Mohinder Bhagat - Azad Soch

ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ
ਚੰਡੀਗੜ੍ਹ, 11 ਜੁਲਾਈ:

ਪ੍ਰਸ਼ਾਸਕੀ ਸੁਧਾਰ ਅਤੇ ਸੂਬੇ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਬਾਗਬਾਨੀ (ਗਰੁੱਪ ਏ) ਸੇਵਾ ਨਿਯਮਾਂ, 2015 ਵਿੱਚ ਸੋਧ ਕਰਨ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬਾਗ਼ਬਾਨੀ ਸੇਵਾਵਾਂ ਵਿੱਚ ਲੋੜੀਂਦਾ ਸੁਧਾਰ ਦਾ ਸੁਝਾਅ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਕੀਤਾ ਗਿਆ ਹੈ ਜੋ ਕਿ ਬਾਗਬਾਨੀ ਖੇਤਰ ਦੇ ਅਧਿਕਾਰੀਆਂ ਲਈ ਬਿਹਤਰ ਸੇਵਾ ਸ਼ਰਤਾਂ ਦੀ ਲਗਾਤਾਰ ਵਕਾਲਤ ਕਰਦੇ ਰਹੇ ਹਨ।

ਨੋਟੀਫਿਕੇਸ਼ਨ ਦੀ ਸ਼ਲਾਘਾ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਸੋਧ ਸਾਡੇ ਅਧਿਕਾਰੀਆਂ ਨੂੰ ਵਧੇਰੇ ਸਮਰੱਥ ਬਣਾਉਣ ਲਈ ਇੱਕ ਵੱਡਾ ਕਦਮ ਹੈ। ਉਹਨਾਂ ਅੱਗੇ ਕਿਹਾ ਕਿ , "ਮੈਂ ਇਸ ਸੋਧ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦੀ ਹਾਂ। ਉਨ੍ਹਾ ਕਿਹਾ ਕਿ ਸਰਕਾਰੀ ਨਿਯਮਾਂ ਵਿੱਚ ਇਹ ਸੁਧਾਰ ਬਾਗਬਾਨੀ ਖੇਤਰ ਵਿੱਚ ਬਿਹਤਰ ਸੇਵਾ ਪ੍ਰਦਾਨ ਨੂੰ ਯਕੀਨੀ ਬਣਾਏਗਾ।

ਉਨ੍ਹਾਂ ਦੱਸਿਆ ਕਿ 2 ਜੁਲਾਈ, 2025 ਦੀ ਨੋਟੀਫਿਕੇਸ਼ਨ ਨੰਬਰ ਜੀ.ਐਸ.ਆਰ.106/ਸੰਵਿਧਾਨ/ ਆਰਟੀਕਲ 309/ਸੋਧ (3)/2025, ਮਿਤੀ 2 ਜੁਲਾਈ, 2025 ਅਤੇ 4 ਜੁਲਾਈ, 2025 ਨੂੰ ਪੰਜਾਬ ਸਰਕਾਰ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਜਾਣਕਾਰੀ ਦੇ ਅਨੁਸਾਰ, ਬਾਗਬਾਨੀ ਵਿਕਾਸ ਅਧਿਕਾਰੀਆਂ ਅਤੇ ਸੈਰੀਕਲਚਰ ਵਿਭਾਗ ਦੇ ਅਧਿਕਾਰੀਆਂ ਦੇ ਤਨਖਾਹ ਸਕੇਲਾਂ ਨੂੰ ਤਰਕਸੰਗਤ ਬਣਾਉਣ ਲਈ ਨਿਯਮਾਂ ਵਿੱਚ ਸੋਧ ਕੀਤੀ ਗਈ ਹੈ। ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਇਹ ਢਾਂਚਾਗਤ ਸੁਧਾਰ ਸੇਵਾ ਨਿਯਮਾਂ, ਖਾਸ ਕਰਕੇ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਅਧੀਨ ਤਨਖਾਹ ਸਕੇਲਾਂ ਦੇ ਲਾਗੂ ਕਰਨ ਸਬੰਧੀ ਮਾਮਲਿਆਂ ਵਿੱਚ ਇਕਸਾਰਤਾ ਅਤੇ ਸਪੱਸ਼ਟਤਾ ਲਿਆਏਗਾ।

