cm mann dhuri - Azad Soch

ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਵੀਂ ਪਹਿਚਾਣ: ਰੋਜ਼ਗਾਰ, ਸਨਮਾਨ ਅਤੇ ਉਮੀਦ ਦੀਆਂ ਕਹਾਣੀਆਂ
*ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ*

*ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਵੀਂ ਪਹਿਚਾਣ: ਰੋਜ਼ਗਾਰ, ਸਨਮਾਨ ਅਤੇ ਉਮੀਦ ਦੀਆਂ ਕਹਾਣੀਆਂ*

ਚੰਡੀਗੜ੍ਹ; 21 ਜੂਨ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਆਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ। ਜੋ ਲੋਕ ਕਦੇ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਹੇ ਸਨ, ਉਹ ਅੱਜ ਹੋਟਲਾਂ, ਰੈਸਟੋਰੈਂਟਾਂ, ਸ਼ਾਪਿੰਗ ਮਾਲਾਂ, ਡੀ-ਮਾਰਟ, ਬਲਿੰਕਿਟ ਵਰਗੀਆਂ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ ਜਾਂ ਸਵੈ-ਰੋਜ਼ਗਾਰ ਰਾਹੀਂ ਆਪਣੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆ ਰਹੇ ਹਨ।

ਮਾਰਚ 2025 ਵਿੱਚ ਸੂਬੇ ਵਿੱਚ ਸ਼ੁਰੂ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਨਸ਼ਾ ਮੁਕਤੀ ਅਤੇ ਰਿਹੈਬਿਲਿਟੇਸ਼ਨ ਸੈਂਟਰਾਂ ਵਿੱਚ ਇਲਾਜ ਪੂਰਾ ਕਰ ਚੁੱਕੇ ਕਈ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਰੋਜ਼ਗਾਰ ਦੇ ਅਵਸਰ, ਰਿਕਵਰੀ ਅਤੇ ਨਸ਼ਾ-ਮੁਕਤ ਜੀਵਨ ਵੱਲ ਅੱਗੇ ਵਧਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਨ੍ਹਾਂ ਵਿੱਚੋਂ ਇੱਕ ਹਨ ਦਲਜਿੰਦਰ ਸਿੰਘ (ਬਦਲਿਆ ਹੋਇਆ ਨਾਮ), ਜਿਨ੍ਹਾਂ ਨੇ ਫਰਵਰੀ 2026 ਵਿੱਚ ਡੀ-ਮਾਰਟ ਵਿੱਚ ਨੌਕਰੀ ਸ਼ੁਰੂ ਕੀਤੀ। ਉਨ੍ਹਾਂ ਨੇ ਰੋਜ਼ਗਾਰ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਸਕਾਰਾਤਮਕ ਢੰਗ ਨਾਲ ਅਪਣਾਇਆ ਹੈ ਅਤੇ ਹੌਲੀ-ਹੌਲੀ ਆਪਣੀ ਜ਼ਿੰਦਗੀ ਨੂੰ ਮੁੜ ਸੰਵਾਰ ਰਹੇ ਹਨ। ਦਲਜਿੰਦਰ ਕਹਿੰਦੇ ਹਨ, “ਨੌਕਰੀ ਮਿਲਣ ਨਾਲ ਮੈਨੂੰ ਹਰ ਸਵੇਰ ਉੱਠਣ ਦਾ ਇੱਕ ਮਕਸਦ ਮਿਲਿਆ। ਇਸ ਨਾਲ ਮੇਰਾ ਆਤਮ-ਵਿਸ਼ਵਾਸ ਵਧਿਆ। ਹੁਣ ਜ਼ਿੰਦਗੀ ਚੰਗੀ ਲੱਗਦੀ ਹੈ... ਇੱਥੋਂ ਤੱਕ ਕਿ ਸਵੇਰ ਦੀ ਇੱਕ ਕੱਪ ਚਾਹ ਵੀ ਚਿਹਰੇ ’ਤੇ ਮੁਸਕਾਨ ਲਿਆਉਂਦੀ ਹੈ।”

