cleaning - Azad Soch

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ
Ameritsar Sahib,06,March,2026,(Azad Soch News):-    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ (Sachkhand Sri Harmandir Sahib Sri Darbar Sahib Ji) ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ’ਤੇ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਗੁਬੰਦ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਗੁਬੰਦ ਅਤੇ ਘੰਟਾ ਘਰ ਡਿਓੜੀ ਦੇ ਗੁਬੰਦਾਂ ਦੇ ਉੱਪਰ ਲੱਗੇ ਸੁਨਹਿਰੀ ਪੱਤਰਿਆਂ ਦੀ ਸੇਵਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਸ਼ਕਾਮ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਨਿਰੰਤਰ ਚੱਲ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਜਥੇ ਵੱਲੋਂ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ
*ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ*

*ਅਧਿਕਾਰੀਆਂ ਨੂੰ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ*

*ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰੀ 'ਤੇ ਜ਼ੋਰ ਦਿੱਤਾ*

*ਚੰਡੀਗੜ੍ਹ, 26 ਸਤੰਬਰ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਵਰਗੀਆਂ ਨਦੀਆਂ ਦੇ ਨਾਲ-ਨਾਲ ਸਹਾਇਕ ਨਦੀਆਂ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਅਗਸਤ ਦੇ ਅਖੀਰ ਅਤੇ ਸਤੰਬਰ ਦੇ ਸ਼ੁਰੂ ਵਿੱਚ ਤੇਜ਼ ਬਾਰਿਸ਼ ਕਾਰਨ ਕਈ ਕਸਬਿਆਂ ਵਿੱਚ ਭਾਰੀ ਹੜ੍ਹ ਆਏ ਅਤੇ ਪਾਣੀ ਭਰ ਗਿਆ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਸ਼ਹਿਰੀ ਖੇਤਰਾਂ ਵਿੱਚ ਸਥਿਤੀ ਆਮ ਵਾਂਗ ਬਹਾਲ ਕਰਨ ਲਈ ਸਾਫ਼-ਸਫਾਈ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ।

