program - Azad Soch

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ
*ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”*

*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਿਛਲੇ 437 ਦਿਨਾਂ ਵਿੱਚ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਖ਼ਤਮ ਕਰਨ ‘ਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹੁਣ ਤੱਕ 63,707 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਨਾਲ ਸਬੰਧਤ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਹਮੇਸ਼ਾ ਸੰਕਟ ਦੇ ਸਮੇਂ ਵਿੱਚ ਡਟ ਕੇ ਖੜ੍ਹਾ ਰਿਹਾ ਹੈ, ਹਰ ਪੰਜਾਬੀ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਦਾ ਸਮਰਥਨ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਿਛਲੇ 112 ਦਿਨਾਂ ਤੋਂ ਚੱਲ ਰਹੀ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ ਰਾਜ ਵਿਆਪੀ ਕਾਰਵਾਈਆਂ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹਰ ਕੋਈ ਆਪਣਾ ਸਿਹਤ ਬੀਮਾ ਕਾਰਡ ਬਣਵਾ ਲਵੇ ਤਾਂ ਜੋ ਪੈਸੇ ਦੀ ਘਾਟ ਕਾਰਨ ਕੋਈ ਵੀ ਇਲਾਜ ਤੋਂ ਵਾਂਝਾ ਨਾ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੁਰਾਣੇ ਆਗੂ ਖੁਦ ਬੇਹਿਸਾਬ ਸਹੂਲਤਾਂ ਦਾ ਆਨੰਦ ਮਾਣਦੇ ਰਹੇ, ਪਰ ਜਦੋਂ ਤੋਂ ਅਸੀਂ ਮਾਵਾਂ-ਭੈਣਾਂ ਲਈ 1,000-1500 ਰੁਪਏ ਐਲਾਨੇ ਹਨ, ਵਿਰੋਧੀ ਧਿਰਾਂ ਬੇਚੈਨੀ ਮਹਿਸੂਸ ਕਰ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਵੋਟਾਂ ਲੈਣ ਤੋਂ ਬਾਅਦ ਹੋਰ ਪਾਰਟੀਆਂ ਲੋਕਾਂ ਤੋਂ ਦੂਰੀ ਬਣਾ ਲੈਂਦੀਆਂ ਹਨ, ਪਰ ਅਸੀਂ ਹਮੇਸ਼ਾ ਜਨਤਾ ਵਿੱਚ ਰਹਿੰਦੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲੱਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ*

ਬਟਾਲਾ, 14 ਮਈ:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ "ਨਸ਼ਿਆਂ ਦਾ ਕਲੰਕ" ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਭਰ ਵਿੱਚ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ।

ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਹੁਣ ਲੋਕ ਲਹਿਰ ਬਣ ਗਈ ਹੈ, ਜਿਸ ਵਿੱਚ ਹਰ ਪੰਜਾਬੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਮੁੱਖ ਮੰਤਰੀ ਨੇ ਪਿਛਲੇ 112 ਦਿਨਾਂ ਵਿੱਚ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ, ਔਰਤਾਂ ਅਤੇ ਸਿਹਤ ਸੰਭਾਲ ਲਈ ਚੱਲ ਰਹੇ ਭਲਾਈ ਕਾਰਜਾਂ ਅਤੇ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਸਖ਼ਤ ਕਾਨੂੰਨ ਵਰਗੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ 400 ਤੋਂ ਵੱਧ ਦਿਨ ਹੋ ਗਏ ਹਨ ਅਤੇ ਇਸ ਮੁਹਿੰਮ ਨੂੰ ਸ਼ਾਨਦਾਰ ਸਫਲਤਾ ਮਿਲੀ ਹੈ। ਅਸੀਂ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਤੋੜ ਦਿੱਤੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਨਸ਼ਿਆਂ ਵਿਰੁੱਧ ਇਹ ਕਾਰਵਾਈ ਪੂਰੀ ਤਾਕਤ ਨਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਇਸ ਲਾਹਨਤ ਦਾ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।”