ਪ੍ਰਵੀਨ ਢੱਲ, ਜੋ ਕਿ ਕਰਿਆਨੇ, ਫਲਾਂ, ਸਬਜ਼ੀਆਂ ਅਤੇ ਹੋਰ ਰੋਜ਼ਾਨਾ ਲੋੜੀਂਦੀਆਂ ਵਸਤੂਆਂ ਦੀ ਡਿਲੀਵਰੀ ਸੇਵਾ ਨਾਲ ਜੁੜੇ ਹੋਏ ਹਨ, ਕਹਿੰਦੇ ਹਨ, “ਰਿਹੈਬਿਲਿਟੇਸ਼ਨ ਨੇ ਮੈਨੂੰ ਜੀਵਿਤ ਰੱਖਿਆ, ਪਰ ਨੌਕਰੀ ਨੇ ਮੈਨੂੰ ਦੁਬਾਰਾ ਜੀਣਾ ਸਿਖਾਇਆ। ਜਦੋਂ ਮੈਂ ਕਮਾਉਣਾ ਸ਼ੁਰੂ ਕੀਤਾ ਤਾਂ ਮੈਂ ਆਪਣੇ ਆਪ ਨੂੰ ਸਿਰਫ਼ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਵਜੋਂ ਨਹੀਂ, ਸਗੋਂ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਅਤੇ ਭਵਿੱਖ ਬਾਰੇ ਸੋਚਣ ਵਾਲੇ ਇਨਸਾਨ ਵਜੋਂ ਦੇਖਣਾ ਸ਼ੁਰੂ ਕੀਤਾ। ਇਸ ਅਹਿਸਾਸ ਨੇ ਮੈਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਤਾਕਤ ਦਿੱਤੀ।”

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਰਿਹੈਬਿਲਿਟੇਸ਼ਨ ਤੱਕ ਸੀਮਤ ਨਹੀਂ ਹੈ, ਸਗੋਂ ਇਸ ਤੋਂ ਬਾਅਦ ਵੀ ਲੋਕਾਂ ਦਾ ਸਾਥ ਨਿਭਾ ਰਹੀ ਹੈ। ਇਸ ਦੀ ਇੱਕ ਮਿਸਾਲ ਜਲੰਧਰ ਨਸ਼ਾ ਮੁਕਤੀ ਕੇਂਦਰ ਵਿੱਚ ਵੇਖਣ ਨੂੰ ਮਿਲਦੀ ਹੈ, ਜਿੱਥੇ ਮੁੱਖ ਧਾਰਾ ਵਿੱਚ ਵਾਪਸ ਆ ਚੁੱਕੇ ਸਾਬਕਾ ਨਸ਼ਾ ਪੀੜਤਾਂ ਦੀ ਨਿਯਮਿਤ ਤੌਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੀ ਤਰੱਕੀ ਦਾ ਮੁਲਾਂਕਣ ਕੀਤਾ ਜਾ ਸਕੇ ਅਤੇ ਮੁੜ ਨਸ਼ਿਆਂ ਵੱਲ ਵਾਪਸੀ ਦੇ ਕਿਸੇ ਵੀ ਸੰਕੇਤ ਦਾ ਸਮੇਂ ਸਿਰ ਪਤਾ ਲਗਾਇਆ ਜਾ ਸਕੇ।

