canal water - Azad Soch

ਹਰਿਆਣਾ ਵਿੱਚ ਵਧਦੇ ਭੂਮੀਗਤ ਪਾਣੀ ਦੇ ਸੰਕਟ ਅਤੇ ਪ੍ਰਦੂਸ਼ਣ ਨਾਲ ਨਜਿੱਠਣ ਲਈ 446 ਵਾਟਰਵਰਕਸ ਟੈਂਕਾਂ ਨੂੰ ਆਰਸੀਸੀ ਲਾਈਨਿੰਗ ਵਿੱਚ ਬਦਲਿਆ ਜਾਵੇਗਾ
Chandigarh,02,July,2026,(Azad Soch News):-  ਹਰਿਆਣਾ ਵਿੱਚ ਵਧਦੇ ਭੂਮੀਗਤ ਪਾਣੀ ਦੇ ਸੰਕਟ ਅਤੇ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੇ ਜੋਖਮ ਨੂੰ ਦੇਖਦੇ ਹੋਏ, ਸਰਕਾਰ ਨੇ ਵਾਟਰ ਵਰਕਸ ਟੈਂਕਾਂ ਨੂੰ ਆਰਸੀਸੀ (ਰੀਇਨਫੋਰਸਡ ਸੀਮੈਂਟ ਕੰਕਰੀਟ) ਲਾਈਨਿੰਗ ਨਾਲ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਹੈ।

ਹਰਿਆਣਾ ਵਿੱਚ ਭੂਮੀਗਤ ਪਾਣੀ ਦੇ ਡਿਗਦੇ ਪੱਧਰ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਵਿੱਚ ਆ ਰਹੀ ਗਿਰਾਵਟ ਨੂੰ ਦੇਖਦੇ ਹੋਏ, ਸਰਕਾਰ ਦਾ ਇਹ ਕਦਮ ਬੇਹੱਦ ਅਹਿਮ ਅਤੇ ਸਮੇਂ ਦੀ ਲੋੜ ਹੈ। ਵਾਟਰ ਵਰਕਸ ਦੇ ਟੈਂਕਾਂ ਨੂੰ ਆਰਸੀਸੀ (RCC - Reinforced Cement Concrete) ਲਾਈਨਿੰਗ ਨਾਲ ਅਪਗ੍ਰੇਡ ਕਰਨਾ ਜਲ ਪ੍ਰਬੰਧਨ ਅਤੇ ਜਨਤਕ ਸਿਹਤ ਦੇ ਲਿਹਾਜ਼ ਨਾਲ ਇੱਕ ਵੱਡਾ ਸੁਧਾਰ ਸਾਬਤ ਹੋ ਸਕਦਾ ਹੈ।

ਇਸ ਫੈਸਲੇ ਦੇ ਮੁੱਖ ਫਾਇਦੇ ਅਤੇ ਇਸ ਦੀ ਮਹੱਤਤਾ ਨੂੰ ਹੇਠ ਲਿਖੇ ਨੁਕਤਿਆਂ ਰਾਹੀਂ ਸਮਝਿਆ ਜਾ ਸਕਦਾ ਹੈ:

1. ਪਾਣੀ ਦੀ ਬਰਬਾਦੀ (ਸੀਪੇਜ) 'ਤੇ ਰੋਕ

ਰਵਾਇਤੀ ਕੱਚੇ ਜਾਂ ਇੱਟਾਂ ਵਾਲੇ ਟੈਂਕਾਂ ਵਿੱਚੋਂ ਪਾਣੀ ਲਗਾਤਾਰ ਧਰਤੀ ਹੇਠਾਂ ਰਿਸਦਾ (Seepage) ਰਹਿੰਦਾ ਹੈ। RCC ਲਾਈਨਿੰਗ ਟੈਂਕਾਂ ਨੂੰ ਪੂਰੀ ਤਰ੍ਹਾਂ ਵਾਟਰਪ੍ਰੂਫ਼ ਬਣਾ ਦਿੰਦੀ ਹੈ, ਜਿਸ ਨਾਲ ਕੀਮਤੀ ਸਾਫ਼ ਪਾਣੀ ਦੀ ਬਰਬਾਦੀ ਬਿਲਕੁਲ ਬੰਦ ਹੋ ਜਾਵੇਗੀ।

2. ਦੂਸ਼ਿਤ ਪਾਣੀ ਦੇ ਮਿਸ਼ਰਣ ਤੋਂ ਬਚਾਅ

ਜਦੋਂ ਭੂਮੀਗਤ ਪਾਣੀ ਦਾ ਪੱਧਰ ਖ਼ਰਾਬ ਹੁੰਦਾ ਹੈ ਜਾਂ ਆਲੇ-ਦੁਆਲੇ ਦੀ ਮਿੱਟੀ ਦੂਸ਼ਿਤ ਹੁੰਦੀ ਹੈ, ਤਾਂ ਉਹ ਗੰਦਾ ਪਾਣੀ ਲੀਕੇਜ ਵਾਲੇ ਟੈਂਕਾਂ ਦੇ ਅੰਦਰ ਵੜ ਕੇ ਪੀਣ ਵਾਲੇ ਸਾਫ਼ ਪਾਣੀ ਨੂੰ ਖ਼ਰਾਬ ਕਰ ਦਿੰਦਾ ਹੈ। RCC ਦੀ ਮਜ਼ਬੂਤ ਪਰਤ ਬਾਹਰੀ ਦੂਸ਼ਿਤ ਤੱਤਾਂ, ਰਸਾਇਣਾਂ ਅਤੇ ਸੀਵਰੇਜ ਦੇ ਪਾਣੀ ਨੂੰ ਅੰਦਰ ਜਾਣ ਤੋਂ ਰੋਕਦੀ ਹੈ।

