ' ਦੇ ਦਬਦਬੇ, ਜਿਸ ਵਿੱਚ ਧੂਰੀ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ (ਜਿਸ ਨੂੰ "ਈ.ਡੀ. ਪਾਰਟੀ" ਕਿਹਾ ਜਾਂਦਾ ਹੈ) ਨੂੰ ਪੰਜਵੇਂ ਸਥਾਨ 'ਤੇ ਧੱਕ ਦਿੱਤਾ ਹੈ ਅਤੇ ਇੱਕ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਪੰਜਾਬ ਪੂਰੀ ਤਰ੍ਹਾਂ ਕਾਰਗੁਜ਼ਾਰੀ ਦੀ ਰਾਜਨੀਤੀ ਦੇ ਨਾਲ ਖੜ੍ਹਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਫ਼ਤਵਾ ਇਸ ਗੱਲ ਦਾ ਵੀ ਸੰਕੇਤ ਹੈ ਕਿ 'ਆਪ' 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 2022 ਦੀ ਆਪਣੀ ਇਤਿਹਾਸਕ ਜਿੱਤ ਦੇ ਰਿਕਾਰਡ ਨੂੰ ਵੀ ਪਾਰ ਕਰਨ ਦੇ ਰਾਹ 'ਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਬਰਾਬਰ ਵਿਕਾਸ ਕੀਤਾ ਜਾਵੇਗਾ।

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੇ ਲੋਕਾਂ ਨੇ ਫਿਰਕੂ ਤਾਕਤਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ਅਤੇ ਧਰਮ ਨਿਰਪੱਖਤਾ ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਫ਼ੈਸਲਾ ਸੁਣਾਇਆ ਹੈ। ਅੱਤ ਦੀ ਗਰਮੀ ਦੇ ਬਾਵਜੂਦ ਲੋਕ ਜਮਹੂਰੀਅਤ ਦੀ ਰਾਖੀ ਲਈ ਵੋਟ ਪਾਉਣ ਬਾਹਰ ਨਿਕਲੇ, ਜੋ ਬਹੁਤ ਹੀ ਉਤਸ਼ਾਹਜਨਕ ਸੰਕੇਤ ਹੈ।"

ਪਿਛਲੇ ਚਾਰ ਸਾਲਾਂ ਦੌਰਾਨ ਪਾਰਟੀ ਦੇ ਚੋਣ ਪ੍ਰਦਰਸ਼ਨ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕ ਲਗਾਤਾਰ 'ਆਪ' ਅਤੇ ਇਸ ਦੀਆਂ ਨੀਤੀਆਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ, "ਆਪ ਨੇ ਲਗਪਗ 13,000 ਪੰਚਾਇਤਾਂ ਵਿੱਚੋਂ 11,000 ਤੋਂ ਵੱਧ ਪੰਚਾਇਤੀ ਸੀਟਾਂ ਜਿੱਤੀਆਂ ਸਨ। ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ, ਚਾਰ ਵਿਧਾਨ ਸਭਾ ਸੀਟਾਂ, ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸਮਿਤੀਆਂ ਅਤੇ ਹੁਣ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ 'ਆਪ' ਲਈ ਜਨਤਾ ਦਾ ਸਮਰਥਨ ਲਗਾਤਾਰ ਵਧ ਰਿਹਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਸਾਂਝੀ ਤਾਕਤ ਵੀ 'ਆਪ' ਨੂੰ ਮਿਲੇ ਸਮਰਥਨ ਦਾ ਮੁਕਾਬਲਾ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਕਿਹਾ, "ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ, ਜਿਸ ਨੂੰ ਮੈਂ ਈ.ਡੀ. ਪਾਰਟੀ ਕਹਿੰਦਾ ਹਾਂ, ਸਾਰੇ ਮਿਲ ਕੇ ਵੀ 'ਆਪ' ਵੱਲੋਂ ਜਿੱਤੀਆਂ ਗਈਆਂ ਸੀਟਾਂ ਦੀ ਗਿਣਤੀ ਤੱਕ ਨਹੀਂ ਪਹੁੰਚ ਸਕੇ। ਲੋਕਾਂ ਨੇ ਉਨ੍ਹਾਂ ਦੇ ਨਕਾਰਾਤਮਕ ਅਤੇ ਵੰਡ-ਪਾਊ ਏਜੰਡੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇੱਥੋਂ ਤੱਕ ਕਿ ਸ਼ਹਿਰੀ ਖੇਤਰਾਂ ਵਿੱਚ ਵੀ, ਜਿਨ੍ਹਾਂ ਨੂੰ ਭਾਜਪਾ ਆਪਣਾ ਰਵਾਇਤੀ ਵੋਟ ਬੈਂਕ ਮੰਨਦੀ ਹੈ, ਵੋਟਰਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।"

ਭਾਜਪਾ ਦੀ ਕਾਰਗੁਜ਼ਾਰੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਭਾਜਪਾ 1,000 ਤੋਂ ਵੱਧ ਸੀਟਾਂ 'ਤੇ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੀ। ਇੰਨਾ ਜ਼ਿਆਦਾ ਪ੍ਰਚਾਰ ਕਰਨ ਦੇ ਬਾਵਜੂਦ ਉਹ ਇਨ੍ਹਾਂ ਚੋਣਾਂ ਵਿੱਚ ਪੰਜਵੇਂ ਸਥਾਨ 'ਤੇ ਰਹੀ ਹੈ। ਕਈ ਥਾਵਾਂ 'ਤੇ ਤਾਂ ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਜਿੱਤੀਆਂ ਹਨ। ਅਜਿਹਾ ਲੱਗਦਾ ਸੀ ਜਿਵੇਂ ਭਾਜਪਾ ਸਿਰਫ਼ ‘ਨੋਟਾ’ ਨਾਲ ਮੁਕਾਬਲਾ ਕਰ ਰਹੀ ਹੋਵੇ।"

ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਨੇ ਚੋਣਾਂ ਵਿੱਚ ਵਿਆਪਕ ਫ਼ਤਵਾ ਹਾਸਲ ਕੀਤਾ ਹੈ ਅਤੇ ਉਨ੍ਹਾਂ ਪਾਰਟੀ ਕਾਰਕੁਨਾਂ ਦੀ ਅਣਥੱਕ ਮਿਹਨਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਇਨ੍ਹਾਂ ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ 2027 ਵਿੱਚ 'ਆਪ' ਦਾ ਰਾਹ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਲੋਕਾਂ ਨੇ ਉਨ੍ਹਾਂ ਨੂੰ ਵੀ ਸਬਕ ਸਿਖਾਇਆ ਹੈ, ਜਿਨ੍ਹਾਂ ਨੇ 'ਆਪ' ਆਗੂਆਂ ਅਤੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਈ.ਡੀ.ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਸੀ।"

ਪਾਰਟੀ ਛੱਡ ਕੇ ਜਾਣ ਵਾਲੇ 'ਆਪ' ਦੇ ਸਾਬਕਾ ਰਾਜ ਸਭਾ ਮੈਂਬਰਾਂ 'ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਿਨ੍ਹਾਂ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਰਾਹ ਚੁਣਿਆ, ਉਨ੍ਹਾਂ ਨੂੰ ਲੋਕਾਂ ਨੇ ਜਵਾਬ ਦੇ ਦਿੱਤਾ ਹੈ। ਉਨ੍ਹਾਂ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਅਤੇ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੀ ਹਾਸਲ ਕੀਤਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ।"

ਹਲਕਾਵਾਰ ਨਤੀਜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਪੂਰੇ ਪੰਜਾਬ ਵਿੱਚ 'ਆਪ' ਲਈ ਮਜ਼ਬੂਤ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਪੰਜਾਬ ਕਾਂਗਰਸ ਪ੍ਰਧਾਨ ਦੇ ਜੱਦੀ ਹਲਕੇ ਗਿੱਦੜਬਾਹਾ ਵਿੱਚ 'ਆਪ' ਨੇ 19 ਵਿੱਚੋਂ 17 ਸੀਟਾਂ ਜਿੱਤੀਆਂ। ਬਰਨਾਲਾ, ਜੋ ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਨਾਲ ਸਬੰਧਤ ਹੈ, ਉੱਥੇ ਭਾਜਪਾ ਕਿਤੇ ਮੁਕਾਬਲੇ ਵਿੱਚ ਹੀ ਨਹੀਂ ਸੀ, ਜਦੋਂਕਿ 'ਆਪ' ਨੇ 50 ਵਿੱਚੋਂ 37 ਸੀਟਾਂ 'ਤੇ ਜਿੱਤ ਦਰਜ ਕੀਤੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਮਿਲ ਰਿਹਾ ਸਮਰਥਨ ਸੂਬੇ ਦੇ ਸਾਰੇ ਖੇਤਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। "ਮੇਰੇ ਆਪਣੇ ਧੂਰੀ ਵਿਧਾਨ ਸਭਾ ਹਲਕੇ ਤੋਂ 'ਆਪ' ਨੇ 21 ਵਿੱਚੋਂ 19 ਸੀਟਾਂ ਜਿੱਤੀਆਂ ਹਨ। ਵਿਰੋਧੀ ਪਾਰਟੀਆਂ ਨੇ ਸ਼ਾਇਦ ਕੁਝ ਇੱਕਾ-ਦੁੱਕਾ ਥਾਂਵਾਂ 'ਤੇ ਜਿੱਤ ਹਾਸਲ ਕੀਤੀ ਹੋਵੇ, ਪਰ 'ਆਪ' ਨੇ ਦੁਆਬਾ, ਮਾਝਾ ਅਤੇ ਮਾਲਵਾ ਸਾਰੇ ਪਾਸੇ ਜਿੱਤ ਦਰਜ ਕੀਤੀ ਹੈ। ਲੋਕਾਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਦੀ ਸਪਲਾਈ, ਮਿਆਰੀ ਸਕੂਲੀ ਸਿੱਖਿਆ ਅਤੇ ਹੋਰ ਲੋਕ ਭਲਾਈ ਸਕੀਮਾਂ ਦੇ ਹੱਕ ਵਿੱਚ ਵੋਟ ਪਾਈ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੀ ਜਿੱਤ ਦਾ ਪੈਮਾਨਾ ਸਮਾਜ ਦੇ ਹਰ ਵਰਗ ਦੇ ਵਿਆਪਕ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਹਰ ਕਿਸੇ ਨੇ 'ਆਪ' ਨੂੰ ਵੋਟ ਦਿੱਤੀ ਹੈ, ਜਿਸ ਕਾਰਨ ਪਾਰਟੀ ਨੇ 90 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ। ਕਾਂਗਰਸ ਅਤੇ ਅਕਾਲੀ ਦਲ ਹਾਰ ਤੋਂ ਬਾਅਦ ਸ਼ਿਕਾਇਤਾਂ ਕਰਨ ਦੀ ਆਪਣੀ ਪੁਰਾਣੀ ਆਦਤ ਨੂੰ ਜਾਰੀ ਰੱਖ ਸਕਦੇ ਹਨ, ਪਰ ਉਨ੍ਹਾਂ ਨੂੰ ਲੋਕਾਂ ਦੇ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ। ਕਈ ਥਾਵਾਂ 'ਤੇ ਤਾਂ ਉਨ੍ਹਾਂ ਨੂੰ ਚੋਣ ਲੜਨ ਲਈ ਉਮੀਦਵਾਰ ਵੀ ਨਹੀਂ ਮਿਲ ਸਕੇ।”

ਇਨ੍ਹਾਂ ਚੋਣਾਂ ਨੂੰ ਇੱਕ ਵੱਡੇ ਸਿਆਸੀ ਸਫ਼ਰ ਦੀ ਸ਼ੁਰੂਆਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਨਤੀਜੇ ਸਿਰਫ਼ ਇੱਕ ਸ਼ੁਰੂਆਤ ਹਨ। 'ਆਪ' ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਹੋਰ ਸੀਟਾਂ ਜਿੱਤਣਾ ਜਾਰੀ ਰੱਖੇਗੀ। ਰੱਬ ਦੀ ਮਿਹਰ ਨਾਲ ਸੁਨੀਲ ਜਾਖੜ ਨੇ ਸਹੀ ਸਮੇਂ 'ਤੇ ਆਪਣਾ ਅਹੁਦਾ ਛੱਡ ਦਿੱਤਾ। ਦੂਜੇ ਪਾਸੇ ਰਾਜਾ ਵੜਿੰਗ ਨੂੰ ਦਿੱਲੀ ਵਿੱਚ ਆਪਣੀ ਪਾਰਟੀ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਔਖੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।"

ਵੋਟਿੰਗ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵਿਹਾਰ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, "ਵੋਟਿੰਗ ਵਾਲੇ ਦਿਨ ਜੋ ਡਰਾਮੇਬਾਜ਼ੀ ਦੇਖਣ ਨੂੰ ਮਿਲੀ, ਉਹ ਬੇਲੋੜੀ ਅਤੇ ਮੰਦਭਾਗੀ ਸੀ। ਅਜਿਹਾ ਰਵੱਈਆ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦਾ।"

ਵੋਟਿੰਗ ਪ੍ਰਣਾਲੀ 'ਤੇ ਉਠਾਏ ਗਏ ਖ਼ਦਸ਼ਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੁਝ ਪਾਰਟੀਆਂ ਜਦੋਂ ਵੀ ਹਾਰਦੀਆਂ ਹਨ ਤਾਂ ਉਹ ਬੈਲਟ ਪੇਪਰਾਂ ਅਤੇ ਈ.ਵੀ.ਐਮ. ਦੋਵਾਂ 'ਤੇ ਇਤਰਾਜ਼ ਜਤਾਉਂਦੀਆਂ ਹਨ। ਭਾਰਤੀ ਚੋਣ ਕਮਿਸ਼ਨ ਨੂੰ ਈ.ਵੀ.ਐਮਜ਼. ਬਾਰੇ ਫੈਲੀਆਂ ਗਲਤਫ਼ਹਿਮੀਆਂ ਨੂੰ ਦੂਰ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।"

ਇਸ ਵੱਡੇ ਫਤਵੇ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿੱਤ ਸਰਕਾਰ ਨੂੰ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ, "ਇਸ ਜਿੱਤ ਨੇ ਸਾਨੂੰ ਨਿਮਰਤਾ ਨਾਲ ਭਰ ਦਿੱਤਾ ਹੈ। ਅਸੀਂ ਪੂਰੀ ਮਿਸ਼ਨਰੀ ਭਾਵਨਾ ਅਤੇ ਵਚਨਬੱਧਤਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹਾਂਗੇ।"

ਜਾਣੋ ਕਿ ਕਿਵੇਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਪੰਜਾਬ ਦੇ ਪਰਿਵਾਰ ₹10 ਲੱਖ ਤੱਕ ਦੀ ਬਚਤ ਕਰ ਸਕਦੇ ਹਨ
*ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ*

*ਜਾਣੋ ਕਿ ਕਿਵੇਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਪੰਜਾਬ ਦੇ ਪਰਿਵਾਰ ₹10 ਲੱਖ ਤੱਕ ਦੀ ਬਚਤ ਕਰ ਸਕਦੇ ਹਨ*

*ਚੰਡੀਗੜ੍ਹ; 20 ਮਈ 2026* ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨਭਰ ਦੀ ਬਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, ਇਸ ਉਮੀਦ ਵਿੱਚ ਕਿ ਸ਼ਾਇਦ ਹਾਲਤ ਆਪਣੇ-ਆਪ ਠੀਕ ਹੋ ਜਾਵੇ, ਕਿਉਂਕਿ ਇਲਾਜ ਦਾ ਖ਼ਰਚ ਉਨ੍ਹਾਂ ਨੂੰ ਬੀਮਾਰੀ ਤੋਂ ਵੀ ਵੱਧ ਭਾਰੀ ਲੱਗਦਾ ਹੈ।

ਸਾਲ 2021 ਵਿੱਚ ‘ਐਪਲਾਈਡ ਹੈਲਥ ਇਕਨਾਮਿਕਸ ਐਂਡ ਹੈਲਥ ਪਾਲਿਸੀ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਨੇ ਉਸ ਸੱਚਾਈ ਨੂੰ ਉਜਾਗਰ ਕੀਤਾ, ਜਿਸਨੂੰ ਲੋਕ ਪਹਿਲਾਂ ਤੋਂ ਮਹਿਸੂਸ ਕਰਦੇ ਸਨ— ਭਾਰਤ ਵਿੱਚ ਇਲਾਜ ਦਾ ਖ਼ਰਚ ਪਰਿਵਾਰਾਂ ‘ਤੇ ਭਾਰੀ ਪੈਂਦਾ ਹੈ ਅਤੇ ਅਕਸਰ ਉਨ੍ਹਾਂ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੰਦਾ ਹੈ। ਰਾਸ਼ਟਰੀ ਸਰਵੇਖਣ ਦੇ ਅੰਕੜਿਆਂ ‘ਤੇ ਆਧਾਰਿਤ ਇਸ ਅਧਿਐਨ ਵਿੱਚ ਦੱਸਿਆ ਗਿਆ ਕਿ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਬੀਮਾਰੀਆਂ ਦਾ ਇਲਾਜ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪਾਉਂਦਾ ਹੈ, ਖ਼ਾਸ ਕਰਕੇ ਨਿੱਜੀ ਹਸਪਤਾਲਾਂ ਵਿੱਚ। ਕਈ ਮਾਮਲਿਆਂ ਵਿੱਚ ਇਲਾਜ ਦੀ ਲਾਗਤ ਲੋਕਾਂ ਨੂੰ ਲੰਬੇ ਸਮੇਂ ਲਈ ਗਰੀਬੀ ਵੱਲ ਧੱਕ ਦਿੰਦੀ ਹੈ। ਇਹ ਇਸ ਗੱਲ ਦਾ ਸਪੱਸ਼ਟ ਸੰਕੇਤ ਸੀ ਕਿ ਬੀਮਾਰੀ ਸਿਰਫ਼ ਸਿਹਤ ਸਮੱਸਿਆ ਨਹੀਂ, ਸਗੋਂ ਆਰਥਿਕ ਸੰਕਟ ਦਾ ਵੀ ਵਿਸ਼ਾ ਹੈ।