ਪਾਣੀ ਨਾਲ ਭਰੇ ਇਲਾਕਿਆਂ ਵਿੱਚ ਗਾਰ, ਰੇਤ ਅਤੇ ਹੋਰ ਮਲਬੇ ਦੇ ਜਮ੍ਹਾਂ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਸਫਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਪਣੇ ਮੌਜੂਦਾ ਅਮਲੇ ਦੀ ਵਰਤੋਂ ਕਰਨ ਅਤੇ ਇਸ ਨੇਕ ਕਾਰਜ ਲਈ ਸਮਰਪਿਤ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ। ਭਗਵੰਤ ਸਿੰਘ ਮਾਨ ਨੇ ਡੇਂਗੂ, ਮਲੇਰੀਆ ਵਰਗੀਆਂ ਬਰਸਾਤੀ ਮੌਸਮ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਕੰਟਰੋਲ ਕਰਨ ਲਈ ਵੱਡੇ ਪੱਧਰ 'ਤੇ ਫੌਗਿੰਗ ਕਰਵਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਇੰਜੀਨੀਅਰਿੰਗ ਸਟਾਫ ਨੂੰ ਨੁਕਸਾਨੀਆਂ ਗਈਆਂ ਜਨਤਕ ਜਾਇਦਾਦਾਂ ਅਤੇ ਨਿੱਜੀ ਜਾਇਦਾਦਾਂ, ਜਿਸ ਵਿੱਚ ਮਕਾਨ, ਦੁਕਾਨਾਂ ਅਤੇ ਹੋਰ ਢਾਂਚੇ ਸ਼ਾਮਲ ਹਨ, ਦਾ ਤੁਰੰਤ ਸਰਵੇਖਣ ਕਰਨ ਦਾ ਵੀ ਸੱਦਾ ਦਿੱਤਾ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਰਵੇਖਣ ਰਿਪੋਰਟ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਜਾਵੇ ਤਾਂ ਜੋ ਢੁਕਵੀਂ ਰਾਹਤ ਅਤੇ ਮੁਆਵਜ਼ੇ ਲਈ ਸੂਬਾ ਸਰਕਾਰ ਨੂੰ ਅੱਗੇ ਭੇਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਸਕੀਮਾਂ, ਸਟਰੀਟ ਲਾਈਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਅਤੇ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਦੀ ਮੁਰੰਮਤ ਵਿੱਚ ਤੇਜ਼ੀ ਲਿਆਉਣ ਜਾਂ ਖੱਡੇ ਭਰਨ ਦਾ ਕੰਮ ਮੌਨਸੂਨ ਸੀਜ਼ਨ ਖਤਮ ਹੋਣ ਤੋਂ ਬਾਅਦ ਹੀ ਸ਼ੁਰੂ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਤਰਜੀਹ ਦੇ ਅਧਾਰ 'ਤੇ ਲੋੜੀਂਦੇ ਕੰਮਾਂ ਦੀ ਸੂਚੀ ਤਿਆਰ ਕਰਨ, ਸਮਾਂ-ਸੀਮਾ ਨਿਰਧਾਰਤ ਕਰਨ ਅਤੇ ਹਰੇਕ ਕੰਮ ਲਈ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ। ਪਾਰਦਰਸ਼ਤਾ 'ਤੇ ਜ਼ੋਰ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਜਨਤਕ ਫੰਡਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਥਾਨਕ ਸੰਸਥਾਵਾਂ ਨੂੰ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਵਿੱਚ ਲੋਕਾਂ ਦੀ ਭਾਈਵਾਲੀ ਨੂੰ ਲਾਮਬੰਦ ਕਰਨ ਲਈ ਸਥਾਨਕ ਯੂਥ ਕਲੱਬਾਂ, ਐਨ.ਜੀ.ਓ. ਅਤੇ ਸਮਾਜਿਕ ਸੰਗਠਨਾਂ ਨੂੰ ਸ਼ਾਮਲ ਕਰਨ ਦੀ ਵੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਰਾਹਤ ਅਤੇ ਪੁਨਰਵਾਸ ਗਤੀਵਿਧੀਆਂ ਦੇ ਤਾਲਮੇਲ ਵਿੱਚ ਸਹਾਇਤਾ ਲਈ ਵੱਖ-ਵੱਖ ਸ਼ਹਿਰੀ ਜ਼ੋਨਾਂ, ਖਾਸ ਕਰਕੇ ਵੱਡੇ ਕਸਬਿਆਂ ਲਈ ਨੋਡਲ ਅਫਸਰ ਨਿਯੁਕਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਚਾਰ ਅਤੇ ਸਹਾਇਤਾ ਲਈ ਇਨ੍ਹਾਂ ਨੋਡਲ ਅਫਸਰਾਂ ਦੇ ਨਾਮ ਅਤੇ ਸੰਪਰਕ ਨੰਬਰ ਸ਼ਹਿਰ ਵਾਸੀਆਂ ਨਾਲ ਸਾਂਝੇ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਚੱਲ ਰਹੇ ਰਾਹਤ ਅਤੇ ਪੁਨਰਵਾਸ ਯਤਨਾਂ ਦੀ ਰਿਪੋਰਟਿੰਗ ਅਤੇ ਤਸਦੀਕ ਵਿੱਚ ਸਹਾਇਤਾ ਲਈ ਪੈਸਕੋ ਦੇ ਸਾਬਕਾ ਸੈਨਿਕਾਂ ਨੂੰ ਸ਼ਾਮਲ ਕਰਨ ਦੀ ਮਹੱਤਤਾ 'ਤੇ ਵੀ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਸਬੰਧਤ ਨਗਰ ਨਿਗਮਾਂ ਵਿੱਚ ਅਜਿਹੀਆਂ ਸਾਰੀਆਂ ਗਤੀਵਿਧੀਆਂ ਲਈ ਜਵਾਬਦੇਹ ਬਣਾਇਆ ਜਾਵੇਗਾ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ) ਆਪਣੇ ਜ਼ਿਲ੍ਹਿਆਂ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੁਆਰਾ ਕੀਤੇ ਗਏ ਨੁਕਸਾਨ ਦੀ ਰਿਪੋਰਟਿੰਗ ਅਤੇ ਮੁੜ ਵਸੇਬੇ ਦੇ ਕਾਰਜਾਂ ਦੀ ਨਿਗਰਾਨੀ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਯਤਨਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਮੌਜੂਦ ਸਨ।

