Bhagwant Mann government in Punjab - Azad Soch

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ
*‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ*

*ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ*

*ਚੰਡੀਗੜ੍ਹ: 15 ਜੁਲਾਈ 2026* ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 7.4 ਲੱਖ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ।

ਲੁਧਿਆਣਾ ਤੋਂ ਬਾਅਦ ਪਟਿਆਲਾ ਵਿੱਚ 5.3 ਲੱਖ, ਅੰਮ੍ਰਿਤਸਰ ਵਿੱਚ 4.9 ਲੱਖ, ਜਲੰਧਰ ਵਿੱਚ 4.8 ਲੱਖ, ਗੁਰਦਾਸਪੁਰ ਵਿੱਚ 4.4 ਲੱਖ ਅਤੇ ਹੁਸ਼ਿਆਰਪੁਰ ਵਿੱਚ 4.2 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ। ਰਾਜ ਵਿੱਚ ਸਭ ਤੋਂ ਘੱਟ ਰਜਿਸਟ੍ਰੇਸ਼ਨ ਮਲੇਰਕੋਟਲਾ ਜ਼ਿਲ੍ਹੇ ਵਿੱਚ ਦਰਜ ਕੀਤਾ ਗਿਆ ਹੈ, ਜਿੱਥੇ 1.3 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ।

ਪੂਰੇ ਪੰਜਾਬ ਵਿੱਚ 14 ਜੁਲਾਈ 2026 ਤੱਕ ਕੁੱਲ 68.9 ਲੱਖ ਲਾਭਪਾਤਰੀਆਂ ਦਾ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੀਤਾ ਜਾ ਚੁੱਕਾ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਰਗੇ ਜ਼ਿਲ੍ਹਿਆਂ ਵਿੱਚ ਵੱਧ ਰਜਿਸਟ੍ਰੇਸ਼ਨਾਂ ਦੇ ਪਿੱਛੇ ਕਈ ਕਾਰਨ ਹਨ, ਜਿਨ੍ਹਾਂ ਵਿੱਚ ਵੱਡੀ ਆਬਾਦੀ, ਮਜ਼ਬੂਤ ਪ੍ਰਸ਼ਾਸਨਿਕ ਨੈੱਟਵਰਕ ਅਤੇ ਭਲਾਈ ਯੋਜਨਾਵਾਂ ਪ੍ਰਤੀ ਵੱਧ ਜਾਗਰੂਕਤਾ ਸ਼ਾਮਲ ਹਨ। ਉਨ੍ਹਾਂ ਕਿਹਾ, “ਯੋਜਨਾ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਪੂਰੀ ਸਰਕਾਰੀ ਮਸ਼ੀਨਰੀ ਮਿਲ ਕੇ ਕੰਮ ਕਰ ਰਹੀ ਹੈ।”

ਵੱਧ ਰਜਿਸਟ੍ਰੇਸ਼ਨ ਦਾ ਇੱਕ ਮੁੱਖ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੀ ਵੱਡੀ ਆਬਾਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਹਿਰੀ ਅਤੇ ਪੇਂਡੂ ਆਬਾਦੀ ਵੱਧ ਹੈ, ਵਿਧਾਨ ਸਭਾ ਹਲਕਿਆਂ ਦੀ ਗਿਣਤੀ ਜ਼ਿਆਦਾ ਹੈ ਅਤੇ ਯੋਗ ਪਰਿਵਾਰਾਂ ਦੀ ਸੰਖਿਆ ਵੀ ਵੱਧ ਹੈ, ਜਿਸ ਕਾਰਨ ਲਾਭਪਾਤਰੀਆਂ ਦੀ ਗਿਣਤੀ ਕੁਦਰਤੀ ਤੌਰ ’ਤੇ ਵਧਦੀ ਹੈ। ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰ ਰੋਜ਼ਗਾਰ, ਸਿੱਖਿਆ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਲਈ ਨੇੜਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਆਕਰਸ਼ਿਤ ਕਰਦੇ ਹਨ, ਜਿਸ ਨਾਲ ਇੱਥੇ ਰਹਿਣ ਵਾਲੀ ਆਬਾਦੀ ਵਿੱਚ ਵਾਧਾ ਹੁੰਦਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਪੇਂਡੂ ਖੇਤਰਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹਨ, ਜਿਸ ਕਾਰਨ ਧੀਆਂ ਵਾਲੇ ਪਰਿਵਾਰਾਂ ਨੂੰ ਸਹਾਇਤਾ ਦੇਣ ਵਾਲੀਆਂ ਭਲਾਈ ਯੋਜਨਾਵਾਂ ਤਹਿਤ ਯੋਗ ਲਾਭਪਾਤਰੀਆਂ ਦੀ ਗਿਣਤੀ ਵੱਧ ਜਾਂਦੀ ਹੈ। ਜਨਮ ਰਜਿਸਟ੍ਰੇਸ਼ਨ, ਆਧਾਰ ਨਾਮਾਂਕਣ, ਬੈਂਕ ਖ਼ਾਤਿਆਂ ਦੀ ਉਪਲੱਬਧਤਾ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਬਿਹਤਰ ਵਿਵਸਥਾ ਨੇ ਵੀ ਵੱਧ ਯੋਗ ਲਾਭਪਾਤਰੀਆਂ ਨੂੰ ਯੋਜਨਾ ਦਾ ਲਾਭ ਲੈਣ ਵਿੱਚ ਮਦਦ ਕੀਤੀ ਹੈ।

