CT University - Azad Soch

ਪੰਜਾਬ ਸਰਕਾਰ ਨੇ ਸੀ.ਟੀ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ
*ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ*

*ਪੰਜਾਬ ਸਰਕਾਰ ਨੇ ਸੀ.ਟੀ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ*

*ਗੁਰੂ ਰਵਿਦਾਸ ਜੀ ਦੇ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ*

*ਲੁਧਿਆਣਾ, 18 ਮਈ , 2026* ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੋ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ, ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਨਤਾ, ਵਿਸ਼ਵਵਿਆਪੀ ਭਾਈਚਾਰਾ ਅਤੇ ਸਮਾਜਿਕ ਨਿਆਂ ਦੇ ਸਮਰਥਕ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਸਮਾਜ ਵਿੱਚੋਂ ਸਮਾਜਿਕ ਅਤੇ ਆਰਥਿਕ ਅਸਮਾਨਤਾਵਾਂ ਨੂੰ ਖਤਮ ਕਰਨ ਵਿੱਚ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਆਰਥਿਕਤਾ ਸਮੇਤ ਕਈ ਖੇਤਰਾਂ ਵਿੱਚ ਵਿਤਕਰਾ ਅਤੇ ਅਸਮਾਨਤਾ ਹਲੇ ਤੱਕ ਵੀ ਜਾਰੀ ਹੈ।

ਆਰਥਿਕ ਅਸਮਾਨਤਾ ਨੂੰ ਉਜਾਗਰ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਰਤ ਦੀ ਆਬਾਦੀ 140 ਕਰੋੜ ਹੈ ਅਤੇ ਦੇਸ਼ ਦੀ ਕਰੀਬ 40 ਪ੍ਰਤੀਸ਼ਤ ਦੌਲਤ ਸਿਰਫ 1.5 ਕਰੋੜ ਲੋਕਾਂ ਦੇ ਹੱਥਾਂ ਵਿੱਚ ਕੇਂਦਰਿਤ ਹੈ, ਜਦੋਂ ਕਿ 50 ਪ੍ਰਤੀਸ਼ਤ ਆਬਾਦੀ ਦੇਸ਼ ਦੀ ਜਾਇਦਾਦ ਦਾ ਸਿਰਫ 6 ਪ੍ਰਤੀਸ਼ਤ ਮਾਲਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ "ਪੂਰੀ ਤਰ੍ਹਾਂ ਸੜੀ ਹੋਈ" ਹੈ ਅਤੇ ਨੌਜਵਾਨਾਂ ਦੇ ਭਵਿੱਖ ਲਈ ਤਿਆਰ ਰਾਸ਼ਟਰ ਬਣਾਉਣ ਲਈ ਵਿਆਪਕ ਸੁਧਾਰਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਨੌਜਵਾਨਾਂ ਨੂੰ ਅਸਮਾਨਤਾ ਅਤੇ ਵਿਤਕਰੇ ਵਿਰੁੱਧ ਉੱਠਣ ਦੀ ਅਪੀਲ ਕਰਦੇ ਹੋਏ, ਸਿਸੋਦੀਆ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੁਆਰਾ ਕਲਪਨਾ ਕੀਤੇ ਗਏ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਕੰਮ ਕਰਨਾ ਚਾਹੀਦਾ ਹੈ ਜੋ ਇੱਕ ਸਮਾਜਿਕ ਵੰਡ ਅਤੇ ਬੇਇਨਸਾਫ਼ੀ ਤੋਂ ਮੁਕਤ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਗੁਰੂ ਸਾਹਿਬ ਦੇ ਸੰਦੇਸ਼ ਅਤੇ ਦਰਸ਼ਨ ਦਾ ਪ੍ਰਚਾਰ ਕਰਨ ਲਈ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਅਜਿਹੇ ਸਮਾਗਮ ਆਯੋਜਿਤ ਕਰ ਰਹੀ ਹੈ। ਉਨ੍ਹਾਂ ਨੇ ਹਰ ਪੰਜਾਬੀ ਲਈ ਮਿਆਰੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਅਤੇ ਸਿਹਤ ਸੰਭਾਲ ਖੇਤਰਾਂ ਨੂੰ ਮਜ਼ਬੂਤ ਕਰਨ 'ਤੇ ਪੰਜਾਬ ਸਰਕਾਰ ਦੇ ਧਿਆਨ ਨੂੰ ਵੀ ਉਜਾਗਰ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਲਈ ਇੱਕ ਮਿਸ-ਕਾਲ ਮੁਹਿੰਮ (9090029090) ਵੀ ਸ਼ੁਰੂ ਕੀਤੀ।

ਇਸੇ ਤਰ੍ਹਾਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਪੰਜਾਬ ਦੇ ਸਲਾਹਕਾਰ ਦੀਪਕ ਬਾਲੀ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਦੱਸਿਆ ਕਿ ਇਹ ਸਮਾਗਮ ਨੌਜਵਾਨਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਦਰਸ਼ਨ ਨਾਲ ਜੋੜਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਆਦਰਸ਼ਾਂ ਦੇ ਅਨੁਸਾਰ ਇੱਕ ਸਮਾਵੇਸ਼ੀ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਸੈਮੀਨਾਰ ਅਤੇ ਵਿਚਾਰ-ਵਟਾਂਦਰੇ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਵਿੱਚ ਆਰਥਿਕ ਅਸਮਾਨਤਾ, ਵਿਤਕਰੇ ਅਤੇ ਸਮਾਜਿਕ ਬੇਇਨਸਾਫ਼ੀ ਬਾਰੇ ਉੱਠ ਰਹੇ ਸਵਾਲਾਂ ਦੇ ਜਵਾਬ ਦੇਣ ਵਿੱਚ ਮਦਦ ਕਰਨਗੇ।

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ ਵੀ ਇਸ ਮੌਕੇ ਮੌਜੂਦ ਸਨ ਅਤੇ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵਿਹਾਰਕ ਜੀਵਨ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੁਆਰਾ 650 ਸਾਲ ਪਹਿਲਾਂ ਦੱਸੇ ਗਏ ਸਮਾਨਤਾ ਅਤੇ ਬਰਾਬਰ ਮੌਕੇ ਦੇ ਸਿਧਾਂਤਾਂ ਨੂੰ ਅਪਣਾਉਣਾ ਚਾਹੀਦਾ ਹੈ।ਸੀ.ਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਪ੍ਰੋ. ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਐਸ.ਡੀ.ਐਮ ਲੁਧਿਆਣਾ ਪੱਛਮੀ ਕੁਲਦੀਪ ਬਾਵਾ ਅਤੇ ਹੋਰ ਵੀ ਇਸ ਮੌਕੇ ਮੌਜੂਦ ਸਨ।