ਚੌਹਾਲ ਡੈਮ ਦੀ ਝੀਲ ਦੀ ਸਫ਼ਾਈ ਲਈ ਜਲ ਸਪਲਾਈ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 6 ਜੂਨ :
ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ 'ਤੇ ਚੌਹਾਲ ਡੈਮ ਦੀ ਝੀਲ ਦੀ ਸਫਾਈ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਵਿਭਾਗ ਵੱਲੋਂ ਸ਼ਿਵਾਲਿਕ ਹਾਈਕ ਐਂਡ ਟ੍ਰੈਕ ਕਲੱਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿਚ ਕਲੱਬ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਹਿੱਸਾ ਲਿਆ।
ਇਸ ਮੁਹਿੰਮ ਤਹਿਤ ਡੈਮ ਦੇ ਆਲੇ-ਦੁਆਲੇ ਫੈਲੇ ਪਲਾਸਟਿਕ ਕੂੜੇ, ਡਿਸਪੋਜ਼ੇਬਲ ਵਸਤੂਆਂ ਆਦਿ ਇਕੱਠੀਆਂ ਕੀਤੀਆਂ ਗਈਆਂ। ਇਕੱਠੇ ਕੀਤੇ ਗਏ ਕੂੜੇ ਨੂੰ ਵਿਭਾਗ ਦੁਆਰਾ ਸਥਾਪਿਤ ਪਲਾਸਟਿਕ ਵੇਸਟ ਮੈਨੇਜਮੈਂਟ ਸੈਂਟਰ ਬਜਵਾੜਾ ਭੇਜਿਆ ਗਿਆ, ਜਿਥੇ ਪਲਾਸਟਿਕ ਵੇਸਟ ਦੀ ਮੁੜ ਵਰਤੋਂ ਯਕੀਨੀ ਬਣਾਈ ਗਈ। ਇਸ ਦੇ ਨਾਲ ਹੀ ਗਿੱਲੇ ਕੂੜੇ ਅਤੇ ਗਲ਼ੇ-ਸੜੇ ਕੱਪੜਿਆਂ ਤੋਂ ਜੈਵਿਕ ਖਾਦ ਤਿਆਰ ਕਰਨ ਦਾ ਕੰਮ ਵੀ ਕੀਤਾ ਗਿਆ।
ਇਸ ਮੌਕੇ ਪਿੰਡ ਵਾਸੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵਿਭਾਗੀ ਟੀਮ ਦੇ ਨਾਲ ਸਫਾਈ ਦੇ ਕੰਮ ਵਿਚ ਹਿੱਸਾ ਲਿਆ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ-ਮੰਡਲ ਇੰਜੀਨੀਅਰ ਨਵਨੀਤ ਕੁਮਾਰ ਜਿੰਦਲ ਅਤੇ ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਹਰਵੀਰ ਸਿੰਘ ਨੇ ਵੀ ਕੈਂਪ ਵਿਚ ਹਿੱਸਾ ਲਿਆ ਅਤੇ ਟੀਮ ਦੇ ਨਾਲ ਬੰਨ੍ਹ ਦੀ ਸਫਾਈ ਕੀਤੀ।
ਸਾਰੇ ਭਾਗੀਦਾਰਾਂ ਨੇ ਪ੍ਰਣ ਲਿਆ ਕਿ ਭਵਿੱਖ ਵਿਚ ਉਹ ਡੈਮ ਖੇਤਰ ਵਿਚ ਗੰਦਗੀ ਨਹੀਂ ਫੈਲਣ ਦੇਣਗੇ ਅਤੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਵੀ ਕਰਨਗੇ।

