Aam Aadmi Clinics - Azad Soch

ਸੀਐਮ ਦੀ ਯੋਗਸ਼ਾਲਾ ਤੋਂ ਆਮ ਆਦਮੀ ਕਲੀਨਿਕਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤੱਕ-ਪੰਜਾਬ ਨੇ ਹਾਈਪਰਟੈਨਸ਼ਨ ਖ਼ਿਲਾਫ਼ ਤਿਆਰ ਕੀਤਾ ਸਮੱਗਰੀਕ ਸੁਰੱਖਿਆ ਜਾਲ
* *’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ*

*ਸੀਐਮ ਦੀ ਯੋਗਸ਼ਾਲਾ ਤੋਂ ਆਮ ਆਦਮੀ ਕਲੀਨਿਕਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤੱਕ — ਪੰਜਾਬ ਨੇ ਹਾਈਪਰਟੈਨਸ਼ਨ ਖ਼ਿਲਾਫ਼ ਤਿਆਰ ਕੀਤਾ ਸਮੱਗਰੀਕ ਸੁਰੱਖਿਆ ਜਾਲ*

*ਭਗਵੰਤ ਮਾਨ ਸਰਕਾਰ ਵੱਲੋਂ ਰਾਜ ਭਰ ਵਿੱਚ ਸਕ੍ਰੀਨਿੰਗ, ਰੋਕਥਾਮ ਅਤੇ ਕੈਸ਼ਲੈੱਸ ਇਲਾਜ ਦਾ ਵਿਸਥਾਰ — ਵਧ ਰਹੇ ਹਾਈਪਰਟੈਨਸ਼ਨ ਬੋਝ ਨਾਲ ਨਜਿੱਠਣ ਲਈ ਕਦਮ*

*ਵਿਸ਼ਵ ਹਾਈਪਰਟੈਨਸ਼ਨ ਦਿਵਸ: ਪੰਜਾਬ ਸਰਕਾਰ ਦਾ ਧਿਆਨ ਰੋਕਥਾਮ, ਸਮੇਂ ਸਿਰ ਪਛਾਣ ਅਤੇ ਸਸਤੇ ਇਲਾਜ ’ਤੇ ਕੇਂਦਰਿਤ*

*ਡਾ. ਬਲਬੀਰ ਸਿੰਘ: ਪੰਜਾਬ ਦੇ ਸਿਹਤ ਨੈੱਟਵਰਕ ਰਾਹੀਂ 1 ਕਰੋੜ ਤੋਂ ਵੱਧ ਲੋਕਾਂ ਦੀ ਸਕ੍ਰੀਨਿੰਗ, 24 ਲੱਖ ਲੋਕਾਂ ਨੂੰ ਇਲਾਜ ਨਾਲ ਜੋੜਿਆ ਗਿਆ*

*ਚੰਡੀਗੜ੍ਹ, 17 ਮਈ , 2026* ਜਦੋਂ ਸੰਸਾਰ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾ ਰਿਹਾ ਹੈ, ਉਸ ਵੇਲੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਹਾਈਪਰਟੈਂਸ਼ਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਵੱਡੀ ਰਾਹਤ ਦੇ ਰਹੀ ਹੈ।

ਹਾਈਪਰਟੈਂਸ਼ਨ, ਜਿਸਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ, ਨੂੰ ਡਾਕਟਰ ਅਕਸਰ 'ਸਾਇਲੈਂਟ ਕਿਲਰ' ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ੍ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ।

ਸਭ ਉਮਰ ਵਰਗਾਂ ਵਿੱਚ ਵਧ ਰਹੇ ਹਾਈਪਰਟੈਂਸ਼ਨ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਰੋਕਥਾਮ, ਜਲਦੀ ਪਛਾਣ ਅਤੇ ਇਲਾਜ ‘ਤੇ ਖਾਸ ਧਿਆਨ ਦੇ ਰਹੀ ਹੈ। ਜਿੱਥੇ ਸੀ.ਐੱਮ. ਦੀ ਯੋਗਸ਼ਾਲਾ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰ ਰਹੀ ਹੈ, ਉੱਥੇ ਆਮ ਆਦਮੀ ਕਲੀਨਿਕ ਜਲਦੀ ਸਕ੍ਰੀਨਿੰਗ ਯਕੀਨੀ ਬਣਾ ਰਹੇ ਹਨ (1 ਕਰੋੜ ਲੋਕਾਂ ਦੀ ਜਾਂਚ, 24 ਲੱਖ ਇਲਾਜ ਅਧੀਨ), ਅਤੇ ਮੁੱਖ ਮੰਤਰੀ ਸਿਹਤ ਯੋਜਨਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਕੇ ਸਟ੍ਰੋਕ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਗੰਭੀਰ ਜਟਿਲਤਾਵਾਂ ਤੋਂ ਬਚਾਅ ਵਿੱਚ ਮਦਦ ਕਰ ਰਹੀ ਹੈ।

ਵਿਸ਼ਵ ਸਿਹਤ ਸੰਗਠਨ (WHO) ਅਨੁਸਾਰ ਭਾਰਤ ਵਿੱਚ ਉੱਚ ਰਕਤਚਾਪ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ, ਜਿਸਦੇ ਮੁੱਖ ਕਾਰਨ ਗਲਤ ਖ਼ੁਰਾਕ, ਤਣਾਅ, ਤੰਬਾਕੂ ਦਾ ਸੇਵਨ, ਸਰੀਰਕ ਗਤੀਵਿਧੀ ਦੀ ਕਮੀ ਅਤੇ ਅਨਿਯਮਿਤ ਜੀਵਨਸ਼ੈਲੀ ਹਨ।

ਡਾਕਟਰਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਮਰੀਜ਼ਾਂ ਨੂੰ ਇਸ ਬੀਮਾਰੀ ਦਾ ਪਤਾ ਉਦੋਂ ਲੱਗਦਾ ਹੈ ਜਦੋਂ ਗੰਭੀਰ ਜਟਿਲਤਾਵਾਂ ਪੈਦਾ ਹੋ ਜਾਂਦੀਆਂ ਹਨ। ਇਸ ਵਧ ਰਹੇ ਸਿਹਤ ਸੰਕਟ ਦੇ ਦਰਮਿਆਨ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਮਜ਼ਬੂਤ ਸੁਰੱਖਿਆ ਕਵਚ ਵਜੋਂ ਸਾਹਮਣੇ ਆਈ ਹੈ। ਇਹ ਯੋਜਨਾ ਹਜ਼ਾਰਾਂ ਮਰੀਜ਼ਾਂ ਨੂੰ ਮਹਿੰਗੇ ਇਲਾਜ ਦੇ ਡਰ ਤੋਂ ਬਿਨਾਂ ਹਾਈਪਰਟੈਂਸ਼ਨ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਦਾ ਇਲਾਜ ਮੁਹੱਈਆ ਕਰਵਾ ਰਹੀ ਹੈ।

ਇਸ ਵਿਸ਼ਵ ਹਾਈਪਰਟੈਂਸ਼ਨ ਦਿਵਸ ‘ਤੇ, ਮੁੱਖ ਮੰਤਰੀ ਸਿਹਤ ਯੋਜਨਾ ਦੀ ਸਭ ਤੋਂ ਵੱਡੀ ਉਪਲੱਬਧੀ ਸਿਰਫ਼ ਨਿਪਟਾਏ ਗਏ ਮਾਮਲਿਆਂ ਦੀ ਗਿਣਤੀ ਨਹੀਂ, ਸਗੋਂ ਉੱਚ ਰਕਤਚਾਪ ਦੀ ਰੋਕਥਾਮ ਅਤੇ ਸਮੇਂ ਸਿਰ ਪਛਾਣ ‘ਤੇ ਦਿੱਤਾ ਗਿਆ ਜ਼ੋਰ ਵੀ ਹੈ।

ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਸਕ੍ਰੀਨਿੰਗ, ਜਲਦੀ ਪਛਾਣ ਅਤੇ ਇਲਾਜ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “990 ਆਮ ਆਦਮੀ ਕਲੀਨਿਕਾਂ ਸਮੇਤ ਸਾਰੇ ਸਿਹਤ ਕੇਂਦਰਾਂ ‘ਤੇ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਹਾਈਪਰਟੈਂਸ਼ਨ ਲਈ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਨਾਲ ਜੋੜਿਆ ਜਾ ਰਿਹਾ ਹੈ।”

ਉਨ੍ਹਾਂ ਦੱਸਿਆ ਕਿ 30 ਸਾਲ ਤੋਂ ਵੱਧ ਉਮਰ ਦੇ 1 ਕਰੋੜ ਤੋਂ ਜ਼ਿਆਦਾ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ ਅਤੇ 24 ਲੱਖ ਲੋਕ ਇਲਾਜ ਅਧੀਨ ਲਿਆਂਦੇ ਗਏ ਹਨ। “ਮਹੀਨਾਵਾਰ ਫਾਲੋਅਪ, ਮੁਫ਼ਤ ਦਵਾਈਆਂ ਅਤੇ ਸਮੇਂ ਸਿਰ ਰੈਫਰਲ ਰਾਹੀਂ ਲਗਾਤਾਰ ਦੇਖਭਾਲ ਯਕੀਨੀ ਬਣਾਈ ਜਾ ਰਹੀ ਹੈ, ਜਿਸ ਨਾਲ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਮਜ਼ਬੂਤ ਹੋਈਆਂ ਹਨ।”

ਇਸਦੇ ਨਾਲ-ਨਾਲ, ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲ ਸੀ.ਐੱਮ. ਦੀ ਯੋਗਸ਼ਾਲਾ, ਜਿਸ ਦੇ ਤਹਿਤ 10,600 ਤੋਂ ਵੱਧ ਯੋਗ-ਕਲਾਸਾਂ ਅਤੇ ਲਗਭਗ 3 ਲੱਖ ਭਾਗੀਦਾਰ ਜੁੜੇ ਹੋਏ ਹਨ, ਯੋਗ, ਤਣਾਅ ਪ੍ਰਬੰਧਨ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ਹਾਈਪਰਟੈਂਸ਼ਨ ਅਤੇ ਹੋਰ ਜੀਵਨਸ਼ੈਲੀ ਨਾਲ ਜੁੜੀਆਂ ਬੀਮਾਰੀਆਂ ‘ਤੇ ਕਾਬੂ ਪਾਇਆ ਜਾ ਸਕੇ।

ਅਨਿਯੰਤਰਿਤ ਬਲੱਡ ਪ੍ਰੈਸ਼ਰ ਕਾਰਨ ਹੋਣ ਵਾਲੇ ਸਟ੍ਰੋਕ, ਦਿਲੀ ਐਮਰਜੈਂਸੀ ਅਤੇ ਗੁਰਦੇ ਦੀਆਂ ਬੀਮਾਰੀਆਂ ਨਾਲ ਸੰਬੰਧਿਤ ਹਸਪਤਾਲ ਦਾਖ਼ਲੇ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਕਵਰ ਕੀਤੇ ਜਾ ਰਹੇ ਹਨ, ਜਿਸ ਨਾਲ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਪੰਜਾਬ ਵਿੱਚ ਜ਼ਿਆਦਾਤਰ ਮਰੀਜ਼ ਅਜੇ ਵੀ ਮੱਧ ਉਮਰ ਅਤੇ ਬਜ਼ੁਰਗ ਵਰਗ ਨਾਲ ਸੰਬੰਧਿਤ ਹਨ, ਜਿੰਨ੍ਹਾਂ ਵਿੱਚ 40 ਤੋਂ 80 ਸਾਲ ਵਾਲਾ ਉਮਰ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੈ। ਰਾਜ ਸਿਹਤ ਏਜੰਸੀ ਦੇ ਅੰਕੜਿਆਂ ਅਨੁਸਾਰ ਗੁਰਦਾਸਪੁਰ ਵਿੱਚ 94 ਸਾਲ ਤੱਕ ਦੀ ਉਮਰ ਦੇ ਮਰੀਜ਼ ਦਰਜ ਕੀਤੇ ਗਏ, ਜਦਕਿ ਐੱਸ.ਏ.ਐੱਸ. ਨਗਰ ਵਿੱਚ 98 ਸਾਲ ਦੀ ਉਮਰ ਤੱਕ ਦੇ ਮਰੀਜ਼ ਦਰਜ ਕੀਤੇ ਗਏ, ਜੋ ਇਸ ਬੀਮਾਰੀ ਦੀ ਗਹਿਰੀ ਪਹੁੰਚ ਨੂੰ ਦਰਸਾਉਂਦੇ ਹਨ।

