Cabinet - Azad Soch

ਮੱਧ ਪੂਰਬ ਯੁੱਧ ਦੇ ਵਿਚਕਾਰ,ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਿਹਾ-ਭਾਰਤ ਵਿੱਚ ਕੋਈ ਤਾਲਾਬੰਦੀ ਨਹੀਂ ਹੋਵੇਗੀ,ਅਫਵਾਹਾਂ ਤੋਂ ਦੂਰ ਰਹੋ
Ambala,27,March,2026,(Azad Soch News):-  ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ (Haryana Cabinet Minister Anil Vij) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਹਾਲਤ ਵਿੱਚ ਦੇਸ਼ ਦੇ ਲੋਕਾਂ ਦਾ ਪੂਰਾ ਧਿਆਨ ਰੱਖਦੇ ਹਨ। ਖਾੜੀ ਦੇਸ਼ਾਂ ਵਿੱਚ ਜੰਗ ਚੱਲ ਰਹੀ ਹੈ। ਅਤੇ ਇਸ ਲਈ ਕਿ ਦੇਸ਼ ਦੇ ਲੋਕਾਂ ਨੂੰ ਇਸ ਕਾਰਨ ਕੋਈ ਮੁਸ਼ਕਲ ਨਾ ਆਵੇ, ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ (Excise Duty) 10 ਰੁਪਏ ਘਟਾ ਦਿੱਤੀ ਗਈ ਹੈ, ਜਦੋਂ ਕਿ ਗੁਆਂਢੀ ਦੇਸ਼ਾਂ ਵਿੱਚ ਤੇਲ ਦੀਆਂ ਕੀਮਤਾਂ ਵਧੀਆਂ ਹਨ, ਪਰ ਸਾਡੇ ਦੇਸ਼ ਵਿੱਚ, ਤਾਂ ਜੋ ਲੋਕਾਂ ਦੀ ਜੇਬ 'ਤੇ ਕੋਈ ਬੋਝ ਨਾ ਪਵੇ, ਇੱਥੇ ਐਕਸਾਈਜ਼ ਡਿਊਟੀ ਘਟਾ ਦਿੱਤੀ ਗਈ ਹੈ।

ਮੱਧ ਪੂਰਬ ਵਿੱਚ ਚੱਲ ਰਹੀ ਲੜਾਈ ਕਾਰਨ ਭਾਰਤ ਵਿੱਚ ਤਾਲਾਬੰਦੀ ਦੀਆਂ ਅਫਵਾਹਾਂ ਫੈਲ ਰਹੀਆਂ ਹਨ। ਇਸ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵਿਦੇਸ਼ੀ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੇ ਦੇਸ਼ ਵਿਰੋਧੀ ਅਤੇ ਬਲੌਗਰ (Blogger) ਲਗਾਤਾਰ ਗਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਾਡੇ ਦੇਸ਼ ਨੇ ਚਾਰ-ਪੰਜ ਜੰਗਾਂ ਲੜੀਆਂ ਹਨ, ਫਿਰ ਵੀ ਅਸੀਂ ਤਾਲਾਬੰਦੀ ਨਹੀਂ ਲਗਾਈ। ਇਹ ਜੰਗ ਚਾਰ ਤੋਂ ਪੰਜ ਹਜ਼ਾਰ ਕਿਲੋਮੀਟਰ ਦੂਰ ਹੋ ਰਹੀ ਹੈ। ਇਹ ਲੋਕ ਅਜਿਹੀਆਂ ਅਫਵਾਹਾਂ ਸਿਰਫ਼ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲਈ ਫੈਲਾ ਰਹੇ ਹਨ। ਜਨਤਾ ਇਨ੍ਹਾਂ ਦਾ ਜਵਾਬ ਦੇਵੇਗੀ।

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਸ ਨਿਵੇਸ਼ ਨਾਲ ਸੂਬੇ ਦੇ ਲੋਕਾਂ ਲਈ ਉਪਲਬਧ ਹੋਵੇਗੀ 400 ਤੋਂ ਵੱਧ ਬਿਸਤਰਿਆਂ ਦੀ ਸਹੂਲਤ

ਇਸ ਨਿਵੇਸ਼ ਨਾਲ ਪੈਦਾ ਹੋਣਗੇ ਪੰਜਾਬ ਦੇ ਨੌਜਵਾਨਾਂ ਲਈ 5400 ਤੋਂ ਵੱਧ ਰੁਜ਼ਗਾਰ ਮੌਕੇ

Chandigarh, 19 September 2025,(Azad Soch News):-   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸਥਾਰ ਯੋਜਨਾ ਤਹਿਤ ਫੋਰਟਿਸ ਹੈਲਥਕੇਅਰ 400 ਤੋਂ ਵੱਧ ਬਿਸਤਰਿਆਂ ਦੀ ਸਮਰੱਥਾ ਵਧਾਏਗਾ , ਜਿਸ ਨਾਲ ਇੱਕ ਵਿਸ਼ਵ ਪੱਧਰੀ ਤੇ ਹੋਰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਵਿਸਥਾਰ ਨਾਲ ਫੋਰਟਿਸ ਹਸਪਤਾਲ ਮੋਹਾਲੀ ਦਾ ਇਹ ਏਕੀਕ੍ਰਿਤ ਸਿਹਤ ਸੰਭਾਲ ਕੈਂਪਸ 13.4 ਏਕੜ ਤੋਂ ਵੱਧ ਵਿੱਚ ਫੈਲ ਜਾਵੇਗਾ। ਇਹ ਪ੍ਰੋਜੈਕਟ 2500 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ਤੇ ਰੋਜ਼ਗਾਰ ਮਿਲੇਗਾ ਅਤੇ 2,200 ਤੋਂ ਵੱਧ ਵਿਅਕਤੀਆਂ ਲਈ ਅਸਿੱਧੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਪੰਜਾਬ ਦੀ ਉੱਨਤ ਸਿਹਤ ਸੰਭਾਲ ਅਤੇ ਮੈਡੀਕਲ ਟੂਰਿਜ਼ਮ ਹੱਬ ਵਜੋਂ ਭੂਮਿਕਾ ਵਧੇਗੀ।

ਇਸ ਤੋਂ ਇਲਾਵਾ, ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਸਿਹਤਮੰਤ, ਰੰਗਲਾ ਪੰਜਾਬ ਦੀ ਸਿਰਜਣਾ ਲਈ ਜਨਤਕ-ਨਿੱਜੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਸਬੰਧ ਵਿੱਚ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਫੋਰਟਿਸ ਹੈਲਥਕੇਅਰ ਵੱਲੋਂ ਸੂਬੇ ਵਿੱਚ ਕੀਤੇ ਨਿਰੰਤਰ ਨਿਵੇਸ਼ਾਂ ਅਤੇ ਵਿਸਥਾਰ ਯੋਜਨਾ ਦਾ ਸਵਾਗਤ ਕੀਤਾ, ਜਿਸ ਨਾਲ ਪੰਜਾਬ ਦੇ ਡਾਕਟਰੀ ਉੱਤਮਤਾ ਦੇ ਕੇਂਦਰ ਵਜੋਂ ਉਭਰਨ `ਤੇ ਜ਼ੋਰ ਦਿੱਤਾ ਗਿਆ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਸ ਵਿਕਾਸ ਨਾਲ ਪੰਜਾਬ ਕਲੱਸਟਰ 1,000 ਬਿਸਤਰਿਆਂ ਨੂੰ ਪਾਰ ਕਰ ਜਾਵੇਗਾ, ਜਿਸ ਵਿੱਚ 2,500 ਕਰੋੜ ਰੁਪਏ ਤੋਂ ਵੱਧ ਦਾ ਸੰਚਤ ਨਿਵੇਸ਼ ਹੋਵੇਗਾ, ਜਿਸਦੀ ਭਵਿੱਖ ਵਿੱਚ ਹੋਰ ਯੋਜਨਾਬੰਦੀ ਕੀਤੀ ਜਾਵੇਗੀ। ਇਹ ਉੱਤਰੀ ਭਾਰਤ ਵਿੱਚ ਸਭ ਤੋਂ ਵੱਡੇ ਅਤੇ  ਰਣਨੀਤਕ ਤੌਰ `ਤੇ ਸਭ ਤੋਂ ਮਹੱਤਵਪੂਰਨ ਸਿਹਤ ਸੰਭਾਲ ਕੇਂਦਰਾਂ ਵਿੱਚੋਂ ਇੱਕ ਕੇਂਦਰ ਵਜੋਂ ਪੰਜਾਬ ਦੀ ਤਾਕਤ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਫੋਰਟਿਸ ਪਹਿਲਾਂ ਹੀ ਪੰਜਾਬ ਵਿੱਚ 1,500 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰ ਚੁੱਕਾ ਹੈ, ਜਿਸ ਨਾਲ ਵਿਸ਼ਵ ਪੱਧਰੀ ਹਸਪਤਾਲਾਂ ਦਾ ਇੱਕ ਮਜ਼ਬੂਤ ਨੈੱਟਵਰਕ ਬਣ ਗਿਆ ਹੈ। ਮੋਹਾਲੀ ਵਿੱਚ ਆਪਣੇ ਨਿਵੇਸ਼ ਵਿੱਚ, ਫੋਰਟਿਸ ਪਹਿਲਾਂ ਹੀ 375 ਬਿਸਤਰਿਆਂ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ । ਜਿਸ ਵਿੱਚ 194 ਆਈਸੀਯੂ ਬਿਸਤਰੇ ਹਨ ਜੋ 40 ਸਪੈਸ਼ਲਿਟੀਆਂ ਵਿੱਚ ਹਨ ਅਤੇ ਕਾਰਡੀਅਕ ਸਾਇੰਸਜ਼, ਓਨਕੋਲੋਜੀ, ਅੰਗ ਟ੍ਰਾਂਸਪਲਾਂਟ, ਰੋਬੋਟਿਕ ਸਰਜਰੀ ਅਤੇ ਕ੍ਰਿਟੀਕਲ ਕੇਅਰ ਵਿੱਚ ਖੇਤਰ ਵਿੱਚ ਮੋਹਰੀ ਹਨ। ਲੁਧਿਆਣਾ ਵਿਖੇ ਫੋਰਟਿਸ ਹਸਪਤਾਲ ਵਿੱਚ 259 ਬਿਸਤਰਿਆਂ ਦੀ ਸਹੂਲਤ ਹੈ (2013 ਤੋਂ) ਅਤੇ 2023 ਵਿੱਚ ਛਾਤੀ ਦੀ ਸਿਹਤ, ਸ਼ੂਗਰ ਅਤੇ ਰੀੜ੍ਹ ਦੀ ਹੱਡੀ ਦੀ ਦੇਖਭਾਲ ਵਿੱਚ ਸੁਪਰ-ਸਪੈਸ਼ਲਿਟੀ ਕਲੀਨਿਕਾਂ ਦੇ ਨਾਲ ਨਵੀਂ 70 ਬਿਸਤਰਿਆਂ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।