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ, ਸਗੋਂ ਪੀੜਤਾਂ ਦਾ ਮੁੜ ਵਸੇਬਾ ਵੀ ਯਕੀਨੀ ਬਣਾਇਆ ਹੈ। ਇਸ ਦੇ ਨਾਲ ਹੀ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਜੇਕਰ ਪੰਜਾਬੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਰੱਖਦੇ ਹਨ ਤਾਂ ਕੋਈ ਵੀ ਤਾਕਤ ਸਾਨੂੰ ਇਸ ਮਿਸ਼ਨ ਨੂੰ ਪੂਰਾ ਕਰਨ ਤੋਂ ਨਹੀਂ ਰੋਕ ਸਕਦੀ। ਮੈਂ ਇਸ ਲੜਾਈ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਕੋਲੋਂ ਪੂਰੇ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦਾ ਹਾਂ।”

ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਹ ਸਾਡੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਦਾ ਕੋਨਾ-ਕੋਨਾ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗ਼ੰਬਰਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਸਾਡੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਹੀ ਅਸੀਂ ਨਸ਼ਿਆਂ ਵਿਰੁੱਧ ਇਹ ਯੁੱਧ ਸ਼ੁਰੂ ਕੀਤਾ, ਜਿਸ ਦੇ ਨਤੀਜੇ ਹੁਣ ਜ਼ਮੀਨ 'ਤੇ ਦਿਖਾਈ ਦੇ ਰਹੇ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਦੇਸ਼ ਦਾ ਅੰਨ ਭੰਡਾਰ ਅਤੇ ਖੜਗ ਭੁਜਾ ਵਜੋਂ ਜਾਣਿਆ ਜਾਂਦਾ ਰਿਹਾ ਹੈ ਅਤੇ ਇਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਸਿਰੜ ਤੇ ਉੱਦਮੀ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ, "ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਨੂੰ ਅਣਗੌਲਿਆ ਕੀਤਾ, ਜਿਸ ਕਰ ਕੇ ਨੌਜਵਾਨਾਂ ਨੂੰ ਮਜਬੂਰੀ ਵੱਸ ਪੰਜਾਬ ਛੱਡ ਕੇ ਵਿਦੇਸ਼ਾਂ ਵੱਲ ਜਾਣਾ ਪਿਆ। ਇਸ ਦੇ ਉਲਟ ਅੱਜ ਸਾਡੀ ਸਰਕਾਰ 'ਰੰਗਲੇ ਪੰਜਾਬ' ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਲੋਕਾਂ ਦੀ ਭਲਾਈ ‘ਤੇ ਕੇਂਦਰਤ ਪ੍ਰਸ਼ਾਸਨ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਪੈਸੇ ਨੂੰ ਉਨ੍ਹਾਂ ਦੀ ਭਲਾਈ 'ਤੇ ਪੂਰੀ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਹੁਣ ਲੋਕਾਂ ਦਾ ਪੈਸਾ ਭ੍ਰਿਸ਼ਟਾਚਾਰ ਅਤੇ ਲੁੱਟ ਵਿੱਚ ਅਜਾਈਂ ਨਹੀਂ ਜਾਂਦਾ, ਸਗੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਲਗਾਇਆ ਜਾ ਰਿਹਾ ਹੈ।"

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ, ਲੋਕਾਂ ਨੂੰ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।"

ਸਿਹਤ ਸੰਭਾਲ ਵਿੱਚ ਕੀਤੇ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ।” ਉਨ੍ਹਾਂ ਕਿਹਾ ਕਿ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ, ਜਦੋਂ ਕਿ 1.65 ਲੱਖ ਲੋਕਾਂ ਨੇ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਇਆ ਹੈ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਗਈ ਕੀਤੀ ਹੈ, ਜਿਸ ਤਹਿਤ ਅਨੁਸੂਚਿਤ ਵਰਗ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਹੋਰ ਵਰਗਾਂ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ।” ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲਗਪਗ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।”

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਹਿਗੁਰੂ ਦੀ ਕਿਰਪਾ ਸਦਕਾ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰ ਕੇ ਮੈਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਹ ਐਕਟ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।"

