Talwandi Sabo Shri Guru Ravidas Ji Maharaj - Azad Soch

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ
*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ*

*ਅਗਲੇ ਸਾਲ 20 ਫਰਵਰੀ, 2027 ਤੱਕ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਹੋਣਗੇ-ਭਗਵੰਤ ਸਿੰਘ ਮਾਨ*

*ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿੱਚ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਣੇਗਾ-ਭਗਵੰਤ ਸਿੰਘ ਮਾਨ*

*ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦੇਵਾਂਗੇ, ਸੰਤ ਸਮਾਜ ਜੋ ਵੀ ਆਦੇਸ਼ ਦੇਣਗੇ, ਪੂਰਾ ਕਰਾਂਗੇ-ਭਗਵੰਤ ਸਿੰਘ ਮਾਨ*

*ਸਿੱਖਿਆ ਤੇ ਸਿਹਤ ਸਾਡੀ ਤਰਜੀਹ, ਇਕ ਪਾਸੇ ਸ਼ਾਨਦਾਰ ਸਕੂਲ ਬਣਾ ਰਹੇ ਹਾਂ ਅਤੇ ਦੂਜੇ ਪਾਸੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇ ਰਹੇ ਹਾਂ-ਭਗਵੰਤ ਸਿੰਘ ਮਾਨ*

*ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸਾਨੂੰ ਏਨੀ ਤਾਕਤ ਦੇਵੇ ਕਿ ‘ਆਪ’ ਸਰਕਾਰ ਦਾ ਹਰੇਕ ਫੈਸਲਾ ਲੋਕਾਂ ਦੇ ਭਲੇ ਲਈ ਹੋਵੇ-ਭਗਵੰਤ ਸਿੰਘ ਮਾਨ*

*ਖੁਰਾਲਗੜ੍ਹ, 6 ਫਰਵਰੀ 2026* ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੰਤ ਸਮਾਜ ਦੇ ਸਾਰੇ ਆਦੇਸ਼ ਪੂਰੀ ਤਰ੍ਹਾਂ ਲਾਗੂ ਕੀਤੇ ਜਾਣਗੇ। ਸਾਲ ਭਰ ਚੱਲਣ ਵਾਲੇ ਪ੍ਰੋਗਰਾਮ 'ਆਪ' ਸਰਕਾਰ ਦੇ ਸ਼ਾਸਨ ਦੇ ਅਨੁਕੂਲ ਹੋਣਗੇ ਜੋ ਸਿੱਖਿਆ ਸੁਧਾਰਾਂ ਨੂੰ ਤਰਜੀਹ ਦਿੰਦਾ ਹੈ, 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਨਾਲ ਜਨਤਕ ਸਿਹਤ ਸੰਭਾਲ ਦਾ ਵਿਸਤਾਰ ਕਰਦਾ ਹੈ ਅਤੇ ਲੋਕ ਭਲਾਈ ਤੇ ਅਧਾਰਿਤ ਫੈਸਲੇ ਲੈਂਦਾ ਹੈ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਵਧਾਈ ਦਿੱਤੀ ਅਤੇ ਕਿਹਾ, "ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਸਾਡਾ ਸਮੂਹਿਕ ਫਰਜ਼ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰੇਕ ਤਰ੍ਹਾਂ ਦੇ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ।"ਸੰਗਤ ਵਿੱਚ ਹਾਜ਼ਰੀ ਲਵਾ ਕੇ ਆਪਣੇ ਆਪ ਨੂੰ ਭਾਗਾਂ ਵਾਲਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ "ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ਉਤੇ ਮਨਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।"

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ ਨੂੰ ਲੜੀਵਾਰ ਸਮਾਗਮ ਕਰਕੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਵਿਆਪਕ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਪਾਵਨ ਧਰਤੀ ਨਾਲ ਜੁੜ ਕੇ ਸੁਭਾਗਾ ਮਹਿਸੂਸ ਕਰਦੇ ਹਨ ਕਿਉਂਕਿ ਗੁਰੂ ਜੀ ਨੇ ਇੱਥੇ ਚਾਰ ਸਾਲ ਤੋਂ ਵੱਧ ਸਮਾਂ ਰਹਿ ਕੇ ਭਗਤੀ ਕੀਤੀ ਅਤੇ ਬਰਾਬਰਤਾ ਦਾ ਸੰਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਖੋਜ ਲਈ ਚੇਅਰਾਂ ਸਥਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਤ ਸਮਾਜ ਦੀ ਅਗਵਾਈ ਹੇਠ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਮਾਗਮ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਆਪਣੇ ਜੀਵਨ ਵਿੱਚ ਸੁਭਾਗ ਹਾਸਲ ਹੋਇਆ ਹੈ।

ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਅਣਥੱਕ ਮਿਹਨਤ ਕਰਨ ਦਾ ਪ੍ਰਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਅਨੁਸਾਰ ਉਹ ਇਹ ਭਾਵਨਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਲੋਕ ਭਲਾਈ ਦੀਆਂ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਲਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ 'ਤੇ ਅਧਾਰਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲਾ ਸਮਾਜ ਸਿਰਜਣ ਵੱਲ ਸੇਧਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਮਹਾਨ ਅਧਿਆਤਮਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਜੀਵਨ ਜਿਊਣ ਦਾ ਸਹੀ ਰਸਤਾ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਇਹ 'ਪ੍ਰਕਾਸ਼ ਪੁਰਬ' ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਜੀਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਸਥਾਪਿਤ 'ਸਕੂਲ ਆਫ਼ ਐਮੀਨੈਂਸ' ਹੋਣਹਾਰ ਗ਼ਰੀਬ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਸ਼ਰਧਾਲੂਆਂ ਨੂੰ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ-ਬੇਨਤੀ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਸੂਬਾ ਸਰਕਾਰ ਛੇਤੀ ਹੀ ਪੰਜਾਬ ਨੂੰ ਰੰਗਲਾ ਅਤੇ ਪ੍ਰਗਤੀਸ਼ੀਲ ਸੂਬਾ ਬਣਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ 'ਮੁੱਖ ਮੰਤਰੀ ਸਿਹਤ ਯੋਜਨਾ' ਸੂਬੇ ਭਰ ਵਿੱਚ ਲਾਗੂ ਕੀਤੀ ਜਾ ਰਹੀ ਹੈ, ਜੋ ਕਿ ਸੂਬੇ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇੱਕ ਪਰਿਵਾਰ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਜਿਸ ਨੂੰ ਹੁਣ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ ਜਿਸ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਦੁਨੀਆ ਨੂੰ ਮਨੁੱਖਤਾ ਦਾ ਰਾਹ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਦੀ ਬਾਣੀ ਸਮਾਜ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਵ ਪੱਧਰੀ ਯਾਦਗਾਰ ਬਣਾਈ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀ ਸਹੂਲਤਾਂ ਵਾਲੀ ਇਮਾਰਤ, ਬਹੁ-ਪੱਧਰੀ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਦੇ ਪਿੰਡ ਫਰੀਦਪੁਰ ਅਤੇ ਨੌਗਜ਼ਾ ਵਿੱਚ 12 ਏਕੜ ਜ਼ਮੀਨ ਖਰੀਦੀ ਹੈ। ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਅਤਿ-ਆਧੁਨਿਕ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਦਰਸ਼ਨ 'ਤੇ ਵਿਸ਼ਾਲ ਅਧਿਐਨ ਕੇਂਦਰ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਅਤੇ ਸ਼ਰਧਾ ਦੇ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ।

ਆਪਣੇ ਸੰਬੋਧਨ ਵਿੱਚ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਇਸ ਪਵਿੱਤਰ ਧਰਤੀ 'ਤੇ ਆਉਣ ਦਾ ਮੌਕਾ ਮਿਲਣ ‘ਤੇ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ, ਜਿੱਥੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਚਰਨ ਪਾਏ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਇਸ ਧਰਤੀ ਤੋਂ ਮਨੁੱਖਤਾ ਲਈ ਬਰਾਬਰਤਾ ਦਾ ਸੰਦੇਸ਼ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੀ ਸਮਾਜ ਦੇ ਸਾਰੇ ਵਰਗਾਂ ਨੂੰ ਬਰਾਬਰ ਅਧਿਕਾਰ ਪ੍ਰਦਾਨ ਕਰਕੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਾਰਗ 'ਤੇ ਚੱਲ ਰਹੀਆਂ ਹਨ।

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਬਰਾਬਰੀ ਦੇ ਸਿਧਾਂਤ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਹਰੇਕ ਨਾਗਰਿਕ ਨੂੰ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਸਮੁੱਚੇ ਦੇਸ਼ ਨੂੰ ਅਜਿਹੇ ਸੰਕਲਪ ਦੀ ਲੋੜ ਹੈ ਜਿੱਥੇ ਹਰ ਵਿਅਕਤੀ ਨਾਲ ਬਰਾਬਰ ਵਿਵਹਾਰ ਕੀਤਾ ਜਾਵੇ।ਇਸ ਮੌਕੇ ਕਈ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸੰਤ ਸਮਾਜ ਦੀਆਂ ਸਤਿਕਾਰਤ ਸ਼ਖਸੀਅਤਾਂ ਅਤੇ ਹੋਰ ਵੀ ਮੌਜੂਦ ਸਨ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *6 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੀ ਸਮੁੱਚੀ ਕੈਬਨਿਟ ਸੰਗਤ ਨਾਲ ਹਾਜ਼ਰੀ ਭਰੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ* *

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਰਾਜ ਪੱਧਰੀ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ*

*ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਅਤੇ ਸਮਾਜਿਕ ਬੁਰਾਈਆਂ ਖਤਮ ਕਰਨ ਦਾ ਰਾਹ ਦਿਖਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 148 ਕਰੋੜ ਰੁਪਏ ਦੀ ਵਿਸ਼ਵ ਪੱਧਰੀ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਨੂੰ ਪੰਜਾਬ ਸਰਕਾਰ ਦੀ ਨਿਮਾਣੀ ਸ਼ਰਧਾਂਜਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 5 ਫਰਵਰੀ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵੱਧ ਚੜ੍ਹ ਕੇ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਮਾਨਵਤਾ ਦਾ ਰਸਤਾ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਲਾਹੀ ਬਾਣੀ ਨਾਲ ਸਮਾਜ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਵ ਪੱਧਰੀ ਯਾਦਗਾਰ ਬਣਾ ਚੁੱਕੀ ਹੈ , ਜੋ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸਹੂਲਤਾਂ ਨਾਲ ਲੈਸ ਇਮਾਰਤ, ਮਲਟੀਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਇਸ ਤਰ੍ਹਾਂ ਸਮਾਨਤਾਵਾਦੀ ਕਦਰਾਂ-ਕੀਮਤਾਂ ’ਤੇ ਅਧਾਰਤ ਸਮਾਜ ਦੀ ਸਿਰਜਣਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਕੋਈ ਦੁੱਖ ਜਾਂ ਤਕਲੀਫ਼ ਨਾ ਝੱਲਣੀ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ, ਫ਼ਲਸਫ਼ਾ ਅਤੇ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਰੂਹਾਨੀ ਰਹਿਬਰ ਅਤੇ ਮਸੀਹਾ ਹਨ, ਜਿਨ੍ਹਾਂ ਨੇ ਸਾਨੂੰ ਇੱਕ ਨੇਕ ਅਤੇ ਸਦਾਚਾਰਕ ਜੀਵਨ ਜਿਊਣ ਦੀ ਸਿੱਖਿਆ ਦਿੱਤੀ।

*649ਵੇਂ ਪ੍ਰਕਾਸ਼ ਪੁਰਬ ਅਤੇ 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਸੂਬਾ ਪੱਧਰ ਉਤੇ ਵਿਆਪਕ ਪ੍ਰਬੰਧਾਂ ਦੀ ਵਿਵਸਥਾ*

ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ, ਨਾਲ ਹੀ 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਚੱਲਣ ਵਾਲੀਆਂ ਸੂਬਾ ਪੱਧਰੀ ਤਿਆਰੀਆਂ ਸ਼ੁਰੂ ਕੀਤੀਆਂ ਹਨ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਸੰਤਾਂ, ਅਧਿਆਤਮਿਕ ਆਗੂਆਂ, ਕੈਬਨਿਟ ਮੰਤਰੀਆਂ, ਡਿਪਟੀ ਸਪੀਕਰ ਅਤੇ ਹੋਰ ਪਤਵੰਤਿਆਂ ਦੀ ਵੱਡੀ ਪੱਧਰ 'ਤੇ ਸ਼ਮੂਲੀਅਤ ਹੋਵੇਗੀ ਅਤੇ 6 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਮਾਪਤੀ ਹੋਵੇਗੀ।