3. ਲੰਮੀ ਉਮਰ ਅਤੇ ਘੱਟ ਰੱਖ-ਰਖਾਅ (Durability)

ਮਜ਼ਬੂਤੀ: RCC ਸਦੀਆਂ ਤੱਕ ਚੱਲਣ ਵਾਲਾ ਮਟੀਰੀਅਲ ਹੈ। ਇਹ ਮਿੱਟੀ ਦੇ ਦਬਾਅ ਅਤੇ ਪਾਣੀ ਦੇ ਭਾਰ ਨੂੰ ਆਸਾਨੀ ਨਾਲ ਸਹਿਣ ਕਰ ਲੈਂਦਾ ਹੈ।

ਘੱਟ ਖਰਚਾ: ਇੱਕ ਵਾਰ RCC ਲਾਈਨਿੰਗ ਹੋਣ ਤੋਂ ਬਾਅਦ ਵਾਰ-ਵਾਰ ਮੁਰੰਮਤ ਕਰਨ ਦੀ ਲੋੜ ਨਹੀਂ ਪੈਂਦੀ, ਜਿਸ ਨਾਲ ਸਰਕਾਰ ਦੇ ਰੱਖ-ਰਖਾਅ ਦੇ ਖਰਚੇ ਵਿੱਚ ਵੱਡੀ ਬਚਤ ਹੋਵੇਗੀ।

4. ਬੈਕਟੀਰੀਆ ਅਤੇ ਕਾਈ (Algae) ਤੋਂ ਸੁਰੱਖਿਆ

ਪੁਰਾਣੇ ਢਾਂਚਿਆਂ ਵਿੱਚ ਤਰੇੜਾਂ ਆਉਣ ਕਾਰਨ ਉਨ੍ਹਾਂ ਵਿੱਚ ਬੈਕਟੀਰੀਆ, ਫੰਗਸ ਅਤੇ ਕਾਈ ਜਮ੍ਹਾਂ ਹੋਣ ਲੱਗਦੀ ਹੈ, ਜੋ ਪਾਣੀ ਨੂੰ ਜ਼ਹਿਰੀਲਾ ਬਣਾਉਂਦੀ ਹੈ। RCC ਦੀ ਸਮੂਥ (ਪੱਧਰੀ) ਸਤ੍ਹਾ ਕਾਰਨ ਟੈਂਕਾਂ ਦੀ ਸਫਾਈ ਕਰਨਾ ਬਹੁਤ ਆਸਾਨ ਹੋ ਜਾਂਦਾ ਹੈ ਅਤੇ ਪਾਣੀ ਦੀ ਸਵੱਛਤਾ ਬਣੀ ਰਹਿੰਦੀ ਹੈ।

ਇੱਕ ਸੁਝਾਅ: ਇਸ ਬੁਨਿਆਦੀ ਢਾਂਚੇ ਦੇ ਸੁਧਾਰ ਦੇ ਨਾਲ-ਨਾਲ ਜੇਕਰ ਸਰਕਾਰ ਰੇਨ ਵਾਟਰ ਹਾਰਵੈਸਟਿੰਗ (ਮੁੜ-ਭਰਨ) ਅਤੇ ਵਾਟਰ ਆਡਿਟਿੰਗ ਵਰਗੇ ਕਦਮਾਂ ਨੂੰ ਵੀ ਸਖ਼ਤੀ ਨਾਲ ਲਾਗੂ ਕਰੇ, ਤਾਂ ਹਰਿਆਣਾ ਦੇ ਭੂਮੀਗਤ ਪਾਣੀ ਦੇ ਸੰਕਟ ਨੂੰ ਹੋਰ ਤੇਜ਼ੀ ਨਾਲ ਨਜਿੱਠਿਆ ਜਾ ਸਕਦਾ ਹੈ।

ਸਿੰਚਾਈ ਪ੍ਰਣਾਲੀ ਦੀ ਮਜ਼ਬੂਤੀ ਲਈ 6700 ਕਰੋੜ ਰੁਪਏ ਖ਼ਰਚੇ, ਟੇਲਾਂ 'ਤੇ ਪੈਂਦੇ ਖੇਤਾਂ ਤੱਕ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ
*ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ*

*ਸਾਰੀਆਂ ਗਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕਰ ਰਹੇ ਹਾਂ, 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਅਤੇ 600 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕੀਤਾ: ਬਰਿੰਦਰ ਕੁਮਾਰ ਗੋਇਲ*

*ਸਿੰਚਾਈ ਪ੍ਰਣਾਲੀ ਦੀ ਮਜ਼ਬੂਤੀ ਲਈ 6700 ਕਰੋੜ ਰੁਪਏ ਖ਼ਰਚੇ, ਟੇਲਾਂ 'ਤੇ ਪੈਂਦੇ ਖੇਤਾਂ ਤੱਕ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ*

*214 ਕਰੋੜ ਰੁਪਏ ਦੀ ਲਾਗਤ ਵਾਲੀ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨਾਲ 33 ਪਿੰਡਾਂ ਅਤੇ 11,500 ਏਕੜ ਰਕਬੇ ਨੂੰ ਮਿਲੇਗਾ ਲਾਭ: ਬਰਿੰਦਰ ਕੁਮਾਰ ਗੋਇਲ*