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਉਦੇਸ਼ ਨਾਲ ਵਿੱਢੀ ਡੂੰਘੀ ਸਾਜ਼ਿਸ਼ ਤਹਿਤ ਕਰਵਾਈਆਂ ਗਈਆਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਮਰਿਆਦਾ ਨੂੰ ਕਾਇਮ ਰੱਖਣਾ ਸਾਡਾ ਮੁਕੱਦਸ ਫ਼ਰਜ਼ ਹੈ।" ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਵੱਲੋਂ ਇਸ ਕਾਨੂੰਨ ਲਈ ਧੰਨਵਾਦ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ, “ਇਸ ਐਕਟ ਨੂੰ ਪਾਸ ਕਰਨ ਦੀ ਸੇਵਾ ਗੁਰੂ ਸਾਹਿਬ ਨੇ ਖ਼ੁਦ ਮੇਰੇ ਤੋਂ ਲਈ ਹੈ। ਵਾਹਿਗੁਰੂ ਅਜਿਹੀ ਸੇਵਾ ਸਿਰਫ਼ ਉਨ੍ਹਾਂ ਨੂੰ ਹੀ ਸੌਂਪਦਾ ਹੈ, ਜਿਨ੍ਹਾਂ ਨੂੰ ਉਸ ਨੇ ਖ਼ੁਦ ਚੁਣਿਆ ਹੁੰਦਾ ਹੈ ਅਤੇ ਮੈਂ ਸਿਰਫ਼ ਇੱਕ ਨਿਮਾਣਾ ਸੇਵਕ ਹਾਂ, ਜਿਸ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨਾਂ ਦੀ ਮੰਗ ਕਰ ਰਹੇ ਸਨ।

ਗੁਰਬਾਣੀ ਦੀ ਤੁਕ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਸਦੀਆਂ ਪਹਿਲਾਂ ਮਨੁੱਖਤਾ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਸਦਭਾਵਨਾ ਨਾਲ ਰਹਿਣ ਦੀ ਸੇਧ ਦਿੱਤੀ ਸੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜੀਵਤ ਗੁਰੂ ਹਨ ਅਤੇ ਹਰ ਪੰਜਾਬੀ ਖਾਸ ਕਰਕੇ ਹਰ ਸਿੱਖ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਰ ਸ਼ਬਦ ਦਾ ਸਤਿਕਾਰ ਕਰਦੇ ਹਨ ਅਤੇ ਪਾਲਣਾ ਕਰਦੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਮਿੱਟੀ ਇੰਨੀ ਉਪਜਾਊ ਹੈ ਕਿ ਇੱਥੇ ਸਭ ਕੁਝ ਉੱਗ ਸਕਦਾ ਹੈ ਪਰ ਨਫ਼ਰਤ ਅਤੇ ਵੈਰ ਦੀ ਇੱਥੇ ਕੋਈ ਥਾਂ ਨਹੀਂ ਹੈ। ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਪਿਆਰ, ਸ਼ਾਂਤੀ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੱਤਾ ਹੈ। ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਅਸਫਲ ਰਹੀਆਂ ਕਿਉਂਕਿ ਇਹ ਸੁਭਾਗੀ ਧਰਤੀ ਹੈ।”

*ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਨਿਰੰਤਰ ਕਾਰਵਾਈ ਲੋਕ ਲਹਿਰ ਵਿੱਚ ਬਦਲ ਰਹੀ ਹੈ*

ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂਗੱਦੀ ਦਿਵਸ ਮੌਕੇ ਸੱਚਖੰਡ ਨਾਨਕ ਧਾਮ, ਦਰਸ਼ਨ ਦਰਬਾਰ, ਬਟਾਲਾ ਵਿਖੇ ਕਰਵਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ, ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੇ ਵਧ ਰਹੇ ਪ੍ਰਭਾਵ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਮੁਹਿੰਮ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਨਾਲ ਹੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਬਰਬਾਦ ਕੀਤਾ ਗਿਆ ਹੈ, ਨਸ਼ੀਲੇ ਪਦਾਰਥਾਂ ਦੀ ਕਮਾਈ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਪੀੜਤ ਨੌਜਵਾਨਾਂ ਲਈ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਹੈ।

ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੀ "ਗੈਂਗਸਟਰਾਂ ‘ਤੇ ਵਾਰ" ਮੁਹਿੰਮ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ ਅਤੇ ਜ਼ਿਲ੍ਹਾ ਪੁਲਿਸ ਟੀਮਾਂ ਦੇ ਤਾਲਮੇਲ ਨਾਲ ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਨਸ਼ਾ ਛੁਡਾਊ ਇਲਾਜ, ਹੁਨਰ ਵਿਕਾਸ ਅਤੇ ਮੁੜ-ਵਸੇਬੇ 'ਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੀੜਤ ਨੌਜਵਾਨਾਂ ਨੂੰ ਸਨਮਾਨ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕੀਤਾ ਜਾ ਸਕੇ।

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ
ਚੰਡੀਗੜ੍ਹ, 4 ਜੂਨ:

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਵਿੱਚ ਇਹ ਫੈਸਲਾ ਲਿਆ ਗਿਆ ਕਿ ਨਸ਼ਿਆਂ ਦੀ ਦਲਦਲ 'ਚੋਂ ਨਿਕਲ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕੀਤਾ ਜਾਵੇਗਾ।

ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਨਸ਼ਾ-ਮੁਕਤੀ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਲਈ ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (ਪੀਐਮਯੂ) ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਨਸ਼ਿਆਂ ਵੱਲ ਮੁੜ ਜਾਣ ਤੋਂ ਰੋਕਿਆ ਜਾ ਸਕੇ।

ਰੋਜ਼ਗਾਰ ਉਤਪਤੀ ਮੰਤਰੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ), ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਲਾਜ ਕਰਾ ਚੁੱਕੇ ਵਿਅਕਤੀਆਂ ਨੂੰ ਸਮੇਂ ਦੀ ਮੰਗ ਅਨੁਸਾਰ ਹੁਨਰ ਨਾਲ ਲੈਸ ਕਰਨ ਲਈ ਉਦਯੋਗਾਂ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦੇਣ ਤੋਂ ਇਲਾਵਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ (ਡੀਬੀਈਈ) ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਵੀ ਕਿਹਾ ਤਾਂ ਜੋ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਵਿਅਕਤੀਆਂ ਨੂੰ ਹੁਨਰ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਹੁਨਰ ਵਿਕਾਸ 'ਚ ਰੁਚੀ ਰੱਖਣ ਵਾਲੇ ਨਸ਼ੇ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਢੁਕਵੇਂ ਕਿੱਤਿਆਂ ਦੀ ਸਿਖਲਾਈ ਦੇਣ ਲਈ ਕਿਹਾ। ਮਿਸ਼ਨ ਡਾਇਰੈਕਟਰ ਪੀਐਸਡੀਐਮ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਹੁਨਰ ਸਿਖਲਾਈ ਲੈਣ ਵਾਲੇ ਵਿਅਕਤੀਆਂ ਦੀ ਪਲੇਸਮੈਂਟ ਕਰਵਾਉਣ ਲਈ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸਫਲਤਾਪੂਰਵਕ ਸ਼ਾਮਲ ਕੀਤਾ ਜਾ ਸਕੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਉਦੇਸ਼ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਵਿਅਕਤੀਆਂ ਵਿੱਚ ਚੰਗੀਆਂ ਆਦਤਾਂ ਅਤੇ ਹੁਨਰ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਨਸ਼ਿਆਂ ਵੱਲ ਮੁੜ ਜਾਣ ਦੀ ਸੰਭਾਵਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੇਰੀ ਸੋਚ ਨਸ਼ੇ ਦੇ ਆਦੀਆਂ ਨੂੰ ਇਲਾਜ ਅਤੇ ਟੀਚਾਗਤ ਹੁਨਰ ਵਿਕਾਸ ਜ਼ਰੀਏ ਉੱਦਮੀਆਂ ਵਿੱਚ ਬਦਲਣਾ ਹੈ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਲਕਨੰਦਾ ਦਿਆਲ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਡੀਆਈਜੀ (ਏਐਨਟੀਐਫ) ਸੰਜੀਵ ਰਾਮਪਾਲ, ਆਈਜੀ ਜੇਲ੍ਹਾਂ ਰੂਪ ਕੁਮਾਰ ਅਰੋੜਾ, ਮਿਸ਼ਨ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਅੰਮ੍ਰਿਤ ਸਿੰਘ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਮੋਨੀਸ਼ ਕੁਮਾਰ, ਡਾਇਰੈਕਟਰ ਪੈਨਸ਼ਨਜ਼ ਅਮਨਦੀਪ ਬਾਂਸਲ, ਡਾਇਰੈਕਟਰ ਪ੍ਰਮੋਸ਼ਨ ਆਫ਼ ਇਨਫਰਮੇਸ਼ਨ ਟੈਕਨਾਲੋਜੀ ਮੋਹਿੰਦਰ ਪਾਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