ਇਸੇ ਤਰ੍ਹਾਂ, ਅੰਮ੍ਰਿਤਸਰ ਵਿਖੇ ਫੋਰਟਿਸ ਐਸਕਾਰਟਸ ਹਸਪਤਾਲ ਵਿੱਚ 4.5 ਏਕੜ ਦੇ ਕੈਂਪਸ ਵਿੱਚ 173 ਬਿਸਤਰਿਆਂ ਦੀ ਸਹੂਲਤ ਹੈ ਜੋ ਪੰਜਾਬ, ਹਰਿਆਣਾ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਨੂੰ ਸਹੂਲਤ ਦੇ ਰਿਹਾ  ਹੈ। ਸ਼੍ਰੀਮਾਨ ਸੁਪਰ ਸਪੈਸ਼ਲਿਟੀ - ਜਲੰਧਰ ਵਿਖੇ 300 ਬਿਸਤਰਿਆਂ ਵਾਲਾ ਹਸਪਤਾਲ ਹੈ, ਜਿੱਥੇ ਫੋਰਟਿਸ ਨੇ ਭਵਿੱਖ ਦੇ ਵਿਸਥਾਰ ਲਈ 2.5 ਏਕੜ ਵਾਧੂ ਜ਼ਮੀਨ ਪ੍ਰਾਪਤ ਕੀਤੀ ਹੈ।

ਇਸ ਤੋਂ ਇਲਾਵਾ, ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਰੰਗਲਾ ਅਤੇ ਸਿਹਤਮੰਦ ਪੰਜਾਬ ਲਈ ਇੱਕ ਮਜ਼ਬੂਤ ਆਧਾਰ ਬਣਾ ਰਹੀ ਹੈ। ਪੰਜਾਬ ਸਰਕਾਰ ਯੂਨੀਵਰਸਲ ਸਿਹਤ ਕਵਰੇਜ ਨੂੰ ਵੀ ਯਕੀਨੀ ਬਣਾ ਰਹੀ ਹੈ ਅਤੇ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਫੋਰਟਿਸ ਹੈਲਥਕੇਅਰ ਦੀ ਵਿਸਥਾਰ ਯੋਜਨਾ ਸੂਬੇ ਦੇ ਸਿਹਤ ਸੰਭਾਲ ਵਾਤਾਵਰਣ ਵਿੱਚ ਪ੍ਰਾਈਵੇਟ ਕੰਪਨੀਆਂ ਦੇ ਵਧ ਰਹੇ ਵਿਸ਼ਵਾਸ ਨੂੰ ਉਜਾਗਰ ਕਰ ਰਹੀ ਹੈ। ਇਹ ਪਹਿਲਕਦਮੀਆਂ ਸਾਂਝੇ ਤੋਰ ਤੇ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨਗੀਆਂ, ਹਜ਼ਾਰਾਂ ਨੌਕਰੀਆਂ ਪੈਦਾ ਕਰਨਗੀਆਂ ਅਤੇ ਪੰਜਾਬ ਨੂੰ ਉੱਨਤ ਸਿਹਤ ਸੰਭਾਲ ਅਤੇ ਮੈਡੀਕਲ ਸੈਰ-ਸਪਾਟੇ ਦੇ ਨਕਸ਼ੇ `ਤੇ ਮਜ਼ਬੂਤੀ ਨਾਲ ਸਥਾਪਿਤ ਕਰਨਗੀਆਂ।

ਇਸ ਪ੍ਰੈਸ ਕਾਨਫਰੰਸ ਵਿਚ ਪੰਜਾਬ ਦੇ ਉਦਯੋਗ ਅਤੇ ਵਣਜ ਦੇ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ ਆਈਏਐਸ, ਇਨਵੈਸਟ ਪੰਜਾਬ ਦੇ ਸੀਈਓ ਸ਼੍ਰੀ ਅਮਿਤ ਢਾਕਾ ਅਤੇ ਫੋਰਟਿਸ ਹੈਲਥਕੇਅਰ ਦੇ ਕਾਰਪੋਰੇਟ ਮਾਮਲਿਆਂ ਦੇ ਮੁਖੀ ਮਨੂ ਕਪਿਲਾ ਵੀ  ਮੌਜੂਦ ਸਨ।

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ
*ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ*

*ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾ*

*ਚੰਡੀਗੜ੍ਹ, 14 ਜੁਲਾਈ*2025:- ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਅਤੇ ਸਮਾਜ ਵਿੱਚ ਬੈਚੇਨੀ ਦੀ ਸਥਿਤੀ ਵੀ ਉਤਪੰਨ ਹੋਈ। ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ਤ ਨਹੀਂ ਕਰਦੀਆਂ। ਅਜਿਹੇ ਜੁਰਮਾਂ ਦੀ ਗੰਭੀਰਤਾ ਨੂੰ ਵਿਚਾਰਦਿਆਂ ਅਤੇ ਫਿਰਕੂ ਸਦਭਾਵਨਾ ਅਤੇ ਧਾਰਮਿਕ ਪਵਿੱਤਰਤਾ ਕਾਇਮ ਦੀ ਅਹਿਮੀਅਤ ਨੂੰ ਸਮਝਦਿਆਂ ਮੰਤਰੀ ਮੰਡਲ ਨੇ ਸਜ਼ਾ ਦੀ ਵਿਵਸਥਾ ਹੋਰ ਸਖ਼ਤ ਬਣਾਉਣ ਲਈ ਰਾਜ ਅਧਾਰਿਤ ਕਾਨੂੰਨ ਲਿਆਉਣ ਦੀ ਲੋੜ ਮਹਿਸੂਸ ਕੀਤੀ ਜਿਸ ਵਿੱਚ ਕਿਸੇ ਵੀ ਪਾਵਨ ਗ੍ਰੰਥ ਦੀ ਬੇਅਦਬੀ ਦੇ ਦੋਸ਼ੀ ਠਹਿਰਾਏ ਜਾਣ ਵਾਲਿਆਂ ਲਈ ਉਮਰ ਕੈਦ ਤੱਕ ਦੀ ਸਜ਼ਾ ਵੀ ਸ਼ਾਮਲ ਹੈ।

ਇਸ ਸੰਦਰਭ ਵਿੱਚ ਮੰਤਰੀ ਮੰਡਲ ਨੇ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ਼ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਦੇ ਲਾਗੂ ਹੋ ਜਾਣ ਨਾਲ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤਾਕਤ ਮਿਲੇਗੀ। ਇਸ ਕਦਮ ਨਾਲ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾ ਕੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਨੂੰ ਹੋਰ ਬਲ ਮਿਲੇਗਾ।

ਇਹ ਕਾਬਲੇਗੌਰ ਹੈ ਕਿ ਹੁਣ ਤੱਕ ਅਜਿਹਾ ਕੋਈ ਵਿਸ਼ੇਸ਼ ਕਾਨੂੰਨ ਮੌਜੂਦ ਨਹੀਂ ਜੋ ਪਵਿੱਤਰ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਨੂੰ ਸਿੱਧੇ ਤੌਰ ’ਤੇ ਮੁਖਾਤਬ ਹੁੰਦਾ ਹੋਵੇ ਜਿਸ ਦੇ ਨਤੀਜੇ ਵਜੋਂ ਅਪਰਾਧੀ ਗੰਭੀਰ ਕਾਰਵਾਈ ਤੋਂ ਅਕਸਰ ਬਚ ਨਿਕਲਦੇ ਸਨ। ਇਸ ਬਿੱਲ ਦਾ ਉਦੇਸ਼ ਸਾਰੇ ਧਰਮਾਂ ਅਤੇ ਫਿਰਕਿਆਂ ਨਾਲ ਜੁੜੇ ਬੇਅਦਬੀ ਦੇ ਮਾਮਲਿਆਂ ਵਿੱਚ ਸਜ਼ਾ ਦੀ ਵਿਵਸਥਾ ਕਰਕੇ ਇਸ ਕਾਨੂੰਨੀ ਖਲਾਅ ਨੂੰ ਭਰਨਾ ਹੈ। ਇਸ ਤਜਵੀਜ਼ਤ ਕਾਨੂੰਨ ਤਹਿਤ ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਵੀ ਤਿੰਨ ਤੋਂ ਪੰਜ ਸਾਲ ਦੀ ਕੈਦ ਤੱਕ ਦੀ ਸਜ਼ਾ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ ਅਪਰਾਧ ਲਈ ਉਕਸਾਉਣ ਵਾਲਿਆਂ ਨੂੰ ਅਪਰਾਧ ਦੇ ਮੁਤਾਬਕ ਸਜ਼ਾ ਮਿਲੇਗੀ।

*ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025 ਨੂੰ ਹਰੀ ਝੰਡੀ*

ਮੰਤਰੀ ਮੰਡਲ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਰੱਸ਼ਰ ਯੂਨਿਟ, ਮਾਲ ਵਿਕਰੇਤਾ ਅਤੇ ਪ੍ਰਚੂਨ ਵਿਕਰੇਤਾ ਨਿਰਧਾਰਤ ਢਾਂਚੇ ਦੇ ਅੰਦਰ ਕੰਮ ਕਰਨ। ਇਹ ਨਿਯਮ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਐਕਟ-2025 ਦੇ ਅਨੁਸਾਰ ਤਿਆਰ ਕੀਤੇ ਗਏ ਹਨ, ਜੋ ਕਿ ਕਰੱਸ਼ਰ ਯੂਨਿਟਾਂ ਦੁਆਰਾ ਗੈਰ-ਕਾਨੂੰਨੀ ਤੌਰ 'ਤੇ ਮਾਈਨਿੰਗ ਕੀਤੀ ਗਈ ਰੇਤ ਅਤੇ ਬੱਜਰੀ ਦੀ ਖਰੀਦ ਨੂੰ ਰੋਕਣ ਲਈ ਲਾਗੂ ਕੀਤਾ ਗਿਆ ਸੀ।