ਜ਼ਿਲ੍ਹਾ ਪ੍ਰਸ਼ਾਸਨਾਂ ਨੇ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਾਲ-ਨਾਲ ਸਥਾਨਕ ਸੰਸਥਾਵਾਂ ਅਤੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਯੋਗ ਪਰਿਵਾਰਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਹੈ। ਅਧਿਕਾਰੀਆਂ ਨੇ ਅਰਜ਼ੀਆਂ ਦੀ ਜਾਂਚ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੂਰਾ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ, ਜਿਸ ਨਾਲ ਲਾਭਪਾਤਰੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਇਸ ਦੇ ਉਲਟ, ਮਲੇਰਕੋਟਲਾ ਵਰਗੇ ਘੱਟ ਆਬਾਦੀ ਵਾਲੇ ਜ਼ਿਲ੍ਹਿਆਂ ਵਿੱਚ ਲਾਭਪਾਤਰੀਆਂ ਦੀ ਗਿਣਤੀ ਘੱਟ ਦਰਜ ਕੀਤੀ ਗਈ ਹੈ। ਘੱਟ ਆਬਾਦੀ ਅਤੇ ਯੋਗ ਪਰਿਵਾਰਾਂ ਦੀ ਤੁਲਨਾਤਮਕ ਤੌਰ ’ਤੇ ਘੱਟ ਗਿਣਤੀ ਦੇ ਕਾਰਨ ਇਹਨਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨਾਂ ਵੀ ਘੱਟ ਹੋਈਆਂ ਹਨ।

*ਜ਼ਿਲ੍ਹਾ-ਵਾਰ ਦਰਜ ਕੀਤੇ ਗਏ ਲਾਭਪਾਤਰੀ*

ਕ੍ਰਮ ਸੰਖਿਆ ਜ਼ਿਲ੍ਹਾ ਲਾਭਪਾਤਰੀ (ਲੱਖਾਂ ਵਿੱਚ)

1. ਅੰਮ੍ਰਿਤਸਰ 4.9

2. ਬਰਨਾਲਾ 1.6

3. ਬਠਿੰਡਾ 3.8

4. ਫ਼ਰੀਦਕੋਟ 1.8

5. ਫ਼ਤਿਹਗੜ੍ਹ ਸਾਹਿਬ 1.5

6. ਫ਼ਾਜ਼ਿਲਕਾ 2.9

7. ਫ਼ਿਰੋਜ਼ਪੁਰ 2.5

8. ਗੁਰਦਾਸਪੁਰ 4.4

9. ਹੁਸ਼ਿਆਰਪੁਰ 4.2

10. ਜਲੰਧਰ 4.8

11. ਕਪੂਰਥਲਾ 1.7

12. ਲੁਧਿਆਣਾ 7.4

13. ਮਲੇਰਕੋਟਲਾ 1.3

14. ਮਾਨਸਾ 2.4

15. ਮੋਗਾ 2.6

16. ਪਠਾਨਕੋਟ 1.8

17. ਪਟਿਆਲਾ 5.3

18. ਰੂਪਨਗਰ 1.8

19. ਐਸ.ਏ.ਐਸ. ਨਗਰ (ਮੋਹਾਲੀ) 1.7

20. ਐਸ.ਬੀ.ਐਸ. ਨਗਰ 1.6

21. ਸੰਗਰੂਰ 3.6

22. ਸ੍ਰੀ ਮੁਕਤਸਰ ਸਾਹਿਬ 2.7

23. ਤਰਨਤਾਰਨ 2.6

ਕੁੱਲ ਦਰਜ ਕੀਤੇ ਗਏ ਲਾਭਪਾਤਰੀ: 68.9 ਲੱਖ

ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ
*ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ*

*ਪੰਜਾਬ ਵਿੱਚ ਸ਼ਾਨਦਾਰ ਸੜਕਾਂ, ਮੁਫ਼ਤ ਬਿਜਲੀ, 10 ਲੱਖ ਦਾ ਬੀਮਾ ਅਤੇ ਮਹਿਲਾਵਾਂ ਨੂੰ ਹਜ਼ਾਰ ਰੁਪਏ, ਪੰਜਾਬ ਵਿੱਚ ਪਹਿਲੀ ਵਾਰ ਇੰਨਾ ਕੰਮ ਹੋਇਆ- ਕੇਜਰੀਵਾਲ*

