Amrit Vele Hukamanama Shri Darbar Sahib Ji - Azad Soch

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-10-2024 ਅੰਗ 927
ਰਾਮਕਲੀ ਮਹਲਾ ੫ ਰੁਤੀ ਸਲੋਕੁ

ੴ ਸਤਿਗੁਰ ਪ੍ਰਸਾਦਿ ॥

ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥ ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥ ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥ ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥ ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥ ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥ ਛੰਤੁ ॥ ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥ ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥

ਵੀਰਵਾਰ, ੨੫ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੧੦ ਅਕਤੂਬਰ, ੨੦੨੪ (ਅੰਗ: ੯੨੭)

ਪੰਜਾਬੀ ਵਿਆਖਿਆ :

ਰਾਮਕਲੀ ਮਹਲਾ ੫ ਰੁਤੀ ਸਲੋਕੁ

ੴ ਸਤਿਗੁਰ ਪ੍ਰਸਾਦਿ ॥

ਹੇ ਨਾਨਕ! (ਆਖ—ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ ।੧। ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ । ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ ।੨। ਛੰਤੁ । ਹੇ ਵੱਡੇ ਭਾਗਾਂ ਵਾਲਿਓ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ । ਹੇ ਭਗਵਾਨ! (ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਜਸ ਗਾਂਦਾ ਰਹਾਂ । ਹੇ ਭਾਈ! ਜਿਹੜੀਆਂ ਰੁੱਤਾਂ, ਜਿਹੜੇ ਮੁਹੂਰਤ, ਜਿਹੜੀਆਂ ਘੜੀਆਂ ਪਰਮਾਤਮਾ ਦੇ ਗੁਣ ਉਚਾਰਦਿਆਂ ਬੀਤਣ, ਉਹ ਸਮੇ ਸੋਭਾ ਵਾਲੇ ਹੁੰਦੇ ਹਨ । ਹੇ ਭਾਈ! ਜਿਹੜੇ ਬੰਦੇ ਪਰਮਾਤਮਾ ਦੇ ਗੁਣਾਂ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਜਿਨ੍ਹਾਂ ਬੰਦਿਆਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਬੰਦੇ ਭਾਗਾਂ ਵਾਲੇ ਹਨ । ਹੇ ਭਾਈ! (ਸਿਮਰਨ ਦੀ ਬਰਕਤਿ ਨਾਲ) ਜਿਨ੍ਹਾਂ ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ ਉਹਨਾਂ ਦਾ ਮਨੁੱਖਾ ਜੀਵਨ ਕਾਮਯਾਬ ਹੋ ਗਿਆ ਹੈ । ਹੇ ਭਾਈ! ਪਰਮਾਤਮਾ (ਦਾ ਨਾਮ) ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਕੋਈ ਪੁੰਨ-ਦਾਨ ਕੋਈ ਧਾਰਮਿਕ ਕਰਮ ਹਰਿ-ਨਾਮ ਸਿਮਰਨ ਦੇ ਬਰਾਬਰ ਨਹੀਂ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ । (ਸਿਮਰਨ ਦੀ ਬਰਕਤ ਨਾਲ) ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ ।੧। ਹੇ ਪ੍ਰਭੂ! ਤੂੰ ਉੱਦਮ-ਸਰੂਪ ਹੈਂ (ਤੇਰੇ ਵਿਚ ਰਤਾ ਭੀ ਆਲਸ ਨਹੀਂ ਹੈ), ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਤੇਰੇ ਤਕ ਪਹੁੰਚ ਨਹੀਂ; ਮੈਂ ਤੇਰੇ ਸੋਹਣੇ ਚਰਨਾਂ ਤੇ ਨਮਸਕਾਰ ਕਰਦਾ ਹਾਂ । ਹੇ ਪ੍ਰਭੂ! (ਮਿਹਰ ਕਰ) ਮੈਂ (ਸਦਾ) ਉਹ ਬੋਲ ਬੋਲਾਂ ਜੋ ਤੈਨੂੰ ਚੰਗਾ ਲੱਗੇ । ਤੇਰਾ ਨਾਮ ਹੀ ਨਾਨਕ ਦਾ ਆਸਰਾ ਬਣਿਆ ਰਹੇ ।੧। ਹੇ ਨਾਨਕ! (ਆਖ—) ਹੇ ਸੱਜਣੋ! ਗੁਰੂ-ਸੰਤ ਦੀ ਸਰਨ ਪਏ ਰਹੋ । (ਗੁਰੂ ਦੀ ਰਾਹੀਂ) ਬੇਅੰਤ ਮਾਲਕ-ਪ੍ਰਭੂ ਨੂੰ ਸਿਮਰ ਕੇ, ਭਗਵਾਨ ਦਾ ਨਾਮ ਜਪ ਕੇ (ਮਨੁੱਖ) ਸੁੱਕੇ ਤੋਂ ਹਰਾ ਹੋ ਜਾਂਦਾ ਹੈ ।੨। ਛੰਤੁ । (ਹੇ ਸੱਜਣੋ! ਜਿਸ ਮਨੁੱਖ ਨੂੰ) ਪ੍ਰਭੂ-ਖਸਮ ਮਿਲ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਉਸ ਦਾ (ਹਰੇਕ) ਸਾਹ ਖ਼ੁਸ਼ੀ ਨਾਲ ਮਹਿਕ ਉਠਦਾ ਹੈ, ਉਸ ਨੂੰ ਬਸੰਤ ਦੀ ਰੁਤਿ ਆਨੰਦ-ਦਾਇਕ ਪ੍ਰਤੀਤ ਹੁੰਦੀ ਹੈ, ਉਸ ਵਾਸਤੇ ਮਹੀਨਾ ਚੇਤ ਉਸ ਵਾਸਤੇ ਵੈਸਾਖ ਦਾ ਮਹੀਨਾ ਸੁਖਾਂ ਨਾਲ ਭਰਪੂਰ ਹੋ ਜਾਂਦਾ ਹੈ । ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦੇ ਸੋਹਣੇ ਚਰਨ ਆ ਵੱਸਣ, ਉਸ ਦਾ ਹਿਰਦਾ ਖਿੜ ਪੈਂਦਾ ਹੈ; ਜਿਸ ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆ ਵੱਸੇ, ਉਥੇ ਸਦਾ ਆਨੰਦ ਬਣਿਆ ਰਹਿੰਦਾ ਹੈ । ਹੇ ਸਹੇਲੀਏ! ਉਹ ਪ੍ਰਭੂ ਸੁੰਦਰ ਹੈ, ਸੋਹਣਾ ਹੈ, ਸੁਜਾਨ ਹੈ, (ਸਭ ਦੇ ਦਿਲ ਦੀ) ਜਾਣਨ ਵਾਲਾ ਹੈ । ਉਸ ਗੋਬਿੰਦ ਦੇ ਗੁਣ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ । ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੇ ਚੰਗੀ ਕਿਸਮਤ ਨਾਲ ਉਸ ਦਾ ਮਿਲਾਪ ਪ੍ਰਾਪਤ ਕਰ ਲਿਆ, ਉਸ ਨੇ ਆਪਣਾ ਸਾਰਾ ਦੁੱਖ ਦੂਰ ਕਰ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ । ਨਾਨਕ (ਭੀ ਉਸ ਦੇ ਦਰ ਤੇ) ਬੇਨਤੀ ਕਰਦਾ ਹੈ (ਤੇ ਆਖਦਾ ਹੈ—ਹੇ ਪ੍ਰਭੂ! ਜਿਹੜਾ ਭੀ ਜੀਵ) ਤੇਰੀ ਸਰਨ ਆ ਗਿਆ, (ਉਸ ਦੇ ਦਿਲੋਂ) ਮੌਤ ਦਾ ਸਹਿਮ ਦੂਰ ਹੋ ਗਿਆ ।੨। ਹੇ ਨਾਨਕ! ਗੁਰੂ ਦੀ ਸੰਗਤਿ ਤੋਂ ਵਾਂਜੀ ਰਹਿ ਕੇ ਹੋਰ ਹੋਰ ਅਨੇਕਾਂ ਕਰਮ ਕਰਦੀ ਹੋਈ ਜੀਵ-ਇਸਤ੍ਰੀ (ਮਾਇਆ ਦੇ ਮੋਹ ਵਿਚ) ਭਟਕ ਭਟਕ ਕੇ ਆਤਮਕ ਮੌਤ ਸਹੇੜ ਲੈਂਦੀ ਹੈ । ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਉਹ ਜੀਵ-ਇਸਤ੍ਰੀ ਮਾਇਆ ਦੇ ਮੋਹ ਦੀਆਂ ਕੋਮਲ ਫਾਹੀਆਂ ਵਿਚ ਬੱਝੀ ਰਹਿੰਦੀ ਹੈ ।੧। ਹੇ ਨਾਨਕ! ਜਿਹੜੇ ਜੀਵ ਪ੍ਰਭੂ ਨੂੰ ਚੰਗੇ ਲੱਗਣ ਲੱਗ ਪੈਂਦੇ ਹਨ, ਉਹਨਾਂ ਨੂੰ ਉਹ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, (ਆਪਣੇ ਚਰਨਾਂ ਤੋਂ) ਵਿਛੋੜਦਾ ਭੀ ਆਪ ਹੀ ਹੈ । (ਇਸ ਵਾਸਤੇ, ਹੇ ਭਾਈ!) ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ ਜਿਸ ਦਾ ਬਹੁਤ ਵੱਡਾ ਤੇਜ-ਪਰਤਾਪ ਹੈ ।੨। ਛੰਤੁ । (ਹੇ ਸਹੇਲੀਏ! ਜਿਵੇਂ) ਗਰਮੀ ਦੀ ਰੁੱਤ ਬੜੀ ਕਰੜੀ ਹੁੰਦੀ ਹੈ, ਜੇਠ ਹਾੜ ਵਿਚ ਬੜੀ ਧੁੱਪ ਪੈਂਦੀ ਹੈ (ਇਸ ਰੁੱਤੇ ਜੀਅ ਜੰਤ ਬਹੁਤ ਔਖੇ ਹੁੰਦੇ ਹਨ, ਤਿਵੇਂ ਜਿਸ) ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਵਲ ਪ੍ਰਭੂ-ਪਤੀ ਨਿਗਾਹ ਨਹੀਂ ਕਰਦਾ ਉਸ ਨੂੰ ਪੇ੍ਰਮ ਦੀ ਅਣਹੋਂਦ ਸਾੜਦੀ ਹੈ । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਹੀਂ ਦਿੱਸਦਾ, ਉਹ ਹਾਹੁਕੇ ਲੈ ਲੈ ਮਰਦੀ ਰਹਿੰਦੀ ਹੈ, (ਮਾਇਆ ਦੇ) ਅਹੰਕਾਰ ਵਿਚ ਉਹ ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ । ਮਾਇਆ ਦੇ ਮੋਹ ਵਿਚ ਫਸੀ ਹੋਈ ਉਹ ਪ੍ਰਭੂ-ਪਤੀ ਵਲੋਂ ਰੁੱਸੀ ਰਹਿੰਦੀ ਹੈ (ਤੇ ਸਦਾ ਇਉਂ ਤੜਫਦੀ ਰਹਿੰਦੀ ਹੈ, ਜਿਵੇਂ) ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ । (ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ) ਪਾਪ ਕਰ ਕਰ ਕੇ ਘਾਬਰੀ ਰਹਿੰਦੀ ਹੈ, ਉਸ ਨੂੰ ਜਮਰਾਜ ਸਦਾ ਸਜ਼ਾ ਦੇਂਦਾ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਸਭ ਦੀਆਂ ਕਾਮਨਾ ਪੂਰੀਆਂ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) ।੩।ਹੇ ਨਾਨਕ! (ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਪਣੇ) ਪ੍ਰੀਤਮ-ਪ੍ਰਭੂ ਨਾਲ ਪਿਆਰ ਬਣਦਾ ਹੈ, ਉਹ ਉਸ (ਪ੍ਰੀਤਮ ਤੋਂ ਬਿਨਾ) ਰਤਾ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦੀ । ਬਿਨਾ ਕਿਸੇ ਉਚੇਚੇ ਜਤਨ ਦੇ ਹੀ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੀਤਮ ਹਰ ਵੇਲੇ ਟਿਕਿਆ ਰਹਿੰਦਾ ਹੈ ।੧। ਹੇ ਨਾਨਕ! ਅਨੇਕਾਂ ਜਨਮਾਂ ਤੋਂ ਚਲੇ ਆ ਰਹੇ ਮਿੱਤਰ ਸੱਜਣ-ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦਾ) ਹੱਥ ਫੜ ਕੇ (ਉਸ ਨੂੰ ਆਪਣਾ) ਬਣਾ ਲਿਆ, ਉਸ ਨੂੰ ਆਪਣਾ ਹਾਰਦਿਕ ਪਿਆਰ ਦੇ ਕੇ ਉਸ ਨੇ ਆਪਣੇ ਚਰਨਾਂ ਦੀ ਦਾਸੀ ਬਣਾ ਲਿਆ ।੨। ਛੰਤੁ । (ਹੇ ਸਹੇਲੀਏ! ਜਿਵੇਂ) ਵਰਖਾ-ਰੁੱੱਤ ਬੜੀ ਸੁਖਦਾਈ ਹੁੰਦੀ ਹੈ, ਸਾਵਣ ਭਾਦਰੋਂ ਦੇ ਮਹੀਨਿਆਂ ਵਿਚ (ਵਰਖਾ ਦੇ ਕਾਰਨ) ਬੜੀਆਂ ਮੌਜਾਂ ਬਣੀਆਂ ਰਹਿੰਦੀਆਂ ਹਨ, ਬੱਦਲ ਝੁਕ ਝੁਕ ਕੇ ਵਰ੍ਹਦੇ ਹਨ, ਤਲਾਬਾਂ-ਛੱਪੜਾਂ ਵਿਚ, ਧਰਤੀ ਦੇ ਟੋਇਆਂ ਵਿਚ ਹਰ ਥਾਂ ਸੁਗੰਧੀ-ਭਰਿਆ ਪਾਣੀ ਹੀ ਪਾਣੀ ਭਰ ਜਾਂਦਾ ਹੈ, (ਤਿਵੇਂ ਜਿਨ੍ਹਾਂ ਦੇ ਹਿਰਦੇ-) ਘਰ ਪਰਮਾਤਮਾ ਦੇ ਨਾਮ ਦੇ ਨੌ ਖ਼ਜ਼ਾਨਿਆਂ ਨਾਲ ਨਕਾ-ਨਕਾ ਭਰ ਜਾਂਦੇ ਹਨ, ਉਹਨਾਂ ਨੂੰ ਪਰਮਾਤਮਾ ਸਭਨੀਂ ਥਾਈਂ ਦਿੱਸਣ ਲੱਗ ਪੈਂਦਾ ਹੈ । ਸਭਨਾਂ ਦੇ ਦਿਲ ਦੀ ਜਾਣਨ ਵਾਲੇ ਮਾਲਕ-ਪ੍ਰਭੂ ਦਾ ਨਾਮ ਸਿਮਰ ਕੇ ਉਹਨਾਂ ਦੀਆਂ ਸਾਰੀਆਂ ਹੀ ਕੁਲਾਂ ਤਰ ਜਾਂਦੀਆਂ ਹਨ । ਹੇ ਸਹੇਲੀਏ! ਜਿਹੜੇ ਵਡਭਾਗੀ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਟਿਕ ਕੇ ਮਾਇਆ ਦੇ ਮੋਹ ਦੇ ਹੱਲਿਆਂ ਵੱਲੋਂ) ਸੁਚੇਤ ਹੋ ਜਾਂਦੇ ਹਨ, ਉਹਨਾਂ ਨੂੰ ਵਿਕਾਰਾਂ ਦੇ ਕੋਈ ਦਾਗ਼ ਨਹੀਂ ਲੱਗਦੇ, ਦਇਆ ਦਾ ਘਰ ਪ੍ਰਭੂ ਸਦਾ ਉਹਨਾਂ ਉਤੇ ਤ੍ਰੱüਠਿਆ ਰਹਿੰਦਾ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਏ! ਉਹਨਾਂ ਨੂੰ ਮਨ ਵਿਚ ਸਦਾ ਪਿਆਰਾ ਲੱਗਣ ਵਾਲਾ ਖਸਮ-ਪ੍ਰਭੂ ਮਿਲ ਪੈਂਦਾ ਹੈ ।੪। ਹੇ ਨਾਨਕ! (ਆਖ—ਪ੍ਰਭੂ ਦੇ ਦਰਸ਼ਨ ਦੀ) ਆਸ (ਰੱਖ ਕੇ) ਦਰਸ਼ਨ ਦੀ ਤਾਂਘ ਨਾਲ ਮੈਂ (ਭਾਲ ਕਰਦੀ) ਫਿਰਦੀ ਹਾਂ ਕਿ ਕਦੋਂ ਮੈਂ ਗੋਪਾਲ-ਪ੍ਰਭੂ ਦਾ ਦਰਸ਼ਨ ਕਰ ਸਕਾਂ । (ਮੈਂ ਭਾਲਦੀ ਹਾਂ ਕਿ) ਕੋਈ ਸੱਜਣ ਸੰਤ ਜਨ ਮੈਨੂੰ ਲੱਭ ਪਏ ਜੋ ਮੈਨੂੰ ਪ੍ਰਭੂ ਨਾਲ ਮਿਲਾਣ ਦੀ ਸਮਰੱਥਾ ਰੱਖਦਾ ਹੋਵੇ ।੧। ਹੇ ਨਾਨਕ! (ਆਖ—ਪਰਮਾਤਮਾ ਨੂੰ) ਮਿਲਣ ਤੋਂ ਬਿਨਾ (ਹਿਰਦੇ ਵਿਚ) ਠੰਢ ਨਹੀਂ ਪੈਂਦੀ, ਰਤਾ ਜਿਤਨੇ ਸਮੇ ਲਈ ਭੀ (ਸ਼ਾਂਤੀ ਨਾਲ) ਰਿਹਾ ਨਹੀਂ ਜਾ ਸਕਦਾ । ਪ੍ਰਭੂ ਦੇ ਸੰਤ ਜਨਾਂ ਦੀ ਸਰਨੀ ਪਿਆਂ (ਕੋਈ ਨ ਕੋਈ ਗੁਰਮੁਖ ਦਰਸ਼ਨ ਦੀ) ਆਸ ਪੂਰੀ ਕਰ (ਹੀ) ਦੇਂਦਾ ਹੈ ।੨। ਛੰਤੁ! (ਹੇ ਸਹੇਲੀਏ! ਜਦੋਂ) ਅੱਸੂ ਕੱਤਕ ਵਿਚ ਮਿੱਠੀ ਮਿੱਠੀ ਰੁੱਤ ਦਾ ਆਰੰਭ ਹੁੰਦਾ ਹੈ, (ਤਦੋਂ ਹਿਰਦੇ ਵਿਚ) ਪ੍ਰਭੂ (ਦੇ ਮਿਲਾਪ) ਦੀ ਤਾਂਘ ਉਪਜਦੀ ਹੈ । (ਜਿਸ ਜੀਵ-ਇਸਤ੍ਰੀ ਦੇ ਅੰਦਰ ਇਹ ਬਿਰਹੋਂ ਅਵਸਥਾ ਪੈਦਾ ਹੁੰਦੀ ਹੈ, ਉਹ) ਦੀਦਾਰ ਕਰਨ ਵਾਸਤੇ ਭਾਲ ਕਰਦੀ ਫਿਰਦੀ ਹੈ ਕਿ ਗੁਣਾਂ ਦੇ ਖ਼ਜ਼ਾਨੇ-ਪ੍ਰਭੂ ਨਾਲ ਕਦੋਂ ਮੇਲ ਹੋਵੇ । ਨਾਨਕ ਬੇਨਤੀ ਕਰਦਾ ਹੈ—(ਹੇ ਸਹੇਲੀਏ!) ਪਿਆਰੇ ਖਸਮ (ਦੇ ਮਿਲਾਪ) ਤੋਂ ਬਿਨਾ (ਉਸ ਦੇ ਮਿਲਾਪ ਦੇ) ਸੁਖ ਦੀ ਸਾਰ ਨਹੀਂ ਪੈ ਸਕਦੀ, ਹਾਰ ਕੰਙਣ (ਆਦਿਕ ਸਿੰਗਾਰ ਸਗੋਂ) ਦੁਖਦਾਈ ਲੱਗਦੇ ਹਨ । ਇਸਤ੍ਰੀ ਸੋਹਣੀ ਹੋਵੇ, ਸਿਆਣੀ ਹੋਵੇ, ਚਤੁਰ ਹੋਵੇ, ਵਿੱਦਿਆ-ਵਤੀ ਹੋਵੇ (ਪਤੀ ਦੇ ਮਿਲਾਪ ਤੋਂ ਬਿਨਾ ਇਉਂ ਹੀ ਹੈ, ਜਿਵੇਂ) ਸਾਹ ਆਉਣ ਤੋਂ ਬਿਨਾ ਸਰੀਰ । (ਇਹੀ ਹਾਲ ਹੁੰਦਾ ਹੈ ਜੀਵ-ਇਸਤ੍ਰੀ ਦਾ, ਜੇ ਪ੍ਰਭੂ-ਮਿਲਾਪ ਤੋਂ ਵਾਂਜੀ ਰਹੇ) ਆਸੇ ਪਾਸੇ ਦਸੀਂ ਪਾਸੀਂ ਵੇਖ-ਭਾਲ ਕਰਦੀ ਹੈ, ਉਸ ਦੇ ਮਨ ਵਿਚ ਪ੍ਰਭੂ ਨੂੰ ਮਿਲਣ ਦੀ ਤਾਂਘ ਬਣੀ ਰਹਿੰਦੀ ਹੈ । (ਉਹ ਸੰਤ ਜਨਾਂ ਅੱਗੇ ਬੇਨਤੀ ਕਰਦੀ ਰਹਿੰਦੀ ਹੈ—ਹੇ ਸੰਤ ਜਨੋਂ!) ਕਿਰਪਾ ਕਰ ਕੇ ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਦਿਉ ।੫।ਹੇ ਨਾਨਕ! (ਜਿਨ੍ਹਾਂ ਮਨੁੱਖਾਂ ਨੂੰ) ਪੂਰਨ ਪ੍ਰਭੂ ਜੀ ਮਿਲ ਪਏ (ਉਹਨਾਂ ਦੇ ਅੰਦਰੋਂ) ਹੋਰ ਹੋਰ ਪਾਸੇ ਦੀ ਭਟਕਣਾ ਦੂਰ ਹੋ ਗਈ; (ਉਹਨਾਂ ਦੇ ਅੰਦਰੋਂ) ਤਿ੍ਰਸ਼ਨਾ ਦੀ ਅੱਗ ਬੁੱਝ ਗਈ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਗਏ, (ਉਹਨਾਂ ਦੇ) ਮਨ ਵਿਚ (ਉਹਨਾਂ ਦੇ) ਤਨ ਵਿਚ ਸ਼ਾਂਤੀ ਪੈਦਾ ਹੋ ਗਈ ।੧। ਹੇ ਨਾਨਕ! ਪ੍ਰਭੂ ਨੇ ਆਪ (ਹੀ) ਗੁਰੂ ਨੂੰ (ਜਗਤ ਵਿਚ) ਭੇਜਿਆ । (ਗੁਰੂ ਨੇ ਆ ਕੇ ਦੱਸਿਆ ਕਿ) ਪਰਮਾਤਮਾ ਅਸਾਂ ਜੀਵਾਂ ਤੋਂ ਦੂਰ ਨਹੀਂ ਹੈ, (ਗੁਰੂ ਨੇ ਦੱਸਿਆ ਕਿ) ਸਰਬ-ਵਿਆਪਕ ਪਰਮਾਤਮਾ ਦਾ ਸਿਮਰਨ ਕਰਨ ਨਾਲ ਮਨ ਦੀਆਂ ਭਟਕਣਾਂ ਅਤੇ ਸਾਰੇ ਡਰ ਦੂਰ ਹੋ ਜਾਂਦੇ ਹਨ ।੨। ਛੰਤੁ । ਹੇ ਭਾਈ! ਮੰਘਰ ਮੋਹ ਦੇ ਮਹੀਨੇ ਵਿਚ ਸਿਆਲ ਦੀ ਰੁੱਤ (ਆ ਕੇ) ਠੰਢ ਵਰਤਾਂਦੀ ਹੈ, (ਇਸੇ ਤਰ੍ਹਾਂ ਜਿਸ ਜੀਵ ਦੇ ਹਿਰਦੇ ਵਿਚ) ਪਰਮਾਤਮਾ ਦਾ ਪਰਕਾਸ਼ ਆ ਹੁੰਦਾ ਹੈ, ਜਿਹੜਾ ਮਨੁੱਖ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ, ਉਸ ਦੇ ਅੰਦਰੋਂ ਤਿ੍ਰਸ਼ਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਦੇ ਅੰਦਰੋਂ ਮਾਇਆ ਦੇ ਵਲ-ਛਲ ਮੁੱਕ ਜਾਂਦੇ ਹਨ । ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਪ੍ਰਭੂ ਦੇ ਜਿਸ ਚਰਨ-ਸੇਵਕ ਨੇ ਪ੍ਰਭੂ ਦੀ ਸੇਵਾ-ਭਗਤੀ ਕੀਤੀ, ਉਸ ਦੀਆਂ ਮਨੋ-ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ । (ਜਿਵੇਂ ਪਤੀ-ਮਿਲਾਪ ਨਾਲ ਇਸਤ੍ਰੀ ਦੇ) ਹਾਰ ਡੋਰ ਆਦਿਕ ਸਾਰੇ ਸ਼ਿੰਗਾਰ (ਸਫਲ ਹੋ ਜਾਂਦੇ ਹਨ, ਇਸੇ ਤਰ੍ਹਾਂ ਪ੍ਰਭੂ-ਪਤੀ ਦੇ ਮਿਲਾਪ ਵਿਚ ਹੀ ਜੀਵ-ਇਸਤ੍ਰੀ ਲਈ) ਸਾਰੇ ਆਨੰਦ ਹਨ (ਤਾਂ ਤੇ, ਹੇ ਭਾਈ!) ਅਲੱਖ ਅਭੇਵ ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ । ਹੇ ਭਾਈ! ਗੋਬਿੰਦ ਦਾ ਪ੍ਰੇਮ ਮੰਗਦਿਆਂ ਗੋਬਿੰਦ ਦੀ ਭਗਤੀ (ਦੀ ਦਾਤਿ) ਮੰਗਦਿਆਂ ਮੌਤ ਦਾ ਸਹਿਮ ਕਦੇ ਪੋਹ ਨਹੀਂ ਸਕਦਾ । ਨਾਨਕ ਬੇਨਤੀ ਕਰਦਾ ਹੈ—ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ, ਉਸ ਦੇ ਹਿਰਦੇ ਵਿਚ ਪ੍ਰਭੂ-ਪਿਆਰ ਦੀ ਅਣਹੋਂਦ ਨਹੀਂ ਹੁੰਦੀ ।