government jobs - Azad Soch

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 21 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ ਲਈ ਖੜ੍ਹੇ ਹਨ, ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਅਤੇ ਪਿਛਾਂਹਖਿੱਚੂ ਨੀਤੀਆਂ ਨੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦੇਰ ਨਾਲ ਮਿਲੀਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਰੋਜ਼ਗਾਰ ਦੇਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਇਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਭਾਵੇਂ ਇਨ੍ਹਾਂ ਸਿਆਸੀ ਆਗੂਆਂ ਦੇ ਆਪਣੇ ਪਰਿਵਾਰ ਵਧੀਆ ਢੰਗ ਨਾਲ ਜੀਵਨ ਬਤੀਤ ਕਰ ਰਹੇ ਹਨ, ਪਰ ਉਨ੍ਹਾਂ ਨੇ ਆਮ ਨੌਜਵਾਨਾਂ ਦੇ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦੇ ਉਲਟ ਮੌਜੂਦਾ ਸੂਬਾ ਸਰਕਾਰ ਨੇ ਪਹਿਲੀ ਅਪ੍ਰੈਲ, 2022 ਤੋਂ ਵੱਖ-ਵੱਖ ਵਿਭਾਗਾਂ ਵਿੱਚ 54,141 ਉਮੀਦਵਾਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਬੈਚ ਦੇ ਨਾਲ ਇਹ ਅੰਕੜਾ ਹੁਣ 54,422 ਤੱਕ ਪਹੁੰਚ ਗਿਆ ਹੈ। ਸਾਲ ਦੇ ਸਭ ਤੋਂ ਲੰਬੇ ਦਿਨ ਵਜੋਂ ਅੱਜ ਦੇ ਦਿਨ ਦੀ ਮਹੱਤਤਾ ਸਦਕਾ ਅਤੇ ਨਵ-ਨਿਯੁਕਤ ਉਮੀਦਵਾਰਾਂ ਲਈ ਇਸ ਨੂੰ ਇੱਕ ਇਤਿਹਾਸਕ ਦਿਨ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਨੇ ਇਹ ਨੌਕਰੀਆਂ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਉਮੀਦਵਾਰਾਂ ਲਈ ਨੌਕਰੀ ਦਾ ਆਖ਼ਰੀ ਮੌਕਾ ਨਹੀਂ ਹੈ ਕਿਉਂਕਿ ਸਰਕਾਰ ਹੋਰ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਦੀ ਪੇਸ਼ਕਸ਼ ਕਰਨ ਦੀ ਤਿਆਰੀ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਆਗੂਆਂ 'ਤੇ ਨਿੱਜੀ ਲਾਭ ਲਈ ਮਿਲੀਭੁਗਤ ਕਰਨ ਅਤੇ ਜਨਤਕ ਤੌਰ 'ਤੇ ਇੱਕ ਦੂਜੇ ਦਾ ਵਿਰੋਧ ਕਰਨ ਦਾ ਦਿਖਾਵਾ ਕਰਨ ਦਾ ਦੋਸ਼ ਲਗਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜਨਤਕ ਸਟੇਜਾਂ ਤੋਂ ਇੱਕ ਦੂਜੇ ਵਿਰੁੱਧ ਜ਼ਹਿਰ ਉਗਲਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇੱਕ ਦੂਜੇ ਨੂੰ ਜੱਫੀਆਂ ਪਾਉਂਦੇ ਹਨ, ਜਿਸ ਤੋਂ ਉਨ੍ਹਾਂ ਦੇ ਪਖੰਡਾਂ ਦਾ ਪਰਦਾਫਾਸ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕ ਸਿਆਸੀ ਮਤਭੇਦਾਂ ਕਾਰਨ ਇੱਕ ਦੂਜੇ ਨਾਲ ਲੜਦੇ ਰਹਿੰਦੇ ਹਨ, ਜਦੋਂ ਕਿ ਸਿਆਸੀ ਆਗੂ ਇੱਕ ਦੂਜੇ ਦੇ ਨਿੱਜੀ ਜਸ਼ਨਾਂ ਵਿੱਚ ਸ਼ਾਮਲ ਹੁੰਦੇ ਹਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ, ਜਿਸ ਵਿੱਚ ਉਮੀਦਵਾਰਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਏਜੰਡਾ ਨੌਜਵਾਨਾਂ ਨੂੰ ਸ਼ਾਸਨ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਹੈ, ਇਸ ਤਰ੍ਹਾਂ ਉਹ ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਦੇ ਯੋਗ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਦੱਸਿਆ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਉਮੀਦਵਾਰ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਮਦਦ ਕਰਨ ਅਤੇ ਜਨਤਕ ਭਲਾਈ ਵਿੱਚ ਯੋਗਦਾਨ ਪਾਉਣ ਲਈ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡੇ ਦਾ ਰਨਵੇਅ ਜਹਾਜ਼ ਦੀ ਉਡਾਣ ਭਰਨ ਵਿੱਚ ਸਹਾਈ ਹੁੰਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡ ਕੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਮਦਦ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਪਛਾਣ ਬਣਾਉਣ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਯਤਨ ਕਰਨ ਲਈ ਉਤਸ਼ਾਹਿਤ ਕੀਤਾ।

ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਪੰਜਾਬ ਵਿੱਚ ਰਹਿਣ ਅਤੇ ਰਾਜ ਦੁਆਰਾ ਪੇਸ਼ ਕੀਤੇ ਜਾਣ ਵਾਲੇ ਵਿਆਪਕ ਮੌਕਿਆਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ। ਯੁਵਾ ਸਸ਼ਕਤੀਕਰਨ ਲਈ ਇੱਕ ਵੱਡੇ ਯਤਨ ਵਜੋਂ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੀ ਸਥਾਪਨਾ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਹੋਣਗੀਆਂ ਤਾਂ ਜੋ ਕੌਮੀ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ 'ਤੇ ਸਫਲਤਾ ਪ੍ਰਾਪਤ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਸੱਤਾ ਵਿੱਚ ਆਉਣ ਵਾਲੀਆਂ ਸਿਆਸੀ ਪਾਰਟੀਆਂ ਦੀ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉਤਰ ਕਾਟੋ, ਮੈਂ ਚੜ੍ਹਾਂ’ ਦੀ ਰਣਨੀਤੀ ਤਿਆਰ ਕਰਨ ਲਈ ਉਨ੍ਹਾਂ ਦੀ ਆਲੋਚਨਾ ਵੀ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਹੁਣ ਉਨ੍ਹਾਂ ਦੀ ਸਰਕਾਰ ਨੂੰ ਸੇਵਾ ਕਰਨ ਲਈ ਚੁਣਿਆ ਹੈ ਅਤੇ ਉਹ ਜਨਤਕ ਉਮੀਦਾਂ 'ਤੇ ਖਰ੍ਹਾ ਉਤਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਈਰਖਾ ਕਰਕੇ ਰੋਜ਼ਾਨਾ ਉਨ੍ਹਾਂ ਦੀ ਆਲੋਚਨਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਹਰੇਕ ਕਰਮਚਾਰੀ ਨੂੰ ਸਨਮਾਨਜਨਕ ਤਨਖ਼ਾਹ ਮਿਲੇ, ਜਿਸ ਨਾਲ ਉਹ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣ।

ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ ਕਿ ਪਹਿਲਾਂ ਕੁਝ ਅਧਿਆਪਕਾਂ ਨੇ 6,000 ਰੁਪਏ ਤੋਂ ਵੀ ਘੱਟ ਤਨਖ਼ਾਹ ‘ਤੇ ਨੌਕਰੀ ਕੀਤੀ ਸੀ, ਜੋ ਕਿ ਮਨਰੇਗਾ ਸਕੀਮ ਅਧੀਨ ਦਿੱਤੀ ਜਾਂਦੀ ਰਕਮ ਤੋਂ ਵੀ ਘੱਟ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਰਕਾਰੀ ਕਰਮਚਾਰੀਆਂ ਨੂੰ ਢੁਕਵਾਂ ਮੁਆਵਜ਼ਾ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਕਰ ਸਕਣ। ਪਿਛਲੀਆਂ ਸਰਕਾਰਾਂ ਦੇ ਉਲਟ ਜੋ ਅਕਸਰ ਖ਼ਾਲੀ ਖ਼ਜ਼ਾਨੇ ਦੀਆਂ ਸ਼ਿਕਾਇਤਾਂ ਕਰਦੀਆਂ ਸਨ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾਈ ਪ੍ਰਸ਼ਾਸਨ ਆਰਥਿਕ ਵਿਕਾਸ ਅਤੇ ਜਨਤਕ ਭਲਾਈ ਨੂੰ ਅੱਗੇ ਵਧਾਉਣ ਲਈ ਜਨਤਕ ਫੰਡਾਂ ਦੀ ਵਰਤੋਂ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਜਾਂ ਸਾਡੇ ਕਿਸੇ ਵੀ ਮੰਤਰੀ ਨੇ ਕਦੇ ਇਹ ਦਾਅਵਾ ਨਹੀਂ ਕੀਤਾ ਕਿ ਖਜ਼ਾਨਾ ਖਾਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸੂਬੇ ਦੇ ਵਿਕਾਸ ਲਈ ਇੱਕ-ਇੱਕ ਪੈਸਾ ਵਰਤਿਆ ਜਾ ਰਿਹਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸਾਬਕਾ ਵਿੱਤ ਮੰਤਰੀ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਦੁਹਰਾਉਂਦੇ ਰਹਿੰਦੇ ਸਨ, ਉਸ ਨਾਲ ਸੂਬੇ ਦੇ ਵਿਕਾਸ ਵਿੱਚ ਕਾਫ਼ੀ ਔਕੜਾਂ ਪੇਸ਼ ਆਈਆਂ।

ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਦਾ ਕੀਤਾ ਧੰਨਵਾਦ
ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਦਾ ਕੀਤਾ ਧੰਨਵਾਦ

ਚੰਡੀਗੜ੍ਹ, 20 ਮਈ,2025,(Azad Soch News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਕਰੀਆਂ ਮੁਹੱਈਆ ਹੋਣ ਨਾਲ ਉਨ੍ਹਾਂ ਦੀ ਕਿਸਮਤ ਬਦਲੀ ਹੈ।

ਪਟਿਆਲਾ ਦੀ ਸੰਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨਕਾਲ ਦੌਰਾਨ ਇਹ ਉਸ ਦੀ ਛੇਵੀਂ ਸਰਕਾਰੀ ਨੌਕਰੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਮਜ਼ਬੂਤ ਖੇਡ ਨੀਤੀ ਨੇ ਉਸ ਵਰਗੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹੇ ਹਨ, ਜੋ ਸੱਚਮੁੱਚ ਸ਼ਲਾਘਾਯੋਗ ਹੈ। ਉਸ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ।

ਇਸ ਦੌਰਾਨ ਮੋਗਾ ਤੋਂ ਨਵ ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀ (ਏ.ਡੀ.ਓ.) ਗੁਰਜੀਤ ਸਿੰਘ ਨੇ ਆਪਣੇ ਸੰਘਰਸ਼ੀ ਜੀਵਨ ਦੀ ਗਾਥਾ ਸਾਂਝੀ ਕੀਤੀ। ਕਈ ਪ੍ਰੀਖਿਆਵਾਂ ਵਿੱਚ ਬੈਠਣ ਦੇ ਬਾਵਜੂਦ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਸ ਦੀ ਮਾਂ ਨੇ ਉਸ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਸ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੀ ਮਾਂ ਦੇ ਅਟੁੱਟ ਵਿਸ਼ਵਾਸ ਅਤੇ ਸੂਬਾ ਸਰਕਾਰ ਵੱਲੋਂ ਨੌਕਰੀਆਂ ਦੇਣ ਲਈ ਬਣਾਈ ਪਾਰਦਰਸ਼ੀ ਵਿਧੀ ਸਿਰ ਬੰਨ੍ਹਿਆ।

ਇਸ ਤਰ੍ਹਾਂ ਪੈਰਾ-ਉਲੰਪੀਅਨ ਮੁਹੰਮਦ ਯਾਸਰ ਨੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀ ਲਈ 13 ਲੱਖ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਜ਼ਿੰਦਗੀ ਬਦਲਣ ਵਾਲਾ ਦੱਸਿਆ। ਇਸ ਤੋਂ ਇਲਾਵਾ ਉਸ ਨੇ ਪੈਰਾ ਖਿਡਾਰੀਆਂ ਨੂੰ ਦੂਜੇ ਅਥਲੀਟਾਂ ਦੇ ਬਰਾਬਰ ਇਨਾਮੀ ਰਾਸ਼ੀ ਯਕੀਨੀ ਬਣਾਉਣ ਦੇ ਫੈਸਲੇ ਨੂੰ ਸਲਾਹਿਆ। ਉਸ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਇਹ ਉਸ ਵਰਗੇ ਅਥਲੀਟਾਂ ਲਈ ਵਧੀਆ ਮੌਕਾ ਹੈ।

ਸੰਗਰੂਰ ਦੀ ਗੀਤਿਕਾ ਨੇ ਨੌਜਵਾਨਾਂ ਖ਼ਾਸ ਕਰ ਕੇ ਕੁੜੀਆਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਨੌਕਰੀਆਂ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਦਦ ਕਰਨਗੀਆਂ।