ਭਗਵੰਤ ਮਾਨ ਸਰਕਾਰ ਨੇ ਸੰਗਤ ਦੀ ਸਹੂਲਤ ਲਈ ਵਿਆਪਕ ਸਹੂਲਤਾਂ ਅਤੇ ਨਿਰਵਿਘਨ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ, ਨਾਲ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪੰਜਾਬ ਦੇ ਹਰ ਪਿੰਡ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਜਾਣ ਵਾਲੇ ਪ੍ਰੋਗਰਾਮ ਸ਼ੁਰੂ ਕਰਕੇ ਲੜੀਵਾਰ ਸਮਾਗਮ ਆਰੰਭੇ ਹਨ। ਗੁਰੂ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਬਰਾਬਰੀ , ਭਾਈਚਾਰਕ ਸਾਂਝ ਅਤੇ ਮਨੁੱਖਤਾ ਪ੍ਰਤੀ ਸਦੀਵੀ ਸੰਦੇਸ਼ ਦੇ ਪਸਾਰ ਲਈ ਸਾਲ ਭਰ ਵਿਦਿਅਕ, ਸੱਭਿਆਚਾਰਕ ਅਤੇ ਸਮਾਜਿਕ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ
*ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ*

*ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਤਿਹਾਸਕ ਸਮਾਗਮ ਦੌਰਾਨ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ*

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਭਗਵੰਤ ਸਿੰਘ ਮਾਨ ਵਚਨਬੱਧ-ਹਰਪਾਲ ਸਿੰਘ ਚੀਮਾ*

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਨੇ ਸਾਲ ਭਰ ਚੱਲਣ ਵਾਲੇ ਸੂਬਾ ਪੱਧਰੀ ਸਮਾਗਮ ਉਲੀਕੇ-ਹਰਪਾਲ ਸਿੰਘ ਚੀਮਾ*

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ-ਹਰਪਾਲ ਸਿੰਘ ਚੀਮਾ*

* *ਖੁਰਾਲਗੜ੍ਹ, 6 ਫਰਵਰੀ 2026* ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ 'ਤੇ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।

ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਨੇ ਇਨ੍ਹਾਂ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਣਗੇ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਹੈ, ਜੋ ਅੱਜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਦੇਸ਼-ਦੁਨੀਆ ਦੇ ਹਰ ਕੋਨੇ ਵਿੱਚ ਪਹੁੰਚਾਇਆ ਜਾਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਸਮਾਗਮਾਂ ਲਈ ਕੈਬਨਿਟ ਸਬ-ਕਮੇਟੀ ਬਣਾਈ ਹੈ, ਜਿਸ ਦੀ ਅਗਵਾਈ ਉਨ੍ਹਾਂ ਨੂੰ ਸੌਂਪੀ ਗਈ ਅਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ਵਿੱਚ ਸਥਿਤ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਨੇ ਸੰਗਤੀ ਰੂਪ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੁੱਖ ਮੰਤਰੀ ਅਤੇ ਕੈਬਨਿਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ 'ਤੇ ਵੀ ਮੱਥਾ ਟੇਕਿਆ।

ਬਹੁਜਨ ਸਮਾਜ ਪਾਰਟੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ
Patiala,25 April,2024,(Azad Soch News):- ਬਹੁਜਨ ਸਮਾਜ ਪਾਰਟੀ ਪੰਜਾਬ (Bahujan Samaj Party Punjab) ਵੱਲੋਂ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (Fatehgarh Sahib) ਅਤੇ ਲੋਕ ਸਭਾ ਹਲਕਾ ਬਠਿੰਡਾ (Bathinda) ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ,ਬਸਪਾ ਦੇ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਉਮੀਦਵਾਰ ਹੋਣਗੇ,ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ (Jasvir Singh Gari) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਸ੍ਰੀ ਲਖਵੀਰ ਸਿੰਘ ਨਿੱਕਾ ਮੌਜੂਦਾ ਜ਼ਿਲ੍ਹਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ,ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ, ਜਿਨ੍ਹਾਂ ਨੇ ਮੋਹਰਲੀ ਕਤਾਰ ਖੜ੍ਹੇ ਹੋ ਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ (Talwandi Sabo Shri Guru Ravidas Ji Maharaj) ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ,ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਸ਼੍ਰੀ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ (Lok Sabha Fatehgarh Sahib) ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ।