Mann - Azad Soch

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ
*ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ*

*ਚੰਡੀਗੜ੍ਹ, 11 ਅਪ੍ਰੈਲ 2026* ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 'ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ।

‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ।

"ਪੰਜਾਬ ਸਰਕਾਰ ਨੇ ਨਾਮਜ਼ਦ ਪੁਲਿਸ ਕਰਮਚਾਰੀਆਂ ਲਈ ਉਕਤ ਮਨਜ਼ੂਰ ਸ਼ਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੂਚਨਾ ਦੇਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਚਾਣ ਪੁਲਿਸ, ਜਨਤਾ ਜਾਂ ਸਰਕਾਰ, ਕਿਸੇ ਵੀ ਪੱਧਰ ’ਤੇ ਜਾਹਿਰ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੱਸਿਆ, "ਸਰਕਾਰ ਦਾ ਟੀਚਾ ਸੂਬੇ ਵਿੱਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।"

‘ਐਂਟੀ-ਗੈਂਗਸਟਰ ਹੈਲਪਲਾਈਨ’ 9394693946 ’ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਜੋ ਵਿਅਕਤੀ ਅਜਿਹੀ ਭਰੋਸੇਯੋਗ ਜਾਣਕਾਰੀ ਦੇਵੇਗਾ ਜਿਸ ਨਾਲ ਲੋੜੀਂਦੇ, ਘੋਸ਼ਿਤ ਜਾਂ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਹੋ ਸਕੇਗੀ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਪੁਲਿਸ ਵਿਅਕਤੀ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਵੀ ਕਾਰਵਾਈ ਕਰੇਗੀ। ਇਹ ਪ੍ਰੋਜੈਕਟ ਅਪਰਾਧੀਆਂ ਨੂੰ ਰੋਕਣ ਲਈ ਪੁਲਿਸ ਦੇ ਨੈੱਟਵਰਕ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ ‘ਆਪਰੇਸ਼ਨ ਪ੍ਰਹਾਰ’ ਅਧੀਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ। ਇਹ ਇੱਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ ਜਿਸ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਰਾਜ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ, "ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਚਿਤ ਢੰਗ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਿਲੀ ਜਾਣਕਾਰੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੋਵੇਗਾ।" ਇਨਾਮ ਦੀ ਰਕਮ ਹਰ ਕੇਸ ਵਿੱਚ ਅਪਰਾਧ ਦੀ ਗੰਭੀਰਤਾ, ਖਤਰੇ ਅਤੇ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਇਹ ਨੀਤੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ।

ਇਸ ਦੌਰਾਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ 'ਤੇ 56,487 ਛਾਪੇ ਮਾਰੇ ਹਨ।

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਸ਼ੇਸ਼ ਨੰਬਰ ਰਾਹੀਂ ਇਨ੍ਹਾਂ ਥਾਵਾਂ ਬਾਰੇ ਕੁਝ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ 19,894 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 9353 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 15284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ। ਇਸ ਤੋਂ ਇਲਾਵਾ 851 ਐਲਾਨੇ ਗਏ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਸੂਬਾ ਵਾਸੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ 'ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
*ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ*

*ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਧੂਰੀ, 17 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਹੂਲਤਾਂ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਵੀ ਮਿਲਣਗੀਆਂ, ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ।"

ਉਨ੍ਹਾਂ ਅੱਗੇ ਕਿਹਾ, “21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਕੰਪਲੈਕਸ ਵਿੱਚ ਲਗਭਗ 73,000 ਵਰਗ ਫੁੱਟ ਵਿੱਚ ਫੈਲੀ ਅਤਿ-ਆਧੁਨਿਕ ਇਮਾਰਤ ਹੈ ਜੋ ਇਸ ਖੇਤਰ ਲਈ ਵਰਦਾਨ ਸਾਬਤ ਹੋਵੇਗੀ। ਇਹ ਓ.ਪੀ.ਡੀ., ਇਨਡੋਰ ਇਲਾਜ, ਐਮਰਜੈਂਸੀ ਸੇਵਾਵਾਂ, ਜਾਂਚ ਸਹੂਲਤਾਂ ਅਤੇ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰਕੇ ਸੈਕੰਡਰੀ-ਪੱਧਰ ਦੀ ਸਿਹਤ ਸੰਭਾਲ ਵਿਵਸਥਾ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰੇਗਾ।”

ਸਿਹਤ ਸੇਵਾਵਾਂ ਲਈ ਦੂਹਰੀ-ਸਹੂਲਤ ਵਾਲੇ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਵਿਆਪਕ ਪੱਧਰ ’ਤੇ ਸੈਕੰਡਰੀ-ਪੱਧਰੀ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਕਸਤ ਕੀਤਾ ਗਿਆ ਹੈ, ਜਦੋਂ ਕਿ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਬਲਾਕ ਮਾਵਾਂ, ਨਵਜੰਮੇ ਬੱਚੇ ਅਤੇ ਬਾਲ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰੇਗਾ, ਜਿਸ ਨਾਲ ਖੇਤਰ ਵਿੱਚ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”

ਹਸਪਤਾਲ ਦੇ ਪਿਛੋਕੜ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹਸਪਤਾਲ ਸਾਲ 1978 ਵਿੱਚ 30 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ 50 ਬਿਸਤਰਿਆਂ ਤੱਕ ਅਪਗ੍ਰੇਡ ਕੀਤਾ ਗਿਆ, ਹੁਣ ਇਹ ਹਸਪਤਾਲ ਆਧੁਨਿਕ ਸਹੂਲਤਾਂ ਨਾਲ ਲੈਸ 80 ਬਿਸਤਰਿਆਂ ਸਮਰੱਥਾ ਵਾਲਾ ਬਣ ਗਿਆ ਹੈ ਜੋ ਕਿ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ।”

ਬੁਨਿਆਦੀ ਢਾਂਚੇ ਦੇ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ, “ਇਸ ਹਸਪਤਾਲ ਵਿੱਚ 13 ਓ.ਪੀ.ਡੀ. ਕਮਰੇ, ਐਮਰਜੈਂਸੀ ਬਲਾਕ, ਦੋ ਰਜਿਸਟ੍ਰੇਸ਼ਨ ਕਾਊਂਟਰ ਅਤੇ ਵੱਡੀਆਂ ਤੇ ਛੋਟੀਆਂ ਸਰਜਰੀਆਂ ਲਈ 7 ਆਪ੍ਰੇਸ਼ਨ ਥੀਏਟਰ ਸ਼ਾਮਲ ਹਨ। ਇਸ ਵਿੱਚ ਸਮੇਂ ਸਿਰ ਅਤੇ ਸਹੀ ਡਾਕਟਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਲੈਬਾਰਟਰੀਆਂ ਦੇ ਨਾਲ-ਨਾਲ ਈ.ਸੀ.ਜੀ., ਅਲਟਰਾਸਾਊਂਡ ਅਤੇ ਐਕਸ-ਰੇ ਰੂਮ ਵਰਗੀਆਂ ਆਧੁਨਿਕ ਜਾਂਚ ਸਹੂਲਤਾਂ ਹਨ।”

ਉਨ੍ਹਾਂ ਅੱਗੇ ਕਿਹਾ, “ਹਸਪਤਾਲ ਵਿੱਚ 12 ਨਿੱਜੀ ਕਮਰੇ, ਛੇ ਜਨਰਲ ਵਾਰਡ, ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਡਰੱਗ ਸਟੋਰ, ਇੱਕ ਐਸਐਮਓ ਦਫ਼ਤਰ, 11 ਨਰਸ ਸਟੇਸ਼ਨ ਅਤੇ ਦੋ ਲਿਫਟਾਂ ਉਪਲੱਬਧ ਹਨ। ਇਹ ਸਾਰੀਆਂ ਸਹੂਲਤਾਂ ਮਰੀਜ਼ਾਂ ਦੀ ਦੇਖਭਾਲ ਅਤੇ ਕਾਰਜਸ਼ੀਲ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਹਨ। ਅੱਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਡਾਕਟਰਾਂ ਨੂੰ ਐਮਰਜੈਂਸੀ ਕੇਸਾਂ, ਦੁਰਘਟਨਾ ਪੀੜਤਾਂ ਅਤੇ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਨੂੰ ਵਧੇਰੇ ਕੁਸ਼ਲਤਾ ਨਾਲ ਸੰਭਾਲਣ ਦੇ ਯੋਗ ਬਣਾਏਗਾ।”

ਸੇਵਾਵਾਂ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਹਸਪਤਾਲ ਸਰਜੀਕਲ ਅਤੇ ਗੋਡੇ ਬਦਲਣ ਦੀਆਂ ਸੇਵਾਵਾਂ ਸਮੇਤ ਹੋਰ ਬਿਹਤਰ ਡਾਕਟਰੀ ਸੇਵਾਵਾਂ ਵੀ ਦੇਵੇਗਾ। ਮਾਹਿਰ ਡਾਕਟਰ, ਖਾਸ ਕਰਕੇ ਕੰਨ, ਨੱਕ ਅਤੇ ਗਲੇ ਦੇ ਖੇਤਰ ਵਿੱਚ ਚੰਗੀ ਦੇਖਭਾਲ ਪ੍ਰਦਾਨ ਕਰਨ ਲਈ ਉਪਲਬਧ ਹੋਣਗੇ।”

ਜੱਚਾ-ਬੱਚਾ ਸਿਹਤ ਸੰਭਾਲ 'ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਮਰਪਿਤ ਜੱਚਾ-ਬੱਚਾ ਹਸਪਤਾਲ ਹੁਨਰਮੰਦ ਗਾਇਨੀਕੋਲੋਜਿਸਟਾਂ ਦੀ ਨਿਗਰਾਨੀ ਹੇਠ ਆਮ ਅਤੇ ਸਿਜੇਰੀਅਨ ਡਿਲੀਵਰੀ ਸੇਵਾਵਾਂ ਪ੍ਰਦਾਨ ਕਰੇਗਾ, ਜਿਸ ਨਾਲ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।"

ਉਨ੍ਹਾਂ ਅੱਗੇ ਕਿਹਾ, "ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਇਲਾਜ ਅਤੇ ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਪਰਿਵਾਰ ਵਿੱਤੀ ਤੰਗੀਆਂ ਕਾਰਨ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ। ਹਸਪਤਾਲ ਅਧੀਨ ਕਾਰਜਸ਼ੀਲ ਈ.ਐਸ.ਆਈ. ਡਿਸਪੈਂਸਰੀ ਰਾਹੀਂ ਵਰਕਰ ਸਿਹਤ ਸੰਭਾਲ ਸੇਵਾਵਾਂ ਤੋਂ ਵੀ ਲਾਭ ਪ੍ਰਾਪਤ ਕਰਦੇ ਰਹਿਣਗੇ।"

ਵਿਆਪਕ ਸਿਹਤ ਸੰਭਾਲ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਵੱਲੋਂ ਹਸਪਤਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਿਰ ਅਤੇ 900 ਤੋਂ ਵੱਧ ਜਨਰਲ ਡਾਕਟਰ ਦੇ ਨਾਲ-ਨਾਲ ਆਮ ਆਦਮੀ ਕਲੀਨਿਕਾਂ ਵਿੱਚ 800 ਤੋਂ ਵੱਧ ਡਾਕਟਰ ਸ਼ਾਮਲ ਹਨ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਰ ਡਾਕਟਰੀ ਦੀ ਉਪਲਬਧਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।"

ਉਨ੍ਹਾਂ ਅੱਗੇ ਕਿਹਾ, "ਅਸੀਂ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਦਾ ਵਿਸਤਾਰ ਕੀਤਾ ਹੈ, ਜ਼ਰੂਰੀ ਸਿਹਤ ਸੰਭਾਲ ਸੇਵਾਵਾਂ ਨੂੰ ਆਮ ਜਨਤਾ ਦੀ ਪਹੁੰਚ ਦੇ ਨੇੜੇ ਲਿਆਂਦਾ ਹੈ। 300 ਕਰੋੜ ਰੁਪਏ ਤੋਂ ਵੱਧ ਦੀ ਖਰੀਦ ਰਾਹੀਂ ਮੁਫ਼ਤ ਦਵਾਈਆਂ ਅਤੇ ਆਧੁਨਿਕ ਡਾਕਟਰੀ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।"

ਵਿੱਤੀ ਸੁਰੱਖਿਆ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ, ਅਸੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਦੇ ਰਹੇ ਹਾਂ ਤਾਂ ਜੋ ਵਿੱਤੀ ਬੋਝ ਤੋਂ ਬਿਨਾਂ ਮਿਆਰੀ ਇਲਾਜ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।"

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਪ੍ਰੋਜੈਕਟ ਨਾਲ ਧੂਰੀ ਦੇ 58,000 ਤੋਂ ਵੱਧ ਵਸਨੀਕਾਂ ਦੇ ਨਾਲ-ਨਾਲ ਨੇੜਲੇ ਖੇਤਰਾਂ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਇਸ ਖੇਤਰ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਅਹਿਮ ਸੁਧਾਰ ਹੋਵੇਗਾ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਪੰਜਾਬ ਦੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੰਭਾਲ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ।"

ਪੰਜਾਬ ਵਿੱਚ ਨਿਵੇਸ਼ ਕਰੋ,ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਸਮਾਪਤੀ ਮੌਕੇ ਉੱਦਮੀਆਂ ਨੂੰ ਕੀਤਾ ਸੰਬੋਧਨ

ਪੰਜਾਬ ਦੀ ਤਰੱਕੀ ਸਾਡਾ ਸੰਕਲਪ, ਅਸੀਂ ਉਦਯੋਗ ਲਈ ਸਾਜ਼ਗਾਰ ਮਾਹੌਲ ਅਤੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਹੋਏ 30 ਸੈਸ਼ਨ ਪੰਜਾਬ ਲਈ ਵਧੇਰੇ ਲਾਹੇਵੰਦ ਸਿੱਧ ਹੋਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਨੂੰ ਕਰਜ਼ਾ, ਸ਼ਿਕਾਇਤਾਂ ਅਤੇ ਮੁੱਦੇ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ, ਪਰ ਅਸੀਂ ਕਮੀਆਂ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ 'ਤੇ ਵਾਪਸ ਲਿਆਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਹਰ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਲਈ 6 ਮਹੀਨਿਆਂ ਬਾਅਦ ਨਿਵੇਸ਼ਕਾਂ ਨੂੰ ਮੁੜ ਮਿਲਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ :-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ  ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ।

ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਇੱਥੇ ਆਈਆਂ ਮਾਣਯੋਗ ਸ਼ਖ਼ਸੀਅਤਾਂ ਦੇ ਸਮਰਪਣ ਨੂੰ ਬਿਆਨ ਕਰਨ ਮੇਰੇ ਕੋਲ ਸ਼ਬਦ ਵੀ ਘੱਟ ਰਹਿਣ ਜਾਣਗੇ। ਦੁਨੀਆ ਭਰ ਦੇ ਮੋਹਰੀ ਉਦਯੋਗਿਕ ਆਗੂ ਇਸ ਇਤਿਹਾਸਕ ਅਤੇ ਪ੍ਰਗਤੀਸ਼ੀਲ ਸੰਮੇਲਨ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸੂਝਵਾਨ ਅਤੇ ਦੂਰਅੰਦੇਸ਼ੀ ਵਾਲਾ ਆਗੂ ਉਹੀ ਹੁੰਦਾ ਹੈ ਜੋ ਹਰ ਤਰ੍ਹਾਂ ਦੇ ਮਾਹੌਲ ਅਤੇ ਚੁਣੌਤੀਆਂ ਲਈ ਆਪਣੀ ਟੀਮ ਨੂੰ ਤਿਆਰ ਰੱਖੇ ਅਤੇ ਸੂਬਾ ਸਰਕਾਰ ਇਸੇ ਤਰਜ਼ 'ਤੇ ਕੰਮ ਕਰਦੀ ਹੈ।

ਸੂਬੇ ਦੇ ਲੋਕਾਂ ਦੇ ਜਨੂੰਨ ਅਤੇ ਜਜ਼ਬੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਸੂਝਵਾਨ ਆਗੂ ਵਜੋਂ ਵਿਚਰਦੇ ਹਨ ਅਤੇ ਅਸੀਂ ਦੇਸ਼ ਅਤੇ ਇਸ ਦੇ ਲੋਕਾਂ ਲਈ ਕੁਝ ਵੀ ਕਰ ਸਕਦੇ ਹਾਂ ਕਿਉਂਕਿ ਦੇਸ਼ ਸਾਡੇ ਲਈ ਸਭ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨਵਾਂ ਉੱਭਰਦਾ ਖੇਤਰ ਹੈ ਪਰ ਮਨੁੱਖੀ ਦਿਮਾਗ ਇਸ ਤੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੈ, ਜੋ ਕਿ ਮਨੁੱਖੀ ਸਰੋਤ ਦੇ ਵਿਕਾਸ ਲਈ ਚੰਗਾ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਨੀਤੀ ਨਿਰਮਾਣ ਦੇ ਫੈਸਲਿਆਂ ਵਿੱਚ ਕਾਰੋਬਾਰੀ ਤੇਜ਼ੀ ਨਾਲ ਧਿਰ ਬਣ ਕੇ ਉੱਭਰ ਰਹੇ ਹਨ।

ਸੰਮੇਲਨ ਦੌਰਾਨ ਹੋਏ ਵਿਚਾਰ-ਵਟਾਂਦਰੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਤਿੰਨ ਦਿਨਾਂ ਦੌਰਾਨ ਲਗਭਗ 30 ਲੜੀਵਾਰ ਸੈਸ਼ਨ ਕਰਵਾਏ ਗਏ, ਜੋ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ । ਉਨ੍ਹਾਂ ਕਿਹਾ ਕਿ ਸੂਬੇ ਨੂੰ ਤੇਜ਼ ਵਿਕਾਸ ਦੀ ਲੀਹ 'ਤੇ ਪਾਉਣ ਤੋਂ ਇਲਾਵਾ ਇਹ ਸੰਮੇਲਨ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸੰਮੇਲਨ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਰਵਾਸ ਨੂੰ ਰੋਕਣ ਅਤੇ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਬੇਹੱਦ ਜ਼ਰੂਰੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਹਰੇਕ ਲਈ ਵੋਟ ਦਾ ਅਧਿਕਾਰ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਡੇ ਸਾਰਿਆਂ ਕੋਲ ਇਹ ਅਧਿਕਾਰ ਹੈ। ਹਰ ਕਿਸੇ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਕਿਹਾ ਕਿ ਸਾਰਿਆਂ ਦੀ ਭਲਾਈ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਹਰੇਕ ਵਿਅਕਤੀ ਦੇ ਜਮਹੂਰੀ ਅਧਿਕਾਰ ਦਾ ਸਨਮਾਨ ਕੀਤਾ ਜਾਵੇ।

ਰਾਜਨੀਤੀ ਵਿੱਚ 'ਆਪ' ਦੇ ਪ੍ਰਭਾਵ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਜਿਸ ਨੇ ਆਮ ਆਦਮੀ ਨੂੰ ਸਿਆਸਤ ਦੇ ਕੇਂਦਰ ਵਿੱਚ ਲਿਆਂਦਾ ਹੈ,  ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਾਕੀ ਰਾਜਨੀਤਿਕ ਪਾਰਟੀਆਂ ਦੇ ਮੈਨੀਫੈਸਟੋ ਬਦਲ ਗਏ ਹਨ। ਪਹਿਲਾਂ ਆਮ ਆਦਮੀ ਦੀ ਭਲਾਈ ਦਾ ਏਜੰਡਾ ਕਿਤੇ ਵੀ ਨਹੀਂ ਦਿਖਾਈ ਦਿੰਦਾ ਸੀ ਅਤੇ ਨਫ਼ਰਤ ਤੇ ਵੰਡ-ਪਾਊ ਦੀ ਰਾਜਨੀਤੀ ਦਾ ਬੋਲਬਾਲਾ ਸੀ। ਜੇਕਰ ਰਾਜਨੀਤਿਕ ਪਾਰਟੀਆਂ ਨੂੰ ਜਾਤ, ਧਰਮ ਜਾਂ ਹੋਰ ਵੰਡਪਾਊ ਨੀਤੀਆਂ ਦੇ ਨਾਮ 'ਤੇ ਵੋਟਾਂ ਮਿਲੀ ਜਾਣ ਤਾਂ ਫਿਰ ਕੋਈ ਸਕੂਲ, ਸਿੱਖਿਆ, ਸਿਹਤ ਜਾਂ ਕਿਸੇ ਹੋਰ ਚੀਜ਼ ਦੇ ਨਾਮ 'ਤੇ ਵੋਟ ਕਿਉਂ ਦੇਵੇਗਾ?"

ਕਿਸੇ ਵੀ ਦੇਸ਼ ਵਿੱਚ ਇਕ ਜਿਹੇ ਮੌਕਿਆਂ ਵਾਲਾ ਮੁਕਾਬਲਾ ਜ਼ਰੂਰੀ ਹੈ ਅਤੇ ਏਕਾਧਿਕਾਰ ਦੀਆਂ ਸੰਭਾਨਾਵਾਂ ਨੂੰ ਹਰ ਪੱਖੋਂ ਨਕਾਰ ਦੇਣਾ ਚਾਹੀਦਾ ਹੈ ਕਿਉਂਕਿ ਏਕਾਧਿਕਾਰ ਕਿਸੇ ਵੀ ਸਮਾਜ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਅਜਿਹੀਆਂ ਉਦਾਹਰਣਾਂ ਨਾਲ ਭਰੀ ਹੋਈ ਹੈ ਜਿੱਥੇ ਨਿਮਰ ਪਿਛੋਕੜ ਵਾਲੇ ਲੋਕਾਂ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਦੁਨੀਆ ਨੂੰ ਜਿੱਤਿਆ ਹੈ। ਵਿਦਿਆਰਥੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨ ਲਈ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈਅਤੇ ਪੰਜਾਬ ਸਰਕਾਰ ਇਸ ਨੇਕ ਕੰਮ ਵਿੱਚ ਉਨ੍ਹਾਂ ਦੀ ਮਦਦ ਕਰੇਗੀ।

ਇਕ ਗੁਲਦਸਤੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਹ ਇਸੇ ਵਿਭਿੰਨਤਾ ਕਾਰਨ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਇਸੇ ਤਰ੍ਹਾਂ ਦੇਸ਼ ਦਾ ਅੰਨ ਭੰਡਾਰ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਵੀ ਮਾਣ ਹਾਸਲ ਹੈ। ਇੱਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ, ਸਿਰੜੀ ਸੁਭਾਅ ਅਤੇ ਉੱਦਮ ਦੀ ਭਾਵਨਾ ਲਈ ਜਾਣੇ ਜਾਂਦੇ ਹਨ। ਇਹ ਪਵਿੱਤਰ ਧਰਤੀ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਦੀ ਚਰਨ-ਛੋਹ ਪ੍ਰਾਪਤ ਅਤੇ ਸਾਡੇ ਮਹਾਨ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਅੱਤਿਆਚਾਰ ਤੇ ਧੱਕੇਸ਼ਾਹੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ।

ਸੂਬੇ ਅਤੇ ਇਸ ਦੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਚੇਤੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਸੂਬੇ ਨੂੰ ਦੁਨੀਆ ਭਰ ਵਿੱਚ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਜਾਣਿਆ ਜਾਂਦਾ ਹੈ। ਪੰਜਾਬੀਆਂ ਨੂੰ ਵਿਸ਼ਵ ਪੱਧਰ 'ਤੇ ਹਰ ਕੋਈ ਜਾਣਦਾ ਹੈ। ਸਾਡੇ ਸ਼ਹੀਦਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਅਤੇ ਅਸੀਂ ਸਾਰੇ ਉਨ੍ਹਾਂ ਦੇ ਕਰਜ਼ਦਾਰ ਹਾਂ। ਇਹ ਮੰਦਭਾਗਾ ਹੈ ਕਿ ਸਾਡੇ ਦੇਸ਼ ਵਿੱਚ ਕਈ ਅਜਿਹੀਆਂ ਤਾਕਤਾਂ ਵੀ ਹਨ ਜਿਨ੍ਹਾਂ ਨੇ ਦੇਸ਼ ਦੇ ਖ਼ਜ਼ਾਨੇ ਨੂੰ ਲੁੱਟਿਆ ਅਤੇ ਸ਼ਹੀਦਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਹ ਆਗੂ ਗੈਰ-ਕਾਨੂੰਨੀ ਤਰੀਕਿਆਂ ਨਾਲ ਵੱਡੀ ਦੌਲਤ ਇਕੱਠੀ ਕਰਨ ਦੀ ਕਾਹਲੀ ਵਿੱਚ ਹਨ ਅਤੇ ਸਾਡੇ ਦੇਸ਼ ਵਾਸੀ ਅਜਿਹੇ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਮੁਆਫ਼ ਨਹੀਂ ਕਰਨਗੇ।

ਆਪ ਸਰਕਾਰ ਨੂੰ ਵਿਰਾਸਤ ਵਿੱਚ ਮਿਲੀਆਂ ਚੁਣੌਤੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਪਹਿਲੀਆਂ ਸਰਕਾਰਾਂ ਤੋਂ ਕਰਜ਼ਾ, ਸ਼ਿਕਾਇਤਾਂ ਅਤੇ ਮਾੜੇ ਸ਼ਾਸਨ ਦੀ ਵਿਰਾਸਤ ਮਿਲੀ ਸੀ, ਪਰ ਅਸੀਂ ਸੂਬੇ ਨੂੰ ਮੁੜ ਸੁਰਜੀਤ ਕਰਨ ਲਈ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਇੱਥੇ ਹੋਈ ਚਰਚਾ ਤੇ ਵਿਚਾਰ ਪੂਰੇ ਦਿਲ ਤੋਂ ਨਿਕਲੇ ਹੋਏ ਹਨ, ਜੋ ਸਾਡੇ ਆਪਸੀ ਵਿਸ਼ਵਾਸ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਾਡੇ ਸਾਂਝੇ ਜੋਸ਼ ਨੂੰ ਦਰਸਾਉਂਦਾ ਹੈ । ਉਦਯੋਗਪਤੀਆਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪੁਰਾਣੀ ਪ੍ਰਥਾ ਹੁਣ ਖਤਮ ਹੋ ਗਈ ਹੈ ਅਤੇ ਆਪ ਸਰਕਾਰ ਵੱਡੇ ਪੱਧਰ 'ਤੇ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਨਿਵੇਸ਼ਕਾਂ ਦੀ ਭਾਈਵਾਲੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਖੁਦ-ਬ-ਖੁਦ ਅੱਗੇ ਆ ਰਹੇ ਹਨ। ਇਹ ਪੰਜਾਬ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ।

ਰੋਜ਼ਗਾਰ ਅਤੇ ਉਦਯੋਗ 'ਤੇ ਸਰਕਾਰ ਦੇ ਧਿਆਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੇ ਸਹਿਯੋਗ ਨਾਲ ਇਹ ਟੀਚੇ ਜਲਦ ਹੀ ਪੂਰੇ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੇਰਾ ਉਦੇਸ਼ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਉਦਯੋਗਪਤੀਆਂ ਨੂੰ ਪੰਜਾਬ ਦੇ ਦੂਤ ਵਜੋਂ ਕੰਮ ਕਰਨ ਅਤੇ ਪੰਜਾਬ ਦੀਆਂ ਮੁੱਖ ਖਾਸੀਅਤਾਂ ਜਿਵੇਂ ਕਿ ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਸਭ ਤੋਂ ਅਨੁਕੂਲ ਵਪਾਰਕ ਮਾਹੌਲ ਨੂੰ ਦੂਜੇ ਸੂਬਿਆਂ ਵਿੱਚ ਆਪਣੇ ਸਾਥੀਆਂ ਤੱਕ ਪਹੁੰਚਾਉਣ ਦੀ ਅਪੀਲ ਕਰਦਾ ਹਾਂ। ਸਾਡਾ ਉਦੇਸ਼ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਕੇਂਦਰ ਬਣਾਉਣਾ ਹੈ।

ਪ੍ਰਬੰਧਕਾਂ ਅਤੇ ਭਾਈਵਾਲਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਇਨਵੈਸਟ ਪੰਜਾਬ ਨੂੰ ਵਧਾਈ ਦਿੰਦਾ ਹਾਂ। ਇਸ ਸਮਾਗਮ ਨੂੰ ਵੱਡੀ ਸਫ਼ਲਤਾ ਬਣਾਉਣ ਲਈ ਜ਼ਮੀਨ 'ਤੇ ਅਣਥੱਕ ਮਿਹਨਤ ਕਰਨ ਵਾਲਾ ਹਰ ਅਧਿਕਾਰੀ/ਕਰਮਚਾਰੀ ਪ੍ਰਸ਼ੰਸਾ ਦਾ ਪਾਤਰ ਹੈ। ਇਸਦੇ ਨਾਲ ਹੀ ਮੈਂ ਉਦਯੋਗ ਜਗਤ ਦੇ ਉਨ੍ਹਾਂ ਆਗੂਆਂ ਦਾ ਵੀ ਧੰਨਵਾਦ ਕਰਦਾ ਹਾਂ, ਜੋ ਵੱਡੀ ਗਿਣਤੀ ਵਿੱਚ ਸੂਬੇ ਵਿੱਚ ਨਿਵੇਸ਼ ਕਰਨ ਲਈ ਇੱਥੇ ਆਏ ਹਨ। ਪੰਜਾਬ ਉਦਯੋਗਿਕ ਵਿਕਾਸ ਲਈ ਵਧੇਰੇ ਅਨੁਕੂਲ ਮਾਹੌਲ ਦੀ ਪੇਸ਼ਕਸ਼ ਕਰਦਾ ਹੈ। ਸੂਬਾ ਨਿਰਮਾਣ ਖੇਤਰ ਦਾ ਕੇਂਦਰ ਹੈ ਅਤੇ ਫਾਰਮਾਸਿਊਟੀਕਲ, ਸੂਚਨਾ ਤਕਨਾਲੋਜੀ ਆਈਟੀ ਅਤੇ ਹੋਰ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ।

ਸੂਬੇ ਦੇ ਲੋਕਾਂ ਦੀ ਉੱਦਮੀ ਭਾਵਨਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਨੰਬਰ ਵੰਨ ਰਹਿਣ ਲਈ ਹੀ ਪੈਦਾ ਹੋਏ ਹਨ ਕਿਉਂਕਿ ਉਨ੍ਹਾਂ ਦੇ ਖੂਨ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਦੀ ਭਾਵਨਾ ਦੌੜਦੀ ਹੈ। ਇਸ ਭਾਵਨਾ ਨਾਲ ਹੀ ਪੰਜਾਬੀਆਂ ਨੇ ਹਮੇਸ਼ਾ ਹਰ ਖੇਤਰ ਵਿੱਚ ਸਰਦਾਰੀ ਹਾਸਲ ਕੀਤੀ ਹੈ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਤੇਜ਼ ਉਦਯੋਗਿਕ ਵਿਕਾਸ ਦੀ ਲੀਹ 'ਤੇ ਹੋਵੇਗਾ।

ਉਦਯੋਗ ਦੇ ਆਗੂਆਂ ਦਾ ਉਨ੍ਹਾਂ ਦੀ ਭਾਗੀਦਾਰੀ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਸੂਬੇ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਕਾਰੋਬਾਰੀ ਦਿੱਗਜ਼ਾਂ ਦਾ ਧੰਨਵਾਦ ਕਰਦਾ ਹਾਂ। ਸਾਡੀ ਸਰਕਾਰ ਪੰਜਾਬ ਨੂੰ ਦੁਨੀਆਂ ਦੇ ਇੱਕ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਕੇਂਦਰ ਵਿੱਚ ਬਦਲਣ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਅਸੀਂ ਪੰਜਾਬ ਲਈ ਸੰਪੂਰਨ ਆਰਥਿਕ ਅਤੇ ਵਿੱਤੀ ਸਫਲਤਾ ਚਾਹੁੰਦੇ ਹਾਂ। ਮੇਰਾ ਦ੍ਰਿੜ ਵਿਸ਼ਵਾਸ ਹੈ ਕਿ ਸਾਡੇ ਵਿਕਾਸ ਦੇ ਮੁੱਖ ਥੰਮ੍ਹ ਚੰਗਾ ਸ਼ਾਸਨ, ਡਿਜੀਟਾਈਜ਼ੇਸ਼ਨ, ਉਸਾਰੂ ਫੈਸਲੇ ਲੈਣ ਦੀ ਸਮਰੱਥਾ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਹਨ। ਸਾਡੀ ਅਮੀਰ ਵਿਰਾਸਤ, ਪਰੰਪਰਾ ਅਤੇ ਸੱਭਿਆਚਾਰ ਦੇ ਨਾਲ, ਇਹ ਸਮਰੱਥਾਵਾਂ ਦੁਨੀਆ ਭਰ ਕਾਰੋਬਾਰੀਆਂ ਲਈ ਸੂਬੇ ਨੂੰ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦੀਆਂ ਹਨ। ਪੰਜਾਬ ਆਪਣੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਰਾਹੀਂ ਵਿਸ਼ਵਵਿਆਪੀ ਮੁੱਲ ਅਤੇ ਸਪਲਾਈ ਲੜੀ ਨੂੰ ਮਜ਼ਬੂਤ ਕਰਨ ਵਿੱਚ ਦੇਸ਼ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਵਿੱਚ ਮਾਣ ਮਹਿਸੂਸ ਕਰਦਾ ਹੈ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਭਜਨ ਸਿੰਘ ਈਟੀਓ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਹੋਰਾਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਪੀੜ੍ਹੀਆਂ ਨੂੰ ਬਰਬਾਦ ਕੀਤਾ; ‘ਆਪ` ਸਰਕਾਰ ਨੇ ਨੈੱਟਵਰਕ ਖ਼ਤਮ ਕਰਨ ਲਈ ਫੈਸਲਾਕੁਨ ਕਾਰਵਾਈ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜੀ, ਇਕ ਸਾਲ ਵਿੱਚ 16.70 ਕਰੋੜ ਰੁਪਏ ਦੀ ਡਰੱਗ ਮਨੀ ਵਸੂਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਵਿੱਚ ਬਦਲਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੰਜਾਬ ਸਰਕਾਰ ਲੜਾਈ ਲਗਾਤਾਰ ਜਾਰੀ ਰੱਖੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਮਾਰਚ 2026:-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ।

ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।"

ਇਸ ਮੁਹਿੰਮ ਦੇ ਪੱਧਰ ਅਤੇ ਪ੍ਰਭਾਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਕ ਜਨ ਲਹਿਰ ਵਿੱਚ ਬਦਲਣ ਲਈ ਇਕ ਵਿਆਪਕ ਅਤੇ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ, “ਪਿਛਲੇ ਇਕ ਸਾਲ ਵਿੱਚ ਮਾਰਚ 2025 ਤੋਂ ਫਰਵਰੀ 2026 ਤੱਕ ਨਸ਼ਿਆਂ ਦੇ ਖ਼ਤਰੇ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ।"

