top ne - Azad Soch

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ
ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਇਨ ਕੀਤਾ ਗਿਆ। ਇਹ ਸਮਝੌਤਾ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਹਿਦਾਇਤ ਤਹਿਤ ਕੀਤਾ ਗਿਆ।

ਇਹ ਐਮ.ਓ.ਯੂ. ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਅਤੇ ਐਗਜਿਕਿਊਟਿਵ ਡਾਇਰੈਕਟਰ ਨਾਇਲਟ ਰੋਪੜ ਸ਼੍ਰੀ ਦੀਪਕ ਵਾਸਨ ਵੱਲੋਂ ਸਾਇਨ ਕੀਤਾ ਗਿਆ। ਇਸ ਸਹਿਯੋਗ ਦਾ ਮੁੱਖ ਉਦੇਸ਼ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਲਈ ਅਕਾਦਮਿਕ ਅਤੇ ਪੇਸ਼ੇਵਰ ਮੌਕਿਆਂ ਦਾ ਵਿਸਥਾਰ ਕਰਨਾ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਨੇ ਦੱਸਿਆ ਕਿ ਨਾਇਲਟ ਰੋਪੜ ਵੱਲੋਂ ਹਾਲ ਹੀ "ਭਵਿੱਖ ਦੀਆਂ ਤਕਨੀਕਾਂ: ਆਗਮੈਂਟਡ ਰੀਅਲਟੀ ਅਤੇ ਵਰਚੁਅਲ ਰੀਅਲਟੀ" ਵਿਸ਼ੇ 'ਤੇ ਪੰਜ ਦਿਨਾਂ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦੇ 25 ਫੈਕਲਟੀ ਮੈਂਬਰਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਰਾਹੀਂ ਉਭਰ ਰਹੀਆਂ ਤਕਨੀਕਾਂ ਅਤੇ ਡਿਜੀਟਲ ਸਿੱਖਿਆ ਦੇ ਵਿਹਾਰਕ ਪੱਖਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ।

ਉਨ੍ਹਾਂ ਦੱਸਿਆ ਕਿ ਇਸ ਐਮ.ਓ.ਯੂ. ਤਹਿਤ ਵਿਦਿਆਰਥੀਆਂ ਨੂੰ ਟ੍ਰੇਨਿੰਗ ਪ੍ਰੋਗਰਾਮਾਂ, ਵਰਕਸ਼ਾਪਾਂ, ਸੈਮੀਨਾਰਾਂ, ਤਕਨੀਕੀ ਸਮਾਗਮਾਂ, ਇੰਟਰਨਸ਼ਿਪਾਂ, ਪ੍ਰੋਜੈਕਟ ਵਰਕ, ਉਦਯੋਗਿਕ ਅਤੇ ਫੀਲਡ ਦੌਰਿਆਂ ਦੇ ਨਾਲ-ਨਾਲ ਨਾਇਲਟ ਰੋਪੜ ਦੀਆਂ ਆਧੁਨਿਕ ਸਹੂਲਤਾਂ ਅਤੇ ਮਾਹਿਰਤਾ ਦਾ ਲਾਭ ਮਿਲੇਗਾ। ਇਹ ਸਹਿਯੋਗ ਵਿਦਿਆਰਥੀਆਂ ਵਿੱਚ ਪ੍ਰੈਕਟੀਕਲ ਸਿੱਖਿਆ, ਇੰਡਸਟਰੀ-ਅਕਾਦਮਿਕ ਸੰਪਰਕ, ਡਿਜੀਟਲ ਤਿਆਰੀ ਅਤੇ ਹੁਨਰ ਵਿਕਾਸ ਨੂੰ ਹੋਰ ਮਜ਼ਬੂਤ ਕਰੇਗਾ।

ਡਾ. ਨਵਨੀਤ ਵਾਲੀਆ ਨੇ ਅੱਗੇ ਦੱਸਿਆ ਕਿ ਫੈਕਲਟੀ ਮੈਂਬਰਾਂ ਨੂੰ ਫੈਕਲਟੀ ਐਕਸਚੇਂਜ, ਮਾਹਿਰਾਂ ਦੇ ਲੈਕਚਰ, ਖੋਜ ਸਹਿਕਾਰਤਾ, ਅਕਾਦਮਿਕ ਸਰੋਤਾਂ ਦੀ ਸਾਂਝ, ਸਾਂਝੇ ਤਕਨੀਕੀ ਪ੍ਰੋਗਰਾਮਾਂ ਵਿੱਚ ਭਾਗੀਦਾਰੀ ਅਤੇ ਵਿਕਾਸ ਪ੍ਰੋਜੈਕਟਾਂ 'ਤੇ ਕੰਮ ਕਰਨ ਦੇ ਮੌਕੇ ਪ੍ਰਾਪਤ ਹੋਣਗੇ। ਇਸ ਨਾਲ ਅਧਿਆਪਨ ਦੀ ਗੁਣਵੱਤਾ, ਖੋਜ ਦ੍ਰਿਸ਼ਟੀਕੋਣ ਅਤੇ ਅਕਾਦਮਿਕ ਅਨੁਭਵ ਵਿੱਚ ਵਾਧਾ ਹੋਵੇਗਾ।