ਨਵੇਂ ਨਿਯਮ ਐਕਟ ਦੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਲਾਗੂ ਕਰਨ ਦੀ ਸਹੂਲਤ ਲਈ ਵਿਸਥਾਰਤ ਪ੍ਰਕਿਰਿਆਵਾਂ, ਨਿਰਧਾਰਤ ਫਾਰਮ, ਸਮਾਂ-ਸੀਮਾਵਾਂ, ਅਧਿਕਾਰੀਆਂ ਅਤੇ ਪਾਲਣਾ ਵਿਧੀਆਂ ਨੂੰ ਪਰਿਭਾਸ਼ਿਤ ਕਰਦੇ ਹਨ। ਇਨ੍ਹਾਂ ਦਾ ਉਦੇਸ਼ ਕਾਰਜਸ਼ੀਲ ਪ੍ਰਕਿਰਿਆਵਾਂ ਵਿੱਚ ਅਸਪਸ਼ਟਤਾ ਨੂੰ ਖਤਮ ਕਰਨਾ, ਰਾਇਲਟੀ ਚੋਰੀ ਅਤੇ ਗੈਰ-ਕਾਨੂੰਨੀ ਖਣਿਜ ਵਪਾਰ ਨੂੰ ਰੋਕਣਾ ਅਤੇ ਵਾਤਾਵਰਣ ਪੱਖੋਂ ਟਿਕਾਊ ਅਤੇ ਕਾਨੂੰਨੀ ਤੌਰ 'ਤੇ ਅਨੁਕੂਲ ਵਪਾਰਕ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤੋਂ ਇਲਾਵਾ ਇਨ੍ਹਾਂ ਨਿਯਮਾਂ ਨਾਲ ਸੂਬਾ ਭਰ ਵਿੱਚ ਪਾਰਦਰਸ਼ਤਾ ਵਧਾਉਣ ਅਤੇ ਗੈਰ-ਕਾਨੂੰਨੀ ਮਾਈਨਿੰਗ ਦੀਆਂ ਕਾਰਵਾਈਆਂ ਰੁਕਣ ਦੀ ਉਮੀਦ ਹੈ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ
ਚੰਡੀਗੜ੍ਹ, 7 ਜੁਲਾਈ-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਾਂਗਰਸ ਸਰਕਾਰ ਵੱਲੋਂ ਭਾਖੜਾ ਡੈਮ 'ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਤਾਇਨਾਤ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦਾ ਫੈਸਲਾ ਲਿਆ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਸ ਗੱਲ ’ਤੇ ਦੁੱਖ ਪ੍ਰਗਟਾਇਆ ਕਿ ਤਤਕਾਲੀ ਕਾਂਗਰਸ ਸਰਕਾਰ ਨੇ 23 ਜੁਲਾਈ, 2021 ਨੂੰ ਆਪਣੇ ਫੈਸਲੇ ਰਾਹੀਂ ਭਾਖੜਾ ਡੈਮ 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਲਈ ਆਪਹੁਦਰੇ ਢੰਗ ਨਾਲ ਪ੍ਰਵਾਨਗੀ ਦਿੱਤੀ ਸੀ। ਇਹ ਪੰਜਾਬ ਵਿਰੋਧੀ ਕਦਮ ਸੂਬੇ ਲਈ ਘੋਰ ਨਿਰਾਦਰ ਸੀ ਕਿਉਂਕਿ ਪੰਜਾਬ ਪੁਲਿਸ ਡੈਮਾਂ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਸੀ। ਅੱਜ ਮੰਤਰੀ ਮੰਡਲ ਨੇ ਸੂਬੇ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਵਾਪਸ ਲੈ ਲਿਆ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਭਾਖੜਾ ਡੈਮ 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਕਦਮ ਦੀ ਸਖ਼ਤ ਮੁਖਾਲਫ਼ਤ ਕਰਨ ਲਈ ਮਤਾ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪਾਸ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਡੈਮ ਦੀ ਸੁਰੱਖਿਆ ਲਈ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਫੋਰਸ ਦੀ ਤਾਇਨਾਤੀ ਲਈ ਇਕ ਪੈਸਾ ਵੀ ਨਹੀਂ ਦੇਵੇਗੀ। ਮੀਟਿੰਗ ਦੌਰਾਨ ਇਹ ਨੁਕਤਾ ਵੀ ਵਿਚਾਰਿਆ ਗਿਆ ਕਿ ਕਾਂਗਰਸ ਸਰਕਾਰ ਨੇ ਫੋਰਸ ਤਾਇਨਾਤ ਕਰਨ ਲਈ ਸਹਿਮਤੀ ਦੇ ਕੇ ਸੂਬੇ ਦੇ ਹਿੱਤਾਂ ਨੂੰ ਖਤਰੇ ਵਿੱਚ ਪਾਇਆ ਹੈ ਜਦੋਂ ਕਿ ਪੰਜਾਬ ਪੁਲਿਸ ਕੋਲ ਸਰਹੱਦੀ ਸੂਬੇ ਦੀ ਰਾਖੀ ਕਰਨ ਦੀ ਸ਼ਾਨਦਾਰ ਵਿਰਾਸਤ ਹੈ। ਮੰਤਰੀ ਮੰਡਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਜਦੋਂ ਪੰਜਾਬ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਪੁਖਤਾ ਢੰਗ ਨਾਲ ਯਕੀਨੀ ਬਣਾ ਸਕਦੀ ਹੈ ਤਾਂ ਸੀ.ਆਈ.ਐਸ.ਐਫ. ਨੂੰ ਡੈਮਾਂ ਦੀ ਸੁਰੱਖਿਆ ਲਈ ਇਜਾਜ਼ਤ ਦੇਣ ਦੀ ਕੀ ਲੋੜ ਸੀ।
ਪੰਜਾਬ ਵਿੱਚ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਪੰਜਾਬ ਵਿੱਚ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਬੈਲ ਗੱਡੀ ਦੌੜ ਦਾ ਸੰਚਾਲਨ) ਨਿਯਮ-2025 ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਬੈਲ ਗੱਡੀ ਦੌੜ ਦਾ ਸੰਚਾਲਨ) ਨਿਯਮ,-2025 ਨੂੰ ਵੀ ਹਰੀ ਝੰਡੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਬੈਲਗੱਡੀਆਂ ਦੀ ਦੌੜ ਕਿਲਾ ਰਾਏਪੁਰ ਵਿਖੇ ਪੇਂਡੂ ਖੇਡਾਂ ਦਾ ਅਨਿੱਖੜਵਾਂ ਅੰਗ ਸੀ ਪਰ ਇਸ ਨੂੰ ਕੁਝ ਕਾਰਨਾਂ ਕਰਕੇ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਵਿੱਚ ਜਾਨਵਰਾਂ ਦੀਆਂ ਖੇਡ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ, "ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਕਿਲਾ ਰਾਏਪੁਰ ਪੇਂਡੂ ਖੇਡ ਸਮਾਗਮ ਅਤੇ ਮੇਲਾ) ਨਿਯਮ-2025" ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਨਿਯਮਾਂ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਵਿਵਸਥਾ ਹੈ, ਜਿਸ ਵਿੱਚ ਪਸ਼ੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ/ਦਸਤਾਵੇਜ਼ ਅਤੇ ਉਲੰਘਣਾ ਲਈ ਜੁਰਮਾਨਾ ਸ਼ਾਮਲ ਹੈ। ਇਹ ਫੈਸਲਾ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ।
ਪ੍ਰਾਇਮਰੀ ਅਤੇ ਸੈਕੰਡਰੀ ਪੱਧਰ 'ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ 'ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਅਨੁਸਾਰ ਸਪੈਸ਼ਲ ਐਜੂਕੇਟਰ ਅਧਿਆਪਕ (ਮਾਸਟਰ ਕਾਡਰ) ਦੀਆਂ 1650 ਅਸਾਮੀਆਂ ਅਤੇ ਸਪੈਸ਼ਲ ਐਜੂਕੇਟਰ ਅਧਿਆਪਕ (ਪ੍ਰਾਇਮਰੀ ਕਾਡਰ) ਦੀਆਂ 1950 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਫੈਸਲੇ ਨਾਲ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਜ਼ਰੂਰਤਾਂ ਵਾਲੇ 47979 ਬੱਚਿਆਂ ਨੂੰ ਲਾਭ ਹੋਵੇਗਾ। ਇਨ੍ਹਾਂ ਅਸਾਮੀਆਂ ਨੂੰ ਕਿੱਤਾਮੁਖੀ ਅਧਿਆਪਕ, ਆਰਟ ਐਂਡ ਕਰਾਫਟ ਟੀਚਰਾਂ ਅਤੇ ਈ.ਟੀ.ਟੀ. ਅਸਾਮੀਆਂ ਤੋਂ ਬਦਲਿਆ ਜਾ ਰਿਹਾ ਹੈ ਅਤੇ ਤਿੰਨ ਸਾਲਾਂ ਵਿੱਚ ਪੜਾਅਵਾਰ ਭਰਿਆ ਜਾਵੇਗਾ।
22 ਕਰਮਚਾਰੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਾਨ ਕਰਨ ਲਈ ਹਰੀ ਝੰਡੀ
ਮੰਤਰੀ ਮੰਡਲ ਨੇ 05 ਦਸੰਬਰ, 2016 ਨੂੰ ਤਤਕਾਲੀ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲੇ ਦੀ ਸਮੀਖਿਆ ਕਰਦੇ ਹੋਏ ਪੇਂਡੂ ਕਿੱਤਾਮੁਖੀ ਸਿਖਲਾਈ ਸੰਸਥਾ, ਬਾਦਲ ਲਈ ਸਿਰਜੀਆਂ 37 ਸਥਾਈ ਅਸਾਮੀਆਂ ਦੇ ਵਿਰੁੱਧ ਕੰਮ ਕਰ ਰਹੇ 22 ਵਿਅਕਤੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਾਨ ਕੀਤੀ। ਵਿੱਤ ਵਿਭਾਗ ਅਤੇ ਪਰਸੋਨਲ ਵਿਭਾਗ ਦੀ ਸਲਾਹ ਅਨੁਸਾਰ ਇਹ ਕਦਮ ਵਿਭਾਗ/ਸਰਕਾਰ ਨੂੰ ਲੰਬੇ ਸਮੇਂ ਤੋਂ ਦਰਪੇਸ਼ ਕਾਨੂੰਨੀ ਪੇਚੀਦਗੀਆਂ ਤੋਂ ਰਾਹਤ ਪਾਉਣ ਵਿੱਚ ਮਦਦ ਕਰੇਗਾ। ਇਸੇ ਤਰ੍ਹਾਂ ਇਹ ਕਦਮ ਸੰਸਥਾ ਵਿੱਚ ਕੰਮ ਕਰਨ ਵਾਲੇ ਇਨ੍ਹਾਂ 22 ਕਰਮਚਾਰੀਆਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰੇਗਾ।
ਪੰਜਾਬ ਰਾਜ ਵਿਕਾਸ ਟੈਕਸ ਐਕਟ-2018 ਵਿੱਚ ਸੋਧ ਕਰਕੇ ਓ.ਟੀ.ਐਸ. ਸਕੀਮ ਸ਼ੁਰੂ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਰਾਜ ਵਿਕਾਸ ਟੈਕਸ ਐਕਟ-2018 ਵਿੱਚ ਸੋਧ ਕਰਨ ਅਤੇ ਪੰਜਾਬ ਜੀ.ਐਸ.ਟੀ. ਐਕਟ ਵਿੱਚ 'ਤਨਖਾਹ' ਸ਼ਬਦ ਨੂੰ ਮੁੜ ਪਰਿਭਾਸ਼ਿਤ ਕਰਕੇ, ਟੈਕਸ ਦੇ ਅਧਾਰ ਨੂੰ ਵਸੀਹ ਕਰਕੇ ਅਤੇ ਵਿਆਪਕ ਦਾਇਰੇ ਨੂੰ ਯਕੀਨੀ ਬਣਾ ਕੇ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਸ਼ੁਰੂ ਕਰਨ ਲਈ ਵੀ ਸਹਿਮਤੀ ਦਿੱਤੀ। ਟੈਕਸਦਾਤਾ ਯਕਮੁਸ਼ਤ ਭੁਗਤਾਨ ਦੀ ਚੋਣ ਕਰ ਸਕਦੇ ਹਨ, ਜਿਸ ਨਾਲ ਪਾਲਣਾ ਨੂੰ ਸਰਲ ਬਣਾਇਆ ਜਾ ਸਕਦਾ ਹੈ ਅਤੇ ਉਗਰਾਹੀ ਦੀ ਪ੍ਰਕਿਰਿਆ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਧਾਰਾ-11ਏ, ਨਵੀਂ ਧਾਰਾ 11ਬੀ, 11ਸੀ ਅਤੇ 11ਡੀ ਸ਼ਾਮਲ ਕਰਕੇ ਬਕਾਏ ਦੇ ਨਿਪਟਾਰੇ ਲਈ ਓ.ਟੀ.ਐਸ. ਨੂੰ ਵੀ ਸਹਿਮਤੀ ਦਿੱਤੀ ਗਈ ਤਾਂ ਕਿ ਮੌਤ, ਕੰਪਨੀ ਦੇ ਰਲੇਵੇਂ ਜਾਂ ਲਿਕੁਡੇਸ਼ਨ ਅਤੇ ਹੋਰ ਮਾਮਲਿਆਂ ਵਿੱਚ ਟੈਕਸ ਦੇਣਦਾਰੀ ਨੂੰ ਹੱਲ ਕੀਤਾ ਜਾ ਸਕੇ।
"ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ" ਅਤੇ "ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ" ਹੁਸ਼ਿਆਰਪੁਰ ਨਾਮਕ ਸਵੈ-ਵਿੱਤੀ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਨੂੰ ਪ੍ਰਵਾਨਗੀ
ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ "ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਨੀਤੀ-2010" ਦੇ ਤਹਿਤ ਝੰਜੇੜੀ (ਐਸ.ਏ.ਐਸ. ਨਗਰ ਮੋਹਾਲੀ) ਵਿਖੇ "ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ" ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ "ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ" ਨਾਮਕ ਸਵੈ-ਵਿੱਤੀ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਸਵੈ-ਵਿੱਤੀ ਵਿਦਿਅਕ ਸੰਸਥਾਵਾਂ ਮੋਹਾਲੀ ਅਤੇ ਹੁਸ਼ਿਆਰਪੁਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਉਣ ਦੇ ਨਾਲ-ਨਾਲ ਖੇਤਰ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਣਗੀਆਂ।

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ
ਚੰਡੀਗੜ੍ਹ, 21 ਜੂਨ:

ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।

ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ, ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਕੀਤੀ ਜਾਵੇਗੀ, ਜਿਸ ਨਾਲ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਵਿੱਚ ਮਦਦ ਮਿਲੇਗੀ। ਇਹ ਕਦਮ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ।

ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੀ.ਐਸ.ਆਈ.ਈ.ਸੀ. ਦੁਆਰਾ ਪ੍ਰਬੰਧਿਤ ਉਦਯੋਗਿਕ ਅਸਟੇਟਾਂ ਵਿੱਚ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਇੱਕ ਵਿਆਪਕ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਤਾਂ ਜੋ ਜ਼ਮੀਨ ਦੀ ਵਰਤੋਂ ਹੋਰ ਕੁਸ਼ਲਤਾ ਨਾਲ ਕੀਤੀ ਜਾ ਸਕੇ। ਇਹ ਨੀਤੀ ਉਦਯੋਗਪਤੀਆਂ ਅਤੇ ਪਲਾਟ ਮਾਲਕਾਂ ਦੇ ਨਾਲ-ਨਾਲ ਪ੍ਰਮੁੱਖ ਉਦਯੋਗ ਸੰਗਠਨਾਂ, ਜਿਨ੍ਹਾਂ ਵਿੱਚ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ), ਮੋਹਾਲੀ ਚੈਂਬਰ ਆਫ਼ ਇੰਡਸਟਰੀ ਐਂਡ ਆਈਟੀ ਅਤੇ ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਸ਼ਾਮਲ ਹਨ, ਦੀਆਂ ਮੰਗਾਂ ਨੂੰ ਪੂਰਾ ਕਰਦੀ ਹੈ। ਇਹ ਛੋਟੇ ਉਦਯੋਗਿਕ ਪਲਾਟਾਂ, ਖ਼ਾਸ ਕਰਕੇ ਆਈ.ਟੀ. ਅਤੇ ਸੇਵਾ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ, ਤਾਂ ਜੋ ਜ਼ਮੀਨ ਦੀ ਕੁਸ਼ਲ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ, ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ ਅਤੇ ਪਲਾਟ ਵੰਡ ਅਤੇ ਉਪ-ਵੰਡ ਲਈ ਇੱਕ ਢਾਂਚਾਗਤ, ਪਾਰਦਰਸ਼ੀ ਵਿਧੀ ਸਥਾਪਤ ਕੀਤੀ ਜਾ ਸਕੇ।

