strengthening - Azad Soch

ਐਮਐਸਐਮਈ ਸੈਕਟਰ ਨੂੰ ਮਜ਼ਬੂਤ ਬਣਾਉਣ ‘ਤੇ ਸਰਕਾਰ ਦਾ ਖਾਸ ਧਿਆਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਐਮਐਸਐਮਈ ਸੈਕਟਰ ਨੂੰ ਮਜ਼ਬੂਤ ਬਣਾਉਣ ‘ਤੇ ਸਰਕਾਰ ਦਾ ਖਾਸ ਧਿਆਨ

₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸਰਕਾਰ ਵਚਨਬੱਧ – ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 10 ਅਪ੍ਰੈਲ 2026:- ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਸਫਾਈ ਅਤੇ ਸੀਵਰੇਜ ਪ੍ਰਣਾਲੀ ਦੇ ਸੁਧਾਰ ‘ਤੇ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਇਸ ਸੰਦਰਭ ਵਿੱਚ ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਦੇ ਅਖੀਰ ਤੱਕ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਪੇਂਡੂ ਖੇਤਰਾਂ ਲਈ ਵੱਖਰੀ ਯੋਜਨਾ ਤਿਆਰ ਕੀਤੀ ਗਈ ਹੈ।

ਸੰਜੀਵ ਅਰੋੜਾ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਲਾਗੂ ਕਰਨ ਜਾ ਰਹੀ ਹੈ, ਜਿਸ ਤਹਿਤ ਘੱਟੋ-ਘੱਟ 25 ਏਕੜ ਵਿੱਚ ਫੈਲੇ ਵੱਡੇ ਉਦਯੋਗਿਕ ਪਾਰਕ ਸੂਬੇ ਵਿੱਚ ਵਿਕਸਿਤ ਕੀਤੇ ਜਾਣਗੇ। ਉਦਯੋਗਪਤੀ ਅਤੇ ਰੀਅਲ ਐਸਟੇਟ ਡਿਵੈਲਪਰ ਸਾਂਝੇ ਤੌਰ ‘ਤੇ ਇਨ੍ਹਾਂ ਪਾਰਕਾਂ ਦੇ ਵਿਕਾਸ ਵਿੱਚ ਭਾਗ ਲੈਣਗੇ, ਜਦਕਿ ਨਿਵੇਸ਼ਕ ਇਨ੍ਹਾਂ ਪ੍ਰਾਜੈਕਟਾਂ ਵਿੱਚ ਨਿਵੇਸ਼ ਲਈ ਰਜਿਸਟਰ ਕਰਕੇ ਲੋੜੀਂਦੀਆਂ ਮਨਜ਼ੂਰੀਆਂ ਪ੍ਰਾਪਤ ਕਰ ਸਕਣਗੇ।

ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਮੰਤਰੀ ਨੇ ਕਿਹਾ ਕਿ ਸਰਕਾਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਤਿਆਰ ਕਰ ਰਹੀ ਹੈ, ਜੋ ਪ੍ਰਾਈਵੇਟ ਸੈਕਟਰ ਨੂੰ ਉਦਯੋਗਿਕ ਪਾਰਕ ਵਿਕਸਿਤ ਕਰਨ ਲਈ ਉਤਸ਼ਾਹਿਤ ਕਰੇਗੀ। ਇਨ੍ਹਾਂ ਪਾਰਕਾਂ ਵਿੱਚ ਵੱਡੇ ਅਤੇ ਛੋਟੇ ਦੋਹਾਂ ਕਿਸਮ ਦੇ ਪਲਾਟ ਉਪਲਬਧ ਹੋਣਗੇ। ਮੀਟਿੰਗ ਦੌਰਾਨ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੇ ਸਰਕਾਰ ਦੀਆਂ ਨਵੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਉਦਯੋਗਪਤੀਆਂ ਨੇ ਵੀ ਸੰਤੁਸ਼ਟੀ ਜਤਾਈ।

ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚਾਹੇ ਫਸਲਾਂ ਨੂੰ ਨੁਕਸਾਨ ਹੋਵੇ ਜਾਂ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਨੂੰ ਹਾਨੀ ਪਹੁੰਚੇ, ਸਰਕਾਰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਉਨ੍ਹਾਂ ਨਕਲੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।

ਬਿਜਲੀ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪਹਿਲਾਂ ਸੋਲਰ ਪ੍ਰੋਜੈਕਟਾਂ ਲਈ 100 ਫੀਸਦੀ ਅਲਾਟਮੈਂਟ ਹੁੰਦੀ ਸੀ, ਪਰ ਹੁਣ ਬਿਜਲੀ ਬੋਰਡ ਖੁਦ ਟੈਂਡਰ ਜਾਰੀ ਕਰ ਰਿਹਾ ਹੈ ਅਤੇ ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ 2026 ਤਹਿਤ ਫਿਲਮ ਸਟੂਡੀਓ, ਹਸਪਤਾਲ ਅਤੇ ਹੋਟਲ ਵਰਗੇ ਕਈ ਨਵੇਂ ਖੇਤਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਖ਼ਾਸ ਤੌਰ ‘ਤੇ ਐਮਐਸਐਮਈ ਸੈਕਟਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ ਕਿਉਂਕਿ ਇਹ ਉਦਯੋਗਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਹੁਣ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਿਆਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ ਅਤੇ ਹੋਰ ਰਾਜ ਵੀ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰ ਰਹੇ ਹਨ।

ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕ-ਕੇਂਦਰਿਤ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਉਦਯੋਗ, ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਰਾਹੀਂ ਪੰਜਾਬ ਨੂੰ ਤਰੱਕੀ ਦੇ ਨਵੇਂ ਮੀਲ ਪੱਥਰਾਂ ਵੱਲ ਲਿਆਂਦਾ ਜਾਵੇਗਾ।

ਇਸ ਮੌਕੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ, ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਸੂਬਾ ਸਕੱਤਰ ਜਗਦੀਪ ਜੱਗਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਡਾਇਰੈਕਟਰ ਇੰਡਸਟਰੀਜ਼ ਜਸਪ੍ਰੀਤ ਸਿੰਘ, ਪੰਜਾਬ ਸਟੇਟ ਇਨਫੋਰਮੇਸ਼ਨ ਕਮਿਸ਼ਨਰ ਵੀਰੇਂਦਰ ਜੀਤ ਸਿੰਘ, ਜੀਐਮ ਡੀਆਈਸੀ ਪਟਿਆਲਾ ਅਰਸ਼ਦੀਪ ਅਤੇ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦੇ ਮੌਜੂਦ ਸਨ।

ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 20 ਦਸੰਬਰ 2025:-  ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ  ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ।

