Baljit pannu - Azad Soch

ਇਸ ਕਵਰੇਜ ਨਾਲ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਬਿਨਾਂ ਕਿਸੇ ਝਿਜਕ ਦੇ ਇਲਾਜ ਕਰਵਾ ਸਕਦੇ ਹਨ: ਡਾ. ਬਲਬੀਰ ਸਿੰਘ
*ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ*

*ਇਸ ਕਵਰੇਜ ਨਾਲ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਬਿਨਾਂ ਕਿਸੇ ਝਿਜਕ ਦੇ ਇਲਾਜ ਕਰਵਾ ਸਕਦੇ ਹਨ: ਡਾ. ਬਲਬੀਰ ਸਿੰਘ*

* *ਪਟਿਆਲਾ, 4 ਅਪ੍ਰੈਲ 2026*  ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣ ਵਾਲੇ ਇਸ ਕਾਮਾ ਵਰਗ ਲਈ ਸਿਹਤ ਸੰਭਾਲ ਪਹੁੰਚ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਘਾਟ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ।

ਬੱਸ ਡਰਾਈਵਰਾਂ, ਆਟੋ-ਰਿਕਸ਼ਾ ਚਾਲਕਾਂ, ਟੈਕਸੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੌਕੇ 'ਤੇ ਹੀ ਰਜਿਸਟਰ (ਐਨਰੋਲ) ਕੀਤਾ ਗਿਆ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਪੰਜਾਬ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਵਾਲੇ ਇਹ ਲੋਕ ਹੁਣ ਸਮੇਂ ਸਿਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਪਿੱਛੇ ਨਾ ਰਹਿ ਜਾਣ।

ਦੋ ਦਿਨਾਂ ਦੇ ਦੌਰਾਨ, ਪੀ.ਆਰ.ਟੀ.ਸੀ. (PRTC) ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਕਈ ਵਿਅਕਤੀਆਂ ਨੂੰ ਰਜਿਸਟਰ ਕੀਤਾ ਗਿਆ ਅਤੇ ਮੌਕੇ 'ਤੇ ਹੀ ਸਿਹਤ ਕਾਰਡ ਜਾਰੀ ਕੀਤੇ ਗਏ। ਹਰੇਕ ਕਾਰਡ ਪ੍ਰਤੀ ਪਰਿਵਾਰ ਪ੍ਰਤੀ ਸਾਲ ₹੧੦ ਲੱਖ ਤੱਕ ਦੇ ਨਕਦੀ-ਰਹਿਤ (cashless) ਇਲਾਜ ਦੀ ਸਹੂਲਤ ਦਿੰਦਾ ਹੈ। ਇਹ ਉਨ੍ਹਾਂ ਮੁਲਾਜ਼ਮਾਂ ਨੂੰ ਮਹੱਤਵਪੂਰਨ ਵਿੱਤੀ ਸੁਰੱਖਿਆ ਪ੍ਰਦਾਨ ਕਰਦਾ ਹੈ ਜੋ ਅਕਸਰ ਅਨਿਯਮਿਤ ਆਮਦਨ, ਕੰਮ ਦੇ ਲੰਬੇ ਘੰਟੇ ਅਤੇ ਆਪਣੇ ਕਿੱਤੇ ਦੇ ਸਰੀਰਕ ਤਣਾਅ ਕਾਰਨ ਇਲਾਜ ਵਿੱਚ ਦੇਰੀ ਕਰਦੇ ਹਨ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅਧੀਨ ਲਿਆਉਣਾ ਇੱਕ ਅਹਿਮ ਕਦਮ ਹੈ, ਕਿਉਂਕਿ ਉਹ ਲਗਾਤਾਰ ਸਫ਼ਰ ਵਿੱਚ ਰਹਿੰਦੇ ਹਨ ਅਤੇ ਅਕਸਰ ਇਲਾਜ ਵਿੱਚ ਦੇਰੀ ਕਰਦੇ ਹਨ। ਇਸ ਕਵਰੇਜ ਦੇ ਨਾਲ, ਉਹ ਅਤੇ ਉਨ੍ਹਾਂ ਦੇ ਪਰਿਵਾਰ ਹੁਣ ਬਿਨਾਂ ਕਿਸੇ ਝਿਜਕ ਦੇ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਲੋੜ ਪੈਣ 'ਤੇ ਸਿਸਟਮ ਉਨ੍ਹਾਂ ਦੀ ਮਦਦ ਕਰੇਗਾ।”

ਪੀ.ਆਰ.ਟੀ.ਸੀ. (PRTC) ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ, “ਸਾਡੇ ਟ੍ਰਾਂਸਪੋਰਟ ਮੁਲਾਜ਼ਮਾਂ ਪੰਜਾਬ ਨੂੰ ਜੋੜ ਕੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਵੀ ਉਨਾ ਹੀ ਮਹੱਤਵਪੂਰਨ ਹੈ। ਇਹ ਕੈਂਪ ਸਿਹਤ ਸਹੂਲਤਾਂ ਤੱਕ ਪਹੁੰਚ ਨੂੰ ਸਰਲ ਬਣਾਉਂਦਾ ਹੈ ਅਤੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੇ ਕੰਮ ਵਿੱਚ ਵਿਘਨ ਪਾਏ ਬਿਨਾਂ ਇਸ ਯੋਜਨਾ ਦੇ ਦਾਇਰੇ ਵਿੱਚ ਆਉਣ ਦੀ ਇਜਾਜ਼ਤ ਦਿੰਦਾ ਹੈ।”