ਇਹ ਨੀਤੀ ਜ਼ਮੀਨ ਦੀ ਕੁਸ਼ਲ ਵਰਤੋਂ ਦੀ ਸਹੂਲਤ ਦਿੰਦੀ ਹੈ, ਸੰਚਾਲਨ ਕੁਸ਼ਲਤਾ ਨੂੰ ਵਧਾਉਂਦੀ ਹੈ ਅਤੇ ਉਦਯੋਗਿਕ ਭਾਈਵਾਲਾਂ ਦੀਆਂ ਚਿਰਕੋਣੀ ਮੰਗਾਂ ਨੂੰ ਪੂਰਾ ਕਰਕੇ ਪ੍ਰੋਜੈਕਟ ਦੇ ਵਿਸਥਾਰ ਦਾ ਸਮਰਥਨ ਕਰਦੀ ਹੈ। ਇਹ ਨੀਤੀ 1000 ਵਰਗ ਗਜ਼ ਜਾਂ ਇਸ ਤੋਂ ਵੱਡੇ ਫ੍ਰੀਹੋਲਡ ਪਲਾਟਾਂ 'ਤੇ ਲਾਗੂ ਹੁੰਦੀ ਹੈ, ਜਿਸ ਵਿੱਚ ਉਪ-ਵੰਡ ਪਲਾਟ ਘੱਟੋ-ਘੱਟ 400 ਵਰਗ ਗਜ਼ ਆਕਾਰ ਦੇ ਹੁੰਦੇ ਹਨ। ਇਸ ਲਈ ਅਸਲ ਪਲਾਟ ਦੀ ਮੌਜੂਦਾ ਰਾਖਵੀਂ ਕੀਮਤ ਦੀ 5 ਫ਼ੀਸਦ ਫ਼ੀਸ ਲਈ ਜਾਵੇਗੀ, ਜੋ ਕਿ ਮ੍ਰਿਤਕ ਅਲਾਟੀ ਦੇ ਪਰਿਵਾਰਕ ਮੈਂਬਰਾਂ ਜਾਂ ਕਾਨੂੰਨੀ ਵਾਰਸਾਂ ਲਈ ਘਟਾ ਕੇ 50 ਫ਼ੀਸਦ ਕਰ ਦਿੱਤੀ ਜਾਵੇਗੀ।

ਇਸ ਨੀਤੀ ਵਿੱਚ ਇਸ ਦੇ ਲਾਗੂਕਰਨ ਨੂੰ ਸੁਚਾਰੂ ਬਣਾਉਣ ਲਈ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਸ਼ਾਮਲ ਹੈ। ਇਹ ਇਤਿਹਾਸਕ ਫ਼ੈਸਲਾ ਇੱਕ ਕਾਰੋਬਾਰ-ਪੱਖੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਉਦਯੋਗਿਕ ਮਾਹੌਲ ਨੂੰ ਹੁਲਾਰਾ ਦੇਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਨੀਤੀ ਰੈਗੂਲੇਟਰੀ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਭਾਈਵਾਲਾਂ ਨੂੰ ਵਧੇਰੇ ਲਚਕਤਾ ਪ੍ਰਦਾਨ ਕਰਕੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਤਿਆਰ ਕੀਤੀ ਗਈ ਹੈ।

ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਰਾਜ ਦੇ 'ਨਸ਼ਿਆਂ ਵਿਰੁੱਧ ਜੰਗ' ਪ੍ਰੋਗਰਾਮ ਨੂੰ ਹੋਰ ਤੇਜ਼ ਕਰਨ ਲਈ ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਕਦਮ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੀ ਰੋਜ਼ਾਨਾ ਜਾਂਚ ਵਿੱਚ ਹੋਰ ਮਦਦ ਕਰੇਗਾ, ਜਿਸ ਨਾਲ ਪੰਜਾਬ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਹੋਵੇਗਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਇਸ ਲਾਹਨਤ ਤੋਂ ਦੂਰ ਰੱਖੇਗਾ।

ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (ਫਾਇਰ ਸੇਫ਼ਟੀ ਸਰਟੀਫਿਕੇਟ ਦੀ ਵੈਧਤਾ) ਨਿਯਮ, 2025 ਬਣਾਉਣ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (ਫਾਇਰ ਸੇਫ਼ਟੀ ਸਰਟੀਫਿਕੇਟ ਦੀ ਵੈਧਤਾ) ਨਿਯਮ, 2025 ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸੂਬਾ ਸਰਕਾਰ ਇੱਕ ਨੋਟੀਫਿਕੇਸ਼ਨ ਰਾਹੀਂ ਇਮਾਰਤਾਂ ਜਾਂ ਅਹਾਤਿਆਂ, ਜਿਸ ਵਿੱਚ ਨਿਰਧਾਰਤ ਜ਼ੋਖ਼ਮ ਸ਼੍ਰੇਣੀਆਂ ਸ਼ਾਮਲ ਹਨ, ਦੇ ਮਾਮਲੇ ਵਿੱਚ ਅੱਗ ਸੁਰੱਖਿਆ ਸਬੰਧੀ ਸਰਟੀਫਿਕੇਟ ਦੀ ਮਿਆਦ ਨਿਰਧਾਰਤ ਕਰ ਸਕੇਗੀ।

ਕਾਰੋਬਾਰ ਸੁਖਾਲਾ ਬਣਾਉਣ ਲਈ ਪੰਜਾਬ ਫੈਕਟਰੀ ਨਿਯਮ, 1952 ਵਿੱਚ ਸੋਧ

ਮੰਤਰੀ ਮੰਡਲ ਨੇ ਕਾਰੋਬਾਰ ਕਰਨ ਵਿੱਚ ਸੌਖ ਦੀ ਸਹੂਲਤ ਲਈ ਪੰਜਾਬ ਫੈਕਟਰੀ ਨਿਯਮ, 1952 ਦੇ ਨਿਯਮ 2ਏ, ਨਿਯਮ 3ਏ, ਨਿਯਮ 4 ਅਤੇ ਨਿਯਮ 102 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਿਸੇ ਵੀ ਸਿਵਲ/ਢਾਂਚਾਗਤ/ਮਕੈਨੀਕਲ ਇੰਜਨੀਅਰ ਦੁਆਰਾ 5 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਫੈਕਟਰੀਆਂ ਦੇ ਸਵੈ-ਪ੍ਰਮਾਣੀਕਰਨ ਯੋਜਨਾਵਾਂ ਨੂੰ ਵਿਭਾਗ ਦੁਆਰਾ ਤਸਦੀਕ ਦੇ ਅਧੀਨ ਯੋਗ ਬਣਾਏਗਾ। ਪੰਜ ਸਾਲ ਦੇ ਤਜਰਬੇ ਵਾਲੇ ਕਿਸੇ ਵੀ ਸਿਵਲ/ਢਾਂਚਾਗਤ ਇੰਜਨੀਅਰ ਦੁਆਰਾ 2 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਢਾਂਚਾਗਤ ਸਥਿਰਤਾ ਸਰਟੀਫਿਕੇਟ ਨੂੰ ਵੀ ਵਿਭਾਗ ਦੁਆਰਾ ਤਸਦੀਕ ਅਧੀਨ ਆਗਿਆ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮਹਿਲਾ ਕਰਮਚਾਰੀਆਂ ਨੂੰ ਮਿੱਟੀ ਦੇ ਭਾਂਡੇ ਤੇ ਸਿਰੇਮਿਕਸ ਦੇ ਨਿਰਮਾਣ ਅਤੇ ਬਨਸਪਤੀ ਤੇਲ ਕੱਢਣ ਦੀ ਪ੍ਰਕਿਰਿਆ ਵਿੱਚ ਕੰਮ ਕਰਨ ਦੀ ਆਗਿਆ ਹੋਵੇਗੀ, ਜਿਸ 'ਤੇ ਮੌਜੂਦਾ ਸਮੇਂ ਪਾਬੰਦੀ ਹੈ।