* *ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ 2026* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਕੰਢੀ ਇਲਾਕੇ ਵਿੱਚ ਮਾਨ ਸਰਕਾਰ ਨੇ ਸਿੰਚਾਈ ਖੇਤਰ ਵਿੱਚ ਵੱਡੀ ਪ੍ਰਾਪਤੀ ਦਰਜ ਕੀਤੀ ਹੈ ਅਤੇ ਨੀਮ-ਪਹਾੜੀ ਇਲਾਕੇ ਨੂੰ ਖੇਤੀਯੋਗ ਮੌਕਿਆਂ ਵਿੱਚ ਤਬਦੀਲ ਕਰ ਦਿੱਤਾ ਹੈ।

ਮਾਨ ਸਰਕਾਰ ਨੇ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਰਾਹੀਂ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਇਲਾਕਿਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਿਸਾਨ-ਹਿਤੈਸ਼ੀ ਨੀਤੀਆਂ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਾਣੀ ਦੀ ਵਰਤੋਂ ਵਧੀਆ ਢੰਗ ਨਾਲ ਹੋਵੇਗੀ, ਵੱਡੇ ਪੱਧਰ ‘ਤੇ ਢਾਂਚਾਗਤ ਨਿਵੇਸ਼ ਹੋਵੇਗਾ ਅਤੇ ਕਿਸਾਨਾਂ ਨੂੰ ਰਾਹਤ ਦੇਣ ਸਣੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਆਰਥਿਕ ਪੱਧਰ 'ਤੇ ਬਦਲਾਅ ਲਿਆਉਣ ਵਾਲੀ ਦੂਰਦਰਸ਼ੀ ਸੋਚ ਨੂੰ ਮਜ਼ਬੂਤੀ ਮਿਲੀ ਹੈ।

ਇਸ ਇਤਿਹਾਸਕ ਕਦਮ ਤਹਿਤ ਬਰਿੰਦਰ ਕੁਮਾਰ ਗੋਇਲ ਨੇ ਅੱਜ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਦਾ ਉਦਘਾਟਨ ਕੀਤਾ। ਇਸ ਯੋਜਨਾ ਨਾਲ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਖੇਤਰਾਂ ਵਿੱਚ ਸਫ਼ਲਤਾਪੂਰਵਕ ਪਹੁੰਚਾਇਆ ਗਿਆ ਹੈ, ਜਿਸ ਨਾਲ ਕੰਢੀ ਇਲਾਕੇ ਦੀ ਸੁੱਕੀ ਅਤੇ ਮੀਂਹ ‘ਤੇ ਨਿਰਭਰ ਜ਼ਮੀਨ ਨੂੰ ਯਕੀਨਨ ਸਿੰਚਾਈ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਲਗਭਗ 33 ਪਿੰਡਾਂ ਦੀ 11,500 ਏਕੜ ਜ਼ਮੀਨ ਨੂੰ ਸਿੰਚਾਈ ਸਹੂਲਤ ਮਿਲੇਗੀ, ਜਿਸ ਨਾਲ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਇਜ਼ਾਫ਼ਾ ਹੋਵੇਗਾ। ਇਹ ਪਹਿਲ ਖੇਤਰ ਦੀ ਖੇਤੀਬਾੜੀ ਤਸਵੀਰ ਨੂੰ ਬਦਲਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ ਅਤੇ ਕਿਸਾਨਾਂ ਨੂੰ ਵਧੀਆ ਫ਼ਸਲਾਂ ਉਗਾਉਣ ਦੇ ਨਾਲ-ਨਾਲ ਜ਼ਮੀਨ ਦੀ ਕੀਮਤ ਵਧਾਉਣ ਵਿੱਚ ਮਦਦ ਕਰੇਗੀ।

ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਕੰਢੀ ਨਹਿਰ ਸਿਸਟਮ ਅਤੇ ਬਿਸਤ-ਦੁਆਬ ਪ੍ਰਣਾਲੀ ਰਾਹੀਂ , ਉਚਾਈ ਕਾਰਨ ਸਿੰਜਾਈ ਤੋਂ ਵਾਂਝੇ ਰਹਿ ਗਏ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਇਕ ਇਤਿਹਾਸਿਕ ਉਪਰਾਲਾ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਸ ਖੇਤਰ ਨੂੰ ਬਹੁਤ ਲਾਭ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ’ਤੇ ਦਬਾਅ ਵੀ ਘਟੇਗਾ।"