ਸੀਐਮ ਰੇਖਾ ਗੁਪਤਾ ਦੀ ਵੱਡੀ ਕਾਰਵਾਈ, ਡਰੇਨਾਂ ਦੀ ਸਫ਼ਾਈ ਨਾ ਕਰਨ 'ਤੇ ਸੈਨੀਟੇਸ਼ਨ ਇੰਸਪੈਕਟਰ ਮੁਅੱਤਲ
New Delhi,26,MARCH,2025,(Azad Soch News):- ਦਿੱਲੀ ਦੇ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀ (ਇਨ੍ਹੀਂ ਦਿਨੀਂ ਐਕਸ਼ਨ ਮੋਡ ਵਿੱਚ ਹਨ। ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਬੁੱਧਵਾਰ ਨੂੰ ਸੀਐਮ ਰੇਖਾ ਗੁਪਤਾ ਨੇ ਵੱਡੀ ਕਾਰਵਾਈ ਕੀਤੀ ਹੈ।ਸੀਐਮ ਨੇ ਸਫਾਈ ਵਿੱਚ ਲਾਪਰਵਾਹੀ ਲਈ ਵਾਰਡ-57 ਪੀਤਮਪੁਰਾ, ਕੇਸ਼ਵਪੁਰਮ ਜ਼ੋਨ ਦੇ ਸੈਨੀਟੇਸ਼ਨ ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਹੈ। ਨਾਲ ਹੀ ਸੈਨੀਟੇਸ਼ਨ ਇੰਸਪੈਕਟਰ ਅਤੇ ਵਧੀਕ ਸੈਨੇਟਰੀ ਇੰਸਪੈਕਟਰ ਵਾਰਡ-55 ਕੇਸ਼ਵ ਪੁਰਮ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਡਰੇਨਾਂ ਦੀ ਸਫ਼ਾਈ ਅਤੇ ਗਾਰ ਕੱਢਣ ਦੇ ਕੰਮਾਂ ਦੇ ਨਿਰੀਖਣ ਦੌਰਾਨ ਖਾਮੀਆਂ ਪਾਈਆਂ ਸਨ।ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਰੇਖਾ ਗੁਪਤਾ ਨੇ ਪੀਤਮਪੁਰਾ ਦਾ ਨਿਰੀਖਣ ਕੀਤਾ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਦਿੱਲੀ ਮੈਟਰੋ ਦੇ ਖੰਭਿਆਂ ਸਮੇਤ ਜਨਤਕ ਜਾਇਦਾਦਾਂ ਤੋਂ ਗੈਰ-ਕਾਨੂੰਨੀ ਪੋਸਟਰ ਅਤੇ ਬੈਨਰ ਹਟਾਉਣ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਸੀਂ ਸਾਫ ਸੁਥਰੀ ਅਤੇ ਖੂਬਸੂਰਤ ਦਿੱਲੀ ਚਾਹੁੰਦੇ ਹਾਂ ਤਾਂ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। ਜਨਤਕ ਜਾਇਦਾਦ ਦੀ ਸੁਰੱਖਿਆ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ
*ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ*

*ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ*

*ਸ਼ਹਿਰਾਂ ਨੂੰ ਸਾਫ-ਸੁਥਰਾ ਰੱਖਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ*