ਆਪ (AAP) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੋਟ ਕੀਤਾ ਕਿ ਇਸ ਵੱਡੀ ਸ਼ਮੂਲੀਅਤ ਨੇ ਟ੍ਰਾਂਸਪੋਰਟ ਮੁਲਾਜ਼ਮਾਂ ਵਿੱਚ ਯੋਜਨਾ ਪ੍ਰਤੀ ਵਧਦੇ ਭਰੋਸੇ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ, “ਉਹ ਇਸ ਲਈ ਅੱਗੇ ਆ ਰਹੇ ਹਨ ਕਿਉਂਕਿ ਉਹ ਆਪਣੀ ਜ਼ਿੰਦਗੀ ਵਿੱਚ ਇਸਦਾ ਪ੍ਰਭਾਵ ਦੇਖ ਸਕਦੇ ਹਨ- ਸਰਕਾਰੀ ਅੰਕੜਿਆਂ ਵਿੱਚ ਨਹੀਂ, ਸਗੋਂ ਸੜਕਾਂ 'ਤੇ ਅਤੇ ਆਪਣੇ ਪਰਿਵਾਰਾਂ ਵਿੱਚ। ਉਨ੍ਹਾਂ ਮੁਲਾਜ਼ਮਾਂ ਲਈ ਜਿਨ੍ਹਾਂ ਨੇ ਸਾਲਾਂ ਤੋਂ ਬਿਨਾਂ ਕਿਸੇ ਭਰੋਸੇਮੰਦ ਸਿਹਤ ਕਵਰ ਦੇ ਗੁਜ਼ਾਰੇ ਹਨ, ਇਹ ਭਰੋਸਾ ਸਭ ਕੁਝ ਬਦਲ ਦਿੰਦਾ ਹੈ। ਇਹ ਸਿਹਤ ਸਹੂਲਤਾਂ ਨੂੰ ਸਹੀ ਅਰਥਾਂ ਵਿੱਚ ਪਹੁੰਚਯੋਗ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਵਿੱਚ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।”

ਕੈਂਪ ਦੌਰਾਨ ਇੱਕ ਖਾਸ ਮਾਮਲੇ ਵਿੱਚ, ੬੩ ਸਾਲਾ ਨੇਤਰਹੀਣ ਸੀਨੀਅਰ ਨਾਗਰਿਕ ਅਤੇ ਸਾਬਕਾ ਪੀ.ਆਰ.ਟੀ.ਸੀ. ਮੁਲਾਜ਼ਮ , ਮਹਿੰਦਰ ਸਿੰਘ ਨੂੰ ਇਸ ਯੋਜਨਾ ਦੇ ਤਹਿਤ ਰਜਿਸਟਰ ਕੀਤਾ ਗਿਆ। ਇਹ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਕਿਵੇਂ ਇਹ ਜ਼ਮੀਨੀ ਮਾਡਲ ਉਨ੍ਹਾਂ ਵਿਅਕਤੀਆਂ ਤੱਕ ਪਹੁੰਚ ਰਿਹਾ ਹੈ ਜੋ ਸੁਤੰਤਰ ਤੌਰ 'ਤੇ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਸਭ ਤੋਂ ਵੱਡੀਆਂ ਰੁਕਾਵਟਾਂ ਦਾ ਸਾਹਮਣਾ ਕਰਦੇ ਹਨ।

ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸ਼ਾਮਲ ਕਰਨਾ ਇਸ ਯੋਜਨਾ ਦੇ ਦਾਇਰੇ ਵਿੱਚ ਇੱਕ ਮਹੱਤਵਪੂਰਨ ਵਿਸਤਾਰ ਹੈ, ਜੋ ਸੰਗਠਿਤ ਅਤੇ ਅਰਧ-ਸੰਗਠਿਤ ਦੋਵਾਂ ਕਾਮਾ ਵਰਗਾਂ ਨੂੰ ਵਿਆਪਕ ਸਿਹਤ ਕਵਰੇਜ ਦੇ ਅਧੀਨ ਲਿਆਉਂਦਾ ਹੈ।