ਇਸ ਪ੍ਰਾਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਤਿੰਨ ਪੜਾਵਾਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, "67 ਕਰੋੜ ਰੁਪਏ ਦੀ ਲਾਗਤ ਵਾਲਾ ਪਹਿਲਾ ਪੜਾਅ ਫਰਵਰੀ 2026 ਵਿੱਚ ਮੁਕੰਮਲ ਹੋ ਚੁੱਕਾ ਹੈ ਜਿਸ ਤਹਿਤ 13 ਪਿੰਡਾਂ ਦੇ 4,000 ਏਕੜ ਰਕਬੇ ਨੂੰ ਕਵਰ ਕੀਤਾ ਗਿਆ ਹੈ। 107 ਕਰੋੜ ਰੁਪਏ ਦੀ ਲਾਗਤ ਵਾਲੇ ਦੂਜਾ ਪੜਾਅ ਦੇ ਸਤੰਬਰ 2026 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ ਜਿਸ ਤਹਿਤ 14 ਪਿੰਡਾਂ ਦੇ 5,500 ਏਕੜ ਰਕਬੇ ਨੂੰ ਕਵਰ ਕੀਤਾ ਜਾਵੇਗਾ ਜਦੋਂ ਕਿ 40 ਕਰੋੜ ਦੀ ਲਾਗਤ ਵਾਲੇ ਤੀਜੇ ਪੜਾਅ ਨਾਲ 6 ਪਿੰਡਾਂ ਵਿੱਚ 2,000 ਏਕੜ ਰਕਬੇ ਲਈ ਸਿੰਚਾਈ ਯਕੀਨੀ ਬਣਾਏਗੀ ਜਾਵੇਗੀ।" ਉਨ੍ਹਾਂ ਕਿਹਾ ਕਿ ਬਿਜਲੀ ਦੇ ਬੋਝ ਨੂੰ ਘੱਟ ਕਰਨ ਲਈ 650 ਕਿਲੋਵਾਟ ਦਾ ਸੋਲਰ ਪਲਾਂਟ ਵੀ ਲਗਾਇਆ ਗਿਆ ਹੈ।

ਤਕਨੀਕੀ ਪਹਿਲੂਆਂ ਨੂੰ ਉਜਾਗਰ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਸਕੀਮ ਨੂੰ ਬਿਸਤ ਦੁਆਬ ਨਹਿਰ ਨਾਲ ਜੋੜਿਆ ਗਿਆ ਹੈ ਜਿਸ ਦੀ ਡਿਸਚਾਰਜ ਸਮਰੱਥਾ 67 ਕਿਊਸਿਕ ਹੈ। ਇਸ ਤਹਿਤ ਪੰਪਾਂ ਰਾਹੀਂ ਪਾਣੀ ਉਪਰ ਚੁੱਕਿਆ ਜਾਵੇਗਾ ਅਤੇ ਉੱਚ-ਨੀਵੇਂ ਅਤੇ ਅਰਧ-ਪਹਾੜੀ ਖੇਤੀਬਾੜੀਯੋਗ ਖੇਤਰਾਂ ਵਿੱਚ ਇੱਕ ਵਿਸ਼ਾਲ ਪਾਈਪਲਾਈਨ ਨੈਟਵਰਕ ਰਾਹੀਂ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਪ ਹਾਊਸ ਲਈ ਵਿਭਾਗ ਦੀ ਮੌਜੂਦਾ ਜ਼ਮੀਨ ਦੀ ਵਰਤੋਂ ਕੀਤੀ ਗਈ ਸੀ ਜਿਸ ਨਾਲ ਜ਼ਮੀਨ ਪ੍ਰਾਪਤੀ ਦੀ ਜ਼ਰੂਰਤ ਨਹੀਂ ਸੀ।

ਇਸ ਪ੍ਰਾਜੈਕਟ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਅੱਗੇ ਕਿਹਾ, "ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਕਮੀ ਅਤੇ ਟਿਊਬਵੈੱਲਾਂ ਬੰਦ ਹੋਣ ਕਾਰਨ ਕੰਢੀ ਖੇਤਰ ਦੇ ਕਿਸਾਨਾਂ ਨੂੰ ਬਾਰਿਸ਼ 'ਤੇ ਬਹੁਤ ਜ਼ਿਆਦਾ ਨਿਰਭਰ ਕਰਨਾ ਪੈਂਦਾ ਸੀ, ਜਿਸ ਕਾਰਨ ਫਸਲੀ ਵਿਭਿੰਨਤਾ ਅਤੇ ਉਤਪਾਦਕਤਾ ਸੀਮਤ ਰਹਿ ਗਈ ਸੀ। ਅਰਧ-ਪਹਾੜੀ ਇਲਾਕਾ ਹੋਣ ਕਰਕੇ, ਰਵਾਇਤੀ ਨਹਿਰੀ ਪ੍ਰਣਾਲੀਆਂ ਪਹਿਲਾਂ ਸੰਭਵ ਨਹੀਂ ਸਨ, ਜਿਸ ਕਾਰਨ ਜ਼ਮੀਨ ਦੀਆਂ ਕੀਮਤਾਂ ਵੀ ਘੱਟ ਸਨ। ਇਸ ਪ੍ਰਾਜੈਕਟ ਨੂੰ ਡਿਜ਼ਾਈਨ ਕਰਨ ਲਈ ਉੱਨਤ ਸੈਟੇਲਾਈਟ ਅਤੇ ਡਰੋਨ ਸਰਵੇਖਣ ਕੀਤੇ ਗਏ ਅਤੇ ਆਈ.ਆਈ.ਟੀ ਰੁੜਕੀ ਅਤੇ ਆਈ.ਆਈ.ਟੀ ਰੋਪੜ ਵਿਖੇ ਤਕਨੀਕੀ ਸਟਾਫ ਨੂੰ ਸਿਖਲਾਈ ਦਿੱਤੀ ਗਈ, ਜਿਸ ਤੋਂ ਬਾਅਦ ਇਸ ਨੂੰ ਛੇ ਮਹੀਨਿਆਂ ਅੰਦਰ ਜੰਗੀ ਪੱਧਰ ‘ਤੇ ਲਾਗੂ ਕੀਤਾ ਗਿਆ।"