*ਸੰਗਰੂਰ ਦੇ ਮੈਡੀਕਲ ਕਾਲਜ ਦਾ ਨਿਰਮਾਣ ਛੇਤੀ ਹੋਵੇਗਾ ਸ਼ੁਰੂ, ਸਾਰੀਆਂ ਰੁਕਾਵਟਾਂ ਦੂਰ ਹੋਈਆਂ*

ਸੰਗਰੂਰ, 22 ਫਰਵਰੀ :- ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਅਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 7 ਜ਼ਿਲ੍ਹਿਆਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਸਮੇਤ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਉਪਰੰਤ ਇੱਥੇ ਰਣਬੀਰ ਕਾਲਜ ਵਿਖੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ 7 ਜ਼ਿਲ੍ਹਿਆਂ ਸੰਗਰੂਰ, ਬਰਨਾਲਾ, ਬਠਿੰਡਾ, ਮਲੇਰਕੋਟਲਾ, ਮਾਨਸਾ, ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਸਫਾਈ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਖਰੀਦੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਫ਼ਾਈ ਸਹੂਲਤਾਂ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਵੱਖ ਵੱਖ ਸ਼ਹਿਰਾਂ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨਰੀ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸ਼ਹਿਰਾਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੀਵਰੇਜ ਦੀ ਸਫਾਈ ਲਈ ਨਵੀਆਂ ਮਸ਼ੀਨਾਂ ਆਉਣ ਨਾਲ ਹੁਣ ਸਫਾਈ ਕਰਮੀਆਂ ਨੂੰ ਸੀਵਰੇਜ ਸਾਫ ਕਰ ਲਈ ਮੈਨਹੋਲ ਵਿੱਚ ਨਹੀਂ ਉਤਰਨਾ ਪਵੇਗਾ ਸਗੋਂ ਉਹਨਾਂ ਨੂੰ ਮਸ਼ੀਨਾਂ ਨਾਲ ਸੀਵਰੇਜ ਦੀ ਸਫਾਈ ਕਰਨ ਵਾਸਤੇ ਸਿਖਲਾਈ ਦਿੱਤੀ ਜਾਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਬਹੁਤ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਦੀ ਸਫਾਈ ਵੱਲ ਵਿਸ਼ੇਸ਼ ਤੌਰ ਉੱਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਸ਼ਹਿਰਾਂ ਨੂੰ ਛੇਤੀ ਹੀ ਅਜਿਹੀਆਂ ਆਧੁਨਿਕ ਮਸ਼ੀਨਾਂ ਮੁੱਹਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਦੀ ਆਬਾਦੀ ਵਧਣ ਨਾਲ ਉਸ ਰਫਤਾਰ ਨਾਲ ਸਹੂਲਤਾਂ ਨਹੀਂ ਵਧੀਆਂ ਜਿਸ ਕਰਕੇ ਵੱਡੇ ਸ਼ਹਿਰਾਂ ਵਿੱਚ ਸਫਾਈ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਛੇਤੀ ਹੀ ਇਹਨਾਂ ਸ਼ਹਿਰਾਂ ਨੂੰ ਨਵੀਆਂ ਮਸ਼ੀਨਾਂ ਮੁਹਈਆ ਕਰਵਾਈਆਂ ਜਾਣਗੀਆਂ ਤਾਂ ਕਿ ਸ਼ਹਿਰਾਂ ਵਿੱਚ ਸਫਾਈ ਦੀ ਸੁਚੱਜੀ ਅਵਸਥਾ ਨੂੰ ਯਕੀਨੀ ਬਣਾਇਆ ਜਾ ਸਕੇ।