ਇਹ ਪਹਿਲਕਦਮੀ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਤੇਜ਼ੀ ਨਾਲ ਵਧ ਰਹੇ ਪਸਾਰ 'ਤੇ ਅਧਾਰਤ ਹੈ। ਹੁਣ ਤੱਕ ੩੦ ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਜ਼ਾਨਾ ੫੦,੦੦੦ ਤੋਂ ਵੱਧ ਨਿਵਾਸੀ ਰਜਿਸਟਰ ਹੋ ਰਹੇ ਹਨ। ਪੰਜਾਬ ਸਰਕਾਰ ਨੇ ਇਸ ਯੋਜਨਾ ਦੀ ਪਹੁੰਚ ਅਤੇ ਸਮਰੱਥਾ ਨੂੰ ਵਧਾਉਣ ਲਈ ੨੦੨੬–੨੭ ਦੇ ਬਜਟ ਵਿੱਚ ੨,੦੦੦ ਕਰੋੜ ਰੁਪਏ ਦਾ ਪ੍ਰਬੰਧ ਕਰਕੇ ਇਸ ਪ੍ਰੋਗਰਾਮ ਨੂੰ ਹੋਰ ਮਜ਼ਬੂਤ ​​ਕੀਤਾ ਹੈ।

ਭਗਵੰਤ ਮਾਨ ਸਰਕਾਰ ਨਿਵਾਸੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ ਕਿ ਉਹ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦੀ-ਰਹਿਤ ਇਲਾਜ ਦੇ ਲਾਭ ਲੈਣ ਲਈ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਕੈਂਪਾਂ ਰਾਹੀਂ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ।

ਪੰਜਾਬ ਦੀ ਜਨਤਾ 2007-2017 ਦਾ ਕਾਲਾ ਦੌਰ ਭੁੱਲੀ ਨਹੀਂ ਹੈ, ਸੁਖਬੀਰ ਬਾਦਲ ਦੇ 'ਆਪ' 'ਤੇ ਲਾਏ ਦੋਸ਼ ਬੇਬੁਨਿਆਦ ਹਨ: ਪੰਨੂ
*ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ*

*ਪੰਨੂ ਦਾ ਸੁਖਬੀਰ ਬਾਦਲ ਨੂੰ ਸਵਾਲ- ਜਦੋਂ ਨਕੋਦਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਦੀ ਘਟਨਾ ਹੋਈ, ਉਦੋਂ ਪੰਜਾਬ ਵਿੱਚ ਕਿਸ ਦੀ ਸਰਕਾਰ ਸੀ?*

*ਸੁਖਬੀਰ ਬਾਦਲ ਸ਼ਾਇਦ ਭੁੱਲ ਗਏ ਹਨ ਕਿ ਉਹ ਖੁਦ ਬੇਅਦਬੀ ਨਾਲ ਜੁੜੇ ਮਾਮਲੇ ਵਿੱਚ ਜ਼ਮਾਨਤ 'ਤੇ ਬਾਹਰ ਹਨ: ਪੰਨੂ*

*ਪੰਜਾਬ ਦੀ ਜਨਤਾ 2007-2017 ਦਾ ਕਾਲਾ ਦੌਰ ਭੁੱਲੀ ਨਹੀਂ ਹੈ, ਸੁਖਬੀਰ ਬਾਦਲ ਦੇ 'ਆਪ' 'ਤੇ ਲਾਏ ਦੋਸ਼ ਬੇਬੁਨਿਆਦ ਹਨ: ਪੰਨੂ*

ਚੰਡੀਗੜ੍ਹ, 20 ਮਾਰਚ,2026:-  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਦੀਆਂ ਘਟਨਾਵਾਂ ਲਈ 'ਆਪ' ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀ ਸਿਆਸੀ ਜ਼ਮੀਨ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਇਹ ਭੁੱਲ ਗਏ ਹਨ ਕਿ ਪੰਜਾਬ ਦੀ ਜਨਤਾ ਉਨ੍ਹਾਂ ਦੀ ਅਸਲੀਅਤ ਤੋਂ ਚੰਗੀ ਤਰ੍ਹਾਂ ਵਾਕਿਫ ਹੈ।

ਬਲਤੇਜ ਪੰਨੂ ਨੇ ਸੁਖਬੀਰ ਬਾਦਲ ਦੀ ਯਾਦਾਸ਼ਤ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਕਹਿ ਰਹੇ ਹਨ ਕਿ 'ਆਪ' ਦੇ ਆਉਣ ਤੋਂ ਬਾਅਦ ਪੰਜਾਬ ਵਿੱਚ ਬੇਅਦਬੀ ਸ਼ੁਰੂ ਹੋਈ। ਸ਼ਾਇਦ ਉਹ ਭੁੱਲ ਗਏ ਹਨ ਕਿ 1986 ਵਿੱਚ ਜਦੋਂ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਇਨਸਾਫ਼ ਮੰਗ ਰਹੇ 4 ਨੌਜਵਾਨ ਸ਼ਹੀਦ ਹੋਏ, ਉਦੋਂ ਪੰਜਾਬ ਵਿੱਚ ਕਿਸ ਦੀ ਸਰਕਾਰ ਸੀ? ਕੀ ਉਦੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਸੀ? ਪੰਜਾਬ ਦੇ ਲੋਕ ਭੁੱਲੇ ਨਹੀਂ ਹਨ ਕਿ ਉਸ ਖ਼ੂਨੀ ਮੰਜ਼ਰ ਦੇ ਪਿੱਛੇ ਕਿਹੜੀਆਂ ਤਾਕਤਾਂ ਸਨ।