ਫਾਲੋ-ਅੱਪ ਦੌਰਾਨ ਇਹ ਸਾਹਮਣੇ ਆਇਆ ਕਿ ਕਈ ਠੀਕ ਹੋ ਚੁੱਕੇ ਲੋਕ ਰੋਜ਼ਗਾਰ ਨਾਲ ਜੁੜ ਚੁੱਕੇ ਹਨ, ਜੋ ਉਨ੍ਹਾਂ ਦੇ ਪਰਿਵਾਰਕ ਅਤੇ ਆਰਥਿਕ ਜੀਵਨ ਵਿੱਚ ਮੁੜ ਸ਼ਾਮਲ ਹੋਣ ਵੱਲ ਇੱਕ ਅਹਿਮ ਕਦਮ ਹੈ। ਜਿਵੇਂ-ਜਿਵੇਂ ਵੱਧ ਤੋਂ ਵੱਧ ਲਾਭਪਾਤਰੀ ਇਲਾਜ ਕੇਂਦਰਾਂ ਤੋਂ ਨਿੱਕਲ ਕੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਵੱਲ ਵੱਧ ਰਹੇ ਹਨ, ਮੁੱਖ ਮੰਤਰੀ ਭਗਵੰਤ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਪ੍ਰਭਾਵ ਹੁਣ ਸਿਰਫ਼ ਗ੍ਰਿਫ਼ਤਾਰੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਨਹੀਂ, ਸਗੋਂ ਮੁੜ ਸੰਵਰੀਆਂ ਜ਼ਿੰਦਗੀਆਂ ਅਤੇ ਰੋਜ਼ਗਾਰ ਦੇ ਨਵੇਂ ਮੌਕਿਆਂ ਨਾਲ ਵੀ ਮਾਪਿਆ ਜਾ ਰਿਹਾ ਹੈ।

ਨਸ਼ਾ ਪੀੜਤਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਾਊਂਸਲਰਾਂ ਦਾ ਮੰਨਣਾ ਹੈ ਕਿ ਇਲਾਜ ਤੋਂ ਰੋਜ਼ਗਾਰ ਤੱਕ ਦਾ ਸਫ਼ਰ ਸਫ਼ਲ ਰਿਹੈਬਿਲਿਟੇਸ਼ਨ ਦੇ ਸਭ ਤੋਂ ਮਜ਼ਬੂਤ ਸੰਕੇਤਾਂ ਵਿੱਚੋਂ ਇੱਕ ਹੈ।

ਅੰਮ੍ਰਿਤਸਰ ਮੈਡੀਕਲ ਕਾਲਜ ਸਥਿਤ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਕੇਂਦਰ ਦੀ ਕਾਊਂਸਲਰ ਭਾਵਨਾ ਸ਼ਰਮਾ ਨੇ ਕਿਹਾ, “ਰਿਕਵਰੀ ਸਿਰਫ਼ ਨਸ਼ਾ ਛੱਡਣ ਦਾ ਨਾਮ ਨਹੀਂ ਹੈ। ਅਸੀਂ ਮਰੀਜ਼ਾਂ ਨੂੰ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ, ਜ਼ਿੰਦਗੀ ਨੂੰ ਮੁੜ ਵਿਵਸਥਿਤ ਕਰਨ ਅਤੇ ਭਵਿੱਖ ਲਈ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕਰਦੇ ਹਾਂ। ਜਦੋਂ ਉਨ੍ਹਾਂ ਨੂੰ ਰੋਜ਼ਗਾਰ ਅਤੇ ਸਥਿਰ ਜੀਵਨ ਵੱਲ ਜਾਣ ਦਾ ਰਾਹ ਦਿਖਾਈ ਦੇਣ ਲੱਗਦਾ ਹੈ ਤਾਂ ਉਹ ਨਸ਼ਾ-ਮੁਕਤ ਰਹਿਣ ਲਈ ਹੋਰ ਵੀ ਵਚਨਬੱਧ ਹੋ ਜਾਂਦੇ ਹਨ।”

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨਸ਼ਾ ਮੁਕਤੀ ਕੇਂਦਰ ਦੇ ਨੋਡਲ ਮਨੋਚਿਕਿਤਸਕ ਡਾ. ਅਭੈ ਰਾਜ ਸਿੰਘ ਨੇ ਕਿਹਾ, “ਸਫ਼ਲਤਾ ਦੀਆਂ ਅਜਿਹੀਆਂ ਕਹਾਣੀਆਂ ਇਹ ਦਰਸਾਉਂਦੀਆਂ ਹਨ ਕਿ ਨਸ਼ਾ ਮੁਕਤੀ ਇਲਾਜ ਨੂੰ ਰਿਹੈਬਿਲਿਟੇਸ਼ਨ ਅਤੇ ਰੋਜ਼ਗਾਰ ਸਹਾਇਤਾ ਨਾਲ ਜੋੜਨਾ ਕਿੰਨਾ ਮਹੱਤਵਪੂਰਨ ਹੈ। ਕੰਮ ’ਤੇ ਵਾਪਸ ਆਉਣ ਵਾਲਾ ਹਰ ਵਿਅਕਤੀ ਨਾ ਸਿਰਫ਼ ਆਪਣੀ ਨਿੱਜੀ ਜਿੱਤ ਦਾ ਪ੍ਰਤੀਕ ਹੁੰਦਾ ਹੈ, ਸਗੋਂ ਇੱਕ ਮਜ਼ਬੂਤ ਪਰਿਵਾਰ ਅਤੇ ਵਧੇਰੇ ਸੁਰੱਖਿਅਤ ਸਮਾਜ ਦਾ ਵੀ ਪ੍ਰਤੀਕ ਹੁੰਦਾ ਹੈ।”

ਜਿਵੇਂ-ਜਿਵੇਂ ਵੱਧ ਤੋਂ ਵੱਧ ਲਾਭਪਾਤਰੀ ਇਲਾਜ ਕੇਂਦਰਾਂ ਤੋਂ ਨਿੱਕਲ ਕੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਵੱਲ ਵੱਧ ਰਹੇ ਹਨ, ਮੁਹਿੰਮ ਦਾ ਪ੍ਰਭਾਵ ਹੁਣ ਸਿਰਫ਼ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਨਾਲ ਨਹੀਂ, ਸਗੋਂ ਨਵੀਂ ਜ਼ਿੰਦਗੀ ਹਾਸਲ ਕਰਨ ਵਾਲੇ ਲੋਕਾਂ, ਰੋਜ਼ਗਾਰ ਦੇ ਨਵੇਂ ਮੌਕਿਆਂ ਅਤੇ ਸੰਵਰਦੇ ਭਵਿੱਖ ਨਾਲ ਵੀ ਮਾਪਿਆ ਜਾ ਰਿਹਾ ਹੈ।

ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
*ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ*

*ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਧੂਰੀ, 17 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਹੂਲਤਾਂ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਵੀ ਮਿਲਣਗੀਆਂ, ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ।"

ਉਨ੍ਹਾਂ ਅੱਗੇ ਕਿਹਾ, “21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਕੰਪਲੈਕਸ ਵਿੱਚ ਲਗਭਗ 73,000 ਵਰਗ ਫੁੱਟ ਵਿੱਚ ਫੈਲੀ ਅਤਿ-ਆਧੁਨਿਕ ਇਮਾਰਤ ਹੈ ਜੋ ਇਸ ਖੇਤਰ ਲਈ ਵਰਦਾਨ ਸਾਬਤ ਹੋਵੇਗੀ। ਇਹ ਓ.ਪੀ.ਡੀ., ਇਨਡੋਰ ਇਲਾਜ, ਐਮਰਜੈਂਸੀ ਸੇਵਾਵਾਂ, ਜਾਂਚ ਸਹੂਲਤਾਂ ਅਤੇ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰਕੇ ਸੈਕੰਡਰੀ-ਪੱਧਰ ਦੀ ਸਿਹਤ ਸੰਭਾਲ ਵਿਵਸਥਾ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰੇਗਾ।”

ਸਿਹਤ ਸੇਵਾਵਾਂ ਲਈ ਦੂਹਰੀ-ਸਹੂਲਤ ਵਾਲੇ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਵਿਆਪਕ ਪੱਧਰ ’ਤੇ ਸੈਕੰਡਰੀ-ਪੱਧਰੀ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਕਸਤ ਕੀਤਾ ਗਿਆ ਹੈ, ਜਦੋਂ ਕਿ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਬਲਾਕ ਮਾਵਾਂ, ਨਵਜੰਮੇ ਬੱਚੇ ਅਤੇ ਬਾਲ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰੇਗਾ, ਜਿਸ ਨਾਲ ਖੇਤਰ ਵਿੱਚ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”