ਉਨ੍ਹਾਂ ਅੱਗੇ ਕਿਹਾ, "ਇਸ ਪ੍ਰਾਜੈਕਟ ਤੋਂ ਪਹਿਲਾਂ ਬਲਾਚੌਰ ਹਲਕੇ ਦੇ 72 ਪਿੰਡਾਂ ਵਿੱਚ 28,205 ਏਕੜ ‘ਤੇ ਸਿੰਚਾਈ ਦੀ ਸਹੂਲਤ ਉਪਲਬਧ ਸੀ। ਇਸ ਯੋਜਨਾ ਦੇ ਮੁਕੰਮਲ ਹੋਣ ਨਾਲ ਸਿੰਚਾਈ ਦਾ ਦਾਇਰਾ 105 ਪਿੰਡਾਂ ਵਿੱਚ 39,705 ਏਕੜ ਤੱਕ ਪਹੁੰਚ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਚੱਜੇ ਢੰਗ ਨਾਲ ਖੇਤਾਂ ਤੱਕ ਪਾਣੀ ਪਹੁੰਚਣ ਲਈ ਲਗਭਗ 94,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਨੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਿਰਵਿਘਨ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਹੁਣ ਤੱਕ 6700 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ, ‘‘ਪਹਿਲਾਂ ਸਿੰਚਾਈ ਲਈ ਸਿਰਫ਼ 22 ਫੀਸਦੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਸੀ ਪਰ ਮਾਨ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਨਹਿਰੀ ਪਾਣੀ ਵਰਤੋਂ ਹੁਣ ਵਧ ਕੇ 78 ਫ਼ੀਸਦੀ ਹੋ ਗਈ ਹੈ। ਨਹਿਰਾਂ ਦੀ ਮਜ਼ਬੂਤੀ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ, ਬਿਜਲੀ ਦੀ ਖਪਤ ਵਿੱਚ ਕਮੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਇਆ ਹੈ।”

ਕੰਢੀ ਨਹਿਰ ਬਾਰੇ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਨਹਿਰ ਤਲਵਾੜਾ ਤੋਂ ਬਲਾਚੌਰ ਤੱਕ ਲੰਘਦੀ ਹੈ , ਇਸ ਦੀ ਕੁੱਲ ਲੰਬਾਈ 129.035 ਕਿਲੋਮੀਟਰ ਅਤੇ ਡਿਸਚਾਰਜ ਸਮਰੱਥਾ 463 ਕਿਊਸਿਕ ਹੈ। 1980 ਵਿੱਚ ਸ਼ੁਰੂ ਹੋਣ ਦੇ ਬਾਵਜੂਦ ਪਾਣੀ ਪਹਿਲਾਂ ਟੇਲ-ਐਂਡਾਂ ਤੱਕ ਨਹੀਂ ਪਹੁੰਚਦਾ ਸੀ। ’ਆਪ’ ਸਰਕਾਰ ਨੇ ਪਾਣੀ ਦੇ ਨਿਰੰਤਰ ਪ੍ਰਵਾਹ ਨੂੰ ਯਕੀਨੀ ਬਣਾਇਆ, 1500 ਕਿਲੋਮੀਟਰ ਪੁਰਾਣੀਆਂ ਪਾਈਪਲਾਈਨਾਂ ਨੂੰ ਬਹਾਲ ਕੀਤਾ, 300 ਕਿਲੋਮੀਟਰ ਨਵੀਆਂ ਪਾਈਪਲਾਈਨਾਂ ਵਿਛਾਈਆਂ ਅਤੇ 120 ਕਿਲੋਮੀਟਰ ਨਹਿਰਾਂ ਅਤੇ ਖਾਲਿਆਂ ਨੂੰ ਰੀਲਾਈਨ ਕੀਤਾ, ਜਿਸ ਨਾਲ ਤਿੰਨ ਦਹਾਕਿਆਂ ਬਾਅਦ 12 ਬਲਾਕਾਂ ਦੀ 128740 ਏਕੜ ਜ਼ਮੀਨ ਨੂੰ ਲਾਭ ਹੋਇਆ।

ਲੋਕ-ਭਲਾਈ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ,‘‘ਭਗਵੰਤ ਮਾਨ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦੇ ਬੀਮਾ ਕਵਰ ਦੇ ਨਾਲ ਮੁਫਤ ਤੇ ਮਿਆਰੀ ਸਿਹਤ ਸੰਭਾਲ ਅਤੇ ਘਰਾਂ ਨੂੰ 600 ਯੂਨਿਟ ਮੁਫਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ। ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਬਿਨਾਂ ਕਿਸੇ ਭੇਦਭਾਵ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।’’ਇਸ ਮੌਕੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ, ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਅਤੇ ਕਈ ਹੋਰ ਪਤਵੰਤੇ ਸ਼ਾਮਲ ਸਨ।

ਪੰਜਾਬ ਵਿੱਚ ਨਹਿਰੀ ਪਾਣੀ ਵਿੱਚ ਇਤਿਹਾਸਕ ਸੁਧਾਰ ਹੋਇਆ, ਗ੍ਰਾਫ 22% ਤੋਂ ਵਧ ਕੇ 78% ਤੱਕ ਪਹੁੰਚਿਆ
*ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ 'ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ*