ਪੰਨੂ ਨੇ 2015 ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਪੁੱਛਿਆ ਕਿ ਜੂਨ 2015 ਵਿੱਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਇਆ, ਉਦੋਂ ਸੱਤਾ ਵਿੱਚ ਕੌਣ ਸੀ? ਜੂਨ ਵਿੱਚ ਚੋਰੀ ਹੋਈ ਬੀੜ ਦੀ ਬੇਅਦਬੀ ਅਕਤੂਬਰ 2015 ਵਿੱਚ ਕੀਤੀ ਗਈ। ਇਸ ਪੂਰੇ ਦੌਰ ਵਿੱਚ ਪੰਜਾਬ ਦੀ ਸੱਤਾ 'ਤੇ ਬਾਦਲ ਪਰਿਵਾਰ ਦਾ ਕਬਜ਼ਾ ਸੀ। ਕੀ ਉਸ ਵੇਲੇ ਪੰਜਾਬ ਵਿੱਚ 'ਆਪ' ਦੀ ਸਰਕਾਰ ਸੀ? ਸੱਚ ਤਾਂ ਇਹ ਹੈ ਕਿ ਤੁਹਾਡੀ ਸਰਕਾਰ ਨੇ ਹੀ ਦੋਸ਼ੀਆਂ ਨੂੰ ਸਰਪ੍ਰਸਤੀ ਦਿੱਤੀ।

ਪੰਨੂ ਨੇ ਅੱਗੇ ਕਿਹਾ ਕਿ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਨੇ ਬਰਬਰਤਾ ਕੀਤੀ ਅਤੇ ਬਹਿਬਲ ਕਲਾਂ ਵਿੱਚ ਗੋਲੀਬਾਰੀ ਦੌਰਾਨ ਦੋ ਨਿਰਦੋਸ਼ ਸਿੱਖ ਸ਼ਹੀਦ ਹੋਏ। ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ ਸਪੱਸ਼ਟ ਤੌਰ 'ਤੇ ਇਸ਼ਾਰਾ ਕਰਦੀਆਂ ਹਨ ਕਿ ਇਨ੍ਹਾਂ ਘਟਨਾਵਾਂ ਦੇ ਪਿੱਛੇ ਅਸਲੀ ਚਿਹਰੇ ਕੌਣ ਸਨ। ਅੱਜ ਸੁਖਬੀਰ ਸਿੰਘ ਬਾਦਲ ਖੁਦ ਕੋਟਕਪੂਰਾ ਮਾਮਲੇ ਵਿੱਚ ਜ਼ਮਾਨਤ 'ਤੇ ਬਾਹਰ ਹਨ। ਉਨ੍ਹਾਂ ਦੇ ਨਾਲ ਸੁਮੇਧ ਸੈਣੀ, ਚਰਨਜੀਤ ਸ਼ਰਮਾ ਅਤੇ ਉਮਰਾਨੰਗਲ ਵਰਗੇ ਲੋਕ ਵੀ ਜ਼ਮਾਨਤ 'ਤੇ ਹਨ, ਜੋ ਇਨ੍ਹਾਂ ਦੇ ਸ਼ਾਸਨਕਾਲ ਦੇ ਕਾਲੇ ਕਾਰਨਾਮਿਆਂ ਦੀ ਗਵਾਹੀ ਦਿੰਦੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ 2007 ਤੋਂ 2017 ਤੱਕ ਦਾ ਅਕਾਲੀ ਦਲ ਦਾ ਸ਼ਾਸਨ ਪੰਜਾਬ ਦੇ ਇਤਿਹਾਸ ਦਾ ਕਾਲਾ ਅਧਿਆਇ ਹੈ। ਪੰਜਾਬ ਨੂੰ ਨਸ਼ੇ, ਭ੍ਰਿਸ਼ਟਾਚਾਰ ਅਤੇ ਬੇਅਦਬੀ ਦੇ ਕਾਲੇ ਦੌਰ ਵਿੱਚ ਧੱਕਣ ਦੇ ਪਿੱਛੇ ਕੋਈ ਹੋਰ ਨਹੀਂ, ਸਗੋਂ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਹੀ ਹੈ। ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਲਈ ਹੁਣ ਉਹ 'ਆਪ' 'ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ, ਪਰ ਪੰਜਾਬ ਦੀ ਜਨਤਾ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ।

ਪੰਜਾਬ ਵਿੱਚ ਨਹਿਰੀ ਪਾਣੀ ਵਿੱਚ ਇਤਿਹਾਸਕ ਸੁਧਾਰ ਹੋਇਆ, ਗ੍ਰਾਫ 22% ਤੋਂ ਵਧ ਕੇ 78% ਤੱਕ ਪਹੁੰਚਿਆ
*ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ 'ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ*

*70 ਸਾਲਾਂ ਤੱਕ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੇ ਹੱਕਾਂ ਨੂੰ ਸਿਰਫ਼ ਗਿਰਵੀ ਰੱਖਿਆ: ਪੰਨੂ*