ਉਨ੍ਹਾ ਦੱਸਿਆ ਕਿ ਸੇਵਾ ਨਿਯਮਾਂ ਵਿੱਚ ਇਹ ਸੋਧ ਬਾਗਬਾਨੀ ਕਾਡਰ ਦੇ ਕਈ ਖੇਤਰਾਂ ਨੂੰ ਕਵਰ ਕਰਦੀ ਹੈ ਜਿਸ ਵਿੱਚ ਸੁਰੱਖਿਅਤ ਖੇਤੀ, ਬਾਇਓਟੈਕਨਾਲੋਜੀ, ਮਧੂ-ਮੱਖੀ ਪਾਲਣ, ਮਾਰਕੀਟਿੰਗ ਇੰਟੈਲੀਜੈਂਸ ਅਤੇ ਜਾਣਕਾਰੀ, ਐਰੋਪੋਨਿਕਸ, ਨਰਸਰੀ ਉਤਪਾਦਨ, ਨਿੰਬੂ ਉਤਪਾਦਨ ਅਤੇ ਸਿਖਲਾਈ, ਵਾਢੀ ਤੋਂ ਬਾਅਦ ਪ੍ਰਬੰਧਨ, ਮਸ਼ਰੂਮ, ਕੀਟ ਵਿਗਿਆਨ, ਪੈਥੋਲੋਜੀ, ਮਿੱਟੀ ਅਤੇ ਰੇਸ਼ਮ ਦੇ ਕੀੜੇ ਪਾਲਣਾ ਸ਼ਾਮਲ ਹਨ। ਇਹ ਬਦਲਾਅ 17 ਜੁਲਾਈ, 2020 ਨੂੰ ਜਾਂ ਇਸ ਤੋਂ ਬਾਅਦ ਭਰਤੀ ਕੀਤੇ ਗਏ ਅਧਿਕਾਰੀਆਂ ਦੇ ਤਨਖਾਹ ਸਕੇਲਾਂ ਵਿੱਚ ਸਮਾਨਤਾ ਲਿਆਉਣਗੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਬਾਗਬਾਨੀ ਰਾਹੀਂ ਫਸਲੀ ਵਿਭਿੰਨਤਾ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਸ੍ਰੀ ਭਗਤ ਨੇ ਕਿਹਾ ਕਿ ਕਿਸਾਨਾਂ ਨੂੰ ਸਮਰਥਨ ਦੇਣ ਅਤੇ ਸਿਸਟਮ ਵਿੱਚ ਨਵੀਨਤਾ ਲਿਆਉਣ ਲਈ ਇੱਕ ਮਜ਼ਬੂਤ ਕਾਡਰ ਜ਼ਰੂਰੀ ਹੈ।

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਖੇਤੀਬਾੜੀ-4 ਸ਼ਾਖਾ) ਦੁਆਰਾ ਜਾਰੀ ਨੋਟੀਫਿਕੇਸ਼ਨ ਤਰੱਕੀਆਂ ਅਤੇ ਤਨਖਾਹ ਸਕੇਲ ਲਾਗੂ ਹੋਣ ਲਈ ਦਿਸ਼ਾ-ਨਿਰਦੇਸ਼ ਦੇਣ ਦੇ ਨਾਲ-ਨਾਲ ਸੇਵਾ ਸ਼ਰਤਾਂ ਵਿੱਚ ਲੰਬੇ ਸਮੇਂ ਦੀ ਸਪੱਸ਼ਟਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਜਲੰਧਰ, 14 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰ. 41 ’ਚ ਨਕੋਦਰ ਰੋਡ ਦਿਓਲ ਨਗਰ ਤੋਂ ਏਕਤਾ ਗੈਸ ਏਜੰਸੀ ਤੱਕ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਅਤੇ ਹੋਰ ਆਉਣ-ਜਾਣ ਵਾਲਿਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਾਂਗ ਜਲੰਧਰ ਵਿੱਚ ਵੀ ਕਿਸੇ ਵਿਕਾਸ ਕੰਮ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਸ਼੍ਰੀ ਭਗਤ ਨੇ ਕਿਹਾ ਕਿ ਜਲੰਧਰ ਦਾ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਵਿੱਚ ਅਜਿਹੀਆਂ ਹੋਰ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕਾਂ, ਜਲ ਸਪਲਾਈ, ਸਟ੍ਰੀਟ ਲਾਈਟਾਂ, ਸੀਵਰੇਜ ਆਦਿ ਸਮੇਤ ਸੂਬੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੜਕ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਵਿਅਕਤੀਗਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਸੜਕ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਇਸ ਮੌਕੇ ਕੌਂਸਲਰ ਸ਼ਬਨਮ ਦੁੱਗਲ, ਅਯੂਬ ਦੁੱਗਲ, ਬਲਾਕ ਪ੍ਰਧਾਨ ਅਮਿਤ ਸੁਮਨ, ਬੂਥ ਪ੍ਰਧਾਨ ਗੁਲਜ਼ਾਰੀ ਲਾਲ ਕੌਲ, ਸਿਧਾਰਥ, ਵਿੱਕੀ, ਰਵੀ ਸੁਮਨ, ਮਿੰਟੂ ਸੁਮਨ, ਕੁਲਵੰਤ ਰਾਏ, ਅਨਿਲ ਕੁਮਾਰ ਮਿਨੀਆ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਿਹੈ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ: ਮੋਹਿੰਦਰ ਭਗਤ
ਜਲੰਧਰ,  23 ਮਈ :  ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਲੋਕ ਇਸ ਮੁਹਿੰਮ ਨਾਲ ਜੁੜ ਰਹੇ ਹਨ।