ਪਟਿਆਲਾ, ਐੱਸ.ਏ.ਐੱਸ. ਨਗਰ, ਹੁਸ਼ਿਆਰਪੁਰ, ਜਲੰਧਰ ਅਤੇ ਫ਼ਰੀਦਕੋਟ ਵਰਗੇ ਜ਼ਿਲ੍ਹਿਆਂ ਵਿੱਚ ਪੁਰਸ਼ ਅਤੇ ਮਹਿਲਾਵਾਂ ਦੋਵਾਂ ਵਿੱਚ ਵੱਡੀ ਗਿਣਤੀ ਵਿੱਚ ਮਾਮਲੇ ਦਰਜ ਹੋਏ ਹਨ। ਅੰਮ੍ਰਿਤਸਰ ਅਤੇ ਲੁਧਿਆਣਾ ਦੇ ਹਸਪਤਾਲ ਰਿਕਾਰਡਾਂ ਵਿੱਚ 50 ਤੋਂ 77 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਵਿੱਚ ਮਾਮਲਿਆਂ ਦੀ ਗਿਣਤੀ ਵਧੀ ਹੋਈ ਮਿਲੀ ਹੈ।

ਡਾ. ਸੌਰਭ ਸ਼ਰਮਾ, ਜੋ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਵਿੱਚ ਕਾਰਡੀਓਲੋਜੀ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਅਤੇ ਵਿਭਾਗ ਮੁਖੀ ਹਨ, ਕਹਿੰਦੇ ਹਨ ਕਿ ਉੱਚ ਰਕਤਚਾਪ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਆਧੁਨਿਕ ਜੀਵਨਸ਼ੈਲੀ ਹਰ ਉਮਰ ਵਰਗ ਲਈ ਨਵੀਆਂ ਸਿਹਤ ਚੁਣੌਤੀਆਂ ਲੈ ਕੇ ਆ ਰਹੀ ਹੈ।

ਡਾ. ਸ਼ਰਮਾ ਨੇ ਕਿਹਾ ਕਿ ਤਣਾਅ, ਖ਼ਰਾਬ ਖ਼ੁਰਾਕ, ਕਸਰਤ ਦੀ ਕਮੀ ਅਤੇ ਅਨਿਯਮਿਤ ਦਿਨਚਰਿਆ ਮੁੱਖ ਕਾਰਨ ਹਨ, ਅਤੇ ਹੁਣ ਇਹ ਜਟਿਲਤਾਵਾਂ ਪਹਿਲਾਂ ਨਾਲੋਂ ਜ਼ਿਆਦਾ ਜਲਦੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਟ੍ਰੋਕ, ਹਾਰਟ ਫੇਲਿਅਰ ਅਤੇ ਕਿਡਨੀ ਰੋਗ ਵਰਗੀਆਂ ਜਟਿਲਤਾਵਾਂ ਵੀ ਹੁਣ ਜਲਦੀ ਦਿਖਾਈ ਦੇ ਰਹੀਆਂ ਹਨ।

ਡਾਕਟਰ ਸ਼ਰਮਾ ਦੇ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਇਸ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਮਰੀਜ਼ਾਂ ਨੂੰ ਆਰਥਿਕ ਡਰ ਕਾਰਨ ਇਲਾਜ ਟਾਲਣ ਤੋਂ ਰੋਕਦੀ ਹੈ। ਉਨ੍ਹਾਂ ਕਿਹਾ ਕਿ ਉੱਚ ਰਕਤਚਾਪ ਐਮਰਜੈਂਸੀ ਵਿੱਚ ਦੇਰੀ ਕਈ ਵਾਰ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਬਣ ਸਕਦੀ ਹੈ।

ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਯੋਜਨਾ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਸਿਰਫ਼ ਇਲਾਜ ਨਹੀਂ, ਸਗੋਂ ਸਮੇਂ ਸਿਰ ਇਲਾਜ ਨੂੰ ਯਕੀਨੀ ਬਣਾਉਣਾ ਹੈ। ਪਹਿਲਾਂ ਕਈ ਪਰਿਵਾਰ ਆਰਥਿਕ ਡਰ ਕਾਰਨ ਮਰੀਜ਼ ਨੂੰ ਹਸਪਤਾਲ ਲੈ ਕੇ ਜਾਣ ਵਿੱਚ ਦੇਰੀ ਕਰਦੇ ਸਨ, ਜੋ ਕਈ ਵਾਰ ਘਾਤਕ ਸਾਬਤ ਹੁੰਦੀ ਸੀ। ਹੁਣ ਮਰੀਜ਼ ਸਮੇਂ ਸਿਰ ਇਲਾਜ ਲੈ ਰਹੇ ਹਨ, ਜਿਸ ਨਾਲ ਸੁਧਾਰ ਦੀ ਸੰਭਾਵਨਾ ਵਧੀ ਹੈ। ਮੱਧ ਵਰਗ ਦੇ ਘਰਾਂ, ਪੈਨਸ਼ਨਰਾਂ ਅਤੇ ਸਰਕਾਰੀ ਕਰਮਚਾਰੀਆਂ ਲਈ ਇਹ ਯੋਜਨਾ ਭਾਰੀ ਚਿਕਿਤਸਾ ਖਰਚਿਆਂ ਤੋਂ ਸੁਰੱਖਿਆ ਦਾ ਇੱਕ ਮਜ਼ਬੂਤ ਸਹਾਰਾ ਬਣ ਗਈ ਹੈ।

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ*

*ਸਿਰਫ 4 ਸਾਲਾਂ 'ਚ 990 ਆਮ ਆਦਮੀ ਕਲੀਨਿਕ ਸਥਾਪਤ ਕੀਤੇ, 400 ਹੋਰ ਪ੍ਰਗਤੀ ਅਧੀਨ: ਅਰਵਿੰਦ ਕੇਜਰੀਵਾਲ*

*ਜਨਤਕ ਸਿਹਤ ਸੰਭਾਲ ਮਾਡਲ ਦਾ ਵੱਡੇ ਪੱਥਰ ‘ਤੇ ਵਿਸਥਾਰ ਹੋਇਆ; ਆਮ ਆਦਮੀ ਕਲੀਨਿਕਾਂ 'ਤੇ ਲੋਕਾਂ ਨੂੰ ਮੁਫ਼ਤ ਮਿਲ ਰਹੀਆਂ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ: ਅਰਵਿੰਦ ਕੇਜਰੀਵਾਲ*

*65 ਲੱਖ ਪਰਿਵਾਰਾਂ ਨੂੰ ਮਿਲਣਗੇ ਹੈਲਥ ਕਾਰਡ, 30 ਲੱਖ ਪਹਿਲਾਂ ਹੀ ਜਾਰੀ ਕੀਤੇ; ਹੁਣ ਤੱਕ 1.65 ਲੱਖ ਲੋਕਾਂ ਨੇ ਇਲਾਜ ਕਰਵਾਇਆ: ਅਰਵਿੰਦ ਕੇਜਰੀਵਾਲ*

*ਉਨ੍ਹਾਂ ਨੇ ਸਾਨੂੰ ਝੂਠੇ ਕੇਸਾਂ ਵਿੱਚ ਜੇਲ੍ਹਾਂ ‘ਚ ਡੱਕ ਕੇ ਕੰਮ ਦੀ ਰਾਜਨੀਤੀ ਨੂੰ ਲੀਹ ਤੋਂ ਲਾਹੁਣ ਦੀ ਕੋਸ਼ਿਸ਼ ਕੀਤੀ, ਪਰ ਅਦਾਲਤ ਨੇ ਸੱਚਾਈ ਤੋਂ ਪਰਦਾ ਚੁੱਕਿਆ ਅਤੇ ਸਾਨੂੰ 'ਕੱਟੜ ਇਮਾਨਦਾਰ' ਸਾਬਤ ਕੀਤਾ: ਅਰਵਿੰਦ ਕੇਜਰੀਵਾਲ*

*ਗਲਤੀ ਨਾਲ ਵੀ ਭਾਜਪਾ ਨੂੰ ਵੋਟ ਨਾ ਦੇਣਾ, ਨਹੀਂ ਤਾਂ ਪੰਜਾਬ ‘ਚ ਵੀ ਦਿੱਲੀ ਵਾਂਗ ਲੋਕ ਭਲਾਈ ਸੇਵਾਵਾਂ ਬੰਦ ਹੋ ਜਾਣਗੀਆਂ: ਅਰਵਿੰਦ ਕੇਜਰੀਵਾਲ*

*ਅਕਾਲੀ ਲੀਡਰਸ਼ਿਪ ਨੇ ਪੰਜਾਬ ਨੂੰ ਲੁੱਟਿਆ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ; ਲੋਕ ਹੁਣ ਉਨ੍ਹਾਂ ਦੇ ਨਾਟਕਾਂ 'ਚ ਨਹੀਂ ਫਸਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸੁਖਬੀਰ ਬਾਦਲ ਪੰਜਾਬ ਨੂੰ ਲੁੱਟਣ ਲਈ ਸਮੈਕ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਆਗੂਆਂ ਨੂੰ ਨਾਲ ਲੈ ਕੇ ਚੱਲ ਰਿਹੈ, ਜੋ ਬਿਲਕੁਲ ਬਦਦਾਸ਼ਤ ਯੋਗ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਲੋਕਾਂ ਨੇ ਮੌਕਾਪ੍ਰਸਤ ਪਾਰਟੀਆਂ ਨੂੰ ਨਕਾਰ ਦਿੱਤਾ ਹੈ; ਸਾਡਾ ਏਜੰਡਾ ਸਿੱਖਿਆ, ਸਿਹਤ, ਬਿਜਲੀ ਅਤੇ ਕਿਸਾਨਾਂ ਦੀ ਭਲਾਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁਫ਼ਤ ਬਿਜਲੀ ਤੋਂ ਲੈ ਕੇ ਨੌਜਵਾਨਾਂ ਨੂੰ 65,000 ਸਰਕਾਰੀ ਨੌਕਰੀਆਂ ਤੱਕ, 'ਆਪ' ਸਰਕਾਰ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਹਿਰਾਂ ਦੀ ਮੁੜ ਸੁਰਜੀਤੀ, ਟੋਲ ਪਲਾਜ਼ਿਆਂ ਨੂੰ ਬੰਦ ਕਰਨਾ ਅਤੇ ਲੋਕਾਂ ਨੂੰ ਸਿੱਧਾ ਲਾਭ ਦੇਣਾ ਦਰਸਾਉਂਦਾ ਹੈ ਕਿ ਸਰਕਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਫਤਿਹਗੜ੍ਹ ਸਾਹਿਬ; 28 ਮਾਰਚ, 2026* : ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ 'ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ।

'ਆਪ' ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿਲਾਂ ਹੀ ਬਣ ਚੁੱਕੇ ਹਨ ਅਤੇ 1.65 ਲੱਖ ਲੋਕਾਂ ਨੇ ਇਸ ਨਾਲ ਇਲਾਜ ਦਾ ਲਾਭ ਉਠਾਇਆ ਲਿਆ ਹੈ। ਆਪਣੇ ਵਿਰੁੱਧ ਦੋਸ਼ਾਂ ਅਤੇ ਕਾਨੂੰਨੀ ਕਾਰਵਾਈਆਂ ਦਾ ਹਵਾਲਾ ਦਿੰਦੇ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੀ "ਕੰਮ ਦੀ ਰਾਜਨੀਤੀ" ਨੂੰ ਰੋਕਣ ਲਈ ਲਈ ਮੈਨੂੰ ਅਤੇ ਮੇਰੀ ਪਾਰਟੀ ਦੇ ਹੋਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਅਤੇ ਅਦਾਲਤ ਦੇ ਫ਼ੈਸਲੇ ਨੇ ਉਨ੍ਹਾਂ ਦੀ "ਕੱਟੜ ਇਮਾਨਦਾਰੀ" (ਕੱਟੜ ਇਮਾਨਦਾਰੀ) ਨੂੰ ਕਾਇਮ ਰੱਖਿਆ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦਿੱਲੀ ਨਾਲ ਤੁਲਨਾ ਕਰਦਿਆਂ ਪੰਜਾਬ ਦੇ ਵੋਟਰਾਂ ਨੂੰ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸਾਵਧਾਨ ਕਰਦਿਆਂ ਕਿਹਾ ਕਿ ਜੇ ਬੀਜੇਪੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਦਿੱਲੀ ਵਾਂਗ ਮੁਫਤ ਬਿਜਲੀ, ਸਿਹਤ ਸੰਭਾਲ ਅਤੇ ਹੋਰ ਜਨਤਕ ਸੇਵਾਵਾਂ ਵਰਗੇ ਭਲਾਈ ਉਪਾਵਾਂ ਨੂੰ ਵਾਪਸ ਲੈ ਲਵੇਗੀ।

ਫਤਿਹਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 109 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿੱਥੇ ਗਰੀਬਾਂ ਨੂੰ ਇਲਾਜ ਅਤੇ ਮੁਫਤ ਦਵਾਈਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ ਅਤੇ ਇਸ ਸੂਚੀ ਵਿੱਚ ਅੱਜ 109 ਹੋਰ ਕਲੀਨਿਕ ਜੋੜੇ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 990 ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 400 ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ ਜਾਣਗੇ, ਜਿਸਦਾ ਨਾਲ ਪੰਜਾਬ ਭਰ ਵਿੱਚ ਲਗਭਗ 1500 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਜਾਣਗੇ।