*ਪੰਨੂ ਦਾ ਜਾਖੜ 'ਤੇ ਹਮਲਾ: ਜਾਖੜ ਸਾਹਿਬ ਇਸ ਨੂੰ ਮੁੱਖ ਮੰਤਰੀ ਮਾਨ ਦੇ ਦਾਅਵੇ ਨੂੰ 'ਸ਼ਗੂਫ਼ਾ' ਦੱਸ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ*

*ਪੰਜਾਬ ਨੂੰ ਜਿਨ੍ਹਾਂ ਰਵਾਇਤੀ ਪਾਰਟੀਆਂ ਨੇ ਬੰਜਰ ਹੋਣ ਦੇ ਕੰਢੇ ਛੱਡ ਦਿੱਤਾ ਸੀ, ਉਸ ਨੂੰ ਮਾਨ ਸਰਕਾਰ ਨੇ ਮਹਿਜ਼ 4 ਸਾਲਾਂ ਵਿੱਚ ਮੁੜ ਸੁਰਜੀਤ ਕੀਤਾ: ਪੰਨੂ*

*ਪੰਜਾਬ ਵਿੱਚ ਨਹਿਰੀ ਪਾਣੀ ਵਿੱਚ ਇਤਿਹਾਸਕ ਸੁਧਾਰ ਹੋਇਆ, ਗ੍ਰਾਫ 22% ਤੋਂ ਵਧ ਕੇ 78% ਤੱਕ ਪਹੁੰਚਿਆ*

*ਚੰਡੀਗੜ੍ਹ, 19 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਮਾਨ ਨੇ ਤੱਥਾਂ ਸਮੇਤ ਇਹ ਸਬੂਤ ਪੇਸ਼ ਕੀਤਾ ਹੈ ਕਿ 1920 ਦੇ ਸਮਝੌਤੇ ਤਹਿਤ ਰਾਜਸਥਾਨ ਨੂੰ ਮਿਲਣ ਵਾਲੇ ਪਾਣੀ ਦੇ ਬਦਲੇ ਪੰਜਾਬ ਦਾ 1,44,000 ਕਰੋੜ ਰੁਪਏ ਬਕਾਇਆ ਹੈ, ਉਦੋਂ ਤੋਂ 70 ਸਾਲ ਰਾਜ ਕਰਨ ਵਾਲੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਹੁਣ ਚੁੱਪ ਕਿਉਂ ਹਨ? ਇਨ੍ਹਾਂ ਪਾਰਟੀਆਂ ਕੋਲ ਜਨਤਾ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ।

ਬਲਤੇਜ ਪੰਨੂ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਜਾਖੜ ਸਾਹਿਬ ਇਸ ਨੂੰ 'ਸ਼ਗੂਫ਼ਾ' ਦੱਸ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਜਾਖੜ ਸਾਹਿਬ, ਜਿਸ ਕਾਂਗਰਸ ਪਾਰਟੀ ਵਿੱਚ ਤੁਸੀਂ ਪਹਿਲਾਂ ਸੀ, ਅੱਜ ਉਹੀ ਲੋਕ ਤੁਹਾਡੇ ਨਾਲ ਭਾਜਪਾ ਵਿੱਚ ਬੈਠੇ ਹਨ ਜਿਨ੍ਹਾਂ ਨੇ ਕਦੇ ਸੋਨੇ ਦੀ ਕਹੀ ਅਤੇ ਚਾਂਦੀ ਦੀ ਟੋਕਰੀ ਲੈ ਕੇ ਪੰਜਾਬ ਦੀ ਹਿੱਕ 'ਤੇ ਨਹਿਰਾਂ ਪਟਵਾਈਆਂ ਸਨ ਅਤੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਲੁਟਾਇਆ ਸੀ। ਅੱਜ ਉਨ੍ਹਾਂ ਗੱਦਾਰੀਆਂ 'ਤੇ ਤੁਸੀਂ ਚੁੱਪ ਕਿਉਂ ਹੋ? ਪੰਜਾਬ ਦੀ ਜਨਤਾ ਤੁਹਾਡੀ ਇਸ ਖ਼ਾਮੋਸ਼ੀ ਦਾ ਮਤਲਬ ਚੰਗੀ ਤਰ੍ਹਾਂ ਸਮਝਦੀ ਹੈ।

ਵਿਰੋਧੀਆਂ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਪੰਨੂ ਨੇ ਕਿਹਾ ਕਿ ਜਿਸ ਪੰਜਾਬ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਬੰਜਰ ਹੋਣ ਦੇ ਕੰਢੇ 'ਤੇ ਛੱਡ ਦਿੱਤਾ ਸੀ, ਉਸ ਨੂੰ ਮਾਨ ਸਰਕਾਰ ਨੇ ਮਹਿਜ਼ 4 ਸਾਲਾਂ ਵਿੱਚ ਹੀ ਮੁੜ ਸੁਰਜੀਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ ਖੇਤਾਂ ਤੱਕ ਸਿਰਫ਼ 22% ਨਹਿਰੀ ਪਾਣੀ ਪਹੁੰਚਦਾ ਸੀ, ਅੱਜ ਮਾਨ ਸਰਕਾਰ ਦੇ ਯਤਨਾਂ ਸਦਕਾ ਉਹ ਅੰਕੜਾ 78% ਤੱਕ ਪਹੁੰਚ ਗਿਆ ਹੈ। ਇੰਨਾ ਹੀ ਨਹੀਂ, ਜੋ ਨਹਿਰਾਂ ਅਤੇ ਸੂਏ ਪਿਛਲੀਆਂ ਸਰਕਾਰਾਂ ਨੇ ਭੂ-ਮਾਫ਼ੀਆ ਨਾਲ ਮਿਲ ਕੇ ਦਬਾ ਦਿੱਤੇ ਸਨ, ਉਨ੍ਹਾਂ ਨੂੰ ਫਿਰ ਤੋਂ ਪੁੱਟਿਆ ਜਾ ਰਿਹਾ ਹੈ। ਤਰਨਤਾਰਨ ਦੇ ਸਰਹਾਲੀ ਵਿੱਚ ਦੱਬੀ ਹੋਈ 'ਲੰਬੀ ਨਹਿਰ' ਨੂੰ ਬਹਾਲ ਕਰਨਾ ਇਸ ਦਾ ਜਿਉਂਦਾ-ਜਾਗਦਾ ਸਬੂਤ ਹੈ।

ਬਲਤੇਜ ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਤਕਲੀਫ਼ ਇਸ ਗੱਲ ਦੀ ਨਹੀਂ ਹੈ ਕਿ ਕੋਈ ਦੱਬੀ ਹੋਈ ਨਹਿਰ ਮਿਲ ਗਈ ਹੈ, ਸਗੋਂ ਉਨ੍ਹਾਂ ਦੀ ਅਸਲ ਤਕਲੀਫ਼ ਇਹ ਹੈ ਕਿ ਉਸ ਮਿੱਟੀ ਹੇਠ ਦੱਬੀਆਂ ਉਨ੍ਹਾਂ ਦੀਆਂ ਪੁਰਾਣੀਆਂ ਸਾਜ਼ਿਸ਼ਾਂ ਅਤੇ ਗੱਦਾਰੀਆਂ ਬਾਹਰ ਨਿਕਲ ਆਈਆਂ ਹਨ। ਉਨ੍ਹਾਂ ਕਿਹਾ ਕਿ 70 ਸਾਲਾਂ ਤੱਕ ਪੰਜਾਬ ਨੂੰ ਲੁੱਟਣ, ਕੁੱਟਣ ਅਤੇ ਪੰਜਾਬ ਦੇ ਹੱਕਾਂ ਨੂੰ ਦੂਜੇ ਸੂਬਿਆਂ ਕੋਲ ਗਿਰਵੀ ਰੱਖਣ ਵਾਲਿਆਂ ਦਾ ਅਸਲੀ ਚਿਹਰਾ ਹੁਣ ਬੇਨਕਾਬ ਹੋ ਚੁੱਕਾ ਹੈ। ਪੰਨੂ ਨੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੁਰਸੀ 'ਤੇ ਹਨ, ਪੰਜਾਬ ਦਾ ਇੱਕ-ਇੱਕ ਪੈਸਾ ਅਤੇ ਪੰਜਾਬ ਦੇ ਹੱਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ
*ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ*

*ਬਲਤੇਜ ਪੰਨੂ ਦਾ ਸੁਖਬੀਰ ਬਾਦਲ ਨੂੰ ਸਵਾਲ: ਉਹ ਦੱਸਣ, 2007 ਤੋਂ 17 ਤੱਕ ਚਿੱਟਾ ਸਮਗਲਰਾਂ ਨੂੰ ਸਰਕਾਰੀ ਗੱਡੀਆਂ ਅਤੇ ਪੁਲਿਸ ਸਰਪ੍ਰਸਤੀ ਕਿਸ ਨੇ ਦਿੱਤੀ?*

*ਸੁਖਬੀਰ ਬਾਦਲ ਅਗਲੀ ਰੈਲੀ ਵਿੱਚ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ 10 ਸਾਲਾਂ ਦੇ ਰਾਜ ਵਿੱਚ ਉਨ੍ਹਾਂ ਨੇ ਕੀ ਕੀਤਾ? ਪੰਜਾਬ ਵਿੱਚ ਚਿੱਟਾ ਕਿਵੇਂ ਆਇਆ, ਸਕੂਟਰ ਠੀਕ ਕਰਨ ਵਾਲੇ ਅਰਬਪਤੀ ਕਿਵੇਂ ਬਣੇ?:ਬਲਤੇਜ ਪੰਨੂ*

*ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮ ਅਤੇ ਬੇਅਦਬੀ ਦੇ ਗੁਨਾਹਗਾਰ ਕਿਸ ਮੂੰਹ ਨਾਲ ਕਾਨੂੰਨ ਵਿਵਸਥਾ ਦੀ ਗੱਲ ਕਰਦੇ ਹਨ: ਬਲਤੇਜ ਪੰਨੂ*