ਇਸ ਮੁਹਿੰਮ ਤਹਿਤ ਕੀਤੀ ਕਾਰਵਾਈ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 51,648 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 2,277 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਅਤੇ 49 ਲੱਖ ਤੋਂ ਵੱਧ ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ ਹਨ।"

ਉਨ੍ਹਾਂ ਅੱਗੇ ਕਿਹਾ, “ਨਸ਼ਾ ਤਸਕਰਾਂ ਤੋਂ 16.70 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਤਸਕਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ ਜਾਂ ਢਾਹ ਦਿੱਤੀਆਂ ਗਈਆਂ ਹਨ। ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ ਸਜ਼ਾ ਦਰ ਲਗਪਗ 84 ਫੀਸਦੀ ਹੈ, ਜੋ ਲਗਾਤਾਰ ਸੁਧਰ ਰਹੀ ਹੈ ਅਤੇ 2025 ਵਿੱਚ ਲਗਪਗ 88 ਫੀਸਦੀ ਤੱਕ ਪਹੁੰਚ ਗਈ ਹੈ। ਇਹ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਨੂੰ ਦਰਸਾਉਂਦੀ ਹੈ।"

ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਤੋਂ ਹੁਣ ਦੇ ਹਾਲਾਤ ਵਿੱਚ ਆਏ ਸਪੱਸ਼ਟ ਫਰਕ ਬਾਰੇ ਕਿਹਾ, “ਪੁਰਾਣੇ ਆਗੂਆਂ ਦੇ ਉਲਟ ਪੰਜਾਬ ਸਰਕਾਰ ਹੁਣ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ ਦੀ ਕੀਮਤ `ਤੇ ਤਸਕਰਾਂ ਨੂੰ ਵਧਦੇ-ਫੁੱਲਦੇ ਦੇਖਣ ਲਈ ਚੁੱਪ ਨਹੀਂ ਬੈਠੀ ਹੈ। ਅਸੀਂ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਹੈ।"

ਪੰਜਾਬ ਸਰਕਾਰ ਦਾ ਦ੍ਰਿੜ੍ਹ ਇਰਾਦਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਸਰਕਾਰ ਦੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਹੈ ਅਤੇ ਇਹ ਬਿਨਾਂ ਕਿਸੇ ਰੋਕ-ਟੋਕ ਤੋਂ ਲਗਾਤਾਰ ਜਾਰੀ ਰਹੇਗੀ।"

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ
*ਕੇਂਦਰੀ ਬਜਟ 'ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ*

*ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ*

*ਕਿਸਾਨਾਂ, ਨੌਜਵਾਨਾਂ, ਉਦਯੋਗਾਂ ਅਤੇ ਸੂਬੇ ਦੀ ਆਰਥਿਕਤਾ ਲਈ ਕੋਈ ਰਾਹਤ ਨਹੀਂ: ਸੀਐਮ ਮਾਨ*

*ਚੰਡੀਗੜ੍ਹ, 1 ਫਰਵਰੀ 2026*  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ। ਕੇਂਦਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਇੱਕ ਵਾਰ ਫਿਰ ਬੇਇਨਸਾਫ਼ੀ ਹੋਈ ਹੈ।

ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਜਜ਼ਬੇ ਵਾਲੇ ਹਨ ਅਤੇ ਕੇਂਦਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ ਆਪ ਸਰਕਾਰ ਅਤੇ ਪੰਜਾਬ ਦੇ ਲੋਕ ਇੱਕਜੁੱਟ ਹੋ ਕੇ ਪੰਜਾਬ ਨੂੰ ਆਪਣੇ ਦਮ 'ਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਗੇ।

*ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ*

*ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ, ਮੰਡੀ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੀਆਂ ਜਰੂਰਤਾਂ ਨੂੰ ਕੀਤਾ ਨਜ਼ਰਅੰਦਾਜ਼: ਵਿੱਤ ਮੰਤਰੀ*

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਉਸ ਦੇ ਕਿਸਾਨ-ਪੱਖੀ ਹੋਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਚੀਮਾ ਨੇ ਇਸ਼ਾਰਾ ਕੀਤਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਖੇਤੀ ਪ੍ਰਧਾਨ ਰਾਜਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਪੇਟ ਭਰਦਾ ਹੈ, ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਪ੍ਰਣਾਲੀਆਂ ਵਿੱਚ ਨਿਵੇਸ਼ ਨੂੰ ਲਗਾਤਾਰ ਅਣਗੌਲਾ ਕਰ ਰਹੀ ਹੈ ਜੋ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ। ਵਿੱਤ ਮੰਤਰੀ ਨੇ ਵੱਧ ਕੀਮਤ ਵਾਲੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਅਪਣਾਏ ਗਏ ਚੋਣਵੇਂ ਪਹੁੰਚ ਦੀ ਵੀ ਆਲੋਚਨਾ ਕੀਤੀ। ਜਦੋਂ ਕਿ ਬਜਟ ਵਿੱਚ ਨਾਰੀਅਲ, ਕਾਜੂ, ਚੰਦਨ ਅਤੇ ਡਰਾਈ ਫਰੂਟਸ ਵਰਗੀਆਂ ਫ਼ਸਲਾਂ ਦਾ ਜ਼ਿਕਰ ਹੈ, ਪਰ ਉੱਤਰੀ ਭਾਰਤ ਦੇ ਕਿਸਾਨਾਂ ਲਈ ਕੁਝ ਵੀ ਨਹੀਂ ਹੈ ਜੋ ਆਪਣੀਆਂ ਖੇਤੀਬਾੜੀ-ਜਲਵਾਯੂ ਹਾਲਤਾਂ ਦੇ ਅਨੁਕੂਲ ਫ਼ਸਲਾਂ 'ਤੇ ਨਿਰਭਰ ਕਰਦੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਜਟ ਸਪੱਸ਼ਟ ਤੌਰ 'ਤੇ ਕੇਂਦਰ ਦੇ ਪੱਖਪਾਤ ਅਤੇ ਅੰਨ ਪੈਦਾ ਕਰਨ ਵਾਲੇ ਰਾਜਾਂ, ਖਾਸ ਕਰਕੇ ਪੰਜਾਬ ਦੇ ਕਿਸਾਨਾਂ ਪ੍ਰਤੀ ਉਸ ਦੀ ਲਗਾਤਾਰ ਉਦਾਸੀਨਤਾ ਨੂੰ ਦਰਸਾਉਂਦਾ ਹੈ। ਇਹ ਕਿਸਾਨ ਸਨਮਾਨ, ਸਹਿਯੋਗ ਅਤੇ ਉਚਿਤ ਨਿਵੇਸ਼ ਦੇ ਹੱਕਦਾਰ ਹਨ, ਖੋਖਲੇ ਨਾਅਰਿਆਂ ਦੇ ਨਹੀਂ।

*ਕੇਂਦਰੀ ਬਜਟ ਨੇ ਪੰਜਾਬ ਦੇ ਅੰਨਦਾਤਿਆਂ ਤੋਂ ਮੂੰਹ ਮੋੜਿਆ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ*

*ਬਜਟ ਵੱਡੀ ਨਿਰਾਸ਼ਾ, ਨਾ ਐਮਐਸਪੀ ਦਾ ਰੋਡਮੈਪ, ਨਾ ਵਿਭਿੰਨਤਾ ਲਈ ਸਹਾਇਤਾ ਅਤੇ ਨਾ ਹੀ ਹੜ੍ਹ ਪੀੜਤ ਕਿਸਾਨਾਂ ਨੂੰ ਰਾਹਤ*

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦਾ ਅੰਨ ਭੰਡਾਰ ਭਰਨ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੇ ਪੱਲੇ ਇੱਕ ਵਾਰ ਫਿਰ ਖਾਲੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਣਕ ਅਤੇ ਝੋਨੇ ਤੋਂ ਇਲਾਵਾ ਐਮਐਸਪੀ ਲਈ ਕੋਈ ਸਪੱਸ਼ਟ ਰੋਡਮੈਪ ਨਹੀਂ ਦਿੱਤਾ ਗਿਆ, ਜੋ ਕਿਸਾਨਾਂ ਦੀ ਆਮਦਨ ਦੀ ਸੁਰੱਖਿਆ ਪ੍ਰਤੀ ਕੇਂਦਰ ਦੀ ਗੰਭੀਰਤਾ ਦੀ ਕਮੀ ਨੂੰ ਦਰਸਾਉਂਦਾ ਹੈ।

ਖੁੱਡੀਆਂ ਨੇ ਇਸ਼ਾਰਾ ਕੀਤਾ ਕਿ ਫਸਲੀ ਵਿਭਿੰਨਤਾ ਲਈ ਕੋਈ ਠੋਸ ਪੈਕੇਜ ਨਹੀਂ ਦਿੱਤਾ ਗਿਆ, ਜੋ ਪੰਜਾਬ ਵਿੱਚ ਟਿਕਾਊ ਖੇਤੀ ਲਈ ਬਹੁਤ ਜ਼ਰੂਰੀ ਹੈ, ਅਤੇ ਨਾ ਹੀ ਵਾਰ-ਵਾਰ ਆਉਣ ਵਾਲੇ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਲਈ ਕੋਈ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਨੇ ਇੱਕ ਵਾਰ ਫਿਰ ਦੇਸ਼ ਦੇ ਅੰਨਦਾਤਿਆਂ ਦੀਆਂ ਮੁਸ਼ਕਲਾਂ ਨੂੰ ਅਣਗੌਲਿਆ ਕਰਕੇ ਅਤੇ ਖੋਖਲੇ ਵਾਅਦੇ ਕਰਕੇ ਉਨ੍ਹਾਂ ਤੋਂ ਮੂੰਹ ਮੋੜ ਲਿਆ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਸੱਚੀ ਸਹਾਇਤਾ ਅਤੇ ਨਿਰਪੱਖ ਨੀਤੀਆਂ ਦੇ ਹੱਕਦਾਰ ਹਨ, ਨਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਦੇ।

*ਕੇਂਦਰੀ ਬਜਟ ਲੋਕਾਂ ਲਈ ਸਿਰਫ ਨਿਰਾਸ਼ਾ ਲੈ ਕੇ ਆਇਆ: ਅਮਨ ਅਰੋੜਾ*

*ਭਾਜਪਾ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਜਾਰੀ ਰੱਖਿਆ*

ਮੰਤਰੀ ਅਮਨ ਅਰੋੜਾ ਨੇ ਸੰਸਦ ਵਿੱਚ ਪੇਸ਼ ਕੀਤੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਸ ਨੇ ਦੇਸ਼ ਭਰ ਦੇ ਲੋਕਾਂ ਨੂੰ ਡੂੰਘੀ ਨਿਰਾਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਤਾ ਵਿੱਚ ਆਉਣ ਲਈ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਬਜਟ ਵਿੱਚ ਕਿਸਾਨਾਂ, ਨੌਜਵਾਨਾਂ, ਔਰਤਾਂ ਜਾਂ ਆਮ ਨਾਗਰਿਕਾਂ ਲਈ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਗਿਆ।

ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਕਿਹਾ ਕਿ ਪੰਜਾਬ ਨਾਲ ਇੱਕ ਵਾਰ ਫਿਰ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਆਜ਼ਾਦੀ ਤੋਂ ਲੈ ਕੇ ਅੰਨ ਦੀ ਕਮੀ ਦੌਰਾਨ ਦੇਸ਼ ਦਾ ਪੇਟ ਭਰਨ ਤੱਕ ਅਤੇ ਮੁਸ਼ਕਲ ਸਮਿਆਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਪੰਜਾਬ ਦੇ ਇਤਿਹਾਸਕ ਯੋਗਦਾਨ ਦੇ ਬਾਵਜੂਦ, ਸੂਬੇ ਲਈ ਕਿਸੇ ਵੀ ਨਵੇਂ ਵੱਡੇ ਪ੍ਰੋਜੈਕਟ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ।

ਉਨ੍ਹਾਂ ਕੇਂਦਰ ਦੇ ਇਸ ਰਵੱਈਏ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ਦੀ ਲਗਾਤਾਰ ਹੋ ਰਹੀ ਅਣਦੇਖੀ ਬਰਦਾਸ਼ਤ ਤੋਂ ਬਾਹਰ ਹੈ। ਅਮਨ ਅਰੋੜਾ ਨੇ ਬਜਟ ਨੂੰ ਸਿਰੇ ਤੋਂ ਨਕਾਰਦਿਆਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਵਿਤਕਰਾ ਬੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਦੇਸ਼ ਦਾ ਅਨਿੱਖੜਵਾਂ ਅੰਗ ਹੈ ਅਤੇ ਇਹ ਨਿਰਪੱਖਤਾ, ਸਤਿਕਾਰ ਅਤੇ ਬਣਦੀ ਸਹਾਇਤਾ ਦਾ ਹੱਕਦਾਰ ਹੈ।

*ਕੇਂਦਰੀ ਬਜਟ ਪੰਜਾਬ ਨਾਲ ਘੋਰ ਵਿਤਕਰੇ ਨੂੰ ਦਰਸਾਉਂਦਾ ਹੈ: ਕੁਲਦੀਪ ਸਿੰਘ ਧਾਲੀਵਾਲ*

*ਧਾਲੀਵਾਲ ਵੱਲੋਂ ਬਜਟ ਦੀ ਸਖ਼ਤ ਨਿਖੇਧੀ: ਪੰਜਾਬ ਲਈ ਨਾ ਐਮਐਸਪੀ ਗਾਰੰਟੀ, ਨਾ ਨੌਕਰੀਆਂ, ਨਾ ਕੋਈ ਵੱਡਾ ਪ੍ਰੋਜੈਕਟ*

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੰਜਾਬ ਨਾਲ ਹੋ ਰਹੇ ਸ਼ਰੇਆਮ ਵਿਤਕਰੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਕਿਸਾਨਾਂ, ਨੌਜਵਾਨਾਂ ਜਾਂ ਵਿਕਾਸ ਲਈ ਕੁਝ ਵੀ ਨਾ ਦੇ ਕੇ ਸੂਬੇ ਨਾਲ ਇੱਕ ਵਾਰ ਫਿਰ ਧੋਖਾ ਕੀਤਾ ਹੈ। ਬਜਟ ਵਿੱਚ ਨਾ ਤਾਂ ਐਮ.ਐਸ.ਪੀ 'ਤੇ ਕੋਈ ਕਾਨੂੰਨੀ ਗਾਰੰਟੀ ਹੈ, ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਅਤੇ ਨਾ ਹੀ ਪੰਜਾਬ ਦੇ ਕਿਸੇ ਵੱਡੇ ਪ੍ਰੋਜੈਕਟ ਲਈ ਕੋਈ ਪ੍ਰਵਾਨਗੀ ਦਿੱਤੀ ਗਈ ਹੈ।

ਧਾਲੀਵਾਲ ਨੇ ਯਾਦ ਦਿਵਾਇਆ ਕਿ ਪੰਜਾਬ ਨੇ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਅੱਜ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੱਕ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇਸ ਦੇ ਬਾਵਜੂਦ, ਕੇਂਦਰ ਸਰਕਾਰ ਫੰਡ ਰੋਕ ਕੇ ਅਤੇ ਸੂਬੇ ਦੀਆਂ ਲੋੜਾਂ ਨੂੰ ਅੱਖੋਂ-ਪਰੋਖੇ ਕਰਕੇ ਪੰਜਾਬ ਨੂੰ ਉਸ ਦਾ ਬਣਦਾ ਹੱਕ ਦੇਣ ਤੋਂ ਲਗਾਤਾਰ ਇਨਕਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਦਲੇਰ ਹਨ ਅਤੇ ਆਪਣੇ ਪੈਰਾਂ 'ਤੇ ਖੜ੍ਹੇ ਰਹਿਣਗੇ, ਪਰ ਕੇਂਦਰ ਨੂੰ ਇੱਕ ਦਿਨ ਆਪਣੀ ਇਸ ਲਗਾਤਾਰ ਅਣਦੇਖੀ ਦਾ ਜਵਾਬ ਦੇਣਾ ਪਵੇਗਾ। ਧਾਲੀਵਾਲ ਨੇ ਪੰਜਾਬ ਨਾਲ ਵਾਰ-ਵਾਰ ਬੇਇਨਸਾਫ਼ੀ ਕਰਨ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਦੀ ਤਿੱਖੀ ਆਲੋਚਨਾ ਕਰਦਿਆਂ ਇਸ ਨੂੰ ਬੇਹੱਦ ਦੁਖਦਾਈ ਅਤੇ ਨਾ-ਕਾਬਿਲੇ ਬਰਦਾਸ਼ਤ ਕਰਾਰ ਦਿੱਤਾ।

*ਕੇਂਦਰੀ ਬਜਟ ਨੇ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਰੱਖਿਆ: ਲਾਲਜੀਤ ਸਿੰਘ ਭੁੱਲਰ*

ਕੇਂਦਰੀ ਬਜਟ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰ ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦੇ ਅਹਿਮ ਯੋਗਦਾਨ ਨੂੰ ਅੱਖੋਂ-ਪਰੋਖੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਐਮ.ਐਸ.ਪੀ, ਫ਼ਸਲੀ ਵਿਭਿੰਨਤਾ, ਜਾਂ ਕੁਦਰਤੀ ਆਫ਼ਤਾਂ ਤੋਂ ਕਿਸਾਨਾਂ ਦੀ ਸੁਰੱਖਿਆ ਲਈ ਕੋਈ ਵੀ ਗੰਭੀਰ ਉਪਬੰਧ ਨਹੀਂ ਕੀਤਾ ਗਿਆ ਹੈ।