ਹਸਪਤਾਲ ਦੇ ਪਿਛੋਕੜ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹਸਪਤਾਲ ਸਾਲ 1978 ਵਿੱਚ 30 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ 50 ਬਿਸਤਰਿਆਂ ਤੱਕ ਅਪਗ੍ਰੇਡ ਕੀਤਾ ਗਿਆ, ਹੁਣ ਇਹ ਹਸਪਤਾਲ ਆਧੁਨਿਕ ਸਹੂਲਤਾਂ ਨਾਲ ਲੈਸ 80 ਬਿਸਤਰਿਆਂ ਸਮਰੱਥਾ ਵਾਲਾ ਬਣ ਗਿਆ ਹੈ ਜੋ ਕਿ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ।”

ਬੁਨਿਆਦੀ ਢਾਂਚੇ ਦੇ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ, “ਇਸ ਹਸਪਤਾਲ ਵਿੱਚ 13 ਓ.ਪੀ.ਡੀ. ਕਮਰੇ, ਐਮਰਜੈਂਸੀ ਬਲਾਕ, ਦੋ ਰਜਿਸਟ੍ਰੇਸ਼ਨ ਕਾਊਂਟਰ ਅਤੇ ਵੱਡੀਆਂ ਤੇ ਛੋਟੀਆਂ ਸਰਜਰੀਆਂ ਲਈ 7 ਆਪ੍ਰੇਸ਼ਨ ਥੀਏਟਰ ਸ਼ਾਮਲ ਹਨ। ਇਸ ਵਿੱਚ ਸਮੇਂ ਸਿਰ ਅਤੇ ਸਹੀ ਡਾਕਟਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਲੈਬਾਰਟਰੀਆਂ ਦੇ ਨਾਲ-ਨਾਲ ਈ.ਸੀ.ਜੀ., ਅਲਟਰਾਸਾਊਂਡ ਅਤੇ ਐਕਸ-ਰੇ ਰੂਮ ਵਰਗੀਆਂ ਆਧੁਨਿਕ ਜਾਂਚ ਸਹੂਲਤਾਂ ਹਨ।”

ਉਨ੍ਹਾਂ ਅੱਗੇ ਕਿਹਾ, “ਹਸਪਤਾਲ ਵਿੱਚ 12 ਨਿੱਜੀ ਕਮਰੇ, ਛੇ ਜਨਰਲ ਵਾਰਡ, ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਡਰੱਗ ਸਟੋਰ, ਇੱਕ ਐਸਐਮਓ ਦਫ਼ਤਰ, 11 ਨਰਸ ਸਟੇਸ਼ਨ ਅਤੇ ਦੋ ਲਿਫਟਾਂ ਉਪਲੱਬਧ ਹਨ। ਇਹ ਸਾਰੀਆਂ ਸਹੂਲਤਾਂ ਮਰੀਜ਼ਾਂ ਦੀ ਦੇਖਭਾਲ ਅਤੇ ਕਾਰਜਸ਼ੀਲ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਹਨ। ਅੱਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਡਾਕਟਰਾਂ ਨੂੰ ਐਮਰਜੈਂਸੀ ਕੇਸਾਂ, ਦੁਰਘਟਨਾ ਪੀੜਤਾਂ ਅਤੇ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਨੂੰ ਵਧੇਰੇ ਕੁਸ਼ਲਤਾ ਨਾਲ ਸੰਭਾਲਣ ਦੇ ਯੋਗ ਬਣਾਏਗਾ।”

ਸੇਵਾਵਾਂ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਹਸਪਤਾਲ ਸਰਜੀਕਲ ਅਤੇ ਗੋਡੇ ਬਦਲਣ ਦੀਆਂ ਸੇਵਾਵਾਂ ਸਮੇਤ ਹੋਰ ਬਿਹਤਰ ਡਾਕਟਰੀ ਸੇਵਾਵਾਂ ਵੀ ਦੇਵੇਗਾ। ਮਾਹਿਰ ਡਾਕਟਰ, ਖਾਸ ਕਰਕੇ ਕੰਨ, ਨੱਕ ਅਤੇ ਗਲੇ ਦੇ ਖੇਤਰ ਵਿੱਚ ਚੰਗੀ ਦੇਖਭਾਲ ਪ੍ਰਦਾਨ ਕਰਨ ਲਈ ਉਪਲਬਧ ਹੋਣਗੇ।”