ਉਨ੍ਹਾਂ ਕਿਹਾ ਪੰਜਾਬ ਦੇ ਹਰ ਕੋਨੇ, ਹਰ ਪਿੰਡ ਅਤੇ ‘ਮੁਹੱਲੇ’ ਵਿੱਚ ਤੁਹਾਨੂੰ ਇੱਕ ਆਮ ਆਦਮੀ ਕਲੀਨਿਕ ਮਿਲੇਗਾ। ਜੇਕਰ ਤੁਹਾਨੂੰ ਕੋਈ ਛੋਟੀ ਸਮੱਸਿਆ ਹੈ ਤਾਂ ਤੁਸੀਂ ਇਲਾਜ ਲਈ ਉੱਥੇ ਜਾ ਸਕਦੇ ਹੋ, ਜਿੱਥੇ ਡਾਕਟਰ ਦੀ ਸਲਾਹ, ਇਲਾਜ, ਟੈਸਟ ਅਤੇ ਦਵਾਈਆਂ ਸਭ ਮੁਫ਼ਤ ਹਨ। ਪਿਛਲੇ 75 ਸਾਲਾਂ ਵਿੱਚ, ਬਾਕੀ ਸਾਰੀਆਂ ਪਾਰਟੀਆਂ ਨੇ ਪੰਜਾਬ ਉੱਤੇ ਰਾਜ ਕੀਤਾ, ਕਾਂਗਰਸ ਨੇ ਰਾਜ ਕੀਤਾ, ਭਾਜਪਾ ਨੇ ਰਾਜ ਕੀਤਾ, ਅਕਾਲੀ ਦਲ ਨੇ ਰਾਜ ਕੀਤਾ, ਪਰ ਉਨ੍ਹਾਂ ਵੱਲੋਂ ਅਜਿਹਾ ਇੱਕ ਵੀ ਕਲੀਨਿਕ ਨਹੀਂ ਖੋਲ੍ਹਿਆ ਗਿਆ, ਜਿੱਥੇ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਅਤੇ ਗੁਣਵੱਤਾ ਵਾਲਾ ਇਲਾਜ ਮਿਲ ਸਕੇ।”

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਚਾਰ ਸਾਲਾਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਭਰ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਇਆ ਹੈ। ਹੁਣ ਤੱਕ 5 ਕਰੋੜ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਪੰਜਾਬ ਦੀ ਆਬਾਦੀ 3 ਕਰੋੜ ਹੈ, ਜਿਸਦਾ ਮਤਲਬ ਹੈ ਕਿ ਬਹੁਤ ਸਾਰੇ ਲੋਕ ਕਈ-ਕਈ ਵਾਰ ਇਲਾਜ ਲਈ ਇਨ੍ਹਾਂ ਕਲੀਕਿਨਾਂ ਵਿੱਚ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਥੇ ਸ਼ੂਗਰ ਦੇ ਮਰੀਜ਼ ਹਨ, ਬਲੱਡ ਪ੍ਰੈਸ਼ਰ ਦੇ ਮਰੀਜ਼ ਹਨ, ਜੋ ਹਰ ਮਹੀਨੇ ਇਨ੍ਹਾਂ ਕਲੀਨਕਾਂ ‘ਚੋਂ ਦਵਾਈ ਲੈਂਦੇ ਹਨ ਅਤੇ ਕਈ ਅਜਿਹੇ ਹਨ ਜੋ ਇੱਕ ਵਾਰ, ਦੋ ਵਾਰ ਜਾਂ ਤਿੰਨ ਵਾਰ ਇਥੇ ਜਾ ਚੁੱਕੇ ਹੋਣਗੇ, ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ।

ਫੀਡਬੈਕ ਅਤੇ ਨਿਗਰਾਨੀ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਤੋਂ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਕਾਲਾਂ ਕੀਤੀਆਂ ਗਈਆਂ। ਉਨ੍ਹਾਂ ਤੋਂ ਉਨ੍ਹਾਂ ਦੇ ਤਜਰਬੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਵਧੇਰੇ ਸੁਵਿਧਾਜਨਕ ਰਿਹਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਕੋਈ ਸਮੱਸਿਆ ਆਈ ਹੈ, ਤਾਂ ਉਨ੍ਹਾਂ ਨੇ ਕਿਹਾ ਨਹੀਂ ਕੋਈ ਸਮੱਸਿਆ ਨਹੀਂ ਆਈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਡਾਕਟਰਾਂ ਤੋਂ ਸਹੀ ਦਵਾਈਆਂ ਅਤੇ ਇਲਾਜ ਮਿਲਿਆ ਹੈ। ਲੋਕਾਂ ਨੇ ਭਗਵੰਤ ਸਿੰਘ ਮਾਨ ਨੂੰ, ਆਮ ਆਦਮੀ ਪਾਰਟੀ ਨੂੰ ਅਤੇ ਸਾਨੂੰ ਸਾਰਿਆਂ ਨੂੰ ਫ਼ੋਨ 'ਤੇ ਢੇਰ ਸਾਰੀਆਂ ਅਸੀਸਾਂ ਦਿੱਤੀਆਂ। ਕਿਸੇ ਇੱਕ ਵਿਅਕਤੀ ਵੱਲੋਂ ਵੀ ਸ਼ਿਕਾਇਤ ਨਹੀਂ ਕੀਤੀ ਗਈ। ਕਿਉਂ? ਕਿਉਂਕਿ ਮੁੱਖ ਮੰਤਰੀ ਦਫ਼ਤਰ ਤੋਂ ਹਰ ਚੀਜ਼ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਦਵਾਈਆਂ ਦੀ ਕੋਈ ਕਮੀ ਨਹੀਂ ਹੈ, ਟੈਸਟਾਂ ਦੀ ਕੋਈ ਕਮੀ ਨਹੀਂ ਹੈ, ਡਾਕਟਰਾਂ ਦੀ ਕੋਈ ਕਮੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਛੋਟੀ ਤੋਂ ਛੋਟੀ ਮੁਸ਼ਕਿਲ ਵੀ ਦਰਪੇਸ਼ ਆਉਂਦੀ ਹੈ ਤਾਂ ਉੱਪਰੋਂ ਤੁਰੰਤ ਇਸ ਨੂੰ ਠੀਕ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਦੇਖਿਆ ਜਾਵੇ ਤਾਂ ਅਕਸਰ ਅਜਿਹਾ ਹੁੰਦਾ ਹੈ ਕਿ ਸਰਕਾਰੀ ਡਿਸਪੈਂਸਰੀਆਂ ਅਤੇ ਕਲੀਨਿਕ ਬਣ ਤਾਂ ਜਾਂਦੇ ਹਨ ਪਰ ਕੰਮ ਨਹੀਂ ਕਰਦੇ ਅਤੇ ਦਸ ਦਿਨਾਂ ਦੇ ਅੰਦਰ ਉਹ ਖਾਲੀ ਹੋ ਜਾਂਦੇ ਹਨ। ਪਰ ਆਮ ਆਦਮੀ ਕਲੀਨਿਕ ਅਜਿਹੇ ਨਹੀਂ ਹਨ। ਹਰੇਕ ਕਲੀਨਿਕ ਦੀ ਮੁੱਖ ਮੰਤਰੀ ਦਫ਼ਤਰ ਵੱਲੋਂ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਰਾ ਕੰਮ ਸਹੀ ਢੰਗ ਨਾਲ ਕੀਤਾ ਜਾ ਰਿਹਾ ਹੈ। ਇਨ੍ਹਾਂ 5 ਕਰੋੜ ਓਪੀਡੀ ਵਿਜ਼ਿਟਸ ਤੋਂ ਲਗਭਗ 1.5 ਤੋਂ 2 ਕਰੋੜ ਲੋਕਾਂ ਨੇ ਇਲਾਜ ਕਰਵਾਇਆ ਹੈ ਅਤੇ ਆਪਣੀਆਂ ਅਸੀਸਾਂ ਦਿੱਤੀਆਂ। ਪਿਛਲੇ ਚਾਰ ਸਾਲਾਂ ਵਿੱਚ, ਅਸੀਂ ਤੁਹਾਡੀਆਂ ਅਸੀਸਾਂ ਕਮਾਈਆਂ ਹਨ, ਨਾ ਕਿ ਪੈਸਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਇੱਕ ਪੈਸਾ ਵੀ ਨਹੀਂ ਕਮਾਇਆ, ਸਗੋਂ ਸਿਰਫ਼ ਤੇ ਸਿਰਫ਼ ਤੁਹਾਡਾ ਆਸ਼ੀਰਵਾਦ ਕਮਾਇਆ ਹੈ।

'ਆਪ' ਮੁਖੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਮੇਰੇ ਵਿਰੁੱਧ, ਮਨੀਸ਼ ਸਿਸੋਦੀਆ ਵਿਰੁੱਧ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਰੁੱਧ ਝੂਠੇ ਦੋਸ਼ ਲਾਏ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕੇਜਰੀਵਾਲ ਨੇ ਪੈਸੇ ਲਏ, ਕੇਜਰੀਵਾਲ ਨੇ ਭ੍ਰਿਸ਼ਟਾਚਾਰ ਕੀਤਾ, ਕੇਜਰੀਵਾਲ ਨੇ 100 ਕਰੋੜ ਰੁਪਏ ਲਏ, ਅਤੇ ਸ਼ਰਾਬ ਘੁਟਾਲਾ ਕੀਤਾ। ਉਨ੍ਹਾਂ ਨੇ ਸਾਨੂੰ ਜੇਲ੍ਹਾਂ ਵਿੱਚ ਪਾ ਦਿੱਤਾ, ਮੈਨੂੰ ਛੇ ਮਹੀਨੇ ਜੇਲ੍ਹ ਵਿੱਚ ਰੱਖਿਆ ਗਿਆ, ਮਨੀਸ਼ ਸਿਸੋਦੀਆ ਨੂੰ ਡੇਢ ਸਾਲ ਜੇਲ੍ਹ ਵਿੱਚ ਰੱਖਿਆ ਗਿਆ। ਅਜਿਹੀਆਂ ਸ਼ਕਤੀਸ਼ਾਲੀ ਤਾਕਤਾਂ ਸਾਡੇ ਪਿੱਛੇ ਹਨ। ਪਰ ਹੁਣ ਅਦਾਲਤ ਦੇ ਫ਼ੈਸਲੇ ਨੇ ਸਭ ਕੁਝ ਸਾਫ਼ ਕਰ ਦਿੱਤਾ ਕਿ ਕੇਜਰੀਵਾਲ ਵਿਰੁੱਧ ਕੋਈ ਸਬੂਤ ਨਹੀਂ ਹੈ, ਇੱਕ ਵੀ ਸਬੂਤ ਨਹੀਂ।

ਉਸ ਨੇ ਸਾਂਝਾ ਕੀਤਾ ਕਿ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਕੇਜਰੀਵਾਲ ‘ਕੱਟੜ ਇਮਾਨਦਾਰ’ ਹੈ ਅਤੇ ਉਸ ਨੇ ਕੋਈ ਗਲਤ ਕੰਮ ਨਹੀਂ ਕੀਤਾ ਅਤੇ ਭਾਜਪਾ ਆਗੂ ਝੂਠ ਬੋਲ ਰਹੇ ਹਨ। ਲੋਕਾਂ ਨੇ ਮੈਨੂੰ ਪੁੱਛਿਆ ਕਿ ਅਜਿਹਾ ਚਮਤਕਾਰ ਕਿਵੇਂ ਹੋਇਆ। ਮੈਂ ਕਿਹਾ ਕਿ ਮੈਨੂੰ ਵਿਸ਼ਵਾਸ ਕਰਨਾ ਮੁਸ਼ਕਲ ਹੈ। ਪਰ ਇੱਕ ਸਰਵਉੱਚ ਤਾਕਤ ਹੈ ਜੋ ਸੱਚ ਦੇ ਨਾਲ ਖੜ੍ਹੀ ਰਹਿੰਦੀ ਹੈ ਅਤੇ ਇਮਾਨਦਾਰ ਲੋਕਾਂ ਦਾ ਸਾਥ ਦਿੰਦੀ ਹੈ। ਅਜਿਹਾ ਇਸ ਲਈ ਹੋਇਆ ਕਿਉਂਕਿ ਦਿੱਲੀ ਵਿਚ ਅਸੀਂ ਗਰੀਬਾਂ ਦਾ ਮੁਫ਼ਤ ਇਲਾਜ ਕੀਤਾ, ਹਸਪਤਾਲ ਖੋਲ੍ਹੇ ਅਤੇ ਮੁਹੱਲਾ ਕਲੀਨਿਕ ਸਥਾਪਿਤ ਕੀਤੇ। ਅਸੀਂ ਕਰੋੜਾਂ ਲੋਕਾਂ ਦਾ ਇਲਾਜ ਕੀਤਾ ਅਤੇ ਗਰੀਬ ਬੱਚਿਆਂ ਲਈ ਸਕੂਲ ਖੋਲ੍ਹੇ। ਗਰੀਬਾਂ ਦੀਆਂ ਅਸੀਸਾਂ ਅਤੇ ਅਰਦਾਸਾਂ ਸਾਡੇ ਨਾਲ ਹਨ, ਪ੍ਰਮਾਤਮਾ ਸਾਡੇ ਨਾਲ ਹੈ, ਗੁਰੂ ਮਹਾਰਾਜ ਸਾਡੇ ਨਾਲ ਹਨ ਅਤੇ ਜਦੋਂ ਤੱਕ ਪ੍ਰਮਾਤਮਾ ਸਾਡੇ ਨਾਲ ਹੈ, ਕੋਈ ਵੀ ਤਾਕਤ ਸਾਡਾ ਨੁਕਸਾਨ ਨਹੀਂ ਕਰ ਸਕਦੀ।