*ਪਹਿਲਾਂ ਵੀ ਅਸ਼ਵਮੇਘ ਯੱਗ ਦਾ ਘੋੜਾ ਪੰਜਾਬ ਵਿੱਚ ਰੋਕਿਆ ਗਿਆ ਸੀ, ਹੁਣ ਵੀ ਭਾਜਪਾ ਦਾ ਵਿਜੇ ਰੱਥ ਪੰਜਾਬ ਦੇ ਲੋਕ ਰੋਕਣਗੇ- ਕੇਜਰੀਵਾਲ*

*ਪੰਜਾਬ ਦੇ 6 ਰਾਜ ਸਭਾ ਮੈਂਬਰ ਭਾਜਪਾ ਨੇ ਚੋਰੀ ਕੀਤੇ ਹਨ, ਪੰਜਾਬ ਦੇ ਲੋਕ ਇਸ ਦਾ ਬਦਲਾ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਲੈਣਗੇ- ਕੇਜਰੀਵਾਲ*

*ਭਾਜਪਾ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ, ਇਸੇ ਲਈ ਮੋਦੀ ਸਰਕਾਰ ਨੇ ਪੰਜਾਬ ਦੇ ਹੱਕ ਦਾ ਆਰਡੀਐਫ ਦਾ ਪੈਸਾ ਵੀ ਨਹੀਂ ਦਿੱਤਾ- ਕੇਜਰੀਵਾਲ*

*ਜੇਕਰ ਇਹ ਪੰਜਾਬ ਵਿੱਚ ਆ ਗਏ ਤਾਂ ਪੰਜਾਬ ਦਾ ਪਾਣੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਹਰਿਆਣਾ ਨੂੰ ਦੇ ਦੇਣਗੇ ਅਤੇ ਤਿੰਨ ਖੇਤੀ ਕਾਨੂੰਨ ਵੀ ਲਾਗੂ ਕਰ ਦੇਣਗੇ- ਕੇਜਰੀਵਾਲ*

ਨਵੀਂ ਦਿੱਲੀ, 5 ਮਈ 2026:-  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ ਅਤੇ ਮੁੜ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ ਵਿੱਚ ਮੁਫ਼ਤ ਬਿਜਲੀ, 10 ਲੱਖ ਦਾ ਬੀਮਾ, ਸ਼ਾਨਦਾਰ ਸੜਕਾਂ, ਪਿੰਡਾਂ ਵਿੱਚ 3100 ਖੇਡ ਮੈਦਾਨ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਸ਼ਵਮੇਧ ਯੱਗ ਦਾ ਘੋੜਾ ਪੰਜਾਬ ਵਿੱਚ ਰੋਕਿਆ ਗਿਆ ਸੀ ਅਤੇ ਹੁਣ ਵੀ ਭਾਜਪਾ ਦਾ ਵਿਜੇ ਰੱਥ ਪੰਜਾਬ ਦੇ ਲੋਕ ਹੀ ਰੋਕਣਗੇ। ਭਾਜਪਾ ਨੇ ਪੰਜਾਬ ਦੇ ਛੇ ਰਾਜ ਸਭਾ ਮੈਂਬਰ ਚੋਰੀ ਕੀਤੇ ਹਨ, ਜਿਸ ਦਾ ਬਦਲਾ ਪੰਜਾਬ ਦੇ ਲੋਕ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੈਣਗੇ।

ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਕਪੂਰਥਲਾ ਹਾਊਸ ਪਹੁੰਚੇ ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੇ ਨੂੰ 4 ਸਾਲ ਹੋ ਗਏ ਹਨ। ਹੁਣ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ 10 ਮਹੀਨੇ ਬਾਕੀ ਰਹਿ ਗਏ ਹਨ। ਚੋਣਾਂ ਦੇ ਆਖ਼ਰੀ ਸਾਲ ਵਿੱਚ ਅਜਿਹੀਆਂ ਬਹੁਤ ਘੱਟ ਸਰਕਾਰਾਂ ਹੁੰਦੀਆਂ ਹਨ ਕਿ ਉਸ ਸੂਬੇ ਦੇ ਲੋਕ ਆਪਣੀ ਸਰਕਾਰ ਦੀਆਂ ਤਾਰੀਫ਼ਾਂ ਕਰ ਰਹੇ ਹੋਣ। ਕਿਹਾ ਜਾਂਦਾ ਹੈ ਕਿ ਚਾਰ ਸਾਲ ਬਾਅਦ ‘ਐਂਟੀ-ਇੰਕੰਬੈਂਸੀ’ (ਸੱਤਾ ਵਿਰੋਧੀ ਲਹਿਰ) ਬਹੁਤ ਜ਼ਿਆਦਾ ਹੋ ਜਾਂਦੀ ਹੈ। ਪਰ 4 ਸਾਲ ਬਾਅਦ ਅੱਜ ਪੰਜਾਬ ਦੇ ਹਰ ਪਿੰਡ ਅਤੇ ਮੁਹੱਲੇ ਵਿੱਚ ਐਂਟੀ-ਇੰਕੰਬੈਂਸੀ ਨਹੀਂ, ਸਗੋਂ ‘ਪ੍ਰੋ-ਇੰਕੰਬੈਂਸੀ’ (ਸਰਕਾਰ ਪੱਖੀ ਲਹਿਰ) ਹੈ ਕਿ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਦਿਲੋਂ ਪੰਜਾਬ ਸਰਕਾਰ ਦੀ ਤਾਰੀਫ਼ ਕਰ ਰਹੇ ਹਨ। ਪੰਜਾਬ ਵਿੱਚ 44 ਹਜ਼ਾਰ ਕਿਲੋਮੀਟਰ ਸ਼ਾਨਦਾਰ ਸੜਕਾਂ ਬਣ ਰਹੀਆਂ ਹਨ। ਹੁਣ ਤੱਕ 9 ਹਜ਼ਾਰ ਕਿਲੋਮੀਟਰ ਸੜਕਾਂ ਬਣ ਚੁੱਕੀਆਂ ਹਨ ਅਤੇ ਅਗਲੇ ਇੱਕ-ਦੋ ਮਹੀਨਿਆਂ ਵਿੱਚ ਸਾਰੀਆਂ ਸੜਕਾਂ ਬਣ ਜਾਣਗੀਆਂ। ਇੰਨੀਆਂ ਸ਼ਾਨਦਾਰ ਸੜਕਾਂ ਅੱਜ ਤੱਕ ਪੰਜਾਬ ਵਿੱਚ ਕਦੇ ਨਹੀਂ ਬਣੀਆਂ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਵਿੱਚ ਗਲੀ-ਗਲੀ ਅੰਦਰ ਸੜਕਾਂ ਅਤੇ ਗਲੀਆਂ ਬਣ ਰਹੀਆਂ ਹਨ। ਸੋਮਵਾਰ ਨੂੰ ਸੀਐਮ ਭਗਵੰਤ ਮਾਨ ਨੇ ਪਿੰਡਾਂ ਵਿੱਚ ਸ਼ਾਨਦਾਰ 250 ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਹੈ। ਪੰਜਾਬ ਨੇ ਦੇਸ਼ ਦੇ ਸਭ ਤੋਂ ਵਧੀਆ ਖਿਡਾਰੀ ਪੈਦਾ ਕੀਤੇ ਹਨ। ਚੰਗੇ ਖਿਡਾਰੀ ਉਦੋਂ ਨਿਕਲੇ, ਜਦੋਂ ਸਰਕਾਰਾਂ ਉਨ੍ਹਾਂ ਦੀ ਕੋਈ ਮਦਦ ਨਹੀਂ ਕਰਦੀਆਂ ਸਨ। ਹੁਣ ਮਾਨ ਸਰਕਾਰ ਹਰ ਪਿੰਡ ਵਿੱਚ ਸ਼ਾਨਦਾਰ ਖੇਡ ਮੈਦਾਨ ਬਣਾ ਰਹੀ ਹੈ। ਪੰਜਾਬ ਦੇ 3100 ਪਿੰਡਾਂ ਵਿੱਚ ਸ਼ਾਨਦਾਰ ਖੇਡ ਮੈਦਾਨ ਬਣਾਏ ਜਾਣਗੇ। ਇਸ ਤੋਂ ਇਲਾਵਾ, 6 ਹਜ਼ਾਰ ਪਿੰਡਾਂ ਦੇ ਅੰਦਰ ਆਮ ਖੇਡ ਮੈਦਾਨ ਬਣਨਗੇ। ਇਸ ਤਰ੍ਹਾਂ ਪੰਜਾਬ ਦੇ ਹਰ ਪਿੰਡ ਦੇ ਅੰਦਰ ਬੱਚਿਆਂ ਨੂੰ ਖੇਡ ਦਾ ਮੈਦਾਨ ਮਿਲੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਗੰਦੇ ਟੋਭਿਆਂ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ। ਹਰ ਖੇਤ ਦੇ ਅੰਦਰ ਸਿੰਚਾਈ ਦਾ ਪਾਣੀ ਭੇਜਿਆ ਜਾ ਰਿਹਾ ਹੈ। ਕਿਸਾਨਾਂ ਨੂੰ ਖੇਤੀ ਦੀ ਲੋੜ ਲਈ ਦਿਨ ਵੇਲੇ ਬਿਜਲੀ ਮਿਲਣ ਲੱਗੀ ਹੈ। ਪਿਛਲੀਆਂ ਸਰਕਾਰਾਂ ਵਿੱਚ ਰਾਤ ਦੇ 3 ਵਜੇ ਬਿਜਲੀ ਆਉਂਦੀ ਸੀ ਅਤੇ ਕਿਸਾਨ ਨੂੰ ਰਾਤ ਭਰ ਜਾਗਣ ਲਈ ਮਜਬੂਰ ਹੋਣਾ ਪੈਂਦਾ ਸੀ। ਬਿਜਲੀ ਮੁਫ਼ਤ ਹੋ ਗਈ, 10 ਲੱਖ ਰੁਪਏ ਦਾ ਬੀਮਾ ਹੋ ਗਿਆ, ਜਲਦੀ ਹੀ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਇੰਨੇ ਸਾਰੇ ਕੰਮ ਹੁਣ ਤੱਕ ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ। ਪਿਛਲੀ ਸਰਕਾਰ ਹਮੇਸ਼ਾ ਕਹਿੰਦੀ ਸੀ ਕਿ ਖ਼ਜ਼ਾਨਾ ਖਾਲੀ ਹੈ, ਪਰ ਅਸੀਂ ਕਦੇ ਨਹੀਂ ਕਿਹਾ ਕਿ ਖ਼ਜ਼ਾਨਾ ਖਾਲੀ ਹੈ, ਕਿਉਂਕਿ ਸਾਡੀ ਇਮਾਨਦਾਰ ਸਰਕਾਰ ਹੈ। ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਬਹੁਤ ਵੱਡਾ ਸੰਕਟ ਛਾਇਆ ਹੋਇਆ ਹੈ। ਭਾਜਪਾ ਨੇ ਲੋਕਤੰਤਰ ਨੂੰ ਹਾਈਜੈਕ ਕਰ ਲਿਆ ਹੈ, ਲੋਕਤੰਤਰ ਦਾ ਕਤਲ ਕਰ ਦਿੱਤਾ ਹੈ। ਪੂਰੇ ਦੇਸ਼ ਵਿੱਚ ਕੋਈ ਵੀ ਪਾਰਟੀ ਜਿੱਤ ਕੇ ਆ ਜਾਵੇ, ਇਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਇਸ ਤੋਂ ਬਾਅਦ ਇਹ ਈਡੀ-ਸੀਬੀਆਈ ਅਤੇ ਪੈਸੇ ਦੇ ਜ਼ੋਰ 'ਤੇ ਉਸ ਪਾਰਟੀ ਦੇ ਵਿਧਾਇਕ ਤੋੜ ਲੈਂਦੇ ਹਨ, ਪਾਰਟੀਆਂ ਤੋੜ ਦਿੰਦੇ ਹਨ, ਜੇਲ੍ਹ ਭੇਜ ਦਿੰਦੇ ਹਨ ਅਤੇ ਸਰਕਾਰਾਂ ਡੇਗ ਦਿੰਦੇ ਹਨ। ਜਿੱਤਣ ਲਈ ਇਹ ਲੋਕ ਵੋਟਾਂ ਕੱਟ ਦਿੰਦੇ ਹਨ ਅਤੇ ਆਪਣੀਆਂ ਵੋਟਾਂ ਜੁੜਵਾ ਲੈਂਦੇ ਹਨ। ਸੋਮਵਾਰ ਨੂੰ ਪੱਛਮੀ ਬੰਗਾਲ ਚੋਣਾਂ ਦਾ ਆਇਆ ਨਤੀਜਾ ਕੋਈ ਚੋਣ ਨਹੀਂ ਸੀ। ਪਿਛਲੇ 3-4 ਮਹੀਨਿਆਂ ਤੋਂ ਅਸੀਂ ਦੇਖ ਰਹੇ ਹਾਂ ਕਿ ਪੱਛਮੀ ਬੰਗਾਲ ਦੇ ਅੰਦਰ ਤਾਂਡਵ ਚੱਲ ਰਿਹਾ ਹੈ। ਇਸੇ ਤਰ੍ਹਾਂ ਇਨ੍ਹਾਂ ਨੇ ਬਿਹਾਰ ਅਤੇ ਮਹਾਰਾਸ਼ਟਰ ਵਿੱਚ ਕੀਤਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਮੈਂ ਜੇਲ੍ਹ ਗਿਆ, ਉਸ ਤੋਂ ਪਹਿਲਾਂ ਨਵੀਂ ਦਿੱਲੀ ਵਿਧਾਨ ਸਭਾ ਵਿੱਚ 1 ਲੱਖ 48 ਹਜ਼ਾਰ ਵੋਟਾਂ ਸਨ। ਜਦੋਂ ਮੈਂ ਵਾਪਸ ਆਇਆ ਤਾਂ 1 ਲੱਖ 6 ਹਜ਼ਾਰ ਵੋਟਾਂ ਹੀ ਬਚੀਆਂ ਸਨ। ਇਨ੍ਹਾਂ ਨੇ ਕਰੀਬ 6 ਮਹੀਨਿਆਂ ਦੇ ਅੰਦਰ 42 ਹਜ਼ਾਰ ਵੋਟਾਂ ਕਟਵਾ ਦਿੱਤੀਆਂ। ਪਿਛਲੀ ਵਾਰ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਮੈਂ 30 ਹਜ਼ਾਰ ਵੋਟਾਂ ਨਾਲ ਜਿੱਤਿਆ ਸੀ। ਇਨ੍ਹਾਂ ਨੇ 42 ਹਜ਼ਾਰ ਵੋਟਾਂ ਕਟਵਾ ਦਿੱਤੀਆਂ ਅਤੇ ਇਸ ਵਾਰ ਮੈਂ 3 ਹਜ਼ਾਰ ਵੋਟਾਂ ਨਾਲ ਹਾਰ ਗਿਆ। ਵਿਰੋਧੀ ਧਿਰ ਕਿਵੇਂ ਜਿੱਤ ਸਕਦੀ ਹੈ, ਜਦੋਂ ਉਸ ਦੀਆਂ ਸਾਰੀਆਂ ਵੋਟਾਂ ਹੀ ਕਟਵਾ ਦਿੱਤੀਆਂ ਜਾਣਗੀਆਂ। ਅੱਜ ਪੂਰੇ ਦੇਸ਼ ਦੇ ਅੰਦਰ ਇਹੀ ਤਾਂਡਵ ਚੱਲ ਰਿਹਾ ਹੈ। ਅੱਜ ਦੇਸ਼ ਦੇ ਲੋਕਤੰਤਰ ਉੱਤੇ ਸੰਕਟ ਹੈ। ਸਾਡੇ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਆਜ਼ਾਦੀ ਦਿਵਾਈ ਸੀ, ਅੱਜ ਉਸ ਆਜ਼ਾਦੀ ਉੱਤੇ ਸੰਕਟ ਖੜ੍ਹਾ ਹੋ ਗਿਆ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਈ 2014 ਵਿੱਚ ਦੇਸ਼ ਵਿੱਚ ਨਰਿੰਦਰ ਮੋਦੀ ਦੀ ਸਰਕਾਰ ਬਣੀ ਸੀ। ਉਸ ਦੌਰਾਨ ‘ਮੋਦੀ ਜੀ ਦੀ ਹਨੇਰੀ’ ਚੱਲ ਰਹੀ ਸੀ। ਉਸ ਤੋਂ ਬਾਅਦ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਸਮੇਤ ਜਿੱਥੇ ਵੀ ਚੋਣਾਂ ਹੋਈਆਂ, ਇਹ ਲੋਕ ਜਿੱਤਦੇ ਚਲੇ ਗਏ। ਫਿਰ ਫਰਵਰੀ 2015 ਵਿੱਚ ਦਿੱਲੀ ਦੀ ਚੋਣ ਹੋਈ ਅਤੇ 70 ਵਿੱਚੋਂ ਸਿਰਫ਼ 3 ਸੀਟਾਂ ਭਾਜਪਾ ਦੀਆਂ ਆਈਆਂ। ਉਨ੍ਹਾਂ ਕਿਹਾ ਕਿ ਜਦੋਂ ਭਗਵਾਨ ਸ੍ਰੀ ਰਾਮ ਅਯੁੱਧਿਆ ਦੇ ਰਾਜਾ ਬਣੇ ਤਾਂ ਉਨ੍ਹਾਂ ਨੇ ਆਪਣਾ ਅਸ਼ਵਮੇਧ ਦਾ ਘੋੜਾ ਛੱਡਿਆ ਸੀ ਕਿ ਇਹ ਘੋੜਾ ਜਿੱਥੇ ਜਾਵੇਗਾ, ਉਹ ਭਗਵਾਨ ਰਾਮ ਦੀ ਜ਼ਮੀਨ ਹੋ ਜਾਵੇਗੀ। ਭਗਵਾਨ ਸ੍ਰੀ ਰਾਮ ਦੇ ਦੋਵਾਂ ਬੱਚਿਆਂ ਲਵ-ਕੁਸ਼ ਦੇ ਮੰਦਰ ਅੰਮ੍ਰਿਤਸਰ ਵਿੱਚ ਹਨ। ਜਦੋਂ ਉੱਥੇ ਭਗਵਾਨ ਸ੍ਰੀ ਰਾਮ ਦਾ ਘੋੜਾ ਪਹੁੰਚਿਆ ਤਾਂ ਦੋਵਾਂ ਬੱਚਿਆਂ ਨੇ ਘੋੜੇ ਨੂੰ ਰੋਕ ਲਿਆ। ਤਦ ਤੋਂ ਕਿਹਾ ਜਾਂਦਾ ਹੈ ਕਿ ਅਸ਼ਵਮੇਧ ਦਾ ਘੋੜਾ ਰੋਕਣ ਵਾਲੇ ਲਵ-ਕੁਸ਼ ਸਨ।