ਜੱਚਾ-ਬੱਚਾ ਸਿਹਤ ਸੰਭਾਲ 'ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਮਰਪਿਤ ਜੱਚਾ-ਬੱਚਾ ਹਸਪਤਾਲ ਹੁਨਰਮੰਦ ਗਾਇਨੀਕੋਲੋਜਿਸਟਾਂ ਦੀ ਨਿਗਰਾਨੀ ਹੇਠ ਆਮ ਅਤੇ ਸਿਜੇਰੀਅਨ ਡਿਲੀਵਰੀ ਸੇਵਾਵਾਂ ਪ੍ਰਦਾਨ ਕਰੇਗਾ, ਜਿਸ ਨਾਲ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।"

ਉਨ੍ਹਾਂ ਅੱਗੇ ਕਿਹਾ, "ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਇਲਾਜ ਅਤੇ ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਪਰਿਵਾਰ ਵਿੱਤੀ ਤੰਗੀਆਂ ਕਾਰਨ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ। ਹਸਪਤਾਲ ਅਧੀਨ ਕਾਰਜਸ਼ੀਲ ਈ.ਐਸ.ਆਈ. ਡਿਸਪੈਂਸਰੀ ਰਾਹੀਂ ਵਰਕਰ ਸਿਹਤ ਸੰਭਾਲ ਸੇਵਾਵਾਂ ਤੋਂ ਵੀ ਲਾਭ ਪ੍ਰਾਪਤ ਕਰਦੇ ਰਹਿਣਗੇ।"

ਵਿਆਪਕ ਸਿਹਤ ਸੰਭਾਲ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਵੱਲੋਂ ਹਸਪਤਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਿਰ ਅਤੇ 900 ਤੋਂ ਵੱਧ ਜਨਰਲ ਡਾਕਟਰ ਦੇ ਨਾਲ-ਨਾਲ ਆਮ ਆਦਮੀ ਕਲੀਨਿਕਾਂ ਵਿੱਚ 800 ਤੋਂ ਵੱਧ ਡਾਕਟਰ ਸ਼ਾਮਲ ਹਨ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਰ ਡਾਕਟਰੀ ਦੀ ਉਪਲਬਧਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।"

ਉਨ੍ਹਾਂ ਅੱਗੇ ਕਿਹਾ, "ਅਸੀਂ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਦਾ ਵਿਸਤਾਰ ਕੀਤਾ ਹੈ, ਜ਼ਰੂਰੀ ਸਿਹਤ ਸੰਭਾਲ ਸੇਵਾਵਾਂ ਨੂੰ ਆਮ ਜਨਤਾ ਦੀ ਪਹੁੰਚ ਦੇ ਨੇੜੇ ਲਿਆਂਦਾ ਹੈ। 300 ਕਰੋੜ ਰੁਪਏ ਤੋਂ ਵੱਧ ਦੀ ਖਰੀਦ ਰਾਹੀਂ ਮੁਫ਼ਤ ਦਵਾਈਆਂ ਅਤੇ ਆਧੁਨਿਕ ਡਾਕਟਰੀ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।"

ਵਿੱਤੀ ਸੁਰੱਖਿਆ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ, ਅਸੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਦੇ ਰਹੇ ਹਾਂ ਤਾਂ ਜੋ ਵਿੱਤੀ ਬੋਝ ਤੋਂ ਬਿਨਾਂ ਮਿਆਰੀ ਇਲਾਜ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।"

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਪ੍ਰੋਜੈਕਟ ਨਾਲ ਧੂਰੀ ਦੇ 58,000 ਤੋਂ ਵੱਧ ਵਸਨੀਕਾਂ ਦੇ ਨਾਲ-ਨਾਲ ਨੇੜਲੇ ਖੇਤਰਾਂ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਇਸ ਖੇਤਰ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਅਹਿਮ ਸੁਧਾਰ ਹੋਵੇਗਾ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਪੰਜਾਬ ਦੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੰਭਾਲ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ।"