ਪੰਜਾਬ ਕਿਰਤ ਭਲਾਈ ਫੰਡ ਐਕਟ 1965 ਵਿੱਚ ਸੋਧ ਲਈ ਸਹਿਮਤੀ

ਮੰਤਰੀ ਮੰਡਲ ਨੇ ਪੰਜਾਬ ਕਿਰਤ ਭਲਾਈ ਫੰਡ, ਐਕਟ 1965 ਵਿੱਚ ਸੋਧ ਕਰਨ ਲਈ ਵੀ ਸਹਿਮਤੀ ਦੇ ਦਿੱਤੀ। ਐਕਟ ਦੇ ਕਈ ਉਪਬੰਧ ਹੁਣ ਮੌਜੂਦਾ ਸਮੇਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਨਹੀਂ ਹਨ। ਇਸ ਲਈ ਫੰਡ ਨੂੰ ਹੋਰ ਉਚਿਤ ਅਤੇ ਪ੍ਰਗਤੀਸ਼ੀਲ ਬਣਾ ਕੇ ਕਿਰਤੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਐਕਟ ਦੇ ਵੱਖ-ਵੱਖ ਉਪਬੰਧਾਂ ਵਿੱਚ ਸੋਧ ਕੀਤੀ ਗਈ ਹੈ। ਇਹ ਫੰਡ ਕਿਰਤੀਆਂ ਦੇ ਹਿੱਤਾਂ ਦੀ ਰਾਖੀ ਕਰੇਗਾ, ਜਿਸ ਨਾਲ ਉਹ ਸਨਮਾਨ ਅਤੇ ਮਾਣ ਨਾਲ ਜ਼ਿੰਦਗੀ ਜੀ ਸਕਣਗੇ।

ਪੰਜਾਬ ਵਿੱਤੀ ਨਿਯਮਾਂ ਦੇ ਭਾਗ I ਅਤੇ ਭਾਗ-II ਨੂੰ ਨਵਿਆਉਣ ਲਈ ਹਰੀ ਝੰਡੀ

ਮੰਤਰੀ ਮੰਡਲ ਨੇ ਪੰਜਾਬ ਵਿੱਤੀ ਨਿਯਮਾਂ ਦੇ ਭਾਗ I ਅਤੇ ਭਾਗ-II ਨੂੰ ਅਪਡੇਟ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਕਿਉਂਕਿ ਇਹ ਨਿਯਮ 1984 ਵਿੱਚ ਬਣਾਏ ਗਏ ਸਨ ਕਿਉਂਕਿ ਉਦੋਂ ਤੋਂ ਵਿੱਤ ਵਿਭਾਗ ਦੁਆਰਾ ਜਾਰੀ ਨਿਰਦੇਸ਼ਾਂ ਦੁਆਰਾ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ। ਇਸ ਲਈ ਮੁਕੱਦਮੇਬਾਜ਼ੀ ਅਤੇ ਉਲਝਣ ਤੋਂ ਬਚਣ ਲਈ ਉਨ੍ਹਾਂ ਨੂੰ ਨਿਯਮਾਂ ਵਿੱਚ ਸ਼ਾਮਲ ਕਰਨ ਦੀ ਜ਼ਰੂਰਤ ਸੀ।

ਪੀ.ਆਰ.ਟੀ.ਪੀ.ਡੀ. ਐਕਟ ਦੀ ਧਾਰਾ 29 (3) ਵਿੱਚ ਸੋਧ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਪੀ.ਆਰ.ਟੀ.ਪੀ.ਡੀ. ਐਕਟ ਦੀ ਧਾਰਾ 29 (3) ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੁੱਖ ਸਕੱਤਰ ਪੰਜਾਬ ਨੂੰ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ (ਏ.ਯੂ.ਡੀ.ਏ.), ਨਿਊ ਓਖਲਾ ਉਦਯੋਗਿਕ ਵਿਕਾਸ ਅਥਾਰਟੀ (ਨੋਇਡਾ), ਮੇਰਠ, ਕਾਨਪੁਰ, ਲਖਨਊ ਅਤੇ ਹੋਰਨਾਂ ਦੀ ਤਰਜ਼ 'ਤੇ ਅਥਾਰਟੀ ਦਾ ਚੇਅਰਮੈਨ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਮੁੱਖ ਮੰਤਰੀ ਅਥਾਰਟੀ ਦੇ ਚੇਅਰਮੈਨ ਸਨ ਪਰ ਉਨ੍ਹਾਂ ਦੇ ਰੁਝੇਵਿਆਂ ਕਾਰਨ ਕਈ ਵਾਰ ਅਥਾਰਟੀਆਂ ਦਾ ਕੰਮ ਪ੍ਰਭਾਵਿਤ ਹੁੰਦਾ ਸੀ। ਇਸ ਦੌਰਾਨ ਵਿਕਾਸ ਅਥਾਰਟੀਆਂ ਵਿੱਚ ਮਾਲੀਆ, ਉਦਯੋਗ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਵੀ ਫ਼ੈਸਲਾ ਲਿਆ ਗਿਆ।

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ
ਚੰਡੀਗੜ੍ਹ, 4 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਗਤੀਸ਼ੀਲ ਸੋਧ ਮੁਤਾਬਕ 20 ਤੱਕ ਮੁਲਾਜ਼ਮਾਂ ਵਾਲੇ ਸਾਰੇ ਅਦਾਰਿਆਂ ਨੂੰ ਹੁਣ ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਤੋਂ ਛੋਟ ਹੋਵੇਗੀ।ਇਸ ਕਦਮ ਨਾਲ ਪੰਜਾਬ ਭਰ ਦੇ ਲੱਖਾਂ ਦੁਕਾਨ ਮਾਲਕਾਂ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਅਜਿਹੇ ਅਦਾਰਿਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਐਕਟ ਦੇ ਲਾਗੂ ਹੋਣ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ ਕਿਰਤ ਵਿਭਾਗ ਕੋਲ ਸਬੰਧਤ ਜਾਣਕਾਰੀ ਜਮ੍ਹਾਂ ਕਰਵਾਉਣ ਦੀ ਲੋੜ ਹੋਵੇਗੀ।

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਲਈ ਇਕ ਤਿਮਾਹੀ ਵਿੱਚ ਓਵਰਟਾਇਮ ਦੀ ਪ੍ਰਵਾਨਗੀ ਦੇ ਘੰਟੇ 50 ਤੋਂ ਵਧਾ ਕੇ 144 ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੋਜ਼ਾਨਾ ਦੇ ਕੰਮਕਾਜ ਦਾ ਸਮਾਂ 10 ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਗਿਆ, ਜਿਸ ਵਿੱਚ ਆਰਾਮ ਲਈ ਸਮਾਂ ਵੀ ਸ਼ਾਮਲ ਹੈ। ਇਸ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਰੋਜ਼ਾਨਾ 9 ਘੰਟਿਆਂ ਜਾਂ ਹਫ਼ਤੇ ਵਿੱਚ 48 ਘੰਟਿਆਂ ਤੋਂ ਵੱਧ ਸਮੇਂ ਉੱਤੇ ਨਿਯਮਤ ਦਰ ਤੋਂ ਦੁੱਗਣੀ ਦਰ ਨਾਲ ਭੁਗਤਾਨ ਕਰਨਾ ਲਾਜ਼ਮੀ ਹੋਵੇਗਾ।

ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਵੀ ਸੁਚਾਰੂ ਕਰ ਦਿੱਤਾ ਗਿਆ ਹੈ ਅਤੇ 20 ਜਾਂ ਵੱਧ ਮੁਲਾਜ਼ਮਾਂ ਵਾਲੇ ਅਦਾਰਿਆਂ ਨੂੰ ਹੁਣ ਅਰਜ਼ੀ ਜਮ੍ਹਾਂ ਕਰਵਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਲਈ ਮਨਜ਼ੂਰੀ ਖ਼ੁਦ-ਬ-ਖ਼ੁਦ ਮਿਲੀ ਹੋਈ ਮੰਨੀ ਜਾਵੇਗੀ। ਇਸ ਸੋਧ ਤਹਿਤ 20 ਮੁਲਾਜ਼ਮਾਂ ਤੱਕ ਵਾਲੇ ਅਦਾਰਿਆਂ ਨੂੰ ਸਿਰਫ਼ ਮੁੱਢਲੀ ਜਾਣਕਾਰੀ ਦੇਣ ਦੀ ਲੋੜ ਹੋਵੇਗੀ ਅਤੇ ਉਨ੍ਹਾਂ ਨੂੰ ਰਜਿਸਟਰ ਦੀ ਲੋੜ ਨਹੀਂ ਹੋਵੇਗੀ। ਇਸ ਦੇ ਨਾਲ-ਨਾਲ ਧਾਰਾ 21 ਤੇ 26 ਅਧੀਨ ਜੁਰਮਾਨਿਆਂ ਨੂੰ ਵੀ ਤਰਕਸੰਗਤ ਕਰਦਿਆਂ ਘੱਟ ਤੋਂ ਘੱਟ ਜੁਰਮਾਨਾ 25 ਰੁਪਏ ਤੋਂ ਇਕ ਹਜ਼ਾਰ ਰੁਪਏ ਅਤੇ ਵੱਧ ਤੋਂ ਵੱਧ ਜੁਰਮਾਨਾ 100 ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।