*ਮਾਨ ਸਰਕਾਰ ਇਮਾਨਦਾਰੀ ਨਾਲ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੰਗ ਲੜ ਰਹੀ ਹੈ, ਸੁਖਬੀਰ ਬਾਦਲ ਨੂੰ ਮੁੜ ਸੱਤਾ ਦੀ ਭੁੱਖ ਸਤਾ ਰਹੀ ਹੈ ਤਾਂ ਜੋ ਉਹ ਦੁਬਾਰਾ ਨਸ਼ੇ ਦਾ ਸਾਮਰਾਜ ਖੜ੍ਹਾ ਕਰ ਸਕਣ: ਬਲਤੇਜ ਪੰਨੂ*

*ਚੰਡੀਗੜ੍ਹ , 25 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਪਹਿਲੀ ਮੀਟਿੰਗ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ 'ਅੱਤਵਾਦੀ' ਐਲਾਨਿਆ ਜਾਵੇਗਾ।

ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਸ਼ਾਇਦ ਇਸ ਭੁਲੇਖੇ ਵਿੱਚ ਹਨ ਕਿ ਪੰਜਾਬ ਦੇ ਲੋਕ 2007 ਤੋਂ 2017 ਦੇ ਕਾਲੇ ਦੌਰ ਨੂੰ ਭੁੱਲ ਗਏ ਹਨ। ਸੱਚਾਈ ਇਹ ਹੈ ਕਿ ਪੰਜਾਬ ਦੀ ਧਰਤੀ 'ਤੇ ਨਸ਼ਿਆਂ (ਚਿੱਟੇ) ਅਤੇ ਗੈਂਗਸਟਰਵਾਦ ਦੇ ਬੀਜ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਬੀਜੇ ਗਏ ਸਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ ਹੀ ਇਹ ਵਧੇ-ਫੁੱਲੇ।

ਬਲਤੇਜ ਪੰਨੂ ਨੇ ਪੁਰਾਣੀਆਂ ਘਟਨਾਵਾਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਨੇ ਕਦੇ 'ਗੈਂਗਸਟਰ' ਸ਼ਬਦ ਨਹੀਂ ਸੁਣਿਆ ਸੀ। ਸੁਖਬੀਰ ਬਾਦਲ ਦੇ ਰਾਜ ਵਿੱਚ ਹੀ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਮਿਲੀ। ਅੰਮ੍ਰਿਤਸਰ ਵਿੱਚ ਆਪਣੀ ਧੀ ਦੀ ਇੱਜ਼ਤ ਬਚਾਉਂਦੇ ਹੋਏ ਜਦੋਂ ਇੱਕ ਏ.ਐਸ.ਆਈ ਦਾ ਕਤਲ ਕੀਤਾ ਗਿਆ, ਤਾਂ ਅਕਾਲੀ ਦਲ ਨਾਲ ਸਬੰਧਤ ਲੋਕਾਂ ਨੇ ਸ਼ਰੇਆਮ ਭੰਗੜਾ ਪਾਇਆ ਸੀ। ਪੰਨੂ ਨੇ ਸਵਾਲ ਕੀਤਾ ਕਿ ਨਾਭਾ ਜੇਲ੍ਹ ਬ੍ਰੇਕ ਕਾਂਡ ਕਿਸ ਦੇ ਸਮੇਂ ਹੋਇਆ? ਫਰੀਦਕੋਟ ਵਿੱਚ ਸ਼ਰੇਆਮ ਨਾਬਾਲਗ ਲੜਕੀ ਨੂੰ ਅਗਵਾ ਕਿਸ ਨੇ ਕੀਤਾ? ਇਹ ਸਭ ਅਕਾਲੀ ਦਲ ਦੇ ਗੁੰਡਾਰਾਜ ਦੀਆਂ ਨਿਸ਼ਾਨੀਆਂ ਹਨ। ਜਿਹੜੇ ਅਪਰਾਧੀ ਉਸ ਸਮੇਂ ਮਹਿੰਗੀਆਂ ਗੱਡੀਆਂ 'ਤੇ ਹੂਟਰ ਅਤੇ ਸਪੀਕਰ ਲਗਾ ਕੇ ਬੇਖੌਫ਼ ਘੁੰਮਦੇ ਸਨ, ਉਹੀ ਅੱਗੇ ਚੱਲ ਕੇ ਗੈਂਗਸਟਰ ਬਣੇ।

ਪੰਨੂ ਨੇ ਕਿਹਾ ਕਿ 2007 ਤੋਂ 2012 ਦੇ ਵਿਚਕਾਰ ਪੰਜਾਬ ਵਿੱਚ ਨਸ਼ਿਆਂ ਦੀਆਂ ਦੁਕਾਨਾਂ ਖੁੱਲ੍ਹੀਆਂ ਅਤੇ 2012 ਵਿੱਚ ਸਰਕਾਰ ਰਿਪੀਟ ਹੋਣ ਤੋਂ ਬਾਅਦ ਚਿੱਟਾ ਆਪਣੇ ਸਿਖਰ 'ਤੇ ਪਹੁੰਚ ਗਿਆ। ਪੰਜਾਬ ਦੀ ਇੱਕ ਪੂਰੀ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਦਾ ਪਾਪ ਸੁਖਬੀਰ ਬਾਦਲ ਦੇ ਸਿਰ ਹੈ। ਜਦੋਂ ਪੁਲਿਸ ਚਿੱਟਾ ਤਸਕਰਾਂ ਨੂੰ ਫੜਦੀ ਸੀ, ਤਾਂ ਅੱਧੇ ਘੰਟੇ ਦੇ ਅੰਦਰ ਹੀ ਅਕਾਲੀ ਆਗੂਆਂ ਨਾਲ ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆ ਜਾਂਦੀਆਂ ਸਨ ਅਤੇ ਉਨ੍ਹਾਂ ਨੂੰ ਛੁਡਾਉਣ ਲਈ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਪਹੁੰਚ ਜਾਂਦੀਆਂ ਸਨ। ਅੱਜ ਉਹੀ ਸੁਖਬੀਰ ਬਾਦਲ ਪਹਿਲੀ ਮੀਟਿੰਗ ਵਿੱਚ ਕਾਰਵਾਈ ਦੀ ਗੱਲ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਹਾਸੋਹੀਣਾ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅੱਜ ਇਮਾਨਦਾਰੀ ਨਾਲ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੰਗ ਲੜ ਰਹੀ ਹੈ। ਅਸੀਂ ਪਿੰਡ ਪੱਧਰ ਤੱਕ ਕਮੇਟੀਆਂ ਦਾ ਗਠਨ ਕੀਤਾ ਹੈ ਅਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਅੱਜ ਜਦੋਂ ਮਾਨ ਸਰਕਾਰ ਇਨ੍ਹਾਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰ ਰਹੀ ਹੈ, ਤਾਂ ਸੁਖਬੀਰ ਬਾਦਲ ਨੂੰ ਮੁੜ ਸੱਤਾ ਦੀ ਭੁੱਖ ਸਤਾ ਰਹੀ ਹੈ ਤਾਂ ਜੋ ਉਹ ਦੁਬਾਰਾ ਉਹੀ ਪੁਰਾਣਾ ਨਸ਼ੇ ਦਾ ਸਾਮਰਾਜ ਖੜ੍ਹਾ ਕਰ ਸਕਣ।

ਸੁਖਬੀਰ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਪੰਨੂ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਨਹੀਂ ਭੁੱਲ ਸਕਦੇ ਕਿ ਤੁਹਾਡੇ ਰਾਜ ਵਿੱਚ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਜਦੋਂ ਲੋਕ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ, ਤਾਂ ਉਨ੍ਹਾਂ 'ਤੇ ਗੋਲੀਆਂ ਕਿਸ ਨੇ ਚਲਵਾਈਆਂ? ਕੋਟਕਪੂਰਾ ਗੋਲੀਕਾਂਡ ਵਿੱਚ ਅੱਜ ਸੁਖਬੀਰ ਬਾਦਲ ਖ਼ੁਦ ਜ਼ਮਾਨਤ 'ਤੇ ਬਾਹਰ ਹਨ। ਇੰਨਾ ਹੀ ਨਹੀਂ, ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਖ਼ੁਦ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਅਕਾਲੀ ਪਰਿਵਾਰ 'ਤੇ ਸਵਾਲ ਉਠਾ ਰਹੇ ਹਨ, ਪਰ ਸੁਖਬੀਰ ਬਾਦਲ ਨੇ ਇਸ 'ਤੇ ਗਹਿਰੀ ਚੁੱਪ ਧਾਰੀ ਹੋਈ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਅਗਲੀ ਰੈਲੀ ਵਿੱਚ ਪੰਜਾਬ ਦੇ ਲੋਕਾਂ ਨੂੰ ਇਹ ਦੱਸਣ ਕਿ 10 ਸਾਲਾਂ ਦੇ ਰਾਜ ਵਿੱਚ ਉਨ੍ਹਾਂ ਨੇ ਕੀ ਕੀਤਾ? 2007 ਤੋਂ 17 ਦੇ ਵਿਚਕਾਰ ਚਿੱਟਾ ਕਿਵੇਂ ਆਇਆ ਅਤੇ ਸਕੂਟਰ ਠੀਕ ਕਰਨ ਵਾਲੇ ਲੋਕ ਅਰਬਾਂ ਦੇ ਮਾਲਕ ਕਿਵੇਂ ਬਣ ਗਏ? ਪੰਜਾਬ ਦੇ ਲੋਕਾਂ ਦੀ ਯਾਦਦਾਸ਼ਤ ਇੰਨੀ ਕਮਜ਼ੋਰ ਨਹੀਂ ਹੈ ਕਿ ਉਹ ਆਪਣਿਆਂ ਦੇ ਖ਼ੂਨ ਅਤੇ ਬਰਬਾਦ ਹੋਏ ਨੌਜਵਾਨਾਂ ਨੂੰ ਭੁੱਲ ਜਾਣ। ਪਨੂੰ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਮੁਗੇਰੀ ਲਾਲ ਦੇ ਹਸੀਨ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ, ਕਿਉਂਕਿ ਪੰਜਾਬ ਹੁਣ ਤੁਹਾਡੀ ਅਸਲੀਅਤ ਪਛਾਣ ਚੁੱਕਾ ਹੈ।