ਪਰ ਅੱਜ ਪੰਜਾਬ ਵਿੱਚ ਇੱਕ ਵੱਖਰੀ ਤਸਵੀਰ ਉੱਭਰਦੀ ਹੋਈ ਦਿਖਾਈ ਦੇ ਰਹੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਦੇ ਸਿਹਤ ਸੇਵਾਵਾਂ ਨਾਲ ਜੁੜੇ ਤਜ਼ਰਬੇ ਵਿੱਚ ਇੱਕ ਸ਼ਾਂਤ ਪਰ ਪ੍ਰਭਾਵਸ਼ਾਲੀ ਬਦਲਾਅ ਵਜੋਂ ਉੱਭਰੀ ਹੈ। ਪਹਿਲੀ ਵਾਰ ਕਈ ਲੋਕਾਂ ਨੂੰ ਇਹ ਭਰੋਸਾ ਮਿਲ ਰਿਹਾ ਹੈ ਕਿ ਇਲਾਜ ਦਾ ਮਤਲਬ ਹੁਣ ਆਰਥਿਕ ਸੰਕਟ ਨਹੀਂ ਹੋਵੇਗਾ।

ਪੰਜਾਬ ਵਿੱਚ, ਜਿੱਥੇ ਕਦੇ ਹਸਪਤਾਲਾਂ ਦੇ ਬਿਲ ਪਰਿਵਾਰਾਂ ਨੂੰ ਕਰਜ਼ੇ ਅਤੇ ਨਿਰਾਸ਼ਾ ਵੱਲ ਧੱਕ ਦਿੰਦੇ ਸਨ, ਉੱਥੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਜ਼ਿੰਦਗੀ ਬਦਲ ਰਹੀ ਹੈ। ₹10 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵਾਲੀ ਇਸ ਯੋਜਨਾ ਤਹਿਤ ਹੁਣ ਤੱਕ 1.59 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਹਾਇਤਾ ਮਿਲ ਚੁੱਕੀ ਹੈ। ਆਮ ਪਰਿਵਾਰਾਂ ਲਈ ਇਹ ਯੋਜਨਾ ਕਿਸੇ ਰਾਹਤ ਤੋਂ ਘੱਟ ਨਹੀਂ, ਜੋ ਪਹਿਲਾਂ ਬੀਮਾਰੀ ਦੇ ਡਰ ਤੋਂ ਹੀ ਘਬਰਾਉਂਦੇ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਾਡਾ ਉਦੇਸ਼ ਹੈ ਕਿ ਜਟਿਲ ਸਰਜਰੀਆਂ ਅਤੇ ਦਿਲ ਦੀਆਂ ਬੀਮਾਰੀਆਂ ਦੇ ਇਲਾਜ ਤੋਂ ਲੈ ਕੇ ਡਾਇਲਿਸਿਸ, ਨਵਜਾਤ ਬੱਚਿਆਂ ਦੀ ਦੇਖਭਾਲ ਅਤੇ ਗੰਭੀਰ ਬੀਮਾਰੀਆਂ ਦੇ ਇਲਾਜ ਤੱਕ ਕੋਈ ਵੀ ਵਿਅਕਤੀ ਸਿਰਫ਼ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ ਵਾਸਤਵਿਕ ਨਿਵਾਸੀਆਂ, ਜਿੰਨ੍ਹਾਂ ਵਿੱਚ ਮੱਧ ਵਰਗੀ ਪਰਿਵਾਰ, ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਸ਼ਾਮਲ ਹਨ, ਨੂੰ ਪ੍ਰਤੀ ਪਰਿਵਾਰ ਸਾਲਾਨਾ ₹10 ਲੱਖ ਤੱਕ ਦੀ ਕੈਸ਼ਲੈੱਸ ਸਿਹਤ ਕਵਰੇਜ ਪ੍ਰਦਾਨ ਕਰਦੀ ਹੈ।”

ਇਹ ਯੋਜਨਾ ਅੱਪਡੇਟ ਕੀਤੇ ਗਏ ਹੈਲਥ ਬੈਨੀਫਿਟ ਪੈਕੇਜ 2.2 ਫਰੇਮਵਰਕ ਤਹਿਤ ਚੱਲ ਰਹੀ ਹੈ, ਜਿਸ ਵਿੱਚ ਲਗਭਗ 2,300 ਹੈਲਥ ਬੈਨੀਫਿਟ ਪੈਕੇਜ ਸ਼ਾਮਲ ਹਨ। ਇਹ ਸਹੂਲਤਾਂ 839 ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹਨ। ਇਸ ਤੋਂ ਇਲਾਵਾ, 98 ਵਿਸ਼ੇਸ਼ ਇਲਾਜ ਪੈਕੇਜ ਸਿਰਫ਼ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਕੀਤੇ ਗਏ ਹਨ।

ਇਸ ਯੋਜਨਾ ਦਾ ਪ੍ਰਭਾਵ ਹੁਣ ਸਪੱਸ਼ਟ ਦਿਖਾਈ ਦੇਣ ਲੱਗਾ ਹੈ। 16 ਮਈ ਤੱਕ 1.59 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੁੱਕਾ ਸੀ ਅਤੇ 3.11 ਲੱਖ ਤੋਂ ਵੱਧ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਗਈਆਂ। ਹੁਣ ਤੱਕ ₹522 ਕਰੋੜ ਤੋਂ ਵੱਧ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਹਰ ਅੰਕੜੇ ਦੇ ਪਿੱਛੇ ਇੱਕ ਕਹਾਣੀ ਹੈ— ਇੱਕ ਕਿਸਾਨ ਦੀ, ਜਿਸਨੂੰ ਸਰਜਰੀ ਲਈ ਆਪਣੀ ਜ਼ਮੀਨ ਨਹੀਂ ਵੇਚਣੀ ਪਈ; ਇੱਕ ਬੱਚੇ ਦੀ, ਜਿਸਦਾ ਇਲਾਜ ਬਿਨਾਂ ਦੇਰੀ ਸ਼ੁਰੂ ਹੋ ਗਿਆ; ਅਤੇ ਉਸ ਪਰਿਵਾਰ ਦੀ, ਜੋ ਗੰਭੀਰ ਬੀਮਾਰੀ ਤੋਂ ਬਾਅਦ ਕਰਜ਼ੇ ਦੇ ਚੱਕਰ ਵਿੱਚ ਫਸਣ ਤੋਂ ਬਚ ਗਿਆ।

ਲੁਧਿਆਣਾ ਦੀਆਂ ਰੁਸ਼ਦਾਰ ਗਲੀਆਂ ਤੋਂ ਲੈ ਕੇ ਤਰਨ ਤਾਰਨ ਦੇ ਸ਼ਾਂਤ ਪਿੰਡਾਂ ਤੱਕ ਯੋਜਨਾ ਬਾਰੇ ਜਾਗਰੂਕਤਾ ਵੀ ਤੇਜ਼ੀ ਨਾਲ ਵਧ ਰਹੀ ਹੈ। ਹੁਣ ਤੱਕ 44 ਲੱਖ ਤੋਂ ਵੱਧ ਸਿਹਤ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਯੋਜਨਾ ਦੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ। ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ਵਿੱਚ ਖ਼ਾਸ ਤੌਰ ‘ਤੇ ਮਜ਼ਬੂਤ ਨਾਮਾਂਕਨ ਦੇਖਿਆ ਜਾ ਰਿਹਾ ਹੈ, ਕਿਉਂਕਿ ਪਰਿਵਾਰ ਹੁਣ ਡਰ ਕਰਕੇ ਨਹੀਂ, ਸਗੋਂ ਤਿਆਰੀ ਨਾਲ ਅੱਗੇ ਆ ਰਹੇ ਹਨ।

ਇਸ ਯੋਜਨਾ ਦੀ ਸਭ ਤੋਂ ਵੱਡੀ ਖਾਸੀਅਤ ਇਸ ਦੀ ਸਾਦਗੀ ਹੈ। ਰਜਿਸਟ੍ਰੇਸ਼ਨ ਕਾਮਨ ਸਰਵਿਸ ਸੈਂਟਰਾਂ, ਸਰਕਾਰੀ ਹਸਪਤਾਲਾਂ, ਜ਼ਿਲ੍ਹਾ ਦਫ਼ਤਰਾਂ ਅਤੇ ਵਿਸ਼ੇਸ਼ ਕੈਂਪਾਂ ਵਿੱਚ ਕਰਵਾਇਆ ਜਾ ਸਕਦਾ ਹੈ। ਆਧਾਰ ਕਾਰਡ ਅਤੇ ਵੋਟਰ ਕਾਰਡ ਵਰਗੇ ਆਮ ਦਸਤਾਵੇਜ਼ ਹੀ ਕਾਫ਼ੀ ਹਨ। ਯੋਜਨਾ ਵਿੱਚ ਸਿਰਫ਼ ਹਸਪਤਾਲ ਵਿੱਚ ਦਾਖ਼ਲੇ ਦਾ ਖ਼ਰਚ ਹੀ ਨਹੀਂ, ਸਗੋਂ ਇਲਾਜ ਤੋਂ ਪਹਿਲਾਂ ਦੀ ਜਾਂਚ ਅਤੇ ਇਲਾਜ ਤੋਂ ਬਾਅਦ ਦੀ ਦੇਖਭਾਲ ਵੀ ਸ਼ਾਮਲ ਹੈ, ਜਿਸ ਨਾਲ ਬੀਮਾਰੀ ਤੋਂ ਬਾਅਦ ਹੋਣ ਵਾਲੇ ਛੁਪੇ ਹੋਏ ਖਰਚਿਆਂ ਤੋਂ ਵੀ ਰਾਹਤ ਮਿਲਦੀ ਹੈ।

*ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਪਰਿਵਾਰ ਇਸ ਤਰ੍ਹਾਂ ₹10 ਲੱਖ ਤੱਕ ਦੀ ਬਚਤ ਕਰ ਸਕਦੇ ਹਨ:*

• ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਇਲਾਜ, ਜਿਸ ਨਾਲ ਸਿੱਧੇ ਮੈਡੀਕਲ ਖ਼ਰਚ ਘਟਦੇ ਹਨ।

• ਸਰਜਰੀ, ਡਾਇਲਿਸਿਸ, ਕੈਂਸਰ ਇਲਾਜ, ਨਵਜਾਤ ਬੱਚਿਆਂ ਦੀ ਦੇਖਭਾਲ ਅਤੇ ਐਮਰਜੈਂਸੀ ਸੇਵਾਵਾਂ ਸ਼ਾਮਲ ਹਨ।

• ਇਲਾਜ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚ ਵੀ ਕਵਰ ਕੀਤੇ ਜਾਂਦੇ ਹਨ, ਜਿਸ ਨਾਲ ਛੁਪੇ ਹੋਏ ਆਰਥਿਕ ਬੋਝ ਤੋਂ ਰਾਹਤ ਮਿਲਦੀ ਹੈ।

• ਸਥਾਨਕ ਕੇਂਦਰਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੌਖੀ ਰਜਿਸਟ੍ਰੇਸ਼ਨ ਪ੍ਰਕਿਰਿਆ।

• ਬੀਮਾਰੀ ਦੇ ਸਮੇਂ ਕਰਜ਼ਾ ਲੈਣ, ਜਾਇਦਾਦ ਵੇਚਣ ਅਤੇ ਉੱਚ ਵਿਆਜ ‘ਤੇ ਉਧਾਰ ਲੈਣ ਦੀ ਲੋੜ ਨਹੀਂ ਪੈਂਦੀ।

ਸਿਹਤ ਵਿਸ਼ੇਸ਼ਗਿਆਨਾਂ ਦਾ ਮੰਨਣਾ ਹੈ ਕਿ ਇਹ ਯੋਜਨਾ ਹੌਲੀ-ਹੌਲੀ ਪੰਜਾਬ ਦੀ ਸਿਹਤ ਸੇਵਾਵਾਂ ਦੀ ਹਕੀਕਤ ਨੂੰ ਬਦਲ ਸਕਦੀ ਹੈ। ਇੱਕ ਅਜਿਹੇ ਖੇਤਰ ਵਿੱਚ, ਜਿੱਥੇ ਨਿੱਜੀ ਮੈਡੀਕਲ ਖ਼ਰਚ ਤੇਜ਼ੀ ਨਾਲ ਵਧੇ ਹਨ, ਇਹ ਯੋਜਨਾ ਸਿਰਫ਼ ਪੈਸਾ ਨਹੀਂ ਸਗੋਂ ਨਿਸ਼ਚਿਤਤਾ ਵੀ ਪ੍ਰਦਾਨ ਕਰਦੀ ਹੈ— ਜੋ ਪੈਸੇ ਤੋਂ ਵੀ ਵੱਧ ਦੁਰਲੱਭ ਚੀਜ਼ ਹੈ ਅਤੇ ਲੱਖਾਂ ਪਰਿਵਾਰਾਂ ਲਈ ਇਹ ਨਿਸ਼ਚਿਤਤਾ ਲੰਬੇ ਸਮੇਂ ਤੱਕ ਸਾਹ ਰੋਕਣ ਤੋਂ ਬਾਅਦ ਮੁੜ ਖੁੱਲ੍ਹ ਕੇ ਸਾਹ ਲੈਣ ਵਾਂਗ ਮਹਿਸੂਸ ਹੁੰਦੀ ਹੈ।

ਸਦਨ ਤੋਂ ਕਾਂਗਰਸ ਦੀ ਗੈਰਹਾਜ਼ਰੀ ਵੀ ਇੱਕ ਤਰ੍ਹਾਂ ਨਾਲ ਸਰਕਾਰ ਦੇ ਭਰੋਸੇ ਦੇ ਵੋਟ ਦਾ ਸਮਰਥਨ- ਭਗਵੰਤ ਸਿੰਘ ਮਾਨ
*ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ*

*ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ - ਭਗਵੰਤ ਸਿੰਘ ਮਾਨ*

*ਸਦਨ ਤੋਂ ਕਾਂਗਰਸ ਦੀ ਗੈਰਹਾਜ਼ਰੀ ਵੀ ਇੱਕ ਤਰ੍ਹਾਂ ਨਾਲ ਸਰਕਾਰ ਦੇ ਭਰੋਸੇ ਦੇ ਵੋਟ ਦਾ ਸਮਰਥਨ- ਭਗਵੰਤ ਸਿੰਘ ਮਾਨ*

*ਅਸੀਂ ਸਾਰਿਆਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਆਮ ਆਦਮੀ ਪਾਰਟੀ ਖੜ੍ਹੀ ਕੀਤੀ ਹੈ ਅਤੇ ਅਸੀਂ ਕੇਜਰੀਵਾਲ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ - ਭਗਵੰਤ ਸਿੰਘ ਮਾਨ*

*ਭਾਜਪਾ ਦੇ ਕੋਲ ਆਪਣਾ ਕੁਝ ਨਹੀਂ, ਜਿਸਨੂੰ ਟਿਕਟਾਂ ਲਈ 117 ਉਮੀਦਵਾਰ ਵੀ ਨਹੀਂ ਲੱਭਣਗੇ, ਸੰਸਦ ਵਿੱਚ ਵੀ ਭਾਜਪਾ ਦੇ 240 ਵਿੱਚੋਂ 125 ਚਿਹਰੇ ਕਾਂਗਰਸ ਦੇ ਹਨ - ਭਗਵੰਤ ਸਿੰਘ ਮਾਨ*

*ਮੈਂ ਭਰੋਸੇ ਦੇ ਵੋਟ ਦੀ ਕਾਪੀ ਲੈ ਕੇ ਸਾਰੇ ਵਿਧਾਇਕਾਂ ਦੇ ਨਾਲ ਰਾਸ਼ਟਰਪਤੀ ਨੂੰ ਮਿਲਾਂਗਾ- ਭਗਵੰਤ ਸਿੰਘ ਮਾਨ*

*ਪੰਜਾਬ ਪਹਿਲਾ ਰਾਜ ਹੈ ਜਿਸਨੇ ਰਾਸ਼ਟਰਪਤੀ ਤੋਂ ਦਲ ਬਦਲੀ ਵਿਰੋਧੀ ਕਾਨੂੰਨ ਨੂੰ ਸਖ਼ਤ ਕਰਨ ਜਾਂ ਰੀ-ਕਾਲ ਸਬੰਧੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ- ਭਗਵੰਤ ਸਿੰਘ ਮਾਨ*

*ਈ.ਡੀ., ਸੀ.ਬੀ.ਆਈ. ਅਤੇ ਫਰਜ਼ੀ ਵੋਟਰਾਂ ਰਾਹੀਂ ਬਾਬਾ ਸਾਹਿਬ ਦੇ ਸੰਵਿਧਾਨ ਦਾ ਕਤਲ ਕੀਤਾ ਜਾ ਰਿਹੈ- ਭਗਵੰਤ ਸਿੰਘ ਮਾਨ*

*ਹੰਗਰੀ ਵਿੱਚ ਵੀ ਮੋਦੀ ਵਰਗਾ ਸ਼ਾਸਨ ਚੱਲ ਰਿਹਾ ਸੀ, ਪਰ ਲੋਕਾਂ ਨੇ ਵਿਰੋਧੀ ਧਿਰ ਨੂੰ ਭਾਰੀ ਫਤਵਾ ਦੇ ਕੇ ਆਪਣੀ ਤਾਕਤ ਦਿਖਾਈ- ਭਗਵੰਤ ਸਿੰਘ ਮਾਨ*

*ਆਮ ਆਦਮੀ ਪਾਰਟੀ ਇੱਕ ਕੌਮੀ ਪਾਰਟੀ ਹੈ, ਦੋ-ਚਾਰ ਦੇ ਜਾਣ ਨਾਲ ਕੁਝ ਨਹੀਂ ਹੋਣ ਵਾਲਾ; ਇਹ ਕੋਈ ਪਾਰਟੀ ਨਹੀਂ, ਸਗੋਂ ਲੋਕਾਂ ਦਾ ਵਿਸ਼ਵਾਸ ਹੈ, ਜਿਸਨੂੰ ਕਦੇ ਤੋੜਿਆ ਨਹੀਂ ਜਾ ਸਕਦਾ: ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 1 ਮਈ , 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਨੂੰ ਰਾਜਨੀਤਿਕ ਅਧਿਕਾਰ ਦੇ ਇੱਕ ਫੈਸਲਾਕੁੰਨ ਦਾਅਵੇ ਵਿੱਚ ਬਦਲ ਦਿੱਤਾ, ਜਿਸ ਵਿੱਚ ਉਨ੍ਹਾਂ ਦੀ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਪ੍ਰਸਤਾਵ ਜਿੱਤ ਕੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ ਹਨ। ਲੋਕਾਂ ਦੇ ਫਤਵੇ ਨੂੰ ਦ੍ਰਿੜ੍ਹ ਵਿਸ਼ਵਾਸ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦਾ ਬਹੁਮਤ ਅਧਾਰ ਬਰਕਰਾਰ ਹੈ, ਜੋ 2027 ਵਿੱਚ ਹੋਰ ਵੀ ਵੱਡੇ ਫਤਵੇ ਨਾਲ ਸਪੱਸ਼ਟ ਦਿਖਾਈ ਦੇਵੇਗਾ। ਉਨ੍ਹਾਂ ਨੇ "ਖੂਨ-ਪਸੀਨੇ" ਨਾਲ ਬਣੀ ਪਾਰਟੀ ਦੀ ਜ਼ਮੀਨੀ ਤਾਕਤ ਅਤੇ ਅਰਵਿੰਦ ਕੇਜਰੀਵਾਲ ਨਾਲ ਇਸ ਦੇ ਅਟੁੱਟ ਬੰਧਨ ਨੂੰ ਉਜਾਗਰ ਕੀਤਾ।

ਵਿਰੋਧੀ ਧਿਰ ਦੇ ਸਬੰਧ ਵਿੱਚ ਉਨ੍ਹਾਂ ਨੇ ਸਦਨ ਵਿੱਚ ਕਾਂਗਰਸ ਦੀ ਗੈਰਹਾਜ਼ਰੀ ਨੂੰ ਮੌਨ ਸਮਰਥਨ ਦੱਸਿਆ ਅਤੇ ਭਾਜਪਾ ਦੇ ਸੰਗਠਨਾਤਮਕ ਢਾਂਚੇ 'ਤੇ ਸਵਾਲ ਉਠਾਏ। ਉਨ੍ਹਾਂ ਨੇ ਨਾਲ ਹੀ ਇਹ ਐਲਾਨ ਕਰਕੇ ਇੱਕ ਵੱਡੀ ਸੰਵਿਧਾਨਕ ਲੜਾਈ ਦਾ ਸੰਕੇਤ ਦਿੱਤਾ ਕਿ ਪੰਜਾਬ ਸਰਕਾਰ ਰਾਸ਼ਟਰਪਤੀ ਕੋਲ ਪਹੁੰਚ ਕਰਕੇ ਦਲ-ਬਦਲੀ ਵਿਰੋਧੀ ਸਖ਼ਤ ਕਾਨੂੰਨੀ ਤਜਵੀਜ਼ਾਂ ਜਾਂ ਰੀ-ਕਾਲ ਦੇ ਅਧਿਕਾਰੀ ਦੀ ਮੰਗ ਕਰੇਗਾ। 'ਆਪ' ਨੂੰ ਦਲ-ਬਦਲੀ ਤੋਂ ਪ੍ਰਭਾਵਿਤ ਨਾ ਹੋਣ ਵਾਲੀ ਇੱਕ ਟਿਕਾਊ ਕੌਮੀ ਤਾਕਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਪਾਰਟੀ ਲੋਕਾਂ ਦੇ ਵਿਸ਼ਵਾਸ ਦੀ ਨੁਮਾਇੰਦਗੀ ਕਰਦੀ ਹੈ, ਜਿਸ ਨੂੰ ਤੋੜਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਈਡੀ ਅਤੇ ਸੀਬੀਆਈ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਵਰਗੇ ਢੰਗ-ਤਰੀਕੇ ਬਾਬਾ ਸਾਹਿਬ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਨੂੰ ਕਮਜ਼ੋਰ ਕਰਦੇ ਹਨ।

ਸਦਨ ਦੀ ਕਾਰਵਾਈ ਦੌਰਾਨ ਕੁੱਲ 88 'ਆਪ' ਵਿਧਾਇਕ ਮੌਜੂਦ ਸਨ, ਜਦੋਂ ਕਿ 'ਆਪ' ਦੇ ਦੋ ਵਿਧਾਇਕ ਇਸ ਸਮੇਂ ਵਿਦੇਸ਼ ਵਿੱਚ ਹਨ ਅਤੇ ਦੋ ਜੇਲ੍ਹ ਵਿੱਚ ਹਨ। ਇਸ ਤੋਂ ਇਲਾਵਾ ਦੋ ਵਿਧਾਇਕ ਹਸਪਤਾਲ ਵਿੱਚ ਦਾਖ਼ਲ ਹਨ। ਭਰੋਸੇ ਦੇ ਪ੍ਰਸਤਾਵ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਪ੍ਰਾਪਤ ਹੋਇਆ, ਜਿਸ ਨੇ ਭਗਵੰਤ ਮਾਨ ਸਰਕਾਰ ਦੀ ਤਾਕਤ ਅਤੇ ਏਕਤਾ ਨੂੰ ਉਜਾਗਰ ਕੀਤਾ।

ਭਰੋਸੇ ਦਾ ਪ੍ਰਸਤਾਵ ਪੇਸ਼ ਕਰਕੇ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਗਲਤ ਤੇ ਗੁੰਮਰਾਹਕੁਨ ਜਾਣਕਾਰੀ ਰਾਹੀਂ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਸਰਕਾਰ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਸੂਬਾ ਸਰਕਾਰ ਨੂੰ ਅਸਥਿਰ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਸ਼ੱਕ ਦੀ ਭਾਵਨਾ ਪੈਦਾ ਹੋ ਰਹੀ ਹੈ। ਹਾਲਾਂਕਿ, ਪੰਜਾਬ ਦੇ ਲੋਕਾਂ ਨੇ ਵਾਰ-ਵਾਰ ਸਰਕਾਰ ਅਤੇ ਇਸ ਦੀਆਂ ਨੀਤੀਆਂ ਵਿੱਚ ਸਪੱਸ਼ਟ ਵਿਸ਼ਵਾਸ ਦਿਖਾਇਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਵਿਰੋਧੀ ਧਿਰ ਨਿਰਾਸ਼ਾ ਦੇ ਆਲਮ ਵਿੱਚ ਹੈ ਕਿਉਂਕਿ ਉਨ੍ਹਾਂ ਦੇ ਨਕਾਰਾਤਮਕ ਕੂੜ ਪ੍ਰਚਾਰ ਦੇ ਬਾਵਜੂਦ ਉਨ੍ਹਾਂ ਨੂੰ ਲੋਕਾਂ ਤੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ।

ਵਿਰੋਧੀ ਧਿਰ ਦੇ ਅੰਦਰੂਨੀ ਕਾਟੋ-ਕਲੇਸ਼ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਆਪਸ ਵਿੱਚ ਹੀ ਉਲਝੀ ਹੋਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਸੱਤਾ ਲਈ ਆਪਸ ਵਿੱਚ ਲੜ ਰਹੇ ਆਗੂਆਂ ਨਾਲ ਵੰਡੀ ਹੋਈ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦਾ ਆਪਣਾ ਭਰਾ ਇੱਕੋ ਘਰ ਵਿੱਚ ਰਹਿੰਦੇ ਹਨ ਪਰ ਉਨ੍ਹਾਂ ਦੀਆਂ ਪਾਰਟੀਆਂ ਦੇ ਝੰਡੇ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ 'ਆਪ' ਸੱਤਾਧਾਰੀ 'ਆਪ' ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ, ਜਿਸਦਾ ਹਰ ਵਲੰਟੀਅਰ ਪੰਜਾਬ ਦੀ ਤਰੱਕੀ ਲਈ ਠੋਸ ਯਤਨ ਕਰ ਰਿਹਾ ਹੈ।

ਵਿਧਾਨਕ ਅਤੇ ਰਾਜਨੀਤਿਕ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਹੋ ਗਿਆ ਹੈ, ਕਿਉਂਕਿ ਇਹ ਐਕਟ ਉਨ੍ਹਾਂ ਨੂੰ ਆਪਣੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੁਜਰਾਤ ਤੋਂ ਲੈ ਕੇ ਦੇਸ਼ ਭਰ ਵਿੱਚ 'ਆਪ' ਦੀ ਵਧ ਰਹੀ ਮੌਜੂਦਗੀ ਨੇ ਭਾਜਪਾ ਅਤੇ ਇਸਦੇ ਸਹਿਯੋਗੀਆਂ ਨੂੰ ਬੇਚੈਨੀ ਵਿੱਚ ਪਾ ਦਿੱਤਾ ਹੈ। 'ਆਪ' ਹੁਣ ਜੰਮੂ ਤੋਂ ਗੋਆ ਤੱਕ ਫੈਲ ਚੁੱਕੀ ਹੈ, ਜੋ ਭਾਜਪਾ ਅਤੇ ਕਾਂਗਰਸ ਦੋਵਾਂ ਦੀ ਨੀਂਦ ਹਰਾਮ ਕਰ ਰਹੀ ਹੈ, ਕਿਉਂ ਜੋ ਇਹ ਪਾਰਟੀਆਂ ਲੋਕ ਕੇਂਦਰਿਤ ਮੁੱਦਿਆਂ ਨੂੰ ਉਠਾਉਣ ਨਾਲੋਂ ਸੱਤਾ ਦਾ ਦੋਸਤਾਨਾ ਮੈਚ ਖੇਡਣ ਨੂੰ ਤਰਜੀਹ ਦਿੰਦੀਆਂ ਆਈਆਂ ਹਨ।

ਪਾਰਟੀ ਦੀ ਵਿਚਾਰਧਾਰਕ ਤਾਕਤ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਜਾਂ ਭਾਜਪਾ ਦੇ ਉਲਟ, 'ਆਪ' ਨੂੰ ਤੋੜਿਆ ਨਹੀਂ ਜਾ ਸਕਦਾ ਕਿਉਂਕਿ ਇਹ ਪਾਰਟੀ ਰਾਜਨੀਤਿਕ ਪ੍ਰਣਾਲੀ ਨੂੰ ਸਾਫ਼ ਕਰਨ ਲਈ ਉਭਰੀ ਹੈ। ਉਨ੍ਹਾਂ ਕਿਹਾ ਕਿ ਕੁਝ ਮੌਕਾਪ੍ਰਸਤ ਆਗੂਆਂ ਦੀ ਵਫ਼ਾਦਾਰੀ ਬਦਲਣ ਨਾਲ ਕੋਈ ਫ਼ਰਕ ਨਹੀਂ ਪੈਂਦਾ, ਕਿਉਂਕਿ ਪੰਜਾਬ ਦੇ ਲੋਕ ਸਰਕਾਰ ਅਤੇ ਇਸ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਨਾਲ ਡਟ ਕੇ ਖੜ੍ਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਦਲ-ਬਦਲੂਆਂ ਦੇ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਝੂਠੇ ਦਾਅਵੇ ਕਰ ਰਹੀਆਂ ਸਨ ਕਿ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਜਦਕਿ ਉਨ੍ਹਾਂ ਦੇ ਆਪਣੇ ਨੇਤਾ ਹੀ ਇੱਕ-ਦੂਜੇ ਨਾਲ ਅੱਖ ਨਹੀਂ ਮਿਲਾਉਂਦੇ।

ਲੋਕਤੰਤਰੀ ਮਾਹੌਲ ਬਾਰੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਤਿ ਦੇਸ਼ ਔਖੇ ਸਮੇਂ ਵਿੱਚੋਂ ਲੰਘ ਰਿਹਾ ਹੈ, ਜਿੱਥੇ ਲੋਕਤੰਤਰੀ ਨਿਯਮਾਂ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ ਅਤੇ ਸੰਵਿਧਾਨ ਨੂੰ ਤੋੜਿਆ ਜਾ ਰਿਹਾ ਹੈ। ਇਹ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਘੋਰ ਅਪਮਾਨ ਹੈ, ਜੋ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਨੂੰ ਹਾਈਜੈਕ ਕੀਤਾ ਜਾ ਰਿਹਾ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਭਾਜਪਾ ਵਿਰੁੱਧ ਆਪਣੀ ਆਲੋਚਨਾ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਭਾਜਪਾ ਦਾ ਆਪਣਾ ਕੋਈ ਕੇਡਰ ਨਹੀਂ ਹੈ। ਮਸ਼ਹੂਰ ਹਸਤੀਆਂ ਆਉਂਦੀਆਂ ਹਨ, ਚੋਣਾਂ ਲੜਦੀਆਂ ਹਨ ਅਤੇ ਫਿਰ ਚਲੀਆਂ ਜਾਂਦੀਆਂ ਹਨ। ਜੇ ਦੇਖਿਆ ਜਾਵੇ ਤਾਂ ਉਨ੍ਹਾਂ ਦੇ 240 ਸੰਸਦ ਮੈਂਬਰਾਂ ਵਿੱਚੋਂ 125 ਕਾਂਗਰਸ ਦੇ ਹਨ, ਜੋ ਦਰਸਾਉਂਦਾ ਹੈ ਕਿ ਉਨ੍ਹਾਂ ਦਾ ਆਪਣਾ ਕੋਈ ਅਧਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀਆਂ ਬਦਲਣ ਵਾਲੇ ਆਗੂਆਂ ਨੇ ਲੋਕਾਂ ਅਤੇ ਉਨ੍ਹਾਂ ਦੇ ਫਤਵੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਸੋਧਾਂ ਦੀ ਮੰਗ ਕਰਾਂਗਾ ਤਾਂ ਜੋ ਅਜਿਹੇ ਆਗੂਆਂ ਨੂੰ ਵਾਪਸ ਬੁਲਾਇਆ ਜਾ ਸਕੇ।

ਸ਼ਾਸਨ ਅਤੇ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡੀ ਸਿੰਚਾਈ ਪਹਿਲਕਦਮੀ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1 ਮਈ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਇਸਦਾ ਲਾਭ ਹੋ ਸਕੇ। ਝੋਨੇ ਦੇ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਨਵੇਂ ਰਜਵਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਦੀ ਜਾਂਚ ਕਰਨ ਅਤੇ ਕਿਸੇ ਵੀ ਕਮੀ ਨੂੰ ਦੂਰ ਕਰਨ ਲਈ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ "ਛੱਡਿਆ ਗਿਆ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ, ਜਿਸਦਾ ਕਿਸਾਨਾਂ ਨੂੰ ਵਧੇਰੇ ਲਾਭ ਹੋਵੇਗਾ। ਇਹ ਸਮਰਪਿਤ ਰੀਚਾਰਜ ਸਕੀਮਾਂ ਰਾਹੀਂ ਭੂਮੀਗਤ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ।

ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਹੈ, ਕਿਉਂਕਿ ਪੰਜਾਬ ਦਾ ਵਜੂਦ ਪਾਣੀ 'ਤੇ ਨਿਰਭਰ ਕਰਦਾ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਿਛਲੇ ਸਾਲ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ। ਇਹ ਇਤਿਹਾਸਕ ਪਹਿਲਕਦਮੀ ਧਰਤੀ ਹੇਠਲੇ ਪਾਣੀ ਦੀ ਸੰਭਾਲ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ।

ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ 'ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ*

*ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਦੋਂ ਨਿਆਂਪਾਲਿਕਾ ਦੀ ਨਿਰਪੱਖਤਾ 'ਤੇ ਸਵਾਲ ਉੱਠਦੇ ਹਨ, ਤਾਂ ਜਨਤਾ ਦਾ ਭਰੋਸਾ ਡੋਲ ਜਾਂਦਾ ਹੈ, ਅਸੀਂ ਸਾਰੇ ਅਰਵਿੰਦ ਕੇਜਰੀਵਾਲ ਦੇ ਨਾਲ ਦ੍ਰਿੜਤਾ ਨਾਲ ਖੜ੍ਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਦੋਂ ਨਿਆਂ 'ਤੇ ਸਿਆਸੀ ਪਰਛਾਵੇਂ ਪੈਂਦੇ ਹਨ, ਤਾਂ ਸੱਚ ਅਤੇ ਨਿਰਪੱਖਤਾ ਦੋਵਾਂ ਦਾ ਨੁਕਸਾਨ ਹੁੰਦਾ ਹੈ, ਭਾਜਪਾ ਨਾਲ ਜੁੜੇ ਮਾਮਲਿਆਂ ਵਿੱਚ ਸ਼ੰਕੇ ਪੈਦਾ ਹੋਣਾ ਸੁਭਾਵਿਕ ਹੈ: ਅਮਨ ਅਰੋੜਾ*

*ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਆਗੂ ਨੇ ਸਿਸਟਮ ਦੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਲਈ ਅਜਿਹਾ ਰਸਤਾ ਚੁਣਿਆ ਹੈ, ਅਰਵਿੰਦ ਕੇਜਰੀਵਾਲ ਦਾ ਕਦਮ ਇਤਿਹਾਸਕ ਹੈ: ਹਰਪਾਲ ਸਿੰਘ ਚੀਮਾ*

*ਨਿਆਂ ਸਿਰਫ਼ ਹੋਣਾ ਹੀ ਨਹੀਂ ਚਾਹੀਦਾ, ਸਗੋਂ ਹੁੰਦਾ ਹੋਇਆ ਦਿਖਾਈ ਵੀ ਦੇਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਦਾ ਸਟੈਂਡ ਜ਼ਮੀਰ ਦੀ ਆਵਾਜ਼ ਹੈ: ਹਰਜੋਤ ਸਿੰਘ ਬੈਂਸ*

*ਚੰਡੀਗੜ੍ਹ, 27 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਨਾ ਹੋਣ ਦੇ ਫੈਸਲੇ ਦਾ ਜ਼ੋਰਦਾਰ ਸਮਰਥਨ ਕੀਤਾ ਹੈ। ਪਾਰਟੀ ਨੇ ਇਸ ਨੂੰ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ਦੇ ਫਲਸਫੇ ਵਿੱਚ ਰਚਿਆ ਹੋਇਆ ਇੱਕ ਸਿਧਾਂਤਕ ਕਦਮ ਕਰਾਰ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'X' 'ਤੇ ਲਿਖਿਆ, "ਅਰਵਿੰਦ ਕੇਜਰੀਵਾਲ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਨਸਾਫ਼ ਅਤੇ ਸਵੈ-ਮਾਣ ਲਈ ਇਨਸਾਨ ਨੂੰ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਨਿਆਂਪਾਲਿਕਾ ਦੀ ਨਿਰਪੱਖਤਾ 'ਤੇ ਸਵਾਲ ਉੱਠਦੇ ਹਨ, ਤਾਂ ਜਨਤਾ ਦਾ ਵਿਸ਼ਵਾਸ ਡੋਲ ਜਾਂਦਾ ਹੈ। ਅਸੀਂ ਸਾਰੇ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਾਂ।"

ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, "ਜਦੋਂ ਨਿਆਂ 'ਤੇ ਸਿਆਸੀ ਪਰਛਾਵੇਂ ਪੈਂਦੇ ਹਨ, ਤਾਂ ਸੱਚ ਅਤੇ ਨਿਰਪੱਖਤਾ ਦੋਵਾਂ ਦਾ ਨੁਕਸਾਨ ਹੁੰਦਾ ਹੈ। ਭਾਜਪਾ ਅਤੇ ਇਸਦੇ ਵਿਚਾਰਧਾਰਕ ਤਾਣੇ-ਬਾਣੇ ਨਾਲ ਜੁੜੇ ਮਾਮਲਿਆਂ ਵਿੱਚ, ਨਿਰਪੱਖਤਾ 'ਤੇ ਸ਼ੱਕ ਪੈਦਾ ਹੋਣਾ ਸੁਭਾਵਿਕ ਹੈ।"

ਅਰਵਿੰਦ ਕੇਜਰੀਵਾਲ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ, "ਸਤਿਆਗ੍ਰਹਿ ਦਾ ਰਸਤਾ ਅਪਣਾਉਣ ਦਾ ਉਨ੍ਹਾਂ ਦਾ ਫੈਸਲਾ ਮਹਾਤਮਾ ਗਾਂਧੀ ਤੋਂ ਪ੍ਰੇਰਿਤ ਇੱਕ ਸ਼ਾਂਤੀਪੂਰਨ ਪਰ ਪ੍ਰਭਾਵਸ਼ਾਲੀ ਵਿਰੋਧ ਨੂੰ ਦਰਸਾਉਂਦਾ ਹੈ। ਜਨਤਾ ਦਾ ਵਿਸ਼ਵਾਸ ਬਹਾਲ ਕਰਨ ਲਈ ਨਿਆਂਪਾਲਿਕਾ ਨੂੰ ਇਨ੍ਹਾਂ ਉਠਾਈਆਂ ਜਾ ਰਹੀਆਂ ਚਿੰਤਾਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ।"

ਦੂਜੇ ਪਾਸੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਕਦਮ ਬੇਮਿਸਾਲ ਹੈ। ਆਜ਼ਾਦੀ ਤੋਂ ਬਾਅਦ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਕਿਸੇ ਆਗੂ ਨੇ ਸਿਸਟਮ ਨਾਲ ਜੁੜੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਲਈ ਅਜਿਹਾ ਰਸਤਾ ਚੁਣਿਆ ਹੈ। ਅਰਵਿੰਦ ਕੇਜਰੀਵਾਲ ਦਾ ਫੈਸਲਾ ਇੱਕ ਸਿਧਾਂਤਕ ਸਟੈਂਡ ਹੈ, ਜਿਸਦਾ ਉਦੇਸ਼ ਨਿਆਂ ਵਿੱਚ ਵਿਸ਼ਵਾਸ ਨੂੰ ਬਰਕਰਾਰ ਰੱਖਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਰਹੇ।"

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ, "ਨਿਆਂ ਪ੍ਰਣਾਲੀ ਦੀ ਭਰੋਸੇਯੋਗਤਾ ਨਾ ਸਿਰਫ਼ ਨਿਰਪੱਖਤਾ 'ਤੇ, ਸਗੋਂ ਉਸ ਨਿਰਪੱਖਤਾ ਦੀ ਪਾਰਦਰਸ਼ਤਾ 'ਤੇ ਵੀ ਨਿਰਭਰ ਕਰਦੀ ਹੈ। ਜਦੋਂ ਕਾਰਵਾਈ ਦੀ ਨਿਰਪੱਖਤਾ ਬਾਰੇ ਜਨਤਕ ਸਵਾਲ ਉੱਠਦੇ ਹਨ, ਤਾਂ ਅਜਿਹਾ ਸਟੈਂਡ ਲੈਣਾ ਜ਼ਰੂਰੀ ਹੋ ਜਾਂਦਾ ਹੈ ਜੋ ਪ੍ਰਣਾਲੀ ਦੀ ਮਰਿਆਦਾ ਦੀ ਰੱਖਿਆ ਕਰੇ।"

ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਨਿਆਂ ਸਿਰਫ਼ ਹੋਣਾ ਹੀ ਨਹੀਂ ਚਾਹੀਦਾ, ਸਗੋਂ ਹੁੰਦਾ ਹੋਇਆ ਦਿਖਾਈ ਵੀ ਦੇਣਾ ਚਾਹੀਦਾ ਹੈ। ਇਹ ਕਾਨੂੰਨੀ ਪ੍ਰਣਾਲੀ ਦੀ ਬੁਨਿਆਦ ਹੈ। ਜਦੋਂ ਇਸ ਬੁਨਿਆਦੀ ਮਿਆਰ 'ਤੇ ਵੀ ਸ਼ੱਕ ਹੋਵੇ, ਤਾਂ ਪਿੱਛੇ ਹਟਣਾ ਕਮਜ਼ੋਰੀ ਨਹੀਂ, ਸਗੋਂ ਜ਼ਮੀਰ ਦੀ ਆਵਾਜ਼ ਹੈ।" ਹਰਜੋਤ ਸਿੰਘ ਬੈਂਸ ਨੇ ਅਰਵਿੰਦ ਕੇਜਰੀਵਾਲ ਦੇ ਇਸ ਸਟੈਂਡ ਨੂੰ ਸਲਾਮ ਵੀ ਕੀਤਾ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈਟੀਓ ਨੇ ਵੀ ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕਰਦਿਆਂ ਕੇਜਰੀਵਾਲ ਨਾਲ ਇਕਜੁੱਟਤਾ ਪ੍ਰਗਟਾਈ ਅਤੇ ਸੱਚ ਤੇ ਨਿਆਂ ਦੀ ਲੜਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

'ਆਪ' ਪੰਜਾਬ ਦੇ ਆਗੂਆਂ ਨੇ ਸਮੂਹਿਕ ਤੌਰ 'ਤੇ ਕਿਹਾ ਕਿ ਇਹ ਫੈਸਲਾ ਨਿਆਂਪਾਲਿਕਾ ਦੇ ਵਿਰੁੱਧ ਨਹੀਂ ਹੈ, ਸਗੋਂ ਇਸ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਦਾ ਸੱਦਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਆਪਣੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਪਾਰਦਰਸ਼ਤਾ, ਨਿਰਪੱਖਤਾ ਅਤੇ ਕਾਨੂੰਨ ਦੇ ਰਾਜ ਲਈ ਖੜ੍ਹੀ ਰਹੇਗੀ।

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ
*ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ*

*ਵਿਰੋਧੀ ਧਿਰ ਨੇ ਸਾਲਾਂ ਤੱਕ ਲੋਕਾਂ ਨੂੰ ਗੁੰਮਰਾਹ ਕੀਤਾ ਜਦਕਿ ਦੋਸ਼ੀ ਖੁੱਲ੍ਹੇਆਮ ਘੁੰਮਦੇ ਰਹੇ, ਭਗਵੰਤ ਮਾਨ ਸਰਕਾਰ ਇਤਿਹਾਸਕ ਸੋਧ ਰਾਹੀਂ ਜਵਾਬਦੇਹੀ ਤੈਅ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*

*ਨਕੋਦਰ ਤੋਂ ਲੈ ਕੇ ਬਹਿਬਲ ਕਲਾਂ ਤੱਕ, ਅਕਾਲੀ-ਭਾਜਪਾ ਸਰਕਾਰਾਂ ਨੇ ਦੋਸ਼ੀਆਂ ਨੂੰ ਬਚਾਇਆ, ਕਾਂਗਰਸ ਕਾਰਵਾਈ ਕਰਨ ਵਿੱਚ ਨਾਕਾਮ ਰਹੀ, ਹੁਣ ਸੱਚਾਈ ਨੂੰ ਦਬਾਇਆ ਨਹੀਂ ਜਾ ਸਕਦਾ: ਹਰਪਾਲ ਸਿੰਘ ਚੀਮਾ*

*ਪਿਛਲੀਆਂ ਸਰਕਾਰਾਂ ਨੇ ਸਿਰਫ਼ ਸਿੱਟ ਬਣਾਈਆਂ ਜਦਕਿ ‘ਆਪ’ ਸਰਕਾਰ ਨੇ ਜਵਾਬਦੇਹੀ ਤੈਅ ਕਰਨ ਲਈ ਚਲਾਨ ਪੇਸ਼ ਕੀਤੇ: ਹਰਪਾਲ ਸਿੰਘ ਚੀਮਾ*

*ਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾ*

*ਭਾਜਪਾ ਨੇ ਕੌਮੀ ਪੱਧਰ 'ਤੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਕਿਉਂ ਨਹੀਂ ਬਣਾਇਆ, ਪੰਜਾਬ ਨੇ ਫੈਸਲਾਕੁੰਨ ਕਾਰਵਾਈ ਨਾਲ ਰਾਹ ਦਿਖਾਇਆ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 13 ਅਪ੍ਰੈਲ,2026:-  ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ" ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 'ਬੇਅਦਬੀ' ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਜ਼ਰੂਰੀ ਸੋਧਾਂ ਲਿਆਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।

ਇਸ ਸੋਧ ਨੂੰ ਭਗਵੰਤ ਮਾਨ ਸਰਕਾਰ ਦਾ ਇੱਕ ਇਮਾਨਦਾਰਾਨਾ ਯਤਨ ਕਰਾਰ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਲਈ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੋਧੇ ਹੋਏ ਬਿੱਲ ਵਿੱਚ ਇਤਿਹਾਸਕ ਸਜ਼ਾ ਦੀਆਂ ਵਿਵਸਥਾਵਾਂ ਪੇਸ਼ ਕੀਤੀਆਂ ਗਈਆਂ ਹਨ, ਜਿਸ ਵਿੱਚ 'ਬੇਅਦਬੀ' ਦੇ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਦੀ ਵਿਵਸਥਾ ਹੈ, ਅਤੇ ਇਸ ਅਪਰਾਧ ਨੂੰ ਪੂਰੀ ਤਰ੍ਹਾਂ ਗੈਰ-ਜ਼ਮਾਨਤੀ ਅਪਰਾਧ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।

ਆਪਣੇ ਸੰਬੋਧਨ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ, ਸੂਬੇ ਵਿੱਚ 'ਬੇਅਦਬੀ' ਦੀਆਂ ਘਟਨਾਵਾਂ ਦੇ ਕਾਲੇ ਇਤਿਹਾਸ ਨੂੰ ਨਕੋਦਰ ਕਾਂਡ ਨਾਲ ਜੋੜਿਆ। ਉਨ੍ਹਾਂ ਕਿਹਾ ਕਿ 'ਬੇਅਦਬੀ' ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਲਸਿਲਾ ਹਮੇਸ਼ਾ ਉਦੋਂ ਹੀ ਸ਼ੁਰੂ ਹੋਇਆ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਸੱਤਾ ਵਿੱਚ ਸਨ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "4 ਫਰਵਰੀ 1986 ਨੂੰ ਨਕੋਦਰ ਵਿਖੇ, ਸ੍ਰੀ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪਾਂ ਨੂੰ ਅਗਨ ਭੇਟ ਕਰਨ ਦੀ ਘਟਨਾ ਵਿਰੁੱਧ ਸ਼ਾਂਤਮਈ ਵਿਰੋਧ ਕਰ ਰਹੇ ਸਿੱਖ ਨੌਜਵਾਨਾਂ 'ਤੇ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ। ਇਸ ਪੁਲਿਸ ਫਾਇਰਿੰਗ ਵਿੱਚ ਭਾਈ ਰਵਿੰਦਰ ਸਿੰਘ (ਲਿੱਤਰਾਂ), ਭਾਈ ਹਰਮਿੰਦਰ ਸਿੰਘ (ਚੁੱਲ੍ਹੇਪੁਰ), ਭਾਈ ਬਲਧੀਰ ਸਿੰਘ (ਰਾਮਗੜ੍ਹ) ਅਤੇ ਭਾਈ ਝਿਲਮਣ ਸਿੰਘ (ਗੋਰਸੀਆਂ) ਸਮੇਤ ਚਾਰ ਨੌਜਵਾਨ ਸ਼ਹੀਦ ਹੋ ਗਏ ਸਨ। ਘਟਨਾ ਤੋਂ ਬਾਅਦ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਗਿਆ। ਹਾਲਾਂਕਿ ਰਿਪੋਰਟ ਦਾ ਪਹਿਲਾ ਹਿੱਸਾ ਸੌਂਪ ਦਿੱਤਾ ਗਿਆ ਸੀ, ਪਰ ਦੂਜਾ ਹਿੱਸਾ ਰਹੱਸਮਈ ਢੰਗ ਨਾਲ ਗਾਇਬ ਹੋ ਗਿਆ।"

ਪਿਛਲੀਆਂ ਸਰਕਾਰਾਂ ਵੱਲੋਂ ਕਾਰਵਾਈ ਦੀ ਘਾਟ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, "1997 ਤੋਂ 2002 ਅਤੇ 2007 ਤੋਂ 2017 ਤੱਕ ਲਗਾਤਾਰ ਅਕਾਲੀ-ਭਾਜਪਾ ਸਰਕਾਰਾਂ ਅਤੇ 2002 ਤੋਂ 2007 ਤੱਕ ਕਾਂਗਰਸ ਸਰਕਾਰ ਨੇ ਲਾਪਤਾ ਰਿਪੋਰਟ ਲੱਭਣ ਜਾਂ ਇਨਸਾਫ਼ ਦਿਵਾਉਣ ਲਈ ਬਿਲਕੁਲ ਵੀ ਕੋਈ ਯਤਨ ਨਹੀਂ ਕੀਤਾ। ਹੈਰਾਨੀ ਦੀ ਗੱਲ ਹੈ ਕਿ ਨਕੋਦਰ ਕਾਂਡ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਨੂੰ ਬਾਅਦ ਵਿੱਚ ਸਰਕਾਰ ਅਤੇ ਸਿਆਸੀ ਪਾਰਟੀਆਂ ਵਿੱਚ ਅਹਿਮ ਅਹੁਦਿਆਂ ਨਾਲ ਨਿਵਾਜਿਆ ਗਿਆ।"

2015 ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ, ਕੈਬਨਿਟ ਮੰਤਰੀ ਨੇ ਖੁਲਾਸਾ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਬੂਤਾਂ ਨੂੰ ਨਸ਼ਟ ਕਰਨ ਦੀ ਸਰਗਰਮੀ ਨਾਲ ਕੋਸ਼ਿਸ਼ ਕੀਤੀ, ਜਿਸ ਵਿੱਚ ਬਹਿਬਲ ਕਲਾਂ ਗੋਲੀਕਾਂਡ ਦੇ ਬੁਲੇਟ (ਗੋਲੀਆਂ ਦੇ) ਸਬੂਤਾਂ ਨਾਲ ਛੇੜਛਾੜ ਕਰਨਾ ਵੀ ਸ਼ਾਮਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ, "ਇੱਕ ਉੱਚ-ਸਿੱਖਿਅਤ ਨੇਤਾ, ਜੋ ਸੰਸਦ ਮੈਂਬਰ, ਕੇਂਦਰੀ ਮੰਤਰੀ ਅਤੇ ਉਪ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾ ਚੁੱਕਾ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨਣ ਤੋਂ ਬਾਅਦ ਅਜਿਹਾ ਇਕਬਾਲੀਆ ਬਿਆਨ ਦੇਣ ਲਈ 'ਦਬਾਅ' ਪਾਏ ਜਾਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ?"

ਕਾਂਗਰਸ ਸਰਕਾਰ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, "ਕਾਂਗਰਸ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ। ਉਨ੍ਹਾਂ ਨੇ ਸਿਰਫ਼ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਪਰ ਕਦੇ ਵੀ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਾਂ। ਅਸੀਂ ਆਖਿਰਕਾਰ ਜਵਾਬਦੇਹੀ ਤੈਅ ਕਰਨ ਲਈ ਚਲਾਨ ਪੇਸ਼ ਕੀਤੇ ਹਨ।"

ਆਪਣੇ ਵਿਧਾਨ ਸਭਾ ਸੰਬੋਧਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰ ਦੇ ਸਟੈਂਡ ਦਾ ਸੰਖੇਪ ਵਰਣਨ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੁੱਦਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਦਾਗਦਾਰ ਹੈ। ਉਨ੍ਹਾਂ ਨੇ ਪੂਰੀ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਬਿਨਾਂ ਕਿਸੇ ਦੇਰੀ ਦੇ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026" ਨੂੰ ਆਪਣੀ ਮਨਜ਼ੂਰੀ ਦੇਣਗੇ। ਉਨ੍ਹਾਂ ਨੇ ਭਾਜਪਾ ਨੂੰ ਵੀ ਚੁਣੌਤੀ ਦਿੱਤੀ ਅਤੇ ਸਵਾਲ ਕੀਤਾ ਕਿ ਕੇਂਦਰ ਸਰਕਾਰ ਨੇ ਕੌਮੀ ਪੱਧਰ 'ਤੇ 'ਬੇਅਦਬੀ' ਬਾਰੇ ਅਜਿਹਾ ਸਖ਼ਤ ਕਾਨੂੰਨ ਕਿਉਂ ਨਹੀਂ ਬਣਾਇਆ।"

ਕੰਪਲੈਕਸ ਦੇ ਅੰਦਰ ਸਾਰੇ ਦਫ਼ਤਰਾਂ ਵਿੱਚ ਹਾਈ ਸਪੀਡ ਇੰਟਰਨੈੱਟ ਸਹੂਲਤ ਉਪਲਬਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ*

*ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ*

*ਤਿੰਨ ਮੰਜ਼ਿਲਾ ਇਮਾਰਤ ਵਿੱਚ ਆਸਾਨ ਰਜਿਸਟਰੀ, ਐਸਡੀਐਮ-ਤਹਿਸੀਲਦਾਰ ਅਦਾਲਤਾਂ, ਫਰਦ ਕੇਂਦਰ, ਖਜ਼ਾਨਾ ਦਫ਼ਤਰ ਅਤੇ ਰਿਕਾਰਡ ਰੂਮ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕੰਪਲੈਕਸ ਦੇ ਅੰਦਰ ਸਾਰੇ ਦਫ਼ਤਰਾਂ ਵਿੱਚ ਹਾਈ ਸਪੀਡ ਇੰਟਰਨੈੱਟ ਸਹੂਲਤ ਉਪਲਬਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਵੀਂ ਇਮਾਰਤ ਤਲਵੰਡੀ ਸਾਬੋ ਦੇ ਵਸਨੀਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਸੇਵਾਵਾਂ ਪ੍ਰਦਾਨ ਕਰਕੇ ਵੱਡਾ ਲਾਭ ਪਹੁੰਚਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*40 ਸਾਲ ਪੁਰਾਣੀ ਇਮਾਰਤ ਖਸਤਾ ਹਾਲਤ ਵਿੱਚ ਸੀ, ਜਿਸ ਕਾਰਨ ਜਾਨ-ਮਾਲ ਲਈ ਲਗਾਤਾਰ ਖ਼ਤਰਾ ਬਣਿਆ ਹੋਇਆ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਤਲਵੰਡੀ ਸਾਬੋ; 12 ਅਪ੍ਰੈਲ 2026*  ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ ਨਾਲ ਲੈਸ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਮੰਜ਼ਿਲਾ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਕਿਹਾ ਕਿ ਇਸ ਨਵੀਂ ਇਮਾਰਤ ਨਾਲ ਰਜਿਸਟਰੀ ਤੋਂ ਲੈ ਕੇ ਰਿਕਾਰਡ ਰੂਮ ਤੱਕ ਸਾਰੀਆਂ ਜ਼ਰੂਰੀ ਸਰਕਾਰੀ ਸੇਵਾਵਾਂ ਹਾਈ-ਸਪੀਡ ਡਿਜੀਟਲ ਕਨੈਕਟੀਵਿਟੀ ਨਾਲ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਕੰਪਲੈਕਸ ਵਿੱਚ 28 ਕਮਰੇ ਬਣਾਏ ਗਏ ਹਨ ਜਿਹਨਾਂ ਵਿੱਚ ਆਸਾਨ ਰਜਿਸਟਰੀ, ਐਸਡੀਐਮ ਅਤੇ ਤਹਿਸੀਲਦਾਰ ਅਦਾਲਤਾਂ, ਫਰਦ ਕੇਂਦਰ, ਖਜ਼ਾਨਾ ਦਫ਼ਤਰ, ਰਿਕਾਰਡ ਰੂਮ ਅਤੇ ਹੋਰ ਮੁੱਖ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਲਿਫਟ ਅਤੇ ਆਧੁਨਿਕ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੁਸ਼ਲਤਾ ਦੇ ਨਾਲ-ਨਾਲ ਬਿਹਤਰ ਜਨਤਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਇਮਾਰਤ ਪੂਰੀ ਤਰ੍ਹਾਂ ਖੰਡਰ ਬਣ ਚੁੱਕੀ ਸੀ, ਜੋ ਜਾਨ-ਮਾਲ ਲਈ ਵੱਡਾ ਖ਼ਤਰਾ ਬਣਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਨਵਾਂ ਕੰਪਲੈਕਸ ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਲਈ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ 'ਤੇ ਨਵੇਂ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। 40 ਸਾਲ ਪੁਰਾਣੀ ਖੰਡਰ ਇਮਾਰਤ ਦੀ ਥਾਂ 'ਤੇ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਇਹ ਆਧੁਨਿਕ ਕੰਪਲੈਕਸ ਬਣਾਇਆ ਗਿਆ ਹੈ।”

ਉਨ੍ਹਾਂ ਕਿਹਾ, “ਇਸ ਤਿੰਨ ਮੰਜ਼ਿਲਾ ਇਮਾਰਤ ਵਿੱਚ 28 ਕਮਰੇ ਹਨ, ਜਿੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਜਿਵੇਂ ਕਿ ਐਸਡੀਐਮ ਅਦਾਲਤ, ਤਹਿਸੀਲਦਾਰ ਅਦਾਲਤ, ਫਰਦ ਕੇਂਦਰ, ਰਿਕਾਰਡ ਰੂਮ, ਖਜ਼ਾਨਾ ਦਫ਼ਤਰ ਅਤੇ ਕੰਟੀਨ ਇੱਕੋ ਛੱਤ ਹੇਠ ਉਪਲਬਧ ਹਨ। ਹਰ ਦਫ਼ਤਰ ਨੂੰ ਹਾਈ-ਸਪੀਡ ਇੰਟਰਨੈਟ ਨਾਲ ਲੈਸ ਕੀਤਾ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਇੱਕ ਲਿਫਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ।”

ਉਨ੍ਹਾਂ ਕਿਹਾ, “ਇਹ ਕੰਪਲੈਕਸ ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ, ਜਿਸ ਨਾਲ ਸਰਕਾਰੀ ਸੇਵਾਵਾਂ ਤੇਜ਼ੀ ਤੇ ਪਾਰਦਰਸ਼ਤਾ ਆਵੇਗੀ ਅਤੇ ਪਹੁੰਚ ਵਿੱਚ ਵਾਧਾ ਹੋਵੇਗਾ। ਲਗਾਤਾਰ ਵਿਕਾਸ ਨਾਲ ਅਸੀਂ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਇਤਿਹਾਸਕ ਧਰਤੀ 'ਤੇ ਨਵਾਂ ਬਣਿਆ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਆਧੁਨਿਕ, ਨਾਗਰਿਕ-ਕੇਂਦ੍ਰਿਤ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਜ਼ਮੀਨੀ ਪੱਧਰ 'ਤੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੀ ਸਬ-ਡਿਵੀਜ਼ਨਲ ਕੰਪਲੈਕਸ ਦੀ ਇਮਾਰਤ ਲਗਪਗ 40 ਸਾਲ ਪੁਰਾਣੀ ਸੀ ਅਤੇ ਬਹੁਤ ਹੀ ਖਸਤਾ ਹਾਲਤ ਵਿੱਚ ਸੀ। ਨਵੇਂ ਕੰਪਲੈਕਸ ਦੇ ਨਿਰਮਾਣ 'ਤੇ 6 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਇਸ ਦਾ ਕੁੱਲ ਖੇਤਰਫਲ 3,000 ਵਰਗ ਫੁੱਟ ਹੈ।"

ਉਨ੍ਹਾਂ ਕਿਹਾ, "ਤਿੰਨ ਮੰਜ਼ਿਲਾ ਇਮਾਰਤ ਵਿੱਚ 28 ਕਮਰੇ ਹਨ ਅਤੇ ਇਸ ਵਿੱਚ ਆਸਾਨ ਰਜਿਸਟ੍ਰੇਸ਼ਨ ਲਈ ਦਫ਼ਤਰ, ਐਸਡੀਐਮ ਅਦਾਲਤ, ਤਹਿਸੀਲਦਾਰ ਅਦਾਲਤ, ਫਰਦ ਕੇਂਦਰ, ਰਿਕਾਰਡ ਰੂਮ, ਖਜ਼ਾਨਾ ਦਫ਼ਤਰ ਅਤੇ ਇੱਕ ਕੰਟੀਨ ਵਰਗੀਆਂ ਸਹੂਲਤਾਂ ਸ਼ਾਮਲ ਹਨ।"

ਆਧੁਨਿਕ ਬੁਨਿਆਦੀ ਢਾਂਚੇ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਰੇ ਦਫ਼ਤਰਾਂ ਨੂੰ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਕੀਤਾ ਗਿਆ ਹੈ ਅਤੇ ਕੰਪਲੈਕਸ ਵਿੱਚ ਲਿਫਟ ਦੀ ਸਹੂਲਤ ਵੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਪੂਰੇ ਪੰਜਾਬ ਵਿੱਚ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਅਜਿਹੇ ਲੋਕ-ਕੇਂਦ੍ਰਿਤ ਉਪਰਾਲਿਆਂ ਵੱਲ ਧਿਆਨ ਨਹੀਂ ਦਿੱਤਾ ਸੀ।

ਪਿਛਲੀਆਂ ਸਰਕਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਹਿਲਾਂ, ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ।" ਉਨ੍ਹਾਂ ਅੱਗੇ ਕਿਹਾ, "ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਜਨਤਕ ਮਹੱਤਵ ਵਾਲੇ ਕੰਮਾਂ ਨੂੰ ਤਰਜੀਹ ਦਿੱਤੀ।" ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਨਵਾਂ ਸਬ-ਡਿਵੀਜ਼ਨਲ ਕੰਪਲੈਕਸ ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਇੱਕੋ ਛੱਤ ਹੇਠ ਤੇਜ਼, ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਕੇ ਵੱਡਾ ਲਾਭ ਪਹੁੰਚਾਏਗਾ।

ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹਰ ਬੀਤਦੇ ਦਿਨ ਦੇ ਨਾਲ ਹੋਰ ਮਜ਼ਬੂਤ ਹੋਣਗੀਆਂ, ਜਿਸ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਸਕੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ "ਪਵਿੱਤਰ ਨਗਰੀ ਤਲਵੰਡੀ ਸਾਬੋ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਮੈਨੂੰ ਇੱਥੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।"

ਵਿਸਾਖੀ ਦੇ ਪਵਿੱਤਰ ਮੌਕੇ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ, "ਇਹ ਤਿਉਹਾਰ ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਦੇ ਨਾਲ-ਨਾਲ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵੀ ਹੈ।" ਉਨ੍ਹਾਂ ਯਾਦ ਕੀਤਾ ਕਿ 13 ਅਪ੍ਰੈਲ, 1699 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਸਾਜਿਆ ਸੀ ਅਤੇ ਇਸ ਪਲ ਨੂੰ ਇਤਿਹਾਸ ਵਿੱਚ ਵੀ ਦਰਜ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਪਾਵਨ ਦਿਹਾੜੇ ਵੱਖ-ਵੱਖ ਜਾਤਾਂ ਨਾਲ ਸਬੰਧਤ 'ਪੰਜ ਪਿਆਰਿਆਂ' ਨੂੰ ਅੰਮ੍ਰਿਤ ਛਕਾਇਆ ਗਿਆ, ਇੱਕ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖ ਕੇ ਪਿਆਰ, ਹਮਦਰਦੀ, ਵਿਸ਼ਵਵਿਆਪੀ ਭਾਈਚਾਰੇ ਅਤੇ ਭਾਈਚਾਰਕ ਸਦਭਾਵਨਾ ਦਾ ਸੰਦੇਸ਼ ਫੈਲਾਇਆ ਗਿਆ।" ਉਨ੍ਹਾਂ ਅੱਗੇ ਕਿਹਾ ਕਿ ਵਿਸਾਖੀ ਵਾਢੀ ਦੇ ਮੌਸਮ ਦੀ ਸ਼ੁਰੂਆਤ ਨੂੰ ਵੀ ਦਰਸਾਉਂਦੀ ਹੈ ਅਤੇ ਇਹ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤੀ ਲੋਕਾਂ ਦਾ ਤਿਉਹਾਰ ਹੈ, ਨਾਗਰਿਕਾਂ ਨੂੰ ਕੌਮ ਦੇ ਸਮਾਜਿਕ ਅਤੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਹੋਰ ਮਜ਼ਬੂਤ ਕਰਨ ਲਈ ਇਸਨੂੰ ਰਵਾਇਤੀ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਦਿਨ ਸਿੱਖਾਂ ਜਾਂ ਪੰਜਾਬੀਆਂ ਦੇ ਨਾਲ-ਨਾਲ ਸਮੁੱਚੇ ਦੇਸ਼ ਲਈ ਵਿਸ਼ੇਸ਼ ਮਹੱਤਤਾ ਰੱਖਦਾ ਹੈ।" ਖਾਲਸਾ ਪੰਥ ਦੀ ਸਾਜਨਾ ਕਰਕੇ ਗੁਰੂ ਗੋਬਿੰਦ ਸਿੰਘ ਜੀ ਨੇ ਦੱਬੇ-ਕੁਚਲੇ ਸਮਾਜ ਵਿੱਚ ਨਵੀਂ ਉਮੰਗ ਭਰੀ ਅਤੇ ਜਾਨਾਂ ਵਾਰ ਕੇ ਲੋਕਾਂ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਦੇ ਵਿਰੁੱਧ ਖੜ੍ਹੇ ਹੋਣ ਦਾ ਅਧਿਕਾਰ ਦਿੱਤਾ।" ਉਨ੍ਹਾਂ ਅੱਗੇ ਕਿਹਾ ਕਿ ਇਹ ਦਿਨ ਸਿਰਫ਼ ਇੱਕ ਰਸਮ ਨਹੀਂ, ਸਗੋਂ ਇੱਕ ਨਿਆਂਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਉਸਾਰੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਣ ਦਾ ਮੌਕਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਵਿਸਾਖੀ ਦੇ ਇਸ ਪਵਿੱਤਰ ਮੌਕੇ ਸਾਨੂੰ ਸਮਾਜਿਕ ਸਮਾਨਤਾ, ਆਪਸੀ ਭਾਈਚਾਰੇ ਅਤੇ ਸ਼ੋਸ਼ਣ ਤੋਂ ਆਜ਼ਾਦੀ 'ਤੇ ਅਧਾਰਤ ਸਮਾਜ ਦੀ ਉਸਾਰੀ ਲਈ ਆਪਣੇ-ਆਪ ਨੂੰ ਵਚਨਬੱਧ ਕਰਨਾ ਚਾਹੀਦਾ ਹੈ।”

ਵਿਧਾਨਕ ਮੋਰਚੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕਰੇਗੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਸਤਿਕਾਰਯੋਗ ਪਵਿੱਤਰ ਗ੍ਰੰਥਾਂ ਦੀ 'ਬੇਅਦਬੀ' ਨਾਲ ਸਬੰਧਤ ਕਈ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਨੇ ਜਨਤਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਸਮਾਜਿਕ ਸਦਭਾਵਨਾ ਨੂੰ ਭੰਗ ਕੀਤਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਨਿਆਂ ਸੰਹਿਤਾ, 2023 ਦੀਆਂ ਧਾਰਾਵਾਂ 298, 299 ਅਤੇ 300 ਅਧੀਨ ਅਜਿਹੇ ਮਾਮਲੇ ਆਉਂਦੇ ਹਨ, ਪਰ ਇਸ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਸਜ਼ਾ ਦਾ ਕੋਈ ਨੁਸਖ਼ਾ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਬਹੁਤ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਅਤੇ ਆਪਸੀ ਸਤਿਕਾਰ ਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਸਖ਼ਤ ਕਾਨੂੰਨੀ ਉਪਾਅ ਜ਼ਰੂਰੀ ਹਨ।”

ਉਨ੍ਹਾਂ ਅੱਗੇ ਕਿਹਾ, “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦੀ ਪੇਸ਼ਕਸ਼ ਕਰਦਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਕਾਨੂੰਨ ਇੱਕ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਪੰਜਾਬ ਭਰ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਬਣਾਈ ਰੱਖਣ ਵਿੱਚ ਸਹਾਈ ਸਿੱਧ ਹੋਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ
*ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ*

*ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ*

*ਸੁਖਬੀਰ ਬਾਦਲ ਨੇ ਆਪਣੇ ਸ਼ਬਦਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਹੈ; ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੇ ਪੰਥ ਦੀ ਨੁਮਾਇੰਦਗੀ ਨਹੀਂ ਕਰ ਸਕਦੇ: ਹਰਜੋਤ ਸਿੰਘ ਬੈਂਸ*

*ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਲਈ ਅਧਿਆਤਮਿਕ ਅਤੇ ਦੁਨਿਆਵੀ ਕੇਂਦਰ ਹੈ; ਉਥੋਂ ਜਾਰੀ ਹੋਇਆ ਹਰ ਹੁਕਮਨਾਮਾ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ ਅਤੇ ਇਸ ‘ਤੇ ਕੋਈ ਸਵਾਲ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ*

*ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲੇ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ*

*ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਨਾ ਦੇਣ ਕਰਕੇ ਇਹ ਪ੍ਰਾਜੈਕਟ ਰੋਕਿਆ: ਹਰਜੋਤ ਸਿੰਘ ਬੈਂਸ*

*ਸਿਆਸੀ ਦਖਲ ਕਾਰਨ ਸ੍ਰੀ ਅਨੰਦਪੁਰ ਸਾਹਿਬ ਪ੍ਰਾਜੈਕਟ ਦਾ 90 ਫੀਸਦੀ ਹਿੱਸਾ ਲੀਹੋਂ ਉਤਰਿਆ, ਲੋਕ ਯਾਦ ਰੱਖਣਗੇ ਕਿ ਇਸਨੂੰ ਕਿਸਨੇ ਰੋਕਿਆ ਸੀ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 9 ਅਪ੍ਰੈਲ,2026:- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ 'ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ ਅਤੇ ਇਸਦੀ ਪਵਿੱਤਰਤਾ ਅਤੇ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ 'ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਧਿਆਤਮਿਕ ਕੇਂਦਰ ਹੈ ਅਤੇ ਇਸ ਤੋਂ ਜਾਰੀ ਹਰ ਹੁਕਮਨਾਮਾ ਅਕਾਲ ਪੁਰਖ ਦਾ ਬ੍ਰਹਮ ਹੁਕਮ ਹੈ ਇਸ ‘ਤੇ ਕੋਈ ਵੀ ਸਵਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤਖਤ ਸਾਹਿਬ ਦੀ ਤਾਕਤ ਨੂੰ ਚੁਣੌਤੀ ਦਿੰਦੇ ਹਨ ਉਹ ਪੰਥ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਨਹੀਂ ਕਰ ਸਕਦੇ।

ਤੁਰੰਤ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸਾਹਿਬ 'ਤੇ ਇਸ ਹਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ। ਇਸੇ ਸੰਦਰਭ ਵਿੱਚ, ਹਰਜੋਤ ਸਿੰਘ ਬੈਂਸ ਨੇ ਧਾਰਮਿਕ ਅਤੇ ਵਿਰਾਸਤੀ ਮਾਮਲਿਆਂ ਵਿੱਚ ਸਿਆਸੀ ਦਖਲਅੰਦਾਜ਼ੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਐਸਜੀਪੀਸੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਦਾ ਸਿਹਰਾ ਨਾ ਦੇਣ ਲਈ ਇਸ ਪ੍ਰਾਜੈਕਟ ਦਾ ਲਗਭਗ 90 ਫੀਸਦ ਹਿੱਸਾ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਯਾਦ ਰੱਖਣਗੇ ਕਿ ਇਸ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਵਾਲੇ ਪ੍ਰਾਜੈਕਟ ਨੂੰ ਕਿਸਨੇ ਰੋਕਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਲਈ ਸਰਬੋਤਮ ਅਧਿਆਤਮਿਕ ਅਤੇ ਦੁਨਿਆਵੀ ਕੇਂਦਰ ਹੈ। ਉੱਥੋਂ ਜਾਰੀ ਹੋਇਆ ਹਰ ਹੁਕਮਨਾਮਾ ਇੱਕ ਬ੍ਰਹਮ ਹੁਕਮ ਹੁੰਦਾ ਹੈ ਅਤੇ ਇਸ ‘ਤੇ ਕੋਈ ਸਵਾਲ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੋ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ‘ਤੇ ਸਵਾਲ ਉਠਾਉਂਦਾ ਹੈ, ਤਾਂ ਉਹ ਗੁਰੂ ਸਾਹਿਬ ਨੂੰ ਜਵਾਬਦੇਹ ਹੋਵੇਗਾ।

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ਬਦਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਹੈ। ਇਹ ਸਾਡੇ ਵਿਸ਼ਵਾਸ 'ਤੇ ਹਮਲਾ ਹੈ। ਕੋਈ ਵੀ ਸਿੱਖ ਜੋ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਨਹੀਂ ਮੰਨਦਾ ਜਾਂ ਇਸਦੀ ਅਥਾਰਟੀ 'ਤੇ ਸਵਾਲ ਉਠਾਉਂਦਾ ਹੈ, ਉਹ ਸਿੱਖ ਕਹਾਉਣ ਦੇ ਆਪਣੇ ਅਧਿਕਾਰ ਨੂੰ ਗੁਆ ਦਿੰਦਾ ਹੈ। ਇਸ ਲਈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੁਖਬੀਰ ਸਿੰਘ ਬਾਦਲ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਥ ਨੂੰ ਤਖ਼ਤ ਦੀ ਅਥਾਰਟੀ 'ਤੇ ਸਵਾਲ ਉਠਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ।

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰੋਜੈਕਟ ਸਬੰਧੀ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਪ੍ਰੋਜੈਕਟ ‘ਤੇ ਇਸ ਡਰੋਂ ਰੋਕ ਲਗਾ ਦਿੱਤੀ ਸੀ ਕਿ ਇਸਦਾ ਸਿਹਰਾ ਦੂਜਿਆਂ ਨੂੰ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਦੋ ਮਹੀਨਿਆਂ ਲਈ ਸੈਰ-ਸਪਾਟਾ ਵਿਭਾਗ ਦਾ ਕਾਰਜਭਾਰ ਸੰਭਾਲਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੂਰੇ ਉਤਸ਼ਾਹ ਨਾਲ ਸ੍ਰੀ ਆਨੰਦਪੁਰ ਸਾਹਿਬ ਲਈ ਹੈਰੀਟੇਜ ਸਟਰੀਟ ਪ੍ਰੋਜੈਕਟ ਤਿਆਰ ਕੀਤਾ। ਇਸਦੀ ਸ਼੍ਰੋਮਣੀ ਕਮੇਟੀ ਦੁਆਰਾ ਜਾਂਚ ਵੀ ਕੀਤੀ ਗਈ ਸੀ। ਅੱਜ ਵੀ ਪ੍ਰੋਜੈਕਟ ਦਾ ਇੱਕ ਮਾਡਲ, ਜਿਸ ਵਿੱਚ ਇੱਕ ਡਿਊਡੀ ਵੀ ਸ਼ਾਮਲ ਹੈ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਰੱਖਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵਿਰਾਸਤੀ ਗਲੀ ਪ੍ਰੋਜੈਕਟ ਦੇ ਮੂਲ ਡਿਜ਼ਾਈਨ ਦਾ 90 ਫੀਸਦ ਹਿੱਸਾ ਰਾਜਨੀਤਿਕ ਕਾਰਨਾਂ ਕਰਕੇ ਬਦਲ ਦਿੱਤਾ, ਕਿਉਂਕਿ ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਸੀ ਕਿ ਇਸਦਾ ਸਿਹਰਾ ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਂ ਕਿਸੇ ਹੋਰ ਨੂੰ ਮਿਲੇ।

ਉਨ੍ਹਾਂ ਅੱਗੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹਿਲਾਂ ਹੀ ਇਸੇ ਤਰ੍ਹਾਂ ਦੀ ਡਿਓੜੀ ਬਣੀ ਹੋਈ ਹੈ। ਫਿਰ ਪ੍ਰਵਾਨਿਤ ਡਿਜ਼ਾਈਨ ਦਾ 90 ਫੀਸਦ ਹਿੱਸਾ ਕਿਉਂ ਬਦਲਿਆ ਗਿਆ? ਪਰ ਜਿਵੇਂ ਕਿ ਮੈਂ ਕਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਜਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਜੋ ਵੀ ਫੈਸਲਾ ਲੈਣ, ਉਹ ਸਾਡੇ ਲਈ ਪੰਥ ਦੇ ਹੁਕਮ ਸਮਾਨ ਹੈ। ਉਨ੍ਹਾਂ ਕਿਹਾ ਕਿ ਉਕਤ ਪ੍ਰੋਜੈਕਟ ਨੂੰ ਮੁਕੰਮਲ ਹੁੰਦਾ ਦੇਖਣਾ ਮੇਰੀ ਦਿਲੀਂ ਇੱਛਾ ਸੀ।

ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਲਾਂਘੇ ਦਾ ਉਦੇਸ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਉਹ ਪਵਿੱਤਰ ਅਸਥਾਨ ਜਿੱਥੇ ਨੌਵੇਂ ਪਾਤਸ਼ਾਹ ਦੇ ਪਵਿੱਤਰ ਸੀਸ ਦਾ ਸਸਕਾਰ ਕੀਤਾ ਗਿਆ ਸੀ ਅਤੇ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਰਹਿੰਦੇ ਸਮੇਂ ਰੋਜ਼ਾਨਾ ਮੱਥਾ ਟੇਕਦੇ ਸਨ, ਨਾਲ ਜੋੜਨਾ ਸੀ। ਅਸੀਂ ਸਿੱਖ ਸੰਸਥਾ ਦੇ ਫੈਸਲੇ ਨੂੰ ਪੂਰੇ ਦਿਲ ਨਾਲ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹੁਣ ਫੈਸਲਾ ਕੌਮ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ ਕਿ ਸ਼੍ਰੋਮਣੀ ਕਮੇਟੀ ਨੇ ਅਜਿਹਾ ਨਹੀਂ ਹੋਣ ਦਿੱਤਾ।

ਇਨ੍ਹਾਂ ਤਬਦੀਲੀਆਂ 'ਤੇ ਨਿਰਾਸ਼ਾ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲ ਮੌਜੂਦਾ ਝੁਕਾਅ ਬਹੁਤ ਜ਼ਿਆਦਾ ਹੈ। ਮੈਂ ਇਸ ਸਬੰਧੀ ਪੌੜੀਆਂ, ਇੱਕ ਲਿਫਟ ਅਤੇ ਨਗਰ ਕੀਰਤਨ ਲਈ ਇੱਕ ਖੁੱਲ੍ਹੇ ਰਸਤੇ ਦੀ ਯੋਜਨਾ ਬਣਾਈ ਸੀ। ਅੱਜ ਨਾ ਤਾਂ ਬਜ਼ੁਰਗ ਅਤੇ ਨਾ ਹੀ ਹੋਰ ਬਹੁਤ ਸਾਰੇ ਲੋਕ ਢਲਾਣ 'ਤੇ ਚੜ੍ਹ ਸਕਦੇ ਹਨ, ਪਰ ਸ਼੍ਰੋਮਣੀ ਕਮੇਟੀ ਦਾ ਜੋ ਵੀ ਹੁਕਮ ਹੋਵੇ, ਅਸੀਂ ਮੰਨਣ ਲਈ ਤਿਆਰ ਹਾਂ। ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਪ੍ਰੋਜੈਕਟ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੱਕ ਚਲਾਇਆ ਜਾਵੇਗਾ।

ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ
*ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ*

ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ

ਮਿਸ਼ਨ ਸਮਰੱਥ 4.0 ਦੇ ਹਾਜ਼ਰੀ ਸਬੰਧੀ ਸੁਧਾਰਾਂ ਨਾਲ ਪੰਜਾਬ ਦੀ ਸਿੱਖਿਆ ਕ੍ਰਾਂਤੀ ਹੁਣ ਅਗਲੇ ਮੁਕਾਮ ਵੱਲ : ਹਰਜੋਤ ਸਿੰਘ ਬੈਂਸ

‘ਪਰਖ’ ਤਹਿਤ ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ, ਪੰਜਾਬ ਨੇ ਮਿਸ਼ਨ ਸਮਰੱਥ 4.0 ਨਾਲ ਸਿੱਖਿਆ ਕ੍ਰਾਂਤੀ ਦਾ ਕੀਤਾ ਵਿਸਥਾਰ : ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦਾ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ ਅਤੇ ਫੰਡਾਂ ਨੂੰ ਫਾਈਲਾਂ ਵਿੱਚ ਦਬੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ : ਹਰਜੋਤ ਸਿੰਘ ਬੈਂਸ

’ਆਪ’ ਅਜਿਹੀ ਪਹਿਲੀ ਪਾਰਟੀ ਜਿਸਦੇ ਏਜੰਡੇ ਵਿੱਚ ਸਰਕਾਰੀ ਸਕੂਲ ਸ਼ਾਮਲ ਹਨ ਅਤੇ ਅੱਜ ਸਕੂਲਾਂ ਨੂੰ ਲਗਾਤਾਰ ਮਿਲ ਰਹੀਆਂ ਹਨ ਗ੍ਰਾਂਟਾਂ: ਹਰਜੋਤ ਸਿੰਘ ਬੈਂਸ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਭਗਵੰਤ ਮਾਨ ਸਰਕਾਰ ਦੇ ਦੂਰਅੰਦੇਸ਼ ਤੇ ਨੇਕ ਇਰਾਦਆਂ ਦਾ ਨਤੀਜਾ : ਹਰਜੋਤ ਸਿੰਘ ਬੈਂਸ

ਨਿਰੰਤਰ ਸਿੱਖਿਆ ਸੁਧਾਰਾਂ ਨਾਲ ਬੁਨਿਆਦੀ ਢਾਂਚੇ ਤੋਂ ਨਤੀਜਿਆਂ ਤੱਕ ਦੀ ਤਬਦੀਲੀ ਦੇ ਸਾਖੀ ਬਣ ਰਹੇ ਹਨ ਪੰਜਾਬ ਦੇ ਸਕੂਲ: ਹਰਜੋਤ ਸਿੰਘ ਬੈਂਸ

ਮੈਂ ਖੁਦ ਫਿਨਲੈਂਡ ਨਹੀਂ ਗਿਆ ਪਰ ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਿਹਤਰ ਅਭਿਆਸ ਸਿੱਖਣ ਅਤੇ ਪੰਜਾਬ ਦੇ ਕਲਾਸਰੂਮਾਂ ਵਿੱਚ ਇਹਨਾਂ ਅਭਿਆਸਾਂ ਦੀ ਵਰਤੋਂ ਲਈ ਉੱਥੇ ਭੇਜ ਰਹੇ ਹਾਂ: ਹਰਜੋਤ ਸਿੰਘ ਬੈਂਸ

ਜੇਕਰ ਇੱਕ ਵੀ ਬੱਚਾ ਸਿੱਖਿਆ ਦੇ ਖੇਤਰ ‘ਚ ਪੱਛੜ ਗਿਆ ਤਾਂ ਸਰਕਾਰ ਆਪਣੇ ਬੁਨਿਆਦੀ ਫਰਜ਼ ਨੂੰ ਪੂਰਾ ਕਰਨ ਵਿੱਚ ਅਸਫਲ ਮੰਨੀ ਜਾਂਦੀ ਹੈ: ਮਨੀਸ਼ ਸਿਸੋਦੀਆ

*ਚੰਡੀਗੜ੍ਹ, 9 ਅਪ੍ਰੈਲ 2026* ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦਾ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ। ਇਹ ਅਸਲ-ਸਮੇਂ ਦੀ ਜਵਾਬਦੇਹੀ ਅਤੇ ਕਲਾਸਰੂਮਾਂ ਵਿੱਚ ਸਿੱਖਣ ਲਈ ਨਿਰੰਤਰ ਸਾਕਾਰਾਤਕ ਮਾਹੌਲ ਵੱਲ ਬਦਲ ਰਹੇ ਪੰਜਾਬ ਦੀ ਪ੍ਰਤੀਕ ਹੈ।

ਇਸਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ, ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅਤੇ ਜਾਂਚੇ-ਪਰਖੇ ਸਿੱਖਿਆ ਅਭਿਆਸਾਂ ਨੂੰ ਵਰਤ ਕੇ ਉਸਾਰੂ ਨਤੀਜਿਆਂ ਵੱਲ ਵਧ ਰਿਹਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਫੰਡ ਫਾਈਲਾਂ ਵਿੱਚ ਅਟਕੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਣ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਤੋਂ ਲੈ ਕੇ ਨਤੀਜਿਆਂ ਤੱਕ ਸਾਰਥਕ ਤਬਦੀਲੀ ਆਵੇਗੀ।

‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਦੇ ਸਿਖਰਲੇ ਸਥਾਨ ਦਾ ਹਵਾਲਾ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ 2026-27 ਦੇ ਹਿੱਸੇ ਵਜੋਂ ਹਾਜ਼ਰੀ ਟਰੈਕਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਹੈ।

ਉਨ੍ਹਾਂ ਕਿਹਾ, “ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ, ਹਰ ਗੈਰਹਾਜ਼ਰੀ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ, ਜਿਸਦਾ ਉਦੇਸ਼ ਨਿਯਮਤ ਹਾਜ਼ਰੀ, ਸਿੱਖਣ ਦੀ ਰੁਚੀ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਬੱਚੇ ਦੀ ਸ਼ਮੂਲੀਅਤ ਨੂੰ ਵਧਾਉਣਾ ਹੈ। ਸੱਤ ਦਿਨਾਂ ਲਈ ਗੈਰਹਾਜ਼ਰ ਰਹਿਣ ਵਾਲੇ ਬੱਚੇ ਨੂੰ ਜ਼ਿਲ੍ਹਾ ਪੱਧਰੀ ਮਾਪਿਆਂ ਨਾਲ ਰਾਬਤਾ ਕੀਤਾ ਜਾਵੇਗਾ, ਜਦੋਂ ਕਿ 15 ਦਿਨਾਂ ਤੋਂ ਵੱਧ ਗੈਰਹਾਜ਼ਰ ਰਹਿਣ ’ਤੇ ਮਾਪਿਆਂ ਨੂੰ ਸੂਬੇ ਦੇ ਮੁੱਖ ਦਫਤਰ ਨਾਲ ਸੰਪਰਕ ਕਰਨਾ ਹੋਵੇਗਾ। ਇਹ ਸਿੱਖਣ ਦੀ ਨਿਰੰਤਰਤਾ ਅਤੇ ਬੱਚਿਆਂ ਦੀ ਸੁਰੱਖਿਆ ਦੋਵਾਂ ਨੂੰ ਯਕੀਨੀ ਬਣਾਏਗਾ।”

ਪ੍ਰੋਗਰਾਮ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮਿਸ਼ਨ ਸਮਰੱਥ ਨੇ ਕਲਾਸਰੂਮ ਦੀ ਨੁਹਾਰ ਬਦਲ ਦਿੱਤੀ ਹੈ। ਇਹ ਪੜਾਅ ਹਾਜ਼ਰੀ ਟਰੈਕਿੰਗ, ਬਿਹਤਰ ਨਿਗਰਾਨੀ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਕੇ ਸਿੱਖਿਆ ਦੇ ਮਿਆਰ ਅਤੇ ਜਵਾਬਦੇਹੀ ਨੂੰ ਵਧਾਉਣ ’ਤੇ ਕੇਂਦ੍ਰਿਤ ਹੈ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਬੱਚੇ ਲਈ ਬੁਨਿਆਦੀ ਸਿੱਖਿਆ ਦਾ ਆਧਾਰ ਮਜ਼ਬੂਤ ਹੋਵੇ।”’’ਆਪਣੀ ਕਾਮਯਾਬੀ ਦੇ ਸਫ਼ਰ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ, ‘‘ਮੈਂ ਇਸ ਜ਼ਿੰਮੇਵਾਰੀ (ਸਿੱਖਿਆ ਮੰਤਰੀ ਹੋਣ) ਲਈ ਧੰਨਵਾਦੀ ਹਾਂ। ਪਹਿਲਾਂ, ਹਰ ਵਿਧਾਇਕ ਮੰਤਰੀ ਬਣਨਾ ਚਾਹੁੰਦਾ ਸੀ, ਪਰ ਸਿੱਖਿਆ ਮੰਤਰੀ ਨਹੀਂ । ਪਰ ਮੇਰੇ ਲਈ ਇਹ ਇੱਕ ਪਸੰਦੀਦਾ ਕੰਮ ਰਿਹਾ ਹੈ।’’

ਪੰਜਾਬ ਸਰਕਾਰ ਦੇ ਸਿੱਖਿਆ ਵਿੱਚ ਨਿਵੇਸ਼ ਬਾਰੇ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਤੋਂ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕਰ ਦਿੱਤਾ, ਜੋ ਕਿ ਪੰਜਾਬ ਦੇ ਕਿਸੇ ਵੀ ਖੇਤਰ ਲਈ ਸਭ ਤੋਂ ਵੱਡੀ ਅਲਾਟਮੈਂਟ ਹੈ। ਇਹ ਪੈਸਾ ਸਿਰਫ਼ ਕਾਗਜ਼ਾਂ ਵਿੱਚ ਨਹੀਂ ਸਗੋਂ ਹਰ ਸਕੂਲ ਤੱਕ ਪਹੁੰਚ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਅਧਿਆਪਕਾਂ ਨੂੰ ਪਖਾਨਿਆਂ ਦੀ ਮੁਰੰਮਤ ਕਰਨ ਜਾਂ ਝਾੜੂ ਖਰੀਦਣ ਲਈ ਦਾਨ ਇਕੱਠਾ ਕਰਨਾ ਪੈਂਦਾ ਸੀ ਪਰ, ਹੁਣ ਉਹ ਕਹਿੰਦੇ ਹਨ ਕਿ ਗ੍ਰਾਂਟ ਨਾ ਭੇਜੋ, ਅਸੀਂ ਪਿਛਲੀ ਗ੍ਰਾਂਟ ਵੀ ਪੂਰੀ ਤਰ੍ਹਾਂ ਖਰਚ ਨਹੀਂ ਕੀਤੀ।’’”

ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ’ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਵਾਲੇ ਹਰੇਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੁਣ ਇੱਕ ਸਮਰਪਿਤ ਕੈਂਪਸ ਮੈਨੇਜਰ ਹੈ, ਜਦੋਂ ਕਿ 100 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਸੁਰੱਖਿਆ ਗਾਰਡ ਅਤੇ ਸੈਨੀਟੇਸ਼ਨ ਸਟਾਫ ਪ੍ਰਦਾਨ ਕੀਤਾ ਗਿਆ ਹੈ। ਪਹਿਲਾਂ ਇਹ ਸਹੂਲਤਾਂ ਸਕੂਲਾਂ ਵਿੱਚ ਉਪਲਬਧ ਨਹੀਂ ਸਨ।

ਅਕਾਦਮਿਕ ਸੁਧਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਸਮੇਂ ਸਿਰ ਹੁਣ ਪਾਠ-ਪੁਸਤਕਾਂ ਪਹੁੰਚਦੀਆਂ ਹਨ। ਉਨ੍ਹਾਂ ਅੱਗੇ ਕਿਹਾ, “ਪਹਿਲਾਂ, ਅਧਿਆਪਕ ਬੱਚਿਆਂ ਨੂੰ ਫੋਟੋਕਾਪੀ ਕਰਵਾ ਕੇ ਸਿਲੇਬਸ ਪੂਰਾ ਕਰਵਾਉਣ ਲਈ ਮਜਬੂਰ ਸਨ ਕਿਉਂਕਿ ਉਨ੍ਹਾਂ ਨੂੰ ਸਤੰਬਰ ਜਾਂ ਅਕਤੂਬਰ ਤੱਕ ਕਿਤਾਬਾਂ ਨਹੀਂ ਪਹੁੰਚੀਆਂ ਸਨ। ਇਸ ਸਾਲ, ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਾਂਗ ਹਰ ਬੱਚੇ ਨੂੰ 1 ਅਪ੍ਰੈਲ ਤੱਕ ਪੂਰੀਆਂ ਪਾਠ-ਪੁਸਤਕਾਂ ਮੁਫ਼ਤ ਪ੍ਰਦਾਨ ਕਰਵਾਈਆਂ। ਇਹ ਸਰਕਾਰ ਦੀ ਸੁਚੱਜੀ ਯੋਜਨਾਬੰਦੀ ਅਤੇ ਰਾਜਨੀਤਿਕ ਇੱਛਾ ਸ਼ਕਤੀ ਕਾਰਨ ਹੀ ਸੰਭਵ ਹੋਇਆ ਹੈ।”

ਮਿਸ਼ਨ ਸਮਰੱਥ 4.0 ਦੇ ਮੁੱਖ ਉਦੇਸ਼ ਬਾਰੇ ਦੱਸਦਿਆਂ, ਉਨ੍ਹਾਂ ਕਿਹਾ, “ਇਹ ਪ੍ਰੋਗਰਾਮ ਇਹ ਯਕੀਨੀ ਬਣਾਉਂਦਾ ਹੈ ਕਿ ਤੀਜੀ ਤੋਂ ਅੱਠਵੀਂ ਜਮਾਤ ਦੇ ਬੱਚੇ ਪੜ੍ਹਨ, ਲਿਖਣ ਅਤੇ ਗਣਿਤ ਵਿੱਚ ਮੁਹਾਰਤ ਹਾਸਲ ਕਰਨ। ”ਇੱਕ ਉਦਾਹਰਣ ਸਾਂਝੀ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਰੋਪੜ ਦੇ ਪਿੰਡ ਗਰਦਲੇ ਦੇ 8ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਕਿਹਾ, ‘ਮੈਂ 5ਵੀਂ ਜਮਾਤ ਪਾਸ ਕੀਤੀ ਸੀ, ਪਰ ਕੁਝ ਨਹੀਂ ਜਾਣਦਾ ਸੀ। ਸਮਰੱਥ ਦਾ ਬਹੁਤ ਧੰਨਵਾਦ, ਹੁਣ ਮੈਂ ਹੁਣ ਤੁਹਾਡੇ ਨਾਲ ਪੂਰੇ ਆਤਮ-ਵਿਸ਼ਵਾਸ ਨਾਲ ਗੱਲ ਕਰ ਸਕਦਾ ਹਾਂ।’ ਨਤੀਜੇ ਹੁਣ ਰਾਸ਼ਟਰੀ ਅੰਕੜਿਆਂ ਵਿੱਚ ਵੀ ਸਾਫ਼ ਦਿਖਾਈ ਦੇ ਰਹੇ ਹਨ। ਪੰਜਾਬ ਹੁਣ ਬੁਨਿਆਦੀ ਸਿੱਖਿਆ ਵਿੱਚ ਰਾਸ਼ਟਰੀ ਔਸਤ ਦੇ ਲਿਹਾਜ਼ ਨਾਲ ਤੀਜੀ ਜਮਾਤ ਵਿੱਚ 18 ਫੀਸਦ ਅਤੇ ਛੇਵੀਂ ਜਮਾਤ ਵਿੱਚ 26-28 ਫੀਸਦ ਤੋਂ ਵੀ ਅੱਗੇ ਪਹੁੰਚ ਗਿਆ ਹੈ। ਇਹੀ ਸਾਡਾ ਅਸਲ ਤਗਮਾ ਹੈ।’’”

ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਕੰਪੈਂਡੀਅਮ ਵੀ ਜਾਰੀ ਕੀਤਾ, ਜਿਸ ਵਿੱਚ ਪੰਜਾਬ ਦੇ ਅਧਿਆਪਕਾਂ ਵੱਲੋਂ ਵਿਕਸਤ ਕੀਤੇ ਗਏ 38 ਜਾਂਚੇ-ਪਰਖੇ ਕਲਾਸਰੂਮ ਅਭਿਆਸਾਂ ਨੂੰ ਦਸਤਾਵੇਜ਼ੀ ਰੂਪ ਦਿੱਤਾ ਗਿਆ ਹੈ ਤਾਂ ਜੋ ਇਸ ਨੂੰ ਸਰਕਾਰੀ ਸਕੂਲਾਂ ਤੱਕ ਪਹੁੰਚਾ ਕੇ ਸਿੱਖਣ ਦੇ ਨਤੀਜਿਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਾਧੂ ਸਹਾਇਤਾ ਦੇ ਕੇ ਉਨ੍ਹਾਂ ਨੂੰ ਮੂਹਰਲੀ ਕਤਾਰ ਵਿੱਚ ਲਿਆਂਦਾ ਜਾ ਸਕੇ ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰੱਥ ਪਹਿਲਾਂ ਹੀ ਭਾਰਤ ਦੇ ਸਭ ਤੋਂ ਵੱਡੇ ਬੁਨਿਆਦੀ ਸਿਖਲਾਈ ਪ੍ਰੋਗਰਾਮਾਂ ਵਿੱਚੋਂ ਇੱਕ ਬਣ ਗਿਆ ਹੈ, ਜੋ ਲਗਭਗ 12 ਲੱਖ ਵਿਦਿਆਰਥੀਆਂ ਨੂੰ ਕਵਰ ਕਰਦਾ ਹੈ ਅਤੇ ਇਸ ਵਿੱਚ ਸਾਲਾਨਾ 70,000 ਤੋਂ ਵੱਧ ਅਧਿਆਪਕਾਂ ਨੂੰ ਸ਼ਾਮੂਲੀਅਤ ਹੁੰਦੀ ਹੈ। ਇਸ ਦੀ ਪੱਧਰ-ਅਧਾਰਤ ਅਧਿਆਪਨ ਪਹੁੰਚ ਨਾਲ ਵਿਦਿਆਰਥੀਆਂ ਨੂੰ ਗ੍ਰੇਡ ਦੀ ਬਜਾਏ ਸਿੱਖਣ ਦੇ ਪੱਧਰ ਰਾਹੀਂ ਸਮੂਹਬੱਧ ਕੀਤਾ ਜਾਂਦਾ ਹੈ, ਜਿਸ ਕਾਰਨ ਪੰਜਾਬ ‘ਪਰਖ’ ਵਿੱਚ ਸਿਖਰਲਾ ਦਰਜਾ ਹਾਸਲ ਕਰਨ ਵਿੱਚ ਸਫ਼ਲ ਹੋਇਆ ਹੈ।

ਮਨੀਸ਼ ਸਿਸੋਦੀਆ ਨੇ ਕਿਹਾ, “ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ। ਪਰਖ 2024 ਵਿੱਚ ਅੱਵਲ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮਿਸ਼ਨ ਸਮਰੱਥ 4.0 ਦੇ ਨਾਲ ਸੂਬਾ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰ ਬੱਚਾ ਹਰ ਰੋਜ਼ ਸਕੂਲ ਜਾਵੇ ਅਤੇ ਪੂਰੀ ਲਗਨ ਨਾਲ ਕੁਝ ਸਿੱਖ ਕੇ ਆਵੇ। ਇਹ ਆਲਮੀ ਉੱਤਮਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ।”

ਸੁਧਾਰਾਂ ਪਿੱਛੇ ਦੀ ਸੋਚ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਹਰ ਬੱਚੇ ਨੂੰ ਆਈਆਈਟੀ ਨਹੀਂ ਭੇਜਿਆ ਜਾ ਸਕਦਾ, ਪਰ ਸਰਕਾਰ ਦਾ ਫਰਜ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਬੱਚੇ ਦੀ ਕਾਰਗੁਜ਼ਾਰੀ ਬਾਟਮ ਲਾਈਨ ਤੋਂ ਹੇਠਾਂ ਨਾ ਜਾਵੇ। ਕਿਉਂਕਿ ਜੇਕਰ ਕਿਸੇ ਵੀ ਸਿਸਟਮ ਵਿੱਚ ਕੋਈ ਵੀ ਬੱਚਾ ਇਸ ਲਾਈਨ ਤੋਂ ਹੇਠਾਂ ਚਲਾ ਜਾਂਦਾ ਹੈ ਤਾਂ ਇਸ ਦਾ ਅਰਥ ਸਰਕਾਰ ਦੀ ਨਿਕਾਮੀ ਹੋਵੇਗੀ। ਬੱਚੇ ਅੰਕੜਿਆਂ ਨੂੰ ਨਹੀਂ ਦਰਸਾਉਂਦੇ ਇਹ ਉਮੀਦ ਨੂੰ ਦਰਸਾਉਂਦੇ ਹਨ ਅਤੇ ਉਮੀਦ ਨੂੰ ਬਾਟਮ ਲਾਈਨ ਤੋਂ ਹੇਠਾਂ ਨਹੀਂ ਛੱਡਿਆ ਜਾ ਸਕਦਾ।"

ਜਵਾਬਦੇਹੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਮਨੀਸ਼ ਸਿਸੋਦੀਆ ਨੇ ਕਿਹਾ, "ਦੇਸ਼ ਭਰ ਵਿੱਚ, ਲੋਕ ਸਿੱਖਿਆ ਮੰਤਰੀਆਂ, ਪ੍ਰਧਾਨ ਮੰਤਰੀਆਂ ਅਤੇ ਮੁੱਖ ਮੰਤਰੀਆਂ ਦੇ ਭਾਸ਼ਣ ਪੜ੍ਹਦੇ ਹਨ। ਪਰ ਸਿਰਫ਼ ਭਾਸ਼ਣ ਜ਼ਿੰਦਗੀਆਂ ਨਹੀਂ ਬਦਲਦੇ, ਇਹ ਸਿਰਫ ਕੰਮਾਂ ਨਾਲ ਬਦਲੀਆਂ ਜਾ ਸਕਦੀਆਂ ਹਨ। ਕੰਮਾਂ ਵਿੱਚ ਰੁੱਝੇ ਮਾਪਿਆਂ ਨੂੰ ਇੱਕ ਸਧਾਰਨ ਸੁਨੇਹਾ ਮਿਲਦਾ ਹੈ: ’ਤੁਹਾਡਾ ਬੱਚਾ ਸੁਰੱਖਿਅਤ ਢੰਗ ਨਾਲ ਸਕੂਲ ਪਹੁੰਚ ਗਿਆ ਹੈ।’ ਇਹ ਜਵਾਬਦੇਹੀ ਅਸਲ-ਸਮੇਂ ਦਾ ਭਰੋਸਾ ਅਤੇ ਹਜ਼ਾਰਾਂ ਬਿਆਨਾਂ ਤੋਂ ਕਿਤੇ ਵੱਧ ਮਹੱਤਵਪੂਰਨ ਹੈ।"

ਇਸ ਮੌਕੇ ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਨੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ, “ਅਸੀਂ ਇਹ ਯਕੀਨੀ ਬਣਾਵਾਂਗੇ ਕਿ ਹਰੇਕ ਵਿਦਿਆਰਥੀ ਅਤੇ ਮਾਪੇ ਸਰਕਾਰੀ ਸਕੂਲਾਂ ਦਾ ਹਿੱਸਾ ਬਣਨ ’ਤੇ ਮਾਣ ਮਹਿਸੂਸ ਕਰਨ। ਪੰਜਾਬ ਨੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ ਅਤੇ ਮਿਸ਼ਨ ਸਮਰੱਥ ਇਸ ਨੂੰ ਹੋਰ ਬੁਲੰਦੀਆਂ ’ਤੇ ਲੈ ਜਾਵੇਗਾ।”ਇਸ ਮੌਕੇ ਡਾਇਰੈਕਟਰ ਐਸਸੀਈਆਰਟੀ ਕਿਰਨ ਸ਼ਰਮਾ, ਸੈਂਟਰਲ ਸਕੁਏਅਰ ਫਾਊਂਡੇਸ਼ਨ ਦੇ ਸਲਾਹਕਾਰ ਬੋਰਡ ਦੀ ਮੈਂਬਰ ਸ਼ਵੇਤਾ ਸ਼ਰਮਾ ਕੁਕਰੇਜਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

*ਸਿੱਖਣ ਦੀ ਨਿਰੰਤਰਤਾ ਨੂੰ ਮਜ਼ਬੂਤ ਕਰਨ ਲਈ ਹਾਜ਼ਰੀ-ਸਬੰਧਿਤ ਸੁਧਾਰ*

ਭਗਵੰਤ ਮਾਨ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਮਿਸ਼ਨ ਸਮਰੱਥ ਤਹਿਤ ਬੱਚਿਆਂ ਨੂੰ ਗ੍ਰੇਡ ਦੀ ਬਜਾਏ ਉਨ੍ਹਾਂ ਦੇ ਸਿੱਖਣ ਦੇ ਪੱਧਰ ਮੁਤਾਬਕ ਸਿੱਖਿਆ ਪ੍ਰਦਾਨ ਕਰਨ ਲਈ ਇੱਕ ਕੇਂਦ੍ਰਿਤ, ਕਲਾਸਰੂਮ-ਸੰਚਾਲਿਤ ਪਹੁੰਚ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਵਿੱਚ ਪਾੜੇ ਦੀ ਪਛਾਣ ਕਰਨ ਲਈ ਨਿਯਮਤ ਮੁਲਾਂਕਣ, ਗਤੀਵਿਧੀ-ਅਧਾਰਤ ਸਿਖਲਾਈ ਅਤੇ ਅਧਿਆਪਕਾਂ ਲਈ ਨਿਰੰਤਰ ਸਲਾਹ ਸ਼ਾਮਲ ਹੈ। ‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਬਿਹਤਰ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ, ਇਸ ਲਈ ਪੰਜਾਬ ਸਰਕਾਰ ਨੇ ਹੁਣ ਸਿੱਖਿਆ ਵਿੱਚ ਰਾਸ਼ਟਰੀ ਲੀਡਰਸ਼ਿਪ ਤੋਂ ਵਿਸ਼ਵਵਿਆਪੀ ਉੱਤਮਤਾ ਵੱਲ ਵਧਣ ਲਈ ਮਿਸ਼ਨ ਸਮਰੱਥ 2026-27 ਦੀ ਸ਼ੁਰੂਆਤ ਕੀਤੀ ਹੈ।

ਇਸ ਪੜਾਅ ਅਧੀਨ ਸੂਬਾ ਪੱਧਰੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸਐਮਐਸ ਪ੍ਰਾਪਤ ਹੋਣਗੇ, ਜਿਸ ਵਿੱਚ ਹਰ ਗੈਰਹਾਜ਼ਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਪ੍ਰਣਾਲੀ ਨਿਯਮਤ ਹਾਜ਼ਰੀ ਨੂੰ ਬਿਹਤਰ ਬਣਾਉਣ, ਸਿੱਖਣ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ, ਕਲਾਸਰੂਮ ਵਿੱਚ ਸ਼ਮੂਲੀਅਤ ਨੂੰ ਵਧਾਉਣ ਅਤੇ ਸਕੂਲਾਂ ਤੇ ਮਾਪਿਆਂ ਦਰਮਿਆਨ ਮਜ਼ਬੂਤ ਜਵਾਬਦੇਹੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਅਤੇ ਇਹ ਹਾਜ਼ਰੀ ਅਤੇ ਸਿੱਖਣ ਦੇ ਨਤੀਜਿਆਂ ਦਰਮਿਆਨ ਸਬੰਧ ਨੂੰ ਹੋਰ ਮਜ਼ਬੂਤ ਕਰੇਗੀ।

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
*ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ*

*ਪਿੰਡਾਂ ਤੋਂ ਸ਼ਹਿਰਾਂ ਤੱਕ, ਮੰਤਰੀ ਅਤੇ ਵਿਧਾਇਕ ਲੈ ਕੇ ਗਏ ‘ਆਪ’ ਸਰਕਾਰ ਦਾ ਰਿਪੋਰਟ ਕਾਰਡ, ਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਸ਼ਲਾਘਾ, 2027 ਲਈ ਸਮਰਥਨ ਦਾ ਦਿੱਤਾ ਭਰੋਸਾ*

*ਹਰ ਘਰ ਭਗਵੰਤ ਮਾਨ ਸਰਕਾਰ ਦੁਆਰਾ ਲਿਆਂਦੀ ਤਬਦੀਲੀ ਨੂੰ ਮਹਿਸੂਸ ਕਰ ਰਿਹਾ ਹੈ, ਇਹ ਉਹ ਸ਼ਾਸਨ ਹੈ ਜਿਸ 'ਤੇ ਲੋਕ ਵਿਸ਼ਵਾਸ ਕਰ ਸਕਦੇ ਹਨ: ਬਰਿੰਦਰ ਗੋਇਲ*

*ਬਿਹਤਰ ਸਕੂਲਾਂ ਤੋਂ ਲੈ ਕੇ ਭਰੋਸੇਯੋਗ ਬਿਜਲੀ ਤੱਕ, ਭਗਵੰਤ ਸਰਕਾਰ ਪੰਜਾਬ ਭਰ ਵਿੱਚ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਸੁਧਾਰ ਰਹੀ ਹੈ: ਹਰਭਜਨ ਸਿੰਘ ਈਟੀਓ*

*ਇਹ ਮੁਹਿੰਮ ਦਰਸਾਉਂਦੀ ਹੈ ਕਿ ਕਿਵੇਂ ‘ਆਪ’ ਸਰਕਾਰ ਲੋਕਾਂ ਦੀ ਗੱਲ ਸੁਣਦੀ ਹੈ, ਉਨ੍ਹਾਂ ਦੀਆਂ ਲੋੜਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਪ੍ਰਤੀ ਜਵਾਬਦੇਹ ਰਹਿੰਦੀ ਹੈ: ਲਾਲ ਚੰਦ ਕਟਾਰੂਚੱਕ*

*ਚੰਡੀਗੜ੍ਹ, 27 ਮਾਰਚ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਨੂੰ ਜਾਰੀ ਰੱਖਿਆ। 'ਸੰਵਾਦ' ਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਿੱਧੇ ਤੌਰ 'ਤੇ ਨਾਗਰਿਕਾਂ ਨਾਲ ਗੱਲਬਾਤ ਕੀਤੀ, ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਜਨਤਾ ਤੋਂ ਫੀਡਬੈਕ ਲਿਆ।

ਕੈਬਨਿਟ ਮੰਤਰੀ ਬਰਿੰਦਰ ਗੋਇਲ, ਹਰਭਜਨ ਸਿੰਘ ਈਟੀਓ ਅਤੇ ਲਾਲ ਚੰਦ ਕਟਾਰੂਚੱਕ ਨੇ ਆਪਣੇ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਨੁੱਕੜ ਮੀਟਿੰਗਾਂ ਅਤੇ ਜਨਤਕ ਗੱਲਬਾਤ ਰਾਹੀਂ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ।

ਲਹਿਰਾ ਵਿੱਚ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਅਸਲ ਤਬਦੀਲੀ ਲਿਆਉਣ 'ਤੇ ਧਿਆਨ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਲਾਭ ਹਰ ਘਰ ਤੱਕ ਪਹੁੰਚੇ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਵਿੱਚ ਸਿੱਖਿਆ, ਸਿਹਤ ਸੰਭਾਲ, ਬਿਜਲੀ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਸ਼ਾਮਲ ਹਨ।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਸਿਰਫ਼ ਪ੍ਰਾਪਤੀਆਂ ਨੂੰ ਉਜਾਗਰ ਕਰਨ ਬਾਰੇ ਨਹੀਂ ਹੈ, ਸਗੋਂ ਨਾਗਰਿਕਾਂ ਨਾਲ ਸਿੱਧਾ ਸੰਚਾਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਸਮਝਣ ਬਾਰੇ ਵੀ ਹੈ।

ਮੁਹਿੰਮ ਦੇ ਹਿੱਸੇ ਵਜੋਂ, ‘ਆਪ’ ਵਿਧਾਇਕਾਂ ਅਤੇ ਆਗੂਆਂ ਨੇ ਬਰਨਾਲਾ, ਰਾਜਰਾਣਾ (ਸਰਦੂਲਗੜ੍ਹ), ਮੋਮੀਆਂ (ਸ਼ੁਤਰਾਣਾ), ਬਾਹੋ ਯਾਤਰੀ (ਬਠਿੰਡਾ ਦਿਹਾਤੀ) ਅਤੇ ਗਿੱਦੜ (ਭੁੱਚੋ ਮੰਡੀ) ਸਮੇਤ ਕਈ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਪਹੁੰਚ ਕੀਤੀ। ਇਸੇ ਤਰ੍ਹਾਂ ਦੇ ਪ੍ਰੋਗਰਾਮ ਭਾਈ ਬਖਤੌਰ, ਘੁੰਮਣ ਕਲਾਂ, ਮਾਨਸਾ, ਕਸਮ ਭੱਟੀ (ਜੈਤੋ) ਅਤੇ ਲੁਧਿਆਣਾ ਪੂਰਬੀ ਵਿੱਚ ਵੀ ਕਰਵਾਏ ਗਏ।

ਮੁਹਿੰਮ ਦੇ ਦੂਜੇ ਦਿਨ ਧੀਮਾਂ ਵਾਲੀ (ਕੋਟਕਪੂਰਾ), ਸਮਾਣਾ, ਖਿਆਲੀ (ਮਹਿਲ ਕਲਾਂ) ਅਤੇ ਬੱਲੂਆਣਾ ਦੇ ਕਈ ਇਲਾਕਿਆਂ ਵਿੱਚ ਵੀ ਮੀਟਿੰਗਾਂ ਕੀਤੀਆਂ ਗਈਆਂ, ਜਿੱਥੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਰਵਾਂ ਸਮਰਥਨ ਦਿੱਤਾ।

ਮੁਹਿੰਮ ਦਾ ਹੋਰ ਵਿਸਥਾਰ ਕਰਦੇ ਹੋਏ ਬੁੱਘਰ (ਮੌੜ ਮੰਡੀ), ਪਟਿਆਲਾ ਸ਼ਹਿਰੀ, ਭੁੱਚੋ ਮੰਡੀ, ਜਲੰਧਰ ਕੈਂਟ, ਤਲਵੰਡੀ ਸਾਬੋ ਅਤੇ ਸੁੰਦਰਚੱਕ (ਭੋਆ) ਵਿੱਚ ਗੱਲਬਾਤ ਕੀਤੀ ਗਈ, ਜਿੱਥੇ ਨਾਗਰਿਕਾਂ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਧੰਨਵਾਦ ਪ੍ਰਗਟਾਇਆ।

ਇਸ ਮੁਹਿੰਮ ਵਿੱਚ ਜਨਤਾ ਦੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ। ਲੋਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਦਿਖਾਈ ਦੇ ਰਹੀ ਤਬਦੀਲੀ ਨੂੰ ਸਵੀਕਾਰ ਕੀਤਾ ਅਤੇ ਇਮਾਨਦਾਰ ਤੇ ਲੋਕ-ਪੱਖੀ ਸ਼ਾਸਨ ਲਈ ਸਰਕਾਰ ਦੀ ਤਾਰੀਫ਼ ਕੀਤੀ। ਕਈ ਥਾਵਾਂ 'ਤੇ ਵਸਨੀਕਾਂ ਨੇ ਸਮੂਹਿਕ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਦੀ ਵਾਗਡੋਰ ਆਮ ਆਦਮੀ ਪਾਰਟੀ ਨੂੰ ਸੌਂਪਣ ਲਈ ਸਮਰਥਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ*

*563 ਕਰੋੜ ਰੁਪਏ ਦੀ ਲਾਗਤ ਨਾਲ 38.5 ਏਕੜ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਲਈ ਟੈਂਡਰ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਦੇ ਨਾਲ ਨਰਸਿੰਗ ਕਾਲਜ ਅਤੇ 200 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਖੰਨਾ-ਲੁਧਿਆਣਾ ਖੇਤਰ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 8.5 ਏਕੜ ਵਿੱਚ ਬਣਾਇਆ ਜਾਵੇਗਾ 150 ਬਿਸਤਰਿਆਂ ਵਾਲਾ ਹਸਪਤਾਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਪਣਾ ਨਾਮ ਦਰਜ ਕਰਵਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿੱਚ ਈਦ ਮਨਾਈ*

* *ਮਲੇਰਕੋਟਲਾ, 21 ਮਾਰਚ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿੱਚ ਲੋਕਾਂ ਨਾਲ ਈਦ ਮਨਾਈ। ਇੱਥੇ ਈਦਗਾਹ ਵਿੱਚ ਈਦ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ 563 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਹੋਰ ਹਸਪਤਾਲਾਂ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ, ਜਿਸ ਨਾਲ ਲੋਕ-ਪੱਖੀ ਯੋਜਨਾ ਨੂੰ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਹੈ।

ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’

ਉਨ੍ਹਾਂ ਅੱਗੇ ਕਿਹਾ, “ਮਲੇਰਕੋਟਲਾ ਇੱਕ ਇਤਿਹਾਸਕ ਧਰਤੀ ਹੈ ਜਿੱਥੋਂ ਦਸਵੇਂ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ ਸੀ ਤੇ ਉਹ ਆਵਾਜ਼ ਅੱਜ ਵੀ ਪੂਰੀ ਦੁਨੀਆ ਅਤੇ ਬ੍ਰਹਿਮੰਡ ਵਿੱਚ ਗੂੰਜ ਰਹੀ ਹੈ।” ਈਦ ਦੇ ਇਸ ਪਵਿੱਤਰ ਤਿਉਹਾਰ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਇੱਥੇ ਇੱਕ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ , “ਲਗਭਗ 38.5 ਏਕੜ ਡਿਫੈਂਸ ਜ਼ਮੀਨ ਸਰਕਾਰ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਹੈ ਅਤੇ ਲਗਭਗ 563 ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਇਹ ਮੈਡੀਕਲ ਕਾਲਜ ਛੇਤੀ ਹੀ ਤਿਆਰ ਹੋ ਜਾਵੇਗਾ। ਇਸ ਦੇ ਨਾਲ ਹੀ ਲਗਭਗ 8.5 ਏਕੜ ਵਿੱਚ 150 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਵੀ ਬਣਾਇਆ ਜਾ ਰਿਹਾ ਹੈ ਕਿਉਂਕਿ ਇਸ ਸਮੇਂ ਖੰਨਾ ਅਤੇ ਲੁਧਿਆਣਾ ਵਿਚਕਾਰ ਅਜਿਹਾ ਕੋਈ ਵੀ ਹਸਪਤਾਲ ਉਪਲਬਧ ਨਹੀਂ ਹੈ,”।

ਮੁੱਖ ਮੰਤਰੀ ਨੇ ਕਿਹਾ, ‘‘ਜਿੱਥੇ ਵੀ ਮੈਡੀਕਲ ਕਾਲਜ ਬਣਾਇਆ ਜਾਂਦਾ ਹੈ, ਉੱਥੇ ਇੱਕ ਨਰਸਿੰਗ ਕਾਲਜ ਅਤੇ 200 ਬਿਸਤਰਿਆਂ ਵਾਲਾ ਹਸਪਤਾਲ ਹੋਣਾ ਵੀ ਲਾਜ਼ਮੀ ਹੈ, ਇਸ ਲਈ ਇਹਨਾਂ ਨੂੰ ਵੀ ਮੈਡੀਕਲ ਕਾਲਜ ਦੇ ਨਾਲ ਹੀ ਵਿਕਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁੜੀਆਂ ਦਾ ਸਕੂਲ ਜੋ ਪਹਿਲਾਂ ਦੋ ਸ਼ਿਫਟਾਂ ਵਿੱਚ ਚਲਾਇਆ ਜਾਂਦਾ ਸੀ, ਲਈ ਹੁਣ ਪੰਜ ਮੰਜ਼ਿਲਾ ਇਮਾਰਤ ਤਿਆਰ ਕੀਤੀ ਗਈ ਹੈ ਅਤੇ ਫਰਨੀਚਰ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਸਕੂਲ ਦਾ ਉਦਘਾਟਨ ਅਗਲੇ 15-20 ਦਿਨਾਂ ਵਿੱਚ ਹੋਣ ਦੀ ਸੰਭਾਵਨਾ ਹੈ ਅਤੇ ਸਾਡੀਆਂ ਧੀਆਂ ਉੱਥੇ ਸਿੱਖਿਆ ਪ੍ਰਾਪਤ ਕਰਨਗੀਆਂ।’’

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਬੱਚੇ ਡਾਕਟਰ ਬਣ ਸਕਣ ਅਤੇ ਉੱਚੀਆਂ ਬੁਲੰਦੀਆਂ ਛੂਹ ਸਕਣ। ਪਹਿਲਾਂ ਬਹੁਤ ਸਾਰੇ ਨੇਤਾਵਾਂ ਨੇ ਰਾਜ ਕੀਤਾ ਹੈ, ਪਰ ਲੋਕਾਂ ਦੇ ਦਿਲਾਂ ਵਿੱਚ ਥਾਂ ਲੈਣ ਵਿੱਚ ਥੋੜ੍ਹੇ ਹੀ ਸਫ਼ਲ ਹੋਏ ਹਨ। ਲੋਕ ਆਪਣੇ ਦਿਲਾਂ ਵਿੱਚ ਸਿਰਫ਼ ਉਨ੍ਹਾਂ ਨੂੰ ਜਗ੍ਹਾ ਦਿੰਦੇ ਹਨ, ਜੋ ਉਨ੍ਹਾਂ ਲਈ ਰਾਜ ਕਰਦੇ ਹਨ, ਉਨ੍ਹਾਂ ਉੱਤੇ ਨਹੀਂ। ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਰਕਾਰ ਨੇ ਹੁਣ ਤੱਕ ਦੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਕਾਰਡ ਲਈ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕਰਦਾ ਹਾਂ। ਇਹ ਅਹਿਮ ਤੇ ਲੋਕ-ਪੱਖੀ ਯੋਜਨਾ ਹੈ, ਜਿਸਦਾ ਉਦੇਸ਼ ਨਕਦ ਰਹਿਤ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਸ ਵਿੱਚ ਸਰਕਾਰੀ ਅਤੇ ਨਿੱਜੀ, ਦੋਵੇਂ ਹਸਪਤਾਲ ਸ਼ਾਮਲ ਹਨ। ਸੂਬੇ ਵਿੱਚ ਰਹਿਣ ਵਾਲੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਹੋਵੇਗਾ।

ਮੈਂ ਅਰਦਾਸ ਕਰਦਾ ਹਾਂ ਕਿ ਪੰਜਾਬ ਦੇ ਕਿਸੇ ਬਾਸ਼ਿੰਦੇ ਨੂੰ ਬਿਮਾਰੀ ਦੀ ਸਥਿਤੀ ’ਚੋਂ ਕਦੇ ਨਾ ਲੰਘਣਾ ਪਵੇ ਅਤੇ ਹਰ ਕੋਈ ਸਿਹਤਮੰਦ ਰਹੇ, ਪਰ ਜੇਕਰ ਅਜਿਹਾ ਹੁੰਦਾ ਹੈ ਤਾਂ ਰਾਜ ਸਰਕਾਰ ਲੋਕਾਂ ਦੇ ਇਲਾਜ ਲਈ ਉਨ੍ਹਾਂ ਦੇ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ। ਮਲੇਰਕੋਟਲਾ ਦੇ ਲੋਕਾਂ ਵੱਲੋਂ ਏਨਾ ਜ਼ਿਆਦਾ ਪਿਆਰ ਦਿੱਤਾ ਗਿਆ ਹੈ ਕਿ ਇਸ ਦਾ ਕਰਜ਼ਾ ਕਈ ਜਨਮਾਂ ਵਿੱਚ ਵੀ ਨਹੀਂ ਉਤਾਰਿਆ ਕੀਤਾ ਜਾ ਸਕਦਾ। ਇਸ ਪਿਆਰ ਦੀ ਕੀਮਤ ਸਿਰਫ਼ ਉਹੀ ਸਮਝ ਸਕਦਾ ਹੈ ਜਿਸਨੂੰ ਇਹ ਮਿਲਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੀ ਧਰਤੀ ਬਹੁਤ ਜ਼ਰਖੇਜ਼ ਹੈ, ਅਤੇ ਇੱਥੇ ਜੋ ਬੀਜ ਵੀ ਬੀਜਿਆ ਜਾਂਦਾ ਹੈ ਉਹ ਉੱਗ ਆਉਂਦਾ ਹੈ। ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਪੈਗੰਬਰਾਂ ਦੀ ਇਸ ਪਵਿੱਤਰ ਧਰਤੀ ’ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰੇਗਾ।”

ਉਨ੍ਹਾਂ ਅੱਗੇ ਕਿਹਾ, ‘‘ਇਹ ਮੁਬਾਰਕ ਮਹੀਨਾ ਉਸ ਸਮੇਂ ਨੂੰ ਦਰਸਾਉਂਦਾ ਹੈ ਜਦੋਂ ਇਲਾਹੀ ਹੁਕਮ ਨਾਲ, ਪਵਿੱਤਰ ਕੁਰਾਨ ਮਨੁੱਖਤਾ ਨੂੰ ਬਖਸ਼ੀ ਗਈ ਸੀ। ਅਸੀਂ ਸਾਰੇ ਇਕੱਠੇ ਹੋ ਕੇ ਹਰੇਕ ਧਰਮ ਦੇ ਤਿਉਹਾਰਾਂ ਅਤੇ ਧਾਰਮਿਕ ਸਮਾਗਮਾਂ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹਾਂ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਵੱਖ-ਵੱਖ ਭਾਸ਼ਾਵਾਂ, ਉਪ-ਭਾਸ਼ਾਵਾਂ ਅਤੇ ਸੱਭਿਆਚਾਰ ਹਨ, ਜੋ ਇਸ ਨੂੰ ਅਨੇਕਤਾ ਵਿੱਚ ਏਕਤਾ ਦੀ ਇੱਕ ਵਿਲੱਖਣ ਉਦਾਹਰਣ ਵਜੋਂ ਪੇਸ਼ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਮਹਾਨ ਅਧਿਆਤਮਿਕ ਰਹਿਬਰਾਂ ਨੇ ਸਮੁੱਚੇ ਵਿਸ਼ਵ ਨੂੰ ਸ਼ਾਂਤੀ, ਸਦਭਾਵਨਾ, ਏਕਤਾ, ਭਾਈਚਾਰੇ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਅਸੀਂ ਹਰ ਰੋਜ਼ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਾਂ ਅਤੇ ਸਾਰਿਆਂ ਦੀ ਖੁਸ਼ਹਾਲੀ ਮੰਗਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ।

ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਵੱਲੋਂ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਏਕਤਾ ਦੀ ਰਵਾਇਤ ਜਾਰੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਭਵਿੱਖ ਵਿੱਚ ਇਸ ਨੂੰ ਸੁਰੱਖਿਅਤ ਰੱਖਣ ਲਈ ਹਮੇਸ਼ਾ ਵਚਨਬੱਧ ਰਹੇਗੀ।