*70 ਸਾਲਾਂ ਤੱਕ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੇ ਹੱਕਾਂ ਨੂੰ ਸਿਰਫ਼ ਗਿਰਵੀ ਰੱਖਿਆ: ਪੰਨੂ*

*ਪੰਨੂ ਦਾ ਜਾਖੜ 'ਤੇ ਹਮਲਾ: ਜਾਖੜ ਸਾਹਿਬ ਇਸ ਨੂੰ ਮੁੱਖ ਮੰਤਰੀ ਮਾਨ ਦੇ ਦਾਅਵੇ ਨੂੰ 'ਸ਼ਗੂਫ਼ਾ' ਦੱਸ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ*

*ਪੰਜਾਬ ਨੂੰ ਜਿਨ੍ਹਾਂ ਰਵਾਇਤੀ ਪਾਰਟੀਆਂ ਨੇ ਬੰਜਰ ਹੋਣ ਦੇ ਕੰਢੇ ਛੱਡ ਦਿੱਤਾ ਸੀ, ਉਸ ਨੂੰ ਮਾਨ ਸਰਕਾਰ ਨੇ ਮਹਿਜ਼ 4 ਸਾਲਾਂ ਵਿੱਚ ਮੁੜ ਸੁਰਜੀਤ ਕੀਤਾ: ਪੰਨੂ*

*ਪੰਜਾਬ ਵਿੱਚ ਨਹਿਰੀ ਪਾਣੀ ਵਿੱਚ ਇਤਿਹਾਸਕ ਸੁਧਾਰ ਹੋਇਆ, ਗ੍ਰਾਫ 22% ਤੋਂ ਵਧ ਕੇ 78% ਤੱਕ ਪਹੁੰਚਿਆ*

*ਚੰਡੀਗੜ੍ਹ, 19 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਮਾਨ ਨੇ ਤੱਥਾਂ ਸਮੇਤ ਇਹ ਸਬੂਤ ਪੇਸ਼ ਕੀਤਾ ਹੈ ਕਿ 1920 ਦੇ ਸਮਝੌਤੇ ਤਹਿਤ ਰਾਜਸਥਾਨ ਨੂੰ ਮਿਲਣ ਵਾਲੇ ਪਾਣੀ ਦੇ ਬਦਲੇ ਪੰਜਾਬ ਦਾ 1,44,000 ਕਰੋੜ ਰੁਪਏ ਬਕਾਇਆ ਹੈ, ਉਦੋਂ ਤੋਂ 70 ਸਾਲ ਰਾਜ ਕਰਨ ਵਾਲੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਹੁਣ ਚੁੱਪ ਕਿਉਂ ਹਨ? ਇਨ੍ਹਾਂ ਪਾਰਟੀਆਂ ਕੋਲ ਜਨਤਾ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ।

ਬਲਤੇਜ ਪੰਨੂ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਜਾਖੜ ਸਾਹਿਬ ਇਸ ਨੂੰ 'ਸ਼ਗੂਫ਼ਾ' ਦੱਸ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਜਾਖੜ ਸਾਹਿਬ, ਜਿਸ ਕਾਂਗਰਸ ਪਾਰਟੀ ਵਿੱਚ ਤੁਸੀਂ ਪਹਿਲਾਂ ਸੀ, ਅੱਜ ਉਹੀ ਲੋਕ ਤੁਹਾਡੇ ਨਾਲ ਭਾਜਪਾ ਵਿੱਚ ਬੈਠੇ ਹਨ ਜਿਨ੍ਹਾਂ ਨੇ ਕਦੇ ਸੋਨੇ ਦੀ ਕਹੀ ਅਤੇ ਚਾਂਦੀ ਦੀ ਟੋਕਰੀ ਲੈ ਕੇ ਪੰਜਾਬ ਦੀ ਹਿੱਕ 'ਤੇ ਨਹਿਰਾਂ ਪਟਵਾਈਆਂ ਸਨ ਅਤੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਲੁਟਾਇਆ ਸੀ। ਅੱਜ ਉਨ੍ਹਾਂ ਗੱਦਾਰੀਆਂ 'ਤੇ ਤੁਸੀਂ ਚੁੱਪ ਕਿਉਂ ਹੋ? ਪੰਜਾਬ ਦੀ ਜਨਤਾ ਤੁਹਾਡੀ ਇਸ ਖ਼ਾਮੋਸ਼ੀ ਦਾ ਮਤਲਬ ਚੰਗੀ ਤਰ੍ਹਾਂ ਸਮਝਦੀ ਹੈ।