*ਜ਼ਿਲ੍ਹਾ ਪੱਧਰੀ ਸਸਟੇਨੇਬਿਲਿਟੀ ਲੀਡਰਸ਼ਿਪ ਪ੍ਰੋਗਰਾਮ ਕਰਵਾਇਆ ਗਿਆ*
ਫਿਰੋਜ਼ਪੁਰ 3 ਮਾਰਚ 2025 (ਸੁਖਵਿੰਦਰ ਸਿੰਘ ):-   ਜ਼ਿਲ੍ਹਾ ਪੱਧਰੀ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾ ਸਤਿੰਦਰ ਸਿੰਘ ਜੀ, ਸ਼੍ਰੀਮਤੀ ਰਾਜਵਿੰਦਰ ਕੌਰ ਪ੍ਰਿੰਸੀਪਲ ਅਤੇ ਸ.ਅਸ਼ਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਸਸਟੇਨੇਬਿਲਿਟੀ ਲੀਡਰਸ਼ਿਪ ਪ੍ਰੋਗਰਾਮ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ 20 ਸਕੂਲਾਂ ਦੇ ਸਕੂਲ ਨੋਡਲ ਅਫਸਰ ਸਾਹਿਬਾਨ ਅਤੇ ਹਰ ਸਕੂਲ ਦੇ ਤਿੰਨ ਹੋਣਹਾਰ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ ਜਿਨਾਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ: ਸਤਿੰਦਰ ਸਿੰਘ ਜੀ ਵੱਲੋਂ ਚੰਗੀ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਬੋਲਦਿਆਂ ਡਾ: ਸਤਿੰਦਰ ਸਿੰਘ ਜੀ ਨੇ ਕਿਹਾ ਕਿ ਸਸਟੇਨੇਬਿਲਟੀ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀ ਵਰਗ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਉਹ ਸਮਾਜ ਨੂੰ ਜਾਗਰੂਕ ਕਰ ਸਕਣ ਅਤੇ ਕਚਰੇ ਦਾ ਸਹੀ ਤਰੀਕੇ ਨਾਲ ਪ੍ਰਬੰਧਨ ਹੋ ਸਕੇ। ਉਹਨਾਂ ਦੱਸਿਆ ਕਿ ਈ ਕਚਰਾ, ਸੁੱਕਾ ਕਚਰਾ, ਗਿੱਲਾ ਕਚਰੇ ਦਾ ਪ੍ਰਬੰਧਨ ਕਿਵੇਂ ਕੀਤਾ ਜਾਣਾ ਚਾਹੀਦਾ ਹੈ ।ਉਹਨਾਂ ਦੱਸਿਆ ਕਿ ਅਜੋਕੇ ਸਮਾਜ ਵਿੱਚ ਅਜਿਹੇ ਪ੍ਰੋਜੈਕਟ ਦੀ ਬਹੁਤ ਲੋੜ ਹੈ ਤਾਂ ਜੋ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ ਅਤੇ ਸਫਾਈ ਮਿਸ਼ਨ ਅਭਿਆਨ ਦੀ ਸਾਰਥਿਕਤਾ ਚੰਗੇ ਸਮਾਜ ਨਿਰਮਾਣ ਵਿੱਚ ਸਹਾਇਕ ਹੋਵੇ , ਇਸ ਮੌਕੇ ਤੇ ਸਟੇਜ ਸੰਚਾਲਨ ਸ਼੍ਰੀਮਤੀ ਰਜਨੀ ਜੱਗਾ ਜੀ ਅਤੇ ਸ੍ਰੀ ਸੰਦੀਪ ਬੱਬਰ ਜੀ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਇਸ ਮੌਕੇ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਿਫਰੈਸ਼ਮੈਂਟ, ਕਿਤਾਬਾਂ ਤੇ ਸਟੇਸ਼ਨਰੀ ਵੰਡੀ ਗਈ।

ਸੀਐਮ ਯੋਗੀ ਅੱਜ ਮੌਨੀ ਸਨਾਨ ਅਤੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਪਰਖ ਕਰਨਗੇ
New Delhi, 25 Jan,2025,(Azad Soch News):- ਮੁੱਖ ਮੰਤਰੀ ਅੱਜ ਫਿਰ ਤੀਰਥਨਗਰੀ ਆਉਣਗੇ ਅਤੇ ਕਰੀਬ ਪੰਜ ਘੰਟੇ ਮਹਾਕੁੰਭ ਨਗਰੀ ਵਿੱਚ ਰੁਕਣਗੇ। ਇਸ ਦੌਰਾਨ ਉਹ ਯੋਗੀ ਮਹਾਸਭਾ ਦੇ ਕੈਂਪ 'ਚ ਜਾਣਗੇ ਅਤੇ ਵੱਖ-ਵੱਖ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ। ਮੁੱਖ ਮੰਤਰੀ ਮੌਨੀ ਅਮਾਵਸਿਆ ਸੰਨ ਅਤੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕਰਨਗੇ।ਮੁੱਖ ਮੰਤਰੀ ਇਕ ਹਫਤੇ ਦੇ ਅੰਦਰ ਸ਼ਨੀਵਾਰ ਨੂੰ ਤੀਜੀ ਵਾਰ ਆਉਣਗੇ। ਉਨ੍ਹਾਂ ਨੇ 19 ਜਨਵਰੀ ਨੂੰ ਮੌਨੀ ਅਮਾਵਸਿਆ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਸ਼ੰਕਰਾਚਾਰੀਆ ਸੰਗਮ 'ਤੇ ਹੋਰ ਸੰਤਾਂ ਨੂੰ ਵੀ ਮਿਲੇ। ਇਸ ਤੋਂ ਬਾਅਦ 22 ਜਨਵਰੀ ਨੂੰ ਉਨ੍ਹਾਂ ਨੇ ਪੂਰੀ ਕੈਬਨਿਟ ਨਾਲ ਸੰਗਮ ਇਸ਼ਨਾਨ ਕੀਤਾ। ਕੈਬਨਿਟ ਮੀਟਿੰਗ ਵੀ ਹੋਈ।ਹੁਣ ਉਹ ਸ਼ਨੀਵਾਰ ਨੂੰ ਦੁਬਾਰਾ ਆ ਰਿਹਾ ਹੈ। ਮੁੱਖ ਮੰਤਰੀ ਦਾ ਹੈਲੀਕਾਪਟਰ (Helicopter) ਸਵੇਰੇ ਕਰੀਬ 11:30 ਵਜੇ ਅਰਾਈਲ ਵਿੱਚ ਉਤਰੇਗਾ। ਇਸ ਤੋਂ ਬਾਅਦ ਉਹ ਪੋਂਟੂਨ ਪੁਲ ਰਾਹੀਂ ਯੋਗੀ ਮਹਾਸਭਾ ਦੇ ਕੈਂਪ 'ਚ ਜਾਣਗੇ। ਫਿਰ ਕਲਿਆਣ ਸੇਵਾ ਆਸ਼ਰਮ (Kalyan Seva Ashram) ਜਾਣਗੇ।ਮੁੱਖ ਮੰਤਰੀ ਅੱਜ ਦੁਪਹਿਰ ਕਰੀਬ 3 ਵਜੇ ਸੈਕਟਰ 18 ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਸੰਤ ਸੰਮੇਲਨ ਵਿੱਚ ਸ਼ਿਰਕਤ ਕਰਨਗੇ। ਉਹ ਕਈ ਹੋਰ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ
New Delhi,26 DEC,2024,(Azad Soch News):- ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੁਪਹਿਰ 12 ਵਜੇ ਦੇ ਕਰੀਬ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ਦੇਸ਼ ਦੇ ਭਵਿੱਖ ਦੀ ਨੀਂਹ ਵਜੋਂ ਬੱਚਿਆਂ ਨੂੰ ਸਨਮਾਨਿਤ ਕਰਨ ਵਾਲੇ ਦੇਸ਼ ਵਿਆਪੀ ਸਮਾਗਮ ‘ਵੀਰ ਬਾਲ ਦਿਵਸ’ਵਿੱਚ ਹਿੱਸਾ ਲੈਣਗੇ,ਇਸ ਮੌਕੇ ਦੇਸ਼ ਭਰ ਦੇ ਬੱਚਿਆਂ ਨੂੰ ਸੰਬੋਧਨ ਵੀ ਕਰਨਗੇਪ੍ਰਧਾਨ ਮੰਤਰੀ 'ਸੁਪੋਸ਼ਿਤ ਪੰਚਾਇਤ ਮੁਹਿੰਮ' ('Supposed Panchayat Campaign') ਦੀ ਸ਼ੁਰੂਆਤ ਕਰਨਗੇ,ਇਸ ਮੁਹਿੰਮ ਦਾ ਉਦੇਸ਼ ਪੋਸ਼ਣ ਸੰਬੰਧੀ ਸੇਵਾਵਾਂ ਦੇ ਲਾਗੂਕਰਨ ਨੂੰ ਮਜ਼ਬੂਤ ​​ਕਰਕੇ ਅਤੇ ਸਰਗਰਮ ਭਾਈਚਾਰੇ ਦੀ ਭਾਗੀਦਾਰੀ ਨੂੰ ਯਕੀਨੀ ਬਣਾ ਕੇ ਪੋਸ਼ਣ ਸੰਬੰਧੀ ਨਤੀਜਿਆਂ ਅਤੇ ਤੰਦਰੁਸਤੀ ਨੂੰ ਬਿਹਤਰ ਬਣਾਉਣਾ ਹੈ,ਇਸ ਸਮਾਗਮ ਦਾ ਮਕਸਦ ਨੌਜਵਾਨਾਂ ਨੂੰ ‘ਵੀਰ ਬਾਲ ਦਿਵਸ’ ('Veer Bal Divas')ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਦੇਸ਼ ਪ੍ਰਤੀ ਹਿੰਮਤ ਅਤੇ ਸਮਰਪਣ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਭਰ ’ਚ ਕਈ ਪਹਿਲਕਦਮੀਆਂ ਵੀ ਸ਼ੁਰੂ ਕੀਤੀਆਂ ਜਾਣਗੀਆਂ,MyGov ਅਤੇ My Bharat ਪੋਰਟਲ ਰਾਹੀਂ ਇੰਟਰਐਕਟਿਵ ਕੁਇਜ਼ਾਂ ਸਮੇਤ ਆਨਲਾਈਨ ਮੁਕਾਬਲਿਆਂ ਦੀ ਇੱਕ ਲੜੀ ਕਰਵਾਈ ਜਾਵੇਗੀ, ਸਕੂਲ, ਬਾਲ ਸੰਭਾਲ ਸੰਸਥਾਵਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਕਹਾਣੀ ਸੁਣਾਉਣ, ਰਚਨਾਤਮਕ ਲੇਖਣ, ਪੋਸਟਰ ਮੇਕਿੰਗ ਵਰਗੀਆਂ ਦਿਲਚਸਪ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਨੇ ਅੱਜ ਯਾਨੀ ਐਤਵਾਰ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ‘ਜਨਤਾ ਕੀ ਅਦਾਲਤ’ ਪ੍ਰੋਗਰਾਮ ਦਾ ਆਯੋਜਨ ਕੀਤਾ
New Delhi,06 OCT,2024,(Azad Soch News):- ਆਮ ਆਦਮੀ ਪਾਰਟੀ (ਆਪ) ਨੇ ਅੱਜ ਯਾਨੀ ਐਤਵਾਰ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ‘ਜਨਤਾ ਕੀ ਅਦਾਲਤ’ ਪ੍ਰੋਗਰਾਮ ਦਾ ਆਯੋਜਨ ਕੀਤਾ,ਇਸ ਦੌਰਾਨ ‘ਆਪ’ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਸੰਬੋਧਨ ਕੀਤਾ,ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Former Chief Minister of Delhi Arvind Kejriwal) ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਲੋਕ ਕਹਿੰਦੇ ਹਨ ਕਿ ਅਰਵਿੰਦ ਕੇਜਰੀਵਾਲ ਮੁਫਤ ਰੇਵੜੀ ਦਿੰਦਾ ਹੈ,ਰੇਵੜੀ ਦੀ ਥੈਲੀ ਦਿਖਾਉਂਦੇ ਹੋਏ ਕੇਜਰੀਵਾਲ ਨੇ ਕਿਹਾ,ਅੱਜ ਮੇਰੇ ਕੋਲ ਰੇਵੜੀ ਮੁਫਤ ਹੈ,ਇਸ ਵਿੱਚ 7 ਰੇਵੜੀਆਂ ਹਨ,ਜਦੋਂ ਤੁਸੀਂ ਇੱਥੋਂ ਚਲੇ ਜਾਓਗੇ ਤਾਂ ਤੁਹਾਨੂੰ ਰੇਵੜੀ ਦਾ ਇੱਕ ਪੈਕੇਟ ਮਿਲੇਗਾ,ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ 6 ਮੁਫਤ ਰੇਵੜੀਆਂ, ਮੁਫਤ ਬਿਜਲੀ, ਮੁਫਤ ਪਾਣੀ, ਬਜ਼ੁਰਗਾਂ ਲਈ ਤੀਰਥ ਯਾਤਰਾ, ਔਰਤਾਂ ਲਈ ਮੁਫਤ ਬੱਸ ਯਾਤਰਾ, ਮੁਫਤ ਵਿਸ਼ਵ ਪੱਧਰੀ ਸਿੱਖਿਆ, ਮੁਫਤ ਦਵਾਈ ਅਤੇ ਇਲਾਜ,ਅਰਵਿੰਦ ਕੇਜਰੀਵਾਲ ਦੀ 1000 ਰੁਪਏ ਦੀ ਸੱਤਵੀਂ ਮੁਫਤ ਰੇਵੜੀ ਔਰਤਾਂ ਦੇ ਖਾਤਿਆਂ ‘ਚ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ 'ਚ ਹੋਵੇਗਾ ਪ੍ਰੋਗਰਾਮ
Chandigarh,13,August,(Azad Soch News):-  ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਕਰੀਬ 12 ਵਜੇ ਸ਼ੁਰੂ ਹੋਵੇਗਾ। ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਰੀਬ 6 ਦਿਨ ਪਹਿਲਾਂ ਵੀ ਸੀਐਮ ਮਾਨ ਨੇ ਪੁਲਿਸ ਵਿਭਾਗ ਵਿੱਚ ਨਿਯੁਕਤੀ ਲਈ ਪੱਤਰ ਵੰਡੇ ਸਨ। ਇਸ ਦੇ ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਕਿ ਜਲਦੀ ਹੀ ਪੰਜਾਬ ਵਿੱਚ ਪੁਲਿਸ ਵਿਭਾਗ ਵਿੱਚ ਹੋਰ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ।