ਸਿਹਤ ਸਕੀਮ ਬਾਰੇ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਸ਼ੁਰੂ ਕੀਤੀ ਹੈ। ਹਰ ਗਰੀਬ ਪਰਿਵਾਰ ਲਈ ਤੁਹਾਡੇ ਘਰ ਦੇ ਨੇੜੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ। ਰੱਬ ਨਾ ਕਰੇ ਤੁਹਾਨੂੰ ਕਦੇ ਇਸਦੀ ਲੋੜ ਪਵੇ, ਪਰ ਜੇਕਰ ਤੁਹਾਨੂੰ ਕੋਈ ਵੀ ਲੋੜ ਪੈਂਦੀ ਹੈ ਤਾਂ ਤੁਹਾਨੂੰ ਪੈਸੇ ਦੀ ਚਿੰਤਾ ਕਰਨ ਦੀ ਬਿਲਕੁਲ ਵੀ ਲੋੜ ਨਹੀਂ। ਜੇਕਰ ਕੋਈ ਵਿਅਕਤੀ ਦਿਲ ਦੇ ਦੌਰੇ ਜਾਂ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਪੀੜਤ ਹੈ ਜਾਂ ਕਿਸੇ ਨੇ ਗੋਡਾ ਬਦਲਾਉਣ ਹੈ ਤਾਂ ਉਹ ਕੀ ਕਰੇ? ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ, ਪਰ ਉਦੋਂ ਤੱਕ ਅਸੀਂ ਇੱਕ ਅਜਿਹੀ ਸਕੀਮ ਸ਼ੁਰੂ ਕੀਤੀ ਹੈ, ਜਿਸ ਅਧੀਨ ਅਸੀਂ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲਾਂ, ਜਿੱਥੇ ਭਗਵੰਤ ਸਿੰਘ ਮਾਨ ਵੀ ਇਲਾਜ ਲਈ ਜਾਂਦੇ ਹਨ, ਜਿਵੇਂ ਕਿ ਮੋਹਾਲੀ ਦਾ ਫੋਰਟਿਸ ਹਸਪਤਾਲ, ਹੁਣ ਤੁਹਾਡੇ ਲਈ ਵੀ ਇਲਾਜ ਵਾਸਤੇ ਖੋਲ੍ਹ ਦਿੱਤੇ ਹਨ। ਪੰਜਾਬ ਦਾ ਕੋਈ ਵੀ ਕਿਸਾਨ, ਮਜ਼ਦੂਰ, ਰਿਕਸ਼ਾ ਚਾਲਕ, ਅਧਿਆਪਕ ਜਾਂ ਕੋਈ ਵੀ ਨਾਗਰਿਕ ਇਨ੍ਹਾਂ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ ਜਿੱਥੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦਾ ਇਲਾਜ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇਹ ਸਕੀਮ ਸ਼ੁਰੂ ਕੀਤੀ ਤਾਂ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਸਾਡੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੀ ਕੀ ਲੋੜ ਹੈ, ਗਰੀਬ ਲੋਕ ਸਰਕਾਰੀ ਹਸਪਤਾਲ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬਾਂ ਦਾ ਨੁਕਸਾਨ ਹੋਵੇਗਾ। ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਗਰੀਬਾਂ ਦਾ ਇਲਾਜ ਵਧੀਆ ਹਸਪਤਾਲਾਂ ਵਿੱਚ ਹੋਣਾ ਚਾਹੀਦਾ ਹੈ ਜਾਂ ਨਹੀਂ? ਇਲਾਜ ਮੁਫਤ ਹੋਣਾ ਚਾਹੀਦਾ ਹੈ ਜਾਂ ਨਹੀਂ? ਬੇਸ਼ੱਕ ਅਜਿਹਾ ਹੋਣਾ ਚਾਹੀਦਾ ਹੈ। ਉਹੀ ਹਸਪਤਾਲ ਜਿੱਥੇ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ ਹੁਣ ਉਹ ਗਰੀਬਾਂ ਦਾ ਇਲਾਜ ਵੀ ਕਰਨਗੇ। ਜਦੋਂ ਵਿਰੋਧੀ ਪਾਰਟੀਆਂ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜਨਤਾ ਨੇ ਉਨ੍ਹਾਂ ਨੂੰ ਭਜਾ ਦਿੱਤਾ। ਅੱਜਕੱਲ੍ਹ ਲੋਕ ਆਪ ਹੀ ਅਜਿਹੇ ਵਿਰੋਧੀਆਂ ਨੂੰ ਭਜਾ ਦਿੰਦੇ ਹਨ।

ਬਿਜਲੀ ਅਤੇ ਸ਼ਾਸਨ ਬਾਰੇ ਗੱਲ ਕਰਦਿਆਂ 'ਆਪ' ਸੁਪਰੀਮੋ ਨੇ ਕਿਹਾ, "ਅਸੀਂ ਪੂਰੇ ਪੰਜਾਬ ਵਿੱਚ ਬਿਜਲੀ ਮੁਫ਼ਤ ਕਰ ਦਿੱਤੀ ਹੈ। ਪੰਜਾਬ ਅਤੇ ਦਿੱਲੀ ਹੀ ਦੋ ਅਜਿਹੇ ਸੂਬੇ ਸਨ ਜਿੱਥੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੌਰਾਨ ਮੁਫ਼ਤ ਬਿਜਲੀ ਹੈ। ਹੁਣ ਜਦੋਂ ਦਿੱਲੀ ਵਿੱਚ ਸਾਡੀ ਸਰਕਾਰ ਨਹੀਂ ਹੈ, ਤਾਂ ਮੈਂ ਸੁਣਿਆ ਹੈ ਕਿ ਛੇ ਮਹੀਨਿਆਂ ਦੇ ਅੰਦਰ ਉੱਥੇ ਮੁਫ਼ਤ ਬਿਜਲੀ ਬੰਦ ਹੋ ਸਕਦੀ ਹੈ। ਪੰਜਾਬ ਵਿੱਚ, ਤੁਹਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਨ ਮੁਫ਼ਤ ਬਿਜਲੀ ਮਿਲ ਰਹੀ ਹੈ। ਜੇਕਰ ਗਲਤੀ ਨਾਲ ਤੁਸੀਂ ਉਨ੍ਹਾਂ ਲੋਕਾਂ ਨੂੰ ਵੋਟ ਦਿੰਦੇ ਹੋ ਤਾਂ ਸੋਚੋ ਕਿ ਪੰਜਾਬ ਵਿੱਚ ਕੀ ਹੋਵੇਗਾ।"

ਉਨ੍ਹਾਂ ਕਿਹਾ, "ਦਿੱਲੀ ਵਿੱਚ ਸਾਡੀ ਸਰਕਾਰ ਤੋਂ ਬਾਅਦ, ਸਾਰੇ ਮੁਹੱਲਾ ਕਲੀਨਿਕ ਬੰਦ ਕਰ ਦਿੱਤੇ ਗਏ, ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਅਤੇ ਟੈਸਟ ਬੰਦ ਕਰ ਦਿੱਤੇ ਗਏ ਅਤੇ ਹੁਣ ਉਹ ਮੁਫਤ ਬਿਜਲੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਹਨ। ਔਰਤਾਂ ਲਈ ਮੁਫਤ ਬੱਸ ਯਾਤਰਾ ਲਈ ਟਿਕਟਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਲਈ ਆਮ ਆਦਮੀ ਪਾਰਟੀ ਜ਼ਰੂਰੀ ਹੈ। ਭੁੱਲ ਕੇ ਵੀ ਦੂਜੀਆਂ ਪਾਰਟੀਆਂ ਨੂੰ ਵੋਟ ਨਾ ਦਿਓ।"

ਕਿਸਾਨਾਂ ਨੂੰ ਦਿੱਤੇ ਜਾ ਰਹੇ ਫਾਇਦਿਆਂ 'ਤੇ ਚਾਨਣਾ ਪਾਉਂਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ, "ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਹੁਤ ਕੁਝ ਕੀਤਾ ਹੈ। ਪਹਿਲਾਂ ਸਿੰਚਾਈ ਲਈ ਬਿਜਲੀ ਸਵੇਰੇ 3 ਜਾਂ 4 ਵਜੇ ਆਉਂਦੀ ਸੀ। ਕਈ ਵਾਰ ਸਿਰਫ ਅੱਧੇ ਘੰਟੇ ਲਈ ਹੀ ਬਿਜਲੀ ਦਿੱਤੀ ਜਾਂਦੀ ਸੀ। ਹੁਣ ਕਿਸਾਨਾਂ ਨੂੰ ਦਿਨ ਵਿੱਚ 7 ਤੋਂ 8 ਘੰਟੇ ਲਗਾਤਾਰ ਬਿਜਲੀ ਮਿਲਦੀ ਹੈ, ਇੱਥੋਂ ਤੱਕ ਕਿ 12 ਘੰਟੇ ਤੱਕ ਵੀ ਬਿਜਲੀ ਦਿੱਤੀ ਜਾਂਦੀ ਹੈ। ਹੁਣ ਰਾਤ ਨੂੰ ਜਾਗਣ ਦੀ ਜ਼ਰੂਰਤ ਨਹੀਂ ਹੈ। ਨਹਿਰੀ ਪਾਣੀ ਹੁਣ ਹਰ ਖੇਤ ਤੱਕ ਪਹੁੰਚ ਰਿਹਾ ਹੈ। ਪਹਿਲਾਂ ਸਿਰਫ 22 ਫੀਸਦ ਕਿਸਾਨਾਂ ਨੂੰ ਸਿੰਚਾਈ ਦਾ ਪਾਣੀ ਮਿਲਦਾ ਸੀ ਪਰ ਹੁਣ ਪੰਜਾਬ ਭਰ ਵਿੱਚ 78 ਫੀਸਦ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। ਪਹਿਲਾਂ, ਮੰਡੀਆਂ ਵਿੱਚ ਫਸਲ ਵੇਚਣ ਤੋਂ ਬਾਅਦ, ਕਿਸਾਨਾਂ ਨੂੰ ਭੁਗਤਾਨ ਲਈ ਤਿੰਨ ਤੋਂ ਚਾਰ ਮਹੀਨੇ ਉਡੀਕ ਕਰਨੀ ਪੈਂਦੀ ਸੀ। ਹੁਣ ਤੁਸੀਂ ਸਵੇਰੇ ਆਪਣੀ ਫਸਲ ਮੰਡੀਆਂ ਵਿੱਚ ਲੈ ਜਾਂਦੇ ਹੋ ਅਤੇ ਸ਼ਾਮ ਨੂੰ ਘਰ ਵਾਪਸ ਆਉਣ ਤੱਕ ਤੁਹਾਨੂੰ ਸੁਨੇਹਾ ਮਿਲ ਜਾਂਦਾ ਹੈ ਕਿ ਤੁਹਾਨੂੰ ਭੁਗਤਾਨ ਕਰ ਦਿੱਤਾ ਗਿਆ ਹੈ। ਭੁਗਤਾਨ ਹੁਣ ਉਸੇ ਦਿਨ ਕੀਤੇ ਜਾਂਦੇ ਹਨ।"