ਇਸੇ ਤਰ੍ਹਾਂ, ਆਮ ਆਦਮੀ ਪਾਰਟੀ ਅਤੇ ਦਿੱਲੀ ਵਾਲਿਆਂ ਨੇ 2015 ਵਿੱਚ ਮੋਦੀ ਜੀ ਦਾ ਅਸ਼ਵਮੇਧ ਘੋੜਾ ਰੋਕਿਆ ਸੀ, ਨਹੀਂ ਤਾਂ ਮੋਦੀ ਜੀ ਦਾ ਘੋੜਾ ਚੱਲਦਾ ਜਾ ਰਿਹਾ ਸੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜੇ ਵੀ ਮੋਦੀ ਜੀ ਦੀ ਹਨੇਰੀ ਚੱਲ ਰਹੀ ਹੈ। ਇਹ ਲੋਕ ਅਸਾਮ, ਪੱਛਮੀ ਬੰਗਾਲ, ਬਿਹਾਰ, ਮਹਾਰਾਸ਼ਟਰ, ਦਿੱਲੀ ਜਿੱਤ ਗਏ। ਹਰ ਪਾਸੇ ਜਿੱਤਦੇ ਜਾ ਰਹੇ ਹਨ, ਅਗਲੇ ਸਾਲ ਫਰਵਰੀ ਵਿੱਚ ਪੰਜਾਬ ਦੀਆਂ ਚੋਣਾਂ ਹੋਣਗੀਆਂ। ਪੰਜਾਬ ਵਿੱਚ ਨਾ ਸਿਰਫ਼ ਮੋਦੀ ਜੀ ਦਾ ਅਸ਼ਵਮੇਧ ਘੋੜਾ ਰੁਕੂਗਾ, ਸਗੋਂ ਪੰਜਾਬ ਚੋਣਾਂ ਤੋਂ ਬਾਅਦ ਮੋਦੀ ਸਰਕਾਰ ਡਿੱਗੇਗੀ ਅਤੇ ਪੰਜਾਬੀ ਹੀ ਮੋਦੀ ਸਰਕਾਰ ਦਾ ਅੰਤ ਕਰਨਗੇ। ਪੰਜਾਬ ਦੀ ਚੋਣ ਮੋਦੀ ਜੀ ਦੀ ਆਖਰੀ ਚੋਣ ਹੋਵੇਗੀ, ਇਹ ਮੇਰਾ ਦਿਲ ਕਹਿੰਦਾ ਹੈ। ਇਹ ਸਭ ਕਿਵੇਂ ਹੋਵੇਗਾ, ਮੈਨੂੰ ਨਹੀਂ ਪਤਾ। ਆਮ ਆਦਮੀ ਪਾਰਟੀ ਪੰਜਾਬ ਤਾਂ ਜਿੱਤੇਗੀ, ਪਰ ਇਸ ਦੇ ਲਈ ਮਿਹਨਤ ਕਰਨੀ ਪਵੇਗੀ। ਘਰ-ਘਰ ਜਾ ਕੇ ਪੰਜਾਬ ਦੇ ਲੋਕਾਂ ਨੂੰ ਦੱਸਣਾ ਹੋਵੇਗਾ ਕਿ ਭਾਜਪਾ ਪੰਜਾਬ ਅਤੇ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਲਈ ਇੱਕ ਵੀ ਕੰਮ ਨਹੀਂ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਵਿੱਚ ਇਨ੍ਹਾਂ ਦੀ ਸਰਕਾਰ ਹੈ। ਆਰਡੀਐਫ ਵਿੱਚ ਪੰਜਾਬ ਸਰਕਾਰ ਨੂੰ ਦੁੱਗਣਾ ਪੈਸਾ ਦੇ ਦਿੰਦੇ, ਪਰ ਇਹ ਲੋਕ ਪੰਜਾਬੀਆਂ ਦਾ ਹੱਕ ਵੀ ਖੋਹ ਰਹੇ ਹਨ। ਇਹ ਕਹਿ ਰਹੇ ਹਨ ਕਿ ਜੇ ਪੰਜਾਬ ਵਿੱਚ ਸਰਕਾਰ ਬਣੀ ਤਾਂ ਪੰਜਾਬ ਦਾ ਸਾਰਾ ਪਾਣੀ ਹਰਿਆਣਾ ਨੂੰ ਦੇ ਦੇਣਗੇ। ਭਾਖੜਾ ਨਹਿਰ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਵੀ ਹਰਿਆਣਾ ਨੂੰ ਦੇ ਦੇਣਗੇ। ਸਭ ਤੋਂ ਵੱਡੀ ਗੱਲ, ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੀ ਤਾਂ ਤਿੰਨੋਂ ਖੇਤੀ ਕਾਨੂੰਨ ਪੰਜਾਬ ਅੰਦਰ ਲਾਗੂ ਕਰ ਦੇਣਗੇ। ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆ ਗਈ ਤਾਂ ਪੂਰੇ ਪੰਜਾਬ ਨੂੰ ਤਹਿਸ-ਨਹਿਸ ਕਰ ਦੇਣਗੇ, ਪੰਜਾਬ ਨੂੰ ਰੌਂਦ ਸੁੱਟਣਗੇ। ਪਰ ਇਨ੍ਹਾਂ ਦੀ ਇੰਨੀ ਵੀ ਔਕਾਤ ਨਹੀਂ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਤੱਕ ਭਾਰਤ 'ਤੇ ਕਿਸੇ ਨੇ ਵੀ ਹਮਲਾ ਕੀਤਾ, ਉਹ ਪੱਛਮ ਵੱਲੋਂ ਆਇਆ ਅਤੇ ਪੰਜਾਬ ਨੇ ਆਪਣਾ ਖੂਨ ਵਹਾ ਕੇ ਉਨ੍ਹਾਂ ਨੂੰ ਰੋਕਿਆ, ਪਰ ਇਸ ਵਾਰ ਦੇਸ਼ ਦੇ ਅੰਦਰੋਂ ਹੀ ਇੱਕ ਦੁਸ਼ਮਣ ਪੈਦਾ ਹੋਇਆ ਹੈ, ਇਨ੍ਹਾਂ ਨੂੰ ਵੀ ਪੰਜਾਬ ਦੇ ਲੋਕ ਆਪਣੇ ਤਨ, ਮਨ ਅਤੇ ਧਨ ਨਾਲ ਰੋਕਣਗੇ। ਅਸੀਂ ਸਭ ਨੇ ਮਿਲ ਕੇ ਇਨ੍ਹਾਂ ਨੂੰ ਰੋਕਣਾ ਹੈ ਅਤੇ ਦੇਸ਼ ਨੂੰ ਆਪਣਾ ਲੋਕਤੰਤਰ ਵਾਪਸ ਦਿਵਾਉਣਾ ਹੈ। ਬਾਬਾ ਸਾਹਿਬ ਦੇ ਸੰਵਿਧਾਨ ਨੂੰ ਮੁੜ ਲਾਗੂ ਕਰਵਾਉਣਾ ਹੈ। ਇਹ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਇਹ ਪੰਜਾਬ ਅਤੇ ਪੰਜਾਬੀਆਂ ਦੀ ਜ਼ਿੰਮੇਵਾਰੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ 7 ਲੋਕ ਜੋ ਸਾਨੂੰ ਛੱਡ ਕੇ ਚਲੇ ਗਏ, ਭਾਜਪਾ ਨੇ ਇਨ੍ਹਾਂ ਦੀ ਚੋਰੀ ਕੀਤੀ ਹੈ। ਇਹ 6 ਸੀਟਾਂ ਕਿਸੇ ਦੇ ਪਿਤਾ ਦੀਆਂ ਨਹੀਂ ਸਨ। ਇਹ ਛੇ ਸੀਟਾਂ ਪੰਜਾਬੀਆਂ ਦੀਆਂ ਸਨ। ਪੰਜਾਬ ਵਿੱਚ ਭਾਜਪਾ ਦੇ 2 ਵਿਧਾਇਕ ਹਨ ਅਤੇ 6 ਰਾਜ ਸਭਾ ਮੈਂਬਰ ਹਨ, ਅਜਿਹਾ ਹੋ ਨਹੀਂ ਸਕਦਾ। ਭਾਜਪਾ ਨੇ ਪੰਜਾਬ ਦੇ ਲੋਕਾਂ ਦੀਆਂ 6 ਰਾਜ ਸਭਾ ਸੀਟਾਂ 'ਤੇ ਡਾਕਾ ਮਾਰਿਆ ਹੈ। ਪੰਜਾਬ ਦੇ ਲੋਕ ਇਸ ਦਾ ਬਦਲਾ ਅਗਲੇ ਸਾਲ ਫਰਵਰੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੈਣਗੇ।