Cabinet Minister Dr. Baljit Kaur - Azad Soch

467.49 ਲੱਖ ਰੁਪਏ ਦਾ ਨਿਵੇਸ਼, ਲੱਖਾਂ ਨੌਜਵਾਨਾਂ ਲਈ ਉਮੀਦ: ਨਸ਼ਾ ਛੁਡਾਊ ਲਈ ਮਾਨ ਸਰਕਾਰ ਦਾ 'ਬਜਟ ਤੋਂ ਬਦਲਾਅ' ਤੱਕ ਦਾ ਸਫ਼ਰ
*467.49 ਲੱਖ ਰੁਪਏ ਦਾ ਨਿਵੇਸ਼, ਲੱਖਾਂ ਨੌਜਵਾਨਾਂ ਲਈ ਉਮੀਦ: ਨਸ਼ਾ ਛੁਡਾਊ ਲਈ ਮਾਨ ਸਰਕਾਰ ਦਾ 'ਬਜਟ ਤੋਂ ਬਦਲਾਅ' ਤੱਕ ਦਾ ਸਫ਼ਰ*

*ਚੰਡੀਗੜ੍ਹ, 5 ਜਨਵਰੀ 2026* ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਸਪਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਕੇ ਲਾਗੂ ਕੀਤੇ ਗਏ ਹਨ, ਜਿਨ੍ਹਾਂ ਲਈ ਵਿੱਤੀ ਸਰੋਤ ਵੀ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਸ਼ਾ ਮੁਕਤ ਮੁਹਿੰਮ ਤਹਿਤ 107.22 ਲੱਖ ਰੁਪਏ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਿਆਪਕ ਜਨ-ਜਾਗਰੂਕਤਾ ਗਤੀਵਿਧੀਆਂ ਲਈ 202.99 ਲੱਖ ਰੁਪਏ, ਜਦਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ 109.12 ਲੱਖ ਰੁਪਏ ਖਰਚ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਸਭ ਤੋਂ ਵੱਡੀ ਮਾਰ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਂਦੀ ਹੈ। ਕਈ ਮਾਵਾਂ ਆਪਣੇ ਪੁੱਤਰਾਂ ਦੇ ਭਵਿੱਖ ਲਈ ਹਰ ਰੋਜ਼ ਦੁਆਵਾਂ ਕਰਦੀਆਂ ਹਨ, ਕਈ ਬੱਚੇ ਆਪਣੇ ਪਿਤਾ ਦੀਆਂ ਅੱਖਾਂ ਵਿੱਚੋਂ ਉਮੀਦ ਮੁੱਕਦੀ ਹੋਈ ਵੇਖਦੇ ਹਨ ਅਤੇ ਕਈ ਘਰਾਂ ਦੀਆਂ ਖੁਸ਼ੀਆਂ ਨਸ਼ਿਆਂ ਦੀ ਭੇਟ ਚੜ੍ਹ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਦਰਦ ਨੂੰ ਡੂੰਘਾਈ ਨਾਲ ਸਮਝਦੀ ਹੈ ਅਤੇ ਨਸ਼ਾ ਮੁਕਤ ਪੰਜਾਬ ਦੀ ਲੜਾਈ ਨੂੰ ਸਿਰਫ਼ ਪ੍ਰਸ਼ਾਸਕੀ ਨਹੀਂ, ਸਗੋਂ ਮਨੁੱਖੀ ਅਤੇ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਨਾਲ ਅੱਗੇ ਵਧਾ ਰਹੀ ਹੈ।

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਕੇਵਲ ਨਸ਼ਿਆਂ ਨੂੰ ਜੜੋਂ ਖਤਮ ਕਰਨਾ ਹੀ ਨਹੀਂ, ਸਗੋਂ ਹਰ ਨੌਜਵਾਨ ਨੂੰ ਮੁੜ ਸੁਪਨੇ ਵੇਖਣ ਦਾ ਹੌਸਲਾ ਦੇਣਾ, ਹਰ ਮਾਂ ਦੇ ਅੰਸੂ ਪੋਂਝਣਾ ਅਤੇ ਹਰ ਪਰਿਵਾਰ ਵਿੱਚ ਖੁਸ਼ਹਾਲੀ ਵਾਪਸ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਦ੍ਰਿੜ੍ਹ ਸੰਕਲਪ ਹੈ ਕਿ ਪੰਜਾਬ ਦਾ ਹਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਤਰੱਕੀ ਅਤੇ ਸਨਮਾਨ ਭਰਿਆ ਜੀਵਨ ਬਤੀਤ ਕਰਦਾ ਹੋਇਆ ਅੱਗੇ ਵਧੇ।

ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨਾ ਸਿਰਫ਼ ਨੀਤੀਆਂ ਬਣਾ ਰਹੀ ਹੈ, ਸਗੋਂ ਟੁੱਟੇ ਪਰਿਵਾਰਾਂ ਦੇ ਸੁਪਨਿਆਂ ਨੂੰ ਦੁਬਾਰਾ ਜੋੜ ਵੀ ਰਹੀ ਹੈ। ਕਰੋੜਾਂ ਰੁਪਏ ਦਾ ਬਜਟ ਅਤੇ ਵਿਭਾਗਾਂ ਵਿਚਕਾਰ ਤਾਲਮੇਲ ਸਾਬਤ ਕਰਦਾ ਹੈ ਕਿ ਪੰਜਾਬ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ।"

ਮਾਨ ਸਰਕਾਰ ਨੇ 314 ਕਰੋੜ ਰੁਪਏ ਦਾ ਸੁਰੱਖਿਆ ਕਵਚ ਬਣਾ ਕੇ 2.37 ਲੱਖ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ
*ਮਾਨ ਸਰਕਾਰ ਨੇ 314 ਕਰੋੜ ਰੁਪਏ ਦਾ ਸੁਰੱਖਿਆ ਕਵਚ ਬਣਾ ਕੇ 2.37 ਲੱਖ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ*

*ਚੰਡੀਗੜ੍ਹ, 27 ਦਸੰਬਰ 2025*  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜ਼ਬੂਰੀ, ਅਣਗਹਿਲੀ ਜਾਂ ਆਰਥਿਕ ਕਮਜ਼ੋਰੀ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਤੋਂ ਵੰਝਿਤ ਨਾ ਰਹੇ। ਪੰਜਾਬ ਸਰਕਾਰ ਹਰ ਅਜਿਹੇ ਬੱਚੇ ਦੇ ਨਾਲ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਖੜੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਕੇਵਲ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ, ਸਨਮਾਨਤ ਅਤੇ ਸੁਨਿਹਰੇ ਭਵਿੱਖ ਵੱਲ ਲਿਜਾਣ ਦੀ ਸਪਸ਼ਟ ਅਤੇ ਦ੍ਰਿੜ਼ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਭਗਵੰਤ ਮਾਨ ਨੇ ਕਾਗਜ਼ੀ ਵਾਅਦਿਆਂ ਨੂੰ ਬਦਲਿਆ ਹਕੀਕਤ ਵਿੱਚ : ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6175 ਕਰੋੜ ਰੁਪਏ ਦੇ ਬਜਟ ਵਿੱਚੋਂ 4683.94 ਕਰੋੜ ਰੁਪਏ ਕੀਤੇ ਜਾਰੀ
*ਭਗਵੰਤ ਮਾਨ ਨੇ ਕਾਗਜ਼ੀ ਵਾਅਦਿਆਂ ਨੂੰ ਬਦਲਿਆ ਹਕੀਕਤ ਵਿੱਚ : ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6175 ਕਰੋੜ ਰੁਪਏ ਦੇ ਬਜਟ ਵਿੱਚੋਂ 4683.94 ਕਰੋੜ ਰੁਪਏ ਕੀਤੇ ਜਾਰੀ*

*ਚੰਡੀਗੜ੍ਹ, 22 ਦਸੰਬਰ, 2025* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਨੂੰ ਲਗਾਤਾਰ ਲਾਗੂ ਕਰ ਰਹੀ ਹੈ। ਸਾਲ 2025 (ਵਿੱਤੀ ਸਾਲ 2025-26) ਦੌਰਾਨ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਅਪਾਹਜਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਾਲ 2025 ਲਈ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹6175 ਕਰੋੜ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ₹4683.94 ਕਰੋੜ ਨਵੰਬਰ 2025 ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਵੇਲੇ 35 ਲੱਖ 29 ਹਜ਼ਾਰ 216 ਲਾਭਪਾਤਰੀਆਂ ਨੂੰ ਲਗਾਤਾਰ ਵਿੱਤੀ ਸਹਾਇਤਾ ਮਿਲ ਰਹੀ ਹੈ, ਜੋ ਕਿ ਇੱਕ ਮਜ਼ਬੂਤ ​​ਸਮਾਜਿਕ ਸੁਰੱਖਿਆ ਨੈੱਟਵਰਕ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਬੱਚਿਆਂ ਦੀ ਭੀਖ ਮੰਗਣ ਨੂੰ ਖਤਮ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਲਈ, ਸਮਾਜਿਕ ਸੁਰੱਖਿਆ ਵਿਭਾਗ ਨੇ ਪ੍ਰੋਜੈਕਟ ਜੀਵਨਜੋਤ ਸ਼ੁਰੂ ਕੀਤਾ ਹੈ, ਜਿਸ ਤਹਿਤ ਮਹੀਨੇ ਦੇ ਹਰ ਦੂਜੇ ਹਫ਼ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਛਾਪੇ ਮਾਰੇ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਬੱਚਿਆਂ ਦੀ ਤਸਕਰੀ ਨੂੰ ਰੋਕਣ ਅਤੇ ਬੱਚਿਆਂ ਦੀ ਭੀਖ ਮੰਗਣ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਲਈ ਲਾਗੂ ਕੀਤਾ ਗਿਆ ਹੈ, ਜਿਸ ਨਾਲ ਮੁਹਿੰਮ ਹੋਰ ਸਖ਼ਤ ਅਤੇ ਪ੍ਰਭਾਵਸ਼ਾਲੀ ਹੋ ਗਈ ਹੈ। ਹੁਣ ਤੱਕ, 766 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ ਹੈ ਅਤੇ ਉਨ੍ਹਾਂ ਦੀ ਸਿੱਖਿਆ ਅਤੇ ਪੁਨਰਵਾਸ ਲਈ ਠੋਸ ਕਦਮ ਚੁੱਕੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਖਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਸਾਲ 2025 ਦੌਰਾਨ, 64 ਬਾਲ ਵਿਆਹਾਂ ਨੂੰ ਸਮੇਂ ਸਿਰ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ ਨਿਯੁਕਤ 2,076 ਬਾਲ ਵਿਆਹ ਰੋਕੂ ਅਧਿਕਾਰੀ ਇਸ ਮੁਹਿੰਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਸਰਕਾਰ ਲਈ ਇੱਕ ਤਰਜੀਹ ਹੈ। ਪਿਛਲੇ ਚਾਰ ਮਹੀਨਿਆਂ ਦੌਰਾਨ, 2,385 ਸਕੂਲ ਬੱਸਾਂ ਦਾ ਨਿਰੀਖਣ ਕੀਤਾ ਗਿਆ, ਜਿਨ੍ਹਾਂ ਵਿੱਚੋਂ 404 ਦੇ ਚਲਾਨ ਕੀਤੇ ਗਏ, ਅਤੇ ਦੋ ਨੂੰ ਸੁਰੱਖਿਆ ਮਾਪਦੰਡਾਂ 'ਤੇ ਖਰਾ ਨਾ ਉਤਰਨ ਕਾਰਨ ਜ਼ਬਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਲਈ ਸੈਨਤ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਪਹਿਲਕਦਮੀ ਨਾਲ ਬੋਲਣ ਅਤੇ ਸੁਣਨ ਵਿੱਚ ਕਮਜ਼ੋਰ ਲੋਕਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਯੋਗ ਬਣਾਇਆ ਜਾਵੇਗਾ। ਇਸ ਉਦੇਸ਼ ਲਈ ਇੱਕ ਸੈਨਤ ਭਾਸ਼ਾ ਦੁਭਾਸ਼ੀਏ, 42 ਵਿਸ਼ੇਸ਼ ਸਿੱਖਿਅਕ ਅਤੇ 48 ਅਨੁਵਾਦਕਾਂ ਨੂੰ ਸੂਚੀਬੱਧ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਨੇਤਰਹੀਣਾਂ ਨੂੰ ਮੁਫ਼ਤ ਯਾਤਰਾ ਪ੍ਰਦਾਨ ਕੀਤੀ ਜਾ ਰਹੀ ਹੈ, ਅਤੇ ਅਪਾਹਜ ਵਿਅਕਤੀਆਂ ਨੂੰ ਅੱਧੇ ਕਿਰਾਏ 'ਤੇ ਯਾਤਰਾ ਪ੍ਰਦਾਨ ਕੀਤੀ ਜਾ ਰਹੀ ਹੈ। 2025-26 ਵਿੱਤੀ ਸਾਲ ਦੌਰਾਨ ਇਸ ਯੋਜਨਾ ਲਈ ₹ 350 ਲੱਖ ਦਾ ਬਜਟ ਅਲਾਟ ਕੀਤਾ ਗਿਆ ਹੈ, ਜਿਸ ਵਿੱਚੋਂ ₹3.45 ਕਰੋੜ ਹੁਣ ਤੱਕ ਖਰਚ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਨ ਸਟਾਪ ਸੈਂਟਰ ਸਥਾਪਿਤ ਕੀਤੇ ਗਏ ਹਨ, ਜਿੱਥੇ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਪੰਜ ਤਰ੍ਹਾਂ ਦੀਆਂ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਡਾਕਟਰੀ, ਕਾਨੂੰਨੀ, ਪੁਲਿਸ ਸਹਾਇਤਾ, ਸਲਾਹ ਅਤੇ ਸੁਰੱਖਿਅਤ ਰਿਹਾਇਸ਼ ਸ਼ਾਮਲ ਹੈ। ਨਵੰਬਰ 2025 ਤੱਕ, 5,121 ਔਰਤਾਂ ਨੇ ਇਨ੍ਹਾਂ ਸੇਵਾਵਾਂ ਦਾ ਲਾਭ ਉਠਾਇਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਦੀਆਂ ਸਾਰੀਆਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਯੋਜਨਾ ਤੋਂ ਹਰ ਮਹੀਨੇ ਲਗਭਗ 1.20 ਕਰੋੜ ਔਰਤਾਂ ਲਾਭ ਉਠਾ ਰਹੀਆਂ ਹਨ। ਨਵੰਬਰ 2025 ਤੱਕ, ਇਸ ਯੋਜਨਾ 'ਤੇ ₹450 ਕਰੋੜ ਖਰਚ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ 27,000 ਤੋਂ ਵੱਧ ਆਂਗਣਵਾੜੀ ਕੇਂਦਰਾਂ ਰਾਹੀਂ 13 ਲੱਖ 65 ਹਜ਼ਾਰ ਲੋੜਵੰਦ ਔਰਤਾਂ ਨੂੰ 3 ਕਰੋੜ 68 ਲੱਖ 72 ਹਜ਼ਾਰ 550 ਸੈਨੇਟਰੀ ਪੈਡ ਮੁਫ਼ਤ ਵੰਡੇ ਗਏ ਹਨ।

ਮੌਜੂਦਾ ਵਿੱਤੀ ਸਾਲ ਦੌਰਾਨ, 69,110 ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 26.06 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ ਹਨ। ਸਰਕਾਰ ਨੇ 1.14 ਲੱਖ ਲਾਭਪਾਤਰੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਲਗਭਗ 150 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਕੰਮਕਾਜੀ ਮਹਿਲਾ ਹੋਸਟਲ ਬਣਾਏ ਜਾਣਗੇ, ਜਿਨ੍ਹਾਂ ਦਾ ਨਿਰਮਾਣ 2026 ਤੱਕ ਪੂਰਾ ਕਰਨ ਦਾ ਟੀਚਾ ਹੈ।

ਅੰਤ ਵਿੱਚ, ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ, ਮਹਿਲਾ ਸਸ਼ਕਤੀਕਰਨ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅਤੇ ਇੱਕ ਖੁਸ਼ਹਾਲ ਅਤੇ ਸੁਰੱਖਿਅਤ ਪੰਜਾਬ ਦਾ ਨਿਰਮਾਣ ਕਰ ਰਹੀ ਹੈ।

ਪੰਜਾਬ ਸਰਕਾਰ ਦਾ ਵੱਡਾ ਕਦਮ: ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ
**ਪੰਜਾਬ ਸਰਕਾਰ ਦਾ ਵੱਡਾ ਕਦਮ: ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ**

*ਚੰਡੀਗੜ੍ਹ, 15 ਨਵੰਬਰ 2025* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਹੂਲਤਾਂ ਅਤੇ ਭਲਾਈ ’ਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਦਿੱਤੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਲਦੀ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਰਟਫੋਨ ਦੇਵੇਗੀ, ਤਾਂ ਜੋ ਆਂਗਣਵਾੜੀ ਪੱਧਰ ’ਤੇ ਕੰਮ ਹੋਰ ਵੀ ਵਧੀਆ ਅਤੇ ਪਾਰਦਰਸ਼ੀ ਢੰਗ ਨਾਲ ਹੋ ਸਕੇ। ਇਸ ਦੇ ਨਾਲ ਹੀ ਸਰਕਾਰ ਤਨਖਾਹ ਵਿੱਚ ਵਾਧਾ, ਮੋਬਾਈਲ ਭੱਤੇ ਵਿੱਚ ਵਾਧਾ ਅਤੇ ਹੋਰ ਮੰਗਾਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ, ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਹੋਰ ਵੀ ਜੋਸ਼ ਅਤੇ ਲਗਨ ਨਾਲ ਸੇਵਾ ਦੇਣ ਲਈ ਪ੍ਰੇਰਿਤ ਹੋਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਗਿਆ ਹੈ। ਜਿਹੜੀਆਂ ਮੰਗਾਂ ਦਾ ਹੱਲ ਵਿਭਾਗੀ ਪੱਧਰ ’ਤੇ ਹੋ ਸਕਦਾ ਹੈ, ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ, ਜਦੋਂ ਕਿ ਜਿਨ੍ਹਾਂ ਮੁੱਦਿਆਂ ’ਤੇ ਫੈਸਲਾ ਸਰਕਾਰ ਪੱਧਰ ’ਤੇ ਲੈਣਾ ਹੈ, ਉਨ੍ਹਾਂ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ ਜਲਦੀ ਪੂਰੀ ਕੀਤੀ ਜਾਵੇਗੀ, ਤਾਂ ਜੋ ਸਾਰੀਆਂ ਖਾਲੀ ਥਾਵਾਂ ਭਰੀਆਂ ਜਾ ਸਕਣ ਅਤੇ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

ਇਸ ਮੌਕੇ ’ਤੇ ਆਂਗਣਵਾੜੀ ਯੂਨੀਅਨਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮੰਤਰੀ ਡਾ. ਬਲਜੀਤ ਕੌਰ ਦਾ ਖਾਸ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਕਈ ਜ਼ਰੂਰੀ ਮੰਗਾਂ — ਜਿਵੇਂ ਕਿ ਪਿਛਲੇ ਮਹੀਨਿਆਂ ਦੀ ਤਨਖਾਹ ਬਕਾਇਆ ਜਾਰੀ ਕਰਨਾ, ਭਰਤੀ ਪ੍ਰਕਿਰਿਆ ਸ਼ੁਰੂ ਕਰਨਾ, ਅਤੇ ਮੌਤ ਜਾਂ ਗੰਭੀਰ ਬੀਮਾਰੀ ਦੀ ਹਾਲਤ ਵਿੱਚ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਲਈ ਨਿਯਮਾਂ ਵਿੱਚ ਤਬਦੀਲੀ ਵਰਗੀਆਂ ਮੰਗਾਂ ਨੂੰ ਸਕਾਰਾਤਮਕ ਢੰਗ ਨਾਲ ਮੰਨਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਅਤੇ ਬਾਲ ਵਿਕਾਸ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭੂਮਿਕਾ ਬਹੁਤ ਜ਼ਰੂਰੀ ਹੈ, ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਤੇ ਸਹੂਲਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ’ਤੇ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਵਿਭਾਗ ਦੇ ਵਾਧੂ ਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਸ਼ੇਨਾ ਅਗਰਵਾਲ, ਉਪ ਡਾਇਰੈਕਟਰ ਅਮਰਜੀਤ ਸਿੰਘ, ਸੁਖਦੀਪ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਖਾਸ ਤੌਰ ’ਤੇ ਹਾਜ਼ਰ ਸਨ।

ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਮੰਤਰੀ ਅਤੇ ਵਿਧਾਇਕ
-ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਮੰਤਰੀ ਅਤੇ ਵਿਧਾਇਕ

ਲੋਕਾਂ ਨੂੰ ਸੁਰੱਖਿਤ ਥਾਵਾਂ ਤੇ ਆਉਣ ਦੀ ਅਪੀਲ ਕਰਦੇ ਹਾਂ –ਡਾ ਬਲਜੀਤ ਕੌਰ

-ਪ੍ਰਸ਼ਾਸਨ ਹੜ ਪੀੜਤਾਂ ਨੂੰ ਦੇ ਰਿਹਾ ਹੈ ਹਰ ਸੰਭਵ ਮਦਦ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

-ਲੋਕ ਚੜ੍ਹਦੀ ਕਲਾ ਵਿਚ

ਚੰਡੀਗੜ੍ਹ/ਫਾਜ਼ਿਲਕਾ 25 ਅਗਸਤ:- ਪੰਜਾਬ ਦੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅੱਜ ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ ਚੱਕ ਰੁਹੇਲਾ ਵਿਖੇ ਪਹੁੰਚੇ। ਇਸ ਮੌਕੇ ਉਨਾਂ ਨੇ ਕੋਲੇ ਖੜ ਕੇ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਵਾਈ ।

ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਪਹਾੜਾਂ ਤੇ ਹੋ ਰਹੀ ਬਾਰਿਸ਼ ਦੇ ਮੱਦੇ ਨਜ਼ਰ ਪਿੱਛੋਂ ਪਾਣੀ ਦੀ ਮਾਤਰਾ ਲਗਾਤਾਰ ਵਧ ਰਹੀ ਹੈ। ਉਹਨਾਂ ਕਿਹਾ ਕਿ ਅੱਜ ਹਰੀਕੇ ਹੈਡਵਰਕਸ਼ ਤੋਂ 1.7 ਲੱਖ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਮੱਦੇ ਨਜ਼ਰ ਕੱਲ ਤੱਕ ਫਾਜ਼ਿਲਕਾ ਜ਼ਿਲ੍ਹੇ ਵਿਚੋਂ ਲੰਘਦੀ ਸਤਲੁਜ ਕ੍ਰੀਕ ਵਿਚ ਵੀ ਇਸ ਪਾਣੀ ਦਾ ਕੁਝ ਹਿੱਸਾ ਆਵੇਗਾ ਅਤੇ ਇਸ ਨਾਲ ਖੇਤਰ ਵਿੱਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ ।