ਭਲਾਈ ਸਬੰਧੀ ਗਰੰਟੀਆਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, "ਇਹ ਸਾਰੀਆਂ ਸਹੂਲਤਾਂ ਆਮ ਆਦਮੀ ਪਾਰਟੀ ਸਰਕਾਰ ਦੀ ਬਦੌਲਤ ਹਨ। ਜਲਦੀ ਹੀ ਸਭ ਤੋਂ ਵੱਡਾ ਐਲਾਨ ਕੀਤਾ ਜਾਵੇਗਾ ਜਿਸ ਤਹਿਤ ਹਰ ਔਰਤ ਦੇ ਖਾਤੇ ਵਿੱਚ 1000 ਰੁਪਏ ਪ੍ਰਤੀ ਮਹੀਨਾ ਜਮ੍ਹਾ ਕੀਤੇ ਜਾਣਗੇ। ਰਜਿਸਟ੍ਰੇਸ਼ਨ ਵਿਸਾਖੀ ਦੇ ਆਸਪਾਸ ਸ਼ੁਰੂ ਹੋ ਜਾਵੇਗੀ। ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। 18 ਸਾਲ ਤੋਂ ਵੱਧ ਉਮਰ ਦੀ ਕੋਈ ਵੀ ਔਰਤ ਜੋ ਪੰਜਾਬ ਦੀ ਵਸਨੀਕ ਹੈ, ਇਸ ਯੋਜਨਾ ਤਹਿਤ ਰਜਿਸਟਰ ਕਰਕੇ ਲਾਭ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੀ ਹੈ। ਇਸ ਦੇ ਨਾਲ, ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ।"

ਆਪ ਸੁਪਰੀਮੋ ਨੇ ਕਿਹਾ, "2022 ਦੀਆਂ ਚੋਣਾਂ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੈਂ ਕਈ ਵਾਅਦੇ ਕੀਤੇ ਸਨ ਅਤੇ ਹੁਣ ਇੱਕ ਵੀ ਗਰੰਟੀ ਅਧੂਰੀ ਨਹੀਂ ਰਹੀ। ਹਰ ਵਾਅਦਾ ਪੂਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਅਸੀਂ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਹਨ। ਪਿੰਡਾਂ ਨੂੰ ਜੋੜਨ ਵਾਲੀਆਂ 4000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਹਰ ਪਿੰਡ ਵਿੱਚ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ ਅਤੇ ਜਲਦ ਹੀ ਖੇਡਾਂ ਦਾ ਸਮਾਨ ਵੀ ਪ੍ਰਦਾਨ ਕੀਤਾ ਜਾਵੇਗਾ। ਸਰਕਾਰ ਵੱਲੋਂ ਹੋਰ ਬਹੁਤ ਸਾਰੇ ਕੰਮ ਕੀਤੇ ਗਏ ਹਨ ਅਤੇ ਇਹ ਕੰਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ।"

ਆਪਣੇ ਸੰਬੋਧਨ ਦੇ ਅੰਤ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ, "ਹੋਰ ਪਾਰਟੀਆਂ ਕੋਲ ਕਹਿਣ ਲਈ ਕੁਝ ਨਹੀਂ ਬਚਿਆ। ਉਹ ਸਿਰਫ਼ ਟਵਿੱਟਰ 'ਤੇ ਸਾਨੂੰ ਗਾਲ੍ਹਾਂ ਕੱਢਦੀਆਂ ਹਨ। ਜਦੋਂ ਇਹ ਪਾਰਟੀਆਂ ਪਿੰਡਾਂ ਵਿੱਚ ਜਾਂਦੀਆਂ ਹਨ, ਤਾਂ ਲੋਕ ਉਨ੍ਹਾਂ ਨੂੰ ਭਜਾ ਦਿੰਦੇ ਹਨ। ਹੁਣ ਇਹ ਸਿਰਫ ਟਵਿੱਟਰ (ਹੁਣ ਐਕਸ) 'ਤੇ ਬਿਆਨਬਾਜ਼ੀ ਕਰਨ ਵਾਲੀਆਂ ਪਾਰਟੀਆਂ ਬਣ ਗਈਆਂ ਹਨ। ਆਮ ਆਦਮੀ ਪਾਰਟੀ ਨੂੰ ਵਾਪਸ ਲਿਆਉਣਾ ਚਾਹੀਦਾ ਹੈ। ਪਿਛਲੀ ਵਾਰ ਤੁਸੀਂ 92 ਸੀਟਾਂ ਦਿੱਤੀਆਂ ਸਨ। ਇਸ ਵਾਰ ਇਹਨਾਂ ਪਾਰਟੀਆਂ ਨੂੰ ਇੱਕ ਵੀ ਸੀਟ ਨਾ ਦਿਓ। ਆਮ ਆਦਮੀ ਪਾਰਟੀ ਨੂੰ ਸਾਰੀਆਂ 117 ਸੀਟਾਂ ਦਿਓ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਹੋਣ ਅਤੇ ਅਸੀਂ ਹੋਰ ਵੀ ਸਖ਼ਤ ਮਿਹਨਤ ਕਰ ਸਕੀਏ।"

ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਹੋਰ ਖੇਤਰਾਂ ਬਾਰੇ ਗੱਲ ਕਰ ਰਹੇ ਹਾਂ ਜਦੋਂ ਕਿ ਦੂਜੀਆਂ ਪਾਰਟੀਆਂ ਦੇ ਸਟੇਜਾਂ 'ਤੇ, ਸਿਰਫ਼ ਸੱਤਾ ਹਥਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਜਵਾਬ ਨਹੀਂ ਦੇ ਰਹੇ ਹਨ। ਉਨ੍ਹਾਂ ਦਾ ਏਜੰਡਾ ਲੋਕਾਂ ਦੀ ਭਲਾਈ ਲਈ ਨਹੀਂ, ਸਗੋਂ ਉਨ੍ਹਾਂ ਦੇ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ। ਸੁਖਬੀਰ ਬਾਦਲ ਸੂਬੇ ਨੂੰ ਲੁੱਟਣ ਲਈ 'ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ' ਦੇ ਆਗੂਆਂ ਨੂੰ ਸਰਪ੍ਰਸਤੀ ਦੇ ਰਹੇ ਹਨ ਅਤੇ ਇਹ ਸਵੀਕਾਰਯੋਗ ਨਹੀਂ ਹੈ।"

ਪਿਛਲੀਆਂ ਸਰਕਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਨੂੰ ਸੂਬੇ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਉਹ ਪੰਜਾਬ ਨੂੰ ਤਬਾਹ ਕਰ ਦੇਣਗੇ। ਅਕਾਲੀ ਪਾਰਟੀ ਨੂੰ ਕਦੇ ਸ਼ਹੀਦਾਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਸੀ ਪਰ ਬਾਦਲ ਪਰਿਵਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਕੇ ਸਾਡੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਿਆਂ ਦੀ ਗੋਲਕ ਦੇ ਪੈਸੇ ਦੀ ਦੁਰਵਰਤੋਂ ਕੀਤੀ।"

ਇਨਸਾਫ਼ ਦੇ ਮੁੱਦੇ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਬਕਾ ਉਪ ਮੁੱਖ ਮੰਤਰੀ ਵਿਕਾਸ ਦੀ ਗੱਲ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ 'ਬੇਅਦਬੀ' ਹੋਈ ਅਤੇ ਬੇਕਸੂਰ ਮਾਰੇ ਗਏ, ਬਾਰੇ ਚੁੱਪ ਕਿਉਂ ਹਨ। ਉਨ੍ਹਾਂ ਦੀ ਪੰਜਾਬ ਬਚਾਓ ਯਾਤਰਾ 'ਪਰਿਵਾਰ ਬਚਾਓ ਯਾਤਰਾ' ਤੋਂ ਇਲਾਵਾ ਕੁਝ ਵੀ ਨਹੀਂ ਹੈ। 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ, ਉਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ, ਪੰਜਾਬੀਆਂ ਦੀ ਮਾਨਸਿਕਤਾ ਨੂੰ ਕੁਚਲਿਆ ਹੈ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਹੈ।"

ਸ਼ਾਸਨ ਅਤੇ ਸਿੰਚਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਅਸਲੀ ਕਿਰਦਾਰ ਨੂੰ ਜਾਣਦੇ ਹਨ, ਇਸੇ ਕਰਕੇ ਲੋਕ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆ ਰਹੇ। ਅਸੀਂ 6900 ਕਿਲੋਮੀਟਰ ਲੰਬੇ ਨਾਲਿਆਂ ਅਤੇ 18,349 ਚੈਨਲਾਂ ਨੂੰ ਮੁੜ ਸੁਰਜੀਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਹਿਰੀ ਪਾਣੀ ਸੂਬੇ ਦੇ ਹਰ ਕੋਨੇ ਤੱਕ ਪਹੁੰਚ ਸਕੇ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ। ਪਹਿਲਾਂ, ਨਹਿਰਾਂ ਕੁਝ ਆਗੂਆਂ ਦੇ ਘਰਾਂ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਨੇ ਕਦੇ ਵੀ ਕਿਸਾਨਾਂ ਦੀ ਪਰਵਾਹ ਨਹੀਂ ਕੀਤੀ।"

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, "ਅਜਿਹੇ ਫੈਸਲੇ ਸਿਰਫ ਉਹ ਲੋਕ ਲੈ ਸਕਦੇ ਹਨ ਜੋ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੁੰਦੇ ਹਨ, ਪਹਾੜੀਆਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਲਿਖੇ ਲੋਕ ਨਹੀਂ ਲੈ ਸਕਦੇ। ਰਵਾਇਤੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਅਤੇ ਇਸਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹ ਈਰਖਾ ਕਰਦੇ ਹਨ ਕਿਉਂਕਿ ਸਾਡਾ ਏਜੰਡਾ ਆਮ ਆਦਮੀ ਦੀ ਭਲਾਈ 'ਤੇ ਕੇਂਦ੍ਰਿਤ ਹੈ ਜਦੋਂ ਕਿ ਉਨ੍ਹਾਂ ਨੇ ਸਿਰਫ ਵਾਰੋ-ਵਾਰੀ ਸੂਬੇ ਨੂੰ ਲੁੱਟਿਆ ਹੈ।"

ਫਤਵੇ 'ਤੇ ਵਿਚਾਰ ਕਰਦਿਆਂ ਉਨ੍ਹਾਂ ਕਿਹਾ, "ਇਹ ਗੰਦੀ ਖੇਡ ਉਦੋਂ ਬੰਦ ਹੋ ਗਈ ਜਦੋਂ ਲੋਕਾਂ ਨੇ ਸਾਨੂੰ ਵੱਡਾ ਫਤਵਾ ਦਿੱਤਾ। ਸੱਤਾ ਸੰਭਾਲਣ ਤੋਂ ਬਾਅਦ ਅਸੀਂ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਿਸ ਕਾਰਨ ਸਾਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਵਿਕਾਸ ਦੀ ਕੋਈ ਚਿੰਤਾ ਨਹੀਂ ਹੈ ਅਤੇ ਉਹ ਸਿਰਫ਼ ਆਪਣੇ ਸੌੜੇ ਦਿੱਤੇ ਨੂੰ ਪੂਰਾ ਕਰਨਾ ਚਾਹੁੰਦੇ ਹਨ। ਦੂਜੇ ਪਾਸੇ ਅਸੀਂ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਗਿਆ ਹੈ, ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਹੋ ਰਿਹਾ ਹੈ।"

ਲੋਕ-ਪੱਖੀ ਸਕੀਮਾਂ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਮਿਲਣਗੇ। ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਵਰਤ ਰਹੇ ਹਾਂ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਅਸੀਂ ਸੂਬੇ ਦੀ ਤਰੱਕੀ ਲਈ ਕੰਮ ਕਰਦੇ ਰਹਾਂਗੇ। ਅਸੀਂ ਪੰਜਾਬ ਵਿੱਚ 19 ਟੋਲ ਪਲਾਜ਼ਾ ਬੰਦ ਕੀਤੇ ਹਨ ਜਿਸ ਨਾਲ ਆਮ ਲੋਕਾਂ ਨੂੰ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਅਸੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਕਰਦੇ ਰਹਾਂਗੇ। ਸਾਡਾ ਇੱਕੋ-ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਹੈ।"

ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਕਾਨਵੈਂਟ ਤੋਂ ਪੜ੍ਹੇ-ਲਿਖੇ ਆਗੂ ਹਨ ਜੋ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਨੂੰ ਨਹੀਂ ਸਮਝਦੇ ਪਰ ਇਸ 'ਤੇ ਰਾਜ ਕਰਨਾ ਚਾਹੁੰਦੇ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੂਬੇ ਦੀਆਂ ਵਿਰੁੱਧ ਤਾਕਤਾਂ ਭਾਵੇਂ ਮੁਗਲ ਹੋਣ ਭਾਵੇਂ ਅੰਗਰੇਜ਼ ਹੋਣ ਜਾਂ ਹੁਣ ਭਾਜਪਾ, ਦਾ ਸਾਥ ਦੇ ਕੇ ਪੰਜਾਬ ਨੂੰ ਵਾਰ-ਵਾਰ ਧੋਖਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੱਲਾਂ ਦੇ ਮਾਹਰ ਹਨ ਜੋ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਚੀਜ਼ ਨਾਲ ਖੁਦ ਨੂੰ ਜੋੜ ਸਕਦੇ ਹਨ। ਕਾਂਗਰਸ ਵਿੱਚ ਹਰ ਨੇਤਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਹਨ। ਇਸੇ ਕਰਕੇ ਉਨ੍ਹਾਂ ਦੇ ਚੋਟੀ ਦੇ ਨੇਤਾ ਨੂੰ ਹਾਲ ਹੀ ਵਿੱਚ ਕੀਤੀ ਇੱਕ ਰੈਲੀ ਦੌਰਾਨ ਉਨ੍ਹਾਂ ਨੂੰ ਜਨਤਕ ਤੌਰ 'ਤੇ ਨਕਾਰਿਆ। ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਲੜਾਈ ਕਾਰਨ ਢਹਿ ਜਾਵੇਗਾ।