ਇਸ ਪਹਿਲਕਦਮੀ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿੱਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਨ੍ਹਾਂ ਭਰਤੀਆ ਨਾਲ ਸਾਲਾਨਾ ਕੁੱਲ 48.88 ਕਰੋੜ ਰੁਪਏ ਦਾ ਵਿੱਤੀ ਪ੍ਰਭਾਵ ਪੈਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਏ.ਐਨ.ਐਮ.ਦੀਆਂ ਅਸਾਮੀਆਂ ਲਈ ਸਾਲਾਨਾ 18.98 ਕਰੋੜ ਰੁਪਏ ਅਤੇ ਸਟਾਫ ਨਰਸ ਲਈ 29.90 ਕਰੋੜ ਰੁਪਏ ਦਾ ਖਰਚਾ ਸਹਿਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਤਨਖਾਹ ਢਾਂਚੇ ਦੇ ਤਹਿਤ ਏ.ਐਨ.ਐਮਜ਼ ਲਈ 21,700 ਰੁਪਏ ਅਤੇ ਸਟਾਫ ਨਰਸਾਂ ਲਈ 29,700 ਰੁਪਏ ਪ੍ਰਤੀ ਮਹੀਨਾ ਤਨਖਾਹ ਨਿਰਧਾਰਤ ਕੀਤੀ ਗਈ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਯੋਗਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੁਆਰਾ ਲਿਖਤੀ ਪ੍ਰੀਖਿਆ ਰਾਹੀਂ ਕਰਵਾਉਣ ਦੀ ਤਜਵੀਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤ ਵਿਭਾਗ ਨੇ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਹੈ ਕਿ ਸਿਹਤ ਵਿਭਾਗ ਇਨ੍ਹਾਂ ਨਿਯੁਕਤੀਆਂ ਬਾਰੇ ਪ੍ਰਸੋਨਲ ਵਿਭਾਗ ਤੋਂ ਲੋੜੀਂਦੀ ਸਹਿਮਤੀ ਯਕੀਨੀ ਬਣਾਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਤਰਜੀਹ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਆਪਣੇ ਸਿਹਤ ਸੰਭਾਲ ਕਾਰਜਬਲ ਨੂੰ ਮਜ਼ਬੂਤ ਕਰੇਗੀ ਤਾਂ ਜੋ ਪੰਜਾਬ ਦੇ ਲੋਕਾਂ ਲਈ ਹੋਰ ਬਿਹਤਰ ਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਉੱਪਲੱਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਨਾਲ ਬਿਨਾਂ ਸ਼ੱਕ ਰਾਜ ਦੀ ਪ੍ਰਭਾਵਸ਼ਾਲੀ ਅਤੇ ਕੁਸ਼ਲ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ, ਜੋ ਕਿ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਮੌਜੂਦਾ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਾਈਪਾਸ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ
Batala, 24 June,2024,(Azad Soch News):- ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਮਾਲਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ (Amansher Singh Sherry Kalsi) ਨੇ ਬਟਾਲਾ ਦੇ ਚੱਲ ਰਹੇ ਵਿਕਾਸ ਵਿੱਚ ਇੱਕ ਹੋਰ ਵਿਕਾਸ ਕਾਰਜ ਸ਼ੁਰੂ ਕਰਵਾਉਂਦਿਆਂ ਜਲੰਧਰ ਬਾਈਪਾਸ (Jalandhar Bypass) ਤੋਂ ਅੰਮ੍ਰਿਤਸਰ ਬਾਈਪਾਸ (Amritsar Bypass) ਤੱਕ ਸੜਕ ਨੂੰ ਚੌੜਿਆ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ। ਪਹਿਲਾਂ ਇਹ ਰੋਡ 23 ਫੁੱਟ ਚੌੜੀ ਸੀ ਹੁਣ ਇਸਨੂੰ 33 ਫੁੱਟ ਚੌੜਿਆਂ ਕੀਤਾ ਜਾਵੇਗਾ,ਅੱਜ ਸਵੇਰੇ ਸ਼ਹਿਰ ਦੀਆਂ ਵੱਖ-ਵੱਖ ਸਖ਼ਸੀਅਤਾਂ ਦੀ ਮੌਜੂਦਗੀ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪੰਰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਕਾਰਜ ਤੇਜ਼ਗਤੀ ਨਾਲ ਜਾਰੀ ਹਨ ਅਤੇ ਵਿਕਾਸ ਪੱਖੋਂ ਬਟਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਜਲੰਧਰ-ਅੰਮ੍ਰਿਤਸਰ ਬਾਈਪਾਸ ਦੇ ਦੁਕਾਨਦਾਰਾਂ, ਹੋਟਲ ਮਾਲਕਾਂ ਸਮੇਤ ਵੱਖ ਵੱਖ ਸਖਸ਼ੀਅਤਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਈਪਾਸ ਸੜਕ ਚੌੜੀ ਹੋਣ ਨਾਲ ਆਵਾਜਾਈ  ਸੁਖਾਲੀ ਹੋਵੇਗੀ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਵਿੱਚ ਕਿਸੇ ਪ੍ਰਾਕਰ ਦੀ ਕੋਈ ਅਣਗਲਿੀ ਨਾ ਵਰਤੀ ਜਾਵੇ ਅਤੇ ਵਿਕਾਸ ਕੰਮ ਗੁਣਵੱਤਾ ਭਰਪੂਰ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਸਖ਼ਤ ਸਬਦਾਂ ਵਿੱਚ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ,ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦਾ ਸੁਪਨਾ ਹੈ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਾ ਰਹਿਣ ਦਿੱਤੀ ਜਾਵੇ ਅਤੇ ਉਹ ਦਿਨ ਰਾਤ ਬਟਾਲਾ ਦੇ ਵਿਕਾਸ ਅਤੇ ਲੋਕਾਂ ਦੀ ਮੁਸ਼ਕਿਲਾਂ ਦਾ ਹੱਲ ਕਰਨ ਲਈ 24 ਘੰਟੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਬਟਾਲਾ ਸ਼ਹਿਰ ਨੂੰ ਅਣਗੋਲਿਆ ਕਰਕੇ ਰੱਖਿਆ ਗਿਆ ਸੀ ਪਰ ਹੁਣ ਬਟਾਲਾ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ।

ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬੀਤੇ ਦਿਨੀ ਫਤਿਹਗੜ੍ਹ ਚੂੜੀਆਂ ਚੌਂਕ ਬਟਾਲਾ ਤੋਂ ਅੰਮ੍ਰਿਤਸਰ ਚੌਂਕ ਬਟਾਲਾ ਤੱਕ ਬਾਈਪਾਸ ਨੂੰ ਚੌੜਿਆ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਇਸੇ ਤਰਾਂ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜਲੰਧਰ ਰੋਡ ਬਾਈਪਾਸ ਤੋਂ ਹੰਸਲੀ ਪੁਲ ਤੱਕ, ਉਸਮਾਨਪੁਰ ਸਿਟੀ (ਬਟਾਲਾ ਬਾਈਪਾਸ) ਤੋਂ ਅੰਮ੍ਰਿਤਸਰ ਬਾਈਪਾਸ ਰੋਡ ਤੱਕ, ਗਾਂਧੀ ਚੌਂਕ ਤੋਂ ਡੇਰਾ ਬਾਬਾ ਨਾਨਕ ਬਾਈਪਾਸ ਤੱਕ ਸੜਕ ਦੀ ਚੌੜਾਈ ਦਾ ਕੰਮ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਤਹਿਸੀਲ ਕੰਪਲੈਕਸ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ,ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕਾਂ ਨੂੰ ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਦ੍ਰਿੜ ਸੰਕਲਪ ਹੈ।