ਇਸ ਲਈ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਸੁਰੱਖਿਤ ਥਾਵਾਂ ਤੇ ਭੇਜਿਆ ਜਾਵੇ। ਹਾਲਾਂਕਿ ਪਿੰਡ ਵਾਸੀ ਚੜਦੀ ਕਲਾ ਵਿੱਚ ਸਨ ਅਤੇ ਉਨਾਂ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਪਣੇ ਆਪ ਨੂੰ ਇੱਥੇ ਵੀ ਸੁਰੱਖਿਤ ਹੀ ਮਹਿਸੂਸ ਕਰ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਹਤ ਕੈਂਪ ਵੀ ਬਣਾਏ ਗਏ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਰਾ ਪ੍ਰਸ਼ਾਸਨ ਹੜ੍ਹ ਪੀੜਤਾਂ ਨੂੰ ਮਦਦ ਮੁਹਈਆ ਕਰਵਾਉਣ ਲਈ ਲੱਗਿਆ ਹੋਇਆ ਹੈ। ਉਹਨਾਂ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ, ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਅਤੇ ਮਾਲ ਵਿਭਾਗ ਦੀਆਂ ਸਾਰੀਆਂ ਟੀਮਾਂ ਪਿੰਡਾਂ ਵਿੱਚ ਤਾਇਨਾਤ ਹਨ। ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਇਸ ਲਈ ਸਰਕਾਰ ਹਰ ਸੰਭਵ ਉਪਰਾਲਾ ਕਰ ਰਹੀ ਹੈ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਵੀ ਗਰਭਵਤੀ ਔਰਤਾਂ, ਛੋਟੇ ਬੱਚਿਆਂ ਤੇ ਉਨ੍ਹਾਂ ਦੀਆਂ ਮਾਂਵਾਂ ਨੂੰ ਦਿੱਤੀ ਜਾਣ ਵਾਲੀ ਫੀਡ ਪਹਿਲ ਦੇ ਅਧਾਰ ਤੇ ਇੰਨ੍ਹਾਂ ਪਿੰਡਾਂ ਵਿਚ ਮੁਹਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਮੌਕੇ ਅਪੀਲ ਕੀਤੀ ਕਿ ਲੋਕ ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਨੂੰ ਸੁਰੱਖਿਤ ਥਾਵਾਂ ਤੇ ਭੇਜਣ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਵਿੱਚ ਹਰ ਮਦਦ ਮੁਹਈਆ ਕਰਵਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਰਾਸ਼ਨ ਦੀ ਵੰਡ ਵੀ ਪਿੰਡਾਂ ਵਿੱਚ ਕੀਤੀ ਜਾ ਰਹੀ ਹੈ ਅਤੇ ਅੱਜ ਵੀ ਪਿੰਡਾਂ ਵਿੱਚ ਰਾਸ਼ਨ ਕਿੱਟਾਂ, ਕੈਟਲਫੀਡ ਅਤੇ ਹਰੇ ਚਾਰੇ ਦੀ ਵੰਡ ਕੀਤੀ ਗਈ ਹੈ।

ਇਸ ਮੌਕੇ ਉਨਾਂ ਦੇ ਨਾਲ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ ਮਨਦੀਪ ਕੌਰ, ਐਸਡੀਐਮ ਵੀਰਪਾਲ ਕੌਰ ਡੀਐਸਪੀ ਅਵਿਨਾਸ਼ ਚੰਦਰ ਅਤੇ ਤਹਿਸੀਲਦਾਰ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਬੈਠਕ ਕਰਕੇ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਹਰੇਕ ਵਿਭਾਗ ਆਪਣਾ ਕੰਮ ਤਨਦੇਹੀ ਨਾਲ ਕਰੇ।

