Sangrand - Azad Soch

ਸੰਗਰਾਂਦ ਹੁਕਮਨਾਮਾ ਮਹੀਨਾ ਜੇਠ ਮਈ 2026
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ੴ ਸਤਿਗੁਰ ਪ੍ਰਸਾਦਿ

॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥

ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਗੁਰੂ ਪਿਆਰੀ ਸਾਧ ਸੰਗਤ ਜੀਓ!!

ਗੁਰੂ ਸਹਿਬ ਕਿ੍ਪਾ ਕਰਨ ਜੇਠ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।

ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

ਸੰਗਰਾਂਦ ਹੁਕਮਨਾਮਾ ਮਹੀਨਾ ਵਿਸਾਖ ਅਪ੍ਰੈਲ 2026
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ੴ ਸਤਿਗੁਰ ਪ੍ਰਸਾਦਿ

॥  ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥

ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) । ਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ। ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਗੁਰੂ ਪਿਆਰੀ ਸਾਧ ਸੰਗਤ ਜੀਓ!!
ਗੁਰੂ ਸਹਿਬ ਕਿ੍ਪਾ ਕਰਨ ਵਿਸਾਖ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026
ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ੴ ਸਤਿਗੁਰ ਪ੍ਰਸਾਦਿ

॥ ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥

ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!