ਡਾ. ਨਵਨੀਤ ਵਾਲੀਆ ਨੇ ਦੱਸਿਆ ਕਿ ਇਹ ਐਮ.ਓ.ਯੂ. ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਲਈ ਵੀ ਲਾਭਦਾਇਕ ਸਾਬਤ ਹੋਵੇਗਾ ਕਿਉਂਕਿ ਇਸ ਨਾਲ ਕਾਲਜ ਦਾ ਅਕਾਦਮਿਕ ਮਾਹੌਲ ਹੋਰ ਮਜ਼ਬੂਤ ਹੋਵੇਗਾ ਅਤੇ ਡਿਜਿਟਲ ਲਰਨਿੰਗ ਨੂੰ ਨਵਾਂ ਉਤਸ਼ਾਹ ਮਿਲੇਗਾ। ਇਸ ਨਾਲ ਕਾਲਜ ਨੂੰ ਸੂਚਨਾ, ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਤਕਨਾਲੋਜੀ ਖੇਤਰ ਵਿੱਚ ਕੰਮ ਕਰ ਰਹੀ ਰਾਸ਼ਟਰੀ ਪੱਧਰ ਦੀ ਸੰਸਥਾ ਨਾਲ ਮਜ਼ਬੂਤ ਸੰਪਰਕ ਸਥਾਪਿਤ ਕਰਨ ਵਿੱਚ ਮਦਦ ਮਿਲੇਗੀ।

ਐਗਜਿਕਿਊਟਿਵ ਡਾਇਰੈਕਟਰ ਨਾਇਲਟ ਸ਼੍ਰੀ ਦੀਪਕ ਵਾਸਨ ਨੇ ਕਿਹਾ ਕਿ ਨਾਇਲਟ ਰੋਪੜ ਡਿਜਿਟਲ ਹੁਨਰਾਂ, ਤਕਨੀਕੀ ਸਿੱਖਿਆ ਅਤੇ ਸਮਰੱਥਾ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਐਮ.ਓ.ਯੂ. ਰਾਹੀਂ ਅਸੀਂ ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਨਾਲ ਮਿਲ ਕੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਟ੍ਰੇਨਿੰਗ, ਡਿਜੀਟਲ ਪਲੇਟਫਾਰਮਾਂ ਅਤੇ ਅਕਾਦਮਿਕ ਸਹਿਯੋਗ ਰਾਹੀਂ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ।

ਉਨ੍ਹਾਂ ਦੱਸਿਆ ਕਿ ਇਹ ਐਮ.ਓ.ਯੂ. ਸਾਡੇ ਵਿਦਿਆਰਥੀਆਂ ਅਤੇ ਫੈਕਲਟੀ ਲਈ ਉਭਰ ਰਹੀਆਂ ਤਕਨੀਕਾਂ, ਪ੍ਰੈਕਟੀਕਲ ਸਿਖਲਾਈ ਅਤੇ ਉਦਯੋਗ-ਕੇਂਦਰਿਤ ਸਿੱਖਿਆ ਨਾਲ ਜੁੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਨਾਇਲਟ ਰੋਪੜ ਨਾਲ ਇਹ ਸਹਿਯੋਗ ਵਿਦਿਆਰਥੀਆਂ ਨੂੰ ਭਵਿੱਖ ਦੇ ਰੋਜ਼ਗਾਰ ਮੌਕਿਆਂ ਲਈ ਹੋਰ ਤਿਆਰ ਕਰੇਗਾ।"

ਉਨ੍ਹਾਂ ਕਿਹਾ ਕਿ ਇਸ ਐਮ.ਓ.ਯੂ. ਨਾਲ ਸਾਡੀ ਸਿੱਖਿਆ, ਨਵੀਨਤਾ, ਖੋਜ, ਤਕਨੀਕੀ ਸਿਖਲਾਈ ਅਤੇ ਡਿਜੀਟਲ ਬਦਲਾਅ ਦੇ ਨਵੇਂ ਮੌਕੇ ਖੁੱਲਣ ਦੀ ਉਮੀਦ ਹੈ, ਜਿਸ ਨਾਲ ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੇ ਅਕਾਦਮਿਕ ਅਤੇ ਪੇਸ਼ੇਵਰ ਵਿਕਾਸ ਨੂੰ ਵੱਡਾ ਲਾਭ ਮਿਲੇਗਾ।