੬। ਹੇ ਨਾਨਕ! ਸੰਤਾਂ ਦੀ ਸੰਗਤਿ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਮਿੱਤਰ ਪ੍ਰਭੂ ਜੀ ਪਰਗਟ ਹੋ ਪਏ, ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਨੇ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ, ਉਸ ਦਾ ਚਿੱਤ (ਕਦੇ ਮਾਇਆ ਵਾਲੇ ਪਾਸੇ) ਡੋਲਦਾ ਨਹੀਂ ।੧। ਹੇ ਨਾਨਕ! ਪਰਮਾਤਮਾ ਦਾ ਨਾਮ ਉਚਾਰਿਆਂ ਮਨ-ਮੰਗੀਆਂ ਮੁਰਾਦਾਂ ਮਿਲ ਜਾਂਦੀਆਂ ਹਨ, ਪਿਆਰੇ ਪ੍ਰੀਤਮ-ਪ੍ਰਭੂ ਦੇ ਚਰਨਾਂ ਵਿਚ ਜੁੜਿਆਂ (ਮਾਨੋ, ਅਨੇਕਾਂ) ਰਾਗਾਂ ਤਮਾਸ਼ਿਆਂ ਤੇ ਕੌਤਕਾਂ ਦੇ ਆਨੰਦ (ਮਾਣ ਲਈਦੇ ਹਨ) ।੨। ਛੰਤੁ । (ਹੇ ਸਹੇਲੀਓ!) ਮਾਘ (ਦਾ ਮਹੀਨਾ) ਫੱਗਣ (ਦਾ ਮਹੀਨਾ, ਇਹ ਦੋਵੇਂ ਭੀ ਬੜੀਆਂ) ਖ਼ੂਬੀਆਂ ਵਾਲੇ ਹਨ, (ਇਹਨਾਂ ਮਹੀਨਿਆਂ ਦੀ) ਬਰਫ਼ਾਨੀ ਰੁੱਤ ਮਨਾਂ ਵਿਚ ਪਿਆਰੀ ਲੱਗਦੀ ਹੈ, (ਇਸੇ ਤਰ੍ਹਾਂ ਜਿਸ ਹਿਰਦੇ ਵਿਚ ਠੰਢ ਦਾ ਪੁੰਜ ਪ੍ਰਭੂ ਆ ਵੱਸਦਾ ਹੈ, ਉਥੇ ਭੀ ਵਿਕਾਰਾਂ ਦੀ ਤਪਸ਼ ਮੁੱਕ ਜਾਂਦੀ ਹੈ) । ਹੇ ਸਹੇਲੀਓ! ਤੁਸੀ (ਸ਼ਾਂਤੀ ਦੇ ਸੋਮੇ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ । (ਜਿਹੜੀ-ਜੀਵ-ਇਸਤ੍ਰੀ ਇਹ ਉੱਦਮ ਕਰਦੀ ਹੈ, ਉਸ ਦੇ) ਹਿਰਦੇ-ਘਰ ਵਿਚ ਪ੍ਰਭੂ-ਪਤੀ ਆ ਪਰਗਟਦਾ ਹੈ । ਹੇ ਸਹੇਲੀਓ! (ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ) ਪ੍ਰੀਤਮ ਪ੍ਰਭੂ ਜੀ ਆ ਵੱਸਦੇ ਹਨ, (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਵਿਚ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ, (ਉਸ ਦੇ ਹਿਰਦੇ ਦੀ) ਸੇਜ ਸੋਹਣੀ ਸੁੰਦਰ ਹੋ ਜਾਂਦੀ ਹੈ । ਉਹ ਜੀਵ-ਇਸਤ੍ਰੀ (ਉਸ ਸਰਬ-ਵਿਆਪਕ ਦਾ) ਦਰਸ਼ਨ ਕਰ ਕੇ ਮਸਤ ਰਹਿੰਦੀ ਹੈ, ਉਸ ਨੂੰ ਜੰਗਲ, ਘਾਹ-ਬੂਟ, ਤਿੰਨ ਭਵਨ ਹਰੇ-ਭਰੇ ਦਿੱਸਦੇ ਹਨ । ਹੇ ਸਹੇਲੀਓ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਮਿਲ ਪੈਂਦਾ ਹੈ, ਜਿਹੜੀ ਜੀਵ-ਇਸਤ੍ਰੀ ਆਪਣੇ ਮਨ ਵਿਚ ਉਸ ਦਾ ਪਵਿੱਤਰ ਨਾਮ-ਮੰਤ੍ਰ ਜਪਦੀ ਹੈ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਓ! ਤੁਸੀ ਭੀ ਮਾਇਆ ਦੇ ਆਸਰੇ ਪ੍ਰਭੂ-ਪਤੀ ਨੂੰ ਮਿਲ ਕੇ ਸਦਾ ਆਤਮਕ ਆਨੰਦ ਮਾਣਿਆ ਕਰੋ ।੭।ਹੇ ਭਾਈ! ਸੰਤ ਜਨ (ਜੀਵਾਂ ਦੀ) ਜਿੰਦ ਦੇ ਮਦਦਗਾਰ (ਬਣਦੇ ਹਨ), (ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦੇ ਹਨ । ਹੇ ਨਾਨਕ! ਪਰਮਾਤਮਾ ਦੇ ਨਾਮ ਨਾਲ ਪਿਆਰ ਕਰਨ ਵਾਲੇ (ਗੁਰਮੁਖ ਜਗਤ ਵਿਚ ਹੋਰ) ਸਭ ਪ੍ਰਾਣੀਆਂ ਤੋਂ ਸੇ੍ਰਸ਼ਟ ਮੰਨੇ ਜਾਂਦੇ ਹਨ ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹੀ (ਅਸਲ) ਸੂਰਮੇ ਹਨ, ਉਹੀ (ਅਸਲ) ਬਹਾਦਰ ਹਨ । ਹੇ ਨਾਨਕ! (ਆਖ—) ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਪਹੁੰਚ ਗਏ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੨। ਛੰਤੁ । (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਪ੍ਰਭੂ ਦੇ) ਚਰਨ ਟਿਕੇ ਰਹਿੰਦੇ ਹਨ, ਤੇ ਹੋਰ ਮਾਇਕ ਸੰਕਲਪ ਪ੍ਰਭੂ ਦੀ ਯਾਦ ਤੋਂ ਹੇਠਾਂ ਰਹਿੰਦੇ ਹਨ, (ਉਹਨਾਂ ਦੇ ਅੰਦਰੋਂ ਹਰੇਕ ਕਿਸਮ ਦਾ) ਸਾਰਾ ਦੁੱਖ ਮਿਟ ਜਾਂਦਾ ਹੈ । ਜਿਨ੍ਹਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਆ ਵੱਸਦੀ ਹੈ, ਉਹਨਾਂ ਦੇ ਜਨਮ ਮਰਨ ਦੇ ਦੁੱਖ-ਕਲੇਸ਼ ਖ਼ਤਮ ਹੋ ਜਾਂਦੇ ਹਨ । ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਸਦਾ) ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ (ਸਦਾ) ਮਸਤ ਰਹਿੰਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਤੋਂ ਰਤਾ ਭਰ ਸਮੇ ਲਈ ਭੀ ਨਹੀਂ ਭੁੱਲਦਾ । ਉਹ ਮਨੁੱਖ ਆਪਾ-ਭਾਵ ਤਿਆਗ ਕੇ ਸਭ ਗੁਣਾਂ ਦੇ ਮਾਲਕ ਪਰਮਾਤਮਾ ਦੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਗੁਣਾਂ ਦੇ ਖ਼ਜ਼ਾਨੇ, ਮਾਇਆ ਦੇ ਪਤੀ, ਸਾਰੀ ਸ੍ਰਿਸ਼ਟੀ ਦੇ ਮੁੱਢ ਸੁਆਮੀ ਗੋਬਿੰਦ ਨੂੰ ਸਦਾ ਨਮਸਕਾਰ ਕਰਿਆ ਕਰ, (ਤੇ ਅਰਦਾਸ ਕਰਿਆ ਕਰ—ਹੇ ਪ੍ਰਭੂ! ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਨਾਮ ਜਪਦਾ ਰਹਾਂ), ਤੂੰ ਹਰੇਕ ਜੁਗ ਵਿਚ ਇਕੋ ਅਟੱਲ ਸਰੂਪ ਵਾਲਾ ਰਹਿੰਦਾ ਹੈਂ ।੮।੧।੬।੮।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-09-2024 ਅੰਗ 685
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਸ਼ਨਿਚਰਵਾਰ, ੧੩ ਅੱਸੂ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੮੫)
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ।

ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ।

ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ।

ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-09-2024 ਅੰਗ 766
ਸੂਹੀ ਮਹਲਾ ੧ ॥

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥

ਸ਼ੁੱਕਰਵਾਰ, ੧੨ ਅੱਸੂ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੭੬੬)
ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ॥

ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ । ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ । ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ । ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ । ਪਰਮਾਤਮਾ ਅਟੱਲ ਹੈ । (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ । (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ । ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ । (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ।੧। ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ । (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ । (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ ।

(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ । (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ । (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ । ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ । ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ । ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ । ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ । ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ ।੩। ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ।

ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ । ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈ; ਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ । (ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ । ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ । ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ । (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ ।੪।ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ) । ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ । ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ । ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ—ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ । ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜ਼ਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ।

ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ ।੫। ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ, ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈ? ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾ; ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ । ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ।

ਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ ।੬। ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ) । (ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ) । (ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵ) ਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ), ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ । (ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨ, ਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ ।ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ (ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ) ।੭। ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ।

ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ, (ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ ।ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ ।੮। ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ? (ਸਿਫ਼ਤਿ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ । (ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) । ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾ) ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ । ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈ, ਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ । (ਉਹ ਬੰਦਾ ਇਉਂ ਬੇਨਤੀ ਕਰਦਾ ਹੈ—) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ । ਹੇ ਨਾਨਕ! (ਆਖ—) ਹੇ ਭਾਈ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇ) ਨੂੰ ਨਹੀਂ ਛੱਡਦਾ । (ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫ਼ਤਿ-ਸਾਲਾਹ ਕਰਨ ਦਾ ਦਮ ਭਰ ਸਕਾਂ), ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ ।੯।੨।੫।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-09-2024 ਅੰਗ 815
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥

ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ॥੧॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਰਹਾਉ॥ (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨॥ ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩। ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-09-2024 ਅੰਗ 698
ਜੈਤਸਰੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ

॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਅੈ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-08-2024 ਅੰਗ 633
ਸੋਰਠਿ ਮਹਲਾ ੯ ॥ ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥ ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥

ਵਿਆਖਿਆ: ਹੇ ਮਨੁੱਖ! ਆਪਣੇ ਦਿਲ ਵਿਚ ਇਹ ਪੱਕੀ ਗੱਲ ਟਿਕਾ ਲੈ, (ਕਿ) ਸਾਰਾ ਸੰਸਾਰ ਸੁਪਨੇ ਵਰਗਾ ਹੈ, (ਇਸ ਦੇ) ਨਾਸ ਹੁੰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। ਹੇ ਭਾਈ! ਜਿਵੇਂ ਕਿਸੇ ਨੇ) ਰੇਤ ਦੀ ਕੰਧ ਉਸਾਰ ਕੇ ਪੋਚ ਕੇ ਤਿਆਰ ਕੀਤੀ ਹੋਵੇ; ਪਰ ਉਹ ਕੰਧ ਚਾਰ ਦਿਨ ਭੀ (ਟਿਕੀ) ਨਹੀਂ ਰਹਿੰਦੀ। ਇਸ ਮਾਇਆ ਦੇ ਸੁਖ ਭੀ ਉਸ (ਰੇਤ ਦੀ ਕੰਧ) ਵਰਗੇ ਹੀ ਹਨ। ਹੇ ਮੂਰਖ! ਤੂੰ ਇਹਨਾਂ ਸੁਖਾਂ ਵਿਚ ਕਿਉਂ ਮਸਤ ਹੋ ਰਿਹਾ ਹੈਂ?।੧। ਹੇ ਭਾਈ! ਅਜੇ ਭੀ ਸਮਝ ਜਾ (ਅਜੇ) ਕੁਝ ਵਿਗੜਿਆ ਨਹੀਂ; ਤੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਹੇ ਨਾਨਕ! ਆਖ-(ਹੇ ਭਾਈ!) ਮੈਂ ਤੈਨੂੰ ਗੁਰਮੁਖਾਂ ਦਾ ਇਹ ਨਿਜੀ ਖ਼ਿਆਲ ਪੁਕਾਰ ਕੇ ਸੁਣਾ ਰਿਹਾ ਹਾਂ।੨।੮।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ!!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-08-2024 ਅੰਗ 660
ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਵਿਆਖਿਆ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ!!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-08-2024 ਅੰਗ 686
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ

ੴ ਸਤਿਗੁਰ ਪ੍ਰਸਾਦਿ

॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥

ਅਰਥ: ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ!!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-06-2024 ਅੰਗ 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2024 ਅੰਗ 868
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥

ਅਰਥ: ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ। (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ। ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ। ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ। ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ। ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ। ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ। ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ।੪।੧੭।੧੯।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-06-2024 ਅੰਗ 692
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-06-2024 ਅੰਗ 673
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!