ਇਨ੍ਹਾਂ ਤੋਂ ਇਲਾਵਾ ਜਲਾਲਾਬਾਦ ਤੋਂ ਏ.ਡੀ.ਓ. ਵਿਪਨਜੋਤ ਅਰੋੜਾ ਨੇ ਆਪਣੇ ਸਫ਼ਰ `ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਉਸ ਦੀ ਤੀਜੀ ਨੌਕਰੀ ਹੈ। ਇਸ ਤੋਂ ਪਹਿਲਾਂ ਉਹ ਪਟਵਾਰੀ ਦੀ ਨੌਕਰੀ ਦੀ ਸਿਖਲਾਈ ਪੂਰੀ ਕਰ ਚੁੱਕਿਆ ਹੈ ਅਤੇ ਉਸ ਨੂੰ ਸਬ ਇੰਸਪੈਕਟਰ ਵਜੋਂ ਵੀ ਨੌਕਰੀ ਮਿਲ ਚੁੱਕੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਲਈ ਬਹੁਤ ਸਾਰੇ ਮੌਕੇ ਪ੍ਰਦਾਨ ਕੀਤੇ ਹਨ। ਉਸ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਮੁਫ਼ਤ ਅਤੇ ਨਿਰਪੱਖ ਢੰਗ ਨਾਲ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
*ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ*

*ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ*

*ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਅਨਿੱਖੜਵਾਂ ਅੰਗ ਬਣਾਉਣ ਦੀ ਵਚਨਬੱਧਤਾ ਦੁਹਰਾਈ*

*ਨਵ-ਨਿਯੁਕਤ ਅਧਿਆਪਕਾਂ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਲਈ ਪ੍ਰੇਰਿਆ*

*ਕਿਹਾ, ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿਆਪਕ ਜੰਗ ਸ਼ੁਰੂ ਹੋ ਚੁੱਕੀ ਹੈ*

*ਗੈਰ-ਜਮਹੂਰੀ ਹੱਦਬੰਦੀ ਦੀ ਮੁਖਾਲਫ਼ਤ ਲਈ 'ਆਪ' ਹਮਖਿਆਲੀ ਪਾਰਟੀਆਂ ਨਾਲ ਮਿਲਾਏਗੀ ਹੱਥ*

*ਲੁਧਿਆਣਾ, 19 ਮਾਰਚ-* ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।

ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਕੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਧੁਨਿਕ ਅਧਿਆਪਨ ਅਭਿਆਸਾਂ ਨਾਲ ਲੈਸ ਇਹ ਨਵ-ਨਿਯੁਕਤ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਜਿਸ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਵਿੱਚ ਬਦਲਾਅ ਲਿਆਉਣ ਲਈ ਅਹਿਮ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਅਧਿਆਪਕ ਦੇ ਪੁੱਤਰ ਹਨ ਅਤੇ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਅਫ਼ਸਰ, ਇੰਜੀਨੀਅਰ, ਡਾਕਟਰ ਅਤੇ ਹੋਰ ਆਗੂ ਬਣਨ ਲਈ ਤਿਆਰ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਨਿਪੁੰਨ ਹਨ ਕਿਉਂਕਿ ਉਹ ਯੋਗ ਅਤੇ ਸਮਰੱਥ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਕੁਝ ਗੈਰ-ਅਧਿਆਪਨ ਕੰਮਾਂ ਵਿੱਚ ਵੀ ਲਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸਿਰਫ਼ ਅਧਿਆਪਨ ਦੇ ਉਦੇਸ਼ਾਂ ਲਈ ਹੀ ਵਰਤਿਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਕੂਲ ਖਾਲੀ ਸਨ ਪਰ ਸਕੂਲਾਂ ਦੇ ਸਾਹਮਣੇ ਪਾਣੀ ਦੀਆਂ ਟੈਂਕੀਆਂ ਉਤੇ ਅਧਿਆਪਕ ਰਹਿੰਦੇ ਸਨ ਕਿਉਂਕਿ ਅਧਿਆਪਕ ਅੰਦੋਲਨ ਕਾਰਨ ਇਨ੍ਹਾਂ ਟੈਂਕੀਆਂ 'ਤੇ ਚੜ੍ਹ ਜਾਂਦੇ ਸਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਰੁਝਾਨ ਨੂੰ ਬਦਲ ਦਿੱਤਾ ਗਿਆ ਹੈ ਜਿਸ ਸਦਕਾ ਹੁਣ ਉਹ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ ਅਤੇ ਸੂਬੇ ਦੀ ਤਰੱਕੀ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਇਸ ਅਹਿਮ ਖੇਤਰ ਨੂੰ ਅਣਗੌਲਿਆ ਕਰ ਦਿੱਤਾ ਸੀ, ਜਿਸ ਕਾਰਨ ਪੰਜਾਬ ਤਰੱਕੀ ਦੀ ਰਾਹ ਤੋਂ ਪਛੜ ਗਿਆ।

ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਮੁਤਾਬਕ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਆਪਣੇ ਲਈ ਢੁੱਕਵਾਂ ਕੈਰੀਅਰ ਚੁਣ ਸਕਣ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਡਿਊਟੀ ਨੂੰ ਸੁਚੱਜੇ ਢੰਗ ਨਾਲ ਨਿਭਾਉਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਾ ਚਾਹੀਦਾ ਹੈ ਤਾਂ ਜੋ ਉਹ ਵੀ ਜੀਵਨ ਵਿੱਚ ਉੱਚੇ ਮੁਕਾਮ ਹਾਸਲ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਉਣੀ ਚਾਹੀਦੀ ਹੈ ਤਾਂ ਜੋ ਲੋਕ ਉਨ੍ਹਾਂ ਦੇ ਚੰਗੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਖਾਲੀ ਹੋਣ ਦੇ ਨਾਲ ਹੀ ਭਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਤੇ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 52,000 ਤੋਂ ਵੱਧ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਅਹਿਮ ਪਲ ਹੈ ਕਿਉਂਕਿ ਇਹ ਨੌਜਵਾਨ ਪੰਜਾਬ ਸਰਕਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਨਾਲ ਜੁੜ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਰਿਕਾਰਡ 52 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਅਤੇ ਬਿਨਾ ਕਿਸੇ ਵੀ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਵਿਅਕਤੀ ਮਜਬੂਰੀ ਵਿੱਚ ਵਿਦੇਸ਼ ਨਾ ਜਾਵੇ ਤਾਂ ਜੋ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਪੂਰੇ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਅਤੇ ਨੌਜਵਾਨ ਵਿਦੇਸ਼ਾਂ ਤੋਂ ਪਰਤ ਕੇ ਪੰਜਾਬ ਵਿੱਚ ਸੇਵਾ ਕਰਨ ਦੀ ਰੁਚੀ ਦਿਖਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਆਪਣੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਦੀ ਵਰਤੋਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਹਮਖਿਆਲ ਸਿਆਸੀ ਪਾਰਟੀਆਂ ਨਾਲ ਹੱਥ ਮਿਲਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਅਪਣਾਈ ਗਈ ਗੈਰ-ਜਮਹੂਰੀ ਕਾਰਜਪ੍ਰਣਾਲੀ, ਜਿਸ ਨਾਲ ਭਾਜਪਾ ਅਤੇ ਇਸ ਦੇ ਗੁੱਟ ਦੇ ਸ਼ੱਕੀ ਮਨਸੂਬੇ ਸਾਹਮਣੇ ਆਏ ਹਨ, ਦਾ ਵਿਰੋਧ ਕਰਨ ਲਈ ਚੇਨਈ ਦਾ ਦੌਰਾ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਮਹੂਰੀਅਤ ਦਾ ਘਾਣ ਕਰਨ ਵਾਲੇ ਕੇਂਦਰ ਸਰਕਾਰ ਦੇ ਇਸ ਕਦਮ ਵਿਰੁੱਧ ਸਾਰੀਆਂ ਧਿਰਾਂ ਇਕਜੁੱਟ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀਆਂ ਅਲਾਮਤਾਂ ਦਾ ਖਾਤਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਮਿਲੀ ਹੋਈ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਪੁਖਤਾ ਵਿਉਂਤਬੰਦੀ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਸ਼ਿਕਾਰ ਹੋਏ ਲੋਕਾਂ ਦੇ ਮੁੜ ਵਸੇਬੇ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਨੇਕ ਕਾਰਜ ਜਨਤਕ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ ਹੈ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਹਾਜ਼ਰ ਸਨ।

ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

* ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਜਲਦੀ ਵਿਸ਼ਾਲ ਰੋਜ਼ਗਾਰ ਮੁਹਿੰਮ ਸ਼ੁਰੂ ਕਰਨ ਲਈ ਕਿਹਾ

* ਨੌਜਵਾਨਾਂ ਨੂੰ ਭਰਪੂਰ ਮੌਕੇ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ

* ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ

ਪਟਿਆਲਾ, 3 ਦਸੰਬਰ:- ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਾਹ ਖੋਲ੍ਹੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਤਾਂ ਜੋ ਉਹ ਜੀਵਨ ਵਿੱਚ ਆਪਣੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50,000 ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਪੈਰਾਸ਼ੂਟਰਾਂ ਦੀ ਬਜਾਏ ਜ਼ਮੀਨ ਨਾਲ ਜੁੜ ਕੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜੇ ਬੰਦੇ ਜ਼ਮੀਨ ਤੋਂ ਉੱਠ ਕੇ ਪੂਰੀ ਦੁਨੀਆ ਜਿੱਤ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤਕਸ਼ਾਂ ਲਈ ਸਿਰਫ਼ ਅਸਮਾਨ ਹੀ ਸੀਮਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿ ਸਿੱਧੇ ਅਸਮਾਨ ਤੋਂ ਆਉਣ ਵਾਲੇ ਪੈਰਾਸ਼ੂਟਰਾਂ ਨੇ ਕਦੇ ਨਾ ਕਦੇ ਜ਼ਮੀਨ 'ਤੇ ਡਿੱਗਣਾ ਹੀ ਹੁੰਦਾ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 50,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਸ ਲਈ ਇਨ੍ਹਾਂ ਨੂੰ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਵਿਅਕਤੀ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ 'ਤੇ ਮਾਣ ਨਾ ਕਰਨ, ਸਗੋਂ ਹਲੀਮੀ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ। ਭਗਵੰਤ ਸਿੰਘ ਮਾਨ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਉੱਚ ਆਸਾਮੀਆਂ ਪ੍ਰਾਪਤ ਕਰਨ ਤੋਂ ਬਾਅਦ ਵੀ ਧਰਤੀ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਪਲੇਟਫ਼ਾਰਮ ਦੀ ਵਰਤੋਂ ਜ਼ਿੰਦਗੀ ਵਿੱਚ ਹੋਰ ਅਗਾਂਹ ਵਧਣ ਦੇ ਨਾਲ-ਨਾਲ ਚੰਗੇ ਇਨਸਾਨ ਬਣਨ ਲਈ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਐਸ.ਏ.ਐਸ. ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਬਣਨ ਜਾ ਰਹੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਹਾਈਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਭਰ ਵਿੱਚ ਅਹਿਮ ਅਹੁਦਿਆਂ 'ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹੈ ਕਿ ਸਾਡੇ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰਨ।

ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਇੱਕ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦਾ ਰਿਕਾਰਡ ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਸ਼ੱਕੀ ਰਿਹਾ ਹੈ। ਕੈਪਟਨ ਦਾ ਪਰਿਵਾਰ ਹਮੇਸ਼ਾ ਸੂਬਾ ਵਿਰੋਧੀ ਤਾਕਤ ਭਾਵੇਂ ਉਹ ਮੁਗ਼ਲ ਹੋਣ, ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਇਨ੍ਹਾਂ ਦੁਸ਼ਮਣ ਤਾਕਤਾਂ ਨਾਲ ਨਾਲ ਖੜ੍ਹ ਕੇ ਪੰਜਾਬ ਨੂੰ ਧੋਖਾ ਦਿੰਦਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖ਼ੁਦ ਨੂੰ ਜੋੜ ਸਕਦੇ ਹਨ।

ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ-ਮੁੱਖ ਮੰਤਰੀ

ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜ਼ਿਮਨੀ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਇਕ ਵਾਰ ਫੇਰ ਸੂਬੇ ਦੇ ਹੰਕਾਰੀ ਸਿਆਸਤਦਾਨਾਂ ਨੂੰ ਬੁਰੀ ਤਰ੍ਹਾਂ ਨਕਾਰਿਆ

ਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 25 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਕੁੱਲ 49,427 ਸਰਕਾਰੀ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਇਸ ਸ਼ੁਭ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, “ਇਹ ਸੂਬੇ ਦੇ ਨੌਜਵਾਨਾਂ ‘ਤੇ ਕੋਈ ਅਹਿਸਾਨ ਨਹੀਂ ਸਗੋਂ ਉਹ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ।“  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮਾਰਚ, 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਕੁਝ ਮਹੀਨਿਆਂ ਬਾਅਦ ਉਨ੍ਹਾਂ ਨੂੰ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ.ਵੀ.ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਉਨ੍ਹਾਂ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ ਕਿਉਂਕਿ ਸੂਬੇ ਦੇ ਪਿੰਡ ਮਹਾਨ ਗੁਰੂਆਂ, ਸੰਤਾਂ ਮਹਾਂਪੁਰਸ਼ਾਂ ਅਤੇ ਸ਼ਹੀਦਾਂ ਨਾਲ ਸਬਧੰਤ ਹਨ ਅਤੇ ਸੂਬੇ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਪੁੱਤਰ ਪੈਦਾ ਕੀਤੇ ਹਨ।  ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਦੀ ਕੋਈ ਥਾਹ ਨਹੀਂ  ਜਿਸ ਕਾਰਨ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ ਤੋਂ ਨਿਰਾਸ਼ ਹੋ ਕੇ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਵਾਪਸ ਪਰਤ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 49,427 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਜੋ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉੱਤਰ ਕਾਟੋ ਮੈਂ ਚੜ੍ਹਾਂ’ ਵਾਂਗ ਵਾਰ-ਵਾਰ ਸੱਤਾ ਸੁਖ ਭੋਗਦੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਦੀ ਸਿਰਫ਼ ਇਸ ਲਈ ਨਿੰਦਾ ਕਰਦੇ ਹਨ ਕਿਉਂਕਿ ਇਹਨਾਂ ਸਿਆਸਤਦਾਨਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਸਾੜਾ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਘੁਮੰਡੀ ਸਿਆਸਤਦਾਨਾਂ ਨੇ ਹਮੇਸ਼ਾ ਹੀ ਸੂਬੇ ਦੇ ਲੋਕਾਂ ਨੂੰ ‘ਨਿੱਜੀ ਜਗੀਰ’ ਸਮਝ ਰੱਖਿਆ ਸੀ ਜਿਸ ਕਾਰਨ ਆਖਰਕਾਰ ਇਨ੍ਹਾਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ। ਉਨ੍ਹਾਂ ਕਿਹਾ ਕਿ ਤਿੰਨ ਦਿਨ ਪਹਿਲਾਂ ਹੀ ਲੋਕਾਂ ਨੇ ਅਜਿਹੇ ਸਿਆਸਤਦਾਨਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਜੋ ਇਹਨਾਂ ਨੂੰ ‘ਵੈਰਾਇਟੀ’ ਦੱਸਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ‘ਚ ਲੋਕ ਸਰਵਉੱਚ ਹੁੰਦੇ ਹਨ ਪਰ ਇਨ੍ਹਾਂ ਸਿਆਸਤਦਾਨਾਂ ਨੇ ਉਨ੍ਹਾਂ ਨੂੰ ਆਪਣੀ ਵੋਟ ਬੈਂਕ ਸਮਝ ਕੇ ਰੱਖ ਲਿਆ ਹੈ, ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਸਬਕ ਸਿਖਾਇਆ ਹੈ। ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਬਣਨ ਦਾ ਸੱਦਾ ਦਿੰਦਿਆਂ ਉਨ੍ਹਾਂ ਨੂੰ ਪੂਰੇ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਨਵ-ਨਿਯੁਕਤ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਨੂੰ ਯਕੀਨੀ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਮਾਜ ਦੇ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਨਾਲ ਪੈਸਾ ਇਕੱਠਾ ਕਰਕੇ ਵੱਡੇ-ਵੱਡੇ ਮਹਿਲ ਉਸਾਰੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਉੱਚੀਆਂ ਹਨ ਅਤੇ ਦਰਵਾਜ਼ੇ ਆਮ ਤੌਰ ’ਤੇ ਲੋਕਾਂ ਲਈ ਬੰਦ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹਨਾਂ ਆਗੂਆਂ ਨੇ ਆਪਣੇ ਕਾਰਜਕਾਲ ਵਿੱਚ ਲੋਕਾਂ ਦੀ ਬਿਲਕੁਲ ਸਾਰ ਨਹੀਂ ਲਈ, ਜਿਸ ਕਾਰਨ ਜਨਤਾ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ।ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਨਤਕ ਮਹੱਤਵ ਅਤੇ ਖੁਸ਼ੀ ਦੇ ਅਜਿਹੇ ਸਮਾਗਮ ਘੱਟ ਹੀ ਦਿਖਾਈ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ ਜਦੋਂ ਸਰਕਾਰ ਵੱਲੋਂ ਲੋਕਾਂ ਲਈ ਨਵੇਂ ਪ੍ਰਾਜੈਕਟ ਸਮਰਪਿਤ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਮੌਕੇ ਮਿਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰੰਗਲੇ ਪੰਜਾਬ ਵੱਲ ਵਧ ਰਹੇ ਕਦਮਾਂ ਦੀ ਝਲਕ ਹੈ ਅਤੇ ਸੂਬਾ ਸਰਕਾਰ ਹੁਣ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਅਤੇ ਹੋਰਨਾਂ ਪਤਵੰਤਿਆਂ ਦਾ ਸਵਾਗਤ ਕੀਤਾ।

ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੇ ਰਾਖਵੇਂ ਵਿੱਚ ਵਰਗੀਕਰਣ ਦਾ ਫ਼ੈਸਲਾ ਅੱਜ ਤੋਂ ਪੂਰੇ ਸੂਬੇ ਵਿੱਚ ਲਾਗੂ -ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ
Chandigarh,13 November 2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ (Chief Minister of Haryana Naib Singh Saini) ਨੇ ਕਿਹਾ ਕਿ ਮਾਣਯੋਗ ਸੁਪ੍ਰੀਮ ਕੋਰਟ (Supreme Court) ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ  ਦੇ ਰਾਖਵੇਂ ਵਿੱਚ ਵਰਗੀਕਰਣ  ਦੇ ਸੰਬੰਧ ਵਿੱਚ ਦਿੱਤੇ ਗਏ ਫ਼ੈਸਲੇ ਨੂੰ ਹਰਿਆਣਾ ਕੈਬੀਨੇਟ (Haryana Cabinet) ਨੇ ਪਹਿਲਾਂ ਹੀ ਮੰਜੂਰੀ ਪ੍ਰਦਾਨ ਕਰ ਦਿੱਤੀ ਸੀ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਇਹ ਫ਼ੈਸਲਾ ਅੱਜ ਤੋਂ  ਪੂਰੇ ਸੂਬੇ ਵਿੱਚ ਲਾਗੂ ਹੋ ਰਿਹਾ ਹੈ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਬੁੱਧਵਾਰ ਨੂੰ 15ਵੀਂ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੇ ਦੌਰਾਨ ਵਿਰੋਧੀ ਪੱਖ ਦੇ ਵਿਧਾਇਕਾਂ ਵੱਲੋਂ  ਇਸ ਸੰਬੰਧ ਵਿੱਚ ਸਦਨ ਵਿੱਚ ਚੁੱਕੇ ਗਏ ਸੁਆਲਾਂ ਦਾ ਜਵਾਬ  ਦੇ ਰਹੇ ਸਨ,ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੇ ਰਾਖਵੇਂ ਵਿੱਚ ਵਰਗੀਕਰਣ ਦਾ ਇਹ ਆਦੇਸ਼ ਮੁੱਖ ਸਕੱਤਰ ਦੀ ਵੇਬਸਾਈਟ ਉੱਤੇ ਉਪਲੱਬਧ ਹੋ ਗਿਆ ਹੈ,ਤਾਂ ਜੋ ਸਾਰੇ ਸਬੰਧਤ ਵਿਅਕਤੀਆਂ ਤੱਕ ਇਹ ਜਾਣਕਾਰੀ ਸਮੇਂ ਤੇ ਪਹੁਂਚ ਸਕੇ ਅਤੇ ਇਸਦਾ ਲਾਭ ਚੁੱਕਿਆ ਜਾ ਸਕੇ।

ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ,30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ

ਪੰਜਾਬ ਸਰਕਾਰ ਦੀਆਂ ਨੌਕਰੀਆਂ ਹਾਸਲ ਕਰਨ ਲਈ ਵਤਨ ਵਾਪਸੀ ਕਰ ਰਹੇ ਹਨ ਨੌਜਵਾਨ

ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਦੁਹਰਾਇਆ

ਚੰਡੀਗੜ੍ਹ, 7 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ।ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ 'ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ।  ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਤਸੱਲੀ ਵਾਲੀ ਦੀ ਗੱਲ ਹੈ ਕਿ ਸਾਰੇ ਨੌਜਵਾਨਾਂ ਦੀ ਚੋਣ ਪੂਰੀ ਤਰ੍ਹਾਂ ਉਨ੍ਹਾਂ ਦੀ ਯੋਗਤਾ ਅਤੇ ਲਿਆਕਤ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਕਰਵਾਏ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਨੂੰ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ‘ਚੋਂ  ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੋਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੀਏ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਮਿਆਰੀ ਇਲਾਜ ਲੈਣ ਦੇ ਨਾਲ-ਨਾਲ 95 ਫੀਸਦੀ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 30 ਹੋਰ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਅਤੇ ਇਨ੍ਹਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਟਾਕਰੇ ਲਈ ਡਾਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਹ ਇਨ੍ਹਾਂ ਨੌਜਵਾਨਾਂ ਤੋਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਲੋਕਾਂ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਵਿੱਚ ਵਿਸ਼ਵਾਸ ਜਤਾਇਆ ਹੈ ਜਿਸ ਸਦਕਾ ਕਰ ਮਾਲੀਏ ਵਿੱਚ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਟੋਲ ਪਲਾਜ਼ਿਆਂ ਨੇ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਸੀ ਪਰ ਵਡੇਰੇ ਲੋਕ ਹਿੱਤ ਵਿੱਚ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ  ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਤਕਰੀਬਨ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦਾ ਕਾਰਜ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ, ਜਿਸ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਸਿੱਖਿਆ ਲਈ ਅਤਿ-ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਧ ਤੋਂ ਵੱਧ ਕਾਮਯਾਬੀ ਹਾਸਲ ਕਰਨ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ. ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਨਵੀਨ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਾਸਤੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਬੇਹੱਦ ਸਹਾਈ ਸਿੱਧ ਹੋਵੇਗਾ।

ਇਸ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪੋ-ਆਪਣੇ ਤਜਰਬੇ ਸਾਂਝੇ ਕੀਤੇ।ਲੁਧਿਆਣਾ ਤੋਂ ਨਵ-ਨਿਯੁਕਤ ਓਫਥੈਲਮਿਕ ਅਫਸਰ ਸ਼ਿਵਾਨੀ ਸ਼ਰਮਾ ਨੇ ਨੌਕਰੀ ਮਿਲਣ ਦੀ ਖੁਸ਼ੀ ਕਰਦਿਆਂ ਖੁਲਾਸਾ ਕੀਤਾ ਕਿ ਉਸ ਦੇ ਨਾਲ ਉਸ ਦਾ ਭਰਾ ਵੀ ਨੌਕਰੀ ਪ੍ਰਾਪਤ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਹ ਦੁੱਗਣੀ ਖੁਸ਼ੀ ਮਹਿਸੂਸ ਕਰ ਰਹੀ ਹੈ ਕਿਉਂਕਿ ਇਹ ਮੇਰੇ ਪੂਰੇ ਪਰਿਵਾਰ ਲਈ ਬਹੁਤ ਮਾਣ ਦੇ ਪਲ ਹਨ। ਸ਼ਿਵਾਨੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ 'ਤੇ ਆਧਾਰਿਤ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਪ੍ਰਾਪਤੀ ਹੋਰ ਵੀ ਖੁਸ਼ਗਵਾਰ ਹੈ।ਐਮਐਲਟੀ-2 ਨਿਯੁਕਤ ਹੋਈ ਖਰੜ ਤੋਂ ਗੁਰਦੀਪ ਕੌਰ ਆਪਣੇ ਨਵਜੰਮੇ ਬੱਚੇ ਨਾਲ ਸਮਾਗਮ ਵਿੱਚ ਸ਼ਾਮਲ ਹੋਈ।

ਉਨ੍ਹਾਂ ਨੇ ਪੂਰੀ ਭਰਤੀ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।  ਝਬਾਲ (ਤਰਨਤਾਰਨ) ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਗੁਰਲਾਲ ਸਿੰਘ ਨੇ ਬਿਨਾਂ ਕਿਸੇ ਸਿਫ਼ਾਰਸ਼ ਦੇ ਨੌਕਰੀ ਮਿਲਣ 'ਤੇ ਹੋਈ ਹੈਰਾਨੀ ਮੁੱਖ ਮੰਤਰੀ ਨਾਲ ਸਾਂਝੀ ਕੀਤੀ।  ਉਸ ਨੇ ਕਿਹਾ, "ਜਦੋਂ ਮੈਨੂੰ ਨੌਕਰੀ ਬਾਰੇ ਫ਼ੋਨ ਆਇਆ ਤਾਂ ਮੈਂ ਹੈਰਾਨ ਰਹਿ ਗਿਆ ਕਿਉਂਕਿ ਮੈਨੂੰ ਇਸ ਦੀ ਉਮੀਦ ਨਹੀਂ ਸੀ।" ਸ੍ਰੀ ਮੁਕਤਸਰ ਸਾਹਿਬ ਤੋਂ ਐਮਐਲਟੀ ਹਰਦੀਪ ਸਿੰਘ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਸ ਨੇ ਆਪਣੇ ਦਿਲ ਦੀ ਗੱਲ ਸਾਂਝੀ ਕੀਤੀ ਕਿ ਉਹ ਪਹਿਲਾਂ ਵਿਦੇਸ਼ ਜਾਣ ਬਾਰੇ ਸੋਚਦਾ ਸੀ, ਪਰ 'ਆਪ' ਸਰਕਾਰ ਦੀਆਂ ਪਹਿਲਕਦਮੀਆਂ ਨੇ ਉਨ੍ਹਾਂ ਦੀ ਧਾਰਨਾ ਬਦਲ ਦਿੱਤੀ ਹੈ। ਉਸ ਨੇ ਮਾਣ ਨਾਲ ਕਿਹਾ, “ਮੈਂ ਇਸ ਮੌਕੇ ਲਈ ਦਿਲ ਦੀਆਂ ਗਹਿਰਾਈਆਂ ਤੋਂ ਸਰਕਾਰ ਦਾ ਸ਼ੁਕਰਗੁਜ਼ਾਰ ਹਾਂ।”

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 13 ਅਗਸਤ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਰੋਹ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਮਨੀਸ਼ ਸ਼ਰਮਾ ਨਾਮ ਦੇ ਇਕ ਨਵ-ਨਿਯੁਕਤ ਨੌਜਵਾਨ ਨੇ ਦੱਸਿਆ ਕਿ ਉਸ ਨੇ 2021 ਵਿੱਚ ਮਾਸਟਰ ਡਿਗਰੀ ਕੀਤੀ ਅਤੇ ਉਦੋਂ ਤੋਂ ਸਰਕਾਰੀ ਨੌਕਰੀ ਲਈ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਨੌਕਰੀਆਂ ਵੇਚੀਆਂ ਜਾਂਦੀਆਂ ਸਨ ਪਰ ਹੁਣ ਹਾਲਾਤ ਬਿਲਕੁੱਲ ਬਦਲ ਗਏ ਹਨ ਅਤੇ ਹੁਣ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਮਿਲ ਰਹੀਆਂ ਹਨ।