ਲੀਡਰਸ਼ਿਪ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਟਿੱਪਣੀ ਕੀਤੀ, "ਇਹ ਮੰਦਭਾਗਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਜੋ ਇਨ੍ਹਾਂ ਧੜਿਆਂ ਨੂੰ ਇਕਜੁੱਟ ਕਰਨ ਲਈ ਆਉਂਦੇ ਹਨ, ਉਨ੍ਹਾਂ ਦੇ ਨਾਮ ਵੀ ਸਹੀ ਢੰਗ ਨਾਲ ਨਹੀਂ ਉਚਾਰ ਸਕਦੇ। ਉਨ੍ਹਾਂ ਕੋਲ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਹ ਸਿਰਫ਼ ਇਸਦੀ ਦੌਲਤ ਲੁੱਟਣਾ ਚਾਹੁੰਦੇ ਹਨ। ਪਹਿਲਾਂ ਇਹ ਪਾਰਟੀਆਂ ਸੱਤਾ ਹਥਿਆਉਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਗੰਦਗੀ ਸਾਫ਼ ਕਰਨ ਲਈ ਪੰਜਾਬ ਵਿੱਚ ਮੌਜੂਦ ਹੈ। ਅਸੀਂ ਕਿਸਾਨਾਂ ਦੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੇ ਹਾਂ। ਇਹ ਜਲਦ ਹੀ ਲਾਗੂ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਹ ਤਾਰਾਂ ਉਨ੍ਹਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਵੱਡਾ ਖ਼ਤਰਾ ਪੈਦਾ ਕਰਦੀਆਂ ਹਨ।"

ਉਨ੍ਹਾਂ ਕਿਹਾ, "ਅੱਜ ਫਤਿਹਗੜ੍ਹ ਸਾਹਿਬ ਵਿੱਚ 41.22 ਕਰੋੜ ਰੁਪਏ ਦੇ ਨਿਵੇਸ਼ ਨਾਲ ਦੋ ਵੱਡੇ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ। ਇਸ ਵਿੱਚ 1ਐਲ ਡਿਸਟ੍ਰੀਬਿਊਟਰੀ, ਸੰਗਤਪੁਰਾ ਮਾਈਨਰ, ਰੀਠਖੇੜੀ ਮਾਈਨਰ ਅਤੇ ਚਲੀਲਾ ਸਬ-ਮਾਈਨਰ ਦੀ ਕੰਕਰੀਟ ਲਾਈਨਿੰਗ ਸ਼ਾਮਲ ਹੈ। ਪਹਿਲਾਂ ਘੱਟ ਸਮਰੱਥਾ ਕਾਰਨ, ਵਾਧੂ ਪਾਣੀ ਹਰਿਆਣਾ ਵੱਲ ਜਾਂਦਾ ਸੀ ਅਤੇ ਪੰਜਾਬ ਦੇ ਖੇਤਾਂ ਨੂੰ ਨੁਕਸਾਨ ਹੁੰਦਾ ਸੀ। ਹੁਣ ਪੰਜਾਬ ਦੇ ਦਰਿਆਈ ਪਾਣੀ ਦੀ ਹਰ ਬੂੰਦ ਪੰਜਾਬ ਦੇ ਖੇਤਾਂ ਤੱਕ ਪਹੁੰਚੇਗੀ ਜਿਸ ਨਾਲ 70 ਪਿੰਡਾਂ ਦੇ 41,726 ਏਕੜ ਰਕਬੇ ਨੂੰ ਲਾਭ ਹੋਵੇਗਾ।"

ਤਕਨੀਕੀ ਸੁਧਾਰਾਂ ਬਾਰੇ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "1ਐਲ ਦੀ ਸਮਰੱਥਾ 95.5 ਕਿਊਸਿਕ ਤੋਂ ਵਧ ਕੇ 142.91 ਕਿਊਸਿਕ ਹੋ ਜਾਵੇਗੀ। ਸੰਗਤਪੁਰਾ ਮਾਈਨਰ ਦੀ ਸਮਰੱਥਾ 17 ਤੋਂ ਵਧ ਕੇ 30.74 ਕਿਊਸਿਕ, ਰੀਠਖੇੜੀ ਮਾਈਨਰ ਦੀ ਸਮਰੱਥਾ 49.70 ਤੋਂ 73.69 ਕਿਊਸਿਕ ਅਤੇ ਚਲੀਲਾ ਸਬ-ਮਾਈਨਰ ਦੀ ਸਮਰੱਥਾ 18.80 ਤੋਂ ਵਧ ਕੇ 31.27 ਕਿਊਸਿਕ ਹੋ ਜਾਵੇਗੀ। ਇਹ ਨਹਿਰ 1960 ਵਿੱਚ ਭਾਖੜਾ ਮੇਨ ਲਾਈਨ ਤੋਂ ਨਿਕਲੀ ਸੀ ਪਰ ਸਮੇਂ ਦੇ ਨਾਲ ਢਾਂਚਾਗਤ ਨੁਕਸਾਨ ਕਾਰਨ ਇਸਦੀ ਕੁਸ਼ਲਤਾ ਘਟ ਗਈ। ਕੰਕਰੀਟ ਲਾਈਨਿੰਗ ਦੇ ਨਾਲ, ਇਸ ਦੀ ਸਮਰੱਥਾ 1.5 ਗੁਣਾ ਵਧ ਜਾਵੇਗੀ। ਅਸੀਂ ਰੀਠਖੇੜੀ ਅਤੇ ਚਲੀਲਾ ਮਾਈਨਰ ਦੇ 21,000 ਫੁੱਟ ਲੰਮੇ ਪਹਿਲਾਂ ਤੋਂ ਗੈਰ-ਕਾਰਜਸ਼ੀਲ ਭਾਗਾਂ ਨੂੰ ਬਹਾਲ ਕੀਤਾ ਹੈ ਜਿਸ ਨਾਲ ਵਾਧੂ 6,534 ਏਕੜ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ। ਸਾਲ 2022 ਤੋਂ ਹੁਣ ਤੱਕ ਲਗਭਗ 11,477 ਏਕੜ ਜ਼ਮੀਨ ਪਹਿਲਾਂ ਹੀ ਨਹਿਰੀ ਸਿੰਚਾਈ ਅਧੀਨ ਲਿਆਂਦੀ ਜਾ ਚੁੱਕੀ ਹੈ।"ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ, ਹਰਭਜਨ ਸਿੰਘ ਈ.ਟੀ.ਓ., ਮੋਹਿੰਦਰ ਭਗਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ,ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ
*ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ *

ਮਹਿਜ਼ 4 ਮਹੀਨਿਆਂ ਵਿੱਚ 10,000 ਤੋਂ ਵੱਧ ਗਰਭਵਤੀ ਔਰਤਾਂ ਨੇ ਮੁਫ਼ਤ ਅਲਟਰਾਸਾਊਂਡ ਕਰਵਾਏ

ਮਾਵਾਂ ਨੂੰ ਸਿਹਤ ਸਬੰਧੀ ਮਿਆਰੀ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕਾਂ ਰਾਹੀਂ ਰਾਜ ਵਿਆਪੀ ਪ੍ਰੋਟੋਕੋਲ-ਸੰਚਾਲਿਤ ਪ੍ਰੈਗਨੈਂਸੀ ਦੇਖਭਾਲ ਕੀਤੀ ਸ਼ੁਰੂਆਤ

*ਪੰਜਾਬ ਵੱਲੋਂ ਪ੍ਰਾਇਮਰੀ ਸਿਹਤ ਸੰਭਾਲ ਪੱਧਰ ’ਤੇ ਐਂਟੇ-ਨੇਟਲ ਸੇਵਾਵਾਂ ਦੇ ਵਿਸਥਾਰ ਨਾਲ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘਟਾਉਣ ਦਾ ਟੀਚਾ

ਆਮ ਆਦਮੀ ਕਲੀਨਿਕਾਂ ਵਿੱਚ ਪ੍ਰੈਗਨੈਂਸੀ ਦੇਖਭਾਲ ਦਾ ਵਿਸਥਾਰ ਪੰਜਾਬ ਵਿੱਚ ਮਾਵਾਂ ਦੀ ਸਿਹਤ ਲਈ ਇੱਕ ਪਰਿਵਰਤਨਸ਼ੀਲ ਕਦਮ : ਡਾ. ਬਲਬੀਰ ਸਿੰਘ

ਚੰਡੀਗੜ੍ਹ, 4 ਜਨਵਰੀ 2026:-  ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ ਅਵਸਥਾ ਦੇਖਭਾਲ ਮਾਡਲ ਸ਼ੁਰੂ ਕਰਨ ਦੇ ਸਿਰਫ਼ ਚਾਰ ਮਹੀਨਿਆਂ ਦੇ ਅੰਦਰ ਸੇਵਾਵਾਂ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹਰ ਮਹੀਨੇ ਲਗਭਗ 20,000 ਗਰਭਵਤੀ ਔਰਤਾਂ ਇਨ੍ਹਾਂ ਕਲੀਨਿਕਾਂ ‘ਚ ਪਹੁੰਚ ਕਰ ਰਹੀਆਂ ਹਨ।
ਇਸ ਪਹਿਲਕਦਮੀ ਦੀ ਸਫ਼ਲਤਾ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਹੀ ਇੱਕ ਯੁਨੀਕ ਰੈਫਰਲ ਸਿਸਟਮ ਰਾਹੀਂ 10,000 ਤੋਂ ਵੱਧ ਔਰਤਾਂ ਨੂੰ ਮੁਫ਼ਤ ਅਲਟਰਾਸਾਊਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲਗਭਗ 500 ਨਿੱਜੀ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕਰਕੇ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਔਰਤਾਂ ਵੱਖ-ਵੱਖ ਸਕੈਨਾਂ- ਜਿਨ੍ਹਾਂ ਕੀਮਤ ਆਮ ਤੌਰ ’ਤੇ 800 ਰੁਪਏ ਤੋਂ 2,000 ਦੇ ਦਰਮਿਆਨ ਹੁੰਦੀ ਹੈ – ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਸਹੂਲਤ ਕਰਕੇ ਮਹਿਜ਼ 120 ਦਿਨਾਂ ਦੇ ਥੋੜ੍ਹੇ ਸਮੇਂ ਵਿੱਚ ਪੰਜਾਬੀ ਪਰਿਵਾਰਾਂ ਨੂੰ ਅੰਦਾਜ਼ਨ 1 ਕਰੋੜ ਰੁਪਏ ਦੀ ਬਚਤ ਹੋਈ ਹੈ।

ਅਧਿਕਾਰਤ ਅੰਕੜੇ ਦੱਸਦੇ ਹਨ ਕਿ ਪੰਜਾਬ ਵਿੱਚ 70 ਪ੍ਰਤੀਸ਼ਤ ਤੋਂ ਘੱਟ ਗਰਭਵਤੀ ਔਰਤਾਂ ਨੇ ਆਪਣਾ ਪਹਿਲਾ ਐਂਟੇ-ਨਟਲ ਚੈੱਕ-ਅੱਪ ਕਰਵਾਇਆ ਹੈ ਅਤੇ ਤਕਰੀਬਨ 60 ਪ੍ਰਤੀਸ਼ਤ ਤੋਂ ਘੱਟ ਨੇ ਸਿਫ਼ਾਰਸ਼ ਅਨੁਸਾਰ ਪੂਰੇ ਚਾਰ ਚੈੱਕ-ਅੱਪ ਕਰਵਾ ਲਏ ਹਨ, ਜਦੋਂ ਕਿ ਰਾਜ ਵਿੱਚ ਮਾਵਾਂ ਦੀ ਮੌਤ ਦਰ ਪ੍ਰਤੀ ਇੱਕ ਲੱਖ ਜੀਵਤ ਲਾਈਵ-ਬਰਥ ਪਿੱਛੇ 90 ਰਹੀ ਹੈ, ਜੋ ਕਿ ਰਾਸ਼ਟਰੀ ਔਸਤ ਤੋਂ ਵੱਧ ਹੈ। ਇਨ੍ਹਾਂ ਅੰਕੜਿਆਂ ਨੇ ਰਾਜ ਭਰ ਵਿੱਚ ਇੱਕ ਵਿਆਪਕ, ਪਹੁੰਚਯੋਗ ਗਰਭ ਅਵਸਥਾ ਦੇਖਭਾਲ ਮਾਡਲ ਦੀ ਤੁਰੰਤ ਲੋੜ ਨੂੰ ਉਜਾਗਰ ਕੀਤਾ।