ਵਿਰੋਧੀਆਂ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਪੰਨੂ ਨੇ ਕਿਹਾ ਕਿ ਜਿਸ ਪੰਜਾਬ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਬੰਜਰ ਹੋਣ ਦੇ ਕੰਢੇ 'ਤੇ ਛੱਡ ਦਿੱਤਾ ਸੀ, ਉਸ ਨੂੰ ਮਾਨ ਸਰਕਾਰ ਨੇ ਮਹਿਜ਼ 4 ਸਾਲਾਂ ਵਿੱਚ ਹੀ ਮੁੜ ਸੁਰਜੀਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ ਖੇਤਾਂ ਤੱਕ ਸਿਰਫ਼ 22% ਨਹਿਰੀ ਪਾਣੀ ਪਹੁੰਚਦਾ ਸੀ, ਅੱਜ ਮਾਨ ਸਰਕਾਰ ਦੇ ਯਤਨਾਂ ਸਦਕਾ ਉਹ ਅੰਕੜਾ 78% ਤੱਕ ਪਹੁੰਚ ਗਿਆ ਹੈ। ਇੰਨਾ ਹੀ ਨਹੀਂ, ਜੋ ਨਹਿਰਾਂ ਅਤੇ ਸੂਏ ਪਿਛਲੀਆਂ ਸਰਕਾਰਾਂ ਨੇ ਭੂ-ਮਾਫ਼ੀਆ ਨਾਲ ਮਿਲ ਕੇ ਦਬਾ ਦਿੱਤੇ ਸਨ, ਉਨ੍ਹਾਂ ਨੂੰ ਫਿਰ ਤੋਂ ਪੁੱਟਿਆ ਜਾ ਰਿਹਾ ਹੈ। ਤਰਨਤਾਰਨ ਦੇ ਸਰਹਾਲੀ ਵਿੱਚ ਦੱਬੀ ਹੋਈ 'ਲੰਬੀ ਨਹਿਰ' ਨੂੰ ਬਹਾਲ ਕਰਨਾ ਇਸ ਦਾ ਜਿਉਂਦਾ-ਜਾਗਦਾ ਸਬੂਤ ਹੈ।

ਬਲਤੇਜ ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਤਕਲੀਫ਼ ਇਸ ਗੱਲ ਦੀ ਨਹੀਂ ਹੈ ਕਿ ਕੋਈ ਦੱਬੀ ਹੋਈ ਨਹਿਰ ਮਿਲ ਗਈ ਹੈ, ਸਗੋਂ ਉਨ੍ਹਾਂ ਦੀ ਅਸਲ ਤਕਲੀਫ਼ ਇਹ ਹੈ ਕਿ ਉਸ ਮਿੱਟੀ ਹੇਠ ਦੱਬੀਆਂ ਉਨ੍ਹਾਂ ਦੀਆਂ ਪੁਰਾਣੀਆਂ ਸਾਜ਼ਿਸ਼ਾਂ ਅਤੇ ਗੱਦਾਰੀਆਂ ਬਾਹਰ ਨਿਕਲ ਆਈਆਂ ਹਨ। ਉਨ੍ਹਾਂ ਕਿਹਾ ਕਿ 70 ਸਾਲਾਂ ਤੱਕ ਪੰਜਾਬ ਨੂੰ ਲੁੱਟਣ, ਕੁੱਟਣ ਅਤੇ ਪੰਜਾਬ ਦੇ ਹੱਕਾਂ ਨੂੰ ਦੂਜੇ ਸੂਬਿਆਂ ਕੋਲ ਗਿਰਵੀ ਰੱਖਣ ਵਾਲਿਆਂ ਦਾ ਅਸਲੀ ਚਿਹਰਾ ਹੁਣ ਬੇਨਕਾਬ ਹੋ ਚੁੱਕਾ ਹੈ। ਪੰਨੂ ਨੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੁਰਸੀ 'ਤੇ ਹਨ, ਪੰਜਾਬ ਦਾ ਇੱਕ-ਇੱਕ ਪੈਸਾ ਅਤੇ ਪੰਜਾਬ ਦੇ ਹੱਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਚੰਡੀਗੜ੍ਹ ’ਚ ਪਾਣੀ ਦੀ ਸਪਲਾਈ ਰਹੇਗੀ ਪ੍ਰਭਾਵਿਤ
Chandigarh,07,JAN,2026,(Azad Soch News):-  ਨਗਰ ਨਿਗਮ ਚੰਡੀਗੜ੍ਹ (Municipal Corporation Chandigarh) ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵਾਟਰ ਵਰਕਸ ਸੈਕਟਰ 39 ਤੋਂ ਵਾਟਰ ਵਰਕਸ ਸੈਕਟਰ 52 ਅਤੇ ਸੈਕਟਰ 32 ਤੱਕ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਇੱਕ ਖਰਾਬ ਹੋਈ 1000 ਐਮ.ਐਮ. ਡਾਇਆਮੀਟਰ ਵਾਲੀ ਪਾਈਪਲਾਈਨ (Pipelinel) ਨੂੰ ਬਦਲਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਕਾਰਨ 07.01.2026 ਤੋਂ 08.01.2026 ਤੱਕ 24 ਘੰਟੇ ਲਈ ਪਾਣੀ ਦੀ ਸਪਲਾਈ ਬੰਦ ਰੱਖਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਖੜ੍ਹੇ ਹੋ ਕੇ ਪਾਣੀ ਪੀਂਦੇ ਹੋ ਤਾਂ ਹੋ ਜਾਓ ਸਾਵਧਾਨ
ਖੜ੍ਹੇ ਹੋ ਕੇ ਪਾਣੀ ਪੀਣ ਨਾਲ ਸਰੀਰ ਵਿਚ ਆਕਸੀਜਨ (Oxygen) ਦਾ ਪੱਧਰ ਘੱਟ ਜਾਂਦਾ ਹੈ।