ਉਸ ਨੇ ਦੱਸਿਆ ਕਿ ਇਸ ਨੌਕਰੀ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ ਕਿਉਂਕਿ ਪਹਿਲਾਂ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਹੁਣ ਉਸ ਨੂੰ ਆਪਣੇ ਜਮਾਤੀਆਂ ਸਮੇਤ ਇੱਥੇ ਹੀ ਨੌਕਰੀ ਮਿਲੀ ਹੈ।ਧੂਰੀ ਨੇੜਲੇ ਪਿੰਡ ਸ਼ੇਰਪੁਰ ਸੋਢੀਆਂ ਦੇ ਇਕ ਨੌਜਵਾਨ ਨੇ ਦੱਸਿਆ ਕਿ ਉਹ ਪਿਛਲੇ 14 ਸਾਲਾਂ ਤੋਂ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰ ਰਿਹਾ ਹੈ। ਉਸ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਉਸ ਨੇ ਸਰਕਾਰੀ ਨੌਕਰੀ ਦੀ ਝਾਕ ਛੱਡ ਦਿੱਤੀ ਸੀ। ਉਸ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਸਥਿਤੀ ਬਦਲੀ ਹੈ ਅਤੇ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦੇ ਹਿਸਾਬ ਨਾਲ ਨੌਕਰੀਆਂ ਮਿਲ ਰਹੀਆਂ ਹਨ।

ਲੁਧਿਆਣਾ ਦੀ ਪ੍ਰਾਈਵੇਟ ਅਧਿਆਪਕਾ ਮਨਿੰਦਰ ਕੌਰ ਨੇ ਕਿਹਾ ਕਿ ਉਸ ਲਈ ਇਹ ਸੁਪਨਾ ਸਾਕਾਰ ਹੋਣ ਬਰਾਬਰ ਹੈ। ਉਸ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਰੁਝਾਨਾਂ ਨੂੰ ਮੋੜਾ ਪਿਆ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਨੌਕਰੀਆਂ ਮਿਲਣ ਦੀ ਉਮੀਦ ਵਿੱਚ ਪੰਜਾਬ ਵਾਪਸ ਆ ਰਹੇ ਹਨ। ਉਸ ਨੇ ਕਿਹਾ ਕਿ ਵਿਦੇਸ਼ਾਂ ਤੋਂ ਪਰਤੇ ਸੈਂਕੜੇ ਵਿਦਿਆਰਥੀ ਉਸ ਕੋਲ ਲੁਧਿਆਣਾ ਦੇ ਇਕ ਕੋਚਿੰਗ ਸੈਂਟਰ ਵਿੱਚ ਕੋਚਿੰਗ ਲੈ ਰਹੇ ਹਨ।

ਇਕ ਨਵ-ਨਿਯੁਕਤ ਲੜਕੀ ਕੋਮਲ ਸਾਗਰ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਸ ਪਲ ਦਾ ਇੰਤਜ਼ਾਰ ਕਰ ਰਹੀ ਸੀ ਅਤੇ ਇਸ ਲਈ ਉਸ ਨੇ ਮੁਕਾਬਲੇ ਦੀਆਂ ਕਈ ਪ੍ਰੀਖਿਆਵਾਂ ਵੀ ਦਿੱਤੀਆਂ। ਉਸ ਨੇ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰ ਨੇ ਪ੍ਰੀਖਿਆ ਪਾਸ ਕਰਨ ਦੇ ਬਾਵਜੂਦ ਨੌਜਵਾਨਾਂ ਨੂੰ ਨਿਰਾਸ਼ ਕੀਤਾ। ਉਸ ਨੇ ਕਿਹਾ ਕਿ ਹੁਣ ਹਾਲਾਤ ਵਿੱਚ ਸਿਫ਼ਤੀ ਤਬਦੀਲੀ ਆਈ ਹੈ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਮਿਲ ਰਹੀਆਂ ਹਨ।

ਪੰਜਾਬ ਸਰਕਾਰ ਵਿੱਚ ਨਵੇਂ ਨਿਯੁਕਤ ਹੋਏ ਕੌਮਾਂਤਰੀ ਪਹਿਲਵਾਨ ਰਣਧੀਰ ਸਿੰਘ ਨੇ ਦੱਸਿਆ ਕਿ ਉਹ 2008 ਵਿੱਚ ਪੰਜਾਬ ਪੁਲਿਸ ਵਿੱਚ ਚੁਣਿਆ ਗਿਆ ਸੀ ਪਰ 2012 ਵਿੱਚ ਉਸ ਨੂੰ ਕੱਢ ਦਿੱਤਾ ਗਿਆ, ਜਿਸ ਮਗਰੋਂ ਅਮਰੀਕਾ ਤੇ ਕੈਨੇਡਾ ਜਾਣਾ ਪਿਆ। ਉਸ ਨੇ ਦੱਸਿਆ ਕਿ ਉਹ ਇਸ ਸਮੇਂ ਕੁਸ਼ਤੀ ਅਕੈਡਮੀ ਚਲਾ ਰਿਹਾ ਹੈ ਅਤੇ ਉਸ ਨੇ ਬਿਨਾਂ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਪਟਵਾਰੀ ਦੀ ਨੌਕਰੀ ਮਿਲੀ ਹੈ। ਉਸ ਨੇ ਕਿਹਾ ਕਿ ਇਹ ਇਕ ਨਵੀਂ ਕ੍ਰਾਂਤੀ ਹੈ, ਜਿਸ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਂਦਾ ਹੈ।

ਵਿਦੇਸ਼ ਜਾਣ ਦੇ ਚਾਹਵਾਨ ਹਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਨੌਕਰੀਆਂ ਦੇਣ ਪ੍ਰਤੀ ਉਦਾਸੀਨ ਰਵੱਈਏ ਕਾਰਨ ਉਸ ਨੇ ਆਈਲਟਸ ਕਰ ਕੇ ਬਾਹਰ ਜਾਣ ਦਾ ਮਨ ਬਣਾਇਆ ਸੀ। ਉਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਨ ਮਗਰੋਂ ਉਸ ਨੂੰ ਉਮੀਦ ਦੀ ਕਿਰਨ ਦਿਸੀ ਅਤੇ ਉਸ ਨੇ ਵਿਦੇਸ਼ ਜਾਣ ਤੋਂ ਪਹਿਲਾਂ ਇੱਥੇ ਸਰਕਾਰੀ ਨੌਕਰੀ ਲਈ ਪ੍ਰੀਖਿਆ ਦੇਣ ਦਾ ਫੈਸਲਾ ਕੀਤਾ। ਉਸ ਨੇ ਦੱਸਿਆ ਕਿ ਪ੍ਰੀਖਿਆ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਹੋਈ ਅਤੇ ਉਸ ਦੀ ਸਰਕਾਰੀ ਨੌਕਰੀ ਲਈ ਚੋਣ ਹੋ ਗਈ।

ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਇਕ ਨੌਜਵਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਨੇ 18 ਸਾਲ ਭਾਰਤੀ ਫੌਜ ਵਿੱਚ ਸੇਵਾ ਕੀਤੀ ਸੀ। ਉਸ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵੱਲ ਤਵੱਜੋ ਨਹੀਂ ਦਿੱਤੀ, ਜਿਸ ਕਾਰਨ ਉਨ੍ਹਾਂ ਦਾ ਦਿਲ ਟੁੱਟ ਗਿਆ। ਉਸ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਦੇ ਕੇ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ, ਜਿਹੜਾ ਉਤਸ਼ਾਹ ਵਧਾਊ ਹੈ।

HC ਨੇ ਸਰਕਾਰੀ ਨੌਕਰੀਆਂ 'ਚ 5 ਨੰਬਰਾਂ ਦੇ ਰਾਖਵੇਂਕਰਨ ਦੀ ਵਿਵਸਥਾ ਨੂੰ ਕੀਤਾ ਰੱਦ
Chandigarh,01 Jane,2024,(Azad Soch News):- ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੇ ਹਰਿਆਣਾ ਵਿਚ ਸਰਕਾਰੀ ਨੌਕਰੀਆਂ ਵਿਚ ਸਮਾਜਿਕ-ਆਰਥਿਕ ਆਧਾਰ 'ਤੇ ਰਾਖਵਾਂਕਰਨ ਦੇਣ ਦੀ ਵਿਵਸਥਾ ਨੂੰ ਖਤਮ ਕਰ ਦਿੱਤਾ ਹੈ, ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਮਾਜਿਕ-ਆਰਥਿਕ ਆਧਾਰ 'ਤੇ ਰਾਖਵਾਂਕਰਨ ਦੇਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ,ਹੁਣ ਹਰਿਆਣਾ ਦੇ ਸੀਐਮ ਨਾਇਬ ਸੈਣੀ (CM Naib Saini) ਨੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਸੁਪਰੀਮ ਕੋਰਟ (Supreme Court) ਤੱਕ ਪਹੁੰਚ ਕਰਨਗੇ।

ਹਰਿਆਣਾ ਸਰਕਾਰ ਨੇ ਸਰਕਾਰੀ ਨੌਕਰੀਆਂ ਵਿਚ ਸਮਾਜਿਕ-ਆਰਥਿਕ ਆਧਾਰ 'ਤੇ ਅੰਕ ਦੇਣ ਦੀ ਵਿਵਸਥਾ ਲਿਆਂਦੀ ਸੀ,ਇਸ ਅਨੁਸਾਰ ਜਿਸ ਵਿਅਕਤੀ ਦੇ ਪਰਿਵਾਰ ਵਿੱਚ ਕੋਈ ਵੀ ਵਿਅਕਤੀ ਸਰਕਾਰੀ ਨੌਕਰੀ ਵਿੱਚ ਨਹੀਂ ਹੈ ਅਤੇ ਪਰਿਵਾਰ ਦੀ ਆਮਦਨ ਘੱਟ ਹੈ, ਉਸ ਨੂੰ 5 ਅੰਕ ਵਾਧੂ ਦੇਣ ਦੀ ਵਿਵਸਥਾ ਕੀਤੀ ਗਈ ਸੀ,ਲੰਬੇ ਸਮੇਂ ਤੋਂ ਹਰਿਆਣਾ ਦੇ ਨੌਜਵਾਨ ਸਮਾਜਿਕ-ਆਰਥਿਕ ਆਧਾਰ 'ਤੇ ਰਾਖਵੇਂਕਰਨ ਦਾ ਵਿਰੋਧ ਕਰ ਰਹੇ ਸਨ।

ਇਸ ਖਿਲਾਫ ਪੰਜਾਬ-ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਵੀ ਪਾਈ ਗਈ ਸੀ, ਜਿਸ 'ਤੇ ਸ਼ੁੱਕਰਵਾਰ ਨੂੰ ਹਾਈਕੋਰਟ ਨੇ ਫੈਸਲਾ ਸੁਣਾਇਆ,ਹਾਈ ਕੋਰਟ ਨੇ ਸਮਾਜਿਕ-ਆਰਥਿਕ ਆਧਾਰ 'ਤੇ ਰਾਖਵਾਂਕਰਨ ਦੇਣ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦੇ ਹੋਏ ਇਸ ਵਿਵਸਥਾ ਨੂੰ ਰੱਦ ਕਰ ਦਿੱਤਾ,ਰਿਜ਼ਰਵੇਸ਼ਨ ਨੂੰ ਖਤਮ ਕਰਨ ਦੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ, ਸੀਐਮ ਨਾਇਬ ਸੈਣੀ (CM Naib Saini) ਨੇ ਕਿਹਾ ਹੈ ਕਿ ਉਹ ਇਸ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (Social Media Platform 'X') 'ਤੇ ਲਿਖਿਆ ਕਿ 'ਹਰਿਆਣਾ ਸਰਕਾਰ ਦੁਆਰਾ ਸਮਾਜ ਦੇ ਗਰੀਬ, ਕਮਜ਼ੋਰ ਅਤੇ ਵਾਂਝੇ ਵਰਗ ਨੂੰ ਅੱਗੇ ਲਿਆਉਣ ਲਈ ਵਾਧੂ 5 ਨੰਬਰ ਪ੍ਰਦਾਨ ਕਰਨ ਦੀ ਇੱਕ ਅਭਿਲਾਸ਼ੀ ਯੋਜਨਾ (Ambitious Plan) ਬਣਾਈ ਗਈ ਹੈ,ਜਿਸ ਦੇ ਖਿਲਾਫ ਹਾਈਕੋਰਟ ਨੇ ਫੈਸਲਾ ਦਿੱਤਾ ਅਤੇ ਇਸਨੂੰ ਰੱਦ ਕਰ ਦਿੱਤਾ ਗਿਆ,ਹਰਿਆਣਾ ਸਰਕਾਰ ਹੋਣ ਦੇ ਨਾਤੇ ਅਸੀਂ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੇ ਤਹਿਤ ਇਸ ਲੜਾਈ ਨੂੰ ਜਾਰੀ ਰੱਖਾਂਗੇ ਅਤੇ ਮਾਣਯੋਗ ਸੁਪਰੀਮ ਕੋਰਟ ਵਿੱਚ ਅਪੀਲ ਕਰਾਂਗੇ,ਹਰਿਆਣਾ ਸਰਕਾਰ ਗਰੀਬਾਂ, ਕਮਜ਼ੋਰਾਂ ਅਤੇ ਵਾਂਝੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਇਹ ਲੜਾਈ ਆਖਰੀ ਵਿਕਲਪ ਤੱਕ ਲੜਦੀ ਰਹੇਗੀ।