ਇਹ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਾਰਡ ਨੰਬਰ 54,55 ਅਤੇ 56 ਵਿਖੇ ਵਾਰਡ ਡਿਫੈਂਸ ਕਮੇਟੀਆਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਲਸੂੜੀ ਮੁਹੱਲਾ, ਬਸਤੀ ਮਿੱਠੂ ਅਤੇ ਬਾਬਾ ਬੁਢਾ ਜੀ ਨਗਰ ਵਿਖੇ ਹੋਈਆਂ ਇਨ੍ਹਾਂ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ ਤੇ ਮੁੜ ਵਸੇਬੇ ਲਈ ਢੁੱਕਵੀਆਂ ਇਲਾਜ ਸਹੂਲਤਾਂ ਉਪਲਬਧ ਕਰਵਾਉਣ ਤੋਂ ਇਲਾਵਾ ਜਨ ਜਾਗਰੂਕਤਾ ਰਾਹੀਂ ਘਰ-ਘਰ ਨਸ਼ਿਆਂ ਖਿਲਾਫ਼ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ।

ਸ਼੍ਰੀ ਭਗਤ ਨੇ ਵਾਰਡ ਡਿਫੈਂਸ ਕਮੇਟੀਆਂ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟ ਸੁੱਟਣ ਲਈ ਨਿਭਾਈ ਜਾ ਰਹੀ ਸਰਗਰਮ ਭੂਮਿਕਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਆਪੋ-ਆਪਣੇ ਪਿੰਡਾਂ/ ਵਾਰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਕਰਨ ਤੋਂ ਇਲਾਵਾ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਸਦਕਾ ਨਸ਼ਿਆਂ ’ਤੇ ਨਿਰਭਰ ਲੋਕ ਨਸ਼ਿਆਂ ਦੇ ਕੋਹੜ ਤੋਂ ਛੁਟਕਾਰਾ ਪਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਂਦਿਆਂ ਇਸ ਨੂੰ ਜ਼ਿਲ੍ਹੇ ਦੇ ਘਰ-ਘਰ ਤੱਕ ਪਹੁੰਚਾਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਜਾਣੂ ਕਰਵਾਇਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਦਿੱਤਾ ਗਿਆ ਹੈ ਉਥੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਲੋਕਾਂ ਨੂੰ ਸਲਾਖ਼ਾਂ ਦੇ ਪਿੱਛੇ ਭੇਜਣ ਤੋਂ ਇਲਾਵਾ ਨਸ਼ਿਆਂ ਦੀ ਕਾਲੀ ਕਮਾਈ ਨਾਲ ਉਸਾਰੀਆਂ ਜਾਇਦਾਦਾਂ ’ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਾਰਡ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਲੋਕਾਂ ਦਾ ਭਾਰੀ ਗਿਣਤੀ ਵਿੱਚ ਇਕੱਠ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਭਰੋਸਾ ਰੱਖਦੇ ਹਨ।

ਸ੍ਰੀ ਭਗਤ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਏ ਲੋਕਾਂ ਨੂੰ ਨਸ਼ਾ ਛੱਡਣ ਵਿੱਚ ਸਹਾਇਤਾ ਕਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਵੱਲ ਉਚੇਚਾ ਧਿਆਨ ਦੇ ਰਹੀ ਹੈ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ, ਨਸ਼ਿਆਂ ਦੀ ਵਰਤੋਂ ਨਾ ਕਰਨ ਦੇਣ, ਨਸ਼ਿਆਂ ਦੀ ਵਿਕਰੀ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਦਦ ਕਰਨ ਦੀ ਸਹੁੰ ਵੀ ਚੁਕਾਈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਸ ਮੌਕੇ ਮੌਜੂਦ ਪੁਲਿਸ ਅਧਿਕਾਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਪੂਰੀ ਖੁਦਮੁਖਤਿਆਰੀ ਦਿੱਤੀ ਗਈ ਹੈ। ਉਨ੍ਹਾਂ ਨਾਗਰਿਕਾਂ ਨੂੰ ਵਟਸਐਪ ਨੰਬਰ 9779-100-200 ਰਾਹੀਂ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ ਜਲੰਧਰ ਅਤੇ ਨੂਰਮਹਿਲ ਵਿਖੇ ਚੱਲਦੇ ਦੋ ਨਸ਼ਾ ਛੁਡਾਊ ਕੇਂਦਰਾਂ, ਸ਼ੇਖੇ ਪਿੰਡ ਵਿੱਚ ਚੱਲਦੇ ਮੁੜ ਵਸੇਬਾ ਕੇਂਦਰ ਅਤੇ ਓਟ ਕਲੀਨਿਕਾਂ ਸਮੇਤ ਹੋਰ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਸਹਾਇਤਾ ਲਈ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ (0181-2911969) ਵੀ ਉਪਲਬਧ ਹੈ।

ਇਸ ਮੌਕੇ ਸੰਦੀਪ ਵਰਮਾ, ਮੁਕੇਸ਼ ਸੇਠੀ ਅਤੇ ਅਮਿਤ ਲੂਥਰਾ ਸਮੇਤ ਵਾਰਡ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ – ਕਿਸਾਨਾਂ ਦੀ ਆਮਦਨ ਵਧਾਉਣ 'ਤੇ ਦਿੱਤਾ ਜ਼ੋਰ
ਚੰਡੀਗੜ੍ਹ, 19 ਮਈ:

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਵਿਸਥਾਰਪੂਰਕ ਨਿਰੀਖਣ ਕੀਤਾ। ਕੈਬਨਿਟ ਮੰਤਰੀ ਅੱਜ ਬਾਗ਼ਬਾਨੀ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੀਟਿੰਗ ਦੌਰਾਨ ਕਿਸਾਨ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਾਭਪਾਤਰੀਆਂ ਤੱਕ ਇਹਨਾਂ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਦੇ ਪਹੁੰਚਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਅਤੇ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਹੋਰ ਵਧੇ ਅਤੇ ਰਵਾਇਤੀ ਖੇਤੀ 'ਤੇ ਨਿਰਭਰਤਾ ਘਟੇ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ
Chandigarh,14, Feb,2025,(Azad Soch News):-  ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 111 ਬਾਗਬਾਨੀ ਵਿਕਾਸ ਅਫ਼ਸਰਾਂ (ਐਚ.ਡੀ.ਓਜ਼) ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ਇਸ ਫੈਸਲੇ ਨਾਲ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਬਾਗਬਾਨੀ ਖੇਤਰ ਦਾ ਸਮੁੱਚਾ ਵਿਕਾਸ ਕਰਨਾ, ਕਿਸਾਨਾਂ ਨੂੰ ਸਹਿਯੋਗ ਦੇਣਾ ਅਤੇ ਸੂਬੇ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਹੈ।

ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ (Horticulture Minister Mr. Mohinder Bhagat) ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਬਾਗਬਾਨੀ ਵਿਕਾਸ ਅਫਸਰਾਂ ਦੀਆਂ 111 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਲੋੜੀਂਦੇ ਵੇਰਵੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੂੰ ਭੇਜਣ ਦੀ ਹਦਾਇਤ ਕੀਤੀ ਹੈ।ਮੰਤਰੀ ਨੇ ਕਿਹਾ ਕਿ ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਿਸਾਨਾਂ ਨੂੰ ਤਕਨੀਕੀ ਮੁਹਾਰਤ, ਆਧੁਨਿਕ ਖੇਤੀਬਾੜੀ ਅਭਿਆਸਾਂ ਅਤੇ ਬਿਹਤਰ ਸਹਾਇਤਾ ਸੇਵਾਵਾਂ ਪ੍ਰਦਾਨ ਕਰਕੇ ਬਾਗਬਾਨੀ ਖੇਤਰ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਭਰਤੀ ਨਾਲ ਸੂਬੇ ਦੇ ਖੇਤੀਬਾੜੀ ਅਰਥਚਾਰੇ 'ਤੇ ਦੂਰਗਾਮੀ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਇਹਨਾਂ ਸਿਖਲਾਈ ਪ੍ਰਾਪਤ ਪੇਸ਼ੇਵਰਾਂ ਦੀ ਸਹਾਇਤਾ ਨਾਲ, ਕਿਸਾਨਾਂ ਨੂੰ ਫਸਲ ਪ੍ਰਬੰਧਨ, ਜੈਵਿਕ ਖੇਤੀ ਅਤੇ ਉੱਨਤ ਕਾਸ਼ਤ ਤਕਨੀਕਾਂ ਵਿੱਚ ਬਿਹਤਰ ਮਦਦ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਉਤਪਾਦਕਤਾ ਅਤੇ ਆਮਦਨ ਵਿੱਚ ਵਾਧਾ ਹੋਵੇਗਾ। ਇਸ ਤੋਂ ਇਲਾਵਾ, ਇਹ ਪਹਿਲਕਦਮੀ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਸਹਾਇਤਾ ਕਰੇਗੀ ਅਤੇ ਪੰਜਾਬ ਭਰ ਵਿੱਚ ਬਾਗਬਾਨੀ ਗਤੀਵਿਧੀਆਂ ਦੇ ਵਿਸਥਾਰ ਨੂੰ ਉਤਸ਼ਾਹਿਤ ਕਰੇਗੀ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਅਤੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਭਰ ਵਿੱਚ ਸਥਾਈ ਵਿਕਾਸ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।

ਮੋਹਿੰਦਰ ਭਗਤ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਹੋਣਗੇ
Jalandhar,17 June,2024,(Azad Soch News):- ਮੋਹਿੰਦਰ ਭਗਤ ਆਮ ਆਦਮੀ ਪਾਰਟੀ (Aam Aadmi Party) ਦੇ ਜਲੰਧਰ ਤੋਂ ਉਮੀਦਵਾਰ ਹੋਣਗੇ,ਓਹ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ-ਓਹ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਬੀ ਜੇ ਪੀ ਨੇਤਾ ਚੁੰਨੀ ਲਾਲ ਭਗਤ ਦੇ ਪੁੱਤਰ ਹਨ,ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਨੇ ਇਸ ਗੱਲ ਤੇ ਹੈਰਾਨਗੀ ਜ਼ਹੀਰ ਕੀਤੀ ਸੀ ਅਤੇ ਕਿਹਾ ਸੀ ਮੋਹਿੰਦਰ ਨੇ ਇਸ ਬਾਰੇ ਉਨ੍ਹਾਂ ਨਾਲ ਕੋਈ ਗੱਲ ਨਹੀਂ ਕੀਤੀ,ਚੁੰਨੀ ਲਾਲ ਭਗਤ 20212 ਵਾਲੀ ਅਕਾਲੀ ਬੀ  ਜੇ ਪੀ ਸਰਕਾਰ ਵਿੱਚ ਵਜ਼ੀਰ ਸਨ,ਇਸੇ ਤਰ੍ਹਾਂ ਭਾਜਪਾ ਆਗੂ ਸ਼ੀਤਲ ਅੰਗੁਰਾਲ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਹੋਣਗੇ,ਇਸ ਤੋਂ ਇਲਾਵਾ ਪੱਛਮੀ ਬੰਗਾਲ ਵਿਧਾਨ ਸਭਾ ਜਿਮਨੀ ਚੋਣ ਲਈ ਰਾਏਗੰਜ ਤੋਂ ਮਾਨਸ ਕੁਮਾਰ ਘੋਸ਼, ਰਾਣਾਘਾਟ ਦੱਖਣੀ ਤੋ ਮਨੋਜ ਕੁਮਾਰ ਬਿਸਬਾਸ, ਬਗਦਾ ਤੋਂ ਵਿਨੇ ਕੁਮਾਰ ਬਿਸਵਾਸ ਅਤੇ ਮਾਨਿਕਤਾਲਾ ਤੋਂ ਕਲਿਆਣ ਚੌਬੇ ਭੱਟਾਚਾਰੀਆ ਉਮੀਦਵਾਰ ਹੋਣਗੇ।