ਸੰਗਰੂਰ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕਾਲਜ ਦੇ ਨਿਰਮਾਣ ਲਈ ਸਾਰੇ ਅੜਿਕੇ ਦੂਰ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਪ੍ਰੋਜੈਕਟ ਸ਼ੁਰੂ ਹੋ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਕੁਝ ਸਵਾਰਥੀ ਲੋਕਾਂ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਇਸ ਕਾਲਜ ਦਾ ਕੰਮ ਰੋਕਣ ਵਿੱਚ ਰੁਕਾਵਟ ਪਾਈ ਸੀ ਜੋ ਸਰਕਾਰ ਦੇ ਯਤਨਾਂ ਸਦਕਾ ਦੂਰ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਬਹੁਤ ਛੇਤੀ ਇਸ ਕਾਲਜ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਸੰਗਰੂਰ ਸਮੇਤ ਤਿੰਨ ਨਵੇਂ ਮੈਡੀਕਲ ਬਣ ਜਾਣਗੇ ਜਿਸ ਨਾਲ ਸਾਡੇ ਬੱਚੇ ਇੱਥੇ ਹੀ ਮੈਡੀਕਲ ਦੀ ਪੜ੍ਹਾਈ ਕਰਕੇ ਸਿਹਤ ਖੇਤਰ ਵਿੱਚ ਸੇਵਾ ਨਿਭਾਉਣਗੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੋਚਿੰਗ ਦੇਣ ਲਈ ਪੰਜਾਬ ਵਿੱਚ ਅੱਠ ਯੂ.ਪੀ.ਐਸ.ਸੀ. ਕੇਂਦਰ ਖੋਲਣ ਦਾ ਐਲਾਨ ਕਰਦਿਆਂ ਕਿਹਾ ਕਿ ਇਹਨਾਂ ਵਿੱਚੋਂ ਇੱਕ ਕੇਂਦਰ ਸੰਗਰੂਰ ਵਿੱਚ ਖੋਲ੍ਹਿਆ ਜਾਵੇਗਾ ਅਤੇ ਹਰ ਕੇਂਦਰ ਵਿੱਚ ਲਾਇਬ੍ਰੇਰੀ, ਹੋਸਟਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੌਜੂਦ ਰਹਿਣਗੀਆਂ ਤਾਂ ਕਿ ਸਾਡੇ ਨੌਜਵਾਨ ਚੰਗੀ ਸਿਖਲਾਈ ਹਾਸਿਲ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕਾਮਯਾਬ ਹੋ ਸਕਣ।

ਸੰਗਰੂਰ ਜ਼ਿਲ੍ਹੇ ਵਿੱਚ ਪਹਿਲ ਪ੍ਰੋਜੈਕਟ ਦੇ ਉਪਰਾਲੇ ਹੇਠ ਔਰਤਾਂ ਨੂੰ ਔਰਤਾਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੇ ਕਦਮ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿੰਡਾਂ ਵਿੱਚ ਹੁਣ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਸਕੂਲਾਂ ਦੀਆਂ ਵਰਦੀਆਂ ਵੀ ਔਰਤਾਂ ਵੱਲੋਂ ਤਿਆਰ ਜਾ ਰਹੀਆਂ ਹਨ ਜਿਸ ਨਾਲ ਉਹਨਾਂ ਨੂੰ ਵਿੱਤੀ ਤੌਰ ਉੱਤੇ ਬਹੁਤ ਫਾਇਦਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਾਡਲ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਸਾਡੀਆਂ ਮਹਿਲਾਵਾਂ ਖਾਸ ਤੌਰ 'ਤੇ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਬਣਾਇਆ ਜਾ ਸਕੇ

ਸੜਕ ਸੁਰੱਖਿਆ ਫੋਰਸ ਦੇ ਇੱਕ ਸਾਲ ਮੁਕੰਮਲ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੋਰਸ ਦੇ ਗਠਨ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ ਬਹੁਤ ਕਮੀ ਆਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮੌਤ ਦਰ ਵਿੱਚ 48.10 ਫੀਸਦੀ ਦੀ ਕਮੀ ਆਈ ਹੈ. ਉਹਨਾਂ ਦੱਸਿਆ ਕਿ ਇਸ ਫੋਰਸ ਦਾ ਗਠਨ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ ਜਿਸ ਕਰਕੇ ਹੋਰ ਸੂਬੇ ਵੀ ਇਸ ਫੋਰਸ ਦੇ ਗਠਨ ਲਈ ਸਾਥੋਂ ਸਲਾਹ ਲੈ ਰਹੇ ਹਨ।ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਹਾਜ਼ਰ ਸਨ।

ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਜਾਇਜ਼ਾ

ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਵਰਤਣ ਦਾ ਸੱਦਾ

ਨਹਿਰੀ ਪਾਣੀ ਦੀ ਸਪਲਾਈ ਵਿੱਚ ਨਵਾਂ ਕੀਰਤੀਮਾਨ ਕਾਇਮ ਕਰਨ ਦੀ ਦਹਿਲੀਜ਼ ’ਤੇ ਪੰਜਾਬ

ਚੰਡੀਗੜ੍ਹ, 7 ਜੂਨ :-  ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੰਚਾਈ ਦੀਆਂ ਲੋੜਾਂ ਲਈ ਨਹਿਰੀ ਪਾਣੀ ਦੀ ਸਪਲਾਈ ਕਰਨ ਦਾ ਨਵਾਂ ਰਿਕਾਰਡ ਕਾਇਮ ਕਰਨ ਦੀ ਦਹਿਲੀਜ਼ 'ਤੇ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪੁੱਛਗਿੱਛ ਕਰਨ ਲਈ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਵੇਰਵੇ ਹਾਸਲ ਕਰਨ ਲਈ +91 96461-51466 'ਤੇ ਕਾਲ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੀ ਵਰਤੋਂ ਕਰਨਗੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਚੋਅ/ਬਰਸਾਤੀ ਨਾਲੇ/ਦਰਿਆਵਾਂ ਨੂੰ 100 ਸਾਲਾਂ ਤੱਕ ਹੜ੍ਹਾਂ ਦੇ ਪਾਣੀ ਦੇ ਵਹਾਅ ਅਨੁਸਾਰ ਡਿਜ਼ਾਇਨ ਕਰਨਾ ਅਤੇ ਇਸ ਅਨੁਸਾਰ ਦਰਿਆਵਾਂ ਅਤੇ ਸੇਮ ਨਾਲਿਆਂ/ਚੋਅ ਦੇ ਹੜ੍ਹ ਵਾਲੇ ਇਲਾਕੇ ਨੂੰ ਉੱਤਰੀ ਭਾਰਤ ਨਹਿਰ ਅਤੇ ਡਰੇਨੇਜ ਐਕਟ ਤਹਿਤ ਨੋਟੀਫਾਈ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਨਦੀਆਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਅਤੇ ਅਗਾਊਂ ਬੰਨ੍ਹਾਂ 'ਤੇ ਕੰਮ ਦੀ ਪਾਬੰਦੀ ਲਾਈ ਗਈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਸਬੰਧਤ ਲੋਕਾਂ ਜਿਵੇਂ ਕਿ ਬੈਗ ਸਪਲਾਇਰ, ਵਾਇਰ ਬਾਈਂਡਰ, ਮਿੱਟੀ ਪੁੱਟਣ ਵਾਲੀ ਮਸ਼ੀਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਦਾ ਡਾਟਾ ਸੰਕਲਿਤ ਕੀਤਾ ਗਿਆ ਹੈ ਅਤੇ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਥੈਲਿਆਂ ਨੂੰ ਸੰਕਟਕਾਲੀਨ ਵਰਤੋਂ ਲਈ ਸਬੰਧਤ ਸਥਾਨਾਂ 'ਤੇ ਭੰਡਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਦੀਆਂ ਦੀਆਂ ਅੰਦਰਲੀਆਂ ਢਲਾਣਾਂ 'ਤੇ ਬਾਂਸ ਦੇ ਬੂਟੇ ਲਾਏ ਜਾ ਰਹੇ ਹਨ ਅਤੇ ਐਨ.ਐਚ.ਏ.ਆਈ., ਬੀ.ਐਂਡ.ਆਰ ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ ਵਹਾਅ 'ਚ ਆਉਣ ਵਾਲੀਆਂ ਰੁਕਾਵਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।