ਪੰਜਾਬ ਵਿੱਚ ਹਰ ਸਾਲ ਲਗਭਗ 4.3 ਲੱਖ ਜਣੇਪੇ ਹੁੰਦੇ ਹਨ, ਜਿਸ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਦੀ ਰੱਖਿਆ ਲਈ ਜਲਦੀ ਪਤਾ ਲਗਾਉਣਾ, ਨਿਯਮਤ ਨਿਗਰਾਨੀ ਅਤੇ ਸਮੇਂ ਸਿਰ ਰੈਫਰਲ ਬਹੁਤ ਮਹੱਤਵਪੂਰਨ ਹੁੰਦਾ ਹੈ। ਪਿਛਲੇ ਤਿੰਨ ਸਾਲਾਂ ਵਿੱਚ, ਮਾਨ ਸਰਕਾਰ ਨੇ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਜੋ ਕਿ ਪੰਜਾਬ ਦੀ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਵਜੋਂ ਉੱਭਰੇ ਹਨ, ਜਿਸ ਵਿੱਚ 4.6 ਕਰੋੜ ਤੋਂ ਵੱਧ ਓਪੀਡੀ ਵਿਜ਼ਟ ਅਤੇ ਰੋਜ਼ਾਨਾ ਲਗਭਗ 70,000 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਬੁਨਿਆਦੀ ਢਾਂਚੇ ਦਾ ਲਾਭ ਉਠਾਉਂਦੇ ਹੋਏ, ਸਰਕਾਰ ਨੇ ਲਗਭਗ ਚਾਰ ਮਹੀਨੇ ਪਹਿਲਾਂ ਏ.ਏ.ਸੀਜ਼. ਰਾਹੀਂ ਇੱਕ ਵਿਸਤ੍ਰਿਤ, ਪ੍ਰੋਟੋਕੋਲ-ਸੰਚਾਲਿਤ ਪ੍ਰੈਗਨੈਂਸੀ ਦੇਖਭਾਲ ਮਾਡਲ ਸ਼ੁਰੂ ਕੀਤਾ ।

ਇਸ ਸੁਧਾਰ ਤਹਿਤ, ਸਾਰੇ ਜ਼ਰੂਰੀ ਐਂਟੇ-ਨੇਟਲ ਚੈੱਕ-ਅੱਪ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ  ਹਨ। ਇਨ੍ਹਾਂ ਵਿੱਚ ਐੱਚ.ਆਈ.ਵੀ. ਅਤੇ ਸਾਇਫਿਲਿਸ ਸਕ੍ਰੀਨਿੰਗ,  ਖੂਨ ਦੇ ਸਾਰੇ ਟੈਸਟ, ਸ਼ੂਗਰ, ਥਾਇਰਾਇਡ, ਹੈਪੇਟਾਈਟਸ, ਭਰੂਣ ਦੀ ਦਿਲ ਦੀ ਧੜਕਣ, ਕੋਲੈਸਟਰੋਲ ਅਤੇ ਹੀਮੋਗਲੋਬਿਨ ਮੁਲਾਂਕਣ ਵਰਗੇ ਰੁਟੀਨ ਅਤੇ ਅਹਿਮ ਟੈਸਟ ਸ਼ਾਮਲ ਹਨ। ਜੇਕਰ ਅਲਟਰਾਸਾਊਂਡ ਦੀ ਲੋੜ ਹੁੰਦੀ ਹੈ ਤਾਂ ਏ.ਏ.ਸੀ. ਡਾਕਟਰ ਵੱਲੋਂ ਰੈਫਰਲ ਸਲਿੱਪ ਜਾਰੀ ਕੀਤੀ ਜਾਂਦੀ ਹੈ , ਜਿਸ ਰਾਹੀਂ ਗਰਭਵਤੀ ਔਰਤਾਂ  ਮੁਫਤ ਅਲਟਰਾਸਾਊਂਡ ਸੇਵਾਵਾਂ ਪ੍ਰਾਪਤ ਕਰ ਸਕਦੀਆਂ ਹਨ।
Çਂੲੱਥੇ ਅਹਿਮ ਗੱਲ ਇਹ ਹੈ ਕਿ, ਲਗਭਗ 5,000 ਔਰਤਾਂ ਨੂੰ ਹਰ ਮਹੀਨੇ ਉੱਚ-ਜੋਖਮ ਵਾਲੀਆਂ ਪ੍ਰੈਗਨੈਂਸੀਜ਼ ਵਜੋਂ ਪਛਾਣਿਆ ਜਾ ਰਿਹਾ ਹੈ ਤਾਂ ਜੋ ਨਿਰੰਤਰ ਟਰੈਕਿੰਗ, ਕੇਂਦ੍ਰਿਤ ਸਹਾਇਤਾ ਅਤੇ ਮਾਹਰ ਦੇਖਭਾਲ ਲਈ ਉੱਚ ਡਾਕਟਰੀ ਸਹੂਲਤਾਂ ਲਈ ਸਮੇਂ ਸਿਰ ਰੈਫਰਲ ਕੀਤਾ ਜਾ ਸਕੇ।

ਇਸ ਸੁਧਾਰ ਰਾਹੀਂ ਮਰੀਜ਼ ਦੇ ਅਨੁਭਵ ਵਿੱਚ ਵੀ ਕਾਫ਼ੀ ਸੁਧਾਰ ਹੋਇਆ ਹੈ। ਔਰਤਾਂ ਹੁਣ , ਗਰਭ ਅਵਸਥਾ ਨਾਲ ਸਬੰਧਤ ਜ਼ਿਆਦਾਤਰ ਟੈਸਟ ਆਪਣੇ ਘਰਾਂ ਦੇ ਨੇੜੇ ਹੀ ਕਰਵਾ ਸਕਦੀਆਂ ਹਨ, ਜਿਸ ਨਾਲ ਵੱਡੇ ਹਸਪਤਾਲਾਂ ਵਿੱਚ ਜਾਣ ਅਤੇ ਲੰਮੀਆਂ ਕਤਾਰਾਂ ਦੀ ਖੱਜਲ-ਖੁਆਰੀ ਤੋਂ ਬਿਨਾਂ ਮਿੰਟਾਂ ਵਿੱਚ ਡਾਕਟਰੀ ਸਲਾਹ ਲੈ ਸਕਦੀਆਂ ਹਨ ਅਤੇ ਬਿਨਾਂ ਕਿਸੇ ਵਿੱਤੀ ਬੋਝ ਦੇ ਅਲਟਰਾਸਾਊਂਡ ਸੇਵਾਵਾਂ ਤੱਕ ਪਹੁੰਚ ਕਰ ਸਕਦੀਆਂ ਹਨ। ਜਨਮ ਤੋਂ ਪਹਿਲਾਂ ਦੀ ਪਹਿਲੀ ਜਾਂਚ ਤੋਂ ਲੈ ਕੇ ਜਨਮ ਤੋਂ ਬਾਅਦ ਦੇ ਫਾਲੋ-ਅੱਪ ਤੱਕ, ਇਹ ਪਹਿਲ ਤਕਨਾਲੋਜੀ, ਮਿਆਰੀ ਕਲੀਨਿਕਲ ਪ੍ਰੋਟੋਕੋਲ, ਰੈਫਰਲ ਪ੍ਰਣਾਲੀਆਂ ਅਤੇ ਕਮਿਊਨਿਟੀ-ਪੱਧਰੀ ਸਹਾਇਤਾ ਨੂੰ ਏਕੀਕ੍ਰਿਤ ਕਰਕੇ ਪੂਰੀ ਪ੍ਰੈਗਨੈਂਸੀ ਦੇਖਭਾਲ  ਨੂੰ ਮਜ਼ਬੂਤ ਬਣਾਉਂਦੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਪਤੀ ਬਾਰੇ ਕਿਹਾ ਕਿ ਇਹ ਪਹਿਲ, ਜੱਚਾ - ਬੱਚਾ  ਸਿਹਤ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਇੱਕ ਸਿਹਤ ਸੰਭਾਲ ਪ੍ਰਣਾਲੀ ਦਾ ਨਿਰਮਾਣ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਹਰ ਮਾਂ ਨੂੰ ਘਰ ਦੇ ਨੇੜੇ ਮਿਆਰੀ ਦੇਖਭਾਲ ਮਿਲੇ। ਸਾਲਾਨਾ 4.3 ਲੱਖ ਗਰਭ ਅਵਸਥਾਵਾਂ ਦੇ ਨਾਲ, ਆਮ ਆਦਮੀ ਕਲੀਨਿਕਾਂ ਵਿੱਚ ਪ੍ਰੈਗਨੈਂਸੀ ਦੇਖਭਾਲ ਸੇਵਾਵਾਂ ਦਾ ਵਿਸਥਾਰ ਇੱਕ ਪਰਿਵਰਤਨਸ਼ੀਲ ਕਦਮ ਹੈ ਅਤੇ ਭਾਰਤ ਵਿੱਚ ਪ੍ਰਾਇਮਰੀ ਸਿਹਤ ਸੰਭਾਲ ਲਈ ਇੱਕ ਨਵੇਂ ਮਾਪਦੰਡ ਵਜੋਂ ਸਥਾਪਤ ਹੋਇਆ ਹੈ,’’।

ਸਰਕਾਰ ਦਾ ਮੰਨਣਾ ਹੈ ਕਿ ਇਹ ਪਹਿਲਕਦਮੀ ਪਿਛਲੇ ਕੁਝ ਸਾਲਾਂ ਵਿੱਚ ਮਾਵਾਂ ਅਤੇ ਬੱਚੇ ਦੀ ਸਿਹਤ ਵਿੱਚ ਪੰਜਾਬ ਦੇ ਸਭ ਤੋਂ ਅਹਿਮ ਨਿਵੇਸ਼ਾਂ ਵਿੱਚੋਂ ਇੱਕ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਔਰਤ ਭੂਗੋਲਿਕ ਸਥਿਤੀ, ਆਮਦਨੀ  ਜਾਂ ਜਾਗਰੂਕਤਾ ਦੀ ਘਾਟ ਕਾਰਨ ਇਹ ਲਾਭ ਹਾਸਲ ਕਰਨ ਤੋਂ  ਵਾਝੀ ਨਾ ਰਹੇ। ਇਸ ਦੇ ਨਾਲ ਹੀ ਰਾਜ ਭਰ ਵਿੱਚ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਸਿਹਤ ਨਤੀਜਿਆਂ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ।

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ: ਟੀ ਬੈਨਿਥ
ਬਰਨਾਲਾ, 15 ਜੂਨ

ਪੰਜਾਬ ਸਰਕਾਰ ਵਲੋਂ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਬਣਾਏ ਗਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ।

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐੱਸ ਨੇ ਇੱਥੇ ਸਿਵਲ ਹਸਪਤਾਲ ਦਾ ਦੌਰਾ ਕਰਨ ਮੌਕੇ ਕੀਤਾ।

ਓਨ੍ਹਾਂ ਅੱਜ ਸਿਵਲ ਹਸਪਤਾਲ ਵਿਚ ਬਣੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦੇ ਜਨਰਲ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਵੀ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਓਨ੍ਹਾਂ ਸਿਵਲ ਸਰਜਨ ਅਤੇ ਹਸਪਤਾਲ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਸਮਾਂਬੱਧ ਅਤੇ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਾਈਆਂ ਜਾਣ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰੀਨ ਸਿਹਤ ਸੇਵਾਵਾਂ ਮੁਹਈਆ ਕਰਾਉਣ ਲਈ ਵਚਨਬੱਧ ਹੈ। ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਰਿਵਾਰ ਨਿਯੋਜਨ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।

ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਹਸਪਤਾਲ ਬਰਨਾਲਾ ਅਤੇ ਸੋਹਲ ਪੱਤੀ ਵਿਚ ਬਣੇ ਨਸ਼ਾ ਮੁਕਤੀ ਕੇਂਦਰ ਵਿਚ ਨਸ਼ਾ ਛੁਡਾਉਣ ਲਈ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਓਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਓਨ੍ਹਾਂ ਦੇ ਆਸ - ਪਾਸ ਕੋਈ ਨਸ਼ਾ ਪੀੜਤ ਹੈ ਤਾਂ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿਚ ਦਾਖ਼ਲ ਕਰਾਇਆ ਜਾਵੇ ਤਾਂ ਜੋ ਅਜਿਹੇ ਮਰੀਜ਼ਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਨਸ਼ਿਆਂ ਦੇ ਖਾਤਮੇ ਵੱਲ ਕਦਮ ਵਧਾਇਆ ਜਾ ਸਕੇ।