ਪ੍ਰੇਸ਼ਾਨੀਆਂ ਘਟਾਉਣ ਅਤੇ ਕਾਰੋਬਾਰਾਂ ਨੂੰ ਸ਼ਰਤਾਂ ਦੀ ਪਾਲਣਾ ਲਈ ਸਮਾਂ ਦੇਣ ਵਾਸਤੇ ਪਹਿਲੀ ਤੇ ਦੂਜੀ ਉਲੰਘਣਾ ਤੇ ਇਸ ਤੋਂ ਬਾਅਦ ਦੀ ਉਲੰਘਣਾ ਵਿਚਾਲੇ ਸੁਧਾਰ ਲਈ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਜਾਵੇਗਾ। ਉਲੰਘਣਾ ਦੀ ਕੰਪਾਊਂਡਿੰਗ ਲਈ ਪ੍ਰਵਾਨਗੀ ਦੇਣ ਵਾਸਤੇ ਨਵੀਂ ਧਾਰਾ 26ਏ ਵੀ ਲਿਆਂਦੀ ਗਈ ਹੈ ਤਾਂ ਕਿ ਇਸ ਐਕਟ ਨੂੰ ਅਪਰਾਧ ਦੀ ਸ਼ੇ੍ਰਣੀ ਤੋਂ ਬਾਹਰ ਰੱਖਿਆ ਜਾਵੇ ਅਤੇ ਦੁਕਾਨਦਾਰਾਂ ਨੂੰ ਅਦਾਲਤਾਂ ਦੇ ਚੱਕਰਾਂ ਤੋਂ ਛੁਟਕਾਰਾ ਮਿਲੇ। ਇਸ ਤੋਂ ਇਲਾਵਾ ਕਿਰਤੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਵੱਖ-ਵੱਖ ਕਿਰਤ ਕਾਨੂੰਨਾਂ ਰਾਹੀਂ ਮੁਹੱਈਆ ਸਾਰੇ ਅਧਿਕਾਰਾਂ ਦੀ ਪਾਲਣਾ ਹੋਵੇਗੀ।

ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਾਂਗਰਸ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕੀਤਾ ਹੈ
Chandigarh,29,MAY,2025,(Azad Soch News):- ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ (Haryana Cabinet Minister Anil Vij) ਅਕਸਰ ਆਪਣੇ ਬਿਆਨਾਂ ਕਰਕੇ ਸੁਰਖੀਆਂ ਵਿੱਚ ਰਹਿੰਦੇ ਹਨ। ਇੱਕ ਵਾਰ ਫਿਰ ਉਨ੍ਹਾਂ ਨੇ ਕਾਂਗਰਸ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Former Delhi Chief Minister Arvind Kejriwal) 'ਤੇ ਤਿੱਖਾ ਹਮਲਾ ਕੀਤਾ ਹੈ। ਉਹ ਕਹਿੰਦਾ ਹੈ,ਉਨ੍ਹਾਂ ਕਿਹਾ ਕਿ ਇਹ ਲੋਕ ਹਮੇਸ਼ਾ ਪਾਕਿਸਤਾਨ ਬਾਰੇ ਗੱਲ ਕਰਦੇ ਹਨ। ਉਹ ਉਹੀ ਗੱਲਾਂ ਕਹਿੰਦੇ ਹਨ ਜੋ ਪਾਕਿਸਤਾਨੀ ਅਖ਼ਬਾਰਾਂ ਅਤੇ ਪਾਕਿਸਤਾਨੀ ਚੈਨਲਾਂ 'ਤੇ ਕਹੀਆਂ ਜਾਂਦੀਆਂ ਹਨ।ਦਰਅਸਲ, ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਕਾਂਗਰਸੀ ਨੇਤਾ ਦੇ ਉਸ ਬਿਆਨ ਬਾਰੇ ਪੁੱਛਿਆ ਜਿਸ ਵਿੱਚ ਨੇਤਾ ਨੇ ਕਿਹਾ ਸੀ ਕਿ ਪੁਣਛ ਅਤੇ ਪਹਿਲਗਾਮ ਅੱਤਵਾਦੀ ਹਮਲਿਆਂ ਨੂੰ ਲੈ ਕੇ ਝੜਪਾਂ ਅਤੇ ਜੰਗਬੰਦੀ ਹੋਈ ਸੀ ਪਰ ਕੋਈ ਨਤੀਜਾ ਨਹੀਂ ਮਿਲਿਆ,ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਭਾਰਤ ਤੋਂ ਖਾਂਦੇ ਹਨ ਪਰ ਉਨ੍ਹਾਂ ਦੇ ਦਿਮਾਗ ਵਿੱਚ ਪਾਕਿਸਤਾਨ ਦੀ ਇੱਕ ਚਿੱਪ ਹੈ, ਇਸੇ ਲਈ ਇਹ ਲੋਕ ਇਸ ਤਰ੍ਹਾਂ ਦੀਆਂ ਗੱਲਾਂ ਕਰਦੇ ਹਨ।

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 26 ਮਈ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ 'ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।

ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ 'ਬੇਰੂਜ਼ਗਰ ਸਾਂਝਾ ਮੋਰਚਾ ਪੰਜਾਬ', '3704 ਅਧਿਆਪਕ ਯੂਨੀਅਨ', 'ਮੈਰੀਟੋਰੀਅਸ ਟੀਚਰਜ਼ ਯੂਨੀਅਨ', 'ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14', '10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ', 'ਬੇਰੂਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ', 'ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ', ਅਤੇ 'ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ' ਸ਼ਾਮਲ ਸਨ। ਪੰਜਾਬ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਨੇ ਮੁਲਾਜ਼ਮ ਯੂਨੀਅਨਾਂ ਨੂੰ ਆਪਣੀਆਂ ਮੰਗਾਂ ਅਤੇ ਮੁੱਦੇ ਸਾਂਝੇ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕੀਤਾ।

ਲਗਭਗ 3 ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਯੂਨੀਅਨਾਂ ਦੇ ਮੁੱਦਿਆਂ ਬਾਰੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮੁੱਦਿਆਂ 'ਤੇ ਗੰਭੀਰ ਕਾਰਵਾਈ ਲਈ ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਲੰਬਿਤ ਮੁੱਦਿਆਂ ਦਾ ਜਲਦੀ ਹੱਲ ਹੋਵੇਗਾ ਅਤੇ ਸਬੰਧਤ ਮੁਲਾਜ਼ਮਾਂ ਨੂੰ ਲੋੜੀਂਦੀ ਰਾਹਤ ਮਿਲੇਗੀ।

ਵਿੱਤ ਮੰਤਰੀ ਨੇ ਕਰਮਚਾਰੀ ਸੰਗਠਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ ਅਤੇ ਇੰਨ੍ਹਾਂ ਨੂੰ ਨਿਰਪੱਖ ਅਤੇ ਸਮੇਂ ਸਿਰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮੀਟਿੰਗਾਂ ਹਾਂ-ਪੱਖੀ ਮਾਹੌਲ ਵਿੱਚ ਸਮਾਪਤ ਹੋਈਆਂ ਅਤੇ ਮੁਲਾਜ਼ਮ ਜਥੇਬੰਦੀਆਂ ਵਿੱਚ ਆਸ ਦੀ ਭਾਵਨਾ ਸੀ ਕਿ ਉਨ੍ਹਾਂ ਦੇ ਮੁੱਦਿਆਂ ਦਾ ਜਲਦੀ ਹੱਲ ਕੀਤਾ ਜਾਵੇਗਾ।

ਮੀਟਿੰਗ ਵਿੱਚ 'ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ' ਤੋਂ ਕਨਵੀਨਰ ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ ਤੇ ਹਰਜਿੰਦਰ ਸਿੰਘ ਝੁਨੀਰ, '3704 ਅਧਿਆਪਕ ਯੂਨੀਅਨ' ਤੋਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਜਗਜੀਵਨਜੋਤ ਸਿੰਘ, 'ਮੈਰੀਟੋਰੀਅਸ ਟੀਚਰਜ਼ ਯੂਨੀਅਨ' ਤੋਂ ਸੀਨੀਅਰ ਮੀਤ ਪ੍ਰਧਾਨ ਡਾ: ਟੀਨਾ, ਡਾ: ਅਜੇ ਸ਼ਰਮਾ ਤੇ ਦਵਿੰਦਰ ਸਿੰਘ, 'ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14' ਤੋਂ ਸੂਬਾ ਪ੍ਰਧਾਨ ਤਜਿੰਦਰ ਕੌਰ ਤੇ ਮੰਜੂ ਸ਼ਰਮਾ, '10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ' ਤੋਂ ਸੂਬਾ ਪ੍ਰਧਾਨ ਜਸਪਾਲ ਸਿੰਘ ਅਤੇ ਜਨਰਲ ਸਕੱਤਰ ਬਲਜਿੰਦਰ ਮੁਕਤਸਰ, 'ਬੇਰੂਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ' ਤੋਂ ਗੁਰਲਾਭ ਸਿੰਘ, ਸੀ.ਪੀ.ਸ਼ਰਮਾ ਅਤੇ ਵਕੀਲ ਰਾਮ, 'ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ' ਤੋਂ ਮੱਖਣ ਸਿੰਘ ਵਾਹਿਦਪੁਰੀ ਤੇ ਬਲਜਿੰਦਰ ਸਿੰਘ, ਅਤੇ 'ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ' ਤੋਂ ਸੰਦੀਪ ਸਿੰਘ, ਕਿਰਨਦੀਪ ਸਿੰਘ ਅਤੇ ਨੀਨਾ ਰਾਣੀ ਨੇ ਯੂਨੀਅਨਾਂ ਦਾ ਪੱਖ ਪੇਸ਼ ਕੀਤਾ।

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

- ਕੈਬਨਿਟ ਮੰਤਰੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ

- ਹਰ ਸੰਕਟ ਵਿੱਚ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ ‘ਆਪ’ ਸਰਕਾਰ : ਡਾ.ਬਲਜੀਤ ਕੌਰ

ਚੰਡੀਗੜ੍ਹ, 20 ਅਪ੍ਰੈਲ 2025 - ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ।

ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੋਥਾ ਅਤੇ ਚੱਕ ਦੂਹੇਵਾਲਾ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਕਟ ਵਿੱਚ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ।

ਡਾ ਬਲਜੀਤ ਕੌਰ ਨੇ ਕੈਬਨਿਟ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ,’’ਅਜਿਹੇ ਦੁੱਖਦਾਈ ਹਾਲਾਤ ਵੇਖਣ ਤੋਂ ਬਾਅਦ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਇਨ੍ਹਾਂ ਪਰਿਵਾਰਾਂ ਨੂੰ ਦੇ ਕੇ ਮਦਦ ਕਰਨ ਦਾ ਫੈਸਲਾ ਕੀਤਾ ਹੈ।’’

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਹਨ ਅਤੇ ਅਸੀਂ ਕਿਸੇ ਵੀ ਹਾਲਤ ਵਿੱਚ ਆਪਣੇ ਅਨਦਾਤਾਵਾਂ ਨੂੰ ਇੱਕਲਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਇੱਕ ਵਿਭਾਗ ਅਜਿਹੀ ਕਿਸੇ ਵੀ ਅਣਹੋਣੀ ਘਟਨਾ ਵਿੱਚ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਲਈ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਮਾਂ ਇਕ ਦੂਜੇ ਦਾ ਹੌਂਸਲਾ ਵਧਾਉਣ ਅਤੇ ਜ਼ਰੂਰਤਮੰਦਾਂ ਦੇ ਨਾਲ ਖੜ੍ਹਨ ਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਗ ਤੋਂ ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।

Punjab Cabinet Meeting: ਪੰਜਾਬ ਕੈਬਨਿਟ ਮੀਟਿੰਗ ਅੱਜ
Chandigarh, March 26, 2025,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪੰਜਾਬ ਕੈਬਨਿਟ (Punjab Cabinet) ਦੀ ਅਹਿਮ ਮੀਟਿੰਗ ਮੀਟਿੰਗ ਬੁਲਾ ਲਈ ਹੈ,26 ਮਾਰਚ 2025 ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੀਐੱਮ ਮਾਨ ਦੀ ਅਗਵਾਈ ਦੇ ਵਿੱਚ ਸਵੇਰੇ ਸਾਢੇ 9 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ।

ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਾਂਗਰਸ 'ਤੇ ਵਰ੍ਹਿਆ
ਅੰਬਾਲਾ (ਅਮਨ ਕਪੂਰ) : ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਾਂਗਰਸ 'ਤੇ ਵਰ੍ਹਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁਸਲਮਾਨਾਂ ਨੇ ਸਾਡੇ 'ਤੇ 400 ਸਾਲ ਰਾਜ ਕੀਤਾ ਹੈ ਤਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਰਿਆਇਤ ਦੀ ਕੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਮਾਜ ਨੂੰ ਉਸੇ ਤਰ੍ਹਾਂ ਪਾੜ ਰਹੀ ਹੈ, ਜਿਸ ਤਰ੍ਹਾਂ ਦੁੱਧ ਵਿੱਚ ਦਹੀ ਪਾ ਕੇ ਪਾੜਿਆ ਜਾਂਦਾ ਹੈ।ਇਸ ਦੇ ਨਾਲ ਹੀ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਕੰਮ ਕਰਨ ਤੋਂ ਪੂਰੀ ਤਰ੍ਹਾਂ ਅਸਮਰੱਥ ਸਾਬਤ ਹੋ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਦੇ ਤਾਜ ਪ੍ਰਿੰਸ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਜਾਤੀ ਜਨਗਣਨਾ ਨੂੰ ਲੈ ਕੇ ਗੱਲ ਕੀਤੀ ਹੈ।ਜਿਸ 'ਤੇ ਵਿਜ ਨੇ ਕਿਹਾ ਕਿ ਕਰਨਾਟਕ 'ਚ ਮੁਸਲਮਾਨਾਂ ਨੂੰ ਦਿੱਤਾ ਗਿਆ 4 ਫੀਸਦੀ ਰਾਖਵਾਂਕਰਨ ਬਿਲਕੁਲ ਵੀ ਠੀਕ ਨਹੀਂ ਹੈ।ਵਿਧਾਨ ਸਭਾ ਚੋਣਾਂ ਨੂੰ ਸਾਢੇ 5 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਹੁਣ ਤੱਕ ਕਾਂਗਰਸ ਨੇ ਨਾ ਤਾਂ ਆਪਣਾ ਸੰਗਠਨ ਬਣਾਇਆ ਹੈ ਅਤੇ ਨਾ ਹੀ ਵਿਰੋਧੀ ਧਿਰ ਦਾ ਨੇਤਾ ਚੁਣਿਆ ਹੈ।ਇਸ 'ਤੇ ਚੁਟਕੀ ਲੈਂਦਿਆਂ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਕੰਮ ਕਰਨ ਤੋਂ ਪੂਰੀ ਤਰ੍ਹਾਂ ਅਸਮਰੱਥ ਸਾਬਤ ਹੋ ਰਹੀ ਹੈ, ਉਨ੍ਹਾਂ ਦੇ ਦਿਮਾਗ 'ਚ ਡੱਬਾ ਖਾਲੀ ਹੋ ਗਿਆ ਹੈ। ਇਸ ਲਈ ਸਾਢੇ 5 ਮਹੀਨੇ ਬਾਅਦ ਵੀ ਵਿਰੋਧੀ ਧਿਰ ਦੇ ਆਗੂ ਕੋਈ ਫੈਸਲਾ ਨਹੀਂ ਲੈ ਸਕੇ।

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਹੋਲੀ ਦੇ ਮੌਕੇ 'ਤੇ ਅੰਬਾਲਾ ਕੈਂਟ ਪਹੁੰਚੇ,ਕੈਬਨਿਟ ਮੰਤਰੀ ਅਨਿਲ ਵਿੱਜ ਨਾਲ ਫੁੱਲਾਂ ਦੀ ਹੋਲੀ ਖੇਡੀ
Ambala,14,MARCH,2025,(Azad Soch News):-   ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ (Union Minister Manohar Lal Khattar) ਹੋਲੀ ਦੇ ਮੌਕੇ 'ਤੇ ਅੰਬਾਲਾ ਕੈਂਟ (Ambala Cantt) ਪਹੁੰਚੇ ਅਤੇ ਕੈਬਨਿਟ ਮੰਤਰੀ ਅਨਿਲ ਵਿੱਜ (Cabinet Minister Anil Vij) ਨਾਲ ਫੁੱਲਾਂ ਦੀ ਹੋਲੀ ਖੇਡੀ। ਦੋਹਾਂ ਨੇ ਇਕ-ਦੂਜੇ 'ਤੇ ਫੁੱਲ ਸੁੱਟ ਕੇ ਹੋਲੀ ਦੀ ਵਧਾਈ ਦਿੱਤੀ। ਇਸ ਮੌਕੇ ਅਨਿਲ ਵਿੱਜ ਨੇ ਕਿਹਾ ਕਿ ਅੱਜ ਦਾ ਦਿਨ ਦੋਹਰੀ ਖੁਸ਼ੀ ਦਾ ਦਿਨ ਹੈ। ਇੱਕ ਤਾਂ ਹੋਲੀ ਦਾ ਦਿਨ ਹੈ ਅਤੇ ਦੂਜਾ ਲੋਕ ਸਭਾ ਚੋਣਾਂ ਵਿੱਚ ਜਿੱਤ ਦੀ ਖੁਸ਼ੀ ਦਾ।ਇਸ ਦੌਰਾਨ ਵਿਜ ਨੇ ਵਿਧਾਨ ਸਭਾ ਚੋਣਾਂ ਦੌਰਾਨ ਰੰਗ ਬਦਲਣ ਵਾਲਿਆਂ ਨੂੰ ਵੀ ਨਹੀਂ ਬਖਸ਼ਿਆ ਅਤੇ ਮਨੋਹਰ ਲਾਲ ਖੱਟਰ ਦੇ ਸਾਹਮਣੇ ਵੀ ਇਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਬਾਹਰੀ ਤਾਕਤਾਂ ਨਾਲ ਮਿਲ ਕੇ ਛਾਉਣੀ ਦੀ ਰੰਗਤ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਜਨਤਾ ਨੇ ਮੈਨੂੰ ਸੱਤਵੀਂ ਵਾਰ ਵਿਧਾਇਕ ਬਣਾਇਆ ਹੈ।ਇਸ ਦੌਰਾਨ ਅਨਿਲ ਵਿੱਜ ਨੇ ਮਨੋਹਰ ਲਾਲ ਖੱਟਰ ਦੇ ਕਾਰਜਕਾਲ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕੰਮ ਕਰਨ ਲਈ ਨਾਂਹ ਨਹੀਂ ਕੀਤੀ। ਉਹ ਮੈਨੂੰ ਵੀ ਮੰਨਦੇ ਜਾਂ ਮਨਾ ਲੈਂਦੇ ਸਨ। ਵਿਜ ਨੇ ਅੰਬਾਲਾ ਤੋਂ ਚੰਡੀਗੜ੍ਹ ਤੱਕ ਮੈਟਰੋ ਟਰੇਨ ਦੀ ਮੰਗ ਵੀ ਮਨੋਹਰ ਲਾਲ ਅੱਗੇ ਰੱਖੀ।