ਇਸ ਕਾਰਨ ਫੇਫੜਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ।

ਖੜ੍ਹੇ ਹੋ ਕੇ ਪਾਣੀ ਪੀਣ ਨਾਲ ਕਿਡਨੀ ਦੀ ਬੀਮਾਰੀ ਦਾ ਖਤਰਾ ਵੱਧ ਜਾਂਦਾ ਹੈ।

ਜੇਕਰ ਤੁਸੀਂ ਕਿਡਨੀ (kidney) ਦੇ ਮਰੀਜ਼ ਹੋ ਤਾਂ ਖੜ੍ਹੇ ਹੋ ਕੇ ਪਾਣੀ ਨਾ ਪੀਓ।

ਖੜ੍ਹੇ ਹੋ ਕੇ ਪਾਣੀ ਪੀਣ ਨਾਲ ਲੋਕਾਂ ਦੀ ਪਾਚਨ ਕਿਰਿਆ ‘ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।

ਖੜ੍ਹੇ ਹੋ ਕੇ ਪਾਣੀ ਪੀਣ ਨਾਲ ਪੇਟ ‘ਚ ਪਾਣੀ ਜਲਦੀ ਦਾਖਲ ਹੋ ਜਾਂਦਾ ਹੈ, ਜਿਸ ਨਾਲ ਹੇਠਲੇ ਹਿੱਸੇ ‘ਤੇ ਸੱਟ ਲੱਗ ਜਾਂਦੀ ਹੈ।ਖੜ੍ਹੇ ਹੋ ਕੇ ਪਾਣੀ ਪੀਣ ਨਾਲ ਸਰੀਰ ਵਿਚ ਤਰਲ ਪਦਾਰਥ ਦੀ ਮਾਤਰਾ ਵਧ ਜਾਂਦੀ ਹੈ, ਜਿਸ ਨਾਲ ਜੋੜਾਂ ਦਾ ਦਰਦ ਵਧ ਜਾਂਦਾ ਹੈ।

ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਜਾਇਜ਼ਾ

ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਵਰਤਣ ਦਾ ਸੱਦਾ

ਨਹਿਰੀ ਪਾਣੀ ਦੀ ਸਪਲਾਈ ਵਿੱਚ ਨਵਾਂ ਕੀਰਤੀਮਾਨ ਕਾਇਮ ਕਰਨ ਦੀ ਦਹਿਲੀਜ਼ ’ਤੇ ਪੰਜਾਬ

ਚੰਡੀਗੜ੍ਹ, 7 ਜੂਨ :-  ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੰਚਾਈ ਦੀਆਂ ਲੋੜਾਂ ਲਈ ਨਹਿਰੀ ਪਾਣੀ ਦੀ ਸਪਲਾਈ ਕਰਨ ਦਾ ਨਵਾਂ ਰਿਕਾਰਡ ਕਾਇਮ ਕਰਨ ਦੀ ਦਹਿਲੀਜ਼ 'ਤੇ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪੁੱਛਗਿੱਛ ਕਰਨ ਲਈ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਵੇਰਵੇ ਹਾਸਲ ਕਰਨ ਲਈ +91 96461-51466 'ਤੇ ਕਾਲ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੀ ਵਰਤੋਂ ਕਰਨਗੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਚੋਅ/ਬਰਸਾਤੀ ਨਾਲੇ/ਦਰਿਆਵਾਂ ਨੂੰ 100 ਸਾਲਾਂ ਤੱਕ ਹੜ੍ਹਾਂ ਦੇ ਪਾਣੀ ਦੇ ਵਹਾਅ ਅਨੁਸਾਰ ਡਿਜ਼ਾਇਨ ਕਰਨਾ ਅਤੇ ਇਸ ਅਨੁਸਾਰ ਦਰਿਆਵਾਂ ਅਤੇ ਸੇਮ ਨਾਲਿਆਂ/ਚੋਅ ਦੇ ਹੜ੍ਹ ਵਾਲੇ ਇਲਾਕੇ ਨੂੰ ਉੱਤਰੀ ਭਾਰਤ ਨਹਿਰ ਅਤੇ ਡਰੇਨੇਜ ਐਕਟ ਤਹਿਤ ਨੋਟੀਫਾਈ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਨਦੀਆਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਅਤੇ ਅਗਾਊਂ ਬੰਨ੍ਹਾਂ 'ਤੇ ਕੰਮ ਦੀ ਪਾਬੰਦੀ ਲਾਈ ਗਈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਸਬੰਧਤ ਲੋਕਾਂ ਜਿਵੇਂ ਕਿ ਬੈਗ ਸਪਲਾਇਰ, ਵਾਇਰ ਬਾਈਂਡਰ, ਮਿੱਟੀ ਪੁੱਟਣ ਵਾਲੀ ਮਸ਼ੀਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਦਾ ਡਾਟਾ ਸੰਕਲਿਤ ਕੀਤਾ ਗਿਆ ਹੈ ਅਤੇ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਥੈਲਿਆਂ ਨੂੰ ਸੰਕਟਕਾਲੀਨ ਵਰਤੋਂ ਲਈ ਸਬੰਧਤ ਸਥਾਨਾਂ 'ਤੇ ਭੰਡਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਦੀਆਂ ਦੀਆਂ ਅੰਦਰਲੀਆਂ ਢਲਾਣਾਂ 'ਤੇ ਬਾਂਸ ਦੇ ਬੂਟੇ ਲਾਏ ਜਾ ਰਹੇ ਹਨ ਅਤੇ ਐਨ.ਐਚ.ਏ.ਆਈ., ਬੀ.ਐਂਡ.ਆਰ ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ ਵਹਾਅ 'ਚ ਆਉਣ ਵਾਲੀਆਂ ਰੁਕਾਵਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।