ਇਸ ਮੌਕੇ ਸਿਵਲ ਸਰਜਨ ਡਾ. ਬਲਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਬਿੰਦਰ ਕੌਰ, ਕੁਲਵੰਤ ਸਿੰਘ ਡੀ ਪੀ ਐਮ ਅਤੇ ਆਮ ਆਦਮੀ ਕਲੀਨਿਕਾਂ ਦਾ ਸਟਾਫ਼ ਮੌਜੂਦ ਸੀ।

ਆਮ ਆਦਮੀ ਕਲੀਨਿਕਾਂ ਨੂੰ ਵੱਡੀ ਸਫ਼ਲਤਾ,ਹਰ ਤੀਜਾ ਪੰਜਾਬੀ ਲੈ ਰਿਹੈ ਲਾਭ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

ਆਮ ਆਦਮੀ ਕਲੀਨਿਕਾਂ ਨੂੰ ਵੱਡੀ ਸਫ਼ਲਤਾ, ਹਰ ਤੀਜਾ ਪੰਜਾਬੀ ਲੈ ਰਿਹੈ ਲਾਭ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਕੇਂਦਰ 'ਤੇ ਪੰਜਾਬ ਨਾਲ 'ਭੇਦਭਾਵ' ਦਾ ਦੋਸ਼ ਲਾਉਂਦਿਆਂ ਬਜਟ ‘ਚ ਸੂਬੇ ਦੀ ਅਣਦੇਖੀ ਲਈ ਕੀਤੀ ਆਲੋਚਨਾ

ਪੰਜਾਬ ਵੱਲ ਵਿਸ਼ੇਸ਼ ਧਿਆਨ ਦੇਵੇ ਕੇਂਦਰ; ਸੂਬੇ ਨੂੰ ਲਈ ਵਿਸ਼ੇਸ਼ ਪੈਕੇਜ ਦੀ ਲੋੜ: ਭਗਵੰਤ ਸਿੰਘ ਮਾਨ

Chandigarh,28 July,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ ਤਾਂ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਤੋਂ ਵਾਂਝਾ ਰੱਖਿਆ ਜਾ ਸਕੇ।ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਪਰ ਕੇਂਦਰ ਸਰਕਾਰ ਪੰਜਾਬੀਆਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਿਰਵਾ ਰੱਖਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਤਾਰਪੀਡੋ ਕਰਨ ਲਈ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੀ ਗਰਾਂਟ ਜਾਰੀ ਨਹੀਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਕਦਮ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸੇ ਨਾ ਕਿਸੇ ਬਹਾਨੇ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 1.75 ਕਰੋੜ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਇੱਥੋਂ ਦਵਾਈ ਲੈ ਕੇ ਹੀ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਹੋਈ ਹੈ, ਉਦੋਂ ਤੋਂ ਹੀ ਲੋਕ ਵੱਡੀ ਗਿਣਤੀ ਵਿੱਚ ਇਥੋਂ ਦਵਾਈ ਲੈਣ ਆ ਰਹੇ ਹਨ, ਜਿਸ ਤੋਂ ਪਤਾ ਚਲਦਾ ਹੈ ਕਿ ਸੂਬੇ ਦਾ ਹਰ ਤੀਜਾ ਵਿਅਕਤੀ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਨੂੰ 58 ਐਂਬੂਲੈਂਸਾਂ ਸਮਰਪਿਤ ਕੀਤੀਆਂ ਗਈਆਂ ਹਨ, ਜੋ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ‘ਚ ਹਮੇਸ਼ਾ ਮੌਜੂਦ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਨੂੰ ਸ਼ਾਮਲ ਕਰਨ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਰਹਿਣਗੀਆਂ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਲਈ  ਲੋੜਵੰਦ ਮਰੀਜ਼ਾਂ ਤੱਕ ਪਹੁੰਚਣ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਅਫਸੋਸ ਅਤੇ ਹੈਰਾਨੀ ਜ਼ਾਹਰ ਕੀਤੀ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਲੈ ਕੇ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪਾਏ ਗਏ ਯੋਗਦਾਨ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨਾਲ ਕੀਤਾ ਜਾ ਰਿਹਾ ਇਹ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਸਰਕਾਰ ਦੀ ਸੂਬੇ ਪ੍ਰਤੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਵਾਸੀ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ।ਮੁੱਖ ਮੰਤਰੀ ਨੇ ਪੰਜਾਬੀਆਂ ਵੱਲੋਂ ਹਰ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬੇ ਵਾਸਤੇ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਪੰਜਾਬ ਹਰ ਖੇਤਰ ਵਿੱਚ ਸ਼ਾਨਦਾਰ ਤਰੱਕੀ ਕਰੇ ਜਿਸ ਸਦਕਾ ਸੂਬੇ ਦੀ ਪ੍ਰਗਤੀ ਅਤੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਮੌਜੂਦਾ ਸਮੇਂ ਵਿਚ ਦੂਜੇ ਸੂਬਿਆਂ ਨੂੰ ਦਿੱਤੀ ਗਈ ਵਿਸ਼ੇਸ਼ ਟੈਕਸ ਛੋਟ ਸੂਬੇ ਦੇ ਉਦਯੋਗਿਕ ਵਿਕਾਸ ਵਿਚ ਵੱਡੀ ਰੁਕਾਵਟ ਬਣ ਰਹੀ ਹੈ ਕਿਉਂਕਿ ਇਸ ਕਾਰਨ ਉਦਯੋਗਿਕ ਇਕਾਈਆਂ ਦੂਜੇ ਸੂਬਿਆਂ ਵੱਲ ਹਿਜਰਤ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਸੂਬੇ ਦੇ ਨਵੇਂ ਰਾਜਪਾਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਸਰਕਾਰ ਅਤੇ ਰਾਜਪਾਲ ਦੇ ਅਹੁਦੇ, ਦੋਵਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਛੱਡ ਰਹੇ ਰਾਜਪਾਲ ਨੇ ਪੰਜਾਬ ਸਰਕਾਰ ਦੇ ਸੁਚਾਰੂ ਕੰਮਕਾਜ ਵਿੱਚ ਬੇਲੋੜੀ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਰਾਜਪਾਲ ਨੇ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ ਅਤੇ ਬਾਅਦ ਵਿੱਚ ਮਨਜ਼ੂਰੀ ਦੇਣ ਲਈ ਸੈਸ਼ਨ ਨੂੰ ਗੈਰ-ਵਾਜਬ ਕਰਾਰ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿੱਚ ਅਜਿਹਾ ਹੋਣਾ ਗੈਰ-ਵਾਜਬ ਹੈ ਪਰ ਬਦਕਿਸਮਤੀ ਨਾਲ ਸੂਬੇ ਵਿੱਚ ਇਹ ਸਭ ਕੁਝ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਅਤੇ ਜਮਹੂਰੀਅਤ, ਦੋਵੇਂ ਖਤਰੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਗੈਰ-ਭਾਜਪਾ ਸ਼ਾਸਤ ਸੂਬਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਕੇ ਇਨ੍ਹਾਂ ਨੂੰ ਭੰਗ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਕੇਂਦਰੀ ਏਜੰਸੀਆਂ ਨੂੰ ਉਨ੍ਹਾਂ ਦੀ ਆਵਾਜ਼ ਬੰਦ ਕਰਨ ਲਈ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਦੀਆਂ ਮੀਟਿੰਗਾਂ ਅਰਥਹੀਣ ਹਨ ਕਿਉਂਕਿ ਇਨ੍ਹਾਂ ਵਿੱਚ ਸੂਬਿਆਂ ਨੂੰ ਆਪਣੇ ਮੁੱਦਿਆਂ ਨੂੰ ਦਰਸਾਉਣ ਲਈ ਉਚਿਤ ਸਮਾਂ ਵੀ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਇਸੇ ਕਾਰਨ ਉਨ੍ਹਾਂ ਨੇ ਇਸ ਵਾਰ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਵਾਰ ਵੀ ਨੀਤੀ ਆਯੋਗ ਦੀ ਮੀਟਿੰਗ ਤੋਂ ਕੁਝ ਵੀ ਸਾਰਥਕ ਨਹੀਂ ਨਿਕਲਿਆ ਸੀ, ਇਸ ਲਈ ਇਸ ਦਾ ਬਾਈਕਾਟ ਕਰਕੇ ਸੂਬੇ ਵਿੱਚ ਕੋਈ ਉਸਾਰੂ ਕੰਮ ਕਰਨਾ ਹੀ ਬਿਹਤਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਖੇਤਰ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਪੁਰਾਣੀਆਂ ਇਮਾਰਤਾਂ ਵਿੱਚ ਚੱਲ ਰਹੇ ਹਸਪਤਾਲਾਂ ਦਾ ਜਲਦ ਹੀ ਆਧੁਨਿਕੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤ ਖੇਤਰ ਨੂੰ ਅਪਗ੍ਰੇਡ ਕਰਨ ਲਈ ਬਹੁਤ ਸਾਰੇ ਸਰੋਤਾਂ ਅਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਸ਼ਿਆਰਪੁਰ, ਸੰਗਰੂਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ ਅਤੇ ਇਸ ਸਬੰਧੀ ਕੰਮ ਮੁਕੰਮਲ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਵਾਪਸ ਆਪਣੇ ਦੇਸ਼ ਪਰਤ ਰਹੇ ਹਨ ਅਤੇ ਸੂਬੇ ਵਿੱਚ ਆਪਣੇ ਦੇਸ਼ ਪਰਤਣ ਦਾ ਰੁਝਾਨ ਵਧਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਿਰਫ਼ ਦੋ ਸਾਲਾਂ ਵਿੱਚ 43,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਪੰਜਾਬ ਦੇ ਇਤਿਹਾਸ ਵਿੱਚ ਇੱਕ ਵੱਡਾ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਇਨ੍ਹਾਂ ਨੌਜਵਾਨਾਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਸ਼ਾਮਲ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬੇ ਵਿੱਚ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਿਛਲੀਆਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ‘ਤੇ ਵੇਚ ਦਿੰਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਤੋਂ ਨਿਕਲਣ ਵਾਲੇ ਕੋਲੇ ਨਾਲ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਦਿੱਤੀ ਜਾ ਸਕੇਗੀ।

ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ Aam Aadmi Clinics ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Sangrur,28 June,2024,(Azad Soch News):-  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ,ਇਹ ਪ੍ਰਗਟਾਵਾ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ (MLA Narinder Kaur Bharaj) ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ (Aam Aadmi Clinics) ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਮਪੈਨਲਮੇਂਟ (Impalement) ਤਹਿਤ ਵਾਕ ਇੰਨ ਇੰਟਰਵਿਊ (Walk In Interview) ਦੇ ਅਧਾਰ ਉੱਤੇ ਚੁਣੇ ਗਏ 12 ਨਵੇਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਕੀਤਾ,ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਇਨ੍ਹਾਂ ਤਾਇਨਾਤੀਆਂ ਨਾਲ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐੱਮ.ਬੀ.ਬੀ.ਐਸ ਯੋਗਤਾ (MBBS Qualification) ਵਾਲੇ ਇਹ ਮੈਡੀਕਲ ਅਫ਼ਸਰ (Medical Officer) ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦਾਂ ਦੀ ਭਲਾਈ ਲਈ ਵਧੇਰੇ ਤਨਦੇਹੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹਿਣਗੇ,ਵਿਧਾਇਕ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ,ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ (Punjab Govt) ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਗਠਿਤ ਚੋਣ ਕਮੇਟੀ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਨਿਰੋਲ ਯੋਗਤਾ ਦੇ ਆਧਾਰ ’ਤੇ ਇਨ੍ਹਾਂ ਮੈਡੀਕਲ ਅਫ਼ਸਰਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਹੁਣ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਵਿੱਚ ਪਹਿਲਾਂ ਨਾਲੋਂ ਵੀ ਜਿਆਦਾ ਸੁਧਾਰ ਲਿਆਉਣ ਲਈ ਸਰਗਰਮ ਸੇਵਾਵਾਂ ਨਿਭਾਉਣਗੇ,ਉਨ੍ਹਾਂ ਕਿਹਾ ਕਿ ਆਮ ਆਦਮੀ ਕਲਿਨਿਕਾਂ ਵਿੱਚ ਮੈਡੀਕਲ ਅਫ਼ਸਰਾਂ ਦੀ ਘਾਟ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਸਥਾਈ ਤੌਰ ’ਤੇ ਦੂਰ ਕਰ ਦਿੱਤਾ ਗਿਆ ਹੈ ਜਿਸ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੱਡਾ ਨਿਖਾਰ ਆਵੇਗਾ।