ਭੁੱਲਰ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਵਾਰ-ਵਾਰ ਰੱਦ ਕਰਨ 'ਤੇ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਸੁਰੱਖਿਆ ਅਤੇ ਸਹਾਇਤਾ ਦੇਣ ਤੋਂ ਇਨਕਾਰ ਕਰਕੇ, ਕੇਂਦਰ ਨੇ ਇੱਕ ਵਾਰ ਫਿਰ ਉਨ੍ਹਾਂ ਦੇ ਹੱਕਾਂ ਨੂੰ ਕੁਚਲਿਆ ਹੈ ਅਤੇ ਆਪਣੀ ਕਿਸਾਨ ਵਿਰੋਧੀ ਮਾਨਸਿਕਤਾ ਨੂੰ ਜਗ-ਜ਼ਾਹਿਰ ਕੀਤਾ ਹੈ।

*ਕੇਂਦਰੀ ਬਜਟ ਵਿੱਚ ਪੰਜਾਬ ਦੇ ਕਿਸਾਨਾਂ ਲਈ ਕੋਈ ਵਿਜ਼ਨ ਨਹੀਂ: ਲਾਲ ਚੰਦ ਕਟਾਰੂਚੱਕ*

ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਬਜਟ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਜਿਸ ਸੂਬੇ ਨੇ ਦੇਸ਼ ਦੇ ਅੰਨ ਭੰਡਾਰ ਭਰੇ ਹਨ, ਉਸ ਨੂੰ ਕੋਈ ਦਿਸ਼ਾ ਜਾਂ ਭਲਾਈ ਸਹਾਇਤਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਨਾ ਤਾਂ ਐਮ.ਐਸ.ਪੀ ਦਾ ਭਰੋਸਾ ਹੈ, ਨਾ ਫ਼ਸਲੀ ਵਿਭਿੰਨਤਾ ਲਈ ਕੋਈ ਯੋਜਨਾ ਅਤੇ ਨਾ ਹੀ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਿਤ ਕਿਸਾਨਾਂ ਲਈ ਕੋਈ ਸਕੀਮ ਹੈ।

ਕਟਾਰੂਚੱਕ ਨੇ ਦਾਅਵਾ ਕੀਤਾ ਕਿ ਇਹ ਬਜਟ ਸਪੱਸ਼ਟ ਤੌਰ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਮਾਨਸਿਕਤਾ ਅਤੇ ਪੰਜਾਬ ਤੇ ਇਸ ਦੇ ਕਿਸਾਨਾਂ ਦੀ ਲਗਾਤਾਰ ਅਣਦੇਖੀ ਨੂੰ ਦਰਸਾਉਂਦਾ ਹੈ।

*ਪੰਜਾਬ ਦੇ ਹੱਕਾਂ 'ਤੇ ਕੇਂਦਰ ਚੁੱਪ, ਬਜਟ 'ਚ ਕੋਈ ਵਿਸ਼ੇਸ਼ ਸਹਾਇਤਾ ਨਹੀਂ: ਡਾ. ਰਵਜੋਤ*

ਮੰਤਰੀ ਡਾ. ਰਵਜੋਤ ਨੇ ਕਿਹਾ ਕਿ ਜਦੋਂ ਵੀ ਪੰਜਾਬ ਦੇ ਹੱਕਾਂ ਦੀ ਗੱਲ ਆਉਂਦੀ ਹੈ, ਕੇਂਦਰ ਸਰਕਾਰ ਹਮੇਸ਼ਾ ਚੁੱਪੀ ਧਾਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਅਤੇ ਖੇਤੀਬਾੜੀ 'ਤੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ ਲਈ ਕੋਈ ਵਿਸ਼ੇਸ਼ ਸਹਾਇਤਾ ਨਹੀਂ ਦਿੱਤੀ ਗਈ।

ਡਾ. ਰਵਜੋਤ ਨੇ ਕਿਹਾ ਕਿ ਇਹ ਪਹੁੰਚ ਨਾ ਤਾਂ ਜਾਇਜ਼ ਹੈ ਅਤੇ ਨਾ ਹੀ ਨਿਆਂਪੂਰਨ, ਸਗੋਂ ਇਹ ਪੰਜਾਬ ਅਤੇ ਇੱਥੋਂ ਦੇ ਲੋਕਾਂ ਨਾਲ ਜਾਣਬੁੱਝ ਕੇ ਕੀਤੀ ਗਈ ਅਣਦੇਖੀ ਦਾ ਸਪੱਸ਼ਟ ਮਾਮਲਾ ਹੈ।

*ਕੇਂਦਰੀ ਬਜਟ ਦੇ ਵੱਡੇ ਦਾਅਵੇ, ਪਰ ਹਕੀਕਤ ਵਿੱਚ ਖੋਖਲਾ: ਨੀਲ ਗਰਗ*

*ਕਿਹਾ - ਪੰਜਾਬ, ਕਿਸਾਨ, ਨੌਜਵਾਨ ਅਤੇ ਆਮ ਲੋਕ ਇੱਕ ਵਾਰ ਫਿਰ ਹੋਏ ਨਿਰਾਸ਼*

ਆਪ ਦੇ ਸੀਨੀਅਰ ਆਗੂ ਨੀਲ ਗਰਗ ਨੇ ਕੇਂਦਰੀ ਬਜਟ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਦੀ ਤੁਲਨਾ ਪੰਜਾਬੀ ਕਹਾਵਤ "ਪੱਟਿਆ ਪਹਾੜ, ਨਿਕਲਿਆ ਚੂਹਾ" ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਐਲਾਨਾਂ ਅਤੇ ਚਮਕਦਾਰ ਅੰਕੜਿਆਂ ਦੇ ਬਾਵਜੂਦ, ਬਜਟ ਵਿੱਚ ਇੱਕ ਵੀ ਅਜਿਹਾ ਐਲਾਨ ਨਹੀਂ ਹੈ ਜੋ ਪੰਜਾਬ ਨੂੰ ਅਸਲ ਰਾਹਤ ਪ੍ਰਦਾਨ ਕਰਦਾ ਹੋਵੇ।

ਗਰਗ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਵਿਸ਼ੇਸ਼ ਸਹਾਇਤਾ ਦੀ ਉਮੀਦ ਸੀ ਅਤੇ ਉਹ ਐਮ.ਐਸ.ਪੀ 'ਤੇ ਕਾਨੂੰਨੀ ਗਾਰੰਟੀ ਦੀ ਆਸ ਲਗਾ ਕੇ ਬੈਠੇ ਸਨ, ਪਰ ਬਜਟ ਨੇ ਉਨ੍ਹਾਂ ਦੇ ਹੱਥ ਕੁਝ ਨਹੀਂ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਵਾਰ ਫਿਰ ਨਿਰਾਸ਼ਾ ਪੱਲੇ ਪਈ ਹੈ, ਕਿਉਂਕਿ ਰੁਜ਼ਗਾਰ ਦੀ ਗਾਰੰਟੀ ਦੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਵਾਅਦੇ ਮਹਿਜ਼ ਨਾਅਰੇ ਹੀ ਸਾਬਤ ਹੋਏ ਹਨ।

ਉਨ੍ਹਾਂ ਇਸ਼ਾਰਾ ਕੀਤਾ ਕਿ ਉਦਯੋਗ ਜਗਤ ਪੰਜਾਬ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਨੌਕਰੀਆਂ ਪੈਦਾ ਕਰਨ ਲਈ ਵਿਸ਼ੇਸ਼ ਰਿਆਇਤਾਂ ਦੀ ਉਮੀਦ ਕਰ ਰਿਹਾ ਸੀ, ਪਰ ਅਜਿਹੀ ਕਿਸੇ ਸਹਾਇਤਾ ਦਾ ਐਲਾਨ ਨਹੀਂ ਕੀਤਾ ਗਿਆ। ਅਜਿਹੇ ਸਮੇਂ ਵਿੱਚ ਜਦੋਂ ਆਮ ਲੋਕ ਵਧਦੀ ਮਹਿੰਗਾਈ ਨਾਲ ਜੂਝ ਰਹੇ ਹਨ, ਬਜਟ ਵਿੱਚ ਕੋਈ ਸਾਰਥਕ ਰਾਹਤ ਨਹੀਂ ਦਿੱਤੀ ਗਈ।

ਨੀਲ ਗਰਗ ਨੇ ਦੋਸ਼ ਲਾਇਆ ਕਿ ਇਹ ਬਜਟ ਸਪੱਸ਼ਟ ਤੌਰ 'ਤੇ ਅੰਬਾਨੀ ਅਤੇ ਅਡਾਨੀ ਵਰਗੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਝੁਕਿਆ ਹੋਇਆ ਹੈ, ਜਦਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਨਾਗਰਿਕਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਦੇਸ਼ ਦਾ ਢਿੱਡ ਭਰਿਆ ਹੈ ਅਤੇ ਰਾਸ਼ਟਰੀ ਸੁਰੱਖਿਆ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਅੱਜ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਗਰਗ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਖੋਖਲੇ ਐਲਾਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਅਸਲ ਰਾਹਤ ਦੀ ਲੋੜ ਹੈ। ਉਨ੍ਹਾਂ ਸਿੱਟਾ ਕੱਢਿਆ ਕਿ ਇਹ ਬਜਟ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ।

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ
*ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ*

*ਚੰਡੀਗੜ੍ਹ, 23 ਦਸੰਬਰ 2025*  ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ "ਬਿਓਂਡ ਮੈਂਟਰ" ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦੇਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਹੀ ਸਮੇਂ 'ਤੇ ਸਹੀ ਸਾਧਨਾਂ ਨਾਲ ਸਸ਼ਕਤ ਬਣਾਉਣ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਅਧੀਨ ਕਵਰ ਕੀਤੇ ਗਏ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜੇ ਅਤੇ ਕਾਰਜ-ਕੁਸ਼ਲਤਾ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦੇ ਸਫ਼ਲਤਾਪੂਰਵਕ ਲਾਗੂਕਰਨ ਨਾਲ ਪੰਜਾਬ ਭਰ ਵਿੱਚ ਇਸਦੇ ਪੜਾਅਵਾਰ ਵਿਸਥਾਰ ਲਈ ਰਾਹ ਪੱਧਰਾ ਹੋ ਜਾਵੇਗਾ, ਜਿਸ ਨਾਲ ਪੰਜਾਬ ਆਪਣੇ ਜਨਤਕ ਸਿੱਖਿਆ ਢਾਂਚੇ ਵਿੱਚ ਯੋਜਨਾਬੱਧ ਏ.ਆਈ.-ਅਧਾਰਤ ਕਰੀਅਰ ਸੇਧ ਨੂੰ ਸ਼ਾਮਲ ਕਰਨ ਵਾਲੇ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੋ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਲੋੜਾਂ ਮੁਤਾਬਕ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਕਰੀਅਰ ਸੇਧ ਦੀ ਸਹੂਲਤ ਸਿਰਫ਼ ਪੈਸੇ ਵਾਲਿਆਂ ਦਾ ਹੱਕ ਹੀ ਨਹੀਂ ਹੋਣੀ ਚਾਹੀਦੀ ਅਤੇ ਅਸੀਂ ਇਸੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ, ਏ.ਆਈ.-ਅਧਾਰਤ ਕਾਉਂਸਲਿੰਗ ਸਹੂਲਤ ਪ੍ਰਦਾਨ ਕਰਕੇ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ, ਕੋਲ ਆਪਣੇ ਭਵਿੱਖ ਬਾਰੇ ਮਰਜ਼ੀ ਅਨੁਸਾਰ ਚੋਣ ਦਾ ਮੌਕਾ ਹੋਵੇ।

ਏ.ਆਈ.-ਅਧਾਰਤ ਲੈਬਾਰਟਰੀਆਂ ਦੀ ਕਾਰਜ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਡਿਜੀਟਲ ਪਲੇਟਫਾਰਮ 'ਤੇ ਏਆਈ-ਅਧਾਰਤ ਯੋਗਤਾ ਅਤੇ ਦਿਲਚਸਪੀ ਦੀ ਮੁਲਾਂਕਣ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਹੋਵੇਗਾ। ਇਹ ਸਿਸਟਮ ਇੱਕ ਵਿਅਕਤੀਗਤ ਕਰੀਅਰ ਰਿਪੋਰਟ ਤਿਆਰ ਕਰੇਗਾ, ਜਿਸ ਵਿੱਚ ਵਿਦਿਆਰਥੀ ਦੀਆਂ ਸੰਭਾਵੀ ਅਕਾਦਮਿਕ ਅਤੇ ਕਿੱਤਾਮੁਖੀ ਰੁਚੀਆਂ ਨੂੰ ਉਜਾਗਰ ਕੀਤਾ ਜਾਵੇਗਾ ਅਤੇ ਫਿਰ ਪੇਸ਼ੇਵਰ ਸਲਾਹਕਾਰ ਵਿਦਿਆਰਥੀਆਂ ਨਾਲ ਵਨ-ਟੂ-ਵਨ ਸੈਸ਼ਨ ਕਰਨਗੇ, ਜਿਸ ਵਿੱਚ ਮਾਪਿਆਂ ਨੂੰ ਸ਼ਾਮਲ ਕਰਕੇ ਰਿਪੋਰਟ 'ਤੇ ਚਰਚਾ ਕਰਦਿਆਂ ਇੱਕ ਕਾਰਜਸ਼ੀਲ ਯੋਜਨਾ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਮਾਡਲ ਰਵਾਇਤੀ ਢੰਗ-ਤਰੀਕਿਆਂ ਤੋਂ ਵੱਖਰਾ ਤਿਆਰ ਕੀਤਾ ਗਿਆ ਹੈ ਤਾਂ ਜੋ ਸ਼ੁਰੂਆਤੀ ਪੜਾਅ- 6ਵੀਂ ਜਮਾਤ ਤੋਂ ਹੀ ਵਿਦਿਆਰਥੀਆਂ ਦੀ ਰੁਚੀ ਮੁਤਾਬਕ ਵਿਅਕਤੀਗਤ, ਡੇਟਾ-ਅਧਾਰਤ ਸੇਧ ਪ੍ਰਦਾਨ ਕੀਤੀ ਜਾ ਸਕੇ।ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਤੋਂ ਸੰਪੂਰਨ ਵਿਕਾਸ ਵੱਲ ਤਬਦੀਲੀ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸੱਚੀ ਸਿੱਖਿਆ ਉਹੀ ਹੈ ਜੋ ਤੁਹਾਡੇ ਲਈ ਸੁਨਹਿਰੀ ਭਵਿੱਖ ਦੇ ਰਾਹ ਨੂੰ ਖੋਲ੍ਹੇ। ਇਹ ਲੈਬਾਟਰੀਆਂ ਵਿਦਿਆਰਥੀਆਂ ਨੂੰ ਨੰਬਰਾਂ ਦੀ ਦੌੜ ਦੇ ਪੁਰਾਣੇ ਢੰਗ-ਤਰੀਕਿਆਂ ਨਾਲੋਂ ਹਟ ਕੇ ਆਪਣੇ ਕੁਦਰਤੀ ਹੁਨਰ ਨੂੰ ਪਛਾਣਦਿਆਂ ਇਸਨੂੰ ਠੋਸ ਕਰੀਅਰ ਟੀਚਿਆਂ ਵੱਲ ਸੇਧਿਤ ਕਰਨ ਵਿੱਚ ਮਦਦ ਕਰਨਗੀਆਂ।

ਬਿਓਂਡ ਮੈਂਟਰ ਦੇ ਸੀਈਓ ਸ੍ਰੀ ਸੌਰਵ ਕੁਮਾਰ ਨੇ ਕਿਹਾ ਕਿ ਸਾਡਾ ਪਲੇਟਫਾਰਮ ਤਕਨਾਲੋਜੀ ਨੂੰ ਮਨੁੱਖੀ ਭਾਵਨਾਵਾਂ ਅਤੇ ਰੁਚੀਆਂ ਨਾਲ ਜੋੜਦਾ ਹੈ। ਏਆਈ ਸਕੇਲੇਬਲ ਮੁਲਾਂਕਣ ਨੂੰ ਸੰਭਾਲਦਾ ਹੈ ਅਤੇ ਕਾਊਂਸਲਿੰਗ ਦਾ ਕੰਮ ਪੇਸ਼ੇਵਰ ਦੇਖਦੇ ਹਨ, ਜਿਸ ਦੌਰਾਨ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰੇਕ ਬੱਚਾ ਆਪਣੀ ਗੱਲ ਖੁੱਲ੍ਹ ਕੇ ਰੱਖ ਸਕੇ ਅਤੇ ਉਸਨੂੰ ਆਪਣੀ ਰੁਚੀ ਮੁਤਾਬਕ ਸਹੀ ਸੇਧ ਮਿਲੇ।

ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਨੰਗਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਅਕਸ਼ਿਤਾ ਨੇ ਸਾਂਝਾ ਕੀਤਾ ਕਿ ਉਹ ਬਹੁਤ ਉਤਸੁਕ ਹੈ ਕਿ ਸਾਡਾ ਸਰਕਾਰੀ ਸਕੂਲ ਕਰੀਅਰ ਸੇਧ ਬਾਰੇ ਇੰਨੀਆਂ ਉੱਨਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। ਉਸਨੇ ਅੱਗੇ ਕਿਹਾ ਕਿ ਪਹਿਲਾਂ ਸਾਨੂੰ ਸਿਰਫ਼ ਕਰੀਅਰ ਦੇ ਕੁਝ ਆਮ ਵਿਕਲਪਾਂ ਬਾਰੇ ਪਤਾ ਸੀ, ਪਰ ਕਾਉਂਸਲਿੰਗ ਸੈਸ਼ਨ ਰਾਹੀਂ ਅਸੀਂ ਕਰੀਅਰ ਦੀਆਂ ਬਹੁਤ ਸਾਰੀਆਂ ਨਵੀਆਂ ਸੰਭਾਵਨਾਵਾਂ ਬਾਰੇ ਜਾਣਿਆ। ਉਸਨੇ ਕਿਹਾ ਕਿ ਅਜਿਹੀ ਕਰੀਅਰ ਸੇਧ ਆਮ ਤੌਰ 'ਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਲਦੀ ਸੀ। ਅਕਸ਼ਿਤਾ ਦੇ ਪਿਤਾ ਸ੍ਰੀ ਵਿਸ਼ਾਲ ਸ਼ਰਮਾ ਨੇ ਰਾਜ ਸਰਕਾਰ ਦੀ ਸਮਾਵੇਸ਼ੀ ਪਹੁੰਚ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਮੇਰੇ ਲਈ ਆਪਣੀ ਧੀ ਨਾਲ ਕਾਉਂਸਲਿੰਗ ਸੈਸ਼ਨ ਦਾ ਹਿੱਸਾ ਬਣਨਾ ਅਨਮੋਲ ਪਲ ਸੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਨੇ ਉਨ੍ਹਾਂ ਦੀ ਬੇਟੀ ਦੇ ਭਵਿੱਖ ਬਾਰੇ ਗੱਲਬਾਤ ਵਿੱਚ ਉਨ੍ਹਾਂ ਨੂੰ ਸ਼ਾਮਲ ਕਰਦਿਆਂ ਇੱਕ ਵੱਖਰਾ ਅਤੇ ਭਰੋਸੇਮੰਦ ਅਨੁਭਵ ਦਿੱਤਾ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਦੀ 6ਵੀਂ ਜਮਾਤ ਦੀ ਵਿਦਿਆਰਥਣ ਸ਼ਰਨ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਮੈਨੂੰ ਆਪਣੀਆਂ ਰੁਚੀਆਂ ਅਤੇ ਸ਼ਖਸੀਅਤ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਕੀਤੀ ਹੈ। ਮੈਨੂੰ ਯਕੀਨ ਹੈ ਕਿ ਇਹ ਪ੍ਰੋਗਰਾਮ ਮੈਨੂੰ ਪੂਰੇ ਵਿਸ਼ਵਾਸ ਨਾਲ ਆਪਣੇ ਕਰੀਅਰ ਦੀ ਚੋਣ ਵਿੱਚ ਮਦਦ ਕਰੇਗਾ।

ਨਿਰਪੱਖ ਅਤੇ ਪਾਰਦਰਸ਼ੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ 'ਆਪ' ਸਰਕਾਰ ਦੀ ਇਤਿਹਾਸਕ ਜਿੱਤ, ਲਗਭਗ 70 ਪ੍ਰਤੀਸ਼ਤ ਸੀਟਾਂ ਜਿੱਤ ਕੇ ਸਾਬਤ ਕੀਤਾ ਕਿ ਜਨਤਾ ਸਭ ਕੁਝ ਜਾਣਦੀ ਹੈ ਅਤੇ ਸਿਰਫ਼ ਉਨ੍ਹਾਂ ਨੂੰ ਹੀ ਚੁਣਦੀ ਹੈ ਜੋ ਕੰਮ ਕਰਦੇ ਹਨ
**ਨਿਰਪੱਖ ਅਤੇ ਪਾਰਦਰਸ਼ੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ 'ਆਪ' ਸਰਕਾਰ ਦੀ ਇਤਿਹਾਸਕ ਜਿੱਤ, ਲਗਭਗ 70 ਪ੍ਰਤੀਸ਼ਤ ਸੀਟਾਂ ਜਿੱਤ ਕੇ ਸਾਬਤ ਕੀਤਾ ਕਿ ਜਨਤਾ ਸਭ ਕੁਝ ਜਾਣਦੀ ਹੈ ਅਤੇ ਸਿਰਫ਼ ਉਨ੍ਹਾਂ ਨੂੰ ਹੀ ਚੁਣਦੀ ਹੈ ਜੋ ਕੰਮ ਕਰਦੇ ਹਨ!**

**ਚੰਡੀਗੜ੍ਹ, 21 ਦਸੰਬਰ, 2025** ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪ੍ਰਸਿੱਧੀ ਦਾ ਪ੍ਰਦਰਸ਼ਨ ਕੀਤਾ ਹੈ। 14 ਦਸੰਬਰ ਨੂੰ ਹੋਈਆਂ ਵੋਟਾਂ ਅਤੇ 17 ਅਤੇ 18 ਦਸੰਬਰ ਨੂੰ ਐਲਾਨੇ ਗਏ ਨਤੀਜਿਆਂ ਤੋਂ ਬਾਅਦ, 'ਆਪ' ਨੇ ਪੇਂਡੂ ਪੰਜਾਬ ਵਿੱਚ ਆਪਣਾ ਦਬਦਬਾ ਕਾਇਮ ਕਰ ਲਿਆ ਹੈ। 22 ਜ਼ਿਲ੍ਹਾ ਪ੍ਰੀਸ਼ਦਾਂ ਦੇ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2,838 ਜ਼ੋਨਾਂ ਲਈ ਹੋਈਆਂ ਇਨ੍ਹਾਂ ਚੋਣਾਂ ਵਿੱਚ, 'ਆਪ' ਨੇ ਲਗਭਗ 70 ਪ੍ਰਤੀਸ਼ਤ ਸੀਟਾਂ ਜਿੱਤੀਆਂ। ਐਲਾਨੀਆਂ ਗਈਆਂ 317 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਵਿੱਚੋਂ, 'ਆਪ' ਨੇ 201 ਸੀਟਾਂ (ਲਗਭਗ 63%) ਜਿੱਤੀਆਂ, ਜਦੋਂ ਕਿ ਕਾਂਗਰਸ ਨੇ 60, ਸ਼੍ਰੋਮਣੀ ਅਕਾਲੀ ਦਲ ਨੇ 39 ਅਤੇ ਭਾਜਪਾ ਨੇ ਸਿਰਫ਼ 4 ਸੀਟਾਂ ਜਿੱਤੀਆਂ। ਇਹ ਜਿੱਤ ਭਗਵੰਤ ਮਾਨ ਸਰਕਾਰ ਦੀ ਮਜ਼ਬੂਤ ਜ਼ਮੀਨੀ ਪੱਧਰ 'ਤੇ ਮੌਜੂਦਗੀ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀ ਹੈ।

19 ਦਸੰਬਰ ਨੂੰ ਮੋਹਾਲੀ ਵਿੱਚ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਜਿੱਤ ਲਈ ਰਾਜ ਦੇ ਲੋਕਾਂ ਦਾ ਧੰਨਵਾਦ ਕੀਤਾ, ਕਿਹਾ ਕਿ ਇਹ ਸਰਕਾਰ ਦੇ ਇਮਾਨਦਾਰ ਅਤੇ ਪਾਰਦਰਸ਼ੀ ਕੰਮਕਾਜ ਵਿੱਚ ਜਨਤਾ ਦੇ ਵਿਸ਼ਵਾਸ ਦਾ ਪ੍ਰਮਾਣ ਹੈ। ਕੇਜਰੀਵਾਲ ਨੇ ਕਿਹਾ ਕਿ ਜਦੋਂ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਂਦੀਆਂ ਹਨ, ਤਾਂ ਜਨਤਾ ਆਪਣਾ ਫੈਸਲਾ ਸਪੱਸ਼ਟ ਤੌਰ 'ਤੇ ਦਿੰਦੀ ਹੈ। ਹੁਸ਼ਿਆਰਪੁਰ ਵਿੱਚ 22 ਸੀਟਾਂ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ 19-19 ਸੀਟਾਂ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚ 17-17 ਸੀਟਾਂ ਅਤੇ ਸੰਗਰੂਰ ਵਿੱਚ 15 ਸੀਟਾਂ 'ਤੇ ਜਿੱਤ ਨੇ ਸਾਰੇ ਜ਼ਿਲ੍ਹਿਆਂ ਵਿੱਚ 'ਆਪ' ਦੀ ਤਾਕਤ ਨੂੰ ਦਰਸਾਇਆ।

ਚੋਣਾਂ ਦੀ ਨਿਰਪੱਖਤਾ ਨੂੰ ਸਾਬਤ ਕਰਦੇ ਹੋਏ, ਕੇਜਰੀਵਾਲ ਨੇ ਮੁੱਖ ਅੰਕੜੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ, 100 ਤੋਂ ਘੱਟ ਵੋਟਾਂ ਦੇ ਫਰਕ ਨਾਲ 580 ਸੀਟਾਂ ਜਿੱਤੀਆਂ ਗਈਆਂ ਸਨ। ਇਹਨਾਂ ਵਿੱਚੋਂ 'ਆਪ' ਨੇ ਸਿਰਫ਼ 261 ਸੀਟਾਂ ਜਿੱਤੀਆਂ, ਜਦੋਂ ਕਿ ਵਿਰੋਧੀ ਧਿਰ ਨੇ 319 ਸੀਟਾਂ ਜਿੱਤੀਆਂ। ਖਾਸ ਉਦਾਹਰਣਾਂ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੰਗਰੂਰ ਜ਼ਿਲ੍ਹੇ ਦੇ ਫੱਗਵਾਲਾ ਜ਼ੋਨ ਵਿੱਚ ਸਿਰਫ਼ 5 ਵੋਟਾਂ ਨਾਲ, ਸ੍ਰੀ ਮੁਕਤਸਰ ਸਾਹਿਬ ਦੇ ਕੋਟ ਭਾਈ ਜ਼ੋਨ ਵਿੱਚ 41 ਵੋਟਾਂ ਨਾਲ ਅਤੇ ਫਤਿਹਗੜ੍ਹ ਸਾਹਿਬ ਦੇ ਲਖਨਪੁਰ ਵਾਰਡ ਵਿੱਚ ਸਿਰਫ਼ 3 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਕੇਜਰੀਵਾਲ ਨੇ ਕਿਹਾ, "ਜੇਕਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾਂਦੀ, ਤਾਂ ਇਹ 319 ਸੀਟਾਂ ਸਿਰਫ਼ ਇੱਕ ਫੋਨ ਕਾਲ ਨਾਲ ਸਾਡੀਆਂ ਹੋ ਸਕਦੀਆਂ ਸਨ। ਅਸੀਂ ਅਜਿਹਾ ਇਸ ਲਈ ਨਹੀਂ ਕੀਤਾ ਕਿਉਂਕਿ ਅਸੀਂ ਜਨਤਾ ਦੀ ਅਸਲ ਰਾਏ ਜਾਣਨਾ ਚਾਹੁੰਦੇ ਸੀ।"

ਪੰਜਾਬ ਸਰਕਾਰ ਦੁਆਰਾ ਪੇਂਡੂ ਖੇਤਰਾਂ ਵਿੱਚ ਲਾਗੂ ਕੀਤੀਆਂ ਗਈਆਂ ਵੱਖ-ਵੱਖ ਭਲਾਈ ਯੋਜਨਾਵਾਂ ਨੇ ਵੀ ਇਸ ਜਿੱਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਮੁਫ਼ਤ ਬਿਜਲੀ ਯੋਜਨਾ, ਜੋ ਪ੍ਰਤੀ ਮਹੀਨਾ 300 ਯੂਨਿਟ ਤੱਕ ਬਿਜਲੀ ਪ੍ਰਦਾਨ ਕਰਦੀ ਹੈ, ਨੇ ਪੇਂਡੂ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ, ਮੁਹੱਲਾ ਕਲੀਨਿਕ ਯੋਜਨਾ, ਸਰਕਾਰੀ ਸਕੂਲਾਂ ਵਿੱਚ ਸੁਧਾਰ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਸਮੇਂ ਸਿਰ ਅਤੇ ਉਚਿਤ ਮੁੱਲ ਮਿਲਣ ਨੂੰ ਯਕੀਨੀ ਬਣਾਉਣ ਵਿੱਚ ਸਰਕਾਰ ਦੀ ਸਰਗਰਮ ਭੂਮਿਕਾ, ਸੜਕ ਨਿਰਮਾਣ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇੱਕ ਮਜ਼ਬੂਤ ਮੁਹਿੰਮ ਨੇ ਪੇਂਡੂ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਚੋਣਾਂ ਵਿੱਚ ਲਗਭਗ 13.6 ਮਿਲੀਅਨ ਵੋਟਰਾਂ ਨੇ ਹਿੱਸਾ ਲਿਆ ਅਤੇ ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ।

ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਅਤੇ ਚੋਣਾਂ ਵਿੱਚ ਧਾਂਦਲੀ ਦਾ ਦੋਸ਼ ਲਗਾਇਆ, ਹਾਲਾਂਕਿ ਵਿਰੋਧੀ ਧਿਰ ਦੀ ਜਿੱਤ ਦੇ ਘੱਟ ਫਰਕ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਸਾਬਤ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਨੇ ਚੋਣਾਂ "ਚੋਰੀ" ਕੀਤੀਆਂ ਹਨ, ਪਰ ਰਾਜ ਚੋਣ ਕਮਿਸ਼ਨ ਦੇ ਅਨੁਸਾਰ, ਵੋਟਿੰਗ ਅਤੇ ਗਿਣਤੀ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਗਈ। ਵਿਰੋਧੀ ਧਿਰ ਨੇ ਕੁਝ ਖੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ, ਜਿਵੇਂ ਕਿ ਰੋਪੜ ਜ਼ਿਲ੍ਹੇ ਦੇ ਚਮਕੌਰ ਸਾਹਿਬ ਵਿੱਚ ਕਾਂਗਰਸ, ਬਠਿੰਡਾ ਵਿੱਚ ਅਕਾਲੀ ਦਲ ਨੇ 13 ਸੀਟਾਂ ਜਿੱਤੀਆਂ, ਅਤੇ ਪਠਾਨਕੋਟ ਵਿੱਚ ਭਾਜਪਾ ਨੇ 4 ਸੀਟਾਂ ਜਿੱਤੀਆਂ।

ਰਾਜਨੀਤਿਕ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਸਰਕਾਰ ਲਈ ਇੱਕ ਵੱਡਾ ਮਨੋਬਲ ਵਧਾਉਣ ਵਾਲਾ ਸਾਬਤ ਹੋਵੇਗੀ। ਪੇਂਡੂ ਖੇਤਰਾਂ ਵਿੱਚ ਪਾਰਟੀ ਦੀ ਮਜ਼ਬੂਤ ਪਕੜ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੀ ਲਾਭ ਪਹੁੰਚਾ ਸਕਦੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਸੰਸਥਾਵਾਂ ਪੇਂਡੂ ਪ੍ਰਸ਼ਾਸਨ, ਵਿਕਾਸ ਯੋਜਨਾਬੰਦੀ ਅਤੇ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਐਲਾਨੇ ਗਏ ਜ਼ਿਲ੍ਹਾ ਪ੍ਰੀਸ਼ਦ ਨਤੀਜਿਆਂ ਵਿੱਚੋਂ ਲਗਭਗ 85 ਪ੍ਰਤੀਸ਼ਤ 'ਆਪ' ਦੇ ਹੱਕ ਵਿੱਚ ਗਏ ਹਨ, ਜੋ ਸਪੱਸ਼ਟ ਤੌਰ 'ਤੇ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਨਾ ਸਿਰਫ ਸਰਕਾਰ ਦੀ ਪ੍ਰਸਿੱਧੀ ਨੂੰ ਦਰਸਾਉਂਦੀ ਹੈ ਬਲਕਿ ਇੱਕ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੀ ਹੈ। ਲਗਭਗ 70 ਪ੍ਰਤੀਸ਼ਤ ਸੀਟਾਂ ਜਿੱਤਣਾ ਅਤੇ ਘੱਟ ਹਾਸ਼ੀਏ ਵਾਲੇ ਹਲਕਿਆਂ ਵਿੱਚ ਵਿਰੋਧੀ ਧਿਰ ਦੀ ਉੱਚ ਜਿੱਤ ਸਾਬਤ ਕਰਦੀ ਹੈ ਕਿ ਜਦੋਂ ਸਰਕਾਰ ਜਨਤਕ ਹਿੱਤ ਵਿੱਚ ਕੰਮ ਕਰਦੀ ਹੈ ਅਤੇ ਚੋਣਾਂ ਨਿਰਪੱਖ ਹੁੰਦੀਆਂ ਹਨ, ਤਾਂ ਜਨਤਾ ਸਪੱਸ਼ਟ ਤੌਰ 'ਤੇ ਆਪਣਾ ਫੈਸਲਾ ਦਿੰਦੀ ਹੈ। ਇਹ ਜਿੱਤ ਪੰਜਾਬ ਵਿੱਚ 'ਆਪ' ਸਰਕਾਰ ਲਈ ਇੱਕ ਨਵਾਂ ਅਧਿਆਇ ਦਰਸਾਉਂਦੀ ਹੈ ਅਤੇ ਭਵਿੱਖ ਵਿੱਚ ਸੂਬੇ ਦੇ ਸਮੁੱਚੇ ਵਿਕਾਸ ਲਈ ਇੱਕ ਸਕਾਰਾਤਮਕ ਸੰਕੇਤ ਵਜੋਂ ਦੇਖੀ ਜਾਂਦੀ ਹੈ।

ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 20 ਦਸੰਬਰ 2025:-  ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ  ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ।

ਇਸ ਪਹਿਲਕਦਮੀ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿੱਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਨ੍ਹਾਂ ਭਰਤੀਆ ਨਾਲ ਸਾਲਾਨਾ ਕੁੱਲ 48.88 ਕਰੋੜ ਰੁਪਏ ਦਾ ਵਿੱਤੀ ਪ੍ਰਭਾਵ ਪੈਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਏ.ਐਨ.ਐਮ.ਦੀਆਂ ਅਸਾਮੀਆਂ ਲਈ ਸਾਲਾਨਾ 18.98 ਕਰੋੜ ਰੁਪਏ ਅਤੇ ਸਟਾਫ ਨਰਸ ਲਈ 29.90 ਕਰੋੜ ਰੁਪਏ ਦਾ ਖਰਚਾ ਸਹਿਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਤਨਖਾਹ ਢਾਂਚੇ ਦੇ ਤਹਿਤ ਏ.ਐਨ.ਐਮਜ਼ ਲਈ 21,700 ਰੁਪਏ ਅਤੇ ਸਟਾਫ ਨਰਸਾਂ ਲਈ 29,700 ਰੁਪਏ ਪ੍ਰਤੀ ਮਹੀਨਾ ਤਨਖਾਹ ਨਿਰਧਾਰਤ ਕੀਤੀ ਗਈ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਯੋਗਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੁਆਰਾ ਲਿਖਤੀ ਪ੍ਰੀਖਿਆ ਰਾਹੀਂ ਕਰਵਾਉਣ ਦੀ ਤਜਵੀਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤ ਵਿਭਾਗ ਨੇ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਹੈ ਕਿ ਸਿਹਤ ਵਿਭਾਗ ਇਨ੍ਹਾਂ ਨਿਯੁਕਤੀਆਂ ਬਾਰੇ ਪ੍ਰਸੋਨਲ ਵਿਭਾਗ ਤੋਂ ਲੋੜੀਂਦੀ ਸਹਿਮਤੀ ਯਕੀਨੀ ਬਣਾਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਤਰਜੀਹ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਆਪਣੇ ਸਿਹਤ ਸੰਭਾਲ ਕਾਰਜਬਲ ਨੂੰ ਮਜ਼ਬੂਤ ਕਰੇਗੀ ਤਾਂ ਜੋ ਪੰਜਾਬ ਦੇ ਲੋਕਾਂ ਲਈ ਹੋਰ ਬਿਹਤਰ ਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਉੱਪਲੱਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਨਾਲ ਬਿਨਾਂ ਸ਼ੱਕ ਰਾਜ ਦੀ ਪ੍ਰਭਾਵਸ਼ਾਲੀ ਅਤੇ ਕੁਸ਼ਲ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ, ਜੋ ਕਿ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਮੌਜੂਦਾ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ
ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ: 1.85 ਲੱਖ ਕੁਇੰਟਲ ਕਣਕ ਦਾ ਬੀਜ ਕਿਸਾਨਾਂ ਤੱਕ ਪਹੁੰਚਾਇਆ, ਲਗਭਗ 74 ਕਰੋੜ ਰੁਪਏ ਕੀਤੇ ਖਰਚ, ਮੁੱਖ ਮੰਤਰੀ ਮਾਨ ਨੇ ਖੁਦ 7 ਟਰੱਕਾਂ ਨੂੰ ਦਿਖਾਈ ਹਰੀ ਝੰਡੀ*

**ਚੰਡੀਗੜ੍ਹ, 28 ਅਕਤੂਬਰ 2025** ਪੰਜਾਬ ਦੇ ਇਤਿਹਾਸ ਵਿੱਚ ਸ਼ਾਇਦ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਮੁੱਖ ਮੰਤਰੀ ਨੇ ਖੁਦ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਕਿਸਾਨਾਂ ਤੱਕ ਮਦਦ ਪਹੁੰਚਾਉਣ ਦੀ ਸ਼ੁਰੂਆਤ ਕੀਤੀ ਹੋਵੇ। ਐਤਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤ ਟਰੱਕ ਕਣਕ ਦੇ ਬੀਜਾਂ ਨਾਲ ਭਰਵਾ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵੱਲ ਰਵਾਨਾ ਕੀਤੇ। ਇਹ ਟਰੱਕ ਸਿਰਫ਼ ਬੀਜ ਨਹੀਂ, ਸਗੋਂ ਲੱਖਾਂ ਕਿਸਾਨਾਂ ਲਈ ਉਮੀਦ ਅਤੇ ਨਵੀਂ ਜ਼ਿੰਦਗੀ ਲੈ ਕੇ ਜਾ ਰਹੇ ਹਨ। ਦੋ ਲੱਖ ਕੁਇੰਟਲ ਕਣਕ ਦਾ ਬੀਜ, ਜਿਸ ਦੀ ਕੀਮਤ 74 ਕਰੋੜ ਰੁਪਏ ਹੈ, ਪੂਰੀ ਤਰ੍ਹਾਂ ਮੁਫ਼ਤ ਦਿੱਤਾ ਜਾ ਰਿਹਾ ਹੈ।

ਜਦੋਂ ਹੜ੍ਹਾਂ ਨੇ ਪੰਜਾਬ ਨੂੰ ਤਬਾਹ ਕੀਤਾ ਸੀ, ਉਦੋਂ ਕਿਸਾਨਾਂ ਦੀਆਂ ਅੱਖਾਂ ਵਿੱਚ ਸਿਰਫ਼ ਹੰਝੂ ਸਨ। ਪੰਜ ਲੱਖ ਏਕੜ ਵਿੱਚ ਖੜ੍ਹੀ ਫ਼ਸਲ ਪਾਣੀ ਵਿੱਚ ਡੁੱਬ ਗਈ। ਮਹੀਨਿਆਂ ਦੀ ਮਿਹਨਤ 'ਤੇ ਪਾਣੀ ਫਿਰ ਗਿਆ। ਕਰਜ਼ੇ ਵਿੱਚ ਡੁੱਬੇ ਕਿਸਾਨਾਂ ਦੇ ਸਾਹਮਣੇ ਖੁਦਕੁਸ਼ੀ ਤੱਕ ਦੇ ਖ਼ਿਆਲ ਆਉਣ ਲੱਗੇ ਸਨ। ਪਰ ਸਰਕਾਰ ਨੇ ਸਮੇਂ ਸਿਰ ਫੈਸਲਾ ਲਿਆ ਅਤੇ ਹੁਣ ਹਾੜ੍ਹੀ (ਰੱਬੀ) ਦੀ ਬਿਜਾਈ ਤੋਂ ਪਹਿਲਾਂ ਹੀ ਕਿਸਾਨਾਂ ਦੇ ਹੱਥਾਂ ਵਿੱਚ ਬੀਜ ਪਹੁੰਚਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਬੀਜ ਉਨ੍ਹਾਂ ਨੂੰ ਬਿਨਾਂ ਕਿਸੇ ਕਾਗਜ਼ੀ ਕਾਰਵਾਈ ਦੇ ਸਿੱਧੇ ਉਨ੍ਹਾਂ ਦੇ ਪਿੰਡਾਂ ਵਿੱਚ ਮਿਲਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਵੁਕ ਹੋ ਕੇ ਕਿਹਾ, “ਸਾਡੇ ਕਿਸਾਨ ਇਸ ਦੇਸ਼ ਦੀ ਰੀੜ੍ਹ ਹਨ। ਜਦੋਂ ਪੂਰਾ ਦੇਸ਼ ਸੌਂਦਾ ਹੈ, ਉਦੋਂ ਵੀ ਕਿਸਾਨ ਆਪਣੇ ਖੇਤਾਂ ਵਿੱਚ ਜਾਗਦਾ ਹੈ। ਉਸ ਦੀ ਮਿਹਨਤ ਨਾਲ ਹੀ ਦੇਸ਼ ਦਾ ਢਿੱਡ ਭਰਦਾ ਹੈ। ਅੱਜ ਜਦੋਂ ਉਹ ਮੁਸ਼ਕਿਲ ਵਿੱਚ ਹੈ, ਤਾਂ ਅਸੀਂ ਕਿਵੇਂ ਪਿੱਛੇ ਹਟ ਸਕਦੇ ਹਾਂ? ਇਹ 74 ਕਰੋੜ ਰੁਪਏ ਨਹੀਂ, ਇਹ ਸਾਡੀ ਸਰਕਾਰ ਦਾ ਕਿਸਾਨਾਂ ਪ੍ਰਤੀ ਸਨਮਾਨ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਦੇਸ਼ ਨੂੰ ਖੁਰਾਕ ਸੁਰੱਖਿਆ ਦਿੱਤੀ, ਹੁਣ ਉਨ੍ਹਾਂ ਦੀ ਮਦਦ ਕਰਨਾ ਸਰਕਾਰ ਦਾ ਫਰਜ਼ ਹੈ।

ਹੜ੍ਹਾਂ ਦੀ ਤਬਾਹੀ ਦਾ ਮੰਜ਼ਰ ਸੁਣ ਕੇ ਰੂਹ ਕੰਬ ਜਾਂਦੀ ਹੈ। ਪੂਰੇ ਪੰਜਾਬ ਵਿੱਚ 2,300 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਗਏ ਸਨ। 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ। ਸਭ ਤੋਂ ਦੁਖਦ ਗੱਲ ਇਹ ਰਹੀ ਕਿ 56 ਮਾਸੂਮ ਜਾਨਾਂ ਚਲੀਆਂ ਗਈਆਂ। ਕਰੀਬ ਸੱਤ ਲੱਖ ਲੋਕ ਬੇਘਰ ਹੋ ਗਏ ਅਤੇ ਉਨ੍ਹਾਂ ਨੂੰ ਰਾਹਤ ਕੈਂਪਾਂ ਵਿੱਚ ਰਹਿਣਾ ਪਿਆ। ਬੱਚਿਆਂ ਦੀ ਪੜ੍ਹਾਈ ਛੁੱਟ ਗਈ, ਬਜ਼ੁਰਗਾਂ ਨੂੰ ਦਵਾਈਆਂ ਨਹੀਂ ਮਿਲੀਆਂ, ਅਤੇ ਔਰਤਾਂ ਨੂੰ ਖਾਣਾ ਬਣਾਉਣ ਤੱਕ ਦੀ ਜਗ੍ਹਾ ਨਹੀਂ ਮਿਲੀ। ਇਹ ਆਫ਼ਤ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਭਿਆਨਕ ਸੀ।

ਸਿੱਖਿਆ ਅਤੇ ਸਿਹਤ ਸੇਵਾਵਾਂ 'ਤੇ ਵੀ ਹੜ੍ਹ ਦਾ ਕਹਿਰ ਟੁੱਟਿਆ। 3,200 ਸਰਕਾਰੀ ਸਕੂਲ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ। 19 ਕਾਲਜਾਂ ਦੀਆਂ ਇਮਾਰਤਾਂ ਮਲਬੇ ਵਿੱਚ ਤਬਦੀਲ ਹੋ ਗਈਆਂ। ਲੱਖਾਂ ਬੱਚਿਆਂ ਦੀ ਪੜ੍ਹਾਈ ਠੱਪ ਹੋ ਗਈ। ਉੱਥੇ ਹੀ, 1,400 ਕਲੀਨਿਕ ਅਤੇ ਹਸਪਤਾਲ ਵੀ ਤਬਾਹ ਹੋ ਗਏ, ਜਿਸ ਕਾਰਨ ਮਰੀਜ਼ਾਂ ਨੂੰ ਇਲਾਜ ਲਈ ਦੂਰ-ਦੂਰ ਜਾਣਾ ਪਿਆ। ਕਈ ਗੰਭੀਰ ਮਰੀਜ਼ਾਂ ਦੀ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਮੌਤ ਵੀ ਹੋ ਗਈ। ਇਹ ਸਿਰਫ਼ ਇਮਾਰਤਾਂ ਦਾ ਨੁਕਸਾਨ ਨਹੀਂ ਸੀ, ਸਗੋਂ ਪੂਰੀ ਵਿਵਸਥਾ ਹੀ ਢਹਿ-ਢੇਰੀ ਹੋ ਗਈ ਸੀ।

ਬੁਨਿਆਦੀ ਢਾਂਚੇ ਦਾ ਨੁਕਸਾਨ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਤਬਾਹੀ ਕਿੰਨੀ ਵੱਡੀ ਸੀ। 8,500 ਕਿਲੋਮੀਟਰ ਲੰਬੀਆਂ ਸੜਕਾਂ ਪੂਰੀ ਤਰ੍ਹਾਂ ਨਾਲ ਰੁੜ੍ਹ ਗਈਆਂ ਜਾਂ ਟੁੱਟ ਗਈਆਂ। 2,500 ਪੁਲ ਡਿੱਗ ਗਏ, ਜਿਸ ਨਾਲ ਪਿੰਡਾਂ ਦਾ ਸੰਪਰਕ ਸ਼ਹਿਰਾਂ ਨਾਲੋਂ ਟੁੱਟ ਗਿਆ। ਰਾਸ਼ਨ, ਦਵਾਈਆਂ ਅਤੇ ਜ਼ਰੂਰੀ ਸਮਾਨ ਪਹੁੰਚਾਉਣਾ ਮੁਸ਼ਕਿਲ ਹੋ ਗਿਆ। ਬਿਜਲੀ ਦੇ ਖੰਭੇ ਡਿੱਗ ਗਏ, ਟਰਾਂਸਫਾਰਮਰ ਸੜ ਗਏ, ਅਤੇ ਹਫ਼ਤਿਆਂ ਤੱਕ ਹਨੇਰੇ ਵਿੱਚ ਰਹਿਣਾ ਪਿਆ। ਨਲਾਂ ਵਿੱਚ ਪਾਣੀ ਨਹੀਂ ਆਇਆ ਕਿਉਂਕਿ ਪੰਪ ਖਰਾਬ ਹੋ ਗਏ। ਜ਼ਿੰਦਗੀ ਪੂਰੀ ਤਰ੍ਹਾਂ ਨਾਲ ਅਸਤ-ਵਿਅਸਤ ਹੋ ਗਈ ਸੀ।

ਸ਼ੁਰੂਆਤੀ ਅਨੁਮਾਨ ਅਨੁਸਾਰ ਕੁੱਲ ਨੁਕਸਾਨ 13,800 ਕਰੋੜ ਰੁਪਏ ਦਾ ਹੈ। ਪਰ ਅਸਲੀ ਨੁਕਸਾਨ ਇਸ ਤੋਂ ਕਿਤੇ ਜ਼ਿਆਦਾ ਹੋ ਸਕਦਾ ਹੈ। ਫ਼ਸਲਾਂ ਦਾ ਨੁਕਸਾਨ, ਪਸ਼ੂਆਂ ਦੀ ਮੌਤ, ਘਰਾਂ ਦਾ ਟੁੱਟਣਾ, ਦੁਕਾਨਾਂ ਦਾ ਰੁੜ੍ਹ ਜਾਣਾ - ਇਨ੍ਹਾਂ ਸਭ ਦਾ ਹਿਸਾਬ ਲਗਾਉਣਾ ਮੁਸ਼ਕਿਲ ਹੈ। ਕਈ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਪੂਰੀ ਜ਼ਿੰਦਗੀ ਦੀ ਕਮਾਈ ਇੱਕੋ ਰਾਤ ਵਿੱਚ ਬਰਬਾਦ ਹੋ ਗਈ। ਜਿਨ੍ਹਾਂ ਨੇ ਬੈਂਕ ਤੋਂ ਕਰਜ਼ਾ ਲੈ ਕੇ ਖੇਤੀ ਕੀਤੀ ਸੀ, ਉਹ ਹੁਣ ਕਰਜ਼ਾ ਚੁਕਾਉਣ ਦੀ ਸਥਿਤੀ ਵਿੱਚ ਨਹੀਂ ਹਨ। ਸਰਕਾਰ ਨੇ ਇਸ ਲਈ ਫੈਸਲਾ ਲਿਆ ਕਿ ਤੁਰੰਤ ਰਾਹਤ ਪਹੁੰਚਾਈ ਜਾਵੇ।

ਪਰ ਪੰਜਾਬ ਦੇ ਕਿਸਾਨ ਹਾਰ ਮੰਨਣ ਵਾਲੇ ਨਹੀਂ ਹਨ। ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਲੋਕਾਂ ਨੇ ਹਰ ਮੁਸੀਬਤ ਦਾ ਸਾਹਮਣਾ ਕੀਤਾ ਹੈ ਅਤੇ ਹਮੇਸ਼ਾ ਵਾਪਸੀ ਕੀਤੀ ਹੈ। ਵੰਡ ਦੇ ਸਮੇਂ ਵੀ, ਅੱਤਵਾਦ ਦੇ ਦੌਰ ਵਿੱਚ ਵੀ, ਅਤੇ ਹੁਣ ਹੜ੍ਹਾਂ ਵਿੱਚ ਵੀ - ਪੰਜਾਬੀ ਆਪਣੀ ਮਿਹਨਤ ਅਤੇ ਹਿੰਮਤ ਨਾਲ ਸਭ ਕੁਝ ਦੁਬਾਰਾ ਖੜ੍ਹਾ ਕਰ ਲੈਂਦੇ ਹਨ। ਹੜ੍ਹ ਦਾ ਪਾਣੀ ਉੱਤਰਦੇ ਹੀ ਕਿਸਾਨ ਫਿਰ ਤੋਂ ਆਪਣੇ ਖੇਤਾਂ ਵੱਲ ਪਰਤ ਗਏ। ਚਿੱਕੜ ਸਾਫ਼ ਕੀਤਾ, ਖੇਤਾਂ ਨੂੰ ਤਿਆਰ ਕੀਤਾ, ਅਤੇ ਹੁਣ ਹਾੜ੍ਹੀ ਦੀ ਬਿਜਾਈ ਲਈ ਤਿਆਰ ਹਨ। ਉਨ੍ਹਾਂ ਨੂੰ ਬੱਸ ਬੀਜ ਦੀ ਜ਼ਰੂਰਤ ਸੀ, ਅਤੇ ਸਰਕਾਰ ਨੇ ਉਹ ਵੀ ਪੂਰੀ ਕਰ ਦਿੱਤੀ।

ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ, “ਇਹ ਸਿਰਫ਼ ਸ਼ੁਰੂਆਤ ਹੈ। ਅਸੀਂ ਕਿਸਾਨਾਂ ਨੂੰ ਹਰ ਸੰਭਵ ਮਦਦ ਦਿਆਂਗੇ। ਮੁਆਵਜ਼ਾ, ਕਰਜ਼ਾ ਮਾਫ਼ੀ, ਨਵੀਆਂ ਯੋਜਨਾਵਾਂ - ਸਭ ਕੁਝ ਕੀਤਾ ਜਾਵੇਗਾ। ਅਗਲੇ ਕੁਝ ਹਫ਼ਤਿਆਂ ਵਿੱਚ ਸਾਰੇ ਹੜ੍ਹ ਪ੍ਰਭਾਵਿਤ ਕਿਸਾਨਾਂ ਤੱਕ ਬੀਜ ਪਹੁੰਚ ਜਾਣਗੇ। ਅਤੇ ਫਿਰ ਦੇਖਿਓ, ਪੰਜਾਬ ਦੇ ਖੇਤ ਕਿਵੇਂ ਫਿਰ ਤੋਂ ਲਹਿਲਹਾਉਂਦੇ ਹਨ। ਸਾਡੇ ਕਿਸਾਨ ਦੇਸ਼ ਦਾ ਗੌਰਵ ਹਨ ਅਤੇ ਅਸੀਂ ਉਨ੍ਹਾਂ ਦੇ ਨਾਲ ਹਰ ਕਦਮ 'ਤੇ ਖੜ੍ਹੇ ਰਹਾਂਗੇ। ਇਹ ਵਾਅਦਾ ਹੈ ਪੰਜਾਬ ਸਰਕਾਰ ਦਾ।” ਹੁਣ ਪੂਰੇ ਪ੍ਰਦੇਸ਼ ਵਿੱਚ ਉਮੀਦ ਦੀ ਨਵੀਂ ਲਹਿਰ ਦੌੜ ਗਈ ਹੈ।

ਵਾਤਾਵਰਨ ਸੁਰੱਖਿਆ ਤੇ ਰੋਜ਼ਗਾਰ ਵੱਲ ਵੱਡਾ ਕਦਮ!ਮਾਨ ਸਰਕਾਰ ਨੇ ਲੋੜਵੰਦਾਂ ਨੂੰ ਵੰਡੇ ਈ-ਰਿਕਸ਼ਾ
Chandigarh,26,SEP,2025,(Azad Soch News):- ਪੰਜਾਬ ਵਿੱਚ ਵਿਕਾਸ ਦੀ ਨਵੀਂ ਮਿਸਾਲ ਕਾਇਮ ਕਰਦੇ ਹੋਏ ਮਾਨ ਸਰਕਾਰ ਨੇ ਇੱਕ ਵਾਰ ਫਿਰ ਜਨਤਾ ਨੂੰ ਭਰੋਸਾ ਦਿਵਾਇਆ ਹੈ ਕਿ ਉਸਦੀ ਪ੍ਰਾਥਮਿਕਤਾ ਸਭ ਤੋਂ ਪਹਿਲਾਂ ਆਮ ਇਨਸਾਨ ਦੀ ਭਲਾਈ ਹੈ। ਮਲੋਟ ਹਲਕੇ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 15 ਜ਼ਰੂਰਤਮੰਦ ਪਰਿਵਾਰਾਂ ਨੂੰ ਈ-ਰਿਕਸ਼ਾ ਭੇਂਟ ਕਰਕੇ ਨਾ ਸਿਰਫ਼ ਰੋਜ਼ਗਾਰ ਦਾ ਸਾਧਨ ਦਿੱਤਾ, ਬਲਕਿ ਆਤਮਨਿਰਭਰ ਜੀਵਨ ਦੀ ਓਰ ਵਧਣ ਦਾ ਸੁਨਹਿਰਾ ਮੌਕਾ ਵੀ ਪ੍ਰਦਾਨ ਕੀਤਾ। ਇਹ ਪਹਿਲ ਉਨ੍ਹਾਂ ਗਰੀਬ ਅਤੇ ਮਜ਼ਦੂਰ ਵਰਗਾਂ ਲਈ ਨਵੀਂ ਉਮੀਦ ਦੀ ਕਿਰਨ ਹੈ ਜੋ ਲੰਬੇ ਸਮੇਂ ਤੋਂ ਆਰਥਿਕ ਚੁਣੌਤੀਆਂ ਨਾਲ ਜੂਝ ਰਹੇ ਸਨ।

ਡਾ. ਬਲਜੀਤ ਕੌਰ ਨੇ ਇਸ ਮੌਕੇ 'ਤੇ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਰਾਜ ਤੋਂ ਗਰੀਬੀ ਅਤੇ ਬੇਰੋਜ਼ਗਾਰੀ ਨੂੰ ਖਤਮ ਕਰਨਾ ਹੈ। ਸਰਕਾਰ ਚਾਹੁੰਦੀ ਹੈ ਕਿ ਕੋਈ ਵੀ ਪਰਿਵਾਰ ਬੇਸਹਾਰਾ ਨਾ ਰਹੇ ਅਤੇ ਹਰ ਮਜ਼ਦੂਰ ਤੇ ਗਰੀਬ ਪਰਿਵਾਰ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਦਾ ਮੌਕਾ ਮਿਲੇ। ਈ-ਰਿਕਸ਼ਾ ਯੋਜਨਾ ਇਸ ਸੋਚ ਦੀ ਸਪਸ਼ਟ ਮਿਸਾਲ ਹੈ, ਜੋ ਲੋਕਾਂ ਨੂੰ ਰੋਜ਼ਗਾਰ ਦੇ ਨਾਲ-ਨਾਲ ਇੱਜ਼ਤ ਅਤੇ ਆਤਮਸਨਮਾਨ ਨਾਲ ਜਿਊਣ ਦਾ ਮੌਕਾ ਦਿੰਦੀ ਹੈ।

ਇਸ ਯੋਜਨਾ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਸ ਵਿੱਚ ਪਰਿਆਵਰਣ ਸੰਰਖਣ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਈ-ਰਿਕਸ਼ਾ ਨਾ ਕੇਵਲ ਪ੍ਰਦੂਸ਼ਣ-ਮੁਕਤ ਸਾਧਨ ਹਨ ਬਲਕਿ ਵਧਦੇ ਈਂਧਨ ਖਰਚੇ ਤੋਂ ਵੀ ਰਾਹਤ ਦਿਵਾਉਂਦੇ ਹਨ। ਇਸ ਤਰ੍ਹਾਂ ਮਾਨ ਸਰਕਾਰ ਨੇ ਰੋਜ਼ਗਾਰ ਦੇ ਨਾਲ-ਨਾਲ ਪਰਿਆਵਰਣ ਸੁਰੱਖਿਆ ਦੀ ਦਿਸ਼ਾ ਵਿੱਚ ਵੀ ਸ਼ਲਾਘਾਯੋਗ ਕਦਮ ਚੁੱਕਿਆ ਹੈ। ਇਹ ਸੋਚ ਦਿਖਾਉਂਦੀ ਹੈ ਕਿ ਸਰਕਾਰ ਦੀਰਘਕਾਲੀਨ ਵਿਕਾਸ ਦੀ ਓਰ ਅਗਰਸਰ ਹੈ।

ਲਾਭਾਰਥੀਆਂ ਨੇ ਈ-ਰਿਕਸ਼ਾ ਮਿਲਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ. ਬਲਜੀਤ ਕੌਰ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਪਹਿਲਾਂ ਉਨ੍ਹਾਂ ਕੋਲ ਰੋਜ਼ਗਾਰ ਦਾ ਕੋਈ ਸਥਾਈ ਸਾਧਨ ਨਹੀਂ ਸੀ, ਪਰ ਹੁਣ ਉਹ ਆਪਣੇ ਪਰਿਵਾਰ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਆਸਾਨੀ ਨਾਲ ਪੂਰੀਆਂ ਕਰ ਪਾਉਣਗੇ। ਇਸ ਪਹਿਲ ਨਾਲ ਉਨ੍ਹਾਂ ਦਾ ਆਤਮਵਿਸ਼ਵਾਸ ਵਧਿਆ ਹੈ ਅਤੇ ਸਮਾਜ ਵਿੱਚ ਜਿਊਣ ਦਾ ਇੱਕ ਨਵਾਂ ਹੌਂਸਲਾ ਮਿਲਿਆ ਹੈ।

ਮਾਨ ਸਰਕਾਰ ਦੁਆਰਾ ਚਲਾਈ ਜਾ ਰਹੀ ਇਸ ਯੋਜਨਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਗਰੀਬ ਅਤੇ ਮਜ਼ਦੂਰ ਵਰਗ ਨੂੰ ਮਜ਼ਬੂਤ ਕਰਨਾ ਹੀ ਅਸਲੀ ਵਿਕਾਸ ਹੈ। ਪੰਜਾਬ ਸਰਕਾਰ ਦਾ ਇਹ ਪ੍ਰਯਾਸ ਦਿਖਾਉਂਦਾ ਹੈ ਕਿ ਸਰਕਾਰ ਕੇਵਲ ਵਾਅਦੇ ਨਹੀਂ ਕਰ ਰਹੀ ਬਲਕਿ ਧਰਾਤਲ 'ਤੇ ਕੰਮ ਕਰ ਰਹੀ ਹੈ। ਇਹ ਕਦਮ ਰਾਜ ਦੇ ਹਜ਼ਾਰਾਂ ਪਰਿਵਾਰਾਂ ਲਈ ਪ੍ਰੇਰਣਾ ਦਾ ਸਰੋਤ ਬਣੇਗਾ।

ਈ-ਰਿਕਸ਼ਾ ਵੰਡਣ ਦੇ ਇਸ ਮੌਕੇ 'ਤੇ ਡਾ. ਬਲਜੀਤ ਕੌਰ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਅੱਗੇ ਵੀ ਗਰੀਬਾਂ ਅਤੇ ਮਜ਼ਦੂਰਾਂ ਲਈ ਅਜਿਹੀਆਂ ਯੋਜਨਾਵਾਂ ਲਿਆਉਂਦੀ ਰਹੇਗੀ। ਪੰਜਾਬ ਦੇ ਹਰ ਨਾਗਰਿਕ ਨੂੰ ਆਤਮਨਿਰਭਰ ਅਤੇ ਸਸ਼ਕਤ ਬਣਾਉਣਾ ਹੀ ਇਸ ਸਰਕਾਰ ਦਾ ਮੁੱਖ ਉਦੇਸ਼ ਹੈ। ਇਹੀ ਵਜ੍ਹਾ ਹੈ ਕਿ ਅੱਜ ਮਾਨ ਸਰਕਾਰ ਨੂੰ "ਜਨਤਾ ਦੀ ਸਰਕਾਰ" ਕਿਹਾ ਜਾ ਰਿਹਾ ਹੈ, ਜੋ ਹਰ ਵਰਗ ਦੇ ਹਿੱਤ ਵਿੱਚ ਦਿਨ-ਰਾਤ ਕਾਰਜ ਕਰ ਰਹੀ ਹੈ।

ਮਾਨ ਸਰਕਾਰ ਦੀ ਸਿਹਤ ਵਿੱਚ ਨਵੀਂ ਕ੍ਰਾਂਤੀ! ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਜਿੱਥੇ AI ਨਾਲ ਹੋਵੇਗੀ ਕੈਂਸਰ ਅਤੇ ਅੱਖਾਂ ਦੀ ਜਾਂਚ
*ਚੰਡੀਗੜ੍ਹ, 24 ਸਤੰਬਰ 2025* ਪੰਜਾਬ ਸਰਕਾਰ ਹੁਣ ਤਕਨੀਕ ਨੂੰ ਲੋਕਾਂ ਦੀ ਭਲਾਈ ਦਾ ਸਭ ਤੋਂ ਵੱਡਾ ਹਥਿਆਰ ਬਣਾ ਚੁੱਕੀ ਹੈ। ਪੰਜਾਬ ਹੁਣ ਸਿਰਫ਼ ਰਾਜਨੀਤੀ ਨਾਲ ਨਹੀਂ, ਤਕਨੀਕ ਨਾਲ ਵੀ ਬਦਲੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲ ਕੀਤੀ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਛਾਤੀ ਦੇ ਕੈਂਸਰ, ਸਰਵਾਈਕਲ ਕੈਂਸਰ ਅਤੇ ਅੱਖਾਂ ਦੀਆਂ ਕਮਜ਼ੋਰੀਆਂ ਦੀ ਜਾਂਚ ਲਈ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਅਧਾਰਿਤ ਉਪਕਰਨ ਲਾਂਚ ਕਰ ਦਿੱਤੇ ਗਏ ਹਨ।

ਇਸ ਇਤਿਹਾਸਕ ਪ੍ਰੋਗਰਾਮ ਦਾ ਰਸਮੀ ਉਦਘਾਟਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਚੰਡੀਗੜ੍ਹ ਮਿਊਂਸਿਪਲ ਭਵਨ ਤੋਂ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ, ਸਿਹਤ ਮੰਤਰੀ ਨੇ ਕਿਹਾ ਕਿ ਮਨੁੱਖ ਕੁਦਰਤ ਦੀ ਇੱਕ ਸੁੰਦਰ ਰਚਨਾ ਹੈ ਅਤੇ ਮਨੁੱਖ ਨੇ ਸਰੀਰ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਲੜਾਈਆਂ ਲੜੀਆਂ ਹਨ। ਉਨ੍ਹਾਂ ਕਿਹਾ ਕਿ ਕੈਂਸਰ ਇੱਕ ਭਿਆਨਕ ਬਿਮਾਰੀ ਹੈ। ਇਸ ਲਈ, ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੁਆਰਾ ਇਹ ਇਤਿਹਾਸਕ ਕਦਮ ਚੁੱਕਿਆ ਗਿਆ ਹੈ ਅਤੇ ਹੁਣ ਏ.ਆਈ. ਦੇ ਮਾਧਿਅਮ ਨਾਲ ਕੈਂਸਰ ਅਤੇ ਅੱਖਾਂ ਦੀ ਜਾਂਚ ਕੀਤੀ ਜਾ ਸਕੇਗੀ। ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਦਾ ਟੀਚਾ ਰੋਜ਼ਾਨਾ 600 ਅੱਖਾਂ ਦੀ ਜਾਂਚ ਅਤੇ 300 ਛਾਤੀ ਅਤੇ ਸਰਵਾਈਕਲ ਕੈਂਸਰ ਦੀ ਸਕ੍ਰੀਨਿੰਗ ਕਰਨਾ ਹੈ।

ਸਰਕਾਰ ਦਾ ਇਹ ਕਦਮ ਨਾ ਸਿਰਫ਼ ਪੰਜਾਬ ਦੀਆਂ ਔਰਤਾਂ ਬਲਕਿ ਪੂਰੇ ਸਮਾਜ ਨੂੰ ਇੱਕ ਨਵੀਂ ਸੁਰੱਖਿਆ ਦੇਵੇਗਾ, ਕਿਉਂਕਿ ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੀ ਇਲਾਜ ਦਾ ਸਭ ਤੋਂ ਵੱਡਾ ਹਥਿਆਰ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਹਨਾਂ ਅਤਿਆਧੁਨਿਕ AI ਅਧਾਰਿਤ ਸਕ੍ਰੀਨਿੰਗ ਡਿਵਾਈਸਾਂ ਨੂੰ ਲਾਂਚ ਕੀਤਾ। ਇਹ ਡਿਵਾਈਸ ਛਾਤੀ ਦੇ ਕੈਂਸਰ, ਸਰਵਾਈਕਲ ਕੈਂਸਰ ਅਤੇ ਨਜ਼ਰ ਦੀ ਕਮਜ਼ੋਰੀ ਦਾ ਸਮਾਂ ਰਹਿੰਦਿਆਂ ਪਤਾ ਲਗਾਉਣ ਵਿੱਚ ਮਦਦ ਕਰਨਗੇ।

ਪਰ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਪੰਜਾਬ ਸਰਕਾਰ ਨੇ ਏ.ਆਈ. ਨੂੰ ਲੋਕਾਂ ਦੀ ਭਲਾਈ ਨਾਲ ਜੋੜਿਆ ਹੈ। ਪਹਿਲਾਂ ਵੀ ਭਗਵੰਤ ਮਾਨ ਸਰਕਾਰ ਨੇ ਏ.ਆਈ. ਦੀ ਤਾਕਤ ਨਾਲ ਇਹ ਸਾਬਿਤ ਕੀਤਾ ਹੈ ਕਿ ਜਦੋਂ ਨੀਅਤ ਸਾਫ਼ ਹੋਵੇ ਅਤੇ ਸੋਚ ਆਧੁਨਿਕ ਹੋਵੇ, ਤਾਂ ਲੋਕਾਂ ਦਾ ਪੈਸਾ ਵੀ ਬਚ ਸਕਦਾ ਹੈ ਅਤੇ ਸਿਸਟਮ ਵੀ ਸੁਧਰ ਸਕਦਾ ਹੈ।

ਕੁਝ ਸਮਾਂ ਪਹਿਲਾਂ, ਪੰਜਾਬ ਸਰਕਾਰ ਨੇ ਪੂਰੇ ਸੂਬੇ ਦੀਆਂ 3,369 ਸੜਕਾਂ ਦਾ ਏ.ਆਈ. ਅਤੇ ਵੀਡੀਓਗ੍ਰਾਫੀ ਨਾਲ ਸਰਵੇ ਕਰਵਾਇਆ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹਨਾਂ ਵਿੱਚੋਂ 843 ਸੜਕਾਂ ਬਿਲਕੁਲ ਸਹੀ ਹਾਲਤ ਵਿੱਚ ਸਨ। ਇਹੀ ਉਹ ਸੜਕਾਂ ਸਨ, ਜਿਨ੍ਹਾਂ 'ਤੇ ਪਿਛਲੀਆਂ ਸਰਕਾਰਾਂ ਮੁਰੰਮਤ ਦੇ ਨਾਂ 'ਤੇ ਕਰੋੜਾਂ ਰੁਪਏ ਬਹਾ ਚੁੱਕੀਆਂ ਸਨ। ਇਸ ਵਾਰ ਏ.ਆਈ. ਸਰਵੇ ਦੀ ਬਦੌਲਤ 383 ਕਰੋੜ ਰੁਪਏ ਬਚਾ ਲਏ ਗਏ। ਇਹ ਪੈਸਾ ਹੁਣ ਲੋਕਾਂ ਦੀ ਭਲਾਈ ਵਿੱਚ ਲਗਾਇਆ ਜਾਵੇਗਾ, ਬੇਵਜ੍ਹਾ ਦੇ ਟੈਂਡਰਾਂ ਅਤੇ ਭ੍ਰਿਸ਼ਟ ਮੁਰੰਮਤਾਂ ਵਿੱਚ ਨਹੀਂ।

ਸਿਰਫ਼ ਸੜਕਾਂ ਹੀ ਨਹੀਂ, ਬਲਕਿ ਪੂਰੇ ਸਿਸਟਮ ਦੀ ਮੁਰੰਮਤ ਸ਼ੁਰੂ ਕੀਤੀ ਗਈ ਹੈ। ਜੇਲ੍ਹਾਂ ਵਿੱਚ 252 ਕਰੋੜ ਦੀ ਓਵਰਹੌਲਿੰਗ ਹੋ ਰਹੀ ਹੈ, ਜਿੱਥੇ ਹੁਣ 5G ਜੈਮਰ, ਏ.ਆਈ. ਕੈਮਰੇ ਅਤੇ ਲਾਈਵ ਮਾਨੀਟਰਿੰਗ ਸਿਸਟਮ ਲੱਗੇ ਹਨ। ਪੁਲਿਸਿੰਗ ਤੋਂ ਲੈ ਕੇ ਟੈਕਸ ਸਿਸਟਮ ਤੱਕ ਪਾਰਦਰਸ਼ਤਾ ਲਿਆਉਣ ਲਈ ਤਕਨੀਕ ਨੂੰ ਪੂਰੀ ਤਰ੍ਹਾਂ ਅਪਣਾਇਆ ਗਿਆ ਹੈ। ਹੁਣ ਡਰਾਈਵਿੰਗ ਲਾਇਸੈਂਸ ਟੈਸਟ ਵਿੱਚ ਦਲਾਲੀ ਦੀ ਜਗ੍ਹਾ ਏ.ਆਈ. ਅਧਾਰਿਤ HAMS ਤਕਨੀਕ ਹੈ, ਜਿਸ ਨਾਲ ਹਰ ਉਮੀਦਵਾਰ ਦੀ ਪ੍ਰੀਖਿਆ ਰਿਕਾਰਡ ਹੁੰਦੀ ਹੈ ਅਤੇ ਨਤੀਜੇ ਵਿੱਚ ਕੋਈ ਗੜਬੜੀ ਨਹੀਂ ਹੋ ਸਕਦੀ।

ਮਾਨ ਸਰਕਾਰ ਦੀ ਸਭ ਤੋਂ ਵੱਡੀ ਅਤੇ ਦੂਰਗਾਮੀ ਯੋਜਨਾ ਸਿੱਖਿਆ ਦੇ ਖੇਤਰ ਵਿੱਚ ਸ਼ੁਰੂ ਹੋਈ ਹੈ। 10,000 ਅਧਿਆਪਕਾਂ ਨੂੰ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਅਧਿਆਪਕ ਸਿਰਫ਼ ਪੜ੍ਹਾਉਣ ਵਾਲੇ ਨਹੀਂ, ਬਲਕਿ ਅਜਿਹੇ ਪਾਇਨੀਅਰ ਬਣਨਗੇ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਏ.ਆਈ. ਦੀ ਭਾਸ਼ਾ ਸਿਖਾਉਣਗੇ। ਲੱਖਾਂ ਵਿਦਿਆਰਥੀਆਂ ਨੂੰ ਹੁਣ ਸਕੂਲੀ ਪੱਧਰ 'ਤੇ ਹੀ ਏ.ਆਈ. ਦੀ ਸਿਖਲਾਈ ਮਿਲੇਗੀ, ਜਿਸ ਨਾਲ ਪੰਜਾਬ ਦਾ ਨੌਜਵਾਨ ਸਿਰਫ਼ ਨੌਕਰੀ ਲੱਭਣ ਵਾਲਾ ਨਹੀਂ, ਬਲਕਿ ਖੁਦ ਰੋਜ਼ਗਾਰ ਪੈਦਾ ਕਰਨ ਵਾਲਾ ਬਣੇਗਾ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਏ.ਆਈ. ਅਧਾਰਿਤ ਕੋਰਸ ਸ਼ੁਰੂ ਕੀਤੇ ਗਏ ਹਨ ਤਾਂ ਜੋ ਖੇਤੀ ਨਾਲ ਜੁੜੇ ਪਰਿਵਾਰਾਂ ਨੂੰ ਵੀ ਆਧੁਨਿਕ ਤਕਨੀਕ ਮਿਲ ਸਕੇ। ਇੰਨਾ ਹੀ ਨਹੀਂ, ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਵੀ ਏ.ਆਈ. ਵਿੱਚ ਇੰਟੀਗ੍ਰੇਟ ਕਰਨ ਦਾ ਮਿਸ਼ਨ ਸ਼ੁਰੂ ਕੀਤਾ ਹੈ। ਇਸ ਦਾ ਮਕਸਦ ਹੈ ਸਾਡੀ ਮਾਂ ਬੋਲੀ ਨੂੰ ਵਿਸ਼ਵਵਿਆਪੀ ਪਛਾਣ ਦਿਵਾਉਣਾ ਅਤੇ ਸਥਾਨਕ ਨੌਜਵਾਨਾਂ ਲਈ ਨਵੇਂ ਡਿਜੀਟਲ ਮੌਕੇ ਖੋਲ੍ਹਣਾ।

ਇਹ ਬਦਲਾਅ ਕੇਵਲ ਨੀਤੀਆਂ ਦਾ ਨਹੀਂ, ਸੋਚ ਦਾ ਹੈ। ਹੁਣ ਵਿਕਾਸ ਦਾ ਮਤਲਬ ਸਿਰਫ਼ ਸੜਕਾਂ ਅਤੇ ਇਮਾਰਤਾਂ ਤੱਕ ਸੀਮਤ ਨਹੀਂ ਰਿਹਾ, ਬਲਕਿ ਉਸ ਤਕਨੀਕ ਤੱਕ ਪਹੁੰਚ ਹੈ ਜੋ ਹਰ ਨਾਗਰਿਕ ਦੇ ਜੀਵਨ ਨੂੰ ਆਸਾਨ ਬਣਾਏ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੇ ਸਾਬਿਤ ਕੀਤਾ ਹੈ ਕਿ ਜਦੋਂ ਸਰਕਾਰ ਦੀ ਨੀਅਤ ਸਾਫ਼ ਹੋਵੇ ਅਤੇ ਫੈਸਲੇ ਲੋਕ ਹਿੱਤ ਵਿੱਚ ਹੋਣ, ਤਾਂ ਲੋਕਾਂ ਦਾ ਪੈਸਾ ਸੁਰੱਖਿਅਤ ਵੀ ਰਹਿੰਦਾ ਹੈ ਅਤੇ ਉਨ੍ਹਾਂ ਦਾ ਭਵਿੱਖ ਵੀ।

ਪੰਜਾਬ ਹੁਣ ਇੱਕ ਨਵੀਂ ਦਿਸ਼ਾ ਵਿੱਚ ਅੱਗੇ ਵੱਧ ਚੁੱਕਾ ਹੈ,ਜਿੱਥੇ ਫੈਸਲੇ ਸਿਰਫ਼ ਕਾਗਜ਼ਾਂ 'ਤੇ ਨਹੀਂ, ਬਲਕਿ ਜ਼ਮੀਨ 'ਤੇ ਦਿਖਦੇ ਹਨ। ਇਹ ਉਹੀ ਪੰਜਾਬ ਹੈ, ਜੋ ਹੁਣ ਘੁਟਾਲਿਆਂ ਨਾਲ ਨਹੀਂ, ਬਲਕਿ ਇਮਾਨਦਾਰੀ, ਤਕਨੀਕ ਅਤੇ ਵਿਕਾਸ ਨਾਲ ਪਛਾਣਿਆ ਜਾਵੇਗਾ।

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ਵਿੱਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ
Chandigarh,19,SEP,2025,(Azad Soch News):-  ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਨਤਾ ਦੇ ਹਿੱਤ ਤੋਂ ਵੱਧ ਉਨ੍ਹਾਂ ਲਈ ਕੁਝ ਨਹੀਂ ਹੈ। ਐਮਰਜੈਂਸੀ ਹੋਵੇ ਜਾਂ ਆਫ਼ਤ, ਪੰਜਾਬ ਦੀ ਐਂਬੂਲੈਂਸ ਸੇਵਾ ਹਰ ਸਮੇਂ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਤਿਆਰ ਹੈ। ਪਿਛਲੇ ਸਾਲ ਤੋਂ ਹੁਣ ਤੱਕ ਸਰਕਾਰ ਨੇ ਰਾਜ ਵਿੱਚ ਵੱਡੀ ਗਿਣਤੀ ਵਿੱਚ ਆਧੁਨਿਕ, ਜੀਪੀਐਸ ਨਾਲ ਲੈਸ ਐਂਬੂਲੈਂਸਾਂ ਨੂੰ ਸੇਵਾ ਵਿੱਚ ਲਿਆਂਦਾ ਹੈ। ਜੁਲਾਈ 2024 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 58 ਨਵੀਆਂ ਹਾਈ-ਟੈਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ ਸੀ ਅਤੇ ਇਸੇ ਸਾਲ ਜੂਨ 2025 ਵਿੱਚ 46 ਹੋਰ ਬਹੁਤ ਹੀ ਆਧੁਨਿਕ ਐਂਬੂਲੈਂਸਾਂ ਨੂੰ ਰਾਜ ਦੇ ਬੇੜੇ ਵਿੱਚ ਜੋੜਿਆ ਗਿਆ। ਇਸ ਨਾਲ ਪੰਜਾਬ ਵਿੱਚ ਕੁੱਲ 371 ਸਰਕਾਰੀ ਐਂਬੂਲੈਂਸਾਂ ਹਰ ਜ਼ਿਲ੍ਹੇ ਅਤੇ ਕਸਬੇ ਵਿੱਚ ਮਰੀਜ਼ਾਂ ਨੂੰ ਤੁਰੰਤ ਮਦਦ ਪਹੁੰਚਾ ਰਹੀਆਂ ਹਨ।

ਸਰਕਾਰ ਨੇ ਨਿਸ਼ਚਿਤ ਸਮਾਂ ਸੀਮਾ ਵੀ ਸਖ਼ਤੀ ਨਾਲ ਲਾਗੂ ਕੀਤੀ ਹੈ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਦੇ ਅੰਦਰ ਐਂਬੂਲੈਂਸ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। ਸਿਰਫ਼ ਜਨਵਰੀ ਤੋਂ ਜੁਲਾਈ 2024 ਦੇ ਵਿਚਕਾਰ ਹੀ ਇੱਕ ਲੱਖ ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚ 10,737 ਦਿਲ ਦੇ ਮਰੀਜ਼ ਅਤੇ 28,540 ਗਰਭਵਤੀ ਔਰਤਾਂ ਸ਼ਾਮਲ ਸਨ। ਇਨ੍ਹਾਂ ਐਂਬੂਲੈਂਸਾਂ ਵਿੱਚ 80 ਬੱਚਿਆਂ ਦਾ ਸੁਰੱਖਿਅਤ ਜਨਮ ਵੀ ਹੋਇਆ।

ਪਰ ਮਾਨ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਦੂਰਅੰਦੇਸ਼ੀ ਦਾ ਸਭ ਤੋਂ ਵੱਡਾ ਉਦਾਹਰਣ ਹਾਲ ਹੀ ਵਿੱਚ ਆਏ ਹੜ੍ਹ ਸੰਕਟ ਦੌਰਾਨ ਦੇਖਣ ਨੂੰ ਮਿਲਿਆ। ਜਦੋਂ ਪਾਣੀ ਨੇ ਸੜਕਾਂ ਅਤੇ ਪਿੰਡਾਂ ਨੂੰ ਡੁਬੋ ਦਿੱਤਾ, ਉਦੋਂ ਸਰਕਾਰ ਨੇ ਕਿਸ਼ਤੀਆਂ, ਟਰੈਕਟਰਾਂ ਅਤੇ ਅਸਥਾਈ ਫਲੋਟਾਂ ਨੂੰ ਵੀ "ਬੋਟ ਐਂਬੂਲੈਂਸ" ਵਿੱਚ ਬਦਲ ਦਿੱਤਾ। ਇਨ੍ਹਾਂ ਰਾਹੀਂ ਪਿੰਡ-ਪਿੰਡ ਤੱਕ ਦਵਾਈਆਂ ਪਹੁੰਚਾਈਆਂ ਗਈਆਂ ਅਤੇ ਜ਼ਰੂਰਤਮੰਦ ਮਰੀਜ਼ਾਂ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਮੁਸ਼ਕਿਲ ਹਾਲਾਤਾਂ ਵਿੱਚ ਵੀ ਚਾਰ ਬੱਚਿਆਂ ਦਾ ਜਨਮ ਸੁਰੱਖਿਅਤ ਤਰੀਕੇ ਨਾਲ ਹੋਇਆ ਅਤੇ ਕਈ ਲੋਕਾਂ ਦੀ ਜਾਨ ਸਮੇਂ ਸਿਰ ਬਚਾਈ ਗਈ।ਇਹ ਸਭ ਸਿਰਫ਼ ਇਸ ਲਈ ਸੰਭਵ ਹੋ ਸਕਿਆ ਕਿਉਂਕਿ ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਪਣੀ ਪਹਿਲ ਬਣਾਇਆ ਹੈ। ਜੀਪੀਐਸ ਆਧਾਰਿਤ ਆਧੁਨਿਕ ਐਂਬੂਲੈਂਸ, ਸੜਕ ਸੁਰੱਖਿਆ ਬਲ ਅਤੇ 108 ਹੈਲਪਲਾਈਨ ਦੇ ਨਾਲ ਮਿਲ ਕੇ ਹੁਣ ਪੰਜਾਬ ਵਾਸੀਆਂ ਨੂੰ ਹਰ ਐਮਰਜੈਂਸੀ ਵਿੱਚ ਤੁਰੰਤ ਅਤੇ ਭਰੋਸੇਯੋਗ ਸੇਵਾ ਮਿਲ ਰਹੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ “ਸਾਡੀ ਸਰਕਾਰ ਦਾ ਮਕਸਦ ਇੱਕੋ ਹੀ ਹੈ,ਹਰ ਪੰਜਾਬੀ ਦੀ ਜਾਨ ਦੀ ਰੱਖਿਆ। ਭਾਵੇਂ ਸੜਕ ਹਾਦਸਾ ਹੋਵੇ, ਦਿਲ ਦਾ ਦੌਰਾ ਪਵੇ ਜਾਂ ਫਿਰ ਹੜ੍ਹ ਵਰਗੀ ਕੁਦਰਤੀ ਆਫ਼ਤ, ਪੰਜਾਬ ਦੀ ਐਂਬੂਲੈਂਸ ਸੇਵਾ ਹਰ ਔਖੀ ਘੜੀ ਵਿੱਚ ਜਨਤਾ ਦੇ ਨਾਲ ਹੈ।”ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਨੇ ਇਹ ਵਿਸ਼ਵਾਸ ਦਿਵਾਇਆ ਹੈ ਕਿ ਪੰਜਾਬ ਵਿੱਚ ਹੁਣ ਕੋਈ ਵੀ ਮਰੀਜ਼ ਜਾਂ ਉਸ ਦਾ ਪਰਿਵਾਰ ਇਕੱਲਾ ਨਹੀਂ ਹੈ ਅਤੇ ਹਰ ਆਫ਼ਤ ਵਿੱਚ ਸਰਕਾਰ ਉਸ ਦੇ ਨਾਲ ਖੜ੍ਹੀ ਹੈ।