‘ਮਨ ਕੀ ਬਾਤ’ ਪ੍ਰੋਗਰਾਮ 30 ਜੂਨ ਤੋਂ ਫਿਰ ਤੋਂ ਹੋਵੇਗਾ ਸ਼ੁਰੂ
New Delhi,19 June,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਕਿਹਾ ਕਿ ਆਕਾਸ਼ਵਾਣੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਪ੍ਰਸਾਰਣ 30 ਜੂਨ ਨੂੰ ਫਿਰ ਤੋਂ ਸ਼ੁਰੂ ਹੋਵੇਗਾ,ਪ੍ਰਧਾਨ ਮੰਤਰੀ ਮੋਦੀ ਦਾ ਇਹ ਮਹੀਨਾਵਾਰ ਪ੍ਰੋਗਰਾਮ ‘ਮਨ ਕੀ ਬਾਤ’ ਆਖਰੀ ਵਾਰ 25 ਫਰਵਰੀ ਨੂੰ ਪ੍ਰਸਾਰਿਤ ਕੀਤਾ ਗਿਆ ਸੀ ਤੇ ਫਿਰ ਲੋਕ ਸਭਾ ਚੋਣਾਂ ਸੰਪੰਨ ਹੋਣ ਤੱਕ ਇਸ ਦੇ ਪ੍ਰਸਾਰਣ ‘ਤੇ ਰੋਕ ਲਗਾ ਦਿੱਤੀ ਸੀ,ਪ੍ਰੋਗਰਾਮ ਦੇ 110ਵੇਂ ਐਡੀਸ਼ਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਤੋਂ ਚੋਣ ਵਿਚ ਰਿਕਾਰਡ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਸੀ ਤੇ ਕਿਹਾ ਸੀ ਕਿ ਉਨ੍ਹਾਂ ਦਾ ਪਹਿਲਾ ਵੋਟ ਦੇਸ਼ ਦੇ ਨਾਂ ਹੋਣਾ ਚਾਹੀਦਾ ਹੈ।