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

- ਕੈਬਨਿਟ ਮੰਤਰੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ

- ਹਰ ਸੰਕਟ ਵਿੱਚ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ ‘ਆਪ’ ਸਰਕਾਰ : ਡਾ.ਬਲਜੀਤ ਕੌਰ

ਚੰਡੀਗੜ੍ਹ, 20 ਅਪ੍ਰੈਲ 2025 - ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ।

ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੋਥਾ ਅਤੇ ਚੱਕ ਦੂਹੇਵਾਲਾ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਕਟ ਵਿੱਚ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ।

ਡਾ ਬਲਜੀਤ ਕੌਰ ਨੇ ਕੈਬਨਿਟ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ,’’ਅਜਿਹੇ ਦੁੱਖਦਾਈ ਹਾਲਾਤ ਵੇਖਣ ਤੋਂ ਬਾਅਦ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਇਨ੍ਹਾਂ ਪਰਿਵਾਰਾਂ ਨੂੰ ਦੇ ਕੇ ਮਦਦ ਕਰਨ ਦਾ ਫੈਸਲਾ ਕੀਤਾ ਹੈ।’’

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਹਨ ਅਤੇ ਅਸੀਂ ਕਿਸੇ ਵੀ ਹਾਲਤ ਵਿੱਚ ਆਪਣੇ ਅਨਦਾਤਾਵਾਂ ਨੂੰ ਇੱਕਲਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਇੱਕ ਵਿਭਾਗ ਅਜਿਹੀ ਕਿਸੇ ਵੀ ਅਣਹੋਣੀ ਘਟਨਾ ਵਿੱਚ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਲਈ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਮਾਂ ਇਕ ਦੂਜੇ ਦਾ ਹੌਂਸਲਾ ਵਧਾਉਣ ਅਤੇ ਜ਼ਰੂਰਤਮੰਦਾਂ ਦੇ ਨਾਲ ਖੜ੍ਹਨ ਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਗ ਤੋਂ ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।

ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਕੈਬਨਿਟ ਮੰਤਰੀ ਡਾ.ਬਲਜੀਤ ਕੌਰ
Chandigarh,12 June,2024,(Azad Soch News):- ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ  ਕਰੇਗੀ।ਆਰ.ਪੀ.ਡਬਲਿਊ.ਡੀ. ਐਕਟ 2016 (RPWD Act 2016) ਦੀ ਧਾਰਾ 34 ਤਹਿਤ   ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ,ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Social Security Women and Child Development Minister Dr. Baljit Kaur) ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਉਪਰੰਤ ਇਹ ਡਾਟਾ ਇਹਨਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ।ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਤਰ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ), ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਸਮੇਂ ਸਿਰ ਤਸਦੀਕ ਪ੍ਰਕਿਰਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਹੈ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਪਹਿਲਕਦਮੀ ਨਾਲ ਇਹਨਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ ਅਤੇ ਪੰਜਾਬ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ।ਇਹ ਪਹਿਲਕਦਮੀ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦਾ ਸਮਰਥਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਲਈ ਇਨ੍ਹਾਂ ਬੈਕਲਾਗ ਅਸਾਮੀਆਂ ਨੂੰ ਭਰ ਕੇ, ਪੰਜਾਬ ਸਰਕਾਰ ਦਾ ਉਦੇਸ਼ ਰੁਜ਼ਗਾਰ ਦੇ ਬਰਾਬਰ ਮੌਕੇ ਪੈਦਾ ਕਰਨ ਅਤੇ ਸਮਾਜਿਕ ਭਲਾਈ ਸਬੰਧੀ ਮਾਪਦੰਡ ਸਥਾਪਤ ਕਰਨਾ ਹੈ।